Home Blog Page 1173

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 21-11-2024

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 21-11-2024

ਵੀਰਵਾਰ, ੬ ਮੱਘਰ (ਸੰਮਤ ੫੫੬ ਨਾਨਕਸ਼ਾਹੀ)

21-11-2024

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ

ੴ ਸਤਿਗੁਰ ਪ੍ਰਸਾਦਿ ॥

ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥

ਵੀਰਵਾਰ, ੬ ਮੱਘਰ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੮੬)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ

ੴ ਸਤਿਗੁਰ ਪ੍ਰਸਾਦਿ ॥

ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧।ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ।ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨।ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩।ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪।ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫।ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬।ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭।ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮।(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ ਦੂਜਾ ।੧।੩।

ਕੈਨੇਡਾ ਨੇ ਭਾਰਤ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਜਾਂਚ ਵਧਾਈ

0

ਕੈਨੇਡਾ ਨੇ ਭਾਰਤ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਜਾਂਚ ਵਧਾਈ

ਭਾਰਤ ਅਤੇ ਕੈਨੇਡਾ ਵਿਚਾਲੇ ਵਧਦੇ ਤਣਾਅ ਦਰਮਿਆਨ ਟਰੂਡੋ ਸਰਕਾਰ ਨੇ ਭਾਰਤ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਜਾਂਚ ਵਧਾ ਦਿੱਤੀ ਹੈ।ਇਸ ਕਾਰਨ ਯਾਤਰੀਆਂ ਨੂੰ ਹਵਾਈ ਅੱਡੇ ‘ਤੇ ਸਖ਼ਤ ਸੁਰੱਖਿਆ ਜਾਂਚਾਂ ‘ਚੋਂ ਲੰਘਣਾ ਪੈਂਦਾ ਹੈ। ਕੈਨੇਡੀਅਨ ਨਿਊਜ਼ ਏਜੰਸੀ ਸੀਬੀਸੀ ਮੁਤਾਬਕ ਅਧਿਕਾਰੀਆਂ ਨੇ ਸੁਰੱਖਿਆ ਜਾਂਚ ਵਧਾਉਣ ਦਾ ਕੋਈ ਕਾਰਨ ਨਹੀਂ ਦੱਸਿਆ ਹੈ।

ਯਾਤਰੀਆਂ ਨੂੰ ਟੈਸਟਿੰਗ ‘ਚ ਦੇਰੀ ਦਾ ਕਰਨਾ ਪੈ ਸਕਦਾ ਹੈ ਸਾਹਮਣਾ

ਕੈਨੇਡਾ ਦੀ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਹੋਰ ਸਾਵਧਾਨੀ ਵਰਤਣ ਲਈ ਉਨ੍ਹਾਂ ਦੀ ਸਰਕਾਰ ਨੇ ਯਾਤਰੀਆਂ ਦੀ ਸੁਰੱਖਿਆ ਜਾਂਚ ਵਧਾ ਦਿੱਤੀ ਹੈ। ਇਸ ਕਾਰਨ ਯਾਤਰੀਆਂ ਨੂੰ ਟੈਸਟਿੰਗ ‘ਚ ਦੇਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਚੱਬੇਵਾਲ ਦੀ ਜ਼ਿਮਨੀ ਚੋਣ: DC ਵੱਲੋਂ ਸ਼ਾਂਤਮਈ ਵੋਟਿੰਗ ਲਈ ਵੋਟਰਾਂ ਦਾ ਧੰਨਵਾਦ || Punjab News

ਜਿਕਰਯੋਗ ਹੈ ਕਿ ਪਿਛਲੇ ਮਹੀਨੇ ਖਾਲਿਸਤਾਨੀ ਅਤੇ ਸਿੱਖ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਨੇ 1 ਤੋਂ 19 ਨਵੰਬਰ ਤੱਕ ਏਅਰ ਇੰਡੀਆ ਦੀ ਯਾਤਰਾ ਨਾ ਕਰਨ ਦੀ ਚਿਤਾਵਨੀ ਦਿੱਤੀ ਸੀ। ਪੰਨੂ ਨੇ ਵੀਡੀਓ ਜਾਰੀ ਕਰਕੇ 1984 ਦੇ ਸਿੱਖ ਦੰਗਿਆਂ ਦਾ ਬਦਲਾ ਲੈਣ ਦੀ ਗੱਲ ਕੀਤੀ ਸੀ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਇਹ ਸੁਰੱਖਿਆ ਵਧਾ ਦਿੱਤੀ ਗਈ ਹੈ।
CATSA ਨੇ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਸੂਚਨਾ ਭੇਜ ਕੇ ਉਡਾਣ ਤੋਂ ਘੱਟੋ-ਘੱਟ ਚਾਰ ਘੰਟੇ ਪਹਿਲਾਂ ਹਵਾਈ ਅੱਡੇ ‘ਤੇ ਪਹੁੰਚਣ ਲਈ ਕਿਹਾ ਹੈ।

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ || Punjab News

0

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ ‘ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ।

ਗਿੱਦੜਬਾਹਾ ਵਿੱਚ ਸਭ ਤੋਂ ਵੱਧ  81 ਫੀਸਦੀ ਵੋਟਿੰਗ ਦਰਜ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ 84-ਗਿੱਦੜਬਾਹਾ ਵਿੱਚ ਸਭ ਤੋਂ ਵੱਧ  81 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।

ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਚੀਮਾ

ਸਿਬਿਨ ਸੀ ਨੇ ਦੱਸਿਆ ਕਿ 10-ਡੇਰਾ ਬਾਬਾ ਨਾਨਕ ਵਿੱਚ ਸ਼ਾਮ 6 ਵਜੇ ਤੱਕ 63 ਫ਼ੀਸਦੀ, 103-ਬਰਨਾਲਾ ਵਿੱਚ  54 ਫ਼ੀਸਦੀ ਅਤੇ 44-ਚੱਬੇਵਾਲ ਵਿੱਚ 53 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਉਨ੍ਹਾਂ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ।

ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਰਿਟਰਨਿੰਗ ਅਫ਼ਸਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਇਆ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ ‘ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ ਹੈ।

ਸਾਰੇ ਮੀਡੀਆ ਕਰਮੀਆਂ ਦਾ ਵੀ ਸ਼ੁਕਰੀਆ

ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਵੱਲੋਂ ਸਾਰਥਕ ਭੂਮਿਕਾ ਨਿਭਾਉਣ ਲਈ ਸਾਰੇ ਮੀਡੀਆ ਕਰਮੀਆਂ ਦਾ ਵੀ ਸ਼ੁਕਰੀਆ ਕੀਤਾ ਹੈ।

ਚੱਬੇਵਾਲ ਦੀ ਜ਼ਿਮਨੀ ਚੋਣ: DC ਵੱਲੋਂ ਸ਼ਾਂਤਮਈ ਵੋਟਿੰਗ ਲਈ ਵੋਟਰਾਂ ਦਾ ਧੰਨਵਾਦ || Punjab News

0

ਚੱਬੇਵਾਲ ਦੀ ਜ਼ਿਮਨੀ ਚੋਣ: DC ਵੱਲੋਂ ਸ਼ਾਂਤਮਈ ਵੋਟਿੰਗ ਲਈ ਵੋਟਰਾਂ ਦਾ ਧੰਨਵਾਦ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਦੌਰਾਨ ਮੁਕੰਮਲ ਤੌਰ ’ਤੇ ਸ਼ਾਂਤਮਈ ਢੰਗ ਨਾਲ ਵੋਟਿੰਗ ਲਈ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੋਟਿੰਗ ਪ੍ਰਕਿਰਿਆ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਸਾਹਮਣੇ ਨਹੀਂ ਆਈ।

ਐਸ.ਐਸ.ਪੀ ਸੁਰੇਂਦਰ ਲਾਂਬਾ ਸਮੇਤ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਵੋਟਿੰਗ ਪ੍ਰਕਿਰਿਆ ਮੁਕੰਮਲ ਕਰਵਾਉਣ ਲਈ ਤਾਇਨਾਤ ਚੋਣ ਅਮਲੇ ਅਤੇ ਸੁਰੱਖਿਆ ਕਰਮੀਆਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਚੋਣ ਅਮਲੇ ਵਲੋਂ ਈ.ਵੀ.ਐਮਜ਼ ਗਿਣਤੀ ਕੇਂਦਰ ਵਿਖੇ ਜਮ੍ਹਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ 23 ਨਵੰਬਰ (ਸ਼ਨੀਵਾਰ) ਨੂੰ ਸਥਾਨਕ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰ ਵਿਖੇ ਲੋੜੀਂਦੇ ਇੰਤਜਾਮਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਤਾਂ ਜੋ ਵੋਟਾਂ ਦੀ ਗਿਣਤੀ ਵੀ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।

ਹਰਿਆਣਾ ਦੇ 13 ਜ਼ਿਲ੍ਹਿਆਂ ਵਿੱਚ 12ਵੀਂ ਤੱਕ ਸਕੂਲ ਕੀਤੇ ਬੰਦ || Haryana news

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਲਕੇ ਦੇ ਕੁੱਲ 205 ਪੋਲਿੰਗ ਸਟੇਸ਼ਨਾਂ ’ਤੇ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਵੋਟਾਂ ਪਈਆਂ । ਜ਼ਿਕਰਯੋਗ ਹੈ ਕਿ ਸਵੇਰੇ 9 ਵਜੇ ਤੱਕ 4.15 ਫੀਸਦੀ ਵੋਟਿੰਗ ਦਰਜ ਕੀਤੀ ਗਈ ਸੀ ਜਿਹੜੀ ਕਿ 11 ਵਜੇ 12.71 ਫੀਸਦੀ, ਦੁਪਹਿਰ 01:00 ਵਜੇ 27.95 ਫੀਸਦੀ ਅਤੇ ਸ਼ਾਮ 03:00 ਵਜੇ 40.25 ਫੀਸਦੀ ਸੀ। ਇਸੇ ਤਰ੍ਹਾਂ ਸ਼ਾਮ 05:00 ਵਜੇ ਤੱਕ 48.01 ਫੀਸਦੀ ਵੋਟਿੰਗ ਦਰਜ ਕੀਤੀ ਗਈ ਜਦਕਿ ਵੋਟਿੰਗ ਦੀ ਅੰਤਿਮ ਪ੍ਰਤੀਸ਼ਤਤਾ ਸਾਰੀ ਵੋਟਿੰਗ ਪ੍ਰਕਿਰਿਆ ਦੇ ਮੁਕੰਮਲ ਹੋਣ ਉਪਰੰਤ ਆਵੇਗੀ।

700 ਦੇ ਕਰੀਬ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ

ਸੁਰੱਖਿਆ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਕਿਹਾ ਕਿ ਪੁਖਤਾ ਇੰਤਜਾਮ ਹੇਠ ਪੂਰਨ ਤੌਰ ’ਤੇ ਸ਼ਾਂਤਮਈ ਢੰਗ ਨਾਲ ਚੋਣ ਅਮਲ ਮੁਕੰਮਲ ਹੋਇਆ ਹੈ ਜਿਸ ਲਈ ਸਮੂਹ ਵੋਟਰ ਅਤੇ ਤਾਇਨਾਤ ਅਮਲਾ ਵਧਾਈ ਦਾ ਪਾਤਰ ਹੈ। ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਪੋਲਿੰਗ ਸਟੇਸ਼ਨਾਂ ਅਤੇ ਹੋਰ ਡਿਊਟੀਆਂ ’ਤੇ 700 ਦੇ ਕਰੀਬ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਅਤੇ ਇਸ ਤੋਂ ਇਲਾਵਾ ਹੋਰਨਾਂ ਵੱਖ-ਵੱਖ ਥਾਵਾਂ ’ਤੇ ਵੀ ਢੁਕਵੀਂ ਗਿਣਤੀ ਵਿਚ ਪੁਲਿਸ ਫੋਰਸ ਲਗਾਈ ਗਈ ਸੀ। ਉਨ੍ਹਾਂ ਦੱਸਿਆ ਕਿ ਵੋਟਿੰਗ ਦੌਰਾਨ ਹਲਕੇ ਅੰਦਰ ਅਮਨ-ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਠੀਕ-ਠਾਕ ਰਹੀ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਿਕਾਇਤ ਨਹੀਂ ਆਈ।

ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਚੀਮਾ

0

ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਚੀਮਾ

ਸਹਿਕਾਰਤਾ ਵਿਭਾਗ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਐਲਾਨਦਿਆਂ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਅਤੇ ਪੂੰਜੀ ਵਿਸਥਾਰ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਖਾਸਕਰ ਵਿੱਤ ਵਿਭਾਗ ਵੱਲੋਂ ਸਹਿਕਾਰਤਾ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਉਹ ਇਥੇ ਟੈਗੋਰ ਭਵਨ ਵਿਖੇ 71ਵੇਂ ਸਰਬ ਭਾਰਤੀ ਸਹਿਕਾਰਤਾ ਹਫਤੇ ਦੇ ਆਖਰੀ ਦਿਨ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਉਨ੍ਹਾਂ ਸਹਿਕਾਰਤਾ ਵਿਭਾਗ ਵੱਲੋਂ ਸੂਬੇ ਭਰ ਵਿੱਚ ਫੁਲਕਾਰੀਆਂ ਤਿਆਰ ਕਰਨ ਵਾਲੀਆਂ ਔਰਤਾਂ ਦੇ ਉਤਪਾਦਾਂ ਨੂੰ ਵਿਸਵ ਪੱਧਰੀ ਵਿਕਰੀ ਮੰਚ ਮੁਹੱਈਆ ਕਰਵਾਉਣ ਲਈ ਤਿਆਰ ਕੀਤੇ ਗਏ ਵੈੱਬ ਪੋਰਟਲ ‘ਫੁਲਕਾਰੀ’ ਅਤੇ ਵੇਰਕਾ ਦੇ ਨਵੇਂ ਉਤਪਾਦਾਂ ਨੂੰ ਵੀ ਜਾਰੀ ਕੀਤਾ। ਉਨ੍ਹਾਂ ਸਹਿਕਾਰਤਾ ਵਿਭਾਗ ਵੱਲੋਂ ਤਿਆਰ ਕੀਤੀ ਗਈ ਕੌਫੀ ਟੇਬਲ ਬੁੱਕ ਦੀ ਘੁੰਡ ਚੁਕਾਈ ਵੀ ਕੀਤੀ।

3 ਵਾਹਨਾਂ ਦੀ ਹੋਈ ਜ਼ਬਰਦਸਤ ਟੱਕਰ, 1 ਵਿਅਕਤੀ ਗੰਭੀਰ ਜ਼ਖਮੀ || Today News

ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਲ 2022 ਵਿੱਚ ਮੌਜੂਦਾ ਸਰਕਾਰ ਦੇ ਗਠਨ ਦੌਰਾਨ ਸ਼ੂਗਰਫੈੱਡ ਦੀਆਂ 400 ਕਰੋੜ ਰੁਪਏ ਤੋਂ ਵੱਧ ਦੀਆਂ ਦੇਣਦਾਰੀਆਂ ਸਨ। ਉਨ੍ਹਾਂ ਕਿਹਾ ਕਿ ਬੀਤੇ 2 ਸਾਲਾਂ ਦੌਰਾਨ ਇਸ ਸੰਸਥਾ ਨੂੰ ਨਾ ਸਿਰਫ ਦੇਣਦਾਰੀਆਂ ਤੋਂ ਮੁਕਤ ਕੀਤਾ ਗਿਆ ਬਲਕਿ ਹੋਰ ਮਜ਼ਬੂਤ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੋਸ਼ਿਸ਼ਾਂ ਸਦਕਾ ਹੀ ਸਾਲ 2024-25 ਦੌਰਾਨ ਗੰਨੇ ਦੀ ਕਾਸ਼ਤ ਅਧੀਨ ਰਕਬਾ ਸਾਲ 2022-23 ਦੇ ਮੁਕਾਬਲੇ 50429 ਹੈਕਟੇਅਰ ਤੋਂ ਵੱਧ ਕੇ 56391 ਹੈਕਟੇਅਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਅਦਾਰੇ ਨੂੰ ਘਾਟੇ ਤੋਂ ਮੁਨਾਫੇ ਵਿੱਚ ਲਿਆਉਣ ਲਈ ਵੀ ਕਈ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ ਝੋਨੇ ਦੀ ਪਰਾਲੀ ਨਾਲ 14 ਮੈਗਾਵਾਟ ਦਾ ਕੋ-ਜੈਨਰੇਸ਼ਨ ਪਲਾਂਟ ਚਲਾਇਆ ਗਿਆ ਜਿਸ ਤੋ ਸਾਲ 2023-24 ਵਿੱਚ 15.31 ਕਰੋੜ ਰੁਪਏ ਕਮਾਏ ਗਏ ਹਨ।

ਮਿਲਕਫੈੱਡ ਨੂੰ ਦੇਸ਼ ਦੀਆਂ 3 ਬੇਹਤਰੀਨ ਦੁੱਧ ਉਤਪਾਦਕ ਏਜੰਸੀਆਂ ਵਿੱਚੋਂ ਇੱਕ ਦੱਸਦਿਆਂ, ਵਿੱਤ ਮੰਤਰੀ ਨੇ ਕਿਹਾ ਕਿ ਮਿਲਕਫੈਡ ਵੱਲੋਂ ਵਿੱਤੀ ਸਾਲ 2023-2024 ਦੌਰਾਨ ਹੁਣ ਤੱਕ ਦੀ ਸੱਭ ਤੋਂ ਵੱਧ ਪ੍ਰਤੀ ਦਿਨ 31 ਲੱਖ ਲੀਟਰ ਦੁੱਧ ਦੀ ਖਰੀਦ ਦਾ ਕੀਰਤੀਮਾਨ ਸਥਾਪਤ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਵੇਰਕਾ ਕੈਟਲ ਫੀਡ ਪਲਾਂਟ, ਘਣੀਆ ਕੇ ਬੰਗਰ ਵਿਖੇ 2 ਦਸੰਬਰ 2023 ਨੂੰ ਸ਼ੁਰੂ ਕੀਤੇ ਗਏ 50 ਐਮ.ਟੀ.ਪੀ.ਟੀ ਬਾਈ-ਪਾਸ ਪ੍ਰੋਟੀਨ ਪਲਾਂਟ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ 50.000 ਐਲ.ਪੀ.ਡੀ ਤੱਕ ਦੀ ਸਮਰੱਥਾ ਵਾਲੇ ਫਰਮੈਂਟਡ ਮਿਲਕ ਪ੍ਰੋਸੈਸਿੰਗ ਅਤੇ ਪੈਕੇਜਿੰਗ ਯੂਨਿਟ ਦਾ ਉਚੇਚੇ ਤੌਰ ‘ਤੇ ਜਿਕਰ ਕੀਤਾ। ਵਿੱਤ ਮੰਤਰੀ ਵੱਲੋਂ ਇਸ ਮੌਕੇ ਵੇਰਕਾ ਦੇ ਨਵੇਂ ਉਤਪਾਦਾਂ ਖੰਡ- ਰਹਿਤ ਖੀਰ, ਖੰਡ- ਰਹਿਤ ਮਿਲਕ ਕੇਕ, ਖੰਡ- ਰਹਿਤ ਪੀਓ ਪ੍ਰੋਟੀਨ ਅਤੇ ਗੋਕਾ ਘਿਓ ਦੇ 1 ਲਿਟਰ ਪਲਾਸਟਿਕ ਜਾਰ ਨੂੰ ਵੀ ਜਾਰੀ ਕੀਤਾ ਗਿਆ।

ਮਾਰਕਫੈੱਡ ਵੱਲੋਂ ਤਿਆਰ ਅਤੇ ਮਾਰਕਿਟ ਕੀਤੇ ਜਾਣ ਵਾਲੇ ਪ੍ਰੈਸੈਡ ਫੂਡ

ਫਸਲੀ ਵਿਭਿੰਨਤਾ ਲਿਆਉਣ ਵਿੱਚ ਮਾਰਕਫੈੱਡ ਦੀ ਭੂਮਿਕਾ ਦਾ ਜਿਕਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਰਕਫੈੱਡ ਵੱਲੋਂ ਕਿਸਾਨਾਂ ਨੂੰ ਝੋਨੇ ਤੇ ਕਣਕ ਦੇ ਚੱਕਰ ਤੋਂ ਦੂਰ ਕਰਨ ਲਈ ਮੂੰਗੀ ਦੀ ਕੀਮਤ ਸਮਰਥਨ ਯੋਜਨਾ ਮੁਹੱਈਆ ਕਰਵਾਈ ਗਈ। ਉਨ੍ਹਾਂ ਕਿਹਾ ਕਿ ਮਾਰਕਫੈੱਡ ਦੁਆਰਾ 7584 ਮੀਟਰਕ ਟਨ ਮੂੰਗੀ ਦੀ ਖਰੀਦ ਕੀਤੀ ਗਈ ਜਿਸ ਨਾਲ 4515 ਕਿਸਾਨਾਂ ਨੂੰ ਫਾਇਦਾ ਹੋਇਆ। ਉਨ੍ਹਾਂ ਕਿਹਾ ਕਿ ਮਾਰਕਫੈੱਡ ਵੱਲੋਂ ਤਿਆਰ ਅਤੇ ਮਾਰਕਿਟ ਕੀਤੇ ਜਾਣ ਵਾਲੇ ਪ੍ਰੈਸੈਡ ਫੂਡ ਅਤੇ ਹੋਰ ਖਾਦ ਪਦਾਰਥ ਜਿੱਥੇ ਆਪਣੇ ਮਿਆਰ ਲਈ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ ਉਥੇ ਹੀ ਇਸ ਵੱਲੋਂ ਸਹਿਕਾਰੀ ਸਭਾਵਾਂ ਨੂੰ ਆਪਣੇ ਪਦਾਰਥਾਂ ਦੀ ਵਿਕਰੀ ਲਈ ਇੱਕ ਵਧੀਆ ਮੰਚ ਪ੍ਰਦਾਨ ਕੀਤਾ ਹੈ।

ਕਿਸਾਨਾਂ ਨੂੰ ਸਸਤੀਆਂ ਵਿਆਜ ਦਰਾਂ ‘ਤੇ ਖੇਤੀਬਾੜੀ ਅਤੇ ਹੋਰਨਾਂ ਜ਼ਰੂਰਤਾਂ ਲਈ ਕਰਜਾ ਮੁਹੱਈਆ ਕਰਨ ਲਈ ਸਹਿਕਾਰੀ ਬੈਂਕਾਂ ਦੀ ਸਿਫਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਨੇ ਦੱਸਿਆ ਕਿ ਇੰਨ੍ਹਾਂ ਬੈਂਕਾਂ ਨੂੰ ਹੋਰ ਮਜ਼ਬੂਤ ਅਤੇ ਕਾਰਜ਼ਸ਼ੀਲ ਬਨਾਉਣ ਲਈ ਇੰਨ੍ਹਾਂ ਦਾ ਕੰਪਿਊਟਰੀਕਰਨ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਸਹਿਕਾਰਤਾ ਮੰਤਰੀ ਹੋਣ ਦੌਰਾਨ ਸ਼ੁਰੂ ਕੀਤੇ ਗਏ ਇਸ ਪ੍ਰੋਜੈਕਟ ਤਹਿਤ ਹੁਣ ਤੱਕ 50 ਫੀਸਦੀ ਬੈਂਕਾਂ ਦਾ ਕੰਪਿਊਟਰੀਕਰਨ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਇਸ ਕਾਰਜ਼ ਲਈ ਵਧਾਈ ਦਿੰਦਿਆਂ ਇੰਨ੍ਹਾਂ ਬੈਂਕਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਰਜਾ ਉਗਰਾਹੀ ਵਿੱਚ ਸੁਧਾਰ ਕਰਨ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਘੱਟ ਵਿਆਜ ਦਰ ਦੇ ਕਰਜੇ ਦੀ ਸਹੂਲਤ ਦਿੱਤੀ ਜਾ ਸਕੇ।

ਪੰਜਾਬ ਵਿੱਚ 12 ਨਵੀਆਂ ਫੂਡ ਪ੍ਰੋਸੈਸਿੰਗ ਆਰਗੇਨਾਈਜੇਸ਼ਨ

ਵਿੱਤ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ ਸਹਿਕਾਰਤਾ ਵਿਭਾਗ ਦੀਆਂ ਹੋਰ ਅਹਿਮ ਸੰਸਥਾਵਾਂ ਜਿੰਨ੍ਹਾਂ ਵਿੱਚ ਲੇਬਰਫੈੱਡ, ਦੀ ਪੰਜਾਬ ਸਟੇਟ ਕੋਆਪ੍ਰੇਟਿਵ ਡਿਵੈਲਪਮੈਂਟ ਫੈਡਰੇਸ਼ਨ ਲਿਮਟਿਡ, ਪੰਜਾਬ ਇੰਸਟੀਚਿਊਟ ਆਫ ਕੋਆਪ੍ਰੇਟਿਵ ਟ੍ਰੇਨਿੰਗ ਆਦਿ ਸ਼ਾਮਿਲ ਹਨ, ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਰਾਲੀ ਦੀ ਸਾਂਭ-ਸਭਾਲ ਲਈ ਲਗਭਗ 3000 ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਵੱਲੋਂ ਲਗਭਗ 15000 ਖੇਤੀਬਾੜੀ ਸੰਦ ਕਿਸਾਨਾਂ ਨੂੰ ਵਰਤਣ ਲਈ ਮੁਹੱਈਆ ਕਰਵਾਏ ਜਾਂਦੇ ਹਨ, ਜਿਸ ਨਾਲ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਕਾਬੂ ਕਰਨ ਵਿੱਚ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਵਿੱਚ 12 ਨਵੀਆਂ ਫੂਡ ਪ੍ਰੋਸੈਸਿੰਗ ਆਰਗੇਨਾਈਜੇਸ਼ਨ ਵੀ ਸਥਾਪਤ ਕੀਤੀਆਂ ਗਈਆਂ ਹਨ।

ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਬਰਟਰੈਂਡ ਰਸਲ ਦੇ ਕਥਨ ਕਿ ‘ਇਕੋ ਇਕ ਚੀਜ਼ ਜੋ ਮਨੁੱਖਤਾ ਨੂੰ ਮੁਕਤ ਕਰੇਗੀ ਉਹ ਹੈ ਸਹਿਯੋਗ’  ਦਾ ਜਿਕਰ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੌਜੂਦਾ ਕਿਸਾਨੀ ਖੇਤਰੀ ਵਿੱਚੋਂ ਸਿਰਫ ਸਹਿਕਾਰੀ ਲਹਿਰ ਸਦਕਾ ਹੀ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੱਲੋਂ ਖੇਤੀਬਾੜੀ ਲਈ ਲੋੜੀਂਦੀਆਂ ਵਸਤਾਂ ਪ੍ਰਚੂਨ ‘ਤੇ ਖਰੀਦੀਆਂ ਜਾਂਦੀਆਂ ਹਨ ਅਤੇ ਆਪਣੇ ਉਤਪਾਦ ਥੋਕ ਦੇ ਭਾਅ ‘ਤੇ ਵੇਚੇ ਜਾਂਦੇ ਹਨ। ਉਨ੍ਹਾਂ ਕਿਹਾ ਕਿ  ਸਿਰਫ ਸਹਿਕਾਰੀ ਸਭਾਵਾਂ ਸਦਕਾ ਕਿਸਾਨ ਥੋਕ ‘ਤੇ ਖਰੀਦਦਾਰੀ ਅਤੇ ਪ੍ਰਚੂਨ ‘ਤੇ ਵਿਕਰੀ ਕਰਨ ਦੇ ਯੋਗ ਹੋ ਸਕਦਾ ਹੈ। ਉਨ੍ਹਾਂ ਦੇਸ਼ ਵਿੱਚ ਸਹਿਕਾਰੀ ਲਹਿਰ ਦੀ ਸ਼ੁਰੂਆਤ, ਵਿਕਾਸ ਅਤੇ ਚੁਣੌਤੀਆਂ ਦਾ ਵੀ ਜਿਕਰ ਕੀਤਾ।

ਹਾਰਦਿਕ ICC ਆਲਰਾਊਂਡਰ ਰੈਂਕਿੰਗ ਵਿੱਚ ਨੰਬਰ-1 ‘ਤੇ ਪਹੁੰਚਿਆ || Sports news

ਸਮਾਗਮ ਦੀ ਸ਼ੁਰੂਆਤ ਵਿੱਚ ਸਹਿਕਾਰਤਾ ਵਿਭਾਗ ਦੀ ਸਕੱਤਰ ਅਨੰਦਿਤਾ ਮਿਤਰਾ ਨੇ 71ਵੇਂ ਸਰਬ ਭਾਰਤੀ ਸਹਿਕਾਰਤਾ ਹਫਤੇ ਦੌਰਾਨ ਸੂਬੇ ਵਿੱਚ ਕਰਵਾਏ ਗਏ ਸਮਾਗਮਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਤੋਂ ਪਹਿਲਾਂ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਮਲ ਕੁਮਾਰ ਸੇਤੀਆ ਨੇ ਸਮਾਗਮ ਵਿੱਚ ਪਹੁੰਚੀਆਂ ਹਸਤੀਆਂ ਨੂੰ ਜੀ-ਆਇਆਂ ਨੂੰ ਕਿਹਾ।

ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਮੌਕੇ ਬੇਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਸਹਿਕਾਰੀ ਸਭਾਵਾਂ, ਫੂਡ ਪ੍ਰੋਸੈਸਿੰਗ ਸਭਾਵਾਂ, ਅਗਾਂਹਵਧੂ ਕਿਸਾਨਾਂ, ਕਿਰਤ ਤੇ ਉਸਾਰੀ ਸਹਿਕਾਰੀ ਸਭਾਵਾਂ, ਸਹਿਕਾਰੀ ਬੈਂਕਾਂ, ਵੇਰਕਾ ਡੇਅਰੀ ਅਤੇ ਖੰਡ ਮਿੱਲਾਂ ਨੂੰ 28 ਵੱਖ-ਵੱਖ ਸਨਮਾਨਾਂ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਜਾਇਕਾ ਵੂਮੈਨ ਸੈਲਫ ਹੈਲਪ ਗਰੁੱਪ, ਜਗਰਾਓਂ, ਨਿਊ ਸੋਨਾ ਸੈਲਫ ਹੈਲਪ ਗਰੁੱਪ, ਬਠਿੰਡਾ, ਸ੍ਰੀ ਗੁਰੂ ਅਰਜਨ ਦੇਵ ਵੂਮੈਨ ਸੈਲਫ ਹੈਲਪ ਗਰੁੱਪ, ਸਮਰਾਲਾ, ਫਤਹਿ ਹੈਂਡੀਕਰਾਫਟ ਵੂਮੈਨ ਸੈਲਫ ਹੈਲਪ ਗਰੁੱਪ, ਪਟਿਆਲਾ, ਖਿਜਰਾਬਾਦ ਵੂਮੈਨ ਸੈਲਫ ਹੈਲਪ ਗਰੁੱਪ, ਮੁਹਾਲੀ, ਮਿਲਕਫੈਡ, ਮਾਰਕਫੈਡ ਅਤੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਵੱਲੋਂ ਲਾਏ ਗਏ ਸਟਾਲਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੇ ਉਪਰਾਲੇ ਦੀ ਸਰਾਹਨਾ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਸਹਿਕਾਰਤਾ ਰੀਤੂ ਅਗਰਵਾਲ, ਚੇਅਰਮੈਨ ਪੀਐਸਸੀਬੀ ਜਗਦੇਵ ਸਿੰਘ ਭਮ, ਚੇਅਰਮੈਨ ਐਸ.ਏ.ਡੀ.ਬੀ ਸੁਰੇਸ਼ ਗੋਇਲ, ਚੇਅਰਮੈਨ ਮਿਲਕਫੈੱਡ ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ ਮਾਰਕਫੈੱਡ ਅਮਨਦੀਪ ਸਿੰਘ ਮੋਹੀ, ਚੇਅਰਮੈਨ ਸ਼ੂਗਰਫੈੱਡ ਨਵਦੀਪ ਸਿੰਘ ਜੇੜਾ, ਚੇਅਰਮੈਨ ਲੇਬਰਫੈੱਡ ਵਿਸ਼ਵਾਸ ਸੈਣੀ ਅਤੇ ਹਾਊਸਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਵੀ ਹਾਜ਼ਰ ਸਨ।

AR Rahman ਦੇ ਤਲਾਕ ਦੇ ਵਿਚਕਾਰ Virat Kohli ਦੀ ਪੋਸਟ ਦੇਖ ਘਬਰਾਏ ਫੈਨਜ਼ || News Update

0
Fans are shocked to see Virat Kohli's post amid AR Rahman's divorce

AR Rahman ਦੇ ਤਲਾਕ ਦੇ ਵਿਚਕਾਰ Virat Kohli ਦੀ ਪੋਸਟ ਦੇਖ ਘਬਰਾਏ ਫੈਨਜ਼

ਵਿਰਾਟ ਕੋਹਲੀ ਜਿਨ੍ਹਾਂ ਨੂੰ ਫੈਨਜ਼ ਬੇਹੱਦ ਪਿਆਰ ਕਰਦੇ ਹਨ | ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਨੇ ਬੁੱਧਵਾਰ ਨੂੰ ਆਪਣੇ ਕੱਪੜਿਆਂ ਦੇ ਬ੍ਰਾਂਡ Wrohn ਦੇ ਦਸ ਸਾਲ ਪੂਰੇ ਹੋਣ ਦਾ ਜਸ਼ਨ ਮਨਾਉਣ ਲਈ ਇੰਸਟਾਗ੍ਰਾਮ ‘ਤੇ ਇਕ ਪੋਸਟ ਕੀਤੀ। ਇਸ ਦੌਰਾਨ ਉਨ੍ਹਾਂ ਆਪਣੇ ਕੱਪੜਿਆਂ ਦੇ ਬ੍ਰਾਂਡ ਦੀਆਂ ਪ੍ਰਾਪਤੀਆਂ ਗਿਣਾਈਆਂ।

ਪੋਸਟ ਨੂੰ ਪੜ੍ਹ ਕੇ ਪ੍ਰਸ਼ੰਸਕ ਹੈਰਾਨ

ਹਾਲਾਂਕਿ ਇਸ ਪੋਸਟ ਨੂੰ ਪੜ੍ਹ ਕੇ ਉਨ੍ਹਾਂ ਦੇ ਪ੍ਰਸ਼ੰਸਕ ਹੈਰਾਨ ਰਹਿ ਗਏ। ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਦੇ ਰਿਸ਼ਤੇ ਨੂੰ ਲੈ ਕੇ ਪ੍ਰਸ਼ੰਸਕ ਪਰੇਸ਼ਾਨ ਹੋ ਗਏ। ਅਸਲ ‘ਚ ਇਹ ਸਾਰਾ ਮਾਮਲਾ ਇਕ ਗਲਤਫਹਿਮੀ ਹੈ, ਆਓ ਤੁਹਾਨੂੰ ਦੱਸਦੇ ਹਾਂ। ਉਨ੍ਹਾਂ ਦੀ ਪੋਸਟ ਨੂੰ ਦੇਖ ਕੇ ਪ੍ਰਸ਼ੰਸਕਾਂ ਨੂੰ ਲੱਗਾ ਕਿ ਉਹ ਅਨੁਸ਼ਕਾ ਸ਼ਰਮਾ ਤੋਂ ਤਲਾਕ ਲੈ ਰਹੇ ਹਨ। ਦਰਅਸਲ, ਇਸ ਪੋਸਟ ਦੀ ਟਾਈਮਿੰਗ ਏਆਰ ਰਹਿਮਾਨ ਵਾਲੇ ਮਾਮਲੇ ਦੀ  ਤਰ੍ਹਾਂ ਹੋ ਗਈ ਸੀ ਜਿਸ ਤੋਂ ਬਾਅਦ ਲੋਕ ਇਸ ਨੂੰ ਉਵੇਂ ਦਾ ਹੀ ਮਾਮਲਾ ਮੰਨ ਬੈਠੇ। ਹਾਲ ਹੀ ‘ਚ ਏਆਰ ਰਹਿਮਾਨ ਦੀ ਪਤਨੀ ਨੇ ਐਲਾਨ ਕੀਤਾ ਸੀ ਕਿ ਉਹ ਉਨ੍ਹਾਂ ਤੋਂ ਵੱਖ ਹੋ ਰਹੇ ਹਨ।

ਇਹ ਵੀ ਪੜ੍ਹੋ : ਹਾਰਦਿਕ ICC ਆਲਰਾਊਂਡਰ ਰੈਂਕਿੰਗ ਵਿੱਚ ਨੰਬਰ-1 ‘ਤੇ ਪਹੁੰਚਿਆ

ਵਿਰਾਟ ਨੇ ਪੋਸਟ ‘ਚ ਕੀ ਲਿਖਿਆ ?

ਆਪਣੀ ਪੋਸਟ ‘ਚ ਵਿਰਾਟ ਨੇ ਲਿਖਿਆ, ‘ਪਿੱਛੇ ਮੁੜ ਕੇ ਦੇਖੀਏ ਤਾਂ ਅਸੀਂ ਹਮੇਸ਼ਾ ਥੋੜ੍ਹੇ ਅਲੱਗ ਰਹੇ ਹਾਂ। ਅਸੀਂ ਕਦੇ ਵੀ ਕਿਸੇ ਬਾਕਸ ‘ਚ ਫਿੱਟ ਨਹੀਂ ਹੋਏ ਜਿਸ ਵਿਚ ਉਨ੍ਹਾਂ ਨੇ ਸਾਨੂੰ ਪਾਉਣ ਦੀ ਕੋਸ਼ਿਸ਼ ਕੀਤੀ। ਦੋ ਮਿਸਫਿਟ ਜੋ ਇਕ-ਦੂਜੇ ਵੱਲ ਆਕਰਸ਼ਿਤ ਹੋ ਗਏ। ਅਸੀਂ ਸਮੇਂ ਦੇ ਨਾਲ ਬਦਲ ਗਏ, ਪਰ ਚੀਜ਼ਾਂ ਨੂੰ ਆਪਣੀ ਤਰ੍ਹਾਂ ਨਾਲ ਹੀ ਕਰਦੇ ਹਾਂ।’ ਅਸੀਂ ਇੰਨੇ ਬੀਤੇ ਸਾਲਾਂ ‘ਚ ਬਹੁਤ ਬਦਲ ਗਏ ਹਾਂ, ਲੋਕ ਸਾਨੂੰ ਕ੍ਰੇਜ਼ੀ ਬੁਲਾਉਂਦੇ ਹਨ ਪਰ ਸਾਨੂੰ ਇਸਦੀ ਪਰਵਾਹ ਨਹੀਂ।

ਪ੍ਰਸ਼ੰਸਕਾਂ ਨੇ ਕਈ ਤਰ੍ਹਾਂ ਦੇ ਕਮੈਂਟ ਕਰਨੇ ਸ਼ੁਰੂ ਕਰ ਦਿੱਤੇ

ਉਨ੍ਹਾਂ ਦੀ ਇਸ ਪੋਸਟ ਨੂੰ ਦੇਖ ਕੇ ਲੋਕਾਂ ਨੂੰ ਲੱਗਾ ਕਿ ਉਹ ਇਹ ਸਭ ਅਨੁਸ਼ਕਾ ਸ਼ਰਮਾ ਲਈ ਲਿਖ ਰਹੇ ਹਨ। ਇਸ ਪੋਸਟ ‘ਤੇ ਪ੍ਰਸ਼ੰਸਕਾਂ ਨੇ ਕਈ ਤਰ੍ਹਾਂ ਦੇ ਕਮੈਂਟ ਕਰਨੇ ਸ਼ੁਰੂ ਕਰ ਦਿੱਤੇ। ਲੋਕ ਕਹਿਣ ਲੱਗੇ ਕਿ ਇਸ ਵ੍ਹਾਈਟ ਬੈਕਗ੍ਰਾਊਂਟ ਤੇ ਫੌਂਟ ‘ਚ ਲੋਕ ਤਲਾਕ ਪੋਸਟ ਕਰਦੇ ਹਨ, ਆਖਿਰ ਇਹ ਹੈ ਕੀ? ਉਨ੍ਹਾਂ ਦੀ ਪੋਸਟ ‘ਤੇ ਕਮੈਂਟਸ ਦਾ ਹੜ੍ਹ ਆ ਗਿਆ।

ਇਕ ਯੂਜ਼ਰ ਨੇ ਲਿਖਿਆ, ‘ਕਿਰਪਾ ਕਰ ਕੇ ਇਸ ਫਾਰਮੈਟ ਨੂੰ ਬੰਦ ਕਰੋ।’ ਇਕ ਹੋਰ ਨੇ ਕਿਹਾ, ‘ਮੈਂ ਸੋਚਿਆ ਕਿ ਉਹ ਕੋਈ ਏਆਰ ਰਹਿਮਾਨ ਟਾਈਪ ਦਾ ਹੈ।’ ਤੀਜੇ ਨੇ ਟਿੱਪਣੀ ਕੀਤੀ, ‘ਮੈਂ ਇਕ ਸਕਿੰਟ ਲਈ ਹੈਰਾਨ ਰਹਿ ਗਿਆ।’

ਚੌਥੇ ਨੇ ਲਿਖਿਆ- ‘ਇਹ ਉਸ ਫਾਰਮੈਟ ‘ਚ ਕਿਉਂ ਹੈ ਜਿਸ ਵਿਚ ਹਰ ਕੋਈ ਤਲਾਕ ਦਾ ਐਲਾਨ ਕਰਦਾ ਹੈ?’ ਇਕ ਹੋਰ ਨੇ ਲਿਖਿਆ – ‘ਮੈਨੂੰ ਮਿੰਨੀ ਹਾਰਟ ਅਟੈਕ ਆਇਆ ਸੀ।’

 

 

 

 

 

 

 

 

 

 

 

 

 

PSDM ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ || Punjab News

0

PSDM ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

ਸਿਹਤ ਸੰਭਾਲ ਖੇਤਰ ਵਿੱਚ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਕੇ ਸੂਬੇ ਦੀ ਸਿਹਤ ਸੰਭਾਲ ਸਮਰੱਥਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਸਾਲਾਨਾ ਘੱਟੋ-ਘੱਟ 200 ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (ਬੀ.ਐਫ.ਯੂ.ਐਚ.ਐਸ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਤੋਂ ਇਲਾਵਾ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਸਹਿਯੋਗ ਨਾਲ ਫ਼ਰੀਦਕੋਟ ਵਿਖੇ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਇੱਕ ਸੈਂਟਰ ਆਫ਼ ਐਕਸੀਲੈਂਸ ਵੀ ਸਥਾਪਿਤ ਕੀਤਾ ਜਾਵੇਗਾ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਦੀ ਮੌਜੂਦਗੀ ਵਿੱਚ ਇਸ ਸਮਝੌਤੇ ‘ਤੇ ਪੀ.ਐਸ.ਡੀ.ਐਮ. ਦੀ ਮਿਸ਼ਨ ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਅਤੇ ਬੀ.ਐਫ.ਯੂ.ਐਚ.ਐਸ. ਦੇ ਉਪ ਕੁਲਪਤੀ ਡਾ. ਰਾਜੀਵ ਸੂਦ ਨੇ ਹਸਤਾਖ਼ਰ ਕੀਤੇ।

ਇਸ ਸਮਝੌਤੇ ਲਈ ਦੋਨਾਂ ਧਿਰਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਹੋਮ ਹੈਲਥ ਏਡ, ਓਪਰੇਟਿੰਗ ਥੀਏਟਰ ਟੈਕਨੀਸ਼ੀਅਨ, ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ-ਬੇਸਿਕ, ਜਨਰਲ ਡਿਊਟੀ ਅਸਿਸਟੈਂਟ, ਡੈਂਟਲ ਅਸਿਸਟੈਂਟ, ਪਲਾਸਟਰ ਤਕਨੀਕਾਂ, ਆਰਥੋਪੈਡਿਕ ਟੈਕਨੀਸ਼ੀਅਨ, ਸੀ.ਟੀ. ਅਤੇ ਐਮ.ਆਰ.ਆਈ. ਵਿੱਚ ਹੁਨਰ ਵਿਕਾਸ ਸਿਖਲਾਈ ਸਰਟੀਫਿਕੇਟ ਕੋਰਸ ਕਰਾਏ ਜਾਣਗੇ।

3 ਵਾਹਨਾਂ ਦੀ ਹੋਈ ਜ਼ਬਰਦਸਤ ਟੱਕਰ, 1 ਵਿਅਕਤੀ ਗੰਭੀਰ ਜ਼ਖਮੀ || Today News

ਉਨ੍ਹਾਂ ਕਿਹਾ ਕਿ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਦੇ ਨੌਜਵਾਨਾਂ ਨੂੰ ਲੋੜੀਂਦੇ ਹੁਨਰ ਨਾਲ ਲੈਸ ਕਰਨ ਦੀ ਦਿਸ਼ਾ ਵੱਲ ਇਹ ਇੱਕ ਅਹਿਮ ਕਦਮ ਹੈ। ਉਨ੍ਹਾਂ ਨੇ ਤਨਖਾਹ ਵਾਲੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਅਤੇ ਨੌਜਵਾਨਾਂ ਨੂੰ ਸਨਮਾਨਜਨਕ ਰੋਜ਼ੀ-ਰੋਟੀ ਕਮਾਉਣ ਦੇ ਨਾਲ-ਨਾਲ ਰੋਜ਼ਗਾਰ ਪੈਦਾ ਕਰਨ ਲਈ ਉੱਦਮਾਂ ਦੀ ਪੜਚੋਲ ਕਰਨ ਲਈ ਵੀ ਉਤਸ਼ਾਹਿਤ ਕੀਤਾ।

ਪਲੇਸਮੈਂਟ ਦੀ ਸਹੂਲਤ

ਮਿਸ਼ਨ ਡਾਇਰੈਕਟਰ ਅੰਮ੍ਰਿਤ ਸਿੰਘ ਨੇ ਕਿਹਾ ਕਿ ਪੀ.ਐਸ.ਡੀ.ਐਮ. ਵੱਲੋਂ ਫੰਡਿੰਗ, ਮਾਰਗਦਰਸ਼ਨ ਅਤੇ ਸਹਾਇਤਾ ਪ੍ਰਦਾਨ ਕਰਨ ਦੇ ਨਾਲ-ਨਾਲ ਉਮੀਦਵਾਰਾਂ ਦੀ ਲਾਮਬੰਦੀ ਵਿੱਚ ਸਹਿਯੋਗ ਦਿੱਤਾ ਜਾਵੇਗਾ ਅਤੇ ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਨਿਗਰਾਨੀ ਕੀਤੀ ਜਾਵੇਗੀ। ਬੀ.ਐਫ.ਯੂ.ਐਚ.ਐਸ. ਵੱਲੋਂ ਸੈਂਟਰ ਆਫ਼ ਐਕਸੀਲੈਂਸ ਦੇ ਪ੍ਰਬੰਧਨ ਦੇ ਨਾਲ ਨਾਲ ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ ਅਤੇ ਪਲੇਸਮੈਂਟ ਦੀ ਸਹੂਲਤ ਦਿੱਤੀ ਜਾਵੇਗੀ। ਇਹ ਭਾਈਵਾਲੀ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਅਤੇ ਸਿਹਤ ਸੰਭਾਲ ਖੇਤਰ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਪੀ.ਐਸ.ਡੀ.ਐਮ. ਅਤੇ ਬੀ.ਐਫ.ਯੂ.ਐਚ.ਐਸ. ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

3 ਵਾਹਨਾਂ ਦੀ ਹੋਈ ਜ਼ਬਰਦਸਤ ਟੱਕਰ, 1 ਵਿਅਕਤੀ ਗੰਭੀਰ ਜ਼ਖਮੀ || Today News

0

3 ਵਾਹਨਾਂ ਦੀ ਹੋਈ ਜ਼ਬਰਦਸਤ ਟੱਕਰ, 1 ਵਿਅਕਤੀ ਗੰਭੀਰ ਜ਼ਖਮੀ

ਨਵਾਂਸ਼ਹਿਰ ਦੇ ਰੂਪਨਗਰ ਨੈਸ਼ਨਲ ਹਾਈਵੇ ‘ਤੇ ਪਿੰਡ ਭਰਥਲਾ ਨੇੜੇ ਇੱਕ ਟਰੱਕ ਨੇ ਅੱਗੇ ਜਾ ਰਹੀ ਹੌਂਡਾ ਸਿਟੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕਾਰ ਨੇ ਜਾ ਰਹੇ ਮੋਟਰਸਾਈਕਲ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਰੱਕ ਨੇ ਆਪਣਾ ਸੰਤੁਲਨ ਗੁਆ ​​ਦਿੱਤਾ

ਰੋਡ ਸੇਫਟੀ ਫੋਰਸ ਟੀਮ ਦੇ ਇੰਚਾਰਜ ਏ.ਐਸ.ਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਰਾਹਗੀਰਾਂ ਤੋਂ ਸੂਚਨਾ ਮਿਲਣ ਦੇ ਬਾਅਦ ਉਹ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜਾਂਚ ਕਰਨ ‘ਤੇ ਪਤਾ ਲੱਗਾ ਕਿ ਟਰੱਕ ਨੂੰ ਮੁਜ਼ੱਫਰ ਜਮੀਰ ਵਾਸੀ ਮੌੜ ਚਲਾ ਰਿਹਾ ਸੀ। ਉਹ ਰੋਪੜ ਵੱਲ ਜਾ ਰਿਹਾ ਸੀ। ਜਦੋਂ ਟਰੱਕ ਭਰਥਲਾ ਪਿੰਡ ਨੇੜੇ ਪੁੱਜਾ ਤਾਂ ਟਰੱਕ ਨੇ ਆਪਣਾ ਸੰਤੁਲਨ ਗੁਆ ​​ਦਿੱਤਾ ਅਤੇ ਅੱਗੇ ਜਾ ਰਹੀ ਹੌਂਡਾ ਸਿਟੀ ਕਾਰ ਨੂੰ ਟੱਕਰ ਮਾਰ ਦਿੱਤੀ। ਕਾਰ ਨੂੰ ਬਲਵੀਰ ਸਿੰਘ ਵਾਸੀ ਅੰਮ੍ਰਿਤਸਰ ਚਲਾ ਰਿਹਾ ਸੀ।

Pakistan Attack: ਫ਼ੌਜੀ ਚੌਕੀ ‘ਤੇ ਆਤਮਘਾਤੀ ਹਮਲਾ, 17 ਜਵਾਨ ਸ਼ਹੀਦ

ਉਸ ਨੇ ਦੱਸਿਆ ਕਿ ਟਰੱਕ ਨਾਲ ਟਕਰਾਉਣ ਤੋਂ ਬਾਅਦ ਹੌਂਡਾ ਸਿਟੀ ਕਾਰ ਬੇਕਾਬੂ ਹੋ ਕੇ ਅੱਗੇ ਜਾ ਰਹੇ ਮੋਟਰਸਾਈਕਲ ਨਾਲ ਟਕਰਾ ਗਈ। ਮੋਟਰਸਾਈਕਲ ਸਵਾਰ ਓਮਨਾਥ ਵਾਸੀ ਸੁਰਪੁਰ ਥਾਣਾ ਕਾਠਗੜ੍ਹ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਸਮੇਂ ਉਹ ਡਿਊਟੀ ‘ਤੇ ਜਾ ਰਿਹਾ ਸੀ। ਉਸ ਦਾ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਐਸਐਸਐਫ ਦੀ ਟੀਮ ਨੇ ਜ਼ਖ਼ਮੀ ਓਮਨਾਥ ਨੂੰ ਐਂਬੂਲੈਂਸ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਰੋਪੜ ਭੇਜਿਆ। ਇਸ ਦੌਰਾਨ ਵਿਘਨ ਪਈ ਆਵਾਜਾਈ ਨੂੰ ਸੁਚਾਰੂ ਕਰਵਾਇਆ ਗਿਆ।

ਹਾਰਦਿਕ ICC ਆਲਰਾਊਂਡਰ ਰੈਂਕਿੰਗ ਵਿੱਚ ਨੰਬਰ-1 ‘ਤੇ ਪਹੁੰਚਿਆ || Sports news

0
Hardik reached number-1 in the ICC all-rounder ranking

ਹਾਰਦਿਕ ICC ਆਲਰਾਊਂਡਰ ਰੈਂਕਿੰਗ ਵਿੱਚ ਨੰਬਰ-1 ‘ਤੇ ਪਹੁੰਚਿਆ

ਭਾਰਤੀ ਆਲਰਾਊਂਡਰ ਹਾਰਦਿਕ ਪੰਡਯਾ ICC ਦੀ ਤਾਜ਼ਾ ਰੈਂਕਿੰਗ ‘ਚ ਦੁਨੀਆ ਦੇ ਨੰਬਰ-1 ਆਲਰਾਊਂਡਰ ਬਣ ਗਏ ਹਨ। ਉਸ ਨੇ ਇੰਗਲੈਂਡ ਦੇ ਲਿਆਮ ਲਿਵਿੰਗਸਟਨ ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ‘ਚ ਲਗਾਤਾਰ ਦੋ ਸੈਂਕੜੇ ਲਗਾਉਣ ਵਾਲੇ ਤਿਲਕ ਵਰਮਾ ਨੇ ਬੱਲੇਬਾਜ਼ਾਂ ਦੀ ਰੈਂਕਿੰਗ ‘ਚ 69 ਸਥਾਨਾਂ ਦੀ ਵੱਡੀ ਛਾਲ ਮਾਰੀ ਹੈ। ਹੁਣ ਉਹ ਤੀਜੇ ਸਥਾਨ ‘ਤੇ ਪਹੁੰਚ ਗਏ ਹਨ।

ਵਰੁਣ ਗੇਂਦਬਾਜ਼ੀ ਰੈਂਕਿੰਗ ‘ਚ 28ਵੇਂ ਸਥਾਨ ‘ਤੇ

ਆਫ ਸਪਿਨਰ ਵਰੁਣ ਚੱਕਰਵਰਤੀ ਨੂੰ 36 ਸਥਾਨ ਅਤੇ ਸਲਾਮੀ ਬੱਲੇਬਾਜ਼ ਸੰਜੂ ਸੈਮਸਨ ਨੂੰ 17 ਸਥਾਨ ਦਾ ਫਾਇਦਾ ਹੋਇਆ ਹੈ। ਵਰੁਣ ਗੇਂਦਬਾਜ਼ੀ ਰੈਂਕਿੰਗ ‘ਚ 28ਵੇਂ ਅਤੇ ਸੰਜੂ ਬੱਲੇਬਾਜ਼ੀ ਰੈਂਕਿੰਗ ‘ਚ 22ਵੇਂ ਸਥਾਨ ‘ਤੇ ਪਹੁੰਚ ਗਏ ਹਨ। ਟੀ-20 ਬੱਲੇਬਾਜ਼ਾਂ ਦੀ ਰੈਂਕਿੰਗ ਦੇ ਟਾਪ-10 ਵਿੱਚ 3 ਭਾਰਤੀ ਤਿਲਕ ਵਰਮਾ, ਸੂਰਿਆਕੁਮਾਰ ਯਾਦਵ ਅਤੇ ਯਸ਼ਸਵੀ ਜੈਸਵਾਲ ਹਨ। ਜਦਕਿ ਗੇਂਦਬਾਜ਼ੀ ਰੈਂਕਿੰਗ ‘ਚ ਟਾਪ-10 ‘ਚ ਦੋ ਭਾਰਤੀ ਅਰਸ਼ਦੀਪ ਸਿੰਘ ਅਤੇ ਰਵੀ ਬਿਸ਼ਨੋਈ ਹਨ।

ਆਲਰਾਊਂਡਰ ਹਾਰਦਿਕ ਪੰਡਯਾ ਨੇ ਹਾਲ ਹੀ ‘ਚ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਦੇ ਦੂਜੇ ਮੈਚ ‘ਚ 39 ਦੌੜਾਂ ਦੀ ਅਜੇਤੂ ਪਾਰੀ ਖੇਡੀ। ਜਦਕਿ ਚੌਥੇ ਟੀ-20 ਮੈਚ ‘ਚ ਉਸ ਨੇ 8 ਦੌੜਾਂ ਦੇ ਕੇ 1 ਵਿਕਟ ਲਈ। ਜਿਸ ਕਾਰਨ ਉਹ ਟੀ-20 ਅੰਤਰਰਾਸ਼ਟਰੀ ਕ੍ਰਿਕਟ ‘ਚ ਨੰਬਰ-1 ਆਲਰਾਊਂਡਰ ਬਣ ਗਿਆ।

ਉਸ ਨੇ ਇੰਗਲੈਂਡ ਦੇ ਲਿਆਮ ਲਿਵਿੰਗਸਟਨ ਅਤੇ ਨੇਪਾਲ ਦੇ ਦੀਪੇਂਦਰ ਸਿੰਘ ਐਰੀ ਨੂੰ ਪਿੱਛੇ ਛੱਡ ਦਿੱਤਾ ਹੈ। ਇਹ ਦੂਜੀ ਵਾਰ ਹੈ ਜਦੋਂ ਹਾਰਦਿਕ ਪੰਡਯਾ ਆਲਰਾਊਂਡਰ ਰੈਂਕਿੰਗ ‘ਚ ਸਿਖਰ ‘ਤੇ ਪਹੁੰਚੇ ਹਨ। ਇਸ ਸਾਲ ਟੀ-20 ਵਿਸ਼ਵ ਕੱਪ ਤੋਂ ਬਾਅਦ ਉਸ ਨੇ ਪਹਿਲੀ ਵਾਰ ਨੰਬਰ ਇਕ ਦਾ ਸਥਾਨ ਹਾਸਲ ਕੀਤਾ।

ਸੀਰੀਜ਼ ‘ਚ ਕੁੱਲ 280 ਦੌੜਾਂ ਬਣਾਈਆਂ

ਤਿਲਕ ਨੇ ਦੱਖਣੀ ਅਫਰੀਕਾ ਖਿਲਾਫ 4 ਮੈਚਾਂ ਦੀ ਟੀ-20 ਸੀਰੀਜ਼ ‘ਚ ਬੈਕ ਟੂ ਬੈਕ ਸੈਂਕੜਾ ਲਗਾਇਆ ਸੀ। ਉਨ੍ਹਾਂ ਨੇ ਸੀਰੀਜ਼ ‘ਚ ਕੁੱਲ 280 ਦੌੜਾਂ ਬਣਾਈਆਂ। ਮੌਜੂਦਾ ਬੱਲੇਬਾਜ਼ਾਂ ਦੀ ਰੈਂਕਿੰਗ ਵਿੱਚ ਉਹ ਭਾਰਤ ਦਾ ਸਭ ਤੋਂ ਸਫਲ ਬੱਲੇਬਾਜ਼ ਹੈ। ਤਿਲਕ 806 ਦੇ ਕਰੀਅਰ ਦੀ ਸਰਵੋਤਮ ਰੇਟਿੰਗ ਨਾਲ ਤੀਜੇ ਸਥਾਨ ‘ਤੇ ਪਹੁੰਚ ਗਿਆ ਹੈ। ਕਪਤਾਨ ਸੂਰਿਆਕੁਮਾਰ ਯਾਦਵ ਨੂੰ ਇਕ ਸਥਾਨ ਦਾ ਨੁਕਸਾਨ ਹੋਇਆ ਹੈ ਅਤੇ ਹੁਣ ਉਹ ਚੌਥੇ ਸਥਾਨ ‘ਤੇ ਖਿਸਕ ਗਏ ਹਨ।

ਇਹ ਵੀ ਪੜ੍ਹੋ : ਹਰਿਆਣਾ ਦੇ 13 ਜ਼ਿਲ੍ਹਿਆਂ ਵਿੱਚ 12ਵੀਂ ਤੱਕ ਸਕੂਲ ਕੀਤੇ ਬੰਦ

ਸੰਜੂ ਨੇ ਬੱਲੇਬਾਜ਼ਾਂ ਦੀ ਰੈਂਕਿੰਗ ‘ਚ 17 ਸਥਾਨਾਂ ਦੀ ਵੱਡੀ ਛਾਲ ਮਾਰੀ

ਭਾਰਤੀ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਨੇ ਦੱਖਣੀ ਅਫ਼ਰੀਕਾ ਖ਼ਿਲਾਫ਼ ਪਹਿਲੇ ਅਤੇ ਚੌਥੇ ਮੈਚ ਵਿੱਚ ਸੈਂਕੜੇ ਜੜੇ। ਜਿਸ ਨਾਲ ਉਸ ਦੀ ਟੀ-20 ਰੈਂਕਿੰਗ ਨੂੰ ਫਾਇਦਾ ਹੋਇਆ ਹੈ। ਸੰਜੂ ਨੇ ਬੱਲੇਬਾਜ਼ਾਂ ਦੀ ਰੈਂਕਿੰਗ ‘ਚ 17 ਸਥਾਨਾਂ ਦੀ ਵੱਡੀ ਛਾਲ ਮਾਰੀ ਹੈ ਅਤੇ 22ਵੇਂ ਸਥਾਨ ‘ਤੇ ਪਹੁੰਚ ਗਿਆ ਹੈ। ਜਦੋਂ ਕਿ ਟ੍ਰਿਸਟਨ ਸਟੱਬਸ ਅਤੇ ਵਿਕਟਕੀਪਰ ਕਲਾਸਨ ਨੂੰ 3 ਅਤੇ 6 ਸਥਾਨ ਦਾ ਫਾਇਦਾ ਹੋਇਆ ਹੈ। ਸਟੱਬਸ 23ਵੇਂ ਅਤੇ ਕਲਾਸਨ 59ਵੇਂ ਸਥਾਨ ‘ਤੇ ਖਿਸਕ ਗਏ ਹਨ।

ਸ਼੍ਰੀਲੰਕਾ ਨੇ ਨਿਊਜ਼ੀਲੈਂਡ ਖਿਲਾਫ ਹਾਲੀਆ ਸੀਰੀਜ਼ ‘ਚ ਕੀਵੀਆਂ ਨੂੰ 2-0 ਨਾਲ ਹਰਾਇਆ ਸੀ। ਸ਼੍ਰੀਲੰਕਾ ਟੀਮ ਦੇ ਸਪਿਨਰ ਮਹਿਸ਼ ਤੀਕਸ਼ਾਨਾ ਪੰਜਵੇਂ ਸਥਾਨ ‘ਤੇ ਹਨ। ਐਡਮ ਜ਼ੈਂਪਾ ਪੰਜ ਸਥਾਨਾਂ ਦਾ ਫਾਇਦਾ ਲੈ ਕੇ ਤੀਜੇ ਸਥਾਨ ‘ਤੇ ਪਹੁੰਚ ਗਿਆ ਹੈ। ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ 3 ਸਥਾਨ ਦਾ ਫਾਇਦਾ ਹੋਇਆ ਹੈ। ਉਹ 9ਵੇਂ ਸਥਾਨ ‘ਤੇ ਆ ਗਿਆ ਹੈ।

 

 

 

 

 

 

 

 

 

 

 

ਹਰਿਆਣਾ ਦੇ 13 ਜ਼ਿਲ੍ਹਿਆਂ ਵਿੱਚ 12ਵੀਂ ਤੱਕ ਸਕੂਲ ਕੀਤੇ ਬੰਦ || Haryana news

0
Schools closed till 12th in 13 districts of Haryana

ਹਰਿਆਣਾ ਦੇ 13 ਜ਼ਿਲ੍ਹਿਆਂ ਵਿੱਚ 12ਵੀਂ ਤੱਕ ਸਕੂਲ ਕੀਤੇ ਬੰਦ

ਹਰਿਆਣਾ ਵਿੱਚ ਠੰਢ ਵਧ ਰਹੀ ਹੈ ਅਤੇ ਪ੍ਰਦੂਸ਼ਣ ਜਾਰੀ ਹੈ। ਅਜਿਹੇ ‘ਚ ਧੂੰਏਂ ਅਤੇ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਸਰਕਾਰ ਨੇ 13 ਜ਼ਿਲਿਆਂ ‘ਚ 12ਵੀਂ ਜਮਾਤ ਤੱਕ ਅਤੇ ਇਕ ਜ਼ਿਲੇ ‘ਚ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਛੁੱਟੀਆਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸਥਾਨਕ ਪ੍ਰਸ਼ਾਸਨ ਨੇ ਸਰਕਾਰ ਦੇ ਹੁਕਮਾਂ ‘ਤੇ ਲਿਆ ਹੈ। NCR ਵਿੱਚ ਸ਼ਾਮਲ ਹਰਿਆਣਾ ਦੇ 14 ਜ਼ਿਲ੍ਹਿਆਂ ਵਿੱਚੋਂ 13 ਜ਼ਿਲ੍ਹਿਆਂ ਰੋਹਤਕ, ਭਿਵਾਨੀ, ਪਾਣੀਪਤ, ਜੀਂਦ, ਚਰਖੀ ਦਾਦਰੀ, ਰੇਵਾੜੀ, ਮਹਿੰਦਰਗੜ੍ਹ, ਪਲਵਲ, ਸੋਨੀਪਤ, ਨੂਹ, ਫਰੀਦਾਬਾਦ, ਗੁਰੂਗ੍ਰਾਮ ਅਤੇ ਝੱਜਰ ਵਿੱਚ ਸਕੂਲ 12ਵੀਂ ਜਮਾਤ ਤੱਕ ਬੰਦ ਹਨ। ਇਸ ਦੇ ਨਾਲ ਹੀ ਕਰਨਾਲ ਵਿੱਚ 5ਵੀਂ ਜਮਾਤ ਤੱਕ ਸਕੂਲ ਬੰਦ ਕਰ ਦਿੱਤੇ ਗਏ ਹਨ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਆਨਲਾਈਨ ਕਲਾਸਾਂ ਲਗਾਈਆਂ ਜਾਣਗੀਆਂ। ਇਸ ਦੇ ਨਾਲ ਹੀ ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਕੰਪਨੀਆਂ ਦੇ 50% ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

13 ਸ਼ਹਿਰਾਂ ਵਿੱਚ ਹਵਾ ਬਹੁਤ ਖਰਾਬ

ਹਰਿਆਣਾ ਦੇ ਗੁਰੂਗ੍ਰਾਮ, ਫਰੀਦਾਬਾਦ, ਧਾਰੂਹੇੜਾ, ਕੈਥਲ ਅਤੇ ਦਾਦਰੀ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 500 ਤੱਕ ਪਹੁੰਚ ਗਿਆ। ਇਹ ‘ਸੀਵਰ ਪਲੱਸ’ ਸ਼੍ਰੇਣੀ ਵਿੱਚ ਆਉਂਦਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਬਾਅਦ, ਹਰਿਆਣਾ ਦਾ ਗੁਰੂਗ੍ਰਾਮ 403 AQI ਦੇ ਨਾਲ ਦੇਸ਼ ਵਿੱਚ ਛੇਵੇਂ ਸਥਾਨ ‘ਤੇ ਰਿਹਾ। ਇਸ ਦੇ ਨਾਲ ਹੀ ਦੇਸ਼ ਦੇ 20 ਸ਼ਹਿਰਾਂ ‘ਚ ‘ਬਹੁਤ ਗਰੀਬ’ ਸ਼੍ਰੇਣੀ ‘ਚ AQI 301 ਤੋਂ 400 ਦੇ ਵਿਚਕਾਰ ਦਰਜ ਕੀਤਾ ਗਿਆ। ਇਨ੍ਹਾਂ ਵਿੱਚ ਹਰਿਆਣਾ ਦੇ ਸਭ ਤੋਂ ਵੱਧ 12 ਸ਼ਹਿਰ ਹਨ।

ਇਸ ਦੇ ਨਾਲ ਹੀ ਅੱਜ ਸਵੇਰੇ 6.59 ਵਜੇ ਪ੍ਰਦੂਸ਼ਣ ਦੇ ਅੰਕੜਿਆਂ ਅਨੁਸਾਰ ਸਿਰਸਾ ਸਭ ਤੋਂ ਵੱਧ ਪ੍ਰਦੂਸ਼ਿਤ ਰਿਹਾ। ਇੱਥੇ AQI 521 ਦਰਜ ਕੀਤਾ ਗਿਆ ਸੀ। ਬਹਾਦਰਗੜ੍ਹ ਦੀ ਹਵਾ ਦੂਜੀ ਸਭ ਤੋਂ ਖ਼ਰਾਬ ਸੀ। ਇੱਥੇ AQI 472 ਦਰਜ ਕੀਤਾ ਗਿਆ। ਇਨ੍ਹਾਂ ਦੋ ਸ਼ਹਿਰਾਂ ਤੋਂ ਇਲਾਵਾ ਰੋਹਤਕ ਵਿੱਚ 297, ਗੁਰੂਗ੍ਰਾਮ ਵਿੱਚ 260, ਕੈਥਲ ਵਿੱਚ 254, ਹਿਸਾਰ ਵਿੱਚ 252, ਕੁਰੂਕਸ਼ੇਤਰ ਵਿੱਚ 223, ਨਾਰਨੌਲ ਵਿੱਚ 214, ਭਿਵਾਨੀ ਵਿੱਚ 204 ਅਤੇ ਫਰੀਦਾਬਾਦ ਵਿੱਚ 201 ਦਾ AQI ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ‘ਚ 300 ਯੂਨਿਟ ਮੁਫ਼ਤ ਬਿਜਲੀ ਲੈਣ ਲਈ ਜੇਕਰ ਤੁਸੀਂ ਵੀ ਲਾਈ ਹੈ ਇਹ ‘ਸਕੀਮ’ ਤਾਂ ਹੋ ਜਾਓ ਸਾਵਧਾਨ !

ਸੂਬੇ ‘ਚ ਠੰਡ ਵਿੱਚ ਹੋਇਆ ਵਾਧਾ

ਹੁਣ ਹਰਿਆਣਾ ‘ਚ ਠੰਡ ਹੋਰ ਵੀ ਵਧਣ ਲੱਗੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 10 ਤੋਂ ਹੇਠਾਂ ਪਹੁੰਚ ਗਿਆ ਹੈ। ਹਿਸਾਰ ਦੇ ਬਾਲਸਮੰਦ ‘ਚ ਘੱਟੋ-ਘੱਟ ਤਾਪਮਾਨ 8.3 ਡਿਗਰੀ ਦਰਜ ਕੀਤਾ ਗਿਆ। ਕਰਨਾਲ ਅਤੇ ਭਿਵਾਨੀ ਵਿੱਚ ਤਾਪਮਾਨ 9.6 ਡਿਗਰੀ, ਸੋਨੀਪਤ ਵਿੱਚ 9.1 ਡਿਗਰੀ ਅਤੇ ਮਹਿੰਦਰਗੜ੍ਹ ਵਿੱਚ 9.5 ਡਿਗਰੀ ਰਿਹਾ। ਰਾਤ ਦੇ ਤਾਪਮਾਨ ਵਿੱਚ ਔਸਤਨ 2.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਕੁਰੂਕਸ਼ੇਤਰ ਅਤੇ ਸੋਨੀਪਤ ਵਿੱਚ ਰਾਤ ਦੇ ਤਾਪਮਾਨ ਵਿੱਚ 4.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ 23 ਨਵੰਬਰ ਤੱਕ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

ਇਨ੍ਹਾਂ ਵਿੱਚ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ ਅਤੇ ਪਾਣੀਪਤ ਸ਼ਾਮਲ ਹਨ। ਜਦੋਂ ਕਿ ਫਤਿਹਾਬਾਦ, ਹਿਸਾਰ ਅਤੇ ਜੀਂਦ ਵਿੱਚ 21 ਤੋਂ 23 ਨਵੰਬਰ ਤੱਕ ਡੂੰਘੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੰਗਲਵਾਰ ਨੂੰ ਵੀ ਗਹਿਰੀ ਧੁੰਦ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ। ਅੰਬਾਲਾ ‘ਚ ਵਿਜ਼ੀਬਿਲਟੀ ਜ਼ੀਰੋ ‘ਤੇ ਪਹੁੰਚ ਗਈ ਹੈ।