Home Blog Page 1193

ਮਹਾਕੁੰਭ ‘ਚ ਵਾਪਰੀ ਭਗਦੜ ਘਟਨਾ ‘ਤੇ ਭਾਜਪਾ ਸਾਂਸਦ ਹੇਮਾ ਮਾਲਿਨੀ ਨੇ ਦਿੱਤਾ ਵਿਵਾਦਿਤ ਬਿਆਨ, ਪੜੋ ਪੂਰੀ ਖਬਰ

0
hema

ਮਹਾਕੁੰਭ ‘ਚ ਵਾਪਰੀ ਭਗਦੜ ਘਟਨਾ ‘ਤੇ ਭਾਜਪਾ ਸਾਂਸਦ ਹੇਮਾ ਮਾਲਿਨੀ ਨੇ ਦਿੱਤਾ ਵਿਵਾਦਿਤ ਬਿਆਨ, ਪੜੋ ਪੂਰੀ ਖਬਰ

ਨਵੀ ਦਿੱਲੀ, 4 ਫਰਵਰੀ: ਬੀਤੀ ਦਿਨੀ 29 ਜਨਵਰੀ ਨੂੰ ਮੌਨੀ ਅਮਾਵਸਿਆ ਦੇ ਮੌਕੇ ‘ਤੇ ਪ੍ਰਯਾਗਰਾਜ ‘ਚ ਚੱਲ ਰਹੇ ਮਹਾਕੁੰਭ ‘ਚ ਭਗਦੜ ਮੱਚ ਗਈ ਸੀ। ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਅੰਕੜਿਆਂ ਮੁਤਾਬਕ ਘੱਟੋ-ਘੱਟ 30 ਲੋਕਾਂ ਦੀ ਜਾਨ ਚਲੀ ਗਈ ਅਤੇ 60 ਜ਼ਖਮੀ ਹੋ ਗਏ। ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਕਿਹਾ ਕਿ ਮਹਾਕੁੰਭ ‘ਚ ਭਗਦੜ ਕੋਈ ਵੱਡੀ ਘਟਨਾ ਨਹੀਂ ਸੀ। ਇਸ ਨੂੰ ਵਧਾ-ਚੜ੍ਹਾ ਕੇ ਦਿਖਾਇਆ ਗਿਆ।

ਵਧਾ-ਚੜ੍ਹਾ ਕੇ ਕੀਤਾ ਜਾ ਰਿਹਾ ਪੇਸ਼

ਹੇਮਾ ਮਾਲਿਨੀ ਨੇ ਸੰਸਦ ਭਵਨ ਕੰਪਲੈਕਸ ‘ਚ ਕਿਹਾ, “ਅਸੀਂ ਕੁੰਭ ‘ਚ ਗਏ, ਇਸ਼ਨਾਨ ਕੀਤਾ, ਸਭ ਕੁਝ ਠੀਕ ਤਰ੍ਹਾਂ ਨਾਲ ਪ੍ਰਬੰਧਿਤ ਕੀਤਾ ਗਿਆ ਹੈ।” ਇਹ ਸੱਚ ਹੈ ਕਿ ਘਟਨਾ (ਭਗਦੜ) ਵਾਪਰੀ, ਇਨ੍ਹਾਂ ਕੁਝ ਵੱਡਾ ਨਹੀਂ ਹੋਇਆ, ਇਸ ਨੂੰ ਵਧਾ-ਚੜ੍ਹਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ “ਬਹੁਤ ਸਾਰੇ ਲੋਕ ਆ ਰਹੇ ਹਨ, ਇਸ ਲਈ ਸੰਭਾਲਣਾ ਬਹੁਤ ਮੁਸ਼ਕਲ ਹੈ ਪਰ ਅਸੀਂ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਾਂ”

ਸੰਸਦ ਦੇ ਦੋਹਾਂ ਸਦਨਾਂ ‘ਚ ਉਠਿਆ ‘ਮਹਾਕੁੰਭ ‘ਚ ਭਗਦੜ’ ਦਾ ਮੁੱਦਾ

ਦੱਸ ਦਈਏ ਕਿ ਮੰਗਲਵਾਰ ਨੂੰ ਸੰਸਦ ਦੇ ਦੋਹਾਂ ਸਦਨਾਂ ‘ਚ ‘ਮਹਾਕੁੰਭ ‘ਚ ਭਗਦੜ’ ਦਾ ਮੁੱਦਾ ਉਠਿਆ। ਸਮਾਜਵਾਦੀ ਪਾਰਟੀ ਦੇ ਆਗੂ ਅਖਿਲੇਸ਼ ਯਾਦਵ ਨੇ ਦੋਸ਼ ਲਾਇਆ ਕਿ ਸਰਕਾਰ ਭਗਦੜ ਵਿੱਚ ਮਰਨ ਵਾਲਿਆਂ ਦੀ ਗਿਣਤੀ ਨੂੰ ਲੁਕਾ ਰਹੀ ਹੈ ਅਤੇ ਮੇਲੇ ਦੇ ਆਯੋਜਨ ਵਿੱਚ ‘ਕੁਪ੍ਰਬੰਧ’ ਨੂੰ ਛੁਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਅਮਰੀਕਾ ਵਿੱਚੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮੁੱਦਾ ਬਹੁਤ ਗੰਭੀਰ- ਕੈਬਨਿਟ ਮੰਤਰੀ ਧਾਲੀਵਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਸੱਤ ਮੈਂਬਰੀ ਕਮੇਟੀ ਦੀ ਹੋਈ ਅਹਿਮ ਮੀਟਿੰਗ, ਲਏ ਗਏ ਅਹਿਮ ਫੈਸਲੇ

0

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਸੱਤ ਮੈਂਬਰੀ ਕਮੇਟੀ ਦੀ ਹੋਈ ਅਹਿਮ ਮੀਟਿੰਗ, ਲਏ ਗਏ ਅਹਿਮ ਫੈਸਲੇ

ਚੰਡੀਗੜ੍ਹ, 4 ਫਰਵਰੀ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਵਿਖੇ ਹੋਈ। ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਮੈਂਬਰਾਂ ਦੀ ਦੂਜੀ ਮੀਟਿੰਗ 11 ਫਰਵਰੀ ਨੂੰ ਬਹਾਦਰਗੜ੍ਹ ਵਿੱਚ ਹੋਵੇਗੀ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਵੀ ਸੱਦਾ ਦਿੱਤਾ ਗਿਆ ਹੈ। ਇਸ ਕਮੇਟੀ ਦਾ ਮੁੱਖ ਉਦੇਸ਼ ਨਵੀਂ ਮੈਂਬਰਸ਼ਿਪ ਪ੍ਰਕਿਰਿਆ ਦੀ ਨਿਗਰਾਨੀ ਕਰਨਾ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਕੀਤੀ ਸਾਂਝੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਬਹਾਦਰਗੜ੍ਹ ਵਿਖੇ ਹੋਈ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਉਪਰੰਤ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸੱਤ ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਸੀ। ਇਹ ਮੀਟਿੰਗ ਬਹੁਤ ਹੀ ਸੁਹਿਰਦ ਮਾਹੌਲ ਵਿੱਚ ਹੋਈ, ਜਿਸ ਵਿੱਚ ਸਮੂਹ ਮੈਂਬਰਾਂ ਨੇ ਖੁੱਲ ਕੇ ਆਪਣੇ ਵਿਚਾਰ ਪ੍ਰਗਟ ਕੀਤੇ। ਦੱਸ ਦਈਏ ਕਿ ਕਮੇਟੀ ਮੈਂਬਰਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਚੇਅਰਮੈਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਇਕਬਾਲ ਸਿੰਘ ਝੂੰਦਾਂ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ, ਸਤਵੰਤ ਕੌਰ ਸ਼ਾਮਲ ਹਨ।

ਅਮਰੀਕਾ ਵਿੱਚੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮੁੱਦਾ ਬਹੁਤ ਗੰਭੀਰ- ਕੈਬਨਿਟ ਮੰਤਰੀ ਧਾਲੀਵਾਲ

 

ਅਮਰੀਕਾ ਵਿੱਚੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮੁੱਦਾ ਬਹੁਤ ਗੰਭੀਰ- ਕੈਬਨਿਟ ਮੰਤਰੀ ਧਾਲੀਵਾਲ

0

ਅਮਰੀਕਾ ਵਿੱਚੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮੁੱਦਾ ਬਹੁਤ ਗੰਭੀਰ- ਕੈਬਨਿਟ ਮੰਤਰੀ ਧਾਲੀਵਾਲ

ਅੰਮ੍ਰਿਤਸਰ, 4 ਫਰਵਰੀ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਰਹਿਣ ਵਾਲੇ ਵਿਦੇਸ਼ੀਆਂ ਨੂੰ ਦੇਸ਼ ਵਿੱਚੋਂ ਡਿਪੋਰਟ ਕਰਨ ਦੇ ਮੁੱਦੇ ਉੱਤੇ ਬੋਲਦੇ ਹੋਏ ਪੰਜਾਬ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜਿਨਾਂ ਕੋਲ ਪ੍ਰਵਾਸੀ ਭਾਰਤੀ ਮਾਮਲੇ ਮੰਤਰਾਲੇ ਦੀ ਜਿੰਮੇਵਾਰੀ ਹੈ, ਨੇ ਕਿਹਾ ਕਿ ਅਜਿਹਾ ਕੀਤਾ ਜਾਣਾ ਬਹੁਤ ਮੰਦਭਾਗਾ ਹੈ। ਉਹਨਾਂ ਕਿਹਾ ਕਿ ਅਮਰੀਕਾ ਵੱਲੋਂ ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ਦਾ ਮੁੱਦਾ ਬਹੁਤ ਗੰਭੀਰਤਾ ਨਾਲ ਸੈਂਟਰ ਸਰਕਾਰ ਨੂੰ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਅਗਲੇ ਹਫਤੇ ਇਸ ਮੁੱਦੇ ਉੱਤੇ ਭਾਰਤ ਦੇ ਵਿਦੇਸ਼ ਮੰਤਰੀ ਨਾਲ ਗੱਲਬਾਤ ਕਰਨ ਲਈ ਜਾ ਰਹੇ ਹਨ ਤਾਂ ਜੋ ਉਹਨਾਂ ਨੂੰ ਉੱਥੇ ਰਹਿ ਰਹੇ ਪ੍ਰਵਾਸੀ ਪੰਜਾਬੀਆਂ ਦੇ ਹਿੱਤਾਂ ਅਤੇ ਪਹਿਲੂਆਂ ਤੋਂ ਜਾਣੂ ਕਰਵਾਇਆ ਜਾ ਸਕੇ।

ਗੈਰ ਕਾਨੂੰਨੀ ਢੰਗਾਂ ਨਾਲ ਵਿਦੇਸ਼ਾਂ ਨੂੰ ਉਡਾਰੀ ਨਾ ਮਾਰਨ ਪੰਜਾਬੀ

ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਅਮਰੀਕਾ ਵਰਗੇ ਦੇਸ਼ ਨੂੰ ਅਜਿਹੀ ਪ੍ਰਥਾ ਨਹੀਂ ਸੀ ਪਾਉਣੀ ਚਾਹੀਦੀ , ਕਿਉਂਕਿ ਇਹਨਾਂ ਲੋਕਾਂ ਵਿੱਚੋਂ ਕਈ ਵਰਕ ਪਰਮਿਟ ਉੱਤੇ ਉੱਥੇ ਗਏ ਸਨ ਪਰ ਵਰਕ ਪਰਮਿਟ ਮੁੱਕਣ ਮਗਰੋਂ ਉਹ ਗੈਰ ਕਾਨੂੰਨੀ ਹੋ ਗਏ। ਇਸ ਤਰ੍ਹਾਂ ਕਈਆਂ ਨੇ ਗਲਤ ਰਸਤੇ ਅਮਰੀਕਾ ਵਿੱਚ ਦਾਖਲਾ ਲਿਆ ਪਰ ਉੱਥੇ ਲਗਾਤਾਰ ਮਿਹਨਤ ਕਰਕੇ ਅਮਰੀਕਾ ਦੀ ਅਰਥ ਵਿਵਸਥਾ ਵਿੱਚ ਯੋਗਦਾਨ ਪਾਇਆ। ਅਜਿਹੇ ਲੋਕਾਂ ਨੂੰ ਅਮਰੀਕਾ ਵਿੱਚ ਪੱਕੇ ਕੀਤੇ ਜਾਣਾ ਬਣਦਾ ਸੀ ਨਾ ਕਿ ਇਸ ਤਰ੍ਹਾਂ ਡਿਪੋਰਟ ਕਰਨਾ। ਓਨਾ ਕਿਹਾ ਕਿ ਮੈਂ ਸਾਰੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਗੈਰ ਕਾਨੂੰਨੀ ਢੰਗਾਂ ਨਾਲ ਵਿਦੇਸ਼ਾਂ ਨੂੰ ਉਡਾਰੀ ਨਾ ਮਾਰਨ।

ਹੁਨਰਮੰਦ ਹੋ ਕੇ ਵਿਦੇਸ਼ ਜਾਣਾ ਚਾਹੀਦਾ ਹੈ ਨਾ ਕਿ ਗਲਤ ਢੰਗ ਨਾਲ

ਉਹਨਾਂ ਕਿਹਾ ਕਿ ਪੜੇ ਲਿਖੇ ਅਤੇ ਹੁਨਰਮੰਦ ਬੰਦਿਆਂ ਦੀ ਸਾਰੇ ਸੰਸਾਰ ਵਿੱਚ ਲੋੜ ਹੈ ਅਤੇ ਲਗਭਗ ਸਾਰੇ ਦੇਸ਼ਾਂ ਨੇ ਹੀ ਅਜਿਹੇ ਹੁਨਰਮੰਦਾਂ ਲਈ ਆਪਣੇ ਦਰਵਾਜੇ ਖੋਲੇ ਹਨ, ਸੋ ਸਾਨੂੰ ਇੱਥੋਂ ਹੁਨਰਮੰਦ ਹੋ ਕੇ ਵਿਦੇਸ਼ ਜਾਣਾ ਚਾਹੀਦਾ ਹੈ ਨਾ ਕਿ ਗਲਤ ਢੰਗ ਨਾਲ ਟਰੈਵਲ ਏਜੰਟਾਂ ਦੇ ਮਗਰ ਲੱਗ ਕੇ ਵਿਦੇਸ਼ਾਂ ਵਿੱਚ ਉਡਾਰੀ ਮਾਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅੱਜ ਹਰੇਕ ਬੱਚਾ ਪੜ੍ਹਿਆ ਲਿਖਿਆ ਹੈ, ਉਸਦੇ ਹੱਥ ਵਿੱਚ ਮੋਬਾਈਲ ਹੈ, ਜੋ ਕਿ ਇੰਟਰਨੈਟ ਜਰੀਏ ਵਿਸ਼ਵ ਭਰ ਦੀ ਖਿੜਕੀ ਤੁਹਾਡੇ ਲਈ ਖੋਲਦਾ ਹੈ , ਇਸ ਲਈ ਜਿਸ ਵੀ ਦੇਸ਼ ਵਿੱਚ ਜਾਣਾ ਹੈ, ਪਹਿਲਾਂ ਉਸ ਬਾਰੇ ਪਤਾ ਕਰੋ ਕਿ ਉੱਥੇ ਜਾਣ ਦੇ ਕਾਨੂੰਨੀ ਢੰਗ ਕੀ ਹਨ , ਕਿਹੜੀ ਪੜ੍ਹਾਈ ਦੀ ਲੋੜ ਹੈ ਅਤੇ ਕਿਹੜੀ ਭਾਸ਼ਾ ਦੀ ਲੋੜ ਹੈ । ਉਹ ਸਿੱਖ ਕੇ ਇੱਥੋਂ ਜਾਓ ਤਾਂ ਹੀ ਤੁਸੀਂ ਕਮਾਈ ਕਰ ਸਕੋਗੇ ਅਤੇ ਵਧੀਆ ਢੰਗ ਨਾਲ ਆਪਣਾ ਜੀਵਨ ਬਸਰ ਕਰ ਸਕੋਗੇ।

ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ’ਤੇ ਹੋਈ Firing , ਕਾਰ ਸਵਾਰਾਂ ਨੇ ਦਿੱਤਾ ਘਟਨਾ ਨੂੰ ਅੰਜਾਮ

1992 ਦੇ ਝੂਠੇ ਪੁਲਿਸ ਮੁਕਾਬਲੇ ‘ਚ ਤਤਕਾਲੀ ਪੁਲਿਸ ਮੁਲਾਜ਼ਮਾਂ ਨੂੰ ਹੋਈ ਸਜ਼ਾ, ਪੜੋ ਅਦਾਲਤ ਨੇ ਸੁਣਾਇਆ ਕੀ ਫ਼ੈਸਲਾ

0

1992 ਦੇ ਝੂਠੇ ਪੁਲਿਸ ਮੁਕਾਬਲੇ ‘ਚ ਤਤਕਾਲੀ ਪੁਲਿਸ ਮੁਲਾਜ਼ਮਾਂ ਨੂੰ ਹੋਈ ਸਜ਼ਾ, ਪੜੋ ਅਦਾਲਤ ਨੇ ਸੁਣਾਇਆ ਕੀ ਫ਼ੈਸਲਾ

ਚੰਡੀਗੜ੍ਹ,4 ਫਰਵਰੀ : ਸਾਲ 1992 ਨਾਲ ਦੇ ਝੂਠੇ ਪੁਲਿਸ ਮੁਕਾਬਲੇ ਵਿੱਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਤਤਕਾਲੀ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾ ਦੇ ਦਿੱਤਾ ਸੀ। ਜਿਸ ਸਬੰਧੀ ਅੱਜ ਅਦਾਲਤ ਵਲੋਂ ਸਜ਼ਾ ਦਾ ਐਲਾਨ ਕਰ ਦਿੱਤਾ ਗਿਆ ਹੈ। ਕਰੀਬ 32 ਸਾਲ ਪਹਿਲਾਂ (1992 ਵਿੱਚ) ਬਲਦੇਵ ਸਿੰਘ ਉਰਫ਼ ਦੇਬਾ ਅਤੇ ਲਖਵਿੰਦਰ ਸਿੰਘ ਉਰਫ਼ ਲੱਖਾ ਦੇ ਝੂਠੇ ਮੁਕਾਬਲੇ ਦੇ ਕੇਸ ਵਿੱਚ ਦੋ ਸਾਬਕਾ ਪੁਲੀਸ ਮੁਲਾਜ਼ਮਾਂ ਨੂੰ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅੱਜ (4 ਫਰਵਰੀ) ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਸਜ਼ਾ ਸੁਣਾਈ

ਦੋਸ਼ੀਆਂ ਵਿੱਚ ਤਤਕਾਲੀ ਐਸਐਚਓ ਮਜੀਠਾ ਪੁਰਸ਼ੋਤਮ ਸਿੰਘ ਅਤੇ ਏਐਸਆਈ ਗੁਰਭਿੰਦਰ ਸਿੰਘ ਸ਼ਾਮਲ ਹਨ। ਉਨ੍ਹਾਂ ਨੂੰ ਕਤਲ ਅਤੇ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਸਜ਼ਾ ਸੁਣਾਈ ਗਈ ਹੈ, ਜਦਕਿ ਇੰਸਪੈਕਟਰ ਚਮਨ ਲਾਲ ਅਤੇ ਉਸ ਸਮੇਂ ਰਹੇ ਡੀਐੱਸਪੀ ਐੱਸਐੱਸ ਸਿੱਧੂ ਨੂੰ ਬਰੀ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਰੇ ਜਿਲ੍ਹਿਆਂ ਦੇ SSPs ਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ, ਇਹ ਨਿਰਦੇਸ਼ ਕੀਤੇ ਗਏ ਜਾਰੀ

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਭੈਣੀ ਬਾਸਕਰੇ ਦੇ ਬਲਦੇਵ ਸਿੰਘ ਦੇਬਾ ਜਦੋ ਫ਼ੌਜ ਤੋਂ ਛੁੱਟੀ ਆਇਆ ਹੋਇਆ ਸੀ। ਪੁਲੀਸ ਨੇ ਉਸ ਨੂੰ ਆਪਣੀ ਹਿਰਾਸਤ ਰੱਖਿਆ। ਇਸ ਤੋਂ ਬਾਅਦ ਉਸ ਨੂੰ ਝੂਠਾ ਪੁਲਿਸ ਮੁਕਾਬਲਾ ਦਿਖਾ ਕੇ ਮਾਰ ਦਿੱਤਾ ਗਿਆ। ਦੂਜਾ ਮਾਮਲਾ 16 ਸਾਲਾ ਨਾਬਾਲਗ ਲਖਵਿੰਦਰ ਸਿੰਘ ਨਾਲ ਸਬੰਧਤ ਸੀ। ਉਸ ਨੂੰ ਵੀ ਘਰੋਂ ਚੁੱਕ ਕੇ ਇਸੇ ਤਰ੍ਹਾਂ ਹਿਰਾਸਤ ‘ਚ ਰੱਖਿਆ ਗਿਆ ਅਤੇ ਬਾਅਦ ‘ਚ ਝੂਠਾ ਪੁਲਿਸ ਮੁਕਾਬਲਾ ਦਿਖਾ ਦਿੱਤਾ ਗਿਆ। ਸੀਬੀਆਈ ਨੇ ਜਾਂਚ ‘ਚ ਪਾਇਆ ਕਿ ਦੋਵਾਂ ਨੂੰ ਘਰੋਂ ਚੁੱਕ ਕੇ ਲਿਆਂਦਾ ਗਿਆ, ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ ਅਤੇ ਫਿਰ ਝੂਠੇ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ।

 

 

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਰੇ ਜਿਲ੍ਹਿਆਂ ਦੇ SSPs ਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ, ਇਹ ਨਿਰਦੇਸ਼ ਕੀਤੇ ਗਏ ਜਾਰੀ

0

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਰੇ ਜਿਲ੍ਹਿਆਂ ਦੇ SSPs ਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ, ਇਹ ਨਿਰਦੇਸ਼ ਕੀਤੇ ਗਏ ਜਾਰੀ

ਚੰਡੀਗੜ੍ਹ, 4 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਨੂੰਨ ਵਿਵਸਥਾ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ SSPs ਤੇ ਪੁਲਿਸ ਕਮਿਸ਼ਨਰਾਂ ਨਾਲ ਕੀਤੀ ਗਈ ਇਸ ਮੀਟਿੰਗ ਦੌਰਾਨ ਕਾਨੂੰਨ ਵਿਵਸਥਾ ਨਾਲ ਜੁੜੇ ਵੱਖ-ਵੱਖ ਮਸਲਿਆਂ ‘ਤੇ ਵਿਚਾਰ ਚਰਚਾ ਕੀਤੀ। ਸਭ ਤੋਂ ਪਹਿਲਾਂ ਤਾਂ ਨਸ਼ੇ ਨੂੰ ਲੈਕੇ ਹੋਰ ਸਖ਼ਤ ਹੋਣ ਲਈ ਨਿਰਦੇਸ਼ ਦਿਤੇ ਗਏ। ਨਾਲ ਹੀ ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਕੰਮ ਕਰਨ ਦੀ ਵਚਨਬੱਧਤਾ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤੇ।

ਅਪਰਾਧਾਂ ਨਾਲ ਨਜਿੱਠਣ ਲਈ ਰਣਨੀਤੀ

ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੀਟਿੰਗ ਵਿੱਚ ਮੁੱਖ ਸਕੱਤਰ ਵੀ ਹਾਜ਼ਰ ਸਨ। ਇਸ ਮੀਟਿੰਗ ਵਿੱਚ ਨਸ਼ਾ ਤਸਕਰੀ ਸਮੇਤ ਛੋਟੇ ਅਪਰਾਧਾਂ ਨਾਲ ਨਜਿੱਠਣ ਲਈ ਰਣਨੀਤੀ ਬਣਾਈ ਗਈ। ਦਸ ਹਜ਼ਾਰ ਮੁਲਾਜ਼ਮਾਂ ਦੀ ਭਰਤੀ ਅਤੇ ਕੈਮਰੇ ਲਾਉਣ ਦੇ ਪ੍ਰਾਜੈਕਟ ਦਾ ਜਾਇਜ਼ਾ ਲਿਆ ਗਿਆ। ਮੁੱਖ ਮੰਤਰੀ ਨੇ ਐਸਐਸਪੀਜ਼ ਨੂੰ ਵੱਧ ਤੋਂ ਵੱਧ ਖੇਤਰਾਂ ਵਿੱਚ ਜਾਣ ਲਈ ਸਪੱਸ਼ਟ ਨਿਰਦੇਸ਼ ਦਿੱਤੇ ਹਨ ਅਤੇ ਥਾਣਿਆਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ।

ਐਸਐਚਓਜ਼ ਨੂੰ ਮਿਲਣਗੀਆਂ ਨਵੀਆਂ ਗੱਡੀਆਂ

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਦਸ ਹਜ਼ਾਰ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਜਲਦੀ ਸ਼ੁਰੂ ਹੋ ਜਾਵੇਗੀ। ਭਰਤੀ ਲਈ ਪ੍ਰਵਾਨਗੀ ਦਿੱਤੀ ਗਈ ਹੈ। ਪੁਲਿਸ ਬੇੜੇ ਨੂੰ 30-35 ਸਾਲਾਂ ਬਾਅਦ ਪਹਿਲੀ ਵਾਰ ਅਪਗ੍ਰੇਡ ਕੀਤਾ ਗਿਆ ਹੈ। ਸਾਰੇ ਐਸਐਚਓਜ਼ ਨੂੰ ਨਵੀਆਂ ਗੱਡੀਆਂ ਦਿੱਤੀਆਂ ਗਈਆਂ ਹਨ। ਦੂਜੇ ਗੇੜ ਤਹਿਤ ਫਰਵਰੀ ਮਹੀਨੇ ਵਿੱਚ 140 ਐਸਐਚਓਜ਼ ਨੂੰ ਵਾਹਨ ਦਿੱਤੇ ਜਾਣਗੇ।

ਥਾਣਿਆਂ ‘ਤੇ ਹਮਲਿਆਂ ਦੇ ਮੁੱਦੇ ‘ਤੇ ਬੋਲੇ ​​ਡੀ.ਜੀ.ਪੀ

ਪੰਜਾਬ ਵਿੱਚ ਪੁਲਿਸ ਥਾਣਿਆਂ ‘ਤੇ ਹਮਲਿਆਂ ਬਾਰੇ ਪੁੱਛੇ ਜਾਣ ‘ਤੇ ਡੀਜੀਪੀ ਨੇ ਕਿਹਾ ਕਿ ਰਾਤ ਦੇ ਹਨੇਰੇ ਵਿੱਚ ਕੁਝ ਸੁੱਟਣਾ ਕਾਇਰਤਾ ਵਾਲਾ ਕੰਮ ਹੈ, ਜੇਕਰ ਕਿਸੇ ਵਿੱਚ ਹਿੰਮਤ ਹੈ ਤਾਂ ਉਹ ਅੱਗੇ ਆ ਕੇ ਅਜਿਹਾ ਕਰੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਇਨਾ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਭਾਰਤ-ਪਾਕਿਸਤਾਨ ਦੇ ਮੈਚ ਨੂੰ ਲੈ ਕੇ ਪ੍ਰਸ਼ੰਸ਼ਕਾਂ ਚ ਦੀਵਾਨਗੀ, ਕੁਝ ਹੀ ਮਿੰਟਾਂ ‘ਚ ਵਿਕੀਆਂ ਟਿਕਟਾਂ

ਭਾਰਤ-ਪਾਕਿਸਤਾਨ ਦੇ ਮੈਚ ਨੂੰ ਲੈ ਕੇ ਪ੍ਰਸ਼ੰਸ਼ਕਾਂ ਚ ਦੀਵਾਨਗੀ, ਕੁਝ ਹੀ ਮਿੰਟਾਂ ‘ਚ ਵਿਕੀਆਂ ਟਿਕਟਾਂ

0

ਭਾਰਤ-ਪਾਕਿਸਤਾਨ ਦੇ ਮੈਚ ਨੂੰ ਲੈ ਕੇ ਪ੍ਰਸ਼ੰਸ਼ਕਾਂ ਚ ਦੀਵਾਨਗੀ, ਕੁਝ ਹੀ ਮਿੰਟਾਂ ‘ਚ ਵਿਕੀਆਂ ਟਿਕਟਾਂ

ਨਵੀ ਦਿੱਲੀ : ਕ੍ਰਿਕਟ ਪ੍ਰਸ਼ੰਸਕ 19 ਫਰਵਰੀ ਤੋਂ ਹੋਣ ਵਾਲੀ ਚੈਂਪੀਅਨਸ ਟਰਾਫੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਪਰ ਦੁਬਈ ‘ਚ ਹੋਣ ਵਾਲੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਨੂੰ ਲੈ ਕੇ ਪ੍ਰਸ਼ੰਸਕਾਂ ‘ਚ ਕ੍ਰੇਜ਼ ਸਿਖਰਾਂ ‘ਤੇ ਹੈ। ਇਸ ਮੈਚ ਦੀਆਂ ਟਿਕਟਾਂ ਬੁਕਿੰਗ ਖੁੱਲਣ ਦੇ ਕੁਝ ਮਿੰਟਾਂ ਵਿੱਚ ਹੀ ਵਿਕ ਗਈਆਂ ਸਨ। ਦੋਵਾਂ ਟੀਮਾਂ ਵਿਚਾਲੇ ਗਰੁੱਪ ਗੇੜ ਦਾ ਮੈਚ 23 ਫਰਵਰੀ ਨੂੰ ਖੇਡਿਆ ਜਾਵੇਗਾ।

ਟਿਕਟਾਂ ਦੀ ਮੰਗ ਕਾਫੀ ਜ਼ਿਆਦਾ

ਭਾਰਤ ਨੂੰ ਚੈਂਪੀਅਨਸ ਟਰਾਫੀ ਦੇ ਆਪਣੇ ਮੈਚ ਦੁਬਈ ‘ਚ ਖੇਡਣੇ ਹਨ, ਜਿਸ ਕਾਰਨ ਪ੍ਰਸ਼ੰਸਕਾਂ ‘ਚ ਟਿਕਟਾਂ ਦੀ ਮੰਗ ਕਾਫੀ ਜ਼ਿਆਦਾ ਹੈ। ਜ਼ਿਆਦਾਤਰ ਟਿਕਟਾਂ ਵਿਕ ਚੁੱਕੀਆਂ ਹਨ। ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਨੂੰ ਲੈ ਕੇ ਪ੍ਰਸ਼ੰਸਕਾਂ ‘ਚ ਹਮੇਸ਼ਾ ਹੀ ਕ੍ਰੇਜ਼ ਰਹਿੰਦਾ ਹੈ ਪਰ ਹੁਣ ਤੱਕ ਟਿਕਟਾਂ ਨਾ ਖਰੀਦਣ ਵਾਲੇ ਪ੍ਰਸ਼ੰਸਕ ਨਿਰਾਸ਼ ਹਨ।ਕਿਉਂਕਿ ਇਸ ਮੈਚ ਦੀਆਂ ਟਿਕਟਾਂ ਵਿਕ ਚੁੱਕੀਆਂ ਹਨ।

ਇਹ ਵੀ ਪੜੋ : ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ’ਤੇ ਹੋਈ Firing , ਕਾਰ ਸਵਾਰਾਂ ਨੇ ਦਿੱਤਾ ਘਟਨਾ ਨੂੰ ਅੰਜਾਮ

ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਦੇ ਮੈਚਾਂ ਲਈ ਟਿਕਟਾਂ ਦੀ ਵਿਕਰੀ ਸੋਮਵਾਰ ਨੂੰ ਸਥਾਨਕ ਸਮੇਂ ਅਨੁਸਾਰ ਸ਼ਾਮ 4 ਵਜੇ ਭਾਵ ਭਾਰਤੀ ਸਮੇਂ ਅਨੁਸਾਰ ਸ਼ਾਮ 5:30 ਵਜੇ ਸ਼ੁਰੂ ਹੋਈ। ਦੁਬਈ ਕ੍ਰਿਕਟ ਸਟੇਡੀਅਮ ਦੀ ਜਨਰਲ ਸਟੈਂਡ ਟਿਕਟ 125 ਦਿਰਹਮ (ਕਰੀਬ 3000 ਹਜ਼ਾਰ ਰੁਪਏ) ਤੋਂ ਸ਼ੁਰੂ ਹੋਈ।ਆਈਸੀਸੀ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ ਦੀਆਂ ਟਿਕਟਾਂ ਦੁਬਈ ਵਿੱਚ ਹੋਣ ਵਾਲੇ ਪਹਿਲੇ ਸੈਮੀਫਾਈਨਲ ਮੈਚ ਤੋਂ ਬਾਅਦ ਉਪਲਬਧ ਹੋਣਗੀਆਂ।

ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ’ਤੇ ਹੋਈ Firing , ਕਾਰ ਸਵਾਰਾਂ ਨੇ ਦਿੱਤਾ ਘਟਨਾ ਨੂੰ ਅੰਜਾਮ

0

ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ’ਤੇ ਹੋਈ Firing , ਕਾਰ ਸਵਾਰਾਂ ਨੇ ਦਿੱਤਾ ਘਟਨਾ ਨੂੰ ਅੰਜਾਮ

ਫ਼ਿਰੋਜ਼ਪੁਰ, 4 ਜਨਵਰੀ: ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ‘ਤੇ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਬੀਤੀ ਰਾਤ ਵਾਪਰੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ ‘ਚ ਆ ਗਈ ਹੈ। ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਇਸ ਘਟਨਾ ‘ਚ ਕੁਲਬੀਰ ਜ਼ੀਰਾ ਦਾ ਬਚਾਅ ਰਿਹਾ।

ਪੁਲਿਸ ਟੀਮਾਂ ਕਰ ਰਹੀਆਂ ਹਨ ਹਰ ਪਹਿਲੂ ਤੋਂ ਜਾਂਚ

ਉਨ੍ਹਾਂ ਨੇ ਘਟਨਾ ਸੰਬੰਧੀ ਪੁਲੀਸ ਨੂੰ ਸ਼ਿਕਾਇਤ ਦੇ ਦਿੱਤੀ ਹੈ।ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਜੀਰਾ ਨੇ ਦੱਸਿਆ ਹੈ ਕਿ ਬੀਤੀ ਰਾਤ ਉਹ ਕਿਤੇ ਜਾ ਰਹੇ ਸਨ ਕਿ ਇਸ ਦੌਰਾਨ ਕ੍ਰੇਟਾ ਕਾਰ ‘ਚ ਉਨ੍ਹਾਂ ਦਾ ਪਿੱਛਾ ਕੀਤਾ ਗਿਆ। ਇਸ ਦੌਰਾਨ ਛੇ ਰਾਉਂਡ ਫਾਇਰ ਕੀਤੇ ਗਏ। ਹਾਲਾਂਕਿ, ਜਾਨੀ ਬਚਾਅ ਰਿਹਾ ਅਤੇ ਗੋਲੀ ਕਿਸੇ ਨੂੰ ਨਹੀਂ ਲੱਗੀ। ਉਨ੍ਹਾਂ ਵੱਲੋਂ ਇਸ ਸਬੰਧੀ ਕੰਟਰੋਲ ਰੂਮ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਨੂੰ ਲਿਖਤੀ ਸ਼ਿਕਾਇਤ ਵੀ ਦੇ ਦਿੱਤੀ ਗਈ ਹੈ।ਪੁਲਿਸ ਵੱਲੋਂ ਇਲਾਕੇ ਦੀਆਂ ਵੀਡੀਓਜ਼ ਚੈੱਕ ਕੀਤੀਆਂ ਜਾ ਰਹੀਆਂ ਹਨ। ਪੁਲਿਸ ਟੀਮਾਂ ਹਰ ਪਹਿਲੂ ਤੋਂ ਜਾਂਚ ਕਰ ਰਹੀਆਂ ਹਨ।

ਪ੍ਰਯਾਗਰਾਜ ਪਹੁੰਚੇ ਭੂਟਾਨ ਦੇ ਰਾਜਾ ਜਿਗਮੇ ਖੇਸਰ, ਸੀਐਮ ਯੋਗੀ ਨਾਲ ਸੰਗਮ ‘ਚ ਲਗਾਈ ਆਸਥਾ ਦੀ ਡੁਬਕੀ

ਪ੍ਰਯਾਗਰਾਜ ਪਹੁੰਚੇ ਭੂਟਾਨ ਦੇ ਰਾਜਾ ਜਿਗਮੇ ਖੇਸਰ, ਸੰਗਮ ‘ਚ ਲਗਾਈ ਆਸਥਾ ਦੀ ਡੁਬਕੀ

0

ਪ੍ਰਯਾਗਰਾਜ ਪਹੁੰਚੇ ਭੂਟਾਨ ਦੇ ਰਾਜਾ ਜਿਗਮੇ ਖੇਸਰ, ਸੰਗਮ ‘ਚ ਲਗਾਈ ਆਸਥਾ ਦੀ ਡੁਬਕੀ

ਨਵੀ ਦਿੱਲੀ, 4 ਜਨਵਰੀ : ਪ੍ਰਯਾਗਰਾਜ ‘ਚ ਆਯੋਜਿਤ ਮਹਾਕੁੰਭ ‘ਚ ਦੇਸ਼ ਵਿਦੇਸ਼ ਤੋਂ ਲੋਕ ਲਗਾਤਾਰ ਆ ਰਹੇ ਹਨ। ਇਸੇ ਸਿਲਸਿਲੇ ‘ਚ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਾਇਲ ਵਾਂਗਚੁਕ ਵੀ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ‘ਚ ਚੱਲ ਰਹੇ ਮਹਾਕੁੰਭ ‘ਚ ਪਹੁੰਚੇ ਹਨ। ਉਨ੍ਹਾਂ ਨੇ ਅੱਜ ਮੰਗਲਵਾਰ ਨੂੰ ਸੰਗਮ ‘ਚ ਇਸ਼ਨਾਨ ਕੀਤਾ। ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਮੌਜੂਦ ਸਨ।

ਆਸਥਾ ਦੀ ਡੁਬਕੀ ਲਗਾਉਣ ਤੋਂ ਬਾਅਦ ਸਾਰੇ ਮਹਿਮਾਨਾਂ ਨੇ ਗੰਗਾ ਪੂਜਾ ਅਤੇ ਗੰਗਾ ਆਰਤੀ ਵਿੱਚ ਵੀ ਹਿੱਸਾ ਲਿਆ। ਯੋਗੀ ਅਤੇ ਭੂਟਾਨ ਰਾਜਾ ਦੇ ਨਾਲ ਲਖਨਊ ਤੋਂ ਜਹਾਜ਼ ਰਾਹੀਂ ਬਮਰੌਲੀ ਹਵਾਈ ਅੱਡੇ ਪਹੁੰਚੇ। ਉਥੋਂ ਸੜਕ ਮਾਰਗ ਰਾਹੀਂ ਉਹ ਮਹਾਕੁੰਭ ਵਿਚ ਆਏ। ਅਰੈਲ ਘਾਟ ਤੋਂ ਕਿਸ਼ਤੀ ਵਿੱਚ ਸਵਾਰ ਹੋ ਕੇ ਸੰਗਮ ਜਾ ਕੇ ਇਸ਼ਨਾਨ ਕੀਤਾ। ਇਸ ਦੌਰਾਨ ਭੂਟਾਨ ਦੇ ਰਾਜੇ ਨੇ ਯੋਗੀ ਨਾਲ ਪੰਛੀਆਂ ਨੂੰ ਦਾਣਾ ਵੀ ਖੁਆਇਆ ਅਤੇ ਫੋਟੋ ਵੀ ਕਲਿੱਕ ਕਰਵਾਈਆ। ਭੂਟਾਨ ਦੇ ਰਾਜੇ ਨੇ ਕਿਹਾ, ਮੈਂ ਤੀਰਥਰਾਜ ਪ੍ਰਯਾਗ ਆ ਕੇ ਧੰਨ ਹੋ ਗਿਆ ਹਾਂ।”

ਪੰਜਾਬ ਸਰਕਾਰ ਵੱਲੋਂ 12 ਫਰਵਰੀ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਦਿੱਲੀ ‘ਚ ਵੋਟਿੰਗ ਤੋਂ ਇਕ ਦਿਨ ਪਹਿਲਾਂ CM ਆਤਿਸ਼ੀ ਖਿਲਾਫ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ

0

ਦਿੱਲੀ ‘ਚ ਵੋਟਿੰਗ ਤੋਂ ਇਕ ਦਿਨ ਪਹਿਲਾਂ CM ਆਤਿਸ਼ੀ ਖਿਲਾਫ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ

ਨਵੀ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਠੀਕ ਇਕ ਦਿਨ ਪਹਿਲਾਂ ਪੁਲਿਸ ਨੇ ਸੀਐਮ ਆਤਿਸ਼ੀ ਖਿਲਾਫ ਮਾਮਲਾ ਦਰਜ ਕੀਤਾ ਹੈ। CM ਆਤਿਸ਼ੀ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਭਾਜਪਾ ਉਮੀਦਵਾਰ ਰਮੇਸ਼ ਬਿਧੂੜੀ ਦੇ ਸਮਰਥਕ ਮਨੀਸ਼ ਬਿਧੂੜੀ ਦੇ ਖਿਲਾਫ ਵੀ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਹੈ।

ਇਹ ਹੈ ਮਾਮਲਾ

ਦਰਅਸਲ ਬੀਤੇ ਕੱਲ੍ਹ ਦਿੱਲੀ ਚੋਣ ਪ੍ਰਚਾਰ ਦਾ ਆਖ਼ਿਰੀ ਦਿਨ ਸੀ ਪਰ ਦੇਰ ਰਾਤ ਤੱਕ ਪਾਰਟੀ ਵਰਕਰ ਕਈ ਥਾਵਾਂ ‘ਤੇ ਚੋਣ ਪ੍ਰਚਾਰ ਕਰਦੇ ਦੇਖੇ ਗਏ। ਜਿਸ ਕਾਰਨ ਕਈ ਥਾਵਾਂ ‘ਤੇ ਹੰਗਾਮਾ ਹੋਇਆ। ਸਭ ਤੋਂ ਵੱਧ ਹੰਗਾਮਾ ਸੀਐਮ ਆਤਿਸ਼ੀ ਦੀ ਸੀਟ ਕਾਲਕਾਜੀ ਵਿੱਚ ਹੋਇਆ। ਜਿਸ ਤੋਂ ਬਾਅਦ ਪੁਲਸ ਨੇ ਗੋਵਿੰਦਪੁਰੀ ਥਾਣੇ ‘ਚ ਆਤਿਸ਼ੀ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ‘ਚ ਐੱਫ.ਆਈ.ਆਰ ਦਰਜ ਕੀਤੀ।

ਕੇਜਰੀਵਾਲ ਨੇ ਕੀਤਾ ਟਵੀਟ

ਆਤਿਸ਼ੀ ਖਿਲਾਫ ਦਰਜ ਕੀਤੇ ਜਾ ਰਹੇ MCC ਉਲੰਘਣਾ ਦੇ ਮਾਮਲੇ ‘ਤੇ ਸਾਬਕਾ ਸੀਐਮ ਕੇਜਰੀਵਾਲ ਨੇ ਲਿਖਿਆ “ਖੁੱਲ੍ਹੇਆਮ ਹੋ ਰਹੀ ਗੁੰਡਾਗਰਦੀ ਵਿਰੁੱਧ ਸ਼ਿਕਾਇਤ ਕਰਨ ‘ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਮੰਤਰੀ ਵਿਰੁੱਧ ਪੁਲਿਸ ਕੇਸ ਦਾਇਰ ਕੀਤਾ। ਇਸ ਲਈ ਹੁਣ ਇਹ ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਦਾ ਅਧਿਕਾਰਤ ਸਟੈਂਡ ਹੈ ।”

ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚ ਚੁੱਕਣ ਲਈ ਕੀਤੇ ਗਏ ਵਿਸ਼ੇਸ ਉਪਰਾਲੇ

ਪੰਜਾਬ ਸਰਕਾਰ ਵੱਲੋਂ 12 ਫਰਵਰੀ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

0
A holiday has been declared in these districts of Punjab on November 20

ਪੰਜਾਬ ਸਰਕਾਰ ਵੱਲੋਂ 12 ਫਰਵਰੀ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਚੰਡੀਗੜ੍ਹ, 4 ਫਰਵਰੀ 2025 – ਪੰਜਾਬ ਵਿੱਚ, ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਯਾਨੀ 12 ਫਰਵਰੀ ਨੂੰ ਛੁੱਟੀ ਰਹੇਗੀ। ਇਸ ਦਿਨ, ਸਰਕਾਰੀ ਸਕੂਲ, ਸਰਕਾਰੀ ਦਫ਼ਤਰ ਅਤੇ ਹੋਰ ਸਾਰੇ ਤਰ੍ਹਾਂ ਦੇ ਬੋਰਡ ਦਫ਼ਤਰ ਬੰਦ ਰਹਿਣਗੇ। ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਦਾ ਰਵਿਦਾਸ ਸਮਾਜ ਦੇ ਲੋਕਾਂ ਨੇ ਸਵਾਗਤ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ 12 ਫਰਵਰੀ ਨੂੰ ਦੇਸ਼ ਭਰ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਇਹ ਫੈਸਲਾ ਲਿਆ ਗਿਆ ਹੈ। ਪ੍ਰਕਾਸ਼ ਪੁਰਬ ਦੇ ਮੌਕੇ ‘ਤੇ, 11 ਫਰਵਰੀ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਹਿਰ ਵਿੱਚ ਨਗਰ ਕੀਰਤਨ ਕੱਢੇ ਜਾਣਗੇ।

ਇਹ ਵੀ ਪੜ੍ਹੋ…….ਨਣਦ ਨੇ ਆਪਣੀ ਭਾਬੀ ਦੀ ਸੁੰਨੀ ਗੋਦ ਭਰਨ ਲਈ 40 ਦਿਨਾਂ ਦੀ ਬੱਚੀ ਕੀਤੀ ਚੋਰੀ, ਪੁਲਿਸ ਨੇ 4 ਘੰਟਿਆਂ ਵਿੱਚ ਲੱਭੀ

ਇਹ ਐਲਾਨ ਕੀਤਾ ਗਿਆ ਸੀ ਕਿ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ 11 ਅਤੇ 12 ਫਰਵਰੀ ਨੂੰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਡੀਸੀ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਸੀ ਕਿ 12 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧ ਵਿੱਚ 11 ਫਰਵਰੀ ਨੂੰ ਵੱਖ-ਵੱਖ ਧਾਰਮਿਕ ਸੰਗਠਨਾਂ ਵੱਲੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ, ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਹ ਕਦਮ ਚੁੱਕਿਆ ਗਿਆ ਹੈ