Home Blog Page 1351

ਅੱਜ ਦਾ ਹੁਕਮਨਾਮਾ ਸਾਹਿਬ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 4-9-2024

0

ਅੱਜ ਦਾ ਹੁਕਮਨਾਮਾ ਸਾਹਿਬ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 4-9-2024

ਧਨਾਸਰੀ ਮਹਲਾ ੫ ॥

ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

ਬੁੱਧਵਾਰ, ੨੦ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੭੧)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ॥

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ । ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ।੧। ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ । (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ । ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ।੨। (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ । (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ।੩। (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ । ਹੇ ਨਾਨਕ! ਆਖ—ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ।੪।੫।

 

ਅਸਾਮ ਸਰਕਾਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਕੀਤਾ ਸਨਮਾਨਿਤ || Latest News

0

ਅਸਾਮ ਸਰਕਾਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਕੀਤਾ ਸਨਮਾਨਿਤ

ਪੰਜਾਬ ਰਾਜ ਭਵਨ ਵਿਖੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਅਸਾਮ ਸਰਕਾਰ ਵੱਲੋਂ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਸਾਮ ਦੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਅਤੇ ਬੇਮਿਸਾਲ ਸੇਵਾਵਾਂ ਲਈ ਰਸਮੀ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾਂ ਦੇ ਨਿਰੇਦਸ਼ਾਂ ‘ਤੇ ਅਸਾਮ ਦੇ ਦੋ ਕੈਬਨਿਟ ਮੰਤਰੀ ਸ੍ਰੀ ਰਣਜੀਤ ਕੁਮਾਰ ਦਾਸ, ਸ੍ਰੀ ਚੰਦਰ ਮੋਹਨ ਪਟਵਾਰੀ, ਅਸਾਮ ਰਾਜਪਾਲ ਸਕੱਤਰੇਤ ਅਤੇ ਅਸਾਮ ਦੇ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ ਪੰਜਾਬ ਦੇ ਰਾਜਪਾਲ ਨੂੰ ਸਨਮਾਨਿਤ ਕਰਨ ਲਈ ਵਿਸੇਸ਼ ਤੌਰ ‘ਤੇ ਪੰਜਾਬ ਪਹੁੰਚੇ।ਉਨ੍ਹਾਂ ਨੇ ਸ੍ਰੀ ਗੁਲਾਬ ਚੰਦ ਕਟਾਰੀਆ ਵਲੋਂ ਅਸਾਮ ਦੇ ਰਾਜਪਾਲ ਰਹਿੰਦਿਆਂ ਸੂਬੇ ਦੇ ਪ੍ਰਸ਼ਾਸ਼ਨ ਵਿੱਚ ਹਰ ਪੱਧਰ ‘ਤੇ ਪ੍ਰਦਾਨ ਕੀਤੀ ਗਈ ਬੇਮਿਸਾਲ ਅਗਵਾਈ ਅਤੇ ਰਣਨੀਤਕ ਮਾਰਗਦਰਸ਼ਨ ਨੂੰ ਮਾਨਤਾ ਦੇਣ ਸਬੰਧੀ ਅਸਾਮ ਕੈਬਨਿਟ ਵੱਲੋਂ 9 ਅਗਸਤ, 2024 ਨੂੰ ਪਾਸ ਕੀਤੇ ਮਤੇ ਦੀ ਕਾਪੀ ਸ੍ਰੀ ਕਟਾਰੀਆਂ ਨੂੰ ਭੇਂਟ ਕੀਤੀ।

ਇਸ ਤੋਂ ਇਲਾਵਾ ਅਸਾਮ ਦੇ ਮੁੱਖ ਮੰਤਰੀ ਸ੍ਰੀ ਹਿਮੰਤ ਬਿਸਵਾ ਸ਼ਰਮਾ ਵੱਲੋਂ ਲਿਖਿਆ ਇੱਕ ਡੀ.ਓ. ਪੱਤਰ ਵੀ ਸੌਂਪਿਆ, ਜਿਸ ਵਿੱਚ ਉਨ੍ਹਾਂ ਨੇ ਨਿੱਜੀ ਤੌਰ ‘ਤੇ ਸ੍ਰੀ ਕਟਾਰੀਆ ਦੇ ਵੱਡਮੁੱਲੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ, ਜਿਹਨਾਂ ਨੇ ਉਨ੍ਹਾਂ ਨੂੰ ਪ੍ਰਸ਼ਾਸਨ ਅਤੇ ਜਨਤਕ ਜੀਵਨ ਬਾਰੇ ਡੂੰਘੀ ਸਮਝ ਪ੍ਰਦਾਨ ਕੀਤੀ।

ਅਸਾਮ ਸਰਕਾਰ ਵੱਲੋਂ ਭੇਜੇ ਗਏ ਮਤੇ ਵਿੱਚ ਸ੍ਰੀ ਕਟਾਰੀਆ ਵੱਲੋਂ ਅਸਾਮ ਦੇ ਸਾਰੇ 35 ਜ਼ਿਿਲ੍ਹਆਂ ਵਿੱਚ ਕੀਤੇ ਵਿਆਪਕ ਦੌਰਿਆਂ ਨੂੰ ਉਜਾਗਰ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਨਾਲ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਨੂੰ ਦਰਸਾਇਆ ਗਿਆ। ਅਸਾਮ ਦੇ ਲੋਕਾਂ ਦੀ ਭਲਾਈ ਪ੍ਰਤੀ ਉਨ੍ਹਾਂ ਦਾ ਸਮਰਪਣ ਸੂਬੇ ਲਈ ਉਨ੍ਹਾਂ ਦੇ ਅਥਾਹ ਸਨੇਹ ਅਤੇ ਆਸਾਮ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਸਾਰਿਆਂ ਨੂੰ ਪ੍ਰੇਰਿਤ ਕਰਨ ਪ੍ਰਤੀ ਉਨ੍ਹਾਂ ਦੇ ਅਣਥੱਕ ਯਤਨਾਂ ਤੋਂ ਸਪੱਸ਼ਟ ਹੁੰਦਾ ਹੈ। ਮੰਤਰੀ ਮੰਡਲ ਨੇ ਜਨਤਕ ਮਾਮਲਿਆਂ ਵਿੱਚ ਸ੍ਰੀ ਕਟਾਰੀਆ ਦੇ ਵਿਆਪਕ ਤਜ਼ਰਬੇ ਅਤੇ ਸਿਆਣਪ ਨੂੰ ਵੀ ਮਾਨਤਾ ਦਿੱਤੀ, ਜਿਸ ਨੇ ਪ੍ਰਸ਼ਾਸਨ ਅਤੇ ਜਨਤਕ ਜੀਵਨ ਵਿੱਚ ਬੇਮਿਸਾਲ ਸੂਝ ਪ੍ਰਦਾਨ ਕੀਤੀ।

ਇਸ ਤੋਂ ਇਲਾਵਾ ਅਸਾਮ ਦੇ ਵਫ਼ਦ ਨੇ ਸ੍ਰੀ ਕਟਾਰੀਆ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਕਟਾਰੀਆ ਨੂੰ ਕਾਮਾਖਿਆ ਮੰਦਿਰ ਦੀ ਪੇਂਟਿੰਗ, ਖੋਰਾਈ ਅਤੇ ਅਸਾਮ ਦੀਆਂ ਹੋਰ ਪਰੰਪਰਾਗਤ ਵਸਤਾਂ ਨਾਲ ਸਨਮਾਨਿਤ ਵੀ ਕੀਤਾ।

ਆਪਣੇ ਧੰਨਵਾਦੀ ਭਾਸ਼ਣ ਦੌਰਾਨ, ਸ੍ਰੀ ਕਟਾਰੀਆ ਨੇ ਇਸ ਸਨਮਾਨ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਆਸਾਮ ਦੇ ਮੁੱਖ ਮੰਤਰੀ ਸ੍ਰੀ ਹਿਮੰਤ ਬਿਸਵਾ ਸ਼ਰਮਾ ਵਲੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਮਿਲੇ ਵਡਮੁੱਲੇ ਸਹਿਯੋਗ ਲਈ ਅਸਾਮ ਦੇ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਰਾਜਪਾਲ ਅਤੇ ਮੁੱਖ ਮੰਤਰੀ ਦਰਮਿਆਨ ਸਦਭਾਵਨਾਪੂਰਨ ਸਹਿਯੋਗ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੀ ਏਕਤਾ ਕਿਸੇ ਵੀ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਲੋਕ ਭਲਾਈ ਦੀਆਂ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲੋਕਾਂ ਦੇ ਜੀਵਨ ਵਿੱਚ ਅਸਲ ਸੁਧਾਰ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਨਾਲ ਵੀ ਰਲ ਮਿਲ ਕੇ ਪੰਜਾਬ ਵਿੱਚ ਵੀ ਇਸੇ ਸਕਰਾਤਮਕ ਰਣਨੀਤੀ ਨਾਲ ਕੰਮ ਕੀਤਾ ਜਾਵੇਗਾ।

ਸ੍ਰੀ ਕਟਾਰੀਆ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਨੂੰ ਅਸਲ ਵਿੱਚ ਪ੍ਰਭਾਵਸ਼ਾਲੀ ਬਣਾਉਣ ਲਈ, ਪ੍ਰਸ਼ਾਸਨਿਕ ਪੱਧਰ ‘ਤੇ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਤੋਂ ਉਪਰ ਉਠਣਾ ਅਤੇ ਜ਼ਮੀਨੀ ਹਕੀਕਤਾਂ ਨਾਲ ਸਿੱਧੇ ਤੌਰ ‘ਤੇ ਜੁੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦੀ ਸਫ਼ਲਤਾ ਦਾ ਅਸਲ ਮੁਲਾਂਕਣ ਖੇਤਰੀ ਦੌਰਿਆਂ, ਲਾਭਪਾਤਰੀਆਂ ਨਾਲ ਗੱਲਬਾਤ ਕਰਕੇ ਅਤੇ ਇਹਨਾਂ ਦੇ ਲਾਗੂਕਰਨ ‘ਤੇ ਵਿਸ਼ੇਸ਼ ਧਿਆਨ ਦੇ ਕੇ ਕੀਤਾ ਜਾ ਸਕਦਾ ਹੈ।

ਚੋਰਾਂ ਨੇ ਕਿਸਾਨ ਦੇ ਘਰ ਨੂੰ ਬਣਾਇਆ ਨਿਸ਼ਾਨਾ, 9 ਤੋਲੇ ਸੋਨਾ ਤੇ ਨਕਦੀ ਲੈ ਹੋਏ ਫਰਾਰ || Punjab News

ਅਸਾਮ ਦੇ ਕੈਬਨਿਟ ਮੰਤਰੀਆਂ ਸ੍ਰੀ ਰਣਜੀਤ ਕੁਮਾਰ ਦਾਸ ਅਤੇ ਸ੍ਰੀ ਚੰਦਰ ਮੋਹਨ ਪਟਵਾਰੀ ਨੇ ਆਪਣੇ ਸੰਬੋਧਨ ਦੌਰਾਨ ਰਾਸ਼ਟਰੀ ਏਕਤਾ ਤੇ ਅਖੰਡਤਾ ਨੂੰ ਉਤਸ਼ਾਹਿਤ ਕਰਨ ਲਈ ਇਕ ਅਹਿਮ ਸਾਧਨ ਦੇ ਤੌਰ ‘ਤੇ ਸੱਭਿਆਚਾਰਕ ਅਦਾਨ ਪ੍ਰਦਾਨ ਪ੍ਰੋਗਰਾਮਾਂ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਉਹਨਾਂ ਦੱਸਿਆ ਕਿ ਕਿਵੇਂ ਅਜਿਹੀਆਂ ਪਹਿਲਕਦਮੀਆਂ ਵਿਿਭੰਨ ਪਰੰਪਰਾਵਾਂ, ਭਾਸ਼ਾਵਾਂ ਅਤੇ ਅਭਿਆਸਾਂ ਨੂੰ ਸਾਂਝਾ ਕਰਨ ਦੇ ਯੋਗ ਬਣਾਉਂਦੀਆਂ ਹਨ, ਜਿਸ ਨਾਲ ਅਸੀਂ ਵੱਖ-ਵੱਖ ਭਾਈਚਾਰਿਆਂ ਦਰਮਿਆਨ ਮਜ਼ਬੂਤ ਸਬੰਧ ਸਥਾਪਤ ਕਰਦੇ ਹੋਏ ਆਪਣੀ ਅਮੀਰ ਸੱਭਿਆਚਾਰਕ ਦਾ ਆਨੰਦ ਮਾਣ ਸਕਦੇ ਹਾਂ।

ਇਸ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਦੇ ਪ੍ਰਸ਼ਾਸਕ ਸ੍ਰੀ ਕਟਾਰੀਆ ਨੇ ਅਸਾਮ ਦੇ ਦੋਵੇਂ ਕੈਬਨਿਟ ਮੰਤਰੀਆਂ, ਸ੍ਰੀਮਤੀ ਅੰਜੂ ਰਾਣੀ ਭਈਸਿਆ, ਰਾਜਪਾਲ ਅਸਾਮ ਦੀ ਸਕੱਤਰ ਐਸ. ਐਸ. ਮੀਨਾਕਸ਼ੀ ਸੁੰਦਰਮ, ਰਾਜਪਾਲ ਅਸਾਮ ਦੇ ਏ.ਡੀ.ਸੀ. ਸੁਕੈਡਰਨ ਲੀਡਰ ਗੌਰਵ ਮਲਿਕ ਅਤੇ ਡਿਪਟੀ ਸਕੱਤਰ ਮੁੱਖ ਮੰਤਰੀ ਦਫ਼ਤਰ ਅਸਾਮ ਅਭਿਸੇਕ ਜੈਨ ਨੂੰ ਵੀ ਸਨਮਾਨਿਤ ਕੀਤਾ।

ਇਸ ਮੌਕੇ ਪੰਜਾਬ ਦੇ ਰਾਜਪਾਲ ਦੇ ਵਧੀਕ ਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ  ਰਾਜੀਵ ਵਰਮਾ, ਡੀ.ਜੀ.ਪੀ ਚੰਡੀਗੜ੍ਹ ਸੁਰਿੰਦਰ ਸਿੰਘ ਯਾਦਵ, ਡਿਪਟੀ ਕਮਿਸ਼ਨਰ ਚੰਡੀਗੜ੍ਹ ਸ੍ਰੀ ਵਿਨੈ ਪ੍ਰਤਾਪ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਪੁਲਿਸ ਅਤੇ ਸਿਵਲ ਅਧਿਕਾਰੀ ਵੀ ਮੌਜੂਦ ਸਨ।

ਪੰਜਾਬ ਅਪਾਰਟਮੈਂਟ-ਪ੍ਰਾਪਰਟੀ ਰੈਗੂਲੇਸ਼ਨ ਬਿੱਲ ਹੋਇਆ ਪਾਸ || Latest News

0

ਪੰਜਾਬ ਅਪਾਰਟਮੈਂਟ-ਪ੍ਰਾਪਰਟੀ ਰੈਗੂਲੇਸ਼ਨ ਬਿੱਲ ਹੋਇਆ ਪਾਸ

ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਸਰਬਸੰਮਤੀ ਨਾਲ ਪਾਸ ਕਰਦਿਆਂ ਪਲਾਟ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਖਤਮ ਕਰ ਦਿੱਤਾ।

ਵਿਧਾਨ ਸਭਾ ਦੇ ਸਦਨ ਵਿੱਚ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਉਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੋਧ ਦਾ ਮਕਸਦ ਜਿੱਥੇ ਗੈਰ-ਕਨੂੰਨੀ ਕਲੋਨੀਆਂ ਉਤੇ ਸ਼ਿਕੰਜਾ ਕੱਸਣਾ ਹੈ, ਉਥੇ ਹੀ ਛੋਟੇ ਪਲਾਟ ਮਾਲਕਾਂ ਨੂੰ ਰਾਹਤ ਦੇਣਾ ਹੈ।

ਉਨ੍ਹਾਂ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ ਕਿਉਂ ਜੋ ਇਸ ਸੋਧ ਨਾਲ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਵਿੱਚ ਦਰਪੇਸ਼ ਸਮੱਸਿਆ ਖਤਮ ਹੋ ਜਾਵੇਗੀ ਅਤੇ ਅਣ-ਅਧਿਕਾਰਤ ਕਲੋਨੀਆਂ ਉਤੇ ਰੋਕ ਲੱਗੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੋਧ ਕਸੂਰਵਾਰ ਲੋਕਾਂ ਲਈ ਜੁਰਮਾਨੇ ਅਤੇ ਸਜ਼ਾ ਦੀ ਵਿਵਸਥਾ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਮਨੋਰਥ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।

500 ਵਰਗ ਗਜ਼ ਤੱਕ ਦੇ ਖੇਤਰ ਲਈ ਐਨ.ਓ.ਸੀ. ਦੀ ਲੋੜ ਨਹੀਂ

ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਸੋਧ ਮੁਤਾਬਕ ਕੋਈ ਵੀ ਵਿਅਕਤੀ ਜਿਸ ਨੇ ਮਿਤੀ 31 ਜੁਲਾਈ, 2024 ਤੱਕ ਅਣ-ਅਧਿਕਾਰਤ ਕਲੋਨੀ ਵਿੱਚ ਸਥਿਤ 500 ਵਰਗ ਗਜ਼ ਤੱਕ ਦੇ ਖੇਤਰ ਲਈ, ਇੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ‘ਤੇ ਵੇਚਣ ਲਈ ਇਕਰਾਰਨਾਮਾ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼ ਜਿਸ ਨੂੰ ਸਰਕਾਰ ਨੋਟੀਫਿਕੇਸ਼ਨ ਦੁਆਰਾ ਨਿਰਧਾਰਤ ਕਰ ਸਕਦੀ ਹੈ, ਰਾਹੀਂ ਇਕਰਾਰਨਾਮਾ ਕੀਤਾ ਹੈ, ਉਸ ਰਕਬੇ ਲਈ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਜਾਇਦਾਦ ਦਾ ਮਾਲਕ ਆਪਣੇ ਪਲਾਟ ਦੀ ਰਜਿਸਟਰੀ ਸਬੰਧਤ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਟਰਾਰ ਕੋਲ ਕਰਵਾ ਸਕਦਾ ਹੈ ਅਤੇ ਅਜਿਹੇ ਰਕਬੇ ਨੂੰ ਰਜਿਸਟਰ ਕਰਵਾਉਣ ਸਬੰਧੀ ਇਹ ਛੋਟ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਰਾਹੀਂ ਨੋਟੀਫਾਈ ਕੀਤੀ ਗਈ ਮਿਤੀ ਤੱਕ ਲਾਗੂ ਹੋਵੇਗੀ। ਇਸ ਰਜਿਸਟ੍ਰੇਸ਼ਨ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਸਬੰਧਤ ਵਿਕਾਸ ਅਥਾਰਟੀ ਜਾਂ ਸਥਾਨਕ ਸਰਕਾਰ ਵਿਭਾਗ ਦੀ ਸਬੰਧਤ ਸਥਾਨਕ ਸ਼ਹਿਰੀ ਸੰਸਥਾ ਤੋਂ ਐਨ.ਓ.ਸੀ. ਪ੍ਰਾਪਤ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਕਰੀ ਦਸਤਾਵੇਜ਼ ਦੀ ਸੂਚਨਾ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਸਟਰਾਰ ਵੱਲੋਂ ਸਬੰਧਤ ਅਥਾਰਟੀ ਨੂੰ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਉਪਰੋਕਤ ਅਨੁਸਾਰ ਦਿੱਤੀ ਗਈ ਛੋਟ ਦੀ ਨੋਟੀਫਾਈ ਕੀਤੀ ਗਈ ਮਿਤੀ ਬੀਤ ਜਾਣ ਉਪਰੰਤ ਵੀ ਜੇਕਰ ਇਸ ਜਾਇਦਾਦ ਨੂੰ ਅੱਗੇ ਵੰਡਿਆ ਨਹੀਂ ਗਿਆ ਹੈ ਤਾਂ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਟਰਾਰ ਵੱਲੋਂ ਅਜਿਹੀ ਜਾਇਦਾਦ ਦੇ ਸਬੰਧ ਵਿੱਚ ਅਗਲੀਆਂ ਵਿਕਰੀ ਡੀਡਾਂ ਨੂੰ ਸਬੰਧਤ ਵਿਕਾਸ ਅਥਾਰਟੀਆਂ/ਸਥਾਨਕ ਸਰਕਾਰ ਦੀ ਸੂਚਨਾ ਹਿੱਤ ਰਜਿਸਟਰ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਐਕਟ ਅਧੀਨ ਰਜਿਸਟਰਡ ਕੋਈ ਵੀ ਵਿਅਕਤੀ ਜਾਂ ਪ੍ਰਮੋਟਰ ਜਾਂ ਉਸ ਦਾ ਏਜੰਟ ਅਤੇ ਕੋਈ ਵੀ ਹੋਰ ਪ੍ਰਮੋਟਰ, ਜੋ ਬਿਨਾਂ ਕਿਸੇ ਵਾਜਬ ਕਾਰਨ ਦੇ, ਐਕਟ ਦੀ ਧਾਰਾ-5 ਦੇ ਉਪਬੰਧਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦਾ ਹੈ ਜਾਂ ਉਲੰਘਣਾ ਕਰਦਾ ਹੈ ਤਾਂ ਦੋਸ਼ੀ ਪਾਏ ਜਾਣ ‘ਤੇ ਉਸ ਨੂੰ ਘੱਟੋ-ਘੱਟ 25 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ ਜਿਸ ਨੂੰ ਪੰਜ ਕਰੋੜ ਰੁਪਏ ਤੱਕ ਵਧਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਸ ਨੂੰ ਘੱਟੋ-ਘੱਟ ਪੰਜ ਸਾਲ ਦੀ ਕੈਦ ਦੀ ਸਜ਼ਾ ਦਿੱਤੀ ਜਾਵੇਗੀ ਜਿਸ ਨੂੰ ਦਸ ਸਾਲ ਤੱਕ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੈਰ-ਕਨੂੰਨੀ ਕਾਲੋਨਾਈਜ਼ਰਾਂ ਨੇ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਲੁੱਟ ਕੀਤੀ ਅਤੇ ਉਨ੍ਹਾਂ ਨੇ ਬਿਨਾਂ ਮਨਜ਼ੂਰੀ ਤੋਂ ਕਲੋਨੀਆਂ ਵੇਚ ਦਿੱਤੀਆਂ ਜਦਕਿ ਇਹ ਕਲੋਨੀਆਂ ਸਟਰੀਟ ਲਾਈਟਾਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਤੋਂ ਸੱਖਣੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਵੱਸ ਹੋਏ ਲੋਕ ਇਨ੍ਹਾਂ ਕਲੋਨੀਆਂ ਵਿੱਚ ਲੋੜੀਦੀਆਂ ਸਹੂਲਤਾਂ ਹਾਸਲ ਕਰਨ ਲਈ ਖੱਜਲ-ਖੁਆਰ ਹੁੰਦੇ ਹਨ।

ਬੰਗਾਲ ‘ਚ Anti-Rape Bill ਪਾਸ, ਅਪਰਾਜਿਤਾ task force ਦੇ ਗਠਨ ਦਾ ਐਲਾਨ || Latest News

ਮੁੱਖ ਮੰਤਰੀ ਨੇ ਕਿਹਾ ਕਿ ਕਾਲੋਨਾਈਜ਼ਰ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਦੇ ਹਨ ਪਰ ਉਨ੍ਹਾਂ ਦੀਆਂ ਗਲਤ ਕਾਰਵਾਈਆਂ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਿੰਨ ਵਾਰ ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕੀਤਾ ਜਦਕਿ ਹਰ ਵਾਰ ਇਹ ਸ਼ਰਤ ਲਾਈ ਗਈ ਸੀ ਕਿ ਇਹ ਰਾਹਤ ਆਖ਼ਰੀ ਵਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਸਭ ਤੋਂ ਤਜਰਬੇਕਾਰ ਮੁੱਖ ਮੰਤਰੀਆਂ ਵਿੱਚੋਂ ਇੱਕ ਹੋਣ ਕਾਰਨ ਉਨ੍ਹਾਂ ਨੇ ਇਹ ਫੈਸਲਾ ਆਮ ਲੋਕਾਂ ਦੇ ਪਲਾਟਾਂ ਨੂੰ ਕਾਨੂੰਨੀ ਜਾਮਾ ਪਹਿਨਾਉਣ ਲਈ ਲਿਆ ਹੈ, ਨਾ ਕਿ ਗੈਰ-ਕਾਨੂੰਨੀ ਕਲੋਨੀਆਂ ਨੂੰ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿਵੇਸ਼ਕਾਂ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਦੀ ਸਹੂਲਤ ਦੇਣ ਲਈ ਰੰਗਦਾਰ ਅਸ਼ਟਾਮ ਪੇਪਰ ਪੇਸ਼ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਯਕੀਨੀ ਹੋਵੇਗਾ ਕਿ ਜ਼ਮੀਨ ਦੀ ਵਰਤੋਂ ਸਿਰਫ਼ ਉਸ ਮਕਸਦ ਲਈ ਹੀ ਕੀਤੀ ਜਾਵੇ, ਜਿਸ ਲਈ ਨਿਵੇਸ਼ਕਾਂ ਨੇ ਪ੍ਰਵਾਨਗੀਆਂ ਮੰਗੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਲੰਮੇ ਕੁਸ਼ਾਸਨ ਦੌਰਾਨ ਨਾਜਾਇਜ਼ ਕਾਲੋਨੀਆਂ ਵਿੱਚ ਵਾਧਾ ਹੋਇਆ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਨਾਜਾਇਜ਼ ਕਾਲੋਨਾਈਜ਼ਰਾਂ ਦੀ ਸਰਪ੍ਰਸਤੀ ਕੀਤੀ।

ਚੰਡੀਗੜ੍ਹ PGI ‘ਚ ਟਾਸਕ ਫੋਰਸ ਦਾ ਗਠਨ, ਸੁਰੱਖਿਆ ਲਈ ਚੁੱਕੇ ਗਏ ਅਹਿਮ ਕਦਮ || Latest News

ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਨਾਲ ਉਨ੍ਹਾਂ ਕਰੋੜਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਨੂੰ ਗਲਤੀ ਨਾਲ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਲਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਭੋਲੇ-ਭਾਲੇ ਲੋਕਾਂ ਨੇ ਆਪਣਾ ਪੈਸਾ ਘਰ ਬਣਾਉਣ ਲਈ ਲਾਇਆ ਸੀ ਪਰ ਨਾਜਾਇਜ਼ ਕਾਲੋਨੀਆਂ ਕਾਰਨ ਮੁਸ਼ਕਲਾਂ ਵਿੱਚ ਘਿਰ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੈਰ-ਕਾਨੂੰਨੀ ਕਾਲੋਨਾਈਜ਼ਰਾਂ ਨੂੰ ਪਨਾਹ ਦੇਣ ਵਾਲੇ ਆਗੂਆਂ ਨੂੰ ਜਨਤਾ ਕਦੇ ਵੀ ਮੁਆਫ਼ ਨਹੀਂ ਕਰੇਗੀ ਅਤੇ ਲੋਕ ਉਨ੍ਹਾਂ ਨੂੰ ਪਹਿਲਾਂ ਹੀ ਬਾਹਰ ਦਾ ਦਰਵਾਜ਼ਾ ਦਿਖਾ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਆਗੂ ਆਪਣੇ ਕੀਤੇ ਮਾੜੇ ਕੰਮਾਂ ਦੀ ਮੁਆਫ਼ੀ ਮੰਗ ਰਹੇ ਹਨ, ਜਦੋਂ ਕਿ ਉਨ੍ਹਾਂ ਨੂੰ ਖ਼ੁਦ ਨਹੀਂ ਪਤਾ ਕਿ ਉਨ੍ਹਾਂ ਨੇ ਕਿਹੜੀ ਗ਼ਲਤੀ ਕੀਤੀ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਇਹ ਆਗੂ ਹੁਣ ਆਪਣੇ ਕੀਤੇ ਦੀ ਮਾਫ਼ੀ ਮੰਗ ਰਹੇ ਹਨ ਪਰ ਇਨ੍ਹਾਂ ਨੂੰ ਇਕ ਗੱਲ ਚੇਤੇ ਰੱਖਣੀ ਚਾਹੀਦੀ ਹੈ ਕਿ ਗਲਤੀਆਂ ਲਈ ਤਾਂ ਮੁਆਫ਼ੀ ਮੰਗੀ ਜਾ ਸਕਦੀ ਹੈ ਪਰ ਗੁਨਾਹ ਮੁਆਫ਼ ਨਹੀਂ ਹੁੰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਵਿਰੁੱਧ ਘਿਨਾਉਣੇ ਅਪਰਾਧ ਕੀਤੇ ਹਨ, ਜਿਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।

ਚੋਰਾਂ ਨੇ ਕਿਸਾਨ ਦੇ ਘਰ ਨੂੰ ਬਣਾਇਆ ਨਿਸ਼ਾਨਾ, 9 ਤੋਲੇ ਸੋਨਾ ਤੇ ਨਕਦੀ ਲੈ ਹੋਏ ਫਰਾਰ || Punjab News

0

ਚੋਰਾਂ ਨੇ ਕਿਸਾਨ ਦੇ ਘਰ ਨੂੰ ਬਣਾਇਆ ਨਿਸ਼ਾਨਾ, 9 ਤੋਲੇ ਸੋਨਾ ਤੇ ਨਕਦੀ ਲੈ ਹੋਏ ਫਰਾਰ

ਗੁਰਦਾਸਪੁਰ ਦੇ ਪਿੰਡ ਪੰਧੇਰ ‘ਚ ਸੋਮਵਾਰ ਦੇਰ ਰਾਤ ਚੋਰਾਂ ਨੇ ਇਕ ਕਿਸਾਨ ਦੇ ਘਰ ਨੂੰ ਨਿਸ਼ਾਨਾ ਬਣਾ ਕੇ 9 ਤੋਲੇ ਸੋਨਾ ਅਤੇ 7 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਪਰਿਵਾਰਕ ਮੈਂਬਰਾਂ ਨੇ ਚੋਰ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਕੰਧ ਟੱਪ ਕੇ ਮੌਕੇ ਤੋਂ ਫਰਾਰ ਹੋ ਗਿਆ। ਘਰ ਦੇ ਮਾਲਕ ਪਰਮਜੀਤ ਸਿੰਘ ਨੇ ਦੱਸਿਆ ਕਿ ਰਾਤ 12 ਵਜੇ ਘਰ ਦੇ ਪਿੱਛੇ ਖੇਤਾਂ ਵਿੱਚੋਂ ਤਿੰਨ ਵਿਅਕਤੀ ਘਰ ਵਿੱਚ ਦਾਖਲ ਹੋਏ ਸਨ। ਜਦੋਂ ਉਸ ਦਾ ਲੜਕਾ ਬਾਥਰੂਮ ਜਾਣ ਲਈ ਉਠਿਆ ਅਤੇ ਕਮਰੇ ਦੀ ਲਾਈਟ ਚਾਲੂ ਕੀਤੀ ਤਾਂ ਲਾਈਟ ਦੇਖਦੇ ਹੀ ਚੋਰ ਕੰਧ ਟੱਪ ਕੇ ਫਰਾਰ ਹੋ ਗਏ ।

ਚੰਡੀਗੜ੍ਹ PGI ‘ਚ ਟਾਸਕ ਫੋਰਸ ਦਾ ਗਠਨ, ਸੁਰੱਖਿਆ ਲਈ ਚੁੱਕੇ ਗਏ ਅਹਿਮ ਕਦਮ || Latest News

ਉਸ ਨੇ ਦੱਸਿਆ ਕਿ ਚੋਰ ਘਰ ‘ਚੋਂ 9 ਤੋਲੇ ਸੋਨਾ ਅਤੇ 7 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪੁਲਿਸ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਘਟਨਾ ਦਾ ਜਾਇਜ਼ਾ ਲੈਣ ਮੌਕੇ ‘ਤੇ ਪਹੁੰਚੇ।

ਬੰਗਾਲ ‘ਚ Anti-Rape Bill ਪਾਸ, ਅਪਰਾਜਿਤਾ task force ਦੇ ਗਠਨ ਦਾ ਐਲਾਨ || Latest News

0

ਪੱਛਮੀ ਬੰਗਾਲ ਵਿਧਾਨ ਸਭਾ ‘ਚ ਮੰਗਲਵਾਰ ਨੂੰ ਬਲਾਤਕਾਰ ਵਿਰੋਧੀ ਬਿੱਲ ਪਾਸ ਕੀਤਾ ਗਿਆ। ਨਵੇਂ ਕਾਨੂੰਨ ਤਹਿਤ ਬਲਾਤਕਾਰ ਦੇ ਮਾਮਲਿਆਂ ਦੀ ਜਾਂਚ 21 ਦਿਨਾਂ ਦੇ ਅੰਦਰ ਪੂਰੀ ਕਰਨੀ ਹੋਵੇਗੀ। ਇਸ ਤੋਂ ਇਲਾਵਾ ਜੇਕਰ ਪੀੜਤ ਕੋਮਾ ਵਿੱਚ ਚਲੀ ਜਾਂਦੀ ਹੈ ਜਾਂ ਉਸਦੀ ਮੌਤ ਹੋ ਜਾਂਦੀ ਹੈ ਤਾਂ ਦੋਸ਼ੀ ਨੂੰ 10 ਦਿਨਾਂ ਦੇ ਅੰਦਰ ਫਾਂਸੀ ਦਿੱਤੀ ਜਾਵੇਗੀ। ਭਾਜਪਾ ਨੇ ਵੀ ਬਿੱਲ ਦਾ ਸਮਰਥਨ ਕੀਤਾ ਹੈ।

ਪੈਟਰੋਲ ਪੰਪ ਲੁੱਟ ਮਾਮਲੇ ‘ਚ ਬਠਿੰਡਾ ਪੁਲਿਸ ਨੇ 7 ਦੋਸ਼ੀ ਕੀਤੇ ਗ੍ਰਿਫਤਾਰ || Latest News

ਇਸਨੂੰ ਅਪਰਾਜਿਤਾ ਵੂਮੈਨ ਐਂਡ ਚਿਲਡਰਨ ਬਿੱਲ 2024 (ਪੱਛਮੀ ਬੰਗਾਲ ਅਪਰਾਧਿਕ ਕਾਨੂੰਨ ਅਤੇ ਸੋਧ) ਦਾ ਨਾਮ ਦਿੱਤਾ ਗਿਆ ਹੈ। ਹੁਣ ਇਸ ਨੂੰ ਰਾਜਪਾਲ ਕੋਲ ਭੇਜਿਆ ਜਾਵੇਗਾ। ਇਸ ਤੋਂ ਬਾਅਦ ਇਹ ਰਾਸ਼ਟਰਪਤੀ ਕੋਲ ਜਾਵੇਗਾ। ਦੋਵਾਂ ਥਾਵਾਂ ‘ਤੇ ਪਾਸ ਹੋਣ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ।

ਬਲਾਤਕਾਰ ਵਰਗੇ ਅਪਰਾਧਾਂ ਲਈ ਸਖਤ ਕਾਨੂੰਨ

ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 8-9 ਅਗਸਤ ਨੂੰ ਇੱਕ ਸਿਖਿਆਰਥੀ ਡਾਕਟਰ ਦਾ ਬਲਾਤਕਾਰ ਅਤੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਦੇਸ਼ ਭਰ ‘ਚ ਡਾਕਟਰਾਂ ਅਤੇ ਸਿਆਸੀ ਪਾਰਟੀਆਂ ਦੇ ਵਿਰੋਧ ਤੋਂ ਬਾਅਦ ਮਮਤਾ ਬੈਨਰਜੀ ਨੇ ਕਿਹਾ ਸੀ ਕਿ ਉਹ ਸੂਬੇ ‘ਚ ਬਲਾਤਕਾਰ ਵਰਗੇ ਅਪਰਾਧਾਂ ਲਈ ਸਖਤ ਕਾਨੂੰਨ ਬਣਾਉਣਗੇ। ਇਸ ਦੇ ਲਈ ਉਹ ਪ੍ਰਧਾਨ ਮੰਤਰੀ ਨੂੰ ਦੋ ਵਾਰ ਪੱਤਰ ਵੀ ਲਿਖ ਚੁੱਕੇ ਹਨ।

ਚੰਡੀਗੜ੍ਹ PGI ‘ਚ ਟਾਸਕ ਫੋਰਸ ਦਾ ਗਠਨ, ਸੁਰੱਖਿਆ ਲਈ ਚੁੱਕੇ ਗਏ ਅਹਿਮ ਕਦਮ || Latest News

0

ਚੰਡੀਗੜ੍ਹ PGI ‘ਚ ਟਾਸਕ ਫੋਰਸ ਦਾ ਗਠਨ, ਸੁਰੱਖਿਆ ਲਈ ਚੁੱਕੇ ਗਏ ਅਹਿਮ ਕਦਮ

ਚੰਡੀਗੜ੍ਹ ਵਿੱਚ ਡਾਕਟਰਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਪੀਜੀਆਈ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ 12 ਮੈਂਬਰੀ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਸ ਟਾਸਕ ਫੋਰਸ ਤਹਿਤ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ​​ਕਰਨ ਲਈ 5 ਸਬ-ਕਮੇਟੀਆਂ ਵੀ ਬਣਾਈਆਂ ਗਈਆਂ ਹਨ। ਟਾਸਕ ਫੋਰਸ ਦੇ ਮੁਖੀ ਅਤੇ ਪੀਜੀਆਈ ਦੇ ਡਿਪਟੀ ਡਾਇਰੈਕਟਰ ਪੰਕਜ ਰਾਏ ਅਨੁਸਾਰ ਇਨ੍ਹਾਂ ਸਬ-ਕਮੇਟੀਆਂ ਵਿੱਚ ਡਾਕਟਰਾਂ ਦੀਆਂ ਯੂਨੀਅਨਾਂ, ਪੈਰਾ-ਮੈਡੀਕਲ ਸਟਾਫ਼, ਨਰਸਿੰਗ ਅਤੇ ਵੱਖ-ਵੱਖ ਵਿਭਾਗਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸਦਾ ਉਦੇਸ਼ ਜ਼ਮੀਨੀ ਪੱਧਰ ‘ਤੇ ਸੁਧਾਰ ਦੀ ਗੁੰਜਾਇਸ਼ ਦੀ ਪਛਾਣ ਕਰਨਾ ਹੈ।

ਇਸ ਪਹਿਲਕਦਮੀ ਤਹਿਤ ਕੈਂਪਸ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸਾਰੇ ਕਰਮਚਾਰੀਆਂ ਤੋਂ ਸੁਝਾਅ ਮੰਗੇ ਜਾ ਰਹੇ ਹਨ। ਹੁਣ ਤੱਕ ਇੱਕ ਮੀਟਿੰਗ ਹੋ ਚੁੱਕੀ ਹੈ ਅਤੇ ਆਉਣ ਵਾਲੇ ਇੱਕ ਮਹੀਨੇ ਵਿੱਚ ਹੋਰ ਸੁਝਾਅ ਇਕੱਠੇ ਕੀਤੇ ਜਾਣਗੇ।

ਫਿਰੋਜ਼ਪੁਰ ‘ਚ ਹੋਈ ਫਾਇਰਿੰਗ. 3 ਲੋਕਾਂ ਦੀ ਹੋਈ ਮੌ.ਤ || Punjab News

ਸੁਰੱਖਿਆ ਉਪਾਵਾਂ ਨੂੰ ਬਿਹਤਰ ਬਣਾਉਣ ਲਈ, ਹਸਪਤਾਲ ਦੀਆਂ ਮੁੱਖ ਲੋੜਾਂ ਜਿਵੇਂ ਕਿ ਮਨੁੱਖੀ ਸ਼ਕਤੀ, ਰਾਤ ​​ਦੀਆਂ ਸ਼ਿਫਟਾਂ ਵਿੱਚ ਕੰਮ ਕਰਨ ਵਾਲੀਆਂ ਮਹਿਲਾ ਸਟਾਫ ਲਈ ਬੱਸ ਸੇਵਾ, ਅਤੇ ਸੀਸੀਟੀਵੀ ਕਵਰੇਜ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਕਰੀਬ 900 ਸੀਸੀਟੀਵੀ ਕੈਮਰਿਆਂ ਦੀ ਸਮੀਖਿਆ ਕੀਤੀ ਗਈ ਹੈ ਅਤੇ 300 ਨਵੇਂ ਕੈਮਰਿਆਂ ਦਾ ਆਰਡਰ ਵੀ ਦਿੱਤਾ ਗਿਆ ਹੈ, ਜੋ ਕਿ 3 ਕਰੋੜ ਰੁਪਏ ਦੇ ਬਜਟ ਨਾਲ ਪੀਜੀਆਈ ਦੇ ਵੱਖ-ਵੱਖ ਖੇਤਰਾਂ ਵਿੱਚ ਲਗਾਏ ਜਾਣਗੇ।

ਸਿਸਟਮ ਨੂੰ MS ਕੰਟਰੋਲ ਰੂਮ ਤੇ ਮੁੱਖ ਸੁਰੱਖਿਆ ਅਧਿਕਾਰੀ ਨਾਲ ਜੋੜਿਆ ਜਾਵੇਗਾ

ਮਹਿਲਾ ਕਰਮਚਾਰੀਆਂ ਦੀ ਸੁਰੱਖਿਆ ਲਈ ਹਰ ਮੰਜ਼ਿਲ ‘ਤੇ ਮਹਿਲਾ ਡਿਊਟੀ ਰੂਮਾਂ ‘ਚ ਐਮਰਜੈਂਸੀ ਅਲਰਟ ਸਿਸਟਮ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਿਸਟਮ ਨੂੰ ਐਮਐਸ ਕੰਟਰੋਲ ਰੂਮ ਅਤੇ ਮੁੱਖ ਸੁਰੱਖਿਆ ਅਧਿਕਾਰੀ ਨਾਲ ਜੋੜਿਆ ਜਾਵੇਗਾ, ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।

ਫਿਰੋਜ਼ਪੁਰ ‘ਚ ਹੋਈ ਫਾਇਰਿੰਗ. 3 ਲੋਕਾਂ ਦੀ ਹੋਈ ਮੌ.ਤ || Punjab News

0

ਫਿਰੋਜ਼ਪੁਰ ‘ਚ ਹੋਈ ਫਾਇਰਿੰਗ. 3 ਲੋਕਾਂ ਦੀ ਹੋਈ ਮੌ.ਤ

ਫਿਰੋਜ਼ਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਸ਼ਹਿਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਨੇੜੇ ਮੰਗਲਵਾਰ ਦੁਪਹਿਰ ਬਾਈਕ ਸਵਾਰ ਹਮਲਾਵਰਾਂ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਦੀ ਪਛਾਣ ਦਿਲਪ੍ਰੀਤ ਸਿੰਘ ਪੁੱਤਰ ਅਕਾਸ਼ਦੀਪ ਸਿੰਘ, ਜਸਪ੍ਰੀਤ ਕੌਰ ਪੁੱਤਰੀ ਅਕਾਸ਼ਦੀਪ ਸਿੰਘ ਵਾਸੀ ਕੰਬੋਜ ਨਗਰ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ, ਜਦਕਿ ਇੱਕ ਹੋਰ ਲੜਕਾ  ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜਿਸ  ਦਾ ਨਾਮ ਅਨਮੋਲ ਸਿੰਘ ਹੈ।

ਨਿਰਮਾਣ ਅਧੀਨ ਮੰਦਰ ਦਾ ਗੁੰਬਦ ਡਿੱਗਣ ਕਾਰਨ ਇੱਕ ਦੀ ਮੌਤ

ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਹਾਲਾਂਕਿ ਮ੍ਰਿਤਕ ਲੜਕੀ ਜਸਪ੍ਰੀਤ ਕੌਰ ਦਾ ਇੱਕ ਮਹੀਨੇ ਬਾਅਦ ਵਿਆਹ ਹੋਣਾ ਸੀ। ਪਰਿਵਾਰ ਉਕਤ ਵਿਆਹ ਦੀ ਖਰੀਦਦਾਰੀ ਲਈ ਬਾਹਰ ਗਿਆ ਹੋਇਆ ਸੀ। ਗੋਲੀ ਲੱਗਣ ਕਾਰਨ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਿਓ-ਪੁੱਤ ਦੀ ਹਸਪਤਾਲ ‘ਚ ਮੌਤ ਹੋ ਗਈ।

ਸੀਸੀਟੀਵੀ ਫੁਟੇਜ ਦੀ ਕੀਤੀ ਜਾ ਰਹੀ ਜਾਂਚ

ਘਟਨਾ ਦੀ ਸੂਚਨਾ ਮਿਲਣ ‘ਤੇ ਵੱਡੀ ਗਿਣਤੀ ‘ਚ ਪੁਲਸ ਫੋਰਸ ਮੌਕੇ ‘ਤੇ ਪਹੁੰਚ ਗਈ ਅਤੇ ਨਾਕਾਬੰਦੀ ਕਰ ਕੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਲਈ ਰਸਤੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

 

ਨਿਰਮਾਣ ਅਧੀਨ ਮੰਦਰ ਦਾ ਗੁੰਬਦ ਡਿੱਗਣ ਕਾਰਨ ਇੱਕ ਦੀ ਮੌਤ

0

ਨਿਰਮਾਣ ਅਧੀਨ ਮੰਦਰ ਦਾ ਗੁੰਬਦ ਡਿੱਗਣ ਕਾਰਨ ਇੱਕ ਦੀ ਮੌਤ

ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿੱਚ ਇੱਕ ਨਿਰਮਾਣ ਅਧੀਨ ਮੰਦਰ ਦਾ ਗੁੰਬਦ ਡਿੱਗਣ ਕਾਰਨ ਇੱਕ ਠੇਕੇਦਾਰ ਦੀ ਮੌਤ ਹੋ ਗਈ ਅਤੇ ਪੰਜ ਮਜ਼ਦੂਰ ਜ਼ਖ਼ਮੀ ਹੋ ਗਏ। ਪੁਲਸ ਨੇ ਮੰਗਲਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬਿਸਤਾਨ ਥਾਣਾ ਖੇਤਰ ਦੇ ਮੋਗਰਗਾਂਵ ਪਿੰਡ ‘ਚ ਸੋਮਵਾਰ ਦੁਪਹਿਰ ਨੂੰ ਵਾਪਰੀ।

ਪੰਜ ਮਜ਼ਦੂਰ ਹੋਏ ਜ਼ਖ਼ਮੀ

ਬਿਸਤਾਨ ਪੁਲਸ ਸਟੇਸ਼ਨ ਦੇ ਇੰਚਾਰਜ ਆਈਐੱਸ ਮੁਜਾਲਦੇ ਨੇ ਕਿਹਾ, “ਇੱਕ ਨਿਰਮਾਣ ਅਧੀਨ ਮੰਦਰ ਦਾ ਗੁੰਬਦ ਢਹਿ ਗਿਆ, ਜਿਸ ਨਾਲ 35 ਸਾਲਾ ਠੇਕੇਦਾਰ ਦਿਨੇਸ਼ ਦੀ ਮੌਤ ਹੋ ਗਈ ਅਤੇ ਪੰਜ ਮਜ਼ਦੂਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ।” ਮੁਜਾਲਦੇ ਅਨੁਸਾਰ ਨਿਰਮਾਣ ਅਧੀਨ ਮੰਦਰ ਦਾ ਇਕ ਥੰਮ ਕਮਜ਼ੋਰੀ ਕਾਰਨ ਡਿੱਗ ਗਿਆ, ਜਿਸ ਕਾਰਨ ਇਸ ਦਾ ਗੁੰਬਦ ਢਹਿ ਗਿਆ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਨੇ ਜ਼ਖ਼ਮੀਆਂ ਨੂੰ ਬਚਾ ਕੇ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ||Punjab News

ਰੂਪਰੇਲ ਨਦੀ ਦੇ ਕੰਢੇ ‘ਤੇ ਇਸ ਮੰਦਰ ਦੀ ਉਸਾਰੀ ਦਾ ਕੰਮ ਪਿਛਲੇ ਸੱਤ ਮਹੀਨਿਆਂ ਤੋਂ ਚੱਲ ਰਿਹਾ ਹੈ। ਸੋਮਵਾਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਨਦੀ ‘ਚ ਪਾਣੀ ਭਰ ਗਿਆ। ਜ਼ਿਲ੍ਹਾ ਹਸਪਤਾਲ ਦੇ ਸਿਵਲ ਸਰਜਨ ਨੇ ਦੱਸਿਆ ਕਿ ਇਕ ਮਜ਼ਦੂਰ ਦਾ ਸੱਜਾ ਹੱਥ ਵੱਢਿਆ ਗਿਆ ਹੈ, ਜਿਸ ਨੂੰ ਅਗਲੇਰੇ ਇਲਾਜ ਲਈ ਇੰਦੌਰ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਦੂਜੇ ਮਜ਼ਦੂਰ ਦੀ ਪਸਲੀ ਟੁੱਟ ਗਈ ਹੈ। ਉਨ੍ਹਾਂ ਦੱਸਿਆ ਕਿ ਤਿੰਨ ਹੋਰ ਮਜ਼ਦੂਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ 4 ਸਤੰਬਰ, 2024 ਨੂੰ ਸਥਾਨਕ ਛੁੱਟੀ ਦਾ ਐਲਾਨ ||Educational News

0
Holiday

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ 4 ਸਤੰਬਰ, 2024 ਨੂੰ ਸਥਾਨਕ ਛੁੱਟੀ ਦਾ ਐਲਾਨ

“ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਦਿਹਾੜੇ ’ਤੇ ਪੰਜਾਬ ਸਰਕਾਰ ਵੱਲੋਂ 4 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ (4 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

 

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ||Punjab News

0

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ (ਏ.ਐਲ.ਐਮ.) ਸੋਮ ਨਾਥ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ – ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਗਈ ਜਾਨ

ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫਤਾਰੀ ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਦੇ ਵਸਨੀਕ ਜਗਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਜਗਦੀਪ ਸਿੰਘ ਅਤੇ ਉਸ ਦੇ ਸਾਥੀ ਪਿੰਡ ਡਗਰੂ ਅਤੇ ਨਿਧਾਂਵਾਲਾ ਵਿੱਚ ਦੋ ਢਾਬੇ ਚਲਾ ਰਹੇ ਹਨ, ਜਿੱਥੇ ਉਨ੍ਹਾਂ ਦੇ ਕੁੱਲ 1.50 ਲੱਖ ਰੁਪਏ ਦੇ ਬਿਜਲੀ ਬਿੱਲ ਬਕਾਇਆ ਸਨ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿਛਲੇ ਦਿਨੀ ਉਨ੍ਹਾਂ ਦੇ ਢਾਬੇ ਉਤੇ ਆ ਕੇ ਪੀਐਸਪੀਸੀਐਲ ਡਗਰੂ ਦੇ ਉਪ ਮੰਡਲ ਅਫਸਰ (ਐਸਡੀਓ) ਜਰਨੈਲ ਸਿੰਘ ਨੇ ਉਕਤ ਏਐਲਐਮ ਸੋਮ ਨਾਥ ਨਾਲ ਮਿਲ ਕੇ ਬਕਾਇਆ ਬਿੱਲਾਂ ਦੀ ਕਿਸ਼ਤਾਂ ਵਿੱਚ ਅਦਾਇਗੀ ਕਰਨ ਲਈ 10,000 ਰੁਪਏ ਦੀ ਰਿਸ਼ਵਤ ਲਈ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਏਐਲਐਮ ਸੋਮ ਨਾਥ ਨੇ ਬਾਅਦ ਵਿੱਚ ਫਿਰ ਢਾਬੇ ‘ਤੇ ਆ ਕੇ ਬਿਜਲੀ ਸਪਲਾਈ ਕੱਟ ਦਿੱਤੀ ਅਤੇ 1,000 ਰੁਪਏ ਦੀ ਰਿਸ਼ਵਤ ਲੈਣ ਤੋਂ ਬਾਅਦ ਹੀ ਇਸ ਨੂੰ ਦੁਬਾਰਾ ਜੋੜਿਆ ਅਤੇ ਕਿਹਾ ਕਿ ਬਕਾਇਆ ਬਿੱਲਾਂ ਨੂੰ ਤੁਰੰਤ ਭਰਿਆ ਜਾਵੇ। ਜਦੋਂ ਸ਼ਿਕਾਇਤਕਰਤਾ ਨੇ ਕਿਸ਼ਤਾਂ ਵਿੱਚ ਭੁਗਤਾਨ ਕਰਨ ਦੇ ਬਦਲ ਦੀ ਬੇਨਤੀ ਕੀਤੀ, ਤਾਂ ਏਐਲਐਮ ਸੋਮ ਨਾਥ ਨੇ 13,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਵਿੱਚੋਂ 10,000 ਰੁਪਏ ਐਸਡੀਓ ਨੂੰ ਦਿੱਤੇ ਜਾਣਗੇ, ਜਦੋਂ ਕਿ ਉਸਨੇ ਸ਼ਿਕਾਇਤਕਰਤਾ ਤੋਂ ਖੁਦ ਲਈ 3,000 ਰੁਪਏ ਹਾਸਲ ਕਰ ਲਏ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਲੈਂਦਿਆਂ ਏਐਲਐਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਇਸ ਲੈਣ-ਦੇਣ ਦੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਦੀ ਤੀਜੀ ਕਿਸ਼ਤ ਲੈਂਦਿਆਂ ਏਐਲਐਮ ਸੋਮ ਨਾਥ ਨੂੰ ਦਬੋਚ ਲਿਆ। ਇਸ ਸਬੰਧ ‘ਚ ਉਕਤ ਮੁਲਜ਼ਮ ਖਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਉਕਤ ਐਸ.ਡੀ.ਓ ਜਰਨੈਲ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।