Home Blog Page 1182

ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਛੁੱਟੀ ਦਾ ਐਲਾਨ || Punjab News

0
A holiday has been announced in this district of Punjab on Monday, schools and offices will remain closed

ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ‘ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੇ ਚੱਲਦੇ 20 ਤਾਰੀਖ਼ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਰਹੇਗੀ।

ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਭਰਤੀ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਇੱਕ ਨੌਜਵਾਨ ਦੀ ਹੋਈ ਮੌ.ਤ || Punjab News

0

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਇੱਕ ਨੌਜਵਾਨ ਦੀ ਹੋਈ ਮੌ.ਤ

ਮਾਨਸਾ ਵਿੱਚ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਨਿੱਜੀ ਬੱਸ ਅਤੇ ਟਰੈਕਟਰ-ਟਰਾਲੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ ਟਰੈਕਟਰ-ਟਰਾਲੀ ‘ਤੇ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 5 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਰਦੂਲਗੜ੍ਹ ਹੜਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਅਗਲੇ ਹੁਕਮਾਂ ਤੱਕ ਦਿੱਲੀ ‘ਚ 5 ਲੱਖ ਵਾਹਨਾਂ ਦੇ ਦਾਖ਼ਲੇ ‘ਤੇ ਪਾਬੰਦੀ

ਜਾਣਕਾਰੀ ਅਨੁਸਾਰ ਅੱਜ ਸਵੇਰੇ 9 ਵਜੇ ਸਰਦੂਲਗੜ੍ਹ ਵਿੱਚ ਸੰਘਣੀ ਧੁੰਦ ਕਾਰਨ ਅੱਗੇ ਜਾ ਰਹੀ ਇੱਕ ਟਰੈਕਟਰ-ਟਰਾਲੀ ਨੂੰ ਪਿੱਛੇ ਤੋਂ ਆ ਰਹੀ ਇੱਕ ਨਿੱਜੀ ਬੱਸ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸੁੱਖੂ ਕਿਸ਼ੂ ਨਾਮਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਪੰਜ ਹੋਰ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ।ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਟਰਾਲੀ ਵਿੱਚ ਸਵਾਰ ਮਜ਼ਦੂਰ ਇੱਕ ਸੈਲਰ ਵਿੱਚ ਕੰਮ ਕਰਨ ਜਾ ਰਹੇ ਸਨ।

ਹਸਪਤਾਲ ਦੇ ਡਾਕਟਰ  ਨੇ ਦੱਸਿਆ ਕਿ ਇਕ ਮਜ਼ਦੂਰ ਦੀ ਮੌਤ ਹੋ ਗਈ ਹੈ ਅਤੇ ਦੂਜੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਉੱਚ ਕੇਂਦਰ ਰੈਫਰ ਕਰ ਦਿੱਤਾ ਗਿਆ ਹੈ। ਟਰੈਕਟਰ ਚਾਲਕ ਨੇ ਇਹ ਵੀ ਦੱਸਿਆ ਕਿ ਧੁੰਦ ਕਾਰਨ ਪਿੱਛੇ ਤੋਂ ਆ ਰਹੀ ਬੱਸ ਨੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਕੋਈ ਹੋਰ ਤਾਂ ਨਹੀਂ ਵਰਤ ਰਿਹਾ ਤੁਹਾਡਾ Aadhar card? ਜਾਣੋ ਕਿਵੇਂ ਲਗਾ ਸਕਦੇ ਹਾਂ ਪਤਾ

0

ਕੋਈ ਹੋਰ ਤਾਂ ਨਹੀਂ ਵਰਤ ਰਿਹਾ ਤੁਹਾਡਾ Aadhar card? ਜਾਣੋ ਕਿਵੇਂ ਲਗਾ ਸਕਦੇ ਹਾਂ ਪਤਾ

ਆਧਾਰ ਕਾਰਡ ਭਾਰਤੀਆਂ ਲਈ ਪ੍ਰਾਈਮਰੀ ਆਈਡੈਂਟੀਫਿਕੇਸ਼ਨ ਡਾਕੂਮੈਂਟ ਬਣ ਗਿਆ ਹੈ। ਇਹ 12-ਅੰਕਾਂ ਦਾ ਯੂਨੀਕ ID ਸਰਕਾਰੀ ਸੇਵਾਵਾਂ, ਬੈਂਕਿੰਗ ਸਹੂਲਤਾਂ ਅਤੇ ਦੂਰਸੰਚਾਰ ਕਨੈਕਸ਼ਨਾਂ ਲਈ ਬਹੁਤ ਮਹੱਤਵਪੂਰਨ ਹੈ। ਇਹ ਇੱਕ ਅਜਿਹਾ ਦਸਤਾਵੇਜ਼ ਹੈ ਜੋ ਬਹੁਤ ਸਾਰੇ ਕੰਮਾਂ ਨੂੰ ਆਸਾਨ ਬਣਾਉਂਦਾ ਹੈ। ਪਰ, ਜੇਕਰ ਧਿਆਨ ਨਾਲ ਨਹੀਂ ਸੰਭਾਲਿਆ ਗਿਆ ਤਾਂ ਕਾਰਡ ਦੀ ਦੁਰਵਰਤੋਂ ਵੀ ਹੋ ਸਕਦੀ ਹੈ। ਇਸ ਨਾਲ ਜੁੜੇ ਅੰਕੜਿਆਂ ਦੇ ਕਾਰਨ, ਪਿਛਲੇ ਕੁਝ ਸਾਲਾਂ ਵਿੱਚ ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਜਿੱਥੇ ਧੋਖੇਬਾਜ਼ਾਂ ਨੇ ਵਿੱਤੀ ਧੋਖਾਧੜੀ ਕਰਨ ਲਈ ਚੋਰੀ ਕੀਤੇ ਆਧਾਰ ਕਾਰਡ ਦੇ ਵੇਰਵਿਆਂ ਦੀ ਵਰਤੋਂ ਕੀਤੀ ਹੈ। ਕਈ ਵਾਰ, ਧੋਖੇਬਾਜ਼ਾਂ ਨੇ ਅਣਅਧਿਕਾਰਤ ਤਰੀਕੇ ਨਾਲ ਕਈ ਸੇਵਾਵਾਂ ਤੱਕ ਪਹੁੰਚ ਵੀ ਕੀਤੀ ਹੈ। ਜੇਕਰ ਇਹ ਘਟਨਾ ਕਿਸੇ ਯੂਜ਼ਰ ਨਾਲ ਵਾਪਰਦੀ ਹੈ, ਤਾਂ ਉਸਨੂੰ ਹੋਰ ਬਲਾਕ, ਵਿੱਤੀ ਨੁਕਸਾਨ ਜਾਂ ਕਾਨੂੰਨੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

 

ਕੈਨੇਡਾ ਗਏ ਪ੍ਰਵਾਸੀਆਂ ਨੂੰ ਵਾਪਸ ਭੇਜਣ ਦੀ ਤਿਆਰੀ ‘ਚ ਟਰੂਡੋ ਸਰਕਾਰ ! || Canada news
ਪਰ ਹੁਣ ਸਵਾਲ ਇਹ ਹੈ ਕਿ ਤੁਸੀਂ ਕਿਵੇਂ ਜਾਂਚ ਕਰ ਸਕਦੇ ਹੋ ਕਿ ਤੁਹਾਡੇ ਆਧਾਰ ਦੀ ਦੁਰਵਰਤੋਂ ਹੋ ਰਹੀ ਹੈ ਜਾਂ ਨਹੀਂ? ਤੁਸੀਂ ਇਸਦੀ ਸਿੱਧੀ ਜਾਂਚ ਨਹੀਂ ਕਰ ਸਕਦੇ ਪਰ ਤੁਸੀਂ ਦੇਖ ਸਕਦੇ ਹੋ ਕਿ ਤੁਹਾਡੇ ਆਧਾਰ ਨੰਬਰ ਦੀ ਵਰਤੋਂ ਅਤੀਤ ਵਿੱਚ ਕਿੱਥੇ ਕੀਤੀ ਗਈ ਹੈ ਜਿਵੇਂ ਕਿ ਯਾਤਰਾ, ਠਹਿਰਨ, ਬੈਂਕਿੰਗ ਅਤੇ ਹੋਰ ਉਦੇਸ਼ਾਂ ਲਈ। ਲੋਕਾਂ ਨੂੰ ਆਪਣੇ ਆਧਾਰ ਨੂੰ ਸੁਰੱਖਿਅਤ ਰੱਖਣ ਅਤੇ ਇਸਦੀ ਵਰਤੋਂ ਦੀ ਨਿਗਰਾਨੀ ਕਰਨ ਵਿੱਚ ਮਦਦ ਕਰਨ ਲਈ, ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ (UIDAI) ਨੇ ਯੂਜ਼ਰਜ਼ ਨੂੰ ਉਹਨਾਂ ਦੇ ਆਧਾਰ ਦੀ ਵਰਤੋਂ ਦੀ ਨਿਗਰਾਨੀ ਅਤੇ ਸੁਰੱਖਿਆ ਵਿੱਚ ਮਦਦ ਕਰਨ ਲਈ ਟੂਲ ਪੇਸ਼ ਕੀਤੇ ਹਨ।

ਆਧਾਰ ਯੂਜ਼ਰਜ਼ ਦੀ ਹਿਸਟਰੀ ਜਾਣਨ ਲਈ ਇਨ੍ਹਾਂ ਤਰੀਕਿਆਂ ਨੂੰ ਅਪਣਾਓ:

ਸਭ ਤੋਂ ਪਹਿਲਾਂ myAadhaar ਪੋਰਟਲ ‘ਤੇ ਜਾਓ।

ਆਪਣਾ ਆਧਾਰ ਨੰਬਰ ਅਤੇ ਕੈਪਚਾ ਕੋਡ ਦਰਜ ਕਰੋ ਅਤੇ ‘Login With OTP’ ‘ਤੇ ਕਲਿੱਕ ਕਰੋ।

ਇਸ ਤੋਂ ਬਾਅਦ ਤੁਹਾਡੇ ਰਜਿਸਟਰਡ ਮੋਬਾਈਲ ਨੰਬਰ ‘ਤੇ ਇੱਕ OTP ਭੇਜਿਆ ਜਾਵੇਗਾ। ਆਪਣੇ ਖਾਤੇ ਨੂੰ ਐਕਸੈਸ ਕਰਨ ਲਈ ਇਸਨੂੰ ਐਂਟਰ ਕਰੋ।

ਇਸ ਤੋਂ ਬਾਅਦ Authentication History ਆਪਸ਼ਨ ਨੂੰ ਸਿਲੈਕਟ ਕਰੋ ਤੇ ਉਸ ਮਿਆਦ ਲਈ ਮਿਤੀ ਸੀਮਾ ਚੁਣੋ ਜਿਸ ਦੀ ਤੁਸੀਂ ਸਮੀਖਿਆ ਕਰਨਾ ਚਾਹੁੰਦੇ ਹੋ।

ਲਾਗਾਂ ਦੀ ਜਾਂਚ ਕਰਨ ਤੋਂ ਬਾਅਦ, ਜੇਕਰ ਤੁਹਾਨੂੰ ਬਹੁਤ ਸਾਰੇ ਅਣਜਾਣ ਜਾਂ ਸ਼ੱਕੀ ਲੈਣ-ਦੇਣ ਮਿਲਦੇ ਹਨ, ਤਾਂ ਤੁਸੀਂ ਇਸਦੀ ਰਿਪੋਰਟ UIDAI ਨੂੰ ਕਰ ਸਕਦੇ ਹੋ।

ਇਸ ਦੇ ਲਈ ਤੁਸੀਂ UIDAI ਦੀ ਟੋਲ-ਫ੍ਰੀ ਹੈਲਪਲਾਈਨ 1947 ‘ਤੇ ਕਾਲ ਕਰ ਸਕਦੇ ਹੋ।

ਜਾਂ ਤੁਸੀਂ help@uidai.gov.in ‘ਤੇ ਮੇਲ ਭੇਜ ਸਕਦੇ ਹੋ।

ਤੁਹਾਨੂੰ ਦੱਸ ਦੇਈਏ ਕਿ UIDAI ਗ਼ਲਤ ਵਰਤੋਂ ਨੂੰ ਰੋਕਣ ਲਈ ਆਧਾਰ ਬਾਇਓਮੈਟ੍ਰਿਕਸ ਨੂੰ ਲਾਕ ਅਤੇ ਅਨਲਾਕ ਕਰਨ ਦਾ ਆਪਸ਼ਨ ਵੀ ਦਿੰਦਾ ਹੈ। ਆਧਾਰ ਬਾਇਓਮੈਟ੍ਰਿਕਸ ਨੂੰ ਲਾਕ ਕਰਨਾ ਇਹ ਯਕੀਨੀ ਬਣਾਉਂਦਾ ਹੈ ਕਿ ਤੁਹਾਡੇ ਆਧਾਰ ਵੇਰਵਿਆਂ ਤੱਕ ਕਿਸ ਕੋਲ ਪਹੁੰਚ ਹੈ। ਪਰ ਉਹ ਬਾਇਓਮੈਟ੍ਰਿਕ ਜਾਣਕਾਰੀ ਦੀ ਦੁਰਵਰਤੋਂ ਨਹੀਂ ਕਰ ਸਕਦੇ। ਇਸਦੇ ਲਈ ਤੁਸੀਂ UIDAI ਦੀ ਵੈੱਬਸਾਈਟ ‘ਤੇ Lock/Unlock Aadhaar ‘ਤੇ ਜਾ ਸਕਦੇ ਹੋ।

ਅਕਾਲੀ ਦਲ ਨੇ ਸੁਖਬੀਰ ਬਾਦਲ ਦੇ ਅਸਤੀਫੇ ਪਿੱਛੋਂ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ || Punjab News

0
After the resignation of Sukhbir Badal, Akali Dal called a working committee meeting

ਅਕਾਲੀ ਦਲ ਨੇ ਸੁਖਬੀਰ ਬਾਦਲ ਦੇ ਅਸਤੀਫੇ ਪਿੱਛੋਂ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ | ਧਿਆਨਯੋਗ ਹੈ ਕਿ ਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ। ਪਰ ਇਸੇ ਦੇ ਵਿਚਾਲੇ ਹੁਣ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਵਜੋਂ ਆਪਣਾ ਅਹੁਦਾ ਛੱਡ ਦਿੱਤਾ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉਤੇ ਪਾਈ ਇਕ ਪੋਸਟ ਵਿਚ ਦਿੱਤੀ ਹੈ। ਡਾ. ਚੀਮਾ ਨੇ ਆਪਣੀ ਟਵੀਟ ਵਿਚ ਲਿਖਆ ਹੈ, ‘‘ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ (ਦਲ ਦੇ) ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਵਾਸਤੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ‘ਤੇ ਭਰੋਸਾ ਪ੍ਰਗਟਾਉਣ ਅਤੇ ਆਪਣੇ ਪੂਰੇ ਕਾਰਜਕਾਲ ਦੌਰਾਨ ਪੂਰੀ ਤਰ੍ਹਾਂ ਸਹਿਯੋਗ ਅਤੇ ਸਮਰਥਨ ਦੇਣ ਲਈ ਧੰਨਵਾਦ ਕੀਤਾ ਹੈ।’’

ਇਹ ਵੀ ਪੜ੍ਹੋ : ਕੈਨੇਡਾ ਗਏ ਪ੍ਰਵਾਸੀਆਂ ਨੂੰ ਵਾਪਸ ਭੇਜਣ ਦੀ ਤਿਆਰੀ ‘ਚ ਟਰੂਡੋ ਸਰਕਾਰ !

ਨਵੇਂ ਪ੍ਰਧਾਨ ਦੀ ਕੀਤੀ ਜਾਵੇਗੀ ਚੋਣ

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ 18 ਨਵੰਬਰ ਨੂੰ ਹੋਵੇਗੀ, ਜਿਸ ਵਿਚ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ, ਸੁਖਬੀਰ ਬਾਦਲ ਦੇ ਅਸਤੀਫੇ ‘ਤੇ ਫੈਸਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਵਰਕਿੰਗ ਕਮੇਟੀ ਦੇ ਅਹੁਦੇ ਲਈ ਚੋਣਾਂ 14 ਦਸੰਬਰ, 2024 ਨੂੰ ਹੋਣੀਆਂ ਹਨ ਜਦੋਂ ਮੌਜੂਦਾ ਸਦਨ ​​ਦੀ ਪੰਜ ਸਾਲ ਦੀ ਮਿਆਦ ਸਮਾਪਤ ਹੋ ਰਹੀ ਹੈ।

 

 

 

 

 

 

 

 

 

 

ਕੈਨੇਡਾ ਗਏ ਪ੍ਰਵਾਸੀਆਂ ਨੂੰ ਵਾਪਸ ਭੇਜਣ ਦੀ ਤਿਆਰੀ ‘ਚ ਟਰੂਡੋ ਸਰਕਾਰ ! || Canada news

0
The Trudeau government is preparing to send back immigrants who went to Canada!

ਕੈਨੇਡਾ ਗਏ ਪ੍ਰਵਾਸੀਆਂ ਨੂੰ ਵਾਪਸ ਭੇਜਣ ਦੀ ਤਿਆਰੀ ‘ਚ ਟਰੂਡੋ ਸਰਕਾਰ !

ਕੈਨੇਡਾ ਸਰਕਾਰ ਦਿਨ -ਪ੍ਰਤੀਦਿਨ ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤ ਹੁੰਦੀ ਜਾ ਰਹੀ ਹੈ | ਜਿਸ ਤੋਂ ਉਹ ਮੁੜ ਤੋਂ ਪ੍ਰਵਾਸੀਆਂ ਲਈ ਸਖ਼ਤੀ ਵਰਤਣ ਜਾ ਰਹੀ ਹੈ | ਸਰਕਾਰ ਨੇ ਇਸ ਲਈ ਸਖ਼ਤ ਫ਼ੈਸਲੇ ਲੈਣ ਦੇ ਸੰਕੇਤ ਦਿੱਤੇ ਹਨ | ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਆਖਿਆ ਹੈ ਕਿ ਸਸਤੇ ਮਜ਼ਦੂਰਾਂ ਦੀ ਉਪਲਬਧਤਾ ਵਾਲਾ ਦੌਰ ਬੀਤੇ ਦੀ ਗੱਲ ਹੋ ਚੁੱਕੀ ਹੈ ਅਤੇ ਹੁਣ ਕੈਨੇਡੀਅਨ ਇੰਪਲਾਈਜ਼ ਨੂੰ ਉਚੀਆਂ ਉਜਰਤ ਦਰਾਂ ਉਤੇ ਕਾਮੇ ਰੱਖਣੇ ਹੋਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਟੈਂਪਰੇਰੀ ਵੀਜ਼ਾ ਉਤੇ ਆਏ, ਪਰ ਸਮੇਂ ਸਿਰ ਵਾਪਸੀ ਨਾ ਕਰਨ ਵਾਲੇ ਵਿਅਕਤੀਆਂ ਨੂੰ ਆਉਂਦੇ ਕੁਝ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿਚ ਡਿਪੋਰਟ ਕੀਤਾ ਜਾ ਸਕਦਾ ਹੈ।

ਪਿਛਲੇ ਅੱਠ ਸਾਲ ਦੌਰਾਨ ਦੇਸ਼ ਛੱਡਣ ਦੇ ਹੁਕਮ

ਇਸ ਦੇ ਨਾਲ ਹੀ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਡਿਪੋਰਟ ਕੀਤੇ ਜਾਣ ਵਾਲੇ ਪ੍ਰਵਾਸੀਆਂ ਵਿਚੋਂ ਜ਼ਿਆਦਾਤਰ ਉਹ ਲੋਕ ਹੋ ਸਕਦੇ ਹਨ, ਜਿਨ੍ਹਾਂ ਨੂੰ ਪਿਛਲੇ ਅੱਠ ਸਾਲ ਦੌਰਾਨ ਦੇਸ਼ ਛੱਡਣ ਦੇ ਹੁਕਮ ਦਿੱਤੇ ਗਏ, ਪਰ ਉਨ੍ਹਾਂ ਨੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫਸਰਾਂ ਦੀਆਂ ਅੱਖਾਂ ਵਿਚ ਘੱਟਾ ਪਾਉਂਦਿਆਂ ਆਪਣਾ ਟਿਕਾਣਾ ਹੀ ਬਦਲ ਰਹੇ ਹਨ। ਗ੍ਰੇਟਰ ਵੈਨਕੂਵਰ ਬੋਰਡ ਆਫ ਟਰੇਡ ਵੱਲੋਂ ਕਰਵਾਏ ਸਮਾਗਮ ਵਿਚ ਪੁੱਜੇ ਇਮੀਗ੍ਰੇਸ਼ਨ ਮੰਤਰੀ ਨੇ ਅੱਗੇ ਕਿਹਾ ਕਿ ਰੁਜ਼ਗਾਰਦਾਤਾਵਾਂ ਅਤੇ ਕਾਮਿਆਂ ਦਰਮਿਆਨ ਸਭ ਤੋਂ ਮਾੜੇ ਸਬੰਧ ਦੇਖਣੇ ਹੋਣ ਤਾਂ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਸ਼੍ਰੇਣੀ ਵਿਚ ਦੇਖੇ ਜਾ ਸਕਦੇ ਹਨ, ਜਿਥੇ ਕਿਰਤੀਆਂ ਦਾ ਵੱਡੇ ਪੱਧਰ ਉਤੇ ਸ਼ੋਸ਼ਣ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤਾ ਅਸਤੀਫ਼ਾ

2018 ਤੱਕ 1,200 ਲੋਕ ਕੈਨੇਡਾ ਵਿਚ ਹੀ

ਖੇਤੀ ਸੈਕਟਰ ਅਤੇ ਫੂਡ ਪ੍ਰੋਸੈਸਿੰਗ ਵਿਚ ਤਾਂ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਬਣਦਾ ਮਿਹਨਤਾਨਾ ਵੀ ਨਹੀਂ ਮਿਲਦਾ ਪਰ ਫੈਡਰਲ ਸਰਕਾਰ ਵੱਲੋਂ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਅਥਾਹ ਆਮਦ ਉਤੇ ਰੋਕ ਲਾ ਦਿੱਤੀ ਗਈ ਹੈ ਅਤੇ ਹੁਣ ਸਸਤੇ ਵਿਦੇਸ਼ੀ ਮਜ਼ਦੂਰ ਮਿਲਣ ਵਾਲਾ ਦੌਰ ਲੰਘ ਚੁੱਕਾ ਹੈ।

ਧਿਆਨਯੋਗ ਹੈ ਕਿ ਇੱਕ ਮੀਡੀਆ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਪਰਾਧਿਕ ਸਰਗਰਮੀਆਂ ਵਿਚ ਸ਼ਾਮਲ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੇ ਹੁਕਮ ਤਾਂ ਜਾਰੀ ਹੋਏ ਪਰ 2018 ਤੱਕ 1,200 ਲੋਕ ਕੈਨੇਡਾ ਵਿਚ ਹੀ ਮੌਜੂਦ ਸਨ।

 

 

 

 

 

 

ਅਗਲੇ ਹੁਕਮਾਂ ਤੱਕ ਦਿੱਲੀ ‘ਚ 5 ਲੱਖ ਵਾਹਨਾਂ ਦੇ ਦਾਖ਼ਲੇ ‘ਤੇ ਪਾਬੰਦੀ

0

ਅਗਲੇ ਹੁਕਮਾਂ ਤੱਕ ਦਿੱਲੀ ‘ਚ 5 ਲੱਖ ਵਾਹਨਾਂ ਦੇ ਦਾਖ਼ਲੇ ‘ਤੇ ਪਾਬੰਦੀ

ਦਿੱਲੀ ਸਰਕਾਰ ਨੇ ਸ਼ੁੱਕਰਵਾਰ ਤੋਂ ਰਾਸ਼ਟਰੀ ਰਾਜਧਾਨੀ ਵਿੱਚ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP-III) ਦੇ ਤਹਿਤ BS-III ਪੈਟਰੋਲ ਅਤੇ BS-IV ਡੀਜ਼ਲ ਚਾਰ ਪਹੀਆ ਵਾਹਨਾਂ ਦੇ ਚੱਲਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਵਿਗੜਦੀ ਹਵਾ ਦੀ ਗੁਣਵੱਤਾ ਦਾ ਮੁਕਾਬਲਾ ਕਰੋ।

ਸਰਕਾਰੀ ਹੁਕਮਾਂ ਅਨੁਸਾਰ, ਉਲੰਘਣਾ ਕਰਨ ਵਾਲਿਆਂ ‘ਤੇ ਮੋਟਰ ਵਹੀਕਲ ਐਕਟ, 1988 ਦੀ ਧਾਰਾ 194(1) ਤਹਿਤ ਮੁਕੱਦਮਾ ਚਲਾਇਆ ਜਾਵੇਗਾ ਅਤੇ 20,000 ਰੁਪਏ ਜੁਰਮਾਨਾ ਕੀਤਾ ਜਾਵੇਗਾ।

3 ਲੱਖ ਤੋਂ ਵੱਧ BS-4 ਡੀਜ਼ਲ ਵਾਹਨ

ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਬੀਐਸ-3 (delhi BS 3 vehicle ban) ਦੇ ਦੋ ਲੱਖ ਪੈਟਰੋਲ ਵਾਹਨ ਹਨ ਅਤੇ ਬੀਐਸ-4 (delhi BS 4 vehicle ban) ਦੇ ਤਹਿਤ 3 ਲੱਖ ਤੋਂ ਵੱਧ ਡੀਜ਼ਲ ਵਾਹਨ ਹਨ। ਲੋਕਾਂ ਦੀ ਪਰੇਸ਼ਾਨੀ ਦਾ ਕਾਰਨ ਇਹ ਹੈ ਕਿ ਦਿੱਲੀ ਵਿੱਚ ਪਬਲਿਕ ਟਰਾਂਸਪੋਰਟ ਪੂਰੀ ਤਰ੍ਹਾਂ ਮਜ਼ਬੂਤ ​​ਨਹੀਂ ਹੈ। ਬਹੁਤੀਆਂ ਬੱਸਾਂ ਵੀ ਇਸ ਵੇਲੇ ਨਹੀਂ ਚੱਲ ਰਹੀਆਂ।

”ਆਰਡਰ ਵਿੱਚ ਕਿਹਾ ਗਿਆ ਹੈ ਕਿ “BS III ਪੈਟਰੋਲ ਅਤੇ BS IV ਡੀਜ਼ਲ LMVs (4 ਪਹੀਆ ਵਾਹਨ) ਦਿੱਲੀ ਵਿੱਚ ਨਹੀਂ ਚੱਲਣਗੀਆਂ। ਦਿੱਲੀ ਵਿੱਚ BS-III ਮਾਪਦੰਡਾਂ ਜਾਂ ਇਸ ਤੋਂ ਘੱਟ ਦੇ ਡੀਜ਼ਲ ਦੁਆਰਾ ਸੰਚਾਲਿਤ ਮੱਧਮ ਮਾਲ ਵਾਹਨ (MGVs) ਦਿੱਲੀ ਵਿੱਚ ਨਹੀਂ ਚੱਲਣਗੇ।”

ਇਨ੍ਹਾਂ ਬੱਸਾਂ ਨੂੰ ਦਿੱਲੀ ਵਿਚ ਦਾਖਲ ਹੋਣ ਦੀ ਇਜਾਜ਼ਤ ਨਹੀਂ

BS-III ਅਤੇ ਦਿੱਲੀ ਤੋਂ ਬਾਹਰ ਰਜਿਸਟਰਡ ਡੀਜ਼ਲ ਨਾਲ ਚੱਲਣ ਵਾਲੇ LCV (ਮਾਲ ਦੇ ਕੈਰੀਅਰ) ਨੂੰ ਦਿੱਲੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ, ਸਿਵਾਏ ਜ਼ਰੂਰੀ ਵਸਤੂਆਂ ਲੈ ਕੇ ਜਾਣ ਵਾਲੇ / ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨ ਵਾਲੇ। EV/CNG/BS-VI ਡੀਜ਼ਲ ਤੋਂ ਇਲਾਵਾ NCR ਰਾਜਾਂ ਦੀਆਂ ਅੰਤਰਰਾਜੀ ਬੱਸਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ।

ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਭਰਤੀ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

0

ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਭਰਤੀ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਪੰਜਾਬ ਪੁਲਿਸ ਵਿੱਚ ਨਵੇਂ ਚੁਣੇ ਕਾਂਸਟੇਬਲਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਸੋਂ ਨਿਯੁਕਤੀ ਪੱਤਰ ਹਾਸਲ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਸ ਮੌਕੇ ਨਵੇਂ ਚੁਣੇ ਕਾਂਸਟੇਬਲ ਮਨਿੰਦਰ ਸਿੰਘ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਮਨਿੰਦਰ ਸਿੰਘ ਨੇ ਕਿਹਾ ਕਿ ਉਹ ਵਿਦੇਸ਼ ਜਾਣ ਦੀ ਯੋਜਨਾ ਬਣਾ ਰਿਹਾ ਸੀ ਪਰ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦੇ ਕੇ ਉਸ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਹੈ।

26 ਨਵੰਬਰ ਤੋਂ ਮਰਨ ਵਰਤ ਸ਼ੁਰੂ ਕਰਨਗੇ ਕਿਸਾਨ ਲੀਡਰ ਜਗਜੀਤ ਡੱਲੇਵਾਲ

ਨਵ ਨਿਯੁਕਤ ਕਾਂਸਟੇਬਲ ਸੰਦੀਪ ਕੌਰ ਨੇ ਨਿਰਪੱਖ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜਿਸ ਸਦਕਾ ਉਹ ਪੁਲਿਸ ਫੋਰਸ ਵਿੱਚ ਸ਼ਾਮਲ ਹੋ ਸਕੀ। ਉਸ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਵਿੱਚੋਂ ਪਹਿਲੀ ਸਰਕਾਰੀ ਮੁਲਾਜ਼ਮ ਹੈ ਜੋ ਉਸ ਲਈ ਅਤੇ ਪੂਰੇ ਪਰਿਵਾਰ ਲਈ ਮਾਣ ਵਾਲੀ ਗੱਲ ਹੈ।

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਜਜ਼ਬਾਤੀ ਲਹਿਜ਼ੇ ਵਿੱਚ ਕਿਹਾ, ” ਮੇਰੀ ਮਾਂ ਕੈਂਸਰ ਦੀ ਮਰੀਜ਼ ਹੈ ਅਤੇ ਮੈਨੂੰ ਅੱਜ ਸਰਕਾਰੀ ਨੌਕਰੀ ਮਿਲਣਾ ਉਨ੍ਹਾਂ ਦੇ ਪਰਿਵਾਰ ਨੂੰ ਸਰਕਾਰ ਦਾ ਸਭ ਤੋਂ ਵੱਡਾ ਤੋਹਫਾ ਹੈ। ਮੈਨੂੰ ਖੁਸ਼ੀ ਹੈ ਕਿ ਸਮੁੱਚੀ ਭਰਤੀ ਪਾਰਦਰਸ਼ੀ ਢੰਗ ਨਾਲ ਹੋਈ ਹੈ।”

ਨਵ ਨਿਯੁਕਤ ਮਹਿਲਾ ਪੁਲਿਸ ਕਰਮੀ ਜਸਬੀਰ ਕੌਰ ਨੇ ਕਿਹਾ ਕਿ ਫੋਰਸ ਵਿੱਚ ਸ਼ਾਮਲ ਹੋਣਾ ਉਸ ਲਈ ਬਹੁਤ ਹੀ ਫ਼ਖ਼ਰ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਸ ਦਾ ਪਰਿਵਾਰ ਮੁੱਖ ਮੰਤਰੀ ਦਾ ਧੰਨਵਾਦ ਕਰਦਾ ਹੈ ਕਿ ਉਨ੍ਹਾਂ ਨੂੰ ਇਹ ਸਭ ਤੋਂ ਵੱਡੀ ਸੌਗਾਤ ਦਿੱਤੀ ਗਈ ਹੈ ਕਿਉਂਕਿ ਇਹ ਨੌਕਰੀ ਉਨ੍ਹਾਂ ਲਈ ਸੁਪਨਾ ਸਾਕਾਰ ਹੋਣ ਵਾਂਗ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤਾ ਅਸਤੀਫ਼ਾ || Breaking News

0
Shiromani Akali Dal president Sukhbir Singh Badal resigned

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤਾ ਅਸਤੀਫ਼ਾ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ | ਧਿਆਨਯੋਗ ਹੈ ਕਿ ਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ। ਪਰ ਇਸੇ ਦੇ ਵਿਚਾਲੇ ਹੁਣ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਵਜੋਂ ਆਪਣਾ ਅਹੁਦਾ ਛੱਡ ਦਿੱਤਾ ਹੈ।

ਦਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ ਜਾਣਕਾਰੀ

ਦੱਸ ਦਈਏ ਕਿ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਐਕਸ ਉਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ਉਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਮੋਗਾ ‘ਚ 10 ਸਾਲਾ ਬੱਚੀ ਦੀ ਮੌ.ਤ, ਦਾਦੇ ਦੀ ਲਾਇਸੈਂਸੀ ਰਿਵਾਲਰ ‘ਚੋਂ ਚੱਲੀ ਗੋ+ਲ਼ੀ

ਜ਼ਿਕਰਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਸੁਖਬੀਰ ਨੂੰ ਪ੍ਰਧਾਨਗੀ ਦੇ ਅਹੁਦੇ ਲਾਂਭੇ ਕਰਨ ਲਈ ਪਾਰਟੀ ਅੰਦਰੋਂ ਹੀ ਮੰਗ ਉਠ ਰਹੀ ਸੀ। ਹੁਣ ਸੁਖਬੀਰ ਸਿੰਘ ਬਾਦਲ ਨੇ ਖੁਦ ਹੀ ਇਹ ਅਹੁਦਾ ਛੱਡ ਦਿੱਤਾ ਹੈ।

 

 

 

 

 

 

 

 

26 ਨਵੰਬਰ ਤੋਂ ਮਰਨ ਵਰਤ ਸ਼ੁਰੂ ਕਰਨਗੇ ਕਿਸਾਨ ਲੀਡਰ ਜਗਜੀਤ ਡੱਲੇਵਾਲ

0

26 ਨਵੰਬਰ ਤੋਂ ਮਰਨ ਵਰਤ ਸ਼ੁਰੂ ਕਰਨਗੇ ਕਿਸਾਨ ਲੀਡਰ ਜਗਜੀਤ ਡੱਲੇਵਾਲ

ਕਿਸਾਨ ਮਜ਼ਦੂਰ ਮੋਰਚਾ (ਭਾਰਤ) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀਆਂ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਵੱਲੋਂ ਅੰਦੋਲਨ ਨੂੰ ਤਿੱਖਾ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਬਾਡਰ ਮੋਰਚੇ ਤੇ ਮਰਨ ਵਰਤ ‘ਤੇ ਬੈਠਣਗੇ ਅਤੇ ਅਗਰ ਸਰਕਾਰ ਅੰਦੋਲਨ ਦੀਆਂ ਮੰਗਾਂ ਦੀ ਪੂਰਤੀ ਕਰਨ ਵੱਲ ਕਦਮ ਨਾ ਚੁੱਕੇ ਜਾਣ ਦੀ ਸੂਰਤ ਵਿੱਚ ਆਖਰੀ ਸਾਹ ਤੱਕ ਜਾਰੀ ਰੱਖਣਗੇ ।

ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਕੁਰਬਾਨੀ ਦੇਣ ਲਈ ਮਰਨ ਵਰਤ ‘ਤੇ ਬੈਠਾਂਗੇ ਕਿਉਕਿ ਸਰਕਾਰ ਨੇ ਅੰਦੋਲਨ ਦੀ ਲਗਾਤਾਰ ਅਣਦੇਖੀ ਕੀਤੀ ਗਈ ਹੈ। ਇਸ ਮੌਕੇ ਬੋਲਦੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 26 ਤਰੀਕ ਨੂੰ ਦੋਨਾਂ ਫੋਰਮਾਂ ਦੀ ਲੀਡਰਸ਼ਿਪ ਹਾਜ਼ਿਰ ਹੋ ਕੇ ਡੱਲੇਵਾਲ ਜੀ ਦਾ ਅਨਸ਼ਨ ਸ਼ੁਰੂ ਕਰਵਾਉਣਗੇ। ਆਗੂਆਂ ਜਾਣਕਾਰੀ ਦਿੱਤੀ ਕਿ ਅਗਰ ਡੱਲੇਵਾਲ ਜੀ ਦੀ ਇਸ ਦੌਰਾਨ ਜਾਨ ਜਾਂਦੀ ਹੈ ਤਾਂ ਉਸਦੇ ਮੁੱਖ ਕਸੂਰਵਾਰ ਕੇਂਦਰ ਅਤੇ ਸੂਬਾ ਸਰਕਾਰ ਹੋਣਗੇ ਅਤੇ ਅਜਿਹੀ ਸਥਿੱਤੀ ਵਿੱਚ ਅਗਲੇ ਆਗੂ ਮਰਨ ਵਰਤ ਤੇ ਬੈਠਣਗੇ।

ਮਿਸ਼ਨ ਰੋਜ਼ਗਾਰ: ਮੁੱਖ ਮੰਤਰੀ ਮਾਨ ਨੇ 1205 ਕਾਂਸਟੇਬਲਾਂ ਨੂੰ ਸੌਂਪੇ ਨਿਯੁਕਤੀ ਪੱਤਰ

ਆਗੂਆਂ ਜਾਣਾਕਰੀ ਦਿੱਤੀ ਕਿ 18 ਨੂੰ ਦੋਨਾਂ ਫੋਰਮਾਂ ਵੱਲੋਂ ਫਿਰ ਤੋਂ ਕਿਸਾਨ ਭਵਨ ਵਿੱਚ ਪ੍ਰੈਸ ਕਾਨਫਰੰਸ ਕਰਕੇ ਹੋਰ ਐਲਾਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ਇੱਕ ਪਾਸੇ ਸਰਕਾਰ ਦਾਅਵਾ ਕਰ ਰਹੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਹੈ ਅਤੇ ਜਾਰੀ ਰਹੇਗਾ , ਪਰ ਕਿਸਾਨ ਜ਼ੋ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਵੇਚ ਰਹੇ ਹਨ ਉਸਦੀ ਕੀਮਤ ਅਤੇ ਵਜ਼ਨ ਵਿੱਚ ਭਾਰੀ ਕਟੌਤੀ ਕੀਤੀ ਜਾ ਰਹੀ ਹੈ ਦੂਜੇ ਪਾਸੇ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਵਿੱਚ ਦੇਰੀ ਹੋਣ ਕਾਰਨ ਵੱਖ-ਵੱਖ ਕੰਪਨੀਆਂ ਵੱਲੋਂ ਦਿੱਤੀ ਜਾ ਰਹੀ ਖਾਦ ਦੇ ਰੇਟਾਂ ਵਿੱਚ ਭਾਰੀ ਹੇਰਾਫੇਰੀ ਕੀਤੀ ਜਾ ਰਹੀ ਹੈ 1350/- ਰੁਪਏ ਵਾਲੀ ਬੋਰੀ 1750 ਤੱਕ ਦਿੱਤੀ ਜਾ ਰਹੀ ਹੈ।

ਸੰਗਤਾਂ ਨੂੰ ਖਨੌਰੀ ਮੋਰਚੇ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ

ਉਹਨਾਂ ਜਾਣਕਾਰੀ ਦਿੱਤੀ ਕਿ 17 ਨਵੰਬਰ ਨੂੰ ਖਨੌਰੀ ਬਾਡਰ ਤੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਕੀਰਤਨ ਦਰਬਾਰ ਸਜਾਏ ਜਾਣਗੇ, ਉਹਨਾਂ ਸੰਗਤਾਂ ਨੂੰ ਖਨੌਰੀ ਮੋਰਚੇ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਗੁਰਿੰਦਰ ਸਿੰਘ ਭੰਗੂ, ਜਸਵਿੰਦਰ ਸਿੰਘ ਲੌਂਗੋਵਾਲ, ਲਖਵਿੰਦਰ ਸਿੰਘ ਔਲਖ ਹਰਿਆਣਾ, ਸੁਰਜੀਤ ਸਿੰਘ ਫੂਲ, ਸੁਖਜੀਤ ਸਿੰਘ ਹਰਦੋਝੰਡੇ, ਤੇਜਵੀਰ ਸਿੰਘ ਪੰਜੋਖਰਾ ਸਾਬ੍ਹ , ਗੁਰਅਮਨੀਤ ਸਿੰਘ ਮਾਂਗਟ, ਬਲਵੰਤ ਸਿੰਘ ਬੇਹਰਾਮਕੇ, ਜੰਗ ਸਿੰਘ ਭਤੇੜੀ, ਮਨਪ੍ਰੀਤ ਸਿੰਘ ਬਾਠ, ਸੁਰਿੰਦਰ ਸਿੰਘ ਮੁਹਾਲੀ, ਦਰਸ਼ਨ ਸਿੰਘ ਔਲਖ, ਹਰਜੀਤ ਸਿੰਘ ਪਟਿਆਲਾ ਆਗੂ ਹਾਜ਼ਰ ਸਨ।

ਪਟਿਆਲਾ ਪੁਲਿਸ ਵੱਲੋਂ ਚੋਰੀ ਤੇ ਲੁੱਟਾਂ-ਖੋਹਾਂ ਕਰਨ ਵਾਲਾ ਗੈਂਗ ਕਾਬੂ || Punjab News

0

ਪਟਿਆਲਾ ਪੁਲਿਸ ਵੱਲੋਂ ਚੋਰੀ ਤੇ ਲੁੱਟਾਂ-ਖੋਹਾਂ ਕਰਨ ਵਾਲਾ ਗੈਂਗ ਕਾਬੂ

ਪਟਿਆਲਾ: ਮਾਡਲ ਟਾਊਨ ਪੁਲਿਸ ਚੌਂਕੀ ਦੀ ਪੁਲਿਸ ਟੀਮ ਨੇ ਚੋਰੀ ਤੇ ਲੁੱਟਾਂ-ਖੋਹਾਂ ਕਰਨ ਵਾਲਾ ਪੰਜ ਮੈਂਬਰੀ ਭਗੌੜਾ ਗੈਂਗ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜਮਾਂ ਕੋਲੋਂ ਦੋ ਪਿਸਤੌਲ 32, ਅੱਠ ਜਿੰਦਾ ਕਾਰਤੂਸ, ਗਹਿਣੇ ਤੇ ਹੋਰ ਸਮਾਨ ਬਰਾਮਦ ਕੀਤਾ ਹੈ। ਥਾਣਾ ਸਿਵਲ ਲਾਇਲ ਪੁਲਿਸ ਮੁਖੀ ਅੰਮ੍ਰਿਤਵੀਰ ਸਿੰਘ ਸਿੰਘ ਨੇ ਦੱਸਿਆ ਕਿ ਮਾਡਲ ਟਾਊਨ ਚੌਂਕੀ ਇੰਚਾਰਜ ਰਣਜੀਤ ਸਿੰਘ ਦੀ ਟੀਮ ਨੇ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ।

ਖਾਲੀ ਕਮਰੇ ਵਿੱਚ ਬੈਠ ਕੇ ਡਾਕਾ ਮਾਰਨ ਸਬੰਧੀ ਵਿਉਤਬੰਦੀ

ਪੁਲਿਸ ਟੀਮ ਨੂੰ ਸੂਚਨਾ ਮਿਲੀ ਸੀ ਕਿ ਰੋਬਿਨ ਕੁਮਾਰ ਉਰਫ ਰੈਂਬੋ, ਦੀਪਕ ਕੁਮਾਰ ਉਰਫ ਦੀਪੂ ਆਦਿ ਕੋਲ ਮਾਰੂ ਹਥਿਆਰ ਹਨ ਤੇ ਬਡੂੰਗਰ ਸਥਿਤ ਮੜੀਆਂ ਕੋਲ ਖਾਲੀ ਕਮਰੇ ਵਿੱਚ ਬੈਠ ਕੇ ਡਾਕਾ ਮਾਰਨ ਸਬੰਧੀ ਵਿਉਤਬੰਦੀ ਕਰ ਰਹੇ ਹਨ। ਪੁਲਿਸ ਨੇ ਛਾਪਾ ਮਾਰ ਕੇ ਰੋਬਿਨ ਉਰਫ ਰੈਂਬੋ ਵਾਸੀ ਹਕੀਮਾ ਸਟਰੀਟ ਨਾਭਾ, ਦੀਪਕ ਕੁਮਾਰ ਉਰਫ ਦੀਪੂ ਵਾਸੀ ਬਾਜੀਗਰ ਬਸਤੀ ਨਾਭਾ, ਮਨਪ੍ਰੀਤ ਸਿੰਘ ਉਰਫ ਮੱਲੀ ਵਾਸੀ ਸੁਖਰਾਮ ਕਲੋਨੀ ਪਟਿਆਲਾ, ਰਣਜੀਤ ਕੁਮਾਰ ਉਰਫ ਨਾਟਾ ਵਾਸੀ ਛੁੱਜੂ ਸਿੰਘ ਖਟੜਾ ਕਲੋਨੀ ਨਾਭਾ ਅਤੇ ਮਨੋਜ ਕੁਮਾਰ ਉਰਫ ਮੋਨੂੰ ਵਾਸੀ ਮਕਾਨ ਹੀਰਾ ਮਹਿਲ ਕਲੋਨੀ ਨਾਭਾ ਨੂੰ ਗ੍ਰਿਫਤਾਰ ਕੀਤਾ ਹੈ।

ਅੱਜ ਬਰਨਾਲਾ ਆਉਣਗੇ ਅਰਵਿੰਦ ਕੇਜਰੀਵਾਲ ਤੇ ਸੀ.ਐਮ ਮਾਨ, ‘ਆਪ’ ਉਮੀਦਵਾਰ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ || Punjab News

ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਇਸ ਦੌਰਾਨ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਅਨੁਸਾਰ ਗੈਂਗ ਦਾ ਸਰਗਨਾ ਰਣਜੀਤ ਕੁਮਾਰ ਉਰਫ ਨਾਟਾ ਹੈ। ਇਹਨਾਂ ਮੁਲਜਮਾਂ ਦੀਆਂ ਆਪਸੀ ਮੁਲਾਕਾਤਾਂ ਪਟਿਆਲਾ ਅਤੇ ਨਾਭਾ ਜੇਲਾਂ ਵਿੱਚ ਹੋਈਆਂ ਸਨ। ਜੇਲਾਂ ਤੋ ਬਾਹਰ ਆ ਕੇ ਇਨ੍ਹਾਂ ਨੇ ਗੈਂਗ ਬਣਾ ਕੇ ਮਾਰੂ ਹਥਿਆਰਾਂ ਨਾਲ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਦੀ ਯੋਜਨਾ ਬਣਾਈ ਸੀ। ਜਿਨ੍ਹਾਂ ਕੋਲੋਂ ਪਹਿਲਾਂ ਕੀਤੀ ਗਈ ਵਾਰਦਾਤ ਦੇ ਕਰੀਬ 23 ਤੋਲੇ ਸੋਨਾ ਗਹਿਣੇ ਵੀ ਬਰਾਮਦ ਕੀਤੇ ਗਏ ਹਨ।