Home Blog Page 1319

ਅਦਾਕਾਰਾ ਦੀਪਿਕਾ ਪਾਦੁਕੋਣ ਬੇਟੀ ਨਾਲ ਘਰ ਲਈ ਹੋਈ ਰਵਾਨਾ, ਹਸਪਤਾਲ ਤੋਂ ਮਿਲੀ ਛੁੱਟੀ || Entertainment News

0
After the delivery, Ranveer-Deepika shared a picture, congratulations

ਅਦਾਕਾਰਾ ਦੀਪਿਕਾ ਪਾਦੁਕੋਣ ਬੇਟੀ ਨਾਲ ਘਰ ਲਈ ਹੋਈ ਰਵਾਨਾ, ਹਸਪਤਾਲ ਤੋਂ ਮਿਲੀ ਛੁੱਟੀ

 

ਦੀਪਿਕਾ ਪਾਦੁਕੋਣ ਨੇ 8 ਸਤੰਬਰ ਨੂੰ ਬੇਟੀ ਨੂੰ ਜਨਮ ਦਿੱਤਾ ਸੀ। ਕਰੀਬ 9 ਦਿਨ ਹਸਪਤਾਲ ‘ਚ ਰਹਿਣ ਤੋਂ ਬਾਅਦ ਹੁਣ ਅਦਾਕਾਰਾ ਨੂੰ ਛੁੱਟੀ ਮਿਲ ਗਈ ਹੈ। ਅਦਾਕਾਰਾ ਐਤਵਾਰ ਦੁਪਹਿਰ ਨੂੰ ਆਪਣੀ ਬੇਟੀ ਨਾਲ ਘਰ ਲਈ ਰਵਾਨਾ ਹੋਈ ਸੀ।

ਇਹ ਵੀ ਪੜ੍ਹੋ- ਗੁਰਦਾਸਪੁਰ ‘ਚ ਸਕੂਲ ਦੀ ਬੱਸ ਤੇ ਟਿਪਰ ਦਾ ਹੋਈ ਟੱਕਰ

ਐਤਵਾਰ ਦੁਪਹਿਰ ਨੂੰ, ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਆਪਣੀ ਬੱਚੀ ਦੇ ਨਾਲ ਗਿਰਗਾਮ ਦੇ ਐਚਐਨ ਰਿਲਾਇੰਸ ਹਸਪਤਾਲ ਤੋਂ ਰਵਾਨਾ ਹੋਏ। ਇਸ ਦੌਰਾਨ ਗੋਪਨੀਯਤਾ ਦੇ ਮੱਦੇਨਜ਼ਰ ਅਦਾਕਾਰਾ ਦੀ ਕਾਰ ਦੇ ਸ਼ੀਸ਼ੇ ਕਾਲੇ ਕੱਪੜੇ ਨਾਲ ਢੱਕੇ ਹੋਏ ਸਨ, ਜਿਸ ਕਾਰਨ ਉਸ ਦੀ ਕੋਈ ਝਲਕ ਨਹੀਂ ਦਿਖਾਈ ਦਿੱਤੀ।

 

ਗੁਰਦਾਸਪੁਰ ‘ਚ ਸਕੂਲ ਦੀ ਬੱਸ ਤੇ ਟਿਪਰ ਦਾ ਹੋਈ ਟੱਕਰ || Educational News

0

ਗੁਰਦਾਸਪੁਰ ‘ਚ ਸਕੂਲ ਦੀ ਬੱਸ ਤੇ ਟਿਪਰ ਦਾ ਹੋਈ ਟੱਕਰ

ਗੁਰਦਾਸਪੁਰ ਕਲਾਨੌਰ ਰੋਡ ਤੇ ਦੋਸਤਪੁਰ ਦੇ ਨਜਦੀਕ ਨਿੱਜੀ ਸਕੂਲ ਦੀ ਬੱਸ ਦੀ ਦੂਜੀ ਸਾਈਡ ਤੋਂ ਆ ਰਹੇ ਟਿਪਰ ਨੂੰ ਸਾਈਡ ਲੱਗਣ ਨਾਲ ਇਕਦਮ ਟਰੱਕ ਪਲਟ ਗਿਆ। ਕੋਈ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ। ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਜੋ ਸੋਸ਼ਲ ਮੀਡੀਆ ਪਲੇਟਫਾਰਮ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਜਾਨੀ- ਮਾਲੀ ਨੁਕਸਾਨ ਤੋਂ ਬਚਾਅ

ਫੁਟੇਜ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਬੱਸ ਨੂੰ ਕਰੋਸ ਕਰਨ ਦੀ ਕੋਸ਼ਿਸ਼ ਵਿੱਚ ਸਾਹਮਣੇ ਤੋਂ ਆ ਰਿਹਾ ਟਰੱਕ ਸਾਈਡ ਲੱਗਣ ਨਾਲ ਦੇਖਦੇ ਹੀ ਦੇਖਦੇ ਪਲਟ ਰਿਹਾ ਹੈ। ਟਰੱਕ ਪਲਟਨ ਨਾਲ ਉਸਦੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗਣ ਦੀ ਖਬਰ ਵੀ ਸਾਹਮਣੇ ਆਈ ਹੈ। ਪਰ ਜਿਸ ਤਰ੍ਹਾਂ ਟਰੱਕ ਪਲਟਦਾ ਹੈ ਉਸਨੂੰ ਵੇਖਦੇ ਇਹ ਕਿਹਾ ਜਾ ਸਕਦਾ ਹੈ ਕਿ ਡਰਾਈਵਰ ਦਾ ਆਪਣੀ ਕਿਸਮਤ ਨਾਲ ਹੀ ਬਚਾ ਹੋਇਆ ਹੈ।

 

ਜੇਲ੍ਹ ਦੇ ਕੈਦੀਆਂ ਅਤੇ ਹੋਰ ਆਮ ਲੋਕਾਂ ਨਾਲ ਮਨੁੱਖੀ ਅਧਿਕਾਰ ਕਮਿਸ਼ਨ ਨੇ ਕੀਤੀ ਮੀਟਿੰਗ || Today News

0

ਜੇਲ੍ਹ ਦੇ ਕੈਦੀਆਂ ਅਤੇ ਹੋਰ ਆਮ ਲੋਕਾਂ ਨਾਲ ਮਨੁੱਖੀ ਅਧਿਕਾਰ ਕਮਿਸ਼ਨ ਨੇ ਕੀਤੀ ਮੀਟਿੰਗ

 ਜਸਟਿਸ ਸੰਤ ਪ੍ਰਕਾਸ਼, ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਕੇ.ਕੇ. ਬਾਂਸਲ ਦੇ ਨਾਲ ਮੈਂਟਲ ਹਸਪਤਾਲ, ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਰਜਿਸਟਰਾਰ ਅਤੇ ਡੀ.ਡੀ.ਸ਼ਰਮਾ, ਵਿਸ਼ੇਸ਼ ਸਕੱਤਰ, ਸਹਾਇਕ ਕਮਿਸ਼ਨਰ ਸੋਨਮ, ਸ਼ਵਿੰਦਰ ਸਿੰਘ ਅਤੇ ਹਸਪਤਾਲ ਦੇ ਡਾਇਰੈਕਟਰ ਅਤੇ ਹੋਰ ਡਾਕਟਰ ਅਤੇ ਸਟਾਫ ਵੀ ਹਾਜ਼ਰ ਸੀ। ਹਸਪਤਾਲ ਦੇ ਡਾਇਰੈਕਟਰ ਨੇ ਦੱਸਿਆ ਕਿ ਹਸਪਤਾਲ ਵਿੱਚ 233 ਮਰੀਜ਼ ਦਾਖਲ ਹਨ, ਜਿਨ੍ਹਾਂ ਵਿੱਚ 142 ਪੁਰਸ਼ ਅਤੇ 91 ਔਰਤਾਂ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ 24 ਘੰਟੇ ਤੋਂ ਪਹਿਲਾਂ ਹੀ ਸੋਨਾ ਲੁੱਟਣ ਵਾਲੇ ਦੋਸ਼ੀਆ ਨੂੰ ਕੀਤਾ ਕਾਬੂ

ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੱਸਿਆ ਕਿ 14 ਅਗਸਤ 2023 ਨੂੰ ਹਸਪਤਾਲ ਦੀ ਮੇਰੀ ਪਿਛਲੀ ਫੇਰੀ ਦੌਰਾਨ ਕੁਝ ਮੁੱਦੇ ਸਨ ਜਿਨਾਂ ਵਿੱਚ ਕੁਝ ਮਰੀਜ਼ ਇਲਾਜ ਤੋਂ ਬਾਅਦ ਠੀਕ ਸਨ ਪਰ ਉਨ੍ਹਾਂ ਦੇ ਪਰਿਵਾਰ ਵਾਲੇ ਉਨ੍ਹਾਂ ਨੂੰ ਘਰ ਨਹੀਂ ਲਿਜਾਣਾ ਚਾਹੁੰਦੇ ਅਤੇ ਹੋਰ ਅਜਿਹੀਆਂ 9 ਅਰਜ਼ੀਆਂ ਪ੍ਰਸ਼ਾਸਨ ਨੂੰ ਭੇਜੀਆਂ ਗਈਆਂ ਸਨ। ਉਨਾਂ ਕਿਹਾ ਕਿ ਮਾਨਸਿਕ ਰੋਗੀਆਂ ਦੀ ਇਹ ਗਿਣਤੀ ਅੰਮ੍ਰਿਤਸਰ ਦੀਆਂ ਸੜਕਾਂ ਤੇ ਇੱਧਰ-ਉੱਧਰ ਘੁੰਮ ਰਹੇ ਹਨ, ਜੋ ਕਿ ਆਮ ਲੋਕਾਂ ਲਈ ਵੱਡੀ ਖਤਰਾ ਬਣਿਆ ਹੋਇਆ ਹੈ ਇੱਥੋਂ ਤੱਕ ਕਿ ਮੈਂ ਕੱਲ੍ਹ ਸ਼ਾਮ ਨੂੰ ਵੀ ਇਸ ਤਰ੍ਹਾਂ ਦੇ ਮਰੀਜ਼ ਸੜਕ ਤੇ ਘੁੰਮਦੇ ਦੇਖੇ ਹਨ। ਇਨ੍ਹਾਂ ਮਾਮਲਿਆਂ ਬਾਰੇ ਤਤਕਾਲੀ ਡਿਪਟੀ ਕਮਿਸ਼ਨਰ ਅਤੇ ਤਤਕਾਲੀ ਪੁਲਿਸ ਕਮਿਸ਼ਨਰ ਨਾਲ ਉਨ੍ਹਾਂ ਸਮੇਂ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਨੇ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।  ਉਨਾਂ ਕਿਹਾ ਕਿ ਕੁੱਝ ਮੁੱਦੇ ਅਜੇ ਵੀ ਲੰਬਿਤ ਹਨ ਜਿਸ ਤੇ  ਸਹਾਇਕ ਕਮਿਸ਼ਨਰ ਸੋਨਮ ਆਈ.ਏ.ਐਸ. ਅੰਮ੍ਰਿਤਸਰ ਨੇ ਭਰੋਸਾ ਦਿਵਾਇਆ ਕਿ ਉਹ ਇਹ ਮਾਮਲਾ ਦੁਬਾਰਾ ਸਾਰੇ ਅਧਿਕਾਰੀਆਂ ਕੋਲ ਉਠਾਉਣਗੇ ਅਤੇ ਇਨ੍ਹਾਂ ਮਸਲਿਆਂ ਦਾ ਹੱਲ ਕਰਨਗੇ।  ਇਸ ਮੌਕੇ ਕਮਿਸ਼ਨ ਨੇ ਮਰੀਜਾਂ ਲਈ ਤਿਆਰ ਕੀਤੇ ਗਏ ਖਾਣੇ ਦਾ ਸਵਾਦ ਲਿਆ ਜੋ ਕਿ ਚੰਗੀ ਗੁਣਵੱਤਾ ਦਾ ਪਾਇਆ ਗਿਆ। ਡਾਇਰੈਕਟਰ ਵੱਲੋਂ ਡਾਈਟ ਚਾਰਟ ਵੀ ਦਿੱਤਾ ਗਿਆ ਹੈ। ਇਸ ਤੋਂ ਬਾਅਦ ਦੁਪਹਿਰ 2 ਵਜੇ ਦੇ ਕਰੀਬ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਦਫ਼ਤਰ ਵਿਖੇ ਜੇਲ੍ਹ ਕੈਦੀਆਂ ਨੂੰ ਦਰਪੇਸ਼ ਮਨੁੱਖੀ ਅਧਿਕਾਰਾਂ ਦੀਆਂ ਸਮੱਸਿਆਵਾਂ ਸਬੰਧੀ ਮੀਟਿੰਗ ਵੀ ਕੀਤੀ ਗਈ ਜਿੱਥੇ 2684 ਪੁਰਸ਼ ਕੈਦੀਆਂ ਦੇ ਨਾਲ-ਨਾਲ ਹੋਰ ਆਮ ਲੋਕਾਂ ਨੂੰ ਵੀ ਪੇਸ਼ ਕੀਤਾ ਗਿਆ।

ਕੈਦੀਆਂ ਨੂੰ ਅਦਾਲਤਾਂ ਵਿਚ ਪੇਸ਼ ਕਰਨ ਲਈ ਪੁਲਿਸ ਸਟਾਫ਼ ਦੀ ਅਣਹੋਂਦ

ਇਸ ਜੇਲ ਮੀਟਿੰਗ ਵਿੱਚ ਜੇਲ੍ਹ ਦੇ ਵੱਖ-ਵੱਖ ਮੁੱਦਿਆਂ ਜਿਵੇਂ ਕਿ ਜੇਲ੍ਹ ਦੀ ਮੁੱਖ ਕੰਧ ਦੇ ਆਲੇ ਦੁਆਲੇ ਬਫਰ ਜ਼ੋਨ, ਨਸ਼ਾ ਛੁਡਾਊ ਕੇਂਦਰ/ਬੁਨਿਆਦੀ ਢਾਂਚਾ, ਮੋਬਾਈਲ ਫੋਨਾਂ ਦੀ ਉਪਲਬਧਤਾ ਦੇ ਸਰੋਤ, ਖੁਦਕੁਸ਼ੀ ਦੇ ਕੇਸਾਂ ਵਿੱਚ ਵਾਧਾ, ਖਾਲੀ ਜ਼ਮੀਨ ਦੀ ਵਰਤੋਂ, ਪੈਰਾ ਮੈਡੀਕਲ ਆਦਿ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਟਾਫ਼, ਕੈਦੀਆਂ ਨੂੰ ਅਦਾਲਤਾਂ ਵਿਚ ਪੇਸ਼ ਕਰਨ ਲਈ ਪੁਲਿਸ ਸਟਾਫ਼ ਦੀ ਅਣਹੋਂਦ, ਗੰਭੀਰ ਹਾਲਤ ਵਿਚ ਕੈਦੀਆਂ ਨੂੰ ਹਸਪਤਾਲ ਲਿਜਾਣ ਲਈ ਪੁਲਿਸ ਗਾਰਡ ਦੀ ਉਪਲਬਧਤਾ ਨਾ ਹੋਣਾ, ਉਚਿਤ ਵੀਸੀ ਦਾ ਕੰਮ ਨਾ ਹੋਣਾ, 50 ਬਿਸਤਰਿਆਂ ਵਾਲੇ ਹਸਪਤਾਲ ਦਾ ਕੰਮ ਨਾ ਹੋਣਾ। ਜੇਲ ਵਿਚ ਢੁਕਵੇਂ ਬੁਨਿਆਦੀ ਢਾਂਚੇ ਦੀ ਘਾਟ, ਜੈਮਰ, ਬਾਡੀ ਸਕੈਨਰ ਦੀ ਸਥਾਪਨਾ ਸ਼ਾਮਲ ਸਨ। ਜਿਸ ਤੇ ਡਿਪਟੀ ਕਮਿਸ਼ਨਰ, ਸੀਨੀਅਰ ਸੁਪਰਡੈਂਟ ਅਤੇ ਸਿਵਲ ਸਰਜਨ ਨੇ ਭਰੋਸਾ ਦਿਵਾਇਆ ਕਿ ਕੈਦੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਤੋਂ ਬਚਣ ਲਈ ਪ੍ਰਸ਼ਾਸਨ ਵੱਲੋਂ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ। ਗੌਰਵ ਤੂਰਾ ਐਸ.ਐਸ.ਪੀਗੁਰਪ੍ਰੀਤ ਸਿੰਘ ਥਿੰਦ  ਏ.ਡੀ.ਸੀ, ਕੁਲਵਿੰਦਰ ਸਿੰਘ ਸੁਪਰਡੈਂਟ ਜੇਲ੍ਹ ਗੋਇੰਦਵਾਲ, ਡਾ: ਗੁਰਪ੍ਰੀਤ ਸਿੰਘ ਰਾਏ ਸਿਵਲ ਸਰਜਨ, ਡਾ: ਦੀਪਕ ਮਡਾਹਰ ਮੈਡੀਕਲ ਅਫਸਰ ਵੀ ਹਾਜ਼ਰ ਸਨ।

ਏਸ਼ੀਅਨ ਗੇਮਜ਼ ‘ਚ ਗੋਲਡ ਮੈਡਲ ਜੇਤੂ ਗੁਰਸੀਰਤ ਕੌਰ ਪਰਿਵਾਰ ਸਣੇ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ || Sports News

0
Asian Games gold medalist Gursirat Kaur paid obeisance to Sri Darbar Sahib with her family

ਏਸ਼ੀਅਨ ਗੇਮਜ਼ ‘ਚ ਗੋਲਡ ਮੈਡਲ ਜੇਤੂ ਗੁਰਸੀਰਤ ਕੌਰ ਪਰਿਵਾਰ ਸਣੇ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ

ਏਸ਼ੀਅਨ ਗੇਮਜ਼ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਗੁਰਸੀਰਤ ਕੌਰ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀ | ਜਿਥੇ ਉਹਨਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਮੌਕੇ ਗੁਰਸੀਰਤ ਕੌਰ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਇਨਫਰਮੇਸ਼ਨ ਵਿਭਾਗ ਦੇ ਅਧਿਕਾਰੀਆ ਅਤੇ ਵਿਧਾਇਕ ਜਸਬੀਰ ਸਿੰਘ ਸੰਧੂ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਹੈ।

ਭਾਰਤ ਲਈ ਗੋਲਡ ਜਿੱਤਣ ਦਾ ਸੁਭਾਗ ਪ੍ਰਾਪਤ ਹੋਇਆ

ਇਸ ਮੌਕੇ ਗੁਰਸੀਰਤ ਕੌਰ ਨੇ ਦੱਸਿਆ ਕਿ ਗੁਰੂ ਮਹਾਰਾਜ ਦੀ ਅਪਾਰ ਕ੍ਰਿਪਾ ਅਤੇ ਆਸ਼ੀਰਵਾਦ ਸਦਕਾ ਏਸ਼ੀਅਨ ਗੇਮਜ਼ ਵਿਚ ਕਜਾਕਿਸਤਾਨ ਨੂੰ ਹਰਾ ਕੇ ਭਾਰਤ ਲਈ ਗੋਲਡ ਜਿੱਤਣ ਦਾ ਸੁਭਾਗ ਪ੍ਰਾਪਤ ਹੋਇਆ ਜਿਸਦੇ ਚਲਦੇ ਅੱਜ ਵਾਹਿਗੁਰੂ ਦੇ ਦਰ ਘਰ ਤੇ ਸ਼ੁਕਰਾਨਾ ਕਰਨ ਪਹੁੰਚੇ ਹਾਂ ਅਤੇ ਅਗਾਂਹ ਵੀ ਆਪਣੇ ਦੇਸ਼ ਲਈ ਖੇਡ ਕੇ ਜਿੱਤ ਪ੍ਰਾਪਤ ਕਰੀਏ ਅਜਿਹਾ ਆਸ਼ੀਰਵਾਦ ਗੁਰੂ ਮਹਾਰਾਜ ਕੋਲੋਂ ਮੰਗਿਆ ਹੈ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਹੈ।

ਇਹ ਵੀ ਪੜ੍ਹੋ : ਦਿੱਲੀ ‘ਚ ਡਬਲ ਮਰਡਰ ਨੂੰ ਦਿੱਤਾ ਅੰਜ਼ਾਮ, ਕਿਰਾਏਦਾਰਾਂ ਨੇ ਦੋ ਸਕੇ ਭਰਾਵਾਂ ਨੂੰ ਉਤਾਰਿਆ ਮੌਤ ਦੇ ਘਾਟ

ਪੂਰੇ ਭਾਰਤ ਦਾ ਨਾਮ ਰੋਸ਼ਨ ਕੀਤਾ

ਇਸ ਮੌਕੇ ਵਿਧਾਇਕ ਜਸਬੀਰ ਸੰਧੂ ਨੇ ਦੱਸਿਆ ਕਿ ਪੰਜਾਬ ਦੀ ਇਸ ਧੀ ਗੁਰਸੀਰਤ ਕੌਰ ਨੇ ਏਸ਼ੀਅਨ ਗੇਮਜ਼ ਵਿੱਚ ਪੰਜਾਬ ਹੀ ਨਹੀ ਸਗੋਂ ਪੂਰੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ ਜੋ ਕਿ ਬੜੇ ਮਾਣ ਵਾਲੀ ਗੱਲ ਹੈ। ਸਮੇਂ ਦੀ ਲੋੜ ਹੈ ਕਿ ਅਜਿਹੇ ਬੱਚਿਆਂ ਦੇ ਟੇਲੈਂਟ ਨੂੰ ਪਛਾਣ ਇਹਨਾਂ ਨੂੰ ਅੱਗੇ ਵਧਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇ ਅਤੇ ਦੇਸ਼ ਦੁਨੀਆ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਬੱਚਿਆਂ ਤੇ ਵਾਹਿਗੁਰੂ ਆਪਣੀ ਕ੍ਰਿਪਾ ਸਦਾ ਬਣਾਈ ਰੱਖਣ।

 

 

 

 

 

 

 

 

 

 

ਦਿੱਲੀ ‘ਚ ਡਬਲ ਮਰਡਰ ਨੂੰ ਦਿੱਤਾ ਅੰਜ਼ਾਮ, ਕਿਰਾਏਦਾਰਾਂ ਨੇ ਦੋ ਸਕੇ ਭਰਾਵਾਂ ਨੂੰ ਉਤਾਰਿਆ ਮੌਤ ਦੇ ਘਾਟ || India Crime

0
A double murder was carried out in Delhi, the tenants killed two brothers

ਦਿੱਲੀ ‘ਚ ਡਬਲ ਮਰਡਰ ਨੂੰ ਦਿੱਤਾ ਅੰਜ਼ਾਮ, ਕਿਰਾਏਦਾਰਾਂ ਨੇ ਦੋ ਸਕੇ ਭਰਾਵਾਂ ਨੂੰ ਉਤਾਰਿਆ ਮੌਤ ਦੇ ਘਾਟ

ਦਿੱਲੀ ‘ਚ ਇਕ ਡਬਲ ਮਰਡਰ ਨੂੰ ਅੰਜ਼ਾਮ ਦਿੱਤਾ ਗਿਆ ਹੈ ਜਿੱਥੇ ਕਿ ਗੀਤਾ ਨਗਰ ਕਲੋਨੀ ਵਿੱਚ ਕਿਰਾਏਦਾਰ ਨੇ ਦੋ ਸਕੇ ਭਰਾਵਾਂ ਦਾ ਕਤਲ ਕਰ ਦਿੱਤਾ ਹੈ। ਦਰਅਸਲ, ਕਿਰਾਏਦਾਰ ਨੇ ਦੋਵਾਂ ਭਰਾਵਾਂ ਨੂੰ ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਇਕ ਭਰਾ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਜੇ ਭਰਾ ਨੂੰ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਿਆ ਹੈ, ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

ਵੱਡੇ ਭਰਾ ਦਾ ਕਤਲ ਕਰਕੇ ਘਰ ਨੂੰ ਤਾਲਾ ਲਗਾ ਦਿੱਤਾ

ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਗੀਤਾ ਨਗਰ ਕਾਲੋਨੀ ਦੇ ਰਾਣੀ ਗਾਰਡਨ ਦਾ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਭੈਣ ਗੁਲਸ਼ਨ ਨੇ ਦੱਸਿਆ ਕਿ ਦੋਸ਼ੀ ਕਿਰਾਏਦਾਰ ਨੇ ਵੱਡੇ ਭਰਾ ਦਾ ਕਤਲ ਕਰਕੇ ਘਰ ਨੂੰ ਤਾਲਾ ਲਗਾ ਦਿੱਤਾ ਸੀ, ਜਿਸ ਤੋਂ ਬਾਅਦ ਉਸ ਨੇ ਛੋਟੇ ਭਰਾ ਦਾ ਵੀ ਕਤਲ ਕਰ ਦਿੱਤਾ। ਬੱਚਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਛੋਟੇ ਭਰਾ ਦਿਲਸ਼ਾਦ ਨੂੰ ਸੱਟ ਲੱਗੀ ਹੈ, ਜਦੋਂ ਗੁਲਸ਼ਨ ਨੇ ਬਾਹਰ ਜਾ ਕੇ ਦੇਖਿਆ ਤਾਂ ਉਸ ਦੀ ਗਰਦਨ ‘ਚ ਗੋਲੀ ਲੱਗੀ ਹੋਈ ਸੀ। ਉਹ ਉਸ ਨੂੰ ਤੁਰੰਤ ਹਸਪਤਾਲ ਲੈ ਗਏ। ਉਹ ਲਗਾਤਾਰ ਆਪਣੇ ਵੱਡੇ ਭਰਾ ਇਰਸ਼ਾਦ ਨੂੰ ਫ਼ੋਨ ਕਰ ਰਹੀ ਸੀ ਪਰ ਉਹ ਫ਼ੋਨ ਨਹੀਂ ਚੁੱਕ ਰਿਹਾ ਸੀ।

ਇਹ ਵੀ ਪੜ੍ਹੋ : ਦਿੱਲੀ ‘ਚ ਵੱਡੀ ਵਾਰਦਾਤ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

ਇਲਾਜ ਦੌਰਾਨ ਛੋਟੇ ਭਰਾ ਦੀ ਮੌਤ

ਕੁਝ ਸਮੇਂ ਬਾਅਦ ਹਸਪਤਾਲ ਵਿੱਚ ਇਲਾਜ ਦੌਰਾਨ ਛੋਟੇ ਭਰਾ ਦੀ ਮੌਤ ਹੋ ਗਈ। ਜਦੋਂ ਗੀਤਾ ਆਪਣੇ ਵੱਡੇ ਭਰਾ ਨੂੰ ਲੱਭਦੀ ਹੋਈ ਘਰ ਪਹੁੰਚੀ ਤਾਂ ਦੇਖਿਆ ਕਿ ਤਾਲਾ ਲੱਗਾ ਹੋਇਆ ਸੀ। ਜਦੋਂ ਕੁੰਡੀ ਖੋਲ੍ਹੀ ਗਈ ਤਾਂ ਉਥੇ ਵੱਡੇ ਭਰਾ ਦੀ ਲਾਸ਼ ਪਈ ਸੀ ਅਤੇ ਪੂਰਾ ਕਮਰਾ ਖੂਨ ਨਾਲ ਲੱਥਪੱਥ ਸੀ। ਪੁਲਿਸ ਨੇ ਤੁਰੰਤ ਉਸ ਦੀ ਲਾਸ਼ ਨੂੰ ਹਸਪਤਾਲ ਪਹੁੰਚਾਇਆ ਪਰ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਝਗੜਾ ਜਾਇਦਾਦ ਨੂੰ ਲੈ ਕੇ ਹੋਇਆ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ।

 

 

 

 

ਦਿੱਲੀ ‘ਚ ਵੱਡੀ ਵਾਰਦਾਤ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ || Crime News

0
Big incident in Delhi, husband brutally killed his wife

ਦਿੱਲੀ ‘ਚ ਵੱਡੀ ਵਾਰਦਾਤ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

ਦਿੱਲੀ ‘ਚ ਵੱਡੀ ਵਾਰਦਾਤ ਹੋਈ ਹੈ ਜਿੱਥੇ ਕਿ ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਦੇ ਗੀਤਾ ਕਾਲੋਨੀ ਥਾਣੇ ਦੇ ਬਲਾਕ 13 ਵਿੱਚ ਇੱਕ ਪਤੀ ਨੇ ਚਾਕੂ ਨਾਲ ਆਪਣੀ ਪਤਨੀ ਦੀ ਗਰਦਨ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੋਵੇਂ ਪਤੀ-ਪਤਨੀ ਨੇਪਾਲ ਦੇ ਰਹਿਣ ਵਾਲੇ ਸਨ ਅਤੇ ਉਨ੍ਹਾਂ ਦੇ ਦੋ ਬੱਚੇ ਹਨ। 16 ਸਾਲ ਪਹਿਲਾਂ ਦੋਵਾਂ ਦਾ ਵਿਆਹ ਹੋਇਆ ਸੀ।

ਪਤੀ-ਪਤਨੀ ਵਿਚਕਾਰ ਅਕਸਰ ਲੜਾਈ-ਝਗੜੇ ਹੁੰਦੇ ਰਹਿੰਦੇ

ਮਿਲੀ ਜਾਣਕਾਰੀ ਮੁਤਾਬਕ ਪਿਛਲੇ ਕਈ ਮਹੀਨਿਆਂ ਤੋਂ ਪਤੀ-ਪਤਨੀ ਵਿਚਕਾਰ ਅਕਸਰ ਲੜਾਈ-ਝਗੜੇ ਹੁੰਦੇ ਰਹਿੰਦੇ ਸਨ। ਸ਼ਨੀਵਾਰ ਨੂੰ ਝਗੜਾ ਇੰਨਾ ਵਧ ਗਿਆ ਕਿ ਪਤੀ ਨੇ ਸ਼ਰਾਬ ਪੀ ਕੇ ਦੋਹਾਂ ਬੱਚਿਆਂ ਨੂੰ ਕਮਰੇ ਤੋਂ ਬਾਹਰ ਕੱਢ ਦਿੱਤਾ। ਜਿਸ ਤੋਂ ਬਾਅਦ ਪਤੀ ਨੇ ਚਾਕੂ ਨਾਲ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ | ਪਤਨੀ ਦੇ ਗਲੇ ‘ਚ ਛੁਰਾ ਮਾਰਨ ਤੋਂ ਬਾਅਦ ਕਾਤਲ ਪਤੀ 20 ਮਿੰਟ ਤੱਕ ਅੰਦਰ ਹੀ ਬੈਠਾ ਰਿਹਾ। ਉਸਨੇ ਆਪਣੇ ਆਪ ਨੂੰ ਕਮਰੇ ਵਿੱਚ ਕੈਦ ਕਰ ਲਿਆ।

ਮੁਲਜ਼ਮ ਪਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ

ਮ੍ਰਿਤਕ ਦੀ ਮਾਂ ਬਾਹਰੋਂ ਦਰਵਾਜ਼ਾ ਖੜਕਾਉਂਦੀ ਰਹੀ ਪਰ ਉਸ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਕੁਝ ਦੇਰ ਬਾਅਦ ਜ਼ਖਮੀ ਔਰਤ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਮੁਲਜ਼ਮ ਪਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਪੂਰੇ ਮਾਮਲੇ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਦਾ ਵੱਡਾ ਐਲਾਨ ,CM ਅਹੁਦੇ ਤੋਂ ਦੇਣਗੇ ਅਸਤੀਫਾ

ਪਤਨੀ ਆਪਣੇ ਪਤੀ ਤੋਂ ਵੱਖ ਰਹਿ ਰਹੀ ਸੀ

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਪਤਨੀ ਆਪਣੇ ਪਤੀ ਤੋਂ ਵੱਖ ਰਹਿ ਰਹੀ ਸੀ। ਕਾਤਲ ਪਤੀ ਸ਼ਨੀਵਾਰ ਨੂੰ ਉਸ ਨੂੰ ਮਿਲਣ ਆਇਆ ਸੀ। ਲੜਾਈ ਤੋਂ ਬਾਅਦ ਉਸ ਦਾ ਗਲਾ ਕੱਟ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਉਸ ਨੂੰ ਆਪਣੀ ਪਤਨੀ ਦੇ ਕਿਸੇ ਹੋਰ ਵਿਅਕਤੀ ਨਾਲ ਸਬੰਧਾਂ ‘ਤੇ ਸ਼ੱਕ ਸੀ। ਇਸੇ ਕਾਰਨ ਲੜਾਈ ਤੋਂ ਬਾਅਦ ਉਸ ਨੇ ਆਪਣੀ ਪਤਨੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਕਿਸ਼ਨ ਲਾਲ ਪਹਿਲਾਂ ਹੀ ਫੜਿਆ ਜਾ ਚੁੱਕਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ।

 

 

 

 

 

 

 

 

 

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ 24 ਘੰਟੇ ਤੋਂ ਪਹਿਲਾਂ ਹੀ ਸੋਨਾ ਲੁੱਟਣ ਵਾਲੇ ਦੋਸ਼ੀਆ ਨੂੰ ਕੀਤਾ ਕਾਬੂ || Punjab News

0

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ 24 ਘੰਟੇ ਤੋਂ ਪਹਿਲਾਂ ਹੀ ਸੋਨਾ ਲੁੱਟਣ ਵਾਲੇ ਦੋਸ਼ੀਆ ਨੂੰ ਕੀਤਾ ਕਾਬੂ

ਪਿਛਲੇ ਦੋ ਦਿਨ ਪਹਿਲਾਂ ਅੰਮ੍ਰਿਤਸਰ ਦਰਬਾਰ ਸਾਹਿਬ ਨਜ਼ਦੀਕ ਪਰਾਗਾ ਚੌਂਕ ਦੇ ਕੋਲ ਇੱਕ ਨੌਜਵਾਨ ਤੋਂ ਸੋਨੇ ਦੇ ਪਾਰਸਲ ਲੁੱਟਣ ਦੀ ਖਬਰ ਸਾਹਮਣੇ ਆਈ ਸੀ ਜਿਸ ਵਿੱਚ ਕਿ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਗੋਲਡ ਪਾਰਸਲ ਕਰਨ ਵਾਲੇ ਵਿਅਕਤੀ ਦੇ ਕੋਲੋਂ ਸੋਣੇ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਲਗਾਤਾਰ ਹੀ ਇਸ ਮਾਮਲੇ ਚ ਜਾਂਚ ਕੀਤੀ ਜਾ ਰਹੀ ਸੀ ਅਤੇ ਹੁਣ ਪੁਲਿਸ ਨੇ ਇਸ ਮਾਮਲੇ ਦੇ ਵਿੱਚ ਚਾਰ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ 13 ਸਤੰਬਰ ਦੀ ਸ਼ਾਮ ਨੂੰ ਮੁਕੇਸ਼ ਸੈਨੀ ਨਾਮਕ ਵਿਅਕਤੀ ਦੇ ਕੋਲੋਂ ਸੋਨੇ ਦੀ ਲੁੱਟ ਹੋਣ ਦੀ ਜਾਣਕਾਰੀ ਮਿਲੀ ਸੀ।

ਇਹ ਵੀ ਪੜ੍ਹੋ- ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਸੰਭਾਲਿਆ ਅਹੁੱਦਾ

ਜਿਸ ਤੇ ਪੁਲਿਸ ਟੀਮਾਂ ਨੇ ਕਾਰਵਾਈ ਕਰਦੇ ਹੋਏ ਚਾਰ ਆਰੋਪੀ ਕਾਬੂ ਕੀਤੇ ਹਨ ਜਿਨਾਂ ਦੀ ਪਹਿਚਾਣ ਕਰਨਜੀਤ ਸਿੰਘ ਜਸਕਰਨ ਸਿੰਘ ਸ਼ਿਵਮਦੀਪ ਸਿੰਘ ਅਤੇ ਬਿਕਰਮਜੀਤ ਸਿੰਘ ਉਰਫ ਵਿੱਕੀ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਦੱਸਿਆ ਕਿ ਜਸਕਰਨ ਸਿੰਘ ਅਤੇ ਕਰਨਜੀਤ ਸਿੰਘ ਪਹਿਲਾਂ ਤੋਂ ਹੀ ਸੁਨਿਆਰੇ ਦਾ ਕੰਮ ਕਰਦੇ ਸਨ ਅਤੇ ਇਹਨਾਂ ਦੋਨਾਂ ਨੌਜਵਾਨਾਂ ਵੱਲੋਂ ਹੀ ਮੁਕੇਸ਼ ਸੈਨੀ ਦੀ ਰੇਕੀ ਕੀਤੀ ਗਈ  ਸੀ ਉਹਨਾਂ ਕਿਹਾ ਕਿ ਦੋਵਾਂ ਨੌਜਵਾਨਾਂ ਨੂੰ ਪਤਾ ਸੀ ਕਿ ਮੁਕੇਸ਼ ਸੈਨੀ ਵੱਖ ਵੱਖ ਦੁਕਾਨਾਂ ਤੋਂ ਸੋਨੇ ਦੇ ਪਾਰਸਲ ਲੈ ਕੇ ਵੱਖ-ਵੱਖ ਸ਼ਹਿਰਾਂ ਵਿੱਚ ਪਾਰਸਲ ਕਰਦਾ ਹੈ ਜਿਸ ਤੇ ਚਲਦੇ ਉਹਨਾਂ ਨੇ ਪੂਰੀ ਰੇਕੀ ਕਰਕੇ ਇਸ ਕੋਲੋਂ ਵਾਰਦਾਤ ਨੂੰ ਅੰਜਾਮ ਦਿੱਤਾ । ਪੁਲਿਸ ਨੇ ਕਿਹਾ ਕਿ ਇਹਨਾਂ ਨੂੰ ਬੜੀ ਹੀ ਮੁਸਤੈਦੀ ਦੇ ਨਾਲ ਕਾਬੂ ਕੀਤਾ ਹੈ ਅਤੇ ਇਹਨਾਂ ਚਾਰਾਂ ਵਿਅਕਤੀਆਂ ਦੇ ਕੋਲੋਂ ਇਕ ਕਿਲੋ 710 ਗ੍ਰਾਮ ਸੋਨੇ ਦੇ ਗਹਿਣੇ ਅਤੇ ਇੱਕ ਪਿਸਤੋਲ ਅਤੇ ਇੱਕ ਪਾਰਸਲ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕਰ ਲਿੱਤਾ ਹੈ। ਪੁਲਿਸ ਨੇ ਦੱਸਿਆ ਕਿ ਫਿਲਹਾਲ ਮਾਮਲਾ ਦਰਜ ਕਰ ਲਿੱਤਾ ਗਿਆ ਹੈ ਤੇ ਆਰੋਪੀਆਂ ਤੋਂ ਹੋਰ ਵੀ ਬਰੀਕੀ ਨਾਲ ਪੁੱਛ ਗਿੱਛ ਜਾਰੀ ਹੈ।

ਕੇਜਰੀਵਾਲ ਦਾ ਵੱਡਾ ਐਲਾਨ ,CM ਅਹੁਦੇ ਤੋਂ ਦੇਣਗੇ ਅਸਤੀਫਾ || Breaking News

0
Kejriwal's big announcement, he will resign from the post of CM

ਕੇਜਰੀਵਾਲ ਦਾ ਵੱਡਾ ਐਲਾਨ ,CM ਅਹੁਦੇ ਤੋਂ ਦੇਣਗੇ ਅਸਤੀਫਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਫੈਸਲਾ ਲਿਆ ਹੈ। ਕੇਜਰੀਵਾਲ ਨੇ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵੀ ਦਿੱਲੀ ਦੇ ਮੁੱਖ ਮੰਤਰੀ ਨਹੀਂ ਬਣਨਗੇ। ਹਾਲਾਂਕਿ ਕੇਜਰੀਵਾਲ ਨੇ ਕਿਹਾ ਕਿ ਚੋਣਾਂ ਤੱਕ ਪਾਰਟੀ ਦਾ ਕੋਈ ਹੋਰ ਨੇਤਾ ਮੁੱਖ ਮੰਤਰੀ ਬਣ ਜਾਵੇਗਾ।

ਪਾਰਟੀ ਦਾ ਕੋਈ ਹੋਰ ਆਗੂ ਮੁੱਖ ਮੰਤਰੀ ਬਣੇਗਾ

ਆਮ ਆਦਮੀ ਪਾਰਟੀ ਦੇ ਸਮਰਥਕਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੱਕ ਪਾਰਟੀ ਦਾ ਕੋਈ ਹੋਰ ਆਗੂ ਮੁੱਖ ਮੰਤਰੀ ਬਣੇਗਾ। ਕੇਜਰੀਵਾਲ ਨੇ ਕਿਹਾ ਕਿ ਮੈਂ ਅਤੇ ਮਨੀਸ਼ ਸਿਸੋਦੀਆ ਜਨਤਾ ਵਿਚਕਾਰ ਜਾਵਾਂਗੇ। ਉਨ੍ਹਾਂ ਕਿਹਾ ਕਿ ਮੈਨੂੰ ਕਾਨੂੰਨ ਦੀ ਅਦਾਲਤ ਤੋਂ ਇਨਸਾਫ ਮਿਲਿਆ ਹੈ, ਹੁਣ ਜਨਤਾ ਦੀ ਅਦਾਲਤ ਹੀ ਮੈਨੂੰ ਇਨਸਾਫ ਦੇਵੇਗੀ। ਹੁਣ ਮੈਂ ਦਿੱਲੀ ਵਾਸੀਆਂ ਦੇ ਹੁਕਮਾਂ ‘ਤੇ ਹੀ ਮੁੜ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਾਂਗਾ।

ਇਹ ਵੀ ਪੜ੍ਹੋ : ਕੀ ਕੱਲ੍ਹ ਨੂੰ ਪੰਜਾਬ ‘ਚ ਵੀ ਹੋਵੇਗੀ ਈਦ-ਏ-ਮਿਲਾਦ ਦੀ ਛੁੱਟੀ?

ਦਿੱਲੀ ਵਿੱਚ ਇਮਾਨਦਾਰ ਹੋਣ ਕਾਰਨ ਬਹੁਤ ਕੁਝ ਹਾਸਲ ਕਰ ਸਕੇ

ਕੇਜਰੀਵਾਲ ਨੇ ਕਿਹਾ ਕਿ ਮੈਂ ‘ਪੈਸੇ ਤੋਂ ਸੱਤਾ ਅਤੇ ਪੈਸੇ ਤੋਂ ਤਾਕਤ’ ਦੀ ਖੇਡ ਦਾ ਹਿੱਸਾ ਬਣਨ ਨਹੀਂ ਆਇਆ ਸੀ। ਅੱਜ ਉਹ ਸਾਡੀ ਤਾਨਾਸ਼ਾਹੀ ਤੋਂ ਡਰਦੇ ਹਨ ਕਿਉਂਕਿ ਉਹ ਇਮਾਨਦਾਰ ਨਹੀਂ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਅਸੀਂ ਦਿੱਲੀ ਵਿੱਚ ਇਮਾਨਦਾਰ ਹੋਣ ਕਾਰਨ ਬਹੁਤ ਕੁਝ ਹਾਸਲ ਕਰ ਸਕੇ ਹਾਂ। ਅਸੀਂ ਵਿਰੋਧੀ ਪਾਰਟੀਆਂ ਅੱਗੇ ਨਾ ਤਾਂ ਝੁਕਾਂਗੇ, ਨਾ ਰੁਕਾਂਗੇ ਅਤੇ ਨਾ ਹੀ ਵਿਕਣਗੇ। ਜਨਤਾ ਦੇ ਅਸ਼ੀਰਵਾਦ ਨਾਲ ਹੀ ਅਸੀਂ ਵਿਰੋਧੀ ਪਾਰਟੀਆਂ ਦੀਆਂ ਸਾਰੀਆਂ ਸਾਜ਼ਿਸ਼ਾਂ ਦਾ ਮੁਕਾਬਲਾ ਕਰਨ ਦੀ ਤਾਕਤ ਰੱਖਦੇ ਹਾਂ। ਮੈਂ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗਾ।

 

 

 

 

 

 

 

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਸੰਭਾਲਿਆ ਅਹੁੱਦਾ || Punjab News

0

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਸੰਭਾਲਿਆ ਅਹੁੱਦਾ

ਅੰਮ੍ਰਿਤਸਰ 14 ਸਤੰਬਰ:   2014 ਬੈਂਚ ਦੀ ਅਧਿਕਾਰੀ ਮੈਡਮ ਸ਼ਾਕਸ਼ੀ ਸਾਹਨੀ ਨੇ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਆਪਣਾ ਅਹੁੱਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸਾਹਨੀ ਪਹਿਲਾਂ ਲੁਧਿਆਣਾ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਤੋਂ ਪਹਿਲਾਂ ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨਾਂ ਨੂੰ ਅੰਮ੍ਰਿਤਸਰ ਪੁੱਜਣ ਤੇ ਜੀ ਆਇਆਂ ਕਿਹਾ। ਮੈਡਮ ਸ਼ਾਕਸ਼ੀ ਸਾਹਨੀ ਨੇ ਕਿਹਾ ਕਿ ਉਹ ਖੁਸ਼ਕਿਸ਼ਮਤ ਹਨ ਕਿ ਉਨਾਂ ਨੂੰ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣਗੇ।

ਇਹ ਵੀ ਪੜ੍ਹੋ- ਜਲੰਧਰ ਦਿਹਾਤੀ ਪੁਲਿਸ ਵੱਲੋਂ ਅੰਕੁਸ਼ ਭਯਾ ਗੈਂਗ ਦਾ ਪਰਦਾਫਾਸ਼; ਗਿਰੋਹ ਦੇ ਸਰਗਨੇ ਅਕੇ ਪੁਲਿਸ ਕਾਂਸਟੇਬਲ ਸਮੇਤ ਨੌਂ ਵਿਅਕਤੀ ਕਾਬੂ

ਅਹੁੱਦਾ ਸੰਭਾਲਣ ਉਪਰੰਤ ਮੈਡਮ ਸਾਹਨੀ ਨੇ ਜ਼ਿਲਾ ਅਧਿਕਾਰੀਆਂ ਨਾਲ ਸਾਲਿਡ ਵੇਸਟ ਮੈਨਜਮੈਟ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਪਰਾਲੀ ਪ੍ਰਬੰਧਨ ਅਤੇ ਜ਼ਿਲ੍ਹੇ ਵਿਚ ਚਲ ਰਹੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ। ਪ੍ਰੈਸ ਪੱਤਰਕਾਰਾਂ ਦੇ ਰੂਬਰੂ ਹੁੰਦੇ ਹੋਏ ਮੈਡਮ ਸਾਹਨੀ ਨੇ ਕਿਹਾ ਕਿ ਉਨਾਂ ਦੀ ਪਹਿਲੀ ਤਰਜੀਹ ਸਿਟੀਜਨ ਸੇਵਾਵਾਂ ਨੂੰ ਬਿਨਾਂ ਕਿਸੇ ਖਜ਼ਲ ਖੁਆਰੀ ਤੋਂ ਬਗੈਰ ਲੋਕਾਂ ਨੂੰ ਮੁਹੱਈਆ ਕਰਵਾਉਣਾ ਹੈ। ਉਨਾਂ ਕਿਹਾ ਕਿ 90 ਫੀਸਦੀ ਲੋਕਾਂ ਨੂੰ ਕੰਮ ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਨਾਲ ਪੈਂਦੇ ਹਨ ਅਤੇ ਪੈਂਡੈਸੀ ਖਤਮ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ।

ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜਿਆਦਾ ਲੋੜ

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜਿਆਦਾ ਲੋੜ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਬਿਨਾਂ ਅੱਗ ਲਾਏ ਪਰਾਲੀ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾਂ ਪ੍ਰਸ਼ਾਸਨ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਦੋਵਾਂ ਤਕਨੀਕਾਂ ਲਾਲ ਪਰਾਲੀ ਪ੍ਰਬਘਨ ਕਰਨ ਲਈ ਪੂਰਾ ਸਹਿਯੋਗ ਦੇਵੇਗਾ ਅਤੇ ਕਿਸਾਨਾਂ ਨੂੰ ਸਮੇ ਸਿਰ ਲੋੜੀਦੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ।  ਮੈਡਮ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿੱਚ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪ ਲਗਾਏ ਜਾ ਰਹੇ ਹਨ। ਜਿਥੇ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਚਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸਮੇਂ ਸਿਰ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਿਆ ਜਾਵੇ।

 ਇਸ ਉਪਰੰਤ ਡਿਪਟੀ ਕਮਿਸ਼ਨਰ ਮੈਡਮ ਸਾਹਨੀ ਵਲੋ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਦੁਰਗਿਆਨਾ ਮੰਦਰ ਮੱਥਾ ਵੀ ਟੇਕਿਆ ਜਿਥੇ ਸ਼੍ਰੋਮਣੀ ਕਮੇਟੀ ਅਤੇ ਦੁਰਗਿਆਨਾ ਕਮੇਟੀ ਵਲੋ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।

 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਮੈਡਮ ਪਰਮਜੀਤ ਕੌਰ ਸਹਾਇਕ ਕਮਿਸ਼ਨਰ , ਸਹਾਇਕ  ਕਮਿਸ਼ਨਰ ਮੈਡਰ ਗੁਰਸਿਮਰਨ ਕੌਰ, ਮੈਡਮ ਸੋਨਮ, ਐਸ.ਡੀ.ਐਮਜ਼ ਲਾਲ ਵਿਸ਼ਵਾਸ਼, ਅਰਵਿੰਦਰ ਸਿੰਘ,  ਰਵਿੰਦਰ ਸਿੰਘ ਅਰੋੜਾ, ਜਿਲ੍ਹਾ ਮਾਲ ਅਫ਼ਸਰ  ਨਵਕਿਰਤ ਸਿੰਘ , ਰੀਜਨਲ ਟਰਾਂਸਪੋਰਟ ਸਕੱਤਰ  ਅਰਸ਼ਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਕੀ ਕੱਲ੍ਹ ਨੂੰ ਪੰਜਾਬ ‘ਚ ਵੀ ਹੋਵੇਗੀ ਈਦ-ਏ-ਮਿਲਾਦ ਦੀ ਛੁੱਟੀ? || Punjab Update

0
Will there be Eid-e-Milad holiday in Punjab tomorrow?

ਕੀ ਕੱਲ੍ਹ ਨੂੰ ਪੰਜਾਬ ‘ਚ ਵੀ ਹੋਵੇਗੀ ਈਦ-ਏ-ਮਿਲਾਦ ਦੀ ਛੁੱਟੀ?

ਪੂਰੇ ਦੇਸ਼ ‘ਚ ਕੱਲ੍ਹ ਈਦ-ਏ-ਮਿਲਾਦ ਦਾ ਤਿਓਹਾਰ ਬੜੇ ਧੂਮ ਧਾਮ ਨਾਲ ਮਨਾਇਆ ਜਾਵੇਗਾ। ਪਰ ਮਹਾਰਾਸ਼ਟਰ ਸਰਕਾਰ ਨੇ ਮੁੰਬਈ ਵਿੱਚ ਈਦ-ਏ-ਮਿਲਾਦ ਦੀਆਂ ਛੁੱਟੀਆਂ ਮੁਲਤਵੀ ਕਰ ਦਿੱਤੀਆਂ ਹਨ। ਦਰਅਸਲ, 17 ਸਤੰਬਰ ਨੂੰ ਅਨੰਤ ਚਤੁਰਦਸ਼ੀ ਨੂੰ ਗਣੇਸ਼ ਵਿਸਰਜਨ ਦੇ ਮੱਦੇਨਜ਼ਰ ਮੁਸਲਿਮ ਭਾਈਚਾਰੇ ਦੇ ਸਥਾਨਕ ਆਗੂਆਂ ਨੇ ਇਸ ਸਬੰਧੀ ਸੂਬਾ ਸਰਕਾਰ ਨੂੰ ਬੇਨਤੀ ਕੀਤੀ ਸੀ। ਇਸ ਲਈ ਹੁਣ ਮੁੰਬਈ ‘ਚ ਈਦ-ਏ-ਮਿਲਾਦ ਦੀ ਛੁੱਟੀ 16 ਸਤੰਬਰ ਦੀ ਬਜਾਏ 18 ਸਤੰਬਰ ਨੂੰ ਹੋਵੇਗੀ।

ਗੁਆਂਢੀ ਸੂਬੇ ਹਰਿਆਣਾ ਵਿਚ ਸਕੂਲ ਬੰਦ

ਦੱਸ ਦਈਏ ਕਿ ਗੁਆਂਢੀ ਸੂਬੇ ਹਰਿਆਣਾ ਵਿਚ ਸਕੂਲ ਬੰਦ ਰਹਿਣਗੇ ਪਰ ਪੰਜਾਬ ਵਿਚ ਅਜੇ ਤੱਕ ਈਦ-ਏ-ਮਿਲਾਦ ਦੀ ਛੁੱਟੀ ਨਹੀਂ ਐਲਾਨੀ ਗਈ ਹੈ। ਸੂਬਾ ਸਰਕਾਰ ਦੀ ਅਧਿਕਾਰਤ ਛੁੱਟੀਆਂ ਦੀ ਸੂਚੀ ਵਿਚ ਵੀ ਈਦ-ਏ-ਮਿਲਾਦ ਦੀ ਛੁੱਟੀ ਸ਼ਾਮਲ ਨਹੀਂ ਹੈ।

ਇਸ ਘਟਨਾਕ੍ਰਮ ਤੋਂ ਬਾਅਦ ਮੁੰਬਈ ‘ਚ ਬੈਂਕਾਂ ‘ਚ ਈਦ-ਏ-ਮਿਲਾਦ ਦੀ ਛੁੱਟੀ 16 ਸਤੰਬਰ ਦੀ ਬਜਾਏ 18 ਸਤੰਬਰ ਨੂੰ ਹੋਣ ਜਾ ਰਹੀ ਹੈ। ਈਦ-ਏ-ਮਿਲਾਦ ਨੂੰ ਮਿਲਾਦ-ਉਨ-ਨਬੀ ਅਤੇ ਬਰਾਵਫ਼ਤ ਵਜੋਂ ਵੀ ਜਾਣਿਆ ਜਾਂਦਾ ਹੈ। ਇਹ ਦਿਨ ਪੈਗੰਬਰ ਮੁਹੰਮਦ ਦਾ ਜਨਮ ਦਿਨ ਹੈ।

18 ਸਤੰਬਰ ਨੂੰ ਪੈਂਗ ਲਬਸੋਲ ਤਿਉਹਾਰ ਕਾਰਨ ਬੈਂਕ ਬੰਦ

ਸਿੱਕਮ ‘ਚ 18 ਸਤੰਬਰ ਨੂੰ ਪੈਂਗ ਲਬਸੋਲ ਤਿਉਹਾਰ ਕਾਰਨ ਬੈਂਕ ਬੰਦ ਹਨ। ਇਹ ਤਿਉਹਾਰ ਹਰ ਸਾਲ ਸਿੱਕਮ ਦੇ ਰੱਖਿਅਕ ਦੇਵਤਿਆਂ, ਖਾਸ ਕਰਕੇ ਕੰਚਨਜੰਗਾ ਪਹਾੜ ਨੂੰ ਸ਼ਰਧਾਂਜਲੀ, ਸਤਿਕਾਰ ਅਤੇ ਖੁਸ਼ ਕਰਨ ਲਈ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਹ ਲੇਪਚਾ ਅਤੇ ਭੂਟੀਆ ਵਿਚਕਾਰ ਭਾਈਚਾਰਕ ਸਾਂਝ ਦੀ ਸੰਧੀ ਹੈ। ਇਹ ਸਿੱਕਮ ਦੀ ਏਕਤਾ ਦਾ ਪ੍ਰਤੀਕ ਅਤੇ ਯਾਦ ਵਿੱਚ ਵੀ ਮਨਾਇਆ ਜਾਂਦਾ ਹੈ।

16 ਸਤੰਬਰ ਨੂੰ ਬੈਂਕ ਕਿੱਥੇ-ਕਿੱਥੇ ਬੰਦ ਹਨ?

ਗੁਜਰਾਤ, ਮਿਜ਼ੋਰਮ, ਕਰਨਾਟਕ, ਉੱਤਰਾਖੰਡ, ਆਂਧਰਾ ਪ੍ਰਦੇਸ਼, ਤੇਲੰਗਾਨਾ, ਮਨੀਪੁਰ, ਜੰਮੂ ਅਤੇ ਕਸ਼ਮੀਰ, ਉੱਤਰ ਪ੍ਰਦੇਸ਼, ਕੇਰਲ, ਮਹਾਰਾਸ਼ਟਰ, ਦਿੱਲੀ, ਛੱਤੀਸਗੜ੍ਹ ਅਤੇ ਝਾਰਖੰਡ ਵਿੱਚ 16 ਸਤੰਬਰ ਨੂੰ ਈਦ-ਏ-ਮਿਲਾਦ ਕਾਰਨ ਬੈਂਕ ਬੰਦ ਰਹਿਣਗੇ।