Home Blog Page 1290

ਪੰਜਾਬ ‘ਚ 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ || Punjab News

0
Changes in Punjab, big announcement before panchayat elections, transfers of 49 officers

ਪੰਜਾਬ ‘ਚ 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਮੁੱਖ ਮੰਤਰੀ ਭਗਵੰਤ ਮਾਨ ਪੰਚਾਇਤੀ ਚੋਣਾਂ ਤੋਂ ਪਹਿਲਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। CM ਮਾਨ ਵੱਲੋਂ 22 IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਅਜੈ ਗਾਂਧੀ ਨੂੰ ਮੋਗਾ ਦਾ SSP ਅਤੇ ਗੁਰਪ੍ਰੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਨੌਨਿਹਾਲ ਸਿੰਘ ਨੂੰ ADGP ਇੰਟਰਨਲ ਵਿਜੀਲੈਂਸ ਸੈੱਲ ਅਤੇ SPS ਪਰਮਾਰ ਨੂੰ ADGP ਲਾਅ ਐਂਡ ਆਰਡਰ ਬਣਾਇਆ ਗਿਆ ਹੈ। ਨਵੇਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।

ਬਿਨਾਂ ਪੇਪਰ ਦਿੱਤੇ ਘਰ ਪਰਤੇ 397 ਵਿਦਿਆਰਥੀ, ਸਕੂਲ ਨੇ ਦੱਸਿਆ ਇਹ ਕਾਰਨ

0

ਬਿਨਾਂ ਪੇਪਰ ਦਿੱਤੇ ਘਰ ਪਰਤੇ 397 ਵਿਦਿਆਰਥੀ, ਸਕੂਲ ਨੇ ਦੱਸਿਆ ਇਹ ਕਾਰਨ

ਪਿਛਲੇ ਕਈ ਦਿਨਾਂ ਤੋਂ ਸਿੱਖਿਆ ਵਿਭਾਗ ਦੀ ਟਰਮ ਵਨ ਦੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਸਰਕਾਰੀ ਹਾਈ ਸਕੂਲ ਮੁੱਲਾਂਪੁਰ ਮੰਡੀ ਦੇ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪਤਾ ਨਹੀਂ ਕਿ ਪ੍ਰੀਖਿਆ ਦਾ ਪਹਿਲਾ ਪੇਪਰ ਜਿਸ ਦੀ ਉਹ ਤਿਆਰੀ ਕਰ ਰਹੇ ਸਨ, ਉਹ ਨਹੀਂ ਹੋ ਸਕੇਗਾ।

ਜਾਣਕਾਰੀ ਅਨੁਸਾਰ ਉਕਤ ਸਕੂਲ ਵਿੱਚ ਛੇਵੀਂ ਤੋਂ ਲੈ ਕੇ 10ਵੀਂ ਜਮਾਤ ਤੱਕ 400 ਦੇ ਕਰੀਬ ਵਿਦਿਆਰਥੀ ਪੜ੍ਹਦੇ ਹਨ, ਜਿਨ੍ਹਾਂ ਦਾ ਅੱਜ ਟਰਮ ਇਮਤਿਹਾਨਾਂ ਦੀ ਡੇਟਸ਼ੀਟ ਅਨੁਸਾਰ ਪਹਿਲਾ ਪੇਪਰ ਸੀ। ਪਰ ਸਾਰੇ ਵਿਦਿਆਰਥੀ ਬਿਨਾਂ ਪੇਪਰ ਦਿੱਤੇ ਹੀ ਘਰ ਪਰਤ ਗਏ। ਇਸ ਬਾਰੇ ਜਦੋਂ ਮਾਪਿਆਂ ਨੂੰ ਪਤਾ ਲੱਗਾ ਤਾਂ ਉਹ ਵੀ ਨਿਰਾਸ਼ ਹੋ ਗਏ ਕਿ ਉਨ੍ਹਾਂ ਦੇ ਬੱਚੇ ਬਿਨਾਂ ਪੇਪਰ ਦਿੱਤੇ ਹੀ ਵਾਪਸ ਚਲੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੀਖਿਆਵਾਂ ਲਈ ਪ੍ਰਸ਼ਨ ਪੱਤਰ ਸਕੂਲ ਦੀ ਈਮੇਲ ਆਈਡੀ ’ਤੇ ਭੇਜੇ ਜਾਣਗੇ।

ਕੀਰਤਪੁਰ ਸਾਹਿਬ ਵਿਖੇ ਸਕੂਲ ਆਫ਼ ਐਮੀਨੈਸ ਦੀ ਉਸਾਰੀ ਸਬੰਧੀ ਕਾਰਜ ਆਰੰਭ: ਹਰਜੋਤ ਬੈਂਸ || Punjab News

ਪਰ ਵਿਭਾਗ ਵੱਲੋਂ ਅੱਜ ਦਾ ਪੇਪਰ ਨਹੀਂ ਭੇਜਿਆ ਗਿਆ ਪਰ ਪ੍ਰਸ਼ਨ ਪੱਤਰਾਂ ਦੀਆਂ ਫੋਟੋ ਕਾਪੀਆਂ ਕਰਵਾਉਣ ਲਈ ਸਕੂਲ ਵੱਲੋਂ ਫੰਡ ਨਾ ਹੋਣ ਦਾ ਹਵਾਲਾ ਦਿੰਦਿਆਂ ਅੱਜ ਦਾ ਪੇਪਰ ਨਹੀਂ ਕਰਵਾਇਆ ਗਿਆ। ਇਸ ਸਬੰਧੀ ਜਦੋਂ ਸਕੂਲ ਦੀ ਮੁੱਖ ਅਧਿਆਪਕਾ ਖੁਸ਼ਮਿੰਦਰ ਕੋਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪ੍ਰਸ਼ਨ ਪੱਤਰ ਜ਼ਰੂਰ ਭੇਜੇ ਗਏ ਸਨ ਪਰ ਉਨ੍ਹਾਂ ਦੀਆਂ ਫੋਟੋਆਂ ਕਾਪੀਆਂ ਕਰਵਾਉਣ ਲਈ ਫੰਡ ਜਾਰੀ ਨਹੀਂ ਕੀਤੇ ਗਏ।

ਸਕੂਲ ਕੋਲ ਪਹਿਲਾਂ ਹੀ ਫੰਡ ਨਹੀਂ ਹਨ, ਜਿਸ ਕਾਰਨ ਫੋਟੋ ਕਾਪੀ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ। ਅਜਿਹੇ ‘ਚ ਜੇਕਰ ਸਾਰੇ ਵਿਸ਼ਿਆਂ ਦੇ ਪ੍ਰਸ਼ਨ ਪੱਤਰਾਂ ਦੀਆਂ ਫੋਟੋ ਕਾਪੀਆਂ ਬਣਾ ਲਈਆਂ ਜਾਣ ਤਾਂ ਇਸ ‘ਤੇ ਕਰੀਬ 12 ਹਜ਼ਾਰ ਰੁਪਏ ਖਰਚ ਆਉਣਗੇ, ਜਿਸ ਨੂੰ ਸਕੂਲ ਖਰਚਣ ਤੋਂ ਅਸਮਰੱਥ ਹੈ। ਕਿਉਂਕਿ ਚੋਣ ਜ਼ਾਬਤਾ ਲੱਗਣ ਕਾਰਨ ਉਨ੍ਹਾਂ ਦੇ ਫੰਡ ਵਾਪਸ ਲੈ ਲਏ ਗਏ ਸਨ ਜੋ ਅਜੇ ਤੱਕ ਪ੍ਰਾਪਤ ਨਹੀਂ ਹੋਏ।

ਫੰਡਾਂ ਦੀ ਸਮੱਸਿਆ ਦਾ ਹੱਲ

ਅਜਿਹੇ ‘ਚ ਵਿਭਾਗ ਨੂੰ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰਨ ਦੇ ਨਾਲ-ਨਾਲ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ਦੇ ਆਧਾਰ ‘ਤੇ ਪ੍ਰੀਖਿਆਵਾਂ ਲਈ ਫੰਡ ਵੀ ਜਾਰੀ ਕਰਨੇ ਚਾਹੀਦੇ ਹਨ। ਹੈੱਡ ਮਿਸਟ੍ਰੈਸ ਅਨੁਸਾਰ ਅੱਜ ਜਦੋਂ ਪੇਪਰ ਨਾ ਮਿਲਣ ਦਾ ਮਾਮਲਾ ਐੱਸਐੱਮਸੀ ਦੇ ਧਿਆਨ ‘ਚ ਆਇਆ ਤਾਂ ਉਨ੍ਹਾਂ ਨੇ ਵਿਦਿਆਰਥੀਆਂ ਦੇ ਹਿੱਤ ‘ਚ ਫੈਸਲਾ ਲੈਂਦਿਆਂ ਫੰਡਾਂ ਦੀ ਸਮੱਸਿਆ ਦਾ ਹੱਲ ਕਰਵਾ ਦਿੱਤਾ, ਜਿਸ ਕਾਰਨ ਸਾਰੇ ਪੇਪਰ ਅੱਜ ਤੋਂ ਰੁਟੀਨ ਵਾਂਗ ਲਏ ਜਾਣਗੇ ।

ਕੀਰਤਪੁਰ ਸਾਹਿਬ ਵਿਖੇ ਸਕੂਲ ਆਫ਼ ਐਮੀਨੈਸ ਦੀ ਉਸਾਰੀ ਸਬੰਧੀ ਕਾਰਜ ਆਰੰਭ: ਹਰਜੋਤ ਬੈਂਸ || Punjab News

0

ਕੀਰਤਪੁਰ ਸਾਹਿਬ ਵਿਖੇ ਸਕੂਲ ਆਫ਼ ਐਮੀਨੈਸ ਦੀ ਉਸਾਰੀ ਸਬੰਧੀ ਕਾਰਜ ਆਰੰਭ: ਹਰਜੋਤ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ  ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਅੱਜ  ਪੂਰਾ ਕਰਨ ਦੀ ਦਿਸ਼ਾ ਵਿਚ ਵੱਡਾ ਕਦਮ ਪੁੱਟਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ  ਨੇ ਦੱਸਿਆ ਕਿ  ਇਤਿਹਾਸਕ ਤੇ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਦੇ  ਬਾਸ਼ਿੰਦਿਆਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ 10.61 ਕਰੋੜ ਨਾਲ ਸਕੂਲ ਆਂਫ ਐਮੀਨੈਂਸ  ਕੀਰਤਪੁਰ ਸਾਹਿਬ ਵਿੱਚ ਦੋ ਨਵੇਂ ਬਲਾਕਾਂ ਦੀ ਉਸਾਰੀ   ਦਾ  ਕਾਰਜ ਅੱਜ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਸਥਾਨਕ ਲੋਕਾਂ ਦੀ ਹਾਜ਼ਰੀ ਵਿੱਚ ਆਰੰਭ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਕਿ ਵਿਕਾਸ ਪੱਖੋਂ ਦਹਾਕਿਆਂ ਤੋ ਅਣਗੋਲੇ ਇਸ ਇਤਿਹਾਸਕ ਨਗਰ ਦਾ ਸਰਵਪੱਖੀ ਵਿਕਾਸ ਕਰਵਾਉਣ ਦਾ ਵਾਅਦਾ ਮੈਂ  ਹਲਕਾ ਵਾਸੀਆਂ ਨਾਲ ਕੀਤਾ ਸੀ ਜਿਸ ਨੂੰ ਪੂਰਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਸਕੂਲ ਆਫ਼ ਐਮੀਨੈਂਸ ਵਿਚ ਬਣਾਏ ਜਾਣਗੇ ਦੋ ਨਵੇ ਬਲਾਕ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਵਿਚ ਦੋ ਨਵੇ ਬਲਾਕ ਬਣਾਏ ਜਾਣਗੇ, ਇਸ ਤੋਂ ਇਲਾਵਾ ਮਲਟੀਪਰਪਸ ਹਾਲ, ਲੈਬੋਰਟਰੀ, ਲਾਈਬ੍ਰੇਰੀ, ਕਲਾਸਰੂਮ, ਟੁਆਈਲਟ ਬਲਾਕ, ਲਿਫਟ ਦਾ ਕੰਮ ਅਤੇ ਪੁਰਾਣੇ ਬਲਾਕ ਦਾ  ਰੈਨੋਵੇਸ਼ਨ ਦਾ ਕੰਮ, ਵੀ ਕਰਵਾਇਆ ਜਾਵੇਗਾ।

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 26-9-2024

ਕੈਬਨਿਟ ਮੰਤਰੀ ਨੇ ਕਿਹਾ ਕਿ  ਇਸ ਤੋਂ ਪਹਿਲਾ ਕੀਰਤਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਕਰਵਾਉਦੇ ਹੋਏ ਪਤਾਲਪੁਰੀ ਚੋਂਕ ਦਾ ਸੁੰਦਰੀਕਰਨ ਕਰਵਾਇਆ ਗਿਆ ਸੀ, ਜਿੱਥੇ ਰਬਾਬ ਸੁਸੋਭਿਤ ਕੀਤੀ ਗਈ ਹੈ। ਕੀਰਤਪੁਰ ਸਾਹਿਬ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ ਵਰਗੇ ਕਰੋੜਾਂ ਦੇ ਪ੍ਰੋਜੈਕਟ ਲੋਕਾਂ ਲਈ ਸੋਗਾਤ ਬਣ ਰਹੇ ਹਨ। ਸ.ਬੈਂਸ ਵੱਲੋਂ 6 ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ਦੀ ਨੁਹਾਰ ਬਦਲਣ ਲਈ ਵਿਆਪਕ ਯੋਜਨਾ ਉਲੀਕੀਆਂ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਇਸ ਇਲਾਕੇ ਦੇ ਵਿਕਾਸ ਅਤੇ ਕੁਦਰਤੀ ਸੁੰਦਰਤਾ ਨੂੰ ਟੂਰਿਜਮ ਵੱਜੋਂ ਵਿਕਸਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 26-9-2024

0
Breaking

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 26-9-2024

 

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਹੋਇਆ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ। ਜਿਸ ਦੇ ਤਹਿਤ ਪੰਜਾਬ ਚੋਣ ਕਮਿਸ਼ਨ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕਰਕੇ ਪੰਚਾਇਤੀ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਗਿਆ ਹੈ….ਹੋਰ ਪੜ੍ਹੋ

ਖਨੌਰੀ ਬਾਰਡਰ ‘ਤੇ ਕਿਸਾਨ ਨੇ ਲਿਆ ਫਾਹਾ, ਟੈਂਟ ‘ਚੋਂ ਮਿਲੀ ਲਾਸ਼

ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ‘ਤੇ ਅੱਜ ਇਕ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦਾ ਨਾਂ ਗੁਰਮੀਤ ਸਿੰਘ ਹੈ। ਉਹ ਮਾਨਸਾ, ਪੰਜਾਬ ਦਾ ਵਸਨੀਕ ਸੀ….ਹੋਰ ਪੜ੍ਹੋ

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌ.ਤ

 

ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ੀ ਧਰਤੀ ਤੇ ਪੰਜਾਬੀ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ।  28 ਸਾਲਾ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌ.ਤ ਹੋ ਗਈ….ਹੋਰ ਪàੜ੍ਹੋ

ਕਾਲਜਾਂ ਨੂੰ ਵੱਡਾ ਝਟਕਾ, ਪੰਜਾਬ ਦੇ ਦੋ ਕਾਲਜਾਂ ਸਮੇਤ ਦੇਸ਼ ਦੇ 34 ਆਯੁਰਵੇਦ ਕਾਲਜਾਂ ਦੀ ਮਾਨਤਾ ’ਤੇ ਲੱਗੀ ਰੋਕ

ਕੇਂਦਰੀ ਆਯੁਸ਼ ਮੰਤਰਾਲੇ ਦੀ ਸਹਿਮਤੀ ’ਤੇ ਭਾਰਤੀ ਮੈਡੀਕਲ ਪ੍ਰਣਾਲੀ ਰਾਸ਼ਟਰੀ ਕਮਿਸ਼ਨ (ਐੱਨਸੀਆਈਐੱਸਐੱਮ) ਨਵੀਂ ਦਿੱਲੀ ਨੇ ਦੇਸ਼ ਭਰ ਦੇ 34 ਮੈਡੀਕਲ ਕਾਲਜਾਂ ਦੀ ਮਾਨਤਾ ’ਤੇ ਰੋਕ ਲਗਾ ਦਿੱਤੀ ਹੈ….ਹੋਰ ਪੜ੍ਹੋ

 

 

 

 

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 26-9-2024

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 26-9-2024

ਸਲੋਕ ਮਃ ੫ ॥

ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਇ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥ ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥

ਵੀਰਵਾਰ, ੧੧ ਅੱਸੂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੯੬੧)

ਪੰਜਾਬੀ ਵਿਆਖਿਆ:

ਸਲੋਕ ਮਃ ੫ ॥

ਹੇ ਕਿਰਪਾਲ (ਪ੍ਰਭੂ)! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ ।(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ ।(ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ ।(ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ ।ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ ।੧।ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ । ਹੇ ਮਨ! ਇਕ ਪ੍ਰਭੂ ਨਾਲ ਹੀ ਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ । ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂ ਮਿਲਦੀ ਹੈ । ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ ।ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ । ਉਹ ਗੁਰਮੁਖਿ ਬੰਦੇ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ ।ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ । ਹੇ ਨਾਨਕ! (ਅਰਦਾਸ ਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ ।੨।(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ, ਕਿਉਂਕਿ ਉਸ ਨੇ ਤਾਂ (ਸਾਰਾ) ਜਗਤ (ਹੀ) ਜਿੱਤ ਲਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ, ਉਹ ਬੜੇ ਹੀ ਪਵਿਤ੍ਰ ਜੀਵਨ ਵਾਲਾ ਬਣ ਗਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ, ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ ।ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀ ਕਰਦਾ ਹੈ ।੮।

 

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਹੋਇਆ ਐਲਾਨ, ਇਸ ਦਿਨ ਪੈਣਗੀਆਂ ਵੋਟਾਂ || Breaking News

0
Panchayat elections announced in Punjab, votes will be held on this day

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਹੋਇਆ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ। ਜਿਸ ਦੇ ਤਹਿਤ ਪੰਜਾਬ ਚੋਣ ਕਮਿਸ਼ਨ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕਰਕੇ ਪੰਚਾਇਤੀ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣਗੀਆਂ ਅਤੇ ਉਸੇ ਦਿਨ ਨਤੀਜੇ ਵੀ ਐਲਾਨੇ ਜਾਣਗੇ । ਜਿਸਦੇ ਚੱਲਦਿਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ‘ਚ ਅੱਜ ਤੋਂ ਚੋਣ ਜ਼ਾਬਤਾ ਲੱਗ ਗਿਆ ਹੈ।

19110 ਪੋਲਿੰਗ ਬੂਥ ਬਣਾਏ ਜਾਣਗੇ

ਸੂਬਾ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਵੱਲੋਂ ਪ੍ਰੈਸ ਕਰਦਿਆਂ ਜਾਣਕਾਰੀ ਦਿੱਤੀ ਗਈ ਹੈ ਕਿ 19110 ਪੋਲਿੰਗ ਬੂਥ ਬਣਾਏ ਜਾਣਗੇ। 100 ਰੁਪਏ ਨੌਮੀਨੇਸ਼ਨ ਫੀਸ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਤਿਓਹਾਰਾਂ ਦੇ ਸੀਜ਼ਨ ਅਤੇ ਝੋਨੇ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਸ਼ਡਿਊਲ ਤਿਆਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਫੇਰ-ਬਦਲ, ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ, 49 ਅਫ਼ਸਰਾਂ ਦੇ ਹੋਏ ਤਬਾਦਲੇ

ਇਸ ਦੇ ਨਾਲ ਹੀ 27 ਤੋਂ 4 ਅਕਤੂਬਰ ਤੱਕ ਨੌਮੀਨੇਸ਼ਨ ਹੋਵੇਗੀ ਅਤੇ 7 ਅਕਤੂਬਰ ਨੂੰ ਨਾਮਜ਼ਦਗੀ ਵਾਪਸ ਲਈ ਜਾਵੇਗੀ |

 

 

 

 

 

 

 

 

ਗ਼ਲਤ ਕੰਮ ਕਰਨ ਵਾਲਿਆਂ ਲਈ ਟੈਲੀਗ੍ਰਾਮ CEO ਦਾ ਫਰਮਾਨ!

0

ਗ਼ਲਤ ਕੰਮ ਕਰਨ ਵਾਲਿਆਂ ਲਈ ਟੈਲੀਗ੍ਰਾਮ CEO ਦਾ ਫਰਮਾਨ!

ਕਲਾਊਡ ਆਧਾਰਿਤ ਡੈਸਕਟਾਪ ਅਤੇ ਮੋਬਾਈਲ ਮੈਸੇਜਿੰਗ ਐਪ ਟੈਲੀਗ੍ਰਾਮ ਨੂੰ ਲੈ ਕੇ ਵੱਡੀ ਅਪਡੇਟ ਆਈ ਹੈ। ਟੈਲੀਗ੍ਰਾਮ ਦੇ ਸੀਈਓ ਪਾਵੇਲ ਡੁਰੋਵ (Telegram CEO Pavel Durov) ਨੇ ਐਲਾਨ ਕੀਤਾ ਹੈ ਕਿ ਕੰਪਨੀ Law Enforcement ਨਾਲ ਯੂਜ਼ਰਜ਼ ਦੇ ਵੇਰਵੇ ਸਾਂਝੇ ਕਰੇਗੀ। ਜੇ ਟੈਲੀਗ੍ਰਾਮ ਯੂਜ਼ਰਜ਼ ‘ਤੇ ਗੈਰ-ਕਾਨੂੰਨੀ ਗਤੀਵਿਧੀਆਂ ਦਾ ਸ਼ੱਕ ਹੁੰਦਾ ਹੈ, ਤਾਂ ਕੰਪਨੀ ਇਨ੍ਹਾਂ ਯੂਜ਼ਰਜ਼ ਦੇ ਫੋਨ ਨੰਬਰ ਅਤੇ IP ਐਡਰੈੱਸ ਸਰਕਾਰ ਨਾਲ ਸ਼ੇਅਰ ਕਰੇਗੀ। ਇਹ ਨਵੀਂ ਅਪਡੇਟ ਪਿਛਲੇ ਮਹੀਨੇ ਫਰਾਂਸੀਸੀ ਅਧਿਕਾਰੀਆਂ ਦੁਆਰਾ ਡੁਰੋਵ ਦੀ ਗ੍ਰਿਫਤਾਰੀ ਤੋਂ ਬਾਅਦ ਆਈ ਹੈ। ਉਸ ’ਤੇ ਟੈਲੀਗ੍ਰਾਮ ਉਪਰ ਗੈਰ-ਕਾਨੂੰਨੀ ਗਤੀਵਿਧੀਆਂ ਦੀ ਜਾਂਚ ਵਿਚ ਸਹਿਯੋਗ ਨਾ ਦੇਣ ਦੇ ਦੋਸ਼ ਲੱਗੇ ਸਨ।

ਟੈਲੀਗ੍ਰਾਮ ਦੇ ਸਰਚ ਆਈਕਨ ਤੋਂ ਨਾ ਲੱਭੋ ਗ਼ਲਤ ਕੰਟੈਂਟ

ਡੁਰੋਵ (Telegram CEO Pavel Durov) ਨੇ ਜਾਣਕਾਰੀ ਦਿੱਤੀ ਹੈ ਕਿ ਟੈਲੀਗ੍ਰਾਮ ਨੇ ਨਵੇਂ ਬਦਲਾਅ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਨਿਯਮਾਂ ਅਤੇ ਸੇਵਾ ਦੀਆਂ ਸ਼ਰਤਾਂ ਨੂੰ ਅਪਡੇਟ ਕੀਤਾ ਹੈ। ਟੈਲੀਗ੍ਰਾਮ ਦੇ ਸਰਚ ਫੀਚਰ ਨੂੰ ਲੈ ਕੇ ਵੀ ਵੱਡੀ ਅਪਡੇਟ ਹੈ। ਕੰਪਨੀ ਨੇ ਫੈਸਲਾ ਕੀਤਾ ਹੈ ਕਿ ਟੈਲੀਗ੍ਰਾਮ ਦੇ ਸਰਚ ਫੀਚਰ ਰਾਹੀਂ ਗੈਰ-ਕਾਨੂੰਨੀ ਸਾਮਾਨ ਜਾਂ ਸਮੱਗਰੀ ਦੀ ਖੋਜ ‘ਤੇ ਪਾਬੰਦੀ ਲਗਾਈ ਜਾਵੇਗੀ। ਜੇ ਕੋਈ ਵੀ ਟੈਲੀਗ੍ਰਾਮ ਯੂਜ਼ਰ ਪਲੇਟਫਾਰਮ ‘ਤੇ ਸਰਚ ਆਈਕਨ ਨਾਲ ਅਜਿਹੀ ਗਲਤ ਸਮੱਗਰੀ ਨੂੰ ਲੱਭਦਾ ਹੈ ਜਾਂ ਸਾਂਝਾ ਕਰਦਾ ਹੈ, ਤਾਂ ਉਸ ਦਾ ਵੇਰਵਾ ਸਿੱਧਾ ਸਰਕਾਰੀ ਅਧਿਕਾਰੀਆਂ ਕੋਲ ਜਾਵੇਗਾ।

ਟੈਲੀਗ੍ਰਾਮ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਕਰੇਗਾ ਵਰਤੋਂ

ਡੁਰੋਵ ਨੇ ਇਸ ’ਤੇ ਜ਼ੋਰ ਦਿੱਤਾ ਕਿ ਟੈਲੀਗ੍ਰਾਮ ਦਾ ਸਰਚ ਫੰਕਸ਼ਨ ਉਪਭੋਗਤਾਵਾਂ ਨੂੰ ਦੋਸਤ ਜਾਂ ਖ਼ਬਰਾਂ ਲੱਭਣ ਵਿਚ ਮਦਦ ਕਰਨ ਲਈ ਹੈ। ਇਹ ਸਰਚ ਫੀਚਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਲੱਭਣ ਜਾਂ ਉਤਸ਼ਾਹਿਤ ਕਰਨ ਲਈ ਪ੍ਰਦਾਨ ਨਹੀਂ ਕੀਤਾ ਗਿਆ। ਇਸ ਨਵੇਂ ਬਦਲਾਅ ਲਈ ਪਲੇਟਫਾਰਮਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਵੀ ਕਰ ਰਿਹਾ ਹੈ। AI ਨਾਲ ਇਹ ਯਕੀਨੀ ਬਣਾਇਆ ਜਾ ਸਕਦਾ ਹੈ ਕਿ ਟੈਲੀਗ੍ਰਾਮ ਸਰਚ ਬਾਰ ਰਾਹੀਂ ਡਰੱਗਜ਼, ਘੁਟਾਲੇ ਜਾਂ ਬਾਲ ਸ਼ੋਸ਼ਣ ਜਿਹੇ ਕੰਟੈਂਟ ਨਹੀਂ ਲੱਭੇ ਜਾ ਸਕਦੇ।

ਪੰਜਾਬ ‘ਚ ਕੰਮ ਕਰਦੇ ਸਰਕਾਰੀ ਮੁਲਾਜ਼ਮਾਂ ਨੂੰ ਇਸ ਦਿਨ ਮਿਲੇਗੀ ਛੁੱਟੀ

0

ਪੰਜਾਬ ‘ਚ ਕੰਮ ਕਰਦੇ ਸਰਕਾਰੀ ਮੁਲਾਜ਼ਮਾਂ ਨੂੰ ਇਸ ਦਿਨ ਮਿਲੇਗੀ ਛੁੱਟੀ

ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਹਰਿਆਣਾ ਵਿੱਚ ਵੋਟਰਾਂ ਵਜੋਂ ਰਜਿਸਟਰਡ ਆਪਣੇ ਕਰਮਚਾਰੀਆਂ ਲਈ 5 ਅਕਤੂਬਰ ਨੂੰ ਅਦਾਇਗੀ ਛੁੱਟੀ (Paid Leave) ਦਾ ਐਲਾਨ ਕੀਤਾ ਹੈ ਤਾਂ ਜੋ ਉਹ ਗੁਆਂਢੀ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

5 ਅਕਤੂਬਰ ਨੂੰ ਪੇਡ ਛੁੱਟੀ ਐਲਾਨੀ

ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 5 ਅਕਤੂਬਰ ਨੂੰ ਪੇਡ ਛੁੱਟੀ ਐਲਾਨੀ ਹੈ।

 

ਅਜਿਹੇ ਕਰਮਚਾਰੀਆਂ ਨੂੰ ਹੀ ਲਾਭ ਮਿਲੇਗਾ

ਇਸ ਵਿਚ ਕਿਹਾ ਗਿਆ ਹੈ ਕਿ ਜੇਕਰ ਕੋਈ ਅਧਿਕਾਰੀ, ਕਰਮਚਾਰੀ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਵੋਟਰ ਸੂਚੀ ਵਿਚ ਦਰਜ ਹੈ ਅਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਕੰਮ ਕਰ ਰਿਹਾ ਹੈ, ਤਾਂ ਉਹ ਆਪਣਾ ਵੋਟਰ ਸ਼ਨਾਖਤੀ ਕਾਰਡ ਜਮ੍ਹਾ ਕਰਵਾਏ। 5 ਅਕਤੂਬਰ ਨੂੰ ਸਮਰੱਥ ਅਧਿਕਾਰੀ ਵਿਸ਼ੇਸ਼ ਛੁੱਟੀ ਲੈਣ ਦੇ ਯੋਗ ਹੋਣਗੇ। ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਛੁੱਟੀ ਮੁਲਾਜ਼ਮਾਂ ਦੀ ਛੁੱਟੀ ਸੂਚੀ ਵਿੱਚੋਂ ਨਹੀਂ ਕੱਟੀ ਜਾਵੇਗੀ।

ਪੰਜਾਬ ‘ਚ ਫੇਰ-ਬਦਲ, ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ, 49 ਅਫ਼ਸਰਾਂ ਦੇ ਹੋਏ ਤਬਾਦਲੇ || Punjab Update

ਜਾਣਕਾਰੀ ਅਨੁਸਾਰ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਹੈ ਅਤੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਸ ਨੂੰ ਵੀ ਅਦਾਇਗੀ ਛੁੱਟੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ 25 ਸਤੰਬਰ, 2024 ਅਤੇ 1 ਅਕਤੂਬਰ, 2024 (ਵੋਟਿੰਗ ਦੇ ਪੜਾਅ ‘ਤੇ ਨਿਰਭਰ ਕਰਦਿਆਂ) ਨੂੰ ਅਦਾਇਗੀਸ਼ੁਦਾ ਛੁੱਟੀਆਂ ਵਜੋਂ ਘੋਸ਼ਿਤ ਕੀਤਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

 

ਪੰਜਾਬ ‘ਚ ਫੇਰ-ਬਦਲ, ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ, 49 ਅਫ਼ਸਰਾਂ ਦੇ ਹੋਏ ਤਬਾਦਲੇ || Punjab Update

0
Changes in Punjab, big announcement before panchayat elections, transfers of 49 officers

ਪੰਜਾਬ ‘ਚ ਫੇਰ-ਬਦਲ, ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ, 49 ਅਫ਼ਸਰਾਂ ਦੇ ਹੋਏ ਤਬਾਦਲੇ

ਪੰਜਾਬ ‘ਚ ਵੱਡੀ ਫੇਰ-ਬਦਲ ਹੋਇਆ ਹੈ ਜਿੱਥੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ | ਦਰਅਸਲ, 49 ਅਫ਼ਸਰਾਂ ਦੇ ਹੋਏ ਤਬਾਦਲੇ ਕਰ ਦਿੱਤੇ ਗਏ ਹਨ | ਜਿਸ ਵਿੱਚ 11 IAS ਤੇ 38 PCS ਅਫ਼ਸਰਾਂ ਦੇ ਨਾਂ ਸ਼ਾਮਿਲ ਹਨ |

ਇਹ ਵੀ ਪੜ੍ਹੋ : ਖਨੌਰੀ ਬਾਰਡਰ ‘ਤੇ ਕਿਸਾਨ ਨੇ ਲਿਆ ਫਾਹਾ, ਟੈਂਟ ‘ਚੋਂ ਮਿਲੀ ਲਾਸ਼

Kisaan Andolan : ਖਨੌਰੀ ਬਾਰਡਰ ‘ਤੇ ਕਿਸਾਨ ਨੇ ਲਿਆ ਫਾਹਾ, ਟੈਂਟ ‘ਚੋਂ ਮਿਲੀ ਲਾਸ਼

0
Farmer hanged himself on Khanuri border, body found in tent

ਖਨੌਰੀ ਬਾਰਡਰ ‘ਤੇ ਕਿਸਾਨ ਨੇ ਲਿਆ ਫਾਹਾ, ਟੈਂਟ ‘ਚੋਂ ਮਿਲੀ ਲਾਸ਼

ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ‘ਤੇ ਅੱਜ ਇਕ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦਾ ਨਾਂ ਗੁਰਮੀਤ ਸਿੰਘ ਹੈ। ਉਹ ਮਾਨਸਾ, ਪੰਜਾਬ ਦਾ ਵਸਨੀਕ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਸੀ, ਉਦੋਂ ਤੋਂ ਉਹ ਸਰਹੱਦ ‘ਤੇ ਸੀ। ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਤ ਸੀ। ਜਦੋਂ ਹੋਰ ਕਿਸਾਨ ਉੱਥੇ ਨਹੀਂ ਸਨ ਤਾਂ ਉਸ ਨੇ ਖੁਦਕੁਸ਼ੀ ਕਰ ਲਈ। ਉਸ ਨੇ ਅੱਜ ਸਵੇਰੇ ਕਰੀਬ 10.45 ਵਜੇ ਪਿੰਡ ਮੱਲਣ ਬਲਾਕ ਦੋਦਾ ਸ੍ਰੀ ਮੁਕਤਸਰ ਸਾਹਿਬ ਦੇ ਟੈਂਟ ਵਿੱਚੋ ਉਸਦੀ ਲਾਸ਼ ਮਿਲੀ |

ਟਰਾਲੀ ਨਾਲ ਰੱਸੀ ਬੰਨ੍ਹ ਕੇ ਲਿਆ ਫਾਹਾ

ਜਦੋਂ ਕਿਸਾਨ ਵਾਪਸ ਆਏ ਤਾਂ ਗੁਰਮੀਤ ਨੇ ਫਾਹਾ ਲੈ ਲਿਆ। ਉਸ ਨੇ ਟਰਾਲੀ ਨਾਲ ਰੱਸੀ ਬੰਨ੍ਹੀ ਹੋਈ ਸੀ ਅਤੇ ਉਸ ਵਿੱਚ ਗਰਦਨ ਫਸਾ ਕੇ ਲੇਟ ਗਿਆ ਸੀ।ਅੰਦੋਲਨ ਨਾਲ ਜੁੜੇ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਗੁਰਮੀਤ ਇਸ ਅੰਦੋਲਨ ਨੂੰ ਲੈ ਕੇ ਕਾਫੀ ਗੰਭੀਰ ਸੀ। ਉਹ ਘਰ ਘੱਟ ਹੀ ਜਾਂਦਾ ਸੀ। ਉਸ ਦੇ ਸਿਰ ‘ਤੇ ਕਰਜ਼ਾ ਵੀ ਸੀ। ਇਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਕੁਝ ਸਮਾਂ ਪਹਿਲਾਂ ਉਸ ਦੇ ਲੜਕੇ ਦਾ ਵਿਆਹ ਸੀ। ਉਹ ਉਸ ਵਿੱਚ ਵੀ ਨਹੀਂ ਗਿਆ। ਉਹ ਬਾਰਡਰ ‘ਤੇ ਬਿਜਲੀ ਦਾ ਕੰਮ ਦੇਖਦਾ ਸੀ |

ਆਪਣੇ ਲੜਕੇ ਦੇ ਵਿਆਹ ਤੇ ਵੀ ਨਹੀਂ ਗਿਆ

ਇਸ ਸਬੰਧੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੈਨੂੰ ਸੂਚਨਾ ਮਿਲੀ ਹੈ ਕਿ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਮੈਂ ਚੰਡੀਗੜ੍ਹ ਆਇਆ ਹੋਇਆ ਸੀ। ਹੁਣ ਮੌਕੇ ‘ਤੇ ਜਾ ਰਹੇ ਹਾਂ। ਇਹ ਕਿਸਾਨ ਸੰਘਰਸ਼ ਨੂੰ ਬਹੁਤ ਸਮਰਪਿਤ ਸੀ। ਉਹ ਪੂਰੇ ਧਰਨੇ ਵਾਲੀ ਥਾਂ ‘ਤੇ ਬਿਜਲੀ ਦਾ ਸਾਰਾ ਕੰਮ ਦੇਖਦਾ ਰਿਹਾ।

ਉਸ ਦੇ ਲੜਕੇ ਦਾ ਵਿਆਹ ਕੁਝ ਮਹੀਨੇ ਪਹਿਲਾਂ ਹੋਇਆ ਸੀ। ਉਸ ਸਮੇਂ ਉਸ ਨੇ ਇਹ ਕਹਿ ਕੇ ਜਾਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਅੱਜਕਲ ਲਾਈਟ ਦੀ ਸਮੱਸਿਆ ਹੈ। ਅਜਿਹੇ ‘ਚ ਜੇਕਰ ਲਾਈਟਾਂ ‘ਚ ਨੁਕਸ ਪੈ ਜਾਂਦਾ ਹੈ ਤਾਂ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਬਾਅਦ ਉਸ ਦੇ ਪਰਿਵਾਰ ਨੇ ਬਿਨਾਂ ਉਸ ਦੇ ਲੜਕੇ ਦਾ ਵਿਆਹ ਕਰਵਾ ਦਿੱਤਾ।

ਬਾਅਦ ਵਿੱਚ ਪਰਿਵਾਰ ਵੀ ਧਰਨੇ ਵਿੱਚ ਹਿੱਸਾ ਲੈਣ ਆਇਆ । ਉਸ ਦਾ ਪਰਿਵਾਰ 7-8 ਦਿਨ ਉੱਥੇ ਰਿਹਾ। ਕਿਸਾਨਾਂ ਸਿਰ ਹਮੇਸ਼ਾ ਕਰਜ਼ਾ ਰਹਿੰਦਾ ਹੈ।  ਮੈਂ ਉਸ ਨੂੰ ਕੱਲ੍ਹ ਹੀ ਮਿਲਿਆ ਜਦੋਂ ਮੈਂ ਮੋਰਚਾ ਛੱਡ ਰਿਹਾ ਸੀ। ਉਹ ਪੁੱਛ ਰਿਹਾ ਸੀ, ਪ੍ਰਧਾਨ ਜੀ, ਸਰਕਾਰ ਕਦੋਂ ਤੱਕ ਆਪਣੀਆਂ ਮੰਗਾਂ ਮੰਨੇਗੀ?

ਫਰਵਰੀ-2024 ਤੋਂ ਚੱਲ ਰਿਹਾ ਕਿਸਾਨ ਅੰਦੋਲਨ

ਪੰਜਾਬ ਦੇ ਕਿਸਾਨ ਫਰਵਰੀ-2024 ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਅੰਦੋਲਨ ‘ਤੇ ਹਨ। ਅਜਿਹੇ ‘ਚ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ।

ਇਹ ਵੀ ਪੜ੍ਹੋ : ਕਾਲਜਾਂ ਨੂੰ ਵੱਡਾ ਝਟਕਾ, ਪੰਜਾਬ ਦੇ ਦੋ ਕਾਲਜਾਂ ਸਮੇਤ ਦੇਸ਼ ਦੇ 34 ਆਯੁਰਵੇਦ ਕਾਲਜਾਂ ਦੀ ਮਾਨਤਾ ’ਤੇ ਲੱਗੀ ਰੋਕ

ਕਿਸਾਨਾਂ ਨੇ ਪੰਜਾਬ ਵੱਲ ਸਰਹੱਦ ‘ਤੇ ਪੱਕਾ ਮੋਰਚਾ ਬਣਾ ਲਿਆ। ਅਜਿਹੇ ‘ਚ ਉਥੋਂ ਆਵਾਜਾਈ ਬੰਦ ਹੈ। ਇਸ ਕਾਰਨ ਅੰਬਾਲਾ ਦੇ ਵਪਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ ਪਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ ਹੈ।