Home Blog Page 120

ਦੇਸ ਭਰ ਵਿਚ ਗੈਰ-ਭਾਜਪਾ ਸਰਕਾਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ : ਮੁੱਖ ਮੰਤਰੀ

0
Chief Minister

ਚੰਡੀਗੜ੍ਹ, 17 ਅਪ੍ਰੈਲ 2026 : ਕੈਬਨਿਟ ਮੰਤਰੀ ਸੰਜੀਵ ਅਰੋੜਾ ਤੇ ਈ. ਡੀ ਵਲੋਂ ਕੀਤੀ ਗਈ ਛਾਪੇੇਮਾਰੀ ਤੇ ਮੁੱਖ ਮੰਤਰੀ (Chief Minister) ਪੰਜਾਬ ਨੇ ਕਿਹਾ ਕਿ ਗੈਰ-ਭਾਜਪਾ ਸਰਕਾਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ।

ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਨੇ ਪੰਜਾਬ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ‘ਤੇ ਈ. ਡੀ. ਦੇ ਛਾਪੇ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ (Minister Sanjeev Arora) ਦੇ ਘਰ ਕੀਤੀ ਗਈ ਛਾਪੇਮਾਰੀ ਤੇ ਕਿਹਾ ਹੈ ਕਿ ਭਾਜਪਾ ਨੇ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਉਨ੍ਹਾਂ ਨੂੰ ਈ. ਡੀ. ਅਤੇ ਸੀ. ਬੀ. ਆਈ. ਰਾਹੀਂ ਡਰਾਉਣ ਦੀ ਕੋਸਿਸ਼ ਕੀਤੀ ਜਾ ਰਹੀ ਹੈ ।

ਮੁੱਖ ਮੰਤਰੀ ਨੇ ਕੀਤੀ ਛਾਪੇੇਮਾਰੀ ਦੀ ਸਖ਼ਤ ਨਿੰਦਾ

ਈ. ਡੀ. ਛਾਪੇਮਾਰੀ ਦੀ ਸਖ਼ਤ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਸਿਰਫ ਗੈਰ-ਭਾਜਪਾ ਸਰਕਾਰਾਂ ਨੂੰ ਪ੍ਰੇਸ਼ਾਨ ਹੀ ਨਹੀਂ ਕੀਤਾ ਜਾ ਰਿਹਾ ਬਲਕਿ ਰਾਜਪਾਲ ਵਲੋਂ ਵੀ ਜਾਣ- ਬੁੱਝ ਕੇ ਬਿੱਲਾਂ ਨੂੰ ਦੋ ਸਾਲਾਂ ਲਈ ਦੇਰੀ ਨਾਲ ਪੇਸ਼ ਕੀਤਾ ਜਾਂਦਾ ਹੈ, ਜਿਸ ਨਾਲ ਸਰਕਾਰ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਪੈਂਦੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਡੋਨਾਲਡ ਟਰੰਪ ਦੁਆਰਾ ਚਲਾਈ ਜਾ ਰਹੀ ਹੈ । ਉਨ੍ਹਾਂ ਸੀ. ਬੀ. ਆਈ. ਅਤੇ ਸਰਕਾਰ ਦੁਆਰਾ ਪਾਸ ਕੀਤੇ ਜਾ ਰਹੇ ਬਿੱਲਾਂ ‘ਤੇ ਵੀ ਸਵਾਲ ਉਠਾਏ ।

ਸੂਲਰ ਵਿਖੇ ਕਿਰਾਏ ਦੇ ਮਕਾਨ ਵਿਚੋਂ ਮਿਲੀ ਪੁਲਸ ਮੁਲਾਜਮ ਦੀ ਲਾਸ਼

0
Dead Body

ਪਟਿਆਲਾ, 17 ਅਪ੍ਰੈਲ 2026 : ਪਟਿਆਲਾ (Patiala) ਵਿਖੇ ਪੈਂਦੇ ਪਿੰਡ ਸੂਲਰ ਵਿਖੇ ਇਕ ਪੁਲਸ ਮੁਲਾਜਮ (Police officer) ਦੀ ਲਾਸ਼ ਕਿਰਾਏ ਦੇ ਕਮਰੇ ਵਿਚ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਪੁਲਸ ਮੁਲਾਜਮ

ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਵਿਖੇ ਪੈਂਦੇ ਪਿੰਡ ਸੂਲਰ (Village Sular) ਵਿਖੇ ਜੋ ਇਕ ਪੰਜਾਬ ਪੁਲਸ ਦੇ ਮੁਲਾਜਮ ਦੀ ਕਿਰਾਏ ਦੇ ਕਮਰੇ ਵਿਚੋਂ ਲਾਸ਼ (Corpse) ਬਰਾਮਦ ਹੋਈ ਹੈ ਦਾ ਨਾਮ ਜਰਨੈਲ ਸਿੰਘ ਦੱਸਿਆ ਜਾ ਰਿਹਾ ਹੈ। ਉਕਤ ਪੁਲਸ ਮੁਲਾਜਮ ਪੀ. ਸੀ. ਆਰ. ਵਿਚ ਡਿਊਟੀ ਤੇ ਤਾਇਨਾਤ ਸੀ ।

ਕਿਵੇਂ ਪਤਾ ਲੱਗਿਆ ਜਰਨੈਲ ਸਿੰਘ ਬਾਰੇ

ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਵਸਨੀਕ ਅਮਰੀਕ ਸਿੰਘ ਵਲੋਂ ਜਦੋਂ ਸ਼ੱਕ ਦੇ ਆਧਾਰ ‘ਤੇ ਘਰ ਵਿਚ ਜਾ ਕੇ ਦੇਖਿਆ ਗਿਆ ਤਾਂ ਉਸਨੂੰ ਅੰਦਰ ਇਕ ਵਿਅਕਤੀ ਦੀ ਲਾਸ਼ ਪਈ ਮਿਲੀ, ਜਿਸ ਕੋਲ ਇਕ ਬੰਦੂਕ ਵੀ ਪਈ ਸੀ । ਜਿਸ ‘ਤੇ ਤੁਰੰਤ ਪੁਲਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਗਿਆ ।

ਪੁਲਸ ਨੇ ਕੀਤੀ ਫਾਰੈਂਸਿਕ ਟੀਮਾਂ ਬੁਲਾ ਕੇ ਜਾਂਚ

ਸੂਚਨਾ ਮਿਲਣ ‘ਤੇ ਪੰਜਾਬ ਪੁਲਸ (Punjab Police) ਦੀਆਂ ਵੱਖ-ਵੱਖ ਟੀਮਾਂ ਮੌਕੇ ‘ਤੇ ਪਹੁੰਚ ਗਈਆਂ, ਜਿਸ ਵਿੱਚ ਐਸ. ਐਚ. ਓ. ਪਸਿਆਣਾ , ਡੀ. ਐਸ. ਪੀ. ਸਮਾਣਾ ਅਤੇ ਹੋਰ ਅਧਿਕਾਰੀ ਸ਼ਾਮਲ ਸਨ । ਪੁਲਸ ਵੱਲੋਂ ਰਾਤ ਦੇ ਸਮੇਂ ਹੀ ਮੌਕੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਚੰਡੀਗੜ੍ਹ ਤੋਂ ਫੋਰੈਂਸਿਕ ਟੀਮਾਂ ਨੂੰ ਵੀ ਬੁਲਾਇਆ ਗਿਆ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਰਜਿੰਦਰਾ ਹਸਪਤਾਲ ਦੇ ਮੋਰਚਰੀ ਵਿੱਚ ਭੇਜਿਆ ਗਿਆ ਹੈ ।

ਕੀ ਆਇਆ ਮੁੱਢਲੀ ਜਾਂਚ ਵਿਚ ਸਾਹਮਣੇ

ਪੁਲਸ ਵਲੋਂ ਕੀਤੀ ਗਈ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਮੌਤ ਕਈ ਘੰਟਿਆਂ ਪਹਿਲਾਂ ਹੋ ਚੁੱਕੀ ਸੀ, ਕਿਉਂਕਿ ਮੌਕੇ ‘ਤੇ ਮਿਲੇ ਖੂਨ ਦੇ ਨਿਸ਼ਾਨ ਜੰਮੇ ਹੋਏ ਸਨ । ਮ੍ਰਿਤਕ ਪਿਛਲੇ ਲਗਭਗ ਤਿੰਨ ਸਾਲ ਤੋਂ ਇਸ ਘਰ ਵਿੱਚ ਕਿਰਾਏ ‘ਤੇ ਰਹਿ ਰਿਹਾ ਸੀ ਅਤੇ ਉਸਦਾ ਅਸਲੀ ਪਿੰਡ ਬਨੂੜ ਦੇ ਨੇੜੇ ਦੱਸਿਆ ਜਾ ਰਿਹਾ ਹੈ ।

ਬਿਹਾਰ ਦੇ ਨਵੇਂ ਮੁੱਖ ਮੰਤਰੀ ਸਮਰਾਟ ਚੌਧਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

0
Samrat Chaudhary

ਬਿਹਾਰ, 17 ਅਪ੍ਰੈਲ 2026 : ਬਿਹਾਰ (Bihar) ਦੇ ਨਵ-ਨਿਯੁਕਤ ਮੁੱਖ ਮੰਤਰੀ (Chief Minister) ਸਮਰਾਟ ਚੌਧਰੀ ਨੂੰ ਅੱਜ ਹੀ ਸੀ. ਐਮ. ਹਾਊਸ ਨੂੰ ਫੋਨ ਕਰਕੇੇ ਕਿਸੇ ਵਿਅਕਤੀ ਵਲੋਂ ਜਾਨੋਂ ਮਾਰਨ ਦੀ ਧਮਕੀ (Death threat) ਦਿੱਤੀ ਗਈ ਹੈ ।

ਕੌਣ ਹੈ ਇਹ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਜੋ ਹਾਲ ਹੀ ਵਿਚ ਬਿਹਾਰ ਦੇ ਨਵੇਂ ਮੁੱਖ ਮੰਤਰੀ ਸਮਰਾਟ ਚੌਧਰੀ (Samrat Chaudhary) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ ਦੇ ਮਾਮਲੇ ਵਿਚ ਜਿਸ ਵਿਅਕਤੀ ਨੇ ਇਹ ਧਮਕੀ ਦਿੱਤੀ ਹੈ ਦੀ ਪਛਾਣ 32 ਸਾਲਾ ਸ਼ੇਖਰ ਯਾਦਵ ਵਾਸੀ ਬਾਂਕਾ ਜਿਲਾ ਵਜੋਂ ਹੋਈ ਹੈ । ਧਮਕੀ ਤੋਂ ਬਾਅਦ ਗੁਜਰਾਤ ਅਤੇ ਬਿਹਾਰ ਪੁਲਸ ਲਗਾਤਾਰ ਮੁਲਜ਼ਮ ਦਾ ਪਤਾ ਲਗਾ ਰਹੀ ਸੀ ਤੇ ਉਸ ਦੀ ਲੋਕੇਸ਼ਨ ਗੁਜਰਾਤ ਦੇ ਸਾਨੰਦ ਵਿੱਚ ਮਿਲੀ । ਜਿਥੋਂ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ।

ਗੁਜਰਾਤ ਪੁਲਸ ਨੇ ਮੁਲਜਮ ਨੂੰ ਕਰ ਦਿੱਤਾ ਹੈ ਬਿਹਾਰ ਪੁਲਸ ਦੇ ਹਵਾਲੇ

ਸੂਚਨਾ ਮੁਤਾਬਕ ਉਪਰੋਕਤ ਮੁਲਜ਼ਮ ਜੋ ਕਿ ਗੁਜਰਾਤ ਵਿੱਚ ਮਜ਼ਦੂਰੀ ਕਰਦਾ ਹੈ ਨੂੰ ਗੁਜਰਾਤ ਪੁਲਸ ਨੇ ਬਿਹਾਰ ਪੁਲਸ ਦੇ ਹਵਾਲੇ ਕਰ ਦਿੱਤਾ ਹੈ । ਪੁਲਸ ਉਸ ਨੂੰ ਪੁੱਛਗਿੱਛ ਲਈ ਬਿਹਾਰ ਲਿਆ ਰਹੀ ਹੈ । ਮੁਲਜ਼ਮ ਸ਼ੇਖਰ ਯਾਦਵ (Shekhar Yadav) ਨੇ ਆਪਣੇ ਮੋਬਾਈਲ ਫੋਨ ਦੀ ਵਰਤੋਂ ਕਰਕੇ ਮੁੱਖ ਮੰਤਰੀ ਦੇ ਨਿਵਾਸ ਸਥਾਨ ਧਮਕੀ ਭਰਿਆ ਫੋਨ ਕੀਤਾ । ਇਸ ਤੋਂ ਬਾਅਦ ਪੁਲਸ ਸਰਗਰਮ ਹੋ ਗਈ । ਮੁੰਗੇਰ ਦੇ ਸੰਗਰਾਮਪੁਰ ਪੁਲਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ । ਪੁਲਸ ਨੇ ਮੁਲਜ਼ਮ ਦੇ ਮੋਬਾਈਲ ਫੋਨ ਦੀ ਲੋਕੇਸ਼ਨ ਦਾ ਪਤਾ ਲਗਾ ਕੇ ਉਸ ਨੂੰ ਕਾਬੂ ਕਰ ਲਿਆ ।

ਮੈਨੀਟੋਬਾ ਵਿੱਚ ਵਰਕ ਪਰਮਿਟ ਨੂੰ ਲੈ ਕੇ ਪ੍ਰਦਰਸ਼ਨ ਜਾਰੀ

0
Protest

ਵਿਨੀਪੈਗ, 17 ਅਪ੍ਰੈਲ 2026 : ਕੈਨੇਡਾ (Canada) ਦੇ ਸੂਬੇ ਮੌਨੀਟੋਬਾ ਵਿਖੇ ਹਜ਼ਾਰਾਂ ਹੀ ਕੌਮੀ ਵਿਦਿਆਰਥੀਆਂ ਅਤੇ ਕੌਂਸਲਯੁਕਤ ਕਰਮਚਾਰੀਆਂ ਵਲੋਂ ਵਿਧਾਨ ਸਭਾ ਭਵਨ ਦੇ ਬਾਹਰ ਪ੍ਰਦਰਸ਼ਨ (Protest) ਕੀਤਾ ਜਾ ਰਿਹਾ ਹੈ ।

ਕੀ ਕਾਰਨ ਹੈ ਪ੍ਰਦਰਸ਼ਨ ਕਰਨ ਦਾ

ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਮੈਨੀਟੋਬਾ ਪ੍ਰਾਂਤ ਵਿੱਚ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਕੌਸ਼ਲਯੁਕਤ ਕਰਮਚਾਰੀਆਂ ਨੂੰ 2026 ਤੱਕ ਆਪਣਾ ਕਾਨੂੰਨੀ ਦਰਜਾ ਗੁਆਉਣ ਦਾ ਖਤਰਾ ਪੈਦਾ ਹੋ ਗਿਆ ਹੈ । ਇਸ ਗੰਭੀਰ ਮਸਲੇ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਮੈਨੀਟੋਬਾ ਵਿਧਾਨ ਸਭਾ ਭਵਨ ਦੇ ਬਾਹਰ ਅਸਥਾਈ ਵਿਦੇਸ਼ੀ ਕਰਮਚਾਰੀਆਂ ਅਤੇ ਅੰਤਰਰਾਸ਼ਟਰੀ ਸਨਾਤਕਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਪ੍ਰਦਰਸ਼ਨਕਾਰੀਆਂ (Protesters) ਨੇ ਆਪਣੇ ਵਰਕ ਪਰਮਿਟ ਦੀ ਮਿਆਦ ਖਤਮ ਹੋਣ ਕਾਰਨ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ। ਖ਼ਾਸ ਕਰਕੇ ਪੰਜਾਬ ਤੋਂ ਆਏ ਨੌਜਵਾਨਾਂ ਦੀ ਵੱਡੀ ਗਿਣਤੀ ਇਸ ਆੰਦੋਲਨ ਵਿੱਚ ਸ਼ਾਮਲ ਹੈ, ਕਿਉਂਕਿ ਮੈਨੀਟੋਬਾ ਵਿੱਚ ਪੰਜਾਬੀ ਭਾਈਚਾਰੇ ਦਾ ਇੱਕ ਮਹੱਤਵਪੂਰਨ ਹਿੱਸਾ ਵੱਸਦਾ ਹੈ ।

ਪ੍ਰਦਰਸ਼ਨ ਵਿੱਚ ਪੰਜਾਬੀ ਨੌਜਵਾਨ ਸ਼ਾਮਲ ਹਨ

ਇਹ ਵਿਦਿਆਰਥੀ ਅਤੇ ਕਰਮਚਾਰੀ ਵੱਖ-ਵੱਖ ਉਦਯੋਗਾਂ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਾਪਸ ਨਹੀਂ ਭੇਜਿਆ ਜਾਣਾ ਚਾਹੀਦਾ, ਕਿਉਂਕਿ ਉਹ ਸਥਾਨਕ ਅਰਥਵਿਵਸਥਾ ਨੂੰ ਮਜ਼ਬੂਤ ਕਰ ਰਹੇ ਹਨ । ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਸਾਲ ਕਈ ਲੋਕਾਂ ਦੇ ਵਰਕ ਪਰਮਿਟ (Work permit) ਖਤਮ ਹੋ ਰਹੇ ਹਨ, ਅਤੇ ਜੇ ਸਮੇਂ ਸਿਰ ਵਾਧਾ ਨਾ ਕੀਤਾ ਗਿਆ ਤਾਂ ਉਨ੍ਹਾਂ ਨੂੰ ਮਜਬੂਰਨ ਆਪਣੇ ਦੇਸ਼ ਵਾਪਸ ਜਾਣਾ ਪੈ ਸਕਦਾ ਹੈ, ਜੋ ਨਾ ਸਿਰਫ਼ ਉਨ੍ਹਾਂ ਲਈ ਬਲਕਿ ਮੈਨੀਟੋਬਾ ਦੀ ਅਰਥਵਿਵਸਥਾ ਲਈ ਵੀ ਨੁਕਸਾਨਦਾਇਕ ਹੋਵੇਗਾ ।

ਉਦਯੋਗਾਂ ‘ਤੇ ਵੀ ਅਸਰ ਪੈ ਸਕਦਾ ਹੈ

ਪ੍ਰਦਰਸ਼ਨਕਾਰੀਆਂ ਦਾ ਮੰਨਣਾ ਹੈ ਕਿ ਕੈਨੇਡਾ ਦੇ ਕਈ ਕਾਰੋਬਾਰ ਅੰਤਰਰਾਸ਼ਟਰੀ ਕਰਮਚਾਰੀਆਂ ‘ਤੇ ਨਿਰਭਰ ਹਨ । ਇਸ ਲਈ ਵਰਕ ਪਰਮਿਟ ਖਤਮ ਹੋਣ ਨਾਲ ਨਾ ਸਿਰਫ਼ ਕੰਮਕਾਜ਼ੀ ਲੋਕਾਂ ਨੂੰ, ਸਗੋਂ ਉਹਨਾਂ ਨਿਯੋਗਕਰਤਾਵਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਜੋ ਆਪਣੇ ਕਰਮਚਾਰੀਆਂ ਨੂੰ ਬਣਾਈ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ । ਮੈਨੀਟੋਬਾ ਦੀ ਇਮੀਗ੍ਰੇਸ਼ਨ ਮੰਤਰੀ ਮਲਾਇਆ ਮਾਰਸੇਲੀਨੋ ਨੇ ਪ੍ਰਾਂਤ ਲਈ ਆਵਟਣ ਨੂੰ 4,750 ਤੋਂ ਵਧਾ ਕੇ 6,239 ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ, ਫਿਰ ਵੀ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਕਟੌਤੀ ਕਾਰਨ ਕਈ ਅਰਜ਼ੀਦਾਤਾਵਾਂ ਨੂੰ ਤਰਜੀਹ ਨਹੀਂ ਮਿਲ ਰਹੀ ।

ਕੀ ਦੱਸਿਆ ਮੰਤਰੀ ਸੰਧੂ ਨੇ

ਮੰਤਰੀ ਮਿੰਟੂ ਸੰਧੂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕਈ ਵਾਰ ਸੰਘੀ ਸਰਕਾਰ ਅਤੇ ਪ੍ਰਧਾਨ ਮੰਤਰੀ ਦਫ਼ਤਰ ਨਾਲ ਸੰਪਰਕ ਕੀਤਾ ਹੈ, ਪਰ ਹੁਣ ਤੱਕ ਕੋਈ ਸਕਾਰਾਤਮਕ ਜਵਾਬ ਨਹੀਂ ਮਿਲਿਆ । ਜਨਵਰੀ ਤੱਕ ਮੈਨੀਟੋਬਾ ਵਿੱਚ ਲਗਭਗ 80,000 ਅਸਥਾਈ ਨਿਵਾਸੀ ਸਨ, ਅਤੇ ਮੌਜੂਦਾ ਸਥਿਤੀ ਵਿੱਚ ਵੱਡੀ ਗਿਣਤੀ ਲੋਕ ਅਣਸ਼ਚਿਤਤਾ ਦਾ ਸਾਹਮਣਾ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦੇ ਭਵਿੱਖ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ ।

 

ਮਾਂ ਦੇ ਪ੍ਰੇਮੀ ਨੇ ਕਰ ਦਿੱਤਾ ਮਾਸੂਮ ਬੱਚੀ ਨਾਲ ਜਬਰ ਜਨਾਹ

0
Rape

ਬਦਾਯੂੰ, 17 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਬਦਾਯੂੰ ਵਿਖੇ ਇਕ ਵਿਅਕਤੀ ਵਲੋਂ ਆਪਣੀ ਹੀ ਪ੍ਰੇਮਿਕਾ ਦੀ ਬੱਚੀ ਨਾਲ ਜਬਰ ਜਨਾਹ (Rape) ਕੀਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ।

ਕੌਣ ਹੈ ਇਹ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਜੋ ਉਤਰ ਪ੍ਰਦੇਸ਼ ਦੇ ਸ਼ਹਿਰ ਬਦਾਯੂੰ (Badaun) ਵਿਖੇ ਜੋ ਇਕ ਮਾਂ ਦੇ ਪ੍ਰੇਮੀ ਵਲੋਂ ਉਸਦੀ ਮਾਸੂਮ ਬੱਚੀ (Innocent girl) ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਵਿਚ ਘਟਨਾਕ੍ਰਮ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦਾ ਨਾਮ ਵਿਨੇ ਕੁਮਾਰ ਹੈ । ਪੁਲਸ ਨੇ ਮਹਿਲਾ ਦੀ ਸਿਕਾਇਤ ਤੇ ਵਿਨੇ ਕੁਮਾਰ ਜਿਥੇ ਕੇਸ ਦਰਜ ਕਰ ਲਿਆ ਹੈ, ਉਥੇ ਉਸਨੰ ਅਜਿਹਾ ਕਰਨ ਤੇ ਗ੍ਰਿਫ਼ਤਾਰ ਵੀ ਕਰ ਲਿਆ ਹੈ ।

ਕੀ ਦੱਸਿਆ ਮਹਿਲਾ ਨੇ ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ

ਪੀੜ੍ਹਤ ਬੱਚੀ ਦੀ ਮਾਂ ਨੇ ਪੁਲਸ ਨੂੰ ਦਿੱਤੀ ਸਿਕਾਇਤ ਵਿਚ ਦੱਸਿਆ ਕਿ ਉਸਦੀ ਨੌ ਸਾਲਾਂ ਦੀ ਬੱਚੀ ਘਰ ਵਿਚ ਇਕੱਲੀ ਸੀ ਤੇ ਵਿਨੇ ਕੁਮਾਰ (Vinay Kumar) ਨੇ ਉਸਨੂੰ ਦੁਕਾਨ ਤੋਂ ਕੋਈ ਚੀਜ ਲਿਆਉਣ ਦਾ ਆਖ ਕੇ ਬਾਹਰ ਭੇਜ ਦਿੱਤਾ ਤੇ ਪਿੱਛੇ ਤੋਂ ਉਸਦੀ ਬੱਚੀ ਨਾਲ ਜਬਰ ਜਨਾਹ ਕਰਕੇ ਉਸਨੂੰ ਲਹੂ ਲੁਹਾਣ ਕਰ ਦਿੱਤਾ । ਜਾਣਕਾਰੀ ਮੁਤਾਬਕ ਮੁਲਜ਼ਮ ਖ਼ੁਦ ਦੋ ਬੱਚਿਆਂ ਦਾ ਪਿਤਾ ਹੈ ਅਤੇ ਪੁਲਿਸ ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ ।

ਕੀ ਦੱਸਿਆ ਪੁਲਸ ਅਧਿਕਾਰੀ ਨੇ

ਥਾਣਾ ਹਜਰਪੁਰ ਦੇ ਇੰਸਪੈਕਟਰ ਹਰਿੰਦਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਵਿਨੈ ਵਿਆਹਿਆ ਹੋਇਆ ਹੈ ਅਤੇ ਦੋ ਬੱਚਿਆਂ ਦਾ ਪਿਤਾ ਹੈ । ਸਿਕਾਇਤ ਦੇ ਅਧਾਰ ‘ਤੇ ਜਬਰ-ਜਨਾਹ ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ (Case registered) ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅੱਜ ਉਸਨੂੰ ਜੇਲ੍ਹ ਭੇਜਿਆ ਜਾਵੇਗਾ ।

ਸੀ. ਬੀ. ਆਈ. ਅਦਾਲਤ ਨੇ ਠਾਕੁਰ ਦਿਲੀਪ ਸਿੰਘ ਨੂੰ ਭਗੌੜਾ ਮੁਲਜਮ ਐਲਾਨਿਆ

0
Thakur Dilip Singh

ਮੋਹਾਲੀ, 17 ਅਪ੍ਰੈਲ 2026 : ਪੰਜਾਬ ਦੇ ਜਿਲਾ ਮੋਹਾਲੀ ਵਿਖੇ ਬਣੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ (C. B. I. Court) ਨੇ ਠਾਕੁਰ ਦਿਲੀਪ ਸਿੰਘ ਨੂੰ ਭਗੌੜਾ ਮੁਲਜਮ (Fugitive accused) ਐਲਾਨ ਦਿੱਤਾ ਗਿਆ ਹੈ ।

ਕਦੋਂ ਵਾਪਰਿਆ ਸੀ ਕਾਰ ਬੰਬ ਧਮਾਕਾ

ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਵਿਖੇ ਬਣੀ ਜੋ ਪੰਜਾਬ ਦੀ ਇੱਕੋ ਇਕ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਇਕ ਮਹੱਤਵਪੂਰਨ ਹੁਕਮ ਜਾਰੀ ਕਰਦਿਆਂ ਨਾਮਧਾਰੀ ਸੰਪਰਦਾ ਦੇ ਮੁਲਜਮ ਠਾਕੁਰ ਦਿਲੀਪ ਸਿੰਘ (Thakur Dilip Singh) ਨੂੰ ਭਗੌੜਾ ਮੁਲਜਮ ਐਲਾਨਿਆਂ ਹੈ ਦਾ ਮੁੱਖ ਕਾਰਨ ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕਾ ਹੈ ।

ਕੀ ਸੀ ਪੂਰਾ ਮਾਮਲਾ

ਇਹ ਮਾਮਲਾ 4 ਦਸੰਬਰ 2015 ਨੂੰ ਜਲੰਧਰ ਵਿਚ ਹਰਿਵੱਲਭ ਸੰਗੀਤ ਸਮਾਗਮ ਦੌਰਾਨ ਟਿਫ਼ਿਨ ਬੰਬ ਧਮਾਕੇ (Tiffin bomb blasts) ਦੀ ਸਾਜ਼ਸ਼ ਦੇ ਦੋਸ਼ ਦਾ ਹੈ ਜਿਸ ਵਿਚ ਦਿਲੀਪ ਸਿੰਘ ’ਤੇ ਦੋਸ਼ ਲੱਗੇ ਸਨ। ਜਾਂਚ ਏਜੰਸੀਆਂ ਮੁਤਾਬਕ ਇਸ ਧਮਾਕੇ ਦਾ ਮਕਸਦ ਸਤਿਗੁਰੂ ਉਦੈ ਸਿੰਘ ਅਤੇ ਜਗਤਾਰ ਸਿੰਘ ਨੂੰ ਨਿਸ਼ਾਨਾ ਬਣਾਉਣਾ ਸੀ । ਇਹ ਮਾਮਲਾ ਉਸ ਸਮੇਂ ਕਾਫੀ ਚਰਚਾ ਵਿਚ ਰਿਹਾ ਸੀ ਅਤੇ ਇਸ ਨਾਲ ਜੁੜੀ ਜਾਂਚ ਨੇ ਕਈ ਨਵੇਂ ਖੁਲਾਸੇ ਕੀਤੇ ਸਨ ।

ਪੇਸ਼ ਹੋਣ ਲਈ ਦਿੱਤਾ ਗਿਆ ਸੀ ਕੋਰਟ ਵਲੋਂ ਸਮਾਂ

ਮਾਨਯੋਗ ਅਦਾਲਤ ਵਲੋਂ ਪਿਛਲੇ ਦਿਨੀ ਅਖਬਾਰਾਂ ਰਾਹੀਂ ਉਸ ਨੂੰ 30 ਦਿਨਾਂ ਵਿਚ ਪੇਸ਼ ਹੋਣ ਦੀ ਮਿਆਦ ਦਿਤੀ ਗਈ ਸੀ, ਜੋ ਕਿ ਪੂਰੀ ਹੋ ਚੁੱਕੀ ਸੀ । ਇਸ ਦੇ ਬਾਵਜੂਦ ਦਿਲੀਪ ਸਿੰਘ ਪੇਸ਼ ਨਹੀਂ ਹੋਇਆ ਤੇ ਹੁਣ ਕਾਰਵਾਈ ਕਰਦਿਆਂ ਹੋਇਆਂ ਉਸ ਨੂੰ ਭਗੌੜਾ ਮੁਲਜ਼ਮ ਐਲਾਨਦਿਆਂ ਸਬੰਧਤ ਅਧਿਕਾਰੀਆਂ ਨੂੰ ਉਸ ਦਾ ਨਾਂ ਰਿਕਾਰਡ ਵਿਚ ਦਰਜ ਕਰਨ ਦੇ ਹੁਕਮ ਜਾਰੀ ਕਰ ਦਿਤੇ ਹਨ ।

ਮਾਮਲੇ ਦੇ ਸਰਕਾਰੀ ਗਵਾਹ ਨੇ ਦਿੱਤੀ ਸੀ ਕੋਰਟ ਵਿਚ ਅਰਜ਼ੀ

ਇਸ ਦੌਰਾਨ ਸਰਕਾਰੀ ਗਵਾਹ ਸੁਰਿੰਦਰ ਸਿੰਘ ਨੇ ਅਦਾਲਤ ਵਿਚ ਪੇਸ਼ ਹੋ ਕੇ ਇਕ ਅਰਜ਼ੀ ਦਾਇਰ ਕਰਦਿਆਂ ਉਸ ਦਾ ਘਰ ਮੁਲਜ਼ਮਾਂ ਦੇ ਘਰਾਂ ਦੇ ਨੇੜੇ ਹੈ ਅਤੇ ਉਸ ਨੂੰ ਜਾਨ ਦਾ ਖ਼ਤਰਾ ਹੈ । ਅਦਾਲਤ ਨੇ ਪੁਲਸ ਕਮਿਸ਼ਨਰ ਜਲੰਧਰ ਨੂੰ ਹੁਕਮ ਦਿਤਾ ਕਿ ਗਵਾਹ ਦੀ ਅਰਜ਼ੀ ਦੀ ਜਾਂਚ ਕਰ ਕੇ ਉਸ ਦੀ ਸੁਰੱਖਿਆ ਸੰਬੰਧੀ ਲੋੜੀਂਦੀ ਕਾਰਵਾਈ ਕੀਤੀ ਜਾਵੇ ।

ਹੁਸਿਆਰਪੁਰ ਵਿਖੇ ਬਣੇ ਚੋਹਾਲ ਡੈਮ ਵਿਚੋਂ ਨੌਜਵਾਨ ਦੀ ਲਾਸ਼ ਹੋਈ ਬਰਾਮਦ

0
Dead Body

ਹੁਸਿਆਰਪੁਰ, 17 ਅਪ੍ਰੈਲ 2026 : ਪੰਜਾਬ ਦੇ ਜਿਲਾ ਹੁਸਿਆਰਪੁਰ (Hoshiarpur) ਵਿਖੇ ਬਣੇ ਚੋਹਾਲ ਡੈੈਮ ਵਿਚੋਂ ਇਕ ਨੌਜਵਾਨ ਦੀ ਲਾਸ਼ (Corpse) ਮਿਲਣ ਨਾਲ ਸਨਸਨੀ ਫੈੈਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਹੁਸਿਆਰਪੁਰ ਦੇ ਚੋਹਾਲ ਡੈਮ (Chohal Dam) ਵਿੱਚੋਂ ਜੋ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਦੀ ਪਛਾਣ ਗੌਰਵ ਕਪੂਰ ਵਜੋਂ ਹੋਈ ਹੈ, ਜੋ ਕਿ ਬਹਾਦਰਪੁਰ ਦਾ ਰਹਿਣ ਵਾਲਾ ਸੀ ਅਤੇ ਮ੍ਰਿਤਕ ਨੌਜਵਾਨ ਬੀਤੇ ਕੱਲ੍ਹ ਤੋਂ ਲਾਪਤਾ ਦੱਸਿਆ ਜਾ ਰਿਹਾ ਸੀ ।

ਕੀ ਦੱਸਿਆ ਥਾਣੇ ਦੇ ਐਸ. ਐਚ. ਓ. ਨੇ

ਥਾਣਾ ਸਦਰ ਦੇ ਐਸ. ਐਚ. ਓ. ਬਲਜਿੰਦਰ ਸਿੰਘ ਮੱਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਚੋਹਾਲ ਡੈਮ ਵਿੱਚ ਇੱਕ ਅਣਪਛਾਤੀ ਲਾਸ਼ (Unidentified body) ਤੈਰ ਰਹੀ ਹੈ । ਜਿਸ ‘ਤੇ ਫੋਰੀ ਕਾਰਵਾਈ ਕਰਦਿਆਂ ਪੁਲਸ ਟੀਮ ਜਿਸ ਵਿੱਚ ਏ. ਐਸ. ਆਈ. ਬਲਵੀਰ ਸਿੰਘ ਅਤੇ ਜਸਵੀਰ ਸਿੰਘ ਸ਼ਾਮਲ ਸਨ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਡੈਮ ਵਿੱਚੋਂ ਬਾਹਰ ਕੱਢਿਆ । ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ (Postmortem) ਲਈ ਹੁਸ਼ਿਆਰਪੁਰ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਹੋ ਸਕੇ ।

ਕੀ ਦੱਸਿਆ ਮ੍ਰਿਤਕ ਦੇ ਭਰਾ ਨੇ

ਮ੍ਰਿਤਕ ਦੇ ਭਰਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਗੌਰਵ ਪਿਛਲੇ ਕੁਝ ਸਮੇਂ ਤੋਂ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਸੀ ਤੇ ਜਿਸਦੇ ਚਲਦਿਆਂ ਹੀ ਉਸ ਨੇ ਖ਼ੁਦਕੁਸ਼ੀ ਵਰਗਾ ਖ਼ੌਫ਼ਨਾਕ ਕਦਮ ਚੁੱਕਿਆ ਹੈ । ਥਾਣਾ ਮੁਖੀ ਬਲਜਿੰਦਰ ਸਿੰਘ ਮੱਲੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਪੁਲਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ।

ਸਰਕਾਰ ਨੇ ਬੇਅਦਬੀ ਵਿਰੁਧ ਬਿੱਲ ਰਾਜਪਾਲ ਕੋਲ ਮਨਜ਼ੂਰੀ ਲਈ ਭੇਜਿਆ

0
Bhagwant mann

ਚੰਡੀਗੜ੍ਹ, 17 ਅਪ੍ਰੈਲ 2026 : ਵਿਸ਼ੇਸ਼ ਸੈਸ਼ਨ ਸੱਦ ਕੇ ਪਾਸ ਕੀਤੇ ਗਏ ਬੇਅਦਬੀ ਵਿਰੁੱਧ ਬਿਲ (Bill against sacrilege) ਨੂੰ ਅੱਜ ਪੰਜਾਬ ਸਰਕਾਰ ਵਲੋਂ ਪੰਜਾਬ ਰਾਜਪਾਲ ਕੋਲ ਦਸਤਖ਼ਤਾਂ ਤੇ ਮਨਜ਼ੂਰੀ ਲਈ ਭੇਜਿਆ ਗਿਆ ਹੈ ।

ਕੀ ਜਾਣਕਾਰੀ ਦਿੱਤੀ ਮੁੱਖ ਮੰਤਰੀ ਪੰਜਾਬ ਨੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਐਕਟ ਹੁਣ ਰਾਜਪਾਲ ਪੰਜਾਬ (Governor of Punjab) ਕੋਲ ਮਨਜ਼ੂਰੀ ਅਤੇ ਦਸਤਖ਼ਤਾਂ ਲਈ ਭੇਜ ਦਿੱਤਾ ਗਿਆ ਹੈ ।

ਕਾਨੂੰਨ ਸੰਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਬਣਾਇਆ ਗਿਆ ਹੈ : ਮੁੱਖ ਮੰਤਰੀ

ਮੁੱਖ ਮੰਤਰੀ (Chief Minister) ਨੇ ਕਿਹਾ ਕਿ ਇਹ ਕਾਨੂੰਨ ਸੰਗਤਾਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਭਾਵਨਾਵਾਂ ਦੇ ਮੱਦੇਨਜ਼ਰ ਬਣਾਇਆ ਗਿਆ ਹੈ । ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਰਾਜਪਾਲ ਸਾਹਿਬ ਇਸ ਨੂੰ ਜਲਦ ਮਨਜ਼ੂਰੀ ਦੇਣਗੇ ਤਾਂ ਜੋ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਵਾਲੇ ਇਸ ਕਾਨੂੰਨ ਨੂੰ ਤੁਰੰਤ ਲਾਗੂ ਕੀਤਾ ਜਾ ਸਕੇ । ਉਨ੍ਹਾਂ ਇਹ ਵੀ ਦੁਹਰਾਇਆ ਕਿ ਸਰਕਾਰ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਬੇਹੱਦ ਗੰਭੀਰ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ।

ਵਿਜੀਲੈਂਸ ਬਿਊਰੋ ਪੰਜਾਬ ਨੇ ਕੀਤਾ ਰਿਸ਼ਵਤ ਲੈਂਦਿਆਂ ਪ੍ਰਿੰਸੀਪਲ ਗ੍ਰਿਫਤਾਰ

0
Vigilance

ਲੁਧਿਆਣਾ, 17 ਅਪ੍ਰੈਲ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਤਹਿਤ ਇਕ ਸਕੂਲ ਦੇ ਪ੍ਰਿੰਸੀਪਲ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕਿੰਨੀ ਰਿਸ਼ਵਤ ਲੈਂਦੇ ਕੀਤਾ ਗਿਆ ਪ੍ਰਿੰਸੀਪਲ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ (Corruption) ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕੈਂਪ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਜੀਤਸਰ ਮੋਹੀ ਜਿਲਾ ਲੁਧਿਆਣਾ (ਸਰਕਾਰੀ ਸਹਾਇਤਾ ਪ੍ਰਾਪਤ) ਵਿਖੇ ਤਾਇਨਾਤ ਪ੍ਰਿੰਸੀਪਲ (Principal) ਗੁਰਮੀਤ ਸਿੰਘ ਨੂੰ 6000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ।

ਕੀ ਜਾਣਕਾਰੀ ਦਿੱਤੀ ਵਿਜੀਲੈਂਸ ਦੇ ਬੁਲਾਰੇ ਨੇ

ਵਿਜੀਲੈਂਸ (Vigilance) ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਮੋਹਿਤ ਜਿਲਾ ਲੁਧਿਆਣਾ ਦੇ ਇਕ ਨਿਵਾਸੀ ਦੁਆਰਾ ਦਰਜ ਕਰਵਾਈ ਸਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸਿ਼ਕਾਇਤਕਰਤਾ ਨੇ ਕੋਵਿਡ ਦੇ ਸਮੇਂ ਦੌਰਾਨ 10ਵੀਂ ਜਮਾਤ ਪਾਸ ਕੀਤੀ ਸੀ ਅਤੇ ਉਸ ਨੂੰ ਅਜੇ ਤੱਕ 10ਵੀਂ ਜਮਾਤ ਪਾਸਿੰਗ ਸਰਟੀਫਿਕੇਟ ਨਹੀਂ ਮਿਲਿਆ ਸੀ । ਉਸ ਨੇ ਡੁਪਲੀਕੇਟ ਸਰਟੀਫਿਕੇਟ ਲਈ ਵੀ ਆਨ-ਲਾਈਨ ਅਰਜ਼ੀ ਦਿੱਤੀ ਸੀ ਪਰ ਉਹ ਵੀ ਨਹੀਂ ਮਿਲਿਆ । ਉਸ ਨੇ ਮੈਟ੍ਰਿਕ ਸਰਟੀਫਿਕੇਟ ਲੈਣ ਲਈ ਉਕਤ ਪ੍ਰਿੰਸੀਪਲ ਕੋਲ ਪਹੁੰਚ ਕੀਤੀ ।

ਪਿ੍ਰੰਸੀਪਲ ਨੇ ਮੰਗੇ ਸੀ 15 ਹਜ਼ਾਰ 800

ਇਸ ਸਬੰਧੀ ਪ੍ਰਿੰਸੀਪਲ ਨੇ ਉਸ ਤੋਂ 15 ਹਜ਼ਾਰ 800 ਰੁਪਏ ਰਿਸ਼ਵਤ ਮੰਗੇ ਅਤੇ ਮੌਕੇ ‘ਤੇ ਹੀ ਉਸ ਤੋਂ 10,000 ਰੁਪਏ ਰਿਸ਼ਵਤ ਲੈ ਲਈ । ਹੋਰ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰ ਕੇ ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਕੋਲ ਪਹੁੰਚ ਕੀਤੀ । ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪ੍ਰਿੰਸੀਪਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 6000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ ।

 

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਾਰਿਆ ਕੈਬਨਿਟ ਮੰਤਰੀ ਅਰੋੜਾ ਦੇ ਘਰ ਛਾਪਾ

0
Sanjeev Arora

ਲੁਧਿਆਣਾ, 17 ਅਪ੍ਰੈਲ 2026 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ (Central Investigation Agency) ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ (Sanjeev Arora) ਦੇ ਛਾਪੇਮਾਰੀਆਂ ਕੀਤੀਆਂ ਗਈਆਂ ਹਨ ।

ਕਿਥੇ ਕਿਥੇ ਛਾਪੇੇਮਾਰੀ ਕੀਤੀ ਗਈ ਹੈ

ਮਿਲੀ ਜਾਣਕਾਰੀ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਦੀਆਂ ਟੀਮਾਂ ਵਲੋਂ ਅੱਜ ਸ਼ੁੱਕਰਵਾਰ ਸਵੇਰੇ ਪੰਜਾਬ ਦੇ ਕੈਬਨਿਟ ਮੰਤਰੀ (Punjab Cabinet Minister) ਸੰਜੀਵ ਅਰੋੜਾ ਦੇ ਘਰ ਸਮੇਤ ਵੱਖ-ਵੱਖ ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ (Raid) ਕੀਤੀ ਜਾ ਰਹੀ ਹੈ । ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਸੁਰੱਖਿਆ ਬਲਾਂ ਦੀ ਸਖ਼ਤ ਸੁਰੱਖਿਆ ਦੇ ਵਿਚਕਾਰ ਜਾਂਚ ਏਜੰਸੀ ਦੇ ਅਧਿਕਾਰੀ ਉਨ੍ਹਾਂ ਦੇ ਲੁਧਿਆਣਾ ਸਥਿਤ ਘਰ `ਤੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਹਨ । ਇਸ ਤੋਂ ਇਵਾਲਾ ਵੱਡੀ ਗਿਣਤੀ ’ਚ ਪੁਲਸ ਦੀ ਟੀਮ ਮੌਜੂਦ ਹੈ ।

ਪਹਿਲਾਂ ਵੀ ਕੀਤੀ ਜਾ ਰਹੀ ਚੁੱਕੀ ਹੈ ਰੇਡ

ਦੱਸਣਯੋਗ ਹੈ ਕਿ ਕੇਂਦਰੀ ਏਜੰਸੀ ਈ. ਡੀ. ਵਲੋਂ ਲੰਘੇ ਦਿਨਾਂ ਵੀ ਪੰਜਾਬ ਦੇ ਸੰਸਦ ਮੈਂਬਰ ਅਸੋਕ ਮਿੱਤਲ ਦੇ ਘਰ ਅਤੇ ਦਫ਼ਤਰਾਂ ਤੇ ਛਾਪੇਮਾਰੀਆਂ ਕੀਤੀ ਗਈਆਂ ਸਨ ਤੇ ਹਾਲੇ ਤੱਕ ਈ. ਡੀ. ਵਲੋਂ ਆਪਣੀ ਕਾਰਵਾਈ ਜਾਰੀ ਰੱਖੀ ਗਈ ਹੈ ।  ਜਿਸਦੇ ਚਲਦਿਆਂ ਅੱਜ ਈ. ਡੀ. ਵਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਹੋਰ ਵੱਖ-ਵੱਖ ਥਾਵਾਂ ਤੇ ਛਾਪਾ ਮਾਰ ਦਿੱਤਾ ਗਿਆ ਹੈ, ਜਿਸਦੀ ਵੀ ਹਾਲੇ ਜਾਂਚ ਸ਼ੁਰੂ ਹੋਈ ਹੈ ਜੋ ਕਿ ਕਿੰਨਾਂ ਸਮਾਂ ਜਾਰੀ ਰਹੇਗੀ ਇਹ ਤਾਂ ਹੁਣ ਸਮਾਂ ਹੀ ਦੱਸੇਗਾ ।