Home Blog Page 1300

ਭਾਰਤ ਨੇ ਸ਼ਤਰੰਜ ਓਲੰਪੀਆਡ ਦੇ ਓਪਨ ਵਰਗ ਵਿੱਚ ਜਿੱਤਿਆ ਇਤਿਹਾਸਕ ਸੋਨ ਤਮਗਾ || Sports News

0

ਭਾਰਤ ਨੇ ਸ਼ਤਰੰਜ ਓਲੰਪੀਆਡ ਦੇ ਓਪਨ ਵਰਗ ਵਿੱਚ ਜਿੱਤਿਆ ਇਤਿਹਾਸਕ ਸੋਨ ਤਮਗਾ

ਭਾਰਤ ਨੇ ਸ਼ਤਰੰਜ ਓਲੰਪੀਆਡ ਦੇ ਓਪਨ ਵਰਗ ਵਿੱਚ ਇਤਿਹਾਸਕ ਸੋਨ ਤਮਗਾ ਜਿੱਤਿਆ ਹੈ। ਓਲੰਪੀਆਡ ਦੇ 97 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਨੇ ਟੀਮ ਈਵੈਂਟ ਦਾ ਸੋਨ ਤਮਗਾ ਜਿੱਤਿਆ ਹੈ। ਭਾਰਤ ਨੇ ਬੁਡਾਪੇਸਟ ਵਿੱਚ 10ਵੇਂ ਦੌਰ ਦੇ ਮੈਚ ਵਿੱਚ ਅਮਰੀਕਾ ਨੂੰ 2.5-1.5 ਨਾਲ ਹਰਾਇਆ। ਭਾਰਤ ਦੇ ਕੁੱਲ 19 ਅੰਕ ਹਨ। 10 ਗੇੜਾਂ ਵਿੱਚੋਂ ਭਾਰਤ ਨੇ 9 ਵਿੱਚ ਜਿੱਤ ਦਰਜ ਕੀਤੀ ਹੈ ਅਤੇ 1 ਰਾਊਂਡ ਡਰਾਅ ਰਿਹਾ ਹੈ।

ਇਹ ਵੀ ਪੜ੍ਹੋ – ਕੇਜਰੀਵਾਲ ਅੱਜ ਜੰਤਰ-ਮੰਤਰ ‘ਚ ਆਯੋਜਿਤ ਕਰਨਗੇ ਜਨਤਾ ਅਦਾਲਤ

ਆਖਰੀ ਦੌਰ ਦਾ ਮੈਚ ਐਤਵਾਰ ਨੂੰ ਹੋਣਾ ਹੈ। ਜੇਕਰ ਭਾਰਤੀ ਟੀਮ ਇਸ ਦੌਰ ‘ਚ ਹਾਰ ਵੀ ਜਾਂਦੀ ਹੈ ਤਾਂ ਵੀ ਟੀਮ ਦਾ ਪਹਿਲੇ ਸਥਾਨ ‘ਤੇ ਰਹਿਣਾ ਲਗਭਗ ਤੈਅ ਹੈ। ਓਪਨ ਵਰਗ ਵਿੱਚ ਭਾਰਤ ਦੇ ਸੋਨ ਤਮਗਾ ਜੇਤੂ ਬਣਨ ਦਾ ਅਧਿਕਾਰਤ ਐਲਾਨ 11ਵੇਂ ਦੌਰ ਦੇ ਖੇਡ ਤੋਂ ਬਾਅਦ ਕੀਤਾ ਜਾਵੇਗਾ।

ਮਹਿਲਾ ਵਰਗ ਵਿੱਚ ਸੋਨੇ ਦੀ ਦੌੜ

ਭਾਰਤ ਅਜੇ ਵੀ ਮਹਿਲਾ ਵਰਗ ਵਿੱਚ ਸੋਨੇ ਦੀ ਦੌੜ ਵਿੱਚ ਹੈ। ਭਾਰਤੀ ਕੁੜੀਆਂ ਨੇ 10ਵੇਂ ਦੌਰ ‘ਚ ਮੌਜੂਦਾ ਚੈਂਪੀਅਨ ਚੀਨ ਨੂੰ 2.5-1.5 ਦੇ ਫਰਕ ਨਾਲ ਹਰਾਇਆ। ਭਾਰਤ ਇਸ ਸਮੇਂ ਇਸ ਸ਼੍ਰੇਣੀ ‘ਚ ਪਹਿਲੇ ਨੰਬਰ ‘ਤੇ ਹੈ।

ਗੁਕੇਸ਼ ਨੇ ਓਪਨ ਵਰਗ ਦੇ 10ਵੇਂ ਗੇੜ ਵਿੱਚ ਵਿਸ਼ਵ ਦੇ ਦੂਜੇ ਨੰਬਰ ਦੇ ਖਿਡਾਰੀ ਨੂੰ ਹਰਾਇਆ । ਓਪਨ ਵਰਗ ਵਿੱਚ, ਇੱਕ ਟੀਮ ਵਿੱਚ ਪੁਰਸ਼ ਅਤੇ ਮਹਿਲਾ ਦੋਵੇਂ ਖਿਡਾਰੀ ਹੋ ਸਕਦੇ ਹਨ। ਹਾਲਾਂਕਿ, ਜ਼ਿਆਦਾਤਰ ਟੀਮਾਂ ਵਿੱਚ ਓਪਨ ਵਰਗ ਵਿੱਚ ਸਿਰਫ਼ ਪੁਰਸ਼ ਖਿਡਾਰੀ ਹਨ।

ਬੋਰਡ-2 ‘ਤੇ ਪ੍ਰਗਨਾਨੰਦ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ

ਅਮਰੀਕਾ ਦੇ ਖਿਲਾਫ ਮੈਚ ‘ਚ ਡੀ.ਗੁਕੇਸ਼ ਨੇ ਬੋਰਡ-1 ‘ਤੇ ਫੈਬੀਆਨੋ ਕਾਰੂਆਨਾ ਨੂੰ ਹਰਾਇਆ। ਕਾਰੂਆਨਾ ਵਿਸ਼ਵ ਰੈਂਕਿੰਗ ‘ਚ ਨੰਬਰ-2 ਖਿਡਾਰਨ ਹੈ। ਬੋਰਡ-2 ‘ਤੇ ਪ੍ਰਗਨਾਨੰਦ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਅਰਜੁਨ ਇਰੀਗਾਸੀ ਨੇ ਬੋਰਡ-3 ‘ਤੇ ਡੋਮਨੀਗਜ਼ ਪੇਰੇਜ਼ ਨੂੰ ਹਰਾਇਆ। ਬੋਰਡ-4 ‘ਤੇ ਵਿਦਿਤ ਗੁਜਰਾਤੀ ਨੇ ਲੇਵੋਨ ਅਰੋਨੀਅਨ ਨਾਲ ਡਰਾਅ ਖੇਡਿਆ।

 

ਕੇਜਰੀਵਾਲ ਅੱਜ ਜੰਤਰ-ਮੰਤਰ ‘ਚ ਆਯੋਜਿਤ ਕਰਨਗੇ ਜਨਤਾ ਅਦਾਲਤ || National News

0
kejriwal

ਕੇਜਰੀਵਾਲ ਅੱਜ ਜੰਤਰ-ਮੰਤਰ ‘ਚ ਆਯੋਜਿਤ ਕਰਨਗੇ ਜਨਤਾ ਅਦਾਲਤ

ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਜੰਤਰ-ਮੰਤਰ ਵਿਖੇ ‘ਜਨਤਾ ਕੀ ਅਦਾਲਤ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਇਸ ਵਿੱਚ ਪਾਰਟੀ ਦੇ ਸਾਰੇ ਆਗੂ ਭਾਗ ਲੈਣਗੇ।

ਇਹ ਵੀ ਪੜ੍ਹੋ- Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 22-9-2024

‘ਆਪ’ ਵਿਧਾਇਕ ਦਲੀਪ ਪਾਂਡੇ ਨੇ ਕਿਹਾ, ‘ਸਾਨੂੰ ਭਰੋਸਾ ਹੈ ਕਿ ਜਨਤਾ ਦੀ ਕਚਹਿਰੀ ‘ਚ ਦਿੱਲੀ ਦੇ ਲੋਕ ਕਹਿਣਗੇ ਕਿ ਮੇਰਾ ਕੇਜਰੀਵਾਲ ਇਮਾਨਦਾਰ ਹੈ।’

15 ਸਤੰਬਰ ਨੂੰ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ

ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ 15 ਸਤੰਬਰ ਨੂੰ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਹੁਣ ਉਹ ਜਨਤਾ ਦੀ ਕਚਹਿਰੀ ‘ਚ ਜਾਣਗੇ।

ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਸ਼ਨੀਵਾਰ ਨੂੰ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣੇ। ਉਨ੍ਹਾਂ ਦੇ ਨਾਲ ਸੌਰਭ ਭਾਰਦਵਾਜ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਲਾਵਤ ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ।

 

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 22-9-2024

0
Breaking

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 22-9-2024

ਸਕੂਲਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ, ਹੁਕਮਾਂ ਦੀ ਪਾਲਣਾ ਨਾ ਕੀਤੀ ਤਾਂ ਕੀਤੀ ਜਾਵੇਗੀ ਸਖ਼ਤ ਕਾਰਵਾਈ

ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਸੇਫ਼ ਸਕੂਲ ਵਾਹਨ ਪਾਲਿਸੀ ਸਬੰਧੀ ਸਮੂਹ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਸਖ਼ਤ ਹਦਾਇਤਾਂ ਦਿੱਤੀਆਂ ….ਹੋਰ ਪੜ੍ਹੋ

ਆਤਿਸ਼ੀ ਬਣੇ ਦਿੱਲੀ ਦੇ ਸਭ ਤੋਂ ਨੌਜਵਾਨ CM, ਸਹੁੰ ਚੁੱਕਣ ਤੋਂ ਬਾਅਦ ਛੂਹੇ ਕੇਜਰੀਵਾਲ ਦੇ ਪੈਰ

ਆਤਿਸ਼ੀ ਨੇ ਸ਼ਨੀਵਾਰ ਨੂੰ ਦਿੱਲੀ ਦੇ 9ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਰਾਜ ਨਿਵਾਸ ਵਿਖੇ ਲੈਫਟੀਨੈਂਟ ਗਵਰਨਰ (ਐਲਜੀ) ਵਿਨੈ ਸਕਸੈਨਾ ਨੇ ਸਹੁੰ ਚੁਕਾਈ…ਹੋਰ ਪੜ੍ਹੋ

ਅਮਰੀਕਾ ‘ਚ ਭਾਰਤੀ ਦੂਤਾਵਾਸ ਦੇ ਅਧਿਕਾਰੀ ਦੀ ਮਿਲੀ ਲਾਸ਼

ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿੱਚ ਭਾਰਤੀ ਦੂਤਾਵਾਸ ਦੇ ਇੱਕ ਅਧਿਕਾਰੀ ਦੀ ਲਾਸ਼ ਮਿਲੀ ਹੈ। ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ….ਹੋਰ ਪੜ੍ਹੋ

ਬਾਲੀਵੁੱਡ ਅਦਾਕਾਰਾ ਕਾਜੋਲ ਨੂੰ ਵੀਡੀਓ ਸੋਸ਼ਲ ਮੀਡੀਆ ‘ਤੇ ਯੂਜ਼ਰਸ ਨੇ ਕੀਤਾ ਟ੍ਰੋਲ, ਪੜ੍ਹੋ ਪੂਰੀ ਖਬਰ

ਬਾਲੀਵੁੱਡ ਅਦਾਕਾਰਾ ਕਾਜੋਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਕਾਰਨ ਯੂਜ਼ਰਸ ਉਸ ਨੂੰ ਟ੍ਰੋਲ ਕਰ ਰਹੇ ਹਨ….ਹੋਰ ਪੜ੍ਹੋ

ਜਸਪ੍ਰੀਤ ਬੁਮਰਾਹ ਨੇ ਅੰਤਰਰਾਸ਼ਟਰੀ ਕ੍ਰਿਕਟ ‘ਚ ਪੂਰੀਆਂ ਕੀਤੀਆਂ 400 ਵਿਕਟਾਂ

ਚੇਨਈ ਦੇ ਚੇਪੌਕ ਸਟੇਡੀਅਮ ਵਿੱਚ ਚੱਲ ਰਹੇ ਭਾਰਤ-ਬੰਗਲਾਦੇਸ਼ ਦੇ ਪਹਿਲੇ ਟੈਸਟ ਮੈਚ ਵਿੱਚ ਭਾਰਤ ਮਜ਼ਬੂਤ ​​ਸਥਿਤੀ ਵਿੱਚ ਪਹੁੰਚ ਗਿਆ ਹੈ…ਹੋਰ ਪੜ੍ਹੋ

 

 

 

 

 

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 22-9-2024

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 22-9-2024

ਬਿਲਾਵਲੁ ਮਹਲਾ ੫ ॥

ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥

ਐਤਵਾਰ, ੭ ਅੱਸੂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੮੦੭)

ਪੰਜਾਬੀ ਵਿਆਖਿਆ:

ਬਿਲਾਵਲੁ ਮਹਲਾ ੫ ॥

ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ । ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ ।ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ ।੧। ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ । ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ ।੨।੧੨।੩੦।

 

ਪੰਜਾਬ ਸਰਕਾਰ ਮੁਹਾਲੀ ‘ਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ || Punjab News

0

ਪੰਜਾਬ ਸਰਕਾਰ ਮੁਹਾਲੀ ‘ਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ, ਉਥੇ ਹੀ ਮਹਿਲਾਵਾਂ ਦੀ ਭਲਾਈ ਲਈ ਵੀ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇੱਕ ਪ੍ਰੈਸ ਰਿਲੀਜ਼ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਰਾਜ ਭਰ ਦੀਆਂ ਕੰਮਕਾਜੀ ਔਰਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਮੁਹਾਲੀ ਵਿੱਚ ਇੱਕ ਆਧੁਨਿਕ ਵਰਕਿੰਗ ਵੂਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਰੁਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਮੋਹਾਲੀ ਅਤੇ ਚੰਡੀਗੜ੍ਹ ਆਉਣ ਵਾਲੀਆਂ ਔਰਤਾਂ ਨੂੰ ਕਿਫਾਇਤੀ ਅਤੇ ਸੁਰੱਖਿਅਤ ਰਿਹਾਇਸ਼ ਪ੍ਰਦਾਨ ਕਰੇਗੀ।

ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਹੋਸਟਲ ਮੁਹਾਲੀ ਦੇ ਸੈਕਟਰ 79 ਵਿੱਚ ਸਥਿਤ 0.98 ਏਕੜ ਪਲਾਟ ਵਿੱਚ ਬਣਾਇਆ ਜਾਵੇਗਾ।  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੇ ਸਫਲਤਾਪੂਰਵਕ  ਨਿਰਭਯਾ ਫੰਡ ਦੇ ਤਹਿਤ 12.57 ਕਰੋੜ ਰੁਪਏ ਪ੍ਰਾਪਤ ਕੀਤੇ ਹਨ।  ਇਸ ਪ੍ਰਸਤਾਵ ਨੂੰ ਪਹਿਲਾਂ ਹੀ ਯੋਜਨਾ ਦੇ ਤਹਿਤ ਸਥਾਪਿਤ ਅਧਿਕਾਰਤ ਕਮੇਟੀ ਤੋਂ ਮਨਜ਼ੂਰੀ ਮਿਲ ਚੁੱਕੀ ਹੈ।

ANTF ਨੇ ਸਾਂਝੇ ਆਪਰੇਸ਼ਨ ਦੌਰਾਨ ਵੱਡੇ ਡਰੱਗ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼ || Today News

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਵਿੱਚ ਖਾਸ ਤੌਰ ‘ਤੇ ਮੋਹਾਲੀ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰਾਂ ਵਿੱਚ ਵਧੇਰੇ ਵਰਕਿੰਗ ਵੂਮੈਨ ਹੋਸਟਲ ਬਣਾਉਣ ਲਈ ਵਚਨਬੱਧ ਹੈ, ਤਾਂ ਜੋ ਔਰਤਾਂ ਨੂੰ ਆਪਣੇ ਕਰੀਅਰ ਨੂੰ ਅੱਗੇ ਵਧਾਉਣ ਲਈ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕੰਮਕਾਜੀ ਔਰਤਾਂ ਦੇ ਸਸ਼ਕਤੀਕਰਨ ਵਿੱਚ ਇੱਕ ਮਹੱਤਵਪੂਰਨ ਕਦਮ ਦੀ ਨਿਸ਼ਾਨਦੇਹੀ ਕਰਦਾ ਹੈ, ਉਹਨਾਂ ਨੂੰ ਮਾਣ ਨਾਲ ਰਹਿਣ ਅਤੇ ਕੰਮ ਕਰਨ ਲਈ ਲੋੜੀਂਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ ਕਿ ਰਾਜ ਦੀਆਂ ਔਰਤਾਂ ਨੂੰ ਸੁਰੱਖਿਅਤ ਅਤੇ ਸਹੂਲਤਭਰੀ ਜ਼ਿੰਦਗੀ ਦੇ ਸਾਰੇ ਮੌਕੇ ਮਿਲਣ।

SGPC ਪ੍ਰਧਾਨ ਨੇ ਸਿੱਖ ਲੜਕੀ ‘ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

0

SGPC ਪ੍ਰਧਾਨ ਨੇ ਸਿੱਖ ਲੜਕੀ ‘ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਓਡੀਸਾ ‘ਚ ਭੁਵਨੇਸ਼ਵਰ ਦੇ ਇੱਕ ਪੁਲਿਸ ਥਾਣੇ ਵਿੱਚ ਸਿੱਖ ਫ਼ੌਜੀ ਅਫਸਰ ਦੀ ਲੜਕੀ ‘ਤੇ ਕੀਤੇ ਗਏ ਹਮਲਿਆਂ ਦੀ ਸਖ਼ਤ ਨਿੰਦਿਆ ਕੀਤੀ ਹੈ। ਉਨ੍ਹਾਂ ਨੇ ਸਰਕਾਰ ਕੋਲੋਂ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ

ਐਡਵੋਕੇਟ ਧਾਮੀ ਨੇ ਕਿਹਾ ਕਿ ਦੇਸ਼ ਅੰਦਰ ਮਹਿਲਾਵਾਂ ਨਾਲ ਕਈ ਦੁਖਦਾਈ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਸਰਕਾਰਾਂ ਇਸ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦੇ ਰਹੀਆਂ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਕ ਵੀਡੀਓ ਰਾਹੀਂ ਸਾਹਮਣੇ ਆਈ ਜਾਣਕਾਰੀ ਅਨੁਸਾਰ ਦੇਸ਼ ਦੀ ਰੱਖਿਆ ਕਰਨ ਵਾਲੇ ਫ਼ੌਜੀ ਅਫ਼ਸਰ ਦੀ ਵਕੀਲ ਬੇਟੀ ਦਾ ਪਿੱਛਾ ਕਰ ਰਹੇ ਗਲਤ ਅਨਸਰਾਂ ਤੋਂ ਬਚਣ ਲਈ ਪੁਲਿਸ ਥਾਣੇ ਵਿਚ ਜਾਂਦੀ ਹੈ, ਪਰੰਤੂ ਪੁਲਿਸ ਦੇ ਮੁਲਾਜ਼ਮ ਹੀ ਉਸ ਨਾਲ ਬਦਸਲੂਕੀ ਕਰਦੇ ਹਨ, ਜੋ ਬਹੁਤ ਗੰਭੀਰ ਮਾਮਲਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਕੰਮ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਹੁੰਦੀ ਹੈ, ਪਰੰਤੂ ਜਦੋਂ ਪੁਲਿਸ ਅਫ਼ਸਰ ਆਪਣੇ ਡਿਊਟੀ ਨਿਭਾਉਣ ਦੀ ਬਜਾਇ ਫ਼ਰਿਆਦ ਲੈ ਕੇ ਆਏ ਲੋਕਾਂ ਨੂੰ ਹੀ ਜਲੀਲ ਕਰਨ ਤਾਂ ਇਨਸਾਫ਼ ਕਿਥੋਂ ਮਿਲੇਗਾ। ਉਨ੍ਹਾਂ ਕਿਹਾ ਕਿ ਫ਼ੌਜੀ ਦੇਸ਼ ਦੀ ਰੱਖਿਆ ਲਈ ਬਾਰਡਰਾਂ ‘ਤੇ ਡਿਊਟੀ ਨਿਭਾਅ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਜਿਹੀ ਘਟਨਾ ਵਾਪਰਨੀ ਸਰਕਾਰ ਲਈ ਹੋਰ ਵੀ ਨਮੋਸ਼ੀ ਵਾਲੀ ਗੱਲ ਹੈ।

ਅਮਿਤ ਸ਼ਾਹ ਨੂੰ ਵੀ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਮੰਗ

ਐਡਵੋਕੇਟ ਧਾਮੀ ਨੇ ਓੜੀਸਾ ਸਰਕਾਰ ਨੂੰ ਸਬੰਧਤ ਪੁਲਿਸ ਮੁਲਾਜ਼ਮਾਂ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਆਖਿਆ। ਉਨ੍ਹਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੇ ਮੰਦਭਾਗੇ ਵਰਤਾਰੇ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ, ਕਿਉਂਕਿ ਅਕਸਰ ਹੀ ਦੇਖਣ ਵਿਚ ਆਉਂਦਾ ਹੈ ਕਿ ਦੇਸ਼ ਅੰਦਰ ਸਿੱਖਾਂ ਨਾਲ ਨਾ- ਇਨਸਾਫ਼ੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ਼ ਕਾਰਵਾਈ ਲਈ ਗ੍ਰਹਿ ਮੰਤਰੀ ਸੂਬਾ ਸਰਕਾਰ ਨੂੰ ਵੀ ਨਿਰਦੇਸ਼ ਦੇਣ।

ANTF ਨੇ ਸਾਂਝੇ ਆਪਰੇਸ਼ਨ ਦੌਰਾਨ ਵੱਡੇ ਡਰੱਗ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼ || Today News

0

ANTF ਨੇ ਸਾਂਝੇ ਆਪਰੇਸ਼ਨ ਦੌਰਾਨ ਵੱਡੇ ਡਰੱਗ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼

ਇੱਕ ਵੱਡੀ ਸਫਲਤਾ ਵਿੱਚ, ਐਂਟੀ ਨਾਰਕੋਟਿਕ ਟਾਸਕ ਫੋਰਸ ਵਲੋਂ ਕੇਂਦਰੀ ਏਜੰਸੀ ਨਾਲ ਮਿਲ ਕੇ ਜਲੰਧਰ, ਅੰਮ੍ਰਿਤਸਰ, ਅਤੇ ਲੁਧਿਆਣਾ ਵਿੱਚ ਚੱਲ ਰਹੀ ਵੱਡੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ।

10 ਵਿਅਕਤੀਆਂ ਨੂੰ ਗ੍ਰਿਫਤਾਰ

ਸੰਯੁਕਤ ਛਾਪੇਮਾਰੀਆਂ ਤੋਂ ਬਾਅਦ 10 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਡਰੱਗ ਨੈਟਵਰਕ ਚਲਾ ਰਹੇ ਸਨ ਅਤੇ ਹਵਾਲਾ ਰਾਹੀਂ ਮਨੀ ਲਾਂਡਰਿੰਗ ਕਰ ਰਹੇ ਸਨ।
ਇਸ ਦੌਰਾਨ 1 ਕਿਲੋ ਹੈਰੋਇਨ, 381 ਗ੍ਰਾਮ ਚਰਸ, 1 ਗਲਾਕ ਪਿਸਤੌਲ, 2 ਪਿਸਤੌਲ, 62 ਜਿੰਦਾ ਕਾਰਤੂਸ, 262 ਗ੍ਰਾਮ ਸੋਨਾ,48.7 ਲੱਖ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਾਂਚ, ਤਕਨੀਕੀ ਨਿਗਰਾਨੀ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੀ ਵਰਤੋਂ ਕਰਦੇ ਹੋਏ ਵਿਕਸਿਤ ਢੰਗ ਨਾਲ ਕੀਤੀ ਗਈ ਹੈ, ਜੋ ਕਿ ANTF ਦੀ ਜਟਿਲ ਅਪਰਾਧਿਕ ਜਾਲਾਂ ਨਾਲ ਨਜਿੱਠਣ ਦੀ ਰਣਨੀਤਿਕ ਪਹੁੰਚ ਨੂੰ ਦਰਸਾਉਂਦੀ ਹੈ।

ਉਚੇਰੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਰਿਪੁਦਮਨ ਕਾਲਜ ਨਾਭਾ ਦੀ ਕਾਲਜ ਕੰਟੀਨ ਦਾ ਕੀਤਾ ਗਿਆ ਉਦਘਾਟਨ

0

ਉਚੇਰੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਰਿਪੁਦਮਨ ਕਾਲਜ ਨਾਭਾ ਦੀ ਕਾਲਜ ਕੰਟੀਨ ਦਾ ਕੀਤਾ ਗਿਆ ਉਦਘਾਟਨ

ਹਰਜਿੰਦਰ ਸਿੰਘ ਜੀ ਵੱਲੋਂ ਆਪਣੇ ਕਰ-ਕਮਲਾਂ ਨਾਲ ਨੀਂਹ ਪੱਥਰ ਰੱਖ ਕੇ ਕੀਤਾ ਗਿਆ। ਕਾਫੀ ਲੰਮੇ ਸਮੇਂ ਤੋਂ ਵਿਦਿਆਰਥੀਆਂ ਵੱਲੋਂ ਵੀ ਕੰਟੀਨ ਹਾਲ ਦੀ ਮੰਗ ਕੀਤੀ ਜਾ ਰਹੀ ਸੀ ।ਜਿਸ ਲਈ ਸਰਕਾਰ ਕੋਲੋ ਸਮੇਂ-ਸਮੇਂ ਪ੍ਰਿੰਸੀਪਲ ਸਾਹਿਬਾਨਾਂ ਵੱਲੋਂ ਮੰਗ ਵੀ ਕੀਤੀ ਜਾਂਦੀ ਰਹੀ ਸੀ ਜੋ ਪ੍ਰਿੰ.ਡਾ.ਵਨੀਤਾ ਰਾਣੀ ਜੀ ਦੇ ਯੋਗ ਯਤਨਾਂ ਸਦਕਾ ਕਾਲਜ ਕੰਟੀਨ ਦੀ ਉਸਾਰੀ ਦਾ ਕੰਮ ਕਾਲਜ ਦੀ ਰੂਸਾ ਸਕੀਮ ਤਹਿਤ ਨੀਂਹ ਪੱਥਰ ਰੱਖਣ ਉਪਰੰਤ ਸ਼ੁਰੂ ਹੋ ਜਾਵੇਗਾ।

ਜਲੰਧਰ ‘ਚ ਆਈਸ ਫੈਕਟਰੀ ‘ਚ ਗੈਸ ਲੀਕ: ਪੁਲਿਸ ਨੇ ਸੜਕ ਨੂੰ ਕੀਤਾ ਬੰਦ || Punjab Mews

ਡਾ.ਹਰਜਿੰਦਰ ਸਿੰਘ ਜੀ ਵਲੋਂ ਨੀਂਹ ਪੱਥਰ ਰੱਖਣ ਉਪਰੰਤ ਕਾਲਜ ਦਾ ਮੁਆਇਨਾ ਕੀਤਾ ਤੇ ਸਾਫ-ਸਫ਼ਾਈ ਲਈ ਕਾਲਜ ਪ੍ਰਬੰਧਨ ਨੂੰ ਵਧਾਈ ਦਿੱਤੀ। ਉਸਤੋ ਬਾਅਦ ਪ੍ਰੋਫੈਸਰ ਸਾਹਿਬਾਨ ਨਾਲ ਰੂ-ਬ-ਰੂ ਹੋਏ।ਇਸ ਮੌਕੇ ਪ੍ਰਿੰ. ਡਾ.ਵਨੀਤਾ ਰਾਣੀ ਜੀ ਨੇ ਰਸਮੀ ਤੌਰ ਤੇ ਜੀਉ ਆਇਆ ਆਖਿਆ ਅਤੇ ਆਪਣਾ ਕੀਮਤੀ ਸਮਾਂ ਦੇਣ ਤੇ ਧੰਨਵਾਦ ਵੀ ਕੀਤਾ। ਡਾ.ਹਰਜਿੰਦਰ ਸਿੰਘ ਜੀ ਨੇ ਆਪਣੇ ਸੰਬੋਧਨ ਵਿੱਚ ਸਾਰੇ ਅਧਿਆਪਕਾਂ ਨੂੰ ਉਹਨਾਂ ਦੀ ਮਿਹਨਤ ਲਈ ਹੌਸਲਾ ਅਫਜਾਈ ਕੀਤੀ ਅਤੇ ਕਾਲਜ ਦੀ ਤਰੱਕੀ ਵਾਸਤੇ ਅਪਣੇ ਕੀਮਤੀ ਸੁਝਾਅ ਦਿੱਤੇ।

ਉਹਨਾ ਸਟਾਫ ਨੂੰ ਖੁੱਲੇ ਤੌਰ ਤੇ ਸਿੱਖਿਆ ਵਿੱਚ ਹੋਰ ਸੁਧਾਰ ਕਰਨ ਲਈ ਸੱਦਾ ਦਿੱਤਾ ਕਿਉਂਕਿ ਉਹ ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਹਮੇਸ਼ਾ ਤਤਪਰ ਹਨ। ਇਸ ਮੌਕੇ ਉਹਨਾਂ ਦੇ ਪੁਰਾਣੇ ਸਹਿ-ਕਰਮੀ ਡਾ.ਮੁਖਤਿਆਰ ਸਿੰਘ ਨੇ ਸਿੱਖਿਆ ਪ੍ਰਤੀ ਆਪਣੇ ਕੀਮਤੀ ਸੁਝਾਅ ਦਿੱਤੇ। ਇਸ ਮੌਕੇ ਵਾਈਸ ਪ੍ਰਿੰ.ਪ੍ਰੋ.ਅਰਾਧਨਾ ਕਾਮਰਾ ਜੀ ਨੇ ਡੀ.ਪੀ.ਆਈ. ਡਾ.ਹਰਜਿੰਦਰ ਸਿੰਘ ਜੀ ਦਾ ਕਾਲਜ ਆਉਣ ਤੇ ਧੰਨਵਾਦ ਕੀਤਾ। ਇਸ ਮੌਕੇ ਪ੍ਰੋ.ਹਿਤੇਸ ਗੋਇਲ ,ਸ੍ਰੀਮਤੀ ਚਰਨਜੀਤ ਕੌਰ,ਪ੍ਰੋ.ਪਰਮਜੀਤ ਸਿੰਘ ਸਮੇਤ ਸਮੁੱਚਾ ਸਟਾਫ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

 

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਡੀਸੀ ਦਫਤਰ ਅੱਗੇ ਧਰਨੇ ਦੀਆਂ ਤਿਆਰੀਆਂ || Latest News

0

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਗੇ ਡੀਸੀ ਦਫਤਰ ਧਰਨੇ ਦੀਆਂ ਤਿਆਰੀਆਂ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 24 ਤਰੀਕ ਤੋਂ ਡੀਸੀ ਦਫ਼ਤਰ ਅੰਮ੍ਰਿਤਸਰ ਵਿਖੇ ਰੋਸ ਪ੍ਰਦਰਸ਼ਨ ਕਰਕੇ ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਵਾਓਣ ਲਈ ਪਿੰਡ ਪੱਧਰੀ ਮੀਟਿੰਗਾਂ ਦੇ ਦੌਰ ਤੋਂ ਬਾਅਦ ਜ਼ੋਨ ਪੱਧਰੀ ਮੀਟਿੰਗਾਂ ਦੇ ਦੌਰ ਦੌਰਾਨ ਕਲਸਟਰ ਬਿਆਸ ਦੇ 3 ਜ਼ੋਨਾਂ ਦੀਆਂ ਮੀਟਿੰਗਾਂ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਸੂਬਾ ਆਗੂ ਕੰਵਰਦਲੀਪ ਸੈਦੋਲੇਹਲ ਦੀ ਅਗਵਾਹੀ ਵਿੱਚ ਪਿੰਡ ਸਠਿਆਲਾ, ਕਲੇਰ ਘੁੰਮਾਣ ਅਤੇ ਚੰਨਣਕੇ ਵਿਖੇ ਕੀਤੀਆਂ ਗਈਆਂ ।

ਆਗੂਆਂ ਦੱਸਿਆ ਕਿ 2020-21 ਅਤੇ ਮੌਜੂਦਾ ਸਮੇਂ ਚੱਲ ਰਹੇ ਦਿੱਲੀ ਅੰਦੋਲਨਾਂ ਦੇ ਸ਼ਹੀਦ ਪਰਿਵਾਰਾਂ ਦੀਆਂ ਨੌਕਰੀਆਂ ਅਤੇ ਮੁਆਵਜੇ, ਸ਼ੰਭੂ ਬਾਰਡਰ ਮੋਰਚੇ ਤੋਂ ਵਾਪਸੀ ਵੇਲੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦੋਸੰਧਾ ਸਿੰਘ ਦੇ ਫੱਟੜ ਹੋਏ ਕਿਸਾਨਾਂ ਮਜਦੂਰਾਂ ਦੇ ਮੁਆਵਜੇ , ਭਾਰਤ ਮਾਲਾ ਪ੍ਰੋਜੈਕਟ ਲਈ ਐਕੁਆਇਰ ਕੀਤੀਆਂ ਜਾ ਰਹੀਆਂ ਜਮੀਨਾਂ ਸਬੰਧੀ ਸਮਸਿਆਵਾਂ, ਪਰਾਲੀ ਦੇ ਹੱਲ, ਨਸ਼ਾਬੰਦੀ ਕਰਵਾਉਣ , ਘਟੀਆ ਡੀ ਏ ਪੀ ਖਾਦ ਤਿਆਰ ਕਰਨ ਵਾਲੀਆਂ ਫਰਮਾਂ ਤੇ ਸ਼ਖਤ ਕਾਰਵਾਈ ਅਤੇ ਖਾਦ ਦੀ ਬਲੈਕ ਰੋਕਣ ਲਈ ਪੁਖਤਾ ਇੰਤਜ਼ਾਮ ਕਰਨ, ਜਾਨੀ ਮਾਲੀ ਨੁਕਸਾਨ ਦਾ ਸਬੱਬ ਬਣ ਰਹੇ ਅਵਾਰਾ ਪਸ਼ੂਆਂ ਦੀ ਸਮੱਸਿਆ ਸਮੇਤ ਹੋਰ ਅਹਿਮ ਮੰਗਾਂ ਨੂੰ ਹੱਲ ਕਰਵਾਉਣ ਲਈ ਮੀਟਿੰਗਾਂ ਕਰਕੇ ਵੱਡੀਆਂ ਲਾਮਬੰਦੀਆਂ ਕੀਤੀਆਂ ਗਈਆਂ ਹਨ ।

ਜਲੰਧਰ ‘ਚ ਆਈਸ ਫੈਕਟਰੀ ‘ਚ ਗੈਸ ਲੀਕ: ਪੁਲਿਸ ਨੇ ਸੜਕ ਨੂੰ ਕੀਤਾ ਬੰਦ || Punjab Mews

ਆਗੂਆਂ ਕਿਹਾ ਕਿ 24 ਤੋਂ ਪਹਿਲਾਂ ਪਹਿਲਾਂ ਮੰਗਾਂ ਤੇ ਸੰਤੁਸ਼ਟੀਜਨਕ ਕਾਰਵਾਈ ਕਰਦੇ ਮਸਲੇ ਹੱਲ ਕਰੇ । ਓਹਨਾ ਦੱਸਿਆ ਕਿ ਮੀਟਿੰਗਾਂ ਵਿੱਚ ਇਲਾਕੇ ਦੇ ਕਿਸਾਨਾਂ ਮਜ਼ਦੂਰਾਂ ਵੱਲੋਂ ਵੱਡੀ ਗਿਣਤੀ ਵਿੱਚ ਭਾਗ ਲਿਆ ਗਿਆ ਅਤੇ ਕਿਸਾਨਾਂ ਮਜ਼ਦੂਰਾਂ ਦੇ ਹਿੱਤਾਂ ਦੀ ਲੜਾਈ ਨੂੰ ਲੜਨ ਲਈ ਡੀਸੀ ਦਫਤਰ ਮੋਰਚਿਆਂ ਵਿੱਚ ਵੱਧ ਚੜ ਕੇ ਸ਼ਮੂਲੀਅਤ ਕਰਨ ਦਾ ਭਰੋਸਾ ਦਵਾਇਆ ਗਿਆ।

ਇਸ ਮੌਕੇ ਜ਼ੋਨ ਬਾਬਾ ਬਕਾਲਾ 2 ਅਤੇ ਜ਼ੋਨ ਮਹਿਤਾ ਦੇ ਕਿਸਾਨਾਂ ਮਜਦੂਰਾਂ ਵੱਲੋ ਅੱਡਾ ਨਾਥ ਦੀ ਖੂਹੀ ਤੋਂ ਰਈਆ ਨੂੰ ਜਾਂਦੀ ਸੜਕ ਦੀ ਲੰਬੇ ਸਮੇਂ ਤੋਂ ਖਸਤਾ ਹਾਲਤ ਨੂੰ ਲੈ ਕੇ ਨਵੀ ਸੜਕ ਬਣਾਏ ਜਾਣ ਦੀ ਮੰਗ ਕਰਦੇ ਹੋਏ ਭਗਵੰਤ ਮਾਨ ਸਰਕਾਰ ਦਾ ਪੁਤਲਾ ਅੱਡਾ ਨਾਥ ਦੀ ਫੂਕਿਆ ਗਿਆ।

ਸਕੂਲਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ, ਹੁਕਮਾਂ ਦੀ ਪਾਲਣਾ ਨਾ ਕੀਤੀ ਤਾਂ ਕੀਤੀ ਜਾਵੇਗੀ ਸਖ਼ਤ ਕਾਰਵਾਈ || Today News

ਇਸ ਮੌਕੇ ਜੋਨ ਆਗੂ ਚਰਨ ਸਿੰਘ ਕਲੇਰ ਘੁਮਾਣ, ਅਮਰੀਕ ਸਿੰਘ ਜਮਾਲਪੁਰ, ਅਜੀਤ ਸਿੰਘ ਠੱਠੀਆਂ, ਪਰਗਟ ਸਿੰਘ, ਬਲਵਿੰਦਰ ਸਿੰਘ ਸ਼ੇਰੋਂ, ਸੂਬਾ ਸਿੰਘ ਵਜ਼ੀਰ ਭੁੱਲਰ, ਨਿਰਮਲ ਸਿੰਘ ਖਾਨਪੁਰ, ਪਰਮਜੀਤ ਸਿੰਘ ਡਾਂਗਾ, ਬਲਦੇਵ ਸਿੰਘ ਕਾਲੇਕੇ, ਜੋਗਿੰਦਰ ਸਿੰਘ ਬੇਦਾਦਪੁਰ, ਕਰਮ ਸਿੰਘ ਬੱਲ ਸਰਾਂ, ਸਵਰਨ ਸਿੰਘ ਉਧੋ ਨੰਗਲ, ਸ਼ਿਵਚਰਨ ਸਿੰਘ ਮਹਿਸਮਪੁਰ, ਰਣਧੀਰ ਸਿੰਘ ਬੁੱਟਰ, ਤਰਸੇਮ ਸਿੰਘ ਉਧੋ ਨੰਗਲ, ਬਲਕਾਰ ਸਿੰਘ ਮਹਿਸਮਪੁਰ, ਮੁਖਤਾਰ ਸਿੰਘ ਅਰਜਣ ਮਾਂਗਾ, ਨਿਰਮਲ ਸਿੰਘ ਚੂੰਗ ਸਮੇਤ ਸੈਂਕੜੇ ਕਿਸਾਨ ਮਜ਼ਦੂਰ ਅਤੇ ਔਰਤਾਂ ਹਾਜ਼ਿਰ ਰਹੇ।

ਰਾਕੇਸ਼ ਟਿਕੈਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ || Today News

0

ਰਾਕੇਸ਼ ਟਿਕੈਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੂੰ ਫ਼ੋਨ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਸੁਨਹੇੜਾ ਦੇ ਇੱਕ ਵਿਅਕਤੀ ਰਾਜਵੀਰ ਪਵਾਰ ਨੇ ਉਨ੍ਹਾਂ ਨੂੰ ਫ਼ੋਨ ‘ਤੇ ਧਮਕੀ ਦਿੱਤੀ ਹੈ। ਉਸ ਨੇ ਫੋਨ ‘ਤੇ ਗਾਲਾਂ ਕੱਢੀਆਂ ਅਤੇ ਫਿਰ ਜੁੱਤੀ ਮਾਰਨ ਅਤੇ ਤੇਜ਼ਾਬ ਸੁੱਟਣ ਦੀ ਧਮਕੀ ਦਿੱਤੀ। ਉਸ ਨੇ ਕਿਹਾ ਕਿ ਤੁਸੀਂ ਠੇਕੇਦਾਰ ਬਣ ਕੇ ਕੌਮ ਨੂੰ ਬਦਨਾਮ ਕਰ ਰਹੇ ਹੋ। ਜੇਕਰ ਤੁਸੀਂ ਕਿਸੇ ਮੀਟਿੰਗ ਵਿਚ ਸ਼ਾਮਲ ਹੁੰਦੇ ਹੋ ਤਾਂ ਇਸਦੇ ਨਤੀਜੇ ਭੁਗਤਣੇ ਹੋਣਗੇ।

ਰਾਕੇਸ਼ ਟਿਕੈਤ ਨੂੰ ਧਮਕੀਆਂ ਮਿਲਣ ਦੀ ਸੂਚਨਾ ਮਿਲਣ ‘ਤੇ ਬੀਕੇਯੂ ਵਰਕਰ ਗੁੱਸੇ ‘ਚ ਆ ਗਏ ਅਤੇ ਐਸਪੀ ਕੋਲ ਜਾ ਕੇ ਸ਼ਿਕਾਇਤ ਕੀਤੀ। ਕਿਸਾਨਾਂ ਨੇ ਦੱਸਿਆ ਕਿ ਧਮਕੀ ਦੇਣ ਵਾਲਾ ਵਿਅਕਤੀ ਬਾਗਪਤ ਤੋਂ ਫੋਨ ਕਰ ਰਿਹਾ ਸੀ। ਐਸਪੀ ਨੇ ਮੁਲਜ਼ਮਾਂ ਦੀ ਪਛਾਣ ਕਰਕੇ ਕਾਰਵਾਈ ਦਾ ਭਰੋਸਾ ਦਿੱਤਾ।

ਅਮਰੀਕਾ ‘ਚ ਭਾਰਤੀ ਦੂਤਾਵਾਸ ਦੇ ਅਧਿਕਾਰੀ ਦੀ ਮਿਲੀ ਲਾਸ਼ || International News

ਇਸ ਦੀ ਆਡੀਓ ਵੀ ਬੀਕੇਯੂ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਕੋਲ ਹੈ। ਰਾਕੇਸ਼ ਟਿਕੈਤ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਇਸ ਬਿਆਨ ਦਾ ਵਿਰੋਧ ਕੀਤਾ ਕਿ ਸਥਿਤੀ ਬੰਗਲਾਦੇਸ਼ ਵਰਗੀ ਹੋ ਜਾਵੇਗੀ। ਨਾਲ ਹੀ ਬਾਹਰੋਂ ਫੰਡ ਲੈਣ, ਕਿਸਾਨਾਂ ਅਤੇ ਇੱਕ ਜਾਤੀ ਨੂੰ ਬਦਨਾਮ ਕਰਨ ਦਾ ਵੀ ਦੋਸ਼ ਹੈ। ਭਾਵੇਂ ਕੌਮੀ ਪ੍ਰਧਾਨ ਨੇ ਉਸ ਨੂੰ ਵਾਰ-ਵਾਰ ਨਿਮਰਤਾ ਨਾਲ ਬੋਲਣ ਲਈ ਕਿਹਾ ਪਰ ਉਹ ਅਪਸ਼ਬਦ ਬੋਲਦਾ ਰਿਹਾ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੰਦਾ ਰਿਹਾ।