Home Blog Page 1254

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ SHO ਤੇ ਉਸ ਦੇ ਸਾਥੀ ਨੂੰ ਰੰਗੇ ਹੱਥੀਂ ਕੀਤਾ ਕਾਬੂ || Latest News || || Punjab News

0

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ SHO ਤੇ ਉਸ ਦੇ ਸਾਥੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਵਿੱਚ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸਦੇ ਸਾਥੀ ਜਸਕਰਨ ਸਿੰਘ ਉਰਫ਼ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲ੍ਹਾ ਮੋਗਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਕੁਲਵਿੰਦਰ ਕੌਰ ਵਾਸੀ ਪਿੰਡ ਚਾਚੋਕੀ, ਫਗਵਾੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ।

ਐਨ.ਡੀ.ਪੀ.ਐਸ. ਤਹਿਤ ਕੇਸ ਕੀਤਾ ਦਰਜ

ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਕੁਲਵਿੰਦਰ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਮਾਰਚ ਵਿੱਚ ਉਸ ਦੇ ਲੜਕੇ ਹਰਸ਼ਦੀਪ, ਉਸ ਦੀ ਪਤਨੀ ਆਸ਼ਿਮਾ ਅਤੇ ਸਾਲੇ ਅੰਸ਼ ਸ਼ਰਮਾ ਨੂੰ ਉਸ ਸਮੇਂ ਹਿਰਾਸਤ ਵਿੱਚ ਲਿਆ ਸੀ ਜਦੋਂ ਉਹ ਫਗਵਾੜਾ ਦੇ ਇੱਕ ਸਥਾਨਕ ਹੋਟਲ ਵਿੱਚ ਖਾਣਾ ਖਾ ਰਹੇ ਸਨ। ਇਸ ਉਪਰੰਤ ਉਸ ਦੇ ਪੁੱਤਰ ਵਿਰੁੱਧ ਉਕਤ ਥਾਣੇ ‘ਚ ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟਾਂਸ ਐਕਟ (ਐਨ.ਡੀ.ਪੀ.ਐਸ.) ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਕਤ ਪੁਲਸ ਮੁਲਾਜ਼ਮ ਨੇ ਹਰਸ਼ਦੀਪ ਦੀ ਪਤਨੀ ਅਤੇ ਸਾਲੇ ਨੂੰ ਇਸ ਕੇਸ ‘ਚ ਸ਼ਾਮਲ ਨਾ ਕਰਨ ਦੇ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਦਬਾਅ ਵਿੱਚ ਆ ਕੇ ਉਸ ਨੂੰ ਰਿਸ਼ਵਤ ਦੇ ਦਿੱਤੀ।

ਉਸਨੇ ਅੱਗੇ ਦੋਸ਼ ਲਾਇਆ ਕਿ ਬਾਅਦ ਵਿੱਚ ਇੰਸਪੈਕਟਰ ਜਤਿੰਦਰ ਕੁਮਾਰ ਨੇ ਹਰਸ਼ਦੀਪ ਦਾ ਡੇਢ ਲੱਖ ਰੁਪਏ ਦਾ ਮੋਬਾਈਲ ਫੋਨ, ਸੋਨੇ ਦੀ ਮੁੰਦਰੀ ਅਤੇ ਸੋਨੇ ਦੇ ਕੰਨਾਂ ਦੇ ਸਟੱਡਾਂ ਨੂੰ ਕੇਸ ਦੇ ਸਬੂਤਾਂ ਵਿੱਚੋਂ ਕੱਢਣ ਬਦਲੇ ਹੋਰ 50,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਅਦਾ ਕੀਤੀ ਅਤੇ ਸਾਮਾਨ ਉਸ ਨੂੰ ਵਾਪਸ ਕਰ ਦਿੱਤਾ ਗਿਆ।

ਪੁਲਿਸ ਨੇ ਕਾਰ ਚਾਲਕ ਨੂੰ ਨਾਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ || Latest News || || Punjab News

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਉਸ ਨਾਲ ਵਾਰ-ਵਾਰ ਸੰਪਰਕ ਕੀਤਾ ਅਤੇ ਉਸ ਨੂੰ ਤਾਰਾ ਨਰਸਰੀ ਤੋਂ ਖਰੀਦੇ ਪੌਦਿਆਂ ਅਤੇ ਗਮਲਿਆਂ ਦੇ ਕੁੱਲ 35,000-40,000 ਰੁਪਏ ਦੇ ਬਿੱਲਾਂ ਦਾ ਭੁਗਤਾਨ ਕਰਨ ਲਈ ਕਿਹਾ ਅਤੇ ਸ਼ਿਕਾਇਤਕਰਤਾ ਨੇ ਰਕਮ ਅਦਾ ਕਰ ਦਿੱਤੀ। ਇਸ ਤੋਂ ਇਲਾਵਾ, ਇੰਸਪੈਕਟਰ ਨੇ ਅਦਾਲਤ ਵਿੱਚ ਉਸਦੇ ਪੁੱਤਰ ਦੇ ਪੱਖ ਵਿੱਚ ਚਲਾਨ ਦਾਇਰ ਕਰਨ ਅਤੇ ਮੁਕੱਦਮੇ ਤੇ ਸਬੂਤਾਂ ਵਿੱਚ ਉਸ ਦਾ ਸਮਰਥਨ ਕਰਨ ਬਦਲੇ ਸ਼ਿਕਾਇਤਕਰਤਾ ਕੋਲੋਂ ਇੱਕ ਲੱਖ ਰੁਪਏ ਦੀ ਮੰਗ ਕੀਤੀ। ਇਹ ਸੌਦਾ 50,000 ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਇਸ ਨੂੰ ਰਿਕਾਰਡ ਕਰ ਲਿਆ ਅਤੇ ਬਿਊਰੋ ਕੋਲ ਸਬੂਤ ਵਜੋਂ ਪੇਸ਼ ਕੀਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿੱਚ ਮੁਕਦਮਾ ਦਰਜ ਕਰਕੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਇਲ ਟਾਟਾ ਹੋਣਗੇ ਰਤਨ ਟਾਟਾ ਦੇ ਉੱਤਰਾਧਿਕਾਰੀ

0

ਨੋਇਲ ਟਾਟਾ ਹੋਣਗੇ ਰਤਨ ਟਾਟਾ ਦੇ ਉੱਤਰਾਧਿਕਾਰੀ

ਰਤਨ ਟਾਟਾ ਦੇ ਮਤਰੇਏ ਭਰਾ ਨੋਏਲ ਟਾਟਾ (Noel Tata) ਹੁਣ ਉਨ੍ਹਾਂ ਦੀ ਵਿਰਾਸਤ ਸੰਭਾਲਣਗੇ। ਟਾਟਾ ਟਰੱਸਟ ਨੇ ਇੱਕ ਮੀਟਿੰਗ ‘ਚ ਨੋਏਲ ਟਾਟਾ ਨੂੰ ਨਵਾਂ ਚੇਅਰਮੈਨ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਆਪਣੀ ਮੌਤ ਤੋਂ ਪਹਿਲਾਂ ਰਤਨ ਟਾਟਾ ਟਾਟਾ ਟਰੱਸਟ ਦੇ ਮੁਖੀ ਸਨ। ਵਰਤਮਾਨ ‘ਚ ਟਾਟਾ ਗਰੁੱਪ ਦੀ ਸਭ ਤੋਂ ਵੱਡੀ ਕੰਪਨੀ ਟਾਟਾ ਸੰਨਜ਼ ਹੈ, ਪਰ ਪ੍ਰਬੰਧਨ ਦੇ ਮਾਮਲੇ ‘ਚ ਟਾਟਾ ਟਰੱਸਟ ਇਸ ਤੋਂ ਵੀ ਉੱਪਰ ਹੈ।

ਟਾਟਾ ਟਰੱਸਟ ਅਸਲ ਵਿਚ ਟਾਟਾ ਗਰੁੱਪ ਦੀਆਂ ਚੈਰੀਟੇਬਲ ਸੰਸਥਾਵਾਂ ਦਾ ਇਕ ਗਰੁੱਪ ਹੈ। 13 ਲੱਖ ਕਰੋੜ ਰੁਪਏ ਦੇ ਮਾਲੀਏ ਦੇ ਨਾਲ ਟਾਟਾ ਸਮੂਹ ‘ਚ ਇਸਦੀ ਸਭ ਤੋਂ ਵੱਧ 66 ਪ੍ਰਤੀਸ਼ਤ ਹਿੱਸੇਦਾਰੀ ਹੈ। ਇਸ ਵਿੱਚ ਨੋਏਲ ਟਾਟਾ ਨੂੰ ਨਵਾਂ ਚੇਅਰਮੈਨ ਬਣਾਇਆ ਗਿਆ।

ਨੋਏਲ ਟਾਟਾ ਨੂੰ ਟਾਟਾ ਟਰੱਸਟ ਦਾ ਚੇਅਰਮੈਨ ਬਣਾਉਣ ਦਾ ਫੈਸਲਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਸ ਵਿਚ ਏਵੀਏਸ਼ਨ ਤੋਂ ਲੈ ਕੇ ਆਟੋਮੋਬਾਈਲ ਤਕ ਦੇ ਉਦਯੋਗਾਂ ‘ਚ ਡਾਇਵਰਸੀਫਾਈਡ ਪੋਰਟਫੋਲੀਓ ਸ਼ਾਮਲ ਹੈ। ਨੋਏਲ ਟਾਟਾ ਦੀ ਚੇਅਰਮੈਨ ਵਜੋਂ ਨਿਯੁਕਤੀ ਨੇ ਸ਼ੇਅਰਧਾਰਕਾਂ ਨੂੰ ਸੁਨੇਹਾ ਦਿੱਤਾ ਹੈ ਕਿ ਸੰਸਥਾਪਕ ਪਰਿਵਾਰ ਦਾ ਇਕ ਮੈਂਬਰ ਪਰਉਪਕਾਰੀ ਸੰਸਥਾ ਦੀ ਅਗਵਾਈ ਕਰ ਰਿਹਾ ਹੈ। ਇਸ ਨੇ ਕਾਰੋਬਾਰੀ ਸਾਲ 2023 ਦੌਰਾਨ ਲਗਪਗ $56 ਮਿਲੀਅਨ (470 ਕਰੋੜ ਰੁਪਏ) ਦਾਨ ਕੀਤੇ ਹਨ।

ਟਾਟਾ ਸੰਨਜ਼ ਤੇ ਟਾਟਾ ਟਰੱਸਟ ਦੋਵਾਂ ਦੇ ਚੇਅਰਮੈਨ ਰਹੇ ਰਤਨ

ਰਤਨ ਟਾਟਾ ਆਖਰੀ ਵਿਅਕਤੀ ਸਨ ਜਿਨ੍ਹਾਂ ਨੇ ਟਾਟਾ ਸੰਨਜ਼ ਤੇ ਟਾਟਾ ਟਰੱਸਟ ਦੋਵਾਂ ਦੇ ਚੇਅਰਮੈਨ ਵਜੋਂ ਸੇਵਾ ਕੀਤੀ। ਪਰ, ਟਾਟਾ ਗਰੁੱਪ ਦੀ ਐਸੋਸੀਏਸ਼ਨ ਦੇ ਆਰਟੀਕਲਜ਼ ਨੂੰ 2022 ‘ਚ ਸੋਧਿਆ ਗਿਆ ਸੀ। ਨਵੀਂ ਸੋਧ ਮੁਤਾਬਕ ਹੁਣ ਦੋਵੇਂ ਅਹੁਦਿਆਂ ‘ਤੇ ਇਕ ਹੀ ਵਿਅਕਤੀ ਦੇ ਰਹਿਣ ‘ਤੇ ਪਾਬੰਦੀ ਹੈ। ਇਸ ਨਿਯਮ ਦਾ ਉਦੇਸ਼ ਸ਼ਾਸਨ ਦੇ ਢਾਂਚੇ ਵਿੱਚ ਬਦਲਾਅ ਲਿਆਉਣਾ ਹੈ।

ਨਟਰਾਜਨ ਚੰਦਰਸ਼ੇਖਰਨ ਹਨ ਟਾਟਾ ਸੰਨਜ਼ ਦੇ ਚੇਅਰਮੈਨ

ਇਸ ਸਮੇਂ ਟਾਟਾ ਗਰੁੱਪ ਦੀ ਸਭ ਤੋਂ ਵੱਡੀ ਕੰਪਨੀ ਟਾਟਾ ਸੰਨਜ਼ ਹੈ। ਇਸ ਦੇ ਚੇਅਰਮੈਨ ਐਨ ਚੰਦਰਸ਼ੇਖਰਨ ਹਨ। ਪਰ, ਟਾਟਾ ਟਰੱਸਟ ਇਸ ਕੰਪਨੀ ਤੋਂ ਵੀ ਉੱਪਰ ਹੈ। ਇਸ ਦੀ ਕਮਾਨ ਟਾਟਾ ਪਰਿਵਾਰ ਦੇ ਮੈਂਬਰਾਂ ਨੇ ਸੰਭਾਲੀ ਹੈ। ਰਤਨ ਆਪਣੀ ਮੌਤ ਤਕ ਟਾਟਾ ਟਰੱਸਟ ਦੇ ਮੁਖੀ ਰਹੇ। ਹੁਣ ਨੋਏਲ ਟਾਟਾ ਆਪਣੀ ਜ਼ਿੰਮੇਵਾਰੀ ਸੰਭਾਲਣਗੇ।

ਪੁਲਿਸ ਨੇ ਕਾਰ ਚਾਲਕ ਨੂੰ ਨਾਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ || Latest News || || Punjab News

0

ਪੁਲਿਸ ਨੇ ਕਾਰ ਚਾਲਕ ਨੂੰ ਨਾਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ

ਲੁਧਿਆਣਾ : ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਪਲਾਈ ਕਰਨ ਵਾਲੇ ਇਕ ਕਾਰ ਚਾਲਕ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਨੇ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ।

CM ਮਾਨ ਨੇ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ || Latest News || || Punjab News

10 ਬੋਤਲਾਂ ਸ਼ਰਾਬ ਬਰਾਮਦ

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਸੁਖਬਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਚਸ਼ਮਦੀਦ ਖਾਸ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਕਾਰ ਦਾ ਡਰਾਈਵਰ ਤਲਵਿੰਦਰ ਸਿੰਘ ਉਰਫ ਬੰਟੀ ਗਾਹਕਾਂ ਨੂੰ ਸਪਲਾਈ ਕਰੇਗਾ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਨਾਕਾਬੰਦੀ ਦੌਰਾਨ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਕੇ ਉਸ ਦੀ ਕਾਰ ‘ਚੋਂ 10 ਬੋਤਲਾਂ ਸ਼ਰਾਬ ਬਰਾਮਦ ਕੀਤੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

CM ਮਾਨ ਨੇ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ || Latest News || || Punjab News

0

CM ਮਾਨ ਨੇ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ । ਦੱਸ ਦਈਏ ਕਿ ਰਾਜ ਭਵਨ ਪਹੁੰਚ ਕੇ ਗਵਰਨਰ ਨੂੰ ਮਿਲੇ CM ਮਾਨ । ਦੋਨਾਂ ਨੇ ਮਿਲਕੇ ਸੂਬੇ ਦੇ ਕਈ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ । ਹਾਲ ਹੀ ‘ਚ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਿੱਤਾ ਸੀ ਅਸਤੀਫਾ ਅਤੇ ਗੁਲਾਬ ਚੰਦ ਕਟਾਰੀਆ ਪੰਜਾਬ ਦਾ ਗਵਰਨਰ ਬਣਾਇਆ ਗਿਆ ਹੈ ।

ਪੰਜਾਬ ਦੇ ਇਸ ਜ਼ਿਲ੍ਹੇ ‘ਚ ਡੇਂਗੂ ਦਾ ਕਹਿਰ ਜਾਰੀ || Punjab News

ਮਾਂ ਦੁਰਗਾ ਲਈ ਕਾਜੋਲ-ਰਾਣੀ ਮੁਖਰਜੀ ਨੇ ਲਗਾਇਆ ਪੰਡਾਲ, ਕਈ ਸਿਤਾਰੇ ਹੋਏ ਸ਼ਾਮਿਲ || Entertainment News

0

ਮਾਂ ਦੁਰਗਾ ਲਈ ਕਾਜੋਲ-ਰਾਣੀ ਮੁਖਰਜੀ ਨੇ ਲਗਾਇਆ ਪੰਡਾਲ, ਕਈ ਸਿਤਾਰੇ ਹੋਏ ਸ਼ਾਮਿਲ

ਪਿਛਲੇ ਕਈ ਸਾਲਾਂ ਤੋਂ ਕਾਜੋਲ ਜੁਹੂ ਵਿੱਚ ਆਪਣਾ ਦੁਰਗਾ ਪੂਜਾ ਪੰਡਾਲ ਲਗਾ ਰਹੀ ਹੈ। ਜਿਸ ਨੂੰ ਉੱਤਰੀ ਬੰਬਈ ਸਰਬੋਜਨੀਨ ਦੁਰਗਾ ਪੂਜਾ ਵਜੋਂ ਜਾਣਿਆ ਜਾਂਦਾ ਹੈ। ਹਾਲਾਂਕਿ, ਇਸ ਸਾਲ ਕਾਜੋਲ ਅਤੇ ਰਾਣੀ ਮੁਖਰਜੀ ਨੇ ਜੁਹੂ ਵਿੱਚ SNDT ਮਹਿਲਾ ਯੂਨੀਵਰਸਿਟੀ ਦੇ ਕੋਲ ਇੱਕ ਦੁਰਗਾ ਪੂਜਾ ਪੰਡਾਲ ਦਾ ਆਯੋਜਨ ਕੀਤਾ ਸੀ। ਜਿਸ ‘ਚ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ- ਹਰਿਆਣਾ: CM ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦੱਸ ਦਈਏ ਕਿ ਉੱਤਰੀ ਬੰਬਈ ਸਰਬੋਜਨੀਨ ਦੁਰਗਾ ਪੂਜਾ ਪੰਡਾਲ ਦੇ ਨਾਮ ਨਾਲ ਮਸ਼ਹੂਰ ਹੈ। ਇੱਥੇ ਅਭਿਨੇਤਰੀਆਂ ਮਾਂ ਦੁਰਗਾ ਦੇ ਸਵਾਗਤ ਲਈ ਸ਼ਾਨਦਾਰ ਜਸ਼ਨਾਂ ਦਾ ਆਯੋਜਨ ਕਰਦੀਆਂ ਹਨ। ਪਿਛਲੇ ਸਾਲ ਤਿਉਹਾਰਾਂ ਦੌਰਾਨ ਕਾਜੋਲ ਆਪਣੇ ਬੇਟੇ ਯੁਗ ਦੇ ਨਾਲ ਦੇਵੀ ਦਾ ਆਸ਼ੀਰਵਾਦ ਲੈਣ ਲਈ ਦੁਰਗਾ ਪੰਡਾਲ ਪਹੁੰਚੀ ਸੀ।

 

ਹਰਿਆਣਾ: CM ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ|| Punjab News

0
On the commemoration day of the partition of the country, PM Modi remembered the victims

ਹਰਿਆਣਾ: CM ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਹਰਿਆਣਾ ਦੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ 15 ਅਕਤੂਬਰ ਨੂੰ ਹੋਵੇਗਾ। ਨਾਇਬ ਸੈਣੀ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਲਈ ਪੰਚਕੂਲਾ ਦੇ ਸੈਕਟਰ 5 ਸਥਿਤ ਪਰੇਡ ਗਰਾਊਂਡ ਵਿਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇੱਥੇ ਇੱਕ ਸਟੇਜ ਬਣਾਈ ਗਈ ਹੈ।ਇਸ ਨਾਲ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਸਟੇਡੀਅਮ ਨੂੰ ਪੇਂਟ ਵੀ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ‘ਚ 50 ਹਜ਼ਾਰ ਲੋਕ ਆਉਣਗੇ।

ਇਹ ਵੀ ਪੜ੍ਹੋ- ਅਕਾਲੀ ਆਗੂ ਗ੍ਰਿਫਤਾਰ, ਨੌਕਰੀ ਦਾ ਝਾਂਸਾ ਦੇ ਕੇ ਠੱਗੇ 9 ਲੱਖ ਰੁਪਏ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਅਮਿਤ ਸ਼ਾਹ ਅਤੇ ਰਾਜਨਾਥ ਸਮੇਤ ਕਈ ਕੇਂਦਰੀ ਮੰਤਰੀ ਅਤੇ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀ ਵੀ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ।

ਕਮੇਟੀ ਦਾ ਗਠਨ ਕੀਤਾ

ਸਮਾਗਮ ਦੀਆਂ ਤਿਆਰੀਆਂ ਲਈ ਪੰਚਕੂਲਾ ਦੇ ਡੀਸੀ ਦੀ ਅਗਵਾਈ ਵਿੱਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪਹਿਲਾਂ ਇਹ ਸਹੁੰ ਚੁੱਕ ਸਮਾਗਮ 12 ਅਕਤੂਬਰ ਨੂੰ ਹੋਣਾ ਸੀ ਪਰ ਪ੍ਰਧਾਨ ਮੰਤਰੀ ਮੋਦੀ ਦੇ ਦੇਸ਼ ਤੋਂ ਬਾਹਰ ਹੋਣ ਕਾਰਨ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਸੀ।

 

ਪੰਜਾਬ ਦੇ ਇਸ ਜ਼ਿਲ੍ਹੇ ‘ਚ ਡੇਂਗੂ ਦਾ ਕਹਿਰ ਜਾਰੀ || Punjab News

0

ਪੰਜਾਬ ਦੇ ਇਸ ਜ਼ਿਲ੍ਹੇ ‘ਚ ਡੇਂਗੂ ਦਾ ਕਹਿਰ ਜਾਰੀ

ਜਲੰਧਰ ਜ਼ਿਲ੍ਹੇ ਵਿੱਚ ਡੇਂਗੂ ਦਾ ਕਹਿਰ ਵਧਦਾ ਜਾ ਰਿਹਾ ਹੈ। ਬੀਤੇ ਦਿਨ 3 ਹੋਰ ਪਾਜ਼ੇਟਿਵ ਕੇਸ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿੱਚ ਡੇਂਗੂ ਪਾਜ਼ੇਟਿਵ ਕੇਸਾਂ ਦੀ ਗਿਣਤੀ 66 ਹੋ ਗਈ ਹੈ, ਜਿਨ੍ਹਾਂ ਵਿੱਚੋਂ 44 ਸ਼ਹਿਰੀ ਅਤੇ 22 ਪੇਂਡੂ ਖੇਤਰ ਦੇ ਹਨ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਅਦਿੱਤਿਆ ਪਾਲ ਨੇ ਦੱਸਿਆ ਕਿ ਬੀਰਵਰ ਵਿੱਚ ਡੇਂਗੂ ਦੇ 16 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ ਵਿੱਚੋਂ 6 ਪਾਜ਼ੀਟਿਵ ਪਾਏ ਗਏ ਹਨ।

ਪੰਜਾਬ ਪੰਚਾਇਤੀ ਚੋਣਾਂ ਸਬੰਧੀ ਪਟੀਸ਼ਨਾਂ ‘ਤੇ ਸੁਣਵਾਈ ਮੁਲਤਵੀ || Punjab News

ਪਾਜ਼ੇਟਿਵ ਮਰੀਜ਼ਾਂ ਵਿੱਚ ਗਦਈਪੁਰ ਦਾ ਇੱਕ 43 ਸਾਲਾ ਵਿਅਕਤੀ, ਨੂਰਪੁਰ ਕਲੋਨੀ ਦਾ ਇੱਕ 24 ਸਾਲਾ ਨੌਜਵਾਨ ਅਤੇ ਨਿਊ ਦਿਓਲ ਨਗਰ ਦੀ ਇੱਕ 27 ਸਾਲਾ ਲੜਕੀ ਸ਼ਾਮਲ ਹਨ। ਡਾ: ਆਦਿਤਿਆ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ-ਲਾਰਵਾ ਟੀਮਾਂ ਨੇ ਬੁੱਧਵਾਰ ਨੂੰ 3,045 ਘਰਾਂ ਦਾ ਸਰਵੇਖਣ ਕੀਤਾ ਅਤੇ ਨੌਂ ਥਾਵਾਂ ‘ਤੇ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਲਾਰਵੇ ਪਾਏ ਗਏ।

ਅਕਾਲੀ ਆਗੂ ਗ੍ਰਿਫਤਾਰ, ਨੌਕਰੀ ਦਾ ਝਾਂਸਾ ਦੇ ਕੇ ਠੱਗੇ 9 ਲੱਖ ਰੁਪਏ || Punjab News

0

ਅਕਾਲੀ ਆਗੂ ਗ੍ਰਿਫਤਾਰ, ਨੌਕਰੀ ਦਾ ਝਾਂਸਾ ਦੇ ਕੇ ਠੱਗੇ 9 ਲੱਖ ਰੁਪਏ

ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਸਦਰ ਥਾਣੇ ਦੀ ਪੁਲਿਸ ਨੇ ਧੋਖਾਦੇਹੀ ਦੇ ਇਕ ਮਾਮਲੇ ‘ਚ ਅਕਾਲੀ ਦਲ ਦੇ ਨੇਤਾ ਨੂੰ ਗ੍ਰਿਫਤਾਰ ਕੀਤਾ ਹੈ ਜਿਸ ‘ਤੇ ਨੌਕਰੀ ਦਿਵਾਉਣ ਦੇ ਬਹਾਨੇ ਕਰੀਬ 9 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ।

ਪੰਜਾਬ ਪੰਚਾਇਤੀ ਚੋਣਾਂ ਸਬੰਧੀ ਪਟੀਸ਼ਨਾਂ ‘ਤੇ ਸੁਣਵਾਈ ਮੁਲਤਵੀ || Punjab News

ਦੱਸਿਆ ਜਾ ਰਿਹਾ ਹੈ ਕਿ ਮਲਕੀਤ ਸਿੰਘ ਹੀਰਾ ‘ਤੇ ਇਕ ਨੌਜਵਾਨ ਨੂੰ ਪੰਜਾਬ ਪੁਲਿਸ ‘ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਰੀਬ 9 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ ਜਿਸ ‘ਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਪੰਜਾਬ ਪੰਚਾਇਤੀ ਚੋਣਾਂ ਸਬੰਧੀ ਪਟੀਸ਼ਨਾਂ ‘ਤੇ ਸੁਣਵਾਈ ਮੁਲਤਵੀ || Punjab News

0
Panchayat Elections: High Court rejected all petitions against reservation

ਪੰਜਾਬ ਪੰਚਾਇਤੀ ਚੋਣਾਂ ਸਬੰਧੀ ਪਟੀਸ਼ਨਾਂ ‘ਤੇ ਸੁਣਵਾਈ ਮੁਲਤਵੀ

ਪੰਜਾਬ ਵਿੱਚ ਪੰਚਾਇਤੀ ਚੋਣਾਂ ਸਬੰਧੀ 300 ਦੇ ਕਰੀਬ ਨਵੀਆਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਜਿਸ ਦੀ ਸੁਣਵਾਈ ਅਦਾਲਤ ਨੇ 14 ਅਕਤੂਬਰ ਤੱਕ ਟਾਲ ਦਿੱਤੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਰੀਬ 250 ਪੰਚਾਇਤਾਂ ਅਜਿਹੀਆਂ ਸਨ, ਜਿਨ੍ਹਾਂ ਦੀ ਚੋਣ ਪ੍ਰਕਿਰਿਆ ‘ਤੇ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਸੀ। ਇਸ ਸਬੰਧੀ ਅਦਾਲਤ ਦਾ ਵਿਸਥਾਰਤ ਹੁਕਮ ਆ ਗਿਆ ਹੈ। ਅਦਾਲਤ ਨੇ ਉਕਤ ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ – ਲੁਧਿਆਣਾ ਕੈਮੀਕਲ ਫੈਕਟਰੀ ‘ਚ ਧਮਾਕਾ, ਗੁਆਂਢੀ ਦੀ ਛੱਤ ਡਿੱਗੀ

ਹਾਈਕੋਰਟ ਨੇ ਨਾਮਜ਼ਦਗੀ ਰੱਦ ਕਰਨ ‘ਤੇ ਸਖ਼ਤ ਟਿੱਪਣੀ ਕੀਤੀ ਹੈ। ਅਦਾਲਤ ਦਾ ਕਹਿਣਾ ਹੈ ਕਿ ਚੋਣ ਪ੍ਰਕਿਰਿਆ ਪਾਰਦਰਸ਼ੀ ਹੋਣੀ ਚਾਹੀਦੀ ਹੈ। ਲੋਕਾਂ ਦੇ ਭਰੋਸੇ ਲਈ ਪਾਰਦਰਸ਼ੀ ਪ੍ਰਕਿਰਿਆ ਜ਼ਰੂਰੀ ਹੈ। ਵੋਟ ਪਾਉਣਾ ਸਿਰਫ਼ ਸੰਵਿਧਾਨਕ ਹੀ ਨਹੀਂ ਸਗੋਂ ਕਾਨੂੰਨੀ ਹੱਕ ਵੀ ਹੈ। ਕੁਝ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਮਾਮੂਲੀ ਕਾਰਨਾਂ ਕਰਕੇ ਰੱਦ ਕਰ ਦਿੱਤੀਆਂ ਗਈਆਂ, ਜੋ ਕਿ ਸਰਾਸਰ ਗਲਤ ਹੈ। ਇਸ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਅਜਿਹੀ ਸਥਿਤੀ ਵਿੱਚ ਚੋਣਾਂ ਹੋਣੀਆਂ ਚਾਹੀਦੀਆਂ ਹਨ।

ਪਾਰਟੀ ਦੇ ਨਿਸ਼ਾਨ ਤੇ ਨਹੀਂ ਚੋਣ, ਫਿਰ ਵੀ ਵਿਵਾਦ

ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ‘ਤੇ ਵੀ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ।

ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਆਮ ਆਦਮੀ ਪਾਰਟੀ ‘ਤੇ ਸਵਾਲ ਚੁੱਕੇ

ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਆਮ ਆਦਮੀ ਪਾਰਟੀ ‘ਤੇ ਸਵਾਲ ਚੁੱਕ ਰਹੇ ਹਨ। ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਧੱਕਾ ਕਰ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਕਤਲ ਵੀ ਕੀਤਾ ਗਿਆ ਹੈ। ਹੁਣ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ।

1.33 ਕਰੋੜ ਲੋਕ ਵੋਟ ਪਾਉਣਗੇ

ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਕੰਟਰੋਲ ਰੂਮ ਵੀ ਬਣਾਇਆ ਗਿਆ ਹੈ

ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫ਼ਤਰ ਐਸ.ਸੀ.ਓ. ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤਾ ਗਿਆ ਹੈ।

ਜਿੱਥੇ ਹਰ ਰੋਜ਼ ਸਵੇਰੇ 8.30 ਤੋਂ ਰਾਤ 9 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 ‘ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ ‘ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ।

 

 

ਲੁਧਿਆਣਾ ਕੈਮੀਕਲ ਫੈਕਟਰੀ ‘ਚ ਧਮਾਕਾ, ਗੁਆਂਢੀ ਦੀ ਛੱਤ ਡਿੱਗੀ || Latest News

0

ਲੁਧਿਆਣਾ ਕੈਮੀਕਲ ਫੈਕਟਰੀ ‘ਚ ਧਮਾਕਾ, ਗੁਆਂਢੀ ਦੀ ਛੱਤ ਡਿੱਗੀ

ਲੁਧਿਆਣਾ ‘ਚ ਬੀਤੀ ਰਾਤ ਸੁੰਦਰ ਨਗਰ ਦੇ ਸਰਦਾਰ ਨਗਰ ਇਲਾਕੇ ‘ਚ ਸਾਹਿਲ ਕੈਮੀਕਲ ਦੇ ਗੋਦਾਮ ‘ਚ ਅਚਾਨਕ ਧਮਾਕਾ ਹੋ ਗਿਆ। ਅੱਜ ਸਵੇਰੇ ਹੋਏ ਧਮਾਕੇ ਦੇ ਖੁਲਾਸੇ ਤੋਂ ਪਤਾ ਲੱਗਾ ਹੈ ਕਿ ਗੁਆਂਢੀਆਂ ਨੂੰ ਕਾਫੀ ਨੁਕਸਾਨ ਹੋਇਆ ਹੈ। ਜਦੋਂ ਸਵੇਰੇ ਗੁਆਂਢੀਆਂ ਨੇ ਉਨ੍ਹਾਂ ਦੇ ਘਰ ਦੀ ਜਾਂਚ ਕੀਤੀ ਤਾਂ ਦੇਖਿਆ ਕਿ ਛੱਤ ਦੀ ਪੀਓਪੀ ਕਈ ਥਾਵਾਂ ‘ਤੇ ਡਿੱਗੀ ਹੋਈ ਸੀ। ਕਈ ਘਰਾਂ ਦੇ ਸ਼ੀਸ਼ੇ ਟੁੱਟ ਗਏ ਹਨ। ਇੱਥੋਂ ਤੱਕ ਕਿ ਘਰ ਦੀਆਂ ਤਾਰਾਂ ਵੀ ਸੜ ਗਈਆਂ ਹਨ। ਧਮਾਕੇ ਕਾਰਨ ਇਲਾਕੇ ਦੇ ਲੋਕਾਂ ‘ਚ ਡਰ ਦਾ ਮਾਹੌਲ ਹੈ।

ਇਹ ਵੀ ਪੜ੍ਹੋ- ਬ੍ਰੈਂਪਟਨ ਸਿਵਿਕ ਹਸਪਤਾਲ ਸਿੱਖ ਬਜ਼ੁਰਗ ਦੀ ਬਿਨਾਂ ਉਸਦੀ ਇਜਾਜ਼ਤ ਦੇ ਦਾੜ੍ਹੀ ਸ਼ੇਵ ਕਰਨ ਦੇ ਮਾਮਲੇ ਚ ਹਸਪਤਾਲ ਪ੍ਰਬੰਧਨ ਨੇ ਮੰਗੀ ਮੁਆਫੀ

ਲੋਕਾਂ ਨੇ ਅੱਗ ਲੱਗਣ ਤੋਂ ਤੁਰੰਤ ਬਾਅਦ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਨੇ ਬੜੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ। ਅੱਗ ਕਰੀਬ ਢਾਈ ਘੰਟੇ ਤੱਕ ਜਾਰੀ ਰਹੀ। ਗੋਦਾਮ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

ਧਮਾਕੇ ਨਾਲ ਇਲਾਕਾ ਹਿੱਲ ਗਿਆ

ਜਾਣਕਾਰੀ ਦਿੰਦਿਆਂ ਗੁਆਂਢੀ ਨੇ ਦੱਸਿਆ ਕਿ ਉਹ ਕਈ ਵਾਰ ਮਾਲਕਾਂ ਨੂੰ ਕੈਮੀਕਲ ਫੈਕਟਰੀ ਬੰਦ ਕਰਨ ਲਈ ਕਹਿ ਚੁੱਕੇ ਹਨ ਪਰ ਉਨ੍ਹਾਂ ਨੇ ਕਿਸੇ ਦੀ ਗੱਲ ਨਹੀਂ ਸੁਣੀ। ਇਹ ਫੈਕਟਰੀ ਪਿਛਲੇ 2 ਸਾਲਾਂ ਤੋਂ ਚੱਲ ਰਹੀ ਹੈ। ਇਹ ਕੈਮੀਕਲ ਫੈਕਟਰੀ ਮਾਲਕਾਂ ਦਾ ਗੋਦਾਮ ਹੈ।

ਗੋਦਾਮ ‘ਚ ਧਮਾਕੇ ਤੋਂ ਬਾਅਦ ਇਲਾਕਾ ਵੀ ਹਿੱਲ ਗਿਆ ਹੈ। ਪ੍ਰਸ਼ਾਸਨ ਤੋਂ ਮੰਗ ਹੈ ਕਿ ਰਿਹਾਇਸ਼ੀ ਇਲਾਕਿਆਂ ਵਿੱਚ ਕੈਮੀਕਲ ਫੈਕਟਰੀਆਂ ਜਾਂ ਗੁਦਾਮਾਂ ਨੂੰ ਹਟਾਇਆ ਜਾਵੇ। ਅੱਜ ਸਵੇਰੇ ਜਦੋਂ ਦੇਖਿਆ ਤਾਂ ਪਤਾ ਲੱਗਾ ਕਿ ਧਮਾਕੇ ਕਾਰਨ ਘਰ ਦੀ ਛੱਤ ਅਤੇ ਕੰਧਾਂ ਵਿੱਚ ਤਰੇੜਾਂ ਆ ਗਈਆਂ ਸਨ। ਇੱਥੋਂ ਤੱਕ ਕਿ ਸ਼ੀਸ਼ਾ ਵੀ ਟੁੱਟ ਗਿਆ ਹੈ। ਘਰ ਦੀਆਂ ਤਾਰਾਂ ਸੜ ਗਈਆਂ।