Home Blog Page 1265

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ ਡੀ.ਏ.ਪੀ. ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ

0

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ ਡੀ.ਏ.ਪੀ. ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਅੱਜ ਤੋਂ ਹੀ ਸ਼ੁਰੂ ਹੋ ਜਾਵੇਗੀ ਅਤੇ ਸੂਬਾ ਸਰਕਾਰ ਹਾੜ੍ਹੀ ਦੀਆਂ ਫਸਲਾਂ ਦੀ ਨਿਰਵਿਘਨ ਬਿਜਾਈ ਲਈ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਵਚਨਬੱਧ ਹੈ। ਇਸ ਕਦਮ ਦਾ ਉਦੇਸ਼ ਕਿਸਾਨਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨਾ ਅਤੇ ਨਿਰਵਿਘਨ ਬਿਜਾਈ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਹੈ।

ਖੇਤੀਬਾੜੀ ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਹਾੜ੍ਹੀ ਦੇ ਸੀਜ਼ਨ ਦੀ ਮੰਗ ਨੂੰ ਪੂਰਾ ਕਰਨ ਲਈ ਅਕਤੂਬਰ ਮਹੀਨੇ ਵਾਸਤੇ 2.50 ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ ਅਲਾਟ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਅਲਾਟਮੈਂਟ ਵਿੱਚੋਂ ਸੂਬੇ ਨੂੰ ਪਹਿਲਾਂ ਹੀ 22,204 ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋ ਚੁੱਕੀ ਹੈ ਅਤੇ ਹੋਰ 15,000 ਮੀਟਰਕ ਟਨ ਜਲਦ ਪ੍ਰਾਪਤ ਹੋ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਸੂਬੇ ਨੂੰ ਹੁਣ ਤੱਕ ਲਗਭਗ 1.77 ਲੱਖ ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ 51,612 ਮੀਟ੍ਰਿਕ ਟਨ ਡੀ.ਏ.ਪੀ. ਦੇ ਬਰਾਬਰ ਫਾਸਫੇਟ ਦੇ ਵੱਖ-ਵੱਖ ਬਦਲ ਵੀ ਪ੍ਰਾਪਤ ਹੋਏ ਹਨ, ਜਿਸ ਨਾਲ ਕੁੱਲ ਉਪਲਬਧਤਾ 2,27,563 ਮੀਟ੍ਰਿਕ ਟਨ ਬਣਦੀ ਹੈ। ਉਹਨਾਂ ਅੱਗੇ ਕਿਹਾ ਕਿ ਖਾਦ ਦੀ ਇਹ ਵੰਡ ਖੇਤੀਬਾੜੀ ਉਤਪਾਦਨ ਨੂੰ ਵਧਾਉਣ ਅਤੇ ਕਿਸਾਨਾਂ ਦੀਆਂ ਬਿਜਾਈ ਲੋੜਾਂ ਨੂੰ ਪੂਰਾ ਕਰਨ ਲਈ ਸਰਕਾਰ ਦੇ ਯਤਨਾਂ ਦਾ ਹਿੱਸਾ ਹੈ।

ਕੱਲ੍ਹ ਜਲੰਧਰ ‘ਚ ਹੋਣ ਵਾਲੀ ਕੈਬਨਿਟ ਮੀਟਿੰਗ ਦਾ ਸਥਾਨ ਬਦਲਿਆ

ਸੂਬੇ ਦੇ ਉੱਚ ਅਧਿਕਾਰੀਆਂ, ਜਿਹਨਾਂ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਸ੍ਰੀ ਵਿਕਾਸ ਗਰਗ, ਮਾਰਕਫੈੱਡ ਦੇ ਐਮ.ਡੀ. ਸ੍ਰੀ ਗਿਰੀਸ਼ ਦਿਆਲਨ ਅਤੇ ਇੰਟੈਲੀਜੈਂਸ ਚੀਫ਼ ਸ੍ਰੀ ਆਰ.ਕੇ. ਜੈਸਵਾਲ ਸ਼ਾਮਲ ਸਨ, ਨਾਲ ਇਥੇ ਪੰਜਾਬ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਨਦਾਤਾ (ਕਿਸਾਨਾਂ) ਦੀ ਭਲਾਈ ਲਈ ਸਮਰਪਿਤ ਹੈ। ਉਹਨਾਂ ਕਿਹਾ ਕਿ ਸਰਕਾਰ ਫ਼ਸਲ ਦੇ ਝਾੜ ਨੂੰ ਵਧਾ ਕੇ ਕਿਸਾਨ ਭਾਈਚਾਰੇ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਸਰੋਤ ਅਤੇ ਸਹਾਇਤਾ ਪ੍ਰਦਾਨ ਕਰਨ ਵਾਸਤੇ ਵਚਨਬੱਧ ਹੈ।

ਸਹਿਕਾਰੀ ਸਭਾਵਾਂ ਨੂੰ ਡੀ.ਏ.ਪੀ. 60 ਫ਼ੀਸਦ ਅਲਾਟ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜਗਿੱਲ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ ਅਤੇ ਰਮਿੰਦਰ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਲਈ ਆਏ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਵੱਲੋਂ ਉਠਾਏ ਮੁੱਦਿਆਂ ਬਾਰੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਨੂੰ ਡੀ.ਏ.ਪੀ. 60 ਫ਼ੀਸਦ ਅਲਾਟ ਕੀਤਾ ਜਾ ਰਹੀ ਹੈ, ਜਦਕਿ ਬਾਕੀ 40 ਫ਼ੀਸਦ ਖਾਦ ਡੀਲਰਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਅਤੇ ਹੋਰ ਖਾਦਾਂ ਦੇ ਨਾਲ-ਨਾਲ ਕਿਸੇ ਵੀ ਉਤਪਾਦ ਦੀ ਕਾਲਾਬਾਜ਼ਾਰੀ ਜਾਂ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਕਿਸੇ ਵੀ ਘਟਨਾ ਦੀ ਸੂਚਨਾ ਦੇਣ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਸਕੇ।

ਕੱਲ੍ਹ ਜਲੰਧਰ ‘ਚ ਹੋਣ ਵਾਲੀ ਕੈਬਨਿਟ ਮੀਟਿੰਗ ਦਾ ਸਥਾਨ ਬਦਲਿਆ

0

ਕੱਲ੍ਹ ਜਲੰਧਰ ‘ਚ ਹੋਣ ਵਾਲੀ ਕੈਬਨਿਟ ਮੀਟਿੰਗ ਦਾ ਸਥਾਨ ਬਦਲਿਆ

ਮੁਨਸ਼ੀ ਵੱਲੋਂ ਥਾਣੇ ’ਚ ਖ਼ੁਦ ਨੂੰ ਗੋ.ਲੀ ਮਾਰ ਕੇ ਕੀਤੀ ਗਈ ਖ਼ੁਦ.ਕੁਸ਼ੀ || Today News

0

ਮੁਨਸ਼ੀ ਵੱਲੋਂ ਥਾਣੇ ’ਚ ਖ਼ੁਦ ਨੂੰ ਗੋ.ਲੀ ਮਾਰ ਕੇ ਕੀਤੀ ਗਈ ਖ਼ੁਦ.ਕੁਸ਼ੀ

ਬਠਿੰਡਾ ਜ਼ਿਲ੍ਹੇ ਦੇ ਕਸਬਾ ਰਾਮਪੁਰਾ ਫੂਲ ਦੇ ਥਾਣਾ ਸਦਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਥਾਣੇ ਦੇ ਮੁਨਸ਼ੀ ਹੌਲਦਾਰ ਸੁਖਪਾਲ ਸਿੰਘ ਨੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸੂਤਰਾਂ ਅਨੁਸਾਰ ਸੁਖਪਾਲ ਸਿੰਘ ਵੱਲੋਂ ਏਕੇ47 ਨਾਲ ਖੁਦ ’ਤੇ ਫਾਇਰ ਕੀਤਾ ਗਿਆ।

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸੌਂਦ

ਦੱਸਿਆ ਜਾਂਦਾ ਹੈ ਕਿ ਇਕ ਸਮਾਜ ਸੇਵੀ ਸੰਸਥਾ ਵੱਲੋਂ ਇਲਾਜ ਲਈ ਸੁਖਪਾਲ ਸਿੰਘ ਨੂੰ ਫ਼ੌਰੀ ਰਾਮਪੁਰਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਪਰ ਡਾਕਟਰਾਂ ਵੱਲੋਂ ਹੌਲਦਾਰ ਸੁਖਪਾਲ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਘਟਨਾ ਦਾ ਪਤਾ ਲੱਗਦਿਆਂ ਹੀ ਪੁਲੀਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਘਟਨਾ ਸਥਾਨ ਉਤੇ ਪਹੁੰਚ ਗਏ ਸਨ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸੌਂਦ

0

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸੌਂਦ

ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੋਹਰਾਉਂਦਿਆਂ ਸੂਬੇ ‘ਚ ਕਿਸੇ ਵੀ ਉਦਯੋਗਪਤੀ ਨੂੰ ਕੋਈ ਵੀ ਸਮੱਸਿਆ ਨਾ ਆਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਉਦਯੋਗਿਕ ਖੇਤਰ ਵਿੱਚ ਅੱਵਲ ਸੂਬਾ ਬਣੇ ਅਤੇ ਦੇਸ਼ ਦੀ ਮਜ਼ਬੂਤ ਆਰਥਿਕਤਾ ਵਿੱਚ ਪੰਜਾਬ ਦੀ ਸਨਅਤ ਦਾ ਖਾਸ ਯੋਗਦਾਨ ਹੋਵੇ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਨੂੰ ਸਨਅਤ ਪੱਖੀ ਬਣਾਉਣ ਲਈ ਯਤਨ ਜਾਰੀ ਹਨ।

 

ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਸੂਬਾ ਸਮੁੰਦਰੀ ਬੰਦਰਗਾਹ ਤੋਂ ਵਾਂਝਾ ਹੋਣ ਦੇ ਬਾਵਜੂਦ (ਲੈਂਡਲਾਕ) ਉਦਯੋਗਿਕ ਖੇਤਰ ਵਿੱਚ ਚੰਗਾ ਨਾਮਣਾ ਖੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਸ਼-ਵਿਦੇਸ਼ ਦੀਆਂ ਨਾਮੀਂ ਸਨਅਤੀ ਇਕਾਈਆਂ ਨਾਲ ਮੀਟਿੰਗਾਂ ਕਰਕੇ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆ ਰਹੇ ਹਨ ਅਤੇ ਅਜਿਹੇ ਵਿੱਚ ਆਉਣ ਵਾਲੇ ਸਮੇਂ ਵਿੱਚ ਸਕਿੱਲਡ ਨੌਜਵਾਨਾਂ ਦੀ ਮੰਗ ਵਿੱਚ ਵਾਧਾ ਹੋਵੇਗਾ। ਪੰਜਾਬ ਵਿੱਚ ਨੌਕਰੀਆਂ ਦੇ ਮੌਕੇ ਵੱਧ ਜਾਣ ਨਾਲ ਨੌਜਵਾਨ ਵਿਦੇਸ਼ਾਂ ਵਿੱਚ ਜਾਣ ਤੋਂ ਗੁਰੇਜ਼ ਕਰਨਗੇ ਅਤੇ ਪੰਜਾਬ ਮੁੜ ਤੋਂ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖੇਗਾ।

ਪ੍ਰੈਕਟੀਕਲ ਸਿਖਲਾਈ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਕਰਨ ਵਿਚ ਮਿਲਦੀ ਹੈ ਮਦਦ

ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਟਾਟਾ ਸਟੀਲ ਫਾਊਂਡੇਸ਼ਨ ਨਾਲ ਇਲੈਕਟ੍ਰੀਕਲ ਲੈਬਜ਼ ਅਤੇ ਸੋਫਟ ਸਕਿੱਲ ਟ੍ਰੇਨਿੰਗ ਬਾਬਤ ਇੱਕ ਸਮਝੌਤਾ ਸਹੀਬੱਧ ਕਰਨ ਮੌਕੇ ਸੌਂਦ ਨੇ ਕਿਹਾ ਕਿ ਪ੍ਰੈਕਟੀਕਲ ਸਿਖਲਾਈ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਕਰਨ ਵਿਚ ਮਦਦ ਮਿਲਦੀ ਹੈ। ਟਾਟਾ ਸਟੀਲ ਫਾਊਂਡੇਸ਼ਨ ਆਈਟੀਆਈ ਸਮਰਾਲਾ ਅਤੇ ਆਈਟੀਆਈ ਗਿੱਲ ਰੋਡ, ਲੁਧਿਆਣਾ ਵਿਖੇ ਨੌਜਵਾਨਾਂ ਨੂੰ ਸਿਖਲਾਈ ਦੇਵੇਗੀ ਤਾਂ ਜੋ ਅਜਿਹੇ ਸਿਖਲਾਈ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਉਦਯੋਗਾਂ ਵਿਚ ਵਧੀਆ ਨੌਕਰੀਆਂ ਮਿਲ ਸਕਣ।

AAP ਆਗੂ ਦਾ ਗੋ.ਲੀਆਂ ਮਾਰ ਕੇ ਕੀਤਾ ਕਤ.ਲ || Punjab News

ਸੌਂਦ ਨੇ ਕਿਹਾ ਕਿ ਆਈਟੀਆਈ ਪ੍ਰੈਕਟੀਕਲ ਗਿਆਨ ਹਾਸਲ ਕਰਨ ਦੇ ਉੱਤਮ ਸ੍ਰੋਤਾਂ ‘ਚੋਂ ਇੱਕ ਹੈ ਅਤੇ ਟਾਟਾ ਸਟੀਲ ਵੱਲੋਂ ਦਿੱਤੀ ਸਿਖਲਾਈ ਤੋਂ ਬਾਅਦ ਨੌਜਵਾਨ ਟਾਟਾ ਸਟੀਲ ਵੱਲੋਂ 115 ਏਕੜ ‘ਚ ਲੁਧਿਆਣਾ ਵਿਖੇ ਸਥਾਪਤ ਕੀਤੇ ਜਾ ਰਹੇ ਪਲਾਂਟ ਵਿੱਚ ਹੀ ਨੌਕਰੀ ਲੈਣ ਦੇ ਯੋਗ ਹੋ ਸਕਣਗੇ। ਇੱਥੇ 700 ਦੇ ਕਰੀਬ ਨੌਜਵਾਨਾਂ ਨੂੰ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਰੋਜ਼ਗਾਰ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਟਾਟਾ ਵਰਗੀ ਦੇਸ਼ ਦੀ ਨਾਮੀਂ ਕੰਪਨੀ ਪੰਜਾਬ ਦੀ ਤਰੱਕੀ ‘ਚ ਆਪਣਾ ਯੋਗਦਾਨ ਪਾਵੇਗੀ ਅਤੇ ਵੱਧ ਤੋਂ ਵੱਧ ਪੰਜਾਬੀ ਮੁੰਡੇ-ਕੁੜੀਆਂ ਨੂੰ ਰੋਜ਼ਗਾਰ ਦੇਵੇਗੀ। ਉਨ੍ਹਾਂ ਕਿਹਾ ਕਿ ਉਂਝ ਵੀ “ਟਾਟਾ” ਭਾਰਤੀਆਂ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ।

ਲੜਕੀ ਨੇ ਆਪਣੇ ਹੀ ਪਰਿਵਾਰ ਦੇ 13 ਮੈਂਬਰਾਂ ਦੀ ਲਈ ਜਾਨ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਟਾਟਾ ਸਟੀਲ ਦੇ ਵਾਈਸ ਪ੍ਰਧਾਨ (ਕਾਰਪੋਰੇਟ ਸੇਵਾਵਾਂ) ਚਾਣੱਕਿਆ ਚੌਧਰੀ, ਟਾਟਾ ਸਟੀਲ ਫਾਊਂਡੇਸ਼ਨ ਦੇ ਸੀਈਓ ਸੌਰਵ ਰੌਏ, ਟਾਟਾ ਸਟੀਲ ਫਾਊਂਡੇਸ਼ਨ ਸਕਿੱਲ ਡਿਵੈਲਪਮੈਂਟ ਦੇ ਮੁਖੀ ਕੈਪਟਨ ਅਮਿਤਾਬ, ਟਾਟਾ ਸਟੀਲ ਦੇ ਰੈਜ਼ੀਡੈਂਟ ਐਗਜ਼ੀਕਿਊਟਿਵ ਵਿਨਮਰਾ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

AAP ਆਗੂ ਦਾ ਗੋ.ਲੀਆਂ ਮਾਰ ਕੇ ਕੀਤਾ ਕਤ.ਲ || Punjab News

0

AAP ਆਗੂ ਦਾ ਗੋ.ਲੀਆਂ ਮਾਰ ਕੇ ਕੀਤਾ ਕਤ.ਲ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਜ਼ਦੀਕੀ ਆਮ ਆਦਮੀ ਪਾਰਟੀ ਦੇ ਨੇਤਾ ਰਾਜਵਿੰਦਰ ਸਿੰਘ ਪਿੰਡ ਤਲਵੰਡੀ ਮੋਹਰ ਦੀਆਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਰਾਜਵਿੰਦਰ ਸਿੰਘ ਦੀ ਧਿਰ ਦੀ ਮਹਿਲਾ ਉਮੀਦਵਾਰ ਸਰਬਸੰਮਤੀ ਨਾਲ ਸਰਪੰਚ ਚੁਣੀ ਗਈ ਸੀ। ਰਾਜਵਿੰਦਰ ਸਿੰਘ ਕਾਰ ਵਿੱਚ ਸਾਥੀਆਂ ਦੇ ਨਾਲ ਵਾਪਸ ਵਰਤ ਰਹੇ ਸਨ। ਇਸ ਵਿਚਾਲੇ ਮੋਟਰਸਾਈਕਲ ਉਤੇ ਸਵਾਰ ਤਿੰਨ ਹਮਲਾਵਾਰਾਂ ਨੇ ਕਾਰ ਉਤੇ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ। ਤਰਨਤਾਰਨ ਵਿੱਚ ਨੇਤਾਵਾਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਇਹ ਤੀਜੀ ਘਟਨਾ ਹੈ।

ਸ਼ਹਿਰ ਤੋਂ ਕੁਝ ਦੂਰੀ ‘ਤੇ ਸਥਿਤ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਕਾਰ ਚਾਲਕ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ ‘ਤੇ ਮੌਤ ਹੋ ਗਈ ਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦਾ ਐੱਸਸੀ ਸਰਪੰਚ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ ਸੀ ਜੋ ਕਿ ਰਾਜਵਿੰਦਰ ਸਿੰਘ ਦੇ ਧੜੇ ਨਾਲ ਆਮ ਆਦਮੀ ਪਾਰਟੀ ਨਾਲ ਸਬੰਧਤ ਸੀ।

CM ਮਾਨ ਨੇ ਆੜ੍ਹਤੀਆਂ ਦੇ ਨਾਲ ਕੀਤੀ ਮੀਟਿੰਗ || Latest News || || Punjab News

ਰਾਜਵਿੰਦਰ ਸਿੰਘ ਬਲਾਕ ਪੱਟੀ ਤੋਂ ਜਦ ਜਿੱਤ ਦੀ ਖੁਸ਼ੀ ਵਿਚ ਆਪਣੇ ਸਾਥੀਆਂ ਨਾਲ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ਨੂੰ ਸਰਪੰਚੀ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿਚ ਰਾਜਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ।

ਲੜਕੀ ਨੇ ਆਪਣੇ ਹੀ ਪਰਿਵਾਰ ਦੇ 13 ਮੈਂਬਰਾਂ ਦੀ ਲਈ ਜਾਨ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

0

ਲੜਕੀ ਨੇ ਆਪਣੇ ਹੀ ਪਰਿਵਾਰ ਦੇ 13 ਮੈਂਬਰਾਂ ਦੀ ਲਈ ਜਾਨ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਪਾਕਿਸਤਾਨ ਦੇ ਸਿੰਧ ਸੂਬੇ ‘ਚ ਇਕ ਲੜਕੀ ਨੇ ਆਪਣੇ ਪਰਿਵਾਰ ਦੇ 13 ਲੋਕਾਂ ਨੂੰ ਖਾਣੇ ‘ਚ ਜ਼ਹਿਰ ਮਿਲਾ ਕੇ ਮਾਰ ਦਿੱਤਾ। ਲੜਕੀ ਦਾ ਪਰਿਵਾਰ ਆਪਣੀ ਮਰਜ਼ੀ ਮੁਤਾਬਕ ਉਸ ਦਾ ਵਿਆਹ ਕਰਨ ਲਈ ਤਿਆਰ ਨਹੀਂ ਸੀ। ਲੜਕੀ ਨੇ ਗੁੱਸੇ ‘ਚ ਇਹ ਕਦਮ ਚੁੱਕਿਆ।

ਪੁਲਿਸ ਮੁਲਾਜ਼ਮਾਂ ਨੂੰ ਬੰਧਕ ਬਣਾਉਣ ਦੀ ਕੋਸ਼ਿਸ਼, 5 ਜ਼ਖ਼ਮੀ || Latest News || || Punjab News

ਸਾਰੇ ਲੋਕਾਂ ਦੀ ਮੌਤ ਖੈਰਪੁਰ ਨੇੜੇ ਹੈਬਤ ਖਾਨ ਬਰੋਹੀ ਪਿੰਡ ਵਿੱਚ ਹੋਈ ਸੀ। ਲੜਕੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਖਾਣੇ ‘ਚ ਜ਼ਹਿਰ ਮਿਲਾਉਣ ਦੀ ਸਾਜ਼ਿਸ਼ ਰਚੀ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ ਇਨਾਇਤ ਸ਼ਾਹ ਨੇ ਕਿਹਾ, ”ਖਾਣਾ ਖਾਣ ਤੋਂ ਬਾਅਦ ਸਾਰੇ 13 ਮੈਂਬਰ ਬਿਮਾਰ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਸਾਰਿਆਂ ਦੀ ਮੌਤ ਹੋ ਗਈ। ਜਦੋਂ ਪੋਸਟਮਾਰਟਮ ਕਰਵਾਇਆ ਗਿਆ ਤਾਂ ਸਾਹਮਣੇ ਆਇਆ ਕਿ ਇਨ੍ਹਾਂ ਵਿਅਕਤੀਆਂ ਦੀ ਮੌਤ ਜ਼ਹਿਰੀਲਾ ਭੋਜਨ ਖਾਣ ਕਾਰਨ ਹੋਈ ਹੈ।

ਲੜਕੀ ਨੇ ਆਪਣੇ ਪ੍ਰੇਮੀ ਦੀ ਮਦਦ ਨਾਲ ਕਣਕ ‘ਚ ਜ਼ਹਿਰ ਮਿਲਾਉਣ ਦੀ ਗੱਲ ਕਬੂਲੀ

ਪੁਲਿਸ ਨੇ ਜਦੋਂ ਬਾਰੀਕੀ ਨਾਲ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਬੇਟੀ ਅਤੇ ਉਸ ਦੇ ਪ੍ਰੇਮੀ ਨੇ ਘਰ ‘ਚ ਰੋਟੀ ਬਣਾਉਣ ਲਈ ਵਰਤੀ ਜਾਂਦੀ ਕਣਕ ‘ਚ ਜ਼ਹਿਰ ਮਿਲਾ ਦਿੱਤਾ ਸੀ। ਪੁਲਿਸ ਨੇ ਐਤਵਾਰ ਨੂੰ ਲੜਕੀ ਨੂੰ ਗ੍ਰਿਫ਼ਤਾਰ ਕਰ ਲਿਆ। ਲੜਕੀ ਨੇ ਆਪਣੇ ਪ੍ਰੇਮੀ ਦੀ ਮਦਦ ਨਾਲ ਕਣਕ ‘ਚ ਜ਼ਹਿਰ ਮਿਲਾਉਣ ਦੀ ਗੱਲ ਕਬੂਲੀ।

ਪਾਕਿਸਤਾਨ ਦੇ ਸਿੰਧ ਸੂਬੇ ਵਿਚ ਐਤਵਾਰ ਨੂੰ ਇਕ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਸ ਦੇ ਪਰਿਵਾਰ ਦੇ 13 ਮੈਂਬਰਾਂ ਦੀ ਉਸ ਦੇ ਖਾਣੇ ਵਿਚ ਜ਼ਹਿਰ ਖਾਣ ਕਾਰਨ ਮੌਤ ਹੋ ਗਈ ਸੀ ਕਿਉਂਕਿ ਉਹ ਉਸ ਨਾਲ ਉਸ ਦੀ ਪਸੰਦ ਅਨੁਸਾਰ ਵਿਆਹ ਕਰਨ ਲਈ ਤਿਆਰ ਨਹੀਂ ਸਨ।

 

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ || Punjab News

0

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ `ਚ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਲਗਾਏਗੀ। ਪਹਿਲੇ ਪੜਾਅ `ਚ ਇਨ੍ਹਾਂ ਕੈਪਾਂ ਦੀ ਸ਼ੁਰੂਆਤ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਗਈ ਹੈ।

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ `ਤੇ ਮਜ਼ਬੂਤ ਕਰਨ ਸਬੰਧੀ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਯਤਨਸ਼ੀਲ ਹੈ, ਉੱਥੇ ਹੀ ਮਹਿਲਾਵਾਂ ਦੇ ਸ਼ਸ਼ਕਤੀਕਰਨ ਲਈ ਵੀ ਕਾਰਜ਼ਸ਼ੀਲ ਹੈ।

ਪੁਲਿਸ ਮੁਲਾਜ਼ਮਾਂ ਨੂੰ ਬੰਧਕ ਬਣਾਉਣ ਦੀ ਕੋਸ਼ਿਸ਼, 5 ਜ਼ਖ਼ਮੀ || Latest News || || Punjab News

ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਲ੍ਹਾ ਬਰਨਾਲਾ ਵਿਖੇ ਲਗਾਏ ਗਏ ਕੈਂਪ ਵਿੱਚ 370 ਤੋਂ ਵੱਧ ਮਹਿਲਾ ਉਮੀਦਵਾਰਾਂ ਨੇ 12 ਕੰਪਨੀਆਂ ਵਿੱਚ ਨੌਕਰੀਆਂ ਲਈ ਇੰਟਰਵਿਊ ਦਿੱਤੀ। ਇਸ ਦੌਰਾਨ 88 ਲੜਕੀਆਂ ਦੀ ਆਈ.ਬੀ.ਐਮ, ਮਾਈਕ੍ਰੋਸਾਫਟ ਦੇ ਮੁਫ਼ਤ ਸਿਖਲਾਈ ਪ੍ਰੋਗਰਾਮਾਂ ਲਈ ਰਜਿਸਟ੍ਰੇੂਸ਼ਨ ਕੀਤੀ ਗਈ।ਇਸ ਕੈਂਪ ਵਿੱਚ ਬੈਂਕਿੰਗ ਅਤੇ ਬੀਮਾ, ਟੈਕਸਟਾਈਲ, ਕੰਪਿਊਟਰ, ਕਾਸਮੈਟਿਕ ਆਦਿ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ਨੇ ਹਿੱਸਾ ਲਿਆ।ਇਸ ਮੌਕੇ 241 ਉਮੀਦਵਾਰਾਂ ਨੂੰ ਇੰਟਰਵਿਊ ਲਈ ਚੁਣਿਆ ਗਿਆ ਅਤੇ 08 ਨੂੰ ਮੌਕੇ `ਤੇ ਨੌਕਰੀ ਪੱਤਰ ਵੀ ਦਿੱਤੇ ਗਏ।ਇਸ ਦੌਰਾਨ ਇੰਟਰਵਿਊ ਲਈ ਸ਼ਾਰਟਲਿਸਟ ਕੀਤੇ ਉਮੀਦਵਾਰ ਅੱਗੇ ਭਰਤੀ ਪ੍ਰਕਿਰਿਆ ਵਿੱਚੋਂ ਲੰਘਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ ਮੈਗਾ ਪਲੇਸਮੈਂਟ ਕੈਂਪ ਦੌਰਾਨ 465 ਮਹਿਲਾਵਾਂ ਨੇ ਭਾਗ ਲਿਆ ਅਤੇ ਵੱਖ-ਵੱਖ ਕੰਪਨੀਆ ਵੱਲੋਂ ਮੌਕੇ ਤੇ ਇੰਟਰਵਿਊ ਉਪਰੰਤ ਵੱਖ-ਵੱਖ ਆਸਾਮੀਆਂ `ਤੇ 356 ਮਹਿਲਾਵਾਂ ਦੀ ਚੋਣ ਕੀਤੀ ਗਈ। ਕੰਪਨੀਆਂ ਦੇ ਅਧਿਕਾਰੀਆਂ ਵੱਲੋਂ ਵੇਅਰ ਹਾਊਸ ਕਲਰਕ, ਮਸ਼ੀਨ ਆਪਰੇਟਰ, ਟੈਲੀਕਾਲਰ, ਕੰਪਿਊਟਰ ਆਪਰੇਟਰ ਸਿਕਿਊਰਟੀ ਗਾਰਡ ਵੇਅਰਹਾਉਸ ਪੰਕਰ, ਇੰਸ਼ੋਰੈਂਸ਼ ਐਡਵਾਈਜ਼ਰ, ਲੋਨ ਐਡਵਾਈਜ਼ਰ ਅਤੇ ਵੈਲਨੇਸ ਐਡਵਾਈਜ਼ਰ ਦੀ ਆਸਾਮੀਆਂ ਲਈ ਮਹਿਲਾਵਾਂ ਦੀ ਇੰਟਰਵਿਊ ਕੀਤੀ ਗਈ।

57 ਉਮੀਦਵਾਰਾਂ ਨੇ ਰੈੱਡ ਕਰਾਸ ਲਈ ਰਜਿਸਟਰ ਕੀਤਾ

ਹੁਸ਼ਿਆਰਪੁਰ ਵਿਖੇ ਮੈਗਾ ਪਲੇਸਮੈਂਟ ਕੈਂਪ ਦੌਰਾਨ ਕੰਪਨੀਆਂ ਵੱਲੋਂ 400 ਖਾਲੀ ਅਸਾਮੀਆਂ ਨੂੰ ਭਰਨ ਲਈ ਭਾਗ ਲਿਆ ਗਿਆ। ਇਸ ਕੈਂਪ ਵਿੱਚ 1500 ਤੋਂ ਵੱਧ ਉਮੀਦਵਾਰਾਂ ਨੇ ਭਾਗ ਲਿਆ। 204 ਉਮੀਦਵਾਰਾਂ ਨੂੰ ਮੌਕੇ `ਤੇ ਰੱਖਿਆ ਗਿਆ ਅਤੇ 412 ਉਮੀਦਵਾਰਾਂ ਨੂੰ ਇੰਟਰਵਿਊ ਦੇ ਅੰਤਮ ਦੌਰ ਲਈ ਸ਼ਾਰਟਲਿਸਟ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 54 ਉਮੀਦਵਾਰਾਂ ਨੇ ਆਈ.ਬੀ.ਐਮ ਅਤੇ ਮਾਈਕਰੋਸੋਫਟ ਲਈ ਅਤੇ 57 ਉਮੀਦਵਾਰਾਂ ਨੇ ਰੈੱਡ ਕਰਾਸ ਲਈ ਰਜਿਸਟਰ ਕੀਤਾ। ਇਸ ਮੌਕੇ ਪੀ.ਐਨ.ਬੀ ਪੇਂਡੂ ਸਵੈ ਰੁਜਗਾਰ ਸਿਖਲਾਈ ਸੰਸਥਾ ਵੱਲੋ ਸਵੈ-ਰੁਜ਼ਗਾਰ ਲਈ ਕਰਜ਼ੇ ਦੀ ਸਹੂਲਤ ਬਾਰੇ ਜਾਗਰੂਤ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਮੈਗਾ ਪਲੇਸਮੈਂਟ ਕੈਂਪ ਦੌਰਾਨ ਲਗਭਗ 14 ਕੰਪਨੀਆਂ ਨੇ ਭਾਗ ਲਿਆ ਜਿਨ੍ਹਾਂ ਨੇ ਲਗਭੱਗ 1134 ਔਰਤ ਉਮੀਦਵਾਰਾਂ ਦੀ ਇੰਟਰਵਿਊ ਲਈ ਅਤੇ ਇੰਨਾ ਵਿੱਚੋ 578 ਔਰਤ ਉਮੀਦਵਾਰਾਂ ਦੀ ਵੱਖ-ਵੱਖ ਤਰ੍ਹਾਂ ਦੀਆਂ ਨੌਕਰੀਆਂ ਲਈ ਚੋਣ ਕੀਤੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਮੁਫਤ ਕੋਰਸਾਂ ਲਈ ਉਮੀਦਵਾਰਾਂ ਨੂੰ ਰਜਿਸਟਰ ਕੀਤਾ ਗਿਆ, ਜਿਸ ਵਿੱਚ ਮੁਫਤ ਡਿਜੀਟਲ ਮਾਰਕੀਟਿੰਗ, ਸਾਈਬਰ ਸੁਰੱਖਿਆ, ਅੰਗਰੇਜ਼ੀ ਬੋਲਣ, ਏ.ਆਈ ਤਕਨੀਕਾਂ ਆਦਿ ਦੇ ਕੋਰਸ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਵੈ-ਰੁਜ਼ਗਾਰ ਨਾਲ ਸਬੰਧਤ 11 ਵਿਭਾਗਾਂ ਨੇ ਮਹਿਲਾਵਾਂ ਨੂੰ ਸਵੈ-ਰੁਜ਼ਗਾਰ ਲਈ ਉਪਲਬਧ ਆਸਾਨ ਕਰਜ਼ਿਆਂ ਬਾਰੇ ਜਾਗਰੂਕ ਕਰਨ ਲਈ ਸਟਾਲ ਲਗਾਏ ਗਏ।

ਇਸ ਮੌਕੇ ਮੱਛੀ ਪਾਲਣ, ਬਾਗਬਾਨੀ, ਪਸ਼ੂ ਪਾਲਣ, ਉਦਯੋਗ ਵਿਭਾਗ, ਆਰ.ਸੇਟੀ ਤੇ ਹੋਰ ਵਿਭਾਗਾਂ ਨੇ ਮਹਿਲਾਵਾਂ ਨੂੰ ਸਵੈ-ਰੋਜ਼ਗਾਰ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ’ਤੇ 10 ਮਹਿਲਾਵਾਂ ਨੂੰ ਕਰਜ਼ਾ ਮਨਜ਼ੂਰੀ ਪੱਤਰ ਦਿੱਤੇ ਗਏ। ਇਨ੍ਹਾਂ ਵਿੱਚ ਕੈਸ਼ ਕ੍ਰੈਡਿਟ ਲਿੰਕੇਜ ਤਹਿਤ ਕਵਰ ਕੀਤੇ ਗਏ ਲਾਭਪਾਤਰੀ ਵੀ ਸ਼ਾਮਲ ਹਨ ਜਿਸ ਤਹਿਤ ਔਰਤਾਂ ਦੇ 10 ਸਵੈ-ਸਹਾਇਤਾ ਸਮੂਹਾਂ ਨੂੰ 1.5-1.5 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਬਿਊਰੋ ਵੱਲੋਂ 30 ਵਿਦਿਆਰਥੀਆਂ ਦੇ ਬੈਚ ਨੂੰ ਜੀ.ਐਸ.ਟੀ ਪ੍ਰੈਕਟੀਸ਼ਨਰ ਵਜੋਂ ਸਿਖਲਾਈ ਅਤੇ ਸਰਟੀਫਿਕੇਟ ਦਿੱਤੇ ਗਏ ਹਨ, ਜਿਸ ਨਾਲ ਮਹਿਲਾਵਾਂ ਨੂੰ ਜੀ.ਐਸ.ਟੀ ਫਾਈਲਿੰਗ ਆਦਿ ਖੇਤਰ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ।

ਪੁਲਿਸ ਮੁਲਾਜ਼ਮਾਂ ਨੂੰ ਬੰਧਕ ਬਣਾਉਣ ਦੀ ਕੋਸ਼ਿਸ਼, 5 ਜ਼ਖ਼ਮੀ || Latest News || || Punjab News

0

ਪੁਲਿਸ ਮੁਲਾਜ਼ਮਾਂ ਨੂੰ ਬੰਧਕ ਬਣਾਉਣ ਦੀ ਕੋਸ਼ਿਸ਼, 5 ਜ਼ਖ਼ਮੀ

ਫਿਰੋਜ਼ਪੁਰ ਦੇ ਥਾਣਾ ਆਰਿਫਕੇ ਦੇ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਵੱਲੋਂ ਬੰਧਕ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਪੁਲਿਸ ਦੀ ਗੱਡੀ ਦੀ ਖਿੜਕੀ ਤੋੜ ਦਿੱਤੀ ਗਈ, ਜਿਸ ਵਿੱਚ ਤਿੰਨ ਨਾਗਰਿਕ ਅਤੇ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਸਾਰੇ ਬਾਹਰ ਹਨ।

CM ਮਾਨ ਨੇ ਆੜ੍ਹਤੀਆਂ ਦੇ ਨਾਲ ਕੀਤੀ ਮੀਟਿੰਗ || Latest News || || Punjab News

ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਥਾਣਾ ਆਰਿਫਕੇ ਦੀ ਪੁਲਿਸ ਦੇਰ ਰਾਤ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰਾਂ ਨੇ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ। ਜਿਸ ਵਿੱਚ ਕੁਝ ਵਿਅਕਤੀਆਂ ਦੇ ਸੱਟਾਂ ਲੱਗੀਆਂ,  ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਦੋਂ ਥਾਣਾ ਆਰਿਫਕੇ ਦੇ ਐਸ.ਐਚ.ਓ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਮੌਕੇ ‘ਤੇ ਪੁੱਜੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਜ਼ਖਮੀ ਵਿਅਕਤੀ ਘਰ ਨਹੀਂ ਗਿਆ ਸੀ।

ਤਿੰਨ ਨਾਗਰਿਕ ਅਤੇ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ

ਜਦੋਂ ਪੁਲਿਸ ਪਾਰਟੀ ਨੇ ਪਿੰਡ ਵਿੱਚ ਪਹੁੰਚ ਕੇ ਮੋਟਰਸਾਈਕਲ ਸਵਾਰਾਂ ਨੂੰ ਪੁੱਛਿਆ ਤਾਂ ਆਸ-ਪਾਸ ਦੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਪੁਲਿਸ ਦੀ ਕਾਰ ਦੀ ਭੰਨ ਤੋੜ ਕੀਤੀ ਅਤੇ ਪੁਲੀਸ ਮੁਲਾਜ਼ਮਾਂ ਨੂੰ ਬੰਧਕ ਬਣਾਉਣ ਦੀ ਕੋਸ਼ਿਸ਼ ਕੀਤੀ। ਆਪਣੀ ਜਾਨ ਬਚਾਉਣ ਲਈ ਹਵਾਈ ਫਾਇਰਿੰਗ ਵਿੱਚ ਤਿੰਨ ਨਾਗਰਿਕ ਅਤੇ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਪੁਲਿਸ ਵੱਲੋਂ ਘਟਨਾ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਘਟਨਾ ‘ਚ ਇੱਕ ਔਰਤ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ।

CM ਮਾਨ ਨੇ ਆੜ੍ਹਤੀਆਂ ਦੇ ਨਾਲ ਕੀਤੀ ਮੀਟਿੰਗ || Latest News || || Punjab News

0

CM ਮਾਨ ਨੇ ਆੜ੍ਹਤੀਆਂ ਦੇ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਆੜ੍ਹਤੀਆਂ ਨਾਲ ਮੀਟਿੰਗ‌ ਕਰਦਿਆਂ ਕਿਹਾ ਕਿ ਆੜ੍ਹਤੀਆਂ ਦੀ ਹਰ ਡਿਮਾਂਡ ਹੋਵੇਗੀ ਪੂਰੀ ।

ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼, 7 ਗੁਰਗੇ ਗ੍ਰਿਫਤਾਰ || Punjab News

CM Maan ਨੇ ਆੜ੍ਹਤੀਆਂ ਨੂੰ ਇਹ ਵਿਸ਼ਵਾਸ ਦਿਲਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਕੇਂਦਰ ਸਰਕਾਰ ਅੱਗੇ ਰੱਖੀਆਂ ਜਾਣਗੀਆਂ । CM ਮਾਨ ਨੇ ਕਿਹਾ ਲੋੜ ਪੈਣ ਤੇ FCI ਨਾਲ ਕਾਨੂੰਨੀ ਲੜਾਈ ਲੜਨ ਲਈ ਵੀ ਤਿਆਰ ਹਨ ।

 

ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼, 7 ਗੁਰਗੇ ਗ੍ਰਿਫਤਾਰ || Punjab News

0

ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼, 7 ਗੁਰਗੇ ਗ੍ਰਿਫਤਾਰ

 ਮੋਗਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮੋਗਾ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ, ਵਿਦੇਸ਼ ਅਧਾਰਤ ਹੈਂਡਲਰ ਜੱਗਾ ਧੂਰਕੋਟ ਦੁਆਰਾ ਸੰਚਾਲਿਤ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਜੱਗਾ ਧੂਰਕੋਟ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਉਹ ਪੰਜਾਬ ਵਿੱਚ ਲੋਕਾਂ ਤੋਂ ਪੈਸੇ ਵਸੂਲਣ ਵਿੱਚ ਸ਼ਾਮਲ ਸੀ, ਜੋ ਡਕੈਤੀ ਦੀ ਯੋਜਨਾ ਬਣਾ ਰਿਹਾ ਸੀ, ਜਿਸ ਨੂੰ ਸਫਲਤਾਪੂਰਵਕ ਟਾਲ ਦਿੱਤਾ ਗਿਆ ਹੈ।
ਪੁਲਿਸ ਨੇ 5 ਪਿਸਤੌਲ (32 ਬੋਰ) ਸਮੇਤ 8 ਕਾਰਤੂਸ ਅਤੇ ਮੈਗਜ਼ੀਨ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਸੰਗਠਿਤ ਅਪਰਾਧ ਦੇ ਖਾਤਮੇ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।