ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਗ੍ਰਾਮੀਣ ਰੋਜ਼ਗਾਰ ਸੇਵਕ ਨੂੰ ਰੰਗੇ ਹੱਥੀਂ ਕੀਤਾ ਕਾਬੂ || Punjab News
ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਗ੍ਰਾਮੀਣ ਰੋਜ਼ਗਾਰ ਸੇਵਕ ਨੂੰ ਰੰਗੇ ਹੱਥੀਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੋਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜਿਲਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜ਼ਿਲੇ ਦੇ ਪਿੰਡ ਮਰਾੜ ਦੇ ਵਸਨੀਕ ਸ਼ਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ ਜੋ ਇਸ ਸਕੀਮ ਤਹਿਤ ਮਜ਼ਦੂਰ ਮੁਹੱਈਆ ਕਰਦਾ ਹੈ।
ਹਰਿਆਣਾ ਵਿਧਾਨ ਸਭਾ ਚੋਣਾਂ: AAP ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ || Today News
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਗਨਰੇਗਾ ਸਕੀਮ ਤਹਿਤ ਉਕਤ ਲੇਬਰ ਠੇਕੇਦਾਰ ਨੂੰ ਦਿਹਾੜੀਦਾਰ ਕੰਮ ਦਿਵਾਉਣ ਦੇ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਮੰਗ ਕਰਦੇ ਹੋਏ ਉਕਤ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ।
ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਸ ਸਬੰਧ ‘ਚ ਉਕਤ ਮੁਲਜ਼ਮ ਦੇ ਖਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
ਪੁਲਿਸ ਨੇ ਡਰਾਈ ਫਰੂਟ ਦੇ ਗੁਦਾਮਾਂ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 4 ਵਿਅਕਤੀਆਂ ਨੂੰ ਕੀਤਾ ਗਿ੍ਫ਼ਤਾਰ
ਪੁਲਿਸ ਨੇ ਡਰਾਈ ਫਰੂਟ ਦੇ ਗੁਦਾਮਾਂ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 4 ਵਿਅਕਤੀਆਂ ਨੂੰ ਕੀਤਾ ਗਿ੍ਫ਼ਤਾਰ
ਪਿਛਲੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਦਿਹਾਤੀ ਇਲਾਕੇ ਚਾਟੀਪਿੰਡ ਥਾਣੇ ਅਧੀਨ ਆਉਂਦੇ ਇਬਣ ਕਲਾ ਵਿਖੇ ਇੱਕ ਡਰਾਈ ਫਰੂਟ ਦੇ ਗੋਦਾਮ ਦੇ ਵਿੱਚ ਲੁੱਟ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਕਿ ਕੁਝ ਆਰੋਪੀਆਂ ਵੱਲੋਂ ਡਰਾਈ ਫਰੂਟ ਦੇ ਇਕਦਮ ਦੇ ਵਿੱਚ ਲੱਖਾਂ ਰੁਪਏ ਦਾ ਡਰਾਈ ਫਰੂਟ ਚੋਰੀ ਕੀਤਾ ਸੀ।
ਇਸ ਮਾਮਲੇ ਦੇ ਵਿੱਚ ਲਗਾਤਾਰ ਹੀ ਪੁਲਿਸ ਆਰੋਪੀਆਂ ਨੂੰ ਕਾਬੂ ਕਰਨ ਦੇ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਸੀ ਜਿਸ ਦੇ ਚਲਦੇ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਪੁਲਿਸ ਨੇ ਡਰਾਈ ਫਰੂਟ ਦੀ ਚੋਰੀ ਦੇ ਮਾਮਲੇ ਦੇ ਵਿੱਚ ਚਾਰ ਆਰੋਪੀਆਂ ਨੂੰ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨ ਪਹਿਲਾਂ ਥਾਣਾ ਚਾਟੀਵਿੰਡ ਅਧੀਨ ਆਉਂਦੇ ਇਬਣ ਕਲਾ ਇਲਾਕੇ ਦੇ ਵਿੱਚ ਡਰਾਈ ਫਰੂਟ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਸੀ।
ਆਰੋਪੀਆਂ ਵੱਲੋਂ ਸਾਰਾ ਡਰਾਈ ਫਰੂਟ ਚੋਰੀ ਕਰਕੇ ਇੱਕ ਗੁਦਾਮ ਦੇ ਵਿੱਚ ਰੱਖਿਆ ਸੀ
ਉਸ ਮਾਮਲੇ ਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਚਾਰ ਆਰੋਪੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਦੱਸਿਆ ਗਿਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਥਾਣਾ ਸਿੰਘ, ਜਸਵਿੰਦਰ ਕੁਮਾਰ, ਪਰਵੀਨ ਸਿੰਘ ਤੇ ਰਵਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਦੱਸਿਆ ਕਿ ਆਰੋਪੀਆਂ ਵੱਲੋਂ ਸਾਰਾ ਡਰਾਈ ਫਰੂਟ ਚੋਰੀ ਕਰਕੇ ਇੱਕ ਗੁਦਾਮ ਦੇ ਵਿੱਚ ਰੱਖਿਆ ਸੀ ਫਿਲਹਾਲ ਪੁਲਿਸ ਨੇ ਕਾਰਵਾਈ ਕਰਦੇ ਹੋਏ ਚਾਰ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਮਹਿਲਾਵਾਂ ਲਈ ਲਗਾਇਆ ਪਹਿਲਾ ਰੋਜ਼ਗਾਰ ਕੈਂਪ || Punjab News
ਪੁਲਿਸ ਨੇ ਦੱਸਿਆ ਕਿ ਇਹ ਸਾਰੇ ਮਾਮਲੇ ਦੇ ਵਿੱਚ 13 ਆਰੋਪੀ ਨਾਮਜਦ ਹੋਏ ਹਨ ਅਤੇ ਬਾਕੀ ਆਰੋਪੀਆਂ ਨੂੰ ਵੀ ਜਲਦ ਕਾਬੂ ਕਰ ਲਿੱਤਾ ਜਾਵੇਗਾ। ਪੁਲਿਸ ਨੇ ਦੱਸਿਆ ਕਿ ਇਸ ਦੇ ਵਿੱਚ ਇਹਨਾਂ ਆਰੋਪੀਆਂ ਵੱਲੋਂ ਜੋ ਡਰਾਈ ਫਰੂਟ ਦਾ ਸਮਾਨ ਚੋਰੀ ਕੀਤਾ ਸੀ ਉਹ ਵੀ ਸਾਰਾ ਬਰਾਮਦ ਕਰ ਲਿੱਤਾ ਗਿਆ ਹੈ। ਅਤੇ ਉਸ ਦੀ ਵੀ ਜਾਂਚ ਪੂਰੀ ਤਰੀਕੇ ਨਾਲ ਚੱਲ ਰਹੀ ਹੈ। ਪੁਲਿਸ ਨੇ ਦੱਸਿਆ ਕਿ ਜਦੋਂ ਇਹ ਆਰੋਪੀ ਡਰਾਈਵਰ ਦਾ ਸਮਾਨ ਚੋਰੀ ਕਰਕੇ ਜਿਸ ਟਰੱਕ ਵਿੱਚ ਰੱਖ ਕੇ ਲਿਜਾ ਰਹੇ ਸਨ ਰਸਤੇ ਵਿੱਚ ਉਸ ਟਰੱਕ ਦਾ ਟਾਇਰ ਪਾਟਨ ਕਰਕੇ ਸਾਰਾ ਸਮਾਨ ਖਿਲਰ ਗਿਆ ਸੀ। ਜਿਸ ਕਰਕੇ ਉਸ ਸਮਾਨ ਨੂੰ ਇਕੱਠਾ ਕਰਕੇ ਗਿਣਤੀ ਕਰਨ ਦੇ ਵਿੱਚ ਥੋੜਾ ਸਮਾਂ ਲੱਗ ਰਿਹਾ ਹੈ। ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਬਾਕੀ ਆਰੋਪੀਆਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਹਰਿਆਣਾ ਵਿਧਾਨ ਸਭਾ ਚੋਣਾਂ: AAP ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ || Today News
ਹਰਿਆਣਾ ਵਿਧਾਨ ਸਭਾ ਚੋਣਾਂ: AAP ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ‘ਤੇ ਕੀਤੀ ਵੱਡੀ ਕਾਰਵਾਈ, 25 ਖਿਲਾਫ FIR ਦਰਜ
ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ‘ਤੇ ਕੀਤੀ ਵੱਡੀ ਕਾਰਵਾਈ, 25 ਖਿਲਾਫ FIR ਦਰਜ
ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਢੰਗ ਨਾਲ ਕਾਰੋਬਾਰ ਚਲਾਉਣ ਵਾਲੇ ਟਰੈਵਲ ਏਜੰਟਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇੱਕ ਦਿਨ ਵਿੱਚ ਕਰੀਬ 25 ਕੰਪਨੀਆਂ ਖ਼ਿਲਾਫ਼ 20 ਕੇਸ ਦਰਜ ਕੀਤੇ ਗਏ ਹਨ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਲੋਕ ਬਿਨਾਂ ਕਿਸੇ ਲਾਇਸੈਂਸ ਤੋਂ ਆਪਣਾ ਕਾਰੋਬਾਰ ਚਲਾ ਰਹੇ ਸਨ।
ਇਸ਼ਤਿਹਾਰ ਦੇ ਕੇ ਨੌਜਵਾਨਾਂ ਨੂੰ ਆਪਣੇ ਜਾਲ ਵਿੱਚ ਫਸਾ ਲੈਂਦੇ ਸਨ
ਮੁਲਜ਼ਮਾਂ ਦੇ ਹੌਂਸਲੇ ਇੰਨੇ ਬੁਲੰਦ ਸਨ ਕਿ ਉਹ ਸੋਸ਼ਲ ਮੀਡੀਆ ’ਤੇ ਇਸ਼ਤਿਹਾਰ ਦੇ ਕੇ ਨੌਜਵਾਨਾਂ ਨੂੰ ਆਪਣੇ ਜਾਲ ਵਿੱਚ ਫਸਾ ਲੈਂਦੇ ਸਨ। ਏਡੀਜੀਪੀ ਐਨਆਰਆਈ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਮੁਹਾਲੀ, ਲਧਿਆਣਾ, ਸੰਗਰੂਰ, ਅੰਮਿ੍ਤਸਰ, ਜਲੰਧਰ, ਹੁਸ਼ਿਆਰਪੁਰ ਅਤੇ ਪਟਿਆਲਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
ਕਾਂਗਰਸੀ ਉਮੀਦਵਾਰ ਪਹਿਲਵਾਨ ਵਿਨੇਸ਼ ਫੋਗਾਟ ਨੇ ਭਰਿਆ ਨਾਮਜ਼ਦ ਪੱਤਰ || Today News
ਪ੍ਰਵਾਸੀ ਸੁਰੱਖਿਆ ਵਿਭਾਗ ਨੇ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਨੂੰ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਵਿਦੇਸ਼ਾਂ ਵਿਚ ਨੌਕਰੀਆਂ ਲਈ ਇਸ਼ਤਿਹਾਰ ਦੇਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਬੁੱਧਵਾਰ ਨੂੰ ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਟਰੈਵਲ ਏਜੰਸੀਆਂ ਬਿਨਾਂ ਲਾਇਸੈਂਸ ਅਤੇ ਇਜਾਜ਼ਤ ਦੇ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਵਿਦੇਸ਼ਾਂ ‘ਚ ਨੌਕਰੀਆਂ ਦਾ ਇਸ਼ਤਿਹਾਰ ਦੇ ਰਹੀਆਂ ਸਨ। ਸੂਬੇ ਦੇ ਵੱਖ-ਵੱਖ ਐਨਆਰਆਈ ਥਾਣਿਆਂ ਵਿੱਚ ਪ੍ਰਵਾਸੀ ਐਕਟ ਦੀ ਧਾਰਾ 24/25 ਤਹਿਤ ਕੁੱਲ 20 ਐਫਆਈਆਰ ਦਰਜ ਕੀਤੀਆਂ ਗਈਆਂ ਹਨ।
ਕਾਂਗਰਸੀ ਉਮੀਦਵਾਰ ਪਹਿਲਵਾਨ ਵਿਨੇਸ਼ ਫੋਗਾਟ ਨੇ ਭਰਿਆ ਨਾਮਜ਼ਦ ਪੱਤਰ || Today News
ਕਾਂਗਰਸੀ ਉਮੀਦਵਾਰ ਪਹਿਲਵਾਨ ਵਿਨੇਸ਼ ਫੋਗਾਟ ਨੇ ਭਰਿਆ ਨਾਮਜ਼ਦ ਪੱਤਰ
ਹਰਿਆਣਾ ‘ਚ ਬੁੱਧਵਾਰ ਯਾਨੀ ਅੱਜ ਕਈ ਪ੍ਰਮੁੱਖ ਸਿਆਸੀ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ। ਇਨ੍ਹਾਂ ਵਿੱਚੋਂ ਸਾਬਕਾ ਸੀਐਮ ਭੂਪੇਂਦਰ ਹੁੱਡਾ ਨੇ ਰੋਹਤਕ ਦੀ ਗੜ੍ਹੀ ਸਾਂਪਲਾ ਕਿਲੋਈ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਹਰਿਆਣਾ ‘ਚ ਭੂਪੇਂਦਰ ਹੁੱਡਾ ਨੇ ਕਿਹਾ ਕਿ ਸੂਬੇ ‘ਚ ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਵਿਚਾਲੇ ਹੈ। ਆਮ ਆਦਮੀ ਪਾਰਟੀ (ਆਪ) ਨਾਲੋਂ ਗਠਜੋੜ ਤੋੜਨ ‘ਤੇ ਉਨ੍ਹਾਂ ਕਿਹਾ ਕਿ ਅਸੀਂ ਕੋਸ਼ਿਸ਼ ਕਰ ਰਹੇ ਸੀ ਪਰ ‘ਆਪ’ ਨੇ ਉਮੀਦਵਾਰ ਐਲਾਨ ਦਿੱਤੇ। ਸ਼ਾਇਦ ਉਹ ਗਠਜੋੜ ਵਿੱਚ ਨਹੀਂ ਲੜਨਾ ਚਾਹੁੰਦੇ ਸਨ।
ਮਹਿਲਾਵਾਂ ਲਈ ਲਗਾਇਆ ਪਹਿਲਾ ਰੋਜ਼ਗਾਰ ਕੈਂਪ || Punjab News
ਕੇਂਦਰੀ ਰਾਜ ਮੰਤਰੀ ਰਾਓ ਇੰਦਰਜੀਤ ਦੀ ਧੀ ਆਰਤੀ ਰਾਓ ਅਟੇਲੀ ਤੋਂ ਨਾਮਜ਼ਦਗੀ ਦਾਖ਼ਲ ਕਰੇਗੀ। ਇਹ ਉਨ੍ਹਾਂ ਦੀ ਪਹਿਲੀ ਚੋਣ ਹੈ।
ਇਸ ਦੇ ਨਾਲ ਹੀ ਪਹਿਲਵਾਨ ਵਿਨੇਸ਼ ਫੋਗਾਟ ਨੇ ਜੀਂਦ ਦੀ ਜੁਲਾਨਾ ਸੀਟ ਤੋਂ ਕਾਂਗਰਸ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਹੈ। ਵਿਨੇਸ਼ ਦੀ ਵੀ ਇਹ ਪਹਿਲੀ ਚੋਣ ਹੈ।ਨਾਮਜ਼ਦਗੀ ਦਾਖ਼ਲ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਤੇ ਹੋਰ ਕਈ ਨੇਤਾ ਮੌਜੂਦ ਸਨ।
ਸੂਬੇ ‘ਚ 4 ਅਕਤੂਬਰ ਨੂੰ ਪੈਣਗੀਆਂ ਵੋਟਾਂ
ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ‘ਤੇ ਹੁਣ ਤੱਕ 277 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਕੱਲ੍ਹ 12 ਸਤੰਬਰ, ਨਾਮਜ਼ਦਗੀ ਦੀ ਆਖ਼ਰੀ ਤਰੀਕ ਹੈ। ਸੂਬੇ ‘ਚ 4 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ ਨੂੰ ਨਤੀਜੇ ਐਲਾਨੇ ਜਾਣਗੇ।
ਮਹਿਲਾਵਾਂ ਲਈ ਲਗਾਇਆ ਪਹਿਲਾ ਰੋਜ਼ਗਾਰ ਕੈਂਪ || Punjab News
ਮਹਿਲਾਵਾਂ ਲਈ ਲਗਾਇਆ ਪਹਿਲਾ ਰੋਜ਼ਗਾਰ ਕੈਂਪ
ਸ੍ਰੀ ਮੁਕਤਸਰ ਸਾਹਿਬ ਵੱਲੋਂ ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ । ਇਸ ਕੈਂਪ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰੀ ਦੀ ਇਹ ਨਿਵੇਕਲੀ ਪਹਿਲਕਦਮੀ ਹੈ ਜਿਸ ਤਹਿਤ ਮਹਿਲਾਵਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 1134 ਪ੍ਰਾਰਥਨਾਂ ਵੱਲੋਂ ਭਾਗ ਲਿਆ ਗਿਆ ਅਤੇ ਵੱਖ-ਵੱਖ ਕੰਪਨੀਆਂ ਵੱਲੋਂ ਮੌਕੇ ’ਤੇ ਚੋਣ ਕਰਕੇ 578 ਪ੍ਰਾਰਥਨਾਂ ਨਿਯੁਕਤੀ ਪੱਤਰ ਦਿੱਤੇ ਗਏ ਅਤੇ 24 ਪ੍ਰਾਰਥਨਾਂ ਵੱਲੋਂ ਸਵੈ-ਰੋਜ਼ਗਾਰ ਲਈ ਅਪਲਾਈ ਕੀਤਾ ਗਿਆ।
ਮਹਿਲਾਵਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਜਾਰੀ ਰਹਿਣਗੇ ਅਜਿਹੇ ਕੈਂਪ
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕੰਮ ਬਹੁਤ ਸ਼ਲਾਘਾਯੋਗ ਹੈ, ਜਿਸ ਤਹਿਤ ਔਰਤਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਮੌਕੇ ਮਿਲਣਗੇ ਅਤੇ ਸਮਾਜ ਵਿੱਚ ਅੱਗੇ ਵਧਣ ਦੀ ਸੇਧ ਮਿਲੇਗੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਜਿਹੇ ਕੈਂਪ ਲਗਾਤਾਰ ਜਾਰੀ ਰਹਿਣਗੇ।
ਇਹ ਵੀ ਪੜ੍ਹੋ: ਲੁਧਿਆਣਾ ‘ਚ ਮਨੀ ਟਰਾਂਸਫਰ ਦੀ ਦੁਕਾਨ ਲੁੱਟਣ ਦੀ ਹੋਈ ਕੋਸ਼ਿਸ਼, ਵੀਡਿਓ ਵਾਇਰਲ || Punjab News
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਇਸ ਕੈਂਪ ਦੌਰਾਨ ਜਿਹੜੀਆਂ ਪ੍ਰਾਰਥਨਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਕਿਸੇ ਕਾਰਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲੇ ਤਾਂ ਉਹ ਪ੍ਰਾਰਥਨਾਂ ਮਾਯੂਸ ਨਾ ਹੋਣ ਭਵਿੱਖ ਵਿੱਚ ਅਜਿਹੇ ਕੈਂਪ ਜਲਦੀ ਲਗਾ ਕੇ ਉਨ੍ਹਾਂ ਦੀ ਚੋਣ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਚੁਣੀਆਂ ਗਈਆਂ ਪ੍ਰਾਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਵਿੱਖ ਵਿੱਚ ਵੀ ਮਹਿਲਾਵਾਂ ਦੇ ਸ਼ਸਤੀਕਰਨ ਲਈ ਅਜਿਹੇ ਉਪਰਾਲੇ ਕੀਤੇ ਜਾਣਗੇ।
ਇਨ੍ਹਾਂ ਮੁਲਾਜ਼ਮਾਂ ਖਿਲਾਫ ਹੋਣ ਜਾ ਰਹੀ ਹੈ ਵੱਡੀ ਕਾਰਵਾਈ! || Punjab News
ਇਨ੍ਹਾਂ ਮੁਲਾਜ਼ਮਾਂ ਖਿਲਾਫ ਹੋਣ ਜਾ ਰਹੀ ਹੈ ਵੱਡੀ ਕਾਰਵਾਈ
ਪੰਜਾਬ ਸਰਕਾਰ ਨੇ ਸੂਬੇ ਦੀ ਅਫਸਰਸ਼ਾਹੀ ਅੰਦਰੋਂ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗ੍ਰਹਿ ਵਿਭਾਗ ਨੂੰ ਪੱਤਰ ਲਿਖ ਕੇ ਪੰਜਾਬ ਪੁਲਿਸ ਅਤੇ ਹੋਰ ਵਿਭਾਗਾਂ ਵਿੱਚ ਅਜਿਹੇ ਅਧਿਕਾਰੀਆਂ ਦੀਆਂ ਪਛਾਣ ਕਰਨ ਲਈ ਕਿਹਾ ਸੀ।
ਇਹ ਵੀ ਪੜ੍ਹੋ ਲੁਧਿਆਣਾ ‘ਚ ਮਨੀ ਟਰਾਂਸਫਰ ਦੀ ਦੁਕਾਨ ਲੁੱਟਣ ਦੀ ਹੋਈ ਕੋਸ਼ਿਸ਼, ਵੀਡਿਓ ਵਾਇਰਲ || Punjab News
ਇਸ ਦੇ ਮੱਦੇਨਜ਼ਰ ਗ੍ਰਹਿ ਵਿਭਾਗ ਨੇ ਉਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਖ਼ਿਲਾਫ਼ ਪੁਲਿਸ ਜਾਂ ਵਿਜੀਲੈਂਸ ਬਿਊਰੋ ਨੇ ਕੇਸ ਦਰਜ ਕੀਤੇ ਹਨ। ਵਿਭਾਗ ਨੇ ਪ੍ਰਕਿਰਿਆ ਪੂਰੀ ਕਰਨ ਲਈ 10 ਦਿਨਾਂ ਦਾ ਸਮਾਂ ਮੰਗਿਆ ਹੈ ਅਤੇ ਅਗਲੇ ਹਫ਼ਤੇ ਇਹ ਸੂਚੀ ਸਪੀਕਰ ਨੂੰ ਭੇਜੀ ਜਾਣੀ ਹੈ।
ਅਮਰੀਕਾ: ਪੰਜਾਬੀ ਵਿਆਕਤੀ ਦਾ ਗੋਲੀਆ ਮਾਰ ਕੇ ਕਤਲ, ਜਾਣੋ ਪੂਰਾ ਮਾਮਲਾ || International News
ਅਮਰੀਕਾ: ਪੰਜਾਬੀ ਵਿਆਕਤੀ ਦਾ ਗੋਲੀਆ ਮਾਰ ਕੇ ਕਤਲ, ਜਾਣੋ ਪੂਰਾ ਮਾਮਲਾ
ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਖੇ ਇੱਕ ਅਮਰੀਕਾ ਮੂਲ ਦੇ ਇਕ ਕਾਲੇ ਵਿਆਕਤੀ ਨੇ ਲੀਕਰ ਸਟੋਰ ਦੇ ਮਾਲਕ ਨੂੰ ਗੋਲੀਆਂ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ ਹੈ । ਮ੍ਰਿਤਕ ਦੀ ਪਛਾਣ ਨਵੀਨ ਸਿੰਘ (50) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਕੂਕਾ ਤਲਵੰਡੀ ਹਾਲ ਵਾਸੀ ਨਡਾਲਾ (ਕਪੂਰਥਲਾ) ਤੇ ਸਾਬਕਾ ਪ੍ਰਧਾਨ ਲੋਕਲ ਗੁ: ਪ੍ਰਬੰਧਕ ਕਮੇਟੀ ਨਡਾਲਾ ਜਥੇਦਾਰ ਸੂਰਤ ਸਿੰਘ ਦੇ ਜਵਾਈ ਵਜੋ ਹੋਈ ਹੈ।
ਇਹ ਵੀ ਪੜ੍ਹੋ- ਸੁਲਤਾਨਪੁਰ ਲੋਧੀ ਵਿਖੇ ਬਣ ਰਹੇ ਮੂਲ ਮੰਤਰ ਅਸਥਾਨ ‘ਚ ਵਾਪਰਿਆ ਮੰਦਭਾਗਾ ਹਾਦਸਾ
ਇਸ ਸਬੰਧੀ ਜਾਣਕਾਰੀ ਦਿੰਦਿਆ ਸੂਰਤ ਸਿੰਘ ਦੇ ਛੋਟੇ ਭਰਾ ਅਵਤਾਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਨਵੀਨ ਸਿੰਘ ਆਪਣੇ ਪਰਿਵਾਰ ਨਾਲ ਪਿਛਲੇ 35 ਸਾਲ ਤੋ ਅਮਰੀਕਾ ਦੇ ਸ਼ਿਕਾਗੋ ਵਿੱਚ ਰਹਿ ਰਿਹਾ ਹੈ ਤੇ ਉਸਦੇ ਉਥੇ ਆਪਣੇ ਸਟੋਰ ਹਨ ਬੀਤੀ ਰਾਤ ਅਮਰੀਕਾ ਦੇ 10:30 ਕੁ ਵਜੇ ਉਹ ਘਰ ਜਾਣ ਲਈ ਸਟੋਰ ਬੰਦ ਕਰਨ ਦੀ ਤਿਆਰੀ ਕਰ ਰਿਹਾ ਸੀ ਕਿ ਅਮਰੀਕਾ ਮੂਲ ਦਾ ਇੱਕ ਕਾਲਾ ਵਿਆਕਤੀ ਸਮਾਨ ਲੈਣ ਆਇਆ ਤੇ ਕਿਸੇ ਗੱਲ ਨੂੰ ਲੈ ਕੇ ਦੋਹਾ ਦਰਮਿਆਨ ਬਹਿਸ ਬਾਜ਼ੀ ਹੋਈ ਤੇ ਕਾਲੇ ਵਿਆਕਤੀ ਨੇ ਪੰਜਾਬੀ ਵਿਆਕਤੀ ਦੇ ਗੋਲੀਆਂ ਮਾਰ ਦਿੱਤੀਆ ਜਿੱਥੇ ਕਿ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਪੁਲਿਸ ਨੇ ਉਕਤ ਦੋਸ਼ੀ ਕਾਲੇ ਵਿਆਕਤੀ ਨੂੰ ਗਿਰਫਤਾਰ ਕਰ ਲਿਆ ਤੇ ਸਟੋਰ ਨੂੰ ਸੀਲੵ ਕਰ ਦਿੱਤਾ ਹੈ।
ਸੁਲਤਾਨਪੁਰ ਲੋਧੀ ਵਿਖੇ ਬਣ ਰਹੇ ਮੂਲ ਮੰਤਰ ਅਸਥਾਨ ‘ਚ ਵਾਪਰਿਆ ਮੰਦਭਾਗਾ ਹਾਦਸਾ ||Punjab News
ਸੁਲਤਾਨਪੁਰ ਲੋਧੀ ਵਿਖੇ ਬਣ ਰਹੇ ਮੂਲ ਮੰਤਰ ਅਸਥਾਨ ‘ਚ ਵਾਪਰਿਆ ਮੰਦਭਾਗਾ ਹਾਦਸਾ
ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ਼੍ਰੀ ਸੰਤ ਘਾਟ ਸਾਹਿਬ ਨੇੜੇ ਵੇਈਂ ਨਦੀ ਦੇ ਕੰਢੇ ਤੇ ਉਸਾਰੇ ਜਾ ਰਹੇ “ਮੂਲ ਮੰਤਰ ਅਸਥਾਨ” ਦੀ ਇਮਾਰਤ ਉਸ ਵੇਲੇ ਭਗਦੜ ਮਚ ਗਈ, ਜਦੋਂ ਉਕਤ ਇਮਾਰਤ ਨੂੰ ਰੰਗ ਕਰ ਰਹੇ ਇੱਕ ਪੇਂਟਰ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਦਰਦਨਾਕ ਮੌਤ ਹੋ ਗਈ ਹੈ। ਇਸ ਤੋਂ ਬਾਅਦ ਉੱਥੇ ਕੰਮ ਕਰ ਰਹੇ ਮਜ਼ਦੂਰਾਂ ਅਤੇ ਲੋਕਾਂ ਦੀ ਭਾਰੀ ਭੀੜ ਜਮ੍ਹਾਂ ਹੋ ਗਈ।
ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਕਿ ਮ੍ਰਿਤਕ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾਂਦਾ, ਜਿੱਥੇ ਡਾਕਟਰਾਂ ਨੇ ਪੇਂਟਰ ਨੂੰ ਮ੍ਰਿਤਕ ਐਲਾਨ ਦਿੱਤਾ । ਮ੍ਰਿਤਕ ਮਜ਼ਦੂਰ ਦੀ ਸ਼ਨਾਖਤ ਸੁਖਵਿੰਦਰ ਸਿੰਘ (45) ਪੁੱਤਰ ਅਜੀਤ ਸਿੰਘ ਹਾਲ ਵਾਸੀ ਮਹੁੱਲਾ ਕਾਜ਼ੀ ਬਾਗ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ।
ਇਸ ਮੌਕੇ ਸਾਬਕਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੰਨਣ ਸਿੰਘ ਨੇ ਦੱਸਿਆ ਕਿ ਮੂਲ ਮੰਤਰ ਅਸਥਾਨ ਦੀ ਕਾਰ ਸੇਵਾ ਚੱਲ ਰਹੀ ਹੈ। ਜਿਸ ਦੇ ਸੰਦਰਭ ਵਿੱਚ ਇਮਾਰਤ ਨੂੰ ਰੰਗ ਰੋਗਨ ਕਰਨ ਦਾ ਕੰਮ ਚੱਲ ਰਿਹਾ ਹੈ। ਇਹ ਵਿਅਕਤੀ ਉੱਪਰ ਚੌਥੀ ਮੰਜ਼ਿਲ ਤੇ ਰੰਗ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦਾ ਪੈਰ ਤਿਲਕਣ ਨਾਲ ਹੇਠਾਂ ਡਿੱਗ ਪਿਆ ਅਤੇ ਇਸ ਨੂੰ ਆਸਪਾਸ ਦੇ ਮਜ਼ਦੂਰਾਂ ਅਤੇ ਵਿਅਕਤੀਆਂ ਵਲੋਂ ਉਸ ਨੂੰ ਜਖਮੀ ਹਾਲਤ ਵਿੱਚ ਸਥਾਨਕ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸ਼੍ਰੋਮਣੀ ਕਮੇਟੀ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਤੇ ਨੌਕਰੀ ਦੇਣ ਬਾਬਤ ਵਿਚਾਰ ਕੀਤਾ
ਜ਼ਿਕਰਯੋਗ ਹੈ ਕਿ ਮ੍ਰਿਤਕ ਸੁਖਵਿੰਦਰ ਸਿੰਘ ਬੇਹਦ ਮਿਹਨਤ ਕਸ਼ ਵਿਅਕਤੀ ਸੀ ਅਤੇ ਪੇਂਟਰ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜਰ ਬਸਰ ਚਲਾਉਂਦਾ ਸੀ। ਉਹ ਆਪਣੇ ਪਿੱਛੇ ਇਕ ਚਾਰ ਸਾਲ ਦਾ ਬੇਟਾ ਅਤੇ ਪਤਨੀ ਛੱਡ ਗਿਆ। ਪਰਿਵਾਰ ਦਾ ਹੋਰ ਕੋਈ ਸਹਾਰਾ ਨਹੀਂ ਹੈ।
ਮਾਮਲਾ ਐਸਜੀਪੀਸੀ ਪ੍ਰਧਾਨ ਦੇ ਧਿਆਨ ਵਿੱਚ ਆ ਚੁੱਕਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਤੇ ਨੌਕਰੀ ਦੇਣ ਬਾਬਤ ਵਿਚਾਰ ਕੀਤਾ ਜਾ ਰਿਹਾ ਹੈ।















