Home Blog Page 1270

ਗੁਣਾ ਨਾਲ ਭਰਪੂਰ ਅਨਾਰ ਨਾਲ ਮਿਲਦੇ ਹਨ ਸਿਹਤ ਨੂੰ ਹੈਰਾਨੀਜਨਕ ਫਾਇਦੇ

0

ਗੁਣਾ ਨਾਲ ਭਰਪੂਰ ਅਨਾਰ ਨਾਲ ਮਿਲਦੇ ਹਨ ਸਿਹਤ ਨੂੰ ਹੈਰਾਨੀਜਨਕ ਫਾਇਦੇ

ਅਨਾਰ ਖਾਣਾ ਸੱਭ ਨੂੰ ਬਹੁਤ ਪਸੰਦ ਹੁੰਦਾ ਹੈ ਜਿਸ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਅਨਾਰ ਦੇ ਦਾਣੇ ਅਤੇ ਇਸ ਦਾ ਜੂਸ ਦੋਵੇਂ ਸਿਹਤ ਲਈ ਬਹੁਤ ਫ਼ਾਇਦੇਮੰਦ ਹਨ। ਅਨਾਰ ਫ਼ਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਨਾਰ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਵਿਚੋਂ ਖ਼ੂਨ ਦੀ ਕਮੀ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਅਨਾਰ ਖਾਣ ਨਾਲ ਭੁੱਖ ਵੀ ਲਗਦੀ ਹੈ ਅਤੇ ਸਰੀਰ ਦੀਆਂ ਸਾਰੀਆਂ ਕਮਜ਼ੋਰੀਆਂ ਵੀ ਦੂਰ ਹੋ ਜਾਂਦੀਆਂ ਹਨ। ਇੰਨਾ ਹੀ ਨਹੀਂ ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ, ਜਿਨ੍ਹਾਂ ਬਾਰੇ ਅੱਜ ਅਸੀਂ ਤੁਹਾਨੂੰ ਦਸਾਂਗੇ:

ਜਲੰਧਰ ‘ਚ AAP ਨੇ ਜਿੱਤੀਆਂ ਸਭ ਤੋਂ ਵੱਧ ਸੀਟਾਂ

ਸ਼ੂਗਰ ਦੇ ਮਰੀਜ਼ਾਂ ਨੂੰ ਲਗਦਾ ਹੈ ਕਿ ਅਨਾਰ ਵਿਚ ਸ਼ੂਗਰ ਹੋਣ ਕਾਰਨ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਪਰ ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ ਵਿਚ ਹੁੰਦੀ ਹੈ। ਇਸ ਲਈ ਡਾਕਟਰ ਸ਼ੂਗਰ ਦੇ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ। ਅਨਾਰ ਖਾਣ ਨਾਲ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ। ਇਸ ਨਾਲ ਦਿਲ ਦੇ ਰੋਗ ਅਤੇ ਦਿਲ ਨੂੰ ਪੈਣ ਵਾਲੇ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਤੁਹਾਨੂੰ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੋਣਗੇ।

ਕੈਂਸਰ ਨਾਲ ਲੜਨ ਵਿਚ ਮਦਦ

ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦੇ ਸੇਵਨ ਨਾਲ ਭਾਰ ਵੀ ਕਾਬੂ ਵਿਚ ਰਹਿੰਦਾ ਹੈ। ਅਨਾਰ ਵਿਚ ਅਜਿਹੇ ਗੁਣ ਹੁੰਦੇ ਹਨ, ਜੋ ਸਰੀਰ ਵਿਚ ਕੈਂਸਰ ਸੈੱਲਜ਼ ਨੂੰ ਵਧਣ ਤੋਂ ਰੋਕਦੇ ਹਨ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ, ਉਨ੍ਹਾਂ ਲਈ ਇਸ ਦਾ ਜੂਸ ਪੀਣਾ ਚਾਹੀਦਾ ਹੈ। ਇਸ ਨਾਲ ਸਰੀਰ ਵਿਚ ਪੀ.ਐਸ.ਏ.ਦਾ ਪੱਧਰ ਘੱਟ ਜਾਂਦਾ ਹੈ ਜਿਸ ਨਾਲ ਕੈਂਸਰ ਨਾਲ ਲੜਨ ਵਿਚ ਮਦਦ ਮਿਲਦੀ ਹੈ। ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ,ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ ਵਿਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ, ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ।

ਸੋਹਾਣਾ ਇਮਾਰਤ ਡਿੱਗਣ ਦਾ ਮਾਮਲਾ, 1 ਕੁੜੀ ਦੀ ਹੋਈ ਦਰਦਨਾਕ ਮੌ.ਤ

0

ਸੋਹਾਣਾ ਇਮਾਰਤ ਡਿੱਗਣ ਦਾ ਮਾਮਲਾ, 1 ਕੁੜੀ ਦੀ ਹੋਈ ਦਰਦਨਾਕ ਮੌ.ਤ

ਪਿੰਡ ਸੋਹਾਣਾ ਵਿਖੇ ਬੀਤੇ ਦਿਨ ਸ਼ਾਮ 5 ਵਜੇ ਦੇ ਕਰੀਬ ਇੱਕ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ ਸੀ, ਜਿਸ ਕਾਰਨ ਕਰੀਬ 15 ਲੋਕ ਮਲਬੇ ਹੇਠ ਦੱਬ ਗਏ ਸਨ। ਹਾਲਾਂਕਿ 2 ਲੜਕੀਆਂ ਨੂੰ ਬਾਹਰ ਕੱਢ ਲਿਆ ਗਿਆ ਸੀ ਅਤੇ ਦੇਰ ਰਾਤ ਤੱਕ ਬਚਾਅ ਕਾਰਜ ਜਾਰੀ ਸੀ। ਇਸ ਮਗਰੋਂ ਜਾਣਕਾਰੀ ਮਿਲੀ ਹੈ ਕਿ ਮਲਬੇ ‘ਚੋਂ ਕੱਢੀਆਂ ਗਈਆਂ ਲੜਕੀਆਂ ‘ਚੋਂ 1 ਦੀ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਦ੍ਰਿਸ਼ਟੀ (29) ਨਿਵਾਸੀ ਸ਼ਿਮਲਾ ਵਜੋਂ ਹੋਈ ਹੈ। ਉਹ ਇਮਾਰਤ ’ਚ ਬਣੇ ਪੀ.ਜੀ. ’ਚ ਰਹਿੰਦੀ ਸੀ ਤੇ ਚੰਡੀਗੜ੍ਹ ਦੀ ਇਕ ਨਿੱਜੀ ਕੰਪਨੀ ’ਚ ਨੌਕਰੀ ਕਰਦੀ ਸੀ।

ਜਲੰਧਰ ‘ਚ AAP ਨੇ ਜਿੱਤੀਆਂ ਸਭ ਤੋਂ ਵੱਧ ਸੀਟਾਂ

ਜਾਣਕਾਰੀ ਅਨੁਸਾਰ ਇਸ ਤਿੰਨ ਮੰਜ਼ਿਲਾ ਇਮਾਰਤ ਦੇ ਬੇਸਮੈਂਟ ਅਤੇ ਗਰਾਊਂਡ ਫਲੋਰ ‘ਤੇ ਜਿੰਮ ਸਨ। ਪਹਿਲੀ ਮੰਜ਼ਿਲ ‘ਤੇ ਟਿਊਸ਼ਨ ਸੈਂਟਰ ਅਤੇ ਦੂਜੀ ਮੰਜ਼ਿਲ ‘ਤੇ ਪੀ.ਜੀ. ਸੀ। ਇਹ ਇਮਾਰਤ ਧਮਨ ਸਿੰਘ ਨਾਂ ਦੇ ਵਿਅਕਤੀ ਦੀ ਦੱਸੀ ਜਾਂਦੀ ਹੈ, ਜਿਸ ਨੇ ਨਵੀਂ ਇਮਾਰਤ ਬਣਾਉਣ ਲਈ ਕੁਝ ਦੁਕਾਨਾਂ ਨੂੰ ਢਾਹ ਦਿੱਤਾ ਸੀ ਅਤੇ ਬੇਸਮੈਂਟ ਦੀ ਖੁਦਾਈ ਕੀਤੀ ਜਾ ਰਹੀ ਸੀ।

ਹਾਦਸੇ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਇਸ ਦੌਰਾਨ ਇਮਾਰਤ ਮਲਬੇ ਵਿਚ ਤਬਦੀਲ ਹੋ ਗਈ। ਹਾਦਸੇ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਆਸ-ਪਾਸ ਬਣੇ ਘਰਾਂ ਦੇ ਚੁੱਲ੍ਹੇ ਠੰਢੇ ਪਏ ਹਨ ਕਿਉਂਕਿ ਬਾਹਰ ਚੀਕ ਪੁਕਾਰ ਮਚੀ ਹੋਈ ਹੈ। ਕੋਈ ਆਪਣੇ ਭਰਾ ਨੂੰ ਲੱਭ ਰਿਹਾ ਹੈ ਅਤੇ ਕੋਈ ਆਪਣੀ ਮਾਂ ਅਤੇ ਕੋਈ ਪਿਤਾ ਨੂੰ ਲੱਭ ਰਿਹਾ ਹੈ।

ਜਲੰਧਰ ‘ਚ AAP ਨੇ ਜਿੱਤੀਆਂ ਸਭ ਤੋਂ ਵੱਧ ਸੀਟਾਂ

0

ਜਲੰਧਰ ‘ਚ AAP ਨੇ ਜਿੱਤੀਆਂ ਸਭ ਤੋਂ ਵੱਧ ਸੀਟਾਂ

ਨਗਰ ਨਿਗਮ ਦੇ 85 ਵਾਰਡਾਂ ਦੇ ਚੋਣ ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰ ਲਈ ਹੈ। ਪਰ ਨਿਗਮ ਵਿਚ ਮੇਅਰ ਅਹੁਦੇ ਨੂੰ ਹਾਸਲ ਕਰਨ ਲਈ ‘ਆਪ’ ਅਜੇ ਵੀ ਬਹੁਮਤ ਤੋਂ ਕੋਹਾਂ ਦੂਰ ਹੈ।

ਨਵਾਂਸ਼ਹਿਰ ਦੀ 21 ਸਾਲਾ ਲੜਕੀ ਦੀ ਕੈਨੇਡਾ ‘ਚ ਮੌ/ਤ

‘ਆਪ’ ਦਾ ਮੇਅਰ ਬਣਾਉਣ ਲਈ ਪਾਰਟੀ ਨੂੰ 43 ਸੀਟਾਂ ਦਾ ਅੰਕੜਾ ਹਾਸਲ ਕਰਨਾ ਪਵੇਗਾ, ਪਰ ਚੋਣ ਨਤੀਜਿਆਂ ਵਿਚ ‘ਆਪ’ ਨੂੰ ਸਿਰਫ 38 ਸੀਟਾਂ ਹੀ ਹਾਸਲ ਹੋਈਆਂ ਹਨ, ਜਦੋਂ ਕਿ ਕਾਂਗਰਸ ਨੂੰ 25 ਅਤੇ ਭਾਜਪਾ ਨੂੰ 19 ਸੀਟਾਂ ’ਤੇ ਹੀ ਸਬਰ ਕਰਨਾ ਪਿਆ। ਇਸ ਤੋਂ ਇਲਾਵਾ ਬਹੁਜਨ ਸਮਾਜ ਪਾਰਟੀ ਦਾ 1 ਅਤੇ 2 ਆਜ਼ਾਦ ਉਮੀਦਵਾਰ ਵੀ ਚੋਣ ਜਿੱਤੇ ਹਨ।

ਜੋੜ-ਤੋੜ ਦੀ ਰਣਨੀਤੀ ਸ਼ੁਰੂ

ਨਿਗਮ ਚੋਣਾਂ ਵਿਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ‘ਆਪ’ ਨੂੰ ਅਜੇ ਵੀ 5 ਕੌਂਸਲਰਾਂ ਦੀ ਲੋੜ ਹੈ। ਜੇਕਰ 2 ਆਜ਼ਾਦ ਅਤੇ ਬਸਪਾ ਦੇ 1 ਕੌਂਸਲਰ ਦਾ ਸਮਰਥਨ ਵੀ ਹਾਸਲ ਕਰ ਲਵੇ ਤਾਂ ‘ਆਪ’ ਕੋਲ 41 ਸੀਟਾਂ ਹੀ ਹੋ ਸਕਣਗੀਆਂ, ਜਿਸ ਕਾਰਨ 2 ਕੌਂਸਲਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਹੁਣ ਜੋੜ-ਤੋੜ ਦੀ ਰਣਨੀਤੀ ਸ਼ੁਰੂ ਹੋਵੇਗੀ। ਇਸ ਕਾਰਨ ਆਉਣ ਵਾਲੇ ਦਿਨਾਂ ਵਿਚ ਕਾਂਗਰਸ ਅਤੇ ਭਾਜਪਾ ਲਈ ਆਪਣੇ ਖੇਮੇ ਨੂੰ ਇਕਜੁੱਟ ਰੱਖ ਪਾਉਣਾ ਵੀ ਵੱਡੀ ਚੁਣੌਤੀ ਸਾਬਿਤ ਹੋਣ ਵਾਲਾ ਹੈ।

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 22-12-2024

0

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 22-12-2024

ਮੋਹਾਲੀ ‘ਚ ਬਹੁਮੰਜ਼ਿਲਾ ਇਮਾਰਤ ਢਹਿ-ਢੇਰੀ, ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

ਮੋਹਾਲੀ: ਪੰਜਾਬ ਦੇ ਮੋਹਾਲੀ ਵਿੱਚ ਸ਼ਨੀਵਾਰ ਨੂੰ ਇੱਕ 3 ਮੰਜ਼ਿਲਾ ਇਮਾਰਤ ਡਿੱਗ ਗਈ। ਇਸ ਇਮਾਰਤ ਦੇ ਮਲਬੇ ਹੇਠ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਇਹ ਵੀ ਪੜ੍ਹੋ:

MC Elections result: ਪਟਿਆਲਾ- ਫਗਵਾੜਾ ਦੇ ਨਤੀਜੇ ਆਏ ਸਾਹਮਣੇ

ਚੰਡੀਗੜ੍ਹ,21 ਦਸੰਬਰ: ਪਟਿਆਲਾ ਅਤੇ ਫਗਵਾੜਾ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪਟਿਆਲਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ। ਇਹ ਵੀ ਪੜ੍ਹੋ:

ਲੁਧਿਆਣਾ ਦੀ ਮਾਸੂਮ ਬੱਚੀ ਅਮਾਇਰਾ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ ! ਸਕੂਲ ਪ੍ਰਿੰਸੀਪਲ ਗ੍ਰਿਫਤਾਰ

ਪਹਿਲੀ ਜਮਾਤ ਦੀ ਮਾਸੂਮ ਬੱਚੀ ਅਮਾਇਰਾ ਦੀ ਮੌਤ ਦੇ ਮਾਮਲੇ ‘ਚ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਬੀਸੀਐਮ ਸਕੂਲ ਦੇ ਪ੍ਰਿੰਸੀਪਲ ਡੀਪੀ ਗੁਲੇਰੀਆ ਨੂੰ ਸ਼ਨੀਚਰਵਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਵੀ ਪੜ੍ਹੋ:

ਹਰਿਆਣਾ ਦੇ ਸਾਬਕਾ CM ਓਪੀ ਚੌਟਾਲਾ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਸਮਰਥਕਾਂ ਨੇ ਕੀਤੀ ਫੁੱਲਾਂ ਦੀ ਵਰਖਾ

ਹਰਿਆਣਾ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਪੀ ਚੌਟਾਲਾ ਸ਼ਨੀਵਾਰ (21 ਦਸੰਬਰ) ਸ਼ਾਮ ਕਰੀਬ 4 ਵਜੇ ਪੰਚ ਤੱਤਾਂ ਵਿੱਚ ਵਿਲੀਨ ਹੋ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਸਿਰਸਾ ਦੇ ਪਿੰਡ ਤੇਜਾ ਖੇੜਾ ਸਥਿਤ ਫਾਰਮ ਹਾਊਸ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਹ ਵੀ ਪੜ੍ਹੋ:

 

ਅੱਜ ਦਾ ਹੁਕਮਨਾਮਾ 22-12-2024

0

ਅੱਜ ਦਾ ਹੁਕਮਨਾਮਾ 22-12-2024

ਜੈਤਸਰੀ ਮਹਲਾ ੯ ॥

ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥

ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥

ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥

ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥

ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥

ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥

ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥

ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

ਵਿਆਖਿਆ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਨਾਨਕ ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥

 

ਨਵਾਂਸ਼ਹਿਰ ਦੀ 21 ਸਾਲਾ ਲੜਕੀ ਦੀ ਕੈਨੇਡਾ ‘ਚ ਮੌ/ਤ

0

ਨਵਾਂਸ਼ਹਿਰ ਦੀ 21 ਸਾਲਾ ਲੜਕੀ ਸੰਗਮ ਦੀ ਕੈਨੇਡਾ ‘ਚ ਮੌਤ

ਨਵਾਂਸ਼ਹਿਰ : ਚੰਗੇ ਭਵਿੱਖ ਦਾ ਸੁਪਨਾ ਲੈ ਕੇ ਵਿਦੇਸ਼ ਗਈ ਇੱਕ ਹੋਰ ਪੰਜਾਬੀ ਲੜਕੀ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਨਵਾਂਸ਼ਹਿਰ ਦੀ ਲੜਕੀ ਦੀ ਕੈਨੇਡਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੰਗਮ (21) ਔੜ ਸ਼ਹਿਰ ਵਜੋਂ ਹੋਈ। ਲੜਕੀ ਇੱਕ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਈ ਸੀ।

MC Elections result: ਪਟਿਆਲਾ- ਫਗਵਾੜਾ ਦੇ ਨਤੀਜੇ ਆਏ ਸਾਹਮਣੇ

ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਆਇਆ ਕਿ ਉਨ੍ਹਾਂ ਦੀ ਲੜਕੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ ਪਰ ਸਭ ਨੇ ਸੋਚਿਆ ਕਿ ਕੋਈ ਫਰਜ਼ੀ ਫੋਨ ਹੈ। ਜਦੋਂ ਇਸ ਸੜਕ ਹਾਦਸੇ ਬਾਰੇ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਸੰਗਮ 1 ਦਸੰਬਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਈ ਸੀ ਅਤੇ 3 ਦਸੰਬਰ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੋ ਹਫ਼ਤਿਆਂ ਬਾਅਦ ਸੰਗਮ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਉਸ ਦੇ ਜੱਦੀ ਪਿੰਡ ਔੜ ਪੰਜਾਬ ਲਿਆਂਦੀ ਗਈ ਅਤੇ ਹੁਣ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

 

MC Elections result: ਪਟਿਆਲਾ- ਫਗਵਾੜਾ ਦੇ ਨਤੀਜੇ ਆਏ ਸਾਹਮਣੇ

0

MC Elections result: ਪਟਿਆਲਾ- ਫਗਵਾੜਾ ਦੇ ਨਤੀਜੇ ਆਏ ਸਾਹਮਣੇ

ਚੰਡੀਗੜ੍ਹ,21 ਦਸੰਬਰ: ਪਟਿਆਲਾ ਅਤੇ ਫਗਵਾੜਾ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪਟਿਆਲਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ। ਜਦੋਂਕਿ ਫਗਵਾੜਾ ਨਗਰ ਨਿਗਮ ‘ਚ ਕਾਂਗਰਸ ਦੀ ਜਿੱਤ ਹੋਈ ਹੈ, ਹੁਣ ਇਹ ਤੈਅ ਹੋ ਗਿਆ ਹੈ ਕਿ ਪਟਿਆਲਾ ਦਾ ਮੇਅਰ ਬਣੇਗਾ। ਫਗਵਾੜਾ ਚ ਕਾਂਗਰਸ ਦਾ ਮੇਅਰ ਬਣਾਇਆ ਜਾਵੇਗਾ।

ਪਟਿਆਲਾ ‘ਚ ‘ਆਪ’ ਨੂੰ ਸਭ ਤੋਂ ਵੱਧ ਸੀਟਾਂ

ਪਟਿਆਲਾ ਵਿੱਚ ਆਮ ਆਦਮੀ ਪਾਰਟੀ ਦੇ 45, ਭਾਜਪਾ ਦੇ 4, ਕਾਂਗਰਸ ਅਤੇ ਅਕਾਲੀ ਦਲ ਦੇ 3-3 ਉਮੀਦਵਾਰ ਜੇਤੂ ਰਹੇ ਹਨ। ਜਦੋਂ ਕਿ ਫਗਵਾੜਾ ਨਗਰ ਨਿਗਮ ਵਿੱਚ ਕਾਂਗਰਸ ਦੇ 22, ਆਮ ਆਦਮੀ ਪਾਰਟੀ ਦੇ 12, ਭਾਜਪਾ ਦੇ 5, ਅਕਾਲੀ ਦਲ ਦੇ 2 ਅਤੇ 3 ਆਜ਼ਾਦ ਉਮੀਦਵਾਰ ਜੇਤੂ ਰਹੇ ਹਨ।

ਹੰਡਿਆਇਆ ‘ਚ ਚੋਣ ਪ੍ਰਕਿਰਿਆ ਦੌਰਾਨ ਹੋਈ ਕੁੱਲ 81.1 ਫੀਸਦੀ ਵੋਟਿੰਗ

ਹੰਡਿਆਇਆ ‘ਚ ਚੋਣ ਪ੍ਰਕਿਰਿਆ ਦੌਰਾਨ ਹੋਈ ਕੁੱਲ 81.1 ਫੀਸਦੀ ਵੋਟਿੰਗ || Punjab news

0

ਹੰਡਿਆਇਆ ‘ਚ ਚੋਣ ਪ੍ਰਕਿਰਿਆ ਦੌਰਾਨ ਹੋਈ ਕੁੱਲ 81.1 ਫੀਸਦੀ ਵੋਟਿੰਗ

ਬਰਨਾਲਾ, 21 ਦਸੰਬਰ: ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਦੱਸਿਆ ਕਿ ਰਿਟਰਨਿੰਗ ਅਫਸਰ ਤਹਿਸੀਲਦਾਰ ਬਰਨਾਲਾ ਰਾਕੇਸ਼ ਗਰਗ ਦੀ ਅਗਵਾਈ ਹੇਠ ਅੱਜ ਨਗਰ ਕਾਉਂਸਿਲ ਹੰਡਿਆਇਆ ਦੇ 12 ਵਾਰਡਾਂ ਦੀ ਚੋਣ ਪ੍ਰਕਿਰਿਆ ਸ਼ਾਂਤੀ ਪੂਰਵਕ ਮੁਕੰਮਲ ਹੋ ਗਈ ਹੈ।

9967 ਵੋਟਰਾਂ ਨੇ ਆਪਣੇ ਮਤਦਾਨ ਦੀ ਕੀਤੀ ਵਰਤੋਂ

ਉਹਨਾਂ ਦੱਸਿਆ ਕਿ ਇਸ ਚੋਣ ਪ੍ਰਕਿਰਿਆ ਵਿੱਚ ‘ਚ 9967 ਵੋਟਰਾਂ ਨੇ ਆਪਣੇ ਮਤਦਾਨ ਦੀ ਵਰਤੋਂ ਕੀਤੀ। ਇਨ੍ਹਾਂ ਵਿੱਚ 5187 ਆਦਮੀ ਵੋਟਰ, 4779 ਮਹਿਲਾ ਵੋਟਰ ਅਤੇ 1 ਤੀਜੇ ਲਿੰਗ ਦੇ ਵੋਟਰ ਸ਼ਾਮਲ ਸਨ। ਉਹਨਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਚੋਣ ਪ੍ਰਕਿਰਿਆ ਦੌਰਾਨ ਸਵੇਰੇ 9 ਵਜੇ ਤੱਕ 17.8 ਫੀਸਦੀ ਵੋਟਾਂ ਪਈਆਂ, ਸਵੇਰੇ 11 ਵਜੇ ਤੱਕ 39.9 ਫੀਸਦੀ ਵੋਟਾਂ ਪਈਆਂ, ਦੁਪਹਿਰ 1 ਵਜੇ ਤੱਕ 60.8 ਫੀਸਦੀ ਵੋਟਾਂ ਪਈਆਂ, ਸ਼ਾਮ 3 ਵਜੇ ਤੱਕ 75.3 ਫੀਸਦੀ ਵੋਟਾਂ ਪਈਆਂ ਅਤੇ ਸ਼ਾਮ 4 ਵਜੇ ਤੱਕ ਕੁੱਲ 81.1 ਫੀਸਦੀ ਵੋਟਾਂ ਪਈਆਂ। ਉਹਨਾਂ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਪਹਿਲਾਂ ਤੋਂ ਹੀ ਪੁਖਤਾ ਪ੍ਰਬੰਧ ਕਰ ਲਏ ਗਏ ਸਨ।

ਨਗਰ ਨਿਗਮ ਚੋਣਾਂ 2024: ਭਾਰਤ ਭੂਸ਼ਣ ਆਸ਼ੂ ਦੀ ਪਤਨੀ ਨੂੰ ‘ਆਪ’ ਉਮੀਦਵਾਰ ਨੇ ਹਰਾਇਆ