Home Blog Page 1355

ਪੰਜਾਬ ‘ਚ ਇੱਕ ਹੋਰ ਐਨਕਾਉਂਟਰ; ਜਲੰਧਰ ’ਚ ਪੁਲਿਸ ਤੇ ਲਾਰੈਂਸ ਗੈਂ.ਗ ਦੇ ਗੁ/ਰਗਿਆਂ ਵਿਚਾਲੇ ਮੁ*ਠਭੇ.ੜ || Breaking news

0
Breaking

ਪੰਜਾਬ ‘ਚ ਇੱਕ ਹੋਰ ਐਨਕਾਉਂਟਰ; ਜਲੰਧਰ ’ਚ ਪੁਲਿਸ ਤੇ ਲਾਰੈਂਸ ਗੈਂ.ਗ ਦੇ ਗੁ/ਰਗਿਆਂ ਵਿਚਾਲੇ ਮੁ*ਠਭੇ.ੜ

ਜਲੰਧਰ ‘ਚ ਪੁਲਿਸ ਅਤੇ ਗੈਂਗਸਟਰ ਲਾਰੈਂਸ ਦੇ ਗੁੰਡਿਆਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।ਇਨ੍ਹਾਂ ਕੋਲੋਂ 3 ਹਥਿਆਰ ਅਤੇ ਕਈ ਕਾਰਤੂਸ ਵੀ ਬਰਾਮਦ ਹੋਏ ਹਨ।ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਉਨ੍ਹਾਂ ਨੂੰ ਹਥਿਆਰ ਰਿਕਵਰੀ ਲਈ ਲੈ ਕੇ ਗਈ ਸੀ। ਜਦੋਂ ਪੁਲਿਸ ਉਨ੍ਹਾਂ ਨੂੰ ਜਲੰਧਰ ਛਾਉਣੀ ਦੇ ਪਿੰਡ ਨੰਗਰ ਕਾਰਖਾ ਲੈ ਕੇ ਗਈ ਤਾਂ ਉਥੇ ਲੁਕਾਏ ਹਥਿਆਰ ਚੁੱਕਦੇ ਹੀ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਕਰਾਸ ਫਾਇਰਿੰਗ ਵਿੱਚ ਦੋਵੇਂ ਬਦਮਾਸ਼ਾਂ ਦੇ ਲੱਤਾਂ ਵਿੱਚ ਗੋਲੀਆਂ ਲੱਗੀਆਂ।

ਪੰਜਾਬ ਪੁਲਿਸ ਨੇ ਜਾਣਕਾਰੀ ਦਿੱਤੀ ਕਿ “ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋ ਜਲੰਧਰ ਵਿੱਚ ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋ ਉਨ੍ਹਾਂ ਦਾ ਕਾਫੀ ਪਿੱਛਾ ਕੀਤਾ ਗਿਆ ਅਤੇ ਗ੍ਰਿਫਤਾਰੀ ਦੌਰਾਨ ਗੋਲੀਬਾਰੀ ਵੀ ਹੋਈ। ਪਿੱਛਾ ਕਰਨ ਦੌਰਾਨ ਸ਼ੱਕੀਆਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ਤਾਂ ਪੁਲਿਸ ਨੇ ਜਵਾਬੀ ਕਾਰਵਾਈ ਵਿਚ ਗੋਲੀ ਚਲਾਈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਖਿਲਾਫ ਜਬਰੀ ਵਸੂਲੀ, ਕਤਲ, ਆਰਮਜ਼ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਸਮੇਤ ਕਈ ਮਾਮਲੇ ਦਰਜ ਹਨ। ਰਿਕਵਰੀ: 3 ਹਥਿਆਰ ਅਤੇ ਕਈ ਕਾਰਤੂਸ”

ਇਹ ਵੀ ਪੜੋ : ਸਾਬਕਾ MLA ਜੋਗਿੰਦਰ ਪਾਲ ਜੈਨ ਦਾ ਦਿਹਾਂਤ

ਸਾਬਕਾ MLA ਜੋਗਿੰਦਰ ਪਾਲ ਜੈਨ ਦਾ ਦਿਹਾਂਤ || Punjab News

0

ਸਾਬਕਾ MLA ਜੋਗਿੰਦਰ ਪਾਲ ਜੈਨ ਦਾ ਦਿਹਾਂਤ

ਮੋਗਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਜੋਗਿੰਦਰ ਪਾਲ ਜੈਨ ਦਾ ਦਿਹਾਂਤ ਹੋ ਗਿਆ ਹੈ ਉਨ੍ਹਾਂ ਨੇ ਅੱਜ ਤੜਕੇ 3 ਵਜੇ ਆਖਰੀ ਸਾਹ ਲਏ। ਪ੍ਰਾਪਤ ਜਾਣਕਾਰੀ ਅਨੁਸਾਰ ਜੋਗਿੰਦਰ ਪਾਲ ਜੈਨ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। ਜੋਗਿੰਦਰ ਪਾਲ ਜੈਨ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 2 ਵਜੇ ਗਾਂਧੀ ਰੋਡ ਸਥਿਤ ਸਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।

ਇਹ ਵੀ ਪੜੋ: ਪੰਜਾਬ ਦੇ 18 ਪੁਲਿਸ ਅਧਿਕਾਰੀਆਂ ਨੂੰ ਮਿਲੇਗਾ DGP Commendation Disc award, ਵੇਖੋ ਸੂਚੀ

ਦੱਸ ਦਈਏ ਕਿ ਲੋਕ ਸਭਾ ਚੋਣਾਂ ਦਰਮਿਆਨ ਜੋਗਿੰਦਰ ਪਾਲ ਜੈਨ ਦੇ ਬੇਟੇ ਸਾਬਕਾ ਮੇਅਰ ਨਗਰ ਨਿਗਮ ਮੋਗਾ ਅਕਿਸ਼ਤ ਜੈਨ ਨੇ ਬੀਜੇਪੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਸੀ ਪਰ ਜੋਗਿੰਦਰ ਪਾਲ ਜੈਨ 2 ਵਾਰ ਕਾਂਗਰਸ ਪਾਰਟੀ ਤੋਂ ਅਤੇ 1 ਵਾਰ ਸ਼੍ਰੋਮਣੀ ਅਕਾਲੀ ਦਲ ਤੋਂ ਵਿਧਾਇਕ ਰਹੇ ਹਨ।

ਪੰਜਾਬ ਦੇ 18 ਪੁਲਿਸ ਅਧਿਕਾਰੀਆਂ ਨੂੰ ਮਿਲੇਗਾ DGP Commendation Disc award, ਵੇਖੋ ਸੂਚੀ || Punjab News

0

ਪੰਜਾਬ ਦੇ 18 ਪੁਲਿਸ ਅਧਿਕਾਰੀਆਂ ਨੂੰ ਮਿਲੇਗਾ DGP Commendation Disc award, ਵੇਖੋ ਸੂਚੀ

ਚੰਡੀਗੜ੍ਹ : ਪੰਜਾਬ ਦੇ 18 ਪੁਲਿਸ ਅਫਸਰਾਂ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ ਕੋਮਾਂਡੇਸ਼ਨ ਐਵਾਰਡ ਮਿਲੇਗਾ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਸਨਮਾਨਿਤ ਕੀਤਾ ਜਾਵੇਗਾ। ਜਿਨ੍ਹਾਂ ਪੁਲਿਸ ਅਫਸਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਉਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

ਇਹ ਵੀ ਪੜੋ : ਪੰਜਾਬ ਅਤੇ ਚੰਡੀਗੜ੍ਹ ‘ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ

holiday Alert: ਪੰਜਾਬ ਅਤੇ ਚੰਡੀਗੜ੍ਹ ‘ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ

0

holiday Alert: ਪੰਜਾਬ ਅਤੇ ਚੰਡੀਗੜ੍ਹ ‘ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ

ਚੰਡੀਗੜ੍ਹ : ਪੰਜਾਬ ‘ਚ 6 ਦਸੰਬਰ 2024 (ਸ਼ੁੱਕਰਵਾਰ) ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦੱਸ ਦੇਈਏ ਕਿ 6 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਇਸ ਮੌਕੇ ‘ਤੇ ਸੂਬੇ ਭਰ ਵਿਚ ਸਰਕਾਰੀ ਛੁੱਟੀ ਰਹੇਗੀ।

ਇਹ ਵੀ ਪੜੋ: ਚੰਡੀਗੜ੍ਹ ਪੁਲਿਸ ‘ਚ ਰਾਤੋ-ਰਾਤ ਫੇਰਬਦਲ, ਦੋ DSP ਅਤੇ 15 ਇੰਸਪੈਕਟਰਾਂ ਦੇ ਤਬਾਦਲੇ, ਦੇਖੋ List

ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ 6 ਦਸੰਬਰ 2024 (ਸ਼ੁੱਕਰਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਨੋਟੀਫਿਕੇਸ਼ਨ ਅਨੁਸਾਰ ਇਸ ਦਿਨ ਚੰਡੀਗੜ੍ਹ ‘ਚ ਸਾਰੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ, ਬੋਰਡ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਦੱਸ ਦਈਏ ਕਿ ਪਹਿਲਾਂ ਇਹ ਛੁੱਟੀ 24 ਨਵੰਬਰ 2024 ਨੂੰ ਐਲਾਨੀ ਗਈ ਸੀ ਪਰ ਹੁਣ ਇਸ ਨੂੰ ਬਦਲ ਕੇ 6 ਦਸੰਬਰ 2024 ਕਰ ਦਿੱਤਾ ਗਿਆ ਹੈ।

ਚੰਡੀਗੜ੍ਹ ਪੁਲਿਸ ‘ਚ ਰਾਤੋ-ਰਾਤ ਫੇਰਬਦਲ, ਦੋ DSP ਅਤੇ 15 ਇੰਸਪੈਕਟਰਾਂ ਦੇ ਤਬਾਦਲੇ, ਦੇਖੋ List || Breaking news

0

ਚੰਡੀਗੜ੍ਹ ਪੁਲਿਸ ‘ਚ ਰਾਤੋ-ਰਾਤ ਫੇਰਬਦਲ, ਦੋ DSP ਅਤੇ 15 ਇੰਸਪੈਕਟਰਾਂ ਦੇ ਤਬਾਦਲੇ, ਦੇਖੋ List

ਚੰਡੀਗੜ੍ਹ: ਚੰਡੀਗੜ੍ਹ ਪੁਲੀਸ ਵਿੱਚ ਵੱਡੇ ਪੱਧਰ ’ਤੇ ਫੇਰਬਦਲ ਦੀ ਖ਼ਬਰ ਸਾਹਮਣੇ ਆਈ ਹੈ। ਕਈ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸੋਮਵਾਰ ਰਾਤ ਨੂੰ ਸ਼ਹਿਰ ਦੇ ਦੋ ਡੀਐਸਪੀ ਅਤੇ 15 ਇੰਸਪੈਕਟਰਾਂ ਦੇ ਤਬਾਦਲੇ ਕਰ ਦਿੱਤੇ ਗਏ। ਇਹ ਹੁਕਮ ਐਸ.ਪੀ.ਕੇਤਨ ਬਾਂਸਲ ਵੱਲੋਂ ਜਾਰੀ ਕੀਤੇ ਗਏ ਹਨ।

ਇਹ ਵੀ ਪੜੋ : ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ Suspend

ਦੇਖੋ List

 

ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ Suspend || Latest News

0

ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ Suspend

ਨਵੀ ਦਿੱਲੀ: ਪਹਿਲਵਾਨ ਬਜਰੰਗ ਪੂਨੀਆ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਨੈਸ਼ਨਲ ਐਂਟੀ ਡੋਪਿੰਗ ਏਜੰਸੀ (NADA) ਨੇ ਬਜਰੰਗ ਪੂਨੀਆ ‘ਤੇ 4 ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਪੈਨਲ ਨੇ ਫੈਸਲਾ ਕੀਤਾ ਹੈ ਕਿ ਅਥਲੀਟ ਬਜਰੰਗ ਪੁਨੀਆ ਵਿਰੁੱਧ ਧਾਰਾ 10.3.1 ਦੇ ਤਹਿਤ ਕਾਰਵਾਈ ਹੋਵੇਗੀ ਅਤੇ ਉਸ ਨੂੰ 4 ਸਾਲ ਲਈ ਅਯੋਗ ਕਰਾਰ ਦਿੱਤਾ ਗਿਆ ਹੈ।

ਇਸ ਕਾਰਨ ਕੀਤੀ ਗਈ ਕਾਰਵਾਈ

ਇਸ ਸਾਲ ਬਜਰੰਗ ਪੂਨੀਆ ਨੇ 10 ਮਾਰਚ ਨੂੰ ਰਾਸ਼ਟਰੀ ਟੀਮ ਦੇ ਚੋਣ ਟਰਾਇਲ ਦੌਰਾਨ ਡੋਪ ਟੈਸਟ ਲਈ ਆਪਣਾ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਉਸ ਵਿਰੁੱਧ ਇਹ ਕਾਰਵਾਈ ਕੀਤੀ ਗਈ ਹੈ। ਟੋਕੀਓ ਓਲੰਪਿਕ ਚਾਂਦੀ ਦਾ ਤਗਮਾ ਜੇਤੂ ਬਜਰੰਗ ਪੂਨੀਆ ਨੂੰ ਪਹਿਲਾਂ 23 ਅਪ੍ਰੈਲ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਸੀ। ਪੂਨੀਆ ਨੇ ਇਸ ਮੁਅੱਤਲੀ ਵਿਰੁੱਧ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਇਸ ਨੂੰ 31 ਮਈ ਤੱਕ ਰੱਦ ਕਰ ਦਿੱਤਾ ਗਿਆ ਸੀ।

ਇਹ ਵੀ ਪੜੋ: ਡੋਨਾਲਡ ਟਰੰਪ ਨੇ ਇੱਕ ਹੋਰ ਭਾਰਤੀ ਮੂਲ ਦੇ ਵਿਅਕਤੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਪੜੋ ਪੂਰੀ ਖਬਰ

ਇਸ ਤੋਂ ਬਾਅਦ NADA ਨੇ ਪੂਨੀਆ ਨੂੰ 23 ਜੂਨ ਨੂੰ ਨੋਟਿਸ ਜਾਰੀ ਕੀਤਾ ਸੀ। ਪੂਨੀਆ ਨੇ ਇਸ ਫੈਸਲੇ ਨੂੰ 11 ਜੁਲਾਈ ਨੂੰ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ 20 ਸਤੰਬਰ ਅਤੇ 4 ਅਕਤੂਬਰ ਨੂੰ ਸੁਣਵਾਈ ਹੋਈ। ਹੁਣ ਆਪਣੇ ਹੁਕਮ ਵਿੱਚ NADA ਡੋਪਿੰਗ ਪੈਨਲ (ADDP) ਨੇ ਉਸਦੀ ਚਾਰ ਸਾਲ ਦੀ ਮੁਅੱਤਲੀ ਜਾਰੀ ਰੱਖੀ ਹੈ।

 

ਡੋਨਾਲਡ ਟਰੰਪ ਨੇ ਇੱਕ ਹੋਰ ਭਾਰਤੀ ਮੂਲ ਦੇ ਵਿਅਕਤੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਪੜੋ ਪੂਰੀ ਖਬਰ || International News

0

ਨਵੀ ਦਿੱਲੀ: ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਜਿੱਤ ਤੋਂ ਬਾਅਦ ਭਾਰਤੀ ਮੂਲ ਦੇ ਕਈ ਲੋਕਾਂ ਨੂੰ ਆਪਣੀ ਸਰਕਾਰ ਵਿੱਚ ਭਾਈਵਾਲ ਨਿਯੁਕਤ ਕੀਤਾ ਹੈ। ਹੁਣ ਜਾਣਕਾਰੀ ਆ ਰਹੀ ਹੈ ਕਿ ਟਰੰਪ ਨੇ ਭਾਰਤੀ ਮੂਲ ਦੇ ਡਾਕਟਰ ਜੈ ਭੱਟਾਚਾਰੀਆ ਨੂੰ ਨੈਸ਼ਨਲ ਇੰਸਟੀਚਿਊਟ ਆਫ਼ ਹੈਲਥ ਦੇ ਡਾਇਰੈਕਟਰ ਵਜੋਂ ਨਾਮਜ਼ਦ ਕੀਤਾ ਹੈ।

ਇਹ ਵੀ ਪੜੋ : ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਅਗਲੇ ਤਿੰਨ ਦਿਨ ਕਿਵੇਂ ਦਾ ਰਹੇਗਾ ਮੌਸਮ

ਟਰੰਪ ਵਾਰ ਰੂਪ ਨਾਮ ਦੇ ਇੱਕ ਸੋਸ਼ਲ ਮੀਡੀਆ ਹੈਂਡਲ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਨਾਲ ਹੀ, ਇਸ ਪੋਸਟ ਨੂੰ ਜੈ ਭੱਟਾਚਾਰੀਆ ਦੁਆਰਾ ਰੀਟਵੀਟ ਕੀਤਾ ਗਿਆ ਹੈ ਡਾ: ਜੈ ਭੱਟਾਚਾਰੀਆ ਨੇ ਨੈਸ਼ਨਲ ਇੰਸਟੀਚਿਊਟ ਆਫ਼ ਹੈਲਥ ਦੇ ਡਾਇਰੈਕਟਰ ਦੇ ਰੂਪ ਵਿਚ ਨਾਮਜ਼ਦ ਹੋਣ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਲਿਖਿਆ: “ਮੈਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ NIH ਦੇ ਅਗਲੇ ਨਿਰਦੇਸ਼ਕ ਵਜੋਂ ਨਾਮਜ਼ਦ ਕੀਤੇ ਜਾਣ ‘ਤੇ ਮੈਂ ਸਨਮਾਨਿਤ ਅਤੇ ਮਾਣ ਮਹਿਸੂਸ ਕਰਦਾ ਹਾਂ।

 

ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਅਗਲੇ ਤਿੰਨ ਦਿਨ ਕਿਵੇਂ ਦਾ ਰਹੇਗਾ ਮੌਸਮ || Punjab News

0

ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਅਗਲੇ ਤਿੰਨ ਦਿਨ ਕਿਵੇਂ ਦਾ ਰਹੇਗਾ ਮੌਸਮ

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨਾਂ ਤੱਕ ਲੋਕਾਂ ਨੂੰ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਵੱਲੋਂ 29 ਨਵੰਬਰ ਤੱਕ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੀਂਹ ਦੀ ਨਹੀਂ ਕੋਈ ਸੰਭਾਵਨਾ

ਦੱਸ ਦਈਏ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਦਾ ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ। ਪੰਜਾਬ ਵਿੱਚ ਰਾਤ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ ਰਾਤ ਦਾ ਤਾਪਮਾਨ 8.0 ਡਿਗਰੀ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਨੌਂ ਡਿਗਰੀ ਤਾਪਮਾਨ ਨਾਲ ਬਠਿੰਡਾ ਅਤੇ ਗੁਰਦਾਸਪੁਰ ਦਾ ਨਾਂ ਆਉਂਦਾ ਹੈ। ਜਦੋਂ ਕਿ ਚੰਡੀਗੜ੍ਹ ਵਿੱਚ ਰਾਤ ਦਾ ਵੱਧ ਤੋਂ ਵੱਧ ਤਾਪਮਾਨ 10.7 ਡਿਗਰੀ ਦਰਜ ਕੀਤਾ ਗਿਆ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 27-11-2024

0

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 27-11-2024

ਲਾਰੈਂਸ-ਗੋਲਡੀ ਗੈਂਗ ਨੇ ਲਈ ਚੰਡੀਗੜ੍ਹ ‘ਚ ਕਲੱਬਾਂ ਦੇ ਬਾਹਰ ਹੋਏ ਧਮਾਕੇ ਦੀ ਜ਼ਿੰਮੇਵਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 3 ਦਸੰਬਰ ਨੂੰ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਮੰਗਲਵਾਰ ਸਵੇਰੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਜ਼ਬਰਦਸਤ ਧਮਾਕੇ ਹੋਏ। ਲਾਰੈਂਸ ਗੈਂਗ ਨੇ ਧਮਾਕਿਆਂ… ਹੋਰ ਪੜੋ

ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ 27 ਨਵੰਬਰ ਨੂੰ ਚੁਕਾਈ ਜਾਵੇਗੀ ਸਹੁੰ

ਬਾਲ ਵਿਆਹ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ 27 ਨਵੰਬਰ ਨੂੰ ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ….ਹੋਰ ਪੜੋ

RBI ਗਵਰਨਰ ਸ਼ਕਤੀਕਾਂਤ ਦਾਸ ਹਸਪਤਾਲ ‘ਚ ਭਰਤੀ, ਇਸ ਸਮੱਸਿਆ ਤੋਂ ਹਨ ਪ੍ਰੇਸ਼ਾਨ

ਨਵੀ ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਤਬੀਅਤ ਵਿਗੜ ਗਈ ਹੈ। ਉਨ੍ਹਾਂ ਨੂੰ ਚੇਨਈ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਆਰਬੀਆਈ ਅਧਿਕਾਰੀਆਂ ਨੇ..ਹੋਰ ਪੜੋ

ਖਨੌਰੀ ਜਾ ਰਹੇ ਕਿਸਾਨਾਂ ਨੂੰ ਨੈਸ਼ਨਲ ਹਾਈਵੇ ‘ਤੇ ਪੁਲਿਸ ਨੇ ਰੋਕਿਆ

ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਕੇ ਲੁਧਿਆਣਾ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਏ ਜਾਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਖਨੌਰੀ ਦਾ ਰੁਖ ਕੀਤਾ..ਹੋਰ ਪੜੋ

ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ… ਹੋਰ ਪੜੋ