Home Blog Page 1338

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 8-9-2024

0


ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 8-9-2024

ਧਨਾਸਰੀ ਮਹਲਾ ੫ ॥

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਐਤਵਾਰ, ੨੪ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੮੨)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ॥

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।

 

ਵਿਜੀਲੈਂਸ ਨੇ ਪਲਾਟ ਅਲਾਟਮੈਂਟ ਮੁਕੱਦਮੇ ‘ਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ || Latest News

0

ਵਿਜੀਲੈਂਸ ਨੇ ਪਲਾਟ ਅਲਾਟਮੈਂਟ ਮੁਕੱਦਮੇ ‘ਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਛੋਟੀਆਂ ਸਨਅੱਤਾਂ ਅਤੇ ਨਿਰਯਾਤ ਨਿਗਮ ਲਿਮਟਿਡ (ਪੀ.ਐਸ.ਆਈ.ਈ.ਸੀ.) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਧੋਖਾਧੜੀ ਕਰਨ ਸਬੰਧੀ ਮੁਕੱਦਮੇ ’ਚ ਲੋੜੀਂਦੇ ਤਿੰਨ ਹੋਰ ਦੋਸ਼ੀਆਂ ਦਰਸ਼ਨ ਕੁਮਾਰ ਉਰਫ ਦਰਸ਼ਨ ਗਰਗ ਅਤੇ ਅਮਰਜੀਤ ਸਿੰਘ, ਦੋਵੇਂ ਸੇਵਾਮੁਕਤ ਅਸਟੇਟ ਅਫਸਰ ਅਤੇ ਵਿਜੇ ਕੁਮਾਰ ਗੁਪਤਾ, ਸੀਨੀਅਰ ਸਹਾਇਕ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਮੁਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ.ਜੇ.ਐਮ.) ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ ਜਿਸ ਪਿੱਛੋਂ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।

China ‘ਚ ‘ਯਾਗੀ’ ਤੂਫਾਨ ਨੇ ਮਚਾਈ ਤਬਾਹੀ, ਦੋ ਮੌਤਾਂ, ਰੈੱਡ ਅਲਰਟ ਜਾਰੀ || Latest News

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਪਹਿਲਾਂ ਹੀ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 420, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)1 ਦੇ 13(2) ਤਹਿਤ ਐਫਆਈਆਰ ਨੰਬਰ 04 ਮਿਤੀ 8 ਮਾਰਚ 2024 ਨੂੰ ਵਿਜੀਲੈਂਸ ਦੇ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਪੰਜਾਬ, ਐਸਏਐਸ ਨਗਰ ਵਿਖੇ ਕੇਸ ਦਰਜ ਕੀਤਾ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਉਕਤ ਮੁਲਾਜ਼ਮਾਂ ਨੇ ਹੋਰਨਾਂ ਨਾਲ ਮਿਲ ਕੇ ਫਰਜ਼ੀ ਖ਼ਰੀਦਦਾਰ, ਜਾਅਲੀ ਪਤੇ ਅਤੇ ਫਰਜ਼ੀ ਫਰਮਾਂ ਦੀ ਵਰਤੋਂ ਕਰਕੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ।

ਭਾਰੀ ਮੀਂਹ ਕਾਰਨ ਡਿੱਗੀ 3 ਮੰਜ਼ਿਲਾ ਇਮਾਰਤ, 4 ਲੋਕਾਂ ਦੀ ਮੌਤ || Today News

0

ਭਾਰੀ ਮੀਂਹ ਕਾਰਨ ਡਿੱਗੀ 3 ਮੰਜ਼ਿਲਾ ਇਮਾਰਤ, 4 ਲੋਕਾਂ ਦੀ ਮੌਤ

ਲਖਨਊ ‘ਚ ਸ਼ਨੀਵਾਰ ਸ਼ਾਮ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ। ਭਾਰੀ ਮੀਂਹ ਦੌਰਾਨ ਟਰਾਂਸਪੋਰਟ ਨਗਰ ਵਿੱਚ ਹਰਮਿਲਾਪ ਦੀ 3 ਮੰਜ਼ਿਲਾ ਇਮਾਰਤ ਅਚਾਨਕ ਢਹਿ-ਢੇਰੀ ਹੋ ਗਈ। ਘਟਨਾ ਦੇ ਸਮੇਂ ਇਮਾਰਤ ਦੀ ਬੇਸਮੈਂਟ ‘ਚ ਕੰਮ ਚੱਲ ਰਿਹਾ ਸੀ। ਇਸ ਹਾਦਸੇ ‘ਚ ਹੁਣ ਤੱਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਲਬੇ ‘ਚੋਂ 27 ਲੋਕਾਂ ਨੂੰ ਬਚਾਇਆ ਗਿਆ ਹੈ ਅਤੇ ਲੋਕਬੰਧੂ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਗੰਭੀਰ ਜ਼ਖਮੀ ਜਸਪ੍ਰੀਤ ਸਾਹਨੀ ਅਤੇ ਦੇਸ਼ਰਾਜ ਨੂੰ ਅਪੋਲੋ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਕਰੀਬ 13 ਲੋਕਾਂ ਦੇ ਅਜੇ ਵੀ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ।

China ‘ਚ ‘ਯਾਗੀ’ ਤੂਫਾਨ ਨੇ ਮਚਾਈ ਤਬਾਹੀ, ਦੋ ਮੌਤਾਂ, ਰੈੱਡ ਅਲਰਟ ਜਾਰੀ || Latest News

ਹਾਦਸੇ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਉਸ ਨੇ ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਸੂਚਨਾ ਮਿਲਦੇ ਹੀ ਐਨਡੀਆਰਐਫ ਦੀ ਇੱਕ ਐਡਵਾਂਸ ਟੀਮ, ਐਸਡੀਆਰਐਫ ਦੀਆਂ ਦੋ ਟੀਮਾਂ, ਫਾਇਰ ਬ੍ਰਿਗੇਡ ਅਤੇ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ। ਸਾਰੀਆਂ ਟੀਮਾਂ ਬਚਾਅ ‘ਚ ਲੱਗੀਆਂ ਹੋਈਆਂ ਹਨ। ਕਮਿਸ਼ਨਰ ਰੋਸ਼ਨ ਜੈਕਬ ਵੀ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ।

ਰਾਹਤ ਕਾਰਜ ਤੇਜ਼ੀ ਨਾਲ ਕਰਨ ਦੇ ਨਿਰਦੇਸ਼

ਦੂਜੇ ਪਾਸੇ ਇਸ ਘਟਨਾ ਨਾਲ ਸਬੰਧਤ ਵੀਡੀਓ ਵੀ ਸਾਹਮਣੇ ਆਈਆਂ ਹਨ। ਕਈ ਮਜ਼ਦੂਰ ਜ਼ਮੀਨ ‘ਤੇ ਜ਼ਖਮੀ ਹੋਏ ਦਿਖਾਈ ਦੇ ਰਹੇ ਹਨ। ਸੀਐਮ ਯੋਗੀ ਨੇ ਰਾਹਤ ਕਾਰਜ ਤੇਜ਼ੀ ਨਾਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਲੋਕਬੰਧੂ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਅਜੇ ਸ਼ੰਕਰ ਤ੍ਰਿਪਾਠੀ ਨੇ ਦੱਸਿਆ ਕਿ ਹੁਣ ਤੱਕ 27 ਮਰੀਜ਼ ਜ਼ਖਮੀ ਹਾਲਤ ‘ਚ ਲਿਆਂਦੇ ਗਏ ਹਨ। 3 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਇਮਾਰਤ ਰਾਕੇਸ਼ ਸਿੰਘਲ ਦੀ ਹੈ। ਉਸ ਨੇ ਕਿਰਾਏ ‘ਤੇ ਦਿੱਤਾ ਸੀ। ਇਮਾਰਤ ਵਿੱਚ ਕਈ ਕੰਪਨੀਆਂ ਦੇ ਗੋਦਾਮ ਸਨ। ਸ਼ਨੀਵਾਰ ਨੂੰ ਬੇਸਮੈਂਟ ਵਿੱਚ ਕੰਮ ਚੱਲ ਰਿਹਾ ਸੀ। ਇਸ ਦੌਰਾਨ ਅਚਾਨਕ ਇਮਾਰਤ ਝੁਕ ਗਈ ਅਤੇ ਇਸ ਤੋਂ ਪਹਿਲਾਂ ਕਿ ਲੋਕ ਕੁਝ ਸਮਝ ਪਾਉਂਦੇ, ਪੂਰੀ ਇਮਾਰਤ ਢਹਿ ਢੇਰੀ ਹੋ ਗਈ।

China ‘ਚ ‘ਯਾਗੀ’ ਤੂਫਾਨ ਨੇ ਮਚਾਈ ਤਬਾਹੀ, ਦੋ ਮੌਤਾਂ, ਰੈੱਡ ਅਲਰਟ ਜਾਰੀ || Latest News

0

China ‘ਚ ‘ਯਾਗੀ’ ਤੂਫਾਨ ਨੇ ਮਚਾਈ ਤਬਾਹੀ, ਦੋ ਮੌਤਾਂ, ਰੈੱਡ ਅਲਰਟ ਜਾਰੀ

ਤੂਫ਼ਾਨ ‘ਯਾਗੀ’ ਨੇ ਚੀਨ ‘ਚ ਲੈਂਡਫਾਲ ਕਰ ਦਿੱਤਾ ਹੈ। ‘ਯਾਗੀ’ ਨੇ ਚੀਨ ‘ਚ ਤਬਾਹੀ ਮਚਾਈ। ਦੱਖਣੀ ਚੀਨ ਦੇ ਟਾਪੂ ਸੂਬੇ ਹੈਨਾਨ ‘ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ 92 ਲੋਕ ਜ਼ਖ਼ਮੀ ਹੋ ਗਏ ਹਨ। ਨਿਊਜ਼ ਏਜੰਸੀ ਮੁਤਾਬਕ ਤੂਫ਼ਾਨ ਯਾਗੀ ਇਸ ਸਾਲ ਦਾ 11ਵਾਂ ਤੂਫਾਨ ਹੈ, ਜਿਸ ਨੇ ਪਹਿਲਾਂ ਹੈਨਾਨ ਅਤੇ ਬਾਅਦ ‘ਚ ਗੁਆਂਗਡੋਂਗ ਸੂਬੇ ‘ਤੇ ਕਹਿਰ ਵਰ੍ਹਾਇਆ।

ਦੱਸ ਦੇਈਏ ਕਿ ਚੀਨ ‘ਚ ਸਥਿਤੀ ਨੂੰ ਦੇਖਦੇ ਹੋਏ ਰੈੱਡ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੱਖਣੀ ਖੇਤਰ ਵਿੱਚ ਹੜ੍ਹਾਂ ਦੀ ਚਿਤਾਵਨੀ ਵੀ ਦਿੱਤੀ ਕਿਉਂਕਿ ਯਾਗੀ ਨੇ ਪਹਿਲਾਂ ਹੈਨਾਨ ਅਤੇ ਫਿਰ ਦੱਖਣੀ ਗੁਆਂਗਡੋਂਗ ਸੂਬੇ ਵਿੱਚ ਲੈਂਡਫਾਲ ਕੀਤਾ ਅਤੇ ਚੀਨ ਦੇ ਗੁਆਂਗਸੀ ਜ਼ੁਆਂਗ ਆਟੋਨੋਮਸ ਖੇਤਰ ਅਤੇ ਉੱਤਰੀ ਵੀਅਤਨਾਮ ਵਿੱਚ ਹੜ੍ਹ ਆਉਣ ਦੀ ਸੰਭਾਵਨਾ ਹੈ।

ਕੰਗਨਾ ‘ਤੇ ਭੜਕੇ ਕਾਂਗਰਸੀ ਵਿਧਾਇਕ, ਕਿਹਾ- ਸਮਾਜ ਨੂੰ ਅਜਿਹੇ ਲੋਕਾਂ ਦਾ ਕਰਨਾ ਚਾਹੀਦਾ ਬਾਈਕਾਟ || Latest Update

ਸਥਾਨਕ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਸੁਪਰ ਤੂਫ਼ਾਨ ਯਾਗੀ ਨੇ ਦੱਖਣੀ ਚੀਨ ਦੇ ਟਾਪੂ ਸੂਬੇ ਹੈਨਾਨ ਨੂੰ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨਾਲ ਤਬਾਹ ਕਰ ਦਿੱਤਾ, ਜਿਸ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਅਤੇ 92 ਲੋਕ ਜ਼ਖ਼ਮੀ ਹੋ ਗਏ। ਤੂਫ਼ਾਨ ਯਾਗੀ, ਇਸ ਸਾਲ ਦੀ 11 ਵੀਂ ਸ਼ੁੱਕਰਵਾਰ ਨੂੰ ਚੀਨ ਵਿੱਚ ਦੋ ਵਾਰ ਲੈਂਡਫਾਲ ਕੀਤਾ, ਪਹਿਲਾਂ ਹੈਨਾਨ ਅਤੇ ਬਾਅਦ ਵਿੱਚ ਗੁਆਂਗਡੋਂਗ ਪ੍ਰਾਂਤ ਨੂੰ ਮਾਰਿਆ।

ਉੱਤਰੀ ਵੀਅਤਨਾਮ ਵਿੱਚ ਹੜ੍ਹ ਆਉਣ ਦੀ ਸੰਭਾਵਨਾ

ਚੀਨ ਨੇ ਸ਼ੁੱਕਰਵਾਰ ਨੂੰ ਇੱਕ ਰੈੱਡ ਅਲਰਟ ਜਾਰੀ ਕੀਤਾ, ਜਿਸ ਵਿੱਚ ਦੱਖਣੀ ਖੇਤਰ ਵਿੱਚ ਹੜ੍ਹਾਂ ਦੀ ਚਿਤਾਵਨੀ ਅਤੇ ਚੀਨ ਦੇ ਗੁਆਂਗਸੀ ਜ਼ੁਆਂਗ ਆਟੋਨੋਮਸ ਖੇਤਰ ਅਤੇ ਉੱਤਰੀ ਵੀਅਤਨਾਮ ਵਿੱਚ ਹੜ੍ਹ ਆਉਣ ਦੀ ਸੰਭਾਵਨਾ ਹੈ। ਹਾਂਗਕਾਂਗ ਸਥਿਤ ਸਾਊਥ ਚਾਈਨਾ ਮਾਰਨਿੰਗ ਪੋਸਟ ਨੇ ਰਿਪੋਰਟ ਦਿੱਤੀ ਹੈ ਕਿ ਪ੍ਰਭਾਵਿਤ ਖੇਤਰਾਂ ਤੋਂ 10 ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਗਿਆ ਹੈ, ਕੰਮ, ਕਲਾਸਾਂ ਅਤੇ ਕਾਰੋਬਾਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਸ਼ੁੱਕਰਵਾਰ ਨੂੰ 100 ਤੋਂ ਵੱਧ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

CM ਮਾਨ ਵੱਲੋਂ ‘ਮਿਸ਼ਨ ਰੋਜ਼ਗਾਰ’ ਤਹਿਤ 293 ਨੌਜਵਾਨਾਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

0

CM ਮਾਨ ਵੱਲੋਂ ‘ਮਿਸ਼ਨ ਰੋਜ਼ਗਾਰ’ ਤਹਿਤ 293 ਨੌਜਵਾਨਾਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ।

ਅੱਜ ਇੱਥੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਇੱਕ ਇਤਿਹਾਸਕ ਕਦਮ ਦੱਸਿਆ ਜੋ ਨੌਜਵਾਨਾਂ ਦੀ ਤਕਦੀਰ ਬਦਲ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਸਥਾਨ ‘ਤੇ ਪਹਿਲਾਂ ਵੀ ਕਈ ਅਜਿਹੇ ਸਮਾਗਮ ਹੋਏ ਹਨ, ਜਿਨ੍ਹਾਂ ‘ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ‘ਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਕੰਗਨਾ ‘ਤੇ ਭੜਕੇ ਕਾਂਗਰਸੀ ਵਿਧਾਇਕ, ਕਿਹਾ- ਸਮਾਜ ਨੂੰ ਅਜਿਹੇ ਲੋਕਾਂ ਦਾ ਕਰਨਾ ਚਾਹੀਦਾ ਬਾਈਕਾਟ || Latest Update

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ।  ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 44,000 ਤੋਂ ਵੱਧ ਨਿਯੁਕਤੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਫ਼ਖਰ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਤਸੱਲੀ ਵਾਲੀ ਦੀ ਗੱਲ ਹੈ ਕਿ ਸਾਰੇ ਨੌਜਵਾਨਾਂ ਦੀ ਚੋਣ ਪੂਰੀ ਤਰ੍ਹਾਂ ਉਨ੍ਹਾਂ ਦੀ ਯੋਗਤਾ ਅਤੇ ਲਿਆਕਤ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾ ਸਮਾਗਮ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਸਮਾਗਮ ਕਰਵਾਏ ਜਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਨੂੰ ਭਾਈਵਾਲ ਬਣਾ ਕੇ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ‘ਚੋਂ  ਨੌਜਵਾਨਾਂ ਦੇ ਪ੍ਰਵਾਸ ਨੂੰ ਪੁੱਠਾ ਗੇੜ ਪਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬਿਹਤਰ ਜੀਵਨ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਹੁਣ ਇੱਥੇ ਰੋਜ਼ਗਾਰ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਨੌਜਵਾਨ ਪਹਿਲਾਂ ਦੂਜੇ ਦੇਸ਼ਾਂ ਵਿਚ ਜਾ ਚੁੱਕੇ ਹਨ, ਉਹ ਵੀ ਹੁਣ ਵਾਪਸ ਆ ਰਹੇ ਹਨ ਅਤੇ ਨੌਕਰੀਆਂ ਲੈਣ ਲਈ ਮਿਹਨਤ ਕਰ ਰਹੇ ਹਨ।

ਪੰਜਾਬ ਦੀ ਧੀ ਨੇ ਕੀਤਾ ਨਾਮ ਰੌਸ਼ਨ, ਭਾਰਤੀ ਫੌਜ ‘ਚ ਬਣੀ ਕਮਿਸ਼ਨਡ ਅਫ਼ਸਰ || Punjab News

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ‘ਤੇ ਹੈ ਕਿ ਸੂਬੇ ਦੇ ਵਿੱਦਿਅਕ ਅਦਾਰਿਆਂ ਵਿੱਚ ਨੌਜਵਾਨਾਂ ਦੇ ਦਾਖਲਿਆਂ ‘ਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਇਹ ਰੁਝਾਨ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਨੌਜਵਾਨ ਨੌਕਰੀ ਤਲਾਸ਼ਣ ਵਾਲਿਆਂ ਦੀ ਥਾਂ ਨੌਕਰੀ ਦੇਣ ਵਾਲੇ ਬਣਨ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਤਲਾਸ਼ਣ ਵਾਲਿਆਂ ਦੀ ਥਾਂ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਜ਼ਰੀਏ ਹੀ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ।

ਗੈਂਗਸਟਰ ਗੋਲਡੀ ਬਰਾੜ ਗੈਂਗ ਦੇ 2 ਗੁਰਗੇ ਗ੍ਰਿਫਤਾਰ || Today News

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ 842 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ ਹੁਣ ਤੱਕ 2 ਕਰੋੜ ਤੋਂ ਵੱਧ ਲੋਕ ਮਿਆਰੀ ਇਲਾਜ ਲੈਣ ਦੇ ਨਾਲ-ਨਾਲ 95 ਫੀਸਦੀ ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਜਿਹੇ 30 ਹੋਰ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ, ਜੋ ਲੋਕਾਂ ਲਈ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਚਲਿਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਅਤੇ ਇਨ੍ਹਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਟਾਕਰੇ ਲਈ ਡਾਟਾਬੇਸ ਤਿਆਰ ਕਰਨ ਵਿੱਚ ਵੀ ਸਰਕਾਰ ਦੀ ਮਦਦ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਹ ਇਨ੍ਹਾਂ ਨੌਜਵਾਨਾਂ ਤੋਂ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਉਮੀਦ ਕਰਦੇ ਹਨ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਕਰਨ ਤਾਂ ਜੋ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਸੂਬੇ ਵਿੱਚ 19 ਟੋਲ ਪਲਾਜ਼ੇ ਕੀਤੇ ਬੰਦ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਲੋਕਾਂ ਨੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਵਿੱਚ ਵਿਸ਼ਵਾਸ ਜਤਾਇਆ ਹੈ ਜਿਸ ਸਦਕਾ ਕਰ ਮਾਲੀਏ ਵਿੱਚ ਚੋਖਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਟੋਲ ਪਲਾਜ਼ਿਆਂ ਨੇ ਮਿਆਦ ਵਧਾਉਣ ਦੀ ਮੰਗ ਵੀ ਕੀਤੀ ਸੀ ਪਰ ਵਡੇਰੇ ਲੋਕ ਹਿੱਤ ਵਿੱਚ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ  ਪੰਜਾਬ ਦੇ ਲੋਕਾਂ ਦੇ ਰੋਜ਼ਾਨਾ ਤਕਰੀਬਨ 63 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।

CM ਮਾਨ ਨੇ Nebula Group of Companies ਦੇ ਅਫ਼ਸਰਾਂ ਨਾਲ ਕੀਤੀ ਮੁਲਾਕਾਤ || Punjab News

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਦਾ ਕਾਰਜ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਲਈ ਵਚਨਬੱਧ ਹੈ, ਜਿਸ ਵਿੱਚ ਸਮਾਰਟ ਕਲਾਸਰੂਮ, ਵਿਗਿਆਨਕ ਸਿੱਖਿਆ ਲਈ ਅਤਿ-ਆਧੁਨਿਕ ਲੈਬਾਟਰੀਆਂ ਅਤੇ ਖੇਡ ਮੈਦਾਨ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਿਆਰੀ ਸਿੱਖਿਆ ਵਿਦਿਆਰਥੀਆਂ ਨੂੰ ਜੀਵਨ ਵਿੱਚ ਵੱਧ ਤੋਂ ਵੱਧ ਕਾਮਯਾਬੀ ਹਾਸਲ ਕਰਨ ਅਤੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਵਿੱਚ ਮਦਦ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੈਗਾ ਪੀ.ਟੀ.ਐਮ. ਵਿੱਚ 20 ਲੱਖ ਮਾਪਿਆਂ ਨੇ ਹਿੱਸਾ ਲਿਆ ਸੀ। ਉਨ੍ਹਾਂ ਕਿਹਾ ਕਿ ਇਸ ਨਵੀਨ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਉਪਰਾਲਾ ਆਉਣ ਵਾਲੇ ਸਮੇਂ ਵਾਸਤੇ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ਬੇਹੱਦ ਸਹਾਈ ਸਿੱਧ ਹੋਵੇਗਾ।

ਇਸ ਦੌਰਾਨ ਨਵ-ਨਿਯੁਕਤ ਕਰਮਚਾਰੀਆਂ ਨੇ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਆਪੋ-ਆਪਣੇ ਤਜਰਬੇ ਸਾਂਝੇ ਕੀਤੇ।

CM ਮਾਨ ਨੇ Nebula Group of Companies ਦੇ ਅਫ਼ਸਰਾਂ ਨਾਲ ਕੀਤੀ ਮੁਲਾਕਾਤ || Punjab News

0

CM ਮਾਨ ਨੇ Nebula Group of Companies ਦੇ ਅਫ਼ਸਰਾਂ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ Nebula Group of Companies ਦੇ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ‘ਚ ਉਨ੍ਹਾਂ ਨੇ ਪੰਜਾਬ ‘ਚ ਨਿਵੇਸ਼ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤੇ ਹਨ। ਇਸ ਦੀ ਜਾਣਕਾਰੀ ਖੁਦ ਸੀਐਮ ਭਗਵੰਤ ਮਾਨ ਨੇ ਟਵੀਟਰ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਹੈ।

ਗੈਂਗਸਟਰ ਗੋਲਡੀ ਬਰਾੜ ਗੈਂਗ ਦੇ 2 ਗੁਰਗੇ ਗ੍ਰਿਫਤਾਰ || Today News

ਉਨ੍ਹਾਂ ਨੇ ਲਿਖਿਆ,”ਅੱਜ Nebula Group of Companies ਦੇ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਤੇ ਪੰਜਾਬ ‘ਚ ਕਈ ਖੇਤਰਾਂ ‘ਚ ਨਿਵੇਸ਼ ਨੂੰ ਲੈਕੇ ਗੱਲਬਾਤ ਕੀਤੀ…ਪੰਜਾਬ ‘ਚ ਫੂਡ ਪ੍ਰੋਸੈਸਿੰਗ ਪਲਾਂਟ, ਦਰਿਆਵਾਂ ਦੇ ਪਾਣੀ ਦੀ ਸਫਾਈ, ਪਲਾਸਟਿਕ ਬੋਤਲ ਰੀਸਾਈਕਲ ਪਲਾਂਟ ਤੇ ਡ੍ਰੋਨ ਟੈਕਨਾਲੋਜੀ ਦੀ ਖੇਤੀਬਾੜੀ ‘ਚ ਵਰਤੋਂ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਹੋਈ।ਇਹਨਾਂ ਵਰਗੇ ਬਹੁਤ ਸਾਰੇ ਪੰਜਾਬੀ ਜੋ ਬਾਹਰਲੇ ਮੁਲਕਾਂ ‘ਚ ਬੈਠੇ ਨੇ ਉਹ ਸਾਡੀ ਸਰਕਾਰ ‘ਚ ਭਰੋਸਾ ਰੱਖਦੇ ਨੇ ਤੇ ਪੰਜਾਬ ‘ਚ ਨਿਵੇਸ਼ ਕਰਨਾ ਚਾਹੁੰਦੇ ਹਨ”।

ਗੈਂਗਸਟਰ ਗੋਲਡੀ ਬਰਾੜ ਗੈਂਗ ਦੇ 2 ਗੁਰਗੇ ਗ੍ਰਿਫਤਾਰ || Today News

0

ਗੈਂਗਸਟਰ ਗੋਲਡੀ ਬਰਾੜ ਗੈਂਗ ਦੇ 2 ਗੁਰਗੇ ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਗੈੰਗਸਟਰ ਗੋਲਡੀ ਬਰਾੜ ਗੈੰਗ ਦੇ 2 ਮੁੱਖ ਕਾਰਕੁਨਾਂ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਨੂੰ ਇਨ੍ਹਾਂ ਕੋਲੋਂ 1 ਪਿਸਤੌਲ ਤੇ 5 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ।

ਪੁਲਿਸ ਨੇ 2 ਨੌਜਵਾਨਾਂ ਨੂੰ ਨਜਾਇਜ਼ ਪਿਸਤੌਲ ਸਮੇਤ ਕੀਤਾ ਕਾਬੂ || Punjab News

ਇਸ ਬਾਰੇ ਪੰਜਾਬ ਦੇ DGP ਗੌਰਵ ਯਾਦਵ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਨੇ USA ਅਧਾਰਤ ਗੈਂਗਸਟਰ ਗੋਲਡੀ ਬਰਾੜ ਦੇ ਨੈਟਵਰਕ ਲਿੰਕਾਂ ਦਾ ਪਰਦਾਫਾਸ਼ ਕਰਦੇ ਹੋਏ, ਉਸਦੇ 2 ਮੁੱਖ ਸਾਥੀ ਧਰਮਪ੍ਰੀਤ ਸਿੰਘ ਉਰਫ ਧਰਮ ਅਤੇ ਗੁਰਜੰਟ ਸਿੰਘ ਉਰਫ ਜੰਟਾ ਨੂੰ ਗ੍ਰਿਫਤਾਰ ਕੀਤਾ ਹੈ।

ਐਫ.ਆਈ.ਆਰ ਕੀਤੀ ਗਈ ਦਰਜ

ਇਹ ਗ੍ਰਿਫਤਾਰੀਆਂ ਆਪਸ ਵਿੱਚ ਜੁੜੀਆਂ ਹੋਈਆਂ ਹਨ ਕਿਉਂਕਿ ਇਹ ਸੰਗਠਿਤ ਅਪਰਾਧ ਦੀ ਸਹੂਲਤ ਦੇਣ ਵਾਲੇ ਵਿਅਕਤੀਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਕਬਜ਼ੇ ਅਤੇ ਵੰਡ ਦੇ ਵਿਚਕਾਰ ਗੁੰਝਲਦਾਰ ਸਬੰਧਾਂ ਦਾ ਖੁਲਾਸਾ ਕਰਦੀਆਂ ਹਨ।
ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰਟੇਲ ਨੂੰ ਅਸਮਰੱਥ ਬਣਾਉਣ ਲਈ ਹੋਰ ਪਿਛੜੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਦੀ ਧੀ ਨੇ ਕੀਤਾ ਨਾਮ ਰੌਸ਼ਨ, ਭਾਰਤੀ ਫੌਜ ‘ਚ ਬਣੀ ਕਮਿਸ਼ਨਡ ਅਫ਼ਸਰ || Punjab News

0
Punjab's daughter named Roshan, became a commissioned officer in the Indian Army

ਪੰਜਾਬ ਦੀ ਧੀ ਨੇ ਕੀਤਾ ਨਾਮ ਰੌਸ਼ਨ, ਭਾਰਤੀ ਫੌਜ ‘ਚ ਬਣੀ ਕਮਿਸ਼ਨਡ ਅਫ਼ਸਰ

ਐਸ.ਏ.ਐਸ.ਨਗਰ (ਮੋਹਾਲੀ) ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ।  ਦਰਅਸਲ, ਇਸ ਸੰਸਥਾ ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ ਵਿੱਚੋਂ ਸਫ਼ਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਸ਼ਨਿੱਚਰਵਾਰ ਨੂੰ ਪੱਲਵੀ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪਰੇਡ ਦਾ ਨਿਰੀਖਣ ਵਾਈਸ ਚੀਫ਼ ਆਫ਼ ਆਰਮੀ ਸਟਾਫ਼ ਲੈਫਟੀਨੈਂਟ ਜਨਰਲ ਐਨ.ਐਸ. ਰਾਜਾ ਸੁਬਰਾਮਣੀ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ.) ਨੇ ਕੀਤਾ। ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਈ ਲੈਫਟੀਨੈਂਟ ਪੱਲਵੀ ਰਾਜਪੂਤ ਪਠਾਨਕੋਟ ਜ਼ਿਲ੍ਹੇ ਦੇ ਕਿਸਾਨ ਰਵਿੰਦਰ ਸਿੰਘ ਦੀ ਧੀ ਹੈ।

ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਕਰੇਗੀ ਪ੍ਰੇਰਿਤ

ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੱਲਵੀ ਦੀ ਸਫ਼ਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਸੇਵਾ ਨਿਭਾਉਣ ਦੀਆਂ ਚਾਹਵਾਨ ਸੂਬੇ ਦੀਆਂ ਧੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕਦਮ ਉਠਾਉਂਦਿਆਂ ਪੰਜਾਬ ਸਰਕਾਰ ਨੇ ਮਾਈ ਭਾਗੋ ਏ.ਐਫ.ਪੀ.ਆਈ. ਵਿੱਚ ਮੌਜੂਦ ਗ੍ਰੈਜੂਏਟ ਵਿੰਗ ਤੋਂ ਇਲਾਵਾ ਜੁਲਾਈ 2023 ਵਿੱਚ ਕੁੜੀਆਂ ਲਈ ਇੱਕ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਵੀ ਕੀਤੀ ਹੈ।

ਤੀਜੇ ਬੈਚ ਲਈ ਦਾਖ਼ਲਾ ਪ੍ਰੀਖਿਆ ਜਨਵਰੀ 2025 ਵਿੱਚ ਰੱਖੀ ਗਈ

ਉਨ੍ਹਾਂ ਦੱਸਿਆ ਕਿ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਤੀਜੇ ਬੈਚ ਲਈ ਦਾਖ਼ਲਾ ਪ੍ਰੀਖਿਆ ਜਨਵਰੀ 2025 ਵਿੱਚ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸੰਸਥਾ ਹੈ ਜਿੱਥੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਰਿਹਾਇਸ਼ੀ ਕੈਂਪਸ ਹੈ।

ਇਹ ਵੀ ਪੜ੍ਹੋ : ਕੰਗਨਾ ‘ਤੇ ਭੜਕੇ ਕਾਂਗਰਸੀ ਵਿਧਾਇਕ, ਕਿਹਾ- ਸਮਾਜ ਨੂੰ ਅਜਿਹੇ ਲੋਕਾਂ ਦਾ ਕਰਨਾ ਚਾਹੀਦਾ ਬਾਈਕਾਟ

ਸ਼ਾਨਦਾਰ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਸੰਸਥਾ ਦੇ ਸਾਬਕਾ ਕੈਡਿਟਾਂ ਦੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰਾਂ ਵਜੋਂ ਨਿਯਮਤ ਤੌਰ ‘ਤੇ ਨਿਯੁਕਤੀ ‘ਤੇ ਖੁਸ਼ੀ ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐੱਸ.ਐੱਮ. (ਸੇਵਾਮੁਕਤ) ਨੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਸਦਕਾ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਮਹਿਲਾ ਉਮੀਦਵਾਰਾਂ ਦੀ ਗਿਣਤੀ ਵਧਾਉਣ ਸਬੰਧੀ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਹੋਰ ਬਲ ਮਿਲੇਗਾ।ਉਨ੍ਹਾਂ ਨੇ ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਭਾਰਤੀ ਫੌਜ ਵਿੱਚ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

 

 

 

 

 

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ

0

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਪਠਾਨਕੋਟ ਪੁਲਿਸ ਨੇ 6 ਸਾਲਾਂ ਬੱਚੇ ਨੂੰ ਅਗਵਾ ਕਰਨ ਵਾਲੇ 2 ਦੋਸ਼ੀਆਂ ਨੂੰ ਕੀਤਾ ਕਾਬੂ || Punjab update

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਵਿਦਿਆਰਥੀਆਂ ਨੂੰ ਪੂਰਵ ਇਮਤਿਹਾਨ ਦੀ ਕੋਚਿੰਗ ਦੇਣ ਲਈ ਬੁਲਾਏ ਜਾਂਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪਹਿਲਾਂ ਗੈਸਟ ਫੈਕਲਟੀ ਮੈਂਬਰਾਂ ਨੂੰ 750/- ਰੁਪਏ ਪ੍ਰਤੀ ਘੰਟਾ ਮਾਣਭੱਤਾ ਦਿੱਤਾ ਜਾਂਦਾ ਸੀ। ਹੁਣ ਇਹ ਮਾਣ ਭੱਤਾ 750/- ਰੁਪਏ ਪ੍ਰਤੀ ਘੰਟਾ ਤੋਂ ਵਧਾ ਕੇ 1500/- ਰੁਪਏ ਪ੍ਰਤੀ ਘੰਟਾ ਦਿੱਤਾ ਜਾਵੇਗਾ।ਇਹ ਕਦਮ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਿਖਲਾਈ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।

ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ

ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਉਥੇ ਹੀ ਆਪਣੇ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿੱਚ ਯੋਗਦਾਨ ਪਾਉਣ ਵਾਲੇ ਹਰ ਵਰਗ ਦਾ ਸਮਰਥਨ ਕੀਤਾ ਜਾਵੇਗਾ।

ਕੰਗਨਾ ‘ਤੇ ਭੜਕੇ ਕਾਂਗਰਸੀ ਵਿਧਾਇਕ, ਕਿਹਾ- ਸਮਾਜ ਨੂੰ ਅਜਿਹੇ ਲੋਕਾਂ ਦਾ ਕਰਨਾ ਚਾਹੀਦਾ ਬਾਈਕਾਟ || Latest Update

0
Congress MLA angry at Kangana, said- Society should boycott such people

ਕੰਗਨਾ ‘ਤੇ ਭੜਕੇ ਕਾਂਗਰਸੀ ਵਿਧਾਇਕ, ਕਿਹਾ- ਸਮਾਜ ਨੂੰ ਅਜਿਹੇ ਲੋਕਾਂ ਦਾ ਕਰਨਾ ਚਾਹੀਦਾ ਬਾਈਕਾਟ

ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਇਸ ਸਮੇਂ ਪੂਰੇ ਦੇਸ਼ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸੇ ਦੇ ਵਿਚਾਲੇ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ- ਸਮਾਜ ਨੂੰ ਕੰਗਨਾ ਰਣੌਤ ਦਾ ਬਾਈਕਾਟ ਕਰਨਾ ਚਾਹੀਦਾ ਹੈ, ਕਿਉਂਕਿ ਅਜਿਹੇ ਲੋਕਾਂ ਨੂੰ ਬੋਲਣਾ ਵੀ ਨਹੀਂ ਚਾਹੀਦਾ।

ਆਪਣੇ ਵਿਸ਼ਵਾਸ ਦੀ ਪਰਵਾਹ ਕੀਤੇ ਬਿਨਾਂ ਨਫ਼ਰਤ ਫੈਲਾਉਂਦੇ

ਕੰਗਨਾ ਰਣੌਤ ਵਰਗੇ ਲੋਕ ਜੋ ਆਪਣੇ ਵਿਸ਼ਵਾਸ ਦੀ ਪਰਵਾਹ ਕੀਤੇ ਬਿਨਾਂ ਨਫ਼ਰਤ ਫੈਲਾਉਂਦੇ ਹਨ। ਉਨ੍ਹਾਂ ਨੂੰ ਦੇਸ਼ ਦੇ ਨਾਗਰਿਕਾਂ ਦੀ ਅਣਦੇਖੀ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਇਹ ਸਾਰੀਆਂ ਗੱਲਾਂ ਆਪਣੇ ਐਕਸ ਅਕਾਊਂਟ ‘ਤੇ ਕੀਤੀ ਪੋਸਟ ‘ਚ ਕਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ‘ਤੇ ਅਜੇ ਤੱਕ ਅਦਾਲਤ ਦਾ ਫੈਸਲਾ ਨਹੀਂ ਆਇਆ ਹੈ। ਜਿਸ ਕਾਰਨ ਫਿਲਮ ਦੀ ਰਿਲੀਜ਼ ‘ਚ ਵਿਘਨ ਪਿਆ ਹੈ।

6 ਸਤੰਬਰ ਨੂੰ ਰਿਲੀਜ਼ ਹੋਣੀ ਸੀ ਫਿਲਮ ‘ਐਮਰਜੈਂਸੀ

ਇਸ ਤੋਂ ਪਹਿਲਾਂ ਕੰਗਨਾ ਦੇ ਨਿਰਦੇਸ਼ਨ ‘ਚ ਬਣੀ ਫਿਲਮ ‘ਐਮਰਜੈਂਸੀ’ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ। ਪਰ ਇਸ ਨੂੰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC) ਤੋਂ ਮਨਜ਼ੂਰੀ ਨਹੀਂ ਮਿਲੀ। ਫਿਲਮ ‘ਚ ਕੰਗਨਾ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ‘ਚ ਨਜ਼ਰ ਆਵੇਗੀ। ਕਈ ਸਿੱਖ ਧਾਰਮਿਕ ਜਥੇਬੰਦੀਆਂ ਨੇ ਇਸ ਫਿਲਮ ਦੀ ਆਲੋਚਨਾ ਕੀਤੀ ਅਤੇ ਇਸ ਦੇ ਖਿਲਾਫ ਪ੍ਰਦਰਸ਼ਨ ਕੀਤੇ।

ਇਹ ਵੀ ਪੜ੍ਹੋ : ਪਠਾਨਕੋਟ ਪੁਲਿਸ ਨੇ 6 ਸਾਲਾਂ ਬੱਚੇ ਨੂੰ ਅਗਵਾ ਕਰਨ ਵਾਲੇ 2 ਦੋਸ਼ੀਆਂ ਨੂੰ ਕੀਤਾ ਕਾਬੂ

ਆਪਣੀ ਫਿਲਮ ‘ਐਮਰਜੈਂਸੀ’ ਲਈ ਅਦਾਲਤ ‘ਚ ਲੜੇਗੀ ਕੰਗਨਾ

ਇਨ੍ਹਾਂ ਸੰਗਠਨਾਂ ਦਾ ਦਾਅਵਾ ਹੈ ਕਿ ਇਹ ਫਿਲਮ ਫਿਰਕੂ ਤਣਾਅ ਭੜਕਾ ਸਕਦੀ ਹੈ ਅਤੇ ਗਲਤ ਜਾਣਕਾਰੀ ਫੈਲਾ ਸਕਦੀ ਹੈ। ਇਨ੍ਹਾਂ ਸਾਰੇ ਕਾਰਨਾਂ ਕਰਕੇ ਫਿਲਮ ਦੀ ਰਿਲੀਜ਼ ਨੂੰ ਟਾਲ ਦਿੱਤਾ ਗਿਆ ਹੈ। ਸੈਂਸਰ ਬੋਰਡ ਨੇ ਇਸ ਤੋਂ ਵਿਵਾਦਿਤ ਸੀਨ ਹਟਾਉਣ ਦੇ ਹੁਕਮ ਦਿੱਤੇ ਹਨ।ਇਸ ਬਾਰੇ ਕੰਗਨਾ ਨੇ ਕਿਹਾ ਹੈ ਕਿ ਉਹ ਆਪਣੀ ਫਿਲਮ ‘ਐਮਰਜੈਂਸੀ’ ਲਈ ਅਦਾਲਤ ‘ਚ ਲੜੇਗੀ ਅਤੇ ਬਿਨਾਂ ਕਿਸੇ ਕਟੌਤੀ ਦੇ ਇਸ ਨੂੰ ਰਿਲੀਜ਼ ਕਰੇਗੀ, ਕਿਉਂਕਿ ਉਹ ਤੱਥਾਂ ਨੂੰ ਬਦਲਣਾ ਨਹੀਂ ਚਾਹੁੰਦੀ।