Home Blog Page 1172

ਅੱਜ ਚੰਡੀਗੜ੍ਹ ‘ਚ ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ; ਕਿਸਾਨ ਆਗੂ ਡੱਲੇਵਾਲ ਸਮੇਤ 28 ਕਿਸਾਨ ਆਗੂ ਕਰਨਗੇ ਬੈਠਕ ‘ਚ ਸ਼ਮੂਲੀਅਤ

0
Jagjit singh Dallewal

ਅੱਜ ਚੰਡੀਗੜ੍ਹ ‘ਚ ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ; ਕਿਸਾਨ ਆਗੂ ਡੱਲੇਵਾਲ ਸਮੇਤ 28 ਕਿਸਾਨ ਆਗੂ ਕਰਨਗੇ ਬੈਠਕ ‘ਚ ਸ਼ਮੂਲੀਅਤ || Farmers Protest

ਚੰਡੀਗੜ੍ਹ, 14 ਫਰਵਰੀ : ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨ ਅੱਜ ਚੰਡੀਗੜ੍ਹ ‘ਚ ਕੇਂਦਰ ਨਾਲ 5ਵੇਂ ਦੌਰ ਦੀ ਗੱਲਬਾਤ ਕਰਨਗੇ। ਕਿਸਾਨਾਂ ਦੀ ਤਰਫੋਂ 28 ਕਿਸਾਨ ਆਗੂ ਮੀਟਿੰਗ ‘ਚ ਸ਼ਿਰਕਤ ਕਰਨਗੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਉਨ੍ਹਾਂ ਦੀ ਅਗਵਾਈ ਕਰਨਗੇ। ਕਿਸਾਨ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਗਜੀਤ ਸਿੰਘ ਡੱਲੇਵਾਲ ਸਵੇਰੇ ਕਰੀਬ 11 ਵਜੇ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਈ ਰਵਾਨਾ ਹੋਣਗੇ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਤਰਫੋਂ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਸ਼ਿਰਕਤ ਕਰਨਗੇ।

ਸ਼ਾਮ 5.30 ਵਜੇ ਹੋਵੇਗੀ ਬੈਠਕ

ਦੱਸ ਦਈਏ ਕਿ ਕਿਸਾਨ ਅੰਦੋਲਨ 13 ਫਰਵਰੀ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਸ਼ੁਰੂ ਹੋਇਆ ਸੀ। ਕਿਸਾਨ ਆਗੂਆਂ ਵੱਲੋਂ ਉਸ ਸਮੇ ਵੀ ਦਿੱਲੀ ਕੂਚ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕ ਲਿਆ ਸੀ। ਉਦੋਂ ਤੋਂ ਕਿਸਾਨ ਉਥੇ ਧਰਨੇ ਤੇ ਬੈਠੇ ਹਨ। ਇਸ ਤੋਂ ਬਾਅਦ ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਦੀ ਚੰਡੀਗੜ੍ਹ ਵਿੱਚ 4 ਵਾਰ ਮੀਟਿੰਗ ਹੋਈ ਪਰ ਕੋਈ ਫੈਸਲਾ ਨਹੀਂ ਹੋਇਆ। ਅੱਜ ਦੀ ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮੈਗਸੀਪਾ ਦਫ਼ਤਰ ਵਿੱਚ ਸ਼ਾਮ 5.30 ਵਜੇ ਹੋਵੇਗੀ। ਸਰਵਨ ਪੰਧੇਰ ਨੇ ਬੀਤੇ ਦਿਨੀ ਕਿਹਾ ਸੀ ਕਿ ਜੇਕਰ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਕਿਸਾਨ ਦਿੱਲੀ ਵੱਲ ਕੂਚ ਕਰਨਗੇ।

ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

0
vigilance

ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਿਵਲ ਹਸਪਤਾਲ, ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਸਹਾਇਕ ਸਤਿੰਦਰ ਕੁਮਾਰ ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜੱਸਲ ਕਲੋਨੀ, ਲੁਧਿਆਣਾ ਦੇ ਵਸਨੀਕ ਵਿਜੇ ਕੁਮਾਰ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਕਰਮਚਾਰੀ ਨੇ ਉਸ ਦੇ ਮੈਡੀਕਲ ਦੀ ਰਿਪੋਰਟ ਦੀ ਰਸੀਦ ਜਾਰੀ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਪਹਿਲਾਂ ਹੀ ਉਸ ਤੋਂ 3000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਮੁਕੱਦਮਾ ਦਰਜ

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 14-02-2025

0

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 14-02-2025

 

“ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨਾ ਬੇਹੱਦ ਨਿੰਦਣਯੋਗ”- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਚ….ਹੋਰ ਪੜੋ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜੋ ਵੇਰਵਾ

ਪੰਜਾਬ ਸਰਕਾਰ ਦੀ ਅੱਜ ਚਾਰ ਮਹੀਨਿਆਂ ਬਾਅਦ ਕੈਬਨਿਟ ਦੀ ਮੀਟਿੰਗ ਹੋਈ। ਦੁਪਹਿਰ 12 ਵਜੇ ਸ਼ੁਰੂ ਹੋਈ ਇਹ ਮੀਟਿੰਗ ਕਰੀਬ 3 ਵਜੇ ਤੱਕ…ਹੋਰ ਪੜੋ

“ਜੇ ਕੱਲ੍ਹ ਮੀਟਿੰਗ ‘ਚ ਨਹੀਂ ਬਣੀ ਗੱਲ ਤਾਂ…” ਸ਼ੰਭੂ ਮੋਰਚੇ ‘ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਰਤਾ ਵੱਡਾ ਐਲਾਨ || Farmers Mahapanchayat

ਕੱਲ੍ਹ ਯਾਨੀ ਕਿ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਅੱਜ ਸ਼ੰਭੂ ਮੋਰਚੇ….ਹੋਰ ਪੜੋ

ਟਰੰਪ ਨੇ ਪੁਤਿਨ-ਜ਼ੇਲੇਂਸਕੀ ਨਾਲ ਕੀਤੀ ਗੱਲ: ਕਿਹਾ- ਜੰਗ ਰੋਕਣ ਲਈ ਜਲਦੀ ਸ਼ੁਰੂ ਹੋਵੇਗੀ ਗੱਲਬਾਤ: ਪੁਤਿਨ ਵੱਲੋਂ ਟਰੰਪ ਨੂੰ ਮਾਸਕੋ ਆਉਣ ਦਾ ਸੱਦਾ ਦਿੱਤਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਜੰਗ ਖਤਮ ਕਰਨ ਬਾਰੇ ਫ਼ੋਨ ‘ਤੇ ਗੱਲ ਕੀਤੀ। ਟਰੰਪ ਨੇ ਪੁਤਿਨ ਨਾਲ ਲਗਭਗ ਡੇਢ ਘੰਟੇ…..ਹੋਰ ਪੜੋ

ਮਣੀਪੁਰ ‘ਚ ਰਾਸ਼ਟਰਪਤੀ ਸ਼ਾਸਨ ਲਾਗੂ, ਮੁੱਖ ਮੰਤਰੀ ਬੀਰੇਨ ਸਿੰਘ ਨੇ ਪਿਛਲੇ ਹਫਤੇ ਅਹੁਦੇ ਤੋਂ ਦਿੱਤਾ ਸੀ ਅਸਤੀਫਾ

ਮਣੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਦੇ ਅਸਤੀਫੇ ਤੋਂ ਬਾਅਦ ਮਣੀਪੁਰ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ ਗਿਆ ਹੈ। ਰਾਜ ਦੇ ਮੁੱਖ ਮੰਤਰੀ….ਹੋਰ ਪੜੋ

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 14-02-2025

0

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 14-02-2025

ਸ਼ੁੱਕਰਵਾਰ, ੩ ਫੱਗਣ (ਸੰਮਤ ੫੫੬ ਨਾਨਕਸ਼ਾਹੀ)

14-02-2025
ਤਿਲੰਗ ਘਰੁ ੨ ਮਹਲਾ ੫ ॥

 

ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਸ਼ੁੱਕਰਵਾਰ, ੩ ਫੱਗਣ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੭੨੩)

ਪੰਜਾਬੀ ਵਿਆਖਿਆ:

ਤਿਲੰਗ ਘਰੁ ੨ ਮਹਲਾ ੫ ॥

 

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ । ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ।੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ । ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ! ਆਖ—ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।੪।੨।

‘ਜਉ ਤਉ ਪ੍ਰੇਮ ਖੇਲਣ ਕਾ ਚਾਉ’ ਕਿਸ ਗੁਰੂ ਸਾਹਿਬ ਜੀ ਦੀ ਰਚਨਾ ਹੈ?

0

‘ਜਉ ਤਉ ਪ੍ਰੇਮ ਖੇਲਣ ਕਾ ਚਾਉ’ ਕਿਸ ਗੁਰੂ ਸਾਹਿਬ ਜੀ ਦੀ ਰਚਨਾ ਹੈ?

“ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨਾ ਬੇਹੱਦ ਨਿੰਦਣਯੋਗ”- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ

0

“ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨਾ ਬੇਹੱਦ ਨਿੰਦਣਯੋਗ”- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 13 ਫਰਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਚ ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨਾ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ ਵਰਤਾਰਾ ਹੈ।

ਸਿੰਘ ਸਾਹਿਬਾਨ ਖ਼ਿਲਾਫ਼ ਗਿਣੇ ਮਿਥੇ ਤਰੀਕੇ ਦੇ ਨਾਲ ਮਾਹੌਲ ਬਣਾਇਆ

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ” ਪਿਛਲੇ ਦਿਨਾਂ ਤੋ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਵਰਤੇ ਗਏ ਕਾਰਨ ਅਤੇ ਤਰੀਕਾ ਬਿਲਕੁਲ ਵੀ ਸਹੀ ਨਹੀਂ ਹੈ। ਮਿਤੀ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥਕ ਭਾਵਨਾਵਾਂ ਅਤੇ ਪਰੰਪਰਾਵਾਂ ਦੀ ਰੌਸ਼ਨੀ ਵਿਚ ਹੋਏ ਫੈਸਲਿਆਂ ਤੋਂ ਬਾਅਦ ਹੀ ਇਸ ਤਰ੍ਹਾਂ ਜਾਪ ਰਿਹਾ ਸੀ ਕਿ ਸਿੰਘ ਸਾਹਿਬਾਨ ਖ਼ਿਲਾਫ਼ ਗਿਣੇ ਮਿਥੇ ਤਰੀਕੇ ਦੇ ਨਾਲ ਮਾਹੌਲ ਬਣਾਇਆ ਜਾ ਰਿਹਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਿਲਾਫ 18 ਸਾਲ ਪੁਰਾਣੇ ਪਰਿਵਾਰਕ ਮਸਲੇ ਨੂੰ ਗਲਤ ਰੰਗਤ ਦੇ ਕੇ ਮੀਡੀਆ ਟਰਾਇਲ ਚਲਾਇਆ ਗਿਆ। ਇਸ ਸਬੰਧ ਵਿਚ ਬਤੌਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਮੈਂ ਸ਼੍ਰੋਮਣੀ ਕਮੇਟੀ ਵਲੋ ਜਾਂਚ ਕਮੇਟੀ ਬਿਠਾਉਣ ਵੇਲੇ ਵੀ ਆਖਿਆ ਸੀ ਕਿ ਇਹ ਠੀਕ ਨਹੀ ਹੈ। ਜੇਕਰ ਕਿਸੇ ਵੀ ਤਖਤ ਸਾਹਿਬ ਦੇ ਕਿਸੇ ਜਥੇਦਾਰ ਸਾਹਿਬ ਵਿਰੁੱਧ ਕਿਸੇ ਤਰ੍ਹਾਂ ਦੇ ਦੋਸ਼ਾਂ ਦੀ ਪੜਤਾਲ ਕਰਨ ਦੀ ਲੋੜ ਹੋਵੇ ਤਾਂ ਇਹ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਹੀ ਕਰਵਾ ਸਕਦਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਫਿਰ ਵੀ ਅਹੁਦੇ ਤੋ ਸੇਵਾਮੁਕਤ ਕਰਨਾ ਮੰਦਭਾਗਾ ਹੈ। ਇਸ ਤਰ੍ਹਾਂ ਜਥੇਦਾਰ ਸਾਹਿਬਾਨ ਨੂੰ ਜਲੀਲ ਕਰਕੇ ਸੇਵਾਮੁਕਤ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ। ਇਕ ਵਾਰ ਫਿਰ ਆਪਣੀ ਆਤਮਾ ਤੋਂ ਇਹ ਕਹਿਣਾ ਚਾਹੁੰਦਾ ਹਾਂ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨਾ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ ਵਰਤਾਰਾ ਹੈ ਜੋ ਕਿ ਤਖਤ ਸਾਹਿਬਾਨ ਦੀ ਅਜਾਦ ਹੋਂਦ ਹਸਤੀ ਨੂੰ ਵੀ ਨੁਕਸਾਨ ਪਹੁੰਚਾਉਣ ਵਾਲਾ ਹੈ।”

ਮਣੀਪੁਰ ‘ਚ ਰਾਸ਼ਟਰਪਤੀ ਸ਼ਾਸਨ ਲਾਗੂ, ਮੁੱਖ ਮੰਤਰੀ ਬੀਰੇਨ ਸਿੰਘ ਨੇ ਪਿਛਲੇ ਹਫਤੇ ਅਹੁਦੇ ਤੋਂ ਦਿੱਤਾ ਸੀ ਅਸਤੀਫਾ

ਮਨੋਰੰਜਨ ਜਗਤ ‘ਚ ਸੋਗ ਦਾ ਮਾਹੌਲ, ਇਸ ਮਸ਼ਹੂਰ ਰੈਪਰ ਦੀ ਹੋਈ ਮੌ/ਤ

0

ਮਨੋਰੰਜਨ ਜਗਤ ‘ਚ ਸੋਗ ਦਾ ਮਾਹੌਲ, ਇਸ ਮਸ਼ਹੂਰ ਰੈਪਰ ਦੀ ਹੋਈ ਮੌ/ਤ

ਨਵੀ ਦਿੱਲੀ, 13 ਫਰਵਰੀ: ਜਗਰਨਾਟ ਦੇ ਨਾਂ ਨਾਲ ਮਸ਼ਹੂਰ ਉੜੀਆ ਰੈਪਰ ਅਭਿਨਵ ਸਿੰਘ ਦਾ ਦੇਹਾਂਤ ਹੋ ਗਿਆ ਹੈ। 32 ਸਾਲਾ ਰੈਪਰ ਬੇਂਗਲੁਰੂ ਦੇ ਕਦੁਬੀਸਨਹੱਲੀ ਵਿੱਚ ਕਿਰਾਏ ਦੇ ਅਪਾਰਟਮੈਂਟ ਵਿੱਚ ਮ੍ਰਿਤਕ ਪਾਇਆ ਗਿਆ ਹੈ। ਰੈਪਰ ਦੀ ਮੌਤ ਦਾ ਮਾਮਲਾ ਮਰਾਠਾਹੱਲੀ ਥਾਣੇ ‘ਚ ਦਰਜ ਕੀਤਾ ਗਿਆ ਹੈ। ਮੁੱਢਲੀ ਜਾਂਚ ਅਨੁਸਾਰ ਉਸ ਦੀ ਮੌਤ ਦਾ ਕਾਰਨ ਖ਼ੁਦਕੁਸ਼ੀ ਦੱਸਿਆ ਜਾ ਰਿਹਾ ਹੈ।

ਡੂੰਘੇ ਸਦਮੇ ‘ਚ ਪਰਿਵਾਰ, ਦੋਸਤ ਅਤੇ ਪ੍ਰਸ਼ੰਸਕ

ਰੈਪਰ ‘ਜਗਰਨਾਟ’ ਯਾਨੀ ਅਭਿਨਵ ਸਿੰਘ ਦੇ ਦੇਹਾਂਤ ਤੋਂ ਬਾਅਦ ਉਸ ਦਾ ਪਰਿਵਾਰ, ਦੋਸਤ ਅਤੇ ਪ੍ਰਸ਼ੰਸਕ ਡੂੰਘੇ ਸਦਮੇ ‘ਚ ਹਨ। ਇਸ ਦੇ ਨਾਲ ਹੀ ਰੈਪਰ ਦੇ ਮਾਪਿਆਂ ਨੇ ਕੁਝ ਅਜਿਹੇ ਦਾਅਵੇ ਕੀਤੇ ਹਨ ਜੋ ਹੈਰਾਨ ਕਰਨ ਵਾਲੇ ਹਨ। ਉਨ੍ਹਾਂ ਨੇ ਰੈਪਰ ਦੀ ਪਤਨੀ ਅਤੇ ਕਈ ਲੋਕਾਂ ‘ਤੇ ਜਗਰਨਾਟ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਇਸ ਮਾਮਲੇ ਦੀ ਜਾਂਚ ਦੀ ਮੰਗ ਵੀ ਕੀਤੀ ਹੈ। ਫਿਲਹਾਲ ਰੈਪਰ ਦੀ ਮੌਤ ਦਾ ਮਾਮਲਾ ਪੁਲਿਸ ਸਟੇਸ਼ਨ ‘ਚ ਦਰਜ ਕਰ ਲਿਆ ਗਿਆ ਹੈ।

ਮਣੀਪੁਰ ‘ਚ ਰਾਸ਼ਟਰਪਤੀ ਸ਼ਾਸਨ ਲਾਗੂ, ਮੁੱਖ ਮੰਤਰੀ ਬੀਰੇਨ ਸਿੰਘ ਨੇ ਪਿਛਲੇ ਹਫਤੇ ਅਹੁਦੇ ਤੋਂ ਦਿੱਤਾ ਸੀ ਅਸਤੀਫਾ

ਮਣੀਪੁਰ ‘ਚ ਰਾਸ਼ਟਰਪਤੀ ਸ਼ਾਸਨ ਲਾਗੂ, ਮੁੱਖ ਮੰਤਰੀ ਬੀਰੇਨ ਸਿੰਘ ਨੇ ਪਿਛਲੇ ਹਫਤੇ ਅਹੁਦੇ ਤੋਂ ਦਿੱਤਾ ਸੀ ਅਸਤੀਫਾ

0
Breaking

ਮਣੀਪੁਰ ‘ਚ ਰਾਸ਼ਟਰਪਤੀ ਸ਼ਾਸਨ ਲਾਗੂ, ਮੁੱਖ ਮੰਤਰੀ ਬੀਰੇਨ ਸਿੰਘ ਨੇ ਪਿਛਲੇ ਹਫਤੇ ਅਹੁਦੇ ਤੋਂ ਦਿੱਤਾ ਸੀ ਅਸਤੀਫਾ

ਨਵੀ ਦਿੱਲੀ, 13 ਫਰਵਰੀ : ਮਣੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਦੇ ਅਸਤੀਫੇ ਤੋਂ ਬਾਅਦ ਮਣੀਪੁਰ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ ਗਿਆ ਹੈ। ਰਾਜ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ 9 ਫਰਵਰੀ 2025 ਨੂੰ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਰਾਜਪਾਲ ਅਜੈ ਭੱਲਾ ਨੇ ਰਾਜ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਿਫਾਰਸ਼ ਕੀਤੀ ਸੀ।

CM ਬੀਰੇਨ ਸਿੰਘ ਦੀ ਲਗਾਤਾਰ ਹੋ ਰਹੀ ਸੀ ਆਲੋਚਨਾ

ਦੱਸ ਦੇਈਏ ਕਿ ਮਨੀਪੁਰ ਵਿੱਚ ਮੈਤੇਈ ਅਤੇ ਕੁਕੀ ਭਾਈਚਾਰਿਆਂ ਦਰਮਿਆਨ ਹਿੰਸਾ ਕਾਰਨ ਬੀਰੇਨ ਸਿੰਘ ਦੀ ਲਗਾਤਾਰ ਆਲੋਚਨਾ ਹੋ ਰਹੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਪਿਛਲੇ ਹਫਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਮਣੀਪੁਰ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ ਗਿਆ ਹੈ।

ਦਲਾਈ ਲਾਮਾ ਦੀ ਵਧਾਈ ਗਈ ਸੁਰੱਖਿਆ, ਮਿਲੀ ਜ਼ੈੱਡ ਸ਼੍ਰੇਣੀ ਦੀ Security

ਦਲਾਈ ਲਾਮਾ ਦੀ ਵਧਾਈ ਗਈ ਸੁਰੱਖਿਆ, ਮਿਲੀ ਜ਼ੈੱਡ ਸ਼੍ਰੇਣੀ ਦੀ Security

0

ਦਲਾਈ ਲਾਮਾ ਦੀ ਵਧਾਈ ਗਈ ਸੁਰੱਖਿਆ, ਮਿਲੀ ਜ਼ੈੱਡ ਸ਼੍ਰੇਣੀ ਦੀ Security

ਨਵੀ ਦਿੱਲੀ, 13 ਫਰਵਰੀ : ਤਿੱਬਤੀ ਅਧਿਆਤਮਕ ਆਗੂ ਦਲਾਈ ਲਾਮਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਉਨ੍ਹਾਂ ਦੀ ਸੁਰੱਖਿਆ ਲਈ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨ ਤਾਇਨਾਤ ਕੀਤੇ ਜਾਣਗੇ। ਕਰੀਬ 30 ਕਮਾਂਡੋਜ਼ ਦੀ ਟੀਮ ਹੋਵੇਗੀ, ਜੋ ਵੱਖ-ਵੱਖ ਸ਼ਿਫਟਾਂ ‘ਚ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਰਹੇਗੀ।

30 ਸੀਆਰਪੀਐਫ ਕਮਾਂਡੋਜ਼ ਦੀ ਟੀਮ ਰਹੇਗੀ ਤਾਇਨਾਤ

ਪ੍ਰਾਪਤ ਜਾਣਕਾਰੀਆਂ ਅਨੁਸਾਰ ਹੁਣ ਤੱਕ ਹਿਮਾਚਲ ਪ੍ਰਦੇਸ਼ ਪੁਲਿਸ ਦਲਾਈਲਾਮਾ ਨੂੰ ਸੁਰੱਖਿਆ ਪ੍ਰਦਾਨ ਕਰ ਰਹੀ ਸੀ। ਜਦੋਂ ਉਹ ਦਿੱਲੀ ਜਾਂ ਕਿਸੇ ਹੋਰ ਥਾਂ ਜਾਣਦੇ ਸਨ ਤਾਂ ਸਥਾਨਕ ਪੁਲਿਸ ਉਨ੍ਹਾਂ ਨੂੰ ਵਾਧੂ ਸੁਰੱਖਿਆ ਦਿੰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਖੁਫੀਆ ਏਜੰਸੀਆਂ ਦੀ ਸਮੀਖਿਆ ਤੋਂ ਬਾਅਦ ਕੇਂਦਰ ਸਰਕਾਰ ਨੇ ਹੁਣ ਉਨ੍ਹਾਂ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੀ ਸੁਰੱਖਿਆ ਲਈ ਲਗਭਗ 30 ਸੀਆਰਪੀਐਫ ਕਮਾਂਡੋਜ਼ ਦੀ ਟੀਮ ਵੱਖ-ਵੱਖ ਸ਼ਿਫਟਾਂ ਵਿੱਚ ਕੰਮ ਕਰੇਗੀ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ ਮਣੀਪੁਰ ‘ਚ ਭਾਜਪਾ ਨੇਤਾ ਸੰਬਿਤ ਪਾਤਰਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ।

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜੋ ਵੇਰਵਾ

ਏਡੀਜੀਪੀ ਟ੍ਰੈਫਿਕ ਨੇ ਜਿਲ੍ਹੇ ਦੇ ਤਿੰਨ ਟ੍ਰੈਫਿਕ ਮੁਲਾਜ਼ਮਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ, ਪੁਲਿਸ ਕਮਿਸ਼ਨਰ ਨੇ ਤਿੰਨਾਂ ਕਰਮਚਾਰੀਆਂ ਦੀ ਕੀਤੀ ਹੌਂਸਲਾ ਅਫ਼ਜਾਈ

0

ਏਡੀਜੀਪੀ ਟ੍ਰੈਫਿਕ ਨੇ ਜਿਲ੍ਹੇ ਦੇ ਤਿੰਨ ਟ੍ਰੈਫਿਕ ਮੁਲਾਜ਼ਮਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ, ਪੁਲਿਸ ਕਮਿਸ਼ਨਰ ਨੇ ਤਿੰਨਾਂ ਕਰਮਚਾਰੀਆਂ ਦੀ ਕੀਤੀ ਹੌਂਸਲਾ ਅਫ਼ਜਾਈ

ਅੰਮ੍ਰਿਤਸਰ 13 ਫਰਵਰੀ -ਅੰਮ੍ਰਿਤਸਰ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਉਣ ਅਤੇ ਸਕੂਲੀ ਬੱਚਿਆਂ ਨੂੰ ਤੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਗਰੂਕ ਕਰਵਾਉਣ ਲਈ ਜਿਲ੍ਹੇ ਦੇ ਤਿੰਨ ਪੁਲਸ ਮੁਲਾਜ਼ਮਾਂ ਨੂੰ ਏ ਡੀ ਜੀ ਪੀ ਟ੍ਰੈਫਿਕ ਏ ਐਸ ਰਾਏ ਨੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਹੈ।
ਪੁਲਿਸ ਕਮਿਸ਼ਨਰ ਨੇ ਤਿੰਨਾਂ ਕਰਮਚਾਰੀਆਂ ਦੀ ਕੀਤੀ ਹੌਂਸਲਾ ਅਫ਼ਜਾਈ
ਦੱਸਣਯੋਗ ਹੈ ਕਿ ਹਰ ਸਾਲ ਦੀ ਤਰਾ ਕੌਮੀ ਸੜਕ ਸੁਰੱਖਿਆ ਮਹੀਨਾ 1 ਜਨਵਰੀ ਤੋ ਲੈ ਕੇ 31 ਜਨਵਰੀ ਤੱਕ ਮਨਾਇਆ ਜਾਂਦਾ ਹੈ ਜਿਸ ਵਿੱਚ ਟ੍ਰੈਫਿਕ ਐਜੂਕੇਸ਼ਨ ਸੈੱਲ ਵਿੱਚ ਤਾਇਨਾਤ ਸਬ ਇੰਸਪੈਕਟਰ ਦਲਜੀਤ ਸਿੰਘ, ਐੱਚ ਸੀ ਸਲਵੰਤ ਸਿੰਘ, ਲੇਡੀ ਕਾਂਸਟੇਬਲ ਲਵਪ੍ਰੀਤ ਕੌਰ ਵਲੋਂ ਕੀਤੇ ਗਏ ਵਿਸ਼ੇਸ਼ ਉਪਰਾਲੇ ਜਿਵੇਂ ਕਿ ਲੋਕਾ ਨੂੰ ਜਿਹੜੇ ਲੋਕ ਟ੍ਰੈਫਿਕ ਰੂਲ ਨਹੀਂ ਫੋਲੋ ਕਰਦੇ ਓਹਨਾ ਨੂੰ ਬਦਾਮ ਦੀਆ ਗਿਰੀਆ ਦੇ ਕੇ ਤਾ ਜੋ ਓਹਨਾ ਦੀ ਯਾਦਾਸਤ ਤੇਜ ਰਹੇ ਅਤੇ ਜਿਹੜੇ ਲੋਕ ਟ੍ਰੈਫਿਕ ਰੂਲ ਫੋਲੋ ਕਰਦੇ ਰਹਿਣ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਗਰੂਕ ਕਰਵਾਉਣ ਲਈ ਗੁਲਾਬ ਦੇ ਫੁਲ ਦੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਚਹਿਲ ਪਹਿਲ ਵਾਲੇ ਚੌਂਕਾ ਵਿੱਚ ਨੁੱਕੜ ਨਾਟਕਾਂ ਰਾਹੀ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਵਾਸਤੇ ਅਤੇ ਚਾਇਨਾ ਡੋਰ ਅਤੇ ਨਸ਼ੇ ਦੇ ਪ੍ਰਭਾਵ ਬਾਰੇ ਜਾਗਰੂਕ ਕੀਤਾ, ਨੋਵਲਟੀ ਚੌਂਕ ਵਿੱਚ ਬਚਿਆ ਨੂੰ ਪੰਛੀਆ ਦਾ ਪਹਿਰਾਵਾ ਪਵਾ ਕੇ ਉਹਨਾਂ ਉੱਪਰ ਚਾਇਨਾ ਡੋਰ ਪਾ ਕੇ ਪੰਛੀਆ ਨੂੰ ਤੜਫਦੇ ਹੋਏ ਦਿਖਾਇਆ ਗਿਆ, ਨਾਵਲਟੀ ਚੌਂਕ ਅਤੇ ਹੋਰ ਚੌਂਕਾ ਵਿੱਚ ਨੁੱਕੜ ਨਾਟਕ ਰਾਹੀ ਕਲਾਕਾਰਾਂ ਨੂੰ ਜਮਦੂਤ ਦਾ ਪਹਿਰਾਵਾ ਪਵਾ ਕੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਸਤੇ ਪ੍ਰੇਰਿਤ ਕੀਤਾ ਗਿਆ ਬਹੁਤ ਸਾਰੀਆ ਸਮਾਜ ਸੇਵੀ ਸੰਸਥਾਵਾ ਅਤੇ ਚੰਗੇ ਸਹਿਰੀ ਨਾਗਰਿਕਾਂ ਨੇ ਇਸ ਨਵੇਕਲੇ ਕੰਮ ਦੀ ਬਹੁਤ ਹੀ ਸਲਾਘਾ ਕੀਤੀ ਹੈ।
ਏ ਡੀ ਜੀ ਪੀ ਟ੍ਰੈਫਿਕ ਏ ਐੱਸ ਰਾਏ ਨੇ ਅੰਮ੍ਰਿਤਸਰ ਸਹਿਰ ਵਿੱਚ ਟ੍ਰੈਫਿਕ ਐਜੂਕੇਸ਼ਨ ਸੈੱਲ ਵਿੱਚ ਤਾਇਨਾਤ ਸਬ ਇੰਸਪੈਕਟਰ ਦਲਜੀਤ ਸਿੰਘ, ਐੱਚ ਸੀ ਸਲਵੰਤ ਸਿੰਘ, ਲੇਡੀ ਕਾਂਸਟੇਬਲ ਲਵਪ੍ਰੀਤ ਕੌਰ, ਨੂੰ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਨਿਵਾਜਿਆ ਹੈ ਉਹਨਾਂ ਸਰਟੀਫਿਕੇਟਾਂ ਨੂੰ ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਆਫ ਪੁਲਿਸ ਨੇ ਇਹਨਾਂ ਤਿੰਨਾ ਕਰਮਚਾਰੀਆਂ ਨੂੰ ਦੇ ਕੇ ਹੌਂਸਲਾ ਅਫਜਾਈ ਕੀਤੀ ਹੈ ਅਤੇ ਆਉਣ ਵਾਲੇ ਭਵਿੱਖ ਵਿੱਚ ਚੰਗੀ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਇਹਨਾਂ ਦੇ ਉਦਮ ਸਦਕਾ ਲੋਕਾਂ ਨੂੰ ਨਵੇਕਲੇ ਢੰਗ ਨਾਲ ਜਾਗਰੂਕ ਕਰਨ ਕਰਕੇ 2023 ਦੇ ਮੁਕਾਬਲੇ 2024 ਦੇ ਵਿੱਚ ਟ੍ਰੈਫਿਕ ਦੌਰਾਨ ਹੋਈਆਂ ਮੌਤਾਂ ਦੇ ਗ੍ਰਾਫ਼ ਵਿੱਚ ਭਾਰੀ ਕਮੀ ਆਈ ਹੈ ਜਿਸ ਕਰਕੇ ਇਹਨਾਂ ਦਾ ਬਣਦਾ ਸਨਮਾਨ ਦਿੱਤਾ ਗਿਆ ਹੈ ਅਤੇ ਜੋ ਵੀ ਕਰਮਚਾਰੀ ਆਪਣੀ ਡਿਊਟੀ ਵਧੀਆ ਢੰਗ ਨਾਲ ਨਿਭਾਵੇਗਾ ਉਸਦੀ ਵੀ ਹੌਂਸਲਾ ਅਫਜਾਈ ਹੋਵੇਗੀ।