ਪੰਜਾਬ ਪੁਲਿਸ ਤੇ ਉੱਤਰ ਪ੍ਰਦੇਸ਼ ਪੁਲਿਸ ਦਾ ਸਾਂਝਾ ਆਪ੍ਰੇਸ਼ਨ, 2 ਲੋੜੀਂਦੇ ਸ਼ੂਟਰ ਕੀਤੇ ਗ੍ਰਿਫਤਾਰ
ਸੜਕਾਂ ਦੇ ਨਿਰਮਾਣ/ਮੁਰੰਮਤ, ਸਟਰੀਟ ਲਾਈਟਾਂ ਦੀ ਸਾਂਭ-ਸੰਭਾਲ ਲਈ ਏਆਈ ਤੇ ਹੋਰ ਤਕਨੀਕਾਂ ਦੀ ਹੋਵੇਗੀ ਵਰਤੋਂ : CM ਮਾਨ
ਸੜਕਾਂ ਦੇ ਨਿਰਮਾਣ/ਮੁਰੰਮਤ, ਸਟਰੀਟ ਲਾਈਟਾਂ ਦੀ ਸਾਂਭ-ਸੰਭਾਲ ਲਈ ਏਆਈ ਤੇ ਹੋਰ ਤਕਨੀਕਾਂ ਦੀ ਹੋਵੇਗੀ ਵਰਤੋਂ : CM ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਨਾਲ ਸੂਬੇ ਦੇ ਨਗਰ ਨਿਗਮ ਵਾਲੇ ਸ਼ਹਿਰਾਂ ਨੂੰ ਨਵਾਂ ਰੂਪ ਦੇਣ ਲਈ ਬੈਠਕ ਕੀਤੀ। ਇਹ ਬੈਠਕ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਰਾਜ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਗਿਆਨ ਅਦਾਨ-ਪ੍ਰਦਾਨ ਸਬੰਧੀ ਸਮਝੌਤੇ ਤਹਿਤ ਕੀਤੀ ਗਈ ਸੀ, ਜਿਸ ਵਿਚ ਰਾਜ ਦੇ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰ ਵੀ ਸ਼ਾਮਲ ਹੋਏ।
ਬੈਠਕ ਦਾ ਉਦੇਸ਼ ਰਾਜ ਦੇ ਨਗਰ ਨਿਗਮ ਵਾਲੇ ਸ਼ਹਿਰਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਉਤਸ਼ਾਹਿਤ ਕਰਨਾ
ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਬੈਠਕ ਦਾ ਉਦੇਸ਼ ਰਾਜ ਦੇ ਨਗਰ ਨਿਗਮ ਵਾਲੇ ਸ਼ਹਿਰਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਇਹ ਵੀ ਨਿਸ਼ਚਿਤ ਕਰਨਾ ਹੈਕਿ ਸ਼ਹਿਰਵਾਸੀਆਂ ਨੂੰ ਦਿੱਲੀ ਦੀ ਤਰਜ਼ ‘ਤੇ ਅਤਿਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਭਗਵੰਤ ਮਾਨ ਨੇ ਕਿਹਾ ਕਿ ਰਾਜ ਸਰਕਾਰ ਇਸ ਦਿਸ਼ਾ ‘ਚ ਪਹਿਲਾਂ ਤੋਂ ਹੀ ਪੂਰੀ ਲਗਨ ਨਾਲ ਕੰਮ ਕਰ ਰਹੀ ਹੈ ਅਤੇ ਇਸ ਨੇਕ ਕੰਮ ‘ਚ ਕੋਈ ਕਸਰ ਨਹੀਂ ਛੱਡੀ ਜਾ ਰਹੀ।
ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਨੇ ਸ਼ਹਿਰਾਂ ਦੇ ਵਿਆਪਕ ਵਿਕਾਸ ਨੂੰ ਨਿਸ਼ਚਿਤ ਕਰਨ ਦੇ ਨਾਲ-ਨਾਲ ਨਾਗਿਰਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵੇਂ ਰਿਕਾਰਡ ਬਣਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸੇ ਤਰਜ਼ ‘ਤੇ ਸ਼ਹਿਰਾਂ ਦਾ ਸੁਨਹਿਰੀ ਵਿਕਾਸ ਕਰਵਾਉਣਾ ਚਾਹੁੰਦੀ ਹੈ, ਜਿਸ ਲਈ ਦਿੱਲੀ ਸਰਕਾਰ ਦੀ ਪਹਿਲਕਦਮੀ ਦਾ ਪੂਰਾ ਲਾਭ ਲਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਬਤ ਹੋ ਚੁੱਕਿਆ ਹੈ ਕਿ ਅਰਵਿੰਦ ਕੇਜਰੀਵਾਲ ਦੇ ਦੂਰਦਰਸ਼ੀ ਅਗਵਾਈ ਵਾਲੀ ‘ਆਪ’ਸਰਕਾਰ ਨੇ ਸ਼ਹਿਰੀ ਵਿਕਾਸ ਅਤੇ ਯੋਜਨਾਬੱਧਤਾ ਦੇ ਖੇਤਰ ‘ਚ ਸ਼ਾਨਦਾਰ ਉਪਲੱਬਧੀਆਂ ਹਾਸਲ ਕੀਤੀਆਂ ਹਨ।
ਯੂਨੀਵਰਸਿਟੀ ਦੇ ਵਿਦਿਆਰਥੀ ਵੱਲੋਂ ਕੀਤੀ ਗਈ ਖੁਦ.ਕੁਸ਼ੀ
ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਵਿਕਾਸ ਸਬੰਧੀ ਦਿੱਲੀ ਮਾਡਲ ਪੂਰੇ ਦੇਸ਼ ਲਈ ਇਕ ਪ੍ਰੇਰਨਾ ਬਣਕੇ ਉੱਭਰਿਆ ਹੈ। ਇਸ ਲਈ ਪੰਜਾਬ ਨੂੰ ਇਸ ਤੋਂ ਵਿਆਪਕ ਲਾਭ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਮੁੱਖ ਧਿਆਨ ਸ਼ਹਿਰਾਂ ਦੀ ਸਫ਼ਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ ਦੇ ਨਾਲ-ਨਾਲ ਸ਼ਿਹਰਾਂ ਦੇ ਸੁਨਹਿਰੀ ਵਿਕਾਸ ‘ਤੇ ਕੇਂਦਰਿਤ ਹੈ। ਭਗਵੰਤ ਮਾਨ ਨੇ ਕਿਹਾ ਕਿ ਰਾਜ ਸਰਕਾਰ ਦੇਹਰ ਕਦਮ ਦਾ ਉਦੇਸ਼ ਆਮ ਲੋਕਾਂ ਦੀ ਭਲਾਈ ਨਿਸ਼ਚਿਤ ਕਰਨਾ ਅਤੇ ਉਨ੍ਹਾਂ ਨੂੰ ਅਤਿਆਧੁਨਿਕ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੜਕਾਂ ‘ਚ ਪਏ ਖੱਡਿਆਂ, ਪੈਚਵਰਕ ਅਤੇ ਹੋਰ ਟੁੱਟ-ਫੁੱਟ ਦੀ ਪਛਾਣ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਤਾਂਕਿ ਨਿਰਧਾਰਿਤ ਸਮੇਂ ਅੰਦਰ ਸਹੀ ਮੁਰੰਮਤ ਨਿਸ਼ਿਚਤ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਸਹੀ ਸਮੇਂ ‘ਤੇ ਅਲਰਟ ਭੇਜਣ ਅਤੇ ਵੱਧ ਤੋਂ ਵੱਧ ਤਿੰਨ ਘੰਟਿਆਂ ‘ਚ ਸਟਰੀਟ ਲਾਈਟਾਂਦੀ ਮੁਰੰਮਤ ਨਿਸ਼ਚਿਤ ਕਰਨ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਦਾ ਫ਼ੈਸਲਾ ਲਿਆ ਗਿਆ।
ਯੂਨੀਵਰਸਿਟੀ ਦੇ ਵਿਦਿਆਰਥੀ ਵੱਲੋਂ ਕੀਤੀ ਗਈ ਖੁਦ.ਕੁਸ਼ੀ
ਯੂਨੀਵਰਸਿਟੀ ਦੇ ਵਿਦਿਆਰਥੀ ਵੱਲੋਂ ਕੀਤੀ ਗਈ ਖੁਦ.ਕੁਸ਼ੀ
ਰਿਮਟ ਯੂਨੀਵਰਸਿਟੀ ‘ਚ ਪੜ੍ਹਾਈ ਕਰ ਰਹੇ ਮੰਡੀ ਗੋਬਿੰਦਗੜ੍ਹ ਵਿਖੇ ਕਿਰਾਏ ਤੇ ਰਹਿ ਰਹੇ ਇਕ ਵਿਦਿਆਰਥੀ ਵਲੋਂ ਆਪਣੇ ਕਮਰੇ ਵਿੱਚ ਗਲ ਫਾਹਾ ਲੱਗਾ ਆਤਮ ਹੱਤਿਆ ਕਰ ਲਈ ਗਈ।
ਜੰਮੂ ਕਸ਼ਮੀਰ ਦਾ ਰਹਿਣ ਵਾਲਾ ਸੀ ਮ੍ਰਿਤਕ
ਮ੍ਰਿਤਕ ਜੰਮੂ ਕਸ਼ਮੀਰ ਦਾ ਰਹਿਣ ਵਾਲਾ ਹੈ ਅਤੇ ਉਹ ਯੂਨੀਵਰਸਿਟੀ ‘ਚ ਨਰਸਿੰਗ ਦੀ ਪੜ੍ਹਾਈ ਕਰ ਰਿਹਾ ਸੀ। ਮ੍ਰਿਤਕ ਦੀ ਪਛਾਣ ਨਸ਼ੀਰ ਅੱਲ ਭੱਟ (21) ਦੇ ਤੋਰ ਤੇ ਹੋਈ ਹੈ। ਮ੍ਰਿਤਕ ਦੇ ਦੋਸਤ ਨੇ ਦੱਸਿਆ ਕੀ ਉਸਦੇ ਪਰਿਵਾਰ ਨੇ ਫੋਨ ਕਰ ਕਿਹਾ ਕੀ ਉਹ 2 ਦਿਨਾਂ ਤੋਂ ਫੋਨ ਨਹੀਂ ਚੱਕ ਰਿਹਾ ਤਾਂ ਉਸਨੇ ਕਮਰੇ ਤੇ ਪਹੁੰਚ ਕੇ ਵੇਖਿਆ ਕੀ ਉਹ ਲਟਕਿਆ ਹੋਇਆ ਸੀ।
ਇਲਾਕੇ ਦੇ ਕੌਂਸਲਰ ਨੇ ਜਾਣਕਾਰੀ ਦਿੱਤੀ ਕੀ ਉਸ ਨੂੰ ਇਲਾਕੇ ਵਿਚੋਂ ਫੋਨ ਆਇਆ ਸੀ ਕੀ ਵਿਦਿਆਰਥੀ ਦਰਵਾਜ਼ਾ ਨਹੀਂ ਖੋਲ੍ਹ ਰਿਹਾ ਅਤੇ ਕਮਰੇ ‘ਚੋ ਬਦਬੂ ਆ ਰਹੀ ਹੈ ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਤੇ ਥਾਣਾ ਮੰਡੀ ਗੋਬਿੰਦਗੜ੍ਹ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ ਅਤੇ ਗੱਲਬਾਤ ਕਰਦੇ ਹੋਏ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਕਿਹਾ ਨੇ ਕਿਹਾ ਮ੍ਰਿਤਕ ਦੇ ਕੋਲ ਦੋ ਮੋਬਾਈਲ ਸਨ ਜੋਕਿ ਉੱਚ ਅਧਿਕਾਰੀਆਂ ਨੂੰ ਦੇ ਦਿੱਤੇ ਗਏ ਹਨ, ਬਾਕੀ ਜਾਂਚ ਜਾਰੀ ਹੈ।
ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 29-10-2024
ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 29-10-2024
ਪੰਜਾਬ ਪੁਲਿਸ ਵੱਲੋਂ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ
ਪੰਜਾਬ ਪੁਲਿਸ ਨੇ 105 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਇੱਕ ਹੋਰ ਸਾਥੀ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ ਇਹ ਵੀ ਪੜ੍ਹੋ:
ਵਿਜੀਲੈਂਸ ਬਿਊਰੋ ਨੇ PSPCL ਦੇ ਮੁੱਖ ਖ਼ਜ਼ਾਨਚੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ ਇਹ ਵੀ ਪੜ੍ਹੋ:
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਕੀਤਾ ਗਿਆ ਰੋਸ਼ ਪ੍ਰਦਰਸ਼ਨ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਹੋਰ ਸਿੱਖ ਜਥੇਬੰਦੀਆ ਵਲੋ ਅੱਜ ਇੱਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋ ਰਹੀਆਂ ਸਨ ਤੇ ਦੂਜੇ ਪਾਸੇ ਇਸ ਜਥੇਬੰਦੀ ਵੱਲੋਂ ਇਹਨਾਂ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਵੀ ਪੜ੍ਹੋ:
ਕਿਸਾਨ ਮਜ਼ਦੂਰ ਮੋਰਚਾ ਤੇ SKM (ਗੈਰ ਰਾਜਨੀਤਿਕ) ਵੱਲੋਂ ਖੋਲ੍ਹੇ ਗਏ ਸੜਕੀ ਜਾਮ, ਅੰਦੋਲਨ ਜਾਰੀ
ਝੋਨੇ ਦੀ ਖਰੀਦ ਵਿੱਚ ਚੱਲ ਰਹੀ ਮੁਸ਼ਕਿਲ ਹੱਲ ਕਰਵਾਉਣ ਲਈ ਪੰਜਾਬ ਵਿੱਚ ਲੱਗੇ ਮੁੱਖ ਸੜਕਾਂ ਤੋਂ ਜਾਮ,ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦਖੋਲ੍ਹ ਦਿੱਤੇ ਗਏ ਹਨ। ਇਹ ਵੀ ਪੜ੍ਹੋ:
ਹੈਦਰਾਬਾਦ ਦੇ ਬੰਜਾਰਾ ਹਿਲਸ ‘ਚ Momos ਖਾਣ ਨਾਲ ਔਰਤ ਦੀ ਮੌ.ਤ, ਕਈ ਲੋਕ ਬੀਮਾਰ || Latest News
ਹੈਦਰਾਬਾਦ ਦੇ ਬੰਜਾਰਾ ਹਿਲਸ ‘ਚ Momos ਖਾਣ ਨਾਲ ਔਰਤ ਦੀ ਮੌ.ਤ, ਕਈ ਲੋਕ ਬੀਮਾਰ
ਹੈਦਰਾਬਾਦ ਦੇ ਬੰਜਾਰਾ ਹਿੱਲਸ ਵਿਚ ਸੜਕ ਕੰਢੇ ਇਕ ਠੇਲੇ ਤੋਂ ਮੋਮੋਜ ਖਾਣ ਨਾਲ ਇਕ ਔਰਤ ਦੀ ਮੌਤ ਹੋ ਗਈ ਤੇ 50 ਹੋਰ ਬਿਮਾਰ ਹੋ ਗਏ। ਕੁਝ ਪੀੜਿਤਾਂ ਨੇ ਸੋਮਵਾਰ ਨੂੰ ਬੰਜਾਰਾ ਹਿੱਲਸ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਮੋਮੋਜ ਵੇਚਣ ਵਾਲੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਰੇਸ਼ਮਾ ਬੇਗਮ ਦੀ ਮੌਤ
31 ਸਾਲ ਦੀ ਰੇਸ਼ਮਾ ਬੇਗਮ, ਉਨ੍ਹਾਂ ਦੇ ਬੱਚੇ ਤੇ ਸਿੰਗਦਕੁੰਤਾ ਬਸਤੀ ਦੇ ਕੋਈ ਹੋਰ ਲੋਕਾਂ ਨੇ ਸ਼ੁੱਕਰਵਾਰ ਨੂੰ ਮੋਮੋਜ ਖਾਧੇ ਸੀ। ਸ਼ਨੀਵਾਰ ਨੂੰ ਉਨ੍ਹਾਂ ਨੂੰ ਉਲਟੀਆਂ-ਟੱਟੀਆਂ ਦੀ ਸ਼ਿਕਾਇਤ ਹੋ ਗਈ। ਉਹ ਇਲਾਜ਼ ਲਈ ਬੰਜਾਰਾ ਹਿੱਲਸ ਦੇ ਵੱਖ-ਵੱਖ ਹਸਪਤਾਲਾਂ ਵਿਚ ਗਏ। ਰੇਸ਼ਮਾ ਬੇਗਮ ਦੀ ਹਾਲਤ ਗੰਭੀਰ ਹੋਣ ’ਤੇ ਉਸ ਨੂੰ ਨਿਜਾਮ ਇੰਸਟੀਚਿਊਟ ਆਫ ਮੈਡੀਕਲ ਸਾਇੰਸੇਜ਼ ਵਿਚ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਮੋਮੋਜ ਤੋਂ ਇਲਾਵਾ ਮੇਓਨੀਜ਼ ਤੇ ਚਟਨੀ ਦੇ ਕਾਰਣ ਵੀ ਭੋਜਨ ਜ਼ਹਿਰੀਲਾ ਹੋ ਸਕਦਾ ਹੈ।
ਇਸੇ ਦਰਮਿਆਨ ਜ਼ਿਲ੍ਹੇ ਦੇ ਕਸਤੂਰਬਾ ਗਾਂਧੀ ਬਾਲਿਕਾ ਸਕੂਲ ਦੀਆਂ 36 ਵਿਦਿਆਰਥਣਾਂ ਵੀ ਜ਼ਹਿਰੀਲੇ ਭੋਜਨ ਕਾਰਨ ਬਿਮਾਰ ਹੋ ਗਈਆਂ। ਘਟਨਾ ਐਤਵਾਰ ਰਾਤ ਮੁਥਾਰਮ ਮੰਡਲ ਮੁੱਖ ਦਫਤਰ ਵਿਚ ਵਾਪਰੀ । ਸਾਰੀਆਂ ਵਿਦਿਆਰਥਣਾਂ ਨੂੰ ਪੇਦਾਪੱਲੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਮੈਡੀਕਲ ਅਫਸਰ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਸਾਰੀਆਂ ਵਿਦਿਆਰਥਣਾਂ ਦੀ ਹਾਲਤ ਸਥਿਰ ਹੈ।
ਮਿਡ-ਡੇ-ਮੀਲ ਵਰਕਰਾਂ ਨੂੰ ਪੰਜਾਬ ਸਰਕਾਰ ਵੱਲੋਂ ਦੀਵਾਲੀ ਦਾ ਤੋਹਫ਼ਾ, ਕੀਤਾ ਜਾਵੇਗਾ ਮੁਫ਼ਤ ਬੀਮਾ || Latest News || || Punjab News
ਮਿਡ-ਡੇ-ਮੀਲ ਵਰਕਰਾਂ ਨੂੰ ਪੰਜਾਬ ਸਰਕਾਰ ਵੱਲੋਂ ਦੀਵਾਲੀ ਦਾ ਤੋਹਫ਼ਾ, ਕੀਤਾ ਜਾਵੇਗਾ ਮੁਫ਼ਤ ਬੀਮਾ
ਪੰਜਾਬ ਦੇ ਵਿੱਤ, ਯੋਜਨਾ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਮਿਡ ਡੇ ਮੀਲ ਸੋਸਾਇਟੀ ਨੇ ਕੇਨਰਾ ਬੈਂਕ ਨਾਲ ਸਮਝੌਤਾ ਕੀਤਾ ਹੈ, ਜਿਸ ਤਹਿਤ ਮਿਡ-ਡੇ-ਮੀਲ ਕੁੱਕ ਅਤੇ ਹੈਲਪਰਾਂ ਦਾ ਮੁਫਤ ਬੀਮਾ ਕੀਤਾ ਜਾਵੇਗਾ। ਵਿੱਤ ਮੰਤਰੀ ਚੀਮਾ ਨੇ ਖੁਲਾਸਾ ਕੀਤਾ ਕਿ ਕੈਬਨਿਟ ਸਬ-ਕਮੇਟੀ ਨੇ ਮਿਡ-ਡੇ-ਮੀਲ ਕੁੱਕਾਂ ਦੀ ਤਨਖਾਹ 600 ਰੁਪਏ ਤੋਂ ਵਧਾ ਕੇ 2000 ਰੁਪਏ ਕਰਨ ਦੀ ਸਿਫਾਰਿਸ਼ ਕਰਦਿਆਂ ਕੇਂਦਰ ਸਰਕਾਰ ਨੂੰ ਇੱਕ ਅਰਧ-ਸਰਕਾਰੀ ਪੱਤਰ ਵੀ ਲਿਖਿਆ ਹੈ।
ਮਿਡ-ਡੇ-ਮੀਲ ਕੁੱਕਜ਼ ਯੂਨੀਅਨ ਪੰਜਾਬ (ਬੀ.ਐੱਮ.ਐੱਸ.) ਨਾਲ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਕੇਨਰਾ ਬੈਂਕ ਵਿੱਚ ਜ਼ੀਰੋ ਬੈਲੇਂਸ ਖਾਤਾ ਖੋਲ੍ਹਣ ਵਾਲੇ ਸਾਰੇ ਮਿਡ-ਡੇ-ਮੀਲ ਕੁੱਕ ਅਤੇ ਹੈਲਪਰਾਂ ਨੂੰ ਇਸ ਬੀਮਾ ਯੋਜਨਾ ਅਧੀਨ ਲਿਆਂਦਾ ਜਾਵੇਗਾ। ਇਸ ਯੋਜਨਾ ਵਿੱਚ ਦੁਰਘਟਨਾ ਵਿੱਚ ਮੌਤ ਦੇ ਮਾਮਲੇ ਵਿੱਚ 16 ਲੱਖ ਰੁਪਏ, ਕੁਦਰਤੀ ਮੌਤ ਦੇ ਮਾਮਲੇ ਵਿੱਚ 1 ਲੱਖ ਰੁਪਏ ਅਤੇ ਇੱਕ ਦੁਰਘਟਨਾ ਵਿੱਚ ਜੀਵਨ ਸਾਥੀ ਦੀ ਮੌਤ ਦੇ ਮਾਮਲੇ ਵਿੱਚ 2 ਲੱਖ ਰੁਪਏ ਦੀ ਬੀਮਾ ਕਵਰੇਜ ਸ਼ਾਮਲ ਹੈ।
ਯੂਨੀਅਨ ਆਗੂਆਂ ਵੱਲੋਂ ਤਨਖ਼ਾਹ ਬਾਰੇ ਉਠਾਏ ਗਏ ਮੁੱਦੇ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਦੱਸਿਆ ਕਿ ਕੈਬਨਿਟ ਸਬ-ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਲਿਖੇ ਗਏ ਸਿਫਾਰਿਸ਼ ਪੱਤਰ ਤੋਂ ਇਲਾਵਾ ਸਿੱਖਿਆ ਮੰਤਰੀ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਬੰਧਤ ਕੇਂਦਰੀ ਮੰਤਰਾਲੇ ਨਾਲ ਇਸ ਮਾਮਲੇ ਦੀ ਪੈਰਵੀ ਕੀਤੀ ਜਾਵੇਗੀ।
ਵਿਜੀਲੈਂਸ ਬਿਊਰੋ ਨੇ PSPCL ਦੇ ਮੁੱਖ ਖ਼ਜ਼ਾਨਚੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਨੂੰ ਲਿਖੇ ਪੱਤਰ ਵਿੱਚ ਹਰੇਕ 50 ਵਿਦਿਆਰਥੀਆਂ ਲਈ ਇੱਕ ਕੁੱਕ ਦੀ ਵਿਵਸਥਾ ਕਰਨ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ, ਜਦਕਿ ਮੌਜੂਦਾ ਵਿਵਸਥਾ ਅਨੁਸਾਰ 1 ਤੋਂ 25 ਵਿਦਿਆਰਥੀਆਂ ਲਈ ਇੱਕ ਮਿਡ-ਡੇ-ਮੀਲ ਕੁੱਕ, 25 ਤੋਂ 100 ਵਿਦਿਆਰਥੀਆਂ ਲਈ ਦੋ ਮਿਡ-ਡੇ-ਮੀਲ ਕੁੱਕ ਅਤੇ 100 ਤੋਂ ਉੱਪਰ ਹਰੇਕ 100 ਵਿਦਿਆਰਥੀਆਂ ਪਿੱਛੇ ਇੱਕ ਕੁੱਕ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੁੱਕ ਦੀ ਗਿਣਤੀ ਵਧਣ ਨਾਲ ਮਿਡ-ਡੇ-ਮੀਲ ਤਿਆਰ ਕਰਨ ਵਿੱਚ ਦਰਪੇਸ਼ ਚੁਣੌਤੀਆਂ ਨੂੰ ਵੀ ਦੂਰ ਕੀਤਾ ਜਾ ਸਕੇਗਾ।
54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ
ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਕੱਤਰ, ਸਕੂਲ ਸਿੱਖਿਆ, ਕੇ.ਕੇ. ਯਾਦਵ ਨੂੰ ਬਲਾਕ ਪੱਧਰ ‘ਤੇ ਮਿਡ-ਡੇਅ ਕੁੱਕ ਦੀਆਂ ਵਾਧੂ ਅਸਾਮੀਆਂ ਪੈਦਾ ਕਰਨ ‘ਤੇ ਵਿਚਾਰ ਕਰਨ ਲਈ ਵੀ ਕਿਹਾ ਤਾਂ ਜੋ ਕਰਮਚਾਰੀਆਂ ਨੂੰ ਛੁੱਟੀ ਦੀ ਲੋੜ ਪੈਣ ‘ਤੇ ਬਦਲਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਮਿਡ-ਡੇ-ਮੀਲ ਸੋਸਾਇਟੀ ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਸਿੰਘ ਬਰਾੜ ਨੂੰ ਵੀ ਹਦਾਇਤ ਕੀਤੀ ਕਿ ਉਹ ਮਿਡ-ਡੇ-ਮੀਲ ਵਰਕਰਾਂ ਨੂੰ ਲੋੜੀਂਦੇ ਕੱਪੜੇ ਜਿਵੇਂ ਕਿ ਐਪਰਨ, ਟੋਪੀਆਂ ਅਤੇ ਦਸਤਾਨੇ ਜਲਦੀ ਤੋਂ ਜਲਦੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ।
ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਲਈ ਵਚਨਬੱਧਤਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਡ-ਡੇ-ਮੀਲ ਵਰਕਰਾਂ ਦੇ ਕੰਮਕਾਜ ਦੀਆਂ ਸਥਿਤੀਆਂ ਅਤੇ ਵਿੱਤੀ ਸੁਰੱਖਿਆ ਨੂੰ ਬਿਹਤਰ ਬਣਾਉਣ, ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਲਈ ਵਚਨਬੱਧਤਾ ਨੂੰ ਦੁਹਰਾਇਆ। ਮੀਟਿੰਗ ਵਿੱਚ ਮਿਡ-ਡੇ-ਮੀਲ ਕੁੱਕਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਦਾਲੀਆ, ਜਨਰਲ ਸਕੱਤਰ ਮੁਮਤਾਜ਼ ਬੇਗਮ, ਮੀਤ ਪ੍ਰਧਾਨ ਰਿੰਕੀ ਨਵਾਂ ਸ਼ਹਿਰ ਵੀ ਹਾਜ਼ਰ ਸਨ।
ਸਿਹਤਮੰਦ ਰਹਿਣ ਲਈ ਰੋਜ਼ ਖਾਓ ਭਿੱਜੇ ਅੰਜੀਰ
ਸਿਹਤਮੰਦ ਰਹਿਣ ਲਈ ਰੋਜ਼ ਖਾਓ ਭਿੱਜੇ ਅੰਜੀਰ
ਸਿਹਤਮੰਦ ਰਹਿਣ ਲਈ ਲੋਕ ਕਈ ਫੂਡਜ਼ ਆਪਣੀ ਖ਼ੁਰਾਕ ‘ਚ ਸ਼ਾਮਿਲ ਕਰਦੇ ਹਨ। ਡ੍ਰਾਈ ਫਰੂਟਸ ਇਨ੍ਹਾਂ ‘ਚੋਂ ਇਕ ਹਨ, ਜਿਨ੍ਹਾਂ ਨੂੰ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਅਲੱਗ-ਅਲੱਗ ਤਰ੍ਹਾਂ ਦੇ ਡ੍ਰਾਈ ਫਰੂਟਸ ਸਿਹਤ ਨੂੰ ਅਲੱਗ-ਅਲੱਗ ਤਰੀਕਿਆਂ ਨਾਲ ਫਾਇਦੇ ਦਿੰਦੇ ਹਨ। ਅੰਜੀਰ ਅਜਿਹਾ ਡ੍ਰਾਈ ਫਰੂਟ ਹੈ, ਜੋ ਕਾਫ਼ੀ ਸਾਰੇ ਪੋਸ਼ਕ ਤੱਤਾਂ ਨਾਲ ਭਰਪੂਰ ਹੋਣ ਦੀ ਵਜ੍ਹਾ ਨਾਲ ਸਿਹਤ ਨੂੰ ਕਈ ਲਾਭ ਦਿੰਦਾ ਹੈ। ਖ਼ਾਸ ਕਰਕੇ ਇਸ ਨੂੰ ਪਾਣੀ ‘ਚ ਭਿਉਂ ਕੇ ਖਾਧਾ ਜਾਵੇ ਤਾਂ ਇਸ ਦੇ ਫਾਇਦੇ ਦੁੱਗਣੇ ਹੋ ਜਾਂਦੇ ਹਨ।
ਰਾਤ ਨੂੰ 1-2 ਅੰਜੀਰਾਂ ਨੂੰ ਇਕ ਕੱਪ ਪਾਣੀ ‘ਚ ਭਿਉਂ ਕੇ ਅਗਲੇ ਦਿਨ ਤਕ ਪਾਣੀ ‘ਚ ਫੁੱਲਣ ਦਿਓ। ਅਗਲੀ ਸਵੇਰ ਇਸ ਪਾਣੀ ਤੇ ਭਿੱਜੀ ਹੋਈ ਅੰਜੀਰ ਨਾਲ ਆਪਣੇ ਦਿਨ ਦੀ ਸ਼ੁਰੂਆ ਕਰੋ ਤਾਂ ਤੁਹਾਨੂੰ ਕਈ ਲਾਭ ਮਿਲਣਗੇ। ਜੇ ਤੁਸੀਂ ਭਿੱਜੇ ਅੰਜੀਰਾਂ ਦੇ ਫਾਇਦਿਆਂ ਤੋਂ ਅਣਜਾਣ ਹੋ ਤਾਂ ਜਾਣਦੇ ਹਾਂ ਹੈਰਾਨ ਵਾਲੇ ਫਾਇਦਿਆਂ ਬਾਰੇ।
54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ
ਪਾਚਨ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਪਾਉਣ ਲਈ ਭਿੱਜੇ ਅੰਜੀਰ ਕਾਫ਼ੀ ਲਾਭਕਾਰੀ ਹੁੰਦੇ ਹਨ। ਇਹ natural laxative ਦੇ ਰੂਪ ‘ਚ ਕੰਮ ਕਰਦ ਹਨ, ਜੋ ਸਿਹਤਮੰਦ ਪਾਚਨ ਨੂੰ ਉਤਸ਼ਾਹ ਦਿੰਦਾ ਹੈ। ਇਸ ਦੇ ਨਾਲ ਹੀ ਇਹ ਡਾਈਟਰੀ ਫਾਈਬਰ ਦਾ ਸ਼ਾਨਦਾਰ ਸਰੋਤ ਹੈ, ਜੋ ਕਬਜ਼ ਰੋਕਣ ‘ਚ ਮਦਦ ਕਰਦਾ ਹੈ।
ਇਮਿਊਨਿਟੀ ਕਰੋ ਮਜ਼ਬੂਤ
ਜੇ ਤੁਸੀਂ ਆਪਣੀ ਇਮਿਊਨਟੀ ਨੂੰ ਮਜ਼ਬੂਤ ਕਰਨਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਭਿੱਜੇ ਅੰਜੀਰ ਖਾਣੇ ਸ਼ੁਰੂ ਕਰ ਦਿਉ। ਅੰਜੀਰ ‘ਚ ਮੌਜੂਦ ਵਿਟਾਮਿਨ, ਮਿਨਰਲਜ਼ ਤੇ ਐਂਟੀਆਕਸੀਡੈਂਟ ਮਿਸ਼ਰਨ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦੇ ਹਨ। ਇਸ ਦੇ ਨਾਲ ਹੀ ਸਰੀਰ ਨੂੰ ਬਿਮਾਰੀਆਂ ਨਾਲ ਲੜਨ ‘ਚ ਵੀ ਮਦਦ ਕਰਦਾ ਹੈ।
ਕੰਟਰੋਲ ’ਚ ਹੁੰਦਾ ਭਾਰ
ਜੇ ਤੁਸੀਂ ਆਪਣਾ ਭਾਰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੇ ਹੋ ਤਾਂ ਭਿੱਜੇ ਅੰਜੀਰ ਤੁਹਾਡੀ ਸਿਹਤ ਲਈ ਕਾਫ਼ੀ ਮਦਦਗਾਰ ਹਨ। ਅੰਜੀਰ ‘ਚ ਮੌਜੂਦ ਫਾਈਬਰ ਦੀ ਮਾਤਰਾ ਲੰਮੇਂ ਸਮੇਂ ਤਕ ਪੇਟ ਭਰਿਆ ਰੱਖਦੀ ਹੈ, ਜਿਸ ਨਾਲ ਜ਼ਿਆਦਾ ਖਾਣ ‘ਤੇ ਕੰਟਰੋਲ ਰਹਿੰਦਾ ਹੈ। ਇਸ ਦੇ ਨਾਲ ਹੀ ਮੈਟਾਬੋਲਿਜ਼ਮ ਨੂੰ ਉਤਸ਼ਾਹ ਮਿਲਦਾ ਹੈ ਤੇ ਭਾਰ ਕੰਟਰੋਲ ‘ਚ ਮਦਦ ਮਿਲਦੀ ਹੈ।
54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ
54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਸਮਾਂਬੱਧ ਢੰਗ ਨਾਲ ਖਰੀਦ, ਲਿਫਟਿੰਗ ਅਤੇ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਪ੍ਰਭਾਵੀ ਕਾਰਜਵਿਧੀ ਲਾਗੂ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਖਰੀਦ ਦਾ ਜਾਇਜ਼ਾ ਲੈਣ ਲਈ ਸਮੂਹ ਡੀ.ਐਫ.ਐਸ.ਸੀਜ਼, ਜ਼ਿਲ੍ਹਾ ਪ੍ਰਬੰਧਕਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਅੱਜ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ 59,79,723.94 ਮੀਟ੍ਰਿਕ ਟਨ (ਐਮ.ਟੀ.) ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 54,98,389.72 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਖਰੀਦ ਟੀਚੇ ਨੂੰ ਪੂਰਾ ਕਰਨ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।
ਵਿਜੀਲੈਂਸ ਬਿਊਰੋ ਨੇ PSPCL ਦੇ ਮੁੱਖ ਖ਼ਜ਼ਾਨਚੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਉਨ੍ਹਾਂ ਅੱਗੇ ਦੱਸਿਆ ਕਿ ਲਿਫਟਿੰਗ ਪ੍ਰਕਿਰਿਆ ਵਿੱਚ ਵੀ ਤੇਜ਼ੀ ਆਈ ਹੈ ਅਤੇ ਹੁਣ ਤੱਕ ਕੁੱਲ 23,30,117.58 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ 27 ਅਕਤੂਬਰ ਨੂੰ ਇੱਕ ਦਿਨ ਵਿੱਚ ਰਿਕਾਰਡ 4.13 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਗਈ ਹੈ।
ਕਿਸਾਨਾਂ ਦੇ ਖਾਤਿਆਂ ਵਿੱਚ 7640.55 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ
ਝੋਨੇ ਦੀਆਂ ਅਦਾਇਗੀਆਂ ਬਾਰੇ ਗੱਲ ਕਰਦਿਆਂ ਕਟਾਰੂਚੱਕ ਨੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 7640.55 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ ਤਾਂ ਜੋ ਕਿਸਾਨ ਆਪਣੇ ਘਰਾਂ ਵਿੱਚ ਦੀਵਾਲੀ ਦਾ ਤਿਉਹਾਰ ਸ਼ਾਨਦਾਰ ਢੰਗ ਨਾਲ ਮਨਾ ਸਕਣ।
ਡੀ.ਐਫ.ਐਸ.ਸੀਜ਼ ਨੂੰ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਮੌਜੂਦਾ ਖਰੀਦ ਸੀਜ਼ਨ ਨਿਰਵਿਘਨ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ।
ਪੰਜਾਬ ਪੁਲਿਸ ਵੱਲੋਂ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ || Punjab News
ਪੰਜਾਬ ਪੁਲਿਸ ਵੱਲੋਂ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ
ਪੰਜਾਬ ਪੁਲਿਸ ਨੇ 105 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਇੱਕ ਹੋਰ ਸਾਥੀ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ‘ਚ ਹੁਣ ਤੱਕ ਹੈਰੋਇਨ ਦੀ ਕੁੱਲ ਬਰਾਮਦਗੀ 111 ਕਿਲੋ ਹੋ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਕਪੂਰਥਲਾ ਦੇ ਪਿੰਡ ਚੱਕੋਕੀ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ’ਚੋਂ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲੀਸ ਟੀਮਾਂ ਨੇ ਉਸ ਦੀ ਹੁੰਡਈ ਔਰਾ ਕਾਰ (ਐਚਆਰ26ਐਫਐਫ4067) ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ।
ਲਾਰੈਂਸ ਬਿਸ਼ਨੋਈ ਦੇ ਗੁਰਗੇ ਨੇ ਸੰਸਦ ਮੈਂਬਰ Pappu Yadav ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ || Today News
ਦੱਸਣਯੋਗ ਹੈ ਕਿ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਵੱਲੋਂ ਨਸ਼ਾ ਤਸਕਰ ਨਵ ਭੁੱਲਰ ਦੇ ਦੋ ਸਾਥੀਆਂ ਨੂੰ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋ ਡੈਕਸਟ੍ਰੋਮੇਥੋਰਫਾਨ (ਡੀਐਮਆਰ) ਅਤੇ 6 ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਇਕ ਦਿਨ ਬਾਅਦ ਸਾਹਮਣੇ ਆਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਅਤੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਦੌਰਾਨ ਸੀਆਈ ਅੰਮ੍ਰਿਤਸਰ ਨੂੰ ਪਤਾ ਚੱਲਿਆ ਕਿ ਇਸ ਨੈਟਵਰਕ ਦੇ ਇੱਕ ਹੋਰ ਮੈਂਬਰ ਲਵਪ੍ਰੀਤ ਸਿੰਘ ਨੇ ਰਾਜਸਥਾਨ ਤੋਂ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ, ਜਿਸ ਨੂੰ ਉਹ ਪੰਜਾਬ ਵਿੱਚ ਸਥਿਤ ਆਪਣੇ ਸਾਥੀਆਂ ਨੂੰ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ।
ਇਹ ਜਾਣਕਾਰੀ ਮਿਲਣ ਉਪਰੰਤ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਸੀਆਈ ਅੰਮ੍ਰਿਤਸਰ ਬਲਬੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਜਲੰਧਰ-ਅੰਮ੍ਰਿਤਸਰ ਜੀਟੀ ਰੋਡ ਦੇ ਨਾਲ ਪੈਂਦੇ ਪਿੰਡ ਉਮਰਾਨੰਗਲ ਮੋੜ ਦੇ ਏਰੀਏ ਵਿੱਚ ਵਿਸ਼ੇਸ਼ ਨਾਕਾ ਲਾਇਆ ਅਤੇ ਮੁਲਜ਼ਮ ਲਵਪ੍ਰੀਤ ਸਿੰਘ ਨੂੰ 6 ਕਿਲੋ ਹੈਰੋਇਨ ਅਤੇ ਕਾਰ ਸਮੇਤ ਕਾਬੂ ਕਰ ਲਿਆ।
ਵਿਜੀਲੈਂਸ ਬਿਊਰੋ ਨੇ PSPCL ਦੇ ਮੁੱਖ ਖ਼ਜ਼ਾਨਚੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਲਵਪ੍ਰੀਤ ਸਿੰਘ ਨੇ ਰਾਜਸਥਾਨ ਦੇ ਜ਼ਿਲ੍ਹਾ ਹਨੂੰਮਾਨਗੜ੍ਹ ਤੋਂ ਹੈਰੋਇਨ ਦੀ ਖੇਪ ਹਾਸਲ ਕੀਤੀ ਸੀ ਅਤੇ ਇਸ ਨੂੰ ਨਸ਼ਾ ਤਸਕਰ ਨਵਜੋਤ ਸਿੰਘ, ਜਿਸਨੂੰ 105 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਤੱਕ ਪਹੁੰਚਾਉਣ ਜਾ ਰਿਹਾ ਸੀ।
ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ
ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਤੋਂ ਸਪਲਾਈ ਚੇਨ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਸਬੰਧਾਂ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਲਈ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫ.ਆਈ.ਆਰ ਨੰਬਰ 63 ਮਿਤੀ 27.10.2024 ਦਰਜ ਕੀਤੀ ਗਈ ਹੈ।















