Home Blog Page 1348

ਕੈਨੇਡਾ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ.ਤ || Punjab News

0

ਕੈਨੇਡਾ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ.ਤ

ਕੈਨੇਡਾ ਤੋਂ ਇੱਕ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਫਗਵਾੜਾ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ :ਸ਼੍ਰੋਮਣੀ ਅਕਾਲੀ ਦਲ ਨੇ ਹਰਸਿਮਰਤ ਕੌਰ ਨੂੰ ਸੌਂਪੀ ਗਿੱਦੜਬਾਹਾ ਦੀ ਕਮਾਨ || Punjab News

ਫਗਵਾੜਾ ਦੇ ਪ੍ਰੀਤ ਨਗਰ ਦਾ ਰਹਿਣ ਵਾਲਾ ਰਜਤ ਕੁਮਾਰ ਪੁੱਤਰ ਵਰਿੰਦਰ ਕੁਮਾਰ ਉਮਰ ਕਰੀਬ 26 ਸਾਲ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਬਰੈਮਪਟਨ ਦੀ ਧਰਤੀ ਤੇ ਆਪਣੇ ਚੰਗੇ ਭਵਿੱਖ ਲਈ ਮਿਹਨਤ ਕਰ ਰਿਹਾ ਸੀ। ਬੀਤੇ ਦਿਨੀ ਉਹ ਆਪਣੇ ਘਰ ਤੋਂ ਕਾਰ ਵਿੱਚ ਸਵਾਰ ਹੋ ਕੇ ਕੰਮ ‘ਤੇ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਇੱਕ ਟਰੱਕ ਨਾਲ ਉਸ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਪੰਜ ਸਾਲ ਪਹਿਲਾਂ ਗਿਆ ਸੀ ਵਿਦੇਸ਼

ਰਜਤ ਦੇ ਰਿਸ਼ਤੇਦਾਰ ਅਤੇ ਆਸ ਪਾਸ ਦੇ ਲੋਕਾਂ ਨੇ ਦੱਸਿਆ ਕਿ ਰਜਤ ਕੁਮਾਰ ਪੰਜ ਸਾਲ ਪਹਿਲਾਂ ਵਿਦੇਸ਼ ਗਿਆ ਸੀ। ਰਜਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁੱਤਰ ਦੀ ਮੌਤ ਦੀ ਖਬਰ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ। ਰਜਤ ਦੇ ਮੌਤ ਦੀ ਦੁਖਦਾਇਕ ਖਬਰ ਜਿਵੇਂ ਹੀ ਇਲਾਕੇ ਵਿਚ ਪਹੁੰਚੀ ਤਾਂ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

ਸ਼੍ਰੋਮਣੀ ਅਕਾਲੀ ਦਲ ਨੇ ਹਰਸਿਮਰਤ ਕੌਰ ਨੂੰ ਸੌਂਪੀ ਗਿੱਦੜਬਾਹਾ ਦੀ ਕਮਾਨ || Punjab News

0

ਸ਼੍ਰੋਮਣੀ ਅਕਾਲੀ ਦਲ ਨੇ ਹਰਸਿਮਰਤ ਕੌਰ ਨੂੰ ਸੌਂਪੀ ਗਿੱਦੜਬਾਹਾ ਦੀ ਕਮਾਨ

ਪੰਜਾਬ ਦੇ ਗਿੱਦੜਬਾਹਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਤੇ ਸੀਨੀਅਰ ਆਗੂ ਹਰਮੀਤ ਸਿੰਘ ਡਿੰਪੀ ਢਿੱਲੋਂ ਦੇ ਪਾਰਟੀ ਛੱਡਣ ਤੋਂ ਬਾਅਦ ਹੁਣ ਬਾਦਲ ਪਰਿਵਾਰ ਨੇ ਹੀ ਹਲਕੇ ਦੀ ਕਮਾਨ ਸੰਭਾਲ ਲਈ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੋਰ ਬਾਦਲ ਨੂੰ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਦੀ ਕਮਾਨ ਸੌਂਪੀ ਗਈ ਹੈ।

10 ਘੰਟੇ ਬਾਅਦ ਮਿਲਿਆ ਪੰਜਾਬ ਦੇ ਡਿਪਟੀ ਸਪੀਕਰ ਦਾ ਲਾਪਤਾ ਪੁੱਤ || Punjab News

ਇਸੇ ਤਰ੍ਹਾਂ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰੀ ਅਤੇ ਇਕਬਾਲ ਸਿੰਘ ਝੂੰਦਾਂ ਨੂੰ ਬਰਨਾਲਾ ਦਿਹਾਤੀ ਲਈ ਪ੍ਰਚਾਰ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਹੁਕਮ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਦਿੱਤੇ ਹਨ। ਇਹ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਡਾ.ਦਲਜੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ ਹੈ।

CM ਮਾਨ ਨੇ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ, ਪਰਿਵਾਰ ਨੂੰ ਸਰਕਾਰ ਦੇਵੇਗੀ ਸਹਾਇਤਾ || Punjab News

0

CM ਮਾਨ ਨੇ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ, ਪਰਿਵਾਰ ਨੂੰ ਸਰਕਾਰ ਦੇਵੇਗੀ ਸਹਾਇਤਾ

ਮਾਨ ਨੇ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨਾਇਕ ਕੁਲਦੀਪ ਸਿੰਘ ਬੀਤੇ ਦਿਨ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ ਸਨ । CM ਮਾਨ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ ਨੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ । CM ਭਗਵੰਤ ਮਾਨ ਨੇ ਕਿਹਾ ਕਿ ਬਹਾਦਰ ਸਪੂਤ ਦੀ ਮਹਾਨ ਕੁਰਬਾਨੀ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਮਰ-ਮਿਟਣ ਲਈ ਪ੍ਰੇਰਿਤ ਕਰਦੀ ਰਹੇਗੀ।

ਇਹ ਵੀ ਪੜ੍ਹੋ: “ਅਧਿਆਪਨ ਇੱਕ ਬਹੁਤ ਹੀ ਉੱਤਮ ਪੇਸ਼ਾ ਹੈ ਜੋ ਕਿਸੇ ਵਿਅਕਤੀ ਦੇ ਚਰਿੱਤਰ, ਯੋਗਤਾ ਅਤੇ ਭਵਿੱਖ ਨੂੰ ਆਕਾਰ ਦਿੰਦਾ ਹੈ’’ || Teachers Day

ਸ਼ਹੀਦ ਦੇ ਪਰਿਵਾਰ ਨੂੰ ਹਰੇਕ ਕਿਸਮ ਦੀ ਸਹਾਇਤਾ ਕਰਵਾਈ ਜਾਵੇਗੀ ਮੁਹੱਈਆ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਵਚਨਬੱਧ ਹੈ ਜਿਨ੍ਹਾਂ ਨੇ ਮਾਤ-ਭੂਮੀ ਦੀ ਖਾਤਰ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਹਰੇਕ ਕਿਸਮ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਹਥਿਆਰਬੰਦ ਸੈਨਾਵਾਂ, ਨੀਮ ਫੌਜ ਬਲਾਂ ਅਤੇ ਪੁਲਿਸ ਦੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। CM ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮਿਲੇਗੀ, ਉਥੇ ਹੀ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ।

 

10 ਘੰਟੇ ਬਾਅਦ ਮਿਲਿਆ ਪੰਜਾਬ ਦੇ ਡਿਪਟੀ ਸਪੀਕਰ ਦਾ ਲਾਪਤਾ ਪੁੱਤ || Punjab News

0

10 ਘੰਟੇ ਬਾਅਦ ਮਿਲਿਆ ਪੰਜਾਬ ਦੇ ਡਿਪਟੀ ਸਪੀਕਰ ਦਾ ਲਾਪਤਾ ਪੁੱਤ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਦਾ ਪੁੱਤਰ ਪਟਿਆਲਾ ਦੇ ਨਾਭਾ ਸਥਿਤ ਪੀਪੀਐਸ ਸਕੂਲ ਦੇ ਹੋਸਟਲ ਤੋਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਸੀ। ਜੈ ਕ੍ਰਿਸ਼ਨ ਸਿੰਘ ਦਾ ਲੜਕਾ ਸਵੇਰੇ ਕਰੀਬ 4 ਵਜੇ ਤੋਂ ਲਾਪਤਾ ਸੀ। ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਸਕੂਲ ਵਿੱਚ ਕਲਾਸਾਂ ਸ਼ੁਰੂ ਹੋਈਆਂ ਅਤੇ ਉਹ ਉੱਥੇ ਮੌਜੂਦ ਨਹੀਂ ਸੀ। ਜਿਸ ਤੋਂ ਬਾਅਦ ਪੂਰੇ ਜ਼ਿਲ੍ਹੇ ਦੀ ਪੁਲਿਸ ਅਤੇ ਸਕੂਲ ਪ੍ਰਸ਼ਾਸਨ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।  ਪੁਲਿਸ ਨੇ ਕਰੀਬ 10 ਘੰਟੇ ਬਾਅਦ ਬੱਚੇ ਨੂੰ ਬਰਾਮਦ ਕਰ ਲਿਆ।

ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਦੀ ਤਾਰੀਕ ਦਾ ਹੋਇਆ ਐਲਾਨ, ਜਾਣੋ ਕਿੱਥੇ ਹੋਵੇਗਾ ਮਹਾਮੁਕਾਬਲਾ || Sports News

ਜਾਣਕਾਰੀ ਅਨੁਸਾਰ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਦਾ ਪੁੱਤਰ ਪੀਪੀਐਸ ਸਕੂਲ ਵਿੱਚ 10ਵੀਂ ਜਮਾਤ ਦਾ ਵਿਦਿਆਰਥੀ ਹੈ। ਬੱਚਾ ਸਕੂਲ ਦੇ ਹੋਸਟਲ ਵਿੱਚ ਹੀ ਰਹਿੰਦਾ ਸੀ। ਹਾਲਾਂਕਿ ਇਸ ਦੇ ਪਿੱਛੇ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪੀਪੀਐਸ ਸਕੂਲ ਰਾਜ ਦੇ ਸਭ ਤੋਂ ਨਾਮੀ ਸਕੂਲਾਂ ਵਿੱਚੋਂ ਇੱਕ ਹੈ, ਪਰ ਫਿਰ ਵੀ ਬੱਚਾ ਬਿਨਾਂ ਕਿਸੇ ਚਿਤਾਵਨੀ ਦੇ ਸਕੂਲ ਤੋਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਸੀ। ਇਸ ਨਾਲ ਸਕੂਲ ਪ੍ਰਸ਼ਾਸਨ ‘ਤੇ ਸਵਾਲੀਆ ਨਿਸ਼ਾਨ ਖੜ੍ਹਾ ਹੋ ਗਿਆ ਹੈ।

ਪੁਲਿਸ ਨੇ ਪੀ.ਪੀ.ਐਸ ਸਕੂਲ ਨੇੜਿਓਂ ਕੀਤਾ ਬਰਾਮਦ

ਦੱਸ ਦੇਈਏ ਕਿ ਜਦੋਂ ਪਟਿਆਲਾ ਪੁਲਿਸ ਅਤੇ ਰੌੜੀ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਮਿਲੀ ਤਾਂ ਤੁਰੰਤ ਸੁਖਮਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਕਰੀਬ 10 ਘੰਟੇ ਬਾਅਦ ਲਾਪਤਾ ਸੁਖਮਨ ਨੂੰ ਪੁਲਿਸ ਨੇ ਪੀ.ਪੀ.ਐਸ ਸਕੂਲ ਨੇੜਿਓਂ ਬਰਾਮਦ ਕਰਕੇ ਉਸਦੇ ਪਰਿਵਾਰ ਹਵਾਲੇ ਕਰ ਦਿੱਤਾ। ਦੱਸ ਦੇਈਏ ਕਿ ਬੇਟੇ ਦੇ ਲਾਪਤਾ ਹੋਣ ਕਾਰਨ ਰੌੜੀ ਅੱਜ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਨਹੀਂ ਪਹੁੰਚ ਸਕੇ। ਫਿਲਹਾਲ ਸੁਖਮਨ ਨੇ ਸਕੂਲ ਕਿਉਂ ਛੱਡਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

“ਅਧਿਆਪਨ ਇੱਕ ਬਹੁਤ ਹੀ ਉੱਤਮ ਪੇਸ਼ਾ ਹੈ ਜੋ ਕਿਸੇ ਵਿਅਕਤੀ ਦੇ ਚਰਿੱਤਰ, ਯੋਗਤਾ ਅਤੇ ਭਵਿੱਖ ਨੂੰ ਆਕਾਰ ਦਿੰਦਾ ਹੈ’’ || Teachers Day

0

“ਅਧਿਆਪਨ ਇੱਕ ਬਹੁਤ ਹੀ ਉੱਤਮ ਪੇਸ਼ਾ ਹੈ ਜੋ ਕਿਸੇ ਵਿਅਕਤੀ ਦੇ ਚਰਿੱਤਰ, ਯੋਗਤਾ ਅਤੇ ਭਵਿੱਖ ਨੂੰ ਆਕਾਰ ਦਿੰਦਾ ਹੈ’

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ।

ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ

ਅੱਜ ਇੱਥੇ ਜਾਰੀ ਇੱਕ ਸੰਦੇਸ਼ ਵਿੱਚ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਦਿਨ ਵੱਖ-ਵੱਖ ਖੇਤਰਾਂ ਵਿਸ਼ੇਸ਼ ਤੌਰ ‘ਤੇ ਸਿੱਖਿਆ ਪ੍ਰਣਾਲੀ ’ਚ ਬੇਮਿਸਾਲ ਸੁਧਾਰ ਕਰਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਘੇ ਵਿਦਵਾਨ, ਰਾਜਨੇਤਾ ਅਤੇ ਮਹਾਨ ਦਾਰਸ਼ਨਿਕ, ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਵਾਲੇ ਦਿਨ ਆਉਂਦਾ ਹੈ।

ਅਧਿਆਪਕਾਂ ਦੀ ਮਹੱਤਤਾ

ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਕਾਬਲ ਬਣਾਉਣ ਲਈ ਸਿੱਖਿਆ ਪ੍ਰਦਾਨ ਕਰਨ ਵਿੱਚ ਵੱਡਮੁੱਲੀ ਸੇਵਾ ਨਿਭਾਉਂਦੇ ਹਨ। ਅਧਿਆਪਕਾਂ ਦੀ ਮਹੱਤਤਾ ਇਸ ਤੱਥ ਤੋਂ ਉਜਾਗਰ ਹੁੰਦੀ ਹੈ ਕਿ ਉਹਨਾਂ ਨੂੰ ਮਾਪਿਆਂ ਤੋਂ ਬਾਅਦ ਦਾ ਦਰਜਾ ਦਿੱਤਾ ਗਿਆ ਹੈ।

ਪਟਿਆਲਾ ‘ਚ 2000 ਰੁਪਏ ਪਿੱਛੇ ਦੋਸਤਾਂ ਨੇ ਹੀ ਲੈ ਲਈ ਦੋਸਤ ਦੀ ਜਾਨ || Punjab Crime

ਭਾਰਤ ਰਤਨ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਦੇ ਕਹਿਣ ਅਨੁਸਾਰ , “ਸਿੱਖਿਆ ਉਹ ਹੈ ਜੋ ਵਿਅਕਤੀ ਨੂੰ ਨਿਡਰ ਬਣਾਉਂਦੀ ਹੈ, ਉਸਨੂੰ ਏਕਤਾ ਦਾ ਪਾਠ ਸਿਖਾਉਂਦੀ ਹੈ, ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦੀ ਹੈ ਅਤੇ ਉਸਨੂੰ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰਨ ਲਈ ਪ੍ਰੇਰਿਤ ਕਰਦੀ ਹੈ।’’

ਇਸੇ ਤਰ੍ਹਾਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਬੋਲ, “ਅਧਿਆਪਨ ਇੱਕ ਬਹੁਤ ਹੀ ਉੱਤਮ ਪੇਸ਼ਾ ਹੈ ਜੋ ਕਿਸੇ ਵਿਅਕਤੀ ਦੇ ਚਰਿੱਤਰ, ਯੋਗਤਾ ਅਤੇ ਭਵਿੱਖ ਨੂੰ ਆਕਾਰ ਦਿੰਦਾ ਹੈ’’, ਸ੍ਰੀ ਬੈਂਸ ਨੇ ਭਵਿੱਖ ਲਈ ਵਿਦਿਆਰਥੀਆਂ ਨੂੰ ਉਸਾਰੂ ਸੇਧ ਦੇਣ ਅਤੇ ਸਿੱਖਿਆ ਰਾਹੀਂ ਨੈਤਿਕ ਕਦਰਾਂ-ਕੀਮਤਾਂ ਦਾ ਸੰਚਾਰ ਕਰਨ ਵਿੱਚ ਅਧਿਆਪਕਾਂ ਦੇ ਕੰਮ ਦੀ ਭੂਮਿਕਾ ਸ਼ਲਾਘਾ ਵੀ ਕੀਤੀ।

ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਕੇ ਵਿਦਿਆਰਥੀਆਂ ਵਿਸ਼ੇਸ਼ ਕਰਕੇ ਸਮਾਜ ਦੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦਾ ਭਵਿੱਖ ਬਦਲਣ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਅਧਿਆਪਕ, ਸਾਡੇ ਦੇਸ਼ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਅਤੇ ਸਮੇ-ਸਮੇਂ ’ਤੇ ਆਉਣ ਵਾਲੀਆਂ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਨ ਲਈ ਵਿਦਿਆਰਥੀਆਂ ਦੇ ਰੋਲ ਮਾਡਲ ਹੁੰਦੇ ਹਨ।

ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਦੀ ਤਾਰੀਕ ਦਾ ਹੋਇਆ ਐਲਾਨ, ਜਾਣੋ ਕਿੱਥੇ ਹੋਵੇਗਾ ਮਹਾਮੁਕਾਬਲਾ || Sports News

0
The date of the World Test Championship final has been announced, know where the grand final will be held

ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਦੀ ਤਾਰੀਕ ਦਾ ਹੋਇਆ ਐਲਾਨ, ਜਾਣੋ ਕਿੱਥੇ ਹੋਵੇਗਾ ਮਹਾਮੁਕਾਬਲਾ

ICC ਨੇ ਖ਼ਿਤਾਬੀ ਮੁਕਾਬਲੇ ਦੀ ਤਾਰੀਕ ਤੇ ਜਗ੍ਹਾ ਦਾ ਐਲਾਨ ਕਰ ਦਿੱਤਾ ਹੈ | ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਮੌਜੂਦਾ ਸੀਜ਼ਨ ਦਾ ਫਾਈਨਲ ਮੈਚ ਅਗਲੇ ਸਾਲ ਲਾਰਡਸ ਸਟੇਡੀਅਮ ਵਿੱਚ 11 ਤੋਂ 15 ਜੂਨ ਤੱਕ ਖੇਡਿਆ ਜਾਵੇਗਾ। 16 ਜੂਨ ਨੂੰ ਰਿਜ਼ਰਵ ਡੇਅ ਦੇ ਤੌਰ ‘ਤੇ ਰੱਖਿਆ ਗਿਆ ਹੈ। ਦੱਸ ਦਈਏ ਕਿ ਲੰਡਨ ਦਾ ਲਾਰਡਜ਼ ਸਟੇਡੀਅਮ ਪਹਿਲੀ ਵਾਰ WTC ਫਾਈਨਲ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਫਾਈਨਲ ਪੁਆਇੰਟ ਟੇਬਲ ਦੀਆਂ ਟਾਪ-2 ਟੀਮਾਂ ਦੇ ਵਿਚਾਲੇ ਹੋਵੇਗਾ। ਫਿਲਹਾਲ ਭਾਰਤੀ ਟੀਮ 68.52 ਫ਼ੀਸਦੀ ਨਾਲ ਟੇਬਲ ਵਿੱਚ ਟਾਪ ‘ਤੇ ਹੈ, ਜਦਕਿ ਆਸਟ੍ਰੇਲੀਆ 62.50% ਨਾਲ ਦੂਜੇ ਸਥਾਨ ‘ਤੇ ਹੈ।

ਭਾਰਤ ਹੁਣ ਪਹਿਲੇ ਸਥਾਨ ‘ਤੇ

ਵਿਸ਼ਵ ਟੈਸਟ ਚੈਂਪੀਅਨਸ਼ਿਪ ਪੁਆਇੰਟ ਟੇਬਲ ਵਿੱਚ ਭਾਰਤ ਹੁਣ ਪਹਿਲੇ ਸਥਾਨ ‘ਤੇ ਹੈ। ਭਾਰਤ 69.52 ਫ਼ੀਸਦੀ ਨਾਲਾਪਹਿਲੇ ਨੰਬਰ ‘ਤੇ ਜਦਕਿ ਆਸਟ੍ਰੇਲੀਆ 62.50% ਨਾਲ ਦੂਜੇ ਨੰਬਰ ‘ਤੇ ਹੈ। ਬੰਗਲਾਦੇਸ਼ ਨੇ ਪਾਕਿਸਤਾਨ ਦੇ ਖਿਲਾਫ਼ ਟੈਸਟ ਸੀਰੀਜ਼ ਜਿੱਤ ਕੇ ਇਸ WTC ਸਾਈਕਲ ਵਿੱਚ ਤੀਜੀ ਜਿੱਤ ਦਰਜ ਕੀਤੀ ਹੈ। ਟੀਮ ਦੇ ਹੁਣ 6 ਟੈਸਟ ਵਿੱਚ 3 ਜਿੱਤ ਤੇ 3 ਹਾਰ ਨਾਲ 33 ਪੁਆਇੰਟ ਹਨ। ਟੀਮ ਹੁਣ ਵੈਸਟਇੰਡੀਜ਼, ਪਾਕਿਸਤਾਨ ਤੇ ਸ਼੍ਰੀਲੰਕਾ ਤੋਂ ਅੱਗੇ ਨਿਕਲ ਚੁੱਕੀ ਹੈ। ਸ਼੍ਰੀਲੰਕਾ 33.33% ਪੁਆਇੰਟ ਨਾਲ 7ਵੇਂ, ਪਾਕਿਸਤਾਨ 22.22% ਪੁਆਇੰਟ ਨਾਲ 8ਵੇਂ ਤੇ ਵੈਸਟਇੰਡੀਜ਼ 18.52% ਪੁਆਇੰਟ ਨਾਲ 9ਵੇਂ ਨੰਬਰ ‘ਤੇ ਹੈ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

ਟੀਮ ਨੂੰ ਦੋਵੇਂ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ

ਧਿਆਨਯੋਗ ਹੈ ਕਿ ਭਾਰਤੀ ਟੀਮ ਟੈਸਟ ਚੈਂਪੀਅਨਸ਼ਿਪ ਦੇ ਦੋਵੇਂ ਫਾਈਐਲ ਮੁਕਾਬਲਿਆਂ ਵਿੱਚ ਪਹੁੰਚੀ ਹੈ। ਹਾਲਾਂਕਿ ਟੀਮ ਨੂੰ ਦੋਵੇਂ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ। ਦੱਸ ਦਈਏ ਕਿ 2021 ਵਿੱਚ ਕਹਿੰਦੇ ਗਏ ਫਾਈਨਲ ਮੈਚ ਵਿੱਚ ਵਿਰਾਟ ਕੋਹਲੀ ਦੀ ਕਪਤਾਨੀ ਵਾਲੀ ਟੀਮ ਇੰਡੀਆ ਨੂੰ ਨਿਊਜ਼ੀਲੈਂਡ ਨੇ 8 ਵਿਕਟਾਂ ਨਾਲ ਹਰਾਇਆ ਸੀ, ਜਦਕਿ 2023 ਵਿੱਚ ਆਸਟ੍ਰੇਲੀਆ ਨੇ ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੂੰ 209 ਦੌੜਾਂ ਨਾਲ ਹਰਾਇਆ ਸੀ।

 

 

 

 

 

 

 

 

 

ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ || Entertainment News

0
Panjabi singer Lahimbar Hussainpuri's mountain of grief, father's death

ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ | ਦਰਅਸਲ, ਗਾਇਕ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਇਸ ਦੀ ਪੁਸ਼ਟੀ ਗਾਇਕ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕੀਤੀ ਹੈ। ਮਿਲੀ ਜਾਣਕਾਰੀ ਲਹਿੰਬਰ ਹੁਸੈਨਪੁਰੀ ਇਸ ਸਮੇਂ ਵਿਦੇਸ਼ ‘ਚ ਹਨ। ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਭਾਰਤ ਪਰਤਣ ‘ਤੇ ਹੀ ਪਿਤਾ ਦਾ ਸਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪਟਿਆਲਾ ‘ਚ 2000 ਰੁਪਏ ਪਿੱਛੇ ਦੋਸਤਾਂ ਨੇ ਹੀ ਲੈ ਲਈ ਦੋਸਤ ਦੀ ਜਾਨ

ਸਸਕਾਰ ਦੀ ਤਾਰੀਖ ਜਲਦ ਹੀ ਦੱਸੀ ਜਾਏਗੀ

ਗਾਇਕ ਲਹਿੰਬਰ ਹੁਸੈਨਪੁਰੀ ਨੇ ਪੋਸਟ ਵਿੱਚ ਲਿਖਿਆ ਕਿ- “ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੁਚਿਤ ਕੀਤਾ ਜਾਂਦਾ ਹੈ ਕਿ ਮੇਰੇ ਸਤਿਕਾਰਯੋਗ ਪਿਤਾ ਜੀ ਸਰਦਾਰ ਮੋਹਨ ਸਿੰਘ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਅੱਜ ਮਿਤੀ 3 ਸਿਤੰਬਰ 2024 ਨੂੰ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਹੁਸੈਨਪੁਰ, ਡਾਕਖਾਨਾ ਮਾਲੜੀ, ਤਹਿਸੀਲ ਨਕੋਦਰ, ਜਿਲਾ ਜਲੰਧਰ, ਪੰਜਾਬ ਵਿਖੇ ਹੋਵੇਗਾ। ਮੈਂ ਆਪ ਹਾਲੇ ਇੰਡੀਆ ਤੋਂ ਬਾਹਰ ਹਾਂ ਜੀ ਇਸ ਲਈ ਸਸਕਾਰ ਦੀ ਤਾਰੀਖ ਜਲਦ ਹੀ ਦੱਸੀ ਜਾਏਗੀ। ਆਪ ਸਭ ਮੇਰੇ ਪਿਤਾ ਜੀ ਲਈ ਅਰਦਾਸ ਕਰੋ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਜੀ।”

 

 

 

 

 

 

 

 

 

 

 

 

 

 

 

ਪਟਿਆਲਾ ‘ਚ 2000 ਰੁਪਏ ਪਿੱਛੇ ਦੋਸਤਾਂ ਨੇ ਹੀ ਲੈ ਲਈ ਦੋਸਤ ਦੀ ਜਾਨ || Punjab Crime

0
In Patiala, friends took the life of a friend for 2000 rupees

ਪਟਿਆਲਾ ‘ਚ 2000 ਰੁਪਏ ਪਿੱਛੇ ਦੋਸਤਾਂ ਨੇ ਹੀ ਲੈ ਲਈ ਦੋਸਤ ਦੀ ਜਾਨ

ਪਟਿਆਲਾ ਦੇ ਸਮਾਣਾ ਤੋਂ ਪੰਜ ਮਹੀਨੇ ਪਹਿਲਾਂ ਲਾਪਤਾ ਹੋਏ ਨੌਜਵਾਨ ਨੂੰ ਉਸਦੇ ਦੋਸਤਾਂ ਨੇ ਦੋ ਹਜ਼ਾਰ ਰੁਪਏ ਦੇ ਖਾਤਰ ਨਹਿਰ ਵਿੱਚ ਸੁੱਟ ਦਿੱਤਾ ਸੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੀ ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਮੁਲਜ਼ਮਾਂ ਦੀ ਪਛਾਣ ਸਤਨਾਮ ਸਿੰਘ ਉਰਫ਼ ਪ੍ਰਿੰਸ ਵਾਸੀ ਸਮਾਣਾ, ਜਗਜੀਤ ਸਿੰਘ ਉਰਫ਼ ਜੱਜ ਵਾਸੀ ਛੋਟੀ ਮਾਜਰੀ ਅਤੇ ਅੰਮ੍ਰਿਤਪਾਲ ਸਿੰਘ ਵਾਸੀ ਸਮਾਣਾ ਵਜੋਂ ਹੋਈ ਹੈ।

ਪੈਸੇ ਵਾਪਸ ਨਾ ਕਰਨ ‘ਤੇ ਕਰ ਦਿੱਤਾ ਕਤਲ

ਇਸ ਸਬੰਧੀ ਜਾਣਕਾਰੀ ਦਿੰਦਿਆਂ DSP ਨੇਹਾ ਅਗਰਵਾਲ ਨੇ ਦੱਸਿਆ ਕਿ ਮ੍ਰਿਤਕ ਮਨੀਸ਼ ਕੁਮਾਰ ਉਰਫ ਮਾਹੀ ਦੇ ਪਿਤਾ ਅਸ਼ੋਕ ਕੁਮਾਰ ਨੇ 3 ਅਪ੍ਰੈਲ ਨੂੰ ਆਪਣੇ ਪੁੱਤ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ । ਉਦੋਂ ਤੋਂ ਪਰਿਵਾਰ ਅਤੇ ਪੁਲਿਸ ਵੱਲੋਂ ਮਨੀਸ਼ ਦੀ ਭਾਲ ਕੀਤੀ ਜਾ ਰਹੀ ਸੀ ਪਰ ਕਈ ਮਹੀਨੇ ਬੀਤ ਜਾਣ ਦੇ ਬਾਅਦ ਵੀ ਉਸਦਾ ਕੋਈ ਸੁਰਾਗ ਨਹੀਂ ਮਿਲਿਆ। ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਸੀ। ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਿਆ ਕਿ ਉਸ ਦੇ ਦੋਸਤਾਂ ਵੱਲੋਂ ਉਧਾਰ ਲਏ ਗਏ ਪੈਸੇ ਵਾਪਸ ਨਾ ਕਰਨ ‘ਤੇ ਉਸ ਦਾ ਕਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 96 ਦਿਨ ਦਾ ਵਰਤ ਰੱਖ ਕੇ ਮੋਗਾ ਦੇ ਨੌਜਵਾਨ ਨੇ KBC ‘ਚ ਜਿੱਤੇ 12,50,000 ਰੁਪਏ

ਅੱਧੀ ਰਾਤ ਨੂੰ ਮਨੀਸ਼ ਕੁਮਾਰ ਨੂੰ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ

ਸਿਟੀ ਸਮਾਣਾ ਦੇ ਥਾਣਾ ਮੁਖੀ ਸ਼ਿਵਦੀਪ ਸਿੰਘ ਬਰਾੜ ਅਤੇ ਪਸਿਆਣਾ ਥਾਣਾ ਮੁਖੀ ਕਰਨਬੀਰ ਸਿੰਘ ਨੇ ਸਾਂਝੇ ਤੌਰ ’ਤੇ ਨਾਕਾਬੰਦੀ ਕਰ ਕੇ ਅਗਰਵਾਲ ਗਊਸ਼ਾਲਾ ਨੇੜਿਓਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ । ਉਨ੍ਹਾਂ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਨੇ 2 ਹਜ਼ਾਰ ਰੁਪਏ ਵਾਪਸ ਮੰਗਣ ‘ਤੇ 3 ਅਪ੍ਰੈਲ ਦੀ ਅੱਧੀ ਰਾਤ ਨੂੰ ਮਨੀਸ਼ ਕੁਮਾਰ ਨੂੰ ਭਾਖੜਾ ਨਹਿਰ ਵਿੱਚ ਸੁੱਟ ਕੇ ਉਸਦਾ ਕਤਲ ਕਰ ਦਿੱਤਾ ਸੀ। ਡੀਐਸਪੀ ਨੇਹਾ ਅਗਰਵਾਲ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਹੋਰ ਪੁੱਛਗਿੱਛ ਲਈ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

 

 

 

ਕੈਨੇਡਾ ‘ਚ ਪੰਜਾਬੀ ਮੁਟਿਆਰ ਦੀ ਹਾਰਟ ਅਟੈਕ ਨਾਲ ਹੋਈ ਮੌ.ਤ || Latest News

0

ਕੈਨੇਡਾ ‘ਚ ਪੰਜਾਬੀ ਮੁਟਿਆਰ ਦੀ ਹਾਰਟ ਅਟੈਕ ਨਾਲ ਹੋਈ ਮੌ.ਤ

ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਮੁਟਿਆਰ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਜ਼ਿਲ੍ਹਾ ਭਦੌੜ ਦੀ ਗੁਰਮੀਤ ਕੌਰ ਵਜੋਂ ਹੋਈ ਹੈ।

ਪੌਣੇ ਦੋ ਸਾਲ ਪਹਿਲਾਂ ਹੋਇਆ ਸੀ ਮ੍ਰਿਤਕ ਦਾ ਵਿਆਹ

ਇਸ ਸਬੰਧੀ ਮ੍ਰਿਤਕਾ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਗੁਰਮੀਤ ਕੌਰ ਦੀ ਆਈਲੈਟਸ ਕੀਤੀ ਹੋਈ ਸੀ। ਉਸ ਦਾ ਵਿਆਹ ਪੌਣੇ ਦੋ ਸਾਲ ਪਹਿਲਾਂ ਬਠਿੰਡਾ ਵਿਖੇ ਹੋਇਆ ਸੀ। ਜਿਸ ਤੋਂ ਬਾਅਦ ਉਹ ਰੋਜ਼ੀ-ਰੋਟੀ ਕਮਾਉਣ ਦੀ ਖਾਤਿਰ 29 ਦਸੰਬਰ 2023 ਨੂੰ ਸਰੀ (ਕੈਨੇਡਾ) ਵਿਖੇ ਪੜ੍ਹਾਈ ਕਰਨ ਲਈ ਗਈ ਸੀ। ਹੁਣ ਉਸ ਦਾ ਇੱਕ ਸਮੈਸਟਰ ਪੁੂਰਾ ਹੋ ਚੁੱਕਿਆ ਸੀ।

ਇਹ ਵੀ ਪੜ੍ਹੋ: ਜਲੰਧਰ ‘ਚ ਲੜਕੀ ਨੇ ਕੀਤੀ ਖੁਦਕੁਸ਼ੀ, ਲਟਕਦੀ ਮਿਲੀ ਲਾਸ਼ ||Punjab News

ਉਨ੍ਹਾਂ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਕੰਮਕਾਰ ਨਾ ਮਿਲਣ ਕਾਰਨ ਉਹ ਪਰੇਸ਼ਾਨ ਰਹਿੰਦੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ 1 ਸਤੰਬਰ ਨੂੰ ਗੁਰਮੀਤ ਕੌਰ ਦੇ ਨਾਲ ਰਹਿੰਦੀਆਂ ਕੁੜੀਆਂ ਦਾ ਫੋਨ ਆਇਆ ਕਿ ਬੀਤੀ ਰਾਤ ਗੁਰਮੀਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰਮੀਤ ਦੀ ਮ੍ਰਿਤਕ ਦੇਹ ਕਸਬਾ ਭਦੌੜ ਵਿਖੇ ਲਿਆਉਣ ਲਈ ਮਦਦ ਕੀਤੀ ਜਾਵੇ ਤਾਂ ਕਿ ਉਹ ਆਪਣੀ ਧੀ ਨੂੰ ਆਖਰੀ ਵਾਰ ਦੇਖ ਸਕਣ ਤੇ ਉਸਦਾ ਸਸਕਾਰ ਕਰ ਸਕਣ।

ਜਲੰਧਰ ‘ਚ ਲੜਕੀ ਨੇ ਕੀਤੀ ਖੁਦਕੁਸ਼ੀ, ਲਟਕਦੀ ਮਿਲੀ ਲਾਸ਼ ||Punjab News

0

ਜਲੰਧਰ ‘ਚ ਲੜਕੀ ਨੇ ਕੀਤੀ ਖੁਦਕੁਸ਼ੀ, ਲਟਕਦੀ ਮਿਲੀ ਲਾਸ਼

ਜਲੰਧਰ ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ ਜਲੰਧਰ ਹਾਈਟਸ ‘ਚ 18 ਸਾਲਾ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਿਰਨਦੀਪ ਕੌਰ ਪੁੱਤਰੀ ਦੇਸ਼ਵੀਰ ਸਿੰਘ ਵਜੋਂ ਹੋਈ ਹੈ। ਜੋ ਮੂਲ ਰੂਪ ਵਿੱਚ ਫ਼ਿਰੋਜ਼ਪੁਰ ਦੇ ਗੰਗਾ ਮੰਦਿਰ ਇਲਾਕੇ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ- ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ ਸਦਨ ‘ਚ ਕੀਤਾ ਪੇਸ਼

ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਪੁਲਿਸ ਨੂੰ ਜਾਂਚ ਦੌਰਾਨ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਜਲੰਧਰ ਹਾਈਟਸ ਥਾਣਾ ਸਦਰ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

 ਪਰਿਵਾਰ ਦੇ ਆਉਣ ਤੇ ਕਾਰਵਾਈ ਕੀਤੀ ਜਾਵੇਗੀ

ਇਹ ਘਟਨਾ ਜਲੰਧਰ ਦੇ ਸਦਰ ਥਾਣੇ ਅਧੀਨ ਪੈਂਦੀ ਚੌਕੀ ਜਲੰਧਰ ਹਾਈਟਸ ਦੇ ਇਲਾਕੇ ਵਿੱਚ ਵਾਪਰੀ। ਚੌਕੀ ਇੰਚਾਰਜ ਗੁਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਕਿਰਨਦੀਪ ਕੌਰ ਜਲੰਧਰ ਦੇ ਸੀਟੀ ਇੰਸਟੀਚਿਊਟ ਵਿੱਚ ਪੜ੍ਹਦੀ ਸੀ। ਕਿਰਨਦੀਪ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਦੀ ਮਾਂ ਵੀ ਨਹੀਂ ਰਹੀ ਸੀ। ਜਿਸ ਕਾਰਨ ਉਹ ਫ਼ਿਰੋਜ਼ਪੁਰ ਤੋਂ ਜਲੰਧਰ ਆਪਣੀ ਮਾਸੀ ਕੋਲ ਰਹਿਣ ਲਈ ਆ ਗਈ।

ਬੀਤੇ ਮੰਗਲਵਾਰ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਚੌਕੀ ਇੰਚਾਰਜ ਗੁਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਫ਼ਿਰੋਜ਼ਪੁਰ ਰਹਿੰਦੇ ਪਰਿਵਾਰ ਨੂੰ ਘਟਨਾ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲੀਸ ਵੱਲੋਂ ਅੱਜ ਉਸ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਲੜਕੀ ਦੀ ਲਾਸ਼ ਦਾ ਅੱਜ ਪੋਸਟਮਾਰਟਮ ਕਰਵਾਇਆ ਜਾਵੇਗਾ।