Home Blog Page 133

ਉਤਰਾਖੰਡ ਵਿਚ ਭੂਚਾਲ ਦੇ ਝਟਕਿਆਂ ਨਾਲ ਜਮੀਨ ਹਿੱਲੀ

0
Earthquake

ਉਤਰਾਖੰਡ, 11 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਉਤਰਾਖੰਡ (Uttarakhand) ਦੇ ਰੁਦਰਪ੍ਰਯਾਗ ਵਿਖੇ ਅੱਜ ਸਵੇਰੇ ਜਬਰਦਸਤ ਭੂਚਾਲ (Earthquake) ਦੇ ਝਟਕਿਆਂ ਕਾਰਨ ਜਮੀਨ ਹਿੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿੰਨੀ ਤੀਬਰਤਾ ਸੀ ਭੂਚਾਲ ਦੀ

ਮਿਲੀ ਜਾਣਕਾਰੀ ਅਨੁਸਾਰ ਜੋ ਅੱਜ ਸਵੇਰ ਵੇਲੇ ਉਤਰਾਖੰਡ ਦੇ ਰੁਦਰਪ੍ਰਯਾਗ (Rudraprayag) ਵਿਖੇ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਤੇ ਜਿਸ ਕਾਰਨ 15 ਸਕਿੰਟਾਂ ਤੱਕ ਜਮੀਨ ਵੀ ਹਿੱਲਣ ਦਾ ਪਤਾ ਚੱਲਿਆ ਹੈ ਵਾਲੇ ਭੂਚਾਲ ਦੀ ਰਫ਼ਤਾਰ (Earthquake speed) 5. 02 ਦੱਸੀ ਜਾ ਰਹੀ ਹੈ । ਇਸ ਦੌਰਾਨ ਪੌੜੀ ਗੜ੍ਹਵਾਲ ਵਿੱਚ ਡੇਢ ਘੰਟੇ ਦੇ ਅੰਦਰ 3. 3 ਅਤੇ 3.6 ਤੀਬਰਤਾ ਦੇ ਦੋ ਝਟਕੇ ਮਹਿਸੂਸ ਕੀਤੇ ਗਏ । ਅਚਾਨਕ ਆਏ ਭੂਚਾਲਾਂ ਕਾਰਨ ਲੋਕ ਘਬਰਾ ਕੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ, ਹਾਲਾਂਕਿ ਕੋਈ ਨੁਕਸਾਨ ਨਹੀਂ ਹੋਇਆ ।

ਕੀ ਦੱਸਿਆ ਐਨ. ਸੀ. ਐਸ. ਨੇ

ਭਾਰਤ ਦੀ ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (National Center for Seismology) (ਐਨ. ਸੀ. ਐਸ.) ਅਨੁਸਾਰ ਅੱਜ ਸਵੇਰੇ 5: 13 : 17 ਵਜੇ ਭੂਚਾਲ ਦਰਜ ਕੀਤਾ ਗਿਆ । ਰਿਐਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.02 ਮਾਪੀ ਗਈ । ਭੂਚਾਲ ਦਾ ਕੇਂਦਰ ਰੁਦਰਪ੍ਰਯਾਗ ਤੋਂ ਲਗਭਗ 10 ਕਿਲੋਮੀਟਰ ਪੂਰਬ ਵਿੱਚ ਸੀ ਅਤੇ ਇਸਦੀ ਡੂੰਘਾਈ ਜ਼ਮੀਨ ਤੋਂ ਲਗਭਗ 15 ਕਿਲੋਮੀਟਰ ਹੇਠਾਂ ਦਰਜ ਕੀਤੀ ਗਈ ।

ਲੋਕਾਂ ਅਨੁਸਾਰ ਭੂਚਾਲ ਦੇ ਝਟਕਿਆਂ ਕਾਰਨ ਫੈਲ ਗਈ ਸੀ ਦਹਿਸ਼ਤ

ਸਥਾਨਕ ਲੋਕਾਂ ਦੇ ਅਨੁਸਾਰ ਘਰਾਂ ਅਤੇ ਇਮਾਰਤਾਂ ਵਿੱਚ ਝਟਕੇ ਸਪੱਸ਼ਟ ਤੌਰ ‘ਤੇ ਮਹਿਸੂਸ ਕੀਤੇ ਗਏ, ਜਿਸ ਕਾਰਨ ਦਹਿਸ਼ਤ ਫੈਲ ਗਈ । ਅੱਜ ਸਵੇਰੇ ਲਗਾਤਾਰ ਦੋ ਭੂਚਾਲਾਂ ਨੇ ਪੌੜੀ ਗੜ੍ਹਵਾਲ ਦੇ ਵਸਨੀਕਾਂ ਨੂੰ ਡਰਾ ਦਿੱਤਾ । ਸਵੇਰੇ ਜਦੋਂ ਧਰਤੀ ਹਿੱਲੀ ਉਦੋਂ ਜਿਆਦਾਤਰ ਲੋਕ ਸੁੱਤੇ ਪਏ ਸਨ, ਜਿਸ ਕਾਰਨ ਘਬਰਾਏ ਹੋਏ ਵਸਨੀਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ । ਹਾਲਾਂਕਿ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ ।

ਬਟਾਲਾ ਪੁਲਸ ਨੇ ਕੀਤੇ ਹਥਿਆਰਾਂ ਤੇ ਨਸ਼ੇ ਦੇ ਨੈਟਵਰਕ ਦਾ ਪਰਦਾਫਾਸ਼

0
Batala police

ਬਟਾਲਾ, 11 ਅਪ੍ਰੈਲ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (District Gurdaspur) ਦੇ ਸ਼ਹਿਰ ਬਟਾਲਾ ਵਿਖੇ ਪੰਜਾਬ ਪੁਲਸ ਵਲੋਂ ਇਕ ਅੰਤਰਰਾਸ਼ਟਰੀ ਨਸ਼ੇ ਤੇ ਹਥਿਆਰਾਂ ਦੇ ਨੈਟਵਰਕ (International drug and arms networks) ਦਾ ਪਰਦਾਫਾਸ਼ ਕੀਤੇ ਜਾਣ ਦਾ ਸਮਾਚਾਰ ਹੈ ।

ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਮਿਲੀ ਜਾਣਕਾਰੀ ਮੁਤਾਬਕ ਜੋ ਅੱਜ ਜਿਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਵਿਖੇ ਪੰਜਾਬ ਪੁਲਸ (Punjab Police) ਵਲੋਂ ਇਕ ਨਸ਼ੇੇ ਅਤੇ ਹਥਿਆਰਾਂ ਦੇ ਅੰਤਰਰਾਸ਼ਟਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 6. 5 ਕਿਲੋਗ੍ਰਾਮ ਹੈਰੋਇਨ (Heroin), ਇੱਕ . 30 ਕੈਲੀਬਰ ਪਿਸਤੌਲ (Pistol) ਅਤੇ 6 ਜਿ਼ੰਦਾ ਕਾਰਤੂਸ, 1 ਲੱਖ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਹੈ । ਬਟਾਲਾ ਦੇ ਥਾਣਾ ਸਿਵਲ ਲਾਈਨਜ਼ ਵਿਖੇ ਇਸ ਮਾਮਲੇ ਵਿੱਚ ਐਫ. ਆਈ. ਆਰ. ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਬਠਿੰਡਾ ਅਦਾਲਤ ਨੇ ਦਿੱਤਾ ਪੰਜ ਦਿਨਾਂ ਪੁਲਸ ਰਿਮਾਂਡ

0
Mehron

ਬਠਿੰਡਾ, 11 ਅਪ੍ਰੈਲ 2026 : ਪੰਜਾਬ ਦੇ ਜਿਲਾ ਬਠਿੰਡਾ ਦੀ ਮਾਨਯੋਗ ਅਦਾਲਤ ਵਲੋਂ ਅੰਮ੍ਰਿਤਪਾਲ ਸਿੰਘ ਮਹਿਰੋਂ (Amritpal Singh Mehron) ਦਾ ਪੰਜ ਦਿਨ ਦਾ ਪੁਲਸ ਰਿਮਾਂਡ (Police remand) ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਅੰਮ੍ਰਿਤਪਾਲ ਸਿੰਘ ਮਹਿਰੋਂ

ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਯੂ. ਏ. ਈ. ਤੋਂ ਦਿੱਲੀ ਤੇ ਫਿਰ ਬਠਿੰਡਾ ਲਿਆਂਦੇ ਗਏ ਜਿਸ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਬਠਿੰਡਾ ਅਦਾਲਤ (Bathinda Court) ਵਲੋਂ ਪੰਜ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ ਉਹ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ‘ਚ ਮੁੱਖ ਸਾਜਿਸ਼ਕਰਤਾ ਸੀ ।

ਘਟਨਾਕ੍ਰਮ ਤੋਂ ਬਾਅਦ ਭੱਜ ਗਿਆ ਸੀ ਯੂ. ਏ. ਈ.

ਜਿਕਰਯੋਗ ਹੈ ਕਿ ਕਮਲ ਕੌਰ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ । ਬਠਿੰਡਾ ਪੁਲਸ ਦੀ ਇਕ ਐਡਵਾਂਸ ਟੀਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦਿੱਲੀ ਤੋਂ ਬਠਿੰਡਾ ਲੈ ਕੇ ਆਈ । ਅੰਮ੍ਰਿਤਪਾਲ ਮਹਿਰੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਫ਼ਰਾਰ ਹੋ ਗਿਆ ਸੀ । ਪੰਜਾਬ ਦੀ ਕਾਊਂਟਰ ਇੰਟੈਲਜੈਂਸ ਵਿੰਗ ਦੇ ਸੈੱਲ ਰਾਹੀਂ ਉਸ ਦੀ ਗ੍ਰਿਫਤਾਰੀ ਹੋਈ ।

ਕੀ ਜਾਣਕਾਰੀ ਦਿੱਤੀ ਡੀ. ਜੀ. ਪੀ. ਪੰਜਾਬ ਨੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਦੱਸਿਆ ਕਿ ਮੁਲਜ਼ਮ ਨੂੰ 10 ਅਪ੍ਰੈਲ ਦੀ ਸਵੇਰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਪੰਜਾਬ ਪੁਲਸ ਨੇ ਹਿਰਾਸਤ ਵਿਚ ਲਿਆ ਸੀ । ਉਹ ਲੰਬੇ ਸਮੇਂ ਤੋਂ ਫਰਾਰ ਸੀ ਅਤੇ ਮੱਧ ਪੂਰਬ ਵਿਚ ਲੁਕਿਆ ਹੋਇਆ ਸੀ । ਪੁਲਸ ਜਾਂਚ ਮੁਤਾਬਕ 11 ਜੂਨ 2025 ਨੂੰ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ (Kamal Kaur Bhabhi alias Kanchan Kumari) ਨੂੰ ਅਗਵਾ ਕਰ ਲਿਆ ਸੀ ਅਤੇ ਫਿਰ ਉਸ ਦੀ ਕਾਰ ‘ਚ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ ।

ਝੁੱਗੀਆਂ-ਝੌਂਪੜੀਆਂ ਵਿੱਚ ਅੱਗ ਲੱਗਣ ਕਾਰਨ ਹੋਈ 3 ਵਿਅਕਤੀਆਂ ਦੀ ਮੌਤ

0
Mumbai

ਮੁੰਬਈ, 11 ਅਪ੍ਰੈਲ 2026 : ਭਾਰਤ ਦੇਸ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਸ਼ਹਿਰ ਮੁੰਬਈ ਦੇ ਮੀਰਾ ਭਯੰਦਰ ਖੇਤਰ ਵਿਖੇ ਝੁੱਗੀਆਂ-ਝੌਂਪੜੀਆਂ (Slums) ਵਿਖੇ ਅੱਗ ਲੱਗਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ।

ਕੀ ਕਾਰਨ ਰਿਹਾ ਅੱਗ ਲੱਗਣ ਦਾ

ਮਿਲੀ ਜਾਣਕਾਰੀ ਮੁਤਾਬਕ ਮੁੰਬਈ (Mumbai) ਦੇ ਮੀਰਾ ਭਯੰਦਰ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਜੋ ਬੀਤੀ ਦੇਰ ਸ਼ੁੱਕਰਵਾਰ ਨੂੰ ਝੁੱਗੀਆਂ-ਝੌਂਪੜੀਆਂ ਵਿੱਚ ਭਿਆਨਕ ਅੱਗ (Fierce fire) ਲੱਗਣ ਦਾ ਵਾਪਰਿਆ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ । ਇਹ ਅੱਗ ਮੀਰਾ ਭਯੰਦਰ ਦੇ ਇੰਦਰਲੋਕ ਫੇਜ਼ 4 ਵਿੱਚ ਲੱਗੀ । ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ । ਇਸ ਭਿਆਨਕ ਘਟਨਾ ਵਿੱਚ ਦੋ ਬੱਚਿਆਂ ਅਤੇ ਇੱਕ 40 ਸਾਲਾ ਵਿਅਕਤੀ ਸਮੇਤ ਤਿੰਨ ਲੋਕਾਂ ਦੀ ਸੜ ਕੇ ਮੌਤ (Death) ਹੋ ਗਈ ।

ਭਿਆਨਕ ਅੱਗ ਕਾਰਨ ਗੈਸ ਸਿਲੰਡਰ ਵੀ ਫੱਟ ਗਏ

ਅੱਗ ਇੰਨੀ ਭਿਆਨਕ ਸੀ ਕਿ ਇਸ ਕਾਰਨ ਕਈ ਗੈਸ ਸਿਲੰਡਰ ਫਟ ਗਏ, ਹਾਲਾਂਕਿ ਫਾਇਰ ਵਿਭਾਗ (Fire Department) ਨੇ ਸਮੇਂ ਸਿਰ ਕਈਆਂ ਨੂੰ ਕੱਢਣ ਵਿੱਚ ਕਾਮਯਾਬੀ ਹਾਸਲ ਕਰ ਲਈ । ਫਾਇਰ ਵਿਭਾਗ ਅਤੇ ਪੁਲਸ ਮੌਕੇ `ਤੇ ਪਹੁੰਚੇ ਅਤੇ ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ `ਤੇ ਕਾਬੂ ਪਾਇਆ ਅਤੇ ਤਲਾਸ਼ੀ ਮੁਹਿੰਮ ਸਵੇਰੇ 1 ਵਜੇ ਤੱਕ ਜਾਰੀ ਰਹੀ ।

ਤਪਾ `ਚ ਹੋਈ 8 ਸਾਲਾ ਬੱਚੇ ਨਾਲ ਬਦਫੈਲੀ

0
Molested

ਤਪਾ ਮੰਡੀ, 11 ਅਪ੍ਰੈਲ 2026 : ਪੰਜਾਬ ਸੂਬੇ ਦੇ ਜਿਲਾ ਬਰਨਾਲਾ (Barnala District) ਅਧੀਨ ਆਉਂਦੀ ਤਪਾ ਮੰਡੀ ਵਿਖੇ ਇਕ ਨੌਜਵਾਨ ਵਲੋਂ ਇਕ ਨਾਬਾਲਗ (Minor) ਮਾਸੂਮ ਬੱਚੇ ਨਾਲ ਬਦਫੈਲੀ (Mischief) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ।

ਕੀ ਜਾਣਕਾਰੀ ਦਿੱਤੀ ਪੀੜ੍ਹਤ ਬੱਚੇ ਦੀ ਮਾਂ ਨੇ

ਸਥਾਨਕ ਤਪਾ ਮੰਡੀ (Tapa Mandi) ‘ਚ ਇਕ ਨੌਜਵਾਨ ਵੱਲੋਂ 8 ਸਾਲਾ ਬੱਚੇ ਨਾਲ ਬਦਫੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਪੀੜਤ ਬੱਚੇ ਦੀ ਮਾਂ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ‘ਚ ਦੱਸਿਆ ਕਿ 29 ਮਾਰਚ 2026 ਨੂੰ ਉਹ ਕਿਸੇ ਕੰਮ ਸਬੰਧੀ ਬਠਿੰਡਾ ਗਈ ਹੋਈ ਸੀ । ਇਸ ਦੌਰਾਨ ਉਸ ਦਾ ਬੱਚਾ ਘਰ ਦੇ ਨੇੜੇ ਸਾਈਕਲ ‘ਤੇ ਖੇਡ ਰਿਹਾ ਸੀ । ਇਸ ਸਮੇਂ ਗੁਆਂਢ ‘ਚ ਰਹਿੰਦੇ ਇਕ ਨੌਜਵਾਨ ਨੇ ਉਸ ਨੂੰ ਆਪਣੇ ਘਰ ਬੁਲਾ ਲਿਆ । ਉੱਥੇ ਉਸ ਨੇ ਪਹਿਲਾਂ ਲੈਪਟੋਪ ‘ਤੇ ਕਾਰਟੂਨ ਦਿਖਾਏ ਅਤੇ ਫਿਰ ਅਸ਼ਲੀਲ ਵੀਡੀਓ ਵੀ ਦਿਖਾਉਣ ਲੱਗ ਪਿਆ ।

ਮਾਂ ਦੇ ਸਮਝਾਉਣ ਦੇ ਬੱਚੇ ਨੇ ਕੀਤੀ ਸਾਰੀ ਘਟਨਾ ਬਿਆਨ

ਬਿਆਨ ਮੁਤਾਬਕ ਦੋਸ਼ੀ ਨੇ ਬੱਚੇ ਨੂੰ ਵਰਗਲਾਉਂਦੇ ਹੋਏ ਕਿਹਾ ਕਿ ਅਸੀਂ ਵੀ ਇਸ ਤਰ੍ਹਾਂ ਦੇ ਕੰਮ ਕਰਦੇ ਹਾਂ ਅਤੇ ਉਸ ਨੂੰ ਵੀ ਅਜਿਹਾ ਕਰਨ ਲਈ ਮਜਬੂਰ ਕੀਤਾ । ਜਦ ਬੱਚੇ ਨੇ ਵਿਰੋਧ ਕੀਤਾ ਤਾਂ ਉਸ ਨਾਲ ਜ਼ਬਰਦਸਤੀ ਬਦਫੈਲੀ ਕੀਤੀ ਗਈ । ਘਟਨਾ ਬਾਰੇ ਬੱਚੇ ਨੇ ਪਹਿਲਾਂ ਤਾਂ ਡਰ ਕਾਰਨ ਕਿਸੇ ਨੂੰ ਕੁਝ ਨਹੀਂ ਦੱਸਿਆ ਪਰ 5 ਅਪ੍ਰੈਲ 2026 ਨੂੰ ਜਦ ਮਾਂ ਨੇ ਉਸ ਨੂੰ ਸਮਝਾਇਆ ਅਤੇ ਭਰੋਸਾ ਦਿੱਤਾ ਤਾਂ ਉਸ ਨੇ ਸਾਰੀ ਘਟਨਾ ਬਿਆਨ ਕੀਤੀ । ਇਸ ਤੋਂ ਬਾਅਦ ਮਾਂ ਵੱਲੋਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ ।

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਅਰੋੜਾ

0
Meeting

ਪਟਿਆਲਾ, 11 ਅਪ੍ਰੈਲ 2026 : ਪਟਿਆਲਾ ਵਿਖੇ ਐਮ. ਐਸ. ਐਮ. ਈ. (M. S. M. E.) ਜਿਲਾ ਪੱਧਰੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ (Cabinet Minister) ਸੰਜੀਵ ਅਰੋੜਾ ਵਲੋਂ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ ਗਈ ਹੈ ।

ਵੱਖ-ਵੱਖ ਜਿਲਿਆਂ ਤੋਂ ਆਏ ਉਦਯੋਗਪਤੀਆਂ ਦੀਆਂ ਸੁਣੀਆਂ ਸਮੱਸਿਆਵਾਂ

ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ (Sanjeev Arora) ਨੇ ਪਟਿਆਲਾ ਵਿੱਚ ਹੋਈ ਐਮ. ਐਸ. ਐਮ. ਈ. ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ । ਇਸ ਦੌਰਾਨ ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ । ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ ।

ਸ਼ਹਿਰਾਂ ਵਿਚ ਦਿੱਤਾ ਜਾਵੇ ਸਫਾਈ ਅਤੇ ਸੀਵਰੇਜ ਪ੍ਰਣਾਲੀ ਦੇ ਸੁਧਾਰ ਤੇ ਧਿਆਨ

ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸ਼ਹਿਰਾਂ ਵਿੱਚ ਸਫਾਈ ਅਤੇ ਸੀਵਰੇਜ ਪ੍ਰਣਾਲੀ ਦੇ ਸੁਧਾਰ ‘ਤੇ ਖਾਸ ਧਿਆਨ ਦਿੱਤਾ ਜਾਵੇ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ । ਇਸ ਸੰਦਰਭ ਵਿੱਚ ਉਨ੍ਹਾਂ ਐਲਾਨ ਕੀਤਾ ਕਿ ਮਈ ਮਹੀਨੇ ਦੇ ਅਖੀਰ ਤੱਕ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ 1300 ਕਰੋੜ ਦੀ ਲਾਗਤ ਨਾਲ 2120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਪੇਂਡੂ ਖੇਤਰਾਂ ਲਈ ਵੱਖਰੀ ਯੋਜਨਾ ਤਿਆਰ ਕੀਤੀ ਗਈ ਹੈ ।

ਪੰਜਾਬ ਸਰਕਾਰ ਕਰ ਰਹੀ ਹੈ ਨਵੀਂ ਇੰਡਸਟ੍ਰੀਅਲ ਪਾਰਕ ਨੀਤੀ ਲਾਗੂ

ਸੰਜੀਵ ਅਰੋੜਾ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ (Punjab Government) ਇੱਕ ਮਹੀਨੇ ਦੇ ਅੰਦਰ ਨਵੀਂ ਇੰਡਸਟ੍ਰੀਅਲ ਪਾਰਕ ਨੀਤੀ ਲਾਗੂ ਕਰਨ ਜਾ ਰਹੀ ਹੈ, ਜਿਸ ਤਹਿਤ ਘੱਟੋ-ਘੱਟ 25 ਏਕੜ ਵਿੱਚ ਫੈਲੇ ਵੱਡੇ ਉਦਯੋਗਿਕ ਪਾਰਕ ਸੂਬੇ ਵਿੱਚ ਵਿਕਸਿਤ ਕੀਤੇ ਜਾਣਗੇ । ਉਦਯੋਗਪਤੀ ਅਤੇ ਰੀਅਲ ਐਸਟੇਟ ਡਿਵੈਲਪਰ ਸਾਂਝੇ ਤੌਰ ‘ਤੇ ਇਨ੍ਹਾਂ ਪਾਰਕਾਂ ਦੇ ਵਿਕਾਸ ਵਿੱਚ ਭਾਗ ਲੈਣਗੇ, ਜਦਕਿ ਨਿਵੇਸ਼ਕ ਇਨ੍ਹਾਂ ਪ੍ਰਾਜੈਕਟਾਂ ਵਿੱਚ ਨਿਵੇਸ਼ ਲਈ ਰਜਿਸਟਰ ਕਰਕੇ ਲੋੜੀਂਦੀਆਂ ਮਨਜ਼ੂਰੀਆਂ ਪ੍ਰਾਪਤ ਕਰ ਸਕਣਗੇ ।

ਉਦਯੋਗਿਕ ਵਿਕਾਸ (Industrial development) ਨੂੰ ਹੋਰ ਤੇਜ਼ ਕਰਨ ਲਈ ਮੰਤਰੀ ਨੇ ਕਿਹਾ ਕਿ ਸਰਕਾਰ ਨਵੀਂ ਇੰਡਸਟ੍ਰੀਅਲ ਪਾਰਕ ਨੀਤੀ ਤਿਆਰ ਕਰ ਰਹੀ ਹੈ, ਜੋ ਪ੍ਰਾਈਵੇਟ ਸੈਕਟਰ ਨੂੰ ਉਦਯੋਗਿਕ ਪਾਰਕ ਵਿਕਸਿਤ ਕਰਨ ਲਈ ਉਤਸ਼ਾਹਿਤ ਕਰੇਗੀ । ਇਨ੍ਹਾਂ ਪਾਰਕਾਂ ਵਿੱਚ ਵੱਡੇ ਅਤੇ ਛੋਟੇ ਦੋਹਾਂ ਕਿਸਮ ਦੇ ਪਲਾਟ ਉਪਲਬਧ ਹੋਣਗੇ। ਮੀਟਿੰਗ ਦੌਰਾਨ ਉਦਯੋਗ ਵਿਭਾਗ ਦੇ ਅਧਿਕਾਰੀਆਂ ਨੇ ਸਰਕਾਰ ਦੀਆਂ ਨਵੀਆਂ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਉਦਯੋਗਪਤੀਆਂ ਨੇ ਵੀ ਸੰਤੁਸ਼ਟੀ ਜਤਾਈ ।

ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ

ਸੰਜੀਵ ਅਰੋੜਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਚਾਹੇ ਫਸਲਾਂ ਨੂੰ ਨੁਕਸਾਨ ਹੋਵੇ ਜਾਂ ਕੁਦਰਤੀ ਆਫ਼ਤਾਂ ਕਾਰਨ ਕਿਸਾਨਾਂ ਨੂੰ ਹਾਨੀ ਪਹੁੰਚੇ, ਸਰਕਾਰ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ । ਉਨ੍ਹਾਂ ਨਕਲੀ ਬੀਜ ਵੇਚਣ ਵਾਲਿਆਂ ਖਿ਼ਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ । ਬਿਜਲੀ ਖੇਤਰ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪਹਿਲਾਂ ਸੋਲਰ ਪ੍ਰੋਜੈਕਟਾਂ ਲਈ 100 ਫੀਸਦੀ ਅਲਾਟਮੈਂਟ ਹੁੰਦੀ ਸੀ, ਪਰ ਹੁਣ ਬਿਜਲੀ ਬੋਰਡ ਖੁਦ ਟੈਂਡਰ ਜਾਰੀ ਕਰ ਰਿਹਾ ਹੈ ਅਤੇ ਇਸ ਨੂੰ ਵੱਡੀ ਸਫਲਤਾ ਮਿਲ ਰਹੀ ਹੈ ।

ਐਮ. ਐਸ. ਐਮ. ਈ. ਉਦਯੋਗਿਕ ਵਿਕਾਸ ਦੀ ਰੀੜ ਦੀ ਹੱਡੀ ਹੈ

ਮੰਤਰੀ ਨੇ ਅੱਗੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ 2026 ਤਹਿਤ ਫਿਲਮ ਸਟੂਡੀਓ, ਹਸਪਤਾਲ ਅਤੇ ਹੋਟਲ ਵਰਗੇ ਕਈ ਨਵੇਂ ਖੇਤਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਖ਼ਾਸ ਤੌਰ ‘ਤੇ ਐਮ. ਐਸ. ਐਮ. ਈ. ਸੈਕਟਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਗਿਆ ਹੈ ਕਿਉਂਕਿ ਇਹ ਉਦਯੋਗਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹੈ ।

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਹੁਣ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸੂਬਿਆਂ ਵਿੱਚੋਂ ਇੱਕ ਬਣਦਾ ਜਾ ਰਿਹਾ ਹੈ ਅਤੇ ਹੋਰ ਰਾਜ ਵੀ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕਰ ਰਹੇ ਹਨ । ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕ-ਕੇਂਦਰਿਤ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਅਤੇ ਉਦਯੋਗ, ਬੁਨਿਆਦੀ ਢਾਂਚੇ ਅਤੇ ਜਨਤਕ ਸਹੂਲਤਾਂ ਵਿੱਚ ਸੁਧਾਰ ਰਾਹੀਂ ਪੰਜਾਬ ਨੂੰ ਤਰੱਕੀ ਦੇ ਨਵੇਂ ਮੀਲ ਪੱਥਰਾਂ ਵੱਲ ਲਿਆਂਦਾ ਜਾਵੇਗਾ ।

ਹੋਰ ਕੌਣ ਕੌਣ ਸੀ ਇਸ ਮੌਕੇ ਮੌਜੂਦ

ਇਸ ਮੌਕੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ, ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ, ਸੂਬਾ ਸਕੱਤਰ ਜਗਦੀਪ ਜੱਗਾ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਏ. ਡੀ. ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਡਾਇਰੈਕਟਰ ਇੰਡਸਟਰੀਜ਼ ਜਸਪ੍ਰੀਤ ਸਿੰਘ, ਪੰਜਾਬ ਸਟੇਟ ਇਨਫੋਰਮੇਸ਼ਨ ਕਮਿਸ਼ਨਰ ਵੀਰੇਂਦਰ ਜੀਤ ਸਿੰਘ, ਜੀ. ਐਮ. ਡੀ. ਆਈ. ਸੀ. ਪਟਿਆਲਾ ਅਰਸ਼ਦੀਪ ਅਤੇ ਵੱਖ-ਵੱਖ ਉਦਯੋਗਾਂ ਦੇ ਨੁਮਾਇੰਦੇ ਮੌਜੂਦ ਸਨ ।

ਕਿਸ਼ਤੀ ਹਾਦਸੇ ਵਿਚ ਹੁਣ ਤੱਕ 10 ਪੰਜਾਬੀਆਂ ਦੀ ਹੋਈ ਮੌਤ

0
Mathura

ਉਤਰ ਪ੍ਰਦੇਸ਼, 11 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਮਥੁਰਾ-ਵਰਿੰਦਾਵਨ ਵਿਖੇ ਵਾਪਰੇ ਕਿਸ਼ਤੀ ਘਟਨਾਕ੍ਰਮ ਵਿਚ 10 ਪੰਜਾਬੀਆਂ ਦੀ ਮੌਤ ਹੋ ਗਈ ਹੈ ।

ਕਦੋਂ ਵਾਪਰਿਆ ਹਾਦਸਾ

ਉਕਤ ਕਿਸ਼ਤੀ ਹਾਦਸਾ (Boat accident) ਜੋ ਕਿ ਲੰਘੇ ਦਿਨੀਂ ਮਥੁਰਾ-ਵਰਿੰਦਾਵਨ (Mathura-Vrindavan) ਵਿਖੇ ਵਾਪਰਿਆ ਦੇ ਵਿਚ ਹਾਲੇ ਵੀ ਮਰਨ ਵਾਲਿਆਂ ਤੋਂ ਇਲਾਵਾ ਕਈਆਂ ਦੀ ਭਾਲ ਕੀਤੀ ਜਾ ਰਹੀ ਹੈ । ਜਿਸਦੇ ਚਲਦਿਆਂ ਹਾਲੇ ਵੀ ਇਕ ਔਰਤ ਸਮੇਤ ਪੰਜ ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ । ਉਕਤ ਹਾਦਸਾ ਵਾਪਰਨ ਦੇ ਚਲਦਿਆਂ ਪ੍ਰ਼ਸ਼ਾਸਨ ਵਲੋਂ ਪਿਛਲੇ 20 ਘੰਟਿਆਂ ਤੋਂ ਵੀ ਵਧ ਸਮੇਂ ਤੋਂ ਬਚਾਅ ਕਾਰਜ ਜਾਰੀ ਰੱਖੇ ਹੋਏ ਹਨ, ਜਿਸ ਵਿਚ ਐਨ. ਡੀ. ਆਰ. ਐਫ. (N. D. R. F.) ਦੀਆਂ ਟੀਮਾਂ ਵੀ ਸ਼ਾਮਲ ਹਨ । ਦੱਸਣਯੋਗ ਹੈ ਕਿ ਫੌਜ ਵਲੋਂ ਦੇਰ ਰਾਤ ਨੂੰ ਹੀ ਪਲਟਣ ਵਾਲੀ ਕਿਸ਼ਤ ਨੂੰ ਬਰਾਮਦ ਕਰ ਲਿਆ ਗਿਆ ਸੀ ।

ਕਿੰਨੇ ਸ਼ਰਧਾਲੂਆਂ ਨੂੰ ਲਿਜਾ ਰਹੀ ਸੀ ਕਿਸ਼ਤੀ

ਜਾਣਕਾਰੀ ਮੁਤਾਬਕ ਲੰਘੇ ਦਿਨ ਸ਼ੁੱਕਰਵਾਰ ਵਾਲੇ ਦਿਨ ਜਿਸ ਕਿਸ਼ਤੀ ਵਿਚ ਬੈਠ ਕੇ ਸ਼ਰਧਾਲੂ ਸ੍ਰੀ ਬਾਂਕੇ ਬਿਹਾਰੀ ਮੰਦਰ ਵੱਲ ਨੂੰ ਜਾ ਰਹੇ ਸਨ ਲਈ ਕਿਸ਼ਤੀ ਵਿਚ 37 ਸ਼ਰਧਾਲੂ ਸਵਾਰ ਸਨ ਜਦੋਂ ਕਿ ਸ਼ੁਰੂਆਤੀ ਜਾਂਚ ਅਨੁਸਾਰ 40 ਸ਼ਰਧਾਲੂਆਂ ਨੂੰ ਲਿਜਾਏ ਜਾਣ ਦੀ ਕਿਸ਼ਤੀ ਵਿਚ ਸਮਰੱਥਾ ਸੀ । ਹਾਦਸੇ ਵਾਲੀ ਥਾਂ ‘ਤੇ ਪਾਣੀ 25 ਫੁੱਟ ਡੂੰਘਾ ਹੈ ਤੇ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਿਸ਼ਤੀ ਵਿੱਚ ਸਵਾਰ ਸ਼ਰਧਾਲੂਆਂ ਨੂੰ ਕਿਸ਼ਤੀ ਚਾਲਕ ਵਲੋਂ ਲਾਈਫ ਜੈਕੇਟ ਨਹੀਂ ਦਿੱਤੀ ਗਈ ਸੀ । ਪੋਂਟੂਨ ਪੁਲ ਦੀ ਮੁਰੰਮਤ ਕਰ ਰਹੇ ਲੋਕਾਂ ਅਤੇ ਹੋਰ ਕਿਸ਼ਤੀ ਚਾਲਕਾਂ ਨੇ ਕੁਝ ਲੋਕਾਂ ਨੂੰ ਬਚਾਇਆ। ਬਾਅਦ ਵਿੱਚ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ।

ਨਰਿੰਦਰ ਮੋਦੀ ਨੇ ਕੀਤਾ ਵਿੱਤੀ ਮਦਦ ਦੇਣ ਦਾ ਐਲਾਨ

ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦੁਖਦਾਈ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ । ਉਨ੍ਹਾਂ ਨੇ ਪੀੜਤਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਜਦੋਂ ਕਿ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ ।

ਅਫਗਾਨਿਸਤਾਨ ਵਿਚ ਦੋ ਹਫ਼ਤਿਆਂ ਤੋ ਆਈ ਕੁਦਰਤੀ ਆਫਤ ਨੇ ਮਚਾਈ ਤਬਾਹੀ

0
Afghanistan

ਅਫਗਾਨਿਸਤਾਨ, 11 ਅਪ੍ਰੈਲ 2026 : ਭਾਰਤ ਦੇਸ ਦੇ ਗੁਆਂਢੀ ਮੁਲਕ ਅਫਗਾਨਿਸਤਾਨ (Afghanistan) ਵਿਖੇ ਪਿਛਲੇ ਦੋ ਹਫ਼ਤਿਆਂ ਤੋਂ ਪੈ ਰਹੇ ਭਾਰੀ ਮੀਂਹ ਨੇ ਭਾਰੀ ਤਬਹੀ ਮਚਾਏ ਜਾਣ ਦਾ ਸਮਾਚਾਰ ਹੈ ।

ਕਦੋਂ ਤੋਂ ਸ਼ੁਰੂ ਹੋਈ ਹੈ ਇਹ ਕੁਦਰਤੀ ਆਫਤ

ਮਿਲੀ ਜਾਣਕਾਰੀ ਅਨੁਸਾਰ ਅਫ਼ਗ਼ਾਨਿਸਤਾਨ ’ਚ ਪਿਛਲੇ ਦੋ ਹਫ਼ਤਿਆਂ ਤੋਂ ਪੈ ਰਹੇ ਭਾਰੀ ਮੌਸਮੀ ਮੀਂਹ (Heavy seasonal rain) ਤੇ ਉਸ ਤੋਂ ਬਾਅਦ ਆਏ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ ਸੰਯੁਕਤ ਰਾਸ਼ਟਰ ਅਨੁਸਾਰ 26 ਮਾਰਚ ਤੋਂ 6 ਅਪ੍ਰੈਲ ਦਰਮਿਆਨ ਤੋਂ ਆਈ ਹੋਈ ਹੈ । ਇਸ ਕੁਦਰਤੀ ਆਫ਼ਤ (Natural disaster) ਨੇ ਦੇਸ਼ ਦੇ ਕਈ ਸੂਬਿਆਂ ਵਿਚ ਸੈਂਕੜੇ ਪਿੰਡਾਂ ਨੂੰ ਅਪਣੀ ਲਪੇਟ ਵਿਚ ਲੈ ਲਿਆ ਹੈ, ਜਿਸ ਨਾਲ 73,000 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ।

ਕੀ ਜਾਣਕਾਰੀ ਦਿੱਤੀ ਅਫਗਾਨਿਸਤਾਨੀ ਅਧਿਕਾਰੀਆਂ ਨੇ

ਅਧਿਕਾਰੀਆਂ ਵਲੋਂ ਦਿਤੀ ਗਈ ਜਾਣਕਾਰੀ ਅਨੁਸਾਰ ਪਿਛਲੇ 12 ਦਿਨਾਂ ’ਚ ਭਾਰੀ ਮੀਂਹ, ਹੜ੍ਹਾਂ, ਜ਼ਮੀਨ ਖਿਸਕਣ ਤੇ ਆਸਮਾਨੀ ਬਿਜਲੀ ਡਿੱਗਣ ਕਾਰਨ ਘੱਟੋ-ਘੱਟ 110 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 160 ਹੋਰ ਜ਼ਖਮੀ ਹੋਏ ਹਨ । ਸੱਤ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ । ਖੋਸਤ ਸੂਬੇ ’ਚ ਇਕ ਕੰਧ ਡਿੱਗਣ ਕਾਰਨ ਤਿੰਨ ਔਰਤਾਂ ਦੀ ਮੌਤ ਹੋ ਗਈ, ਜਦਕਿ ਨੰਗਰਹਾਰ ਸੂਬੇ ’ਚ ਛੱਤਾਂ ਡਿੱਗਣ ਕਾਰਨ 10 ਲੋਕਾਂ ਦੀ ਜਾਨ ਚਲੀ ਗਈ । ਹੜ੍ਹਾਂ (Floods) ਕਾਰਨ ਰਿਹਾਇਸ਼ੀ ਇਮਾਰਤਾਂ ਅਤੇ ਖੇਤੀਬਾੜੀ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ । ਲਗਭਗ 958 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ ਤੇ 4155 ਘਰਾਂ ਨੂੰ ਅੰਸ਼ਕ ਤੌਰ ’ਤੇ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਹਜ਼ਾਰਾਂ ਪਰਿਵਾਰ ਬੇਘਰ ਹੋ ਗਏ ਹਨ ।

ਕੁਦਰਤੀ ਆਫਤ ਕਾਰਨ ਭੋਜਨ ਸੁਰੱਖਿਆ ਲਈ ਪੈਦਾ ਹੋਈਆਂ ਗੰਭੀਰ ਚਿੰਤਾਵਾਂ

15,500 ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ਬਰਬਾਦ ਹੋ ਗਈ ਹੈ ਤੇ 500 ਤੋਂ ਵੱਧ ਪਸ਼ੂ ਮਾਰੇ ਗਏ ਹਨ, ਜਿਸ ਨਾਲ ਖੇਤਰ ’ਚ ਭੋਜਨ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਹੋ ਗਈਆਂ ਹਨ । 325 ਕਿਲੋਮੀਟਰ ਤੋਂ ਵੱਧ ਸੜਕਾਂ, ਵਪਾਰਕ ਅਦਾਰੇ, ਸਿੰਚਾਈ ਨਹਿਰਾਂ ਅਤੇ ਪੀਣ ਵਾਲੇ ਪਾਣੀ ਦੇ ਖੂਹ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ । ਸਥਾਨਕ ਅਧਿਕਾਰੀਆਂ ਅਤੇ ਮੌਸਮ ਵਿਭਾਗ (Meteorological Department) ਨੇ ਆਉਣ ਵਾਲੇ ਦਿਨਾਂ ਵਿਚ ਹੋਰ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ । ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧਣ ਅਤੇ ਤਬਾਹੀ ਦੇ ਹੋਰ ਫੈਲਣ ਦਾ ਡਰ ਬਣਿਆ ਹੋਇਆ ਹੈ । ਪ੍ਰਭਾਵਿਤ ਖੇਤਰਾਂ ਵਿਚ ਹਜ਼ਾਰਾਂ ਪਰਵਾਰਾਂ ਨੂੰ ਤੁਰਤ ਰਿਹਾਇਸ਼ ਅਤੇ ਸਹਾਇਤਾ ਦੀ ਲੋੜ ਹੈ ।

 

ਨਗਰ ਕੌਂਸਲ ਪਲਵਲ ਦਾ ਕਲਰਕ ਰਿਸ਼ਵਤ ਲੈਂਦਿਆਂ ਕੀਤਾ ਗਿਆ ਕਾਬੂ

0
vigilance

ਪਲਵਲ, 11 ਅਪ੍ਰੈਲ 2026 : ਹਰਿਆਣਾ (Haryana) ਦੇ ਸ਼ਹਿਰ ਪਲਵਲ ਵਿਖੇ ਨਗਰ ਕੌਂਸਲ ਦੇ ਇਕ ਕਲਰਕ ਨੂੰ ਏ. ਸੀ. ਬੀ. ਤੇ ਵਿਜੀਲੈਂਸ (A. C. B. and Vigilance) ਨੇ ਰਿਸ਼ਵਤ ਲੈਂਦਿਆਂ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਭ੍ਰਿਸ਼ਟਾਚਾਰ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ ਸੂਬਾ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੀ ਇੱਕ ਟੀਮ ਨੇ ਪਲਵਲ ਨਗਰ ਕੌਂਸਲ (Municipal Council) ਦੇ ਜਿਸ ਕਲਰਕ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ (Taking bribes) ਗ੍ਰਿਫ਼ਤਾਰ ਕੀਤਾ ਹੈ ਉਹ ਸੁਨੀਲ ਕੁਮਾਰ ਹੈ । ਉਕਤ ਵਿਰੁੱਧ ਫਰੀਦਾਬਾਦ ਦੇ ਐਸ. ਵੀ. ਐਂਡ ਏ. ਸੀ. ਬੀ. ਪੁਲਸ ਸਟੇਸ਼ਨ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਐਕਟ-1988 ਦੀ ਧਾਰਾ 7 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।

ਕੀ ਸਿਕਾਇਤ ਦਰਜ ਕਰਵਾਈ ਸੀ ਸਿ਼ਕਾਇਤਕਰਤਾ ਨੇ

ਜਾਣਕਾਰੀ ਅਨੁਸਾਰ ਸਿਕਾਇਤ ਧਰਮ ਸਿੰਘ ਨੇ ਏ. ਸੀ. ਬੀ. ਕੋਲ ਸਿਕਾਇਤ ਦਰਜ ਕਰਵਾਈ ਸੀ ਕਿ ਪਲਵਲ ਨਗਰ ਕੌਂਸਲ ਵਿੱਚ ਕੰਮ ਕਰਨ ਵਾਲਾ ਇੱਕ ਕਲਰਕ ਸੁਨੀਲ ਕੁਮਾਰ ਜੋ ਕਿ ਨਾਲ ਹੀ ਇੱਕ ਪਟਵਾਰੀ ਦੀ ਡਿਊਟੀ ਵੀ ਨਿਭਾ ਰਿਹਾ ਸੀ, ਸਿ਼ਕਾਇਤਕਰਤਾ ਦੀ ਜ਼ਮੀਨ ਨੂੰ ਨਗਰ ਕੌਂਸਲ ਦੀ ਹੱਦ ਦੇ ਅੰਦਰ ਨਾ ਦੱਸਣ ਦੇ ਬਦਲੇ ਰਿਸ਼ਵਤ ਮੰਗ ਰਿਹਾ ਸੀ । ਸਿ਼ਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ ਏ. ਸੀ. ਬੀ. ਪਲਵਲ ਯੂਨਿਟ ਦੀ ਟੀਮ ਨੇ ਬੜੀ ਸਾਵਧਾਨੀ ਨਾਲ ਇੱਕ ਜਾਲ ਵਿਛਾਇਆ । ਇਸ ਕਾਰਵਾਈ ਦੌਰਾਨ ਮੁਲਜ਼ਮ ਸੁਨੀਲ ਕੁਮਾਰ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ।

ਝਾਰਖੰਡ `ਚ ਨਾਬਾਲਗ ਲੜਕੀ ਦਾ ਗੈਂਗਰੇਪ ਤੋਂ ਬਾਅਦ ਕਤਲ

0
Rape

ਮੇਦਿਨੀਨਗਰ, 10 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਝਾਰਖੰਡ (Jharkhand) ਦੇ ਪਲਾਮੂ ਜਿਲੇ ਵਿਚ ਇਕ ਨਾਬਾਲਗ ਲੜਕੀ (Minor girl) ਦਾ ਗੈਂਗਰੇਪ ਤੋਂ ਬਾਅਦ ਕਤਲ (Murder) ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਹੈ ।

ਕਿਥੋਂ ਬਰਾਮਦ ਕੀਤੀ ਗਈ ਹੈ ਲੜਕੀ ਦੀ ਲਾਸ਼

ਝਾਰਖੰਡ ਦੇ ਪਲਾਮੂ ਜਿਲੇ (Palamu District) ‘ਚ 14 ਸਾਲਾ ਲੜਕੀ ਨਾਲ ਕਥਿਤ ਤੌਰ ‘ਤੇ ਗੈਂਗਰੇਪ ਕਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ । ਪੁਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੇਰਹਾਸੀ ਥਾਣਾ ਖੇਤਰ ਦੇ ਇਕ ਖੂਹ ‘ਚੋਂ ਲੜਕੀ ਦੀ ਲਾਸ਼ ਬਰਾਮਦ ਕੀਤੀ ਗਈ ।

ਕੀ ਆਖਿਆ ਪੁਲਸ ਨੇ

ਪੁਲਸ ਨੇ ਕਿਹਾ ਕਿ ਪੀੜਤਾ ਦੇ ਦਾਦੇ ਦੀ ਸਿ਼ਕਾਇਤ ਦੇ ਆਧਾਰ `ਤੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ, ਜਿਸ `ਚ 3 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਲੇਸਲੀਗੰਜ ਦੇ ਐੱਸ. ਡੀ. ਪੀ. ਓ. ਮਨੋਜ ਝਾਅ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਮੇਦਿਨੀਰਾਏ ਮੈਡੀਕਲ ਕਾਲਜ ਅਤੇ ਹਸਪਤਾਲ (ਐੱਮ. ਐੱਮ. ਸੀ. ਐੱਚ.) ਭੇਜ ਦਿੱਤਾ ਗਿਆ ਹੈ ।