Home Blog Page 1316

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 17-9-2024

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 17-9-2024

ਸਲੋਕੁ ਮਃ ੪ ॥

ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

ਮੰਗਲਵਾਰ, ੨ ਅੱਸੂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੫੨)

ਪੰਜਾਬੀ ਵਿਆਖਿਆ:

ਸਲੋਕੁ ਮਃ ੪ ॥

(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬।

 

ਚੀਫ ਕਮਿਸ਼ਨਰ ਗੁਰਦੁਆਰਾ ਇਲੈਕਸ਼ਨ ਨੇ SGPC ਦੀਆਂ ਵੋਟਾਂ ਬਣਾਉਣ ਲਈ ਤਾਰੀਖ ‘ਚ ਕੀਤਾ ਵਾਧਾ || Latest News

0

ਚੀਫ ਕਮਿਸ਼ਨਰ ਗੁਰਦੁਆਰਾ ਇਲੈਕਸ਼ਨ ਨੇ SGPC ਦੀਆਂ ਵੋਟਾਂ ਬਣਾਉਣ ਲਈ ਤਾਰੀਖ ‘ਚ ਕੀਤਾ ਵਾਧਾ

Vivo V40e ਸਮਾਰਟਫੋਨ ਜਲਦ ਹੋ ਸਕਦਾ ਹੈ ਲਾਂਚ || Today News

0

Vivo V40e ਸਮਾਰਟਫੋਨ ਜਲਦ ਹੋ ਸਕਦਾ ਹੈ ਲਾਂਚ

ਨਵੀਂ ਦਿੱਲੀ Vivo V40 ਅਤੇ Pro ਮਾਡਲਾਂ ਨੂੰ Vivo V40 ਸੀਰੀਜ਼ ਦੇ ਤਹਿਤ 7 ਅਗਸਤ ਨੂੰ ਭਾਰਤੀ ਬਾਜ਼ਾਰ ‘ਚ ਲਾਂਚ ਕੀਤਾ ਗਿਆ ਸੀ। ਹੁਣ ਕੰਪਨੀ ਇਸ ਸੀਰੀਜ਼ ‘ਚ ਨਵਾਂ ਫੋਨ ਲਿਆ ਰਹੀ ਹੈ। ਲਾਂਚ ਤੋਂ ਪਹਿਲਾਂ ਆਉਣ ਵਾਲੇ ਸਮਾਰਟਫੋਨ ਬਾਰੇ ਕਈ ਜਾਣਕਾਰੀਆਂ ਸਾਹਮਣੇ ਆਈਆਂ ਹਨ। ਫੋਨ ਦਾ ਨਾਮ Vivo V40e ਹੋਵੇਗਾ। ਇਹ BIS ਸਰਟੀਫਿਕੇਸ਼ਨ ‘ਤੇ ਦੇਖਿਆ ਗਿਆ ਹੈ। ਇਹ ਕਦੋਂ ਲਾਂਚ ਕੀਤਾ ਜਾ ਰਿਹਾ ਹੈ? ਉਮੀਦ ਕੀਤੀ ਗਈ ਸਪੈਸੀਫਿਕੇਸ਼ਨ ਕੀ ਹੈ ਅਤੇ ਹੋਰ ਬਹੁਤ ਕੁਝ ਜੋ ਇਸ ਬਾਰੇ ਪਤਾ ਲੱਗ ਚੁੱਕਾ ਹੈ। ਇੱਥੇ ਅਸੀਂ ਦੱਸਣ ਜਾ ਰਹੇ ਹਾਂ।

ਬਾਬਾ ਫਰੀਦ ਮੇਲੇ ਲਈ ਤਿਆਰੀਆਂ ਜ਼ੋਰਾਂ ਤੇ, ਮੇਲੇ ਦਾ ਪੋਸਟਰ ਜਾਰੀ || Punjab News

Vivo V40e ਨੂੰ ਕੁਝ ਦਿਨ ਪਹਿਲਾਂ ਬਿਊਰੋ ਆਫ ਇੰਡੀਅਨ ਸਟੈਂਡਰਡਸ (BIS) ਦੀ ਵੈੱਬਸਾਈਟ ‘ਤੇ ਦੇਖਿਆ ਗਿਆ ਸੀ, ਜੋ ਇਹ ਸੰਕੇਤ ਕਰਦਾ ਹੈ ਕਿ ਇਸਦੀ ਲਾਂਚਿੰਗ ਡੇਟ ਨੇੜੇ ਹੈ। ਹਾਲਾਂਕਿ ਹੁਣ ਰਿਪੋਰਟ ‘ਚ ਕਿਹਾ ਗਿਆ ਹੈ ਕਿ ਫੋਨ ਦੀ ਐਂਟਰੀ ਸਤੰਬਰ ਦੇ ਅੰਤ ਯਾਨੀ ਇਸ ਮਹੀਨੇ ਤੱਕ ਹੋ ਸਕਦੀ ਹੈ। ਇਸ ਦੀ ਲਾਂਚ ਡੇਟ ਦੀ ਪੁਸ਼ਟੀ ਨਹੀਂ ਹੋਈ ਹੈ ਪਰ ਇਸ ਨੂੰ ਮਹੀਨੇ ਦੇ ਆਖਰੀ ਹਫਤੇ ‘ਚ ਪੇਸ਼ ਕੀਤਾ ਜਾ ਸਕਦਾ ਹੈ।

ਅਨੁਮਾਨਿਤ ਸਪੇਸੀਫਿਕੇਸ਼ਨ

ਡਿਸਪਲੇ- ਆਉਣ ਵਾਲੇ ਸਮਾਰਟਫੋਨ ‘ਚ 3D ਕਰਵ AMOLED ਡਿਸਪਲੇਅ ਹੋਵੇਗੀ, ਜੋ 4,500 nits ਤੱਕ ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਫਿਲਹਾਲ ਇਸ ਦੇ ਆਕਾਰ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਪ੍ਰੋਸੈਸਰ- ਮੀਡੀਆਟੈੱਕ ਡਾਇਮੇਸ਼ਨ 7300 ਚਿੱਪਸੈੱਟ ਦੀ ਵਰਤੋਂ ਫੋਨ ਦੀ ਕਾਰਗੁਜ਼ਾਰੀ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਸਕਦੀ ਹੈ। ਜਿਸ ਨੂੰ 256 ਜੀਬੀ ਸਟੋਰੇਜ ਅਤੇ 8 ਜੀਬੀ ਰੈਮ ਨਾਲ ਜੋੜਿਆ ਜਾਵੇਗਾ। ਇਸ ਦੇ ਕਈ ਹੋਰ ਵੇਰੀਐਂਟ ਵੀ ਹੋਣਗੇ।

ਕੈਮਰਾ- ਉਮੀਦ ਕਰ ਸਕਦੇ ਹਾਂ ਕਿ ਫੋਨ ਦਾ ਕੈਮਰਾ ਵੀਵੋ ਵੀ40 ਸੀਰੀਜ਼ ਵਰਗਾ ਹੀ ਹੋਵੇਗਾ। ਇਸ ‘ਚ ਡਿਊਲ ਰਿਅਰ ਕੈਮਰਾ ਸੈੱਟਅਪ ਹੋਵੇਗਾ। ਸੈਂਸਰ ਕਿਵੇਂ ਲੱਭੇ ਜਾਣਗੇ, ਫਿਲਹਾਲ ਇਹ ਨਹੀਂ ਪਤਾ ਹੈ।

ਅਰਵਿੰਦ ਕੇਜਰੀਵਾਲ 17 ਸਤੰਬਰ ਨੂੰ LG ਨਾਲ ਕਰਨਗੇ ਮੁਲਾਕਾਤ, CM ਅਹੁਦੇ ਤੋਂ ਦੇਣਗੇ ਅਸਤੀਫ਼ਾ || Today News

0

ਅਰਵਿੰਦ ਕੇਜਰੀਵਾਲ 17 ਸਤੰਬਰ ਨੂੰ LG ਨਾਲ ਕਰਨਗੇ ਮੁਲਾਕਾਤ, CM ਅਹੁਦੇ ਤੋਂ ਦੇਣਗੇ ਅਸਤੀਫ਼ਾ

ਦਿੱਲੀ ਦੇ ਉਪ ਰਾਜਪਾਲ (ਐਲਜੀ) ਵਿਨੈ ਸਕਸੈਨਾ ਨੇ ਮੰਗਲਵਾਰ ਸ਼ਾਮ 4:30 ਵਜੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁਲਾਕਾਤ ਦਾ ਸਮਾਂ ਦਿੱਤਾ ਹੈ। ਇਸ ਸਮੇਂ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਨਵਾਂ ਨਾਂ ਸੌਂਪਣਗੇ।

ਇਸ ਤੋਂ ਪਹਿਲਾਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕੇਜਰੀਵਾਲ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਸੂਤਰਾਂ ਮੁਤਾਬਕ ਦੋਵਾਂ ਆਗੂਆਂ ਵਿਚਾਲੇ ਅਗਲੇ ਮੁੱਖ ਮੰਤਰੀ ਨੂੰ ਲੈ ਕੇ ਗੱਲਬਾਤ ਹੋਈ।

ਕੀ ਸੁਨੀਤਾ ਕੇਜਰੀਵਾਲ ਹੋਣਗੇ ਦਿੱਲੀ ਦੇ ਨਵੇਂ CM ਜਾਂ ਫਿਰ ਕੈਲਾਸ਼ ਗਹਿਲੋਤ ਕਰਨਗੇ ਦਿੱਲੀ ‘ਤੇ ਰਾਜ ?

‘ਆਪ’ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਮੀਟਿੰਗ ਵੀ ਅੱਜ ਸ਼ਾਮ ਸ਼ੁਰੂ ਹੋ ਗਈ ਹੈ। ਇਸ ਵਿੱਚ ਨਵੇਂ ਮੁੱਖ ਮੰਤਰੀ ਸਮੇਤ ਪਾਰਟੀ ਦੀ ਭਵਿੱਖੀ ਰਣਨੀਤੀ ਬਾਰੇ ਚਰਚਾ ਕੀਤੀ ਜਾ ਰਹੀ ਹੈ।

ਕੱਲ੍ਹ ਸਵੇਰੇ 11 ਵਜੇ ਵਿਧਾਇਕ ਦਲ ਦੀ ਬੁਲਾਈ ਮੀਟਿੰਗ

ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ- ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਅਸਤੀਫੇ ਤੋਂ ਬਾਅਦ ਵਿਧਾਇਕ ਦਲ ਕਰੇਗੀ। ਕੇਜਰੀਵਾਲ ਨੇ ਕੱਲ੍ਹ ਸਵੇਰੇ 11 ਵਜੇ ਆਪਣੇ ਘਰ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ।

13 ਸਤੰਬਰ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਨੇ 15 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਣ ਦਾ ਐਲਾਨ ਕੀਤਾ ਸੀ।

ਕੇਜਰੀਵਾਲ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਚਰਚਾ ਹੈ ਕਿ ਆਤਿਸ਼ੀ, ਕੈਲਾਸ਼ ਗਹਿਲੋਤ, ਗੋਪਾਲ ਰਾਏ ਅਤੇ ਸੁਨੀਤਾ ਕੇਜਰੀਵਾਲ ‘ਚੋਂ ਕੋਈ ਵੀ ਦਿੱਲੀ ਦਾ ਅਗਲਾ ਮੁੱਖ ਮੰਤਰੀ ਬਣ ਸਕਦਾ ਹੈ

ਬਾਬਾ ਫਰੀਦ ਮੇਲੇ ਲਈ ਤਿਆਰੀਆਂ ਜ਼ੋਰਾਂ ਤੇ, ਮੇਲੇ ਦਾ ਪੋਸਟਰ ਜਾਰੀ || Punjab News

0

ਬਾਬਾ ਫਰੀਦ ਮੇਲੇ ਲਈ ਤਿਆਰੀਆਂ ਜ਼ੋਰਾਂ ਤੇ, ਮੇਲੇ ਦਾ ਪੋਸਟਰ ਜਾਰੀ

ਬਾਬਾ ਸ਼ੇਖ ਫਰੀਦ ਆਗਮਨ ਪੁਰਬ 2024 ਮੇਲੇ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ. ਡਾ. ਪ੍ਰੱਗਿਆ ਜੈਨ ਵੱਲੋਂ ਮੀਡੀਆ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਮੇਲੇ ਦੀ ਸਫਲਤਾ ਲਈ ਪ੍ਰੈਸ ਤੇ ਆਮ ਲੋਕਾਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ।

19 ਸਤੰਬਰ ਨੂੰ ਸ੍ਰੀ ਸੁਖਮਨੀ ਸਹਿਬ ਦੇ ਪਾਠ ਨਾਲ ਹੋਵੇਗਾ ਆਰੰਭ

ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਬਾਬਾ ਫਰੀਦ ਆਗਮਨ ਪੁਰਬ ਦਾ ਆਰੰਭ 19 ਸਤੰਬਰ ਨੂੰ ਟਿੱਲਾ ਬਾਬਾ ਫਰੀਦ ਵਿਖੇ ਸ੍ਰੀ ਸੁਖਮਨੀ ਸਹਿਬ ਦੇ ਪਾਠ ਨਾਲ ਹੋਵੇਗਾ। ਇਸ ਉਪਰੰਤ ਨਹਿਰੂ ਸਟੇਡੀਅਮ ਵਿਖੇ ਖੇਡ ਮੇਲੇ ਦੀ ਸੁਰੂਆਤ ਹੋਵੇਗੀ, ਬਾਬਾ ਫਰੀਦ ਸਾਹਿਤ ਮੇਲਾ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਅਤੇ ਨਵੀਂ ਦਾਣਾ ਮੰਡੀ ਵਿਖੇ ਕੌਮੀ ਲੋਕ ਨਾਚ ਅਤੇ ਕਰਾਫਟ ਮੇਲਾ ਹੋਵੇਗਾ।

ਇਸੇ ਤਰ੍ਹਾਂ ਰਾਣੀ ਰਣਦੀਪ ਦਾ ਸੱਭਿਆਚਾਰਕ ਪ੍ਰੋਗਰਾਮ ਨਵੀਂ ਦਾਣਾ ਮੰਡੀ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 20 ਸਤੰਬਰ ਨੂੰ ਵਿਰਾਸਤੀ ਕਾਫਲਾ ਕਿਲਾ ਮੁਬਾਰਕ ਤੋਂ ਦਰਬਾਰ ਗੰਜ ਫਰੀਦਕੋਟ ਤੱਕ ਹੋਵੇਗਾ ਅਤੇ ਪੇਂਟਿੰਗ ਪ੍ਰਦਰਸ਼ਨੀ, ਸੁਰੀਲੇ ਕੰਠ ਪ੍ਰੋਗਰਾਮ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ, ਡਰਾਮਾ ਫੈਸਟੀਵਲ( ਮਿਰਜ਼ਾ, ਟੈਨਸ਼ਨ ਫਰੀ) ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਵਿਖੇ, ਇਸੇ ਤਰ੍ਹਾਂ ਰਾਜੇਸ਼ ਪੰਵਰ (ਮੁਹੰਮਦ ਰਫੀ ਸਾਹਿਬ ਦੀ ਯਾਦੇ) ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਨਵੀਂ ਦਾਣਾ ਮੰਡੀ ਵਿਖੇ ਕੌਮੀ ਲੋਕ ਨਾਚ ਹੋਣਗੇ।

  ਦੇਸ਼ ਭਗਤ ਪੰਡਿਤ ਚੇਤਨ ਦੇਵ ਕਾਲਜ ਆਫ ਐਜੂਕੇਸ਼ਨ ਫਰੀਦਕੋਟ ਵਿਖੇ ਹੋਵੇਗਾ ਕਵੀ ਦਰਬਾਰ

ਮਿਤੀ 21 ਸਤੰਬਰ ਨੂੰ ਤਰਕਸ਼ੀਲ ਨਾਟਕ ਮੇਲਾ ਨਵੀਂ ਦਾਣਾ ਮੰਡੀ ਵਿਖੇ,ਕੌਮੀ ਲੋਕ ਨਾਚ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਪੰਜਗਰਾਈਂ ਖੁਰਦ ਅਤੇ ਲਵਜੀਤ ਖਾਨ (ਸੂਫੀਆਨਾ ਸ਼ਾਮ) ਨਵੀਂ ਦਾਣਾ ਮੰਡੀ ਫਰੀਦਕੋਟ ਵਿਖੇ ਹੋਵੇਗੀ। ਮਿਤੀ 22 ਸਤੰਬਰ ਨੂੰ ਕੌਮੀ ਲੋਕ ਨਾਚ ਜਨ ਕਲਿਆਣ ਭਵਨ ਜ਼ੀਰਾ, ਅਤੇ ਨਵੀਂ ਦਾਣਾ ਮੰਡੀ ਫਰੀਦਕੋਟ ਵਿਖੇ, ਅਤੇ ਸਟਾਰ ਨਾਈਟ (ਕੰਵਰ ਗਰੇਵਾਲ) ਨਵੀਂ ਦਾਣਾ ਮੰਡੀ ਵਿਖੇ ਹੋਣਗੇ। ਕਵੀ ਦਰਬਾਰ ਦੇਸ਼ ਭਗਤ ਪੰਡਿਤ ਚੇਤਨ ਦੇਵ ਕਾਲਜ ਆਫ ਐਜੂਕੇਸ਼ਨ ਫਰੀਦਕੋਟ ਵਿਖੇ ਹੋਵੇਗਾ।

ਇਸ ਤਰ੍ਹਾਂ ਮਿਤੀ 23 ਸਤੰਬਰ ਨੂੰ ਨਗਰ ਕੀਰਤਨ ਟਿੱਲਾ ਬਾਬਾ ਫਰੀਦ ਜੀ ਤੋਂ, ਹਾਕੀ ਟੂਰਨਾਮੈਂਟ, ਕਬੱਡੀ ਟੂਰਨਾਮੈਂਟ, ਬਾਸਕਟਬਾਲ ਟੂਰਨਾਮੈਂਟ, ਨਹਿਰੂ ਸਟੇਡੀਅਮ ਫਰੀਦਕੋਟ ਅਤੇ ਨਵੀਂ ਦਾਣਾ ਮੰਡੀ ਵਿਖੇ ਕੌਮੀ ਲੋਕ ਨਾਚ ਹੋਵੇਗਾ। ਮਿਤੀ 19 ਤੋਂ 29 ਸਤੰਬਰ ਤੱਕ ਕਰਾਫਟ ਮੇਲਾ ਨਵੀਂ ਦਾਣਾ ਮੰਡੀ ਫਰੀਦਕੋਟ ਵਿਖੇ ਲੱਗੇਗਾ, ਜਿਸ ਵਿੱਚ ਫੂਡ ਕੋਰਟ, ਝੂਲੇ, ਮੰਨੋਰੰਜਨ ਆਈਟਮਾਂ ਆਕਰਸ਼ਨ ਦਾ ਕੇਂਦਰ ਹੋਣਗੀਆਂ । ਉਨ੍ਹਾਂ ਲੋਕਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਦੀ ਅਪੀਲ ਵੀ ਕੀਤੀ।
ਬਾਈਟ-ਡੀਸੀ ਵਨੀਤ ਕੁਮਾਰ

ਕੀ ਸੁਨੀਤਾ ਕੇਜਰੀਵਾਲ ਹੋਣਗੇ ਦਿੱਲੀ ਦੇ ਨਵੇਂ CM ਜਾਂ ਫਿਰ ਕੈਲਾਸ਼ ਗਹਿਲੋਤ ਕਰਨਗੇ ਦਿੱਲੀ ‘ਤੇ ਰਾਜ ?

0

ਕੀ ਸੁਨੀਤਾ ਕੇਜਰੀਵਾਲ ਹੋਣਗੇ ਦਿੱਲੀ ਦੇ ਨਵੇਂ CM ਜਾਂ ਫਿਰ ਕੈਲਾਸ਼ ਗਹਿਲੋਤ ਕਰਨਗੇ ਦਿੱਲੀ ‘ਤੇ ਰਾਜ ?

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਅਚਨਚੇਤ ਐਲਾਨ ਤੋਂ ਬਾਅਦ ਉਨ੍ਹਾਂ ਦੀ ਸੰਭਾਵਿਤ ਬਦਲੀ ਵਜੋਂ ਉਨ੍ਹਾਂ ਦੀ ਪਤਨੀ ਸੁਨੀਤਾ ਅਤੇ ਉਨ੍ਹਾਂ ਦੇ ਮੰਤਰੀਆਂ ਆਤਿਸ਼ੀ ਅਤੇ ਗੋਪਾਲ ਰਾਏ ਦੇ ਨਾਵਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਉਹ ਦੋ ਦਿਨਾਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ ਅਤੇ ਦਿੱਲੀ ‘ਚ ਜਲਦੀ ਚੋਣਾਂ ਦੀ ਮੰਗ ਕਰਨਗੇ। ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇਕ ਕਥਿਤ ਮਾਮਲੇ ‘ਚ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਤੋਂ ਜ਼ਮਾਨਤ ‘ਤੇ ਰਿਹਾਅ ਹੋਏ ਕੇਜਰੀਵਾਲ ਨੇ ਕਿਹਾ ਕਿ ਅਗਲੇ ਕੁਝ ਦਿਨਾਂ ‘ਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੀ ਬੈਠਕ ਹੋਵੇਗੀ ਅਤੇ ਪਾਰਟੀ ਦੇ ਇਕ ਨੇਤਾ ਨੂੰ ਮੁੱਖ ਮੰਤਰੀ ਚੁਣਿਆ ਜਾਵੇਗਾ।

ਕੇਜਰੀਵਾਲ ਨੇ ਕਿਹਾ ਕਿ ਜਦੋਂ ਤੱਕ ਲੋਕ ਉਨ੍ਹਾਂ ਨੂੰ ‘ਇਮਾਨਦਾਰੀ ਦਾ ਸਰਟੀਫਿਕੇਟ’ ਨਹੀਂ ਦੇ ਦਿੰਦੇ, ਉਦੋਂ ਤੱਕ ਉਹ ਮੁੱਖ ਮੰਤਰੀ ਦੀ ਕੁਰਸੀ ‘ਤੇ ਨਹੀਂ ਬੈਠਣਗੇ। ਵਰਕਰਾਂ ਨੂੰ ਸੰਬੋਧਿਤ ਕਰਨ ਲਈ ਪਤਨੀ ਸੁਨੀਤਾ ਨਾਲ ਪਾਰਟੀ ਹੈੱਡਕੁਆਰਟਰ ਪਹੁੰਚੇ ਕੇਜਰੀਵਾਲ ਨੇ ਕਿਹਾ ਕਿ ਉਹ ਅਤੇ ਮਨੀਸ਼ ਸਿਸੋਦੀਆ ਕ੍ਰਮਵਾਰ ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਉਦੋਂ ਹੀ ਬਣਨਗੇ,”ਜਦੋਂ ਲੋਕ ਕਹਿਣਗੇ ਕਿ ਅਸੀਂ ਇਮਾਨਦਾਰ ਹਾਂ।”

ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਸ਼ੀਜਨ 3, ਡਿਪਟੀ ਕਮਿਸ਼ਨਰ ਖੇਡ ਮੈਦਾਨਾਂ ਦਾ ਕਰਨਗੇ ਨਿਰੀਖਣ || Punjab News

ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ‘ਚ ਪਿਛਲੇ ਮਹੀਨੇ ਜ਼ਮਾਨਤ ਮਿਲੀ ਸੀ। ਕੇਜਰੀਵਾਲ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਲੱਗਦਾ ਹੈ ਕਿ ਉਹ ਇਮਾਨਦਾਰ ਹਨ ਤਾਂ ਅਗਲੇ ਸਾਲ ਦੇ ਸ਼ੁਰੂ ‘ਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ‘ਚ ਉਨ੍ਹਾਂ (ਕੇਜਰੀਵਾਲ) ਨੂੰ ਵੋਟ ਪਾਉਣ, ਨਹੀਂ ਤਾਂ ਨਹੀਂ। ਹਾਲਾਂਕਿ ਕੇਜਰੀਵਾਲ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਕੋਈ ਅਧਿਕਾਰਤ ਟਿੱਪਣੀ ਨਹੀਂ ਕੀਤੀ ਗਈ ਹੈ।

ਅਗਲੇ ਮੁੱਖ ਮੰਤਰੀ ਦਾ ਨਾਂ ਮੰਗਲਵਾਰ ਨੂੰ ਪਾਰਟੀ ਵਿਧਾਇਕਾਂ ਦੀ ਬੈਠਕ ‘ਚ ਕੀਤਾ ਜਾਵੇਗਾ ਤੈਅ

ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਇਸ ਅਹੁਦੇ ਲਈ ਸੰਭਾਵਿਤ ਉਮੀਦਵਾਰ ਹੋ ਸਕਦੀ ਹੈ। ਆਮ ਆਦਮੀ ਪਾਰਟੀ ਦੇ ਇਕ ਅਧਿਕਾਰੀ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਨੂੰ ਇਸ ਸਾਲ 21 ਮਾਰਚ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕੀਤਾ ਸੀ, ਉਦੋਂ ਸੁਨੀਤਾ ਕੇਜਰੀਵਾਲ ਨੇ ਦਿੱਲੀ, ਗੁਜਰਾਤ ਅਤੇ ਹਰਿਆਣਾ ‘ਚ ਹਾਲ ਹੀ ‘ਚ ਹੋਈਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਪ੍ਰਚਾਰ ‘ਚ ਅਹਿਮ ਭੂਮਿਕਾ ਨਿਭਾਈ ਸੀ। ਪਾਰਟੀ ਕਾਰਜਕਾਰੀ ਨੇ ਦਲੀਲ ਦਿੱਤੀ ਕਿ ਉਹ ਸਾਬਕਾ ਭਾਰਤੀ ਮਾਲ ਸੇਵਾ (ਆਈਆਰਐੱਸ) ਅਧਿਕਾਰੀ ਹੈ, ਜੋ ਸਰਕਾਰ ਦੇ ਕੰਮਕਾਜ ਨੂੰ ਵੀ ਸਮਝਦੀ ਹੈ।

ਹਾਲਾਂਕਿ, ‘ਆਪ’ ਦੇ ਇਕ ਹੋਰ ਸੀਨੀਅਰ ਆਗੂ ਨੇ ਦਾਅਵਾ ਕੀਤਾ ਕਿ ਪਾਰਟੀ ਦਾ ਕੋਈ ਵਿਧਾਇਕ ਹੀ ਨਵਾਂ ਮੁੱਖ ਮੰਤਰੀ ਬਣੇਗਾ। ਕੇਜਰੀਵਾਲ ਨੇ ਕਿਹਾ ਕਿ ਅਗਲੇ ਮੁੱਖ ਮੰਤਰੀ ਦਾ ਨਾਂ ਮੰਗਲਵਾਰ ਨੂੰ ਪਾਰਟੀ ਵਿਧਾਇਕਾਂ ਦੀ ਬੈਠਕ ‘ਚ ਤੈਅ ਕੀਤਾ ਜਾਵੇਗਾ। ਮੁੱਖ ਮੰਤਰੀ ਅਹੁਦੇ ਦੇ ਸੰਭਾਵਿਤ ਉਮੀਦਵਾਰਾਂ ਵਿਚ ਮੰਤਰੀ ਕੈਲਾਸ਼ ਗਹਿਲੋਤ ਅਤੇ ਸੌਰਭ ਭਾਰਦਵਾਜ ਦੇ ਨਾਂ ਵੀ ਸ਼ਾਮਲ ਹਨ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਆਪ’ ਕਿਸੇ ਦਲਿਤ ਜਾਂ ਮੁਸਲਿਮ ਵਿਧਾਇਕ ਨੂੰ ਅੱਗੇ ਲਿਆ ਸਕਦੀ ਹੈ।

ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਸ਼ੀਜਨ 3, ਡਿਪਟੀ ਕਮਿਸ਼ਨਰ ਖੇਡ ਮੈਦਾਨਾਂ ਦਾ ਕਰਨਗੇ ਨਿਰੀਖਣ || Punjab News

0

ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿਚ ਨੌਜਨਾਵਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਰੂਪਨਗਰ ਜ਼ਿਲ੍ਹੇ ਵਿੱਚ 22 ਸਤੰਬਰ ਤੋਂ 30 ਸਤੰਬਰ 2024 ਤੱਕ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਸ਼ੀਜਨ 3 ਕਰਵਾਈਆਂ ਜਾਣਗੀਆਂ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਰਵਾਈਆਂ ਜਾਣ ਵਾਲੀਆਂ ਖੇਡਾਂ ਦੀਆਂ ਅਗਾਊਂ ਤਿਆਰੀਆਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਸੜਕ ਹਾਦਸੇ ‘ਚ 2 ਸਾਲਾ ਬੱਚੀ ਦੀ ਦਰਦਨਾਕ ਮੌ.ਤ || Punjab News

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁਕਾਬਲਿਆਂ ਤੋਂ ਪਹਿਲਾਂ ਉਹ ਖੁਦ ਖੇਡ ਮੈਦਾਨਾਂ ਦਾ ਨਿਰੀਖਣ ਕਰਨਗੇ ਅਤੇ ਪ੍ਰਬੰਧਾਂ ਦੀ ਸਮੀਖਿਆ ਵੀ ਕਰਨਗੇ ਤਾਂ ਜੋ ਖਿਡਾਰੀਆਂ ਨੂੰ ਹਰ ਪੱਧਰ ਉੱਤੇ ਮਿਆਰੀ ਸਹੂਲਤਾਂ ਮਿਲ ਸਕਣ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਉੱਤੇ ਹੋਣ ਵਾਲੀਆਂ ਖੇਡਾਂ ਦੇ ਮੱਦੇਨਜ਼ਰ ਸਾਫ਼-ਸਫ਼ਾਈ ਕਰਵਾਉਣੀ ਲਾਜ਼ਮੀ ਬਣਾਈ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖੇਡਾਂ ਵਾਲੇ ਸਥਾਨਾਂ ਉੱਤੇ ਐਬੂਲੈਂਸਾਂ ਤੇ ਮੈਡੀਕਲ ਟੀਮਾਂ ਦਾ ਪੁਖਤਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ।

ਲੜਾਈ ਝਗੜੇ ਤੋਂ ਬਚਾਓ ਲਈ 2-2 ਪੁਲਿਸ ਮੁਲਾਜ਼ਮ (ਮੈਨ ਅਤੇ ਵੁਮੈਨ) ਦੀਆਂ ਡਿਊਟੀਆਂ

ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖੇਡਾਂ ਵਾਲੇ ਸਥਾਨਾਂ ਉੱਤੇ ਖ਼ਿਡਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੇ ਕਿਸੇ ਵੀ ਤਰ੍ਹਾਂ ਦੇ ਲੜਾਈ ਝਗੜੇ ਤੋਂ ਬਚਾਓ ਲਈ 2-2 ਪੁਲਿਸ ਮੁਲਾਜ਼ਮ (ਮੈਨ ਅਤੇ ਵੁਮੈਨ) ਦੀਆਂ ਡਿਊਟੀਆਂ ਲਗਾਈਆਂ ਜਾਣ ਤੇ ਨਾਲ ਹੀ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣ ਤਾਂ ਜੋ ਖਿਡਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ।

ਇਸ ਤੋਂ ਇਲਾਵਾ ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਸਕੂਲਾਂ ਵਿਚ ਕਰਵਾਈਆਂ ਜਾਣ ਵਾਲੀਆਂ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨ।

ਹਰੇਕ ਖੇਡ ਮੈਦਾਨ ਵਿੱਚ ਚੇਜਿੰਗ ਰੂਮ ਜਰੂਰੀ

ਜ਼ਿਲ੍ਹਾ ਖੇਡ ਅਫ਼ਸਰ ਨੂੰ ਹਦਾਇਤ ਕਰਦਿਆਂ ਉਨ੍ਹਾਂ ਖ਼ਿਡਾਰੀਆਂ ਦੀ ਚੰਗੀ ਰਿਫਰੈਸ਼ਮੈਂਟ ਤੇ ਪੀਣ ਵਾਲਾ ਸਾਫ ਪਾਣੀ ਸੈਂਪਲਿੰਗ ਕਰਵਾ ਕੇ ਮੁਹੱਈਆਂ ਕਰਵਾਉਣ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਹਰੇਕ ਖੇਡ ਮੈਦਾਨ ਵਿੱਚ ਚੇਜਿੰਗ ਰੂਮ ਜਰੂਰੀ ਤੌਰ ਉੱਤੇ ਹੋਣ ਦੀ ਹਦਾਇਤ ਵੀ ਕੀਤੀ ਤਾਂ ਜੋ ਖ਼ਿਡਾਰੀਆਂ ਨੂੰ ਕੱਪੜੇ ਬਦਲਣ ਸਮੇਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ ਕਰਨ ਮਹਿਤਾ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਕਾਰਜ ਸਾਧਕ ਅਫਸਰ ਅਸ਼ੋਕ ਕੁਮਾਰ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

ਪੰਜਾਬ ਪੁਲਿਸ ਨੇ ਢਾਈ ਸਾਲਾਂ ‘ਚ ਫੜ੍ਹਿਆ ਕਰੋੜਾਂ ਦਾ ਨਸ਼ਾ, 5856 ਨਸ਼ਾ ਤਸਕਰ ਕੀਤੇ ਗ੍ਰਿਫਤਾਰ || Punjab News

0

ਪੰਜਾਬ ਪੁਲਿਸ ਨੇ ਢਾਈ ਸਾਲਾਂ ‘ਚ ਫੜ੍ਹਿਆ ਕਰੋੜਾਂ ਦਾ ਨਸ਼ਾ, 5856 ਨਸ਼ਾ ਤਸਕਰ ਕੀਤੇ ਗ੍ਰਿਫਤਾਰ

ਪੰਜਾਬ ਪੁਲਸ ਦੇ ਆਈ. ਜੀ. ਹੈੱਡ ਕੁਆਰਟਰ ਸੁਖਚੈਨ ਸਿੰਘ ਗਿੱਲ ਵਲੋਂ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਢਾਈ ਸਾਲਾਂ ਦੌਰਾਨ ਨਸ਼ਿਆਂ ਨੂੰ ਲੈ ਕੇ ਕੀਤੀ ਗਈ ਰਿਕਵਰੀ ਬਾਰੇ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਗੈਂਗਸਟਰਾਂ, ਨਸ਼ਿਆਂ ਅਤੇ ਅੱਤਵਾਦੀਆਂ ‘ਤੇ ਪੁਲਸ ਦਾ ਜ਼ਿਆਦਾ ਜ਼ੋਰ ਰਿਹਾ। ਇਸ ਸਮੇਂ ਦੌਰਾਨ ਡਰੱਗ ਕੇਸਾਂ ‘ਚ 29152 ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ।

10 ਕਰੋੜ, 32 ਲੱਖ, 92 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

3581 ਕਮਰਸ਼ੀਅਲ ਮਾਮਲੇ ਦਰਜ ਕੀਤੀ ਗਏ ਅਤੇ ਸਭ ਤੋਂ ਜ਼ਿਆਦਾ ਐੱਫ. ਆਈ. ਆਰ. ਪਟਿਆਲਾ ‘ਚ ਦਰਜ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 10 ਕਰੋੜ, 32 ਲੱਖ, 92 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਅਤੇ ਗੈਂਗਸਟਰਾਂ ਦੀ 191 ਕਰੋੜ ਦੀ ਪ੍ਰਾਪਰਟੀ ਫਰੀਜ਼ ਕੀਤੀ ਗਈ।

ਇਹ ਵੀ ਪੜ੍ਹੋ :ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਵੱਡੀ ਭਵਿੱਖਵਾਣੀ || Punjab News

ਇਸ ਤੋਂ ਇਲਾਵਾ ਵੱਡੇ ਪੱਧਰ ‘ਤੇ 365 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸਮੇਂ ਦੌਰਾਨ 2546 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਅਤੇ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਨੇ ਮਿਲ ਕੇ 150 ਦੇ ਕਰੀਬ ਡਰੋਨ ਬਰਾਮਦ ਕੀਤੇ। ਆਈ. ਜੀ. ਗਿੱਲ ਨੇ ਕਿਹਾ ਕਿ ਵੱਡੇ-ਵੱਡੇ ਅਪਰਾਧਾਂ ਨੂੰ 24 ਤੋਂ 48 ਘੰਟਿਆਂ ਅੰਦਰ ਟਰੇਸ ਕੀਤਾ ਗਿਆ ਅਤੇ ਮੁੱਖ ਮੰਤਰੀ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਸ ਨੇ ਬਹੁਤ ਵਧੀਆ ਕੰਮ ਕੀਤਾ।

ਸੜਕ ਹਾਦਸੇ ‘ਚ 2 ਸਾਲਾ ਬੱਚੀ ਦੀ ਦਰਦਨਾਕ ਮੌ.ਤ || Punjab News

0

ਸੜਕ ਹਾਦਸੇ ‘ਚ 2 ਸਾਲਾ ਬੱਚੀ ਦੀ ਦਰਦਨਾਕ ਮੌ.ਤ

ਗੁਰਦਾਸਪੁਰ ਸੜਕ ਹਾਦਸੇ ‘ਚ ਇੱਕ ਮਾਸੂਮ ਬੱਚੀ ਦੀ ਮੌ.ਤ ਹੋ ਗਈ। ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵੱਲੋਂ ਸਕੂਟਰ ਸਵਾਰ ਵਿਅਕਤੀ ਨੂੰ ਟੱਕਰ ਮਾਰ ਦੇਣ ਕਾਰਨ 2 ਸਾਲਾ ਬੱਚੀ ਦੀ ਮੌਤ ਹੋ ਗਈ ਅਤੇ ਉਸ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਸਿਟੀ ਪੁਲੀਸ ਗੁਰਦਾਸਪੁਰ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਵੱਡੀ ਭਵਿੱਖਵਾਣੀ || Punjab News

ਇਸ ਸਬੰਧੀ ਏ.ਐਸ.ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਅਮਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਹਰੀਜਨ ਬਸਤੀ ਨਵਾਂ ਟਾਂਡਾ ਥਾਣਾ ਬਹਿਰਾਮਪੁਰ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਰਣਜੀਤ ਸਿੰਘ ਆਪਣੀ ਪਤਨੀ ਮਨਪ੍ਰੀਤ ਕੌਰ ਅਤੇ 2 ਸਾਲਾ ਲੜਕੀ ਗੁਰਬਾਜ਼ ਕੌਰ ਨਾਲ ਆਪਣੇ ਪਿੰਡ ਬਸਤੀ ਨਵਾਂ ਟਾਂਡਾ ਵਿਖੇ ਗਿਆ ਹੋਇਆ ਸੀ।

ਦੋ ਵਿਅਕਤੀਆਂ ਖ਼ਿਲਾਫ਼ ਕੇਸ

ਉਨ੍ਹਾਂ ਦਾ ਸਕੂਟਰ ਜਾ ਰਿਹਾ ਸੀ। ਜਦੋਂ ਉਹ ਦਿੱਲੀ ਪਬਲਿਕ ਸਕੂਲ, ਬਹਿਰਾਮਪੁਰ ਰੋਡ, ਗੁਰਦਾਸਪੁਰ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਜਵਤੇਸ਼ ਪੁੱਤਰ ਸ਼ਸ਼ੀ ਕੁਮਾਰ ਵਾਸੀ ਰੋਡੀ ਮੁਹੱਲਾ, ਪਾਰਥ ਵਾਸੀ ਨਵਾਂ ਬੱਸ ਸਟੈਂਡ ਗੁਰਦਾਸਪੁਰ ਨੇ ਉਸ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਸੜਕ ‘ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਜਦਕਿ ਲੜਕੀ ਗੁਰਬਾਜ਼ ਕੌਰ ਦੀ ਨਿੱਜੀ ਹਸਪਤਾਲ ‘ਚ ਮੌਤ ਹੋ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਸੁਨਾਮ ‘ਚ ਭਿਆਨਕ ਸੜਕ ਹਾਦਸਾ, 4 ਮਜ਼ਦੂਰਾਂ ਦੀ ਹੋਈ ਮੌ.ਤ || Today News

0

ਸੁਨਾਮ ‘ਚ ਭਿਆਨਕ ਸੜਕ ਹਾਦਸਾ, 4 ਮਜ਼ਦੂਰਾਂ ਦੀ ਹੋਈ ਮੌ.ਤ

ਸੰਗਰੂਰ ਦੇ ਸੁਨਾਮ ‘ਚ ਵੱਡਾ ਸੜਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਇੱਕ ਬੇਕਾਬੂ ਟਰੱਕ ਮਨਰੇਗਾ ਮਜ਼ਦੂਰਾਂ ‘ਤੇ ਜਾ ਚੜ੍ਹਿਆ। ਇਹ ਮਜ਼ਦੂਰ ਸੜਕ ਕਿਨਾਰੇ ਕੰਮ ਕਰ ਰਹੇ ਸਨ। ਇਸ ਦੌਰਾਨ ਟਰੱਕ ਨੇ ਇਨ੍ਹਾਂ ਨੂੰ ਕੁਚਲ ਦਿੱਤਾ।

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਵੱਡੀ ਭਵਿੱਖਵਾਣੀ || Punjab News

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਇੱਕ ਮਹਿਲਾ ਤੇ 3 ਪੁਰਸ਼ਾਂ ਦੀ ਮੌ,ਤ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਨੇ ਟਰੱਕ ਸਮੇਤ ਟਰੱਕ ਡਰਾਈਵਰ ਨੂੰ ਕਾਬੂ ਕਰ ਲ਼ਿਆ ਹੈ।