Home Blog Page 1168

ਦਿੱਲੀ ਵਿੱਚ ਵੱਧਦਾ ਪ੍ਰਦੂਸ਼ਣ, ਸੁਪਰੀਮ ਕੋਰਟ ਨੇ ਸਰਕਾਰ ਤੇ ਪੁਲਿਸ ਨੂੰ ਪਾਈ ਝਾੜ, ਦਿੱਤੇ ਇਹ ਨਿਰਦੇਸ਼ || Delhi Pollution

0
Increasing pollution in Delhi, the Supreme Court gave these instructions to the government and the police

ਦਿੱਲੀ ਵਿੱਚ ਵੱਧਦਾ ਪ੍ਰਦੂਸ਼ਣ, ਸੁਪਰੀਮ ਕੋਰਟ ਨੇ ਸਰਕਾਰ ਤੇ ਪੁਲਿਸ ਨੂੰ ਪਾਈ ਝਾੜ, ਦਿੱਤੇ ਇਹ ਨਿਰਦੇਸ਼

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪ੍ਰਦੂਸ਼ਣ ਮਾਮਲੇ ਦੀ ਸੁਣਵਾਈ ਕਰਦੇ ਹੋਏ ਦਿੱਲੀ ਸਰਕਾਰ ਤੇ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਉਹ ਦਿੱਲੀ ‘ਚ ਦਾਖਲ ਹੋਣ ਦੇ ਸਾਰੇ 113 ਪੁਆਇੰਟਾਂ ‘ਤੇ ਤੁਰੰਤ ਚੌਕੀਆਂ ਸਥਾਪਤ ਕਰਨ। ਸੁਪਰੀਮ ਕੋਰਟ ਨੇ ਕਿਹਾ ਕਿ ਐਂਟਰੀ ਪੁਆਇੰਟਾਂ ‘ਤੇ ਤਾਇਨਾਤ ਮੁਲਾਜ਼ਮਾਂ ਨੂੰ ਜ਼ਰੂਰੀ ਵਸਤੂਆਂ ਤਹਿਤ ਮਨਜ਼ੂਰ ਚੀਜ਼ਾਂ ਬਾਰੇ ਸਪੱਸ਼ਟ ਤੌਰ ‘ਤੇ ਸੂਚਿਤ ਕੀਤਾ ਜਾਣਾ ਚਾਹੀਦਾ ਹੈ।

100 ਐਂਟਰੀ ਪੁਆਇੰਟਾਂ ‘ਤੇ ਟਰੱਕਾਂ ਦੀ ਐਂਟਰੀ ਦੀ ਜਾਂਚ ਕਰਨ ਵਾਲਾ ਕੋਈ ਨਹੀਂ

ਸੁਪਰੀਮ ਕੋਰਟ ਨੇ ਕਿਹਾ ਕਿ 113 ਐਂਟਰੀ ਪੁਆਇੰਟਾਂ ‘ਚੋਂ, 13 ਮੁੱਖ ਐਂਟਰੀ ਪੁਆਇੰਟਾਂ ਦੀ ਮੁੱਖ ਤੌਰ ‘ਤੇ GRAP ਪੜਾਅ IV ਦੇ ਸੈਕਸ਼ਨ A ਤੇ B ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਗਰਾਨੀ ਕੀਤੀ ਜਾ ਸਕੇ। ਸੁਪਰੀਮ ਕੋਰਟ ਨੇ ਕਿਹਾ ਕਿ ਕਰੀਬ 100 ਐਂਟਰੀ ਪੁਆਇੰਟਾਂ ‘ਤੇ ਟਰੱਕਾਂ ਦੀ ਐਂਟਰੀ ਦੀ ਜਾਂਚ ਕਰਨ ਵਾਲਾ ਕੋਈ ਨਹੀਂ ਹੈ।

ਸੁਪਰੀਮ ਕੋਰਟ ਨੇ ਕਿਹਾ ਕਿ ਸੁਪਰੀਮ ਕੋਰਟ ਤੇ ਸੀਏਕਿਊਐਮ ਵੱਲੋਂ ਦਿੱਤੇ ਹੁਕਮਾਂ ਦੇ ਬਾਵਜੂਦ, ਦਿੱਲੀ ਸਰਕਾਰ ਤੇ ਪੁਲਿਸ ਜੀਆਰਏਪੀ ਫੇਜ਼ 4 ਅਧੀਨ ਧਾਰਾਵਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹੀ ਹੈ।

ਇਹ ਵੀ ਪੜ੍ਹੋ : ਕੱਲ੍ਹ ਹੋਵੇਗਾ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ, ਤਿਆਰੀਆਂ ਹੋਈਆਂ ਮੁਕੰਮਲ

13 ਐਂਟਰੀ ਪੁਆਇੰਟਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਗਏ

ਸੁਪਰੀਮ ਕੋਰਟ ਨੇ ਪਾਇਆ ਕਿ 13 ਐਂਟਰੀ ਪੁਆਇੰਟਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਗਏ ਸਨ। ਅਦਾਲਤ ਨੇ ਜਲਦੀ ਤੋਂ ਜਲਦੀ ਸੀਸੀਟੀਵੀ ਫੁਟੇਜ ਐਮਿਕਸ ਕਿਊਰੀ ਨੂੰ ਦੇਣ ਦੇ ਨਿਰਦੇਸ਼ ਦਿੱਤੇ ਹਨ। ਕਿਹਾ ਕਿ ਬਾਰ ਦੇ 13 ਵਕੀਲ ਵੱਖ-ਵੱਖ ਐਂਟਰੀ ਪੁਆਇੰਟਾਂ ਦਾ ਦੌਰਾ ਕਰਨਗੇ ਤੇ ਪਤਾ ਲਗਾਉਣਗੇ ਕਿ ਕੀ ਉਨ੍ਹਾਂ ਐਂਟਰੀ ਪੁਆਇੰਟਾਂ ‘ਤੇ ਜੀਆਰਏਪੀ ਫੇਜ਼ 4 ਦੀਆਂ ਧਾਰਾਵਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ।

ਇਸ ਦੇ ਨਾਲ ਹੀ ਸ਼ੁੱਕਰਵਾਰ ਸਵੇਰੇ ਦਿੱਲੀ-ਐਨਸੀਆਰ ‘ਚ ਹਵਾ ਦੀ ਗੁਣਵੱਤਾ ‘ਬਹੁਤ ਮਾੜੀ’ ਸ਼੍ਰੇਣੀ ‘ਚ ਦਰਜ ਕੀਤੀ ਗਈ ਤੇ ਇਲਾਕੇ ‘ਚ ਧੂੰਏਂ ਦੀ ਪਤਲੀ ਪਰਤ ਦੇਖੀ ਗਈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਅਨੁਸਾਰ, ਸਵੇਰੇ 7.15 ਵਜੇ ਤਕ ਦਿੱਲੀ ‘ਚ ਔਸਤ ਹਵਾ ਗੁਣਵੱਤਾ ਸੂਚਕ ਅੰਕ (AQI) 371 ਰਿਹਾ।

 

 

 

 

 

 

 

 

 

 

 

 

 

 

 

 

 

 

 

ਕੱਲ੍ਹ ਹੋਵੇਗਾ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ, ਤਿਆਰੀਆਂ ਹੋਈਆਂ ਮੁਕੰਮਲ || News of Punjab

0
The fate of 45 candidates will be decided tomorrow, preparations are complete

ਕੱਲ੍ਹ ਹੋਵੇਗਾ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ, ਤਿਆਰੀਆਂ ਹੋਈਆਂ ਮੁਕੰਮਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ ਜਿਸ ਲਈ ਪੰਜਾਬ ਪੁਲਿਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਇਸ ਵਾਰ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿੱਚ ਇਸ ਵਾਰ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਾਂ ਦੀ ਗਿਣਤੀ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਇਕ ਇਕ ਕੇਂਦਰ ਸਥਾਪਿਤ ਕੀਤਾ ਗਿਆ ਹੈ।

ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਵਿੱਚ 11 ਉਮੀਦਵਾਰਾਂ ਨੇ ਭਾਗ ਲਿਆ ਅਤੇ ਇੱਥੇ 64.01 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ। ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟਸ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿੱਚ ਹੋਵੇਗੀ।

ਚੱਬੇਵਾਲ ਵਿੱਚ ਕੁੱਲ 6 ਉਮੀਦਵਾਰਾਂ ਵੱਲੋਂ ਲੜੀ ਗਈ ਚੋਣ

ਉਨ੍ਹਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ 44-ਚੱਬੇਵਾਲ (ਐਸ.ਸੀ.) ਵਿੱਚ ਕੁੱਲ 6 ਉਮੀਦਵਾਰਾਂ ਵੱਲੋਂ ਚੋਣ ਲੜੀ ਗਈ ਅਤੇ ਇੱਥੋਂ ਦੀਆਂ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ ਕੀਤੀ ਜਾਵੇਗੀ। ਚੱਬੇਵਾਲ ਸੀਟ ਉੱਤੇ ਕੁੱਲ 53.43 ਫੀਸਦੀ ਵੋਟਿੰਗ ਹੋਈ ਹੈ।

ਇਸੇ ਤਰ੍ਹਾਂ 84-ਗਿੱਦੜਬਾਹਾ ਹਲਕੇ ਵਿੱਚ 14 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇੱਥੇ ਕੁੱਲ 81.90 ਫੀਸਦੀ ਵੋਟਿੰਗ ਹੋਈ ਹੈ। ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿਖੇ 13 ਰਾਊਂਡਾਂ ਵਿੱਚ ਕੀਤੀ ਜਾਵੇਗੀ।

ਬਰਨਾਲਾ ਹਲਕੇ ਵਿੱਚ 14 ਉਮੀਦਵਾਰਾਂ ਵਿੱਚ ਰਿਹਾ ਮੁਕਾਬਲਾ

ਸਿਬਿਨ ਸੀ ਨੇ ਦੱਸਿਆ ਕਿ 103-ਬਰਨਾਲਾ ਹਲਕੇ ਵਿੱਚ 14 ਉਮੀਦਵਾਰਾਂ ਵਿੱਚ ਮੁਕਾਬਲਾ ਰਿਹਾ। ਇਸ ਹਲਕੇ ਵਿੱਚ 56.34 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ SAD ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤੀਜੀ ਵਾਰ ਭੇਜਿਆ ਪੱਤਰ

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਐੱਸਡੀਐੱਮ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਰਿਟਰਨਿੰਗ ਅਧਿਕਾਰੀ ਹਨ, ਜਦਕਿ ਹੁਸ਼ਿਆਰਪੁਰ ਦੇ ਏਡੀਸੀ (ਜੀ) ਵਿਧਾਨ ਸਭਾ ਹਲਕਾ ਚੱਬੇਵਾਲ (ਐਸ.ਸੀ) ਦੇ ਰਿਟਰਨਿੰਗ ਅਧਿਕਾਰੀ ਹਨ। ਉੱਥੇ ਹੀ ਐੱਸਡੀਐੱਮ ਗਿੱਦੜਬਾਹਾ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਰਿਟਰਨਿੰਗ ਅਧਿਕਾਰੀ ਅਤੇ ਐੱਸਡੀਐਮ ਬਰਨਾਲਾ ਵਿਧਾਨ ਸਭਾ ਹਲਕਾ ਬਰਨਾਲਾ ਦੇ ਰਿਟਰਨਿੰਗ ਅਧਿਕਾਰੀ ਹਨ।

 

 

 

 

 

 

 

 

 

 

 

 

 

 

 

 

 

 

 

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਭ ਪੋਲਿੰਗ ਬੂਥਾਂ ‘ਤੇ 23 ਅਤੇ 24 ਨਵੰਬਰ ਨੂੰ ਵਿਸ਼ੇਸ਼ ਕੈਂਪ || Punjab News

0
Breaking

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਭ ਪੋਲਿੰਗ ਬੂਥਾਂ ‘ਤੇ 23 ਅਤੇ 24 ਨਵੰਬਰ ਨੂੰ ਵਿਸ਼ੇਸ਼ ਕੈਂਪ

ਲੁਧਿਆਣਾ, 22 ਨਵੰਬਰ – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 23 ਅਤੇ 24 ਨਵੰਬਰ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਵੋਟਰਾਂ ਦੀ ਯੋਗਤਾ ਮਿਤੀ 1 ਜਨਵਰੀ, 2025 ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਲਈ ਦਾਅਵੇ ਅਤੇ ਇਤਰਾਜ਼ ਜਮ੍ਹਾਂ ਕਰਾਉਣ ਵਿੱਚ ਮਦਦ ਕੀਤੀ ਜਾ ਸਕੇ।

ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦਿੱਤੀ ਜਾਣਕਾਰੀ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ ਪਿੱਛੇ ਨਾ ਰਹਿ ਜਾਵੇ। ਇਹਨਾਂ ਵਿਅਕਤੀਆਂ ਨੂੰ ਵੋਟਰ ਸ਼ਨਾਖਤੀ ਕਾਰਡਾਂ ਲਈ ਨਾਮ ਦਰਜ ਕਰਵਾਉਣ, ਨਿੱਜੀ ਵੇਰਵਿਆਂ ਵਿੱਚ ਸੁਧਾਰ ਕਰਨ ਅਤੇ ਵੋਟਰ ਸੂਚੀ ਵਿੱਚੋਂ ਨਾਮ ਜੋੜਨ ਜਾਂ ਮਿਟਾਉਣ ਵਿੱਚ ਵੀ ਮਦਦ ਕਰੇਗਾ। ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ।

ਇਹ ਵੀ ਪੜੋ : ਨਵਾਂਸ਼ਹਿਰ ‘ਚ ਸਵਿਫਟ ਕਾਰ ਅਤੇ ਥਾਰ ਗੱਡੀ ਦੀ ਆਹਮੋ-ਸਾਹਮਣੇ, ਡਰਾਈਵਰ ਦੀ ਮੌਤ

ਜਤਿੰਦਰ ਜੋਰਵਾਲ ਨੇ ਵੋਟਰ ਵਜੋਂ ਰਜਿਸਟਰਡ ਹੋਣ, ਵੋਟਰ ਸੂਚੀ ਵਿੱਚੋਂ ਆਪਣਾ ਨਾਮ ਮਿਟਾਉਣ ਜਾਂ ਆਪਣਾ ਪਤਾ ਬਦਲਣ ਲਈ ਸਬੰਧਤ ਪੋਲਿੰਗ ਸਟੇਸ਼ਨ ‘ਤੇ ਬੂਥ ਲੈਵਲ ਅਫਸਰ (ਬੀ.ਐਲ.ਓ) ਨਾਲ ਸੰਪਰਕ ਕਰਨ ਅਤੇ ਨਿਰਧਾਰਤ ਮਿਤੀਆਂ ‘ਤੇ ਲੋੜੀਂਦੇ ਫਾਰਮ ਜਮ੍ਹਾਂ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰ ਬਣਨ ਲਈ ਇਨ੍ਹਾਂ ਕੈਂਪਾਂ ਦਾ ਭਰਪੂਰ ਲਾਭ ਉਠਾਉਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਕੈਂਪ ਦੇਸ਼ ਵਿੱਚ ਲੋਕਤੰਤਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਹਨਾਂ ਕੈਂਪਾਂ ਨੂੰ ਨਿਯੁਕਤ ਕੀਤਾ ਗਿਆ ਸਟਾਫ਼ ਵਿਅਕਤੀਆਂ ਨੂੰ ਉਹਨਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸਹਾਇਤਾ ਕਰੇਗਾ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਉਹਨਾਂ ਦੀ ਭਾਗੀਦਾਰੀ ਦੀ ਸਹੂਲਤ ਦੇਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ SAD ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤੀਜੀ ਵਾਰ ਭੇਜਿਆ ਪੱਤਰ || Punjab Breaking

0
SAD President Sukhbir Badal sent a letter to the Jathedar Sahib of Sri Akal Takht Sahib for the third time

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ SAD ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤੀਜੀ ਵਾਰ ਭੇਜਿਆ ਪੱਤਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ SAD ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤੀਜੀ ਵਾਰ ਪੱਤਰ ਭੇਜਿਆ ਹੈ | ਬਾਦਲ ਵੱਲੋਂ ਭੇਜੇ ਪੱਤਰ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਉਨ੍ਹਾਂ ਨਾਲ ਸਬੰਧਤ ਮਾਮਲੇ ਬਾਰੇ ਜਲਦ ਤੋਂ ਜਲਦ ਫ਼ੈਸਲਾ ਲੈਣ। ਇਸ ਤੋਂ ਪਹਿਲਾਂ 31 ਅਗਸਤ 2024 ਅਤੇ 13 ਨਵੰਬਰ 2024 ਨੂੰ ਵੀ ਸੁਖਬੀਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਲਦੀ ਤੋਂ ਜਲਦੀ ਫ਼ੈਸਲਾ ਲੈਣ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ : ਇਸ ਤਰੀਕ ਨੂੰ ਹੋਣਗੀਆਂ ਪੰਜਾਬ ਵਿਚ ਨਗਰ ਨਿਗਮ ਚੋਣਾਂ

ਇਸ ਤਰੀਕ ਨੂੰ ਹੋਣਗੀਆਂ ਪੰਜਾਬ ਵਿਚ ਨਗਰ ਨਿਗਮ ਚੋਣਾਂ || Punjab News

0
Municipal elections will be held in Punjab on this date

ਇਸ ਤਰੀਕ ਨੂੰ ਹੋਣਗੀਆਂ ਪੰਜਾਬ ਵਿਚ ਨਗਰ ਨਿਗਮ ਚੋਣਾਂ

ਪੰਜਾਬ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਦੇ ਮਾਮਲੇ ਵਿੱਚ ਹਾਈ ਕੋਰਟ ਵਿੱਚ ਮਾਣਹਾਨੀ ਦੀ ਪਟੀਸ਼ਨ ਦਾਖ਼ਲ ਸੀ ਜਿਸ ‘ਤੇ ਪੰਜਾਬ ਸਰਕਾਰ ਨੇ ਜਵਾਬ ਦਾਖ਼ਲ ਕਰ ਦਿੱਤਾ ਹੈ | ਜਵਾਬ ਵਿਚ ਆਖਿਆ ਗਿਆ ਹੈ ਕਿ ਮਾਮਲਾ ਸੁਪਰੀਮ ਕੋਰਟ ਗਿਆ ਸੀ। ਸਰਕਾਰ 25 ਨਵੰਬਰ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰੇਗੀ। ਸਰਕਾਰ ਨੇ ਇਸ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਅਦਾਲਤ ਨੂੰ ਦਿਖਾਈ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

ਚੋਣਾਂ ਕਰਵਾਉਣ ਵਿੱਚ ਹੋ ਰਹੀ ਦੇਰੀ ਨਾਲ ਨਾਰਾਜ਼ ਹਾਈ ਕੋਰਟ

ਪੰਜਾਬ ਤੇ ਹਰਿਆਣਾ ਹਾਈ ਕੋਰਟ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਵਿੱਚ ਹੋ ਰਹੀ ਦੇਰੀ ਨਾਲ ਕਾਫ਼ੀ ਨਾਰਾਜ਼ ਸੀ | ਜਿਸ ਤੋਂ ਬਾਅਦ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅਦਾਲਤੀ ਹੱਤਕ ਦਾ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।

ਸਰਕਾਰ ਨੇ ਸੁਪਰੀਮ ਕੋਰਟ ਪਹੁੰਚ ਕੀਤੀ

ਜਿਸ ਤੋਂ ਬਾਅਦ ਸਰਕਾਰ ਨੇ ਸੁਪਰੀਮ ਕੋਰਟ ਪਹੁੰਚ ਕੀਤੀ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਲਈ ਦੋ ਦੀ ਬਜਾਏ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਵੀ ਸਾਫ ਆਖ ਦਿੱਤਾ ਹੈ ਕਿ ਅੱਠ ਹਫਤਿਆਂ ਵਿਚ ਚੋਣ ਪ੍ਰਕ੍ਰਿਆ ਪੂਰੀ ਕੀਤੀ ਜਾਵੇ। ਹੁਣ ਸਰਕਾਰ ਨੇ ਹਾਈ ਕੋਰਟ ਵਿੱਚ ਮਾਣਹਾਨੀ ਦੀ ਪਟੀਸ਼ਨ ਉਤੇ ਜਵਾਬ ਦਾਖਲ ਕੀਤਾ ਹੈ। ਜਵਾਬ ਵਿਚ ਆਖਿਆ ਗਿਆ ਹੈ ਕਿ ਮਾਮਲਾ ਸੁਪਰੀਮ ਕੋਰਟ ਗਿਆ ਸੀ। ਸਰਕਾਰ 25 ਨਵੰਬਰ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰੇਗੀ। ਸਰਕਾਰ ਨੇ ਇਸ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਅਦਾਲਤ ਨੂੰ ਦਿਖਾਈ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸਨੂੰ ਚੁਣਿਆ

ਧਿਆਨਯੋਗ ਹੈ ਕਿ ਪੰਜਾਬ ਵਿਚ ਪੰਜ ਨਗਰ ਨਿਗਮਾਂ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਫਗਵਾੜਾ ਅਤੇ 42 ਮਿਉਂਸਿਪਲ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋਏ ਕਾਫੀ ਸਮਾਂ ਬੀਤ ਚੁੱਕਾ ਹੈ। ਇਸੇ ਦੌਰਾਨ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸਨੂੰ ਚੁਣਿਆ || Breaking News

0
Punjab got a new president, know who elected

ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸਨੂੰ ਚੁਣਿਆ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਆਪਣੇ ਨਵੇਂ ਪ੍ਰਧਾਨ ਨੂੰ ਚੁਣ ਲਿਆ ਹੈ | ਜਿਸਦੇ ਚੱਲਦਿਆਂ ਆਪ ਪਾਰਟੀ ਵੱਲੋਂ ਅਮਨ ਅਰੋੜਾ ਨੂੰ ਨਵੇਂ ਪ੍ਰਧਾਨ ਵਜੋਂ ਚੁਣਿਆ ਗਿਆ ਹੈ | ਇਸ ਤੋਂ ਇਲਾਵਾ ਸ਼ੈਰੀ ਕਲਸੀ ਨੂੰ ਉਪ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦਈਏ ਕਿ ਅਮਨ ਅਰੋੜਾ ਕੈਬਨਿਟ ਮੰਤਰੀ ਹਨ |

ਬੀਤੇ ਦਿਨੀਂ ਪਾਰਟੀ ਦੇ ਮੌਜੂਦਾ ਪ੍ਰਧਾਨ ਭਗਵੰਤ ਮਾਨ ਨੇ ਅਹੁਦੇ ਤੋਂ ਲਾਂਭੇ ਹੋਣ ਦੀ ਇੱਛਾ ਜ਼ਾਹਿਰ ਕੀਤੀ ਸੀ।

ਇਹ ਵੀ ਪੜ੍ਹੋ : ਅੱਜ ਪੰਜਾਬ ਵਿਚ ਹੋ ਸਕਦੈ ‘ਆਪ’ ਦੇ ਨਵੇਂ ਪ੍ਰਧਾਨ ਦਾ ਐਲਾਨ, ਇਨ੍ਹਾਂ ਨਾਵਾਂ ਦੀ ਚਰਚਾ…

ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ- ‘‘ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ ‘ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ ‘ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।

ਨਵਾਂਸ਼ਹਿਰ ‘ਚ ਸਵਿਫਟ ਕਾਰ ਅਤੇ ਥਾਰ ਗੱਡੀ ਦੀ ਆਹਮੋ-ਸਾਹਮਣੇ ਟੱਕਰ, ਡਰਾਈਵਰ ਦੀ ਮੌ/ਤ || Punjab news

0

ਨਵਾਂਸ਼ਹਿਰ ‘ਚ ਸਵਿਫਟ ਕਾਰ ਅਤੇ ਥਾਰ ਗੱਡੀ ਦੀ ਆਹਮੋ-ਸਾਹਮਣੇ ਟੱਕਰ, ਡਰਾਈਵਰ ਦੀ ਮੌਤ

ਨਵਾਂਸ਼ਹਿਰ ਦੇ ਕਸਬਾ ਜਾਡਲਾ ਦੇ ਰਾਹੋਂ ਰੋਡ ‘ਤੇ ਸਵਿਫਟ ਕਾਰ ਅਤੇ ਥਾਰ ਗੱਡੀ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸਵਿਫਟ ਕਾਰ ਦੇ ਡਰਾਈਵਰ ਦੀ ਮੌਤ ਹੋ ਗਈ ਹੈ। ਥਾਰ ਕਾਰ ਦਾ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਨਵਾਂਸ਼ਹਿਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜੋ: ਭਾਰਤੀ ਟੀਮ 150 ਦੌੜਾਂ ‘ਤੇ ਹੋਈ ਆਲ ਆਊਟ; ਨਿਤੀਸ਼ ਰੈੱਡੀ ਨੇ ਬਣਾਈਆਂ ਸਭ ਤੋਂ ਵੱਧ ਦੌੜਾਂ

ਸੜਕ ਸੁਰੱਖਿਆ ਬਲ ਦੇ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਵਾਹਨ ਪੂਰੀ ਤਰ੍ਹਾਂ ਨੁਕਸਾਨੇ ਗਏ | ਜਿਸ ਦੌਰਾਨ ਇਹ ਹਾਦਸਾ ਹੋਇਆ ਉਸ ਸਮੇ ਸਵਿਫਟ ਕਾਰ ਨੂੰ ਸਤਪਾਲ ਸਿੰਘ ਉਰਫ਼ ਪਾਲਾ ਵਾਸੀ ਪਿੰਡ ਰਾਣੇਵਾਲ ਬਾਗ ਚਲਾ ਰਿਹਾ ਸੀ। ਪਿੰਡ ਗਰਚਾ ਦਾ ਰਹਿਣ ਵਾਲਾ ਪਲਵਿੰਦਰ ਸਿੰਘ ਥਾਰ ਕਾਰ ਚਲਾ ਰਿਹਾ ਸੀ। ਥਾਣਾ ਸਦਰ ਦੇ ਇੰਚਾਰਜ ਏ.ਐਸ.ਆਈ ਨੇ ਦੱਸਿਆ ਕਿ ਥਾਰ ਕਾਰ ਚਾਲਕ ਬਲਾਚੌਰ ਦੇ ਇੱਕ ਰੈਸਟੋਰੈਂਟ ਤੋਂ ਆਪਣੇ ਪਿੰਡ ਜਾ ਰਿਹਾ ਸੀ ਅਤੇ ਸਵਿਫਟ ਕਾਰ ਚਾਲਕ ਆਪਣੇ ਪਿੰਡ ਤੋਂ ਬਲਾਚੌਰ ਵੱਲ ਆ ਰਿਹਾ ਸੀ।ਜਦੋਂ ਦੋਵੇਂ ਵਾਹਨ ਉਕਤ ਸਥਾਨ ‘ਤੇ ਪਹੁੰਚੇ ਤਾਂ ਸਵਿਫਟ ਕਾਰ ਚਾਲਕ ਇੱਕ ਚੱਲਦੇ ਟਿੱਪਰ ਨੂੰ ਓਵਰਟੇਕ ਕਰ ਰਿਹਾ ਸੀ, ਜਿਸ ਦੀ ਥਾਰ ਗੱਡੀ ਨਾਲ ਟੱਕਰ ਹੋ ਗਈ।ਪੁਲਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅੱਜ ਪੰਜਾਬ ਵਿਚ ਹੋ ਸਕਦੈ ‘ਆਪ’ ਦੇ ਨਵੇਂ ਪ੍ਰਧਾਨ ਦਾ ਐਲਾਨ, ਇਨ੍ਹਾਂ ਨਾਵਾਂ ਦੀ ਚਰਚਾ… || Breaking News

0
AAP's new president may be announced in Punjab today, discussion of these names...

ਅੱਜ ਪੰਜਾਬ ਵਿਚ ਹੋ ਸਕਦੈ ‘ਆਪ’ ਦੇ ਨਵੇਂ ਪ੍ਰਧਾਨ ਦਾ ਐਲਾਨ, ਇਨ੍ਹਾਂ ਨਾਵਾਂ ਦੀ ਚਰਚਾ…

ਪੰਜਾਬ ਵਿਚ ਅੱਜ ਆਮ ਆਦਮੀ ਪਾਰਟੀ ਦੇ ਨਵੇਂ ਪ੍ਰਧਾਨ ਦਾ ਐਲਾਨ ਹੋ ਸਕਦਾ ਹੈ। ਬੀਤੇ ਦਿਨੀਂ ਪਾਰਟੀ ਦੇ ਮੌਜੂਦਾ ਪ੍ਰਧਾਨ ਭਗਵੰਤ ਮਾਨ ਨੇ ਅਹੁਦੇ ਤੋਂ ਲਾਂਭੇ ਹੋਣ ਦੀ ਇੱਛਾ ਜ਼ਾਹਿਰ ਕੀਤੀ ਸੀ। ਚਰਚਾ ਹੈ ਕਿ ਪਾਰਟੀ ਵੱਲੋਂ ਕਿਸੇ ਹਿੰਦੂ ਚਿਹਰੇ ਨੂੰ ਪਾਰਟੀ ਦੀ ਕਮਾਨ ਦਿੱਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਗੱਡੀ ਵਿੱਚ ਲੱਗਿਆ ਹੈ ਪ੍ਰੈਸ਼ਰ ਹਾਰਨ ਤਾਂ ਰਹੋ ਸਾਵਧਾਨ! ਹੁਣ ਹੋਵੇਗੀ ਕਾਰਵਾਈ

ਅਜਿਹੇ ਵਿਚ ਅਮਨ ਅਰੋੜਾ ਦੇ ਨਾਂ ਦੀ ਵੀ ਚਰਚਾ ਹੈ।

ਗੱਡੀ ਵਿੱਚ ਲੱਗਿਆ ਹੈ ਪ੍ਰੈਸ਼ਰ ਹਾਰਨ ਤਾਂ ਰਹੋ ਸਾਵਧਾਨ! ਹੁਣ ਹੋਵੇਗੀ ਕਾਰਵਾਈ || News Update

0
The pressure in the vehicle is to lose, so be careful! Now the action will take place

ਗੱਡੀ ਵਿੱਚ ਲੱਗਿਆ ਹੈ ਪ੍ਰੈਸ਼ਰ ਹਾਰਨ ਤਾਂ ਰਹੋ ਸਾਵਧਾਨ! ਹੁਣ ਹੋਵੇਗੀ ਕਾਰਵਾਈ

ਇਨ੍ਹੀਂ ਦਿਨੀਂ ਹਰਿਆਣਾ ਵਿੱਚ ਪ੍ਰੈਸ਼ਰ ਹਾਰਨਾਂ ਨੇ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ | ਪਹਿਲਾਂ ਤਾਂ ਇਹ ਜ਼ਿਆਦਾਤਰ ਨੈਸ਼ਨਲ ਹਾਈਵੇਅ ‘ਤੇ ਵੱਡੇ ਵਾਹਨਾਂ ਵੱਲੋਂ ਇਨ੍ਹਾਂ ਹੋਰਨਾਂ ਦੀ ਵਰਤੋਂ ਕੀਤੀ ਜਾਂਦੀ ਸੀ ਪਰ ਹੁਣ ਇਹ ਸੂਬੇ ‘ਚ ਸਰਕਾਰੀ ਬੱਸਾਂ ਦੇ ਨਾਲ-ਨਾਲ ਪ੍ਰਾਈਵੇਟ ਬੱਸਾਂ ‘ਚ ਵੀ ਪ੍ਰੈਸ਼ਰ ਹਾਰਨ ਦੀ ਵਰਤੋਂ ਕੀਤੀ ਜਾ ਰਹੀ ਹੈ। ਜਿਸ ਨਾਲ ਆਮ ਲੋਕ ਬਹੁਤ ਪ੍ਰੇਸ਼ਾਨ ਹੋ ਚੁੱਕੇ ਹਨ |

ਪ੍ਰੈਸ਼ਰ ਹਾਰਨ ਵਜਾਉਣ ‘ਤੇ 500 ਰੁਪਏ ਜੁਰਮਾਨਾ

ਇਸ ਸਭ ਨੂੰ ਦੇਖਦਿਆਂ ਅੰਬਾਲਾ ਦੇ ਬੱਸ ਸਟੈਂਡ ਪ੍ਰਸ਼ਾਸਨ ਨੇ ਸਟੈਂਡ ‘ਤੇ ਪ੍ਰੈਸ਼ਰ ਹਾਰਨ ਵਜਾਉਣ ਵਾਲੀਆਂ ਬੱਸਾਂ ਦੇ ਚਲਾਨ ਕਰਨ ਦੀ ਤਿਆਰੀ ਕਰ ਲਈ ਹੈ। ਅੰਬਾਲਾ ਛਾਉਣੀ ਬੱਸ ਸਟੈਂਡ ਨੂੰ ਆਉਣ ਵਾਲੀਆਂ ਸਾਰੀਆਂ ਬੱਸਾਂ ਨੂੰ ਬੱਸ ਸਟੈਂਡ ਪ੍ਰਸ਼ਾਸਨ ਵੱਲੋਂ ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਬੱਸ ਡਰਾਈਵਰਾਂ ਨੂੰ ਐਲਾਨਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਐਕਸ਼ਨ ‘ਚ ਪੰਜਾਬ ਪੁਲਿਸ, ਜਲੰਧਰ ਵਿਚ ਦੋ ਗੈਂਗਸਟਰਾਂ ਦਾ ਐਨਕਾਊਂਟਰ !

ਕਈ ਥਾਵਾਂ ‘ਤੇ ਬੱਸ ਸਟੈਂਡ ਦੀਆਂ ਕੰਧਾਂ ‘ਤੇ ਪ੍ਰੈਸ਼ਰ ਹਾਰਨ ਵਜਾਉਣ ‘ਤੇ 500 ਰੁਪਏ ਜੁਰਮਾਨਾ ਕਰਨ ਬਾਰੇ ਵੀ ਲਿਖਿਆ ਹੋਇਆ ਹੈ | ਅੰਬਾਲਾ ਛਾਉਣੀ ਬੱਸ ਸਟੈਂਡ ਦੇ ਇੰਚਾਰਜ ਵਿਜੇਂਦਰ ਸਿੰਘ ਤੋਂ ਇਸ ਸਬੰਧੀ ਕਿਹਾ ਕਿ ਸਮੇਂ-ਸਮੇਂ ‘ਤੇ ਐਲਾਨਾਂ ਰਾਹੀਂ ਬੱਸ ਚਾਲਕਾਂ ਨੂੰ ਪ੍ਰੈਸ਼ਰ ਹਾਰਨ ਨਾ ਵਰਤਣ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹ ਖੁਦ ਬੱਸਾਂ ਨੂੰ ਰੋਕ ਰਹੇ ਹਨ ਅਤੇ ਉਨ੍ਹਾਂ ਦੇ ਡਰਾਈਵਰਾਂ ਨੂੰ ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਲਈ ਸਮਝਾ ਰਹੇ ਹਨ।

ਪ੍ਰੈਸ਼ਰ ਹਾਰਨ ਲਗਾ ਕੇ ਘੁੰਮ ਰਹੀਆਂ ਬੱਸਾਂ ਦਾ ਹੋਵੇਗਾ ਚਲਾਨ

ਜੇਕਰ ਲੋੜ ਪਈ ਤਾਂ ਉਹ ਪ੍ਰੈਸ਼ਰ ਹਾਰਨ ਲਗਾ ਕੇ ਘੁੰਮ ਰਹੀਆਂ ਸਾਰੀਆਂ ਬੱਸਾਂ ਦੇ ਚਲਾਨ ਵੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵੇਲੇ ਬੱਸ ਸਟੈਂਡ ਨੂੰ ਆਉਣ ਵਾਲੀਆਂ ਸਾਰੀਆਂ ਬੱਸਾਂ ਵੱਲੋਂ ਇਨ੍ਹਾਂ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਨਹੀਂ ਕੀਤੀ ਜਾ ਰਹੀ ਹੈ। ਜੇਕਰ ਕੋਈ ਨਵੀਂ ਬੱਸ ਆਉਂਦੀ ਹੈ ਤਾਂ ਉਸ ਦੀ ਵਰਤੋਂ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਹੈ ਪਰ ਕੁਝ ਸਮੇਂ ਬਾਅਦ ਇਹ ਪੂਰੀ ਤਰ੍ਹਾਂ ਘਟ ਜਾਵੇਗੀ ਅਤੇ ਛਾਉਣੀ ਦੇ ਬੱਸ ਅੱਡੇ ’ਤੇ ਕੋਈ ਵੀ ਬੱਸ ਪ੍ਰੈਸ਼ਰ ਹਾਰਨ ਦੀ ਵਰਤੋਂ ਨਹੀਂ ਕਰੇਗੀ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

India VS Australia : ਭਾਰਤੀ ਟੀਮ 150 ਦੌੜਾਂ ‘ਤੇ ਹੋਈ ਆਲ ਆਊਟ; ਨਿਤੀਸ਼ ਰੈੱਡੀ ਨੇ ਬਣਾਈਆਂ ਸਭ ਤੋਂ ਵੱਧ ਦੌੜਾਂ || Latest News

0

India VS Australia : ਭਾਰਤੀ ਟੀਮ 150 ਦੌੜਾਂ ‘ਤੇ ਹੋਈ ਆਲ ਆਊਟ; ਨਿਤੀਸ਼ ਰੈੱਡੀ ਨੇ ਬਣਾਈਆਂ ਸਭ ਤੋਂ ਵੱਧ ਦੌੜਾਂ

ਨਵੀ ਦਿੱਲੀ, 22 ਨਵੰਬਰ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਸ਼ੁੱਕਰਵਾਰ ਯਾਨੀ 22 ਨਵੰਬਰ ਤੋਂ ਪਰਥ ‘ਚ ਹੋ ਚੁੱਕੀ ਹੈ। ਇਹ ਸੀਰੀਜ਼ ਦੋਵਾਂ ਟੀਮਾਂ ਲਈ ਮਹੱਤਵਪੂਰਨ ਹੈ ਅਤੇ ਇਸਤੋਂ ਸਪੱਸ਼ਟ ਹੋ ਜਾਵੇਗਾ ਕਿ ਕਿਹੜੀ ਟੀਮ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪਹੁੰਚੇਗੀ। ਪਰਥ ਟੈਸਟ ਦੀ ਪਹਿਲੀ ਪਾਰੀ ‘ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਕ੍ਰਿਕਟ ਟੀਮ ਸਿਰਫ 150 ਦੌੜਾਂ ਦੇ ਸਕੋਰ ‘ਤੇ ਆਲ ਆਊਟ ਹੋ ਗਈ।

ਵਿਰਾਟ ਕੋਹਲੀ 5 ਦੌੜਾਂ ਬਣਾ ਕੇ ਆਊਟ

ਟੀਮ ਲਈ ਡੈਬਿਊ ਕਰ ਰਹੇ ਨਿਤੀਸ਼ ਰੈੱਡੀ ਨੇ ਸਭ ਤੋਂ ਵੱਧ 41 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਰਿਸ਼ਭ ਪੰਤ ਨੇ ਵੀ 37 ਦੌੜਾਂ ਦੀ ਚੰਗੀ ਪਾਰੀ ਖੇਡੀ। ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਅਤੇ ਦੇਵਦੱਤ ਖਾਤਾ ਨਹੀਂ ਖੋਲ੍ਹ ਸਕੇ। ਵਿਰਾਟ ਕੋਹਲੀ 5 ਦੌੜਾਂ ਬਣਾ ਕੇ, ਧਰੁਵ ਜੁਰੇਲ 11 ਦੌੜਾਂ ਬਣਾ ਕੇ ਅਤੇ ਵਾਸ਼ਿੰਗਟਨ ਸੁੰਦਰ 4 ਦੌੜਾਂ ਬਣਾ ਕੇ ਆਊਟ ਹੋਏ। ਆਸਟ੍ਰੇਲੀਆ ਦੇ ਜੋਸ਼ ਹੇਜ਼ਲਵੁੱਡ ਨੇ 4 ਵਿਕਟਾਂ ਲਈਆਂ। ਪੈਟ ਕਮਿੰਸ, ਮਿਸ਼ੇਲ ਮਾਰਸ਼ ਅਤੇ ਮਿਸ਼ੇਲ ਸਟਾਰਕ ਨੇ 2-2 ਵਿਕਟਾਂ ਲਈਆਂ।

ਦੋਵਾਂ ਟੀਮਾਂ ਦੀ ਪਲੇਇੰਗ-11

ਭਾਰਤ: ਜਸਪ੍ਰੀਤ ਬੁਮਰਾਹ (ਕਪਤਾਨ), ਯਸ਼ਸਵੀ ਜੈਸਵਾਲ, ਕੇਐਲ ਰਾਹੁਲ, ਦੇਵਦੱਤ ਪਡਿਕਲ, ਵਿਰਾਟ ਕੋਹਲੀ, ਰਿਸ਼ਭ ਪੰਤ, ਧਰੁਵ ਜੁਰੇਲ, ਵਾਸ਼ਿੰਗਟਨ ਸੁੰਦਰ, ਨਿਤੀਸ਼ ਰੈਡੀ, ਹਰਸ਼ਿਤ ਰਾਣਾ ਅਤੇ ਮੁਹੰਮਦ ਸਿਰਾਜ।
ਆਸਟ੍ਰੇਲੀਆ: ਪੈਟ ਕਮਿੰਸ (ਕਪਤਾਨ), ਨਾਥਨ ਮੈਕਸਵੀਨੀ, ਉਸਮਾਨ ਖਵਾਜਾ, ਮਾਰਨਸ ਲੈਬੁਸ਼ੇਨ, ਸਟੀਵ ਸਮਿਥ, ਟ੍ਰੈਵਿਸ ਹੈੱਡ, ਮਿਸ਼ੇਲ ਮਾਰਸ਼, ਅਲੈਕਸ ਕੈਰੀ (ਵਿਕਟਕੀਪਰ), ਮਿਸ਼ੇਲ ਸਟਾਰਕ, ਜੋਸ਼ ਹੇਜ਼ਲਵੁੱਡ ਅਤੇ ਨਾਥਨ ਲਿਓਨ।