Home Blog Page 1296

ਸਪਨਾ ਚੌਧਰੀ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ, ਪੜ੍ਹੋ ਵੇਰਵਾ ||Entertainment News

0

ਸਪਨਾ ਚੌਧਰੀ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ, ਪੜ੍ਹੋ ਵੇਰਵਾ

ਹਰਿਆਣਾ ਦੀ ਡਾਂਸਿੰਗ ਕੁਈਨ ਸਪਨਾ ਚੌਧਰੀ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਮੰਗਲਵਾਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਧੋਖਾਧੜੀ ਦੇ ਮਾਮਲੇ ‘ਚ ਸਪਨਾ ਦੀ ਗੈਰ-ਹਾਜ਼ਰੀ ਕਾਰਨ ਇਹ ਵਾਰੰਟ ਜਾਰੀ ਕੀਤਾ।

ਇਹ ਵੀ ਪੜ੍ਹੋ- ਜ਼ਿਲ਼੍ਹਾ ਪੱਧਰੀ ਸਮਾਗਮ ਦੌਰਾਨ 15 ਅਗਸਤ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਕੌਮੀ ਝੰਡਾ

ਦਿੱਲੀ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਨੇ ਸਪਨਾ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਇਹ ਮਾਮਲਾ ਸਾਲ 2021 ਦਾ ਹੈ ਜਦੋਂ ਪਵਨ ਚਾਵਲਾ ਨਾਂ ਦੇ ਵਿਅਕਤੀ ਨੇ ਸਪਨਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ।

ਕੇਸ ਦੀ ਸੁਣਵਾਈ ਲਈ ਡਾਂਸਰ ਅਦਾਲਤ ਵਿੱਚ ਨਹੀਂ ਪਹੁੰਚੀ

ਰਿਪੋਰਟ ਦੇ ਅਨੁਸਾਰ, ਮੁੱਖ ਨਿਆਇਕ ਮੈਜਿਸਟਰੇਟ (ਸੀਜੇਐਮ) ਰਸ਼ਮੀ ਗੁਪਤਾ ਨੇ ਸਪਨਾ ਚੌਧਰੀ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ ਕਿਉਂਕਿ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਈ ਸੀ।

ਮਾਮਲੇ ਦੀ ਸੁਣਵਾਈ ਦੌਰਾਨ ਸੀਜੇਐਮ ਨੇ ਕਿਹਾ- ਸੁਣਵਾਈ ਦੇ ਆਖਰੀ ਦਿਨ ਮੁਲਜ਼ਮ ਵੱਲੋਂ ਛੋਟ ਮੰਗੀ ਗਈ ਸੀ ਅਤੇ ਅੱਜ ਵੀ ਮੁਲਜ਼ਮ ਨੂੰ ਬੁਲਾਉਣ ਦੇ ਬਾਵਜੂਦ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਅਦਾਲਤ ਨੇ ਮਾਮਲੇ ਦੀ ਅਗਲੀ ਕਾਰਵਾਈ ਲਈ 25 ਅਕਤੂਬਰ 2024 ਦੀ ਤਰੀਕ ਤੈਅ ਕੀਤੀ ਹੈ।

ਕੀ ਹੈ ਪੂਰਾ ਮਾਮਲਾ

ਮੀਡੀਆ ਰਿਪੋਰਟਾਂ ਮੁਤਾਬਕ ਸ਼ਿਕਾਇਤਕਰਤਾ ਪਵਨ ਚਾਵਲਾ ਨੇ ਸਪਨਾ ‘ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਕੰਮ ਦੇ ਸਿਲਸਿਲੇ ‘ਚ ਸਪਨਾ ਨੂੰ ਪੈਸੇ ਦਿੱਤੇ ਸਨ। ਪਰ ਸਪਨਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਉਸ ਪੈਸੇ ਦੀ ਦੁਰਵਰਤੋਂ ਕੀਤੀ। ਉਸ ਵਿਰੁੱਧ 28 ਮਈ 2024 ਨੂੰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ।

CM ਭਗਵੰਤ ਮਾਨ ਅੱਜ ਆਉਣਗੇ ਜਲੰਧਰ , ਜਨਤਾ ਦਰਬਾਰ ‘ਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ || Punjab Update

0
CM Bhagwant Mann will come to Jalandhar today, he will listen to people's problems in Janata Darbar

CM ਭਗਵੰਤ ਮਾਨ ਅੱਜ ਆਉਣਗੇ ਜਲੰਧਰ , ਜਨਤਾ ਦਰਬਾਰ ‘ਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ CM ਭਗਵੰਤ ਮਾਨ ਅੱਜ ਜਲੰਧਰ ਆਉਣਗੇ | ਜਿੱਥੇ ਕਿ ਉਹ 14 ਅਤੇ 15 ਅਗਸਤ ਨੂੰ ਜਲੰਧਰ ‘ਚ ਹੀ ਰਹਿਣਗੇ। ਸਰਕਾਰੀ ਰਿਹਾਇਸ਼ ‘ਤੇ ‘ਸਰਕਾਰ ਤੁਹਾਡੇ ਦੁਆਰ’ ਕੈਂਪ ਦਾ ਆਯੋਜਨ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਜਨਤਾ ਦਰਬਾਰ ‘ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਉਹ ਖਾਸ ਕਰਕੇ ਸੁਤੰਤਰਤਾ ਦਿਵਸ ਦੇ ਮੌਕੇ ਇੱਥੇ ਪਹੁੰਚ ਰਹੇ ਹਨ ਜਿੱਥੇ ਕਿ ਉਹ ਜਲੰਧਰ ‘ਚ ਤਿਰੰਗਾ ਵੀ ਲਹਿਰਾਉਣਗੇ। ਇਸ ਸਭ ਦੇ ਚੱਲਦਿਆਂ ਸ਼ਹਿਰ ਵਿੱਚ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।

2 ਦਿਨ ਜਲੰਧਰ ‘ਚ ਰਹਿ ਕੇ ਸਮੱਸਿਆਵਾਂ ਸੁਣਨ ਦਾ ਕੀਤਾ ਸੀ ਵਾਅਦਾ

ਧਿਆਨਯੋਗ ਹੈ ਕਿ ਵੈਸਟ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨਾਲ 2 ਦਿਨ ਜਲੰਧਰ ‘ਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦਾ ਵਾਅਦਾ ਕੀਤਾ ਸੀ। ਇਸੇ ਵਾਅਦੇ ਅਨੁਸਾਰ ਪਿਛਲੇ ਦੋ-ਤਿੰਨ ਵਾਰ ਉਹ ਜਲੰਧਰ ਦੇ ਸਰਕਾਰੀ ਤੁਹਾਡੇ ਦੁਆਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੈਂਪ ਲਗਾ ਚੁੱਕੇ ਹਨ।

ਇਹ ਵੀ ਪੜ੍ਹੋ : ਇੱਕ ਝਟਕੇ ‘ਚ ਪਰਿਵਾਰ ਦੀਆਂ 3 ਪੀੜ੍ਹੀਆਂ ਹੋਈਆਂ ਖਤਮ , ਨਹਿਰ ‘ਚ ਡਿੱਗੀ ਕਾਰ

ਦੱਸ ਦਈਏ ਕਿ ਹਾਲ ਹੀ ‘ਚ 24 ਜੁਲਾਈ ਨੂੰ ਮੁੱਖ ਮੰਤਰੀ ਮਾਨ ਵੱਲੋਂ ਜਲੰਧਰ ‘ਚ ਆਯੋਜਿਤ 2 ਦਿਨਾਂ ਪ੍ਰੋਗਰਾਮ ‘ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਗਿਆ। ਹੁਣ ਫਿਰ ਤੋਂ ਸੀਐੱਮ ਮਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਦਾ ਦੌਰਾ ਕਰ ਰਹੇ ਹਨ।

 

 

 

 

 

 

 

 

 

 

 

ਇੱਕ ਝਟਕੇ ‘ਚ ਪਰਿਵਾਰ ਦੀਆਂ 3 ਪੀੜ੍ਹੀਆਂ ਹੋਈਆਂ ਖਤਮ , ਨਹਿਰ ‘ਚ ਡਿੱਗੀ ਕਾਰ || Latest Update

0
In one blow, 3 generations of the family were destroyed, the car fell into the canal

ਇੱਕ ਝਟਕੇ ‘ਚ ਪਰਿਵਾਰ ਦੀਆਂ 3 ਪੀੜ੍ਹੀਆਂ ਹੋਈਆਂ ਖਤਮ , ਨਹਿਰ ‘ਚ ਡਿੱਗੀ ਕਾਰ

ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਝਟਕੇ ‘ਚ ਪਰਿਵਾਰ ਦੀਆਂ 3 ਪੀੜ੍ਹੀਆਂ ਖਤਮ ਹੋ ਗਈਆਂ |  ਦਰਅਸਲ, ਇੱਕ ਕਾਰਨ ਬੇਕਾਬੂ ਹੋ ਕੇ ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਕਾਰ ‘ਚ ਸਵਾਰ ਪਿਤਾ, ਪੁੱਤਰ ਅਤੇ ਪੋਤੇ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਡਿਜਾਸਟਰ ਮੈਨੇਜਮੈਂਟ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ |

ਆਪਣੇ ਬੇਟੇ ਨੂੰ ਸਿਖਾ ਰਿਹਾ ਸੀ ਕਾਰ ਚਲਾਉਣਾ

ਮਿਲੀ ਜਾਣਕਾਰੀ ਮੁਤਾਬਕ ਰਾਠੀ ਖੇੜਾ ਦਾ ਰਹਿਣ ਵਾਲਾ ਇਮਾਮ ਮਰਗੂਬ ਆਲਮ ਆਪਣੇ ਬੇਟੇ ਨੂੰ ਕਾਰ ਚਲਾਉਣਾ ਸਿਖਾ ਰਿਹਾ ਸੀ। ਉਸ ਦੇ ਨਾਲ 5 ਸਾਲ ਦਾ ਪੋਤਾ ਵੀ ਸੀ। ਇਸ ਦੌਰਾਨ ਅਚਾਨਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਖਿੜਕੀ ਦੇ ਸ਼ੀਸ਼ੇ ਨਹੀਂ ਖੁੱਲ੍ਹ ਸਕੇ ਅਤੇ ਦਮ ਘੁਟਣ ਕਾਰਨ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

3 ਘੰਟੇ ਦੀ ਮਿਹਨਤ ਤੋਂ ਬਾਅਦ ਲਾਸ਼ਾਂ ਨੂੰ ਬਾਹਰ ਕੱਢਿਆ

ਮ੍ਰਿਤਕਾਂ ਦੀ ਪਛਾਣ 60 ਸਾਲਾ ਮਰਗੂਬ ਆਲਮ, ਸਾਨੀਬ ਹੁਸੈਨ ਅਤੇ 5 ਸਾਲਾ ਹਸਨੈਨ ਵਾਸੀ ਰਾਠੀਖੇੜਾ ਵਜੋਂ ਹੋਈ ਹੈ। SDRF ਦੀ ਟੀਮ ਅਤੇ ਸਥਾਨਕ ਗੋਤਾਖੋਰਾਂ ਨੇ ਮਿਲ ਕੇ ਕਰੀਬ ਸਾਢੇ 3 ਘੰਟੇ ਦੀ ਮਿਹਨਤ ਤੋਂ ਬਾਅਦ ਤਿੰਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਸਥਾਨਕ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਡਰਾਈਵਰ ਸੀਟ ‘ਤੇ ਬੈਠਾ ਇਮਾਮ ਮਰਗੂਬ ਆਲਮ ਆਪਣੇ ਮੋਬਾਈਲ ‘ਤੇ ਵੀਡੀਓ ਬਣਾ ਰਿਹਾ ਸੀ। ਫਿਰ ਕਾਰ ਨਹਿਰ ਵਿੱਚ ਡਿੱਗ ਗਈ।

ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਯੈਲੋ ਅਲਰਟ ਕੀਤਾ ਜਾਰੀ , ਭਾਰੀ ਮੀਂਹ ਦੀ ਸੰਭਾਵਨਾ

ASI ਹੰਸਰਾਜ ਨੇ ਦੱਸਿਆ ਕਿ ਇਮਾਮ ਮਰਗੂਬ ਆਪਣੇ ਬੇਟੇ ਨੂੰ ਕਾਰ ਚਲਾਉਣਾ ਸਿਖਾ ਰਿਹਾ ਸੀ। ਸਵੇਰੇ ਕਰੀਬ 8 ਵਜੇ ਉਹ ਇੰਦਰਾ ਗਾਂਧੀ ਨਹਿਰ ਦੇ ਪੁਲ ਦੇ ਹੇਠਾਂ ਪਿੰਡ ਤਲਵਾੜਾ ਝੀਲ ਕੋਲ ਪਹੁੰਚਿਆ ਅਤੇ ਵੀਡੀਓ ਬਣਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ।

 

 

 

 

 

 

 

 

 

 

 

ਜ਼ਿਲ਼੍ਹਾ ਪੱਧਰੀ ਸਮਾਗਮ ਦੌਰਾਨ 15 ਅਗਸਤ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਕੌਮੀ ਝੰਡਾ||Punjab News

0

ਜ਼ਿਲ਼੍ਹਾ ਪੱਧਰੀ ਸਮਾਗਮ ਦੌਰਾਨ 15 ਅਗਸਤ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਕੌਮੀ ਝੰਡਾ

ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਇਥੇ ਸਥਾਨਕ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ।ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਗੁਰਪ੍ਰੀਤ ਸਿੰਘ ਥਿੰਦ ਅਤੇ ਐੱਸ. ਡੀ. ਐੱਮ. ਤਰਨ ਤਾਰਨ ਸਿਮਰਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।

ਇਹ ਵੀ ਪੜ੍ਹੋ- ਵਿਨੇਸ਼ ਫੋਗਾਟ ਦੇ ਹਰਿਆਣਾ ‘ਚ ਸ਼ਾਨਦਾਰ ਸਵਾਗਤ ਦੀ ਯੋਜਨਾ

ਰਿਹਰਸਲ ਦੌਰਾਨ ਐੱਸ. ਐੱਸ. ਪੀ. ਤਰਨ ਤਾਰਨ ਗੌਰਵ ਤੂਰਾ ਨੇ ਪਰੇਡ ਕਮਾਂਡਰ ਡੀ. ਐੱਸ. ਪੀ. ਗਗਨਦੀਪ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਵਿੱਚ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਟੁੱਕੜੀਆਂ ਅਤੇ ਪੰਜਾਬ ਪੁਲਿਸ ਬੈਂਡ ਸ਼ਾਮਲ ਸੀ।

ਇਸ ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਪੀ. ਟੀ. ਸ਼ੋਅ ਦੀ ਪੇਸ਼ਕਾਰੀ ਕੀਤੀ ਗਈ ਅਤੇ ਜ਼ਿਲ੍ਹੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ।

ਜ਼ਰੂਰੀ ਹਦਾਇਤਾਂ ਦਿੱਤੀਆਂ

ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਐੱਸ. ਐੱਸ. ਪੀ. ਤਰਨ ਤਾਰਨ ਗੌਰਵ ਤੂਰਾ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ।ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।ਉਨ੍ਹਾਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ  ਜਾਵੇਗਾ।

ਮੌਸਮ ਵਿਭਾਗ ਨੇ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਯੈਲੋ ਅਲਰਟ ਕੀਤਾ ਜਾਰੀ , ਭਾਰੀ ਮੀਂਹ ਦੀ ਸੰਭਾਵਨਾ || News of Punjab

0
Meteorological department has issued yellow alert in 3 districts of Punjab, heavy rain is likely

ਮੌਸਮ ਵਿਭਾਗ ਨੇ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਯੈਲੋ ਅਲਰਟ ਕੀਤਾ ਜਾਰੀ , ਭਾਰੀ ਮੀਂਹ ਦੀ ਸੰਭਾਵਨਾ

ਪੰਜਾਬ ਵਿੱਚ ਅੱਜ ਤੋਂ ਮੌਸਮ ਮੁੜ ਤੋਂ ਕਰਵਟ ਲੈਣ ਜਾ ਰਿਹਾ ਹੈ | ਮੌਸਮ ਵਿਭਾਗ ਨੇ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ | ਇਹ ਤਿੰਨੇ ਜ਼ਿਲ੍ਹੇ ਹਿਮਾਚਲ ਦੇ ਪਹਾੜੀ ਇਲਾਕਿਆਂ ਦੇ ਨਾਲ ਲੱਗਦੇ ਹਨ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹੇ ਸ਼ਾਮਲ ਹਨ। ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 4.4 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ ਹੈ।

ਬਾਰਿਸ਼ ਰਾਜ ਦੇ ਔਸਤ ਤੋਂ ਘੱਟ

ਮੰਗਲਵਾਰ ਨੂੰ ਅੰਮ੍ਰਿਤਸਰ ‘ਚ 5.0 ਮਿਲੀਮੀਟਰ, ਫਤਿਹਗੜ੍ਹ ਸਾਹਿਬ ‘ਚ 0.5 ਮਿਲੀਮੀਟਰ, ਗੁਰਦਾਸਪੁਰ ‘ਚ 2.0 ਮਿਲੀਮੀਟਰ ਅਤੇ ਰੂਪਨਗਰ ‘ਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਹਾਲਾਂਕਿ, ਹੁਣ ਤੱਕ ਦਰਜ ਕੀਤੀ ਗਈ ਬਾਰਿਸ਼ ਰਾਜ ਦੇ ਔਸਤ ਤੋਂ ਘੱਟ ਹੈ। ਸੂਬੇ ਵਿੱਚ 1 ਜੂਨ ਤੋਂ ਹੁਣ ਤੱਕ 191.9 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 34 ਡਿਗਰੀ ਘੱਟ ਹੈ।

ਵੱਧ ਤੋਂ ਵੱਧ ਤਾਪਮਾਨ 28.3 ਡਿਗਰੀ ਕੀਤਾ ਗਿਆ ਦਰਜ

ਅੰਮ੍ਰਿਤਸਰ ‘ਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 28.3 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਹਲਕੀ ਬੱਦਲਵਾਈ ਰਹੇਗੀ , ਮੀਂਹ ਦੀ ਸੰਭਾਵਨਾ ਹੈ। ਤਾਪਮਾਨ 29 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ। ਜਲੰਧਰ ਵਿੱਚ ਬੀਤੇ ਕੱਲ੍ਹ ਸ਼ਾਮ ਨੂੰ ਤਾਪਮਾਨ 27.1 ਡਿਗਰੀ ਦਰਜ ਕੀਤਾ ਗਿਆ। ਅੱਜ ਬੁਧਵਾਰ ਨੂੰ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 33 ਡਿਗਰੀ ਦੇ ਵਿਚਕਾਰ ਰਹੇਗਾ।

ਇਹ ਵੀ ਪੜ੍ਹੋ : CM ਮਾਨ ਨੇ ਨਿਤਿਨ ਗਡਕਰੀ ਦੀ ਚਿਤਾਵਨੀ ‘ਤੇ ਦਿੱਤਾ ਜਵਾਬ

ਪਟਿਆਲਾ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 26.2 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ। ਅੱਜ ਬੁਧਵਾਰ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ।

 

 

 

CM ਮਾਨ ਨੇ ਨਿਤਿਨ ਗਡਕਰੀ ਦੀ ਚਿਤਾਵਨੀ ‘ਤੇ ਦਿੱਤਾ ਜਵਾਬ || Punjab News

0
CM Mann responded to Nitin Gadkari's warning

CM ਮਾਨ ਨੇ ਨਿਤਿਨ ਗਡਕਰੀ ਦੀ ਚਿਤਾਵਨੀ ‘ਤੇ ਦਿੱਤਾ ਜਵਾਬ

ਬੀਤੇ ਦਿਨ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ CM ਮਾਨ ਨੂੰ ਚਿੱਠੀ ਲਿਖ ਕੇ ਕਈ NHAI ਪ੍ਰਾਜੈਕਟਾਂ ਨੂੰ ਜਲਦੀ ਪੂਰਾ ਕਰਵਾਉਣ ਲਈ ਕਿਹਾ ਸੀ। ਉਨ੍ਹਾਂ ਕਿਹਾ ਸੀ ਕਿ ਪ੍ਰਾਜੈਕਟ ਸਮੇਂ ਸਿਰ ਪੂਰੇ ਨਾ ਹੋਏ ਤਾਂ NHAI ਕੋਲ ਇਨ੍ਹਾਂ ਪ੍ਰਾਜੈਕਟਾਂ ਨੂੰ ਬੰਦ ਕਰਨ ਤੋਂ ਇਲਾਵਾ ਕੋਈ ਹੋਰ ਰਾਹ ਨਹੀਂ ਬਚੇਗਾ।

ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਵਚਨਬੱਧ

ਇਸੇ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਅਤੇ ਸੂਬੇ ਦੀ ਤਰੱਕੀ ਲਈ NHAI ਨੂੰ ਸਹਿਯੋਗ ਦੇਣ ਅਤੇ ਆਪਸੀ ਤਾਲਮੇਲ ਰਾਹੀਂ ਕੰਮ ਕਰਨ ਲਈ ਵਚਨਬੱਧ ਹੈ। ਕੇਂਦਰੀ ਸੜਕ ਆਵਾਜਾਈ ਅਤੇ ਕੌਮੀ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਇਕ ਪੱਤਰ ਲਿਖ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਅਤੇ ਸੂਬਾ ਦੋਵਾਂ ਲਈ NHAI ਪ੍ਰਾਜੈਕਟਾਂ ਦੀ ਮਹੱਤਤਾ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਪੰਜਾਬ ਸਰਕਾਰ ਇਨ੍ਹਾਂ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜ਼ਮੀਨ ਪ੍ਰਾਪਤੀ ਅਤੇ ਹੋਰ ਸਬੰਧਤ ਮਾਮਲਿਆਂ ਵਿੱਚ NHAI ਦੀ ਸਰਗਰਮੀ ਨਾਲ ਸਹਾਇਤਾ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਕੁਝ ਕੁ ਨੂੰ ਛੱਡ ਕੇ ਸੂਬੇ ਵਿੱਚ NHAI ਦੇ ਜ਼ਿਆਦਾਤਰ ਪ੍ਰਾਜੈਕਟ ਲੀਹ ‘ਤੇ ਹਨ।

ਉਪ-ਠੇਕੇਦਾਰ ਨੂੰ ਵਿੱਤੀ ਬਕਾਇਆ ਨਾ ਦੇਣ ਦਾ ਨਤੀਜਾ

ਮੁੱਖ ਮੰਤਰੀ ਨੇ ਕਿਹਾ ਕਿ ਗਡਕਰੀ ਵੱਲੋਂ ਜ਼ਿਕਰ ਕੀਤੇ ਦੋਵਾਂ ਮਾਮਲਿਆਂ ਵਿੱਚ ਸਥਾਨਕ ਪੁਲਿਸ ਨੇ ਤੁਰੰਤ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਅਤੇ ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਇੱਕ ਘਟਨਾ NHAI ਦੇ ਠੇਕੇਦਾਰ ਵੱਲੋਂ ਜ਼ਮੀਨ ਦੀ ਵੱਧ ਖੁਦਾਈ ਦਾ ਨਤੀਜਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਜੀ ਘਟਨਾ ਠੇਕੇਦਾਰ ਵੱਲੋਂ ਆਪਣੇ ਉਪ-ਠੇਕੇਦਾਰ ਨੂੰ ਵਿੱਤੀ ਬਕਾਇਆ ਨਾ ਦੇਣ ਦਾ ਨਤੀਜਾ ਹੈ ਅਤੇ ਕਿਹਾ ਕਿ ਦੋਵੇਂ ਮਾਮਲੇ ਠੇਕੇਦਾਰ ਕਰਕੇ ਪੈਦਾ ਹੋਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਭ ਦੇ ਬਾਵਜੂਦ ਪੰਜਾਬ ਪੁਲਸ ਇੱਕ ਬਿਹਤਰੀਨ ਫੋਰਸ ਹੋਣ ਦੇ ਨਾਤੇ, NHAI ਦੀਆਂ ਸੁਰੱਖਿਆ ਸਬੰਧੀ ਚਿੰਤਾਵਾਂ ਦਾ ਖਿਆਲ ਰੱਖਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੇ ਪਹਿਲਾਂ ਹੀ ਸਥਾਨਕ ਪੁਲਸ ਨੂੰ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਇਲਾਕੇ ਵਿੱਚ ਗਸ਼ਤ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ ਵਿੱਚ ਜ਼ਮੀਨਾਂ ਦੇ ਭਾਅ ਜ਼ਿਆਦਾ

ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਜ਼ਮੀਨ ਗ੍ਰਹਿਣ ਨਾਲ ਸਬੰਧਤ ਮੁੱਦਿਆਂ ਦੀ ਗੱਲ ਹੈ, ਕੇਂਦਰੀ ਮੰਤਰੀ ਨੂੰ ਇਸ ਗੱਲ ਦੀ ਕਦਰ ਕਰਨੀ ਚਾਹੀਦੀ ਹੈ ਕਿ ਸੂਬੇ ਦੇ ਕਿਸਾਨ ਆਪਣੀ ਜ਼ਮੀਨ ਨਾਲ ਭਾਵਨਾਤਮਕ ਤੌਰ ‘ਤੇ ਜੁੜੇ ਹੋਏ ਹਨ, ਕਿਉਂਕਿ ਇਹ ਉਨ੍ਹਾਂ ਦੀ ਬੇਸ਼ਕੀਮਤੀ ਜਾਇਦਾਦ ਹੈ ਅਤੇ ਇਹ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਮੁੱਖ ਵਸੀਲਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਵਿੱਚ ਜ਼ਮੀਨਾਂ ਦੇ ਭਾਅ ਜ਼ਿਆਦਾ ਹਨ, ਇਸ ਲਈ ਜੇਕਰ ਕਿਸਾਨਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਜ਼ਮੀਨਾਂ ਦੇ ਬਣਦੇ ਭਾਅ ਨਹੀਂ ਮਿਲ ਰਹੇ ਤਾਂ ਉਹ ਆਪਣੀਆਂ ਜ਼ਮੀਨਾਂ ਦੇਣ ਲਈ ਰਾਜ਼ੀ ਨਹੀਂ ਹੁੰਦੇ।

CM ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਅਜਿਹੇ ਕਈ ਮਾਮਲੇ ਹਨ, ਜਿਨ੍ਹਾਂ ਵਿਚ ਜ਼ਮੀਨ ਦਾ ਕਬਜ਼ਾ NHAI ਨੂੰ ਦਿੱਤਾ ਗਿਆ ਸੀ, ਪਰ ਇਸ ਦੇ ਠੇਕੇਦਾਰਾਂ ਨੇ ਸਬੰਧਤ ਥਾਵਾਂ ‘ਤੇ ਆਪਣੀ ਮਸ਼ੀਨਰੀ ਲਗਾਉਣ ਅਤੇ ਕੰਮ ਸ਼ੁਰੂ ਕਰਨ ਵਿਚ ਲੰਮਾ ਸਮਾਂ ਲਗਾ ਦਿੱਤਾ, ਜਿਸ ਕਾਰਨ ਕਿਸਾਨਾਂ ਨੇ ਦੁਬਾਰਾ ਜ਼ਮੀਨ ‘ਤੇ ਵਾਹੀ ਕਰਨੀ ਸ਼ੁਰੂ ਕਰ ਦਿੱਤੀ।

ਜ਼ਮੀਨ ਦਾ ਕਬਜ਼ਾ NHAI ਨੂੰ ਦੇ ਦਿੱਤਾ ਜਾਂਦਾ

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਇੱਕ ਵਾਰ ਸੂਬੇ ਦੇ ਅਧਿਕਾਰੀਆਂ ਵੱਲੋਂ ਜ਼ਮੀਨ ਦਾ ਕਬਜ਼ਾ NHAI ਨੂੰ ਦੇ ਦਿੱਤਾ ਜਾਂਦਾ ਹੈ ਤਾਂ ਇਹ ਕਬਜ਼ਾ ਕਾਇਮ ਰੱਖਣਾ NHAI ਜਾਂ ਇਸ ਦੇ ਠੇਕੇਦਾਰਾਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਮੁੱਖ ਸਕੱਤਰ ਪਹਿਲਾਂ ਹੀ NHAI ਨੂੰ ਦਰਪੇਸ਼ ਰੁਕਾਵਟਾਂ ਨੂੰ ਦੂਰ ਕਰਨ ਲਈ ਡਿਪਟੀ ਕਮਿਸ਼ਨਰਾਂ ਅਤੇ NHAI ਨਾਲ ਬਾਕਾਇਦਾ ਸਮੀਖਿਆ ਮੀਟਿੰਗਾਂ ਕਰ ਰਹੇ ਹਨ।

 

 

 

 

ਵਿਨੇਸ਼ ਫੋਗਾਟ ਦੇ ਹਰਿਆਣਾ ‘ਚ ਸ਼ਾਨਦਾਰ ਸਵਾਗਤ ਦੀ ਯੋਜਨਾ ||Sports News

0

 

ਵਿਨੇਸ਼ ਫੋਗਾਟ ਦੇ ਹਰਿਆਣਾ ‘ਚ ਸ਼ਾਨਦਾਰ ਸਵਾਗਤ ਦੀ ਯੋਜਨਾ

ਪੈਰਿਸ ਓਲੰਪਿਕ ‘ਚ 100 ਗ੍ਰਾਮ ਜ਼ਿਆਦਾ ਵਜ਼ਨ ਕਾਰਨ ਅਯੋਗ ਕਰਾਰ ਦਿੱਤੀ ਗਈ ਵਿਨੇਸ਼ ਫੋਗਾਟ ਦੇ ਹਰਿਆਣਾ ‘ਚ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਵਿਨੇਸ਼ 16 ਅਗਸਤ ਨੂੰ ਭਾਰਤ ਆ ਸਕਦੀ ਹੈ। ਨੌਜਵਾਨਾਂ ਨੇ ਦਿੱਲੀ ਏਅਰਪੋਰਟ ਤੋਂ ਸੋਨੀਪਤ ਤੱਕ ਵਿਨੇਸ਼ ਫੋਗਾਟ ਦਾ ਰੂਟ ਤਿਆਰ ਕਰ ਲਿਆ ਹੈ। ਵਿਚਕਾਰ ਵੱਖ-ਵੱਖ ਥਾਵਾਂ ‘ਤੇ ਵਿਨੇਸ਼ ਦਾ ਸਵਾਗਤ ਕੀਤਾ ਜਾਵੇਗਾ।

ਵਿਨੇਸ਼ ਫੋਗਾਟ ਨੂੰ 11 ਲੱਖ ਰੁਪਏ ਨਕਦ ਅਤੇ 2 ਏਕੜ ਜ਼ਮੀਨ ਦੇਣ ਦਾ ਐਲਾਨ

ਦੂਜੇ ਪਾਸੇ ਪਾਣੀਪਤ ਦੇ ਨੌਜਵਾਨਾਂ ਨੇ ਵਿਨੇਸ਼ ਫੋਗਾਟ ਨੂੰ 11 ਲੱਖ ਰੁਪਏ ਨਕਦ ਅਤੇ 2 ਏਕੜ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਵਿਨੇਸ਼ ਨੂੰ ਇਸ ਧਰਤੀ ‘ਤੇ ਆਪਣੀ ਕੁਸ਼ਤੀ ਅਕੈਡਮੀ ਖੋਲ੍ਹਣੀ ਚਾਹੀਦੀ ਹੈ ਅਤੇ ਸ਼ੋਸ਼ਣ ਤੋਂ ਮੁਕਤ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ- ਪੰਜਾਬ ਕੈਬਨਿਟ ਦੀ ਅੱਜ ਮੀਟਿੰਗ, ਲਿਆਏ ਜਾਣਗੇ 27 ਏਜੰਡੇ

ਇਸ ਦੌਰਾਨ ਮਹਾਮ ਚੌਬੀਸੀ ਸਰਵਖਾਪ ਪੰਚਾਇਤ ਨੇ ਫੈਸਲਾ ਕੀਤਾ ਹੈ ਕਿ ਵਿਨੇਸ਼ ਨੂੰ ਚੌਬੀਸੀ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਪ੍ਰਧਾਨ ਸੁਭਾਸ਼ ਨੰਬਰਦਾਰ ਨੇ ਕਿਹਾ ਕਿ ਵਿਨੇਸ਼ ਨਾਲ ਸਾਜ਼ਿਸ਼ ਰਚੀ ਗਈ ਹੈ।

ਸਰਵਜਾਤੀ ਸਰਵਖਾਪ ਮਹਾਪੰਚਾਇਤ ‘ਚ ਫੈਸਲਾ ਕੀਤਾ ਗਿਆ ਕਿ ਵਿਨੇਸ਼ ਨੂੰ ਭਾਰਤ ਰਤਨ ਦਿੱਤਾ ਜਾਵੇ। ਨਾਲ ਹੀ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਨੂੰ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ।

ਚਾਂਦੀ ਦੇ ਤਗਮੇ ਬਾਰੇ ਫੈਸਲਾ 16 ਤਰੀਕ ਤੱਕ ਮੁਲਤਵੀ

ਇਸ ਦੇ ਨਾਲ ਹੀ ਸਪੋਰਟਸ ਕੋਰਟ ਯਾਨੀ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (ਸੀਏਐਸ) ਨੇ ਵਿਨੇਸ਼ ਫੋਗਾਟ ਦੇ ਚਾਂਦੀ ਦੇ ਤਗਮੇ ‘ਤੇ ਫੈਸਲਾ 16 ਅਗਸਤ ਤੱਕ ਟਾਲ ਦਿੱਤਾ ਹੈ। ਇਸ ਤੋਂ ਪਹਿਲਾਂ ਸੀਏਐਸ ਨੇ ਅਦਾਲਤ ਦਾ ਫੈਸਲਾ 10 ਅਗਸਤ ਨੂੰ ਸੁਰੱਖਿਅਤ ਰੱਖ ਲਿਆ ਸੀ ਅਤੇ ਫੈਸਲੇ ਦੀ ਤਰੀਕ 13 ਅਗਸਤ ਤੈਅ ਕੀਤੀ ਸੀ। ਇਸ ਮਾਮਲੇ ਵਿੱਚ ਡਾਕਟਰ ਐਨਾਬੇਲ ਬੇਨੇਟ ਨੇ ਫੈਸਲਾ ਦੇਣਾ ਹੈ।

ਵਿਨੇਸ਼ ਦਾ ਸੋਨ ਤਮਗਾ ਜੇਤੂ ਵਾਂਗ ਸਵਾਗਤ

ਵਿਨੇਸ਼ ਦੇ ਚਾਚਾ ਮਹਾਵੀਰ ਫੋਗਾਟ ਨੇ ਕਿਹਾ ਹੈ ਕਿ ਅਸੀਂ ਵਿਨੇਸ਼ ਦਾ ਸੋਨ ਤਮਗਾ ਜੇਤੂ ਵਾਂਗ ਸਵਾਗਤ ਕਰਾਂਗੇ। ਇੱਕ ਖਿਡਾਰੀ ਜਿਸ ਨਾਲ ਇੰਨੇ ਵੱਡੇ ਪੱਧਰ ‘ਤੇ ਅਜਿਹਾ ਵਿਵਹਾਰ ਕੀਤਾ ਜਾਂਦਾ ਹੈ, ਉਹ ਸੰਨਿਆਸ ਵਰਗਾ ਫੈਸਲਾ ਲੈਂਦਾ ਹੈ। ਪੈਰਿਸ ਤੋਂ ਵਾਪਸੀ ‘ਤੇ ਪੂਰਾ ਪਰਿਵਾਰ ਵਿਨੇਸ਼ ਦਾ ਜਸ਼ਨ ਮਨਾਏਗਾ ਅਤੇ 2028 ਓਲੰਪਿਕ ਦੀਆਂ ਤਿਆਰੀਆਂ ਸ਼ੁਰੂ ਕਰੇਗਾ।

 

ਪੰਜਾਬ ਕੈਬਨਿਟ ਦੀ ਅੱਜ ਮੀਟਿੰਗ, ਲਿਆਏ ਜਾਣਗੇ 27 ਏਜੰਡੇ ||Punjab News

0

ਪੰਜਾਬ ਕੈਬਨਿਟ ਦੀ ਅੱਜ ਮੀਟਿੰਗ, ਲਿਆਏ ਜਾਣਗੇ 27 ਏਜੰਡੇ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਇਸ ਪ੍ਰਸਤਾਵ ਨੂੰ ਅੱਜ ਬੁੱਧਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਕਿਉਂਕਿ ਮਾਨਸੂਨ ਸੈਸ਼ਨ 11 ਸਤੰਬਰ ਤੋਂ ਪਹਿਲਾਂ ਹੋਣਾ ਲਾਜ਼ਮੀ ਹੈ। ਮੀਟਿੰਗ ਵਿੱਚ ਕਰੀਬ 27 ਏਜੰਡੇ ਲਿਆਂਦੇ ਜਾਣੇ ਹਨ।

ਇਹ ਵੀ ਪੜ੍ਹੋ- ਖੱਤਰੀ ਸਾਥੀਆਂ ਦੀ ਮਦਦ ਲਈ ਸਾਬਕਾ DSP ਰਾਜਿੰਦਰ ਪਾਲ ਆਨੰਦ ਨੇ ਸਵੈ ਇੱਛਾ ਨਾਲ ਦਿੱਤੀ ਗ੍ਰਿਫਤਾਰੀ

ਮੀਟਿੰਗ 10 ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀਆਂ ਦੀ ਛੇਤੀ ਰਿਹਾਈ ਨੂੰ ਮਨਜ਼ੂਰੀ ਦੇ ਸਕਦੀ ਹੈ। ਮੀਟਿੰਗ ਸਵੇਰੇ 10 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਵੇਗੀ। ਇਹ ਮੀਟਿੰਗ ਕਰੀਬ ਪੰਜ ਮਹੀਨਿਆਂ ਬਾਅਦ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ 9 ਮਾਰਚ ਨੂੰ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਮੀਟਿੰਗ ਹੋਈ ਸੀ।

ਪੰਚਾਇਤੀ ਨਿਯਮ 1994 ਵਿੱਚ ਸੋਧ

ਮੀਟਿੰਗ ਵਿੱਚ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਜਵੀਜ਼ ਰੱਖੀ ਜਾਵੇਗੀ, ਤਾਂ ਜੋ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ’ਤੇ ਪੰਚਾਇਤੀ ਚੋਣਾਂ ਨਾ ਲੜ ਸਕੇ। ਸਰਕਾਰ ਪੰਚ-ਸਰਪੰਚ ਦੀ ਤਰਜ਼ ‘ਤੇ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਕਰਵਾਉਣ ਲਈ ਯਤਨਸ਼ੀਲ ਹੈ।

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਦੀ ਤਿਆਰੀ ਤਹਿਤ ਪਿੰਡਾਂ ਦੇ ਰਾਖਵੇਂਕਰਨ ਲਈ ਰੋਸਟਰ ਤਿਆਰ ਕੀਤੇ ਜਾ ਰਹੇ ਹਨ। ਇਸ ਨੂੰ ਕੈਬਨਿਟ ਮੀਟਿੰਗ ਤੋਂ ਮਨਜ਼ੂਰੀ ਮਿਲਣ ਦੀ ਵੀ ਸੰਭਾਵਨਾ ਹੈ। ਇਸ ਤੋਂ ਇਲਾਵਾ ਰਾਜ ਯੁਵਕ ਸੇਵਾਵਾਂ ਨੀਤੀ 2024 ਦਾ ਪ੍ਰਸਤਾਵ ਵੀ ਮੀਟਿੰਗ ਵਿੱਚ ਪ੍ਰਵਾਨਗੀ ਲਈ ਆਵੇਗਾ।

ਖੇਡ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ

ਖੇਡ ਵਿਭਾਗ ਵਿੱਚ ਰੈਗੂਲਰ ਕੇਡਰ ਦੇ ਸੇਵਾ ਨਿਯਮਾਂ ਵਿੱਚ ਸੋਧ ਕੀਤੀ ਜਾਣੀ ਹੈ। ਇਸ ਦੇ ਨਾਲ ਹੀ ਗੈਰ-ਜੰਗਲਾਤ ਸਰਕਾਰੀ ਜਨਤਕ ਜ਼ਮੀਨਾਂ ਲਈ ਪਲਾਂਟ ਪ੍ਰਬੰਧਨ ਨੀਤੀ 2024 ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ ਹੈ। ਪੰਜਾਬ ਐਜੂਕੇਸ਼ਨਲ ਟੀਚਿੰਗ ਕਾਡਰ ਗਰੁੱਪ ਸਰਵਿਸ ਰੂਲਜ਼ 2018 ਅਤੇ ਪੰਜਾਬ ਐਜੂਕੇਸ਼ਨਲ ਟੀਚਿੰਗ (ਕਾਡਰ) ਏਰੀਆ ਸਰਵਿਸ ਰੂਲਜ਼ 2018 ਸਬੰਧੀ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ ਜਾਵੇਗੀ।

ਇਨ੍ਹਾਂ ਤਜਵੀਜ਼ਾਂ ਨੂੰ ਵੀ ਪ੍ਰਵਾਨਗੀ ਦਿੱਤੀ ਜਾਵੇਗੀ

ਸੂਬੇ ਵਿੱਚ ਅਪੰਗ ਬੱਚਿਆਂ ਦੀ ਦੇਖਭਾਲ ਲਈ ਨੀਤੀਆਂ ਜਾਰੀ ਕਰਨ ਅਤੇ ਮਾਰਕੀਟ ਕਮੇਟੀਆਂ ਦੇ ਪੁਨਰਗਠਨ ਲਈ ਸਮਾਂ ਸੀਮਾ ਵਧਾਉਣ ਲਈ ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਐਕਟ ਵਿੱਚ ਸੋਧ ਕੀਤੇ ਜਾਣ ਦੀ ਸੰਭਾਵਨਾ ਹੈ। ਮੀਟਿੰਗ ਵਿੱਚ ਜਲ ਸਰੋਤ ਵਿਭਾਗ ਵਿੱਚ ਤਹਿਸੀਲਦਾਰਾਂ ਦੀਆਂ ਤਿੰਨ ਅਸਾਮੀਆਂ ਸਿਰਜਣ ਅਤੇ ਫ਼ਸਲਾਂ ਦੇ ਖ਼ਰਾਬ ਹੋਣ ਦੀ ਸੂਰਤ ਵਿੱਚ ਰਾਜ ਦੇ ਬਜਟ ਵਿੱਚੋਂ ਰਾਹਤ ਜਾਰੀ ਕਰਨ ਲਈ ਸੂਬਾ ਕਾਰਜਕਾਰਨੀ ਕਮੇਟੀ ਨੂੰ ਸਮਰੱਥ ਅਥਾਰਟੀ ਬਣਾਉਣ ਦਾ ਏਜੰਡਾ ਵੀ ਵਿਚਾਰਿਆ ਜਾਵੇਗਾ।

 

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 14-8-2024

0
Breaking

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 14-8-2024

 

ਵੱਡੀ ਖਬਰ , ਪੁਲਿਸ ਨੇ ਡਰੱਗ ਤਸਕਰ ਬਿੱਲਾ ਹਵੇਲੀਆਂ ਨੂੰ ਕੀਤਾ ਗ੍ਰਿਫ਼ਤਾਰ , ਭੇਜਿਆ ਡਿਬਰੂਗੜ੍ਹ ਜੇਲ੍ਹ

ਪੰਜਾਬ ਪੁਲਿਸ ਨਸ਼ਾ ਤਸਕਰਾਂ ਉਤੇ ਕਾਬੂ ਪਾਉਣ ਲਈ ਲਗਾਤਾਰ ਚੌਕਸੀ ਵਰਤ ਰਹੀ ਹੈ ਤਾਂ ਜੋ ਪੰਜਾਬ ਵਿੱਚੋ ਨਸ਼ੇ ਨੂੰ ਜੜੋਂ ਖ਼ਤਮ ਕੀਤਾ ਜਾ ਸਕੇ | ਇਸੇ ਦੇ ਚੱਲਦਿਆਂ ਪੰਜਾਬ ਪੁਲਿਸ ਨੇ ਕਾਰਵਾਈ ਕਰਦੇ ਹੋਏ….ਹੋਰ ਪੜ੍ਹੋ

 

ਰਾਮ ਰਹੀਮ ਦੇ ਸ਼ੋਸਲ ਮੀਡੀਆ ‘ਤੇ 5 ਕਰੋੜ ਫਾਲੋਅਰਸ, SGPC ਨੂੰ ਨਹੀਂ ਕਰਨਾ ਚਾਹੀਦਾ ਇਤਰਾਜ਼ : ਗਰੇਵਾਲ

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਛੁੱਟੀ ਮਨਜ਼ੂਰ ਹੋ ਗਈ ਹੈ…..ਹੋਰ ਪੜ੍ਹੋ

ਰਾਮ ਰਹੀਮ ਤੋਂ ਬਾਅਦ ਆਸਾਰਾਮ ਨੂੰ ਮਿਲੀ 7 ਦਿਨਾਂ ਦੀ ਪੈਰੋਲ

ਡੇਰਾ ਸਿਰਸਾ ਮੁੱਖੀ ਰਾਮ ਰਹੀਮ ਤੋਂ ਬਾਅਦ ਹੁਣ ਬਲਾਤਕਾਰ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਜੋਧਪੁਰ ਹਾਈ ਕੋਰਟ ਤੋਂ 7 ਦਿਨਾਂ ਦੀ ਪੈਰੋਲ ਮਿਲੀ ਹੈ। ਆਸਾਰਾਮ ਨੂੰ ਪੁਣੇ ਦੇ ਮਾਧੋਬਾਗ ਆਯੁਰਵੈਦਿਕ ਹਸਪਤਾਲ ‘ਚ ਇਲਾਜ ਲਈ ਪੈਰੋਲ…..ਹੋਰ ਪੜ੍ਹੋ

ਸੁਪਰੀਮ ਕੋਰਟ ਨੇ ਰਾਮਦੇਵ-ਬਾਲਕ੍ਰਿਸ਼ਨ ਨੂੰ ਦਿੱਤੀ ਵੱਡੀ ਰਾਹਤ, ਮਾਣਹਾਨੀ ਦਾ ਕੇਸ ਹੋਇਆ ਬੰਦ

SC ਨੇ ਮੰਗਲਵਾਰ ਨੂੰ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੁਖੀ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ ਦੇ ਦਿੱਤੀ ਹੈ। ਦਰਅਸਲ, ਸੁਪਰੀਮ ਕੋਰਟ ਨੇ ਗੁੰਮਰਾਹਕੁੰਨ ਵਿਗਿਆਪਨ ਮਾਮਲੇ ‘ਚ….ਹੋਰ ਪੜ੍ਹੋ

 

ਮਨੂ ਭਾਕਰ ਤੇ ਨੀਰਜ ਚੋਪੜਾ ਦਾ ਕੀ ਹੋਵੇਗਾ ਵਿਆਹ? ਮਨੂ ਦੇ ਪਿਤਾ ਦਾ ਬਿਆਨ ਆਇਆ ਸਾਹਮਣੇ

ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਨੀਰਜ ਚੋਪੜਾ ਦੇ ਵਿਆਹ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਾਫ਼ੀ ਚਰਚਾ ਹੋ ਰਹੀ ਹੈ। ਇਸ ਦੌਰਾਨ ਮਨੂ ਦੇ ਪਿਤਾ ਦਾ ਬਿਆਨ ਵੀ ਸਾਹਮਣੇ ਆਇਆ….ਹੋਰ ਪੜ੍ਹੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 14-8-2024

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 14-8-2024

 

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਬੁੱਧਵਾਰ, ੩੦ ਸਾਵਣ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੬੦)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ ਮੇਰੀ ਜਿੰਦ ਕੰਬਦੀ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ । ਸੋ, ਹੋਰ ਆਸਰੇ ਛੱਡ ਕੇ ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧। ਫਿਰ ਉਹ ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ ਦੁੱਖਾਂ ਵਿਚੋਂ ਆਖ਼ਰ ਉਹੀ ਬਚਾਂਦਾ ਹੈ । ਹੇ ਜਿੰਦੇ! ਧਿਆਨ ਨਾਲ ਸੁਣ ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ ਤੇਰੇ ਨਾਮ ਦੀ ਰਾਹੀਂ ਮੈਂ ਦੁੱਖਾਂ ਦੇ ਇਸ ਸਮੁੰਦਰ ਵਿਚੋਂ ਪਾਰ ਲੰਘ ਸਕਾਂ ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ । ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।੩। ਹੇ ਪਿਆਰੇ ਪ੍ਰਭੂ! ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ । ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।੧।ਰਹਾਉ। ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ । ਨਾਨਕ ਆਪਣੇ ਉਸ ਮਾਲਿਕ ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ।੧।ਰਹਾਉ ॥੪॥੧॥