ਹਰਿਆਣਾ ਵਿਧਾਨ ਸਭਾ ਚੋਣਾਂ: AAP ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਢੰਗ ਨਾਲ ਕਾਰੋਬਾਰ ਚਲਾਉਣ ਵਾਲੇ ਟਰੈਵਲ ਏਜੰਟਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇੱਕ ਦਿਨ ਵਿੱਚ ਕਰੀਬ 25 ਕੰਪਨੀਆਂ ਖ਼ਿਲਾਫ਼ 20 ਕੇਸ ਦਰਜ ਕੀਤੇ ਗਏ ਹਨ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਲੋਕ ਬਿਨਾਂ ਕਿਸੇ ਲਾਇਸੈਂਸ ਤੋਂ ਆਪਣਾ ਕਾਰੋਬਾਰ ਚਲਾ ਰਹੇ ਸਨ।
ਮੁਲਜ਼ਮਾਂ ਦੇ ਹੌਂਸਲੇ ਇੰਨੇ ਬੁਲੰਦ ਸਨ ਕਿ ਉਹ ਸੋਸ਼ਲ ਮੀਡੀਆ ’ਤੇ ਇਸ਼ਤਿਹਾਰ ਦੇ ਕੇ ਨੌਜਵਾਨਾਂ ਨੂੰ ਆਪਣੇ ਜਾਲ ਵਿੱਚ ਫਸਾ ਲੈਂਦੇ ਸਨ। ਏਡੀਜੀਪੀ ਐਨਆਰਆਈ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਮੁਹਾਲੀ, ਲਧਿਆਣਾ, ਸੰਗਰੂਰ, ਅੰਮਿ੍ਤਸਰ, ਜਲੰਧਰ, ਹੁਸ਼ਿਆਰਪੁਰ ਅਤੇ ਪਟਿਆਲਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
ਕਾਂਗਰਸੀ ਉਮੀਦਵਾਰ ਪਹਿਲਵਾਨ ਵਿਨੇਸ਼ ਫੋਗਾਟ ਨੇ ਭਰਿਆ ਨਾਮਜ਼ਦ ਪੱਤਰ || Today News
ਪ੍ਰਵਾਸੀ ਸੁਰੱਖਿਆ ਵਿਭਾਗ ਨੇ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਨੂੰ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਵਿਦੇਸ਼ਾਂ ਵਿਚ ਨੌਕਰੀਆਂ ਲਈ ਇਸ਼ਤਿਹਾਰ ਦੇਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਬੁੱਧਵਾਰ ਨੂੰ ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਟਰੈਵਲ ਏਜੰਸੀਆਂ ਬਿਨਾਂ ਲਾਇਸੈਂਸ ਅਤੇ ਇਜਾਜ਼ਤ ਦੇ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਵਿਦੇਸ਼ਾਂ ‘ਚ ਨੌਕਰੀਆਂ ਦਾ ਇਸ਼ਤਿਹਾਰ ਦੇ ਰਹੀਆਂ ਸਨ। ਸੂਬੇ ਦੇ ਵੱਖ-ਵੱਖ ਐਨਆਰਆਈ ਥਾਣਿਆਂ ਵਿੱਚ ਪ੍ਰਵਾਸੀ ਐਕਟ ਦੀ ਧਾਰਾ 24/25 ਤਹਿਤ ਕੁੱਲ 20 ਐਫਆਈਆਰ ਦਰਜ ਕੀਤੀਆਂ ਗਈਆਂ ਹਨ।
ਹਰਿਆਣਾ ‘ਚ ਬੁੱਧਵਾਰ ਯਾਨੀ ਅੱਜ ਕਈ ਪ੍ਰਮੁੱਖ ਸਿਆਸੀ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ। ਇਨ੍ਹਾਂ ਵਿੱਚੋਂ ਸਾਬਕਾ ਸੀਐਮ ਭੂਪੇਂਦਰ ਹੁੱਡਾ ਨੇ ਰੋਹਤਕ ਦੀ ਗੜ੍ਹੀ ਸਾਂਪਲਾ ਕਿਲੋਈ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਹਰਿਆਣਾ ‘ਚ ਭੂਪੇਂਦਰ ਹੁੱਡਾ ਨੇ ਕਿਹਾ ਕਿ ਸੂਬੇ ‘ਚ ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਵਿਚਾਲੇ ਹੈ। ਆਮ ਆਦਮੀ ਪਾਰਟੀ (ਆਪ) ਨਾਲੋਂ ਗਠਜੋੜ ਤੋੜਨ ‘ਤੇ ਉਨ੍ਹਾਂ ਕਿਹਾ ਕਿ ਅਸੀਂ ਕੋਸ਼ਿਸ਼ ਕਰ ਰਹੇ ਸੀ ਪਰ ‘ਆਪ’ ਨੇ ਉਮੀਦਵਾਰ ਐਲਾਨ ਦਿੱਤੇ। ਸ਼ਾਇਦ ਉਹ ਗਠਜੋੜ ਵਿੱਚ ਨਹੀਂ ਲੜਨਾ ਚਾਹੁੰਦੇ ਸਨ।
ਮਹਿਲਾਵਾਂ ਲਈ ਲਗਾਇਆ ਪਹਿਲਾ ਰੋਜ਼ਗਾਰ ਕੈਂਪ || Punjab News
ਕੇਂਦਰੀ ਰਾਜ ਮੰਤਰੀ ਰਾਓ ਇੰਦਰਜੀਤ ਦੀ ਧੀ ਆਰਤੀ ਰਾਓ ਅਟੇਲੀ ਤੋਂ ਨਾਮਜ਼ਦਗੀ ਦਾਖ਼ਲ ਕਰੇਗੀ। ਇਹ ਉਨ੍ਹਾਂ ਦੀ ਪਹਿਲੀ ਚੋਣ ਹੈ।
ਇਸ ਦੇ ਨਾਲ ਹੀ ਪਹਿਲਵਾਨ ਵਿਨੇਸ਼ ਫੋਗਾਟ ਨੇ ਜੀਂਦ ਦੀ ਜੁਲਾਨਾ ਸੀਟ ਤੋਂ ਕਾਂਗਰਸ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਹੈ। ਵਿਨੇਸ਼ ਦੀ ਵੀ ਇਹ ਪਹਿਲੀ ਚੋਣ ਹੈ।ਨਾਮਜ਼ਦਗੀ ਦਾਖ਼ਲ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਤੇ ਹੋਰ ਕਈ ਨੇਤਾ ਮੌਜੂਦ ਸਨ।
ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ‘ਤੇ ਹੁਣ ਤੱਕ 277 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਕੱਲ੍ਹ 12 ਸਤੰਬਰ, ਨਾਮਜ਼ਦਗੀ ਦੀ ਆਖ਼ਰੀ ਤਰੀਕ ਹੈ। ਸੂਬੇ ‘ਚ 4 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ ਨੂੰ ਨਤੀਜੇ ਐਲਾਨੇ ਜਾਣਗੇ।
ਸ੍ਰੀ ਮੁਕਤਸਰ ਸਾਹਿਬ ਵੱਲੋਂ ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ । ਇਸ ਕੈਂਪ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰੀ ਦੀ ਇਹ ਨਿਵੇਕਲੀ ਪਹਿਲਕਦਮੀ ਹੈ ਜਿਸ ਤਹਿਤ ਮਹਿਲਾਵਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 1134 ਪ੍ਰਾਰਥਨਾਂ ਵੱਲੋਂ ਭਾਗ ਲਿਆ ਗਿਆ ਅਤੇ ਵੱਖ-ਵੱਖ ਕੰਪਨੀਆਂ ਵੱਲੋਂ ਮੌਕੇ ’ਤੇ ਚੋਣ ਕਰਕੇ 578 ਪ੍ਰਾਰਥਨਾਂ ਨਿਯੁਕਤੀ ਪੱਤਰ ਦਿੱਤੇ ਗਏ ਅਤੇ 24 ਪ੍ਰਾਰਥਨਾਂ ਵੱਲੋਂ ਸਵੈ-ਰੋਜ਼ਗਾਰ ਲਈ ਅਪਲਾਈ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕੰਮ ਬਹੁਤ ਸ਼ਲਾਘਾਯੋਗ ਹੈ, ਜਿਸ ਤਹਿਤ ਔਰਤਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਮੌਕੇ ਮਿਲਣਗੇ ਅਤੇ ਸਮਾਜ ਵਿੱਚ ਅੱਗੇ ਵਧਣ ਦੀ ਸੇਧ ਮਿਲੇਗੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਜਿਹੇ ਕੈਂਪ ਲਗਾਤਾਰ ਜਾਰੀ ਰਹਿਣਗੇ।
ਇਹ ਵੀ ਪੜ੍ਹੋ: ਲੁਧਿਆਣਾ ‘ਚ ਮਨੀ ਟਰਾਂਸਫਰ ਦੀ ਦੁਕਾਨ ਲੁੱਟਣ ਦੀ ਹੋਈ ਕੋਸ਼ਿਸ਼, ਵੀਡਿਓ ਵਾਇਰਲ || Punjab News
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਇਸ ਕੈਂਪ ਦੌਰਾਨ ਜਿਹੜੀਆਂ ਪ੍ਰਾਰਥਨਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਕਿਸੇ ਕਾਰਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲੇ ਤਾਂ ਉਹ ਪ੍ਰਾਰਥਨਾਂ ਮਾਯੂਸ ਨਾ ਹੋਣ ਭਵਿੱਖ ਵਿੱਚ ਅਜਿਹੇ ਕੈਂਪ ਜਲਦੀ ਲਗਾ ਕੇ ਉਨ੍ਹਾਂ ਦੀ ਚੋਣ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਚੁਣੀਆਂ ਗਈਆਂ ਪ੍ਰਾਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਵਿੱਖ ਵਿੱਚ ਵੀ ਮਹਿਲਾਵਾਂ ਦੇ ਸ਼ਸਤੀਕਰਨ ਲਈ ਅਜਿਹੇ ਉਪਰਾਲੇ ਕੀਤੇ ਜਾਣਗੇ।
ਪੰਜਾਬ ਸਰਕਾਰ ਨੇ ਸੂਬੇ ਦੀ ਅਫਸਰਸ਼ਾਹੀ ਅੰਦਰੋਂ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗ੍ਰਹਿ ਵਿਭਾਗ ਨੂੰ ਪੱਤਰ ਲਿਖ ਕੇ ਪੰਜਾਬ ਪੁਲਿਸ ਅਤੇ ਹੋਰ ਵਿਭਾਗਾਂ ਵਿੱਚ ਅਜਿਹੇ ਅਧਿਕਾਰੀਆਂ ਦੀਆਂ ਪਛਾਣ ਕਰਨ ਲਈ ਕਿਹਾ ਸੀ।
ਇਹ ਵੀ ਪੜ੍ਹੋ ਲੁਧਿਆਣਾ ‘ਚ ਮਨੀ ਟਰਾਂਸਫਰ ਦੀ ਦੁਕਾਨ ਲੁੱਟਣ ਦੀ ਹੋਈ ਕੋਸ਼ਿਸ਼, ਵੀਡਿਓ ਵਾਇਰਲ || Punjab News
ਇਸ ਦੇ ਮੱਦੇਨਜ਼ਰ ਗ੍ਰਹਿ ਵਿਭਾਗ ਨੇ ਉਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਖ਼ਿਲਾਫ਼ ਪੁਲਿਸ ਜਾਂ ਵਿਜੀਲੈਂਸ ਬਿਊਰੋ ਨੇ ਕੇਸ ਦਰਜ ਕੀਤੇ ਹਨ। ਵਿਭਾਗ ਨੇ ਪ੍ਰਕਿਰਿਆ ਪੂਰੀ ਕਰਨ ਲਈ 10 ਦਿਨਾਂ ਦਾ ਸਮਾਂ ਮੰਗਿਆ ਹੈ ਅਤੇ ਅਗਲੇ ਹਫ਼ਤੇ ਇਹ ਸੂਚੀ ਸਪੀਕਰ ਨੂੰ ਭੇਜੀ ਜਾਣੀ ਹੈ।
ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਖੇ ਇੱਕ ਅਮਰੀਕਾ ਮੂਲ ਦੇ ਇਕ ਕਾਲੇ ਵਿਆਕਤੀ ਨੇ ਲੀਕਰ ਸਟੋਰ ਦੇ ਮਾਲਕ ਨੂੰ ਗੋਲੀਆਂ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ ਹੈ । ਮ੍ਰਿਤਕ ਦੀ ਪਛਾਣ ਨਵੀਨ ਸਿੰਘ (50) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਕੂਕਾ ਤਲਵੰਡੀ ਹਾਲ ਵਾਸੀ ਨਡਾਲਾ (ਕਪੂਰਥਲਾ) ਤੇ ਸਾਬਕਾ ਪ੍ਰਧਾਨ ਲੋਕਲ ਗੁ: ਪ੍ਰਬੰਧਕ ਕਮੇਟੀ ਨਡਾਲਾ ਜਥੇਦਾਰ ਸੂਰਤ ਸਿੰਘ ਦੇ ਜਵਾਈ ਵਜੋ ਹੋਈ ਹੈ।
ਇਹ ਵੀ ਪੜ੍ਹੋ- ਸੁਲਤਾਨਪੁਰ ਲੋਧੀ ਵਿਖੇ ਬਣ ਰਹੇ ਮੂਲ ਮੰਤਰ ਅਸਥਾਨ ‘ਚ ਵਾਪਰਿਆ ਮੰਦਭਾਗਾ ਹਾਦਸਾ
ਇਸ ਸਬੰਧੀ ਜਾਣਕਾਰੀ ਦਿੰਦਿਆ ਸੂਰਤ ਸਿੰਘ ਦੇ ਛੋਟੇ ਭਰਾ ਅਵਤਾਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਨਵੀਨ ਸਿੰਘ ਆਪਣੇ ਪਰਿਵਾਰ ਨਾਲ ਪਿਛਲੇ 35 ਸਾਲ ਤੋ ਅਮਰੀਕਾ ਦੇ ਸ਼ਿਕਾਗੋ ਵਿੱਚ ਰਹਿ ਰਿਹਾ ਹੈ ਤੇ ਉਸਦੇ ਉਥੇ ਆਪਣੇ ਸਟੋਰ ਹਨ ਬੀਤੀ ਰਾਤ ਅਮਰੀਕਾ ਦੇ 10:30 ਕੁ ਵਜੇ ਉਹ ਘਰ ਜਾਣ ਲਈ ਸਟੋਰ ਬੰਦ ਕਰਨ ਦੀ ਤਿਆਰੀ ਕਰ ਰਿਹਾ ਸੀ ਕਿ ਅਮਰੀਕਾ ਮੂਲ ਦਾ ਇੱਕ ਕਾਲਾ ਵਿਆਕਤੀ ਸਮਾਨ ਲੈਣ ਆਇਆ ਤੇ ਕਿਸੇ ਗੱਲ ਨੂੰ ਲੈ ਕੇ ਦੋਹਾ ਦਰਮਿਆਨ ਬਹਿਸ ਬਾਜ਼ੀ ਹੋਈ ਤੇ ਕਾਲੇ ਵਿਆਕਤੀ ਨੇ ਪੰਜਾਬੀ ਵਿਆਕਤੀ ਦੇ ਗੋਲੀਆਂ ਮਾਰ ਦਿੱਤੀਆ ਜਿੱਥੇ ਕਿ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਪੁਲਿਸ ਨੇ ਉਕਤ ਦੋਸ਼ੀ ਕਾਲੇ ਵਿਆਕਤੀ ਨੂੰ ਗਿਰਫਤਾਰ ਕਰ ਲਿਆ ਤੇ ਸਟੋਰ ਨੂੰ ਸੀਲੵ ਕਰ ਦਿੱਤਾ ਹੈ।
ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ਼੍ਰੀ ਸੰਤ ਘਾਟ ਸਾਹਿਬ ਨੇੜੇ ਵੇਈਂ ਨਦੀ ਦੇ ਕੰਢੇ ਤੇ ਉਸਾਰੇ ਜਾ ਰਹੇ “ਮੂਲ ਮੰਤਰ ਅਸਥਾਨ” ਦੀ ਇਮਾਰਤ ਉਸ ਵੇਲੇ ਭਗਦੜ ਮਚ ਗਈ, ਜਦੋਂ ਉਕਤ ਇਮਾਰਤ ਨੂੰ ਰੰਗ ਕਰ ਰਹੇ ਇੱਕ ਪੇਂਟਰ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਦਰਦਨਾਕ ਮੌਤ ਹੋ ਗਈ ਹੈ। ਇਸ ਤੋਂ ਬਾਅਦ ਉੱਥੇ ਕੰਮ ਕਰ ਰਹੇ ਮਜ਼ਦੂਰਾਂ ਅਤੇ ਲੋਕਾਂ ਦੀ ਭਾਰੀ ਭੀੜ ਜਮ੍ਹਾਂ ਹੋ ਗਈ।
ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਕਿ ਮ੍ਰਿਤਕ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾਂਦਾ, ਜਿੱਥੇ ਡਾਕਟਰਾਂ ਨੇ ਪੇਂਟਰ ਨੂੰ ਮ੍ਰਿਤਕ ਐਲਾਨ ਦਿੱਤਾ । ਮ੍ਰਿਤਕ ਮਜ਼ਦੂਰ ਦੀ ਸ਼ਨਾਖਤ ਸੁਖਵਿੰਦਰ ਸਿੰਘ (45) ਪੁੱਤਰ ਅਜੀਤ ਸਿੰਘ ਹਾਲ ਵਾਸੀ ਮਹੁੱਲਾ ਕਾਜ਼ੀ ਬਾਗ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ।
ਇਸ ਮੌਕੇ ਸਾਬਕਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੰਨਣ ਸਿੰਘ ਨੇ ਦੱਸਿਆ ਕਿ ਮੂਲ ਮੰਤਰ ਅਸਥਾਨ ਦੀ ਕਾਰ ਸੇਵਾ ਚੱਲ ਰਹੀ ਹੈ। ਜਿਸ ਦੇ ਸੰਦਰਭ ਵਿੱਚ ਇਮਾਰਤ ਨੂੰ ਰੰਗ ਰੋਗਨ ਕਰਨ ਦਾ ਕੰਮ ਚੱਲ ਰਿਹਾ ਹੈ। ਇਹ ਵਿਅਕਤੀ ਉੱਪਰ ਚੌਥੀ ਮੰਜ਼ਿਲ ਤੇ ਰੰਗ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦਾ ਪੈਰ ਤਿਲਕਣ ਨਾਲ ਹੇਠਾਂ ਡਿੱਗ ਪਿਆ ਅਤੇ ਇਸ ਨੂੰ ਆਸਪਾਸ ਦੇ ਮਜ਼ਦੂਰਾਂ ਅਤੇ ਵਿਅਕਤੀਆਂ ਵਲੋਂ ਉਸ ਨੂੰ ਜਖਮੀ ਹਾਲਤ ਵਿੱਚ ਸਥਾਨਕ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜ਼ਿਕਰਯੋਗ ਹੈ ਕਿ ਮ੍ਰਿਤਕ ਸੁਖਵਿੰਦਰ ਸਿੰਘ ਬੇਹਦ ਮਿਹਨਤ ਕਸ਼ ਵਿਅਕਤੀ ਸੀ ਅਤੇ ਪੇਂਟਰ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜਰ ਬਸਰ ਚਲਾਉਂਦਾ ਸੀ। ਉਹ ਆਪਣੇ ਪਿੱਛੇ ਇਕ ਚਾਰ ਸਾਲ ਦਾ ਬੇਟਾ ਅਤੇ ਪਤਨੀ ਛੱਡ ਗਿਆ। ਪਰਿਵਾਰ ਦਾ ਹੋਰ ਕੋਈ ਸਹਾਰਾ ਨਹੀਂ ਹੈ।
ਮਾਮਲਾ ਐਸਜੀਪੀਸੀ ਪ੍ਰਧਾਨ ਦੇ ਧਿਆਨ ਵਿੱਚ ਆ ਚੁੱਕਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਤੇ ਨੌਕਰੀ ਦੇਣ ਬਾਬਤ ਵਿਚਾਰ ਕੀਤਾ ਜਾ ਰਿਹਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ਮੁਤਾਬਕ ਤਤਕਾਲੀ ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਕੈਬਨਿਟ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਦੇਣ ਪੁੱਜੇ। ਜ਼ਿਕਰਯੋਗ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤਤਕਾਲੀ ਕੈਬਨਿਟ ਮੰਤਰੀ ਹੋਣ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਵੀ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਰਹੇ ਬੀਬੀ ਜਗੀਰ, ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਕਈ ਸਾਬਕਾ ਮੰਤਰੀ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ।
ਲੁਧਿਆਣਾ ‘ਚ ਮਨੀ ਟਰਾਂਸਫਰ ਦੀ ਦੁਕਾਨ ਲੁੱਟਣ ਦੀ ਹੋਈ ਕੋਸ਼ਿਸ਼, ਵੀਡਿਓ ਵਾਇਰਲ || Punjab News
ਜ਼ਿਕਰਯੋਗ ਹੈ ਕਿ ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ | ਇਸੇ ਆਦੇਸ਼ ਨੂੰ ਮੰਨਦਿਆ ਜਿੱਥੇ ਅਕਾਲੀਆਂ ਦੀ ਸਰਕਾਰ ਵੇਲੇ ਰਹੇ ਮੰਤਰੀ ਆਪਣਾ ਸਪੱਸ਼ਟੀਕਰਨ ਦੇਣ ਪਹੁੰਚ ਰਹੇ ਹਨ।
ਭ੍ਰਿਸ਼ਟਾਚਾਰ ਨਾਲ ਸਬੰਧਤ ਸ਼ਰਾਬ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ- ਲੁਧਿਆਣਾ ‘ਚ ਮਨੀ ਟਰਾਂਸਫਰ ਦੀ ਦੁਕਾਨ ਲੁੱਟਣ ਦੀ ਹੋਈ ਕੋਸ਼ਿਸ਼, ਵੀਡਿਓ ਵਾਇਰਲ
ਇਸੇ ਮਾਮਲੇ ‘ਚ ਅਦਾਲਤ ਨੇ ਦੋਸ਼ੀ ਅਤੇ ‘ਆਪ’ ਵਿਧਾਇਕ ਦੁਰਗੇਸ਼ ਪਾਠਕ ਨੂੰ 1 ਲੱਖ ਰੁਪਏ ਦੇ ਜ਼ਮਾਨਤੀ ਬਾਂਡ ‘ਤੇ ਜ਼ਮਾਨਤ ਦੇ ਦਿੱਤੀ ਹੈ। ਸਪਲੀਮੈਂਟਰੀ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਸੀਬੀਆਈ ਦੇ ਸੰਮਨ ‘ਤੇ ਉਹ ਅਦਾਲਤ ‘ਚ ਪੇਸ਼ ਹੋਇਆ।
ਦਰਅਸਲ, ਸੀਬੀਆਈ ਨੇ ਰਾਊਸ ਐਵੇਨਿਊ ਕੋਰਟ ਵਿੱਚ ਅਰਵਿੰਦ ਕੇਜਰੀਵਾਲ, ਦੁਰਗੇਸ਼ ਪਾਠਕ, ਵਿਨੋਦ ਚੌਹਾਨ, ਆਸ਼ੀਸ਼ ਮਾਥੁਰ, ਸਰਥ ਰੈਡੀ ਦੇ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕੀਤੀ ਸੀ। ਅਦਾਲਤ ਨੇ 3 ਸਤੰਬਰ ਨੂੰ ਚਾਰਜਸ਼ੀਟ ਦਾ ਨੋਟਿਸ ਲਿਆ ਸੀ।
ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਅੱਜ ਯਾਨੀ 11 ਸਤੰਬਰ ਤੱਕ ਅਦਾਲਤ ਵਿੱਚ ਪੇਸ਼ ਹੋ ਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਮੁਲਜ਼ਮਾਂ ਦਾ ਜਵਾਬ ਦਾਖ਼ਲ ਕਰਨ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ ਛੱਡ ਕੇ ਬਾਕੀ ਸਾਰਿਆਂ ਨੂੰ ਜ਼ਮਾਨਤ ਦੇ ਦਿੱਤੀ।
ਕੇਜਰੀਵਾਲ ਨੇ ਸੀਬੀਆਈ ਮਾਮਲੇ ਵਿੱਚ ਗ੍ਰਿਫ਼ਤਾਰੀ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਹੈ। ਇਸ ਮਾਮਲੇ ‘ਚ 5 ਸਤੰਬਰ ਨੂੰ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਦੇ ਨਾਲ ਹੀ ਕੇਜਰੀਵਾਲ ਨੂੰ ਈਡੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।
ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਬੁੱਧਵਾਰ ਸਵੇਰੇ ਖੁਦਕੁਸ਼ੀ ਕਰ ਲਈ। ਘਟਨਾ ਸਵੇਰੇ 9 ਵਜੇ ਦੀ ਹੈ। ਅਨਿਲ ਨੇ ਬਾਂਦਰਾ ਸਥਿਤ ਆਇਸ਼ਾ ਮਨੋਰ ਇਮਾਰਤ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਨਿਲ ਅਰੋੜਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ।
ਈ-ਰਿਕਸ਼ਾ ਚਾਲਕ ਤੋਂ ਲੁੱਟ ਦੇ ਮਾਮਲੇ ‘ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ || Punjab News
ਪੁਲਿਸ ਨੂੰ ਮੁੱਢਲੀ ਜਾਂਚ ਵਿੱਚ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਲਾਸ਼ ਨੂੰ ਬਾਬਾ ਹਸਪਤਾਲ ‘ਚ ਰਖਵਾਇਆ ਗਿਆ ਹੈ। ਜਦੋਂ ਮਲਾਇਕਾ ਨੂੰ ਆਪਣੇ ਪਿਤਾ ਦੇ ਦਿਹਾਂਤ ਦੀ ਖਬਰ ਮਿਲੀ ਤਾਂ ਉਹ ਪੁਣੇ ‘ਚ ਸੀ। ਸੂਚਨਾ ਮਿਲਦੇ ਹੀ ਉਹ ਤੁਰੰਤ ਮੁੰਬਈ ਪਹੁੰਚ ਗਈ। ਮਲਾਇਕਾ ਦੇ ਸਾਬਕਾ ਪਤੀ ਅਰਬਾਜ਼ ਖਾਨ ਪਰਿਵਾਰ ਨਾਲ ਮੌਕੇ ‘ਤੇ ਪਹੁੰਚ ਗਏ ਹਨ।
ਅਨਿਲ ਇੱਕ ਪੰਜਾਬੀ ਹਿੰਦੂ ਪਰਿਵਾਰ ਨਾਲ ਸਬੰਧ ਰੱਖਦੇ ਸਨ। ਉਹ ਮਰਚੈਂਟ ਨੇਵੀ ਵਿੱਚ ਨੌਕਰੀ ਕਰਦੇ ਸੀ। ਉਸਦਾ ਵਿਆਹ ਜੋਇਸ ਪੋਲੀਕਾਰਪ ਨਾਲ ਹੋਇਆ ਸੀ। ਵਿਆਹ ਤੋਂ ਬਾਅਦ, ਅਨਿਲ-ਜੌਇਸ ਦੋ ਬੇਟੀਆਂ ਦੇ ਮਾਤਾ-ਪਿਤਾ ਬਣ ਗਏ ਜਿਨ੍ਹਾਂ ਦੇ ਨਾਂ ਮਲਾਇਕਾ ਅਤੇ ਅੰਮ੍ਰਿਤਾ ਅਰੋੜਾ ਹਨ। ਵਿਆਹ ਦੇ ਕੁਝ ਸਾਲਾਂ ਬਾਅਦ ਅਨਿਲ-ਜੌਇਸ ਦਾ ਤਲਾਕ ਹੋ ਗਿਆ। ਤਲਾਕ ਤੋਂ ਬਾਅਦ ਬੇਟੀਆਂ ਦੀ ਕਸਟਡੀ ਜੌਇਸ ਨੂੰ ਦਿੱਤੀ ਗਈ ਸੀ।