Home Blog Page 1269

ਇਨ੍ਹਾਂ ਇਲਾਕਿਆਂ ਵੱਲ ਦਾਖਲ ਹੋਇਆ ਟਾਈਗਰ, 5 ਪਿੰਡਾਂ ‘ਚ ਹਾਈ ਅਲਰਟ || Latest Update

0
Tiger entered these areas, high alert in 5 villages

ਇਨ੍ਹਾਂ ਇਲਾਕਿਆਂ ਵੱਲ ਦਾਖਲ ਹੋਇਆ ਟਾਈਗਰ, 5 ਪਿੰਡਾਂ ‘ਚ ਹਾਈ ਅਲਰਟ

ਅਲਵਰ ਦੇ ਸਰਿਸਕਾ ਟਾਈਗਰ ਰਿਜ਼ਰਵ ਤੋਂ ਟਾਈਗਰ ਭੱਜਿਆ ਸੀ ਜੋ ਅੱਜ ਤੀਜੇ ਦਿਨ ਵੀ ਫੜਿਆ ਨਹੀਂ ਗਿਆ ਹੈ। ਅੱਜ ਵੀ ਇਸ ਦੀ ਲੁਕੇਸ਼ਨ ਅਲਵਰ ਜ਼ਿਲ੍ਹੇ ਦੇ ਰੈਣੀ ਇਲਾਕੇ ਵਿੱਚ ਦਿੱਸ ਰਹੀ ਹੈ। ਇਸ ਕਾਰਨ ਕਰਨਪੁਰਾ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿੱਚ ਅਣਐਲਾਨਿਆ ਕਰਫਿਊ ਲਗਾ ਦਿੱਤਾ ਗਿਆ ਹੈ। ਪਿੰਡ ਵਾਸੀ ਬਾਘ ਦੇ ਡਰ ਕਾਰਨ ਆਪਣੇ ਘਰਾਂ ਦੇ ਦਰਵਾਜ਼ੇ ਬੰਦ ਕਰਕੇ ਬੈਠੇ ਹਨ। ਇਸ ਦੌਰਾਨ ਅੱਜ ਟਾਈਗਰ ਦੀ ਨਵੀਂ ਲੋਕੇਸ਼ਨ ਟਰੇਸ ਕੀਤੀ ਗਈ ਹੈ। ਇਸ ਦਾ ਪਤਾ ਲਗਾਉਂਦੇ ਹੋਏ ਜੰਗਲਾਤ ਵਿਭਾਗ ਦੀ ਟੀਮ ਉੱਥੇ ਪਹੁੰਚ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਟਾਈਗਰ ਰੈਣੀ ਇਲਾਕੇ ਦੇ ਚਿਲਕੀ ਬਾਸ ਰੋਡ ਸਥਿਤ ਇਕ ਘਰ ‘ਚ ਦਾਖਲ ਹੋਇਆ ਦੱਸਿਆ ਜਾ ਰਿਹਾ ਹੈ। ਜੰਗਲਾਤ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਉਥੇ ਬਾਘ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਚਿਲਕੀ ਬਾਸ ‘ਚ ਟਾਈਗਰ ਦੀ ਮੌਜੂਦਗੀ ਨੂੰ ਦੇਖਦੇ ਹੋਏ ਉੱਥੇ ਲੋਕਾਂ ਦੇ ਆਉਣ-ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਬਾਘ ਨੂੰ ਬਚਾਉਣ ਲਈ ਜੰਗਲਾਤ ਵਿਭਾਗ ਦੀਆਂ ਕਈ ਟੀਮਾਂ ਮੌਕੇ ‘ਤੇ ਮੌਜੂਦ ਹਨ। ਜੰਗਲਾਤ ਵਿਭਾਗ ਦੇ ਅਧਿਕਾਰੀ ਪੂਰੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ।

ਇਹ ਵੀ ਪੜ੍ਹੋ : ਰਾਮ ਰਹੀਮ ਨੂੰ SC ਵਲੋਂ ਨੋਟਿਸ ਜਾਰੀ, 23 ਸਾਲ ਪੁਰਾਣਾ ਹੱਤਿਆਕਾਂਡ ਕੇਸ !

ਬੀਤੇ ਦਿਨ ਵੀ ਫੜਨ ਦੀ ਕੀਤੀ ਸੀ ਕੋਸ਼ਿਸ਼

ਟਾਈਗਰ ਐਸਟੀ 2402 ਬੁੱਧਵਾਰ ਨੂੰ ਸਰਿਸਕਾ ਸੈਂਚੁਰੀ ਤੋਂ ਦੌਸਾ ਜ਼ਿਲ੍ਹੇ ਦੇ ਮਹਖੁਰਦ ਪਹੁੰਚਿਆ ਸੀ। ਉੱਥੇ ਬਾਘ ਨੇ ਹਮਲਾ ਕਰਕੇ ਤਿੰਨ ਲੋਕਾਂ ਨੂੰ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਵੀਰਵਾਰ ਨੂੰ ਟਾਈਗਰ ਉੱਥੋਂ ਭੱਜ ਕੇ ਅਲਵਰ ਜ਼ਿਲੇ ਦੇ ਰੈਣੀ ਇਲਾਕੇ ਦੇ ਪਿੰਡ ਕਰਨਪੁਰਾ ਪਹੁੰਚ ਗਿਆ। ਉੱਥੇ ਵੀਰਵਾਰ ਤੜਕੇ ਇੱਕ ਘਰ ਕੋਲ ਹੋਣ ਦਾ ਪਤਾ ਲੱਗਿਆ। ਬੀਤੇ ਦਿਨ ਵੀ ਜੰਗਲਾਤ ਵਿਭਾਗ ਦੀਆਂ ਟੀਮਾਂ ਉਸ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀਆਂ ਸਨ। ਪਰ ਉਹ ਆਪਣੇ ਮਿਸ਼ਨ ਵਿੱਚ ਕਾਮਯਾਬ ਨਹੀਂ ਹੋ ਸਕੀਆਂ।

ਇਨ੍ਹਾਂ ਬਾਘਾਂ ਨੇ ਸਵਾਈ ਮਾਧੋਪੁਰ ‘ਚ ਕਈ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ

ਤਿੰਨ ਦਿਨਾਂ ਤੋਂ ਜੰਗਲ ‘ਚੋਂ ਬਾਹਰ ਆਉਣ ਤੋਂ ਬਾਅਦ ਆਬਾਦੀ ਵਾਲੇ ਖੇਤਰ ‘ਚ ਘੁੰਮ ਰਹੇ ਇਸ ਬਾਘ ਕਾਰਨ ਜੰਗਲਾਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦੇ ਸਾਹ ਸੁੱਕੇ ਹੋਏ ਹਨ। ਟੀਮਾਂ ਲਗਾਤਾਰ ਟਾਈਗਰ ਦਾ ਪਿੱਛਾ ਕਰ ਰਹੀਆਂ ਹਨ ਪਰ ਉਹ ਵਾਰ-ਵਾਰ ਆਪਣਾ ਟਿਕਾਣਾ ਬਦਲ ਰਿਹਾ ਹੈ। ਰਾਜਸਥਾਨ ਦੇ ਸਰਿਸਕਾ, ਅਲਵਰ ਅਤੇ ਸਵਾਈ ਮਾਧੋਪੁਰ ਦੇ ਰਣਥੰਬੋਰ ਟਾਈਗਰ ਰਿਜ਼ਰਵ ਵਿੱਚ ਖੇਤਰ ਨੂੰ ਲੈ ਕੇ ਅਕਸਰ ਝਗੜਾ ਹੁੰਦਾ ਹੈ। ਇਸ ਕਾਰਨ ਕਈ ਵਾਰ ਬਾਘ ਜੰਗਲ ਛੱਡ ਕੇ ਮਨੁੱਖੀ ਬਸਤੀਆਂ ਵਿੱਚ ਆ ਜਾਂਦੇ ਹਨ। ਇਨ੍ਹਾਂ ਬਾਘਾਂ ਨੇ ਸਵਾਈ ਮਾਧੋਪੁਰ ‘ਚ ਕਈ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ।

 

 

 

 

 

 

 

 

 

 

 

 

 

 

 

 

 

 

 

 

ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਬੰਧੀ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

0

ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਬੰਧੀ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਰੀਦਕੋਟ 03 ਜਨਵਰੀ,2025: ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ(ਜ) ਓਜਸਵੀ ਅਲੰਕਾਰ ਦੀ ਪ੍ਰਧਾਨਗੀ ਹੇਠ ਹੋਈ ।ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਓਜਸਵੀ ਅਲੰਕਾਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ ਪੂਰੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ।

ਕੌਮੀ ਤਿਉਹਾਰ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ

ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਵਿਭਾਗਾਂ ਨਾਲ, ਗਣਤੰਤਰ ਦਿਵਸ ਨਾਲ ਸਬੰਧਿਤ ਕੰਮ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜੋ ਇਸ ਕੌਮੀ ਤਿਉਹਾਰ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਜਾਂ ਦੇਸ਼ ਭਗਤੀ ਦਾ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੋਂ ਉਨਾਂ ਨਾਲ ਸਬੰਧਤ ਕੰਮ ਦੀ ਵਿਸਥਾਰ ਸਾਹਿਤ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਦੂਜੀ ਆਨਲਾਈਨ NRI ਮਿਲਣੀ ‘ਚ ਮੰਤਰੀ ਕੁਲਦੀਪ ਧਾਲੀਵਾਲ ਨੇ ਸੁਣੀਆਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ

ਰਾਮ ਰਹੀਮ ਨੂੰ SC ਵਲੋਂ ਨੋਟਿਸ ਜਾਰੀ, 23 ਸਾਲ ਪੁਰਾਣਾ ਹੱਤਿਆਕਾਂਡ ਕੇਸ ! || Punjab Update

0
SC issued notice to Ram Rahim, 23 years old murder case!

ਰਾਮ ਰਹੀਮ ਨੂੰ SC ਵਲੋਂ ਨੋਟਿਸ ਜਾਰੀ, 23 ਸਾਲ ਪੁਰਾਣਾ ਹੱਤਿਆਕਾਂਡ ਕੇਸ !

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਮੁਸ਼ਕਿਲਾਂ ‘ਚ ਘਿਰਦਾ ਨਜ਼ਰ ਆ ਰਿਹਾ ਹੈ | ਦਰਅਸਲ, ਸਾਲ 2002 ‘ਚ ਰਣਜੀਤ ਸਿੰਘ ਕਤਲ ਕੇਸ (Ranjit Singh Murder Case) ‘ਚ ਰਾਮ ਰਹੀਮ ਦੀ ਜ਼ਮਾਨਤ ਖ਼ਿਲਾਫ਼ CBI ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਤੋਂ ਬਾਅਦ ਅਦਾਲਤ ਨੇ ਨੋਟਿਸ ਜਾਰੀ ਕੀਤਾ ਹੈ।

ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਈ 2024 ‘ਚ ਰਣਜੀਤ ਸਿੰਘ ਹੱਤਿਆਕਾਂਡ ‘ਚ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਸੀ। ਹਾਈ ਕੋਰਟ ਦੇ ਫੈਸਲੇ ਨੂੰ ਹੱਤਿਆਕਾਂਡ ਦੀ ਜਾਂਚ ਕਰ ਰਹੀ ਸੀਬੀਆਈ ਨੇ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ। ਹੁਣ ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਪ੍ਰਮੁਖ ਗੁਰਮੀਤ ਰਾਮ ਰਹੀਮ ਤੇ ਚਾਰ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ।

ਦੂਜੀ ਆਨਲਾਈਨ NRI ਮਿਲਣੀ ‘ਚ ਮੰਤਰੀ ਕੁਲਦੀਪ ਧਾਲੀਵਾਲ ਨੇ ਸੁਣੀਆਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ

0

ਦੂਜੀ ਆਨਲਾਈਨ NRI ਮਿਲਣੀ ‘ਚ ਮੰਤਰੀ ਕੁਲਦੀਪ ਧਾਲੀਵਾਲ ਨੇ ਸੁਣੀਆਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ ਅੱਜ ਕੀਤੀ ਗਈ। ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਕਈ ਸਮੱਸਿਆਵਾਂ ਦਾ ਹੱਲ ਮੌਕੇ ਤੇ ਕੀਤਾ ਗਿਆ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਅਤੇ ਸਾਰਥਕ ਹੱਲ ਕੀਤਾ ਜਾ ਸਕੇ।

ਕਰੀਬ ਢਾਈ ਘੰਟੇ ਤਕ ਚੱਲੀ ਮੀਟਿੰਗ

ਮੰਤਰੀ ਕੁਲਦੀਪ ਧਾਲੀਵਾਲ ਨੇ NRI ਮਿਲਣੀ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਕਰੀਬ ਢਾਈ ਘੰਟੇ ਤਕ ਮੀਟਿੰਗ ਚੱਲੀ। ਧਾਲੀਵਾਲ ਨੇ ਦੱਸਿਆ ਕਿ 103 ਈਮੇਲਾਂ ਪ੍ਰਾਪਤ ਹੋਈਆਂ, ਅਤੇ ਪੰਜਾਬ ਤੋਂ ਇਲਾਵਾ 49 ਵੱਖ-ਵੱਖ ਦੇਸ਼ਾਂ ਦੇ ਲੋਕ ਸ਼ਾਮਲ ਹੋਏ। ਓਨਾ ਕਿਹਾ ਕਿ ਪਹਿਲੇ ਦੋ ਸਾਲਾਂ ਵਿੱਚ 9 ਮੀਟਿੰਗਾਂ ਕੀਤੀਆਂ ਗਈਆਂ। ਜਿਨ੍ਹਾਂ ਵਿੱਚ 2 ਹਜ਼ਾਰ ਕੇਸ ਸਾਹਮਣੇ ਆਏ ਸਨ, ਇਨਾ ਵਿੱਚੋ 17-1800 ਕੇਸ ਹੱਲ ਕੀਤੇ ਗਏ। ਹੁਣ ਲੋਕਾਂ ਨਾਲ ਆਨਲਾਈਨ ਜੁੜਨਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਉਨ੍ਹਾਂ ਨੂੰ ਆਉਣ-ਜਾਣ ‘ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ। ਮੰਤਰੀ ਧਾਲੀਵਾਲ ਨੇ ਕਿਹਾ ਕਿ ਪ੍ਰਾਪਤ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।

ਮਾਨਸਾ ‘ਚ ਸੰਘਣੀ ਧੁੰਦ ਦਾ ਕਹਿਰ, ਦੋ ਸਕੇ ਭਰਾ ਹੋਏ ਭਿਆਨਕ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌ.ਤ ਤੇ ਦੂਜਾ…

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਬਾਰੇ ਜੋ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਸੁਣਵਾਈ ਨਹੀਂ ਹੁੰਦੀ, ਇਨ੍ਹਾਂ ‘ਤੇ ਗੌਰ ਨਾ ਕੀਤਾ ਜਾਵੇ। ਇਕ ਹੋਰ ਮੁੱਦੇ ‘ਤੇ ਬੋਲਦਿਆਂ ਧਾਲੀਵਾਲ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਜਾਇਦਾਦ ‘ਤੇ ਕਬਜ਼ਾ ਨਹੀਂ ਹੋਣ ਦੇਣਗੇ ਅਤੇ ਜੇਕਰ ਕਿਸੇ ਨੇ ਦਬਾਅ ਪਾਇਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

 

ਮਾਨਸਾ ‘ਚ ਸੰਘਣੀ ਧੁੰਦ ਦਾ ਕਹਿਰ, ਦੋ ਸਕੇ ਭਰਾ ਹੋਏ ਭਿਆਨਕ ਹਾ/ਦਸੇ ਦਾ ਸ਼ਿਕਾਰ, ਇੱਕ ਦੀ ਮੌ.ਤ ਤੇ ਦੂਜਾ… || Punjab News

0

ਮਾਨਸਾ ‘ਚ ਸੰਘਣੀ ਧੁੰਦ ਦਾ ਕਹਿਰ, ਦੋ ਸਕੇ ਭਰਾ ਹੋਏ ਭਿਆਨਕ ਹਾ/ਦਸੇ ਦਾ ਸ਼ਿਕਾਰ, ਇੱਕ ਦੀ ਮੌ.ਤ ਤੇ ਦੂਜਾ…

ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਪਈ ਸੰਘਣੀ ਧੁੰਦ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ। ਇਥੇ ਇਕ ਸਕਾਰਪੀਓ ਕਾਰ ਨੇ ਬਾਈਕ ਸਵਾਰ ਦੋ ਭਰਾਵਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਵੱਡੇ ਭਰਾ ਦੀ ਮੌਤ ਹੋ ਗਈ, ਜਦਕਿ ਛੋਟਾ ਭਰਾ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਪਟਿਆਲਾ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਮਰੀਕ ਸਿੰਘ (40) ਵਜੋਂ ਹੋਈ ਹੈ ਅਤੇ ਉਸ ਦੇ ਛੋਟੇ ਭਰਾ, ਜੋ ਕਿ ਹਾਦਸੇ ‘ਚ ਜ਼ਖ਼ਮੀ ਹੈ ਦੀ ਪਛਾਣ ਕੁਲਵੰਤ ਸਿੰਘ ਵਾਸੀ ਵਾਰਡ ਨੰਬਰ 4, ਮਾਨਸਾ ਵਜੋਂ ਹੋਈ ਹੈ।

ਸਕਾਰਪੀਓ ਸਵਾਰ ਵਿਅਕਤੀ ਮੌਕੇ ਤੋਂ ਫਰਾਰ

ਪ੍ਰਾਪਤ ਜਾਣਕਾਰੀ ਅਨੁਸਾਰ ਦੋਨੋ ਭਰਾ ਬਾਜ਼ਾਰ ਤੋਂ ਮੋਟਰਸਾਈਕਲ ‘ਤੇ ਆਪਣੇ ਘਰ ਜਾ ਰਹੇ ਸਨ। ਜਦੋਂ ਉਹ ਤਿਕੋਣੀ ਚੌਂਕ ਕੋਲ ਪਹੁੰਚੇ ਤਾਂ ਇੱਕ ਸਕਾਰਪੀਓ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਗੱਡੀ ਦੋਵਾਂ ਭਰਾਵਾਂ ਨੂੰ ਘਸੀਟ ਕੇ ਕਾਫੀ ਦੂਰ ਲੈ ਗਈ। ਇਸ ਹਾਦਸੇ ‘ਚ ਬਾਈਕ ਚਲਾ ਰਹੇ ਅਮਰੀਕ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਛੋਟਾ ਭਰਾ ਕੁਲਵੰਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਸਕਾਰਪੀਓ ਸਵਾਰ ਵਿਅਕਤੀ ਗੱਡੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਿਡਨੀ ਟੈਸਟ ਦੇ ਪਹਿਲੇ ਦਿਨ ਭਾਰਤੀ ਟੀਮ 185 ਦੌੜਾਂ ‘ਤੇ ਆਲ ਆਊਟ

ਸਿਡਨੀ ਟੈਸਟ ਦੇ ਪਹਿਲੇ ਦਿਨ ਭਾਰਤੀ ਟੀਮ 185 ਦੌੜਾਂ ‘ਤੇ ਆਲ ਆਊਟ || Cricket News

0

ਸਿਡਨੀ ਟੈਸਟ ਦੇ ਪਹਿਲੇ ਦਿਨ ਭਾਰਤੀ ਟੀਮ 185 ਦੌੜਾਂ ‘ਤੇ ਆਲ ਆਊਟ

ਨਵੀਂ ਦਿੱਲੀ : ਭਾਰਤੀ ਟੀਮ ਆਸਟ੍ਰੇਲੀਆ ਖਿਲਾਫ ਬਾਰਡਰ-ਗਾਵਸਕਰ ਟਰਾਫੀ ਦੇ 5ਵੇਂ ਟੈਸਟ ਦੀ ਪਹਿਲੀ ਪਾਰੀ ‘ਚ 185 ਦੌੜਾਂ ‘ਤੇ ਆਲ ਆਊਟ ਹੋ ਗਈ ਹੈ। ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਸਿਡਨੀ ਕ੍ਰਿਕਟ ਮੈਦਾਨ ‘ਤੇ ਰੋਹਿਤ ਸ਼ਰਮਾ ਦੀ ਜਗ੍ਹਾ ਜਸਪ੍ਰੀਤ ਬੁਮਰਾਹ ਟੀਮ ਇੰਡੀਆ ਦੀ ਕਪਤਾਨੀ ਕਰ ਰਹੇ ਹਨ। ਰੋਹਿਤ ਸ਼ਰਮਾ ਨੂੰ ਆਰਾਮ ਦਿੱਤਾ ਗਿਆ ਹੈ।

ਰਿਸ਼ਭ ਪੰਤ ਨੇ ਬਣਾਈਆਂ ਸਭ ਤੋਂ ਵੱਧ ਦੌੜਾਂ

ਭਾਰਤੀ ਟੀਮ ਵੱਲੋਂ ਅੱਜ ਰਿਸ਼ਭ ਪੰਤ ਨੇ ਸਭ ਤੋਂ ਵੱਧ 40 ਦੌੜਾਂ ਬਣਾਈਆਂ। ਰਵਿੰਦਰ ਜਡੇਜਾ 26 ਦੌੜਾਂ ਬਣਾ ਕੇ ਆਊਟ ਹੋ ਗਏ। ਸ਼ੁਭਮਨ ਗਿੱਲ ਨੇ 20 ਅਤੇ ਵਿਰਾਟ ਕੋਹਲੀ ਨੇ 17 ਦੌੜਾਂ ਦਾ ਯੋਗਦਾਨ ਪਾਇਆ। ਆਸਟਰੇਲੀਆ ਵੱਲੋਂ ਸਕਾਟ ਬੋਲੈਂਡ ਨੇ 4 ਵਿਕਟਾਂ ਲਈਆਂ। ਮਿਸ਼ੇਲ ਸਟਾਰਕ ਨੇ 3 ਵਿਕਟਾਂ ਹਾਸਲ ਕੀਤੀਆਂ। ਪੈਟ ਕਮਿੰਸ ਨੇ 2 ਵਿਕਟਾਂ ਹਾਸਲ ਕੀਤੀਆਂ। ਇੱਕ ਵਿਕਟ ਨਾਥਨ ਲਿਓਨ ਦੇ ਖਾਤੇ ਵਿੱਚ ਆਈ।

ਸਿਡਨੀ ਟੈਸਟ ਲਈ ਦੋਵੇਂ ਟੀਮਾਂ

ਭਾਰਤ: ਜਸਪ੍ਰੀਤ ਬੁਮਰਾਹ (ਕਪਤਾਨ), ਯਸ਼ਸਵੀ ਜੈਸਵਾਲ, ਕੇਐਲ ਰਾਹੁਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਰਿਸ਼ਭ ਪੰਤ, ਰਵਿੰਦਰ ਜਡੇਜਾ, ਨਿਤੀਸ਼ ਰੈੱਡੀ, ਵਾਸ਼ਿੰਗਟਨ ਸੁੰਦਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ ਅਤੇ ਪ੍ਰਸਿਦ ਕ੍ਰਿਸ਼ਨ।
ਆਸਟਰੇਲੀਆ: ਪੈਟ ਕਮਿੰਸ (ਕਪਤਾਨ), ਉਸਮਾਨ ਖਵਾਜਾ, ਸੈਮ ਕੋਨਸਟੈਨਸ, ਮਾਰਨਸ ਲੈਬੁਸ਼ਗਨ, ਸਟੀਵ ਸਮਿਥ, ਟ੍ਰੈਵਿਸ ਹੈਡ, ਬੀਓ ਵੈਬਸਟਰ, ਐਲੇਕਸ ਕੈਰੀ (ਡਬਲਯੂ.ਕੇ.), ਮਿਸ਼ੇਲ ਸਟਾਰਕ, ਨਾਥਨ ਲਿਓਨ, ਸਕਾਟ ਬੋਲੈਂਡ।

 

 

ਸੁਪਰੀਮ ਕੋਰਟ ਵਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦੀ ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ

0

ਸੁਪਰੀਮ ਕੋਰਟ ਵਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦੀ ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ

ਚੰਡੀਗੜ੍ਹ : ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਣੀ ਸੀ। ਜਾਣਕਾਰੀ ਅਨੁਸਾਰ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਤੋਂ ਇਨਕਾਰ ਕਰਨ ਕਾਰਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਮੀਟਿੰਗ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਹੀ ਇਨਕਾਰ ਕੀਤਾ ਜਾ ਚੁੱਕਾ ਸੀ। ਹੁਣ ਕਮੇਟੀ ਨੇ ਸੰਯੁਕਤ ਕਿਸਾਨ ਮੋਰਚਾ ਉਗਰਾਹਾਂ ਨੂੰ 4 ਜਨਵਰੀ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ।

ਪ੍ਰਧਾਨ ਮੰਤਰੀ ਮੋਦੀ ਅੱਜ ਦਿੱਲੀ ਨੂੰ ਦੇਣਗੇ ਕਰੋੜਾਂ ਰੁਪਏ ਦੀਆਂ ਯੋਜਨਾਵਾਂ ਦੀ ਸੌਗਾਤ

ਦੱਸ ਦਈਏ ਕਿ ਅੱਜ ਕਿਸਾਨ ਆਗੂ ਡੱਲੇਵਾਲ ਵੱਲੋਂ ਵੀ ਸਵੇਰੇ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਖਨੌਰੀ ਪਹੁੰਚਣ ਦੀ ਅਪੀਲ ਕੀਤੀ ਗਈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਸਵੇਰੇ 1 ਮਿੰਟ 10 ਸੈਕਿੰਡ ਦਾ ਵੀਡੀਓ ਸੰਦੇਸ਼ ਜਾਰੀ ਕਰਦਿਆਂ ਲੋਕਾਂ ਨੂੰ 4 ਜਨਵਰੀ ਨੂੰ ਖਨੌਰੀ ਸਰਹੱਦ ‘ਤੇ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਐਮਐਸਪੀ ਦੀ ਲੜਾਈ ਲੜੀ ਜਾ ਰਹੀ ਹੈ। ਦੇਸ਼ ਦੇ ਲੋਕ ਜੋ ਇਸ ਐਮਐਸਪੀ ਲੜਾਈ ਦਾ ਹਿੱਸਾ ਹਨ ਅਤੇ ਇਸ ਲੜਾਈ ਨੂੰ ਮਜ਼ਬੂਤੀ ਨਾਲ ਲੜਨਾ ਅਤੇ ਜਿੱਤਣਾ ਚਾਹੁੰਦੇ ਹਨ। ਮੈਂ ਸਾਰਿਆਂ ਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਮੈਂ 4 ਜਨਵਰੀ ਨੂੰ ਖਨੌਰੀ ਬਾਰਡਰ ‘ਤੇ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨਾ ਚਾਹੁੰਦਾ ਹਾਂ, ਮੈਂ ਤੁਹਾਨੂੰ ਸਭ ਨੂੰ ਦੇਖਣਾ ਚਾਹੁੰਦਾ ਹਾਂ। ਕਿਰਪਾ ਕਰਕੇ (ਭਲਕੇ) 4 ਜਨਵਰੀ ਨੂੰ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ। ਮੈਂ ਤੁਹਾਡੇ ਸਾਰਿਆਂ ਦਾ ਧੰਨਵਾਦੀ ਹੋਵਾਂਗਾ।

 

ਪ੍ਰਧਾਨ ਮੰਤਰੀ ਮੋਦੀ ਅੱਜ ਦਿੱਲੀ ਨੂੰ ਦੇਣਗੇ ਕਰੋੜਾਂ ਰੁਪਏ ਦੀਆਂ ਯੋਜਨਾਵਾਂ ਦੀ ਸੌਗਾਤ || National News

0

ਪ੍ਰਧਾਨ ਮੰਤਰੀ ਮੋਦੀ ਅੱਜ ਦਿੱਲੀ ਨੂੰ ਦੇਣਗੇ ਕਰੋੜਾਂ ਰੁਪਏ ਦੀਆਂ ਯੋਜਨਾਵਾਂ ਦੀ ਸੌਗਾਤ

ਨਵੀ ਦਿੱਲੀ : ਫਰਵਰੀ ਮਹੀਨੇ ‘ਚ ਦਿੱਲੀ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰੀ ਰਾਜਧਾਨੀ ਨੂੰ ਕਈ ਵਿਕਾਸ ਯੋਜਨਾਵਾਂ ਦਾ ਤੋਹਫਾ ਦੇਣਗੇ। ਇਨ੍ਹਾਂ ਵਿੱਚ ਝੁੱਗੀ-ਝੌਂਪੜੀ ਵਾਲਿਆਂ ਲਈ 1,675 ਫਲੈਟਾਂ ਦਾ ਉਦਘਾਟਨ, ਨੌਰੋਜੀ ਨਗਰ ਵਿਖੇ ਵਰਲਡ ਟਰੇਡ ਸੈਂਟਰ (ਡਬਲਯੂ.ਟੀ.ਸੀ.), ਸਰੋਜਨੀ ਨਗਰ ਵਿਖੇ ਜਨਰਲ ਪੂਲ ਰਿਹਾਇਸ਼ੀ ਹਾਊਸਿੰਗ ਟਾਈਪ-2 ਕੁਆਟਰ ਅਤੇ ਦਵਾਰਕਾ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸੀ.ਬੀ.ਐਸ.ਈ. ਏਕੀਕ੍ਰਿਤ ਦਫ਼ਤਰ ਕੰਪਲੈਕਸ ਦਾ ਉਦਘਾਟਨ ਕਰਨਾ ਹੈ।

ਦਿੱਲੀ ਯੂਨੀਵਰਸਿਟੀ ਵਿੱਚ ਤਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ

ਇਸ ਤੋਂ ਇਲਾਵਾ ਪੀਐਮ ਮੋਦੀ ਦਿੱਲੀ ਯੂਨੀਵਰਸਿਟੀ ਵਿੱਚ 600 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਇਨ੍ਹਾਂ ਵਿੱਚ ਨਜਫਗੜ੍ਹ ਵਿੱਚ ਵੀਰ ਸਾਵਰਕਰ ਕਾਲਜ ਅਤੇ ਪੂਰਬੀ ਦਿੱਲੀ ਅਤੇ ਦਵਾਰਕਾ ਵਿੱਚ ਇੱਕ-ਇੱਕ ਵਿਦਿਅਕ ਬਲਾਕ ਦਾ ਨੀਂਹ ਪੱਥਰ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਸਮਾਗਮ ਤੋਂ ਪਹਿਲਾਂ ਆਪਣੇ ਅਧਿਕਾਰਤ ਹੈਂਡਲ ‘ਤੇ ਇਸ ਸੰਬੰਧੀ ਪੋਸਟ ਵੀ ਸਾਂਝੀ ਕੀਤੀ ਹੈ।

ਕਪੂਰਥਲਾ ਕੇਂਦਰੀ ਜੇਲ ‘ਚ ਕੈਦੀ ਦੀ ਵਿਗੜੀ ਸਿਹਤ, ਹਸਪਤਾਲ ‘ਚ ਇਲਾਜ਼ ਦੌਰਾਨ ਤੋੜਿਆ ਦਮ

ਕਪੂਰਥਲਾ ਕੇਂਦਰੀ ਜੇਲ੍ਹ ‘ਚ ਕੈਦੀ ਦੀ ਵਿਗੜੀ ਸਿਹਤ, ਹਸਪਤਾਲ ‘ਚ ਇਲਾਜ਼ ਦੌਰਾਨ ਤੋੜਿਆ ਦਮ

0

ਕਪੂਰਥਲਾ ਕੇਂਦਰੀ ਜੇਲ੍ਹ ‘ਚ ਕੈਦੀ ਦੀ ਵਿਗੜੀ ਸਿਹਤ, ਹਸਪਤਾਲ ‘ਚ ਇਲਾਜ਼ ਦੌਰਾਨ ਤੋੜਿਆ ਦਮ

ਕਪੂਰਥਲਾ ਜੇਲ੍ਹ ‘ਚ ਇੱਕ ਕੈਦੀ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਮੌਤ ਦਾ ਕਾਰਨ ਸਪੱਸ਼ਟ ਨਹੀਂ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਕਾਰਨ ਸਪੱਸ਼ਟ ਹੋ ਸਕੇਗਾ।

ਮਾਮਲੇ ਦੀ ਜਾਂਚ ਜਾਰੀ

ਮ੍ਰਿਤਕ ਦੀ ਪਛਾਣ ਰਜਿੰਦਰ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਮਹਿਤਾਬਗੜ੍ਹ, ਕਪੂਰਥਲਾ ਵਜੋਂ ਹੋਈ ਹੈ। ਜੋ ਨਸ਼ਾ ਤਸਕਰੀ ਦੇ ਇੱਕ ਕੇਸ ਵਿੱਚ ਜੇਲ੍ਹ ਵਿੱਚ ਸੀ। ਫਿਲਹਾਲ ਮ੍ਰਿਤਕ ਕੈਦੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਪੋਸਟਮਾਰਟਮ ਰੂਮ ਵਿੱਚ ਰਖਵਾਇਆ ਗਿਆ ਹੈ। ਥਾਣਾ ਕਪੂਰਥਲਾ ਦੀ ਟੀਮ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਲਦੀ ਹੀ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾਣਗੇ।

ਖਨੌਰੀ ਬਾਰਡਰ ਤੋਂ Live ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਲੋਕਾਂ ਨੂੰ ਕੀਤੀ ਇਹ ਅਪੀਲ

ਵਿਆਹ ਦੇ ਬੰਧਨ ‘ਚ ਬੱਝੇ ਗਾਇਕ ਅਰਮਾਨ ਮਲਿਕ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ

0

ਵਿਆਹ ਦੇ ਬੰਧਨ ‘ਚ ਬੱਝੇ ਗਾਇਕ ਅਰਮਾਨ ਮਲਿਕ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ

ਨਵੀਂ ਦਿੱਲੀ : ਗਾਇਕ ਅਰਮਾਨ ਮਲਿਕ ਨੇ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਆਸ਼ਨਾ ਸ਼ਰਾਫ ਨਾਲ ਵਿਆਹ ਕਰਵਾ ਲਿਆ ਹੈ। ਅਰਮਾਨ ਅਤੇ ਆਸ਼ਨਾ ਨੇ ਆਪਣੇ ਪਰਿਵਾਰ ਅਤੇ ਦੋਸਤਾਂ ਵਿਚਕਾਰ ਇੱਕ ਨਿੱਜੀ ਸਮਾਰੋਹ ਵਿੱਚ ਸੱਤ ਫੇਰੇ ਲਏ। ਗਾਇਕ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਪ੍ਰਸ਼ੰਸਕ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇ ਰਹੇ ਹਨ।

ਬੇਹੱਦ ਖੂਬਸੂਰਤ ਨਜ਼ਰ ਆਇਆ ਜੋੜਾ

ਆਸ਼ਨਾ ਸ਼ਰਾਫ ਨਾਲ ਆਪਣੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਅਰਮਾਨ ਨੇ ਲਿਖਿਆ, “ਤੁਸੀਂ ਮੇਰਾ ਘਰ ਹੋ।” ਅਰਮਾਨ ਨੇ ਆਪਣੇ ਵਿਆਹ ਮੌਕੇ ਹਲਕੇ ਗੁਲਾਬੀ ਰੰਗ ਦੀ ਸ਼ੇਰਵਾਨੀ ਪਹਿਨੀ, ਜਦੋਂ ਕਿ ਉਸਦੀ ਦੁਲਹਨ ਨੇ ਸੰਤਰੀ ਰੰਗ ਦਾ ਲਹਿੰਗਾ ਪਾਇਆ। ਫੋਟੋਆਂ ਚ ਦੋਨੋ ਬਹੁਤ ਪਿਆਰੇ ਲੱਗ ਰਹੇ ਹਨ ਅਤੇ ਜੋੜਾ ਇਕੱਠੇ ਬਹੁਤ ਖੁਸ਼ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਅਰਮਾਨ ਅਤੇ ਆਸ਼ਨਾ ਦੀ ਮੰਗਣੀ ਅਗਸਤ 2023 ਵਿੱਚ ਹੋਈ ਸੀ। ਇਸ ਦੌਰਾਨ ਵੀ ਗਾਇਕ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕੀਤੀ ਸੀ। ਮੰਗਣੀ ਦੀ ਇਕ ਤਸਵੀਰ ‘ਚ ਅਰਮਾਨ ਮਲਿਕ ਗੋਡਿਆਂ ਭਾਰ ਬੈਠ ਕੇ ਆਸ਼ਨਾ ਨੂੰ ਅੰਗੂਠੀ ਦਿੰਦੇ ਨਜ਼ਰ ਆ ਰਹੇ ਸਨ।

ਖਨੌਰੀ ਬਾਰਡਰ ਤੋਂ Live ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਲੋਕਾਂ ਨੂੰ ਕੀਤੀ ਇਹ ਅਪੀਲ