Home Blog Page 1280

ਨੂੰਹ ਪੁੱਤ ਤੋਂ ਪਰੇਸ਼ਾਨ ਹੋ ਕੇ ਮਾਂ ਨੇ ਚੁੱਕਿਆ ਖੌਫ਼ਨਾਕ ਕਦਮ , ਕੀਤੀ ਖੁਦਕੁਸ਼ੀ || Latest Update

0
Being upset with her son-in-law, the mother took a terrible step, committed suicide

ਨੂੰਹ ਪੁੱਤ ਤੋਂ ਪਰੇਸ਼ਾਨ ਹੋ ਕੇ ਮਾਂ ਨੇ ਚੁੱਕਿਆ ਖੌਫ਼ਨਾਕ ਕਦਮ , ਕੀਤੀ ਖੁਦਕੁਸ਼ੀ

ਕੁਝ ਦਿਨ ਪਹਿਲਾਂ ਨੂੰਹ ਪੁੱਤ ਤੋਂ ਦੁਖੀ ਹੋ ਮਾਂ ਨੇ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਸੀ | ਜਿਸ ਤੋਂ ਬਾਅਦ ਆਖਿਰ ਉਸ ਮਾਂ ਨੇ ਅੱਜ 12 ਵੇ ਦਿਨ ਦਮ ਤੋੜ ਦਿੱਤਾ ਹੈ । ਪੁਲਿਸ ਤਫਤੀਸ਼ੀ ਅਫਸਰ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਵੀਰ ਕੌਰ ਪਤਨੀ ਚਰਨਜੀਤ ਸਿੰਘ ਵਾਸੀ ਪਿੰਡ ਨੂਰਪੁਰ ਜਨੂਹਾ ਵਲੋਂ ਆਪਣੀ ਘਰੇਲੂ ਜ਼ਮੀਨ ਹਿੱਸਾ ਵੇਚ ਦਿੱਤਾ ਸੀ। ਹੁਣ  ਨੂੰਹ ਪੁੱਤ ਵਲੋਂ ਆਪਣੇ ਹਿੱਸੇ ਦੇ ਪੈਸੇ ਲੈ ਲੈਣ ਦੇ ਬਾਵਜੂਦ ਵੀ ਸਾਰੇ ਪੈਸੇ ਹੜੱਪਣਾ ਚਾਹੁੰਦੇ ਸਨ।

ਪੈਸਿਆਂ ਦੀ ਮੰਗ ਨੂੰ ਲੈਕੇ ਕੀਤੀ ਜਾਂਦੀ ਸੀ ਕੁੱਟਮਾਰ

ਅਕਸਰ ਪੈਸਿਆਂ ਦੀ ਮੰਗ ਨੂੰ ਲੈਕੇ ਮ੍ਰਿਤਕਾਂ ਦੀ ਕੁੱਟਮਾਰ ਕੀਤੀ ਜਾਂਦੀ ਸੀ । ਬੀਤੀ 7 ਅਗਸਤ ਨੂੰ ਵੀ ਮ੍ਰਿਤਕਾਂ ਦੇ ਨੂੰਹ ਪੁੱਤ ਵਲੋਂ ਇਸੇ ਗੱਲ ਨੂੰ ਲੈ ਕੇ ਕੁੱਟਮਾਰ ਕੀਤੀ ਗਈ ਜਿਸ ਤੋਂ ਬਾਅਦ ਮ੍ਰਿਤਕਾਂ ਨੇ ਆਪਣੀ ਧੀ ਤੇ ਭਰਜਾਈ ਨੂੰ ਝਗੜਾ ਨਿਬੇੜਨ ਲਈ ਘਰ ਬੁਲਾ ਲਿਆ । ਆਪਸੀ ਗੱਲਬਾਤ ਦੌਰਾਨ ਵੀ ਨੂੰਹ ਪੁੱਤ ਨੇ ਮ੍ਰਿਤਕਾਂ ਦੀ ਕੁੱਟਮਾਰ ਕਰ ਦਿੱਤੀ ਰਿਸ਼ਤੇਦਾਰਾ ਵਿੱਚ ਹੋਈ ਕੁੱਟਮਾਰ ਦੀ ਬੇਜ਼ਤੀ ਨਾ ਸਹਾਰਦੇ ਹੋਏ ਜਸਵੀਰ ਕੌਰ ਨੇ ਪੱਖੇ ਨਾਲ ਫਾਹਾ ਲਗਾ ਲਿਆ।

ਇਹ ਵੀ ਪੜ੍ਹੋ : ਕੰਗਣਾ ਦੀ ਫਿਲਮ ‘ਐਮਰਜੰਸੀ’ ‘ਤੇ ਹੋਇਆ ਵਿਵਾਦ , MP ਸਰਬਜੀਤ ਸਿੰਘ ਖਾਲਸਾ ਨੇ ਪ੍ਰਗਟਾਇਆ ਸਖ਼ਤ ਇਤਰਾਜ਼

ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਸ਼ੁਰੂ

ਘਰ ਵਿੱਚ ਰਿਸ਼ਤੇਦਾਰ ਤੇ ਪਰਿਵਾਰਕ ਮੈਂਬਰਾ ਮੌਜੂਦ ਹੋਣ ਕਾਰਨ ਉਸਨੂੰ ਦੇਖ਼ ਲਿਆ ਗਿਆ ਤੇ ਤੁਰੰਤ ਫੰਦੇ ਤੋਂ ਉਤਾਰ ਲਿਆ ਗਿਆ ਤੇ ਹਸਪਤਾਲ ਲਿਜਾਇਆ ਗਿਆ। ਉਸ ਦਿਨ ਤੋਂ ਮ੍ਰਿਤਕਾ ਵੈਂਟੀਲੇਟਰ ’ਤੇ ਆਪਣੀ ਜ਼ਿੰਦਗੀ ਤੇ ਮੌਤ ਦਰਮਿਆਨ ਸੰਘਰਸ਼ ਕਰ ਰਹੀ ਸੀ । ਪਰਿਵਾਰ ਵਲੋਂ ਭਾਵੇਂ ਸਭ ਕੁੱਝ ਵੇਚ ਵੱਟ ਕੇ ਉਸਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਗਈ।ਪਰ ਮੰਗਲਵਾਰ ਨੂੰ 12 ਵੇ ਦਿਨ ਉਹ ਜ਼ਿੰਦਗੀ ਦੀ ਜੰਗ ਹਾਰ ਗਈ ਤੇ ਡਾਕਟਰਾਂ ਵਲੋਂ ਉਸਨੂੰ ਮ੍ਰਿਤਕਾਂ ਐਲਾਨ ਦਿੱਤਾ ਗਿਆ । ਤਫਤੀਸ਼ੀ ਅਫਸਰ ਕੁਲਦੀਪ ਸਿੰਘ ਵਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਮ੍ਰਿਤਕਾਂ ਦੀ ਨੂੰਹ ਕਾਜਲ ਤੇ ਪੁੱਤ ਰਵੀ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ ।

 

 

 

 

ਕੰਗਣਾ ਦੀ ਫਿਲਮ ‘ਐਮਰਜੰਸੀ’ ‘ਤੇ ਹੋਇਆ ਵਿਵਾਦ , MP ਸਰਬਜੀਤ ਸਿੰਘ ਖਾਲਸਾ ਨੇ ਪ੍ਰਗਟਾਇਆ ਸਖ਼ਤ ਇਤਰਾਜ਼ || Punjab Update

0
Controversy over Kangana's film 'Emergency', MP Sarabjit Singh Khalsa expressed strong objection

ਕੰਗਣਾ ਦੀ ਫਿਲਮ ‘ਐਮਰਜੰਸੀ’ ‘ਤੇ ਹੋਇਆ ਵਿਵਾਦ , MP ਸਰਬਜੀਤ ਸਿੰਘ ਖਾਲਸਾ ਨੇ ਪ੍ਰਗਟਾਇਆ ਸਖ਼ਤ ਇਤਰਾਜ਼

ਮਸ਼ਹੂਰ ਅਦਾਕਾਰਾ ਅਤੇ MP ਕੰਗਣਾ ਰਣੌਤ ਦੀ ਨਵੀਂ ਫਿਲਮ ‘ਐਮਰਜੈਂਸੀ’ ਵਿਵਾਦਾਂ ਵਿਚ ਘਿਰ ਗਈ ਹੈ। ਫਰੀਦਕੋਟ ਤੋਂ MP ਸਰਬਜੀਤ ਸਿੰਘ ਖਾਲਸਾ ਨੇ ਇਸ ‘ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

ਫਿਲਮ ਵਿਚ ਸਿੱਖਾਂ ਨੂੰ ਗਲਤ ਢੰਗ ਨਾਲ ਕੀਤਾ ਗਿਆ ਪੇਸ਼

MP ਭਾਈ ਸਰਬਜੀਤ ਸਿੰਘ ਖਾਲਸਾ ਮਲੋਆ ਨੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਕਿ ਫਿਲਮ ਵਿਚ ਸਿੱਖਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਸਮਾਜ ਅੰਦਰ ਅਮਨ-ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਹੈ। ਜੇਕਰ ਇਸ ਫਿਲਮ ਅੰਦਰ ਸਿੱਖਾਂ ਨੂੰ ਵੱਖਵਾਦੀ ਜਾਂ ਦਹਿਸ਼ਤਗਰਦ ਵਜੋਂ ਫਿਲਮਾਇਆ ਗਿਆ ਹੈ ਤਾਂ ਇਹ ਇਕ ਗਹਿਰੀ ਸਾਜ਼ਿਸ਼ ਹੈ। ਸਿੱਖਾਂ ਪ੍ਰਤੀ ਹੋਰਨਾਂ ਕੌਮਾਂ ਅੰਦਰ ਨਫਰਤ ਪੈਦਾ ਕਰਨ ਲਈ ਇਹ ਫਿਲਮ ਇਕ ਮਨੋਵਿਗਿਆਨਕ ਹਮਲਾ ਹੈ ਜਿਸ ਉੱਪਰ ਸਰਕਾਰ ਨੂੰ ਅਗਾਊਂ ਨੋਟਿਸ ਲੈਂਦਿਆਂ ਰੋਕ ਲਗਾਉਣੀ ਚਾਹੀਦੀ ਹੈ।

ਫਿਲਮ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦਾ ਕਰੇਗੀ ਕੰਮ

MP ਭਾਈ ਖਾਲਸਾ ਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਉੱਪਰ ਨਫਰਤੀ ਹਮਲੇ ਹੋਣ ਦੀਆਂ ਖਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਅਜਿਹੇ ਵਿਚ ਇਹ ਫਿਲਮ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਇਸ ਦੇਸ਼ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਜਿਨ੍ਹਾਂ ਨੂੰ ਫਿਲਮਾਂ ਰਾਹੀਂ ਪੂਰੀ ਤਰ੍ਹਾਂ ਉਜਾਗਰ ਨਹੀਂ ਕੀਤਾ ਗਿਆ ਪ੍ਰੰਤੂ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਅੰਦਰ ਭਾਈਚਾਰਕ ਸਾਂਝ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਤਰਾਜਯੋਗ ਫਿਲਮਾਂ ਜਾਂ ਗੀਤਾਂ ਉੱਪਰ ਪਾਬੰਦੀ ਲੱਗਣੀ ਚਾਹੀਦੀ ਹੈ। ਉਨ੍ਹਾਂ ਸਮਾਜ ਅੰਦਰ ਸਦਭਾਵਨਾ ਤੇ ਸ਼ਾਂਤੀ ਕਾਇਮ ਰੱਖਣ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਸਮਾਜ ਵਿਰੋਧੀ ਕਾਰਵਾਈਆਂ ਰੋਕਣ ਲਈ ਹਮੇਸ਼ਾ ਦ੍ਰਿੜ੍ਹ ਹਨ।

ਇਹ ਵੀ ਪੜ੍ਹੋ : ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ, ਮ੍ਰਿਤਕਾ ਦੇ ਪਰਿਵਾਰ ਨੇ ਸਹੁਰਿਆਂ ‘ਤੇ ਲਗਾਏ ਇਲਜ਼ਾਮ

ਦਰਅਸਲ , ਇਸ ਫਿਲਮ ਵਿੱਚ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਵੀ ਪ੍ਰਦਰਸ਼ਿਤ ਕੀਤਾ ਗਿਆ ਹੈ, ਜਿਸਨੂੰ ਖਾਲਿਸਤਾਨੀ ਸਮਰਥਕਾਂ ਦੁਆਰਾ ਸੰਤ ਮੰਨਿਆ ਜਾਂਦਾ ਹੈ ਭਾਵੇਂ ਕਿ ਭਾਰਤ ਸਰਕਾਰ ਨੇ ਉਸਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਫਿਲਮ ਬਲਿਊ ਸਟਾਰ ਓਪਰੇਸ਼ਨ ਦੇ ਆਲੇ-ਦੁਆਲੇ ਵੀ ਘੁੰਮਦੀ ਹੈ, ਜੋ ਭਿੰਡਰਾਂਵਾਲਾ ਨੂੰ ਖਤਮ ਕਰਨ ਲਈ ਸ਼ੁਰੂ ਕੀਤਾ ਗਿਆ ਸੀ।

 

 

 

 

 

 

 

ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ, ਮ੍ਰਿਤਕਾ ਦੇ ਪਰਿਵਾਰ ਨੇ ਸਹੁਰਿਆਂ ‘ਤੇ ਲਗਾਏ ਇਲਜ਼ਾਮ || News of Punjab

0
The married man died under suspicious circumstances, the family of the deceased accused the in-laws

ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ, ਮ੍ਰਿਤਕਾ ਦੇ ਪਰਿਵਾਰ ਨੇ ਸਹੁਰਿਆਂ ‘ਤੇ ਲਗਾਏ ਇਲਜ਼ਾਮ

ਫਤਿਹਗੜ੍ਹ ਸਾਹਿਬ ਦੇ ਪਿੰਡ ਨਬੀਪੁਰ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਇਕ ਵਿਆਹੁਤਾ ਮਹਿਲਾ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ | ਮਹਿਲਾ ਦਾ ਵਿਆਹ ਕਰੀਬ ਡੇਢ ਸਾਲ ਪਹਿਲਾਂ ਹੀ ਹੋਇਆ ਸੀ। ਮ੍ਰਿਤਕਾ ਦੀ ਪਛਾਣ ਗਗਨਦੀਪ ਕੌਰ (34) ਵਾਸੀ ਕੰਮਾ ਵਜੋਂ ਹੋਈ ਹੈ | ਮੌਤ ਤੋਂ ਬਾਅਦ ਗਗਨਦੀਪ ਦੇ ਮਾਪਿਆਂ ਨੇ ਸਹੁਰਿਆਂ ‘ਤੇ ਸ਼ੱਕ ਜਤਾਇਆ ਹੈ। ਜਿਸ ‘ਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ। ਪੋਸਟ ਮਾਰਟਮ ਦੀ ਰਿਪੋਰਟ ਵਿੱਚ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੋਸਟਮਾਰਟਮ ਕਰਵਾਉਣ ਦੀ ਮੰਗ

ਗਗਨਦੀਪ ਦੇ ਪਿਤਾ ਮੰਗਲ ਦਾਸ ਨੇ ਦੱਸਿਆ ਕਿ ਉਨ੍ਹਾਂ ਦੇ ਜਵਾਈ ਨੇ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਸਹੁਰਿਆਂ ਦਾ ਕਹਿਣਾ ਹੈ ਕਿ ਗਗਨਦੀਪ ਸਵੇਰੇ ਨਹਾਉਣ ਲਈ ਬਾਥਰੂਮ ਗਈ ਸੀ। ਜਦੋਂ ਬਾਥਰੂਮ ਦੇ ਅੰਦਰੋਂ ਡਿੱਗਣ ਦੀ ਆਵਾਜ਼ ਆਈ ਤਾਂ ਸਹੁਰੇ ਵਾਲੇ ਗਗਨਦੀਪ ਨੂੰ ਚੁੱਕ ਕੇ ਸਿੱਧਾ ਹਸਪਤਾਲ ਲੈ ਗਏ। ਉਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੰਗਲ ਦਾਸ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਸ਼ੱਕ ਸੀ। ਉਹ ਜਾਣਨਾ ਚਾਹੁੰਦਾ ਹੈ ਕਿ ਉਸ ਦੀ ਧੀ ਦੀ ਮੌਤ ਕਿਵੇਂ ਹੋਈ। ਜਿਸ ਕਾਰਨ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ : ਕੋਲਕਾਤਾ ਡਾਕਟਰ ਮਾਮਲਾ : SC ਨੇ ਡਾਕਟਰਾਂ ਦੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ

ਸਿਵਲ ਸੁਰੱਖਿਆ ਕੋਡ ਦੀ ਧਾਰਾ 194 ਤਹਿਤ ਕੀਤੀ ਗਈ ਕਾਰਵਾਈ

ਇਸ ਮਾਮਲੇ ਦੀ ਜਾਂਚ ਕਰ ਰਹੇ ਨਬੀਪੁਰ ਚੌਕੀ ਦੇ ਇੰਚਾਰਜ ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਇਕ ਮਹਿਲਾ ਨੂੰ ਮ੍ਰਿਤਕ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਹੈ। ਇਸ ਤੋਂ ਬਾਅਦ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੂੰ ਵੀ ਬੁਲਾਇਆ ਗਿਆ। ਪਿਤਾ ਮੰਗਲ ਦਾਸ ਨੇ ਸ਼ੱਕ ਪ੍ਰਗਟ ਕੀਤਾ ਤਾਂ ਉਨ੍ਹਾਂ ਦੀ ਮੰਗ ‘ਤੇ ਪੋਸਟਮਾਰਟਮ ਕਰਵਾਇਆ ਗਿਆ। ਪੋਸਟਮਾਰਟਮ ਰਿਪੋਰਟ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਅਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮੰਗਲ ਦਾਸ ਦੇ ਬਿਆਨ ਦਰਜ ਕਰਕੇ ਭਾਰਤੀ ਸਿਵਲ ਸੁਰੱਖਿਆ ਕੋਡ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਗਈ ਹੈ।

 

 

 

 

 

 

 

 

 

 

 

 

 

 

 

 

 

ਕੋਲਕਾਤਾ ਡਾਕਟਰ ਰੇ.ਪ-ਕ.ਤਲ ਮਾਮਲੇ ‘ਚ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

0

ਕੋਲਕਾਤਾ ਡਾਕਟਰ ਰੇ.ਪ-ਕ.ਤਲ ਮਾਮਲੇ ‘ਚ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

ਕੋਲਕਾਤਾ ਰੇਪ ਮਾਮਲੇ ‘ਚ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ਦੀ ਸੁਣਵਾਈ CJI ਡੀਵਾਈ ਚੰਦਰਚੂੜ ਦੀ ਬੈਂਚ ਵੱਲੋਂ ਕੀਤੀ ਗਈ। ਮਾਮਲੇ ‘ਚ ਸੁਪਰੀਮ ਕੋਰਟ ਨੇ ਖੁਦ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਅੱਜ ਆਰੋਪੀ ਸੰਜੇ ਰਾਏ ਦਾ ਪੋਲੀਗ੍ਰਾਫੀ ਟੈਸਟ ਹੋਵੇਗਾ। ਅਦਾਲਤ ਨੇ ਇਸ ਲਈ ਸੀਬੀਆਈ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਕੋਲਕਾਤਾ ‘ਚ ਇਕ ਟ੍ਰੇਨੀ ਡਾਕਟਰ ਨਾਲ ਰੇਪ ਅਤੇ ਹੱਤਿਆ ਨੂੰ ਲੈ ਕੇ ਗੁੱਸਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜਿੱਥੇ ਡਾਕਟਰ ਲਗਾਤਾਰ ਆਪਣੀ ਸੁਰੱਖਿਆ ਦੀ ਮੰਗ ਕਰ ਰਹੇ ਹਨ, ਉੱਥੇ ਹੀ ਪੀੜਤ ਨੂੰ ਇਨਸਾਫ਼ ਦਿਵਾਉਣ ਲਈ ਵੀ ਆਵਾਜ਼ ਉਠਾਈ ਜਾ ਰਹੀ ਹੈ। ਇਸੇ ਦੌਰਾਨ ਡਾਕਟਰ ਦੀ ਬੇਰਹਿਮੀ ਅਤੇ ਹੱਤਿਆ ਦੇ ਮਾਮਲੇ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਵੱਡੀ ਸੁਣਵਾਈ ਹੋ ਰਹੀ ਹੈ।

ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਖ਼ੁਦ ਲਿਆ ਨੋਟਿਸ

ਇਸ ਮਾਮਲੇ ਵਿੱਚ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਖ਼ੁਦ ਨੋਟਿਸ ਲਿਆ ਹੈ ਅਤੇ ਇਸ ਮਾਮਲੇ ਨੂੰ ਅੱਜ ਸੂਚੀ ਵਿੱਚ ਸਭ ਤੋਂ ਉੱਪਰ ਰੱਖਿਆ ਗਿਆ ਹੈ। ਸੀਜੇਆਈ ਤੋਂ ਇਲਾਵਾ ਸੁਪਰੀਮ ਕੋਰਟ ਦੇ ਬੈਂਚ ਵਿੱਚ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਸ਼ਾਮਲ ਹਨ।

ਬੰਗਾਲ ਡਾਕਟਰਜ਼ ਐਸੋਸੀਏਸ਼ਨ ਸਮੇਤ ਹੋਰ ਪਟੀਸ਼ਨਰਾਂ ਦੇ ਵਕੀਲ ਵੀ ਹੋਏ ਪੇਸ਼

ਸੀਬੀਆਈ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਸੁਪਰੀਮ ਕੋਰਟ ਵਿੱਚ ਪੇਸ਼ ਹੋਏ। ਇਸ ਦੇ ਨਾਲ ਹੀ ਬੰਗਾਲ ਡਾਕਟਰਜ਼ ਐਸੋਸੀਏਸ਼ਨ ਸਮੇਤ ਹੋਰ ਪਟੀਸ਼ਨਰਾਂ ਦੇ ਵਕੀਲ ਵੀ ਪੇਸ਼ ਹੋਏ। ਸੁਣਵਾਈ ਦੌਰਾਨ ਸਾਲਿਸਟਰ ਜਨਰਲ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਉਹ ਇਸ ਮਾਮਲੇ ‘ਚ ਸੁਪਰੀਮ ਕੋਰਟ ਦੀ ਮਦਦ ਕਰਨਗੇ।

ਸੀਜੇਆਈ ਨੇ ਕਿਹਾ ਕਿ ਅਸੀਂ ਇਹ ਖੁਦ ਨੋਟਿਸ ਲਿਆ ਹੈ ਕਿਉਂਕਿ ਇਹ ਸਿਰਫ ਕੋਲਕਾਤਾ ਦਾ ਭਿਆਨਕ ਮਾਮਲਾ ਨਹੀਂ ਹੈ, ਸਗੋਂ ਇਹ ਦੇਸ਼ ਵਿੱਚ ਡਾਕਟਰਾਂ ਦੀ ਸੁਰੱਖਿਆ ਦਾ ਮੁੱਦਾ ਹੈ। ਖਾਸ ਤੌਰ ‘ਤੇ ਮਹਿਲਾ ਡਾਕਟਰਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਕੰਮ ਦੇ ਘੰਟਿਆਂ ਦਾ ਮੁੱਦਾ ਹੈ।

ਪੰਜਾਬ ‘ਚ ਅੱਜ ਫਿਰ ਤੋਂ ਬਦਲੇਗਾ ਮੌਸਮ ,2 ਦਿਨਾਂ ਲਈ ਯੈਲੋ ਅਲਰਟ ਹੋਇਆ ਜਾਰੀ || Weather News

ਸੁਪਰੀਮ ਕੋਰਟ ਨੇ ਕਿਹਾ ਕਿ ਨ ਇਸ ਗੱਲ ‘ਤੇ ਰਾਸ਼ਟਰੀ ਸਹਿਮਤੀ ਹੋਣੀ ਚਾਹੀਦੀ ਹੈ ਕਿ ਔਰਤਾਂ ਦੀ ਸੁਰੱਖਿਆ ਹੋਵੇ, ਉਨ੍ਹਾਂ ਨੂੰ ਸੰਵਿਧਾਨ ‘ਚ ਬਰਾਬਰਤਾ ਮਿਲੀ ਹੈ। ਇਹ ਸਿਰਫ਼ ਇਸ ਲਈ ਨਹੀਂ ਹੈ ਕਿਉਂਕਿ ਰੇਪ ਦਾ ਮੁੱਦਾ ਹੈ। ਇਹ ਬਹੁਤ ਚਿੰਤਾਜਨਕ ਹੈ ਅਤੇ ਪੀੜਤਾ ਦਾ ਨਾਮ ਸਾਰੇ ਮੀਡੀਆ ਵਿੱਚ ਹੈ। ਤਸਵੀਰਾਂ ਦਿਖਾਈਆਂ ਗਈਆਂ, ਇਹ ਚਿੰਤਾਜਨਕ ਹੈ। ਸਾਡਾ ਫੈਸਲਾ ਹੈ ਕਿ ਰੇਪ ਪੀੜਤਾ ਦਾ ਨਾਂ ਤੱਕ ਵੀ ਜਨਤਕ ਨਹੀਂ ਹੋਣਾ ਚਾਹੀਦਾ ਅਤੇ ਇੱਥੋਂ ਤੱਕ ਕਿ ਉਸ ਦੀਆਂ ਤਸਵੀਰਾਂ ਵੀ ਇੱਥੇ ਦਿਖਾ ਦਿੱਤੀਆਂ ਗਈਆਂ।

ਸੀਜੇਆਈ ਨੇ ਪੱਛਮੀ ਬੰਗਾਲ ਦੀ ਤਰਫੋਂ ਪੇਸ਼ ਹੋਏ ਕਪਿਲ ਸਿੱਬਲ ਨੂੰ ਕੁਝ ਸਵਾਲ ਪੁੱਛੇ ਹਨ। ਸਿੱਬਲ ਨੇ ਦੱਸਿਆ ਕਿ ਇਹ ਕਤਲ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰੇ ਤੱਥ ਸਪੱਸ਼ਟ ਕਰ ਦੇਵਾਂਗਾ। ਸੀਜੇਆਈ ਨੇ ਕਿਹਾ ਕਿ ਐਫਆਈਆਰ ਵਿੱਚ ਕਤਲ ਸਪੱਸ਼ਟ ਨਹੀਂ ਹੈ। ਸਿੱਬਲ ਨੇ ਕਿਹਾ ਕਿ ਨਹੀਂ, ਅਜਿਹਾ ਨਹੀਂ ਹੈ। ਸੀਜੇਆਈ ਨੇ ਕਿਹਾ ਕਿ ਇੰਨਾ ਭਿਆਨਕ ਅਪਰਾਧ ਹੋਇਆ ਅਤੇ ਅਪਰਾਧ ਦੇ ਸਥਾਨ ਨੂੰ ਸੁਰੱਖਿਅਤ ਨਹੀਂ ਰੱਖਿਆ ਗਿਆ। ਪੁਲਿਸ ਕੀ ਕਰ ਰਹੀ ਸੀ?

ਰਾਸ਼ਟਰੀ ਟਾਸਕ ਫੋਰਸ ਦਾ ਗਠਨ

ਐਸਜੀ ਨੇ ਕਿਹਾ ਕਿ ਸੈਕਸੁਅਲ ਪਰਵਟ ਪੂਰੀ ਤਰ੍ਹਾਂ ਨਾਲ ਜਾਨਵਰਾਂ ਵਰਗਾ ਸੀ ਅਤੇ ਪੁਲਿਸ ਫੇਲ੍ਹ ਹੋ ਗਈ ਸੀ। ਸੀਜੇਆਈ ਨੇ ਕਿਹਾ ਕਿ ਅਸੀਂ ਸੀਬੀਆਈ ਤੋਂ ਸਟੇਟਸ ਰਿਪੋਰਟ ਤਲਬ ਕਰਦੇ ਹਾਂ ਅਤੇ ਇੱਕ ਰਾਸ਼ਟਰੀ ਟਾਸਕ ਫੋਰਸ ਦਾ ਗਠਨ ਕੀਤਾ ਜਾਵੇ, ਜੋ ਦੇਸ਼ ਭਰ ਵਿੱਚ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਆਪਣੇ ਸੁਝਾਅ ਦੇਵੇਗੀ। ਅਸੀਂ ਪੂਰੇ ਮਾਮਲੇ ਦੀ ਨਿਗਰਾਨੀ ਕਰਾਂਗੇ।

ਇਹ ਵੀ ਪੜ੍ਹੋ ਪੁਲਿਸ ਨੇ ਗੈਂਗਸਟਰ ਸਾਗਰ ਨਿਊਟਨ ਨੂੰ ਕੀਤਾ ਗ੍ਰਿਫਤਾਰ ॥ Latest News

ਇਸ ਮਾਮਲੇ ਨੂੰ ਲੈ ਕੇ ਕਾਨੂੰਨੀ ਅਤੇ ਸਿਆਸੀ ਘਮਾਸਾਨ ਦੇ ਨਾਲ-ਨਾਲ ਵਿਰੋਧ ਪ੍ਰਦਰਸ਼ਨ ਵੀ ਹੋ ਰਹੇ ਹਨ। ਕੋਲਕਾਤਾ ‘ਚ ਪੀੜਤਾ ਦੇ ਬਚਪਨ ਦੇ ਦੋਸਤ ਨੇ ਕਾਲਾ ਰਿਬਨ ਬੰਨ੍ਹ ਕੇ ਆਪਣਾ ਰੋਸ ਪ੍ਰਗਟ ਕੀਤਾ ਹੈ, ਉਥੇ ਹੀ ਕੋਲਕਾਤਾ ਦੇ

ਬੰਗਾਲ ਸਰਕਾਰ ਨੇ ਕੀਤਾ SIT ਦਾ ਗਠਨ

ਇੱਧਰ, ਪੱਛਮੀ ਬੰਗਾਲ ਸਰਕਾਰ ਨੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਲਈ ਆਈਪੀਐਸ ਡਾਕਟਰ ਪ੍ਰਣਵ ਕੁਮਾਰ ਦੀ ਅਗਵਾਈ ਵਿੱਚ ਇੱਕ ਐਸਆਈਟੀ ਦਾ ਗਠਨ ਕੀਤਾ ਹੈ। ਸਾਬਕਾ ਪ੍ਰਿੰਸੀਪਲ ਡਾਕਟਰ ਸੰਦੀਪ ਘੋਸ਼ ‘ਤੇ ਦੋਸ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਇਸ ਦਾ ਗਠਨ ਕੀਤਾ ਗਿਆ ਸੀ। ਮੁਰਸ਼ਿਦਾਬਾਦ ਰੇਂਜ ਦੇ ਡੀਆਈਜੀ ਵਕਾਰ ਰਜ਼ਾ, ਸੀਆਈਡੀ ਦੇ ਡੀਆਈਜੀ ਸੋਮਾ ਦਾਸ ਮਿੱਤਰਾ ਅਤੇ ਕੋਲਕਾਤਾ ਪੁਲਿਸ ਦੀ ਡੀਸੀਪੀ ਇੰਦਰਾ ਮੁਖਰਜੀ ਵੀ ਟੀਮ ਵਿੱਚ ਸ਼ਾਮਲ ਹੋਣਗੇ।

ਕੋਲਕਾਤਾ ਡਾਕਟਰ ਮਾਮਲਾ : SC ਨੇ ਡਾਕਟਰਾਂ ਦੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ || Latest Update

0
Kolkata doctor case: SC formed a task force for the protection of doctors

ਕੋਲਕਾਤਾ ਡਾਕਟਰ ਮਾਮਲਾ : SC ਨੇ ਡਾਕਟਰਾਂ ਦੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ

ਕੋਲਕਾਤਾ ‘ਚ ਡਾਕਟਰ ਨਾਲ ਹੋਈ ਦਰਿੰਦਗੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋਈ ਹੈ। ਸੁਪਰੀਮ ਕੋਰਟ ਨੇ ਜੂਨੀਅਰ ਡਾਕਟਰ ਦੇ ਮਾਮਲੇ ਅਤੇ ਹਸਪਤਾਲ ਵਿੱਚ ਭੰਨਤੋੜ ਦੇ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਵਿੱਚ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਸ਼ਾਮਲ ਸਨ।

ਕਈ ਹੋਰ ਡਾਕਟਰਾਂ ਦੇ ਨਾਂ ਸ਼ਾਮਲ

ਬੈਂਚ ਨੇ ਇਸ ਮਾਮਲੇ ‘ਚ ਪੀੜਤ ਦੀ ਪਛਾਣ ਸਾਹਮਣੇ ਆਉਣ ‘ਤੇ ਚਿੰਤਾ ਪ੍ਰਗਟਾਈ ਹੈ। ਇਸ ਤੋਂ ਇਲਾਵਾ ਪੁਲਿਸ ਜਾਂਚ ਤੋਂ ਲੈ ਕੇ ਆਰਜੀ ਕਾਰ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਸੰਦੀਪ ਘੋਸ਼ ਦੀ ਇਸ ਮਾਮਲੇ ਵਿੱਚ ਭੂਮਿਕਾ ਤੱਕ ਹਰ ਚੀਜ਼ ‘ਤੇ ਸਵਾਲ ਉਠਾਏ ਗਏ ਹਨ। ਅਦਾਲਤ ਨੇ ਇਸ ਮਾਮਲੇ ਵਿੱਚ ਅੱਠ ਮੈਂਬਰੀ ਟਾਸਕ ਫੋਰਸ ਬਣਾਉਣ ਦਾ ਫੈਸਲਾ ਕੀਤਾ ਹੈ। ਏਮਜ਼ ਦੇ ਨਿਰਦੇਸ਼ਕ ਡਾਕਟਰ ਐਮ ਸ੍ਰੀਨਿਵਾਸਨ ਤੋਂ ਇਲਾਵਾ ਇਸ ਵਿੱਚ ਕਈ ਹੋਰ ਡਾਕਟਰਾਂ ਦੇ ਨਾਂ ਸ਼ਾਮਲ ਸਨ।

ਮਹਿਲਾਵਾਂ ਨੂੰ ਸੁਰੱਖਿਆ ਤੋਂ ਰੱਖਿਆ ਜਾ ਰਿਹਾ ਵਾਂਝਾ

ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ ਕਿ ਇਹ ਸਿਰਫ਼ ਕਤਲ ਦਾ ਮਾਮਲਾ ਨਹੀਂ ਹੈ। ਅਸੀਂ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ। ਬੈਂਚ ਨੇ ਕਿਹਾ ਕਿ ਮਹਿਲਾਵਾਂ ਨੂੰ ਸੁਰੱਖਿਆ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਬੈਂਚ ਨੇ ਪੁੱਛਿਆ ਕਿ ਅਜਿਹੇ ਹਾਲਾਤ ਵਿੱਚ ਡਾਕਟਰ ਕਿਵੇਂ ਕੰਮ ਕਰਨਗੇ। ਅਸੀਂ ਦੇਖਿਆ ਹੈ ਕਿ ਕਈ ਥਾਵਾਂ ‘ਤੇ ਉਨ੍ਹਾਂ ਲਈ ਆਰਾਮ ਕਰਨ ਲਈ ਕਮਰੇ ਵੀ ਨਹੀਂ ਹਨ।

ਸੁਪਰੀਮ ਕੋਰਟ ਨੇ ਕਿਹਾ, “ਜੇਕਰ ਮਹਿਲਾਵਾਂ ਕੰਮ ‘ਤੇ ਜਾਣ ਦੇ ਯੋਗ ਨਹੀਂ ਹਨ ਅਤੇ ਕੰਮ ਕਰਨ ਦੀਆਂ ਸਥਿਤੀਆਂ ਸੁਰੱਖਿਅਤ ਨਹੀਂ ਹਨ ਤਾਂ ਅਸੀਂ ਉਨ੍ਹਾਂ ਨੂੰ ਬਰਾਬਰੀ ਤੋਂ ਇਨਕਾਰ ਕਰ ਰਹੇ ਹਾਂ। ਜ਼ਿਆਦਾਤਰ ਨੌਜਵਾਨ ਡਾਕਟਰ 36 ਘੰਟੇ ਕੰਮ ਕਰਦੇ ਹਨ। ਸਾਨੂੰ ਕੰਮ ਕਰਨ ਲਈ ਸੁਰੱਖਿਅਤ ਸਥਿਤੀਆਂ ਨੂੰ ਯਕੀਨੀ ਬਣਾਉਣ ਲਈ ਇੱਕ ਰਾਸ਼ਟਰੀ ਪ੍ਰੋਟੋਕੋਲ ਬਣਾਉਣ ਦੀ ਜ਼ਰੂਰਤ ਹੈ।”

ਪੀੜਤਾ ਦੀ ਪਛਾਣ ਜ਼ਾਹਰ ਕਰਨ ‘ਤੇ ਵੀ ਜਤਾਈ ਨਾਰਾਜ਼ਗੀ

ਸੁਪਰੀਮ ਕੋਰਟ ਨੇ ਪੀੜਤਾ ਦੀ ਪਛਾਣ ਜ਼ਾਹਰ ਕਰਨ ‘ਤੇ ਵੀ ਨਾਰਾਜ਼ਗੀ ਜਤਾਈ। ਅਦਾਲਤ ਨੇ ਕਿਹਾ ਕਿ ਇਹ ਘਟਨਾ ਦੁਖਦ ਹੈ। ਸੁਪਰੀਮ ਕੋਰਟ ਨੇ ਐਲਾਨ ਕੀਤਾ ਕਿ ਇਸ ਘਟਨਾ ਤੋਂ ਬਾਅਦ ਉਹ ਡਾਕਟਰਾਂ ਦੀ ਹਾਲਤ ਬਾਰੇ ਨੈਸ਼ਨਲ ਟਾਸਕ ਫੋਰਸ ਬਣਾਉਣ ਜਾ ਰਹੀ ਹੈ। ਇਹ ਟਾਸਕ ਫੋਰਸ ਅਦਾਲਤ ਦੀ ਨਿਗਰਾਨੀ ਹੇਠ ਕੰਮ ਕਰੇਗੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ CBI ਤੋਂ 22 ਅਗਸਤ ਤੱਕ ਸਟੇਟਸ ਰਿਪੋਰਟ ਵੀ ਮੰਗੀ ਹੈ। ਇਸ ਤੋਂ ਇਲਾਵਾ CBI ਨੂੰ ਤਿੰਨ ਮਹੀਨਿਆਂ ਵਿੱਚ ਜਾਂਚ ਮੁਕੰਮਲ ਕਰਕੇ ਰਿਪੋਰਟ ਸੌਂਪਣ ਦੇ ਵੀ ਹੁਕਮ ਦਿੱਤੇ ਗਏ ਹਨ। ਅਦਾਲਤ ਨੇ ਟਾਸਕ ਫੋਰਸ ਤੋਂ ਤਿੰਨ ਹਫ਼ਤਿਆਂ ਵਿੱਚ ਰਿਪੋਰਟ ਮੰਗੀ ਹੈ।

FIR ਦਰਜ ਕਰਨ ਵਿੱਚ ਵੀ ਹੋਈ ਦੇਰੀ

ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਪੁਲਿਸ ਦੀ ਕਾਰਵਾਈ ਅਤੇ ਪੀੜਤ ਪਰਿਵਾਰ ਨੂੰ ਹਨੇਰੇ ‘ਚ ਰੱਖਣ ਦੇ ਦੋਸ਼ਾਂ ‘ਤੇ ਵੀ ਸਵਾਲ ਚੁੱਕੇ ਹਨ। ਅਦਾਲਤ ਨੇ ਕਿਹਾ ਕਿ ਇਹ ਅਪਰਾਧ ਦਾ ਮਾਮਲਾ ਨਹੀਂ ਹੈ। ਇਸ ਮਾਮਲੇ ਵਿੱਚ FIR ਦਰਜ ਕਰਨ ਵਿੱਚ ਵੀ ਦੇਰੀ ਹੋਈ। FIR ਦਰਜ ਕਰਵਾਉਣ ਦੀ ਜ਼ਿੰਮੇਵਾਰੀ ਹਸਪਤਾਲ ਦੀ ਸੀ। ਪਰ ਦੇਰ ਰਾਤ FIR ਦਰਜ ਕਾਰਵਾਈ ਗਈ। ਇਸ ਮਾਮਲੇ ਵਿੱਚ ਹਸਪਤਾਲ ਪ੍ਰਬੰਧਨ ਕੀ ਕਰ ਰਿਹਾ ਸੀ? ਮ੍ਰਿਤਕਾ ਦੀ ਲਾਸ਼ ਵੀ ਕਾਫੀ ਦੇਰ ਬਾਅਦ ਵਾਰਸਾਂ ਹਵਾਲੇ ਕੀਤੀ ਗਈ।

ਇਹ ਬਹੁਤ ਡਰਾਉਣੀ ਘਟਨਾ

ਅਦਾਲਤ ਨੇ ਆਰਜੀ ਕਾਰ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਸੰਦੀਪ ਘੋਸ਼ ਬਾਰੇ ਵੀ ਕਈ ਸਵਾਲ ਖੜ੍ਹੇ ਕੀਤੇ ਹਨ। ਅਦਾਲਤ ਨੇ ਕਿਹਾ ਕਿ ਇਹ ਬਹੁਤ ਡਰਾਉਣੀ ਘਟਨਾ ਹੈ। ਪ੍ਰਿੰਸੀਪਲ ਨੇ ਸਭ ਤੋਂ ਪਹਿਲਾਂ ਮਾਮਲੇ ਨੂੰ ਖੁਦਕੁਸ਼ੀ ਕਹਿਣ ਦੀ ਕੋਸ਼ਿਸ਼ ਕੀਤੀ। ਆਖਿਰ ਪ੍ਰਿੰਸੀਪਲ ਕੀ ਕਰ ਰਿਹਾ ਸੀ? ਸੁਪਰੀਮ ਕੋਰਟ ਨੇ ਪੁੱਛਿਆ ਕਿ ਇਸ ਮਾਮਲੇ ਤੋਂ ਬਾਅਦ ਪ੍ਰਿੰਸੀਪਲ ਨੂੰ ਕਿਸੇ ਹੋਰ ਥਾਂ ‘ਤੇ ਕਿਵੇਂ ਨਿਯੁਕਤ ਕੀਤਾ ਗਿਆ?

ਡਾਕਟਰਾਂ ਵਿੱਚ ਭਾਰੀ ਰੋਸ

ਧਿਆਨਯੋਗ ਹੈ ਕਿ 9 ਅਗਸਤ ਦੀ ਰਾਤ ਨੂੰ ਆਰਜੀ ਕਾਰ ਮੈਡੀਕਲ ਕਾਲਜ ਦੇ ਸੈਮੀਨਾਰ ਹਾਲ ਵਿੱਚ ਇੱਕ ਸਿਖਿਆਰਥੀ ਮਹਿਲਾ ਡਾਕਟਰ ਨਾਲ ਦਰਿੰਦਗੀ ਕੀਤੀ ਗਈ ਸੀ | ਜਿਸ ਤੋਂ ਬਾਅਦ ਅਗਲੇ ਦਿਨ ਸਵੇਰੇ ਉਸ ਦੀ ਲਾਸ਼ ਮਿਲੀ ,ਜਿਸ ਕਾਰਨ ਡਾਕਟਰਾਂ ਵਿੱਚ ਭਾਰੀ ਰੋਸ ਹੈ। ਕਲਕੱਤਾ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਬੰਗਾਲ ਪੁਲਿਸ ਤੋਂ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪ ਦਿੱਤੀ ਹੈ। ਸੁਪਰੀਮ ਕੋਰਟ ਨੇ ਇਸ ਤੱਥ ਦਾ ਖੁਦ ਨੋਟਿਸ ਲਿਆ ਹੈ ਕਿ ਕਲਕੱਤਾ ਹਾਈ ਕੋਰਟ ਪਹਿਲਾਂ ਹੀ ਇਸ ਕੇਸ ਵਿੱਚ ਸ਼ਾਮਲ ਸੀ।

ਇਹ ਵੀ ਪੜ੍ਹੋ : ਧੋਨੀ ਤੋਂ ਬਾਅਦ ਹੁਣ ਯੁਵਰਾਜ ਸਿੰਘ ਦੇ ਜੀਵਨ ‘ਤੇ ਬਣੇਗੀ ਫਿਲਮ , ਜਾਣੋ ਕਿਹੜਾ ਅਦਾਕਾਰ ਨਿਭਾਵੇਗਾ ਇਹ ਮੁੱਖ ਕਿਰਦਾਰ ?

ਪੀੜਤਾ ਦੀ ਪਛਾਣ ਦਾ ਖੁਲਾਸਾ ਕਰਨ ਲਈ ਇਕ ਵਿਅਕਤੀ ਗ੍ਰਿਫਤਾਰ

ਕੋਲਕਾਤਾ ‘ਚ ਪੁਲਿਸ ਨੇ ਪੀੜਤਾ ਦੀ ਪਛਾਣ ਦਾ ਖੁਲਾਸਾ ਕਰਨ ਲਈ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਥਾਣਾ ਤਾਲਤਾਲਾ ‘ਚ ਦਰਜ ਕਰਵਾਈ ਸ਼ਿਕਾਇਤ ‘ਚ ਕਿਹਾ ਗਿਆ ਸੀ ਕਿ ਮ੍ਰਿਤਕ ਮਹਿਲਾ ਡਾਕਟਰ ਨਾਲ ਸਬੰਧਤ ਤਿੰਨ ਸਟੋਰੀਆਂ ਇੰਸਟਾਗ੍ਰਾਮ ‘ਤੇ ਇਕ ਅਕਾਊਂਟ ‘ਤੇ ਸ਼ੇਅਰ ਕੀਤੀਆਂ ਗਈਆਂ ਹਨ ਅਤੇ ਇਸ ਵਿਚ ਪੀੜਤ ਦੀ ਫੋਟੋ ਅਤੇ ਪਛਾਣ ਦਾ ਖੁਲਾਸਾ ਕੀਤਾ ਗਿਆ ਹੈ। ਪੁਲਿਸ ਨੇ ਗ੍ਰਿਫਤਾਰ ਵਿਅਕਤੀ ਦੀ ਪਛਾਣ ਨਹੀਂ ਦੱਸੀ ਹੈ।

 

 

 

 

 

 

 

 

 

 

 

 

 

 

 

ਧੋਨੀ ਤੋਂ ਬਾਅਦ ਹੁਣ ਯੁਵਰਾਜ ਸਿੰਘ ਦੇ ਜੀਵਨ ‘ਤੇ ਬਣੇਗੀ ਫਿਲਮ , ਜਾਣੋ ਕਿਹੜਾ ਅਦਾਕਾਰ ਨਿਭਾਵੇਗਾ ਇਹ ਮੁੱਖ ਕਿਰਦਾਰ ? || Sports News

0
After Dhoni, a film will be made on the life of Yuvraj Singh, do you know which actor will play this lead role?

ਧੋਨੀ ਤੋਂ ਬਾਅਦ ਹੁਣ ਯੁਵਰਾਜ ਸਿੰਘ ਦੇ ਜੀਵਨ ‘ਤੇ ਬਣੇਗੀ ਫਿਲਮ , ਜਾਣੋ ਕਿਹੜਾ ਅਦਾਕਾਰ ਨਿਭਾਵੇਗਾ ਇਹ ਮੁੱਖ ਕਿਰਦਾਰ ?

MS ਧੋਨੀ ਤੋਂ ਬਾਅਦ ਹੁਣ ਭਾਰਤੀ ਕ੍ਰਿਕਟ ਦੇ ਮਹਾਨ ਆਲਰਾਊਂਡਰ ਯੁਵਰਾਜ ਸਿੰਘ ਦੇ ਜੀਵਨ ‘ਤੇ ਫਿਲਮ ਬਣਨ ਜਾ ਰਹੀ ਹੈ। ਯੁਵਰਾਜ ਸਿੰਘ ਨੇ ਖੁਦ ਆਪਣੀ ਬਾਇਓਪਿਕ ਨੂੰ ਲੈ ਕੇ ਪ੍ਰਤੀਕਿਰਿਆ ਦਿੱਤੀ ਹੈ। ਇਸ ਦੇ ਨਾਲ ਹੀ ਫਿਲਮ ਆਲੋਚਕ ਤਰਨ ਆਦਰਸ਼ ਨੇ ਵੀ ਇਕ ਪੋਸਟ ਸਾਂਝੀ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਧਿਆਨਯੋਗ ਹੈ ਕਿ ਭਾਰਤ ਦੀ ਟੀ-20 ਵਿਸ਼ਵ ਕੱਪ ਅਤੇ ਵਨਡੇ ਵਿਸ਼ਵ ਕੱਪ ਜਿੱਤ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਯੁਵਰਾਜ ਦਾ ਸਫਰ ਬਹੁਤ ਸ਼ਾਨਦਾਰ ਰਿਹਾ ਹੈ । ਉਹ ਕੈਂਸਰ ਨਾਲ ਲੜਨ ਤੋਂ ਬਾਅਦ ਮੈਦਾਨ ‘ਤੇ ਪਰਤਿਆ, ਜੋ ਹਰ ਕਿਸੇ ਨੂੰ ਪ੍ਰੇਰਿਤ ਕਰਦਾ ਹੈ।

ਫਿਲਮ ਮੇਕਰ ਦਾ ਕੀਤਾ ਧੰਨਵਾਦ

ਯੁਵਰਾਜ ਸਿੰਘ ਨੇ 2007 ਦੇ ਟੀ-20 ਵਿਸ਼ਵ ਕੱਪ ਵਿੱਚ ਇੰਗਲੈਂਡ ਖ਼ਿਲਾਫ਼ ਛੇ ਛੱਕੇ ਮਾਰ ਸਭ ਦਾ ਦਿਲ ਜਿੱਤ ਲਿਆ ਸੀ ਤੇ 2011 ਦੇ ਆਈਸੀਸੀ ਵਨਡੇ ਵਿਸ਼ਵ ਕੱਪ ਵਿੱਚ ਮੈਚ ਨੂੰ ਭਾਰਤ ਦੀ ਝੋਲੀ ਵਿੱਚ ਪਾਉਣ ‘ਚ ਵੀ ਅਹਿਮ ਭੂਮਿਕਾ ਅਦਾ ਕੀਤੀ ਸੀ | ਬੱਲੇ ਅਤੇ ਗੇਂਦ ਤੋਂ ਇਲਾਵਾ ਫੀਲਡਿੰਗ ‘ਚ ਵੀ ਯੁਵਰਾਜ ਸਿੰਘ ਨੇ ਅਜਿਹੀ ਛਾਪ ਛੱਡੀ ਜਿਸ ਨੂੰ ਨੌਜਵਾਨ ਅੱਜ ਵੀ ਫਾਲੋ ਕਰਦੇ ਹਨ। ਇਸ ਮਹਾਨ ਕ੍ਰਿਕਟਰ ਦੀ ਜ਼ਿੰਦਗੀ ‘ਤੇ ਫਿਲਮ ਬਣਨ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੰਦੇ ਹੋਏ ਯੁਵਰਾਜ ਸਿੰਘ ਨੇ ਫਿਲਮ ਮੇਕਰ ਦਾ ਧੰਨਵਾਦ ਕੀਤਾ ਹੈ।

ਕੌਣ ਆਵੇਗਾ ਮੁੱਖ ਭੂਮਿਕਾ ‘ਚ ਨਜ਼ਰ

ਯੁਵਰਾਜ ਸਿੰਘ ਦੀ ਬਾਇਓਪਿਕ ਨੂੰ ਭੂਸ਼ਣ ਕੁਮਾਰ-ਰਵੀ ਭਾਗਚੰਦਕਾ ਪ੍ਰੋਡਿਊਸ ਕਰਨਗੇ। ਨਾਲ ਹੀ ਇਸ ਫਿਲਮ ‘ਚ ਯੁਵੀ ਦੇ ਕਿਰਦਾਰ ਨੂੰ ਪਰਦੇ ‘ਤੇ ਜ਼ਿੰਦਾ ਕੀਤਾ ਜਾਵੇਗਾ ਜਾਂ ਨਹੀਂ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਬਾਲੀਵੁੱਡ ਦੇ ਉੱਭਰਦੇ ਕਲਾਕਾਰ ਸਿਧਾਂਤ ਚਤੁਰਵੇਦੀ ਨੇ ਯੁਵਰਾਜ ਸਿੰਘ ਦੀ ਬਾਇਓਪਿਕ ਵਿੱਚ ਮੁੱਖ ਭੂਮਿਕਾ ਨਿਭਾਉਣ ਦੀ ਇੱਛਾ ਜਤਾਈ ਸੀ। ਯੁਵਰਾਜ ਸਿੰਘ ਦੇ ਕਿਰਦਾਰ ਨੂੰ ਪਰਦੇ ‘ਤੇ ਜ਼ਿੰਦਾ ਕਰਨ ਲਈ ਰਣਵੀਰ ਕਪੂਰ ਵੀ ਵਧੀਆ ਵਿਕਲਪ ਹੋ ਸਕਦੇ ਹਨ। ਇਸ ਤੋਂ ਪਹਿਲਾਂ ਉਹ ਬਾਲੀਵੁੱਡ ਅਭਿਨੇਤਾ ਸੰਜੇ ਦੱਤ ਦਾ ਕਿਰਦਾਰ ਨਿਭਾਅ ਚੁੱਕੇ ਹਨ।

ਇਹ ਵੀ ਪੜ੍ਹੋ : ਅੱਜ ਨਾਂਦੇੜ ਜਾਣਗੇ ਮੁੱਖ ਮੰਤਰੀ ਮਾਨ, ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਣਗੇ ਨਤਮਸਤਕ

ਸੁਸ਼ਾਂਤ ਸਿੰਘ ਰਾਜਪੂਤ ਬਣੇ ਸੀ ਧੋਨੀ

ਜ਼ਿਕਰਯੋਗ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਜੀਵਨ ‘ਤੇ ਆਧਾਰਿਤ ਫਿਲਮ ਐਮਐਸ ਧੋਨੀ – ਦ ਅਨਟੋਲਡ ਸਟੋਰੀ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਇਸ ਫ਼ਿਲਮ ਨੂੰ ਲੋਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਗਿਆ ਸੀ | ਇਹ ਫਿਲਮ ਬਾਕਸ ਆਫਿਸ ‘ਤੇ ਹਿੱਟ ਰਹੀ ਸੀ। ਸੁਸ਼ਾਂਤ ਨੇ ਪਰਦੇ ‘ਤੇ ਧੋਨੀ ਦਾ ਕਿਰਦਾਰ ਇਸ ਤਰ੍ਹਾਂ ਨਿਭਾਇਆ ਕਿ ਲੋਕ ਉਨ੍ਹਾਂ ਨੂੰ ਅਸਲ ਜ਼ਿੰਦਗੀ ‘ਚ ਵੀ ਧੋਨੀ ਵਾਂਗ ਸਮਝਣ ਲੱਗੇ।

 

 

 

 

 

 

 

 

 

 

 

 

 

 

 

 

 

 

 

 

 

 

ਅੱਜ ਨਾਂਦੇੜ ਜਾਣਗੇ ਮੁੱਖ ਮੰਤਰੀ ਮਾਨ, ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਣਗੇ ਨਤਮਸਤਕ || Punjab Update

0
Chief Minister Mann will go to Nanded today, along with his family will pay obeisance at Sachkhand Sri Hazur Sahib

ਅੱਜ ਨਾਂਦੇੜ ਜਾਣਗੇ ਮੁੱਖ ਮੰਤਰੀ ਮਾਨ, ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਣਗੇ ਨਤਮਸਤਕ

ਪੰਜਾਬ ਦੇ CM ਭਗਵੰਤ ਮਾਨ ਅੱਜ ਨਾਂਦੇੜ ਜਾਣਗੇ। ਜਿੱਥੇ ਉਹ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣਗੇ | ਉਹ ਦੁਪਹਿਰ 2 ਵਜੇ ਉੱਥੇ ਪਹੁੰਚਣਗੇ | ਉਹ ਕਰੀਬ 3 ਘੰਟੇ ਉੱਥੇ ਰੁਕਣਗੇ | ਜਿਸ ਤੋਂ ਬਾਅਦ ਉਹ ਸ਼ਾਮ 5 ਵਜੇ ਮੁੰਬਈ ਲਈ ਰਵਾਨਾ ਹੋਣਗੇ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ।

ਸ੍ਰੀ ਹਜ਼ੂਰ ਸਾਹਿਬ ਅਚਲ ਨਗਰ ਸਾਹਿਬ ਵੀ ਕਿਹਾ ਜਾਂਦਾ

ਹਜ਼ੂਰ ਸਾਹਿਬ ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਚਲ ਨਗਰ ਸਾਹਿਬ ਵੀ ਕਿਹਾ ਜਾਂਦਾ ਹੈ। ਇਹ ਸਿੱਖ ਧਰਮ ਦੇ 5 ਤਖ਼ਤਾਂ ਵਿੱਚੋਂ ਇੱਕ ਹੈ। ਇੱਥੇ ਸਥਿਤ ਗੁਰਦੁਆਰਾ ਸਾਹਿਬ ਮਹਾਰਾਜਾ ਰਣਜੀਤ ਸਿੰਘ ਨੇ ਬਣਵਾਇਆ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦੇ ਆਖਰੀ ਦਿਨ ਇਸ ਅਸਥਾਨ ‘ਤੇ ਬਿਤਾਏ। 7 ਅਕਤੂਬਰ 1708 ਨੂੰ ਉਹ ਬ੍ਰਹਮ ਪ੍ਰਕਾਸ਼ ਵਿੱਚ ਲੀਨ ਹੋ ਗਏ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਫਿਰ ਤੋਂ ਬਦਲੇਗਾ ਮੌਸਮ ,2 ਦਿਨਾਂ ਲਈ ਯੈਲੋ ਅਲਰਟ ਹੋਇਆ ਜਾਰੀ

ਸਿੱਖ ਜਥੇਬੰਦੀਆਂ ਨੇ ਪ੍ਰਗਟਾਇਆ ਸੀ ਇਤਰਾਜ਼

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਲ ਸਬੰਧਤ ਐਕਟ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਸੀ। ਪੰਜਾਬ ਤੋਂ ਲੈ ਕੇ ਪੂਰੀ ਦੁਨੀਆ ਵਿੱਚ ਰੋਸ ਸੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੂਹ ਸਿੱਖ ਜਥੇਬੰਦੀਆਂ ਨੇ ਇਸ ’ਤੇ ਇਤਰਾਜ਼ ਪ੍ਰਗਟਾਇਆ ਸੀ। ਇਸ ਗੱਲ ਨੂੰ ਸਿੱਖ ਧਾਰਮਿਕ ਅਸਥਾਨਾਂ ਵਿੱਚ ਸਿੱਧੀ ਦਖਲਅੰਦਾਜ਼ੀ ਕਰਾਰ ਦਿੱਤਾ ਗਿਆ। ਵਿਰੋਧ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਇਸ ਨੂੰ ਵਿਧਾਨ ਸਭਾ ‘ਚ ਪੇਸ਼ ਕਰਨ ਦਾ ਫੈਸਲਾ ਟਾਲ ਦਿੱਤਾ ਸੀ।

 

 

 

 

 

 

 

 

 

 

 

 

 

 

 

 

 

 

 

 

ਪੰਜਾਬ ‘ਚ ਅੱਜ ਫਿਰ ਤੋਂ ਬਦਲੇਗਾ ਮੌਸਮ ,2 ਦਿਨਾਂ ਲਈ ਯੈਲੋ ਅਲਰਟ ਹੋਇਆ ਜਾਰੀ || Weather News

0
The weather will change again in Punjab today, yellow alert has been issued for 2 days

ਪੰਜਾਬ ‘ਚ ਅੱਜ ਫਿਰ ਤੋਂ ਬਦਲੇਗਾ ਮੌਸਮ ,2 ਦਿਨਾਂ ਲਈ ਯੈਲੋ ਅਲਰਟ ਹੋਇਆ ਜਾਰੀ

ਪੰਜਾਬ ਵਿੱਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜ਼ਾਜ ਬਦਲਦਾ ਨਜ਼ਰ ਆ ਰਿਹਾ ਹੈ | ਮੌਸਮ ਵਿਭਾਗ ਨੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਜਾਰੀ ਕੀਤਾ ਗਿਆ ਹੈ। ਪਰ ਇਸ ਦੇ ਨਾਲ ਹੀ ਜਦੋਂ ਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਐੱਸ.ਏ.ਐੱਸ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਕੀਤਾ ਗਿਆ ਦਰਜ

ਸੋਮਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ‘ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਪਠਾਨਕੋਟ ਵਿੱਚ 137 ਮਿਲੀਮੀਟਰ, ਲੁਧਿਆਣਾ ਵਿੱਚ 40 ਮਿਲੀਮੀਟਰ, ਬਠਿੰਡਾ ਵਿੱਚ 20 ਅਤੇ ਬਰਨਾਲਾ ਵਿੱਚ 26 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.8 ਡਿਗਰੀ ਦਰਜ ਕੀਤਾ ਗਿਆ।

19 ਅਗਸਤ ਤੱਕ ਪਿਆ 35 ਫੀਸਦੀ ਘੱਟ ਮੀਂਹ

ਇਸ ਵਾਰ ਪੰਜਾਬ ਵਿੱਚ ਕਾਫੀ ਘੱਟ ਮੀਂਹ ਦਰਜ ਕੀਤਾ ਗਿਆ ਹੈ ਜੋ ਕਿ ਕਾਫੀ ਚਿੰਤਾ ਪੈਦਾ ਕਰ ਰਿਹਾ ਹੈ | ਪੰਜਾਬ ਵਿੱਚ 1 ਜੂਨ ਤੋਂ 19 ਅਗਸਤ ਤੱਕ 35 ਫੀਸਦੀ ਘੱਟ ਮੀਂਹ ਪਿਆ ਹੈ, ਜਿਸ ਕਾਰਨ ਚਿੰਤਾਵਾਂ ਵਧ ਗਈਆਂ ਹਨ। ਪੰਜਾਬ ਵਿੱਚ ਇਨ੍ਹਾਂ ਦਿਨਾਂ ਵਿੱਚ ਔਸਤਨ 318.2 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਸੂਬੇ ਵਿੱਚ ਸਿਰਫ਼ 208.1 ਮਿਲੀਮੀਟਰ ਮੀਂਹ ਹੀ ਪਿਆ ਹੈ।

ਇਹ ਵੀ ਪੜ੍ਹੋ : ਕਬੱਡੀ ਜਗਤ ਨੂੰ ਵੱਡਾ ਘਾਟਾ, ਸੱਪ ਦੇ ਡੱਸਣ ਕਾਰਨ ਕਬੱਡੀ ਖਿਡਾਰੀ ਦੀ ਹੋਈ ਮੌਤ

19 ਜ਼ਿਲ੍ਹਿਆਂ ਵਿੱਚ ਆਮ ਨਾਲੋਂ ਪਿਆ ਘੱਟ ਮੀਂਹ

ਪੰਜਾਬ ਵਿੱਚ ਬਰਸਾਤ ਦੇ ਮੌਸਮ ਵਿੱਚ 1 ਜੂਨ ਤੋਂ 19 ਅਗਸਤ ਤੱਕ 19 ਜ਼ਿਲ੍ਹਿਆਂ ਵਿੱਚ ਆਮ ਨਾਲੋਂ ਘੱਟ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਨੂੰ ਰੈੱਡ ਅਤੇ ਯੈਲੋ ਜ਼ੋਨ ਵਿੱਚ ਰੱਖਿਆ ਹੈ। ਪੰਜਾਬ ਵਿੱਚ ਸਭ ਤੋਂ ਘੱਟ ਮੀਂਹ ਬਠਿੰਡਾ ਵਿੱਚ ਦਰਜ ਕੀਤਾ ਗਿਆ। ਇੱਥੇ 64% ਘੱਟ ਮੀਂਹ ਪਿਆ। ਜਦੋਂ ਕਿ ਫਤਿਹਗੜ੍ਹ ਸਾਹਿਬ ਵਿੱਚ 60% , ਹੁਸ਼ਿਆਰਪੁਰ ਵਿੱਚ 52% , ਆਸਾ ਨਗਰ ਵਿੱਚ 59% , ਲੁਧਿਆਣਾ ਵਿੱਚ 44% , ਜਲੰਧਰ ਵਿੱਚ 44% ਅਤੇ ਪਟਿਆਲਾ ਵਿੱਚ 36% ਘੱਟ ਮੀਂਹ ਪਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਫਰੀਦਕੋਟ ਅਜਿਹੇ ਜ਼ਿਲ੍ਹੇ ਹਨ ਜਿੱਥੇ ਸਥਿਤੀ ਆਮ ਵਾਂਗ ਹੈ। ਪਠਾਨਕੋਟ ਅਤੇ ਤਰਨਤਾਰਨ ਵਿੱਚ ਆਮ ਨਾਲੋਂ 19% ਵੱਧ ਮੀਂਹ ਦਰਜ ਕੀਤਾ ਗਿਆ ਹੈ।

 

 

 

 

 

 

 

 

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌ.ਤ || Punjab News

0

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌ.ਤ

ਪੰਜਾਬ ‘ਚ ਆਏ ਦਿਨ ਕਿਸੇ ਨਾ ਕਿਸੇ ਘਰ ਦਾ ਚਿਰਾਗ ਨਸ਼ੇ ਦੀ ਭੇਂਟ ਚੜ੍ਹ ਰਿਹਾ ਹੈ। ਅਜਿਹਾ ਹੀ ਮਾਮਲਾ ਗੁਰਦਾਸਪੁਰ ਦੇ ਪਿੰਡ ਚੱਕ ਸ਼ਰੀਫ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਤਿੰਨ ਦਿਨ ਪਹਿਲਾਂ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ, ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਪਰਤਿਆ। ਇਸ ਤੋਂ ਬਾਅਦ ਪਰਿਵਾਰ ਨੇ ਆਲੇ-ਦੁਆਲੇ ਭਾਲ ਕਰਨੀ ਸ਼ੁਰੂ ਕੀਤੀ।

 ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ ਨੌਜਵਾਨ

ਪਰ ਕੱਲ੍ਹ ਦੇਰ ਸ਼ਾਮ ਉਹ ਥਾਣਾ ਕਾਦੀਆਂ ਵਿਖੇ ਪਿੰਡ ਤਰਖਾਣਾ ਵਾਲੀ ਦੇ ਕੋਲ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ। ਥਾਣਾ ਕਾਦੀਆਂ ਦੀ ਪੁਲੀਸ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਈ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ। ਨੌਜਵਾਨ ਦੀ ਪਛਾਣ ਅਕਾਸ਼ਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਚੱਕ ਸ਼ਰੀਫ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਪੁਲਿਸ ਨੇ ਗੈਂਗਸਟਰ ਸਾਗਰ ਨਿਊਟਨ ਨੂੰ ਕੀਤਾ ਗ੍ਰਿਫਤਾਰ ॥ Latest News

SHO ਗੁਰਦੇਵ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਤਰਖਾਣਾ ਸਿਵਲ ਲਾਈਨ ਕਾਦੀਆਂ ਨੇੜੇ ਸੜਕ ਕਿਨਾਰੇ ਇੱਕ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਦੇਖਿਆ ਗਿਆ। ਉਹ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਨੌਜਵਾਨ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਕਬੱਡੀ ਜਗਤ ਨੂੰ ਵੱਡਾ ਘਾਟਾ, ਸੱਪ ਦੇ ਡੱਸਣ ਕਾਰਨ ਕਬੱਡੀ ਖਿਡਾਰੀ ਦੀ ਹੋਈ ਮੌਤ || Punjab News

0
Big loss to Kabaddi world, Kabaddi player died due to snake bite

ਕਬੱਡੀ ਜਗਤ ਨੂੰ ਵੱਡਾ ਘਾਟਾ, ਸੱਪ ਦੇ ਡੱਸਣ ਕਾਰਨ ਕਬੱਡੀ ਖਿਡਾਰੀ ਦੀ ਹੋਈ ਮੌਤ

ਕਬੱਡੀ ਜਗਤ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਬਨੂੜ ਦੇ ਜੰਮ ਪਲ ਕਬੱਡੀ ਖਿਡਾਰੀ ਜਗਦੀਪ ਮੀਨੂੰ ਦੀ ਸੱਪ ਦੇ ਡੱਸਣ ਕਾਰਨ ਮੌਤ ਗਈ ਹੈ | ਦਰਅਸਲ , ਕੁਝ ਦਿਨ ਪਹਿਲਾ ਖਿਡਾਰੀ ਨੂੰ ਸੱਪ ਨੇ ਡੱਸ ਲਿਆ ਸੀ ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ | ਜਿੱਥੇ ਖਿਡਾਰੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਮੀਨੂੰ ਦੀ ਮੌਤ ਕਾਰਨ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ |

ਦੇਰ ਰਾਤ ਹੋਈ ਮੌਤ

ਕੌਂਸਲਰ ਭਜਨ ਲਾਲਾ ਨੰਦਾ ਨੇ ਦੱਸਿਆ ਕਿ ਜਗਦੀਪ ਮੀਨੂੰ (30) ਪੁੱਤਰ ਹਦੈਤ ਰਾਮ ਕੁਝ ਦਿਨ ਪਹਿਲਾਂ ਪਸ਼ੂਆਂ ਲਈ ਚਾਰਾ ਵੱਢਣ ਗਿਆ ਸੀ। ਇਸ ਦੌਰਾਨ ਉਸ ਨੂੰ ਸੱਪ ਨੇ ਡੱਸ ਲਿਆ। ਇਸ ਸਬੰਧੀ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਜੋ ਉਸ ਨੂੰ ਨੇੜੇ ਦੇ ਨਿੱਜੀ ਹਸਪਤਾਲ ਵਿਚ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਖਰਾਬ ਹੁੰਦੀ ਵੇਖ ਕੇ ਉਸ ਨੂੰ ਚੰਡੀਗੜ੍ਹ ਪੀ. ਜੀ. ਆਈ. ਰੈਫਰ ਕਰ ਦਿੱਤਾ, ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ।

ਮੀਨੂੰ ਦੇ ਸਿਰ ਉੱਤੇ ਚਮਕਦਾ ਸੀ ਸ਼ਹਿਰ ਦਾ ਨਾਂ

ਮੀਨੂੰ ਨਾਲ ਖੇਡਦੇ ਖਿਡਾਰੀਆਂ ਤੇ ਉਸ ਦੇ ਸਾਥੀ ਬਬਲੂ ਬਨੂੜ ਨੇ ਦੱਸਿਆ ਕਿ ਮੀਨੂੰ ਨੇ ਸਕੂਲ ਸਮੇਂ ਤੋਂ ਉਨ੍ਹਾਂ ਨਾਲ 45 ਕਿੱਲੋ ਵਰਗ ਤੋਂ ਖੇਡਣਾ ਸ਼ੁਰੂ ਕੀਤਾ ਸੀ, ਜਿਸ ਤੋਂ ਬਾਅਦ ਉਸ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ ਅਤੇ ਲਗਾਤਾਰ ਅੱਗੇ ਵੱਧਦਾ ਗਿਆ। ਉਨ੍ਹਾਂ ਕਿਹਾ ਕਿ ਮੀਨੂੰ ਦੇ ਸਿਰ ਉੱਤੇ ਬਨੂੜ ਦਾ ਨਾਂ ਚਮਕਦਾ ਸੀ ਕਿਉਂਕਿ ਉਸਦੇ ਦਮ ’ਤੇ ਹਰ ਜਗ੍ਹਾ ਬਨੂੜ ਦੀ ਟੀਮ ਦਾ ਨਾਂ ਪੈਂਦਾ ਸੀ। ਮੀਨੂੰ ਦੀ ਮੌਤ ਦੀ ਖਬਰ ਜਿਉਂ ਹੀ ਸ਼ਹਿਰ ਵਿਚ ਫੈਲੀ ਤਾਂ ਉਨ੍ਹਾਂ ਦੇ ਚਾਹੁਣ ਵਾਲਿਆਂ ਦਾ ਘਰ ਤਾਂਤਾ ਲੱਗਣਾ ਸ਼ੁਰੂ ਹੋ ਗਿਆ। ਵੱਡੀ ਗਿਣਤੀ ਵਿਚ ਖੇਡ ਜਗਤ ਨਾਲ ਜੁੜੀਆਂ ਹਸਤੀਆਂ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜ ਰਹੀਆਂ ਹਨ। ਕਬੱਡੀ ਦੇ ਉੱਘੇ ਖਿਡਾਰੀ ਅਤੇ ਪੀ. ਐੱਸ. ਐੱਚ. ਸੀ. ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਬੱਡੀ ਖਿਡਾਰੀ ਦੀ ਮੌਤ ’ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।