Home Blog Page 1169

ਐਕਸ਼ਨ ‘ਚ ਪੰਜਾਬ ਪੁਲਿਸ, ਜਲੰਧਰ ਵਿਚ ਦੋ ਗੈਂਗਸਟਰਾਂ ਦਾ ਐਨਕਾਊਂਟਰ ! || Punjab Update

0
Punjab police in action, encounter of two gangsters in Jalandhar!

ਐਕਸ਼ਨ ‘ਚ ਪੰਜਾਬ ਪੁਲਿਸ, ਜਲੰਧਰ ਵਿਚ ਦੋ ਗੈਂਗਸਟਰਾਂ ਦਾ ਐਨਕਾਊਂਟਰ !

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਜਲੰਧਰ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਜਲੰਧਰ ਕਮਿਸ਼ਨਰੇਟ ਦੀ ਪੁਲਿਸ ਨੇ ਗੈਂਗਸਟਰਾਂ ਨਾਲ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਦੋਹਾਂ ਪਾਸਿਓ 50 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ।

2 ਪੁਲਿਸ ਮੁਲਾਜ਼ਮ ਜ਼ਖਮੀ

ਇਸ ਸਬੰਧੀ ਜਾਣਾਕਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਪੁਲਿਸ ਗੌਰਵ ਯਾਦਵ ਨੇ ਐਕਸ ਉਤੇ ਪੋਸਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗੈਂਗਸਟਰਾਂ ਨੂੰ ਕਾਬੂ ਕਰਨ ਮੌਕੇ ਉਨ੍ਹਾਂ ਦਾ ਪਿੱਛਾ ਕਰਨ ਦੌਰਾਨ ਹੋਈ ਗੋਲੀਬਾਰੀ ਵਿਚ 2 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਹਲਾਂਕਿ ਮੁਠਭੇੜ ਤੋਂ ਬਾਅਦ ਪੁਲਿਸ ਗੈਂਗਸਟਰਾਂ ਨੂੰ ਕਾਬੂ ਕਰਨ ਵਿਚ ਕਾਮਯਾਬ ਰਹੀ।

ਡੀ.ਜੀ.ਪੀ. ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਸਣੇ ਕਈ ਘਿਨਾਉਣੇ ਅਪਰਾਧਾਂ ਵਿਚ ਸ਼ਾਮਲ ਸਨ।

 

 

ਮੁ/ਠਭੇੜ ਤੋਂ ਬਾਅਦ ਲੰਡਾ ਗਰੁੱਪ ਦੇ 2 ਸਾਥੀ ਗ੍ਰਿਫਤਾਰ, ਦੋਵਾਂ ਪਾਸਿਆਂ ਤੋਂ ਚੱਲੀਆਂ 50 ਤੋਂ ਵੱਧ ਗੋ*ਲੀਆਂ || Breaking News

0
Breaking

ਮੁ/ਠਭੇੜ ਤੋਂ ਬਾਅਦ ਲੰਡਾ ਗਰੁੱਪ ਦੇ 2 ਸਾਥੀ ਗ੍ਰਿਫਤਾਰ, ਦੋਵਾਂ ਪਾਸਿਆਂ ਤੋਂ ਚੱਲੀਆਂ 50 ਤੋਂ ਵੱਧ ਗੋ*ਲੀਆਂ

ਜਲੰਧਰ ‘ਚ ਗੈਂਗਸਟਰ ਲਖਬੀਰ ਸਿੰਘ ਲੰਡਾ ਉਰਫ ਲੰਡਾ ਹਰੀਕੇ ਦੇ ਸਾਥੀਆਂ ਅਤੇ ਪੁਲਸ ਵਿਚਾਲੇ ਮੁਕਾਬਲਾ ਹੋਣ ਦੀ ਜਾਣਕਾਰੀ ਮਿਲੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੁਠਭੇੜ ਤੋਂ ਬਾਅਦ ਲੰਡਾ ਗਰੁੱਪ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਠਭੇੜ ਦੌਰਾਨ ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ 2 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ। ਗੈਂਗਸਟਰ ਲੰਡਾ ਦਾ ਇੱਕ ਸਾਥੀ ਵੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ।

ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਸਾਂਝੀ ਕੀਤੀ ਜਾਣਕਾਰੀ

ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕੀਤਾ ਕਿ “ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਲੰਧਰ ਵਿੱਚ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਗੈਂਗਸਟਰਾਂ ਦਾ ਪਿੱਛਾ ਕਰਨ ਦੌਰਾਨ 2 ਪੁਲਿਸ ਮੁਲਾਜ਼ਮ ਅਤੇ ਗੈਂਗਸਟਰ ਵੀ ਜ਼ਖ਼ਮੀ ਹੋਏ, ਉਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ।” ਇਸ ਤੋਂ ਇਲਾਵਾ ਉਨ੍ਹਾਂ ਕੋਲੋਂ 7 ਹਥਿਆਰ ਅਤੇ ਕਈ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

ਸੁਲਤਾਨਪੁਰ ਲੋਧੀ ਵਿਖੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕ.ਤਲ

0

ਸੁਲਤਾਨਪੁਰ ਲੋਧੀ ਵਿਖੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕ.ਤਲ

ਸੁਲਤਾਨਪੁਰ ਲੋਧੀ ਵਿੱਚ ਵੱਡੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਤੋਂ ਸਾਹਮਣੇ ਆਇਆ ਹੈ ਜਿੱਥੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਜਦ ਕਿ ਉਸ ਦੇ ਦੋ ਸਾਥੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹਨ ਅਤੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਹਨ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਉੱਤੇ ਵੀ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਹੋਇਆ ਹੈ।

6ਵੀਂ ਜਮਾਤ ਦੇ ਵਿਦਿਆਰਥੀ ‘ਤੇ ਡਿੱਗਿਆ ਸਕੂਲ ਦਾ ਗੇਟ, ਮੌਕੇ ‘ਤੇ ਹੋਈ ਮੌ/ਤ || National news

ਮ੍ਰਿਤਕ ਨੌਜਵਾਨ ਹਨੀ ਕੁਮਾਰ ਉਰਫ ਨੰਨੂ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਵਿੰਗ ਦਾ ਸੁਲਤਾਨਪੁਰ ਲੋਧੀ ਤੋਂ ਪ੍ਰਧਾਨ ਦੱਸਿਆ ਜਾ ਰਿਹਾ। ਜਿਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ ਅਤੇ ਪੰਜ ਛੇ ਨੌਜਵਾਨਾਂ ਉੱਤੇ ਕਤਲ ਕਰਨ ਦੇ ਇਲਜ਼ਾਮ ਲੱਗ ਰਹੇ ਹਨ।

ਪੁਰਾਣੀ ਰੰਜਿਸ਼ ਦੇ ਚੱਲਦਿਆਂ ਕ.ਤਲ

ਦੱਸਿਆ ਜਾ ਰਿਹਾ ਹੈ ਕਿ ਆਰੋਪੀਆਂ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਨੀ ਕੁਮਾਰ ਉਰਫ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। ਉਧਰ ਇਸ ਘਟਨਾ ਤੋਂ ਬਾਅਦ ਸਿਵਲ ਹਸਪਤਾਲ ਵਿੱਚ ਚੀਕ ਚਿਹਾੜਾ ਪੈ ਗਿਆ। ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। ਇੱਕ ਮਹੀਨਾ ਪਹਿਲਾਂ ਵੀ ਆਰੋਪੀਆਂ ਨੇ ਹਮਲਾ ਕੀਤਾ ਸੀ ।

ਐੱਸ.ਡੀ.ਕਾਲਜ ਬਰਨਾਲਾ ‘ਚ ਅੱਜ ਅਤੇ ਭਲਕ ਦੀ ਛੁੱਟੀ ਦਾ ਐਲਾਨ

ਉੱਥੇ ਹੀ ਮੌਕੇ ਤੇ ਵੱਡੀ ਗਿਣਤੀ ਦੇ ਵਿੱਚ ਪੁਲਿਸ ਟੀਮਾਂ ਪਹੁੰਚ ਚੁੱਕੀਆਂ ਹਨ ਅਤੇ ਉਹਨਾਂ ਵੱਲੋਂ ਛਾਪੇਮਾਰੀ ਆਰੰਭ ਦਿੱਤੀ ਗਈ ਹੈ। ਡੀਐਸਪੀ ਦੇ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮ ਬੰਦ ਕਰਨ ਤੋਂ ਬਾਅਦ ਮੁਕਦਮਾ ਦਰਜ ਕੀਤਾ ਜਾ ਰਿਹਾ ਹੈ ਅਤੇ ਆਰੋਪੀਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਏਗਾ। ਡੀਐਸਪੀ ਨੇ ਕਿਹਾ ਹੈ ਕਿ ਪਰਿਵਾਰ ਦੇ ਬਿਆਨ ਕਲਮ ਬੰਦ ਕਰਕੇ ਮੁਕੱਦਮਾ ਦਰਜ ਕੀਤਾ ਜਾਵੇਗਾ।

6ਵੀਂ ਜਮਾਤ ਦੇ ਵਿਦਿਆਰਥੀ ‘ਤੇ ਡਿੱਗਿਆ ਸਕੂਲ ਦਾ ਗੇਟ, ਮੌਕੇ ‘ਤੇ ਹੋਈ ਮੌ/ਤ || National news

0

6ਵੀਂ ਜਮਾਤ ਦੇ ਵਿਦਿਆਰਥੀ ‘ਤੇ ਡਿੱਗਿਆ ਸਕੂਲ ਦਾ ਗੇਟ, ਮੌਕੇ ‘ਤੇ ਹੋਈ ਮੌ/ਤ

ਮਹਾਰਾਸ਼ਟਰ: ਕੋਲਹਾਪੁਰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਸਕੂਲ ਦੇ ਪ੍ਰਵੇਸ਼ ‘ਤੇ ਲਗਾਇਆ ਲੋਹੇ ਦਾ ਗੇਟ 6ਵੀਂ ਜਮਾਤ ਦੇ ਵਿਦਿਆਰਥੀ ‘ਤੇ ਡਿੱਗ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਨਾਲ ਸਕੂਲ ‘ਚ ਹੜਕੰਪ ਮੱਚ ਗਿਆ। ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਸਕੂਲ ਵਿੱਚ ਹੰਗਾਮਾ ਵੀ ਕੀਤਾ।

ਇਹ ਵੀ ਪੜ੍ਹੋ: 17000 Whatsapp ਅਕਾਊਂਟ blocked, ਜਾਣੋ ਕਿਉਂ ਲਿਆ ਭਾਰਤ ਸਰਕਾਰ ਨੇ ਇਹ ਫੈਸਲਾ?

ਮ੍ਰਿਤਕ ਵਿਦਿਆਰਥੀ ਦਾ ਨਾਂ ਸਵਰੂਪ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਰੋਜ਼ਾਨਾ ਦੀ ਤਰ੍ਹਾਂ ਹੀ ਸਵਰੂਪ ਅੱਜ ਸਵੇਰੇ ਸਕੂਲ ਗਿਆ ਸੀ। ਇਸ ਦੌਰਾਨ ਜਦੋਂ ਉਹ ਗੇਟ ਨੇੜੇ ਆਇਆ ਤਾਂ ਲੋਹੇ ਦਾ ਗੇਟ ਟੁੱਟ ਕੇ ਉਸ ‘ਤੇ ਡਿੱਗ ਪਿਆ। ਇਸ ਘਟਨਾ ਵਿੱਚ ਗੇਟ ਹੇਠਾਂ ਦੱਬ ਕੇ ਉਸ ਦੀ ਦਰਦਨਾਕ ਮੌਤ ਹੋ ਗਈ। ਲੋਕਾਂ ਦਾ ਕਹਿਣਾ ਹੈ ਕਿ ਲੋਹੇ ਦਾ ਗੇਟ ਜੰਗਾਲ ਕਾਰਨ ਖਰਾਬ ਹੋ ਗਿਆ ਸੀ ਅਤੇ ਇਸ ਬਾਰੇ ਸ਼ਿਕਾਇਤ ਵੀ ਦਿੱਤੀ ਗਈ ਸੀ ਪਰ ਇਸ ਨੂੰ ਬਦਲਿਆ ਨਹੀਂ ਗਿਆ। ਸਕੂਲ ਦੀ ਲਾਪਰਵਾਹੀ ਕਾਰਨ ਵਾਪਰੀ ਘਟਨਾ ਤੋਂ ਬਾਅਦ ਬੱਚੇ ਦੇ ਪਰਿਵਾਰ ਵਾਲਿਆਂ ਵਿੱਚ ਭਾਰੀ ਰੋਸ ਹੈ।

Bigg Boss 18 ਦੇ ਸੈੱਟ ‘ਤੇ ਇਹ ਅਹਿਮ ਚੀਜ਼ ਹੋਈ ਬੈਨ;ਪ੍ਰਤੀਯੋਗੀ ਅਤੇ 800 ਕਰੂ ਮੈਂਬਰਾਂ ‘ਤੇ ਪਵੇਗਾ ਸਿੱਧਾ ਅਸਰ

0

Bigg Boss 18 ਦੇ ਸੈੱਟ ‘ਤੇ ਇਹ ਅਹਿਮ ਚੀਜ਼ ਹੋਈ ਬੈਨ;ਪ੍ਰਤੀਯੋਗੀ ਅਤੇ 800 ਕਰੂ ਮੈਂਬਰਾਂ ‘ਤੇ ਪਵੇਗਾ ਸਿੱਧਾ ਅਸਰ

ਨਵੀ ਦਿੱਲੀ : ਟੀਵੀ ਸ਼ੋਅ ਬਿੱਗ ਬੌਸ 18 ਵਿੱਚ ਇਸ ਵਾਰ ਬਹੁਤ ਸਾਰੀਆਂ ਨਵੀਆਂ ਚੀਜ਼ਾਂ ਦੇਖਣ ਨੂੰ ਮਿਲ ਰਹੀਆਂ ਹਨ। ਹੁਣ ‘ਬਿੱਗ ਬੌਸ 18’ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸ਼ੋਅ ਦੇ ਮੇਕਰਸ ਨੇ ਸਖ਼ਤ ਕਦਮ ਚੁੱਕਿਆ ਹੈ। ‘ਬਿੱਗ ਬੌਸ 18’ ਦੇ ਸੈੱਟ ‘ਤੇ ਇਕ ਮਹੱਤਵਪੂਰਨ ਚੀਜ਼ ਨੂੰ ਬੈਨ ਕਰ ਦਿੱਤਾ ਗਿਆ ਹੈ। ਹੁਣ ਇਸ ਚੀਜ਼ ਦੀ ਵਰਤੋਂ ਕੋਈ ਨਹੀਂ ਕਰ ਸਕਦਾ।

ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ

ਦੱਸ ਦਈਏ ਕਿ ਨਿਰਮਾਤਾਵਾਂ ਨੇ ਬਿੱਗ ਬੌਸ 18 ਦੇ ਸੈੱਟਾਂ ‘ਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਬਿੱਗ ਬੌਸ ਦੇ ਮੇਕਰਸ ਨੇ ਵਾਤਾਵਰਣ ਦੀ ਸੁਰੱਖਿਆ ਲਈ ਇੱਕ ਅਹਿਮ ਕਦਮ ਚੁੱਕਿਆ ਹੈ। ਹੁਣ ਤੋਂ ਕੋਈ ਵੀ ਪ੍ਰਤੀਯੋਗੀ ਜਾਂ ਕਰੂ ਮੈਂਬਰ ਸੈੱਟ ‘ਤੇ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨਹੀਂ ਕਰੇਗਾ। 800 ਕਰੂ ਮੈਂਬਰਸ ਪਲਾਸਟਿਕ ਦੀਆਂ ਬੋਤਲਾਂ ਦੀ ਬਜਾਏ ਸਟੀਲ ਦੀਆਂ ਬੋਤਲਾਂ ਦੀ ਵਰਤੋਂ ਕਰਨਗੇ।

ਐੱਸ.ਡੀ.ਕਾਲਜ ਬਰਨਾਲਾ ‘ਚ ਅੱਜ ਅਤੇ ਭਲਕ ਦੀ ਛੁੱਟੀ ਦਾ ਐਲਾਨ

0

ਐੱਸ.ਡੀ.ਕਾਲਜ ਬਰਨਾਲਾ ‘ਚ ਅੱਜ ਅਤੇ ਭਲਕ ਦੀ ਛੁੱਟੀ ਦਾ ਐਲਾਨ

ਬਰਨਾਲਾ: ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਵਲੋਂ 23 ਨਵੰਬਰ ਨੂੰ 103-ਬਰਨਾਲਾ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਨੇਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਐੱਸ.ਡੀ.ਕਾਲਜ ਬਰਨਾਲਾ ਵਿੱਚ ਮਿਤੀ 22 ਨਵੰਬਰ ਅਤੇ 23 ਨਵੰਬਰ ਦੀ ਛੁੱਟੀ ਐਲਾਨੀ ਗਈ ਹੈ।

ਇਹ ਵੀ ਪੜੋ : BGT 2024-25 : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਕੀਤਾ ਫੈਸਲਾ

ਦੱਸ ਦਈਏ ਕਿ ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਦੌਰਾਨ 56.3 ਫੀਸਦੀ ਵੋਟਿੰਗ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਮੁਕੰਮਲ ਤੌਰ ’ਤੇ ਸ਼ਾਂਤਮਈ ਢੰਗ ਨਾਲ ਵੋਟਿੰਗ ਲਈ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਵੋਟਿੰਗ ਪ੍ਰਕਿਰਿਆ ਮੁਕੰਮਲ ਕਰਵਾਉਣ ਲਈ ਤਾਇਨਾਤ ਚੋਣ ਅਮਲੇ ਅਤੇ ਸੁਰੱਖਿਆ ਕਰਮੀਆਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ 23 ਨਵੰਬਰ (ਸ਼ਨੀਵਾਰ) ਨੂੰ ਸਥਾਨਕ ਐੱਸ ਡੀ ਕਾਲਜ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰ ਵਿਖੇ ਲੋੜੀਂਦੇ ਇੰਤਜ਼ਾਮਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਤਾਂ ਜੋ ਵੋਟਾਂ ਦੀ ਗਿਣਤੀ ਵੀ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 22-11-2024

0
Breaking

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 22-11-2024

ਲੁਧਿਆਣਾ ‘ਚ 10 ਪੁਲਿਸ ਅਧਿਕਾਰੀਆਂ ਦਾ ਹੋਇਆ ਤਬਾਦਲਾ

ਲੁਧਿਆਣਾ ਪੁਲਿਸ ਪ੍ਰਸ਼ਾਸਨ ਵਿੱਚ ਫੇਰਬਦਲ ਹੋਇਆ ਹੈ। ਪੁਲਿਸ ਕਮਿਸ਼ਨਰ ਲੁਧਿਆਣਾ ਦੀ ਤਰਫੋਂ 10 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰਕੇ… ਹੋਰ ਪੜੋ

ਯਾਤਰੀ ਵੈਨ ‘ਤੇ ਦਹਿਸ਼ਤਗਰਦਾਂ ਨੇ ਕੀਤਾ ਹਮਲਾ, 50 ਲੋਕਾਂ ਦੀ ਮੌ.ਤ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਅੱਤਵਾਦੀ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਅੱਤਵਾਦੀ ਹਮਲੇ ‘ਚ 50 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਮਲਾ… ਹੋਰ ਪੜੋ

ਵਿਦਿਆਰਥੀਆਂ ਨੂੰ Canada ਦਾ ਇੱਕ ਹੋਰ ਝਟਕਾ, ਨਹੀਂ ਬਦਲ ਸਕਣਗੇ ਕਾਲਜ

Canada ਸਰਕਾਰ ਨੇ ਇੱਕ ਵਾਰ ਫਿਰ ਤੋਂ ਵਿਦਿਆਰਥੀਆਂ ਨੂੰ ਝਟਕਾ ਦੇ ਦਿੱਤਾ ਹੈ | ਦਰਅਸਲ, ਹੁਣ ਸਰਕਾਰ ਨੇ ਮੁੜ ਸਟੱਡੀ ਵੀਜ਼ਾ ਨਿਯਮਾਂ ‘ਚ ਬਦਲਾਅ…ਹੋਰ ਪੜੋ

ਬੈਂਕ ਦੇ ਬਾਹਰੋਂ ਲੁਟੇਰੇ ਕਾਰ ‘ਚੋਂ ਲੈਪਟਾਪ, 14 ਲੱਖ ਰੁਪਏ ਲੈ ਕੇ ਹੋਏ ਫਰਾਰ

ਲੁਧਿਆਣਾ ਵਿੱਚ ਵਿਸ਼ਵਕਰਮਾ ਚੌਕ ਨੇੜੇ ਆਈਸੀਆਈਸੀਆਈ ਬੈਂਕ ਦੇ ਬਾਹਰ ਇੱਕ ਵਿਅਕਤੀ ਆਪਣੀ ਸਵਿਫਟ ਕਾਰ ਖੜ੍ਹੀ ਕਰਦਾ ਹੈ ਤੇ ਉਹ ਬੈਂਕ ਦੇ ਅੰਦਰ… ਹੋਰ ਪੜੋ

ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ … ਹੋਰ ਪੜੋ

 

 

BGT 2024-25 : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਕੀਤਾ ਫੈਸਲਾ || Latest News

0

ਨਵੀ ਦਿੱਲੀ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ ਗਾਵਸਕਰ ਟਰਾਫੀ (BGT) ਅੱਜ ਤੋਂ ਸ਼ੁਰੂ ਹੋਵੇਗੀ। ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਪਰਥ ਦੇ ਆਪਟਸ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਕੀਤਾ ਹੈ। ਪਹਿਲੇ ਮੈਚ ‘ਚ ਰੋਹਿਤ ਸ਼ਰਮਾ ਦੀ ਗੈਰ-ਮੌਜੂਦਗੀ ‘ਚ ਜਸਪ੍ਰੀਤ ਬੁਮਰਾਹ ਭਾਰਤ ਦੀ ਕਪਤਾਨੀ ਕਰਨਗੇ।ਟੀਮ ਇੰਡੀਆ 32 ਸਾਲ ਬਾਅਦ 5 ਟੈਸਟ ਮੈਚਾਂ ਦੀ ਸੀਰੀਜ਼ ਖੇਡਣ ਆਸਟ੍ਰੇਲੀਆ ਗਈ ਹੈ।
ਦੱਸ ਦੇਈਏ ਕਿ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪਹਿਲਾ ਮੈਚ ਭਾਰਤੀ ਸਮੇਂ ਅਨੁਸਾਰ ਸਵੇਰੇ 7.50 ਵਜੇ ਸ਼ੁਰੂ ਹੋਵੇਗਾ। ਪਹਿਲੇ 3 ਮੈਚ ਸਵੇਰੇ 7:00 ਵਜੇ ਤੋਂ 8:00 ਵਜੇ ਦਰਮਿਆਨ ਸ਼ੁਰੂ ਹੋਣਗੇ। ਜਦੋਂ ਕਿ ਆਖਰੀ ਦੋ ਮੈਚ ਭਾਰਤੀ ਸਮੇਂ ਅਨੁਸਾਰ ਸਵੇਰੇ 5:30 ਵਜੇ ਸ਼ੁਰੂ ਹੋਣਗੇ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦੇ ਪ੍ਰਸਾਰਣ ਦੇ ਅਧਿਕਾਰ ਸਟਾਰ ਸਪੋਰਟਸ ਕੋਲ ਹਨ। ਇਸ ਤੋਂ ਇਲਾਵਾ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਡਿਜ਼ਨੀ ਹੌਟਸਟਾਰ ਐਪ (ਡਿਜ਼ਨੀ+ ਹੋਸਟਾਰ) ‘ਤੇ ਆਨਲਾਈਨ ਦੇਖਿਆ ਜਾ ਸਕਦਾ ਹੈ।
ਵੀਰਵਾਰ ਨੂੰ ਦੋਵਾਂ ਟੀਮਾਂ ਦੇ ਕਪਤਾਨਾਂ ਨੇ ਬੀਜੀਟੀ ਟਰਾਫੀ ਨਾਲ ਫੋਟੋਸ਼ੂਟ ਕਰਵਾਇਆ। ਭਾਰਤੀ ਕਪਤਾਨ ਜਸਪ੍ਰੀਤ ਬੁਮਰਾਹ ਪਹਿਲੇ ਟੈਸਟ ਦੀ ਕਪਤਾਨੀ ਕਰਨਗੇ, ਰੋਹਿਤ ਸ਼ਰਮਾ 24 ਨਵੰਬਰ ਤੱਕ ਪਰਥ ਪਹੁੰਚਣਗੇ। ਉਹ ਦੂਜੇ ਟੈਸਟ ਵਿੱਚ ਕਪਤਾਨੀ ਕਰੇਗਾ।

 

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 22-11-2024

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 22-11-2024

ਸ਼ੁੱਕਰਵਾਰ, ੭ ਮੱਘਰ (ਸੰਮਤ ੫੫੬ ਨਾਨਕਸ਼ਾਹੀ) 22-11-2024
ਸਲੋਕ ॥

ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਸ਼ੁੱਕਰਵਾਰ, ੭ ਮੱਘਰ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੭੦੬)

ਪੰਜਾਬੀ ਵਿਆਖਿਆ:

ਸਲੋਕ ॥

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।