Home Blog Page 1353

ਜਾਗਰੂਕਤਾ ਵੈਨਾਂ ਰਾਹੀਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਵੇਗਾ ਜਾਗਰੂਕ || Agriculture News

0

ਜਾਗਰੂਕਤਾ ਵੈਨਾਂ ਰਾਹੀਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਵੇਗਾ ਜਾਗਰੂਕ

ਜ਼ਿਲ੍ਹੇ ਵਿੱਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ, ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਜ਼ਮੀਨੀ ਪੱਧਰ ’ਤੇ ਠੱਲ੍ਹ ਪਾਉਣ ਲਈ ਬਹੁ-ਪੱਖੀ ਰਣਨੀਤੀ ਅਪਣਾਉਂਦੇ ਹੋਏ ਡਿਪਟੀ ਕਮਿਸ਼ਨਰ  ਵੱਲੋਂ ਅੱਜ ਹਾਟ ਸਪਾਟ ਪਿੰਡਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀਆਂ ਤਿੰਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ । ਇਸ ਮੌਕੇ  ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) , ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ), ਸੁਰਿੰਦਰਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ, ਇੰਜ. ਦੀਪਕ ਭਾਰਦਵਾਜ, ਮਨਜੀਤ ਸਿੰਘ ਏ.ਡੀ.ਓ. ਵੀ ਮੌਜੂਦ ਸਨ ।

ਇਹ ਵੀ ਪੜ੍ਹੋ- ਹੈਤੀ: ਕੇਂਦਰੀ ਖੇਤਰ ਵਿੱਚ ਇੱਕ ਗੈਂਗ ਹਮਲੇ ਦੌਰਾਨ 70 ਤੋਂ ਵੱਧ ਲੋਕਾਂ ਦੀ ਹੋਈ ਮੌਤ

ਵੈਨਾਂ ਨੂੰ ਰਵਾਨਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੈਨਾਂ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੀਆਂ, ਜਿਨ੍ਹਾਂ ਵਿੱਚ ਆਡੀਓ ਸੰਦੇਸ਼ ਚਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਵੈਨਾਂ ਜ਼ਿਲ੍ਹੇ ਦੇ ਖੇਤੀਬਾੜੀ ਬਲਾਕਾਂ ਬਟਾਲਾ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਫਤਿਹਗੜ੍ਹ ਚੂੜੀਆਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਪੱਖੋਂ ਸੰਵੇਦਨਸ਼ੀਲ ਖੇਤਰਾਂ (ਹਾਟ ਸਪਾਟਸ) ਦਾ ਦੌਰਾ ਕਰਨਗੀਆਂ ਅਤੇ ਇਸ ਦੇ ਸਹੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਬਲਾਕ ਵਿੱਚ ਮੌਜੂਦ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਸਬੰਧੀ ਵੀ ਜਾਣਕਾਰੀ ਦੇਣਗੀਆਂ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਸਾਹਿਤ ਦੀ ਵੰਡ ਵੀ ਕੀਤੀ ਜਾਵੇਗੀ।

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾ ਕੇ ਕਿਸਾਨਾਂ ਦੇ ਸਹਿਯੋਗ ਨਾਲ ਅੱਗਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾਵੇਗਾ । ਉਨ੍ਹਾਂ ਕਿਹਾ ਕਿ ਖੇਤਾਂ ‘ਚ ਪਰਾਲੀ ਨੂੰ ਅੱਗ ਲਾਉਣ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਕਿਉਂਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੇ ਪੂਰੇ ਪੁਖ਼ਤਾ ਇੰਤਜਾਮ ਹਨ, ਇਸ ਦੇ ਬਾਵਜੂਦ ਵੀ ਜੇਕਰ ਕਿਸੇ ਕਿਸਾਨ ਨੇ ਖੇਤਾਂ ਵਿੱਚ ਅੱਗ ਲਗਾਈ ਤਾਂ ਉਸ ਵਿਰੁੱਧ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਆਪਣੇ ਜੀਵਨ, ਵਾਤਾਵਰਣ ਤੇ ਧਰਤੀ ਨੂੰ ਸੰਭਾਲਣ ਲਈ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਜਾਂ ਜ਼ਮੀਨ ਵਿੱਚ ਹੀ ਵਾਹੁਣ ‘ਤੇ ਜੋਰ ਦਿੰਦਿਆ ਕਿਹਾ ਕਿ ਦੋਵੇਂ ਤਕਨੀਕਾਂ ਨਾਲ ਪਰਾਲੀ ਦਾ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਲਈ ਉਪਲੱਬਧ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕੀਤੀ ਜਾਵੇ।

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿਚ ਹੀ ਵਾਹ ਕੇ ਜਾਂ ਇਸ ਦੀਆਂ ਗੱਠਾਂ ਬੰਨਵਾ ਕੇ ਇਸ ਦੀ ਸੁਚੱਜੀ ਸਾਂਭ ਸੰਭਾਲ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਦੇਣ ।

ਹੈਤੀ: ਕੇਂਦਰੀ ਖੇਤਰ ਵਿੱਚ ਇੱਕ ਗੈਂਗ ਹਮਲੇ ਦੌਰਾਨ 70 ਤੋਂ ਵੱਧ ਲੋਕਾਂ ਦੀ ਹੋਈ ਮੌਤ ||International News

0

ਹੈਤੀ: ਕੇਂਦਰੀ ਖੇਤਰ ਵਿੱਚ ਇੱਕ ਗੈਂਗ ਹਮਲੇ ਦੌਰਾਨ 70 ਤੋਂ ਵੱਧ ਲੋਕਾਂ ਦੀ ਹੋਈ ਮੌਤ

ਕੈਰੇਬੀਅਨ ਦੇਸ਼ ਹੈਤੀ ਦੇ ਕੇਂਦਰੀ ਖੇਤਰ ਵਿੱਚ ਇੱਕ ਗੈਂਗ ਹਮਲੇ ਵਿੱਚ 70 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 10 ਔਰਤਾਂ ਅਤੇ 3 ਬੱਚੇ ਵੀ ਸ਼ਾਮਲ ਹਨ। 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 16 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਵੀ ਪੜ੍ਹੋ- ਐਮਾਜ਼ੋਨ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦਾ ਮਾਮਲਾ

ਇਹ ਹਮਲਾ ਰਾਜਧਾਨੀ ਪੋਰਟ-ਓ-ਪ੍ਰਿੰਸ ਤੋਂ ਲਗਭਗ 60 ਮੀਲ ਦੂਰ ਪੋਂਟ-ਸੋਂਡੇ ਸ਼ਹਿਰ ‘ਚ ਵੀਰਵਾਰ ਤੜਕੇ 3 ਵਜੇ ਹੋਇਆ। 3,000 ਲੋਕ ਆਪਣੀ ਜਾਨ ਬਚਾਉਣ ਲਈ ਘਰ ਛੱਡ ਕੇ ਚਲੇ ਗਏ।

ਹਮਲਾ ਗ੍ਰੈਨ ਗਰੀਫ ਗੈਂਗ ਨੇ ਕੀਤਾ

ਸੰਯੁਕਤ ਰਾਸ਼ਟਰ ਮੁਤਾਬਕ ਇਹ ਹਮਲਾ ਗ੍ਰੈਨ ਗਰੀਫ ਗੈਂਗ ਨੇ ਕੀਤਾ ਸੀ। ਉਨ੍ਹਾਂ ਦੀ ਪੁਲਿਸ ਨਾਲ ਗੋਲੀਬਾਰੀ ਵੀ ਹੋਈ, ਜਿਸ ਵਿਚ ਗੈਂਗ ਦੇ ਦੋ ਮੈਂਬਰ ਜ਼ਖਮੀ ਹੋ ਗਏ।ਗ੍ਰੈਨ ਸੋਗ ਨੇ 45 ਤੋਂ ਵੱਧ ਘਰਾਂ ਅਤੇ 34 ਵਾਹਨਾਂ ਨੂੰ ਅੱਗ ਲਗਾ ਦਿੱਤੀ, ਜਿਸ ਨਾਲ ਲੋਕਾਂ ਨੂੰ ਆਪਣੇ ਘਰ ਛੱਡਣ ਲਈ ਮਜਬੂਰ ਕੀਤਾ ਗਿਆ।

ਦਰਅਸਲ, ਦੇਸ਼ ਵਿੱਚ ਲਗਭਗ 150 ਗੈਂਗ ਹਨ, ਜੋ ਰਾਜਧਾਨੀ ਪੋਰਟ-ਓ-ਪ੍ਰਿੰਸ ਦੇ ਕੰਟਰੋਲ ਲਈ ਇੱਕ ਦੂਜੇ ਨਾਲ ਲੜ ਰਹੇ ਹਨ। ਸੜਕਾਂ ‘ਤੇ ਖੂਨ-ਖਰਾਬਾ ਆਮ ਹੋ ਗਿਆ ਹੈ।

 

ਐਮਾਜ਼ੋਨ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦਾ ਮਾਮਲਾ || Latest News

0

ਐਮਾਜ਼ੋਨ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦਾ ਮਾਮਲਾ

ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ ਆਖਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਪੋਥੀਆਂ ਅਤੇ ਪਵਿੱਤਰ ਗੁਟਕਾ ਸਾਹਿਬ ਨੂੰ ਇਸ ਐਪ ਤੇ ਆਨਲਾਈਨ ਵੇਚਣਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਸ ਦੇ ਸਟੋਰਾਂ ਤੇ ਪਾਵਨ ਪੋਥੀਆਂ ਦਾ ਸਤਿਕਾਰ ਕਾਇਮ ਨਹੀਂ ਰਹਿ ਸਕਦਾ। ਜਦੋਂ ਪਾਰਸਲ ਰਾਹੀਂ ਇਹ ਇਕ ਤੋਂ ਦੂਜੀ ਥਾਂ ਤੇ ਪੁੱਜਦੇ ਹਨ ਤਾਂ ਕੁਦਰਤੀ ਹੈ ਕਿ ਇਸ ਦੇ ਸਤਿਕਾਰ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਮਨਾਂ ਅੰਦਰ ਗੁਰਬਾਣੀ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਹੈ ਅਤੇ ਐਮਾਜ਼ੋਨ ਵੱਲੋਂ ਆਨਲਾਈਨ ਗੁਟਕਾ ਸਾਹਿਬਾਨ ਦੀ ਵਿਕਰੀ ਨਾਲ ਸਿੱਖ ਮਨਾਂ ਅੰਦਰ ਭਾਰੀ ਰੋਸ ਦੀ ਲਹਿਰ ਹੈ। ਐਡਵੋਕੇਟ ਧਾਮੀ ਨੇ ਐਮਾਜ਼ੋਨ ਨੂੰ ਆਪਣੀ ਵੈੱਬਸਾਈਟ ਤੋਂ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਨੂੰ ਤੁਰੰਤ ਹਟਾਉਣ ਲਈ ਕਿਹਾ।

ਇਹ ਵੀ ਪੜ੍ਹੋ- ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਕੀਤਾ ਪਰਦਾਫਾਸ਼: 2 ਤਸਕਰ ਗ੍ਰਿਫਤਾਰ

ਉਨ੍ਹਾਂ ਪਬਲੀਸ਼ਰਾਂ ਨੂੰ ਅਪੀਲ ਕੀਤੀ ਕਿ ਗੁਰਬਾਣੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਉਹ ਗੁਟਕਾ ਸਾਹਿਬ ਅਤੇ ਪਾਵਨ ਪੋਥੀਆਂ ਨੂੰ ਆਨਲਾਈਨ ਵੇਚਣ ਤੋਂ ਗੁਰੇਜ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ, ਜਿਸ ਨੂੰ ਧਰਮ ਪ੍ਰਚਾਰ ਕਮੇਟੀ ਦੀ ਆਉਣ ਵਾਲੀ ਇਕੱਤਰਤਾ ਵਿਚ ਵੀ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆਉਣ ‘’ਤੇ ਐਮਾਜ਼ੋਨ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ, ਜਿਸ ਮਗਰੋਂ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਬੰਦ ਕਰ ਦਿੱਤੀ ਗਈ ਸੀ। ਇਸ ਸਬੰਧੀ ਐਮਾਜ਼ੋਨ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਕਿ ਉਹ ਤੁਰੰਤ ਵੈੱਬਸਾਈਟ ਤੋਂ ਗੁਰਬਾਣੀ ਦੇ ਗੁਟਕਾ ਸਾਹਿਬਾਨ ਨੂੰ ਹਟਾ ਕੇ ਆਪਣਾ ਸਪੱਸ਼ਟੀਕਰਨ ਸ਼੍ਰੋਮਣੀ ਕਮੇਟੀ ਨੂੰ ਭੇਜਣ।

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਕੀਤਾ ਪਰਦਾਫਾਸ਼: 2 ਤਸਕਰ ਗ੍ਰਿਫਤਾਰ || Punjab News

0

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਕੀਤਾ ਪਰਦਾਫਾਸ਼: 2 ਤਸਕਰ ਗ੍ਰਿਫਤਾਰ

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਹ ਦਿੱਲੀ ਵਿੱਚ ਰਹਿੰਦੇ ਆਪਣੇ ਅਫਗਾਨ ਹੈਂਡਲਰਾਂ ਦੇ ਸੰਪਰਕ ਵਿੱਚ ਸਨ।

ਇਹ ਵੀ ਪੜ੍ਹੋ- ਟੀ-20 ਵਿਸ਼ਵ ਕੱਪ ਭਾਰਤੀ ਮਹਿਲਾ ਟੀਮ ਨੇ ਹਾਰ ਦਾ ਕੀਤਾ ਸਾਹਮਣਾ,  ਨਿਊਜ਼ੀਲੈਂਡ ਦੀ ਹੋਈ ਜਿੱਤ

ਹੈਂਡਲਰ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਹਿੱਸਾ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲੀਸ ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਾਲ ਹੀ ਪੁਲਿਸ ਉਨ੍ਹਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਡੇਰਾਬੱਸੀ ਨੇੜੇ ਮੋਹਾਲੀ ਪੁਲਿਸ ਨੇ ਫੜਿਆ

ਮੁਹਾਲੀ ਪੁਲੀਸ ਨੇ ਮੁਲਜ਼ਮ ਨੂੰ ਡੇਰਾਬੱਸੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਹੈਰੋਇਨ ਨੂੰ ਹਾਫ ਸਲੀਵ ਜੈਕਟਾਂ ਵਿੱਚ ਛੁਪਾ ਕੇ ਸਪਲਾਈ ਕਰਦੇ ਸਨ। ਇਸ ਦੇ ਨਾਲ ਹੀ ਹੁਣ ਪੁਲਿਸ ਇਨ੍ਹਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ। ਦੋਸ਼ੀ ਸੁਖਦੀਪ ਸਿੰਘ ਇਸ ਤੋਂ ਪਹਿਲਾਂ 2020 ਵਿਚ ਅਗਵਾ ਦੇ ਇਕ ਕੇਸ ਵਿਚ ਸ਼ਾਮਲ ਸੀ ਅਤੇ ਮਈ 2024 ਤੋਂ ਜ਼ਮਾਨਤ ‘ਤੇ ਰਿਹਾ ਸੀ। ਇਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਿਆ। ਪੁਲਿਸ ਜਲਦੀ ਹੀ ਇਸ ਮਾਮਲੇ ਦਾ ਖੁਲਾਸਾ ਕਰੇਗੀ।

ਓਰਾ ਕਾਰ ਵਿੱਚ ਤਸਕਰੀ ਕਰਦਾ ਸੀ

ਮੁਲਜ਼ਮ ਚਿੱਟੇ ਰੰਗ ਦੀ ਹੁੰਡਈ ਓਰਾ (ਐਚਆਰ 12 ਏਟੀ 7091) ਕਾਰ ਵਿੱਚ ਦਿੱਲੀ ਤੋਂ ਮੁਹਾਲੀ ਵੱਲ ਆ ਰਹੇ ਸਨ। ਉਹ ਇਸ ਨੂੰ ਟੈਕਸੀ ਵਜੋਂ ਵਰਤ ਰਿਹਾ ਸੀ ਅਤੇ ਇਸ ਵਿੱਚ ਨਸ਼ੇ ਦੀ ਤਸਕਰੀ ਕਰਦਾ ਸੀ। ਇਹ ਖੇਪ ਦਿੱਲੀ ਸਥਿਤ ਅਫਗਾਨ ਨਾਗਰਿਕ ਤੋਂ ਖਰੀਦੀ ਗਈ ਸੀ। ਜਿਸ ਕਾਰਨ ਇਸ ਨੈੱਟਵਰਕ ਦੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧਾਂ ਦਾ ਪਰਦਾਫਾਸ਼ ਹੋਣ ਦੇ ਨਾਲ-ਨਾਲ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਉਹ ਗ੍ਰਿਫਤਾਰੀ ਤੋਂ ਬਚਣ ਲਈ ਜੈਕਟਾਂ ਵਿੱਚ ਛੁਪਾ ਕੇ ਹੈਰੋਇਨ ਦੀ ਤਸਕਰੀ ਕਰਦੇ ਸਨ।

ਮੋਹਾਲੀ ਚ ਕਿਰਾਏ ਤੇ ਰਹਿੰਦਾ ਸੀ

ਡੀਆਈਜੀ ਰੋਪੜ ਰੇਂਜ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਮੁਲਜ਼ਮ ਸੁਖਦੀਪ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਹੈ। ਜਿਸ ਦੇ ਖਿਲਾਫ 2020 ਵਿੱਚ ਅਗਵਾ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਸ ਨੇ ਦੱਸਿਆ ਕਿ ਮਈ 2024 ਵਿੱਚ ਫਰੀਦਕੋਟ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਉਹ ਜੁਲਾਈ 2024 ਵਿੱਚ ਹੈਰੋਇਨ ਤਸਕਰੀ ਦੇ ਇਸ ਨੈੱਟਵਰਕ ਵਿੱਚ ਸ਼ਾਮਲ ਹੋ ਗਿਆ ਸੀ। ਐਸਐਸਪੀ ਮੁਹਾਲੀ ਦੀਪਕ ਪਾਰੀਕ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ ਟ੍ਰਾਈਸਿਟੀ ਵਿੱਚ ਨੈੱਟਵਰਕ ਚਲਾਉਣ ਲਈ ਮੁਹਾਲੀ ਦੇ ਸੋਹਾਣਾ ਵਿੱਚ ਕਿਰਾਏ ’ਤੇ ਮਕਾਨ ਲਿਆ ਸੀ।

 

ਟੀ-20 ਵਿਸ਼ਵ ਕੱਪ ਭਾਰਤੀ ਮਹਿਲਾ ਟੀਮ ਨੇ ਹਾਰ ਦਾ ਕੀਤਾ ਸਾਹਮਣਾ,  ਨਿਊਜ਼ੀਲੈਂਡ ਦੀ ਹੋਈ ਜਿੱਤ || Sports News

0

ਟੀ-20 ਵਿਸ਼ਵ ਕੱਪ ਭਾਰਤੀ ਮਹਿਲਾ ਟੀਮ ਨੇ ਹਾਰ ਦਾ ਕੀਤਾ ਸਾਹਮਣਾ,  ਨਿਊਜ਼ੀਲੈਂਡ ਦੀ ਹੋਈ ਜਿੱਤ

ਭਾਰਤੀ ਮਹਿਲਾ ਟੀਮ ਨੂੰ ਟੀ-20 ਵਿਸ਼ਵ ਕੱਪ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਸ਼ੁੱਕਰਵਾਰ ਨੂੰ ਖੇਡੇ ਗਏ ਮੈਚ ‘ਚ ਨਿਊਜ਼ੀਲੈਂਡ ਨੇ ਭਾਰਤ ਨੂੰ 58 ਦੌੜਾਂ ਨਾਲ ਹਰਾ ਦਿੱਤਾ।

ਇਹ ਵੀ ਪੜ੍ਹੋ- ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ

ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ 160 ਦੌੜਾਂ ਬਣਾਈਆਂ। ਜਵਾਬ ‘ਚ ਭਾਰਤੀ ਟੀਮ 19 ਓਵਰਾਂ ‘ਚ 102 ਦੌੜਾਂ ‘ਤੇ ਆਲ ਆਊਟ ਹੋ ਗਈ। ਇਸ ਹਾਰ ਤੋਂ ਬਾਅਦ ਟੀਮ ਇੰਡੀਆ ਗਰੁੱਪ-ਏ ਦੇ ਅੰਕ ਸੂਚੀ ‘ਚ ਚੌਥੇ ਸਥਾਨ ‘ਤੇ ਪਹੁੰਚ ਗਈ ਹੈ। ਉਥੇ ਹੀ ਨਿਊਜ਼ੀਲੈਂਡ ਸਿਖਰ ‘ਤੇ ਹੈ। ਪਾਕਿਸਤਾਨ ਦੀ ਟੀਮ ਦੂਜੇ ਨੰਬਰ ‘ਤੇ ਹੈ। ਭਾਰਤ ਦਾ ਦੂਜਾ ਮੈਚ 6 ਅਕਤੂਬਰ ਨੂੰ ਪਾਕਿਸਤਾਨ ਨਾਲ ਹੋਵੇਗਾ।

ਭਾਰਤ ਦੇ ਸਾਰੇ ਬੱਲੇਬਾਜ਼ ਨਾਕਾਮ ਰਹੇ

ਭਾਰਤ ਦੀ ਸ਼ੁਰੂਆਤ ਇਸ ਮੈਚ ‘ਚ ਖਾਸ ਨਹੀਂ ਰਹੀ। ਟੀਮ ਨੇ ਪਹਿਲਾਂ ਗੇਂਦਬਾਜ਼ੀ ਅਤੇ ਫਿਰ ਫੀਲਡਿੰਗ ਵਿੱਚ ਗਲਤੀਆਂ ਕੀਤੀਆਂ। ਇੰਨਾ ਹੀ ਨਹੀਂ ਟੀਮ ਇੰਡੀਆ ਦੇ ਬੱਲੇਬਾਜ਼ ਵੀ ਨਾਕਾਮ ਰਹੇ। ਸਲਾਮੀ ਬੱਲੇਬਾਜ਼ ਸ਼ੇਫਾਲੀ ਵਰਮਾ (2 ਦੌੜਾਂ) ਅਤੇ ਸਮ੍ਰਿਤੀ ਮੰਧਾਨਾ (12 ਦੌੜਾਂ) ਨੂੰ ਈਡਨ ਕਾਰਸਨ ਨੇ ਪੈਵੇਲੀਅਨ ਭੇਜਿਆ।

ਕਪਤਾਨ ਹਰਮਨਪ੍ਰੀਤ ਕੌਰ 15 ਦੌੜਾਂ ਬਣਾ ਕੇ ਆਊਟ ਹੋ ਗਈ। ਉਨ੍ਹਾਂ ਤੋਂ ਇਲਾਵਾ ਜੇਮਿਮਾ ਰੌਡਰਿਗਜ਼ 13, ਦੀਪਤੀ ਸ਼ਰਮਾ 13, ਮੰਧਾਨਾ 12, ਰਿਚਾ ਘੋਸ਼ 12, ਪੂਜਾ ਵਸਤਰਕਾਰ 8, ਸ਼੍ਰੇਅੰਕਾ ਪਾਟਿਲ 7 ਅਤੇ ਆਸ਼ਾ ਸ਼ੋਭਨਾ 6 ਦੌੜਾਂ ਬਣਾ ਕੇ ਅਜੇਤੂ ਰਹੀਆਂ |

ਨਿਊਜ਼ੀਲੈਂਡ ਲਈ ਰੋਜ਼ਮੇਰੀ ਮਾਇਰ ਨੇ 4 ਵਿਕਟਾਂ ਲਈਆਂ। ਲੀ ਤਾਹੂਹੂ ਨੇ 3 ਵਿਕਟਾਂ, ਏਡਨ ਕਾਰਸਨ ਨੇ 2 ਵਿਕਟਾਂ ਅਤੇ ਅਮੇਲੀਆ ਕਾਰ ਨੇ 1 ਵਿਕਟ ਲਈ।

 

ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ || Haryana News

0

ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ

ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਨਤੀਜਾ 8 ਅਕਤੂਬਰ ਨੂੰ ਆਵੇਗਾ।

ਇਹ ਵੀ ਪੜ੍ਹੋ- Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ  05-10 -2024

ਸੋਨੀਪਤ— ਪੰਚਕੂਲਾ ‘ਚ ਸ਼ਨੀਵਾਰ ਸਵੇਰੇ ਈਵੀਐੱਮ ਮਸ਼ੀਨ ਖਰਾਬ ਹੋਣ ਦੀ ਸ਼ਿਕਾਇਤ ਮਿਲੀ ਹੈ। ਇਸ ਕਾਰਨ ਵੋਟਿੰਗ ਅੱਧਾ ਘੰਟਾ ਦੇਰੀ ਨਾਲ ਸ਼ੁਰੂ ਹੋਈ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਸਭ ਤੋਂ ਪਹਿਲਾਂ ਕਰਨਾਲ ਦੇ ਆਪਣੇ ਬੂਥ ‘ਤੇ ਵੋਟ ਪਾਈ। ਸੀਐਮ ਨਾਇਬ ਸਿੰਘ ਸੈਣੀ ਨੇ ਵੀ ਨਰਾਇਣਗੜ੍ਹ ਵਿੱਚ ਵੋਟ ਪਾਈ।

ਮਨੂ ਭਾਕਰ ਅਤੇ ਸਾਬਕਾ ਪਹਿਲਵਾਨ ਵਿਨੇਸ਼ ਫੋਗਾਟ ਨੇ ਵੀ ਵੋਟ ਪਾਈ

ਦੂਜੇ ਪਾਸੇ ਨਿਸ਼ਾਨੇਬਾਜ਼ ਅਤੇ ਓਲੰਪਿਕ ਤਮਗਾ ਜੇਤੂ ਮਨੂ ਭਾਕਰ ਅਤੇ ਸਾਬਕਾ ਪਹਿਲਵਾਨ ਵਿਨੇਸ਼ ਫੋਗਾਟ ਨੇ ਵੀ ਵੋਟ ਪਾਈ। ਮਨੂ ਨੇ ਝੱਜਰ ‘ਚ ਦੱਸਿਆ, ‘ਮੈਂ ਪਹਿਲੀ ਵਾਰ ਵੋਟ ਪਾਈ। ਸਾਰੇ ਵੋਟਰਾਂ ਨੂੰ ਸਹੀ ਉਮੀਦਵਾਰ ਦੀ ਚੋਣ ਕਰਨੀ ਚਾਹੀਦੀ ਹੈ ਅਤੇ ਆਪਣੀ ਵੋਟ ਪਾਉਣੀ ਚਾਹੀਦੀ ਹੈ।

 

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ  05-10 -2024

0
Breaking

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ  05-10 -2024

ਵਿਆਹ ਜਰੂਰੀ ਜਾਂ ਸਰਪੰਚੀ ? ਵਿਆਹ ਛੱਡ ਸਰਪੰਚੀ ਦੇ ਕਾਗਜ਼ ਭਰਨ ਚਲਾ ਗਿਆ ਲਾੜਾ

ਅੱਜ ਪੰਚਾਇਤੀ ਚੋਣਾਂ ਲਈ ਕਾਗਜ਼ ਦਾਖਲ ਕਰਨ ਦਾ ਆਖਰੀ ਦਿਨ ਹੈ ਜਿਸਦੇ ਚੱਲਦਿਆਂ ਵੱਖ -ਵੱਖ ਪਿੰਡਾਂ ਤੋਂ ਲੋਕਾਂ ਦੇ ਵੱਲੋਂ ਸਰਪੰਚੀ ਲਈ ਤੇਜ਼ੀ ਦੇ ਨਾਲ ਨਾਮਜ਼ਦਗੀ ਦਾਖ਼ਲ ਕੀਤੀ ਜਾ ਰਹੀ ਹੈ ਤਾਂ ਜੋ…ਹੋਰ ਪੜ੍ਹੋ

ਵਿਦੇਸ਼ ਮੰਤਰੀ ਜੈਸ਼ੰਕਰ ਪਾਕਿਸਤਾਨ ਦਾ ਕਰਨਗੇ ਦੌਰਾ, 15-16 ਅਕਤੂਬਰ ਨੂੰ SCO ਦੀ ਮੀਟਿੰਗ ਵਿੱਚ ਹੋਣਗੇ ਸ਼ਾਮਲ

ਵਿਦੇਸ਼ ਮੰਤਰੀ ਐਸ ਜੈਸ਼ੰਕਰ 15-16 ਅਕਤੂਬਰ ਨੂੰ ਪਾਕਿਸਤਾਨ ਦਾ ਦੌਰਾ ਕਰਨਗੇ। ਉਹ ਇਸਲਾਮਾਬਾਦ ਵਿੱਚ SCO ਹੈੱਡ ਆਫ਼ ਗਵਰਨਮੈਂਟ (CHG) ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ….ਹੋਰ ਪੜ੍ਹੋ

ਨਹੀਂ ਹੋਵੇਗਾ Petrol-Diesel ਸਸਤਾ! Iran-Israel Conflict ਕਾਰਨ ਕੱਚੇ ਤੇਲ ਦਾ ਭਾਅ ਵਧਣ ਦਾ ਖ਼ਤਰਾ

ਪਿਛਲੇ ਕਾਫੀ ਸਮੇਂ ਤੋਂ ਲੋਕ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਸਤੀਆਂ ਹੋਣ ਦਾ ਇੰਤਜ਼ਾਰ ਕਰ ਰਹੇ ਹਨ | ਪਰ ਹੁਣ ਖਪਤਕਾਰਾਂ ਦਾ ਇਹ ਸੁਪਨਾ ਸੱਚ ਹੁੰਦਾ ਨਜ਼ਰ ਨਹੀਂ ਆ ਰਿਹਾ….ਹੋਰ ਪੜ੍ਹੋ  

Sonam Bajwa ਨੇ ਰੱਖਿਆ ਬਾਲੀਵੁੱਡ ‘ਚ ਕਦਮ, ਇਸ ਫਿਲਮ ‘ਚ ਆਵੇਗੀ ਨਜ਼ਰ

ਸੋਨਮ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਦਾ ਮਸ਼ਹੂਰ ਨਾਂ ਹੈ। ਉੱਥੇ ਹੀ ਸੋਨਮ ਨੂੰ ਉਨ੍ਹਾਂ ਦੇ ਸਟਾਈਲ ਅਤੇ ਐਕਟਿੰਗ ਕਾਰਨ ਖਾਸ ਤੌਰ ‘ਤੇ ਪਸੰਦ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਸੋਨਮ ਦਾ ਅੰਦਾਜ਼ ਬਾਲੀਵੁੱਡ ਪਾਰਟੀਆਂ….ਹੋਰ ਪੜ੍ਹੋ

ਲਿਵ-ਇਨ ਰਿਲੇਸ਼ਨ ਨੂੰ ਨਹੀਂ ਮੰਨਿਆ ਜਾ ਸਕਦਾ ਵਿਆਹ , ਹਾਈਕੋਰਟ ਨੇ ਸੁਰੱਖਿਆ ਦੇਣ ਤੋਂ ਕੀਤਾ ਇਨਕਾਰ

ਪੰਜਾਬ-ਹਰਿਆਣਾ ਹਾਈਕੋਰਟ ਵਿੱਚ  ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਇੱਕ ਜੋੜੇ ਨੇ ਸੁਰੱਖਿਆ ਦੀ ਮੰਗ ਨੂੰ ਲੈ ਕੇ ਵਿੱਚ ਪਟੀਸ਼ਨ ਦਾਇਰ ਕੀਤੀ। ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ…. ਹੋਰ ਪੜ੍ਹੋ

 

 

 

 

 

 

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 05-10 -2024

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 05-10 -2024

ਧਨਾਸਰੀ ਮਹਲਾ ੩ ॥

ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

ਸ਼ਨਿਚਰਵਾਰ, ੨੦ ਅੱਸੂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੬੪)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੩ ॥

ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।੧। ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ।ਰਹਾਉ। ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ । ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ । ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ।੨। ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ । (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ । ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪੇ੍ਰਮ-ਰੰਗ) ਵਿਚ ਰੰਗੇ ਰਹਿੰਦੇ ਹਨ ।੪।੩।

 

ਵਿਦੇਸ਼ ਮੰਤਰੀ ਜੈਸ਼ੰਕਰ ਪਾਕਿਸਤਾਨ ਦਾ ਕਰਨਗੇ ਦੌਰਾ, 15-16 ਅਕਤੂਬਰ ਨੂੰ SCO ਦੀ ਮੀਟਿੰਗ ਵਿੱਚ ਹੋਣਗੇ ਸ਼ਾਮਲ || Politics News

0
External Affairs Minister Jaishankar will visit Pakistan and attend the SCO meeting on October 15-16

ਵਿਦੇਸ਼ ਮੰਤਰੀ ਜੈਸ਼ੰਕਰ ਪਾਕਿਸਤਾਨ ਦਾ ਕਰਨਗੇ ਦੌਰਾ, 15-16 ਅਕਤੂਬਰ ਨੂੰ SCO ਦੀ ਮੀਟਿੰਗ ਵਿੱਚ ਹੋਣਗੇ ਸ਼ਾਮਲ

ਵਿਦੇਸ਼ ਮੰਤਰੀ ਐਸ ਜੈਸ਼ੰਕਰ 15-16 ਅਕਤੂਬਰ ਨੂੰ ਪਾਕਿਸਤਾਨ ਦਾ ਦੌਰਾ ਕਰਨਗੇ। ਉਹ ਇਸਲਾਮਾਬਾਦ ਵਿੱਚ SCO ਹੈੱਡ ਆਫ਼ ਗਵਰਨਮੈਂਟ (CHG) ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸ਼ੁੱਕਰਵਾਰ (4 ਅਕਤੂਬਰ) ਨੂੰ ਇਹ ਜਾਣਕਾਰੀ ਦਿੱਤੀ। ਪਿਛਲੇ 9 ਸਾਲਾਂ ਵਿੱਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕੋਈ ਭਾਰਤੀ ਮੰਤਰੀ ਪਾਕਿਸਤਾਨ ਦਾ ਦੌਰਾ ਕਰੇਗਾ।

ਸਾਰੇ ਮੈਂਬਰ ਦੇਸ਼ਾਂ ਦੇ ਮੁਖੀਆਂ ਨੂੰ ਸੱਦਾ ਭੇਜਿਆ ਗਿਆ

ਵਿਦੇਸ਼ ਮੰਤਰਾਲੇ ਦੀ ਪ੍ਰੈਸ ਕਾਨਫਰੰਸ ਵਿੱਚ ਜੈਸਵਾਲ ਤੋਂ ਪੁੱਛਿਆ ਗਿਆ ਕਿ ਕੀ ਜੈਸ਼ੰਕਰ ਦਾ ਦੌਰਾ ਭਾਰਤ-ਪਾਕਿਸਤਾਨ ਸਬੰਧਾਂ ਨੂੰ ਸੁਧਾਰਨ ਦੀ ਕੋਸ਼ਿਸ਼ ਹੈ। ਇਸ ‘ਤੇ ਉਨ੍ਹਾਂ ਨੇ ਜਵਾਬ ਦਿੱਤਾ ਕਿ ਭਾਰਤ ਐਸਸੀਓ ਚਾਰਟਰ ਲਈ ਵਚਨਬੱਧ ਹੈ। ਵਿਦੇਸ਼ ਮੰਤਰੀ ਦੇ ਦੌਰੇ ਦਾ ਇਹੀ ਕਾਰਨ ਹੈ। ਇਸ ਤੋਂ ਹੋਰ ਕੋਈ ਅਰਥ ਨਹੀਂ ਲੈਣਾ ਚਾਹੀਦਾ।

ਦਰਅਸਲ ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 29 ਅਗਸਤ ਨੂੰ ਐਸਸੀਓ ਮੀਟਿੰਗ ਲਈ ਸੱਦਾ ਦਿੱਤਾ ਸੀ। ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੀ ਬੁਲਾਰਾ ਮੁਮਤਾਜ਼ ਜ਼ਾਹਰਾ ਬਲੋਚ ਨੇ ਕਿਹਾ ਸੀ ਕਿ ਬੈਠਕ ‘ਚ ਹਿੱਸਾ ਲੈਣ ਲਈ ਸਾਰੇ ਮੈਂਬਰ ਦੇਸ਼ਾਂ ਦੇ ਮੁਖੀਆਂ ਨੂੰ ਸੱਦਾ ਭੇਜਿਆ ਗਿਆ ਹੈ।

ਆਖਰੀ ਵਾਰ 2015 ‘ਚ ਅਚਨਚੇਤ ਦੌਰੇ ‘ਤੇ ਗਏ ਸਨ ਮੋਦੀ

ਪ੍ਰਧਾਨ ਮੰਤਰੀ ਮੋਦੀ ਆਖਰੀ ਵਾਰ 2015 ‘ਚ ਅਚਨਚੇਤ ਦੌਰੇ ‘ਤੇ ਲਾਹੌਰ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਦਸੰਬਰ 2015 ਵਿੱਚ ਭਾਰਤ ਦੀ ਤਤਕਾਲੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵੀ ਪਾਕਿਸਤਾਨ ਦਾ ਦੌਰਾ ਕੀਤਾ ਸੀ। ਉਨ੍ਹਾਂ ਦੇ ਦੌਰੇ ਤੋਂ ਬਾਅਦ ਭਾਰਤ ਦਾ ਕੋਈ ਪ੍ਰਧਾਨ ਮੰਤਰੀ ਜਾਂ ਮੰਤਰੀ ਪਾਕਿਸਤਾਨ ਨਹੀਂ ਗਿਆ।

2016 ਵਿੱਚ, ਚਾਰ ਅੱਤਵਾਦੀ ਭਾਰਤੀ ਸੈਨਿਕਾਂ ਦੇ ਭੇਸ ਵਿੱਚ ਉੜੀ ਵਿੱਚ ਭਾਰਤੀ ਫੌਜ ਦੇ ਬ੍ਰਿਗੇਡ ਹੈੱਡਕੁਆਰਟਰ ਵਿੱਚ ਦਾਖਲ ਹੋਏ। 3 ਮਿੰਟ ਦੇ ਅੰਦਰ ਹੀ ਅੱਤਵਾਦੀਆਂ ਨੇ ਕੈਂਪ ‘ਤੇ 15 ਤੋਂ ਜ਼ਿਆਦਾ ਗ੍ਰਨੇਡ ਸੁੱਟੇ ਸਨ। ਇਸ ਹਮਲੇ ‘ਚ ਭਾਰਤੀ ਫੌਜ ਦੇ 19 ਜਵਾਨ ਸ਼ਹੀਦ ਹੋ ਗਏ ਸਨ।

ਹਮਲੇ ‘ਚ 38 ਅੱਤਵਾਦੀ ਮਾਰੇ ਗਏ

ਹਮਲੇ ਦਾ ਜਵਾਬ ਦੇਣ ਲਈ, ਭਾਰਤੀ ਫੌਜ ਨੇ ਪੀਓਕੇ ਵਿੱਚ ਦਾਖਲ ਹੋ ਕੇ 28-29 ਸਤੰਬਰ ਦੀ ਰਾਤ ਨੂੰ ਸਰਜੀਕਲ ਸਟ੍ਰਾਈਕ ਕੀਤੀ। ਭਾਰਤੀ ਫੌਜ ਤੜਕੇ ਤੱਕ ਅਪਰੇਸ਼ਨ ਪੂਰਾ ਕਰਕੇ ਵਾਪਸ ਪਰਤ ਗਈ। ਇਸ ਹਮਲੇ ‘ਚ 38 ਅੱਤਵਾਦੀ ਮਾਰੇ ਗਏ ਸਨ। ਉਦੋਂ ਤੋਂ ਹੀ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ‘ਚ ਤਣਾਅ ਵਧ ਗਿਆ ਸੀ।

ਪਾਕਿਸਤਾਨੀ ਕਲਾਕਾਰਾਂ ਅਤੇ ਉਨ੍ਹਾਂ ਦੀਆਂ ਫਿਲਮਾਂ ਦਾ ਭਾਰਤ ਵਿੱਚ ਵੀ ਬਾਈਕਾਟ ਹੋਣਾ ਸ਼ੁਰੂ ਹੋ ਗਿਆ ਹੈ। ਭਾਰਤੀ ਕ੍ਰਿਕਟ ਟੀਮ ਵੀ ਆਖਰੀ ਵਾਰ 2008 ‘ਚ ਮੈਚ ਖੇਡਣ ਪਾਕਿਸਤਾਨ ਗਈ ਸੀ। 2019 ਵਿੱਚ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੋਈ ਉੱਚ ਪੱਧਰੀ ਮੀਟਿੰਗ ਨਹੀਂ ਹੋਈ ਹੈ।

ਪੀਐਮ ਮੋਦੀ ਇਸ ਸਾਲ 3-4 ਜੁਲਾਈ ਨੂੰ ਐਸਸੀਓ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਏ

ਪੀਐਮ ਮੋਦੀ ਇਸ ਸਾਲ 3-4 ਜੁਲਾਈ ਨੂੰ ਕਜ਼ਾਕਿਸਤਾਨ ਵਿੱਚ ਹੋਏ ਐਸਸੀਓ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਏ ਸਨ। ਉਨ੍ਹਾਂ ਦੀ ਥਾਂ ‘ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਭਾਰਤ ਦੀ ਨੁਮਾਇੰਦਗੀ ਕੀਤੀ। ਪਿਛਲੇ ਸਾਲ, ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਨੇ SCO ਦੀ CHG ਮੀਟਿੰਗ ਦੀ ਮੇਜ਼ਬਾਨੀ ਕੀਤੀ ਸੀ। ਪੀਐਮ ਮੋਦੀ ਵੀ ਇਸ ਵਿੱਚ ਨਹੀਂ ਜਾ ਸਕੇ। ਉਨ੍ਹਾਂ ਦੀ ਥਾਂ ‘ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਹਾਜ਼ਰ ਹੋਏ ਸਨ।

ਇਹ ਵੀ ਪੜ੍ਹੋ : ਨਹੀਂ ਹੋਵੇਗਾ Petrol-Diesel ਸਸਤਾ! Iran-Israel Conflict ਕਾਰਨ ਕੱਚੇ ਤੇਲ ਦਾ ਭਾਅ ਵਧਣ ਦਾ ਖ਼ਤਰਾ

ਭਾਰਤ ਨੇ ਪਿਛਲੇ ਸਾਲ 4 ਜੁਲਾਈ ਨੂੰ ਵਰਚੁਅਲ ਮੋਡ ਵਿੱਚ SCO ਸਿਖਰ ਸੰਮੇਲਨ ਦੀ ਮੇਜ਼ਬਾਨੀ ਕੀਤੀ ਸੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਸ ਵਿੱਚ ਆਨਲਾਈਨ ਹਿੱਸਾ ਲਿਆ।

 

 

 

 

 

 

ਨਹੀਂ ਹੋਵੇਗਾ Petrol-Diesel ਸਸਤਾ! Iran-Israel Conflict ਕਾਰਨ ਕੱਚੇ ਤੇਲ ਦਾ ਭਾਅ ਵਧਣ ਦਾ ਖ਼ਤਰਾ || News Update

0
Petrol-Diesel will not be cheap! Risk of increase in crude oil prices due to Iran-Israel conflict

ਨਹੀਂ ਹੋਵੇਗਾ Petrol-Diesel ਸਸਤਾ! Iran-Israel Conflict ਕਾਰਨ ਕੱਚੇ ਤੇਲ ਦਾ ਭਾਅ ਵਧਣ ਦਾ ਖ਼ਤਰਾ

ਪਿਛਲੇ ਕਾਫੀ ਸਮੇਂ ਤੋਂ ਲੋਕ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਸਤੀਆਂ ਹੋਣ ਦਾ ਇੰਤਜ਼ਾਰ ਕਰ ਰਹੇ ਹਨ | ਪਰ ਹੁਣ ਖਪਤਕਾਰਾਂ ਦਾ ਇਹ ਸੁਪਨਾ ਸੱਚ ਹੁੰਦਾ ਨਜ਼ਰ ਨਹੀਂ ਆ ਰਿਹਾ  ਹੈ | ਦਰਅਸਲ, ਇਜ਼ਰਾਈਲ-ਇਰਾਨ ਸੰਕਟ ਕਾਰਨ ਕੱਚੇ ਤੇਲ ਦੀ ਸਪਲਾਈ ਦਾ ਸੰਕਟ ਡੂੰਘਾ ਹੋਣ ਲੱਗਾ ਹੈ। ਇਸ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਧ ਗਈਆਂ ਹਨ ਤੇ ਆਉਣ ਵਾਲੇ ਸਮੇਂ ‘ਚ ਪੈਟਰੋਲ-ਡੀਜ਼ਲ ਸਸਤਾ ਹੋਣ ਦੀ ਉਮੀਦ ਵੀ ਘੱਟ ਗਈ ਹੈ।

ਮਾਰਕੀਟਿੰਗ ਕੰਪਨੀਆਂ ਪੈਟਰੋਲ ਤੇ ਡੀਜ਼ਲ ਨੂੰ ਸਸਤਾ ਕਰਨ ‘ਤੇ ਕਰ ਸਕਦੀਆਂ ਵਿਚਾਰ

ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੇ ਸਕੱਤਰ ਪੰਕਜ ਜੈਨ ਨੇ ਹਾਲ ਹੀ ‘ਚ ਕਿਹਾ ਸੀ ਕਿ ਜੇਕਰ ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਲੰਬੇ ਸਮੇਂ ਤਕ ਘੱਟ ਰਹਿੰਦੀਆਂ ਹਨ ਤਾਂ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਪੈਟਰੋਲ ਤੇ ਡੀਜ਼ਲ ਨੂੰ ਸਸਤਾ ਕਰਨ ‘ਤੇ ਵਿਚਾਰ ਕਰ ਸਕਦੀਆਂ ਹਨ।

ਪਰ, ਮੱਧ ਪੂਰਬ ‘ਚ ਭੂ-ਰਾਜਨੀਤਕ ਤਣਾਅ ਦੇ ਡੂੰਘੇ ਹੋਣ ਕਾਰਨ ਕੱਚੇ ਤੇਲ ਦੇ ਉਤਪਾਦਨ ਤੇ ਸਪਲਾਈ ‘ਚ ਸੰਕਟ ਦੀ ਸੰਭਾਵਨਾ ਹੈ। ਇਸ ਕਾਰਨ ਪਿਛਲੇ ਪੰਜ ਦਿਨਾਂ ‘ਚ ਬ੍ਰੈਂਟ ਕਰੂਡ ਦੀ ਦਰ 8 ਫੀਸਦੀ ਤੋਂ ਜ਼ਿਆਦਾ ਵਧ ਕੇ 77.62 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਈ ਹੈ।

ਕੱਚੇ ਤੇਲ ਦੀ ਕੀਮਤ ਹੋਰ ਵਧ ਸਕਦੀ

ਇਸ ਸਵਾਲ ਦਾ ਜਵਾਬ ਮੱਧ ਪੂਰਬ ‘ਚ ਭੂ-ਰਾਜਨੀਤਕ ਤਣਾਅ ਦੇ ਨਾਲ-ਨਾਲ ਕੱਚੇ ਤੇਲ ਦੇ ਉਤਪਾਦਨ ਤੇ ਸਪਲਾਈ ‘ਤੇ ਨਿਰਭਰ ਕਰਦਾ ਹੈ। ਜੇਕਰ ਉਤਪਾਦਨ ਜਾਂ ਸਪਲਾਈ ‘ਚ ਕੋਈ ਸਮੱਸਿਆ ਆਉਂਦੀ ਹੈ ਤਾਂ ਕੱਚੇ ਤੇਲ ਦੀ ਕੀਮਤ ਹੋਰ ਵਧ ਸਕਦੀ ਹੈ। ਇਸ ਦਾ ਅਸਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਰੂਪ ਵਿੱਚ ਦੇਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਐਤਵਾਰ ਨੂੰ Australia ‘ਚ ਘੜੀਆਂ ਹੋ ਜਾਣਗੀਆਂ ਇਕ ਘੰਟਾ ਅੱਗੇ, ਜਾਣੋ ਵਜ੍ਹਾ

ਕੱਚੇ ਤੇਲ ਦੀ ਕੀਮਤ ‘ਚ ਆ ਸਕਦੀ ਥੋੜ੍ਹੀ-ਬਹੁਤ ਹੋਰ ਤੇਜ਼ੀ

ਹਾਲਾਂਕਿ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਜਲਦ ਉਛਾਲ ਦਾ ਕੋਈ ਖਤਰਾ ਨਹੀਂ ਹੈ। ਘਰੇਲੂ ਰੇਟਿੰਗ ਏਜੰਸੀ ICRA ਨੇ ਹਾਲ ਹੀ ‘ਚ ਇਕ ਰਿਪੋਰਟ ‘ਚ ਕਿਹਾ ਸੀ ਕਿ ਸਰਕਾਰੀ ਤੇਲ ਕੰਪਨੀਆਂ ਪੈਟਰੋਲ- ਡੀਜ਼ਲ ‘ਤੇ ਪ੍ਰਤੀ ਲੀਟਰ 15 ਰੁਪਏ ਤਕ ਦਾ ਮੁਨਾਫਾ ਕਮਾ ਰਹੀਆਂ ਹਨ। ਉਸ ਸਮੇਂ ਕੱਚਾ ਤੇਲ 70 ਡਾਲਰ ਪ੍ਰਤੀ ਬੈਰਲ ਸੀ। ਅਜਿਹੇ ‘ਚ ਤੇਲ ਕੰਪਨੀਆਂ ਕੱਚੇ ਤੇਲ ਦੀ ਕੀਮਤ ‘ਚ ਫਿਲਹਾਲ ਥੋੜ੍ਹੀ-ਬਹੁਤ ਹੋਰ ਤੇਜ਼ੀ ਨੂੰ ਝੱਲ ਸਕਦੀਆਂ ਹਨ।