Home Blog Page 1312

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 18-9-2024

0
Breaking

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 18-9-2024

ਭੈਣ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਭਰਾ ਦਾ ਕੀਤਾ ਕਤ.ਲ

ਪੰਜਾਬ ਦੇ ਗੁਰਦਾਸਪੁਰ ਦੇ ਦੀਨਾਨਗਰ ਦੇ ਪਿੰਡ ਸਿਹੋਵਾਲ ‘ਚ ਸੋਮਵਾਰ ਨੂੰ 18 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਭੇਤ ਸੁਲਝਾਉਂਦੇ ਹੋਏ ਪੁਲਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ…ਹੋਰ ਪੜ੍ਹੋ

ਨਰਿੰਦਰ ਮੋਦੀ ਨੇ ਆਪਣੇ ਜਨਮ ਦਿਨ ‘ਤੇ 25 ਲੱਖ ਮਹਿਲਾਵਾਂ ਨੂੰ ਦਿੱਤਾ ਤੋਹਫਾ

PM ਮੋਦੀ ਅੱਜ ਆਪਣਾ 74 ਵਾਂ ਜਨਮ ਦਿਨ ਮਨਾ ਰਹੇ ਹਨ | ਇਸ ਮੌਕੇ ਉਹ ਉੜੀਸਾ ਵਿੱਚ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਇੱਥੇ ਸੁਭਦਰਾ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ….ਹੋਰ ਪੜ੍ਹੋ

ਵੱਡੀ ਖਬਰ: ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ

ਕੇਜਰੀਵਾਲ ਸਰਕਾਰ ਵਿੱਚ ਸਿੱਖਿਆ ਮੰਤਰੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ…ਹੋਰ ਪੜ੍ਹੋ

ਪੰਜਾਬੀ ਗਾਇਕ R Nait ਨੂੰ ਮਿਲੀ ਧਮਕੀ, ਲਾਰੈਂਸ ਦੇ ਨਾਂ ‘ਤੇ ਮੰਗੇ 1 ਕਰੋੜ ਰੁਪਏ

ਪੰਜਾਬ ਵਿੱਚ ਗਾਇਕਾਂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲਣ ਦਾ ਰੁਝਾਨ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਰੁਝਾਨ ਹੋਰ ਤੇਜ਼ ਹੋ ਗਿਆ ….ਹੋਰ ਪੜ੍ਹੋ

ਭਾਰਤ ਨੇ ਪੰਜਵੀਂ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ, ਹਾਕੀ ਦੇ ਫਾਈਨਲ ਮੈਚ ‘ਚ ਚੀਨ ਨੂੰ 1-0 ਨਾਲ ਹਰਾਇਆ

ਏਸ਼ਿਆਈ ਹਾਕੀ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦਾ ਦਬਦਬਾ ਬਰਕਰਾਰ ਹੈ। ਹਰਮਨਪ੍ਰੀਤ ਸਿੰਘ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਫਾਈਨਲ ਵਿੱਚ ਮੇਜ਼ਬਾਨ ਚੀਨ ਨੂੰ 1-0 ਨਾਲ ਹਰਾਇਆ…ਹੋਰ ਪੜ੍ਹੋ

 

 

 

 

 

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 18-9-2024

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 18-9-2024

ਸੋਰਠਿ ਮਹਲਾ ੫ ॥

ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

ਬੁੱਧਵਾਰ, ੩ ਅੱਸੂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੧੩)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥

(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ।੧।ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ । (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ।ਰਹਾਉ।ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ । ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ।੨।ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ । ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ ।੩। ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ । ਹੇ ਨਾਨਕ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ।੪।੫।੧੬।

 

ਭੈਣ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਭਰਾ ਦਾ ਕੀਤਾ ਕਤ.ਲ || Punjab News

0

ਭੈਣ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਭਰਾ ਦਾ ਕੀਤਾ ਕਤ.ਲ

ਪੰਜਾਬ ਦੇ ਗੁਰਦਾਸਪੁਰ ਦੇ ਦੀਨਾਨਗਰ ਦੇ ਪਿੰਡ ਸਿਹੋਵਾਲ ‘ਚ ਸੋਮਵਾਰ ਨੂੰ 18 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਭੇਤ ਸੁਲਝਾਉਂਦੇ ਹੋਏ ਪੁਲਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਨੌਜਵਾਨ ਦਾ ਕਤਲ ਕਰਨ ਵਾਲਾ ਵਿਅਕਤੀ ਕੋਈ ਹੋਰ ਨਹੀਂ ਸਗੋਂ ਮ੍ਰਿਤਕ ਦੇ ਚਾਚੇ ਦੀ ਲੜਕੀ ਸੀ, ਜਿਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਨੌਜਵਾਨ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਰਜਬਾਹਾ ਨੇੜੇ ਸੁੱਟ ਦਿੱਤੀ ਅਤੇ ਫਰਾਰ ਹੋ ਗਏ।

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸਪੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਦੀਨਾਨਗਰ ਥਾਣੇ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸਿਹੋਵਾਲ ਦੇ ਰਜਬਾਹੇ ‘ਤੇ ਇੱਕ 18 ਸਾਲਾ ਨੌਜਵਾਨ ਦੀ ਲਾਸ਼ ਬੋਰੀ ਵਿੱਚ ਪਈ ਹੈ। ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਵਜੋਂ ਹੋਈ ਹੈ। ਬੋਰੀ ਖੋਲ੍ਹ ਕੇ ਜਦੋਂ ਲਾਸ਼ ਦੀ ਜਾਂਚ ਕੀਤੀ ਤਾਂ ਸਿਰ ਦੇ ਪਿਛਲੇ ਪਾਸੇ ਸੱਟ ਦੇ ਨਿਸ਼ਾਨ ਸਨ।

ਗੈਂਗਸਟਰ ਲੱਕੀ ਪਟਿਆਲ ਦੇ 6 ਮੈਂਬਰ ਗਿ੍ਫ਼ਤਾਰ || Latest News

ਮ੍ਰਿਤਕ ਦੇ ਪਿਤਾ ਰਮੇਸ਼ ਲਾਲ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਰੋਹਿਤ ਕੁਮਾਰ ਦੇ ਚਾਚੇ ਸਲਵਿੰਦਰ ਕੁਮਾਰ ਦੀ ਧੀ ਪ੍ਰਿਆ ਨੇ ਆਪਣੇ ਪ੍ਰੇਮੀ ਬੋਬੀ ਵਾਸੀ ਘਰੋਟੀਆ ਨਾਲ ਮਿਲ ਕੇ ਨੌਜਵਾਨ ਦਾ ਕਤਲ ਕੀਤਾ ਸੀ ਅਤੇ ਲਾਸ਼ ਨੂੰ ਖੁਰਦ-ਬੁਰਦ ਕਰਨ ਦੀ ਨੀਅਤ ਨਾਲ ਬੋਰੀ ਵਿੱਚ ਪਾ ਕੇ ਮੋਟਰਸਾਈਕਲ ‘ਤੇ ਰਾਜਬਾਹੇ ਕੋਲ ਸੁੱਟ ਦਿੱਤਾ।

ਦੋਵੇ ਮੁਲਜ਼ਮ ਗ੍ਰਿਫਤਾਰ

ਐਸਪੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਵਾਰਦਾਤ ਸਮੇਂ ਵਰਤੀ ਲੱਕੜ, ਮੋਟਰਸਾਈਕਲ, ਬੋਰੀ, ਚੁੰਨੀ ਅਤੇ ਰੱਸੀ ਬਰਾਮਦ ਕੀਤੀ ਹੈ। ਉਸ ਨੇ ਦੱਸਿਆ ਕਿ ਉਸ ਵਿਰੁੱਧ ਪਹਿਲਾਂ ਕੋਈ ਕੇਸ ਦਰਜ ਨਹੀਂ ਹੈ। ਲੜਕੀ ਨੇ ਦੱਸਿਆ ਕਿ ਉਸ ਦੇ ਚਚੇਰੇ ਭਰਾ ਦੀ ਉਸ ‘ਤੇ ਬੁਰੀ ਨਜ਼ਰ ਸੀ, ਇਸ ਲਈ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਉਸ ਦਾ ਕਤਲ ਕਰ ਦਿੱਤਾ। ਉਸ ਨੂੰ ਇਸ ਦਾ ਕੋਈ ਪਛਤਾਵਾ ਨਹੀਂ ਹੈ। ਉਸ ਨੇ ਦੱਸਿਆ ਕਿ ਰੋਹਿਤ ਨੇ ਲੜਕੀ ਦੇ ਸਿਰ ‘ਤੇ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ।

ਗੈਂਗਸਟਰ ਲੱਕੀ ਪਟਿਆਲ ਦੇ 6 ਮੈਂਬਰ ਗਿ੍ਫ਼ਤਾਰ || Latest News

0

ਗੈਂਗਸਟਰ ਲੱਕੀ ਪਟਿਆਲ ਦੇ 6 ਮੈਂਬਰ ਗਿ੍ਫ਼ਤਾਰ

ਮੋਗਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਮੱਧ ਪ੍ਰਦੇਸ਼ ਤੋਂ ਚੱਲ ਰਹੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਲੱਕੀ ਪਟਿਆਲ ਗਿਰੋਹ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕਰਕੇ 8 ਪਿਸਤੌਲ, 16 ਜਿੰਦਾ ਕਾਰਤੂਸ ਅਤੇ ਇੱਕ ਫੋਰਡ ਐਂਡੇਵਰ ਕਾਰ ਬਰਾਮਦ ਕੀਤੀ ਹੈ।
ਇਹ ਵਿਅਕਤੀ ਅਪਰਾਧਿਕ ਸਮੂਹਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਸਨ। ਐੱਫ. ਆਈ. ਆਰ., ਰਿਕਾਰਡਿੰਗ ਕਰਕੇ ਅਗਲੇਰੀ ਅਤੇ ਬਾਅਦ ਦੇ ਕੁਨੈਕਸ਼ਨਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਮੋਗਾ ਪੁਲਿਸ ਨੇ ਇੱਕ ਵੱਡੀ ਸਫਲਤਾ ਵਿੱਚ, ਇੱਕ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ।

ਨਿਊਯਾਰਕ ਦੇ BAPS ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ || Today News

0

ਨਿਊਯਾਰਕ ਦੇ BAPS ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ

ਅਮਰੀਕਾ ਦੇ ਨਿਊਯਾਰਕ ਵਿੱਚ ਇੱਕ ਮੰਦਰ (BAPS Swaminarayan Temple) ਵਿੱਚ ਭੰਨਤੋੜ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ Indian Embassy ਨੇ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ।

ਦੂਤਾਵਾਸ ਨੇ ਕਿਹਾ ਕਿ ਉਸ ਨੇ ਇਸ ਘਿਨਾਉਣੇ ਕਾਰੇ ਵਿੱਚ ਸ਼ਾਮਲ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਲਈ ਅਮਰੀਕੀ ਅਧਿਕਾਰੀਆਂ ਕੋਲ ਮਾਮਲਾ ਉਠਾਇਆ ਹੈ। ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਕੁਝ ਦਿਨਾਂ ਬਾਅਦ ਘਟਨਾ ਵਾਲੀ ਥਾਂ ਦੇ ਨੇੜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰੋਗਰਾਮ ਹੋਣਾ ਹੈ।

ਇਹ ਵੀ ਪੜ੍ਹੋ ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ || Punjab News

Embassy ਨੇ ਇਸ ਘਟਨਾ ‘ਤੇ ਪ੍ਰਗਟਾਈ ਚਿੰਤਾ

ਭਾਰਤੀ ਕੌਂਸਲੇਟ ਨੇ ਸੋਮਵਾਰ ਨੂੰ ਐਕਸ ਪੋਸਟ ਵਿੱਚ ਲਿਖਿਆ, “ਮੇਲਵਿਲ, ਨਿਊਯਾਰਕ ਵਿੱਚ ਬੀਏਪੀਐਸ ਸਵਾਮੀਨਾਰਾਇਣ ਮੰਦਰ ਵਿੱਚ ਭੰਨਤੋੜ ਅਸਵੀਕਾਰਨਯੋਗ ਹੈ। ਦੂਤਾਵਾਸ ਸਬੰਧਤ ਲੋਕਾਂ ਦੇ ਸੰਪਰਕ ਵਿੱਚ ਹੈ ਅਤੇ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।”

Melville ਸਫੋਲਕ ਕਾਉਂਟੀ, ਲੋਂਗ ਆਈਲੈਂਡ ਵਿੱਚ ਹੈ, 16,000-ਸੀਟ ਵਾਲੇ ਨਸਾਓ ਵੈਟਰਨਜ਼ ਮੈਮੋਰੀਅਲ ਕੋਲੀਜ਼ੀਅਮ ਤੋਂ ਲਗਪਗ 28 ਮੀਲ ਦੂਰ ਹੈ। ਇਸ ਮੈਮੋਰੀਅਲ ਵਿੱਚ ਪੀਐਮ ਮੋਦੀ 22 ਸਤੰਬਰ ਨੂੰ ਇੱਕ ਵਿਸ਼ਾਲ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ।

ਇਸ ਦੇ ਨਾਲ ਹੀ ਹਿੰਦੂ ਅਮਰੀਕਨ ਫਾਊਂਡੇਸ਼ਨ ਨੇ ਇਕ ਐਕਸਪੋਸਟ ‘ਚ ਲਿਖਿਆ ਕਿ ਹਿੰਦੂ ਸੰਸਥਾਵਾਂ ਵੱਲੋਂ ਮਿਲੀਆਂ ਧਮਕੀਆਂ ਤੋਂ ਬਾਅਦ ਨਿਆਂ ਵਿਭਾਗ ਅਤੇ ਹੋਮਲੈਂਡ ਸਕਿਓਰਿਟੀ ਵਿਭਾਗ ਨੂੰ ਮੰਦਰ ‘ਤੇ ਹਮਲੇ ਦੀ ਜਾਂਚ ਕਰਨੀ ਚਾਹੀਦੀ ਹੈ। ਕਿਉਂਕਿ ਇਸ ਹਫ਼ਤੇ ਦੇ ਅੰਤ ਵਿੱਚ ਨੇੜਲੇ ਨਸਾਓ ਕਾਉਂਟੀ ਵਿੱਚ ਇੱਕ ਵਿਸ਼ਾਲ ਭਾਰਤੀ ਭਾਈਚਾਰੇ ਦੀ ਜਨਤਕ ਮੀਟਿੰਗ ਦੀ ਯੋਜਨਾ ਹੈ।

 

ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ || Punjab News

0

ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਡੈਮ ਨੰਗਲ ਦਾ ਦੌਰਾ ਕੀਤਾ ਅਤੇ ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ। ਇਸ ਦੌਰਾਨ ਜਲ ਸਰੋਤ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਗੱਲ ਉਪਰ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਂਦਿਆਂ ਪੀਣ ਵਾਸਤੇ, ਸਿੰਜਾਈ ਲਈ ਅਤੇ ਇੰਡਸਟਰੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ।

ਲੋੜ ਅਨੁਸਾਰ ਨਹਿਰਾਂ ਦੀ ਮੁਰੰਮਤ

ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਵਿੱਚ ਨਹਿਰੀ ਪਾਣੀ ਦੀ ਉਚਿਤ ਵਰਤੋਂ ਲਈ ਹਰੇਕ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਲੋੜ ਅਨੁਸਾਰ ਨਹਿਰਾਂ ਦੀ ਮੁਰੰਮਤ ਵੀ ਸਮੇਂ-ਸਮੇਂ ਉਪਰ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਬੀ.ਬੀ.ਐਮ.ਬੀ. ਵਿੱਚ ਪੰਜਾਬ ਦੇ ਕੋਟੇ ਦੀਆਂ ਆਸਾਮੀਆਂ ਲਈ ਪੰਜਾਬ ਦੇ ਹਿੱਸੇ ਦੀ ਭਰਤੀ ਪੂਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਇਸ ਤੋਂ ਪਹਿਲਾਂ ਅਧਿਕਾਰੀਆਂ ਵੱਲੋਂ ਕੈਬਨਿਟ ਮੰਤਰੀ ਦਾ ਸਤਲੁਜ ਸਦਨ ਵਿਖੇ ਸਵਾਗਤ ਕੀਤਾ ਗਿਆ।

ਭਾਰਤ ਨੇ ਪੰਜਵੀਂ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ, ਹਾਕੀ ਦੇ ਫਾਈਨਲ ਮੈਚ ‘ਚ ਚੀਨ ਨੂੰ 1-0 ਨਾਲ ਹਰਾਇਆ

ਇਸ ਉਪਰੰਤ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਾਖੜਾ ਨੰਗਲ ਡੈਮ ਦਾ ਦੌਰਾ ਕਰਕੇ ਇਸ ਦੇ ਰੱਖ-ਰਖਾਅ ਅਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਉਨ੍ਹਾਂ ਬਿਜਲੀ ਉਤਪਾਦਨ, ਪਾਵਰ ਜਨਰੇਸ਼ਨ ਦਾ ਜਾਇਜ਼ਾ ਲਿਆ ਅਤੇ ਅਤਿ ਆਧੁਨਿਕ ਮਿਊਜ਼ੀਅਮ ਵੇਖਿਆ। ਉਨ੍ਹਾਂ ਅਧਿਕਾਰੀਆਂ ਨਾਲ ਬੈਠਕ ਕਰਕੇ ਲੋਂੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਅਤੇ ਅਧਿਕਾਰੀਆਂ ਤੋਂ ਡੈਮ ਦੀ ਸਮੁੱਚੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਕੈਬਨਿਟ ਮੰਤਰੀ ਨੇ ਯਾਦਗਾਰੀ ਪੌਦਾ ਵੀ ਲਗਾਇਆ।

ਇਸ ਮੌਕੇ ਬੀ.ਬੀ.ਐਮ.ਬੀ. ਦੇ ਚੀਫ ਇੰਜੀਨੀਅਰ ਸੀ.ਪੀ ਸਿੰਘ, ਡਿਪਟੀ ਚੀਫ ਇੰਜ. ਐਚ.ਐਲ. ਕੰਬੋਜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਕੁਮਾਰ, ਐਸ.ਡੀ.ਐਮ. ਅਨਮਜੌਤ ਕੌਰ, ਡੀ.ਐਸ.ਪੀ ਮਨਜੀਤ ਸਿੰਘ, ਤਹਿਸੀਲਦਾਰ ਸੰਦੀਪ ਕੁਮਾਰ, ਕਾਰਜਕਾਰੀ ਇੰਜੀਨਿਅਰ ਹਰਜੋਤ ਸਿੰਘ ਵਾਲੀਆ ਅਤੇ ਪੀ.ਆਰ.ਓ ਸਤਨਾਮ ਸਿੰਘ ਵੀ ਮੌਜੂਦ ਸਨ।

ਭਾਰਤ ਨੇ ਪੰਜਵੀਂ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ, ਹਾਕੀ ਦੇ ਫਾਈਨਲ ਮੈਚ ‘ਚ ਚੀਨ ਨੂੰ 1-0 ਨਾਲ ਹਰਾਇਆ

0

ਭਾਰਤ ਨੇ ਪੰਜਵੀਂ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ, ਹਾਕੀ ਦੇ ਫਾਈਨਲ ਮੈਚ ‘ਚ ਚੀਨ ਨੂੰ 1-0 ਨਾਲ ਹਰਾਇਆ

ਏਸ਼ਿਆਈ ਹਾਕੀ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦਾ ਦਬਦਬਾ ਬਰਕਰਾਰ ਹੈ। ਹਰਮਨਪ੍ਰੀਤ ਸਿੰਘ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਫਾਈਨਲ ਵਿੱਚ ਮੇਜ਼ਬਾਨ ਚੀਨ ਨੂੰ 1-0 ਨਾਲ ਹਰਾਇਆ। ਇਸ ਨਾਲ ਭਾਰਤ ਨੇ ਰਿਕਾਰਡ ਪੰਜਵੀਂ ਵਾਰ ਟਰਾਫੀ ‘ਤੇ ਕਬਜ਼ਾ ਕੀਤਾ। ਛੇਵੀਂ ਵਾਰ ਫਾਈਨਲ ਖੇਡ ਰਹੀ ਭਾਰਤੀ ਟੀਮ ਲਈ ਇਕਲੌਤਾ ਗੋਲ ਜੁਗਰਾਜ ਸਿੰਘ ਨੇ ਕੀਤਾ। ਭਾਰਤ ਵੱਲੋਂ ਇਹ ਗੋਲ ਚੌਥੇ ਕੁਆਰਟਰ ਵਿੱਚ ਹੋਇਆ। ਜੁਗਰਾਜ ਸਿੰਘ ਨੇ ਮੈਚ ਦੇ 51ਵੇਂ ਮਿੰਟ ਵਿੱਚ ਮੈਦਾਨੀ ਗੋਲ ਕੀਤਾ। ਟੀਮ ਇੰਡੀਆ ਨੇ ਡਿਫੈਂਡਿੰਗ ਚੈਂਪੀਅਨ ਦੇ ਤੌਰ ‘ਤੇ ਟੂਰਨਾਮੈਂਟ ‘ਚ ਪ੍ਰਵੇਸ਼ ਕੀਤਾ ਸੀ। ਭਾਰਤੀ ਟੀਮ ਨੇ ਅਜੇਤੂ ਰਹਿੰਦੇ ਹੋਏ ਆਪਣਾ ਖਿਤਾਬ ਬਰਕਰਾਰ ਰੱਖਿਆ ਹੈ। ਪੈਰਿਸ ਓਲੰਪਿਕ 2024 ਤੋਂ ਬਾਅਦ ਭਾਰਤੀ ਟੀਮ ਦੀ ਇਹ ਵੱਡੀ ਪ੍ਰਾਪਤੀ ਹੈ। ਇਸ ਟੂਰਨਾਮੈਂਟ ਵਿੱਚ ਕਈ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ। ਭਾਰਤੀ ਟੀਮ ਅਨੁਭਵੀ ਗੋਲਕੀਪਰ ਪੀਆਰ ਸ਼੍ਰੀਜੇਸ਼ ਦੇ ਬਿਨਾਂ ਆਪਣਾ ਪਹਿਲਾ ਅੰਤਰਰਾਸ਼ਟਰੀ ਟੂਰਨਾਮੈਂਟ ਖੇਡ ਰਹੀ ਸੀ।

ਭਾਰਤ (IND ਬਨਾਮ CHA) ਨੇ ਅਜੇਤੂ ਰਹਿ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਸੀ। ਹਰਮਨਪ੍ਰੀਤ ਸਿੰਘ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਸੈਮੀਫਾਈਨਲ ‘ਚ ਦੱਖਣੀ ਕੋਰੀਆ ਨੂੰ ਹਰਾਇਆ ਜਦਕਿ ਚੀਨ ਨੇ ਪਾਕਿਸਤਾਨ ਨੂੰ ਖਿਤਾਬੀ ਮੁਕਾਬਲੇ ‘ਚ ਹਰਾਇਆ। ਭਾਰਤ ਨੇ ਲੀਗ ਵਿੱਚ ਆਪਣੇ ਸਾਰੇ ਪੰਜ ਮੈਚ ਜਿੱਤੇ ਸਨ, ਜਿਸ ਵਿੱਚ ਚੀਨ ਖ਼ਿਲਾਫ਼ 3-0 ਦੀ ਜਿੱਤ ਵੀ ਸ਼ਾਮਲ ਹੈ। ਚੀਨ ਦੀ ਟੀਮ ਨੂੰ ਪਹਿਲੀ ਵਾਰ ਫਾਈਨਲ ਦੀ ਟਿਕਟ ਮਿਲੀ ਹੈ। ਦੋਵੇਂ ਟੀਮਾਂ ਏਸ਼ਿਆਈ ਚੈਂਪੀਅਨਜ਼ ਟਰਾਫੀ 2024 ਵਿੱਚ ਸੱਤਵੀਂ ਵਾਰ ਆਹਮੋ-ਸਾਹਮਣੇ ਹੋਈਆਂ ਸਨ। ਇਸ ਤੋਂ ਪਹਿਲਾਂ ਭਾਰਤ ਨੇ ਛੇ ਵਿੱਚੋਂ 5 ਮੈਚ ਜਿੱਤੇ ਸਨ ਜਦਕਿ ਚੀਨ ਨੇ ਇੱਕ ਮੈਚ ਜਿੱਤਿਆ ਸੀ। ਚੀਨ ਨੇ 2006 ਵਿੱਚ ਭਾਰਤ ਨੂੰ ਹਰਾਇਆ ਸੀ। ਦੋਵਾਂ ਟੀਮਾਂ ਨੇ ਪਹਿਲੇ ਤਿੰਨ ਕੁਆਰਟਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਭਾਰਤ-ਚੀਨ ਦਾ ਫਾਈਨਲ ਤੱਕ ਦਾ ਰਸਤਾ

ਲੀਗ ਦੇ ਆਪਣੇ ਪਹਿਲੇ ਮੈਚ ਵਿੱਚ ਭਾਰਤ ਨੇ ਚੀਨ ਨੂੰ 3-0 ਨਾਲ, ਜਾਪਾਨ ਨੂੰ 5-1 ਨਾਲ ਅਤੇ ਮਲੇਸ਼ੀਆ ਨੂੰ 8-1 ਨਾਲ ਹਰਾਇਆ ਸੀ। ਭਾਰਤ ਨੇ ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ, ਜਦਕਿ ਸੈਮੀਫਾਈਨਲ ‘ਚ ਭਾਰਤ ਨੇ ਕੋਰੀਆ ਨੂੰ 4-1 ਨਾਲ ਹਰਾਇਆ। ਚੀਨ ਨੇ ਲੀਗ ਵਿੱਚ ਦੋ ਮੈਚ ਜਿੱਤੇ ਸਨ ਜਦਕਿ ਤਿੰਨ ਮੈਚ ਹਾਰੇ ਸਨ। ਨੇ ਸੈਮੀਫਾਈਨਲ ‘ਚ ਪਾਕਿਸਤਾਨ ਨੂੰ ਸ਼ੂਟਆਊਟ ‘ਚ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾਈ।

ਕੀ ਜੰਮੂ-ਕਸ਼ਮੀਰ ਵਿੱਚੋਂ ਹਟੇਗੀ ਧਾਰਾ 370…?

0

ਕੀ ਜੰਮੂ-ਕਸ਼ਮੀਰ ਵਿੱਚੋਂ ਹਟੇਗੀ ਧਾਰਾ 370…?

ਪ੍ਰਵੀਨ ਵਿਕਰਾਂਤ

 

ਇਹ ਸੁਣਨ ਵਿੱਚ ਭਾਵੇਂ ਬੜਾ ਹੈਰਾਨੀਜਨਕ ਜਿਹਾ ਲੱਗ ਰਿਹੈ ਪਰ ਇਹ ਵਾਅਦਾ ਕੀਤਾ ਜਾ ਚੁੱਕਾ ਏ, ਵਾਅਦਾ ਏ ਕਾਂਗਰਸ ਪਾਰਟੀ ਅਤੇ ਉਸਦੀਆਂ ਹਿਮਾਇਤੀਆਂ ਪਾਰਟੀਆਂ ਨੈਸ਼ਨਲ ਕਾਨਫਰੰਸ ਅਤੇ ਪੀਡੀਪੀ ਦਾ ਵਾਦੀ ਦੀ ਜਨਤਾ ਨਾਲ ਕਿ ਉਹਨਾਂ ਦਾ ਸਾਥ ਦਿਓ ਵਾਦੀ ਨੂੰ ਸੰਪੂਰਣ ਰਾਜ ਦਾ ਦਰਜਾ ਮਿਲੇਗਾ ਅਤੇ ਮੁੜ ਤੋਂ ਧਾਰਾ 370 ਬਹਾਲ ਹੋਏਗੀ। ਕੀ ਇੱਥੋਂ ਦੀ ਜਨਤਾ ਵੀ ਇਹੋ ਹੀ ਚਾਹੁੰਦੀ ਏ, ਜਾਂ ਸਿਰਫ਼ ਸਿਆਸੀ ਪਾਰਟੀਆਂ ਹੀ ਇਹ ਚਾਹੁੰਦੀਆਂ ਨੇ, ਇਹ ਤਾਂ ਬੜੀ ਜਲਦੀ ਪਤਾ ਲੱਗਣ ਵਾਲਾ ਏ, ਕਿਉਂ ਜੰਮੂ-ਕਸ਼ਮੀਰ ਵਿੱਚ ਚੋਣਾਂ ਚੱਲ ਰਹੀਆਂ ਨੇ ਅਤੇ ਇਹ ਚੋਣਾਂ ਇਤਿਹਾਸਕ ਨੇ ਕਿਉਂ ਬਦਲੇ ਹਲਾਤਾਂ ਦੇ ਬਾਅਦ ਇਹ ਪਹਿਲੀਆਂ ਚੋਣਾਂ ਨੇ। ਹਲਾਤ ਵੈਸੇ ਤਾਂ ਕਈ ਕੇਂਦਰੀ ਫੈਸਲਿਆਂ ਕਰਕੇ ਬਦਲੇ ਹੋਏ ਨੇ ਪਰ ਮੁੱਖ ਤੌਰ ਤੇ ਇੱਥੇ ਧਾਰਾ 370 ਹਟਾਉਣ ਦਾ ਫੈਸਲਾ ਹੈ ਜਿਸਨੇ ਵਾਦੀ ਦੀ ਸਿਆਸੀ ਹਵਾ ਤਾਂ ਬਦਲੀ ਹੀ ਏ ਇਸਦਾ ਸੇਕ ਗੁਆਂਢੀ ਮੁਲਕ ਪਾਕਿਸਤਾਨ ਨੂੰ ਜ਼ਬਰਦਸਤ ਲੱਗਿਆ ਅਤੇ ਉਸਨੇ ਕੌਮਾਂਤਰੀ ਪੱਧਰ ਤੱਕ ਇਸਦੀ ਦੁਹਾਈ ਦਿੱਤੀ ਏ।

ਮੋਦੀ ਸਰਕਾਰ ਨੇ ਅੱਜ ਆਪਣੇ ਤੀਜੇ ਕਾਰਜਕਾਲ ਦੇ 100 ਦਿਨ ਕੀਤੇ ਪੂਰੇ || India News

ਪਾਕਿਸਤਾਨੀ ਜੋ ਚਿਰਾਂ ਤੋਂ ਆਪਣੇ ਕਬਜੇ ਵਾਲੇ ਕਸ਼ਮੀਰ ‘ਚ ਇਹ ਨਾਅਰੇ ਲਗਵਾਉਂਦਾ ਆ ਰਿਹਾ ਸੀ ਕਿ ਕਸ਼ਮੀਰ ਬਣੇਗਾ ਪਾਕਿਸਤਾਨ, ਅਤੇ ਇਹੀ ਨਾਅਰੇ ਲੁਕੀ-ਛਿਪੀ ਅਵਾਜ਼ ‘ਚ ਭਾਰਤੀ ਕਸ਼ਮੀਰ ਵਿੱਚ ਵੀ ਚੱਲ ਰਹੇ ਸਨ, ਉਹਦੇ ਲਈ ਇਹ ਪਚਾਉਣਾ ਔਖਾ ਹੋ ਰਿਹਾ ਸੀ ਕਿ ਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਾ ਦਿੱਤੀ ਗਈ। ਅਜੇਕਿ ਗੁਆਂਢੀ ਕਸ਼ਮੀਰ ਦੀ ਜਨਤਾ ਵੀ ਹੁਣ ਇਸ ਨਾਅਰੇ ਤੋਂ ਤੰਗ ਆ ਚੁੱਕੀ ਏ ਕਿ ਕਸ਼ਮੀਰ ਬਣੇਗਾ ਪਾਕਿਸਤਾਨ ਪਰ ਕਿਵੇਂ? ਪਹਿਲਾਂ ਪਾਕਿਸਤਾਨ ਨੂੰ ਤਾਂ ਸੰਭਾਲ ਲਓ, ਜਿਸ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਲੋਕਾਂ ਦੀ ਰਾਏ ਆਮ ਘੁੰਮ ਰਹੀ ਏ।

ਖੈਰ ਮਸਲਾ ਇੱਥੇ ਸਾਡੇ ਕਸ਼ਮੀਰ ਯਾਨੀ ਜੰਮੂ-ਕਸ਼ਮੀਰ ਦਾ ਏ ਜਿੱਥੇ ਕੇਂਦਰ ਦੀ ਸਿੱਧੀ ਦਖਲਅੰਦਾਜੀ ਤੋਂ ਇੱਥੋਂ ਦੀਆਂ ਖੇਤਰੀ ਪਾਰਟੀਆਂ ਘਬਰਾਈਆਂ ਹੋਈਆਂ ਨੇ ਅਤੇ ਇਹਨਾਂ ਨੂੰ ਘਬਰਾਹਟ ਚੋਂ ਬਾਹਰ ਕੱਢਣ ਲਈ ਹੌਂਸਲਾ ਅਫ਼ਜਾਈ ਕਰਨ ਆਈ ਏ ਕਾਂਗਰਸ ਪਾਰਟੀ। ਪ੍ਰਧਾਨਮੰਤਰੀ ਨਰੇਂਦਰ ਮੋਦੀ ਖੁਦ ਰੈਲੀਆਂ ਕਰਕੇ ਦੱਸ ਰਹੇ ਨੇ ਕਿ ਪੀਡੀਪੀ ਅਤੇ ਨੈਸ਼ਨਲ ਕਾਨਫਰੰਸ ਨੇ ਪਰਿਵਾਰਵਾਦ ਦੇ ਜ਼ਰੀਏ ਕਿਸ ਤਰ੍ਹਾਂ ਵਾਦੀ ਨੂੰ ਖੋਖਲਾ ਕਰ ਦਿੱਤਾ ਏ।

ਇੱਥੇ ਇਹ ਦੱਸਣਾ ਜ਼ਰੂਰੀ ਏ ਕਿ ਬੀਜੇਪੀ ਆਗੂਆਂ ਵੱਲੋਂ ਲਗਾਤਾਰ ਇਹ ਚੇਤਾਇਆ ਜਾ ਰਿਹਾ ਸੀ ਲੋਕ ਇਹਨਾਂ ਨੂੰ ਪੁੱਛਣ ਕਿ ਇਹਨਾਂ ਦੇ ਆਪਣੇ ਬੱਚੇ ਕਿੱਥੇ ਨੇ ਅਤੇ ਕੀ ਕਰ ਰਹੇ ਨੇ, ਕਿਉਂਕਿ ਵਾਦੀ ਦੇ ਨੌਜਵਾਨਾਂ ਨੂੰ ਤਾਂ ਚਿਰਾਂ ਤੋਂ ਦਹਿਸ਼ਤਗਰਦੀ ਦੇ ਰਾਹ ਵੱਲ ਤੋਰਿਆ ਜਾ ਰਿਹਾ ਏ, ਅਤੇ ਆਪਣੇ ਬੱਚਿਆਂ ਨੂੰ ਵਿਦੇਸ਼ਾਂ ‘ਚ ਪੜ੍ਹਾਈਆਂ ਕਰਵਾਈਆਂ ਜਾ ਰਹੀਆਂ ਨੇ। ਪ੍ਰਧਾਨਮੰਤਰੀ ਖੁਦ ਅਤੇ ਬੀਜੇਪੀ ਦੇ ਵੱਡੇ ਲੀਡਰ ਇਸ ਵੇਲੇ ਇਹਨਾਂ ਇਤਿਹਾਸਕ ਚੋਣਾਂ ‘ਚ ਜਨਤਾ ਦਾ ਵਿਸ਼ਵਾਸ਼ ਜਿੱਤਣ ਲਈ ਸਿਰ ਧੜ ਦੀ ਬਾਜੀ ਲਾਈ ਬੈਠੇ ਨੇ ਅਤੇ ਇਹ ਭਰੋਸਾ ਦਵਾ ਰਹੇ ਨੇ ਦਹਿਸ਼ਤਗਰਦੀ ਅਤੇ ਬੇਰਜ਼ਗਾਰੀ ਦਾ ਦਲਦਲ ਚੋਂ ਕਸ਼ਮੀਰੀਆਂ ਨੂੰ ਬੀਜੇਪੀ ਦੀ ਸਰਕਾਰ ਹੀ ਕੱਢ ਸਕਦੀ ਏ।

ਸਤੰਬਰ ਦੀਆਂ ਪਹਿਲੇ ਗੇੜ ਦੀਆਂ ਚੋਣਾਂ ਵਿੱਚ 24 ਸੀਟਾਂ ਲਈ ਵੋਟਿੰਗ ਹੋਣੀ ਏ। ਇਸ ਗੇੜ ਵਿੱਚ 219 ਉਮੀਦਵਾਰਾਂ ਵਿੱਚ ਸਿਰਫ਼ 9 ਮਹਿਲਾਵਾਂ ਨੇ ਯਾਨੀ 96 ਫੀਸਦ ਪੁਰਸ਼ ਪ੍ਰਧਾਨ ਮੁਕਾਬਲੇਬਾਜੀ ਇੱਥੇ ਔਰਤਾਂ ਨੂੰ ਕਿੰਨੀ ਅਹਿਮੀਅਤ ਦਿੱਤੀ ਜਾਂਦੀ ਏ ਇਹ ਵੀ ਦਰਸਾਉਂਦੀ ਏ। ਪਰ ਜੇਕਰ ਇਹ ਚੋਣਾਂ ਬਿਨਾ ਹਿੰਸਾ ਦੇ ਵੀ ਹੋ ਜਾਂਦੀਆਂ ਨੇ ਤਾਂ ਇਹ ਵੀ ਆਪਣੇ ਆਪ ਵਿੱਚ ਪ੍ਰਾਪਤੀ ਰਹੇਗੀ।

ਸਿਵਲ ਹਸਪਤਾਲ ‘ਚੋਂ 5 ਸਾਲਾ ਬੱਚਾ ਹੋਇਆ ਲਾਪਤਾ || Punjab News

0

ਸਿਵਲ ਹਸਪਤਾਲ ‘ਚੋਂ 5 ਸਾਲਾ ਬੱਚਾ ਹੋਇਆ ਲਾਪਤਾ

ਥਾਣਾ 4 ਦੀ ਪੁਲਿਸ ਨੇ ਸਿਵਲ ਹਸਪਤਾਲ ਤੋਂ 5 ਸਾਲਾ ਬੱਚੇ ਨੂੰ ਅਗਵਾ ਕਰਨ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਬੱਚਾ ਪੰਜ ਦਿਨ ਪਹਿਲਾਂ ਸਿਵਲ ਹਸਪਤਾਲ ਤੋਂ ਲਾਪਤਾ ਹੋ ਗਿਆ ਸੀ। ਬੱਚੇ ਅੰਸ਼ੂ ਦੇ ਪਿਤਾ ਰਾਕੇਸ਼ ਨੇ ਦੱਸਿਆ ਕਿ ਉਹ 5 ਦਿਨ ਪਹਿਲਾਂ ਆਪਣੇ ਲੜਕੇ ਨਾਲ ਕਿਸੇ ਕੰਮ ਲਈ ਸਿਵਲ ਹਸਪਤਾਲ ਆਇਆ ਸੀ। ਕੁਝ ਸਮੇਂ ਬਾਅਦ ਮੈਂ ਦੇਖਿਆ ਕਿ ਮੇਰਾ ਬੇਟਾ ਉੱਥੇ ਨਹੀਂ ਸੀ। ਕਾਫੀ ਭਾਲ ਕੀਤੀ ਪਰ ਉਹ ਨਹੀਂ ਮਿਲਿਆ। ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ।

ਨਹੀਂ ਮਿਲਿਆ ਬੱਚੇ ਦਾ ਕੋਈ ਸੁਰਾਗ

ਰੰਧਾਵਾ ਮਸੰਦਾ ਦੇ ਵਸਨੀਕ ਰਾਕੇਸ਼ ਨੇ ਦੱਸਿਆ ਕਿ ਜਦੋਂ ਬੱਚਾ ਲਾਪਤਾ ਹੋਇਆ ਤਾਂ ਉਸ ਨੇ ਆਪਣੇ ਪੱਧਰ ’ਤੇ ਕਾਫੀ ਖੋਜ ਕੀਤੀ। ਉਸ ਨੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਸਟਾਫ਼ ਤੋਂ ਵੀ ਪੁੱਛਗਿੱਛ ਕੀਤੀ ਪਰ ਬੱਚੇ ਦਾ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਬਾਅਦ ਉਸ ਨੇ ਥਾਣਾ 4 ਦੀ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ 4 ਦੀ ਪੁਲਿਸ ਸਿਵਲ ਹਸਪਤਾਲ ਅਤੇ ਹਸਪਤਾਲ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਬੱਚੇ ਬਾਰੇ ਕੁਝ ਸੁਰਾਗ ਮਿਲ ਸਕਣ।

ਇਹ ਵੀ ਪੜ੍ਹੋ ਬਠਿੰਡਾ ‘ਚ ਵੱਡੀ ਵਾਰਦਾਤ, ਪੁੱਤ ਨੇ ਆਪਣੇ ਹੀ ਪਿਤਾ ਦਾ ਕੀਤਾ ਕਤ.ਲ || Punjab News

ਥਾਣਾ ਡਵੀਜ਼ਨ ਨੰਬਰ 4 ਦੇ ਇੰਚਾਰਜ ਹਰਦੇਵ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਅਗਵਾ ਦਾ ਕੇਸ ਦਰਜ ਕਰ ਲਿਆ ਗਿਆ ਹੈ। ਬੱਚੇ ਦੀ ਭਾਲ ਕੀਤੀ ਜਾ ਰਹੀ ਹੈ, ਜਲਦੀ ਹੀ ਉਸ ਨੂੰ ਲੱਭ ਲਿਆ ਜਾਵੇਗਾ।

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ || PunjabNews

0

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਔਰਤ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜੋ ਆਪਣੇ ਜਵਾਈ ਨਾਲ ਮਿਲ ਕੇ ਪਾਕਿਸਤਾਨ ਤੋਂ ਨਸ਼ੇ ਦੀ ਖੇਪ ਲਿਆਉਂਦਾ ਸੀ। ਦੋਸ਼ੀ ਔਰਤ ਪਾਕਿਸਤਾਨੀ ਸਮੱਗਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ।

4 ਕਿਲੋ 580 ਗ੍ਰਾਮ ਹੈਰੋਇਨ

ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਸ ਨੇ ਨਸ਼ਾ ਤਸਕਰ ਕੰਵਲਜੀਤ ਕੌਰ ਉਰਫ ਮਾਸੀ ਵਾਸੀ ਗੋਲਡਨ ਐਵੀਨਿਊ, ਹਰਗੋਬਿੰਦਪੁਰ, ਛੇਹਰਟਾ ਨੂੰ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 32 ਕਰੋੜ ਰੁਪਏ ਹੈ।

ਢਿੱਲੋਂ ਨੇ ਦੱਸਿਆ ਕਿ ਕੰਵਲਜੀਤ ਕੌਰ ਅਤੇ ਉਸ ਦਾ ਜਵਾਈ ਜੁਗਰਾਜ ਸਿੰਘ ਪਾਕਿਸਤਾਨ ਸਥਿਤ ਵੱਖ-ਵੱਖ ਨਸ਼ਾ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ। ਪਾਕਿਸਤਾਨ ਤੋਂ ਨਸ਼ਿਆਂ ਦੀ ਇਨ੍ਹਾਂ ਖੇਪਾਂ ਨੂੰ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਸੀ। ਮਾਮਲੇ ਦੇ ਪਿਛਲੇ ਅਤੇ ਬਾਅਦ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

3 ਮੁਲਜ਼ਮਾਂ ਗ੍ਰਿਫਤਾਰ

ਇੱਕ ਹੋਰ ਮਾਮਲੇ ਵਿੱਚ, ਅੰਮ੍ਰਿਤਸਰ ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਛਾਉਣੀ, ਅੰਮ੍ਰਿਤਸਰ ਤੋਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ 2 ਪਿਸਤੌਲ ਬਰਾਮਦ ਕੀਤੇ ਹਨ। ਮੁਲਜ਼ਮ ਵਿਸ਼ਾਲ ਕੁਮਾਰ, ਨਰੇਸ਼ ਕੁਮਾਰ ਉਰਫ਼ ਮਨੀ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ ਇੱਕ ਪਿਸਤੌਲ (.30 ਬੋਰ) 07 ਕਾਰਤੂਸ ਸਮੇਤ, ਇੱਕ ਦੇਸੀ ਪਿਸਤੌਲ (.315 ਬੋਰ/ਦੇਸੀ ਕੱਟ) ਇੱਕ ਕਾਰਤੂਸ ਅਤੇ ਇੱਕ ਕਾਰ (ਮਾਰੂਤੀ ਐਸਟੀਮ) ਸਮੇਤ ਗ੍ਰਿਫ਼ਤਾਰ ਕੀਤਾ ਹੈ।