Home Blog Page 1179

ਵਿਵਾਦਾਂ ਚ ਘਿਰੇ ਚਰਨਜੀਤ ਚੰਨੀ; ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ || Punjab News

0

ਵਿਵਾਦਾਂ ਚ ਘਿਰੇ ਚਰਨਜੀਤ ਚੰਨੀ; ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਚਰਨਜੀਤ ਸਿੰਘ ਚੰਨੀ ਨੂੰ ਔਰਤਾਂ ਦੇ ਖਿਲਾਫ ਦਿੱਤੀ ਵਿਵਾਦਤ ਟਿੱਪਣੀ ਕਾਰਨ ਨੋਟਿਸ ਜਾਰੀ ਕੀਤਾ ਹੈ।

ਇਹ ਵੀ ਪੜੋ: ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਸ਼ੋਅ ਦੌਰਾਨ ਹੋਇਆ ਹਮਲਾ

ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਗਿੱਦੜਬਾਹਾ ਵਿੱਚ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਉਦਾਹਰਣ ਦੇ ਕੇ ਭਾਜਪਾ ਅਤੇ ‘ਆਪ’ ‘ਤੇ ਨਿਸ਼ਾਨਾ ਸਾਧਦੇ ਹੋਏ ਵਿਵਾਦਿਤ ਬਿਆਨ ਦਿੱਤਾ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਹ ਨੋਟਿਸ ਜਾਰੀ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਚੰਨੀ ਵੱਲੋਂ ਚੋਣ ਰੈਲੀ ‘ਚ ਦਿੱਤੇ ਗਏ ਬਿਆਨ ‘ਤੇ ਭਾਜਪਾ ਅਤੇ ‘ਆਪ’ ਆਗੂਆਂ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਚੰਨੀ ਨੇ ਔਰਤਾਂ ਦਾ ਅਪਮਾਨ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ‘ਆਪ’ ਅਤੇ ਭਾਜਪਾ ਨੇ ਮਹਿਲਾ ਕਮਿਸ਼ਨ ਤੋਂ ਚੰਨੀ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਦਾ ਨੋਟਿਸ ਲੈਂਦਿਆਂ ਮਹਿਲਾ ਕਮਿਸ਼ਨ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਚੰਨੀ ਨੂੰ ਨੋਟਿਸ ਜਾਰੀ ਕੀਤਾ ਹੈ। ਆਮ ਆਦਮੀ ਪਾਰਟੀ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਾਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਇਸ ਬਿਆਨ ਦੀ ਨਿਖੇਧੀ ਕੀਤੀ ਅਤੇ ਉਨ੍ਹਾਂ ਕਿਹਾ ਕਿ ਔਰਤਾਂ ਦਾ ਸਤਿਕਾਰ ਹਮੇਸ਼ਾ ਕਰਨਾ ਚਾਹੀਦਾ ਹੈ।

ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ, 6 ਦਸੰਬਰ ਨੂੰ ਮੁੜ ਦਿੱਲੀ ਕਰਨਗੇ ਕੂਚ || News Update

0
Farmers have made a big announcement, they will march to Delhi again on December 6

ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ, 6 ਦਸੰਬਰ ਨੂੰ ਮੁੜ ਦਿੱਲੀ ਕਰਨਗੇ ਕੂਚ

ਚੰਡੀਗੜ੍ਹ ‘ਚ ਸੋਮਵਾਰ ਨੂੰ ਹੋਈ ਕਿਸਾਨ ਆਗੂਆਂ ਦੀ ਮੀਟਿੰਗ ‘ਚ ਵੱਡਾ ਫ਼ੈਸਲਾ ਲੈ ਲਿਆ ਗਿਆ ਹੈ | ਜਿਸਦੇ ਚੱਲਦਿਆਂ ਕਿਸਾਨਾਂ ਨੇ ਦਿੱਲੀ ਕੂਚ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਹੈ | 6 ਦਸੰਬਰ ਨੂੰ ਕਿਸਾਨ ਇੱਕ ਵਾਰ ਫ਼ਿਰ ਤੋਂ ਦਿੱਲੀ ਕੂਚ ਕਰਨਗੇ | ਉਸ ਦਿਨ ਕਿਸਾਨ ਸ਼ੰਭੂ ਬਾਰਡਰ ਤੋਂ ਹੀ ਰਵਾਨਾ ਹੋਣਗੇ |

ਸ਼ੰਭੂ ਬਾਰਡਰ ਤੋਂ ਹੀ ਦਿੱਲੀ ਵੱਲ ਪਾਉਣਗੇ ਚਾਲੇ

ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 6 ਦਸੰਬਰ ਨੂੰ ਕਿਸਾਨ ਦਿੱਲੀ ਨੂੰ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਸ਼ੰਭੂ ਬਾਰਡਰ ਤੋਂ ਹੀ ਦਿੱਲੀ ਵੱਲ ਚਾਲੇ ਪਾਉਣਗੇ। ਉਨ੍ਹਾਂ ਕਿਹਾ ਕਿ ਨੌਂ ਮਹੀਨਿਆਂ ਤੋਂ ਉਹ ਚੁੱਪ ਬੈਠੇ ਹਨ ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਅਣਗੌਲਿਆ ਜਾ ਰਿਹਾ ਹੈ ਜਿਸ ਕਾਰਨ ਉਹ ਇਹ ਫੈਸਲਾ ਲੈਣ ਲਈ ਮਜਬੂਰ ਹੋਏ ਹਨ।  ਉਨ੍ਹਾਂ ਦੇ ਨਾਲ ਕੋਈ ਟ੍ਰੈਕਟਰ-ਟਰਾਲੀ ਨਹੀਂ ਹੋਵੇਗੀ ਤੇ ਜਥਿਆਂ ਦੇ ਰੂਪ ‘ਚ ਜਾਣਗੇ। ਪੰਧੇਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਜਗ੍ਹਾ ਵੀ ਮੁਹੱਈਆ ਕਰਵਾਈ ਜਾਵੇ।

ਇਹ ਵੀ ਪੜ੍ਹੋ : ਵਿਵਾਦਾਂ ਮਗਰੋਂ ਕੰਗਨਾ ਰਣੌਤ ਦੀ ਐਮਰਜੈਂਸੀ ਨੂੰ ਮਿਲੀ ਹਰੀ ਝੰਡੀ, ਇਸ ਦਿਨ ਹੋਵੇਗੀ ਰਿਲੀਜ਼

ਡੱਲੇਵਾਲ 26 ਨਵੰਬਰ ਤੋਂ ਭੁੱਖ ਹੜਤਾਲ ‘ਤੇ ਬੈਠਣ ਜਾ ਰਹੇ

ਦੂਜੇ ਪਾਸੇ, ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਭੁੱਖ ਹੜਤਾਲ ‘ਤੇ ਬੈਠਣ ਜਾ ਰਹੇ ਹਨ। ਬੀਤੇ ਦਿਨ ਕਿਸਾਨ ਮਜ਼ਦੂਰ ਮੋਰਚਾ (ਭਾਰਤ) ਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ਕਿਸਾਨੀ ਮਸਲਿਆਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ ਜਿਸ ਕਾਰਨ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਬਾਰਡਰ ਮੋਰਚੇ ‘ਤੇ ਮਰਨ ਵਰਤ ‘ਤੇ ਬੈਠਣਗੇ ਅਤੇ ਅਗਰ ਸਰਕਾਰ ਅੰਦੋਲਨ ਦੀਆਂ ਮੰਗਾਂ ਦੀ ਪੂਰਤੀ ਕਰਨ ਵੱਲ ਕਦਮ ਨਾ ਚੁੱਕੇ ਜਾਣ ਦੀ ਸੂਰਤ ਵਿੱਚ ਆਖਰੀ ਸਾਹ ਤੱਕ ਜਾਰੀ ਰੱਖਣਗੇ।

 

 

 

 

 

 

 

 

 

 

 

 

 

 

 

ਵਿਵਾਦਾਂ ਮਗਰੋਂ ਕੰਗਨਾ ਰਣੌਤ ਦੀ ਐਮਰਜੈਂਸੀ ਨੂੰ ਮਿਲੀ ਹਰੀ ਝੰਡੀ, ਇਸ ਦਿਨ ਹੋਵੇਗੀ ਰਿਲੀਜ਼ || Entertainment news

0
After the controversies, Kangana Ranaut's emergency got the green signal, it will be released on this day

ਵਿਵਾਦਾਂ ਮਗਰੋਂ ਕੰਗਨਾ ਰਣੌਤ ਦੀ ਐਮਰਜੈਂਸੀ ਨੂੰ ਮਿਲੀ ਹਰੀ ਝੰਡੀ, ਇਸ ਦਿਨ ਹੋਵੇਗੀ ਰਿਲੀਜ਼

ਕੰਗਨਾ ਰਣੌਤ ਜਿੱਥੇ ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਸੁਰਖੀਆਂ ਦੇ ਵਿੱਚ ਰਹਿੰਦੀ ਹੈ ਉੱਥੇ ਹੀ ਉਹਨਾਂ ਦੀ ਫ਼ਿਲਮ ਐਮਰਜੈਂਸੀ ਵੀ ਵਿਵਾਦਾਂ ‘ਚ ਰਹੀ ਹੈ | ਪਰ ਹੁਣ ਇਸ ਫ਼ਿਲਮ ਨੂੰ ਹਰੀ ਝੰਡੀ ਮਿਲ ਗਈ ਹੈ। ਪਹਿਲਾਂ 6 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਵਾਲੀ ਇਸ ਦੀ ਫਿਲਮ ਦੀ ਹੁਣ ਨਵੀਂ ਰਿਲੀਜ਼ ਮਿਤੀ ਸਾਹਮਣੇ ਆ ਗਈ ਹੈ। ਹੁਣ ਇਹ ਫਿਲਮ 17 ਜਨਵਰੀ ਨੂੰ ਸਿਨੇਮਾ ਘਰਾਂ ‘ਚ ਦਸਤਕ ਦੇਵੇਗੀ | ਇਹ ਜਾਣਕਾਰੀ ਖੁਦ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਉਤੇ ਸਾਂਝੀ ਕੀਤੀ ਹੈ ਕਿ ਫਿਲਮ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ ।

ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਜਾਣਕਾਰੀ

ਆਪਣੀ ਫਿਲਮ ਦੇ ਪੋਸਟਰ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ, ’17 ਜਨਵਰੀ 2025…ਦੇਸ਼ ਦੀ ਸਭ ਤੋਂ ਸ਼ਕਤੀਸ਼ਾਲੀ ਔਰਤ ਦੀ ਮਹਾਂਕਾਵਿ ਗਾਥਾ ਅਤੇ ਉਹ ਪਲ ਜਿਸਨੇ ਭਾਰਤ ਦੀ ਕਿਸਮਤ ਨੂੰ ਬਦਲ ਦਿੱਤਾ। ਐਮਰਜੈਂਸੀ-ਸਿਨੇਮਾਘਰਾਂ ਵਿੱਚ ਆਉਣ ਲਈ ਤਿਆਰ ਹੈ।’

 

View this post on Instagram

 

A post shared by Kangana Ranaut (@kanganaranaut)

ਫਿਲਮ ਲੰਬੇ ਸਮੇਂ ਤੋਂ ਵਿਵਾਦਾਂ ‘ਚ ਰਹੀ

ਕੰਗਨਾ ਦੀ ਇਹ ਫਿਲਮ ਲੰਬੇ ਸਮੇਂ ਤੋਂ ਵਿਵਾਦਾਂ ‘ਚ ਰਹੀ ਹੈ। ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਐਮਰਜੈਂਸੀ ‘ਤੇ ਰੋਕ ਲਗਾ ਦਿੱਤੀ ਗਈ ਸੀ। ਧਾਰਮਿਕ ਸਮੂਹਾਂ ਦਾ ਦੋਸ਼ ਹੈ ਕਿ ਫਿਲਮ ਨੇ ਉਨ੍ਹਾਂ ਦੇ ਸਮਾਜ ਦੀ ਗਲਤ ਤਸਵੀਰ ਪੇਸ਼ ਕੀਤੀ ਹੈ। ਫਿਲਮ ਦਾ ਟ੍ਰੇਲਰ 14 ਅਗਸਤ ਨੂੰ ਰਿਲੀਜ਼ ਹੋਇਆ ਸੀ ਅਤੇ ਉਦੋਂ ਤੋਂ ਹੀ ਫਿਲਮ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਪੰਜਾਬ ਵਿੱਚ ਫਿਲਮ ਖਿਲਾਫ ਕਿੰਨੇ ਹੀ ਪ੍ਰਦਰਸ਼ਨ ਹੋਏ ਅਤੇ ਇਸ ਫਿਲਮ ਨੂੰ ਬੈਨ ਕਰਨ ਦੀ ਲਗਾਤਾਰ ਮੰਗ ਕੀਤੀ ਗਈ।

ਪਹਿਲਾਂ CBFC ਨੇ ਦੇ ਦਿੱਤਾ ਸੀ ਸਰਟੀਫਿਕੇਟ

ਦੱਸ ਦਈਏ ਕਿ ਫਿਲਮ ਨੂੰ ਪਹਿਲਾਂ CBFC ਨੇ ਸਰਟੀਫਿਕੇਟ ਦਿੱਤਾ ਸੀ ਪਰ ਜਦੋਂ ਸਿੱਖ ਭਾਈਚਾਰੇ ਦਾ ਗੁੱਸਾ ਸਾਹਮਣੇ ਆਇਆ ਤਾਂ ਦੇਖਿਆ ਗਿਆ ਕਿ ਲੋਕ ਵਿਰੋਧ ਕਰਦੇ ਹੋਏ ਮੱਧ ਪ੍ਰਦੇਸ਼ ਹਾਈਕੋਰਟ ਪਹੁੰਚੇ ਤਾਂ ਕੇਂਦਰ ਸਰਕਾਰ ਨੇ ਕਿਹਾ ਕਿ ਨਿਰਮਾਤਾਵਾਂ ਨੂੰ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਹੈ। ਮੱਧ ਪ੍ਰਦੇਸ਼ ਹਾਈ ਕੋਰਟ ਨੇ CBFC ਨੂੰ ਸਰਟੀਫਿਕੇਟ ਦੇਣ ਤੋਂ ਪਹਿਲਾਂ ਸਿੱਖਾਂ ਦੇ ਇਤਰਾਜ਼ਾਂ ‘ਤੇ ਵਿਚਾਰ ਕਰਨ ਦਾ ਹੁਕਮ ਦੇ ਦਿੱਤਾ ਸੀ ।ਇੰਨੇ ਵਿਵਾਦਾਂ ਮਗਰੋਂ ਆਖ਼ਿਰਕਾਰ ਇਹ ਫ਼ਿਲਮ ਹੁਣ ਰਿਲੀਜ਼ ਹੋਣ ਜਾ ਰਹੀ ਹੈ |

ਇਸ ਸਿੱਖ ਬੁੱਧੀਜੀਵੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਚੁੱਕੇ ਸਵਾਲ, ਪੜੋ ਕੀ ਕਿਹਾ || Punjab News

0

ਇਸ ਸਿੱਖ ਬੁੱਧੀਜੀਵੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਚੁੱਕੇ ਸਵਾਲ, ਪੜੋ ਕੀ ਕਿਹਾ

ਚੰਡੀਗੜ੍ਹ: ਸਿੱਖ ਬੁੱਧੀਜੀਵੀ ਡਾ: ਹਰਜਿੰਦਰ ਸਿੰਘ ਦਿਲਗੀਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਸ ਨੂੰ ਵੱਡੀ ਤਾਕਤ ਦਿਖਾਇਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਤਿਹਾਸ ਦੇ ਪੰਨਿਆਂ ਵਿੱਚ ਕਿਤੇ ਵੀ ਇਹ ਦਰਜ ਨਹੀਂ ਕਿ ਅਕਾਲ ਤਖ਼ਤ ਸਾਹਿਬ ਕਿਸੇ ਗੁਰੂ ਨੇ ਬਣਵਾਇਆ ਹੋਵੇ।

ਉਨ੍ਹਾਂ ਕਿਹਾ ਕਿ “ਅਕਾਲ ਤਖ਼ਤ ਸਾਹਿਬ ਸ਼ਬਦ ਇੱਕ ਪੁਸਤਕ ਵਿੱਚ ਛਪਿਆ, ਪਰ 1920 ਤੋਂ ਪਹਿਲਾਂ ਇਹ ਸ਼ਬਦ ਕਿਤੇ ਸਾਹਮਣੇ ਨਹੀਂ ਆਇਆ। ਉਸ ਸਮੇਂ ਤੇਜਾ ਸਿੰਘ ਜਥੇਦਾਰ ਨੂੰ ਅਕਾਲ ਬੁੱਢਾ ਸੇਵਾ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ, ਜਿਸ ਤੋਂ ਬਾਅਦ ਇਸ ਦੀ ਸ਼ੁਰੂਆਤ ਹੋਈ। 1984 ਤੱਕ ਕੋਈ ਜ਼ਿਕਰ ਨਹੀਂ ਸੀ ਤੇ ਜੇ ਅਕਾਲੀ ਦਲ ਦੀ ਗੱਲ ਕਰੀਏ ਤਾਂ ਓਹਨਾ ਵੱਲੋਂ ਵਿਰੋਧੀਆਂ ਨੂੰ ਦਬਾਉਣ ਲਈ ਤਖਤ ਦਾ ਇਸਤੇਮਾਲ ਸ਼ੁਰੂ ਕਰ ਦਿੱਤਾ ਗਿਆ।”

ਇਹ ਵੀ ਪੜੋ: ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਸ਼ੋਅ ਦੌਰਾਨ ਹੋਇਆ ਹਮਲਾ

ਇਸ ਤੋਂ ਇਲਾਵਾ ਦਿਲਗੀਰ ਸਿੰਘ ਨੇ ਐਲਾਨ ਕੀਤਾ ਕਿ 1840 ਤੋਂ ਪਹਿਲਾਂ ਤਖ਼ਤ ਸਾਹਿਬ ਦਾ ਕਿਤੇ ਵੀ ਜ਼ਿਕਰ ਨਹੀਂ ਸੀ, ਇਸ ਲਈ ਉਸ ਨੇ ਇਸ ਦਾ ਇਤਿਹਾਸਕ ਨਾਂ ਦੱਸਣ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ। ਦਿਲਗੀਰ ਦਾ ਕਹਿਣਾ ਹੈ ਕਿ “1840 ਵਿੱਚ ਗੁਰਮੁਖ ਸਿੰਘ ਨੇ ਪੁਸਤਕ ਲਿਖੀ ਸੀ ਅਤੇ ਇਸ ਨੂੰ ਪਹਿਲਾਂ ਅਕਾਲ ਬੁੰਗਾ ਕਿਹਾ ਜਾਂਦਾ ਸੀ। ਜੇਕਰ ਗੁਰੂ ਹਰਗੋਬਿੰਦ ਸਿੰਘ ਜੀ ਤੋਂ ਪਹਿਲਾਂ ਕੋਈ ਤਖਤ ਨਹੀਂ ਸੀ ਤਾਂ ਇਹ ਅਕਾਲ ਤਖਤ ਕਿਵੇਂ ਆਇਆ ਅਤੇ ਕੀ ਇਸ ਦੀ ਸ਼ਕਤੀ ਸ਼੍ਰੋਮਣੀ ਕਮੇਟੀ ਕੋਲ ਹੈ, ਜਿਸ ‘ਤੇ ਦਿਲਗੀਰ ਨੇ ਕਈ ਸਵਾਲ ਖੜ੍ਹੇ ਕੀਤੇ ਹਨ।” ਉਹਨਾਂ ਨੇ ਕਿਹਾ ਕਿ ਖਾੜਕੂਆਂ ਨੇ ਇਸ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਇਸ ਦੀ ਸਿਆਸੀ ਵਰਤੋਂ ਕੀਤੀ ਗਈ।

ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਸ਼ੋਅ ਦੌਰਾਨ ਹੋਇਆ ਹ.ਮ.ਲਾ || Latest News

0

ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਸ਼ੋਅ ਦੌਰਾਨ ਹੋਇਆ ਹਮਲਾ

ਚੰਡੀਗੜ੍ਹ: ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਆਸਟ੍ਰੇਲੀਆ ‘ਚ ਇਕ ਸ਼ੋਅ ਦੌਰਾਨ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਸੰਧੂ ਦੇ ਸ਼ੋਅ ‘ਚ ਆਏ ਇੱਕ ਵਿਅਕਤੀ ਨੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਸਟੇਜ ’ਤੇ ਚੜ੍ਹ ਗਿਆ ਅਤੇ ਸੰਧੂ ਦਾ ਗਲਾ ਫੜ ਲਿਆ। ਹਾਲਾਂਕਿ ਮੌਕੇ ‘ਤੇ ਮੌਜੂਦ ਗੈਰੀ ਸੰਧੂ ਦੇ ਸੁਰੱਖਿਆ ਗਾਰਡ ਅਤੇ ਪੁਲਸ ਨੇ ਕਿਸੇ ਤਰ੍ਹਾਂ ਨੌਜਵਾਨ ਨੂੰ ਫੜ ਕੇ ਸਟੇਜ ਤੋਂ ਹੇਠਾਂ ਉਤਾਰਿਆ। ਬਾਅਦ ‘ਚ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਪੜੋ: ਗੀਤਕਾਰ ਜਾਵੇਦ ਅਖਤਰ ਨੂੰ ਵੱਡੀ ਰਾਹਤ, ਇਸ ਮਾਮਲੇ ‘ਚ ਹੋਏ ਬਰੀ

ਦੱਸ ਦੇਈਏ ਕਿ ਗੈਰੀ ਸੰਧੂ ਇਨ੍ਹੀਂ ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਹਨ ਅਤੇ ਬੀਤੇ ਐਤਵਾਰ ਗੈਰੀ ਸੰਧੂ ਆਸਟ੍ਰੇਲੀਆ ‘ਚ ਲਾਈਵ ਸ਼ੋਅ ਕਰ ਰਹੇ ਸਨ। ਇੱਥੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ। ਇਸ ਦੌਰਾਨ ਇਹ ਘਟਨਾ ਵਾਪਰੀ।ਸੋਸ਼ਲ ਮੀਡੀਆ ‘ਤੇ ਕੁਝ ਲੋਕਾਂ ਦੁਆਰਾ ਸਾਂਝੀ ਕੀਤੀ ਗਈ ਵੀਡੀਓ ਵਿੱਚ ਇੱਕ ਵਿਅਕਤੀ ਸੰਧੂ ਨੂੰ ਗਲੇ ਤੋਂ ਫੜਦਾ ਦਿਖਾਈ ਦੇ ਰਿਹਾ ਹੈ। ਨਿਊ ਸਾਊਥ ਵੇਲਜ਼ ਪੁਲਿਸ ਮੌਕੇ ‘ਤੇ ਮੌਜੂਦ ਸੀ ਅਤੇ ਸ਼ੱਕੀ ਨੂੰ ਜਲਦੀ ਹੀ ਕਾਬੂ ਕਰ ਲਿਆ।

ਗੀਤਕਾਰ ਜਾਵੇਦ ਅਖਤਰ ਨੂੰ ਵੱਡੀ ਰਾਹਤ, ਇਸ ਮਾਮਲੇ ‘ਚ ਹੋਏ ਬਰੀ || Latest News

0

ਗੀਤਕਾਰ ਜਾਵੇਦ ਅਖਤਰ ਨੂੰ ਵੱਡੀ ਰਾਹਤ, ਇਸ ਮਾਮਲੇ ‘ਚ ਹੋਏ ਬਰੀ

ਨਵੀਂ ਦਿੱਲੀ: ਗੀਤਕਾਰ ਅਤੇ ਲੇਖਕ ਜਾਵੇਦ ਅਖਤਰ ਨੂੰ ਮਾਣਹਾਨੀ ਦੇ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ। ਗੀਤਕਾਰ ਜਾਵੇਦ ਅਖਤਰ ਵਿਰੁੱਧ ਮਾਣਹਾਨੀ ਦਾ ਕੇਸ ਵਾਪਸ ਲੈ ਲਿਆ ਗਿਆ ਹੈ। ਇਹ ਮਾਮਲਾ ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐੱਸ.ਐੱਸ.) ‘ਤੇ ਕਥਿਤ ਇਤਰਾਜ਼ਯੋਗ ਟਿੱਪਣੀ ਨਾਲ ਸਬੰਧਤ ਸੀ। ਇਸ ਮਾਮਲੇ ‘ਚ ਜਾਵੇਦ ਅਖਤਰ ਨੂੰ ਬਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜੋ: ਜ਼ਿਲ੍ਹਾ ਤਰਨ ਤਾਰਨ ਦੇ ਨਵੇਂ ਚੁਣੇ 3839 ਪੰਚਾਂ ਨੂੰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਚੁਕਾਉਣਗੇ ਸਹੁੰ

ਜਾਣਕਾਰੀ ਅਨੁਸਾਰ ਆਰਐਸਐਸ ਦੀ ਤਾਲਿਬਾਨ ਨਾਲ ਤੁਲਨਾ ਕਰਨ ‘ਤੇ ਅਖ਼ਤਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਐਡਵੋਕੇਟ ਸੰਤੋਸ਼ ਦੂਬੇ ਨੇ ਇਸ ਮਾਮਲੇ ‘ਤੇ ਮੈਜਿਸਟ੍ਰੇਟ ਤੋਂ ਪਟੀਸ਼ਨ ਵਾਪਸ ਲੈ ਲਈ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਦੋਵਾਂ ਧਿਰਾਂ ਵਿਚਾਲੇ ਮਾਮਲਾ ਸੁਲਝਾ ਲਿਆ ਗਿਆ ਹੈ, ਇਸ ਲਈ ਉਹ ਜਾਵੇਦ ਅਖਤਰ ‘ਤੇ ਮੁਕੱਦਮਾ ਨਹੀਂ ਚਲਾਉਣਾ ਚਾਹੁੰਦੇ।

ਪੰਜਾਬ ‘ਚ ਨਹੀਂ ਰੁਕ ਰਿਹਾ ਪ੍ਰਦੂਸ਼ਣ ਦਾ ਕਹਿਰ, ਬਠਿੰਡਾ ‘ਚ AQI ਹੋਇਆ 411

0

ਪੰਜਾਬ ‘ਚ ਨਹੀਂ ਰੁਕ ਰਿਹਾ ਪ੍ਰਦੂਸ਼ਣ ਦਾ ਕਹਿਰ, ਬਠਿੰਡਾ ‘ਚ AQI ਹੋਇਆ 411

 ਝੋਨੇ ਦੀ ਵਾਢੀ ਦਾ ਸੀਜ਼ਨ ਹਾਲਾਂਕਿ ਆਖ਼ਰੀ ਪੜਾਅ ਵਿਚ ਹੈ ਪਰ ਅਗਲੀ ਫ਼ਸਲ ਬੀਜਣ ਦੀ ਤਿਆਰੀ ਕਰ ਰਹੇ ਕਿਸਾਨਾਂ ਦੀ ਕਾਹਲੀ ਕਾਰਨ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਐਤਵਾਰ ਨੂੰ ਵੀ ਇਹ ਸਿਲਸਿਲਾ ਜਾਰੀ ਰਿਹਾ ਹੈ। ਸੂਬੇ ਵਿਚ ਪਰਾਲੀ ਸਾੜਨ ਦੇ ਕੁਲ 404 ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਹੁਣ ਤੱਕ ਮੌਜੂਦਾ ਝੋਨੇ ਦੇ ਸੀਜ਼ਨ ਵਿਚ ਪਰਾਲੀ ਸਾੜਨ ਦੇ 8,404 ਕੇਸ ਸਾਹਮਣੇ ਆ ਚੁੱਕੇ ਹਨ।

ਸੁਖਦੇਵ ਸਿੰਘ ਢੀਂਡਸਾ ਨੇ SAD ਦੀ ਮੌਜੂਦਾ ਸਥਿਤੀ ਲਈ ਸੁਖਬੀਰ ਬਾਦਲ ਨੂੰ ਠਹਿਰਾਇਆ ਜ਼ਿੰਮੇਵਾਰ

ਫਿਰ ਵੀ ਸੂਬਾ ਸਰਕਾਰ ਇਨ੍ਹਾਂ ਕੇਸਾਂ ਦੇ ਮੱਦੇਨਜ਼ਰ ਇਹ ਕਹਿ ਕੇ ਤਸੱਲੀ ਜਾਹਰ ਕਰ ਰਹੀ ਹੈ ਕਿ ਮੌਜੂਦਾ ਸੀਜ਼ਨ ਵਿਚ ਪਿਛਲੇ ਸਾਲ ਦੇ ਮੁਕਾਬਲੇ ਕਰੀਬ 75 ਫ਼ੀਸਦ ਤੱਕ ਦੀ ਕਮੀ ਆ ਚੁੱਕੀ ਹੈ। ਦੱਸ ਦਈਏ ਕਿ ਇਸ ਸਾਲ 17 ਨਵੰਬਰ ਤੱਕ ਪਰਾਲੀ ਸਾੜਨ ਦੇ 8,404 ਦੇ ਉਲਟ ਸਾਲ 2023 ਵਿਚ 17 ਨਵੰਬਰ ਤੱਕ 33,082 ਮਾਮਲੇ ਤੇ ਸਾਲ 2022 ਵਿਚ 17 ਨਵੰਬਰ ਤੱਕ 47,768 ਮਾਮਲੇ ਸਾਹਮਣੇ ਆਏ ਸਨ।

ਅੰਮ੍ਰਿਤਸਰ ਤੋਂ 15 ਕੇਸ ਪਰਾਲੀ ਸਾੜਨ ਦੇ ਸਾਹਮਣੇ

ਪਰਾਲੀ ਸਾੜਨ ਦੇ ਕੁੱਲ 404 ਮਾਮਲਿਆਂ ਵਿਚੋਂ ਸਭ ਤੋਂ ਜ਼ਿਆਦਾ 74 ਮਾਮਲੇ ਫ਼ਿਰੋਜ਼ਪੁਰ ਵਿਚ ਸਾਹਮਣੇ ਆਏ। ਇਸ ਦੇ ਨਾਲ ਹੀ ਬਠਿੰਡਾ ਵਿਚ 70 ਕੇਸ, ਮੁਕਤਸਰ ਤੋਂ 56, ਮੋਗਾ ਤੋਂ 45, ਫ਼ਰੀਦਕੋਟ ਤੋਂ 30, ਫ਼ਾਜ਼ਿਲਕਾ ਤੋਂ 29, ਤਰਨਤਾਰਨ ਤੋਂ 24, ਸੰਗਰੂਰ ਤੋਂ 17 ਅਤੇ ਅੰਮ੍ਰਿਤਸਰ ਤੋਂ 15 ਕੇਸ ਪਰਾਲੀ ਸਾੜਨ ਦੇ ਸਾਹਮਣੇ ਆਏ ਹਨ। ਪਠਾਨਕੋਟ, ਰੋਪੜ ਤੇ ਮੋਹਾਲੀ ਤੋਂ ਪਰਾਲੀ ਸਾੜਨ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ।

ਜ਼ਿਲ੍ਹਾ ਤਰਨ ਤਾਰਨ ਦੇ ਨਵੇਂ ਚੁਣੇ 3839 ਪੰਚਾਂ ਨੂੰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਚੁਕਾਉਣਗੇ ਸਹੁੰ || Punjab News

0

ਜ਼ਿਲ੍ਹਾ ਤਰਨ ਤਾਰਨ ਦੇ ਨਵੇਂ ਚੁਣੇ 3839 ਪੰਚਾਂ ਨੂੰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਚੁਕਾਉਣਗੇ ਸਹੁੰ

ਤਰਨ ਤਾਰਨ : ਭਲਕੇ 19 ਨਵੰਬਰ (ਮੰਗਲਵਾਰ) ਨੂੰ ਤਰਨ ਤਾਰਨ ਵਿਖੇ ਕਰਵਾਏ ਜਾਣ ਵਾਲੇ ਨਵੇਂ ਚੁਣੇ ਪੰਚਾਂ ਦੇ ਜਿਲਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਂਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਉਣਗੇ।

ਇਹ ਵੀ ਪੜੋ: G-20 ਸਿਖ਼ਰ ਸੰਮੇਲਨ ਲਈ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਪੁੱਜੇ PM ਮੋਦੀ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪੱਧਰੀ ਸਮਾਗਮ ਦੌਰਾਨ ਜ਼ਿਲੇ ਦੇ 3839 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਦੇਰੀ ਨਾ ਹੋਵੇ। ਉਹਨਾਂ ਦੱਸਿਆ ਕਿ ਜ਼ਿਲਾ ਪੱਧਰੀ ਸਮਾਗਮ ਲਈ ਪ੍ਰਸ਼ਾਸਨ ਵੱਲੋਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ। ਉਹਨਾਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲਾ ਪੱਧਰੀ ਸਮਾਗਮ ਦੌਰਾਨ ਆਉਣ ਵਾਲੇ ਪੰਚਾਂ ਅਤੇ ਉਨਾਂ ਦੇ ਪਰਿਵਾਰਾਂ ਦੇ ਬੈਠਣ ਅਤੇ ਹੋਰ ਸਹੂਲਤਾਂ ਦਾ ਧਿਆਨ ਰੱਖਿਆ ਜਾਵੇ ਅਤੇ ਸਮਾਗਮ ਦੌਰਾਨ ਕਿਸੇ ਵੀ ਧਿਰ ਨੂੰ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ।

ਸੁਖਦੇਵ ਸਿੰਘ ਢੀਂਡਸਾ ਨੇ SAD ਦੀ ਮੌਜੂਦਾ ਸਥਿਤੀ ਲਈ ਸੁਖਬੀਰ ਬਾਦਲ ਨੂੰ ਠਹਿਰਾਇਆ ਜ਼ਿੰਮੇਵਾਰ

0

ਸੁਖਦੇਵ ਸਿੰਘ ਢੀਂਡਸਾ ਨੇ SAD ਦੀ ਮੌਜੂਦਾ ਸਥਿਤੀ ਲਈ ਸੁਖਬੀਰ ਬਾਦਲ ਨੂੰ ਠਹਿਰਾਇਆ ਜ਼ਿੰਮੇਵਾਰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਪੰਥ ਅਤੇ ਪੰਜਾਬ ਦੀ ਮੋਹਰੀ ਜਥੇਬੰਦੀ ਮੌਜੂਦਾ ਸਿਆਸੀ ਹਾਲਾਤ ਵਿੱਚ ਚਾਰ ਉਮੀਦਵਾਰ ਵੀ ਮੈਦਾਨ ਵਿੱਚ ਨਹੀਂ ਉਤਾਰ ਸਕੀ। ਜਦੋਂ ਕਿ ਅਕਾਲੀ ਦਲ ਨੇ ਮਾੜੇ ਹਾਲਾਤਾਂ ‘ਚ ਉਸ ਸਮੇਂ ਆਪਣਾ ਝੰਡਾ ਬੁਲੰਦ ਕੀਤਾ ਸੀ ਜਦੋਂ ਕੇਂਦਰ ਦੀ ਸੱਤਾਧਾਰੀ ਪਾਰਟੀ ਉਨ੍ਹਾਂ ਨੂੰ ਨਸਲੀ ਅਤੇ ਸਿਆਸੀ ਤੌਰ ‘ਤੇ ਰੋਕਣ ਦੀ ਕੋਸ਼ਿਸ਼ ਕਰ ਰਹੀ ਸੀ ਪਰ ਅੱਜ ਜਦੋਂ ਇਹ ਪਾਰਟੀ ਆਪਣੇ ਸੌ ਸਾਲਾ ਇਤਿਹਾਸ ਦਾ ਜਸ਼ਨ ਮਨਾ ਰਹੀ ਹੈ ਤਾਂ ਉਸ ਸਮੇਂ ਸਾਡੇ ਕੋਲ ਸਿਰਫ਼ ਚਾਰ ਉਮੀਦਵਾਰ ਵੀ ਚੋਣ ਲੜਨ ਲਈ ਨਹੀਂ ਸਨ |

ਵਿਆਹ ਤੋਂ ਬਾਅਦ ਵਿਦੇਸ਼ ਭੇਜਣ ਦਾ ਲਾੜੀ ਨੂੰ ਲਗਾਇਆ ਲਾਰਾ, ਹੁਣ ਮੁੱਕਰੇ ਸਹੁਰੇ || Punjab News

 

ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਲਈ ਸਿੱਧੇ ਤੌਰ ‘ਤੇ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸੁਖਬੀਰ ਬਾਦਲ ਨੇ ਪਾਰਟੀ ਦੀ ਵਾਗਡੋਰ ਸੰਭਾਲੀ ਹੈ, ਅਕਾਲੀ ਦਲ ਹਾਸ਼ੀਏ ‘ਤੇ ਚਲਾ ਗਿਆ ਹੈ ਅਤੇ ਪਿਛਲੀਆਂ ਲਗਾਤਾਰ ਚਾਰ ਚੋਣਾਂ ‘ਚ ਉਸ ਨੂੰ ਨੁਕਸਾਨ ਝੱਲਣਾ ਪਿਆ ਹੈ। ਆਪਣੀ ਸ਼ਤਾਬਦੀ ਮੌਕੇ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਸਿਰਫ਼ ਤਿੰਨ ਸੀਟਾਂ ‘ਤੇ ਸਿਮਟ ਗਿਆ ਸੀ ਅਤੇ 2024 ਵਿਚ ਦਸ ਸੀਟਾਂ ‘ਤੇ ਇਸ ਦੀ ਜ਼ਮਾਨਤ ਜ਼ਬਤ ਹੋ ਗਈ ਸੀ।

ਜਦੋਂ ਅਕਾਲੀ ਦਲ ਬੁਰੀ ਤਰ੍ਹਾਂ ਹਾਸ਼ੀਏ ‘ਤੇ ਪਹੁੰਚ ਗਿਆ, ਅਸਤੀਫਾ ਦੇ ਦਿੱਤਾ

ਢੀਂਡਸਾ ਨੇ ਦੁਹਰਾਇਆ ਕਿ ਉਨ੍ਹਾਂ ਨੇ 2017 ਵਿਚ ਹੋਈ ਨਮੋਸ਼ੀਜਨਕ ਹਾਰ ਤੋਂ ਬਾਅਦ ਸੁਖਬੀਰ ਬਾਦਲ ਨੂੰ ਅਸਤੀਫਾ ਦੇਣ ਅਤੇ ਅਹੁਦਾ ਛੱਡਣ ਦੀ ਬੇਨਤੀ ਕੀਤੀ ਸੀ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਬੇਨਤੀ ਕੀਤੀ ਸੀ ਕਿ ਸੁਖਬੀਰ ਅਹੁਦਾ ਛੱਡ ਦੇਣ ਅਤੇ ਕਮਾਂਡ ਸੰਭਾਲ ਲੈਣ, ਪਰ ਉਨ੍ਹਾਂ ਦੀ ਸਲਾਹ ਨਹੀਂ ਮੰਨੀ ਗਈ ਅਤੇ ਜਦੋਂ ਅਕਾਲੀ ਦਲ ਬੁਰੀ ਤਰ੍ਹਾਂ ਹਾਸ਼ੀਏ ‘ਤੇ ਪਹੁੰਚ ਗਿਆ, ਅਸਤੀਫਾ ਦੇ ਦਿੱਤਾ।

ਅਕਾਲੀ ਆਗੂ ਨੇ ਕਿਹਾ ਕਿ ਅੱਜ ਸਮੁੱਚਾ ਪੰਜਾਬ ਆਪਣੇ ਹੱਕਾਂ ਦੀ ਨੁਮਾਇੰਦਗੀ ਕਰਨ ਵਾਲੀ ਜਮਾਤ ਸ਼੍ਰੋਮਣੀ ਅਕਾਲੀ ਦਲ ਵੱਲ ਦੇਖ ਰਿਹਾ ਹੈ, ਮੌਜੂਦਾ ਸਿਆਸੀ ਤੇ ਧਾਰਮਿਕ ਸਥਿਤੀ ਨੂੰ ਦੇਖਦੇ ਹੋਏ ਅਕਾਲ ਤਖ਼ਤ ਦੇ ਜਥੇਦਾਰ ਨੂੰ ਦਖ਼ਲ ਦੇ ਕੇ ਪੰਥ ਦੀ ਅਗਵਾਈ ਕਰਨੀ ਚਾਹੀਦੀ ਹੈ।

G-20 ਸਿਖ਼ਰ ਸੰਮੇਲਨ ਲਈ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਪੁੱਜੇ PM ਮੋਦੀ

0

G-20 ਸਿਖ਼ਰ ਸੰਮੇਲਨ ਲਈ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਪੁੱਜੇ PM ਮੋਦੀ

ਨਵੀਂ ਦਿੱਲੀ : 19ਵਾਂ ਜੀ-20 ਸੰਮੇਲਨ ਅੱਜ ਤੋਂ ਬ੍ਰਾਜ਼ੀਲ ਵਿੱਚ ਸ਼ੁਰੂ ਹੋ ਰਿਹਾ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਪਹੁੰਚ ਗਏ ਹਨ। ਇੱਥੇ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਰੀਓ ਡੀ ਜੇਨੇਰੀਓ ਦੇ ਇੱਕ ਹੋਟਲ ਵਿੱਚ ਬ੍ਰਾਜ਼ੀਲ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਿੱਘਾ ਸਵਾਗਤ ਕੀਤਾ ਗਿਆ। ਬ੍ਰਾਜ਼ੀਲ ਦੇ ਵੈਦਿਕ ਵਿਦਵਾਨਾਂ ਨੇ ਵੀ ਪੀਐਮ ਮੋਦੀ ਦੇ ਸਾਹਮਣੇ ਵੈਦਿਕ ਮੰਤਰਾਂ ਦਾ ਜਾਪ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ “ਬ੍ਰਾਜ਼ੀਲ ਵਿੱਚ ਭਾਰਤੀ ਸੰਸਕ੍ਰਿਤੀ ਦਾ ਉਤਸਵ। ਰੀਓ ਡੀ ਜਨੇਰੀਓ ਵਿੱਚ ਯਾਦਗਾਰੀ ਸਵਾਗਤ ਲਈ ਧੰਨਵਾਦ।”

ਇਹ ਵੀ ਪੜੋ : ਦਿੱਲੀ-NCR ‘ਚ ਅੱਜ ਤੋਂ Grap-4 ਲਾਗੂ, ਜਾਣੋ ਕਿਹੜੀਆਂ ਚੀਜ਼ਾਂ ‘ਤੇ ਲੱਗੀ ਪਾਬੰਦੀ

ਦੱਸ ਦਈਏ ਕਿ ਇਹ ਸੰਮੇਲਨ 18 ਅਤੇ 19 ਨਵੰਬਰ ਨੂੰ ਦੋ ਦਿਨ ਚੱਲੇਗਾ। 19 ਦੇਸ਼ ਅਤੇ 2 ਸੰਗਠਨ (ਯੂਰਪੀਅਨ ਯੂਨੀਅਨ ਅਤੇ ਅਫਰੀਕਨ ਯੂਨੀਅਨ) ਜੀ-20 ਦਾ ਹਿੱਸਾ ਹਨ। ਜੀ-20 ਸਿਖਰ ਸੰਮੇਲਨ 2023 ਵਿੱਚ ਭਾਰਤ ਵਿੱਚ ਆਯੋਜਿਤ ਕੀਤਾ ਗਿਆ ਸੀ।