Home Blog Page 1181

ਕ੍ਰਿਸ ਰਾਈਟ ਹੋਣਗੇ ਟਰੰਪ ਦੇ ਨਵੇਂ ਊਰਜਾ ਮੰਤਰੀ || International News

0

ਕ੍ਰਿਸ ਰਾਈਟ ਹੋਣਗੇ ਟਰੰਪ ਦੇ ਨਵੇਂ ਊਰਜਾ ਮੰਤਰੀ

ਨਵੀਂ ਦਿੱਲੀ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕ੍ਰਿਸ ਰਾਈਟ ਨੂੰ ਨਵਾਂ ਊਰਜਾ ਮੰਤਰੀ ਨਿਯੁਕਤ ਕੀਤਾ ਹੈ। ਟਰੰਪ ਨੇ ਇੱਕ ਬਿਆਨ ਵਿੱਚ ਕਿਹਾ, “ਊਰਜਾ ਮੰਤਰੀ ਦੇ ਰੂਪ ਵਿੱਚ ਕ੍ਰਿਸ ਇੱਕ ਪ੍ਰਮੁੱਖ ਨੇਤਾ ਹੋਣਗੇ ਜੋ ਨਵੀਨਤਾ ਨੂੰ ਅੱਗੇ ਵਧਾਉਣਗੇ, ਲਾਲ ਫੀਤਾਸ਼ਾਹੀ ਨੂੰ ਘਟ ਕਰਨਗੇ ਅਤੇ ਅਮਰੀਕੀ ਖੁਸ਼ਹਾਲੀ ਅਤੇ ਵਿਸ਼ਵ ਸ਼ਾਂਤੀ ਦੇ ਇੱਕ ਨਵੇਂ ਸੁਨਹਿਰੀ ਯੁੱਗ ਦੀ ਸ਼ੁਰੂਆਤ ਕਰਨਗੇ।”

ਇਹ ਵੀ ਪੜ੍ਹੋ: ਨਾਈਜੀਰੀਆ ਪਹੁੰਚਣ ‘ਤੇ PM ਮੋਦੀ ਦਾ ਨਿੱਘਾ ਸਵਾਗਤ, ਅੱਜ ਰਾਸ਼ਟਰਪਤੀ ਟਿਨੂਬੂ ਨਾਲ ਕਰਨਗੇ ਮੁਲਾਕਾਤ

ਦੱਸ ਦਈਏ ਕਿ ਕ੍ਰਿਸ ਰਾਈਟ ਲਿਬਰਟੀ ਐਨਰਜੀ ਦੇ ਸੰਸਥਾਪਕ ਹਨ। ਇਹ ਕੰਪਨੀ ਊਰਜਾ ਕੰਪਨੀਆਂ ਲਈ ਕੰਮ ਕਰਦੀ ਹੈ ਅਤੇ ਫਰੈਕਿੰਗ ਤਕਨੀਕ ਰਾਹੀਂ ਤੇਲ ਅਤੇ ਗੈਸ ਕੱਢਣ ਦਾ ਕਾਰੋਬਾਰ ਕਰਦੀ ਹੈ। ਫ੍ਰੈਕਿੰਗ ਤਕਨਾਲੋਜੀ ਤੇਲ ਅਤੇ ਗੈਸ ਉਤਪਾਦਨ ਦੀ ਇੱਕ ਵਿਧੀ ਹੈ।

ਊਰਜਾ ਮੰਤਰੀ ਨਿਯੁਕਤ ਹੋਣ ਤੋਂ ਬਾਅਦ ਕ੍ਰਿਸ ਰਾਈਟ ਦਾ ਬਿਆਨ

ਟਰੰਪ ਦੁਆਰਾ ਊਰਜਾ ਮੰਤਰੀ ਨਿਯੁਕਤ ਕੀਤੇ ਜਾਣ ਤੋਂ ਬਾਅਦ, ਰਾਈਟ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, ‘ਮਨੁੱਖੀ ਜੀਵਨ ਨੂੰ ਬਿਹਤਰ ਬਣਾਉਣ ਲਈ ਮੇਰਾ ਸਮਰਪਣ ਦ੍ਰਿੜ ਹੈ, ਜਿਸ ‘ਚ ਅਮਰੀਕੀ ਊਰਜਾ ਨੂੰ ਹੋਰ ਕਿਫਾਇਤੀ, ਭਰੋਸੇਮੰਦ ਅਤੇ ਸੁਰੱਖਿਅਤ ਬਣਾਉਣ ‘ਤੇ ਧਿਆਨ ਕੇਂਦਰਤ ਕਰਨਾ ਹੈ।’

ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ, ਅੰਮ੍ਰਿਤਸਰ ਵਿੱਚ ਪਿਆ ਮੀਂਹ || Punjab News

0

ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ, ਅੰਮ੍ਰਿਤਸਰ ਵਿੱਚ ਪਿਆ ਮੀਂਹ

ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਜਾਰੀ ਹੈ। ਪਹਾੜਾਂ ‘ਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ ‘ਚ ਤਾਪਮਾਨ ਠੰਡਾ ਹੁੰਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਹੈ। ਜਿਸ ਕਾਰਨ ਪਹਾੜਾਂ ਵਿੱਚ ਬਰਫ਼ਬਾਰੀ ਹੋ ਰਹੀ ਹੈ ਅਤੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਡਿੱਗ ਰਿਹਾ ਹੈ। ਇਸ ਦੇ ਨਾਲ ਹੀ ਬੀਤੇ ਦਿਨ ਅੰਮ੍ਰਿਤਸਰ ਵਿੱਚ ਵੀ ਮੀਂਹ ਪਿਆ।

ਇਹਨਾਂ ਜ਼ਿਲਿਆਂ ਵਿੱਚ ਰਹੇਗਾ ਧੁੰਦ ਦਾ ਅਸਰ

ਮੌਸਮ ਕੇਂਦਰ ਅਨੁਸਾਰ ਅੱਜ ਵੀ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਰਹੇਗਾ। ਕਈ ਸ਼ਹਿਰਾਂ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਧੂੰਏਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ ਦੀ ਹਵਾ ਚ ਸੁਧਾਰ, ਅੰਮ੍ਰਿਤਸਰ ਅਜੇ ਵੀ ਰੈੱਡ ਜ਼ੋਨ

ਚੰਡੀਗੜ੍ਹ ਦੀ ਹਵਾ ਵਿੱਚ ਪਿਛਲੇ 24 ਘੰਟਿਆਂ ਵਿੱਚ ਮਾਮੂਲੀ ਸੁਧਾਰ ਹੋਇਆ ਹੈ। ਚੰਡੀਗੜ੍ਹ ਲੰਬੇ ਸਮੇਂ ਬਾਅਦ ਰੈੱਡ ਅਲਰਟ ਤੋਂ ਬਾਹਰ ਆਇਆ ਹੈ। ਇੱਥੇ ਸੈਕਟਰ 22 ਵਿੱਚ ਔਸਤ AQI 232, ਸੈਕਟਰ 23 ਵਿੱਚ AQI 294 ਅਤੇ ਸੈਕਟਰ 53 ਵਿੱਚ AQI 257 ਦਰਜ ਕੀਤਾ ਗਿਆ ਹੈ।

 

ਨਾਈਜੀਰੀਆ ਪਹੁੰਚਣ ‘ਤੇ PM ਮੋਦੀ ਦਾ ਨਿੱਘਾ ਸਵਾਗਤ, ਅੱਜ ਰਾਸ਼ਟਰਪਤੀ ਟਿਨੂਬੂ ਨਾਲ ਕਰਨਗੇ ਮੁਲਾਕਾਤ || Latest News

0

ਨਾਈਜੀਰੀਆ ਪਹੁੰਚਣ ‘ਤੇ PM ਮੋਦੀ ਦਾ ਨਿੱਘਾ ਸਵਾਗਤ, ਅੱਜ ਰਾਸ਼ਟਰਪਤੀ ਟਿਨੂਬੂ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਈਜੀਰੀਆ ਪਹੁੰਚ ਗਏ ਹਨ। ਉਹ ਰਾਸ਼ਟਰਪਤੀ ਅਹਿਮਦ ਟਿਨੂਬੂ ਦੇ ਸੱਦੇ ‘ਤੇ ਪਹਿਲੀ ਵਾਰ ਅਫਰੀਕੀ ਦੇਸ਼ ਪਹੁੰਚੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਐਤਵਾਰ ਨੂੰ ਨਾਈਜੀਰੀਆ ਦੀ ਰਾਜਧਾਨੀ ਅਬੂਜਾ ਪਹੁੰਚੇ ਹਨ। ਪੀਐਮ ਮੋਦੀ ਦਾ ਅਬੂਜਾ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਨੂੰ ਅਬੂਜਾ ਦੀ ‘‘Key to the City’ ਭੇਟ ਕੀਤੀ ਗਈ। ਇਹ ਕੁੰਜੀ ਨਾਈਜੀਰੀਆ ਦੇ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਨੂੰ ਦਿੱਤੇ ਭਰੋਸੇ ਅਤੇ ਸਨਮਾਨ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਦੇ ਸਾਹਮਣੇ ਰਵਾਇਤੀ ਲਾਵਨੀ ਨਾਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ: ਚੋਣ ਪ੍ਰਚਾਰ ਦੌਰਾਨ ਗੋਵਿੰਦਾ ਦੀ ਵਿਗੜੀ ਸਿਹਤ

ਦੱਸ ਦਈਏ ਕਿ 17 ਸਾਲਾਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਨਾਈਜੀਰੀਆ ਦੀ ਯਾਤਰਾ ਹੈ।ਜਦੋਂ ਪ੍ਰਧਾਨ ਮੰਤਰੀ ਅਬੂਜਾ ਹਵਾਈ ਅੱਡੇ ‘ਤੇ ਪਹੁੰਚੇ ਤਾਂ ਭਾਰਤੀ ਮੂਲ ਦੇ ਨਾਗਰਿਕਾਂ ਨੇ ਪੀਐਮ ਮੋਦੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਅੱਜ ਰਾਸ਼ਟਰਪਤੀ ਟਿਨੁਬੂ ਨਾਲ ਮੁਲਾਕਾਤ ਕਰਨਗੇ ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਵਿਚਾਲੇ ਭਾਰਤ-ਨਾਈਜੀਰੀਆ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ ਹੋਵੇਗੀ।

ਚੋਣ ਪ੍ਰਚਾਰ ਦੌਰਾਨ ਗੋਵਿੰਦਾ ਦੀ ਵਿਗੜੀ ਸਿਹਤ

0

ਚੋਣ ਪ੍ਰਚਾਰ ਦੌਰਾਨ ਗੋਵਿੰਦਾ ਦੀ ਵਿਗੜੀ ਸਿਹਤ

ਨਵੀਂ ਦਿੱਲੀ: ਸ਼ਿਵ ਸੈਨਾ ਸ਼ਿੰਦੇ ਧੜੇ ਦੇ ਨੇਤਾ ਅਤੇ ਅਦਾਕਾਰ ਗੋਵਿੰਦਾ ਚੋਣ ਪ੍ਰਚਾਰ ਲਈ ਸ਼ਨੀਵਾਰ ਦੇਰ ਸ਼ਾਮ ਜਲਗਾਓਂ ‘ਚ ਸਨ। ਚੋਣ ਪ੍ਰਚਾਰ ਦੌਰਾਨ ਗੋਵਿੰਦਾ ਦੀ ਸਿਹਤ ਅਚਾਨਕ ਵਿਗੜ ਗਈ। ਛਾਤੀ ਵਿੱਚ ਦਰਦ ਕਾਰਨ ਉਹ ਮਹਾਰਾਸ਼ਟਰ ਵਿੱਚ ਆਪਣਾ ਰੋਡ ਸ਼ੋਅ ਅੱਧ ਵਿਚਾਲੇ ਛੱਡ ਕੇ ਚਲੇ ਗਏ।

ਅੱਧ ਵਿਚਾਲੇ ਛੱਡਿਆ ਰੋਡ ਸ਼ੋਅ

ਦੱਸਿਆ ਜਾ ਰਿਹਾ ਹੈ ਕਿ ਗੋਵਿੰਦਾ ਸ਼ਿਵ ਸੈਨਾ ਉਮੀਦਵਾਰ ਕਿਸ਼ੋਰ ਪਾਟਿਲ ਲਈ ਪ੍ਰਚਾਰ ਕਰਨ ਪਹੁੰਚੇ ਸਨ। ਪਰ ਜਦੋਂ ਉਨ੍ਹਾਂ ਨੂੰ ਰੋਡ ਸ਼ੋਅ ਦੇ ਵਿਚਕਾਰ ਛਾਤੀ ‘ਚ ਦਰਦ ਦੀ ਸ਼ਿਕਾਇਤ ਹੋਈ ਤਾਂ ਉਨ੍ਹਾਂ ਨੇ ਖੁਦ ਆਪਣੇ ਸਮਰਥਕਾਂ ਨੂੰ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ “ਮੈਨੂੰ ਇੱਥੋਂ ਦੇ ਲੋਕਾਂ ਦਾ ਬਹੁਤ ਪਿਆਰ ਮਿਲਿਆ ਹੈ। ਮੈਂ ਇਸ ਸਮੇਂ ਠੀਕ ਮਹਿਸੂਸ ਨਹੀਂ ਕਰ ਰਿਹਾ, ਮੇਰੀ ਛਾਤੀ ਵਿੱਚ ਦਰਦ ਹੋ ਰਿਹਾ ਹੈ ਹੁਣ ਮੈਂ ਕੋਈ ਜੋਖਮ ਨਹੀਂ ਲੈਣਾ ਚਾਹੁੰਦਾ, ਇਸ ਲਈ ਮੈਨੂੰ ਰੋਡ ਸ਼ੋਅ ਅੱਧ ਵਿਚਾਲੇ ਛੱਡ ਕੇ ਮੁੰਬਈ ਜਾਣਾ ਪਵੇਗਾ। ਮੈਂ ਤੁਹਾਡੇ ਸਾਰਿਆਂ ਤੋਂ ਮੁਆਫੀ ਮੰਗਦਾ ਹਾਂ।” ਫਿਲਹਾਲ ਗੋਵਿੰਦਾ ਦੀ ਸਿਹਤ ਨੂੰ ਲੈ ਕੇ ਕੋਈ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

 

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 17-11-2024

0

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 17-11-2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤਾ ਅਸਤੀਫ਼ਾ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ….ਹੋਰ ਪੜ੍ਹੋ

ਝਾਂਸੀ ਦੇ ਮੈਡੀਕਲ ਕਾਲਜ ਚ ਭਿਆਨਕ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌ.ਤ

ਯੂ.ਪੀ: ਝਾਂਸੀ ਦੇ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਦੇ ਸਪੈਸ਼ਲ ਨਿਊ ਬੋਰਨ ਕੇਅਰ ਯੂਨਿਟ (SNCU) ਵਿੱਚ ਸ਼ੁੱਕਰਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ….ਹੋਰ ਪੜ੍ਹੋ

ਪਾਕਿਸਤਾਨੀ ਫੌਜੀ ਕੈਂਪ ‘ਤੇ ਹਮਲਾ, 7 ਜਵਾਨ ਸ਼ਹੀਦ

ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਅਨੁਸਾਰ, ਇਹ ਘਟਨਾ ਕਲਾਤ ਦੇ ਸ਼ਾਹ ਮਰਦਾਨ ਚੌਕੀ ‘ਤੇ ਵਾਪਰੀ, ਜਿੱਥੇ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਗੋਲੀਬਾਰੀ ਕੀਤੀ…..ਹੋਰ ਪੜ੍ਹੋ

Bollywood ਅਦਾਕਾਰਾ Disha Patani ਦੇ ਪਿਤਾ ਨਾਲ ਹੋਈ 25 ਲੱਖ ਦੀ ਠੱਗੀ

Bollywood ਅਦਾਕਾਰਾ Disha Patani ਦੇ ਪਿਤਾ ਨਾਲ 25 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਮੁਤਾਬਕ….ਹੋਰ ਪੜ੍ਹੋ

ਰੋਹਿਤ ਸ਼ਰਮਾ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

ਨਵੀਂ ਦਿੱਲੀ: ਟੀਮ ਇੰਡੀਆ ਦੇ ਟੈਸਟ ਅਤੇ ਵਨਡੇ ਕਪਤਾਨ ਰੋਹਿਤ ਸ਼ਰਮਾ ਦੂਜੀ ਵਾਰ ਪਿਤਾ ਬਣ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਪਤਨੀ ਰਿਤਿਕਾ ਨੇ 15 ਨਵੰਬਰ ਨੂੰ….ਹੋਰ ਪੜ੍ਹੋ

 

 

 

 

 

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 17-11-2024

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 17-11-2024

ਸਲੋਕੁ ਮਃ ੩ ॥

ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

ਐਤਵਾਰ, ੨ ਮੱਘਰ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੪੭)

ਪੰਜਾਬੀ ਵਿਆਖਿਆ:

ਸਲੋਕੁ ਮਃ ੩ ॥

ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ । ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ । ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ । ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ । ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ । ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ ।੧੨।

 

ਪਾਕਿਸਤਾਨੀ ਫੌਜੀ ਕੈਂਪ ‘ਤੇ ਹਮਲਾ, 7 ਜਵਾਨ ਸ਼ਹੀਦ

0

ਪਾਕਿਸਤਾਨੀ ਫੌਜੀ ਕੈਂਪ ‘ਤੇ ਹਮਲਾ, 7 ਜਵਾਨ ਸ਼ਹੀਦ

ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਅਨੁਸਾਰ, ਇਹ ਘਟਨਾ ਕਲਾਤ ਦੇ ਸ਼ਾਹ ਮਰਦਾਨ ਚੌਕੀ ‘ਤੇ ਵਾਪਰੀ, ਜਿੱਥੇ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਗੋਲੀਬਾਰੀ ਕੀਤੀ, ਨਤੀਜੇ ਵਜੋਂ ਸੱਤ ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਦੀ ਵੱਡੀ ਟੁਕੜੀ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਲਿਆ। ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਹਮਲੇ ਦੀ ਨਿੰਦਾ ਕੀਤੀ ਅਤੇ ਮਾਰੇ ਗਏ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਜਵਾਨਾਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਨੇ ਵੀ ਇਸ ਅੱਤਵਾਦੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਇਸ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਬਲੋਚਿਸਤਾਨ ਦੇ ਕੁਝ ਹਿੱਸਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਇੱਕ ਨੌਜਵਾਨ ਦੀ ਹੋਈ ਮੌ.ਤ || Punjab News

ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਅਨੁਸਾਰ, ਇਹ ਘਟਨਾ ਕਲਾਤ ਦੇ ਸ਼ਾਹ ਮਰਦਾਨ ਚੌਕੀ ‘ਤੇ ਵਾਪਰੀ, ਜਿੱਥੇ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਗੋਲੀਬਾਰੀ ਕੀਤੀ, ਨਤੀਜੇ ਵਜੋਂ ਸੱਤ ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਦੀ ਵੱਡੀ ਟੁਕੜੀ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਲਿਆ। ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਹਮਲੇ ਦੀ ਨਿੰਦਾ ਕੀਤੀ ਅਤੇ ਮਾਰੇ ਗਏ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਜਵਾਨਾਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਨੇ ਵੀ ਇਸ ਅੱਤਵਾਦੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਇਸ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਬਲੋਚਿਸਤਾਨ ਦੇ ਕੁਝ ਹਿੱਸਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਕੈਬਨਿਟ ਮੰਤਰੀ ਸੌਂਦ ਵੱਲੋਂ ਸ਼ਰਧਾ ਦੇ ਫੁੱਲ ਭੇਟ

0

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਕੈਬਨਿਟ ਮੰਤਰੀ ਸੌਂਦ ਵੱਲੋਂ ਸ਼ਰਧਾ ਦੇ ਫੁੱਲ ਭੇਟ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ, ਸ਼ਹੀਦ ਜਗਤ ਸਿੰਘ, ਸ਼ਹੀਦ ਹਰਨਾਮ ਸਿੰਘ ਸਿਆਲਕੋਟੀ, ਸ਼ਹੀਦ ਬਖਸ਼ੀਸ਼ ਸਿੰਘ, ਸ਼ਹੀਦ ਸੁਰੈਣ ਸਿੰਘ (ਵੱਡਾ) ਅਤੇ ਸ਼ਹੀਦ ਸੁਰੈਣ ਸਿੰਘ (ਛੋਟਾ) ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ 16 ਨਵੰਬਰ 1915 ਨੂੰ ਗਦਰ ਪਾਰਟੀ ਦੇ ਇਨਕਲਾਬੀਆਂ ‘ਤੇ ਚੱਲੇ ਪਹਿਲੇ ਲਾਹੌਰ ਸਾਜ਼ਿਸ਼ ਕੇਸ ਅਧੀਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਸ਼ਹੀਦੀ ਪ੍ਰਾਪਤ ਕੀਤੀ ਸੀ।

ਭਾਰਤ ਦੇ ਸਭ ਤੋਂ ਨੌਜਵਾਨ ਕ੍ਰਾਂਤੀਕਾਰੀ

ਅੱਜ ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤ ਦੇ ਸਭ ਤੋਂ ਨੌਜਵਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਮਹਿਜ਼ 19 ਸਾਲ ਦੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।

ਉਨ੍ਹਾਂ ਅੱਗੇ ਕਿਹਾ ਕਿ ਇੰਨੀ ਛੋਟੀ ਉਮਰ ਵਿਚ ਸ਼ਹੀਦ ਹੋਣ ਵਾਲੇ ਕਰਤਾਰ ਸਿੰਘ ਸਰਾਭਾ ਆਪਣੇ ਦੇਸ਼ ਲਈ ਨਿਰਸਵਾਰਥ ਸੇਵਾ ਨਿਭਾਉਣ ਵਾਸਤੇ ਨੌਜਵਾਨ ਪੀੜ੍ਹੀਆਂ ਲਈ ਸਦੀਆਂ ਤੋਂ ਪ੍ਰੇਰਨਾ ਦਾ ਸਰੋਤ ਬਣੇ ਹੋਏ ਹਨ। ਸੌਂਦ ਨੇ ਕਿਹਾ ਕਿ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਗਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ ਅਤੇ ਫਿਰ ਦੇਸ਼ ਦੇ ਅੰਦਰ ਆਜ਼ਾਦੀ ਪ੍ਰਾਪਤ ਕਰਨ ਲਈ ਅਣਥੱਕ ਮਿਹਨਤ ਕੀਤੀ।

ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਛੁੱਟੀ ਦਾ ਐਲਾਨ || Punjab News

ਕੈਬਨਿਟ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਲਈ 10 ਲੱਖ ਰੁਪਏ, ਪਿੰਡ ਸਰਾਭਾ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਲਈ 5 ਲੱਖ ਰੁਪਏ, ਮਹਾਨ ਆਜ਼ਾਦੀ ਘੁਲਾਟੀਏ ਦੇ ਜੱਦੀ ਘਰ ਦੀ ਮੁਰੰਮਤ ਅਤੇ ਪਿੰਡ ਦੇ ਵਿਕਾਸ ਲਈ ਵੀ ਫੰਡ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਿੰਡ ਦਾ ਨਾਂ ਸੂਬੇ ਦੇ ਸੈਰ ਸਪਾਟੇ ਦੇ ਨਕਸ਼ੇ ’ਤੇ ਲਿਆਉਣ ਦਾ ਵੀ ਐਲਾਨ ਕੀਤਾ।’ਆਪ’ ਦੇ ਸੀਨੀਅਰ ਆਗੂ ਡਾ. ਕੇ.ਐਨ.ਐਸ ਕੰਗ ਨੇ ਸੂਬਾ ਪੱਧਰੀ ਪ੍ਰੋਗਰਾਮ ਦੀ ਪ੍ਰਧਾਨਗੀ ਕਰਨ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਦੇ ਵਿਕਾਸ ਅਤੇ ਕਲੱਬ ਲਈ ਵਿੱਤੀ ਗ੍ਰਾਂਟਾਂ ਦਾ ਐਲਾਨ ਕਰਨ ਲਈ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਨਦੀ ‘ਚ ਡਿੱਗੀ ਕਾਰ, 8 ਲੋਕਾਂ ਦੀ ਮੌ.ਤ || Today News

0

ਨਦੀ ‘ਚ ਡਿੱਗੀ ਕਾਰ, 8 ਲੋਕਾਂ ਦੀ ਮੌ.ਤ

ਉੱਤਰੀ ਅਫਗਾਨਿਸਤਾਨ ਦੇ ਬਦਖਸ਼ਾਨ ਸੂਬੇ ‘ਚ ਇਕ ਯਾਤਰੀ ਵਾਹਨ ਕੋਕਚਾ ਨਦੀ ‘ਚ ਡਿੱਗ ਗਿਆ, ਜਿਸ ਕਾਰਨ ਔਰਤਾਂ ਅਤੇ ਬੱਚਿਆਂ ਸਮੇਤ 8 ਯਾਤਰੀਆਂ ਦੀ ਮੌਤ ਹੋ ਗਈ। ਇਕ ਸਥਾਨਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਬਾਈ ਸੂਚਨਾ ਅਤੇ ਸੰਸਕ੍ਰਿਤੀ ਨਿਰਦੇਸ਼ਕ ਜ਼ਬੀਹੁੱਲ੍ਹਾ ਅਮੀਰੀ ਨੇ ਦੱਸਿਆ ਕਿ ਹਾਦਸਾ ਸ਼ੁੱਕਰਵਾਰ ਦੇਰ ਰਾਤ ਉਸ ਸਮੇਂ ਵਾਪਰਿਆ, ਜਦੋਂ ਵਾਹਨ ਸੂਬਾਈ ਰਾਜਧਾਨੀ ਫੈਜ਼ਾਬਾਦ ਸ਼ਹਿਰ ਵੱਲ ਜਾ ਰਿਹਾ ਸੀ।

ਕੋਈ ਹੋਰ ਤਾਂ ਨਹੀਂ ਵਰਤ ਰਿਹਾ ਤੁਹਾਡਾ Aadhar card? ਜਾਣੋ ਕਿਵੇਂ ਲਗਾ ਸਕਦੇ ਹਾਂ ਪਤਾ

ਮਰਨ ਵਾਲਿਆਂ ਵਿੱਚ ਇੱਕ ਡਰਾਈਵਰ, 3 ਔਰਤਾਂ ਅਤੇ 4 ਬੱਚੇ ਸ਼ਾਮਲ

ਅਮੀਰੀ ਨੇ ਦੱਸਿਆ ਕਿ ਸਥਾਨਕ ਲੋਕ ਅਤੇ ਬਚਾਅ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਲਾਸ਼ਾਂ ਨੂੰ ਬਾਹਰ ਕੱਢਣ ਲਈ ਤਲਾਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ਵਿੱਚ ਇੱਕ ਡਰਾਈਵਰ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰ ਹਨ, ਜਿਨ੍ਹਾਂ ਵਿਚ 3 ਔਰਤਾਂ ਅਤੇ 4 ਬੱਚੇ ਸ਼ਾਮਲ ਹਨ। ਅਫਗਾਨਿਸਤਾਨ ਵਿੱਚ ਹਰ ਸਾਲ ਮਾੜੇ ਬੁਨਿਆਦੀ ਢਾਂਚੇ, ਲਾਪਰਵਾਹੀ ਨਾਲ ਡਰਾਈਵਿੰਗ, ਓਵਰਲੋਡਿੰਗ, ਓਵਰਟੇਕਿੰਗ ਅਤੇ ਓਵਰਸਪੀਡਿੰਗ ਕਾਰਨ ਸੜਕ ਹਾਦਸਿਆਂ ਵਿੱਚ ਹਜ਼ਾਰਾਂ ਲੋਕ ਮਾਰੇ ਜਾਂਦੇ ਹਨ।

ਬਾਬਾ ਸਿੱਦੀਕੀ ਕਤਲ ‘ਚ ਸ਼ਾਮਲ ਆਕਾਸ਼ ਗਿੱਲ ਗ੍ਰਿਫ਼ਤਾਰ || Today News

0

ਬਾਬਾ ਸਿੱਦੀਕੀ ਕਤਲ ‘ਚ ਸ਼ਾਮਲ ਆਕਾਸ਼ ਗਿੱਲ ਗ੍ਰਿਫ਼ਤਾਰ

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਅੱਜ ਮਹਾਰਾਸ਼ਟਰ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਬਾਬਾ ਸਿੱਦੀਕੀ ਕਤਲ ਕੇਸ ਨਾਲ ਸਬੰਧਤ ਫਾਜ਼ਿਲਕਾ ਸਥਿਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਮਹੀਨੇ ਮੁੰਬਈ ‘ਚ ਬਾਬਾ ਸਿੱਦੀਕੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਫਾਜ਼ਿਲਕਾ ਦੇ ਪੱਕਾ ਚਿਸ਼ਤੀ ਦੇ ਵਸਨੀਕ ਆਕਾਸ਼ ਗਿੱਲ ਵਜੋਂ ਹੋਈ ਹੈ।

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਇੱਕ ਨੌਜਵਾਨ ਦੀ ਹੋਈ ਮੌ.ਤ || Punjab News

ਡੀਜੀਪੀ ਪੰਜਾਬ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) ‘ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ, ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ, ਜੋ ਬਾਬਾ ਸਿੱਦੀਕੀ ਦੇ ਕਤਲ ਵਿਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਗਲੇਰੀ ਜਾਂਚ ਲਈ ਮੁੰਬਈ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਜੀਟੀਐੱਫ ਪ੍ਰਮੋਦ ਬਾਨ ਨੇ ਦੱਸਿਆ ਕਿ ਏਆਈਜੀ ਏਜੀਟੀਐੱਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਪੁਲਸ ਟੀਮਾਂ, ਬਾਬਾ ਸਿੱਦੀਕੀ ਕਤਲ ਕੇਸ ਵਿਚ ਮੁੰਬਈ ਪੁਲਸ ਨਾਲ ਨੇੜਿਓਂ ਤਾਲਮੇਲ ਜ਼ਰੀਏ ਕੰਮ ਕਰ ਰਹੀਆਂ ਹਨ ਅਤੇ ਚੱਲ ਰਹੀ ਜਾਂਚ ਦੌਰਾਨ ਇਸ ਕੇਸ ਵਿਚ ਮੁਲਜ਼ਮ ਆਕਾਸ਼ ਗਿੱਲ ਦੀ ਭੂਮਿਕਾ ਸਾਹਮਣੇ ਆਈ ਸੀ।