Home Blog Page 1219

ਗਿੱਦੜਬਾਹਾ ਤੋਂ ਅਜ਼ਾਦ ਉਮੀਦਵਾਰ ਜਗਮੀਤ ਬਰਾੜ ਨਹੀਂ ਲੜਨਗੇ ਜ਼ਿਮਨੀ ਚੋਣ || Punjab News

0

ਗਿੱਦੜਬਾਹਾ ਤੋਂ ਅਜ਼ਾਦ ਉਮੀਦਵਾਰ ਜਗਮੀਤ ਬਰਾੜ ਨਹੀਂ ਲੜਨਗੇ ਜ਼ਿਮਨੀ ਚੋਣ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਬੁੱਧਵਾਰ ਨੂੰ ਆਖਰੀ ਦਿਨ ਸੀ। ਇਸ ਦੌਰਾਨ ਤਿੰਨ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਚੁੱਕੇ ਹਨ। ਇਨ੍ਹਾਂ ਵਿੱਚ ਗਿੱਦੜਬਾਹਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਜਗਮੀਤ ਸਿੰਘ ਬਰਾੜ ਵੀ ਸ਼ਾਮਲ ਹਨ। ਹੁਣ 45 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।

ਹਰਿਆਣਾ ‘ਚ 23 IPS/HPS ਅਧਿਕਾਰੀਆਂ ਦਾ ਤਬਾਦਲਾ

ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਅਲਾਟ

ਹੁਣ ਬਰਨਾਲਾ ਅਤੇ ਗਿੱਦੜਬਾਹਾ ਸੀਟ ‘ਤੇ 14-14 ਉਮੀਦਵਾਰ ਰਹਿ ਗਏ ਹਨ। ਜਦਕਿ ਡੇਰਾ ਬਾਬਾ ਨਾਨਕ ਵਿੱਚ 11 ਅਤੇ ਚੱਬੇਵਾਲ ਵਿੱਚ ਛੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਜਿਨ੍ਹਾਂ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਅਲਾਟ ਕੀਤੇ ਗਏ ਸਨ। ਦੱਸ ਦੇਈਏ ਕਿ ਸੂਬੇ ਦੀਆਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ।

ਹਰਿਆਣਾ ‘ਚ 23 IPS/HPS ਅਧਿਕਾਰੀਆਂ ਦਾ ਤਬਾਦਲਾ

0

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 23 IPS/HPS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

 

DAP ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

0

DAP ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖ਼ਿਲਾਫ਼ ਰਿਪੋਰਟ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਕਿਸਾਨ ਇਨ੍ਹਾਂ ਨੰਬਰਾਂ ‘ਤੇ ਡੀ.ਏ.ਪੀ. ਖਾਦ ਦੀ ਅਸਲ ਕੀਮਤ ਤੋਂ ਵੱਧ ਰੇਟ ਵਸੂਲਣ, ਗੈਰ-ਕਾਨੂੰਨੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਵਰਗੇ ਮੁੱਦਿਆਂ ਦੀ ਰਿਪੋਰਟ ਵੀ ਕਰ ਸਕਦੇ ਹਨ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪੈਸਟੀਸਾਈਡ ਡੀਲਰਾਂ ਵਿਰੁੱਧ ਸੂਬੇ ਦੇ ਕਿਸਾਨ ਹੈਲਪਲਾਈਨ ਨੰਬਰ 1100 ‘ਤੇ ਕਾਲ ਕਰਕੇ ਜਾਂ ਸੰਪਰਕ ਨੰਬਰ +91-98555-01076 ‘ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ- ਐਡਵੋਕੇਟ ਧਾਮੀ || Today News

ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਗੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜਬਰੀ ਵੇਚਣਾ ਜਾਂ ਖਾਦ ਨੂੰ ਵੱਧ ਕੀਮਤ ‘ਤੇ ਵੇਚਣਾ ਜਾਂ ਖਾਦ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹੀਆਂ ਗਲਤ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਟ੍ਰਿਪਲ ਸੁਪਰ ਫਾਸਫੇਟ

ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਮਾਹਿਰਾਂ ਵੱਲੋਂ ਦਿੱਤੇ ਸੁਝਾਅ ਮੁਤਾਬਕ ਫਾਸਫੋਰਸ ਦੇ ਬਦਲਵੇਂ ਸਰੋਤਾਂ ਵਜੋਂ ਐਨ.ਪੀ.ਕੇ. (12:32:16), ਟ੍ਰਿਪਲ ਸੁਪਰ ਫਾਸਫੇਟ (ਟੀ.ਐਸ.ਪੀ.) ਅਤੇ ਸਿੰਗਲ ਸੁਪਰ ਫਾਸਫੇਟ (ਐਸ.ਐਸ.ਪੀ.) ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ।

ਅੱਜ ਦਾ ਹੁਕਮਨਾਮਾ

0

ਅੱਜ ਦਾ ਹੁਕਮਨਾਮਾ

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ- ਐਡਵੋਕੇਟ ਧਾਮੀ || Today News

0

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ- ਐਡਵੋਕੇਟ ਧਾਮੀ

ਭਾਰਤ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਮੰਚਾਂ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੱਖਪਾਤੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਅਤੇ ਮੰਦਭਾਗਾ ਹੈ ਕਿ ਦੇਸ਼ ਦੇ ਮੰਤਰਾਲੇ ਵੱਲੋਂ ਸਿੱਖਾਂ ਦੇ ਇਤਿਹਾਸ ਨੂੰ ਦਰਸਾਉਂਦੀ ਪੋਸਟ ਪਾਉਣ ਮਗਰੋਂ ਉਸ ਨੂੰ ਹਟਾ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਕੇਂਦਰੀ ਸੱਭਿਆਚਾਰ ਮੰਤਰਾਲੇ ਦੇ ਸੋਸ਼ਲ ਮੀਡੀਆ ’ਤੇ ਬੰਦੀ ਛੋੜ ਦਿਹਾੜੇ ਸਬੰਧੀ ਇਕ ਪੋਸਟ ਪਾਈ ਗਈ ਸੀ, ਜਿਸ ਵਿਚ ਇਸ ਦੇ ਇਤਿਹਾਸ ਅਤੇ ਪ੍ਰੰਪਰਾ ਦਾ ਜ਼ਿਕਰ ਸੀ। ਇਸ ਪੋਸਟ ਰਾਹੀਂ ਬੰਦੀ ਛੋੜ ਦਿਵਸ ਸਬੰਧੀ ਇਕ ਵੀਡੀਓ ਵੀ ਪਾਈ ਗਈ ਸੀ, ਪਰੰਤੂ ਇਸ ਨੂੰ ਕੁਝ ਚਿਰ ਬਾਅਦ ਹੀ ਹਟਾ ਦਿੱਤਾ ਗਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਇਕ ਬਹੁ-ਕੌਮੀ ਤੇ ਬਹੁ-ਧਰਮੀ ਦੇਸ਼ ਹੈ, ਜਿਥੇ ਹਰ ਧਰਮ ਦੇ ਲੋਕਾਂ ਦੇ ਇਤਿਹਾਸ ਅਤੇ ਮਾਨਤਾਵਾਂ ਦਾ ਸਤਿਕਾਰ ਸੁਰੱਖਿਅਤ ਰਹਿਣਾ ਚਾਹੀਦਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਜੇਕਰ ਭਾਰਤ ਸਰਕਾਰ ਹੀ ਇਸ ਤਰ੍ਹਾਂ ਪੱਖਪਾਤੀ ਰਵੱਈਆ ਅਪਣਾਏਗੀ ਤਾਂ ਦੇਸ਼ ਅੰਦਰ ਵੱਸਦੇ ਹਰ ਧਰਮ ਦੇ ਲੋਕਾਂ ਦੇ ਹੱਕ ਹਕੂਕ ਕਿਵੇਂ ਕਾਇਮ ਰਹਿਣਗੇ।

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਤੋਹਫਾ! CM ਮਾਨ ਨੇ 4%DA ਦੇਣ ਦਾ ਕੀਤਾ ਐਲਾਨ || Latest News || || Punjab News

ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਸਿੱਖਾਂ ਨੂੰ ਸਮਰਪਤ ਇਹ ਪੋਸਟ ਸੋਸ਼ਲ ਮੀਡੀਆ ’ਤੇ ਨਫ਼ਰਤ ਫੈਲਾਉਣ ਵਾਲੇ ਸੱਜੇ ਪੱਖੀ ਲੋਕਾਂ ਵੱਲੋਂ ਕੇਂਦਰੀ ਮੰਤਰਾਲੇ ਦੀ ਪੋਸਟ ’ਤੇ ਇਕ ਏਜੰਡੇ ਤਹਿਤ ਫੈਲਾਏ ਗਏ ਨਫ਼ਰਤੀ ਪ੍ਰਚਾਰ ਕਰਕੇ ਹਟਾਈ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਕਈ ਵਾਰ ਇਹ ਇਤਰਾਜ਼ ਪ੍ਰਗਟ ਕਰ ਚੁੱਕੀ ਹੈ ਕਿ ਬਹੁਤ ਸਾਰੇ ਸੋਸ਼ਲ ਮੀਡੀਆ ਖ਼ਾਤਿਆਂ ਤੋਂ ਸਿੱਖ ਵਿਰੋਧੀ ਏਜੰਡਾ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਦੀ ਇਕ ਹੋਰ ਮਿਸਾਲ ਕੇਂਦਰ ਸਰਕਾਰ ਦੇ ਮੰਤਰਾਲੇ ਵੱਲੋਂ ਪਾਈ ਪੋਸਟ ਮਗਰੋਂ ਇਨ੍ਹਾਂ ਨਫ਼ਰਤੀ ਹਿੰਸਾ ਫੈਲਾਉਣ ਵਾਲਿਆਂ ਵੱਲੋਂ ਇਸ ਦਾ ਵਿਰੋਧ ਕਰਨ ਨਾਲ ਸਾਹਮਣੇ ਆਈ ਹੈ।

ਸਿੱਖ ਗੁਰੂ ਸਾਹਿਬਾਨ ਨੂੰ ਸਤਿਕਾਰ ਦੇਣ ਵਾਲੀ ਪੋਸਟ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੀ ਵਿਲੱਖਣਤਾ ਹੈ ਕਿ ਇਹ ਆਪਣੇ ਇਤਿਹਾਸ ਦੀ ਰੌਸ਼ਨੀ ਵਿਚ ਨਿਰਾਲੇ ਢੰਗ ਨਾਲ ਤਿਉਹਾਰ ਮਨਾਉਂਦੇ ਹਨ, ਪਰੰਤੂ ਸਿੱਖਾਂ ਦਾ ਇਹ ਖਾਸਾ ਘਟਗਿਣਤੀਆਂ ਪ੍ਰਤੀ ਨਫ਼ਰਤ ਰੱਖਣ ਵਾਲੇ ਲੋਕਾਂ ਨੂੰ ਹਜ਼ਮ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੀ ਇਨ੍ਹਾਂ ਸ਼ਕਤੀਆਂ ਦੇ ਪਿੱਛੇ ਲੱਗ ਕੇ ਸਿੱਖ ਗੁਰੂ ਸਾਹਿਬਾਨ ਨੂੰ ਸਤਿਕਾਰ ਦੇਣ ਵਾਲੀ ਪੋਸਟ ਹਟਾ ਦੇਣੀ ਸਵਾਲ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਫ਼ਰਜ਼ ਤਾਂ ਇਹ ਹੈ ਕਿ ਉਹ ਅਜਿਹੇ ਲੋਕਾਂ ਨੂੰ ਨੱਥ ਪਾਵੇ, ਪਰੰਤੂ ਅਫ਼ਸੋਸਨਾਕ ਹੈ ਕਿ ਸਰਕਾਰ ਹੀ ਇਨ੍ਹਾਂ ਦੇ ਪ੍ਰਭਾਵ ਹੇਠ ਫੈਸਲੇ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਹਰ ਧਰਮ ਦੇ ਤਿਉਹਾਰਾਂ ਦਾ ਸਤਿਕਾਰ ਕਰਦਾ ਹੈ, ਪਰੰਤੂ ਇਹ ਵੀ ਬਰਦਾਸ਼ਤ ਨਹੀਂ ਕਿ ਕੋਈ ਸਿੱਖਾਂ ਦੀ ਮੌਲਿਕ ਅਤੇ ਅੱਡਰੀ ਹੋਂਦ ਹਸਤੀ ਨੂੰ ਸੱਟ ਮਾਰੇ।

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਤੋਹਫਾ! CM ਮਾਨ ਨੇ 4%DA ਦੇਣ ਦਾ ਕੀਤਾ ਐਲਾਨ || Latest News || || Punjab News

0

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਤੋਹਫਾ! CM ਮਾਨ ਨੇ 4%DA ਦੇਣ ਦਾ ਕੀਤਾ ਐਲਾਨ

ਪੰਜਾਬ ਸਰਕਾਰ ਨੇ ਦੀਵਾਲੀ ਮੌਕੇ ਮੁਲਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਮੁਲਜ਼ਮਾਂ ਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਨੂੰ 4 ਫੀਸਦ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਦਾ ਸਿੱਧਾ ਲਾਭ ਸੂਬੇ ਦੇ ਸਾਢੇ 6 ਲੱਖ ਮੁਲਜ਼ਮਾਂ ‘ਤੇ ਪਵੇਗਾ। ਇਸ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕੀਤੀ।

ਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ || Latest News || || Punjab News

ਸੀਐੱਮ ਮਾਨ ਨੇ ਸੋਸ਼ਲ ਮੀਡੀਆ ‘ਤੇ ਪਾਈ ਪੋਸਟ ‘ਚ ਲਿਖਿਆ ਕਿ, ਦੀਵਾਲੀ ਦੇ ਮੌਕੇ ‘ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ। 01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਤੁਹਾਨੂੰ ਸਭ ਨੂੰ ਦੀਵਾਲੀ ਮੁਬਾਰਕ।

 

ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਮੁੰਡੀਆ || Latest News || || Punjab News

0

ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਮੁੰਡੀਆ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ 2060 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਨਿਲਾਮ ਕੀਤੀਆਂ ਪ੍ਰਾਪਰਟੀਆਂ ਵਿੱਚ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੀਆਂ ਗਰੁੱਪ ਹਾਊਸਿੰਗ, ਪੈਟਰੋਲ ਪੰਪ, ਹੋਟਲ ਸਾਈਟਾਂ,ਐਸ.ਸੀ.ਓ, ਬੂਥ, ਉਦਯੋਗਿਕ ਅਤੇ ਰਿਹਾਇਸ਼ੀ ਪਲਾਟ ਸ਼ਾਮਲ ਹਨ।

ਦੋ ਮਹੀਨੇ ਪਹਿਲਾਂ ਈ ਨਿਲਾਮੀ ਰਾਹੀਂ 3000 ਕਰੋੜ ਰੁਪਏ ਕਮਾਏ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਈ-ਨਿਲਾਮੀ ਦੀ ਸਫਲਤਾ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ਸਰਕਾਰ ਦੀ ਪਾਰਦਰਸ਼ਤਾ ਤੇ ਨਿਵੇਸ਼ ਪੱਖੀ ਨੀਤੀ ਸਿਰ ਜਾਂਦਾ ਹੈ।ਉਨ੍ਹਾਂ ਕਿਹਾ ਕਿ ਦੋ ਮਹੀਨੇ ਪਹਿਲਾਂ ਈ ਨਿਲਾਮੀ ਰਾਹੀਂ 3000 ਕਰੋੜ ਰੁਪਏ ਕਮਾਏ ਸਨ ਅਤੇ ਹੁਣ ਅੱਜ ਦੀ ਰਕਮ ਜੋੜ ਕੇ ਪਿਛਲੇ ਦੋ ਮਹੀਨਿਆਂ ਵਿੱਚ ਈ ਨਿਲਾਮੀ ਰਾਹੀਂ ਕੁੱਲ 5000 ਕਰੋੜ ਰੁਪਏ ਕਮਾ ਲਏ ਹਨ ਜਿਸ ਤੋਂ ਸਿੱਧ ਹੁੰਦਾ ਹੈ ਕਿ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਦੀਆਂ ਉਸਾਰੂ ਨੀਤੀਆਂ ਸਦਕਾ ਲੋਕਾਂ ਦਾ ਰੀਅਲ ਅਸਟੇਟ ਖੇਤਰ ਵਿੱਚ ਵਿਸ਼ਵਾਸ ਹੋਰ ਵੱਧ ਰਿਹਾ ਹੈ।

ਸ. ਮੁੰਡੀਆ ਨੇ ਕਿਹਾ ਕਿ ਹੁਣ 18 ਅਕਤੂਬਰ ਨੂੰ ਸ਼ੁਰੂ ਹੋਈ ਈ-ਨਿਲਾਮੀ ਕੱਲ੍ਹ ਦੇਰ ਸ਼ਾਮ ਸਮਾਪਤ ਹੋਈ।ਉਨ੍ਹਾਂ ਕਿਹਾ ਕਿ ਇੱਕ ਮਹੀਨੇ ਦੇ ਸਮੇਂ ਵਿੱਚ ਕਰਵਾਈਆਂ ਈ-ਨਿਲਾਮੀਆਂ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਸਪੱਸ਼ਟ ਹੈ ਕਿ ਨਿਵੇਸ਼ਕਾਂ ਨੂੰ ਸੂਬੇ ਵਿੱਚ ਲਿਆਉਣ ਦੀਆਂ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਨਿਲਾਮੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਰਹੀ ਅਤੇ ਜੋ ਲੋਕ ਜਾਂ ਤਾਂ ਆਪਣੇ ਸਿਰ ‘ਤੇ ਛੱਤ ਚਾਹੁੰਦੇ ਸਨ ਜਾਂ ਵਪਾਰਕ ਅਦਾਰੇ ਚਲਾਉਣਾ ਚਾਹੁੰਦੇ ਸਨ, ਉਨ੍ਹਾਂ ਦੀਆਂ ਇੱਛਾਵਾਂ ਪੂਰੀਆਂ ਹੋ ਗਈਆਂ ਹਨ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਸਫਲ ਬੋਲੀਕਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਿਲਾਮ ਕੀਤੀਆਂ ਸਾਈਟਾਂ ਦਾ ਕਬਜ਼ਾ ਆਕਸ਼ਨ ਵਿੱਚ ਤੈਅ ਸਮੇਂ ਅਨੁਸਾਰ ਬੋਲੀਕਾਰਾਂ ਨੂੰ ਸੌਂਪ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਈ-ਨਿਲਾਮੀ ਦੇ ਨਤੀਜਿਆਂ ਤੋਂ ਪਤਾ ਚੱਲਦਾ ਹੈ ਕਿ ਬੋਲੀਕਾਰਾਂ ਨੇ ਰਾਜ ਭਰ ਵਿੱਚ ਉਪਲਬਧ ਪ੍ਰਾਪਰਟੀਆਂ ਵਿੱਚ ਦਿਲਚਸਪੀ ਦਿਖਾਈ, ਕਿਉਂਜੋ ਨਿਲਾਮ ਕੀਤੀਆਂ ਸਾਈਟਾਂ ਮੋਹਾਲੀ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ, ਬਠਿੰਡਾ ਅਤੇ ਸੰਗਰੂਰ ਵਿੱਚ ਸਥਿਤ ਹਨ।

ਨਸ਼ਾ ਤਸਕਰਾਂ ਦੀ 208 ਕਰੋੜ ਦੀ ਜਾਇਦਾਦ ਕੀਤੀ ਅਟੈਚ || Punjab News

ਸ. ਮੁੰਡੀਆ ਨੇ ਸੀ ਨਿਲਾਮੀ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਮੁਹਾਲੀ ਦੇ ਸੈਕਟਰ 83-ਏ, ਆਈ. ਟੀ. ਸਿਟੀ ਵਿਖੇ ਸਥਿਤ ਪੈਟਰੋਲ ਪੰਪ ਦੀ ਸਾਈਟ ਲਈ 31.16 ਕਰੋੜ ਰੁਪਏ ਦੀ ਬੋਲੀ ਪ੍ਰਾਪਤ ਹੋਈ।  ਸੈਕਟਰ 78 ਦੀ ਗਰੁੱਪ ਹਾਊਸਿੰਗ ਸਾਈਟ ਲਈ 163.87 ਕਰੋੜ ਰੁਪਏ ਦੀ ਬੋਲੀ ਲੱਗੀ ਅਤੇ ਸੈਕਟਰ 78 ਦੀ ਹੀ ਹੋਟਲ ਸਾਈਟ 33.47 ਕਰੋੜ ਰੁਪਏ ਵਿੱਚ ਨਿਲਾਮ ਹੋਈ। ਇਸ ਤੋਂ ਇਲਾਵਾ ਸੈਕਟਰ 68 ਦੀਆਂ 4 ਕਮਰਸ਼ੀਅਲ ਸਾਈਟਾਂ, ਆਈ. ਟੀ. ਸਿਟੀ, ਸੈਕਟਰ 101-ਏ  ਦੇ 5 ਉਦਯੋਗਿਕ ਪਲਾਟਾਂ ਅਤੇ ਮੁਹਾਲੀ ਦੇ ਵੱਖ -ਵੱਖ ਸੈਕਟਰਾਂ ਵਿੱਚ ਸਥਿਤ 334 ਰਿਹਾਇਸ਼ੀ ਪਲਾਟਾਂ, ਐਸ. ਸੀ. ਓ. ਅਤੇ ਬੂਥਾਂ ਲਈ ਵੀ ਬੋਲੀ ਪ੍ਰਾਪਤ ਹੋਈ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਕਾਸ ਅਥਾਰਟੀਆਂ ਅਨੁਸਾਰ ਇਕੱਠੇ ਹੋਏ ਮਾਲੀਏ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਮਾਡਾ ਨੇ 1894 ਕਰੋੜ ਰੁਪਏ, ਗਲਾਡਾ ਨੇ 61.75 ਕਰੋੜ ਰੁਪਏ, ਬੀ.ਡੀ.ਏ. ਨੇ 16.08 ਕਰੋੜ ਰੁਪਏ, ਪੀ.ਡੀ.ਏ.
ਨੇ 59.62 ਕਰੋੜ ਰੁਪਏ, ਜੇ.ਡੀ.ਏ. ਨੇ 12.25 ਕਰੋੜ ਰੁਪਏ, ਏ.ਡੀ.ਏ. ਨੇ 16.30 ਕਰੋੜ ਰੁਪਏ ਕਮਾਏ ਜੋ ਕਿ ਸਾਰਿਆਂ ਦੀ ਰਕਮ ਮਿਲਾ ਕੇ ਕੁੱਲ ਕਮਾਈ 2060 ਕਰੋੜ ਰੁਪਏ ਬਣਦੀ ਹੈl

ਨਸ਼ਾ ਤਸਕਰਾਂ ਦੀ 208 ਕਰੋੜ ਦੀ ਜਾਇਦਾਦ ਕੀਤੀ ਅਟੈਚ || Punjab News

0

ਨਸ਼ਾ ਤਸਕਰਾਂ ਦੀ 208 ਕਰੋੜ ਦੀ ਜਾਇਦਾਦ ਕੀਤੀ ਅਟੈਚ

ਪੰਜਾਬ ਪੁਲਿਸ ਨਸ਼ਾ ਤਸਕਰਾਂ ‘ਤੇ ਸਖ਼ਤ ਹੈ। ਇਸ ਸਾਲ ਹੁਣ ਤੱਕ ਪੁਲਿਸ ਨਸ਼ਾ ਤਸਕਰਾਂ ਦੀਆਂ 208 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਚੁੱਕੀ ਹੈ। ਇਹ ਦਾਅਵਾ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

153 ਵੱਡੇ ਤਸਕਰਾਂ ਨੂੰ ਕਾਬੂ ਕੀਤਾ

ਉਨ੍ਹਾਂ ਦੱਸਿਆ ਕਿ 153 ਵੱਡੇ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਜੇਕਰ ਕਿਸੇ ਨੂੰ ਇਸ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਪੁਲਿਸ ਨੂੰ ਸੂਚਿਤ ਕੀਤਾ ਜਾ ਸਕਦਾ ਹੈ। ਜਦਕਿ ਅਵਤਾਰ ਸਿੰਘ ਤਾਰੀ ਜੋ ਕਿ ਇੱਕ ਵੱਡਾ ਨਸ਼ਾ ਤਸਕਰ ਹੈ। ਉਸ ਨੂੰ PITS-NDP ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਦੋ ਸਾਲਾਂ ਤੋਂ ਬਠਿੰਡਾ ਜੇਲ੍ਹ ਵਿੱਚ ਰੱਖਿਆ ਗਿਆ ਹੈ।

ਡੀਜੀਪੀ ਨੇ ਦੱਸਿਆ ਕਿ ਇਸ ਸਾਲ 7686 ਐਨਡੀਪੀਐਸ ਨਾਲ ਸਬੰਧਤ ਐਫਆਈਆਰ ਅਤੇ 10524 ਗ੍ਰਿਫ਼ਤਾਰੀਆਂ ਹੋਈਆਂ ਹਨ। 2024 ਵਿੱਚ ਕੁੱਲ 790 ਕਿਲੋ ਹੈਰੋਇਨ, 860 ਕਿਲੋ ਅਫੀਮ ਅਤੇ 36,711 ਕਿਲੋ ਹੈਸ਼ੀਸ਼ ਸ਼ਾਮਲ ਹੈ। ਇਸ ਤੋਂ ਇਲਾਵਾ, ਫਾਰਮਾਸਿਊਟੀਕਲ ਡਰੱਗਜ਼ ਦੀ ਦੁਰਵਰਤੋਂ ਵਿੱਚ ਸ਼ਾਮਲ ਨੈਟਵਰਕ, ਖਾਸ ਤੌਰ ‘ਤੇ ਜਿਹੜੇ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਗੁਜਰਾਤ ਨਾਲ ਜੁੜੇ ਹੋਏ ਹਨ, ਦੀ ਪੰਜਾਬ ਵਿੱਚ ਨਸ਼ਿਆਂ ਦੇ ਵਪਾਰ ਨੂੰ ਵਧਾਉਣ ਵਾਲੀਆਂ ਸਪਲਾਈ ਚੇਨਾਂ ਨੂੰ ਖਤਮ ਕਰਨ ਲਈ ਜਾਂਚ ਕੀਤੀ ਗਈ ਹੈ।

ਦਰੱਖਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 2 ਦੀ ਹੋਈ ਦਰਦਨਾਕ ਮੌ.ਤ || Latest News || || Punjab News

ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਇੱਕ ਅਤਿ ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ ANTF ਦਾ ਗਠਨ ਕੀਤਾ ਹੈ। ਜਿਸ ਵਿੱਚ ਆਧੁਨਿਕ ਸਹੂਲਤਾਂ ਮੌਜੂਦ ਹਨ। ਇਸ ਦੇ ਨਾਲ ਹੀ ਇਸ ਫੋਰਸ ਨੂੰ ਪੁਲਸ ਗ੍ਰਿਫਤਾਰ ਕਰਨ ‘ਚ ਸਫਲ ਰਹੀ ਹੈ। ਇਸ ਦੇ ਨਾਲ ਹੀ, ਫੋਰਸ ਦੇ ਗਠਨ ਤੋਂ ਬਾਅਦ ਕਈ ਹਾਈ ਪ੍ਰੋਫਾਈਲ ਕੇਸ ਹੱਲ ਕੀਤੇ ਗਏ ਹਨ।

ਦਰੱਖਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 2 ਦੀ ਹੋਈ ਦਰਦਨਾਕ ਮੌ.ਤ || Latest News || || Punjab News

0

ਦਰੱਖਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 2 ਦੀ ਹੋਈ ਦਰਦਨਾਕ ਮੌ.ਤ

ਸਰਹਿੰਦ ਪਟਿਆਲਾ ਰੋਡ ‘ਤੇ ਇਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ , ਜਿਸ ‘ਚ 2 ਨੌਜਵਾਨਾਂ ਦੀ ਮੌਤ ਹੋ ਗਈ। ਰਫ਼ਤਾਰ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਕਾਰ ਦਰੱਖਤ ਨਾਲ ਟਕਰਾ ਕੇ ਚਕਨਾਚੂਰ ਹੋ ਗਈ। ਮ੍ਰਿਤਕਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ (23) ਵਾਸੀ ਕੈਥਲ (ਪਟਿਆਲਾ) ਅਤੇ ਹਰਪ੍ਰੀਤ ਸਿੰਘ (22) ਵਾਸੀ ਦਾਨੀਪੁਰ (ਪਟਿਆਲਾ) ਵਜੋਂ ਹੋਈ ਹੈ।

ਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ || Latest News || || Punjab News

ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਮਾਰੂਤੀ ਸੁਜ਼ੂਕੀ ਐੱਸਐਕਸ 4 ‘ਚ ਪਟਿਆਲਾ ਤੋਂ ਸਰਹਿੰਦ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਰਫਤਾਰ ਤੇਜ਼ ਸੀ। ਪਿੰਡ ਜਖਵਾਲੀ ਨੇੜੇ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਕਾਰ ਦੇ ਬੁਰੀ ਤਰ੍ਹਾਂ ਟੁਕੜੇ-ਟੁਕੜੇ ਹੋ ਗਏ, ਜਿਸ ‘ਚ ਉਸ ‘ਚ ਸਵਾਰ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ।

ਰਾਹਗੀਰਾਂ ਦੀ ਮਦਦ ਨਾਲ ਕਾਰ ਵਿੱਚ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ

ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਜਗਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ ’ਤੇ ਪੁੱਜੇ। ਰਾਹਗੀਰਾਂ ਦੀ ਮਦਦ ਨਾਲ ਕਾਰ ਵਿੱਚ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਭਾਰਤੀ ਸਿਵਲ ਡਿਫੈਂਸ ਕੋਡ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਗਈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ।

ਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ || Latest News || || Punjab News

0

ਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਿਨੀਤ ਕੁਮਾਰ ਵਾਸੀ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਸੌਦਾ 20,000 ਰੁਪਏ ਵਿੱਚ ਤੈਅ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਉਸ ਦੀਆਂ ਦੋ ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਬਦਲੇ 25,000 ਰੁਪਏ ਦੀ ਮੰਗ ਕਰ ਰਿਹਾ ਸੀ ਜੋ ਕਿ ਇੱਕ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ, ਪਰ ਸੌਦਾ 20,000 ਰੁਪਏ ਵਿੱਚ ਤੈਅ ਹੋ ਗਿਆ ਹੈ। ਇਸ ਸੜਕ ਹਾਦਸੇ ਸਬੰਧੀ ਥਾਣਾ ਸਦਰ ਵਿਖੇ ਕੇਸ ਦਰਜ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।

ਗੁਰਦਾਸਪੁਰ ‘ਚ ਵਾਪਰਿਆ ਹਾਦਸਾ, ਬੱਚੀ ਸਮੇਤ 3 ਦੀ ਹੋਈ ਦਰਦਨਾਕ ਮੌ.ਤ || Punjab News

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਇਸ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਗ੍ਰਿਫਤਾਰ ਕੀਤੇ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਈ.ਓ.ਡਬਲਯੂ., ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।