Home Blog Page 1195

ਅੱਜ ਰੇਲਾਂ ਰੋਕਣਗੇ ਕਿਸਾਨ, 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ || Today News

0

ਅੱਜ ਰੇਲਾਂ ਰੋਕਣਗੇ ਕਿਸਾਨ, 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਹੀ ਵਿੱਚ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਨੌਕਰੀਆਂ ਅਤੇ ਮੁਆਵਜਿਆਂ, ਸ਼ੰਭੂ ਬਾਰਡਰ ਮੋਰਚੇ ਤੋਂ ਵਾਪਿਸ ਮੁੜਦੇ ਸਮੇਂ ਬੱਸ ਹਾਦਸੇ ਵਿੱਚ ਜਖਮੀ ਹੋਏ ਕਿਸਾਨਾਂ ਮਜਦੂਰਾਂ ਲਈ ਮੁਆਵਜੇ ਸਮੇਤ ਨਸ਼ਾਂ, ਪਰਾਲੀ, ਲੁੱਟਾਂ ਖੋਹਾਂ, ਭਾਰਤ ਮਾਲਾ ਪ੍ਰੋਜੈਕਟ ਸਬੰਧੀ ਮੁਸ਼ਕਿਲਾਂ, ਡੀ ਏ ਪੀ ਦੀ ਕਿੱਲਤ ਆਦਿ ਮਸਲਿਆਂ ਨੂੰ ਲੈ ਕੇ ਲੱਗੇ ਡੀਸੀ ਦਫ਼ਤਰ ਅੰਮ੍ਰਿਤਸਰ ਵਿਖੇ ਮੋਰਚੇ ਵਿਚ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਣ ਕਾਰਨ ਕਿਸਾਨਾਂ ਮਜਦੂਰਾਂ ਵੱਲੋਂ ਰੇਲ ਰੋਕੋ ਮੋਰਚੇ ਦਾ ਐਲਾਨ ਕਰ ਦਿੱਤਾ ਗਿਆ।

ਅਫ਼ਸਰਸਾਹੀ ਦਾ ਰਵਈਆ ਬਿਲਕੁਲ ਉਦਾਸੀਨ ਰਿਹਾ

ਆਗੂਆਂ ਦੱਸਿਆ ਕਿ ਅਫ਼ਸਰਸਾਹੀ ਦਾ ਰਵਈਆ ਬਿਲਕੁਲ ਉਦਾਸੀਨ ਰਿਹਾ, ਪ੍ਰਸ਼ਾਸ਼ਨ ਕੋਲ ਸ਼ਹੀਦ ਕਿਸਾਨਾਂ ਦੇ ਮੁਆਵਜਿਆ ਤੋਂ ਇਲਾਵਾ ਹੋਰ ਕਿਸੇ ਵੀ ਮੰਗ ਤੇ ਤਸੱਲੀਦਾਇਕ ਕਾਰਵਾਈ ਨਹੀਂ ਸੀ। ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਅਤੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਅਸੀਂ ਰੇਲ ਚੱਕਾ ਜਾਮ ਨਹੀਂ ਕਰਨਾ ਚਾਹੁੰਦੇ ਜਿਸਦੇ ਚਲਦੇ ਸਰਕਾਰ ਨੂੰ ਇੱਕ ਵਾਰ ਫਿਰ ਤੋਂ ਅੱਜ 12 ਵਜੇ ਤੱਕ ਸਮਾਂ ਦੇ ਰਹੇ ਹਾਂ, ਅੱਜ 12 ਵਜੇ ਤੱਕ ਕੋਈ ਰੇਲ ਜਾਮ ਨਹੀਂ ਹੋਏਗੀ ਪਰ ਅਗਰ ਸਰਕਾਰ ਮੰਗਾਂ ਦੀ ਸਥਿਤੀ ਚ ਸੁਧਾਰ ਨਹੀਂ ਕਰਦੀ ਤਾਂ ਅਸੀਂ 12 ਵਜੇ ਨੂੰ ਰੇਲ ਲਾਈਨ ਦੱਬਣ ਲਈ ਮਜਬੂਰ ਹੋਵਾਂਗੇ।

ਹਰਭਜਨ ਸਿੰਘ ETO ਵੱਲੋਂ ਬਕਾਇਆ ਅਦਾਇਗੀਆਂ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਦਾ ਐਲਾਨ

ਇਸ ਮੌਕੇ ਸਕੱਤਰ ਸਿੰਘ ਕੋਟਲਾ, ਬਾਜ ਸਿੰਘ ਸਾਰੰਗੜਾ, ਲਖਵਿੰਦਰ ਸਿੰਘ ਡਾਲਾ, ਕੁਲਜੀਤ ਸਿੰਘ ਘਨੂਪੁਰ ਕਾਲੇ, ਸਵਿੰਦਰ ਸਿੰਘ ਰੂਪੋਵਾਲੀ, ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਏਵਾਲ, ਸੁਖਦੇਵ ਸਿੰਘ ਚਾਟੀਵਿੰਡ, ਬਲਵਿੰਦਰ ਸਿੰਘ ਰੁਮਾਣਾਚੱਕ ਮੰਗਜੀਤ ਸਿੰਘ ਸਿੱਧਵਾਂ, ਕੰਵਰਦਲੀਪ ਸੈਦੋਲੇਹਲ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਮਜਦੂਰ ਅਤੇ ਔਰਤਾਂ ਹਾਜ਼ਿਰ ਹੋਏ।

ਹਰਭਜਨ ਸਿੰਘ ETO ਵੱਲੋਂ ਬਕਾਇਆ ਅਦਾਇਗੀਆਂ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਦਾ ਐਲਾਨ

0

ਹਰਭਜਨ ਸਿੰਘ ETO ਵੱਲੋਂ ਬਕਾਇਆ ਅਦਾਇਗੀਆਂ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਦਾ ਐਲਾਨ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਉਦਯੋਗਿਕ, ਘਰੇਲੂ ਅਤੇ ਵਪਾਰਕ ਸਮੇਤ ਸਾਰੇ ਖਪਤਕਾਰਾਂ ਲਈ ਬਕਾਇਆ ਰਕਮਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਤਿੰਨ ਮਹੀਨਿਆਂ ਲਈ ਸ਼ੁਰੂ ਕੀਤੀ ਗਈ ਯਕਮੁਸ਼ਤ ਨਿਪਟਾਰਾ ਯੋਜਨਾ (ਓ.ਟੀ.ਐੱਸ.) ਦਾ ਐਲਾਨ ਕੀਤਾ। ਇਹ ਯੋਜਨਾ ਸਭਨਾ ਖਪਤਕਾਰਾਂ ਲਈ ਲਾਗੂ ਹੋਵੇਗੀ ਭਾਵੇਂ ਉਨ੍ਹਾਂ ਦਾ ਕੁਨੈਕਸ਼ਨ ਚੱਲ ਰਿਹਾ ਹੋਵੇ ਜਾਂ ਕੱਟਿਆ ਗਿਆ ਹੋਵੇ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸਕੀਮ ਬਿਜਲੀ ਖਪਤਕਾਰਾਂ ਲਈ ਇੱਕ ਸੁਨਹਿਰੀ ਮੌਕਾ ਪੇਸ਼ ਕਰਦੀ ਹੈ, ਜਿਸ ਰਾਹੀਂ 22 ਦਸੰਬਰ 2024 ਤੱਕ ਬਕਾਇਆ ਨਿਪਟਾਉਣ ਲਈ ਆਸਾਨ ਸ਼ਰਤਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਓ.ਟੀ.ਐਸ ਸਕੀਮ ਦੇ ਤਹਿਤ, ਮੌਜੂਦਾ 18% ਮਿਸ਼ਰਿਤ ਵਿਆਜ ਦੇ ਮੁਕਾਬਲੇ ਬਕਾਇਆ ਡਿਫਾਲਟਿੰਗ ਰਕਮ ‘ਤੇ 9% ਦਾ ਸਧਾਰਨ ਵਿਆਜ ਅਤੇ ਅਦਾਲਤੀ ਮਾਮਲਿਆਂ ਵਿੱਚ ਸ਼ਾਮਲ ਹੋਣ ਵਾਲੇ ਖਪਤਕਾਰਾਂ ਲਈ 10% ਦਾ ਸਾਧਾਰਨ ਵਿਆਜ ਵਸੂਲਿਆ ਜਾਵੇਗਾ। ਇਸ ਤੋਂ ਇਲਾਵਾ, ਛੇ ਮਹੀਨਿਆਂ ਤੋਂ ਘੱਟ ਮਿਆਦਾਂ ਲਈ ਫਿਕਸਡ ਖਰਚੇ ਮੁਆਫ ਕੀਤੇ ਜਾਣਗੇ, ਅਤੇ ਛੇ ਮਹੀਨਿਆਂ ਤੋਂ ਵੱਧ ਦੀ ਮਿਆਦ ਲਈ ਸਿਰਫ ਛੇ ਮਹੀਨਿਆਂ ਦੇ ਫਿਕਸਡ ਖਰਚੇ ਲਾਗੂ ਕੀਤੇ ਜਾਣਗੇ।

ਮੌਜੂਦਾ ਹਦਾਇਤਾਂ ਅਨੁਸਾਰ ਕਿਸ਼ਤਾਂ ਵਿੱਚ ਭੁਗਤਾਨ ਦੀ ਕੋਈ ਸਹੂਲਤ ਨਹੀਂ

ਹੋਰ ਜਾਣਕਾਰੀ ਦਿੰਦਿਆਂ, ਬਿਜਲੀ ਮੰਤਰੀ ਨੇ ਕਿਹਾ ਕਿ ਓ.ਟੀ.ਐਸ. ਸਕੀਮ ਚਾਰ ਕਿਸ਼ਤਾਂ ਵਿੱਚ ਭੁਗਤਾਨ ਕਰਨ ਦੀ ਸਹੂਲਤ ਵੀ ਪੇਸ਼ ਕਰਦੀ ਹੈ, ਜਦੋਂ ਕਿ ਮੌਜੂਦਾ ਹਦਾਇਤਾਂ ਅਨੁਸਾਰ ਕਿਸ਼ਤਾਂ ਵਿੱਚ ਭੁਗਤਾਨ ਦੀ ਕੋਈ ਸਹੂਲਤ ਨਹੀਂ ਹੈ। ਇਸ ਤੋਂ ਇਲਾਵਾ, ਜੇਕਰ ਰਕਮ ਇਕਮੁਸ਼ਤ ਅਦਾ ਕੀਤੀ ਜਾਂਦੀ ਹੈ ਤਾਂ ਬਕਾਇਆ ਵਾਧੂ ਸੁਰੱਖਿਆ (ਖਪਤ) ਲਈ ਲਗਾਏ ਗਏ ਜੁਰਮਾਨੇ ਨੂੰ ਮੁਆਫ ਕਰ ਦਿੱਤਾ ਜਾਵੇਗਾ।

ਲਾਅ ਯੂਨੀਵਰਸਿਟੀ ਅਗਲੇ ਹੁਕਮਾਂ ਤੱਕ ਬੰਦ, ਜਾਣੋ ਪੂਰਾ ਮਾਮਲਾ

ਬਿਜਲੀ ਮੰਤਰੀ ਨੇ ਕਿਹਾ ਕਿ ਬਕਾਇਆ ਅਦਾਲਤੀ ਕੇਸਾਂ ਵਾਲੇ ਖਪਤਕਾਰ ਵੀ ਇਸ ਸਕੀਮ ਦਾ ਲਾਭ ਲੈ ਸਕਦੇ ਹਨ, ਅਤੇ ਕੇਸਾਂ ਦਾ ਨਿਪਟਾਰਾ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਓ.ਟੀ.ਐਸ ਸਕੀਮ ਦਾ ਮੁੱਖ ਪਹਿਲੂ ਇਹ ਹੈ ਕਿ ਇਹ ਮਾਮਲੇ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਂਦੀ ਹੈ।

ਬਿਜਲੀ ਵਿਭਾਗ ਆਪਣੇ ਖਪਤਕਾਰਾਂ ਦੀ ਹਰ ਸੰਭਵ ਸੇਵਾ ਕਰਨ ਲਈ ਹਮੇਸ਼ਾ ਵਚਨਬੱਧ

ਖਪਤਕਾਰਾਂ ਨੂੰ ਆਪਣੀਆਂ ਬਕਾਇਆ ਰਕਮਾਂ ਦਾ ਆਸਾਨ ਸ਼ਰਤਾਂ ‘ਤੇ ਨਿਪਟਾਰਾ ਕਰਨ ਲਈ ਇਸ ਮੌਕੇ ਦਾ ਲਾਭ ਉਠਾਉਣ ਵਾਸਤੇ ਪ੍ਰੇਰਿਤ ਕਰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਬਿਜਲੀ ਵਿਭਾਗ ਆਪਣੇ ਖਪਤਕਾਰਾਂ ਦੀ ਹਰ ਸੰਭਵ ਸੇਵਾ ਕਰਨ ਲਈ ਹਮੇਸ਼ਾ ਵਚਨਬੱਧ ਹੈ।

ਬੀਤੇ ਦਿਨ ਦੀ ਚੋਣਵੀਆਂ ਖਬਰਾਂ 25-9-2024

0

ਬੀਤੇ ਦਿਨ ਦੀ ਚੋਣਵੀਆਂ ਖਬਰਾਂ 25-9-2024

ਲਾਅ ਯੂਨੀਵਰਸਿਟੀ ਅਗਲੇ ਹੁਕਮਾਂ ਤੱਕ ਬੰਦ, ਜਾਣੋ ਪੂਰਾ ਮਾਮਲਾ

ਵਾਈਸ-ਚਾਂਸਲਰ ਦੇ ਖਿਲਾਫ਼ ਚੱਲ ਰਹੇ ਵਿਦਿਆਰਥੀਆਂ ਦੇ ਵਿਰੋਧ ਦੇ ਵਿਚਕਾਰ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ (ਆਰਜੀਐਨਯੂਐਲ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਅਗਲੇ ਹੁਕਮਾਂ ਤੱਕ ਸੰਸਥਾ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ। ਇਹ ਵੀ ਪੜ੍ਹੋ:

‘ਮਿਸ਼ਨ ਰੋਜ਼ਗਾਰ’ ਦੇ ਤਹਿਤ ਸਿਹਤ ਮੰਤਰੀ ਡਾ. ਬਲਬੀਰ ਨੇ 586 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ ਹੈ।  ਇਹ ਵੀ ਪੜ੍ਹੋ:

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਪੁਲਿਸ ‘ਤੇ ਡਿੱਗੀ ਗਾਜ਼, ਕਾਰਨ ਦੱਸੋ ਨੋਟਿਸ ਜਾਰੀ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਨੇ ਮੁਹਾਲੀ ਵਿੱਚ ਤਾਇਨਾਤ ਐਸਐਸਪੀ, ਐਸਪੀ, ਸੀਆਈਏ ਇੰਚਾਰਜ ਡੀਐਸਪੀ ਅਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਇਹ ਵੀ ਪੜ੍ਹੋ:

CM ਮਾਨ ਨੇ ਨਵੇਂ ਕੈਬਨਿਟ ਮੰਤਰੀਆਂ ਨਾਲ ਕੀਤੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਰਿਹਾਇਸ਼ ਵਿਖੇ ਪੰਜਾਬ ਕੈਬਨਿਟ ਦੇ ਨਵੇਂ ਸਾਥੀਆਂ ਨਾਲ ਮੁਲਾਕਾਤ ਕੀਤੀ ਤੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ… ਇਹ ਵੀ ਪੜ੍ਹੋ:

ਹਰਿਆਣਾ ਵਿਧਾਨ ਸਭਾ ਚੋਣਾਂ ਚੰਡੀਗੜ੍ਹ ‘ਚ 30 ਲੱਖ ਦੀ ਸ਼ਰਾਬ ਫੜੀ

ਹਰਿਆਣਾ ਵਿਧਾਨ ਸਭਾ ਚੋਣਾਂ 2024 ਨੇੜੇ ਆਉਂਦੇ ਹੀ ਚੰਡੀਗੜ੍ਹ ਪ੍ਰਸ਼ਾਸਨ ਦੇ ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ‘ਤੇ ਸਖ਼ਤ ਨਜ਼ਰ ਰੱਖਦੇ ਹੋਏ ਵੱਡੇ ਪੱਧਰ ‘ਤੇ ਛਾਪੇਮਾਰੀ ਮੁਹਿੰਮ ਸ਼ੁਰੂ ਕੀਤੀ ਹੈ। ਇਹ ਵੀ ਪੜ੍ਹੋ:

ਅੱਜ ਦਾ ਹੁਕਮਨਾਮਾ

0

ਅੱਜ ਦਾ ਹੁਕਮਨਾਮਾ

Ajj da Hukamnama Sri Darbar Sahib: ਟੋਡੀ ਮਹਲਾ ੫ ਘਰੁ ੨ ਦੁਪਦੇ

ੴ ਸਤਿਗੁਰ ਪ੍ਰਸਾਦਿ॥

ਮਾਗਉ ਦਾਨੁ ਠਾਕੁਰ ਨਾਮ ॥

ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥

ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥

ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥

ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥

ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਬੁੱਧਵਾਰ, ੧੦ ਅੱਸੂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੭੧੩)

ਪੰਜਾਬੀ ਵਿਆਖਿਆ:

ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ॥

ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧। ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ।੨।੧।੬।

ਲਾਅ ਯੂਨੀਵਰਸਿਟੀ ਅਗਲੇ ਹੁਕਮਾਂ ਤੱਕ ਬੰਦ, ਜਾਣੋ ਪੂਰਾ ਮਾਮਲਾ

0

ਲਾਅ ਯੂਨੀਵਰਸਿਟੀ ਅਗਲੇ ਹੁਕਮਾਂ ਤੱਕ ਬੰਦ, ਜਾਣੋ ਪੂਰਾ ਮਾਮਲਾ

ਵਾਈਸ-ਚਾਂਸਲਰ ਦੇ ਖਿਲਾਫ਼ ਚੱਲ ਰਹੇ ਵਿਦਿਆਰਥੀਆਂ ਦੇ ਵਿਰੋਧ ਦੇ ਵਿਚਕਾਰ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ (ਆਰਜੀਐਨਯੂਐਲ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਅਗਲੇ ਹੁਕਮਾਂ ਤੱਕ ਸੰਸਥਾ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ।  ਵਿਦਿਆਰਥੀਆਂ ਨੇ ਆਪਣੇ ਹੋਸਟਲ ਵਿਚ ਵਿਦਿਆਰਥਣਾਂ ਦੀ ਨਿੱਜਤਾ ਦੀ ਕਥਿਤ ਤੌਰ ‘ਤੇ ਉਲੰਘਣਾ ਕਰਨ ਲਈ ਉਪ-ਕੁਲਪਤੀ ਵਿਰੁੱਧ ਪ੍ਰਦਰਸ਼ਨ ਕੀਤਾ ਸੀ।

ਵਿਦਿਆਰਥੀਆਂ ਦੇ ਅਨੁਸਾਰ, ਵਾਈਸ-ਚਾਂਸਲਰ ਨੇ ਕਥਿਤ ਤੌਰ ‘ਤੇ ਲੜਕੀਆਂ ਦੇ ਹੋਸਟਲ ਦੀ ਅਚਨਚੇਤ ਜਾਂਚ ਕੀਤੀ ਸੀ ਅਤੇ ਲੜਕੀਆਂ ਦੇ ਡਰੈਸਿੰਗ ਸੈਂਸ ‘ਤੇ ਸਵਾਲ ਉਠਾਏ ਸਨ, ਇਸ ਤਰ੍ਹਾਂ ਉਨ੍ਹਾਂ ਦੀ ਨਿੱਜਤਾ ਦੀ ਉਲੰਘਣਾ ਕੀਤੀ ਗਈ ਸੀ।

ਆਮ ਆਦਮੀ ਕਲੀਨਿਕ ਨਾਲ ਪੰਜਾਬ ‘ਚ ਆਈ ਸਿਹਤ ਕ੍ਰਾਂਤੀ, ਪ੍ਰਤਾਪ ਬਾਜਵਾ ਵੀ ਦੇਖਣ ਕਿਵੇਂ ਹੁੰਦਾ ਕਲੀਨਕਾਂ ‘ਚ ਕੰਮ: ਨੀਲ ਗਰਗ

ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਯੂਨੀਵਰਸਿਟੀ ਕੈਂਪਸ ਵਿੱਚ ਉਪ ਕੁਲਪਤੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ। ਯੂਨੀਵਰਸਿਟੀ  ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਘੇਰਾਬੰਦੀ ਕੀਤੀ ਅਤੇ ਵੀਸੀ ਦੇ ਘਰ ਦੇ ਸਾਹਮਣੇ ਰਾਤ ਕੱਟੀ, ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ।

ਸੁਰੱਖਿਆ ਗਾਰਡਾਂ ਨੇ ਯੂਨੀਵਰਸਿਟੀ ਦੇ ਮੁੱਖ ਗੇਟਾਂ ‘ਤੇ ਬੈਰੀਕੇਡ ਲਗਾ ਦਿੱਤੇ

ਸੋਮਵਾਰ ਨੂੰ ਅੰਦੋਲਨਕਾਰੀ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਅਧਿਕਾਰੀਆਂ ਵਿਚਾਲੇ ਹੋਈ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲ ਸਕਿਆ। ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਗਾਰਡਾਂ ਨੇ ਯੂਨੀਵਰਸਿਟੀ ਦੇ ਮੁੱਖ ਗੇਟਾਂ ‘ਤੇ ਬੈਰੀਕੇਡ ਲਗਾ ਦਿੱਤੇ ਸਨ ਅਤੇ ਕਿਸੇ ਵੀ ਬਾਹਰੀ ਵਿਅਕਤੀ ਨੂੰ ਯੂਨੀਵਰਸਿਟੀ ਕੰਪਲੈਕਸ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।

‘ਮਿਸ਼ਨ ਰੋਜ਼ਗਾਰ’ ਦੇ ਤਹਿਤ ਸਿਹਤ ਮੰਤਰੀ ਡਾ. ਬਲਬੀਰ ਨੇ 586 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ || Punjab News

0

‘ਮਿਸ਼ਨ ਰੋਜ਼ਗਾਰ’ ਦੇ ਤਹਿਤ ਸਿਹਤ ਮੰਤਰੀ ਡਾ. ਬਲਬੀਰ ਨੇ 586 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ ਹੈ। ਇੱਥੇ ਟੈਗੋਰ ਥੀਏਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 586 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਨੂੰ ਵੱਡੀ ਪ੍ਰਾਪਤੀ ਦੱਸਿਆ, ਜੋ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਮਿਸ਼ਨ ਰੋਜ਼ਗਾਰ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਦੱਸਣਯੋਗ ਹੈ ਕਿ ਨਵੇਂ ਭਰਤੀ ਹੋਏ ਉਮੀਦਵਾਰਾਂ ਵਿੱਚ 558 ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਜਾਂ ਸਹਾਇਕ ਨਰਸ ਦਾਈਆਂ (ਏ.ਐਨ.ਐਮਜ਼), 14 ਓਫਥਲਮਿਕ (ਅੱਖਾਂ ਦੀਆਂ ਬਿਮਾਰੀਆਂ ਨਾਲ ਸਬੰਧਤ) ਅਫ਼ਸਰ, ਛੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਗ੍ਰੇਡ-2, ਤਿੰਨ ਸਟੈਨੋਗ੍ਰਾਫਰ ਅਤੇ ਪੰਜ ਵਾਰਡ ਅਟੈਂਡੈਂਟ (ਤਰਸ ਦੇ ਆਧਾਰ ‘ਤੇ) ਸ਼ਾਮਲ ਹਨ।

ਆਮ ਆਦਮੀ ਕਲੀਨਿਕ ਨਾਲ ਪੰਜਾਬ ‘ਚ ਆਈ ਸਿਹਤ ਕ੍ਰਾਂਤੀ, ਪ੍ਰਤਾਪ ਬਾਜਵਾ ਵੀ ਦੇਖਣ ਕਿਵੇਂ ਹੁੰਦਾ ਕਲੀਨਕਾਂ ‘ਚ ਕੰਮ: ਨੀਲ ਗਰਗ

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੜਾਅਵਾਰ 1390 ਡਾਕਟਰਾਂ ਦੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ ਪਹਿਲੇ ਪੜਾਅ ਵਿੱਚ 400 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ 435 ਹਾਊਸ ਸਰਜਨਾਂ ਦੀ ਨਿਯੁਕਤੀ ਵੀ ਪ੍ਰਕਿਰਿਆ ਅਧੀਨ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵਿੱਚ ਅੱਜ ਭਰਤੀ ਹੋਏ 586 ਉਮੀਦਵਾਰਾਂ ਸਮੇਤ ਕੁੱਲ 1910 ਨਵੇਂ ਉਮੀਦਵਾਰਾਂ ਦੀ ਭਰਤੀ ਕੀਤੀ ਗਈ ਹੈ ।

 428 ਹੋਰ ਉਮੀਦਵਾਰਾਂ ਨੂੰ ਜਲਦ ਹੀ ਸੌਂਪੇ ਜਾਣਗੇ ਨਿਯੁਕਤੀ ਪੱਤਰ

ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਵਿੱਚ ਨਵੀਂ ਭਰਤੀ ਤਹਿਤ ਮਲਟੀਪਰਪਜ਼ ਹੈਲਥ ਵਰਕਰਾਂ (ਮਹਿਲਾਵਾਂ) ਦੀਆਂ ਕੁੱਲ 986 ਰੈਗੂਲਰ ਭਰਤੀਆਂ ਹੋਈਆਂ ਹਨ, ਜਿਨ੍ਹਾਂ ਵਿੱਚੋਂ 586 ਅੱਜ ਵਿਭਾਗ ਵਿੱਚ ਜੁਆਇਨ ਕਰ ਰਹੇ ਹਨ, ਜਦੋਂਕਿ 428 ਹੋਰ ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।

ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸੂਝ-ਬੂਝ ਦੇ ਆਧਾਰ ‘ਤੇ ਇਨ੍ਹਾਂ ਅਸਾਮੀਆਂ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚੋਂ ਨੌਜਵਾਨਾਂ ਦੇ ਪਰਵਾਸ ਨੂੰ ਪੁੱਠਾ ਗੇੜ ਪੈਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬਿਹਤਰ ਜੀਵਨ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਹੁਣ ਇੱਥੇ ਹੀ ਨੌਕਰੀਆਂ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ 30 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਦੇ ਨਾਲ ਹੀ 30 ਮਹੀਨਿਆਂ ਵਿੱਚ ਕਲੀਨਿਕਾਂ ਦੀ ਕੁੱਲ ਗਿਣਤੀ 872 ਹੋ ਗਈ ਹੈ ਅਤੇ 2 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਤੋਂ ਆਪਣਾ ਇਲਾਜ ਕਰਵਾ ਚੁੱਕੇ ਹਨ।

ਆਮ ਆਦਮੀ ਕਲੀਨਿਕ ਨਾਲ ਪੰਜਾਬ ‘ਚ ਆਈ ਸਿਹਤ ਕ੍ਰਾਂਤੀ, ਪ੍ਰਤਾਪ ਬਾਜਵਾ ਵੀ ਦੇਖਣ ਕਿਵੇਂ ਹੁੰਦਾ ਕਲੀਨਕਾਂ ‘ਚ ਕੰਮ: ਨੀਲ ਗਰਗ

0

ਆਮ ਆਦਮੀ ਕਲੀਨਿਕ ਨਾਲ ਪੰਜਾਬ ‘ਚ ਆਈ ਸਿਹਤ ਕ੍ਰਾਂਤੀ, ਪ੍ਰਤਾਪ ਬਾਜਵਾ ਵੀ ਦੇਖਣ ਕਿਵੇਂ ਹੁੰਦਾ ਕਲੀਨਕਾਂ ‘ਚ ਕੰਮ: ਨੀਲ ਗਰਗ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਮਾਨ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ 16 ਮਾਰਚ 2022 (ਜਿਸ ਦਿਨ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ) ਬਹੁਤ ਵੱਡੀ ਸਫਲਤਾ ਦਾ ਦਿਨ ਹੈ। ਪੰਜਾਬ ਲਈ ਟਰਨਿੰਗ ਪੁਆਇੰਟ ਸਾਬਤ ਹੋਇਆ।

ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ || Punjab News

ਮੰਗਲਵਾਰ ਨੂੰ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸੱਤਾ ਵਿਚ ਆਉਣ ਤੋਂ ਬਾਅਦ ਤਕਰੀਬਨ ਹਰ ਰੋਜ਼ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਮਿਲ ਰਹੇ ਹਨ। ਆਮ ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਹੋਵੇਗਾ ਕਿ ਨਹਿਰੀ ਪਾਣੀ ਸਾਰੇ ਖੇਤਾਂ ਤੱਕ ਪਹੁੰਚ ਸਕਦਾ ਹੈ, ਪਰ ਅੱਜ ਇਹ ਹਕੀਕਤ ਵਿੱਚ ਬਦਲ ਗਿਆ ਹੈ।

ਆਮ ਆਦਮੀ ਕਲੀਨਿਕ ਨਾਲ ਪੰਜਾਬ ਵਿੱਚ ਸਿਹਤ ਕ੍ਰਾਂਤੀ ਆਈ ਹੈ। ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਅਜਿਹੇ 872 ਕਲੀਨਿਕ ਖੋਲ੍ਹੇ ਗਏ ਹਨ ਜਿੱਥੇ ਹਰ ਰੋਜ਼ 60 ਹਜ਼ਾਰ ਦੇ ਕਰੀਬ ਲੋਕ ਆਪਣਾ ਇਲਾਜ ਕਰਵਾ ਰਹੇ ਹਨ।  ਕੱਲ੍ਹ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ 30 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ।  ਉਨ੍ਹਾਂ ਕਿਹਾ ਕਿ ਪਹਿਲਾਂ ਜੋ ਡਿਸਪੈਂਸਰੀ ਮੌਜੂਦ ਸੀ, ਉਹ ਸਿਰਫ਼ ਨਾਂ ਦੀ ਸੀ। ਉੱਥੇ ਇਲਾਜ ਦੀ ਕੋਈ ਸਹੂਲਤ ਨਹੀਂ ਸੀ।

 ਕਲੀਨਿਕਾਂ ਵਿੱਚ ਲੋਕਾਂ ਦਾ ਹੋ ਰਿਹਾ ਹੈ ਵਧੀਆ ਇਲਾਜ

ਆਮ ਆਦਮੀ ਕਲੀਨਿਕਾਂ ਕਾਰਨ ਜ਼ਿਲ੍ਹਾ ਹਸਪਤਾਲਾਂ ਅਤੇ ਹੋਰ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦੀ ਭੀੜ ਘਟ ਗਈ ਹੈ, ਜਿਸ ਕਾਰਨ ਉੱਥੇ ਵੀ ਲੋਕਾਂ ਦਾ ਵਧੀਆ ਇਲਾਜ ਹੋ ਰਿਹਾ ਹੈ ਕਿਉਂਕਿ ਹੁਣ ਖੰਘ-ਬੁਖਾਰ ਵਰਗੀਆਂ ਛੋਟੀਆਂ-ਮੋਟੀਆਂ ਬਿਮਾਰੀਆਂ ਕਾਰਨ ਮਾਹਿਰ ਡਾਕਟਰਾਂ ਦਾ ਸਮਾਂ ਖਰਾਬ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਇੱਕ ਅੰਤਰਰਾਸ਼ਟਰੀ ਸਰਵੇਖਣ ਵਿੱਚ ਪੰਜਾਬ  85 ਦੇਸ਼ਾਂ ਵਿੱਚੋਂ ਨੰਬਰ-1 ‘ਤੇ ਆਇਆ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਕਾਰਨ ਪੰਜਾਬ ਦੇ ਲੋਕਾਂ ਦੀ ਪਿਛਲੇ ਦੋ ਸਾਲਾਂ ਵਿੱਚ ਕਰੀਬ 1030 ਕਰੋੜ ਰੁਪਏ ਦੀ ਬੱਚਤ ਹੋਈ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਆਮ ਆਦਮੀ ਕਲੀਨਿਕਾਂ ਨੇ ਨਾ ਸਿਰਫ਼ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ, ਸਗੋਂ ਹਜ਼ਾਰਾਂ ਨੌਕਰੀਆਂ ਵੀ ਪੈਦਾ ਕੀਤੀਆਂ।  ਇਨ੍ਹਾਂ ਕਲੀਨਿਕਾਂ ਵਿੱਚ ਮੈਡੀਕਲ, ਪੈਰਾਮੈਡੀਕਲ ਅਤੇ ਹੋਰ ਸਟਾਫ਼ ਦੀ ਵੀ ਭਰਤੀ ਕੀਤੀ ਗਈ ਹੈ।

ਨੀਲ ਗਰਗ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕ ਦਾ ਲਾਭ ਉਠਾਉਣ ਅਤੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਲਈ ਪੈਸੇ ਜਾਰੀ ਕਰਨ ਦੀ ਵੀ ਅਪੀਲ ਕੀਤੀ।  ਉਨ੍ਹਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਤੁਹਾਡੇ ਹਲਕੇ ਵਿੱਚ ਇੱਕ ਆਮ ਆਦਮੀ ਦਾ ਕਲੀਨਿਕ ਵੀ ਹੈ, ਤੁਸੀਂ ਵੀ ਕਦੇ ਉੱਥੇ ਜਾ ਕੇ ਦੇਖੋ ਕਿ ‘ਆਪ’ ਸਰਕਾਰ ਨੇ ਸਿਹਤ ਦੇ ਖੇਤਰ ਵਿੱਚ ਕਿੰਨਾ ਵਧੀਆ ਕੰਮ ਕੀਤਾ ਹੈ।  ਉਨ੍ਹਾਂ ਕਿਹਾ ਕਿ ਪ੍ਰਤਾਪ ਬਾਜਵਾ ਸਰਕਾਰ ਨੂੰ ਸਵਾਲ ਕਰਦੇ ਹਨ ਪਰ ਜਦੋਂ ਅਸੀਂ ਜਵਾਬ ਦਿੰਦੇ ਹਾਂ ਤਾਂ ਉਹ ਕੁਝ ਨਹੀਂ ਕਹਿੰਦੇ। ਕੱਲ੍ਹ ਵੀ ਉਨ੍ਹਾਂ ਨੇ ਸਾਨੂੰ ਕੋਈ ਜਵਾਬ ਨਹੀਂ ਦਿੱਤਾ।

ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ || Punjab News

0

ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਜਿਕ ਤੇ ਭਾਈਚਾਰਕ ਸਮਾਗਮਾਂ ਵਿੱਚ ਤਹਿਦਿਲੀ ਨਾਲ ਸੇਵਾਵਾਂ ਨਿਭਾਉਣ ਲਈ ਮਾਣ ਭੱਤਾ ਦੇਣ ਦੇ ਮੱਦੇਨਜ਼ਰ 22.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2024-25 ਦੌਰਾਨ ਸਾਲ 2021-22, 2022-23, ਅਤੇ 30 ਸਤੰਬਰ 2024 ਤੱਕ ਕਰਵਾਏ ਗਏ ਸਮਾਜਿਕ ਸਮਾਗਮਾਂ ਲਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 22.33 ਕਰੋੜ ਰੁਪਏ ਅਲਾਟ ਕੀਤੇ ਗਏ ਹਨ ।

ਜੰਮੂ-ਕਸ਼ਮੀਰ ਵਿਧਾਨਸਭਾ ਚੋਣਾਂ: ਦੂਜੇ ਪੜਾਅ ਦੀਆਂ 26 ਸੀਟਾਂ ‘ਤੇ ਭਲਕੇ ਵੋਟਿੰਗ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਹਰ ਮਹੀਨੇ ਦੀ 14 ਅਤੇ 28 ਤਰੀਕ ਨੂੰ ਸਮਾਜ ਅਧਾਰਤ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਗਰਭਵਤੀ ਮਾਵਾਂ ਦੀ ਗੋਦ ਭਰਾਈ ਲਈ ਅਤੇ ਦੁੱਧ ਚੁੰਘਦੇ ਬਾਲਾਂ ਦੀਆਂ ਮਾਵਾਂ (ਚੁੰਘਾਵੀਆਂ)  ਨੂੰ ਐਸ.ਐਨ.ਪੀ. ਵੰਡਣ ਲਈ ਸਮਾਰੋਹ ਵੀ ਆਯੋਜਿਤ ਕੀਤੇ ਜਾਂਦੇ ਹਨ। ਆਂਗਣਵਾੜੀ ਵਰਕਰਾਂ ਨੂੰ ਪ੍ਰਤੀ ਗਤੀਵਿਧੀ ਲਈ 500 ਰੁਪਏ ਅਤੇ ਸਹਾਇਕਾਂ ਨੂੰ 250 ਰੁਪਏ ਦਿੱਤੇ ਜਾਂਦੇ ਹਨ।

3-6 ਸਾਲ ਦੀ ਉਮਰ ਦੇ ਬੱਚਿਆਂ ਨੂੰ ਗੈਰ-ਰਸਮੀ ਪ੍ਰੀ-ਸਕੂਲ ਸਿੱਖਿਆ ਦੀ ਪੇਸ਼ਕਸ਼

ਡਾ.ਬਲਜੀਤ ਕੌਰ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ 6 ਸਾਲ ਤੱਕ ਦੇ ਬੱਚਿਆਂ ਦੇ ਨਾਲ-ਨਾਲ ਗਰਭਵਤੀ ਔਰਤਾਂ ਅਤੇ  ਚੁੰਘਾਵੀਆਂ ਨੂੰ ਆਂਗਣਵਾੜੀ ਕੇਂਦਰਾਂ ਰਾਹੀਂ ਪੂਰਕ ਪੋਸ਼ਣ, ਟੀਕਾਕਰਨ, ਸਿਹਤ ਸਿੱਖਿਆ ਅਤੇ ਰੈਫਰਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ, 3-6 ਸਾਲ ਦੀ ਉਮਰ ਦੇ ਬੱਚਿਆਂ ਨੂੰ ਗੈਰ-ਰਸਮੀ ਪ੍ਰੀ-ਸਕੂਲ ਸਿੱਖਿਆ ਦੀ ਪੇਸ਼ਕਸ਼ ਵੀ ਕੀਤੀ ਜਾਂਦੀ ਹੈ।

ਸਮਾਜਿਕ ਸੁਰੱਖਿਆ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ, ਲੜਕੀਆਂ ਅਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਵੱਖ-ਵੱਖ ਪਹਿਲਕਦਮੀਆਂ ਨੂੰ ਲਾਗੂ ਕਰ ਰਹੀ ਹੈ।

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਪੁਲਿਸ ‘ਤੇ ਡਿੱਗੀ ਗਾਜ਼, ਕਾਰਨ ਦੱਸੋ ਨੋਟਿਸ ਜਾਰੀ || Latest News

0

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਪੁਲਿਸ ‘ਤੇ ਡਿੱਗੀ ਗਾਜ਼, ਕਾਰਨ ਦੱਸੋ ਨੋਟਿਸ ਜਾਰੀ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਨੇ ਮੁਹਾਲੀ ਵਿੱਚ ਤਾਇਨਾਤ ਐਸਐਸਪੀ, ਐਸਪੀ, ਸੀਆਈਏ ਇੰਚਾਰਜ ਡੀਐਸਪੀ ਅਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਸਰਕਾਰ ਨੇ ਇਹ ਵੀ ਦੱਸਿਆ ਕਿ ਜੇਲ੍ਹ ਵਿੱਚ ਸੁਰੱਖਿਆ ਉਪਕਰਨ ਲਗਾਉਣ ਲਈ ਜਲਦੀ ਹੀ ਟੈਂਡਰ ਜਾਰੀ ਕੀਤਾ ਜਾਵੇਗਾ, ਜਿਸ ਨੂੰ ਕੇਂਦਰ ਸਰਕਾਰ ਨੇ ਜੈਮਰ ਲਗਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

CM ਮਾਨ ਨੇ ਨਵੇਂ ਕੈਬਨਿਟ ਮੰਤਰੀਆਂ ਨਾਲ ਕੀਤੀ ਮੀਟਿੰਗ

ਪੰਜਾਬ ਦੀ ਖਰੜ ਜੇਲ੍ਹ ‘ਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ‘ਚ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਨੇ ਮੁਹਾਲੀ ਵਿੱਚ ਤਾਇਨਾਤ ਐਸਐਸਪੀ, ਐਸਪੀ, ਸੀਆਈਏ ਇੰਚਾਰਜ ਡੀਐਸਪੀ ਅਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਸਰਕਾਰ ਨੇ ਇਹ ਵੀ ਦੱਸਿਆ ਕਿ ਜੇਲ੍ਹ ਵਿੱਚ ਸੁਰੱਖਿਆ ਉਪਕਰਨ ਲਗਾਉਣ ਲਈ ਜਲਦੀ ਹੀ ਟੈਂਡਰ ਜਾਰੀ ਕੀਤਾ ਜਾਵੇਗਾ, ਜਿਸ ਨੂੰ ਕੇਂਦਰ ਸਰਕਾਰ ਨੇ ਜੈਮਰ ਲਗਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਹਰਿਆਣਾ ਵਿਧਾਨ ਸਭਾ ਚੋਣਾਂ ਚੰਡੀਗੜ੍ਹ ‘ਚ 30 ਲੱਖ ਦੀ ਸ਼ਰਾਬ ਫੜੀ || Punjab News

0

ਹਰਿਆਣਾ ਵਿਧਾਨ ਸਭਾ ਚੋਣਾਂ ਚੰਡੀਗੜ੍ਹ ‘ਚ 30 ਲੱਖ ਦੀ ਸ਼ਰਾਬ ਫੜੀ

ਹਰਿਆਣਾ ਵਿਧਾਨ ਸਭਾ ਚੋਣਾਂ 2024 ਨੇੜੇ ਆਉਂਦੇ ਹੀ ਚੰਡੀਗੜ੍ਹ ਪ੍ਰਸ਼ਾਸਨ ਦੇ ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ‘ਤੇ ਸਖ਼ਤ ਨਜ਼ਰ ਰੱਖਦੇ ਹੋਏ ਵੱਡੇ ਪੱਧਰ ‘ਤੇ ਛਾਪੇਮਾਰੀ ਮੁਹਿੰਮ ਸ਼ੁਰੂ ਕੀਤੀ ਹੈ। ਪਿਛਲੇ ਹਫ਼ਤੇ ਵੱਖ-ਵੱਖ ਸ਼ਰਾਬ ਦੇ ਠੇਕਿਆਂ ਅਤੇ ਗੈਰ-ਕਾਨੂੰਨੀ ਗੋਦਾਮਾਂ ‘ਤੇ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਦੌਰਾਨ ਕਰੀਬ 30 ਲੱਖ ਰੁਪਏ ਦੀ ਕੀਮਤ ਦੀਆਂ 1450 ਪੇਟੀਆਂ ਨਾਜਾਇਜ਼ ਸ਼ਰਾਬ ਜ਼ਬਤ ਕੀਤੀਆਂ ਗਈਆਂ |

ਇਹ ਵੀ ਪੜ੍ਹੋ- CM ਮਾਨ ਮਿਸ਼ਨ ਰੋਜ਼ਗਾਰ ਤਹਿਤ 586 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ

ਆਬਕਾਰੀ ਵਿਭਾਗ ਦੀ ਇਹ ਸਖ਼ਤ ਕਾਰਵਾਈ ਚੰਡੀਗੜ੍ਹ ਅਤੇ ਹਰਿਆਣਾ ਦਰਮਿਆਨ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਅਤੇ ਚੋਣਾਂ ਦੌਰਾਨ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਕੀਤੀ ਗਈ ਹੈ। ਵਿਭਾਗ ਨੇ ਰਾਜ ਦੀਆਂ ਸਰਹੱਦਾਂ ‘ਤੇ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਹਨ, ਜੋ ਤਸਕਰੀ ਵਿਰੁੱਧ ਲਗਾਤਾਰ ਚੌਕਸੀ ਰੱਖ ਰਹੀਆਂ ਹਨ।

ਅੰਤਰਰਾਜੀ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ

ਰੁਪੇਸ਼ ਅਗਰਵਾਲ, ਈਟੀਸੀ, ਆਬਕਾਰੀ ਅਤੇ ਕਰ ਵਿਭਾਗ (ਈਟੀਸੀ), ਚੰਡੀਗੜ੍ਹ ਨੇ ਦੱਸਿਆ ਕਿ ਵਿਭਾਗ ਨੇ ਹਰਿਆਣਾ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਚੋਣ ਪ੍ਰਕਿਰਿਆ ਦੇ ਮੱਦੇਨਜ਼ਰ ਵਿਭਾਗ ਵੱਲੋਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਤਾਂ ਜੋ ਨਾਜਾਇਜ਼ ਸ਼ਰਾਬ ਦੀ ਵੰਡ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਵੱਲੋਂ ਜ਼ਬਤ ਕੀਤੀ ਗਈ ਸ਼ਰਾਬ ਦੀ ਵਰਤੋਂ ਚੋਣਾਂ ਦੌਰਾਨ ਤਸਕਰੀ ਲਈ ਕੀਤੀ ਜਾ ਰਹੀ ਸੀ ਅਤੇ ਇਸ ਕਾਰਵਾਈ ਨਾਲ ਨਜਾਇਜ਼ ਸ਼ਰਾਬ ਦੇ ਫੈਲਾਅ ਨੂੰ ਕਾਬੂ ਕਰਨ ਵਿੱਚ ਕਾਫੀ ਮਦਦ ਮਿਲੇਗੀ। ਇਹ ਮੁਹਿੰਮ ਚੋਣਾਂ ਤੱਕ ਹੋਰ ਵੀ ਤੇਜ਼ ਰਫ਼ਤਾਰ ਨਾਲ ਜਾਰੀ ਰਹੇਗੀ, ਤਾਂ ਜੋ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕੋਈ ਗੈਰ-ਕਾਨੂੰਨੀ ਗਤੀਵਿਧੀ ਨਾ ਹੋਵੇ।

ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਲਗਾਮ ਲਗਾਈ

ਆਬਕਾਰੀ ਵਿਭਾਗ ਦੀ ਇਸ ਮੁਹਿੰਮ ਨਾਲ ਨਾ ਸਿਰਫ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਲਗਾਮ ਲਗਾਈ ਜਾ ਰਹੀ ਹੈ, ਸਗੋਂ ਸ਼ਰਾਬ ਤਸਕਰਾਂ ਖਿਲਾਫ ਸਖਤੀ ਕਰਨ ਦਾ ਸੁਨੇਹਾ ਵੀ ਜਾ ਰਿਹਾ ਹੈ। ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਨਾਜਾਇਜ਼ ਸ਼ਰਾਬ ਰਾਹੀਂ ਚੋਣ ਮਾਹੌਲ ਨੂੰ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਾ ਹੋਣ ਦਿੱਤਾ ਜਾਵੇ।