Home Blog Page 1185

ਲੁਧਿਆਣਾ ‘ਚ ਪਿਕਅੱਪ ਗੱਡੀ (ਛੋਟਾ ਹਾਥੀ) ਨੂੰ ਲੱਗੀ ਅੱ/ਗ, ਡਰਾਈਵਰ ਨੇ ਚੱਲਦੀ ਗੱਡੀ ‘ਚੋ ਛਾਲ ਮਾਰ ਕੇ ਬਚਾਈ ਜਾਨ

0

ਲੁਧਿਆਣਾ ‘ਚ ਪਿਕਅੱਪ ਗੱਡੀ (ਛੋਟਾ ਹਾਥੀ) ਨੂੰ ਲੱਗੀ ਅੱ/ਗ, ਡਰਾਈਵਰ ਨੇ ਚੱਲਦੀ ਗੱਡੀ ‘ਚੋ ਛਾਲ ਮਾਰ ਕੇ ਬਚਾਈ ਜਾਨ

ਲੁਧਿਆਣਾ, 8 ਫਰਵਰੀ: ਲੁਧਿਆਣਾ ਵਿੱਚ ਆਤਮਾ ਪਾਰਕ ਪੁਲ ਦੇ ਹੇਠਾਂ ਇੱਕ ਚੱਲਦੇ ਪਿਕਅੱਪ ਟਰੱਕ (ਛੋਟਾ ਹਾਥੀ) ਨੂੰ ਅਚਾਨਕ ਅੱਗ ਲੱਗ ਗਈ। ਟਰੱਕ ਦੇ ਇੰਜਣ ‘ਚੋਂ ਅੱਗ ਦੀਆਂ ਲਪਟਾਂ ਦੇਖ ਡਰਾਈਵਰ ਨੇ ਤੁਰੰਤ ਛਾਲ ਮਾਰ ਦਿੱਤੀ ਅਤੇ ਗੱਡੀ ‘ਚੋਂ ਬਾਹਰ ਆ ਗਿਆ। ਅੱਗ ਲੱਗਣ ਕਾਰਨ ਪਿਕਅੱਪ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

Plane Crash: ਐਮਰਜੈਂਸੀ ਲੈਂਡਿੰਗ ਦੌਰਾਨ ਜਹਾਜ਼ ਦੀ ਬੱਸ ਨਾਲ ਟੱਕਰ, ਹਾਦਸੇ ‘ਚ 2 ਦੀ ਮੌਤ, 6 ਜ਼ਖਮੀ

ਅੱਗ ਦੀਆਂ ਲਪਟਾਂ ਦੇਖ ਕੇ ਆਸ ਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਕਾਫੀ ਵਧ ਗਈ। ਗੱਡੀ ਦਾ ਡਰਾਈਵਰ ਬੱਸ ਸਟੈਂਡ ਤੋਂ ਸਾਮਾਨ ਉਤਾਰ ਕੇ ਐਕਸਿਸ ਲਾਈਨ ’ਤੇ ਆਪਣੇ ਘਰ ਨੂੰ ਪਰਤ ਰਿਹਾ ਸੀ। ਜਾਣਕਾਰੀ ਦਿੰਦਿਆਂ ਏ.ਐਸ.ਆਈ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਪਿਕਅੱਪ ਗੱਡੀ ਬੁਰੀ ਤਰ੍ਹਾਂ ਸੜ ਗਈ। ਫਿਲਹਾਲ ਡਰਾਈਵਰ ਸੁਰੱਖਿਅਤ ਹੈ। ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ ਪਰ ਅੱਧੇ ਘੰਟੇ ਬਾਅਦ ਫਾਇਰ ਬ੍ਰਿਗੇਡ ਪਹੁੰਚੀ। ਅੱਗ ਬੁਝਾਉਣ ਲਈ ਪੁਲਿਸ ਮੁਲਾਜ਼ਮਾਂ ਨੇ ਖੁਦ ਲੋਕਾਂ ਦੇ ਘਰਾਂ ‘ਚੋਂ ਪਾਣੀ ਦੀਆਂ ਪਾਈਪਾਂ ਲੈ ਕੇ ਅੱਗ ‘ਤੇ ਕਾਬੂ ਪਾਇਆ।

ਅਮਰੀਕਾ 487 ਹੋਰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਭੇਜੇਗਾ ਵਾਪਸ, ਸਰਕਾਰ ਨੂੰ 298 ਦੀ ਦਿੱਤੀ ਲਿਸਟ

0

ਅਮਰੀਕਾ 487 ਹੋਰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਭੇਜੇਗਾ ਵਾਪਸ, ਸਰਕਾਰ ਨੂੰ 298 ਦੀ ਦਿੱਤੀ ਲਿਸਟ

ਨਵੀਂ ਦਿੱਲੀ, 8 ਫਰਵਰੀ 2025 – ਵਿਦੇਸ਼ ਮੰਤਰਾਲੇ ਦੇ ਅਨੁਸਾਰ, ਅਮਰੀਕਾ ਨੇ ਦੇਸ਼ ਨਿਕਾਲਾ ਦੇਣ ਲਈ 487 ਹੋਰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੀ ਪਛਾਣ ਕੀਤੀ ਹੈ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਹੁਣ ਤੱਕ 298 ਪ੍ਰਵਾਸੀਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਹ ਯਕੀਨੀ ਬਣਾਉਣ ਦਾ ਧਿਆਨ ਰੱਖਿਆ ਜਾਵੇਗਾ ਕਿ ਉਨ੍ਹਾਂ ਨੂੰ ਭੇਜਦੇ ਸਮੇਂ ਕੋਈ ਦੁਰਵਿਵਹਾਰ ਨਾ ਹੋਵੇ। 4 ਫਰਵਰੀ ਨੂੰ, ਅਮਰੀਕਾ ਨੇ 104 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹੱਥਕੜੀਆਂ ਅਤੇ ਜ਼ੰਜੀਰਾਂ ਨਾਲ ਜਕੜ ਕੇ ਦੇਸ਼ ਨਿਕਾਲਾ ਦਿੱਤਾ ਸੀ।

ਇਹ ਵੀ ਪੜ੍ਹੋ: ਦਿੱਲੀ ਚੋਣ ਨਤੀਜੇ: ਕੇਜਰੀਵਾਲ ਅਤੇ ਸਿਸੋਦੀਆ ਨੇ ਪਹਿਲੀ ਵਾਰ ਬਣਾਈ ਲੀਡ

ਮਿਸਰੀ ਨੇ ਕਿਹਾ ਕਿ ਭਾਰਤੀ ਪ੍ਰਵਾਸੀਆਂ ਨਾਲ ਦੁਰਵਿਵਹਾਰ ਦਾ ਮੁੱਦਾ ਅਮਰੀਕੀ ਅਧਿਕਾਰੀਆਂ ਕੋਲ ਉਠਾਇਆ ਗਿਆ ਹੈ। ਜਦੋਂ ਪੁੱਛਿਆ ਗਿਆ ਕਿ ਕੀ ਭਾਰਤ ਵਿੱਚ ਹੋਰ ਦੇਸ਼ ਨਿਕਾਲੇ ਦੀਆਂ ਉਡਾਣਾਂ ਆ ਰਹੀਆਂ ਹਨ। ਮਿਸਰੀ ਨੇ ਕਿਹਾ, “ਜਦੋਂ ਤੱਕ ਅਸੀਂ ਇਹ ਪੁਸ਼ਟੀ ਨਹੀਂ ਕਰਦੇ ਕਿ ਉਹ ਭਾਰਤੀ ਨਾਗਰਿਕ ਹਨ, ਵਾਪਸ ਆਉਣ ਵਾਲਿਆਂ ਦੀ ਸਹੀ ਗਿਣਤੀ ਦੱਸਣਾ ਮੁਸ਼ਕਲ ਹੈ।”

ਪਿਊ ਰਿਸਰਚ ਦੇ ਅਨੁਸਾਰ, ਅਮਰੀਕਾ ਵਿੱਚ 7.25 ਲੱਖ ਤੋਂ ਵੱਧ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਹਨ। ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਨੇ ਨਵੰਬਰ 2024 ਵਿੱਚ 20,407 ਭਾਰਤੀਆਂ ਦੀ ਪਛਾਣ ਕੀਤੀ ਜਿਨ੍ਹਾਂ ਕੋਲ ਵੈਧ ਦਸਤਾਵੇਜ਼ ਨਹੀਂ ਸਨ। ਇਨ੍ਹਾਂ ਵਿੱਚੋਂ 2,467 ਭਾਰਤੀ ICE ਹਿਰਾਸਤ ਕੇਂਦਰਾਂ ਵਿੱਚ ਕੈਦ ਸਨ। ਇਨ੍ਹਾਂ ਵਿੱਚੋਂ 104 ਨੂੰ ਹਾਲ ਹੀ ਵਿੱਚ ਭਾਰਤ ਭੇਜ ਦਿੱਤਾ ਗਿਆ ਸੀ। ਇਸ ਤੋਂ ਇਲਾਵਾ, 17,940 ਭਾਰਤੀ ਅਜਿਹੇ ਹਨ ਜਿਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ, ਪਰ ਉਨ੍ਹਾਂ ਦੇ ਪੈਰਾਂ ‘ਤੇ ਲੋਕੇਸ਼ਨ ਟਰੈਕਰ ਲਗਾਏ ਗਏ ਹਨ।

Plane Crash: ਐਮਰਜੈਂਸੀ ਲੈਂਡਿੰਗ ਦੌਰਾਨ ਜਹਾਜ਼ ਦੀ ਬੱਸ ਨਾਲ ਟੱਕਰ, ਹਾਦਸੇ ‘ਚ 2 ਦੀ ਮੌ/ਤ, 6 ਜ਼ਖਮੀ

0

Plane Crash: ਐਮਰਜੈਂਸੀ ਲੈਂਡਿੰਗ ਦੌਰਾਨ ਜਹਾਜ਼ ਦੀ ਬੱਸ ਨਾਲ ਟੱਕਰ, ਹਾਦਸੇ ‘ਚ 2 ਦੀ ਮੌ/ਤ, 6 ਜ਼ਖਮੀ

ਨਵੀ ਦਿੱਲੀ : ਬ੍ਰਾਜ਼ੀਲ ਦੇ ਸਾਓ ਪਾਓਲੋ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਛੇ ਹੋਰ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਐਮਰਜੈਂਸੀ ਲੈਂਡਿੰਗ ਦੌਰਾਨ ਵਾਪਰਿਆ, ਜਦੋਂ ਜਹਾਜ਼ ਦੀ ਬੱਸ ਨਾਲ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਜਹਾਜ਼ ‘ਚ ਭਿਆਨਕ ਅੱਗ ਲੱਗ ਗਈ।

6 ਲੋਕ ਜ਼ਖਮੀ

ਜਾਣਕਾਰੀ ਮੁਤਾਬਕ ਕਿੰਗ ਏਅਰ ਐੱਫ 90 ਜਹਾਜ਼ ਦੱਖਣੀ ਰੀਓ ਗ੍ਰਾਂਡੇ ਤੋਂ ਡੋ ਸੁਲ ਜਾ ਰਿਹਾ ਸੀ ਅਤੇ ਅੱਧ ਵਿਚਕਾਰ ਉਸ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਲੈਂਡਿੰਗ ਦੌਰਾਨ ਜਹਾਜ਼ ਦੀ ਬੱਸ ਨਾਲ ਟੱਕਰ ਹੋ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਘਟਨਾ ‘ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਲੋਕ ਜ਼ਖਮੀ ਹੋ ਗਏ। ਬੱਸ ‘ਚ ਬੈਠੀ ਇਕ ਔਰਤ ਗੰਭੀਰ ਰੂਪ ‘ਚ ਜ਼ਖਮੀ ਹੋ ਗਈ ਹੈ। ਇਸ ਤੋਂ ਇਲਾਵਾ ਬਾਈਕ ਸਵਾਰ ਵਿਅਕਤੀ ਮਲਬੇ ਦੀ ਲਪੇਟ ‘ਚ ਆ ਕੇ ਗੰਭੀਰ ਜ਼ਖਮੀ ਹੋ ਗਿਆ। ਇਸ ਹਾਦਸੇ ਤੋਂ ਬਾਅਦ ਤੁਰੰਤ ਐਮਰਜੈਂਸੀ ਸੇਵਾਵਾਂ ਨੂੰ ਮੌਕੇ ‘ਤੇ ਭੇਜਿਆ ਗਿਆ।

ਬਿਜਲੀ ਮੁਲਾਜ਼ਮਾਂ ਲਈ ਡਰੈੱਸ ਕੋਡ ਹੋਵੇਗਾ ਲਾਗੂ, ਵਰਦੀ ਨਾ ਪਾਉਣ ‘ਤੇ ਹੋਵੇਗੀ ਕਾਰਵਾਈ

ਬਿਜਲੀ ਮੁਲਾਜ਼ਮਾਂ ਲਈ ਡਰੈੱਸ ਕੋਡ ਹੋਵੇਗਾ ਲਾਗੂ, ਵਰਦੀ ਨਾ ਪਾਉਣ ‘ਤੇ ਹੋਵੇਗੀ ਕਾਰਵਾਈ

0

ਬਿਜਲੀ ਮੁਲਾਜ਼ਮਾਂ ਲਈ ਡਰੈੱਸ ਕੋਡ ਹੋਵੇਗਾ ਲਾਗੂ, ਵਰਦੀ ਨਾ ਪਾਉਣ ‘ਤੇ ਹੋਵੇਗੀ ਕਾਰਵਾਈ

ਚੰਡੀਗੜ੍ਹ : ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀ ਅਤੇ ਕਰਮਚਾਰੀ ਡਿਊਟੀ ਦੌਰਾਨ ਹੁਣ ਚਮਕਦਾਰ ਅਤੇ ਛੋਟੇ ਕੱਪੜੇ ਨਹੀਂ ਪਾ ਸਕਣਗੇ। ਵਿਭਾਗ ਆਪਣੇ ਕਰਮਚਾਰੀਆਂ ਲਈ ਡਰੈੱਸ ਕੋਡ ਲਾਗੂ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ। ਸਾਰੇ ਅਧਿਕਾਰੀ ਅਤੇ ਕਰਮਚਾਰੀਆ ਲਈ ਦਫ਼ਤਰੀ ਸਮੇਂ ਦੌਰਾਨ ਆਪਣੇ ਗਲੇ ਵਿੱਚ ਸ਼ਨਾਖਤੀ ਕਾਰਡ ਵੀ ਲਾਜ਼ਮੀ ਹੋਣਗੇ।

ਹਦਾਇਤਾਂ ਜਾਰੀ

ਪੀਐਸਪੀਸੀਐਲ ਵੱਲੋਂ ਜਾਰੀ ਪੱਤਰ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਵਿਭਾਗ ਦੇ ਅਕਸ ਨੂੰ ਮੁੱਖ ਰੱਖਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦਫ਼ਤਰਾਂ ਵਿੱਚ ਸਮੇਂ ਦੀ ਪਾਬੰਦਤਾ ਅਤੇ ਅਨੁਸ਼ਾਸਨ ਅਪਣਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਪੀਐਸਪੀਸੀਐਲ ਦੇ ਮੈਨੇਜਿੰਗ ਡਾਇਰੈਕਟਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਰੇ ਅਧਿਕਾਰੀ ਅਤੇ ਕਰਮਚਾਰੀ ਦਫ਼ਤਰੀ ਸਮੇਂ ਦੌਰਾਨ ਰਸਮੀ ਪਹਿਰਾਵਾ ਪਹਿਨਣਗੇ।

ਮਰਦ ਅਤੇ ਔਰਤ ਕਰਮਚਾਰੀਆਂ ਲਈ ਵੱਖ-ਵੱਖ ਡਰੈੱਸ ਕੋਡ

ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਕਰਮਚਾਰੀ ਜਾਂ ਅਧਿਕਾਰੀ ਸਲਵਾਰ ਕਮੀਜ਼ ਸੂਟ, ਸਾੜ੍ਹੀ, ਰਸਮੀ ਕਮੀਜ਼- ਪੈਂਟ ਅਤੇ ਪੁਰਸ਼ ਕਰਮਚਾਰੀ ਜਾਂ ਅਧਿਕਾਰੀ ਪੈਂਟ, ਫੁਲ ਸਲੀਵ ਕਮੀਜ਼, ਕੋਟ, ਸਵੈਟਰ, ਕੋਟ-ਪੈਂਟ ਜਾਂ ਕੁੜਤਾ-ਪਜਾਮਾ ਪਹਿਨਣਗੇ। ਚੌਥੀ ਸ਼੍ਰੇਣੀ ਦੇ ਪੁਰਸ਼ ਕਰਮਚਾਰੀਆਂ ਲਈ ਖਾਕੀ ਵਰਦੀ ਲਾਜ਼ਮੀ ਹੋਵੇਗੀ, ਜਦੋਂ ਕਿ ਚੌਥੀ ਸ਼੍ਰੇਣੀ ਦੀਆਂ ਮਹਿਲਾ ਕਰਮਚਾਰੀਆਂ ਲਈ ਚਿੱਟੀ ਵਰਦੀ ਅਤੇ ਸਲੇਟੀ ਰੰਗ ਦਾ ਸਕਾਰਫ ਲਾਜ਼ਮੀ ਹੋਵੇਗਾ।

ਦਿੱਲੀ ਚੋਣਾਂ: ਵੋਟਾਂ ਦੀ ਗਿਣਤੀ ਦਾ ਕੰਮ ਜਾਰੀ, ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਅੱਗੇ

 

 

ਰੁਝਾਨਾਂ ‘ਚ ਕੇਜਰੀਵਾਲ ਅਤੇ ਸਿਸੋਦੀਆ ਨੇ ਪਹਿਲੀ ਵਾਰ ਬਣਾਈ ਲੀਡ

0

ਦਿੱਲੀ ਚੋਣ ਨਤੀਜੇ: ਕੇਜਰੀਵਾਲ ਅਤੇ ਸਿਸੋਦੀਆ ਨੇ ਪਹਿਲੀ ਵਾਰ ਬਣਾਈ ਲੀਡ

ਨਵੀਂ ਦਿੱਲੀ, 8 ਫਰਵਰੀ 2025 – ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ਵਿੱਚ, ਭਾਜਪਾ 48 ਸੀਟਾਂ ‘ਤੇ ਅੱਗੇ ਹੈ ਅਤੇ ਆਮ ਆਦਮੀ ਪਾਰਟੀ (ਆਪ) 20 ਸੀਟਾਂ ‘ਤੇ ਅੱਗੇ ਹੈ। ਕਾਂਗਰਸ 1 ਸੀਟ ‘ਤੇ ਅੱਗੇ ਹੈ। ਇਸਦਾ ਮਤਲਬ ਹੈ ਕਿ ਰੁਝਾਨਾਂ ਵਿੱਚ ਭਾਜਪਾ ਨੇ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਸ਼ੁਰੂਆਤੀ ਰੁਝਾਨਾਂ ਵਿੱਚ ਭਾਜਪਾ ਨੂੰ ਮਿਲਿਆ ਬਹੁਮਤ, ਆਪ ਹੱਥੋਂ ਖੁੱਸ ਰਹੀ ਸੱਤਾ

ਚੋਣ ਕਮਿਸ਼ਨ ਨੇ 57 ਸੀਟਾਂ ਲਈ ਰੁਝਾਨ ਜਾਰੀ ਕੀਤੇ ਹਨ। ਇਸ ਅਨੁਸਾਰ, ਭਾਜਪਾ 37 ਸੀਟਾਂ ‘ਤੇ ਅਤੇ ‘ਆਪ’ 20 ਸੀਟਾਂ ‘ਤੇ ਅੱਗੇ ਹੈ। ਚੋਣ ਕਮਿਸ਼ਨ ਦੇ ਅਨੁਸਾਰ, ਰੁਝਾਨਾਂ ਵਿੱਚ ਭਾਜਪਾ ਨੂੰ ਬਹੁਮਤ ਮਿਲ ਰਿਹਾ ਹੈ।

ਆਮ ਆਦਮੀ ਪਾਰਟੀ (ਆਪ) ਦੇ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ 254 ਵੋਟਾਂ ਨਾਲ ਅੱਗੇ ਹਨ। ਪਹਿਲਾਂ ਕੇਜਰੀਵਾਲ ਪਿੱਛੇ ਚੱਲ ਰਹੇ ਸੀ। ਜੰਗਪੁਰਾ ਤੋਂ ਮਨੀਸ਼ ਸਿਸੋਦੀਆ ਅਤੇ ਪਟਪੜਗੰਜ ਤੋਂ ਅਵਧ ਓਝਾ ਅੱਗੇ ਹਨ। ਪਹਿਲਾਂ ਉਹ ਵੀ ਪਿੱਛੇ ਚੱਲ ਰਹੇ ਸਨ। ਜਦੋਂ ਕਿ ਕਾਲਕਾਜੀ ਸੀਟ ਤੋਂ ਆਤਿਸ਼ੀ ਅਜੇ ਵੀ ਪਿੱਛੇ ਹੈ।

ਸ਼ੁਰੂਆਤੀ ਰੁਝਾਨਾਂ ਵਿੱਚ ਭਾਜਪਾ ਨੂੰ ਮਿਲਿਆ ਬਹੁਮਤ, ਆਪ ਹੱਥੋਂ ਖੁੱਸ ਰਹੀ ਸੱਤਾ

0

ਸ਼ੁਰੂਆਤੀ ਰੁਝਾਨਾਂ ਵਿੱਚ ਭਾਜਪਾ ਨੂੰ ਮਿਲਿਆ ਬਹੁਮਤ, ਆਪ ਹੱਥੋਂ ਖੁੱਸ ਰਹੀ ਸੱਤਾ

ਨਵੀਂ ਦਿੱਲੀ, 8 ਫਰਵਰੀ 2025 – ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ਵਿੱਚ, ਭਾਜਪਾ 38 ਸੀਟਾਂ ‘ਤੇ ਅੱਗੇ ਹੈ ਅਤੇ ਆਮ ਆਦਮੀ ਪਾਰਟੀ (ਆਪ) 21 ਸੀਟਾਂ ‘ਤੇ ਅੱਗੇ ਹੈ। ਕਾਂਗਰਸ 1 ਸੀਟ ‘ਤੇ ਅੱਗੇ ਹੈ। ਇਸਦਾ ਮਤਲਬ ਹੈ ਕਿ ਰੁਝਾਨਾਂ ਵਿੱਚ ਭਾਜਪਾ ਨੇ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਗ੍ਰਿਫ਼ਤਾਰੀ ਵਾਰੰਟ ਤੋਂ ਬਾਅਦ ਸਾਹਮਣੇ ਆਇਆ ਸੋਨੂੰ ਸੂਦ ਦਾ ਬਿਆਨ, ਪੜ੍ਹੋ ਕੀ ਕਿਹਾ

ਉੱਥੇ ਹੀ ਚੋਣ ਕਮਿਸ਼ਨ ਨੇ 52 ਸੀਟਾਂ ਲਈ ਰੁਝਾਨ ਜਾਰੀ ਕਰ ਦਿੱਤੇ ਹਨ। ਇਸ ਅਨੁਸਾਰ, ਭਾਜਪਾ 36 ਸੀਟਾਂ ‘ਤੇ ਅਤੇ ‘ਆਪ’ 16 ਸੀਟਾਂ ‘ਤੇ ਅੱਗੇ ਹੈ। ਚੋਣ ਕਮਿਸ਼ਨ ਦੇ ਅਨੁਸਾਰ, ਰੁਝਾਨਾਂ ਵਿੱਚ ਭਾਜਪਾ ਨੂੰ ਬਹੁਮਤ ਮਿਲ ਰਿਹਾ ਹੈ।

ਆਮ ਆਦਮੀ ਪਾਰਟੀ (ਆਪ) ਦੇ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਪਿੱਛੇ ਚੱਲ ਰਹੇ ਹਨ ਅਤੇ ਆਤਿਸ਼ੀ ਕਾਲਕਾਜੀ ਸੀਟ ਤੋਂ ਪਿੱਛੇ ਚੱਲ ਰਹੀ ਹੈ। ਜੰਗਪੁਰਾ ਤੋਂ ਮਨੀਸ਼ ਸਿਸੋਦੀਆ ਅਤੇ ਪਟਪੜਗੰਜ ਤੋਂ ਅਵਧ ਓਝਾ ਅੱਗੇ ਹਨ। ਪਹਿਲਾਂ ਉਹ ਵੀ ਪਿੱਛੇ ਰਹਿ ਗਏ ਸਨ।

ਦਿੱਲੀ ਚੋਣਾਂ: ਵੋਟਾਂ ਦੀ ਗਿਣਤੀ ਦਾ ਕੰਮ ਜਾਰੀ, ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਅੱਗੇ

0

ਦਿੱਲੀ ਚੋਣਾਂ: ਵੋਟਾਂ ਦੀ ਗਿਣਤੀ ਦਾ ਕੰਮ ਜਾਰੀ, ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਅੱਗੇ

ਨਵੀ ਦਿੱਲੀ, 8 ਜਨਵਰੀ : ਦਿੱਲੀ ਵਿਧਾਨ ਸਭਾ ਦੀਆਂ ਸਾਰੀਆਂ 70 ਸੀਟਾਂ ‘ਤੇ ਗਿਣਤੀ ਜਾਰੀ ਹੈ। 8 ਫਰਵਰੀ ਨੂੰ ਸਵੇਰੇ 7 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨਾਂ ‘ਚ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਕਰੀਬੀ ਮੁਕਾਬਲਾ ਸੀ ਪਰ ਫਿਰ ਭਾਜਪਾ ਨੇ ਬੜ੍ਹਤ ਬਣਾ ਲਈ ਹੈ।

ਸਤੇਂਦਰ ਜੈਨ ਪਿੱਛੇ, ਪ੍ਰਵੇਸ਼ ਵਰਮਾ ਅੱਗੇ

ਜਨਕਪੁਰੀ ਤੋਂ ‘ਆਪ’ ਉਮੀਦਵਾਰ ਪ੍ਰਵੀਨ ਕੁਮਾਰ, ਕਰਾਵਲ ਨਗਰ ਤੋਂ ਭਾਜਪਾ ਦੇ ਕਪਿਲ ਮਿਸ਼ਰਾ, ਕਿਰਾੜੀ ਤੋਂ ‘ਆਪ’ ਦੇ ਅਨਿਲ ਝਾਅ ਅੱਗੇ ਹਨ। ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ, ਜੰਗਪੁਰਾ ਤੋਂ ਮਨੀਸ਼ ਸਿਸੋਦੀਆ ਅਤੇ ਕਾਲਕਾਜੀ ਸੀਟ ਤੋਂ ਆਤਿਸ਼ੀ ਪਿੱਛੇ ਹਨ। ਪ੍ਰਵੇਸ਼ ਵਰਮਾ ਨਵੀਂ ਦਿੱਲੀ ਤੋਂ ਲਗਾਤਾਰ ਅੱਗੇ ਚੱਲ ਰਹੇ ਹਨ। ਚਾਂਦਨੀ ਚੌਕ ਤੋਂ ਭਾਜਪਾ ਦੇ ਸਤੀਸ਼ ਜੈਨ ਅੱਗੇ ਚੱਲ ਰਹੇ ਹਨ।

ਡਿਜੀਟਲ ਧੋਖਾਧੜੀ ਨੂੰ ਰੋਕਣ ਲਈ RBI ਦਾ ਵੱਡਾ ਫੈਸਲਾ, ਅਪ੍ਰੈਲ ਤੋਂ ਬਦਲ ਜਾਵੇਗਾ ਬੈਂਕਾਂ ਦਾ Web address?

ਗ੍ਰੇਟਰ ਕੈਲਾਸ਼ ਤੋਂ ਸੌਰਭ ਭਾਰਦਵਾਜ, ਓਖਲਾ ਤੋਂ ਅਮਾਨਤੁੱਲਾ ਖਾਨ, ਸੁਲਤਾਨਪੁਰ ਮਾਜਰਾ ਤੋਂ ਮੁਕੇਸ਼ ਅਹਲਾਵਤ, ਕਰਾਵਲ ਨਗਰ ਤੋਂ ਕਪਿਲ ਮਿਸ਼ਰਾ, ਮੋਤੀਨਗਰ ਤੋਂ ਭਾਜਪਾ ਦੇ ਹਰੀਸ਼ ਖੁਰਾਣਾ ਅਤੇ ਰਾਜੌਰੀ ਗਾਰਡਨ ਤੋਂ ਮਨਜਿੰਦਰ ਸਿੰਘ ਸਿਰਸਾ ਅੱਗੇ ਹਨ।

ਦਿੱਲੀ ਚੋਣਾਂ: ਸ਼ੁਰੂਆਤੀ ਰੁਝਾਨਾਂ ‘ਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਪਿੱਛੇ

0

ਦਿੱਲੀ ਚੋਣਾਂ: ਸ਼ੁਰੂਆਤੀ ਰੁਝਾਨਾਂ ‘ਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਪਿੱਛੇ

ਨਵੀ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦਾ ਕੰਮ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ 38 ਸੀਟਾਂ ‘ਤੇ ਅਤੇ ਆਮ ਆਦਮੀ ਪਾਰਟੀ (ਆਪ) 25 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ 1 ਸੀਟ ‘ਤੇ ਅੱਗੇ ਹੈ। ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ, ਕਾਲਕਾਜੀ ਸੀਟ ਤੋਂ ਆਤਿਸ਼ੀ, ਜੰਗਪੁਰਾ ਤੋਂ ਮਨੀਸ਼ ਸਿਸੋਦੀਆ ਅਤੇ ਪਤਪੜਗੰਜ ਤੋਂ ਅਵਧ ਓਝਾ ਪਿੱਛੇ ਚੱਲ ਰਹੇ ਹਨ।

ਡਿਜੀਟਲ ਧੋਖਾਧੜੀ ਨੂੰ ਰੋਕਣ ਲਈ RBI ਦਾ ਵੱਡਾ ਫੈਸਲਾ, ਅਪ੍ਰੈਲ ਤੋਂ ਬਦਲ ਜਾਵੇਗਾ ਬੈਂਕਾਂ ਦਾ Web address?

ਦੱਸ ਦਈਏ ਕਿ 5 ਫਰਵਰੀ ਨੂੰ ਦਿੱਲੀ ਦੀਆਂ 70 ਸੀਟਾਂ ‘ਤੇ 60.54 ਫੀਸਦੀ ਵੋਟਿੰਗ ਹੋਈ ਸੀ। ਸਾਰੀਆਂ ਈਵੀਐਮਜ਼ ਨੂੰ 11 ਜ਼ਿਲ੍ਹਿਆਂ ਵਿੱਚ ਬਣੇ 70 ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ, ਜਿੱਥੇ ਉਨ੍ਹਾਂ ਦੀ ਸੁਰੱਖਿਆ ਲਈ ਕਰੀਬ 30 ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ ਸਨ। ਸੀ.ਸੀ.ਟੀ.ਵੀ. ਤੋਂ ਇਲਾਵਾ ਅਬਜ਼ਰਵਰਾਂ ਅਤੇ ਮਾਈਕ੍ਰੋ ਅਬਜ਼ਰਵਰਾਂ ਦੁਆਰਾ ਵੀ ਗਿਣਤੀ ਕੇਂਦਰਾਂ ਦੀ ਨਿਗਰਾਨੀ ਕੀਤੀ ਜਾਵੇਗੀ। ਸਟਰਾਂਗ ਰੂਮ ਤੋਂ ਈਵੀਐਮਜ਼ ਨੂੰ ਬਾਹਰ ਲਿਆਉਣ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਦੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ। ਗਿਣਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੁੱਲ ਪੰਜ ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਡਿਜੀਟਲ ਧੋਖਾਧੜੀ ਨੂੰ ਰੋਕਣ ਲਈ RBI ਦਾ ਵੱਡਾ ਫੈਸਲਾ, ਅਪ੍ਰੈਲ ਤੋਂ ਬਦਲ ਜਾਵੇਗਾ ਬੈਂਕਾਂ ਦਾ Web address?

0

ਡਿਜੀਟਲ ਧੋਖਾਧੜੀ ਨੂੰ ਰੋਕਣ ਲਈ RBI ਦਾ ਵੱਡਾ ਫੈਸਲਾ, ਅਪ੍ਰੈਲ ਤੋਂ ਬਦਲ ਜਾਵੇਗਾ ਬੈਂਕਾਂ ਦਾ Web address?

ਨਵੀ ਦਿੱਲੀ, 8 ਫਰਵਰੀ : ਡਿਜੀਟਲ ਧੋਖਾਧੜੀ ਨੂੰ ਰੋਕਣ ਲਈ ਬੈਂਕਾਂ ਅਤੇ ਗੈਰ-ਬੈਂਕਿੰਗ ਵਿੱਤੀ ਕੰਪਨੀਆਂ (NBFCs) ਦੇ ਇੰਟਰਨੈਟ ਡੋਮੇਨ ਨਾਮ ਬਦਲੇ ਜਾਣਗੇ। ਇਸ ਬਦਲਾਅ ਨਾਲ ਬੈਂਕਾਂ ਅਤੇ NBFC ਦੀਆਂ ਵੈੱਬਸਾਈਟਾਂ ਦਾ ਨਾਂ ਵੀ ਬਦਲ ਜਾਵੇਗਾ। ਬੈਂਕਾਂ ਨੂੰ bank.in ਦੀ ਵਰਤੋਂ ਕਰਨੀ ਪਵੇਗੀ, NBFCs ਨੂੰ fin.in ਦੀ ਵਰਤੋਂ ਕਰਨੀ ਪਵੇਗੀ। ਬੈਂਕਾਂ ਲਈ ਵਿਸ਼ੇਸ਼ ਇੰਟਰਨੈਟ ਡੋਮੇਨ 1 ਅਪ੍ਰੈਲ ਤੋਂ ਸ਼ੁਰੂ ਹੋਵੇਗਾ। ਆਉਣ ਵਾਲੇ ਸਮੇਂ ਵਿੱਚ, NBFCs ਲਈ ਵੀ ‘Fin.in’ ਲਾਂਚ ਕੀਤਾ ਜਾਵੇਗਾ।

ਬੈਂਕਾਂ ਲਈ ਇੱਕ ਵਿਸ਼ੇਸ਼ ਡੋਮੇਨ ਲਾਂਚ

ਰਿਜ਼ਰਵ ਬੈਂਕ ਦੇ ਗਵਰਨਰ ਸੰਜੇ ਮਲਹੋਤਰਾ ਨੇ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਭਾਰਤੀ ਬੈਂਕਾਂ ਲਈ ਇੱਕ ਵਿਸ਼ੇਸ਼ ‘.bank.in’ ਇੰਟਰਨੈਟ ਡੋਮੇਨ ਲਾਂਚ ਕਰਨ ਦਾ ਐਲਾਨ ਕੀਤਾ ਹੈ। ਰਿਜ਼ਰਵ ਬੈਂਕ ਭਾਰਤੀ ਬੈਂਕਾਂ ਲਈ ਇੱਕ ਵਿਸ਼ੇਸ਼ ਇੰਟਰਨੈਟ ਡੋਮੇਨ Bank.in ਨੂੰ ਲਾਗੂ ਕਰਨ ਜਾ ਰਿਹਾ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਇਹ ਪਹਿਲ ਅਪ੍ਰੈਲ 2025 ਤੋਂ ਲਾਗੂ ਹੋਵੇਗੀ। ਇਸ ਕਦਮ ਦਾ ਉਦੇਸ਼ ਗਾਹਕਾਂ ਨੂੰ ਜਾਇਜ਼ ਬੈਂਕਿੰਗ ਵੈੱਬਸਾਈਟਾਂ ਅਤੇ ਧੋਖਾਧੜੀ ਵਾਲੀਆਂ ਵੈੱਬਸਾਈਟਾਂ ਵਿਚਕਾਰ ਫਰਕ ਕਰਨ ਵਿੱਚ ਮਦਦ ਕਰਨਾ ਹੈ।

ਨਵਾਂ ਡੋਮੇਨ ਕਦੋਂ ਸ਼ੁਰੂ ਹੋਵੇਗਾ?

ਆਰਬੀਆਈ ਗਵਰਨਰ ਨੇ ਕਿਹਾ, “ਰਿਜ਼ਰਵ ਬੈਂਕ ਭਾਰਤੀ ਬੈਂਕਾਂ ਲਈ ‘bank.in’ ਵਿਸ਼ੇਸ਼ ਇੰਟਰਨੈਟ ਡੋਮੇਨ ਲਾਗੂ ਕਰੇਗਾ। ਇਸ ਡੋਮੇਨ ਨਾਮ ਦੀ ਰਜਿਸਟ੍ਰੇਸ਼ਨ ਇਸ ਸਾਲ ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਇਸ ਨਾਲ ਬੈਂਕਿੰਗ ਧੋਖਾਧੜੀ ਤੋਂ ਬਚਣ ਵਿੱਚ ਮਦਦ ਮਿਲੇਗੀ। ਇਸ ਤੋਂ ਬਾਅਦ ਵਿੱਤੀ ਖੇਤਰ ਲਈ ‘fin.in’ ਡੋਮੇਨ ਨੂੰ ਅਪਣਾਇਆ ਜਾਵੇਗਾ। ਆਰਬੀਆਈ ਗਵਰਨਰ ਨੇ ਕਿਹਾ ਕਿ ਇਹ ਕਦਮ ਡਿਜੀਟਲ ਪੇਮੈਂਟ ਵਿੱਚ ਧੋਖਾਧੜੀ ਦੇ ਵਧਦੇ ਮਾਮਲਿਆਂ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਇਸ ਨਾਲ ਡਿਜ਼ੀਟਲ ਬੈਂਕਿੰਗ ਅਤੇ ਭੁਗਤਾਨ ਸੇਵਾਵਾਂ ਵਿੱਚ ਗਾਹਕਾਂ ਦਾ ਵਿਸ਼ਵਾਸ ਵਧੇਗਾ।

ਦਿੱਲੀ ਵਿਧਾਨ ਸਭਾ ਚੋਣਾਂ: ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਦਿੱਲੀ ਵਿਧਾਨ ਸਭਾ ਚੋਣਾਂ: ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ, ਸੁਰੱਖਿਆ ਦੇ ਸਖ਼ਤ ਪ੍ਰਬੰਧ

0

ਦਿੱਲੀ ਵਿਧਾਨ ਸਭਾ ਚੋਣਾਂ: ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਨਵੀ ਦਿੱਲੀ, 8 ਫਰਵਰੀ : ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ਨੀਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਇਸ ਵਾਰ 699 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਸਖ਼ਤ ਸੁਰੱਖਿਆ ਵਿਚਕਾਰ 19 ਗਿਣਤੀ ਕੇਂਦਰਾਂ ‘ਤੇ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ (ਸੀਈਓ) ਨੇ ਸ਼ਨੀਵਾਰ ਸ਼ਾਮ ਤੱਕ ਵੋਟਾਂ ਦੀ ਗਿਣਤੀ ਨਾਲ ਜੁੜੀਆਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ।

5 ਫਰਵਰੀ ਨੂੰ ਹੋਈ ਸੀ ਵੋਟਿੰਗ

ਦਿੱਲੀ ਦੀਆ 70 ਸੀਟਾਂ ‘ਤੇ 5 ਫਰਵਰੀ ਨੂੰ 13 ਹਜ਼ਾਰ ਤੋਂ ਵੱਧ ਪੋਲਿੰਗ ਬੂਥਾਂ ‘ਤੇ ਵੋਟਿੰਗ ਹੋਈ ਸੀ। ਕੁੱਲ ਵੋਟ ਪ੍ਰਤੀਸ਼ਤਤਾ 60.54 ਫੀਸਦੀ ਰਹੀ। ਇਕ ਸੀਨੀਅਰ ਅਧਿਕਾਰੀ ਮੁਤਾਬਕ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ ਬਾਅਦ ਸਥਿਤੀ ਸਪੱਸ਼ਟ ਹੋਣ ਦੀ ਉਮੀਦ ਹੈ। ਉਮੀਦ ਹੈ ਕਿ ਦੇਰ ਸ਼ਾਮ ਤੱਕ ਸਾਰੀਆਂ 70 ਵਿਧਾਨ ਸਭਾ ਸੀਟਾਂ ਦੇ ਨਤੀਜੇ ਐਲਾਨ ਦਿੱਤੇ ਜਾਣਗੇ।

30 ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ

ਸਾਰੀਆਂ ਈਵੀਐਮਜ਼ ਨੂੰ 11 ਜ਼ਿਲ੍ਹਿਆਂ ਵਿੱਚ ਬਣੇ 70 ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਦੀ ਸੁਰੱਖਿਆ ਲਈ ਕਰੀਬ 30 ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ ਹਨ। ਸੀ.ਸੀ.ਟੀ.ਵੀ. ਤੋਂ ਇਲਾਵਾ ਅਬਜ਼ਰਵਰਾਂ ਅਤੇ ਮਾਈਕ੍ਰੋ ਅਬਜ਼ਰਵਰਾਂ ਦੁਆਰਾ ਵੀ ਗਿਣਤੀ ਕੇਂਦਰਾਂ ਦੀ ਨਿਗਰਾਨੀ ਕੀਤੀ ਜਾਵੇਗੀ। ਸਟਰਾਂਗ ਰੂਮ ਤੋਂ ਈਵੀਐਮਜ਼ ਨੂੰ ਬਾਹਰ ਲਿਆਉਣ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਦੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ। ਗਿਣਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੁੱਲ ਪੰਜ ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।