Home Blog Page 1214

ਪੁਲਿਸ ਨੇ ਬੈਂਕ ਡਕੈਤੀ ਦੇ ਮਾਮਲੇ ਨੂੰ ਸੁਲਝਾਇਆ, 2 ਵਿਅਕਤੀ ਗ੍ਰਿਫਤਾਰ || Punjab News

0

ਪੁਲਿਸ ਨੇ ਬੈਂਕ ਡਕੈਤੀ ਦੇ ਮਾਮਲੇ ਨੂੰ ਸੁਲਝਾਇਆ, 2 ਵਿਅਕਤੀ ਗ੍ਰਿਫਤਾਰ

ਪਾਕਿਸਤਾਨ ਤੋਂ ਭਾਰਤ ਨੂੰ ਨਸ਼ੀਲੇ ਪਦਾਰਥਾਂ ਦੀ ਵਧਦੀ ਤਸਕਰੀ ਨੂੰ ਰੋਕਣ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਸਾਂਝੇ ਤੌਰ ‘ਤੇ ਸਰਚ ਅਭਿਆਨ ਚਲਾ ਰਹੀ ਹੈ। ਜਿਸ ਦੇ ਤਹਿਤ ਪਾਕਿਸਤਾਨ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ‘ਚ ਸਫਲ ਰਿਹਾ ਹੈ। ਅੰਮ੍ਰਿਤਸਰ ਦੇਹਾਤ ਪੁਲਿਸ ਦੀ ਸੀਆਈਏ ਟੀਮ ਨੇ 17 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਬੈਂਕ ਡਕੈਤੀ ਮਾਮਲੇ ਨੂੰ ਸੁਲਝਾਅ ਕੇ ਦੋ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੁਲਜ਼ਮਾਂ ਕੋਲੋਂ ਇੱਕ ਖਿਡੌਣਾ ਪਿਸਤੌਲ ਵੀ ਬਰਾਮਦ

ਅੰਮ੍ਰਿਤਸਰ ਦੇਹਾਤ ਦੇ ਐਸਐਸਪੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਨਾਗਕਲਾਂ ਵਿੱਚ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਵਿੱਚ ਲੁੱਟ ਦੀ ਵਾਰਦਾਤ ਸਾਹਮਣੇ ਆਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਖਿਡੌਣਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਖਿਡੌਣਾ ਪਿਸਤੌਲ ਨਾਲ ਬੈਂਕ ਲੁੱਟਿਆ ਸੀ। ਇਨ੍ਹਾਂ ਕੋਲੋਂ 5,12,500 ਰੁਪਏ ਦੀ ਲੁੱਟ ਦੀ ਰਕਮ ਵੀ ਬਰਾਮਦ ਕੀਤੀ ਗਈ ਹੈ। ਫਿਲਹਾਲ ਪੁਲਿਸ ਦੋਵਾਂ ਦੋਸ਼ੀਆਂ ਤੋਂ ਪੁੱਛਗਿੱਛ ਕਰਕੇ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਵਾਰਦਾਤ ਨਾਲ ਜੁੜੇ ਹੋਰ ਪਹਿਲੂਆਂ ਦਾ ਖੁਲਾਸਾ ਹੋ ਸਕੇ |

ਅਨੰਤਨਾਗ ‘ਚ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ, ਦੋ ਦਹਿਸ਼ਤਗਰਦ ਢੇਰ || Today News

ਇਸ ਤੋਂ ਇਲਾਵਾ ਇੱਕ ਹੋਰ ਮਾਮਲੇ ‘ਚ ਇੱਕ  ਮੁਲਜ਼ਮ ਭਾਰਤ-ਪਾਕਿਸਤਾਨ ਸਰਹੱਦ ਨੇੜੇ ਡਿਫੈਂਸ ਨਹਿਰ ਨੇੜੇ ਠੇਕੇ ’ਤੇ ਜ਼ਮੀਨ ਲੈ ਕੇ ਖੇਤੀ ਕਰਨ ਦੀ ਆੜ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਸੀ। ਉਹ ਡਰੋਨ ਰਾਹੀਂ ਪਾਕਿਸਤਾਨ ਤੋਂ ਵੱਡੀ ਮਾਤਰਾ ‘ਚ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਨ ਦਾ ਧੰਦਾ ਕਰ ਰਿਹਾ ਸੀ।ਸੀਆਈਏ ਦੀ ਟੀਮ ਨੇ ਛਾਪਾ ਮਾਰ ਕੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ।

2 ਕਿਲੋ 500 ਗ੍ਰਾਮ ਹੈਰੋਇਨ ਬਰਾਮਦ

ਉਸ ਕੋਲੋਂ 2 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 17 ਕਰੋੜ ਰੁਪਏ ਦੱਸੀ ਜਾਂਦੀ ਹੈ। ਮੁਲਜ਼ਮ ਦੀ ਪਛਾਣ ਗੁਰਲਾਲ ਸਿੰਘ ਵਜੋਂ ਹੋਈ ਹੈ, ਜੋ ਪਾਕਿਸਤਾਨ ਤੋਂ ਆਏ ਇੱਕ ਸਮੱਗਲਰ ਲਾਲਾ ਦੇ ਸੰਪਰਕ ਵਿੱਚ ਸੀ ਅਤੇ ਉਸ ਰਾਹੀਂ ਹੈਰੋਇਨ ਮੰਗਵਾਉਂਦਾ ਸੀ। ਪੁਲਿਸ ਨੇ ਗੁਰਲਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਨੰਤਨਾਗ ‘ਚ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ, ਦੋ ਦਹਿਸ਼ਤਗਰਦ ਢੇਰ || Today News

0

ਅਨੰਤਨਾਗ ‘ਚ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ, ਦੋ ਦਹਿਸ਼ਤਗਰਦ ਢੇਰ

ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਖ਼ਿਲਾਫ਼ ਸੈਨਾ ਵੱਲੋਂ ਵੱਡਾ ਐਕਸ਼ਨ ਕੀਤਾ ਗਿਆ ਹੈ। ਅਨੰਤਨਾਗ ਵਿੱਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਹਲਕਾਨ ਗਲੀ ਲਾਰਨੂ ਅਨੰਤਨਾਗ ‘ਚ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ।

ਝੋਨੇ ਤੇ DAP ਦੀ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ 5 ਨਵੰਬਰ ਨੂੰ ਹਲਕਾ ਵਾਈਜ਼ ਕੀਤੇ ਜਾਣਗੇ ਰੋਸ ਮੁਜਾਹਰੇ- ਡਾ. ਦਲਜੀਤ

ਮੁਠਭੇੜ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਜਾਣਕਾਰੀ ਮਿਲ ਰਹੀ ਹੈ ਕਿ ਇਸ ਇਲਾਕੇ ‘ਚ ਹੋਰ ਅੱਤਵਾਦੀ ਲੁਕੇ ਹੋਏ ਹਨ। ਇਹ ਆਪਰੇਸ਼ਨ 19 ਰਾਜਪੂਤਾਨਾ ਰਾਈਫਲਜ਼ ਅਤੇ 7 ਪੈਰਾ ਫੋਰਸ ਵੱਲੋਂ ਚਲਾਇਆ ਜਾ ਰਿਹਾ ਹੈ।

ਝੋਨੇ ਤੇ DAP ਦੀ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ 5 ਨਵੰਬਰ ਨੂੰ ਹਲਕਾ ਵਾਈਜ਼ ਕੀਤੇ ਜਾਣਗੇ ਰੋਸ ਮੁਜਾਹਰੇ- ਡਾ. ਦਲਜੀਤ ਸਿੰਘ…

0

ਝੋਨੇ ਤੇ DAP ਦੀ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ 5 ਨਵੰਬਰ ਨੂੰ ਹਲਕਾ ਵਾਈਜ਼ ਕੀਤੇ ਜਾਣਗੇ ਰੋਸ ਮੁਜਾਹਰੇ- ਡਾ. ਦਲਜੀਤ ਸਿੰਘ…

ਪੰਜਾਬ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਰਕੇ ਪੰਜਾਬ ਭਰ ਵਿੱਚ ਕਿਸਾਨੀ ਲਈ ਵੱਡਾ ਸੰਕਟ ਖੜਾ ਹੋ ਗਿਆ ਹੈ। ਪੰਜਾਬ ਭਰ ਵਿੱਚ ਕਿਸਾਨ 15-20 ਦਿਨਾਂ ਤੋਂ ਲਗਾਤਾਰ ਮੰਡੀਆਂ ਵਿੱਚ ਆਪਣੀਆਂ ਜਿਣਸਾਂ ਵੇਚਣ ਵਾਸਤੇ ਬੈਠੇ ਹਨ ਪਰ ਨਾਂ ਹੀ ਖਰੀਦ ਹੋ ਪਾ ਰਹੀ ਹੈ ਅਤੇ ਨਾ ਹੀ ਲਿਫਟਿੰਗ ਦੇ ਪ੍ਰਬੰਧ ਠੀਕ ਤਰੀਕੇ ਕੰਮ ਕਰ ਰਹੇ ਹਨ। ਜਿਸਦਾ ਖਮਿਆਜਾ ਮਿਹਨਤੀ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ।

ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਨੇ ਵਿਸ਼ਵਕਰਮਾ ਮੰਦਰ ਵਿਖੇ ਰਾਜ ਪੱਧਰੀ ਪ੍ਰੋਗਰਾਮ ‘ਚ ਕੀਤੀ ਸ਼ਿਰਕਤ

ਦੂਜੇ ਪਾਸੇ ਡੀ.ਏ.ਪੀ ਖਾਦ ਦੀ ਵੱਡੇ ਪੱਧਰ ਉਪਰ ਕਮੀ ਹੋਣ ਕਰਕੇ ਡੀ.ਏ.ਪੀ ਖਾਦ ਬਲੈਕ ਵਿੱਚ ਵਿਕਣੀ ਸ਼ੁਰੂ ਹੋ ਗਈ ਹੈ। ਪਰ ਪੰਜਾਬ ਸਰਕਾਰ ਹਰ ਪੱਧਰ ਤੇ ਬੁਰੀ ਤਰਾਂ ਫੇਲ ਹੋ ਚੁੱਕੀ ਹੈ। ਇਸ ਖਿਲਾਫ ਰੋਸ ਪ੍ਰਗਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ  ਬਲਵਿੰਦਰ ਸਿੰਘ ਭੂੰਦੜ ਨੇ ਸਮੂਹ ਪਾਰਟੀ ਵਰਕਰਾਂ ਨੂੰ 5 ਨਵੰਬਰ ਨੂੰ ਸਰਕਾਰ ਖਿਲਾਫ ਰੋਸ ਮੁਜਾਹਰੇ ਕਰਨ ਅਤੇ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਦਾ ਐਲਾਨ ਕੀਤਾ ਹੈ।

ਹਲਕਾ ਵਾਈਜ਼ ਸ਼ਾਂਤਮਈ ਰੋਸ ਮੁਜਾਹਰਾ

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 5 ਨਵੰਬਰ ਨੂੰ ਸਵੇਰੇ 11 ਵਜੇ ਹਰ ਹਲਕੇ ਦੇ ਵਰਕਰ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਹਲਕਾ ਵਾਈਜ਼ ਸ਼ਾਂਤਮਈ ਰੋਸ ਮੁਜਾਹਰਾ ਕਰਨਗੇ

ਪੰਜਾਬ ਭਾਜਪਾ ਦੇ ਮੁੱਖ ਸਕੱਤਰ ਨੇ RTI ’ਚ ਦਿੱਤਾ ਜਵਾਬ, ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਨਹੀਂ… || Punjab News

0
Chief Secretary of Punjab BJP replied in RTI, Chandigarh is not the capital of Punjab...

ਪੰਜਾਬ ਭਾਜਪਾ ਦੇ ਮੁੱਖ ਸਕੱਤਰ ਨੇ RTI ’ਚ ਦਿੱਤਾ ਜਵਾਬ, ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਨਹੀਂ…

ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਕੇ.ਐੱਸ ਰਾਜੂ ਲੀਗਲ ਟਰਸਟ ਦੇ ਚੇਅਰਮੈਨ ਡਾ. ਜਗਮੋਹਨ ਸਿੰਘ ਰਾਜੂ (ਸਾਬਕਾ ਆਈ.ਏ.ਐੱਸ) ਨੇ ਸੂਚਨਾ ਅਧਿਕਾਰ ਐਕਟ (RTI) ਤਹਿਤ ਪ੍ਰਾਪਤ ਜਾਣਕਾਰੀ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਨਹੀਂ ਹੈ। ਡਾ. ਰਾਜੂ ਨੇ ਕਿਹਾ ਕਿ ਇਕ ਨਵੰਬਰ 1966 ਤੋਂ ਹੀ ਚੰਡੀਗੜ੍ਹ ਪੰਜਾਬ ਦਾ ਹਿੱਸਾ ਨਹੀਂ ਹੈ ਤੇ ਪੰਜਾਬ ਸਰਕਾਰ (Punjab Govt ਨੇ ਹੁਣ ਤਕ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਹੋਣ ਬਾਰੇ ਕੋਈ ਨੋਟੀਫਿਕੇਸ਼ਨ ਵੀ ਜਾਰੀ ਨਹੀਂ ਕੀਤਾ।

2022 ਨੂੰ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਬਾਰੇ ਮਤਾ ਕੀਤਾ ਸੀ ਪਾਸ

ਡਾ. ਰਾਜੂ ਨੇ ਸਨਿੱਚਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਇਕ ਅਪ੍ਰੈਲ 2022 ਨੂੰ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਬਾਰੇ ਮਤਾ ਪਾਸ ਕੀਤਾ ਸੀ, ਪਰ ਮਤਾ ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਆਰ.ਟੀ.ਆਈ ਪੰਜਾਬ ਦੀ ਰਾਜਧਾਨੀ ਬਾਰੇ ਨੋਟੀਫਿਕੇਸ਼ਨ ਜਾਂ ਕੋਈ ਹੋਰ ਪੱਤਰ ਬਾਰੇ ਸੂਚਨਾ ਮੰਗੀ ਸੀ, ਮੁੱਖ ਸਕੱਤਰ ਵਲੋਂ ਦਿੱਤੀ ਗਈ ਸੂਚਨਾ ਵਿਚ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਰਾਜਧਾਨੀ ਚੰਡੀਗੜ੍ਹ ਹੋਣ ਬਾਰੇ ਕੋਈ ਨੋਟੀਫਿਕੇਸ਼ਨ ਨਹੀਂ ਕੀਤਾ।

ਇਹ ਵੀ ਪੜ੍ਹੋ : ਪੰਜਵੀ ਵਾਰ ਪਿਤਾ ਬਣਨਗੇ youtuber Armaan Malik, ਪਹਿਲੀ ਪਤਨੀ ਪਾਇਲ ਫਿਰ ਹੋਈ Pregnant

ਸਰਕਾਰ ਕੋਲ੍ਹ ਕੋਈ ਗਜ਼ਟ ਨੋਟੀਫਿਕੇਸ਼ਨ ਜਾਂ ਪੱਤਰ ਨਹੀਂ

ਸਰਕਾਰ ਕੋਲ੍ਹ ਕੋਈ ਗਜ਼ਟ ਨੋਟੀਫਿਕੇਸ਼ਨ ਜਾਂ ਪੱਤਰ ਨਹੀਂ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਰਾਜਧਾਨੀ ਬਾਰੇ ਦੱਸ ਦੇਣਗੇ ਤਾਂ 10 (ਦਸ) ਲੱਖ ਰੁਪਏ ਦਾ ਇਨਾਮ ਦੇਣਗੇ। ਉਨ੍ਹਾਂ ਕਿਹਾ ਕਿ ਰਾਜਧਾਨੀ ਬਾਰੇ ਗਜ਼ਟ ਸੂਬਾ ਸਰਕਾਰ ਨੇ ਕਰਨਾ ਹੁੰਦਾ ਹੈ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਨਹੀਂ ਹੈ, ਇਸਨੂੰ ਲੈ ਕੇ ਇਕ ਨਵਾਂ ਵਿਵਾਦ ਛਿੜ ਗਿਆ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਨੇ ਵਿਸ਼ਵਕਰਮਾ ਮੰਦਰ ਵਿਖੇ ਰਾਜ ਪੱਧਰੀ ਪ੍ਰੋਗਰਾਮ ‘ਚ ਕੀਤੀ ਸ਼ਿਰਕਤ

0

ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਨੇ ਵਿਸ਼ਵਕਰਮਾ ਮੰਦਰ ਵਿਖੇ ਰਾਜ ਪੱਧਰੀ ਪ੍ਰੋਗਰਾਮ ‘ਚ ਕੀਤੀ ਸ਼ਿਰਕਤ

ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਲੁਧਿਆਣਾ ਪਹੁੰਚੇ। ਉਨ੍ਹਾਂ ਇੱਥੇ ਜੀ.ਟੀ ਰੋਡ ਸਥਿਤ ਵਿਸ਼ਵਕਰਮਾ ਭਵਨ ਵਿਖੇ ਵਿਸ਼ਵਕਰਮਾ ਜਯੰਤੀ ਮੌਕੇ ਕਰਵਾਏ ਰਾਜ ਪੱਧਰੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਸੌਂਧ ਖੁਦ ਵੀ ਇੰਡਸਟਰੀ ਨਾਲ ਜੁੜੇ ਹੋਏ ਹਨ। ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਨੂੰ ਜਾਂਦਾ ਹੈ। ਵਿਸ਼ਵਵਿਆਪੀ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਹੋਇਆ ਹੈ। ਵਿਸ਼ਵਕਰਮਾ ਜੀ ਦੇ ਮੰਦਰ ਲਈ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ।

ਇਹ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ || Punjab Politics

ਸੌਂਧ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਦੇ ਨੌਜਵਾਨਾਂ ਨੂੰ ਭਗਵਾਨ ਵਿਸ਼ਵਕਰਮਾ ਦੇ ਸਿਧਾਂਤਾਂ ਅਤੇ ਸਿੱਖਿਆਵਾਂ ਦੇ ਅਨੁਸਾਰ ਮਾਣ ਅਤੇ ਸਵੈ-ਮਾਣ ਵਾਲਾ ਜੀਵਨ ਬਤੀਤ ਕਰਨ ਦੇ ਯੋਗ ਬਣਾਉਣ ਦੇ ਉਦੇਸ਼ ਨਾਲ ਹੁਨਰ ਵਿਕਾਸ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।

ਪੰਜਵੀ ਵਾਰ ਪਿਤਾ ਬਣਨਗੇ youtuber Armaan Malik, ਪਹਿਲੀ ਪਤਨੀ ਪਾਇਲ ਫਿਰ ਹੋਈ Pregnant || Entertainment News

0
Youtuber Armaan Malik will become a father for the fifth time, first wife Payal is pregnant again

ਪੰਜਵੀ ਵਾਰ ਪਿਤਾ ਬਣਨਗੇ youtuber Armaan Malik, ਪਹਿਲੀ ਪਤਨੀ ਪਾਇਲ ਫਿਰ ਹੋਈ Pregnant

ਸੋਸ਼ਲ ਮੀਡੀਆ ‘ਤੇ ਮਸ਼ਹੂਰ youtuber Armaan Malik ਪੰਜਵੀ ਵਾਰ ਪਿਤਾ ਬਣਨ ਜਾ ਰਹੇ ਹਨ | ਦਰਅਸਲ, ਉਹਨਾਂ ਦੀ ਪਹਿਲੀ ਪਤਨੀ ਪਾਇਲ ਮਲਿਕ ਇੱਕ ਵਾਰ ਫਿਰ ਤੋਂ ਪ੍ਰੈਗਨੈਂਟ ਹੈ। ਉਨ੍ਹਾਂ ਨੇ ਆਪਣੇ ਫੈਨਜ਼ ਨੂੰ ਦੱਸਿਆ ਕਿ ਉਹ ਦੁਬਾਰਾ ਪ੍ਰੈਗਨੈਂਟ ਹੈ। ਉਹਨਾਂ ਨੇ ਇਹ ਜਾਣਕਾਰੀ ਆਪਣੇ latest vlog ਵਿੱਚ ਸਾਂਝੀ ਕੀਤੀ ਹੈ, ਜਿਸ ‘ਚ ਉਹ ਆਪਣੇ ਬੇਬੀ ਸ਼ਾਵਰ ਬਾਰੇ ਦੱਸਦੀ ਨਜ਼ਰ ਆ ਰਹੀ ਹੈ।

ਤਿੰਨ ਮਹੀਨਿਆਂ ਬਾਅਦ ਖੁਸ਼ਖਬਰੀ ਕੀਤੀ ਸਾਂਝੀ

ਪਾਇਲ ਨੇ ਕਿਹਾ ਕਿ ਉਹ ਤਿੰਨ ਮਹੀਨਿਆਂ ਬਾਅਦ ਇਹ ਖੁਸ਼ਖਬਰੀ ਸਾਂਝੀ ਕਰਨ ਜਾ ਰਹੀ ਸੀ, ਪਰ ਉਸਨੇ ਜਲਦੀ ਹੀ ਆਪਣੇ ਪ੍ਰਸ਼ੰਸਕਾਂ ਨੂੰ ਇਹ ਦੱਸਣ ਦਾ ਫੈਸਲਾ ਕੀਤਾ। ਪਾਇਲ ਦੇ ਨਾਲ-ਨਾਲ ਅਰਮਾਨ ਮਲਿਕ ਦੀ ਦੂਜੀ ਪਤਨੀ ਕ੍ਰਿਤਿਕਾ ਮਲਿਕ ਨੇ ਵੀ ਇਸ ਖੁਸ਼ਖਬਰੀ ਦੀ ਪੁਸ਼ਟੀ ਕੀਤੀ ਹੈ। ਕ੍ਰਿਤਿਕਾ ਨੇ ਪਾਇਲ ਦੀ ਬੇਟੀ ਤੂਬਾ ਨੂੰ ਚੁੱਕਿਆ ਅਤੇ ਮਜ਼ਾਕ ਵਿੱਚ ਪੁੱਛਿਆ ਕਿ ਉਹ ਕੀ ਚਾਹੁੰਦੀ ਹੈ, ਕਾਕਾ ਜਾਂ ਕਾਕੀ? ਟੂਬੇ ਨੇ ਧੀਮੀ ਆਵਾਜ਼ ਵਿੱਚ ਕਾਕੇ ਦਾ ਨਾਂ ਲਿਆ, ਜਿਸ ’ਤੇ ਪਾਇਲ ਨੇ ਮੁਸਕਰਾ ਕੇ ਕਿਹਾ ਕਿ ਘਰ ਵਿੱਚ ਪਹਿਲਾਂ ਹੀ ਕਈ ਕਾਕੇ ਹਨ।

ਇਹ ਵੀ ਪੜ੍ਹੋ : ਹੁਣ ਪਾਕਿਸਤਾਨ ਜਾਣ ਲਈ ਨਹੀਂ ਲੱਗੇਗੀ ਫ਼ੀਸ, ਅੱਧੇ ਘੰਟੇ ਵਿਚ ਮਿਲੇਗਾ ਵੀਜ਼ਾ

ਪੰਜਵੀਂ ਵਾਰ ਬਣਨਗੇ ਪਿਤਾ

ਦੱਸ ਦਈਏ ਕਿ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਦੇ ਦੁਬਾਰਾ ਮਾਂ ਬਣਨ ਦੇ ਐਲਾਨ ਤੋਂ ਬਾਅਦ ਅਰਮਾਨ ਮਲਿਕ ਪੰਜਵੀਂ ਵਾਰ ਪਿਤਾ ਬਣਨਗੇ। ਮਲਿਕ ਪਰਿਵਾਰ ਜੋ ਬਿੱਗ ਬੌਸ OTT 3 ਦਾ ਹਿੱਸਾ ਸੀ, ਅਕਸਰ ਲਾਈਮਲਾਈਟ ਵਿੱਚ ਰਹਿੰਦਾ ਹੈ।

 

 

 

 

 

 

 

 

 

 

 

 

 

 

 

 

ਹੁਣ ਪਾਕਿਸਤਾਨ ਜਾਣ ਲਈ ਨਹੀਂ ਲੱਗੇਗੀ ਫ਼ੀਸ, ਅੱਧੇ ਘੰਟੇ ਵਿਚ ਮਿਲੇਗਾ ਵੀਜ਼ਾ || National News

0
Now there will be no fee to go to Pakistan, visa will be available in half an hour

ਹੁਣ ਪਾਕਿਸਤਾਨ ਜਾਣ ਲਈ ਨਹੀਂ ਲੱਗੇਗੀ ਫ਼ੀਸ, ਅੱਧੇ ਘੰਟੇ ਵਿਚ ਮਿਲੇਗਾ ਵੀਜ਼ਾ

ਜੇਕਰ ਤੁਸੀਂ ਸਿੱਖ ਭਾਈਚਾਰੇ ਨਾਲ ਸੰਬੰਧ ਰੱਖਦੇ ਹੋ ਤੇ ਪਾਕਿਸਤਾਨ ਜਾਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਵੱਡੀ ਖੁਸ਼ਖਬਰੀ ਹੈ | ਹੁਣ ਸ਼ਰਧਾਲੂਆਂ ਨੂੰ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ। ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਨਿਯਮਾਂ ਵਿਚ ਵੱਡੀ ਢਿੱਲ ਦੇਣ ਦਾ ਐਲਾਨ ਕੀਤਾ। ਹੁਣ ਸਿੱਖ ਸ਼ਰਧਾਲੂਆਂ ਨੂੰ ਹੁਣ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ। ਉਹ ਅੱਧੇ ਘੰਟੇ ਦੇ ਅੰਦਰ ਵੀਜ਼ਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਯੂਕੇ ਅਤੇ ਕੈਨੇਡਾ ਦੇ ਨਾਗਰਿਕ ਸਰਲ ਆਨਲਾਈਨ ਪ੍ਰਕਿਰਿਆ ਰਾਹੀਂ ਆਸਾਨੀ ਨਾਲ ਵੀਜ਼ਾ ਪ੍ਰਾਪਤ ਕਰ ਸਕਦੇ ਹਨ।

2025 ਵਿਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਵਿਚ ਸ਼ਾਮਲ ਹੋਣ ਦਾ ਸੱਦਾ

ਨਕਵੀ ਨੇ 10 ਲੱਖ ਸਿੱਖ ਸ਼ਰਧਾਲੂਆਂ ਦਾ ਪਾਕਿਸਤਾਨ ਵਿਚ ਸਵਾਗਤ ਕਰਨ ਦੀ ਇੱਛਾ ਜ਼ਾਹਰ ਕੀਤੀ ਅਤੇ ਉਨ੍ਹਾਂ ਨੂੰ ਨਨਕਾਣਾ ਸਾਹਿਬ, ਕਰਤਾਰਪੁਰ ਅਤੇ ਹਸਨ ਅਬਦਾਲ ਵਰਗੇ ਰਵਾਇਤੀ ਸਥਾਨਾਂ ਤੋਂ ਬਾਹਰ ਵੀ ਜਾਣ ਲਈ ਉਤਸ਼ਾਹਤ ਕੀਤਾ। ਉਨ੍ਹਾਂ ਨੇ ਭਾਰਤੀ ਨਾਗਰਿਕਾਂ ਸਮੇਤ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਪਾਕਿਸਤਾਨ ਵਿਚ 2025 ਵਿਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਵਿਚ ਸ਼ਾਮਲ ਹੋਣ ਦਾ ਸੱਦਾ ਦਿਤਾ ਅਤੇ ਉਨ੍ਹਾਂ ਦੀ ਸ਼ਮੂਲੀਅਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਇਹ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ

ਮੋਹਸਿਨ ਨਕਵੀ ਨੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਗਿਣਤੀ ਸਾਲਾਨਾ 1 ਲੱਖ ਤੋਂ ਵਧਾ ਕੇ 10 ਲੱਖ ਕਰਨ ਦੀ ਇੱਛਾ ਜ਼ਾਹਰ ਕੀਤੀ ਅਤੇ ਨੌਜਵਾਨ ਪੀੜ੍ਹੀ ਨੂੰ ਆਕਰਸ਼ਿਤ ਕਰਨ ਉਤੇ ਵਿਸ਼ੇਸ਼ ਜ਼ੋਰ ਦਿਤਾ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਨੇ 124 ਦੇਸ਼ਾਂ ਦੇ ਨਾਗਰਿਕਾਂ ਲਈ ਮੁਫਤ ਵੀਜ਼ਾ ਦੀ ਸਹੂਲਤ ਸ਼ੁਰੂ ਕੀਤੀ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਖੰਘ ਤੋਂ ਰਾਹਤ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ

0

ਖੰਘ ਤੋਂ ਰਾਹਤ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ

ਬਦਲਦੇ ਮੌਸਮ ਨਾਲ ਇਨਫੈਕਸ਼ਨ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਦੌਰਾਨ ਜ਼ੁਕਾਮ ਤੇ ਖੰਘ ਵਰਗੀਆਂ ਸਮੱਸਿਆਵਾਂ ਵੀ ਹੋਣ ਲੱਗਦੀਆਂ ਹਨ। ਕਈ ਵਾਰ ਜੇ ਅਸੀਂ ਜ਼ਿਆਦਾ ਧਿਆਨ ਨਹੀਂ ਦਿੰਦੇ ਤਾਂ ਇਹ ਕਫ ਸਾਡੀ ਛਾਤੀ ‘ਚ ਜਮ੍ਹਾ ਹੋ ਜਾਂਦੀ ਹੈ ਅਤੇ ਫਿਰ ਸੁੱਕ ਜਾਂਦੀ ਹੈ, ਜਿਸ ਕਾਰਨ ਸਾਨੂੰ ਨਾ ਸਿਰਫ ਖੰਘ ਹੁੰਦੀ ਹੈ ਸਗੋਂ ਛਾਤੀ ਵਿਚ ਦਰਦ ਵੀ ਹੋਣ ਲੱਗਦੀ ਹੈ। ਛਾਤੀ ਵਿਚ ਜਮ੍ਹਾ ਇਹ ਕਫ, ਜੋ ਹੁਣ ਬਲਗਮ ਦਾ ਰੂਪ ਧਾਰਨ ਕਰ ਚੁੱਕੀ ਹੈ, ਨੂੰ ਖ਼ਤਮ ਕਰਨਾ ਸਾਡੇ ਲਈ ਮੁਸ਼ਕਲ ਹੋ ਜਾਂਦਾ ਹੈ।

ਦਿੱਲੀ ਸਰਕਾਰ ਨੇ 7 ਨਵੰਬਰ ਨੂੰ ਜਨਤਕ ਛੁੱਟੀ ਦਾ ਕੀਤਾ ਐਲਾਨ

ਅਜਿਹੇ ‘ਚ ਇਨ੍ਹਾਂ ਤੋਂ ਛੁਟਕਾਰਾ ਪਾਉਣ ਲਈ ਲੋਕ ਦਵਾਈਆਂ ਦਾ ਸਹਾਰਾ ਲੈਂਦੇ ਹਨ, ਜਿਸ ਨਾਲ ਤੁਰੰਤ ਰਾਹਤ ਮਿਲਦੀ ਹੈ ਪਰ ਬਾਅਦ ‘ਚ ਉਨ੍ਹਾਂ ਨੂੰ ਇਸ ਦੇ ਮਾੜੇ ਪ੍ਰਭਾਵ ਵੀ ਝੱਲਣੇ ਪੈਂਦੇ ਹਨ। ਕਈ ਵਾਰ ਸੀਨੇ ਵਿਚ ਜਮ੍ਹਾ ਹੋਇਆ ਬਲਗਮ ਸੁੱਕ ਜਾਂਦਾ ਹੈ, ਜਿਸ ਤੋਂ ਛੁਟਕਾਰਾ ਪਾਉਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਅਜਿਹੀ ਸਥਿਤੀ ਵਿਚ ਤੁਸੀਂ ਸੁੱਕੀ ਖੰਘ ਤੋਂ ਛੁਟਕਾਰਾ ਪਾਉਣ ਲਈ ਕੁਝ ਉਪਾਅ ਅਪਣਾ ਸਕਦੇ ਹੋ।

ਲੂਣ ਤੇ ਅਦਰਕ

ਅਦਰਕ ‘ਚ ਐਂਟੀ-ਮਾਈਕ੍ਰੋਬਾਇਲ ਗੁਣ ਹੁੰਦੇ ਹਨ, ਜੋ ਬੈਕਟੀਰੀਆ ਨੂੰ ਖਤਮ ਕਰਨ ‘ਚ ਮਦਦਗਾਰ ਹੁੰਦੇ ਹਨ। ਇਹ ਛਾਤੀ ਦੀ ਭੀੜ ਲਈ ਰਾਮਬਾਣ ਘਰੇਲੂ ਉਪਾਅ ਹੈ। ਇਸ ਲਈ ਅਦਰਕ ਨੂੰ ਛਿੱਲ ਲਓ, ਛੋਟੇ-ਛੋਟੇ ਟੁਕੜਿਆਂ ‘ਚ ਕੱਟ ਲਓ, ਤਵੇ ‘ਤੇ ਘਿਓ ‘ਚ ਭੁੰਨ ਲਓ, ਇਸ ‘ਚ ਨਮਕ ਪਾਓ, ਗਰਮ ਹੋਣ ‘ਤੇ ਇਸ ਨੂੰ ਮੂੰਹ ‘ਚ ਰੱਖੋ ਅਤੇ ਕੁਝ ਦੇਰ ਤੱਕ ਚੂਸੋ। ਇਸ ਨਾਲ ਸੁੱਕੀ ਖੰਘ ਤੋਂ ਬਹੁਤ ਰਾਹਤ ਮਿਲਦੀ ਹੈ। ਨਮਕ ਕਫ ਨੂੰ ਦੂਰ ਕਰਨ ਦਾ ਕੰਮ ਕਰਦਾ ਹੈ।

ਹਲਦੀ ਤੇ ਕਾਲੀ ਮਿਰਚ

ਹਲਦੀ ਵਿੱਚ ਮੌਜੂਦ ਮਿਸ਼ਰਨ ਕਰਕਿਊਮਿਨ ਐਂਟੀ-ਇੰਫਲਾਮੇਟਰੀ, ਐਂਟੀ-ਬੈਕਟੀਰੀਅਲ ਅਤੇ ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਹੁੰਦਾ ਹੈ ਅਤੇ ਕਾਲੀ ਮਿਰਚ ਨਾਲ ਇਸ ਦਾ ਮਿਸ਼ਰਨ ਛਾਤੀ ਵਿਚ ਜਮ੍ਹਾ ਹੋਏ ਬਲਗਮ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ। ਇਸ ਲਈ ਤੁਸੀਂ ਇਕ ਗਲਾਸ ਸੰਤਰੇ ਦੇ ਜੂਸ ‘ਚ ਅੱਧਾ ਚਮਚ ਹਲਦੀ ਤੇ ਚੌਥਾਈ ਛੋਟੀ ਚਮਚ ਕਾਲੀ ਮਿਰਚ ਪਾਊਡਰ ਮਿਲਾ ਕੇ ਪੀ ਸਕਦੇ ਹੋ।

ਘਿਓ ਕਾਲੀ ਮਿਰਚ

ਸ਼ੁੱਧ ਦੇਸੀ ਘਿਓ ਐਂਟੀ-ਇੰਫਲਾਮੇਟਰੀ ਤੇ ਐਂਟੀ-ਬੈਕਟੀਰੀਅਲ ਗੁਣਾਂ ਨਾਲ ਭਰਪੂਰ ਹੁੰਦਾ ਹੈ, ਜੋ ਗਲੇ ਦੀ ਖਰਾਸ਼ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ। ਕਾਲੀ ਮਿਰਚ ਤੇ ਘਿਓ ਨੂੰ ਗਰਮ ਕਰ ਕੇ ਇਸ ਵਿਚ ਨਮਕ ਮਿਲਾ ਕੇ ਖਾਣ ਨਾਲ ਸੀਨੇ ਵਿਚ ਜਮ੍ਹਾ ਕਫ ਦੂਰ ਹੋਣ ਲੱਗਦੀ ਹੈ।

ਨਮਕ ਪਾਣੀ ਦੇ ਗਰਾਰੇ

ਨਮਕ ਮਿਲਾ ਕੇ ਕੋਸੇ ਪਾਣੀ ਨਾਲ ਗਰਾਰੇ ਕਰਨ ਨਾਲ ਵੱਡੇ ਟੌਨਸਿਲ ਅਤੇ ਛਾਤੀ ‘ਚ ਜਮ੍ਹਾ ਕਫ ਤੋਂ ਬਹੁਤ ਰਾਹਤ ਮਿਲਦੀ ਹੈ। ਗਰਾਰੇ ਕਰਦੇ ਸਮੇਂ ਬਲਗਮ ਨਿਕਲਣਾ ਸ਼ੁਰੂ ਹੋ ਜਾਂਦੀ ਹੈ। ਅਜਿਹਾ ਦਿਨ ‘ਚ ਘੱਟ ਤੋਂ ਘੱਟ ਦੋ ਤੋਂ ਤਿੰਨ ਵਾਰ ਕਰੋ।

ਗਰਮ ਪਾਣੀ ਤੇ ਸ਼ਹਿਦ

ਇਹ ਸਾਲ ਤੋਂ ਵੱਧ ਉਮਰ ਦੇ ਬੱਚਿਆਂ, ਬਜ਼ੁਰਗਾਂ ਅਤੇ ਬਾਲਗਾਂ ਨੂੰ ਦਿੱਤਾ ਜਾ ਸਕਦਾ ਹੈ। ਇਕ ਗਲਾਸ ਕੋਸੇ ਪਾਣੀ ਵਿਚ ਇਕ ਚਮਚ ਸ਼ਹਿਦ ਮਿਲਾ ਕੇ ਪੀਓ। ਸ਼ਹਿਦ ਗਲੇ ਨੂੰ ਸ਼ਾਂਤ ਕਰਨ ਵਿਚ ਮਦਦ ਕਰਦਾ ਹੈ ਕਿਉਂਕਿ ਸ਼ਹਿਦ ਵਿਚ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ, ਇਸ ਲਈ ਇਹ ਗਲੇ ਦੀ ਜਲਣ ਨੂੰ ਘੱਟ ਕਰਨ ਵਿਚ ਮਦਦ ਕਰਦਾ ਹੈ।

ਇਹ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ || Punjab Politics

0
These Congress leaders joined the Aam Aadmi Party

ਇਹ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ

ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਰਾਮ ਰਤਨ ਦੇ ਪੋਤਰੇ ਚੌਧਰੀ ਗੁਰਪ੍ਰੀਤ ਸਿੰਘ ‘ਆਪ’ ‘ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸ਼ਾਮਲ ਕਰਵਾਇਆ।

ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਦੇ ਘਰ ‘ਤੇ ਤਿੰਨ ਅਣਪਛਾਤੇ ਵਿਅਕਤੀਆਂ ਨੇ ਸੁੱਟਿਆ ਪੈਟਰੋਲ ਬੰਬ

ਦੱਸ ਦਈਏ ਕਿ ਗੁਰਪ੍ਰੀਤ ਸਿੰਘ ਯੂਥ ਕਾਂਗਰਸ ਚੱਬੇਵਾਲ ਦੇ ਪ੍ਰਧਾਨ ਸਨ। ਗੁਰਪ੍ਰੀਤ ਸਿੰਘ ਦੀ ਐਂਟਰੀ ਨਾਲ ਚੱਬੇਵਾਲ ਇਲਾਕੇ ‘ਚ ‘ਆਪ’ ਹੋਰ ਮਜ਼ਬੂਤ ​​ਹੋ ਗਈ ਹੈ। ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਦੀ ਹਾਜ਼ਰੀ ਵਿੱਚ ਗੁਰਪ੍ਰੀਤ ਸਿੰਘ ‘ਆਪ’ ‘ਚ ਸ਼ਾਮਲ ਹੋਏ।

 

ਸ਼ਿਵ ਸੈਨਾ ਆਗੂ ਦੇ ਘਰ ‘ਤੇ ਤਿੰਨ ਅਣਪਛਾਤੇ ਵਿਅਕਤੀਆਂ ਨੇ ਸੁੱਟਿਆ ਪੈਟਰੋਲ ਬੰਬ || Punjab Crime

0
Three unidentified persons threw a petrol bomb at Shiv Sena leader's house
Burning Molotov cocktail on blurred background of hand of white Caucasian young man or adult guy in casual wear. A medical surgical mask is used as a wick.

ਸ਼ਿਵ ਸੈਨਾ ਆਗੂ ਦੇ ਘਰ ‘ਤੇ ਤਿੰਨ ਅਣਪਛਾਤੇ ਵਿਅਕਤੀਆਂ ਨੇ ਸੁੱਟਿਆ ਪੈਟਰੋਲ ਬੰਬ

ਸ਼ਿਵ ਸੈਨਾ ਹਿੰਦੂ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਖੁਰਾਨਾ ਦੇ ਘਰ ‘ਤੇ ਪੈਟਰੋਲ ਬੰਬ ਸੁੱਟਣ ਦੀ ਖ਼ਬਰ ਮਿਲੀ ਹੈ | ਜਿੱਥੇ ਕਿ ਖੁਰਾਨਾ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਹਮਲੇ ਦੀਆਂ ਤਸਵੀਰਾਂ ਕੈਦ ਹੋ ਗਈਆਂ l

ਫੇਸਬੁਕ ਤੇ ਖੁਰਾਨਾ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ

ਦਰਅਸਲ, ਮੋਟਰਸਾਈਕਲ ‘ਤੇ ਆਏ ਤਿੰਨ ਨੌਜਵਾਨ ਤੜਕੇ ਸਾਢੇ 3 ਵਜੇ ਦੇ ਕਰੀਬ ਮਾਡਲ ਟਾਊਨ ਸਥਿਤ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਦੇ ਕੋਲ ਪੈਂਦੇ ਖੁਰਾਨਾ ਦੇ ਘਰ ਦੇ ਬਾਹਰ ਪਹੁੰਚੇ l ਜਿੱਥੇ ਕਿ ਬਦਮਾਸ਼ਾਂ ਨੇ ਹੱਥ ਵਿੱਚ ਪੈਟਰੋਲ ਨਾਲ ਭਰੀ ਬੋਤਲ ਨੂੰ ਅੱਗ ਲਗਾਈ ਅਤੇ ਖੁਰਾਨਾ ਦੇ ਘਰ ਤੇ ਹਮਲਾ ਕਰ ਦਿੱਤਾ l ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਤੋਂ ਪਹਿਲੋਂ ਅਣਪਛਾਤੇ ਵਿਅਕਤੀਆਂ ਵੱਲੋਂ ਫੇਸਬੁਕ ਤੇ ਖੁਰਾਨਾ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਸਨ l

ਇਹ ਵੀ ਪੜ੍ਹੋ : ਦੀਵਾਲੀ ਮੌਕੇ Ranbir Kapoor ਤੇ Alia ਨੇ Raha ਸੰਗ ਤਸਵੀਰਾਂ ਕੀਤੀਆਂ ਸ਼ੇਅਰ

ਲੁਧਿਆਣਾ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ l ਧਿਆਨਯੋਗ ਹੈ ਕਿ ਦੋ ਹਫ਼ਤੇ ਪਹਿਲਾਂ ਸ਼ਿਵ ਸੈਨਾ ਭਾਰਤੀ ਦੇ ਯੋਗੇਸ਼ ਬਖ਼ਸ਼ੀ ਦੇ ਘਰ ਦੇ ਬਾਹਰ ਵੀ ਡੀਜ਼ਲ ਬੰਬ ਨਾਲ ਹਮਲਾ ਕੀਤਾ ਗਿਆ ਸੀ l