Home Blog Page 1352

SKM ਵੱਲੋਂ ਵੱਡਾ ਐਲਾਨ, “ਦੁਸਹਿਰੇ ਵਾਲੇ ਦਿਨ ਸਰਕਾਰ ਦੇ ਫੂਕੇ ਜਾਣਗੇ ਪੁਤਲੇ” || Punjab News

0

SKM ਵੱਲੋਂ ਵੱਡਾ ਐਲਾਨ, “ਦੁਸਹਿਰੇ ਵਾਲੇ ਦਿਨ ਸਰਕਾਰ ਦੇ ਫੂਕੇ ਜਾਣਗੇ ਪੁਤਲੇ”

ਅੱਜ SKM ਮੀਟਿੰਗ ਹਰਿੰਦਰ ਸਿੰਘ ਲੱਖੋਵਾਲ,ਜੰਗਵੀਰ ਸਿੰਘ ਚੋਹਾਨ ਤੇ
ਬੋਘ ਸਿੰਘ ਮਾਾਨਸਾ ਦੀ ਪ੍ਰਧਾਨਗੀ ਹੇਠ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਹੋਈ। ਮੀਟਿੰਗ ਦੀ
ਜਾਣਕਾਰੀ ਦਿੰਦੇ ਹੋਏ ਹਰਿੰਦਰ ਸਿੰਘ ਲੱਖੋਵਾਲ ਪ੍ਰਧਾਨ ਪੰਜਾਬ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬਸੰਮਤੀ
ਨਾਲ ਫੈਸਲਾ ਕੀਤਾ ਗਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੇਕਦਰੀ ਹੋ ਰਹੀ ਹੈ ਜਿਸ ਨਾਲ
ਕਿਸਾਨ ਖੱਜਲ ਖੁਆਰ ਹੋ ਰਿਹਾ ਹੈ ਮੰਡੀਆਂ ਵਿੱਚ ਖਰੀਦ ਦੇ ਕੋਈ ਪ੍ਰਬੰਧ ਨਹੀਂ ਹਨ।

ਸਰਕਾਰ ਝੋਨੇ ਦੀ ਫਸਲ ਨੂੰ ਖਰੀਦਣ ਦਾ ਤੁਰੰਤ ਪ੍ਰਬੰਧ ਕਰੇ

ਪੰਜਾਬ ਸਰਕਾਰ ਨੇ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ਪਰ ਅੱਜ 5 ਤਰੀਕ ਤੱਕ ਇੱਕ ਵੀ ਦਾਣਾ
ਫਸਲ ਦਾ ਸਰਕਾਰ ਵੱਲੋਂ ਨਹੀਂ ਖਰੀਦਿਆ ਗਿਆ। ਪੰਜਾਬ ਸਰਕਾਰ ਕੋਲੋ ਝੋਨੇ ਦੀ ਖਰੀਦ ਲਈ ਲਿਮਟ ਆ
ਚੁੱਕੀ ਹੈ ਇਸ ਲਈ ਸਰਕਾਰ ਝੋਨੇ ਦੀ ਫਸਲ ਨੂੰ ਖਰੀਦਣ ਦਾ ਤੁਰੰਤ ਪ੍ਰਬੰਧ ਕਰੇ ਜਦਕਿ
ਲੇਬਰ,ਆੜਤੀਏ,ਸ਼ੈਲਰ ਮਾਲਕ ਸਭ ਹੜਤਾਲ ਤੇ ਚੱਲ ਰਹੇ ਹਨ ਪੰਜਾਬ ਸਰਕਾਰ ਉਨ੍ਹਾਂ ਦੇ ਮਸਲੇ ਹੱਲ ਨਹੀਂ
ਕਰ ਰਹੀ ਜਿਸ ਦਾ ਕਾਰਨ ਕਿਸਾਨ ਪਿਸ ਰਿਹਾ ਹੈ ਇਹ ਸਾਰਾ ਕੁਝ ਪੰਜਾਬ ਸਰਕਾਰ ਦੇ ਅਗਾਓੂ ਪ੍ਰਬੰਧਾ ਦੇ
ਘਾਟ ਕਰਨ ਹੋ ਰਿਹਾ ਹੈ।

ਹਰਿਆਣਾ ‘ਚ ਦੁਪਹਿਰ 1 ਵਜੇ ਤੱਕ 36.69% ਹੋਈ ਵੋਟਿੰਗ || Today News

ਸਰਕਾਰਾਂ ਜਾਣ ਬੁਝਕੇ ਕਿਸਾਨਾਂ ਨੂੰ ਤੰਗ ਕਰ ਰਹੀਆਂ ਹਨ ਸ਼ੈਲਰਾਂ ਵਿੱਚ ਅਜੇ ਪਿਛਲੇ ਸਾਲ ਦੇ ਝੋਨੇ ਦਾ ਸਟਾਕ ਕਲੀਅਰ ਹੋਣ ਤੋਂ ਪਿਆ ਹੈ। ਸਰਕਾਰੀ ਗੋਦਾਮਾਂ ਵਿੱਚ ਅਜੇ ਵੀ ਪਿਛਲਾ ਮਾਲ ਪਿਆ ਹੈ ਨਵਾਂ ਝੋਨਾਂ ਰੱਖਣ ਲਈ ਗੋਦਾਮਾਂ ਵਿੱਚ ਜਗਾ ਨਹੀਂ ਹੈ ਇਸ ਲਈ ਅੱਜ ਐੱਸ.ਕੇ.ਐੱਮ ਨੇ ਮੀਟਿੰਗ ਕਰਕੇ ਫੈਸਲਾ ਕੀਤਾ ਹੈ ਕਿ 7 ਅਕਤੂਬਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਦੇ ਚੰਡੀਗੜ੍ਹ ਘਰ ਮੁਹਰੇ
ਐੱਸ,ਕੇ,ਐੱਮ ਪੰਜਾਬ ਦੇ ਸਾਰੇ ਲੀਡਰ ਪਹੁੰਚਕੇ ਮਾਨ ਸਰਕਾਰ ਨੂੰ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਲਈ ਮਜ਼ਬੂਰ ਕਰਨਗੇ ਤੇ 12 ਤਰੀਕ ਦਸਿਹਰੇ ਵਾਲੇ ਦਿਨ ਰੋਸ ਵਜ਼ੋ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ।

CM MANN ਨੇ ਸ਼ੈਲਰ ਮਾਲਕਾਂ ਨਾਲ ਕੀਤੀ ਅਹਿਮ ਮੀਟਿੰਗ

 

ਜੇਕਰ ਸਰਕਾਰ ਨੇ ਫਿਰ ਵੀ ਕੋਈ ਐਕਸ਼ਨ ਨਾ ਲਿਆ ਤਾ ਫਿਰ ਅਗਲੇ ਸੰਗਰਸ਼ ਦੀ ਤਿਆਰੀ ਵੀ
ਨਾਲੋ-ਨਾਲ ਸ਼ੁਰੂ ਕੀਤੀ ਜਾਵੇਗੀ। ਜਿਸ ਦੀ ਜੁੰਮੇਵਾਰੀ ਪਜਾਬ ਸਰਕਾਰ ਦੀ ਹੋਵੇਗੀ ਤੇ ਉਨ੍ਹਾਂ ਨੇ ਪੰਜਾਬ ਸਰਕਾਰ
ਤੋਂ ਮੰਗ ਕੀਤੀ ਕਿ ਇਸ ਸਮੇਂ ਪੰਜਾਬ ਅੰਦਰ ਡੀਏਪੀ ਖਾਦ ਦੀ ਭਾਰੀ ਕਮੀ ਪਾਈ ਜਾ ਰਹੀ ਹੈ ।ਆਲੂਆਂ
ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ ਕਣਕ ਦੀ ਬਿਜਾਈ ਦਾ ਸਮਾਂ ਵੀ ਆਉਣ ਵਾਲਾ ਹੈ ਪਰ ਡੀਏਪੀ ਖਾਦ
ਕਿਸਾਨਾਂ ਨੂੰ ਨਹੀ ਮਿਲ ਰਹੀ ਸਰਕਾਰ ਜਲਦ ਤੋਂ ਜਲਦ ਇਸ ਦਾ ਪ੍ਰਬੰਧ ਕਰੇ ਤੇ ਝੋਨੇ ਦੀ ਪਰਾਲੀ ਨੂੰ
ਸੰਭਾਲਣ ਦਾ ਪੰਜਾਬ ਸਰਕਾਰ ਖੁਦ ਪ੍ਰਬੰਧ ਕਰੇ ਅੱਜ ਦੀ ਮੀਟਿੰਗ ਵਿੱਚ ਬਲਵੀਰ ਸਿੰਘ ਰਾਜੇਵਾਲ,ਹਰਮੀਤ
ਸਿਘ ਕਾਦੀਆਂ,ਬੂਟਾ ਸਿੰਘ ਬੁਰਜ਼ਗਿੱਲ,ਰਮਿੰਦਰ ਪਟਿਆਲਾ,ਹਰਬੰਸ ਸਿੰਘ,ਹਰਦੇਵ ਸਿੰਘ,ਕੁਲਦੀਪ ਸਿੰਘ
ਬਜੀਦਪੁਰ,ਰਘੂਵੀਰ ਸਿੰਘ,ਗੁਰਵਿੰਦਰ ਸਿੰਘ,ਕਮਲਪ੍ਰੀਤ ਪੰਨੂ,ਹਰਜਿੰਦਰ ਟਾਡਾ,ਗੁਰਮੀਤ ਮਹਿਮਾ,ਰੂਲਦਾ
ਸਿੰਘ ਮਾਨਸਾ,ਬਿੰਦਰ ਸਿੰਘ ਗੋਲੇਵਾਲ,ਸੁਖਦੇਵ ਸਿੰਘ,ਚਮਕੌਰ ਸਿੰਘ,ਸੁਖਦੇਵ ਸਿੰਘ,ਜਤਿੰਦਰਪਾਲ ਜਿੰਦੂ ਆਦਿ

CM MANN ਨੇ ਸ਼ੈਲਰ ਮਾਲਕਾਂ ਨਾਲ ਕੀਤੀ ਅਹਿਮ ਮੀਟਿੰਗ

0

CM MANN ਨੇ ਸ਼ੈਲਰ ਮਾਲਕਾਂ ਨਾਲ ਕੀਤੀ ਅਹਿਮ ਮੀਟਿੰਗ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ੈਲਰ ਮਾਲਕਾਂ ਨਾਲ ਮੀਟਿੰਗ ਕੀਤੀ। ਇਸਦੀ ਜਾਣਕਾਰੀ ਉਨ੍ਹਾਂ ਵੱਲੋਂ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ।
ਉਨ੍ਹਾਂ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਅੱਜ ਸ਼ੈਲਰ ਮਾਲਕਾਂ ਨਾਲ ਅਹਿਮ ਮੀਟਿੰਗ ਹੋਈ…ਜਿਸ ਵਿੱਚ ਅਹਿਮ ਮੁੱਦਿਆਂ ‘ਤੇ ਚਰਚਾ ਹੋਈ… ਸ਼ੈਲਰ ਮਾਲਕ ਪੰਜਾਬ ਦੀ ਇੰਡਸਟਰੀ ਦਾ ਬਹੁਤ ਅਹਿਮ ਹਿੱਸਾ ਹਨ..ਉਹਨਾਂ ਦੀਆਂ ਪੰਜਾਬ ਸਰਕਾਰ ਤੋਂ ਜੋ ਮੰਗਾਂ ਨੇ ਅਸੀਂ ਤਕਰੀਬਨ ਸਭ ਮੰਨ ਲਈਆਂ ਹਨ… ਨਾਲ ਹੀ ਵਾਅਦਾ ਕੀਤਾ ਕਿ ਜੋ ਸ਼ੈਲਰ ਮਾਲਕਾਂ ਦੀਆਂ ਕੇਂਦਰ ਸਰਕਾਰ ਤੋਂ ਮੰਗਾਂ ਨੇ, ਉਹਨਾਂ ਨੂੰ ਵੀ ਅਸੀਂ ਪੁਰਜ਼ੋਰ ਤਰੀਕੇ ਨਾਲ ਚੁੱਕਾਂਗੇ ਤੇ ਲਗਾਤਾਰ ਕੇਂਦਰ ਸਰਕਾਰ ਦੇ ਨਾਲ ਸੰਪਰਕ ਵਿੱਚ ਰਹਿ ਕੇ ਇਹਨਾਂ ਦੇ ਮਸਲੇ ਹੱਲ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ…
ਨਾਲ ਹੀ ਚੀਫ਼ ਸੈਕਟਰੀ ਦੀ ਡਿਊਟੀ ਲਗਾਈ ਹੈ ਕਿ ਉਹ ਹਰ ਮਹੀਨੇ ਸ਼ੈਲਰ ਮਾਲਕਾਂ ਨਾਲ ਰੀਵਿਊ ਮੀਟਿੰਗ ਕਰਕੇ ਕੇਂਦਰ ਨਾਲ ਜੋ ਉਹਨਾਂ ਦੇ ਮਸਲੇ ਹਨ, ਉਹਨਾਂ ਬਾਰੇ ਜਾਣਕਾਰੀ ਦਿੰਦੇ ਰਹਿਣ…

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ 2 ਅੱਤਵਾਦੀ ਢੇਰ, ਹਥਿਆਰ ਤੇ ਗੋਲਾ ਬਾਰੂਦ ਬਰਾਮਦ || National News

0

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ 2 ਅੱਤਵਾਦੀ ਢੇਰ, ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਗੁਗਲਧਰ ‘ਚ ਕੰਟਰੋਲ ਰੇਖਾ ‘ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਫੌਜ ਅਤੇ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਭਾਰਤੀ ਫੌਜ ਦੀ ਚਿਨਾਰ ਕੋਰ ਨੇ ਦੱਸਿਆ ਕਿ ਸ਼ੁੱਕਰਵਾਰ 4 ਅਕਤੂਬਰ ਨੂੰ ਫੌਜ ਅਤੇ ਪੁਲਸ ਨੇ ਇਕ ਸ਼ੱਕੀ ਗਤੀਵਿਧੀ ਦੇਖੀ। ਇਸ ਤੋਂ ਬਾਅਦ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ।

ਇਹ ਵੀ ਪੜ੍ਹੋ- ਲੁਧਿਆਣਾ ਸਕੂਲ ਨੂੰ ਆਈ ਧਮਕੀ ਭਰੀ ਈ-ਮੇਲ, ਸਕੂਲ ਨੂੰ ਬੰਬ ਨਾਲ ਉਡਾਉਣ ਦੀ ਕਹੀ ਗੱਲ

ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ‘ਚ ਦੋ ਅੱਤਵਾਦੀ ਮਾਰੇ ਗਏ। ਉਨ੍ਹਾਂ ਕੋਲੋਂ ਵੱਡੀ ਗਿਣਤੀ ‘ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਫਿਲਹਾਲ ਆਪਰੇਸ਼ਨ ਚੱਲ ਰਿਹਾ ਹੈ।

ਗੋਲੀਬਾਰੀ ਦੀ ਖਬਰ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ‘ਚ ਸ਼ੁੱਕਰਵਾਰ ਨੂੰ ਵੀ ਗੋਲੀਬਾਰੀ ਦੀ ਖਬਰ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਕਿਸ਼ਤਵਾੜ ਦੇ ਚਤਰੂ ਪਿੰਡ ‘ਚ ਆਪਰੇਸ਼ਨ ਸ਼ੁਰੂ ਕੀਤਾ ਸੀ।

 

ਹਰਿਆਣਾ ‘ਚ ਦੁਪਹਿਰ 1 ਵਜੇ ਤੱਕ 36.69% ਹੋਈ ਵੋਟਿੰਗ || Today News

0

ਹਰਿਆਣਾ ‘ਚ ਦੁਪਹਿਰ 1 ਵਜੇ ਤੱਕ 36.69% ਹੋਈ ਵੋਟਿੰਗ

ਹਰਿਆਣਾ ਦੀਆਂ 90 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਦੁਪਹਿਰ 1 ਵਜੇ ਤੱਕ 36.69 ਫੀਸਦੀ ਵੋਟਿੰਗ ਹੋਈ। ਸਭ ਤੋਂ ਵੱਧ 42.64 ਫੀਸਦੀ ਵੋਟਿੰਗ ਨੂਹ ਜ਼ਿਲ੍ਹੇ ਵਿੱਚ ਹੋਈ ਹੈ ਜਦਕਿ ਸਭ ਤੋਂ ਘੱਟ ਮਤਦਾਨ ਪੰਚਕੂਲਾ ਜ਼ਿਲ੍ਹੇ ਵਿੱਚ ਹੋਇਆ ਹੈ। ਇੱਥੇ ਸਿਰਫ਼ 25.89% ਵੋਟਿੰਗ ਹੋਈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਨਤੀਜਾ 8 ਅਕਤੂਬਰ ਨੂੰ ਆਵੇਗਾ।

ਪੰਜਾਬ ਪੁਲਿਸ ਨੇ ਹੈਰੋਇਨ ਸਮੇਤ ਨੌਜਵਾਨ ਕੀਤਾ ਕਾਬੂ || Punjab News

ਪੋਲਿੰਗ ਬੂਥ ‘ਤੇ ਪੁਲਸ ਫੋਰਸ ਤਾਇਨਾਤ

ਨੂਹ ‘ਚ ਦੋ ਥਾਵਾਂ ‘ਤੇ ਪੱਥਰਬਾਜ਼ੀ ਹੋਈ। ਪਹਿਲਾਂ, ਚੰਦੇਨੀ ਪਿੰਡ ਵਿੱਚ ਕਾਂਗਰਸੀ ਉਮੀਦਵਾਰ ਆਫਤਾਬ ਅਹਿਮਦ ਅਤੇ ਇਨੈਲੋ-ਬਸਪਾ ਉਮੀਦਵਾਰ ਤਾਹਿਰ ਹੁਸੈਨ ਦੇ ਸਮਰਥਕਾਂ ਵਿੱਚ ਝੜਪ ਹੋ ਗਈ। ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਪਥਰਾਅ ਕੀਤਾ। ਇਸ ਦੇ ਮੱਦੇਨਜ਼ਰ ਪੋਲਿੰਗ ਬੂਥ ‘ਤੇ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ। ਡੀਐਸਪੀ ਸੁਰਿੰਦਰ ਵੀ ਮੌਕੇ ’ਤੇ ਪਹੁੰਚ ਗਏ। ਇਸ ਤੋਂ ਬਾਅਦ ਪੁਨਹਾਣਾ ਦੇ ਖਵਾਜਾ ਕਲਾਂ ‘ਚ ਕਾਂਗਰਸ ਅਤੇ ਆਜ਼ਾਦ ਉਮੀਦਵਾਰਾਂ ਦੇ ਸਮਰਥਕਾਂ ਵਿਚਾਲੇ ਪੱਥਰਬਾਜ਼ੀ ਹੋਈ।

ਲੁਧਿਆਣਾ ਸਕੂਲ ਨੂੰ ਆਈ ਧਮਕੀ ਭਰੀ ਈ-ਮੇਲ, ਸਕੂਲ ਨੂੰ ਬੰਬ ਨਾਲ ਉਡਾਉਣ ਦੀ ਕਹੀ ਗੱਲ ||Educational News

0

ਲੁਧਿਆਣਾ ਸਕੂਲ ਨੂੰ ਆਈ ਧਮਕੀ ਭਰੀ ਈ-ਮੇਲ, ਸਕੂਲ ਨੂੰ ਬੰਬ ਨਾਲ ਉਡਾਉਣ ਦੀ ਕਹੀ ਗੱਲ

ਲੁਧਿਆਣਾ ਵਿੱਚ ਸਥਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਲੁਧਿਆਣਾ ਦੀ ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਸੂਤਰਾਂ ਅਨੁਸਾਰ ਇਹ ਧਮਕੀ ਭਰਿਆ ਸੁਨੇਹਾ ਪ੍ਰਿੰਸੀਪਲ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਈਮੇਲ ਰਾਹੀਂ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ- ਜੰਮੂ-ਕਸ਼ਮੀਰ: ਕਸ਼ਮੀਰੀ ਪੱਤਰਕਾਰ ਨੇ ਜੰਮੂ-ਕਸ਼ਮੀਰ ਵਿੱਚ ਐਗਜ਼ਿਟ ਪੋਲ ਤੋਂ ਪਹਿਲਾਂ ਕੀਤੀ ਆਪਣੀ ਭਵਿੱਖਬਾਣੀ

ਸੂਚਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸਕੂਲ ਦੀ ਜਾਂਚ ਸ਼ੁਰੂ ਕਰ ਦਿੱਤੀ। ਸਕੂਲ ਦੇ ਪ੍ਰਿੰਸੀਪਲ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਸਕੂਲ ਨੂੰ 5 ਅਕਤੂਬਰ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਜਿਸ ਮੋਬਾਈਲ ਨੰਬਰ ਤੋਂ ਈਮੇਲ ਭੇਜੀ ਗਈ ਸੀ ਉਹ ਬਿਹਾਰ ਦਾ ਹੈ।

ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਪਰ ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਕਿਸੇ ਦੀ ਸ਼ਰਾਰਤ ਹੈ।

 

ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ, ਮਸ਼ਹੂਰ ਗਾਇਕਾ ਦਾ ਹੋਇਆ ਦਿਹਾਂਤ || Today News

0

ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ, ਮਸ਼ਹੂਰ ਗਾਇਕਾ ਦਾ ਹੋਇਆ ਦਿਹਾਂਤ

ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮਸ਼ਹੂਰ ਪੰਜਾਬੀ ਗਾਇਕਾ ਹੇਮਲਤਾ ਖੀਵਾਨੀ ਦਾ ਦਿਹਾਂਤ ਹੋ ਗਿਆ ਹੈ। ਉਸਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਪੰਜਾਬ ਪੁਲਿਸ ਨੇ ਹੈਰੋਇਨ ਸਮੇਤ ਨੌਜਵਾਨ ਕੀਤਾ ਕਾਬੂ || Punjab News

ਦੱਸ ਦੇਈਏ ਕਿ ਹੇਮਲਤਾ ਨੇ ਕਈ ਹਿੱਟ ਗੀਤ ਗਾਏ ਹਨ। ਉਨ੍ਹਾਂ ਨੇ ਕਈ ਧਾਰਮਿਕ ਗੀਤ ਵੀ ਗਾਏ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਪੂਰ ਪਿਆਰ ਮਿਲਿਆ। ਧਾਰਮਿਕ ਗੀਤਾਂ ਦੀ ਗੱਲ ਕਰੀਏ ਤਾਂ ਇਸ ਵਿੱਚ ‘ਦਾਤਾ ਜੀ’, ‘ਫਰੀਦਾ ਕਰੀਏ ਨਾ ਹੰਕਾਰ’ ਵਰਗੇ ਗੀਤ ਸ਼ਾਮਲ ਹਨ।

ਪੰਜਾਬ ਪੁਲਿਸ ਨੇ ਹੈਰੋਇਨ ਸਮੇਤ ਨੌਜਵਾਨ ਕੀਤਾ ਕਾਬੂ || Punjab News

0

ਪੰਜਾਬ ਪੁਲਿਸ ਨੇ ਹੈਰੋਇਨ ਸਮੇਤ ਨੌਜਵਾਨ ਕੀਤਾ ਕਾਬੂ

ਲੁਧਿਆਣਾ : ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਇਕ ਨੌਜਵਾਨ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਾਲਮੀਕੀ ਚੌਕ ਵੱਲ ਜਾ ਰਹੀ ਸੀ। ਇਸ ਦੌਰਾਨ ਸਾਹਮਣੇ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ।

ਜਾਗਰੂਕਤਾ ਵੈਨਾਂ ਰਾਹੀਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਵੇਗਾ ਜਾਗਰੂਕ || Agriculture News

ਪੁਲਿਸ ਨੇ ਜਦੋਂ ਉਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿੱਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਪੀਰੂ ਬੰਦਾ ਵਾਸੀ ਮੁਹੱਲਾ ਵਿਜੇ ਗਿੱਲ ਵਜੋਂ ਕੀਤੀ ਹੈ ਜਦੋਂ ਪੁਲਿਸ ਨੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਇਹ ਹੈਰੋਇਨ ਕਾਲੋ ਨਾਂ ਦੀ ਔਰਤ ਸਪਲਾਈ ਕਰਦੀ ਸੀ।

ਦੋਸ਼ੀ ਔਰਤ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ

ਇਸ ਤੋਂ ਬਾਅਦ ਪੁਲਿਸ ਨੇ ਉਕਤ ਮਾਮਲੇ ‘ਚ ਦੋਵਾਂ ਦੋਸ਼ੀਆਂ ਖਿਲਾਫ ਥਾਣਾ ਸਲੇਮ ਟਾਬਰੀ ‘ਚ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਦੋਸ਼ੀ ਔਰਤ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

ਜੰਮੂ-ਕਸ਼ਮੀਰ: ਕਸ਼ਮੀਰੀ ਪੱਤਰਕਾਰ ਨੇ ਜੰਮੂ-ਕਸ਼ਮੀਰ ਵਿੱਚ ਐਗਜ਼ਿਟ ਪੋਲ ਤੋਂ ਪਹਿਲਾਂ ਕੀਤੀ ਆਪਣੀ ਭਵਿੱਖਬਾਣੀ || Latest News

0

ਜੰਮੂ-ਕਸ਼ਮੀਰ: ਕਸ਼ਮੀਰੀ ਪੱਤਰਕਾਰ ਨੇ ਜੰਮੂ-ਕਸ਼ਮੀਰ ਵਿੱਚ ਐਗਜ਼ਿਟ ਪੋਲ ਤੋਂ ਪਹਿਲਾਂ ਕੀਤੀ ਆਪਣੀ ਭਵਿੱਖਬਾਣੀ

ਪੂਰਾ ਦੇਸ਼ ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਹੋਈਆਂ ਪਹਿਲੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਉਡੀਕ ਕਰ ਰਿਹਾ ਹੈ। ਹਰ ਕਿਸੇ ਦੇ ਮਨ ‘ਚ ਸਵਾਲ ਹੈ ਕਿ ਜੰਮੂ-ਕਸ਼ਮੀਰ ‘ਚ ਕਿਸ ਦੀ ਸਰਕਾਰ ਬਣੇਗੀ। ਕਸ਼ਮੀਰੀ ਪੱਤਰਕਾਰ ਯਾਨਾ ਮੀਰ ਨੇ ਹਰਿਆਣਾ ਵਿੱਚ ਵੋਟਿੰਗ ਅਤੇ ਜੰਮੂ-ਕਸ਼ਮੀਰ ਵਿੱਚ ਐਗਜ਼ਿਟ ਪੋਲ ਤੋਂ ਪਹਿਲਾਂ ਆਪਣੀ ਭਵਿੱਖਬਾਣੀ ਕੀਤੀ ਹੈ। ਉਨ੍ਹਾਂ ਨੇ ਇਕ ਇੰਟਰਵਿਊ ‘ਚ ਕਿਹਾ ਹੈ ਕਿ ਇੰਜੀਨੀਅਰ ਰਸ਼ੀਦ ਨੂੰ ਜੰਮੂ-ਕਸ਼ਮੀਰ ਦਾ ਨਵਾਂ ਮੁੱਖ ਮੰਤਰੀ ਹੋਣਾ ਚਾਹੀਦਾ ਹੈ। ਏਐਨਆਈ ਦੇ ਪੋਡਕਾਸਟ ਵਿੱਚ ਯਾਨਾ ਮੀਰ ਨੇ ਕਿਹਾ ਕਿ ਇੰਜੀਨੀਅਰ ਰਸ਼ੀਦ ਦੇ ਮੁੱਖ ਮੰਤਰੀ ਬਣਨ ਨਾਲ ਲੋਕ ਹੋਰ ਖੁਸ਼ ਹੋਣਗੇ।

ਕੀ ਕਿਹਾ ਯਾਨਾ ਮੀਰ ਨੇ?

ਜਦੋਂ ਯਾਨਾ ਮੀਰ ਨੇ ਕਿਹਾ ਕਿ ਕਾਂਗਰਸ ਕੋਲ ਕੋਈ ਯੋਗ ਉਮੀਦਵਾਰ ਨਹੀਂ ਹੈ ਜੋ ਸੂਬੇ ਦਾ ਮੁੱਖ ਮੰਤਰੀ ਬਣ ਸਕੇ। ਯਾਨਾ ਮੀਰ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਇੰਜੀਨੀਅਰ ਰਸ਼ੀਦ ਮੁੱਖ ਮੰਤਰੀ ਬਣਦੇ ਹਨ ਤਾਂ ਲੋਕ ਖੁਸ਼ ਹੋਣਗੇ। ਯਾਨਾ ਮੀਰ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਰਾਸ਼ਿਦ ਮੁੱਖ ਮੰਤਰੀ ਬਣ ਜਾਣਗੇ। ਇੰਜੀਨੀਅਰ ਰਸ਼ੀਦ ਲੋਕ ਸਭਾ ਚੋਣਾਂ ‘ਚ ਸਾਬਕਾ ਸੀਐੱਮ ਉਮਰ ਅਬਦੁੱਲਾ ਨੂੰ ਹਰਾ ਕੇ ਬਾਰਾਮੂਲਾ ਤੋਂ ਸੰਸਦ ਮੈਂਬਰ ਬਣੇ ਸਨ। ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਹੈ। ਉਸ ਦੀ ਜ਼ਮਾਨਤ ਅਦਾਲਤ ਨੇ ਹਾਲ ਹੀ ਵਿੱਚ ਵਧਾ ਦਿੱਤੀ ਹੈ। ਉਹ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਸਨ। ਜੰਮੂ ਵਿੱਚ ਭਾਜਪਾ ਦੀ ਭਰੋਸੇਯੋਗਤਾ ਦਾਅ ’ਤੇ ਲੱਗੀ ਹੋਈ ਹੈ, ਜਦੋਂਕਿ ਕਸ਼ਮੀਰ ਵਿੱਚ ਨੈਸ਼ਨਲ ਕਾਨਫਰੰਸ ਅਤੇ ਪੀਡੀਪੀ ਦੇ ਨਾਲ-ਨਾਲ ਇੰਜਨੀਅਰ ਰਸ਼ੀਦ ਦੀ ਅਵਾਮੀ ਇਤੇਹਾਦ ਪਾਰਟੀ ਅਤੇ ਸੱਜਾਦ ਲੋਨ ਦੀ ਪੀਪਲਜ਼ ਕਾਨਫਰੰਸ ਵੀ ਅਹਿਮ ਕਾਰਕ ਹਨ।

ਜਮਾਤ ਨਾਲ ਗਠਜੋੜ ਕੀਤਾ

ਯਾਨਾ ਮੀਰ ਨੇ ਉਸ ਲਾਈਨ ਨੂੰ ਅੱਗੇ ਵਧਾਇਆ ਹੈ ਜਿਸ ਵਿੱਚ ਉਨ੍ਹਾਂ ਦੀ ਲੋਕ ਸਭਾ ਜਿੱਤ ਦਾ ਕਾਰਨ ਨੌਜਵਾਨਾਂ ਦਾ ਸਮਰਥਨ ਦੱਸਿਆ ਗਿਆ ਸੀ। ਉਦੋਂ ਕਿਹਾ ਗਿਆ ਸੀ ਕਿ ਜੰਮੂ-ਕਸ਼ਮੀਰ ਅਤੇ ਖਾਸ ਕਰਕੇ ਘਾਟੀ ਦੇ ਲੋਕ ਪਰਿਵਾਰਵਾਦ ਅਤੇ ਰਵਾਇਤੀ ਸਿਆਸਤ ਤੋਂ ਤੰਗ ਆ ਚੁੱਕੇ ਹਨ। ਇੰਜੀਨੀਅਰ ਰਸ਼ੀਦ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ‘ਚ ਜਮਾਤ-ਏ-ਇਸਲਾਮੀ ਨਾਲ ਗਠਜੋੜ ਕੀਤਾ ਹੈ ਅਤੇ ਸੂਬੇ ਦੀਆਂ ਕਈ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਅਵਾਮੀ ਇਤੇਹਾਦ ਪਾਰਟੀ ਦੇ ਬੈਨਰ ਹੇਠ ਇਨ੍ਹਾਂ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ।

 

ਜਾਗਰੂਕਤਾ ਵੈਨਾਂ ਰਾਹੀਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਵੇਗਾ ਜਾਗਰੂਕ || Agriculture News

0

ਜਾਗਰੂਕਤਾ ਵੈਨਾਂ ਰਾਹੀਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਵੇਗਾ ਜਾਗਰੂਕ

ਜ਼ਿਲ੍ਹੇ ਵਿੱਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ, ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਜ਼ਮੀਨੀ ਪੱਧਰ ’ਤੇ ਠੱਲ੍ਹ ਪਾਉਣ ਲਈ ਬਹੁ-ਪੱਖੀ ਰਣਨੀਤੀ ਅਪਣਾਉਂਦੇ ਹੋਏ ਡਿਪਟੀ ਕਮਿਸ਼ਨਰ  ਵੱਲੋਂ ਅੱਜ ਹਾਟ ਸਪਾਟ ਪਿੰਡਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀਆਂ ਤਿੰਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ । ਇਸ ਮੌਕੇ  ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) , ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ), ਸੁਰਿੰਦਰਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ, ਇੰਜ. ਦੀਪਕ ਭਾਰਦਵਾਜ, ਮਨਜੀਤ ਸਿੰਘ ਏ.ਡੀ.ਓ. ਵੀ ਮੌਜੂਦ ਸਨ ।

ਇਹ ਵੀ ਪੜ੍ਹੋ- ਹੈਤੀ: ਕੇਂਦਰੀ ਖੇਤਰ ਵਿੱਚ ਇੱਕ ਗੈਂਗ ਹਮਲੇ ਦੌਰਾਨ 70 ਤੋਂ ਵੱਧ ਲੋਕਾਂ ਦੀ ਹੋਈ ਮੌਤ

ਵੈਨਾਂ ਨੂੰ ਰਵਾਨਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੈਨਾਂ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੀਆਂ, ਜਿਨ੍ਹਾਂ ਵਿੱਚ ਆਡੀਓ ਸੰਦੇਸ਼ ਚਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਵੈਨਾਂ ਜ਼ਿਲ੍ਹੇ ਦੇ ਖੇਤੀਬਾੜੀ ਬਲਾਕਾਂ ਬਟਾਲਾ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਫਤਿਹਗੜ੍ਹ ਚੂੜੀਆਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਪੱਖੋਂ ਸੰਵੇਦਨਸ਼ੀਲ ਖੇਤਰਾਂ (ਹਾਟ ਸਪਾਟਸ) ਦਾ ਦੌਰਾ ਕਰਨਗੀਆਂ ਅਤੇ ਇਸ ਦੇ ਸਹੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਬਲਾਕ ਵਿੱਚ ਮੌਜੂਦ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਸਬੰਧੀ ਵੀ ਜਾਣਕਾਰੀ ਦੇਣਗੀਆਂ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਸਾਹਿਤ ਦੀ ਵੰਡ ਵੀ ਕੀਤੀ ਜਾਵੇਗੀ।

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾ ਕੇ ਕਿਸਾਨਾਂ ਦੇ ਸਹਿਯੋਗ ਨਾਲ ਅੱਗਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾਵੇਗਾ । ਉਨ੍ਹਾਂ ਕਿਹਾ ਕਿ ਖੇਤਾਂ ‘ਚ ਪਰਾਲੀ ਨੂੰ ਅੱਗ ਲਾਉਣ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਕਿਉਂਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੇ ਪੂਰੇ ਪੁਖ਼ਤਾ ਇੰਤਜਾਮ ਹਨ, ਇਸ ਦੇ ਬਾਵਜੂਦ ਵੀ ਜੇਕਰ ਕਿਸੇ ਕਿਸਾਨ ਨੇ ਖੇਤਾਂ ਵਿੱਚ ਅੱਗ ਲਗਾਈ ਤਾਂ ਉਸ ਵਿਰੁੱਧ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਆਪਣੇ ਜੀਵਨ, ਵਾਤਾਵਰਣ ਤੇ ਧਰਤੀ ਨੂੰ ਸੰਭਾਲਣ ਲਈ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਜਾਂ ਜ਼ਮੀਨ ਵਿੱਚ ਹੀ ਵਾਹੁਣ ‘ਤੇ ਜੋਰ ਦਿੰਦਿਆ ਕਿਹਾ ਕਿ ਦੋਵੇਂ ਤਕਨੀਕਾਂ ਨਾਲ ਪਰਾਲੀ ਦਾ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਲਈ ਉਪਲੱਬਧ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕੀਤੀ ਜਾਵੇ।

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿਚ ਹੀ ਵਾਹ ਕੇ ਜਾਂ ਇਸ ਦੀਆਂ ਗੱਠਾਂ ਬੰਨਵਾ ਕੇ ਇਸ ਦੀ ਸੁਚੱਜੀ ਸਾਂਭ ਸੰਭਾਲ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਦੇਣ ।

ਹੈਤੀ: ਕੇਂਦਰੀ ਖੇਤਰ ਵਿੱਚ ਇੱਕ ਗੈਂਗ ਹਮਲੇ ਦੌਰਾਨ 70 ਤੋਂ ਵੱਧ ਲੋਕਾਂ ਦੀ ਹੋਈ ਮੌਤ ||International News

0

ਹੈਤੀ: ਕੇਂਦਰੀ ਖੇਤਰ ਵਿੱਚ ਇੱਕ ਗੈਂਗ ਹਮਲੇ ਦੌਰਾਨ 70 ਤੋਂ ਵੱਧ ਲੋਕਾਂ ਦੀ ਹੋਈ ਮੌਤ

ਕੈਰੇਬੀਅਨ ਦੇਸ਼ ਹੈਤੀ ਦੇ ਕੇਂਦਰੀ ਖੇਤਰ ਵਿੱਚ ਇੱਕ ਗੈਂਗ ਹਮਲੇ ਵਿੱਚ 70 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 10 ਔਰਤਾਂ ਅਤੇ 3 ਬੱਚੇ ਵੀ ਸ਼ਾਮਲ ਹਨ। 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 16 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਵੀ ਪੜ੍ਹੋ- ਐਮਾਜ਼ੋਨ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦਾ ਮਾਮਲਾ

ਇਹ ਹਮਲਾ ਰਾਜਧਾਨੀ ਪੋਰਟ-ਓ-ਪ੍ਰਿੰਸ ਤੋਂ ਲਗਭਗ 60 ਮੀਲ ਦੂਰ ਪੋਂਟ-ਸੋਂਡੇ ਸ਼ਹਿਰ ‘ਚ ਵੀਰਵਾਰ ਤੜਕੇ 3 ਵਜੇ ਹੋਇਆ। 3,000 ਲੋਕ ਆਪਣੀ ਜਾਨ ਬਚਾਉਣ ਲਈ ਘਰ ਛੱਡ ਕੇ ਚਲੇ ਗਏ।

ਹਮਲਾ ਗ੍ਰੈਨ ਗਰੀਫ ਗੈਂਗ ਨੇ ਕੀਤਾ

ਸੰਯੁਕਤ ਰਾਸ਼ਟਰ ਮੁਤਾਬਕ ਇਹ ਹਮਲਾ ਗ੍ਰੈਨ ਗਰੀਫ ਗੈਂਗ ਨੇ ਕੀਤਾ ਸੀ। ਉਨ੍ਹਾਂ ਦੀ ਪੁਲਿਸ ਨਾਲ ਗੋਲੀਬਾਰੀ ਵੀ ਹੋਈ, ਜਿਸ ਵਿਚ ਗੈਂਗ ਦੇ ਦੋ ਮੈਂਬਰ ਜ਼ਖਮੀ ਹੋ ਗਏ।ਗ੍ਰੈਨ ਸੋਗ ਨੇ 45 ਤੋਂ ਵੱਧ ਘਰਾਂ ਅਤੇ 34 ਵਾਹਨਾਂ ਨੂੰ ਅੱਗ ਲਗਾ ਦਿੱਤੀ, ਜਿਸ ਨਾਲ ਲੋਕਾਂ ਨੂੰ ਆਪਣੇ ਘਰ ਛੱਡਣ ਲਈ ਮਜਬੂਰ ਕੀਤਾ ਗਿਆ।

ਦਰਅਸਲ, ਦੇਸ਼ ਵਿੱਚ ਲਗਭਗ 150 ਗੈਂਗ ਹਨ, ਜੋ ਰਾਜਧਾਨੀ ਪੋਰਟ-ਓ-ਪ੍ਰਿੰਸ ਦੇ ਕੰਟਰੋਲ ਲਈ ਇੱਕ ਦੂਜੇ ਨਾਲ ਲੜ ਰਹੇ ਹਨ। ਸੜਕਾਂ ‘ਤੇ ਖੂਨ-ਖਰਾਬਾ ਆਮ ਹੋ ਗਿਆ ਹੈ।