Home Blog Page 1356

ਭਾਰਤੀ ਟੀਮ ਨੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ ‘ਚ ਬਣਾਈ ਜਗ੍ਹਾ || Sports News

0

ਭਾਰਤੀ ਟੀਮ ਨੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ ‘ਚ ਬਣਾਈ ਜਗ੍ਹਾ

 

7 ਵਾਰ ਦੀ ਚੈਂਪੀਅਨ ਭਾਰਤੀ ਟੀਮ ਨੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਟੀਮ ਇੰਡੀਆ ਨੇ ਮੰਗਲਵਾਰ ਨੂੰ ਨੇਪਾਲ ਨੂੰ 82 ਦੌੜਾਂ ਦੇ ਫਰਕ ਨਾਲ ਹਰਾਇਆ। ਭਾਰਤ ਦੀ ਇਹ ਲਗਾਤਾਰ ਤੀਜੀ ਜਿੱਤ ਹੈ।

ਇਹ ਵੀ ਪੜ੍ਹੋ: ‘ਮੋਹਾਲੀ ਜ਼ਿਲੇ ਵਿੱਚ ਫੈਲਿਆ ਡਾਇਰਿਆ, ਡੇਢ ਦਰਜਨ ਤੋਂ ਵੱਧ ਮਾਮਲੇ ਆਏ ਸਾਹਮਣੇ

 

ਰੰਗੀਰੀ ਦਾਂਬੁਲਾ ਸਟੇਡੀਅਮ ‘ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਸ਼ੈਫਾਲੀ ਵਰਮਾ ਅਤੇ ਡੇਲਨ ਹੇਮਲਤਾ ਦੀ ਸੈਂਕੜੇ ਵਾਲੀ ਸਾਂਝੇਦਾਰੀ ਦੀ ਮਦਦ ਨਾਲ 20 ਓਵਰਾਂ ‘ਚ 3 ਵਿਕਟਾਂ ‘ਤੇ 178 ਦੌੜਾਂ ਬਣਾਈਆਂ। ਜਵਾਬੀ ਪਾਰੀ ‘ਚ ਨੇਪਾਲ ਦੀ ਪੂਰੀ ਟੀਮ 20 ਓਵਰਾਂ ‘ਚ 9 ਵਿਕਟਾਂ ‘ਤੇ 96 ਦੌੜਾਂ ਹੀ ਬਣਾ ਸਕੀ। ਨੇਪਾਲ ਦੇ ਸਾਰੇ ਬੱਲੇਬਾਜ਼ ਸ਼ੇਫਾਲੀ-ਡੇਲਾਨ ਜਿੰਨੀਆਂ ਦੌੜਾਂ ਨਹੀਂ ਬਣਾ ਸਕੇ। ਸ਼ੈਫਾਲੀ ਨੇ 81 ਦੌੜਾਂ ਬਣਾਈਆਂ। ਉਸ ਨੂੰ ਮੈਚ ਦਾ ਖਿਡਾਰੀ ਚੁਣਿਆ ਗਿਆ।

 

ਮੋਹਾਲੀ ਜ਼ਿਲੇ ਵਿੱਚ ਫੈਲਿਆ ਡਾਇਰਿਆ, ਡੇਢ ਦਰਜਨ ਤੋਂ ਵੱਧ ਮਾਮਲੇ ਆਏ ਸਾਹਮਣੇ ||Punjab News

0

ਮੋਹਾਲੀ ਜ਼ਿਲੇ ਵਿੱਚ ਫੈਲਿਆ ਡਾਇਰਿਆ, ਡੇਢ ਦਰਜਨ ਤੋਂ ਵੱਧ ਮਾਮਲੇ ਆਏ ਸਾਹਮਣੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੁਲਾਈ, 2024:ਡਿਪਟੀ ਕਮਿਸ਼ਨਰ  ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਸਾਹਮਣੇ ਆ ਰਹੇ ਡਾਇਰੀਆ ਤੇ ਹੈਜ਼ੇ ਕੇਸਾਂ ਦੇ ਮੱਦੇਨਜ਼ਰ ਲੋਕਾਂ ਨੂੰ ਪੀਣ ਵਾਲਾ ਪਾਣੀ ਉਬਾਲ ਕੇ ਜਾਂ ਕਲੋਰੀਨ ਨਾਲ ਸੋਧਿਆ ਪਾਣੀ ਹੀ ਪੀਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਬਚਾਅ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਹਨਾਂ ਬਿਮਾਰੀਆਂ ਨੂੰ ਪੂਰੀ ਤਰ੍ਹਾਂ ਕਾਬੂ ਕਰਨ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ ਜ਼ਿਲ੍ਹੇ ਵਿੱਚ ਹੈਜ਼ੇ ਦੇ ਇੱਕ ਕੇਸ ਸਮੇਤ ਡਾਇਰੀਆ ਦੇ 20 ਕੇਸ ਆਏ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਹੈਜ਼ੇ ਦੇ ਇੱਕ ਕੇਸ ਸਮੇਤ ਡਾਇਰੀਆ ਦੇ 08 ਮਰੀਜ਼ ਸਿਵਲ ਹਸਪਤਾਲ, ਮੋਹਾਲੀ ਵਿਖੇ ਇਲਾਜ ਅਧੀਨ ਹਨ।

ਇਹ ਵੀ ਪੜ੍ਹੋ: ‘ਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

 

    ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੀਆਂ ਟੀਮਾਂ ਨਾਲ ਦੌਰਾ ਕੀਤਾ

ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਪ੍ਰਭਾਵਿਤ ਏਰੀਆ ਕੁੰਭੜਾ ਦਾ ਸਿਹਤ, ਨਗਰ ਨਿਗਮ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੀਆਂ ਟੀਮਾਂ ਨਾਲ ਦੌਰਾ ਕੀਤਾ ਅਤੇ ਹਦਾਇਤ ਕੀਤੀ ਕਿ ਜਦੋਂ ਤੱਕ ਰੀ-ਸੈਂਪਲਿੰਗ ਨਹੀਂ ਹੋ ਜਾਂਦੀ ਉਦੋਂ ਤੱਕ ਲੋਕਾਂ ਨੂੰ ਟੈਂਕਰ ਰਾਹੀਂ ਪਾਣੀ ਸਪਲਾਈ ਦਿੱਤੀ ਜਾਵੇ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਸ ਇਲਾਕੇ ਵਿੱਚ ਲੋਕਾਂ ਨੇ ਜ਼ਮੀਨਦੋਜ਼ ਪਾਣੀ ਦੀਆਂ ਟੈਂਕੀਆਂ ਬਣਾਈਆਂ ਹੋਈਆ ਹਨ, ਜਿਨ੍ਹਾਂ ਦੀ ਨਿਰੰਤਰ ਸਫ਼ਾਈ ਨਾ ਹੋਣ ਕਾਰਨ ਪਾਣੀ ਪ੍ਰਦੂਸ਼ਿਤ ਹੋ ਜਾਂਦਾ ਹੈ। ਉਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਲੋਕ ਇਸ ਪਾਣੀ ਨੂੰ ਨਹਾਉਣ ਜਾਂ ਕੱਪੜੇ ਆਦਿ ਧੋਣ ਲਈ ਤਾਂ ਭਾਵੇਂ ਵਰਤ ਲੈਣ ਪਰ ਪੀਣ ਲਈ ਜਲ ਸਪਲਾਈ ਜਾਂ ਨਗਰ ਨਿਗਮ ਵੱਲੋਂ ਮੁੱਹਈਆ ਕਰਵਾਏ ਜਾ ਰਹੇ ਪਾਣੀ ਦੀ ਵਰਤੋਂ ਹੀ ਕਰਨ। ਲੋਕਾਂ ਨੂੰ ਆਪਣੀਆਂ ਇਨ੍ਹਾਂ ਜ਼ਮੀਨਦੋਜ਼ ਟੈਂਕੀਆਂ ਦੀ ਸਫ਼ਾਈ ਕਰਵਾਉਣ ਲਈ ਵੀ ਕਿਹਾ ਗਿਆ।

    ਸਾਵਧਾਨੀ ਵਰਤਣ ਦੀ ਜ਼ਰੂਰਤ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੈਜ਼ੇ ਤੇ ਡਾਇਰੀਆ ਦੇ ਕੇਸ ਕਾਬੂ ਹੇਠ ਹਨ ਪਰ ਫਿਰ ਵੀ ਸਾਨੂੰ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ। ਜ਼ਿਲ੍ਹੇ ਵਿੱਚ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਤਾਰ ਸੈਂਪਲ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਰਸਾਤ ਦੇ ਮੌਸਮ ਵਿੱਚ ਪਾਣੀ ਨੂੰ ਉਬਾਲ ਕੇ ਠੰਡਾ ਕਰਕੇ ਪੀਣ ਨਾਲ ਇਨ੍ਹਾਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੱਥੇ-ਜਿੱਥੇ ਵੀ ਡਾਇਰੀਆ ਤੇ ਹੈਜ਼ੇ ਦੇ ਕੇਸ ਸਾਹਮਣੇ ਆ ਰਹੇ ਹਨ, ਉਥੇ ਪਹਿਲਾਂ ਜਾਰੀ ਪਾਣੀ ਦੀ ਸਪਲਾਈ ਬੰਦ ਕਰ ਕੇ, ਟੈਂਕਰਾਂ ਨਾਲ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਉਪਰੰਤ ਪਾਣੀ ਦੀ ਅਸ਼ੁੱਧਤਾ ਦਾ ਕਾਰਨ ਪਤਾ ਲਾ ਕੇ ਤੇ ਲੋੜੀਂਦੇ ਉਪਾਅ ਕਰਨ ਬਾਅਦ ਹੀ ਪਾਣੀ ਦੀ ਸਪਲਾਈ ਮੁੜ ਸ਼ੁਰੂ ਕੀਤੀ ਜਾਵੇ। ਇਸ ਦੇ ਨਾਲ ਨਾਲ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਉਬਾਲ ਕੇ ਹੀ ਪੀਣ ਅਤੇ ਪਾਣੀ ਵਾਲੀਆਂ ਟੈਂਕੀਆਂ ਵਿੱਚ ਕਲੋਰੀਨ ਦੀਆਂ ਗੋਲੀਆਂ ਜ਼ਰੂਰ ਪਾਉਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਾਇਰੀਆ ਤੇ ਹੈਜ਼ੇ ਦੇ ਕੇਸ ਕਾਬੂ ਹੇਠ ਤਾਂ ਹਨ ਪਰ ਸਾਫ਼ ਪਾਣੀ ਪ੍ਰਤੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਡੋਰ ਟੂ ਡੋਰ ਸਰਵੇਖਣ ਹੋਰ ਤੇਜ਼ ਕੀਤਾ ਜਾਵੇ।

ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ

ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਵੱਧ ਤੋਂ ਵੱਧ ਸਿਹਤ ਜਾਂਚ ਕੈਂਪ ਲਾਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਇਸ ਮੌਕੇ ਮੈਡੀਕਲ ਕੈਂਪ ਲਾ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਵੀ ਲਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)  ਸੋਨਮ ਚੌਧਰੀ, ਐੱਸ.ਡੀ.ਐਮ. ਮੋਹਾਲੀ ਦੀਪਾਂਕਰ ਗਰਗ, ਸਿਵਲ ਸਰਜਨ ਦਵਿੰਦਰ ਕੁਮਾਰ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਨਰੇਸ਼ ਬੱਤਾ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਰਮਦਨੀਪ ਸਿੰਘ, ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਹਰਮਨ, ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਸੁਭਾਸ਼  ਮੌਜੂਦ ਸਨ।

ਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ||Punjab News

0

ਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

 

ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: ਅਦਾਲਤ ‘ਚ ਹੈੱਡ ਕਾਂਸਟੇਬਲ ਦੀ ਗੋ.ਲੀ ਲੱਗਣ ਕਾਰਨ ਹੋਈ ਮੌ.ਤ

 

ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ ਹੀ ਐਫਆਈਆਰ ਨੰਬਰ 04, ਮਿਤੀ 08.03.2024 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ  ਅਤੇ 13(1)ਏ  ਸਮੇਤ 13(2) ਤਹਿਤ ਫਲਾਇੰਗ ਸਕੁਐਡ-1 ਪੁਲਿਸ ਥਾਣਾ, ਪੰਜਾਬ ਮੋਹਾਲੀ ਵਿਖੇ, ਮੁਕੱਦਮਾ ਦਰਜ ਕੀਤਾ ਹੋਇਆ ਸੀ।

 

ਜਾਅਲੀ ਦਸਤਾਵੇਜ਼ਾਂ ਦੀ ਵਰਤੋਂ

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਗੁਰਤੇਜ ਸਿੰਘ ਦੇ ਨਾਂ ’ਤੇ ਮੈਸਰਜ਼ ਗੁਰਤੇਜ ਇੰਡਸਟਰੀਜ਼ ਨਾਂ ਦੀ ਫਰਜ਼ੀ ਫਰਮ ਬਣਾਈ ਹੋਈ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਪੁੱਤਰ ਮਨਰੂਪ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਦੇ ਖਾਤਿਆਂ ’ਚੋਂ ਪੈਸੇ ਪੀ.ਐੱਸ.ਆਈ.ਈ.ਸੀ. ਨੂੰ ਟਰਾਂਸਫਰ ਕਰਕੇ ਉਕਤ ਫਰਮ ਦੇ ਨਾਂ ’ਤੇ ਪਲਾਟ ਨੰਬਰ-ਏ-394, ਇੰਡਸਟਰੀਅਲ ਫੋਕਲ ਪੁਆਇੰਟ, ਅੰਮ੍ਰਿਤਸਰ ਵਿਖੇ ਅਲਾਟ ਕਰ ਦਿੱਤਾ ਸੀ।

 

ਪੁਲਿਸ ਰਿਮਾਂਡ ’ਤੇ ਭੇਜਿਆ

ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ  ਐਸ.ਡੀ.ਈ. ਸਵਤੇਜ ਸਿੰਘ ਨੇ ਅੱਜ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ , ਇਸ ਉਪਰੰਤ ਉਕਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ  ਉਸਨੂੰ ਵਿਜੀਲੈਂਸ ਕੋਲ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 24-7-2024

0

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 24-7-2024

ਬਜਟ ‘ਚ ਕਿਸਾਨਾਂ ਦੀਆਂ ਮੁੱਖ ਮੰਗਾਂ ਦੇ ਹੱਲ ਲਈ ਕੋਈ ਉਪਰਾਲਾ ਨਹੀਂ:ਕਿਸਾਨ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਬਜਟ ਤੋਂ ਕਿਸਾਨਾਂ ਨੂੰ ਬਹੁਤ ਨਿਰਾਸ਼ਾ ਹੋਈ ਹੈ। ਬਜਟ ਵਿੱਚ ਐਮਐਸਪੀ ਗਾਰੰਟੀ ਐਕਟ, ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਰਾਹਤ ਅਤੇ ਸਵਾਮੀਨਾਥਨ ਕਮਿਸ਼ਨ ਦੇ….ਹੋਰ ਪੜ੍ਹੋ

 

Union Budget 2024 : ਨਿਰਮਲਾ ਸੀਤਾਰਮਨ ਨੇ ਬਜਟ ‘ਚ ਕੀਤੇ ਇਹ 10 ਵੱਡੇ ਐਲਾਨ , ਜਾਣੋ ਕਿਸ ਨੂੰ ਕੀ ਮਿਲਿਆ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਆਪਣਾ ਸੱਤਵਾਂ ਕੇਂਦਰੀ ਬਜਟ ਪੇਸ਼ ਕਰ ਰਹੀ ਹੈ | ਬਜਟ ਪੇਸ਼ ਕਰਦੇ ਸਮੇਂ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ ਹਨ ਜਿਨ੍ਹਾਂ ਦਾ ਆਮ ਜਨਤਾ ਨੂੰ ਕਾਫੀ ਫਾਇਦਾ ਹੋ ਸਕਦਾ ਹੈ। ਆਓ ਦੱਸਦੇ ਹਾਂ ਕਿ ਇਸ ਵਾਰ ਆਮ ਲੋਕਾਂ ਲਈ ਬਜਟ ਵਿੱਚ ਕੀ ਕੁਝ ਹੈ….ਹੋਰ ਪੜ੍ਹੋ

 

ਇਮਰਾਨ ਖਾਨ ਦਾ ਪਾਰਟੀ ਦਫਤਰ ਸੀਲ, ਪਾਰਟੀ ਵਰਕਰਾਂ ਨੂੰ ਕੀਤਾ ਗ੍ਰਿਫਤਾਰ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਦਫ਼ਤਰ ‘ਤੇ ਸੁਰੱਖਿਆ ਬਲਾਂ ਨੇ ਸੋਮਵਾਰ ਨੂੰ ਛਾਪਾ ਮਾਰਿਆ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਸੁਰੱਖਿਆ ਬਲਾਂ ਨੇ ਦਫ਼ਤਰ ਨੂੰ ਸੀਲ ਕਰ ਦਿੱਤਾ….ਹੋਰ ਪੜ੍ਹੋ

 

41 ਸਾਲਾਂ ਬਾਅਦ ਭਾਰਤੀ ਨੂੰ ਮਿਲਿਆ ਓਲੰਪਿਕ ਆਰਡਰ ਐਵਾਰਡ, ਅਭਿਨਵ ਬਿੰਦਰਾ ਕੀਤਾ ਆਪਣੇ ਨਾਂ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ। ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) 10 ਅਗਸਤ ਨੂੰ ਪੈਰਿਸ ‘ਚ ਹੋਣ ਵਾਲੇ ਪੁਰਸਕਾਰ ਸਮਾਰੋਹ ‘ਚ ਉਸ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕਰੇਗੀ….ਹੋਰ ਪੜ੍ਹੋ

 

 

ਬਿੱਗ ਬੌਸ OTT ਖਿਲਾਫ ਪੁਲਿਸ ਸ਼ਿਕਾਇਤ, ਸ਼ੋਅ ਖਿਲਾਫ ਕਾਰਵਾਈ ਦੀ ਕੀਤੀ ਮੰਗ

ਬਿੱਗ ਬੌਸ ਓਟੀਟੀ ਖਿਲਾਫ ਸੋਮਵਾਰ (22 ਜੁਲਾਈ) ਨੂੰ ਪੁਲਿਸ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਵ ਨੇਤਾ (ਏਕਨਾਥ ਸ਼ਿੰਦੇ) ਦੇ ਨੇਤਾ ਅਤੇ ਪਾਰਟੀ ਦੇ ਬੁਲਾਰੇ ਡਾ: ਮਨੀਸ਼ਾ ਕਯਾਂਡੇ ਨੇ ਸ਼ੋਅ ਵਿੱਚ ਦਿਖਾਈ ਜਾ ਰਹੀ ਸਮੱਗਰੀ ਨੂੰ ਲੈ ਕੇ ਮੁੰਬਈ ਪੁਲਿਸ ਕਮਿਸ਼ਨਰ ਵਿਵੇਕ ਫਾਂਸਾਲਕਰ ਨਾਲ ਮੁਲਾਕਾਤ ਕੀਤੀ….ਹੋਰ ਪੜ੍ਹੋ

 

ਕੀ ਤੁਸੀਂ ਜਾਣਦੇ ਹੋ ਕਿ ਦੁਨੀਆ ਦਾ ਪਹਿਲਾ ਪਾਇਲਟ ਕੌਣ ਸੀ?

ਅੱਜਕੱਲ੍ਹ ਹਵਾਈ ਸਫ਼ਰ ਕਰਨਾ ਇੱਕ ਆਮ ਗੱਲ ਹੋ ਗਈ ਹੈ ਪਰ ਇੱਕ ਸਮਾਂ ਸੀ ਜਦੋਂ ਹਵਾ ਵਿੱਚ ਉੱਡਣਾ ਲੋਕਾਂ ਨੂੰ ਮਹਿਜ਼ ਇੱਕ ਸੁਪਨਾ ਜਾਪਦਾ ਸੀ। ਪਰ ਵਿਗਿਆਨ ਅਤੇ ਮਨੁੱਖੀ ਬੁੱਧੀ ਨੇ ਇਸ ਸੁਪਨੇ ਨੂੰ ਸਾਕਾਰ ਕਰ ਦਿੱਤਾ। ਅਜਿਹੀ ਸਥਿਤੀ ਵਿੱਚ, ਕੀ ਤੁਸੀਂ ਜਾਣਦੇ ਹੋ ਕਿ ਆਮ ਲੋਕਾਂ ਨੇ ਪਹਿਲੀ ਵਾਰ ਹਵਾਈ ਜਹਾਜ ਦੀ ਯਾਤਰਾ ਕਦੋਂ ਕੀਤੀ? ….ਹੋਰ ਪੜ੍ਹੋ

 

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 24-7-2024

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 24-7-2024

ਗੂਜਰੀ ਮਹਲਾ ੧ ॥
ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥
ਬੁੱਧਵਾਰ, ੯ ਸਾਵਣ (ਸੰਮਤ ੫੫੬ ਨਾਨਕਸ਼ਾਹੀ) ੨੪ ਜੁਲਾਈ, ੨੦੨੪ (ਅੰਗ: ੪੮੯)

ਪੰਜਾਬੀ ਵਿਆਖਿਆ :
ਗੂਜਰੀ ਮਹਲਾ ੧ ॥
(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ।੧। ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ । ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ।੧।ਰਹਾਉ। ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤਿ੍ਰਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ । ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ । ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ।੨। ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ । (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ ।੩। ਹੇ ਨਾਨਕ! (ਅਰਦਾਸ ਕਰ—) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ । ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ ।੪।੨।

 

ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਪੁੱਤਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ ॥ Latest News

0

ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਪੁੱਤਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਬਰਖਾਸਤ ਕਾਰਜ ਸਾਧਕ ਅਫਸਰ (ਈ. ਓ.) ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਵਿਕਾਸ ਵਰਮਾ, ਉਸਦੇ ਪਿਤਾ ਅਤੇ ਹੋਰਾਂ ‘ਤੇ ਆਮਦਨ ਤੋਂ ਵੱਧ ਸੰਪਤੀ ਬਣਾਉਣ ਦਾ ਕੇਸ ਦਰਜ ਹੈ ਅਤੇ ਗ੍ਰਿਫਤਾਰੀ ਤੋਂ ਬਚਣ ਲਈ ਉਹ (ਵਿਕਾਸ) ਭਗੌੜਾ ਹੋ ਗਿਆ ਸੀ। ਮੁਹਾਲੀ ਅਦਾਲਤ ਨੇ ਅੱਜ ਵਿਜੀਲੈਂਸ ਬਿਊਰੋ ਨੂੰ ਉਸ ਦਾ 3 ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਗਿਰੀਸ਼ ਵਰਮਾ ਅਤੇ ਉਸਦੇ ਤਿੰਨ ਸਾਥੀ – ਸੰਜੀਵ ਕੁਮਾਰ ਵਾਸੀ ਖਰੜ, ਪਵਨ ਕੁਮਾਰ ਸ਼ਰਮਾ ਵਾਸੀ ਪੰਚਕੂਲਾ, ਕਲੋਨਾਈਜ਼ਰ ਅਤੇ ਗੌਰਵ ਗੁਪਤਾ ਸਾਬਕਾ ਨਗਰ ਕੌਂਸਲਰ ਕੁਰਾਲੀ ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।

ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਨੇ ਸਾਲ 2022 ਵਿੱਚ ਗਿਰੀਸ਼ ਵਰਮਾ ਅਤੇ ਹੋਰਾਂ ਵਿਰੁੱਧ ਆਮਦਨ ਤੋਂ ਵੱਧ ਸੰਪਤੀ ਰੱਖਣ ਕਰਨ ਲਈ ਐਫ.ਆਈ.ਆਰ. ਨੰ 18 ਤਹਿਤ ਮੁਹਾਲੀ ਵਿਖੇ ਕੇਸ ਦਰਜ ਕੀਤਾ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਗਿਰੀਸ਼ ਵਰਮਾ ਨੇ ਆਪਣੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਦੇ ਨਾਂ ’ਤੇ 19 ਪ੍ਰਮੁੱਖ ਰਿਹਾਇਸ਼ੀ/ਵਪਾਰਕ ਜਾਇਦਾਦਾਂ ਖਰੀਦੀਆਂ ਸਨ।

ਇਹ ਵੀ ਪੜ੍ਹੋ: ਬਜਟ ‘ਚ ਕਿਸਾਨਾਂ ਦੀਆਂ ਮੁੱਖ ਮੰਗਾਂ ਦੇ ਹੱਲ ਲਈ ਕੋਈ ਉਪਰਾਲਾ ਨਹੀਂ: ਕਿਸਾਨ || Punjab News

ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਕਥਿਤ ਮੁਲਜ਼ਮ ਗਿਰੀਸ਼ ਵਰਮਾ ਜ਼ੀਰਕਪੁਰ, ਖਰੜ, ਕੁਰਾਲੀ, ਡੇਰਾਬੱਸੀ ਆਦਿ ਨਗਰ ਕੌਂਸਲਾਂ ਵਿੱਚ ਈ.ਓ ਦੇ ਅਹੁਦੇ ’ਤੇ ਰਹਿ ਚੁੱਕਾ ਹੈ ਅਤੇ ਸਥਾਨਕ ਬਿਲਡਰਾਂ/ਡਿਵੈਲਪਰਾਂ ਨੂੰ ਗਲਤ ਲਾਭ ਪਹੁੰਚਾਉਂਦਾ ਰਿਹਾ ਹੈ ਅਤੇ ਇਸ ਦੇ ਬਦਲੇ ਉਸ ਨੇ ਨਾਜਾਇਜ਼ ਤੌਰ ’ਤੇ ਉਕਤ ਬਿਲਡਰਾਂ ਦੇ ਖਾਤਿਆਂ ਤੋਂ ‘ਅਨਸੈਕਿਉਰਡ ਲੋਨ’ ਵਜੋਂ ਅਪਣੀ ਪਤਨੀ ਅਤੇ ਪੁੱਤਰ ਦੇ ਨਾਂ ’ਤੇ ਬੈਂਕ ਐਂਟਰੀਆਂ ਘੁਮਾ ਕੇ ਕਾਫ਼ੀ ਨਾਜਾਇਜ਼ ਪੈਸਾ ਜੁਟਾਇਆ।

ਇਸ ਤੋਂ ਇਲਾਵਾ, ਇਸ ਪੈਸੇ ਦੀ ਵਰਤੋਂ ਜਾਇਦਾਦ ਖਰੀਦਣ ਲਈ ਕੀਤੀ ਗਈ ਸੀ। ਬੁਲਾਰੇ ਨੇ ਦੱਸਿਆ ਕਿ ਵਿਕਾਸ ਵਰਮਾ ਅਤੇ ਸੰਗੀਤਾ ਵਰਮਾ ਕੋਲ ਇਨ੍ਹਾਂ ਨਜਾਇਜ਼ ਪੈਸਿਆਂ ਨਾਲ ਖਰੀਦੀਆਂ ਜਾਇਦਾਦਾਂ ਤੋਂ ਜੁਟਾਏ ਕਿਰਾਏ ਤੋਂ ਇਲਾਵਾ ਆਮਦਨ ਦਾ ਕੋਈ ਹੋਰ ਜਾਇਜ਼ ਸਰੋਤ ਨਹੀਂ ਸੀ।

ਬੁਲਾਰੇ ਨੇ ਦੱਸਿਆ ਕਿ ਉਕਤ ਵਿਕਾਸ ਵਰਮਾ ਸਾਲ 2019-20 ਵਿੱਚ ਰੀਅਲ ਅਸਟੇਟ ਫਰਮਾਂ -‘ਬਾਲਾਜੀ ਇੰਫਰਾ ਬਿਲਡਟੈਕ’ ਅਤੇ ‘ਬਾਲਾਜੀ ਡਿਵੈਲਪਰਸ’ ਵਿੱਚ ਆਪਣੇ ਪਿਤਾ ਦੇ ਕਾਲੇ ਧਨ ਨੂੰ ਲਾਂਡਰਿੰਗ ਕਰਕੇ ਅਤੇ ਗੈਰ-ਸੁਰੱਖਿਅਤ ਕਰਜ਼ਿਆਂ ਵਜੋਂ ਬੈਂਕ ਐਂਟਰੀਆਂ ਘੁਮਾ ਕੇ ਇਸ ਨੂੰ ਜਾਇਜ਼ ਪੈਸੇ ਵਜੋਂ ਬਦਲ ਦਿੰਦਾ ਸੀ।

ਉਨ੍ਹਾਂ ਦੱਸਿਆ ਕਿ ਵਿਕਾਸ ਵਰਮਾ ਦੇ ਭਾਈਵਾਲ, ਜੋ ਕਿ ਇਸ ਕੇਸ ਵਿੱਚ ਹੁਣ ਸਹਿ-ਦੋਸ਼ੀ ਹਨ, ਸੰਜੀਵ ਕੁਮਾਰ, ਗੌਰਵ ਗੁਪਤਾ ਅਤੇ ਅਸ਼ੀਸ਼ ਸ਼ਰਮਾ, ਸਾਰੇ ਵਾਸੀ ਕੁਰਾਲੀ, ਪਲਾਟਾਂ ਦੀ ਵਿਕਰੀ ਅਤੇ ਰਿਹਾਇਸ਼ੀ ਕਲੋਨੀਆਂ ਨੂੰ ਗੈਰ ਵਾਜਿਸ ਢੰਗ ਰੈਗੂਲਰ ਬਣਾਉਣ ਲਈ ਪੁਰਾਣੇ ਇਕਰਾਰਨਾਮੇ ਤਿਆਰ ਕਰਕੇ ਧੋਖਾਧੜੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ।

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਗੌਰਵ ਗੁਪਤਾ ਇਨ੍ਹਾਂ ਫਰਮਾਂ ਦਾ ਸੰਸਥਾਪਕ ਅਤੇ ਬਾਲਾਜੀ ਇੰਫਰਾ ਬਿਲਡਟੈਕ ਵਿੱਚ 80 ਫੀਸਦੀ ਹਿੱਸਾ ਰੱਖਣ ਵਾਲਾ ਪ੍ਰਮੁੱਖ ਭਾਈਵਾਲ ਸੀ, ਜਿਸ ਨੇ ਖਰੜ ਵਿੱਚ ਖੇਤੀਬਾੜੀ ਵਾਲੀ ਜ਼ਮੀਨ ਖਰੀਦਣ ਲਈ ਹੋਰਨਾਂ ਭਾਈਵਾਲਾਂ ਨਾਲ ਮਿਲ ਕੇ ਆਪਣੇ ਸ਼ੇਅਰਾਂ ਵਜੋਂ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਸੀ ਅਤੇ ਫਿਰ ਗੈਰ-ਕਾਨੂੰਨੀ ਢੰਗ ਨਾਲ ਇਸ ਜ਼ਮੀਨ ’ਤੇ ਰਿਹਾਇਸ਼ੀ ਕਾਲੋਨੀ ਨਿਯਮਤ ਕਰਵਾ ਲਈ ਸੀ। ਇਸ ਤੋਂ ਬਾਅਦ ਉਸ ਦਾ 15 ਫੀਸਦੀ ਹਿੱਸਾ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਟਰਾਂਸਫਰ ਕਰ ਦਿੱਤਾ।

ਬੁਲਾਰੇ ਨੇ ਦੱਸਿਆ ਕਿ ਵਿਕਾਸ ਵਰਮਾ ਦੀ ਅਗਾਊਂ ਜ਼ਮਾਨਤ ਹਾਈ ਕੋਰਟ ਨੇ ਪਹਿਲਾਂ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਮੋਹਾਲੀ ਦੀ ਅਦਾਲਤ ਨੇ ਵਿਕਾਸ ਵਰਮਾ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ ਅਤੇ ਵਿਜੀਲੈਂਸ ਬਿਊਰੋ ਹੱਥੋਂ ਗ੍ਰਿਫਤਾਰੀ ਦੇ ਡਰੋਂ ਅੱਜ ਉਸ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਅਦਾਲਤ ‘ਚ ਹੈੱਡ ਕਾਂਸਟੇਬਲ ਦੀ ਗੋ.ਲੀ ਲੱਗਣ ਕਾਰਨ ਹੋਈ ਮੌ.ਤ ॥ Latest News

0

ਅਦਾਲਤ ‘ਚ ਹੈੱਡ ਕਾਂਸਟੇਬਲ ਦੀ ਗੋ.ਲੀ ਲੱਗਣ ਕਾਰਨ ਹੋਈ ਮੌ.ਤ

ਨਵਾਂਸ਼ਹਿਰ ਦੀ ਨਵੀਂ ਬਣੀ ਅਦਾਲਤ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਅਦਾਲਤ ਵਿੱਚ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਇਹ ਖੁਲਾਸਾ ਹੋਇਆ ਕਿ ਇੱਕ ਹੈੱਡ ਕਾਂਸਟੇਬਲ ਜੋ ਇੱਕ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਆਇਆ ਸੀ, ਦੀ ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਥਾਣਾ ਸਦਰ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਨਵਾਂਸ਼ਹਿਰ ਦੇ ਪੋਜੇਵਾਲ ਥਾਣੇ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਹਰਵਿੰਦਰ ਸਿੰਘ ਨੰਗਲ ਦਾ ਰਹਿਣ ਵਾਲਾ ਹੈ। ਅੱਜ ਉਹ ਇੱਕ ਮੁਲਜ਼ਮ ਨੂੰ ਨਵਾਂਸ਼ਹਿਰ ਦੀ ਨਵੀਂ ਬਣੀ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਆਇਆ ਸੀ। ਹੈੱਡ ਕਾਂਸਟੇਬਲ ਕੋਲ ਏ.ਕੇ.47 ਰਾਈਫਲ ਸੀ।

ਇਹ ਵੀ ਪੜ੍ਹੋ: ਬਜਟ ‘ਚ ਕਿਸਾਨਾਂ ਦੀਆਂ ਮੁੱਖ ਮੰਗਾਂ ਦੇ ਹੱਲ ਲਈ ਕੋਈ ਉਪਰਾਲਾ ਨਹੀਂ: ਕਿਸਾਨ || Punjab News

ਮ੍ਰਿਤਕ ਕਾਂਸਟੇਬਲ ਹਰਵਿੰਦਰ ਸਿੰਘ ਬਾਥਰੂਮ ਵਿਚ ਗਿਆ, ਜਿਸ ਤੋਂ ਬਾਅਦ ਅਦਾਲਤ ਵਿਚ ਮੌਜੂਦ ਲੋਕਾਂ ਨੇ ਗੋਲੀ ਚੱਲਣ ਦੀ ਆਵਾਜ਼ ਸੁਣੀ। ਜਦੋਂ ਲੋਕ ਇਧਰ-ਉਧਰ ਭੱਜੇ ਤਾਂ ਕਾਂਸਟੇਬਲ ਬਾਥਰੂਮ ਦੇ ਬਾਹਰ ਜ਼ਖਮੀ ਹਾਲਤ ‘ਚ ਪਿਆ ਮਿਲਿਆ। ਉਸ ਨੂੰ ਤੁਰੰਤ ਇਲਾਜ ਲਈ ਨਵਾਂਸ਼ਹਿਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਦੱਸਿਆ ਜਾਂਦਾ ਹੈ ਕਿ ਹੈੱਡ ਕਾਂਸਟੇਬਲ ਦੇ ਸਿਰ ‘ਤੇ ਗੋਲੀ ਲੱਗੀ ਸੀ ਅਤੇ ਖੂਨ ਵਹਿ ਰਿਹਾ ਸੀ।

ਪੁਲਿਸ ਵੱਲੋਂ ਗੋਲੀ ਕਿਸ ਤਰੀਕੇ ਨਾਲ ਚਲਾਈ ਗਈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਕੁੱਲ ਚਾਰ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਬਾਥਰੂਮ ਵਿੱਚ ਹੈੱਡ ਕਾਂਸਟੇਬਲ ਦਾ ਪੈਰ ਫਿਸਲ ਗਿਆ ਹੋ ਸਕਦਾ ਹੈ ਅਤੇ ਲੋਡਿਡ ਏਕੇ 47 ਤੋਂ ਗੋਲੀਆਂ ਚੱਲੀਆਂ, ਜੋ ਉਸ ਦੇ ਸਿਰ ਵਿੱਚ ਜਾ ਵੱਜੀਆਂ।

ਕੇਂਦਰੀ ਬਜਟ ‘ਚ ਪੰਜਾਬ ਨੂੰ ਜਾਣਬੁੱਝ ਕੇ ਅਣਦੇਖਾ ਕੀਤਾ ਗਿਆ: ਹਰਪਾਲ ਚੀਮਾ ॥ Punjab News ॥ Latest News

0

ਕੇਂਦਰੀ ਬਜਟ ‘ਚ ਪੰਜਾਬ ਨੂੰ ਜਾਣਬੁੱਝ ਕੇ ਅਣਦੇਖਾ ਕੀਤਾ ਗਿਆ: ਹਰਪਾਲ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਕੇਂਦਰੀ ਬਜਟ ਦੀ ਇਹ ਕਹਿ ਕੇ ਸਖ਼ਤ ਆਲੋਚਨਾ ਕੀਤੀ ਹੈ ਕਿ ਬਜਟ ਵਿੱਚ ਔਰਤਾਂ, ਗਰੀਬਾਂ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਅੱਖੋਂ-ਪਰੋਖੇ ਕਰਨ ਦੇ ਨਾਲ-ਨਾਲ ਪੰਜਾਬ ਦੇ ਹਿੱਤਾਂ ਨੂੰ ਵੀ ਪੂਰੀ ਤਰ੍ਹਾਂ ਅਣਦੇਖਾ ਕੀਤਾ ਗਿਆ ਹੈ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2024-25 ਦੌਰਾਨ ਖਾਦ ਸਬਸਿਡੀਆਂ ‘ਚ ਕੀਤੀ ਗਈ ਭਾਰੀ ਕਟੌਤੀ ਦੇ ਗੰਭੀਰ ਨਤੀਜਿਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਖਾਦ ਸਬਸਿਡੀਆਂ ਵਿੱਚ ਭਾਰੀ ਕਟੌਤੀ ਨਾ ਸਿਰਫ਼ ਦੇਸ਼ ਦੇ ਕਿਸਾਨਾਂ ‘ਤੇ ਬੋਝ ਪਾਵੇਗੀ ਸਗੋਂ ਪੰਜਾਬ ਦੀ ਆਰਥਿਕਤਾ ‘ਤੇ ਵੀ ਮਾੜਾ ਅਸਰ ਪਾਵੇਗੀ ਕਿਉਂਕਿ ਪੰਜਾਬ ‘ਚ ਖੇਤੀਬਾੜੀ ਇੱਕ ਮਹੱਤਵਪੂਰਨ ਖੇਤਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨਾਂ ਦੀ ਭਲਾਈ ਨੂੰ ਤਰਜੀਹ ਦੇਣ ਅਤੇ ਉਨ੍ਹਾਂ ਦੀ ਆਮਦਨ ਦੁੱਗਣੀ ਕਰਨ ਵਰਗੀਆਂ ਵਚਨਬੱਧਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਵਧੇਰੇ ਹੈਰਾਨ ਕਰਨ ਵਾਲਾ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਹ ਬਜਟ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਦੇਣ ਵਿੱਚ ਵੀ ਅਸਫ਼ਲ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਬੇਚੈਨੀ ਹੋਰ ਵਧੇਗੀ।

ਵਿੱਤ ਮੰਤਰੀ ਚੀਮਾ ਨੇ ਇਸ ਗੱਲ ‘ਤੇ ਨਿਰਾਸ਼ਾ ਜ਼ਾਹਰ ਕੀਤੀ ਕਿ ਇਹ ਬਜਟ ਜਲ ਪ੍ਰਬੰਧਨ, ਫ਼ਸਲੀ ਵਿਭਿੰਨਤਾ ਅਤੇ ਟਿਕਾਊ ਖੇਤੀ ਵਰਗੀਆਂ ਚੁਣੌਤੀਆਂ ਨਾਲ ਜੂਝ ਰਹੇ ਪੰਜਾਬ ਦੇ ਕਿਸਾਨਾਂ ਲਈ ਕੋਈ ਵਾਧੂ ਜਾਂ ਵਿਸ਼ੇਸ਼ ਸਹਾਇਤਾ ਪ੍ਰਦਾਨ ਕਰਨ ਵਿੱਚ ਅਸਫ਼ਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਦੇ ਖ਼ਤਰੇ ਦੀ ਸੰਭਾਵਨਾ ਨੂੰ ਅੱਖੋਂ-ਪਰੋਖੇ ਕਰਦਿਆਂ ਬਜਟ ਵਿੱਚ ਹੜ੍ਹ ਪ੍ਰਬੰਧਨ ਅਤੇ ਸਿੰਚਾਈ ਪ੍ਰੋਜੈਕਟਾਂ, ਜੋ ਸੂਬੇ ਦੀਆਂ ਵਿਲੱਖਣ ਲੋੜਾਂ ਨੂੰ ਪੂਰਾ ਕਰਦੇ ਹਨ, ਲਈ ਕੋਈ ਵੀ ਵਿਸ਼ੇਸ਼ ਫੰਡ ਅਲਾਟ ਨਹੀਂ ਕੀਤੇ ਗਏ।

ਵਿੱਤ ਮੰਤਰੀ ਚੀਮਾ ਨੇ ਵਿੱਤੀ ਅਸਮਾਨਤਾਵਾਂ ਅਤੇ ਖੇਤਰੀ ਅਸੰਤੁਲਨ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਕਾਬਲੇ ਗੁਆਂਢੀ ਪਹਾੜੀ ਰਾਜਾਂ ਨੂੰ ਤਰਜੀਹ ਦੇਣ ਕਾਰਨ ਪਹਿਲਾਂ ਹੀ ਖੇਤਰੀ ਅਸਮਾਨਤਾਵਾਂ ਦਾ ਸ਼ਿਕਾਰ ਪੰਜਾਬ, ਇੱਕ ਵਾਰ ਫਿਰ ਕੇਂਦਰ ਸਰਕਾਰ ਦੇ ਪੱਖਪਾਤੀ ਵਤੀਰੇ ਦਾ ਸ਼ਿਕਾਰ ਹੋ ਗਿਆ ਹੈ। ਸ. ਚੀਮਾ ਨੇ ਕਿਹਾ ਕਿ ਕੇਂਦਰ ਵੱਲੋਂ ਬਿਹਾਰ ਅਤੇ ਆਂਧਰਾ ਪ੍ਰਦੇਸ਼ ਵਰਗੇ ਰਾਜਾਂ ਨੂੰ ਤਾਂ ਵਾਧੂ ਵਿੱਤੀ ਪੈਕੇਜ ਦਿੱਤੇ ਗਏ ਹਨ, ਜਦਕਿ ਪੰਜਾਬ ਨੂੰ ਕੋਈ ਵਿਸ਼ੇਸ਼ ਵਿੱਤੀ ਸਹਾਇਤਾ ਦੇਣ ਤੋਂ ਹੱਥ ਪਿੱਛੇ ਖਿੱਚ ਲਏ ਹਨ। ਸ. ਚੀਮਾ ਨੇ ਚੇਤਾਵਨੀ ਦਿੱਤੀ ਕਿ ਇਹ ਪੱਖਪਾਤੀ ਰਵੱਈਆ ਖੇਤਰੀ ਅਸੰਤੁਲਨ ‘ਚ ਵਿਗਾੜ ਪੈਦਾ ਕਰਕੇ ਪੰਜਾਬ ਦੇ ਵਿਕਾਸ ਵਿੱਚ ਰੋੜਾ ਬਣ ਸਕਦਾ ਹੈ।

ਇਹ ਵੀ ਪੜ੍ਹੋ: ਬਜਟ ‘ਚ ਕਿਸਾਨਾਂ ਦੀਆਂ ਮੁੱਖ ਮੰਗਾਂ ਦੇ ਹੱਲ ਲਈ ਕੋਈ ਉਪਰਾਲਾ ਨਹੀਂ: ਕਿਸਾਨ || Punjab News

ਚੀਮਾ ਨੇ ਪੰਜਾਬ ਦੀਆਂ ਵਿਕਾਸ ਲੋੜਾਂ, ਵਿਸ਼ੇਸ਼ ਕਰਕੇ ਸੈਰ-ਸਪਾਟਾ ਖੇਤਰ , ਜਿਸ ਲਈ ਕੋਈ ਵੀ ਪ੍ਰੋਜੈਕਟ ਅਲਾਟ ਨਹੀਂ ਕੀਤਾ ਗਿਆ, ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕਰਨ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਇਹ ਵੀ ਮਹਿਸੂਸ ਕੀਤਾ ਕਿ ਬਜਟ ਪੂਰਬੀ ਖੇਤਰ ਦਾ ਪੱਖ ਪੂਰਦਾ ਹੈ ਜਦਕਿ ਪੰਜਾਬ ਸਮੇਤ ਉੱਤਰ-ਪੱਛਮੀ ਸਰਹੱਦੀ ਰਾਜਾਂ ਨੂੰ ਅਣਗੌਲਿਆ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਕੇਂਦਰ ਸਰਕਾਰ ਪੰਜਾਬ ਨੂੰ ਐਮ.ਐਸ.ਐਮ.ਈਜ਼. ਲਈ ਕੋਈ ਵੀ ਮਿਥਿਆ ਸਮਰਥਨ ਜਾਂ ਵਾਧੂ ਫੰਡ ਪ੍ਰਦਾਨ ਕਰਨ ਵਿੱਚ ਅਸਫਲ ਰਹੀ ਹੈ, ਜੋ ਕਿ ਸਥਾਨਕ ਰੁਜ਼ਗਾਰ ਅਤੇ ਆਰਥਿਕ ਵਿਕਾਸ ਲਈ ਬੇਹੱਦ ਜ਼ਰੂਰੀ ਹੈ।

ਵਿੱਤ ਮੰਤਰੀ ਨੇ ਆਮ ਆਦਮੀ ਲਈ ਸਿੱਧੇ ਟੈਕਸਾਂ ਤੋਂ ਰਾਹਤ ਦੀ ਘਾਟ ਨੂੰ ਉਜਾਗਰ ਕਰਦੇ ਹੋਏ ਬਜਟ ਦੇ ਗਰੀਬ ਵਿਰੋਧੀ ਰੁਖ਼ ਨੂੰ ਵੀ ਉਜਾਗਰ ਕੀਤਾ। ਉਨ੍ਹਾਂ , ਸਟੈਂਡਰਡ ਡਿਡਕਸ਼ਨ ਵਿੱਚ 50,000 ਰੁਪਏ ਤੋਂ 75,000 ਰੁਪਏ ਤੱਕ ਦੇ ਮਾਮੂਲੀ ਵਾਧੇ ਨਾਲ ਮੱਧ ਵਰਗ ਦੇ ਟੈਕਸਦਾਤਾਵਾਂ ਨੂੰ ਨਿਗੂਣੀ ਜਿਹੀ ਰਾਹਤ ਦੇਣ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਆਮ ਆਦਮੀ ਦੀ ਸਿਹਤ ਨੂੰ ਵੀ ਅੱਖੋਂ ਪਰੋਖੇ ਕੀਤਾ ਗਿਆ ਹੈ ਅਤੇ ਰਾਸ਼ਟਰੀ ਸਿਹਤ ਬਜਟ ਵਿੱਚ ਬਹੁਤ ਥੋੜ੍ਹਾ ਵਾਧਾ ਕੀਤਾ ਗਿਆ ਹੈ।

ਆਪਣੇ ਬਿਆਨ ਦੇ ਅੰਤ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸਮਰਪਿਤ ਫੰਡਾਂ ਦੀ ਘਾਟ ਨਾਜ਼ੁਕ ਖੇਤਰਾਂ, ਜਿਸ ਵਿੱਚ ਖੇਤੀਬਾੜੀ ਵਿਕਾਸ, ਉਦਯੋਗਿਕ ਵਿਕਾਸ (ਖਾਸ ਤੌਰ ’ਤੇ ਐਮ.ਐਸ.ਐਮ.ਈਜ਼.) ਅਤੇ ਬੁਨਿਆਦੀ ਢਾਂਚੇ ਦੇ ਵਿਸਤਾਰ ਸ਼ਾਮਲ ਹਨ, ਵਿੱਚ ਰਾਜ ਦੀ ਤਰੱਕੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗੀ ਅਤੇ ਸਿੱਖਿਆ ਤੇ ਸਿਹਤ ਖੇਤਰਾਂ ਦੇ ਵਿਕਾਸ ਦੀ ਰਫ਼ਤਾਰ ਵਿੱਚ ਅੜਿੱਕਾ ਬਣੇਗੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਦਿੱਲੀ ਵਾਂਗ ਹੀ ਪੰਜਾਬ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਵੀ ਸ਼ਹਿਰੀ ਵਿਕਾਸ ਪਹਿਲਕਦਮੀਆਂ ਲਈ ਨਾਕਾਫ਼ੀ ਕੇਂਦਰੀ ਸਹਾਇਤਾ ਕਾਰਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀਆਂ ਹਨ।

ਕੇਂਦਰੀ ਬਜਟ ਪੇਸ਼ ਹੋਣ ਤੋਂ ਬਾਅਦ ਸੁਖਬੀਰ ਬਾਦਲ ਨੇ ਘੇਰੀ ਸਰਕਾਰ || Punjab News

0

ਕੇਂਦਰੀ ਬਜਟ ਪੇਸ਼ ਹੋਣ ਤੋਂ ਬਾਅਦ ਸੁਖਬੀਰ ਬਾਦਲ ਨੇ ਘੇਰੀ ਸਰਕਾਰ

ਕੇਂਦਰੀ ਬਜਟ 2024-25 ਵਿੱਚ ਪੰਜਾਬ ਨਾਲ ਪੂਰੀ ਤਰ੍ਹਾਂ ਪੱਖਪਾਤ ਕੀਤਾ ਗਿਆ ਹੈ।
▪️ਪੰਜਾਬ ਦੀ ਕੋਈ ਵੀ ਮੰਗ ਨਹੀਂ ਮੰਨੀ ਗਈ।
▪️ ਪੰਜਾਬ ਦੇ ਕਿਸਾਨਾਂ ਲਈ ਲੋੜੀਂਦੀ ਫਸਲੀ ਵਿਭਿੰਨਤਾ ਜਾਂ ਕਰਜ਼ਾ ਮੁਆਫੀ ਲਈ ਕੋਈ ਅਲਾਟਮੈਂਟ ਨਹੀਂ ਕੀਤੀ ਗਈ।
▪️ਉਦਯੋਗਿਕ ਸੈਕਟਰ ਲਈ ਕੋਈ ਟੈਕਸ ਰਿਆਇਤਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਜੋ ਗੁਆਂਢੀ ਪਹਾੜੀ ਰਾਜਾਂ ਨੂੰ ਦਿੱਤੀਆਂ ਹੋਈਆਂ ਰਿਆਇਤਾ ਕਾਰਨ ਅਪੰਗ ਹੋ ਗਏ ਹਨ।
▪️ ਕੇਂਦਰ ਸਰਕਾਰ MSP ਲਈ ਕਾਨੂੰਨੀ ਗਰੰਟੀ ਪ੍ਰਦਾਨ ਕਰਨ ਅਤੇ MSP ‘ਤੇ ਸਾਰੀਆਂ ਫਸਲਾਂ ਖਰੀਦਣ ਲਈ ਫੰਡ ਅਲਾਟ ਕਰਨ ਵਿੱਚ ਵੀ ਅਸਫਲ ਰਹੀ ਹੈ।

ਇਹ ਵੀ ਪੜ੍ਹੋ ਬਜਟ ‘ਚ ਕਿਸਾਨਾਂ ਦੀਆਂ ਮੁੱਖ ਮੰਗਾਂ ਦੇ ਹੱਲ ਲਈ ਕੋਈ ਉਪਰਾਲਾ ਨਹੀਂ: ਕਿਸਾਨ || Punjab News

▪️ਗਰੀਬਾਂ ਤੇ ਜਵਾਨਾਂ ਨੂੰ ਵੀ ਨਜ਼ਰਅੰਦਾਜ ਕੀਤਾ ਗਿਆ ਹੈ, ਮਨਰੇਗਾ ਵਿੱਚ ਕੋਈ ਵਾਧਾ ਨਹੀਂ ਹੋਇਆ।
▪️ ਆਮਦਨੀ ਦੀ ਅਸਮਾਨਤਾ ਨੂੰ ਦੂਰ ਕਰਨ ਲਈ ਕੁਝ ਨਹੀਂ ਕੀਤਾ ਗਿਆ ਹੈ। ਇੱਥੋਂ ਤੱਕ ਕਿ 5,000 ਰੁਪਏ ਪ੍ਰਤੀ ਮਹੀਨਾ ਅਪ੍ਰੈਂਟਿਸਸ਼ਿਪ ਸਕੀਮ ਵੀ ਇੱਕ ਵਿਖਾਵਾ ਹੈ ਕਿਉਂਕਿ ਨੌਜਵਾਨ ਇਸ ਟੋਕਨ ਰਕਮ ਦਾ ਲਾਭ ਲੈਣ ਲਈ ਵੱਡੀਆਂ ਕੰਪਨੀਆਂ ਵਿੱਚ ਦਾਖ਼ਲ ਨਹੀਂ ਹੋ ਸਕਣਗੇ।
▪️ਜਿਸ ਤਰੀਕੇ ਦਾ ਬੱਜਟ ਬਣਾਇਆ ਗਿਆ ਹੈ ਇਹ ਸਾਬਤ ਹੁੰਦਾ ਹੈ ਕਿ ਗਠਜੋੜ ਦੀਆਂ ਮਜਬੂਰੀਆਂ ਕਾਰਨ ਸਰਕਾਰ ਰਾਸ਼ਟਰੀ ਹਿੱਤਾਂ ਨੂੰ ਵੀ ਅੱਖੋਂ ਪਰੋਖੇ ਕਰ ਗਈ ਹੈ।
▪️ ਸਰਕਾਰ ਦਾ ਸਮਰਥਨ ਕਰਨ ਵਾਲੇ ਮੁੱਖ ਸਹਿਯੋਗੀਆਂ ਨੂੰ ਇੱਕਤਰਫਾ ਤਰੀਕੇ ਨਾਲ ਫੰਡ ਅਲਾਟ ਕੀਤੇ ਗਏ, ਮੁੱਖ ਰਾਜਾਂ ਨੂੰ ਫੰਡਾਂ ਤੋਂ ਵਾਂਝਾ ਕਰ ਦਿੱਤਾ ਗਿਆ ਹੈ। ਇਸ ਸਭ ਦੀ ਸਮੀਖਿਆ ਕਰਨ ਦੀ ਲੋੜ ਹੈ।
▪️ਪੰਜਾਬ, ਇੱਕ ਸਰਹੱਦੀ ਰਾਜ ਹੋਣ ਦੇ ਨਾਤੇ, ਇਸ ਢੰਗ ਨਾਲ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

ਬਜਟ ‘ਚ ਕਿਸਾਨਾਂ ਦੀਆਂ ਮੁੱਖ ਮੰਗਾਂ ਦੇ ਹੱਲ ਲਈ ਕੋਈ ਉਪਰਾਲਾ ਨਹੀਂ: ਕਿਸਾਨ || Punjab News

0

ਬਜਟ ‘ਚ ਕਿਸਾਨਾਂ ਦੀਆਂ ਮੁੱਖ ਮੰਗਾਂ ਦੇ ਹੱਲ ਲਈ ਕੋਈ ਉਪਰਾਲਾ ਨਹੀਂ:ਕਿਸਾਨ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਬਜਟ ਤੋਂ ਕਿਸਾਨਾਂ ਨੂੰ ਬਹੁਤ ਨਿਰਾਸ਼ਾ ਹੋਈ ਹੈ। ਬਜਟ ਵਿੱਚ ਐਮਐਸਪੀ ਗਾਰੰਟੀ ਐਕਟ, ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਰਾਹਤ ਅਤੇ ਸਵਾਮੀਨਾਥਨ ਕਮਿਸ਼ਨ ਦੇ ਸੀ2+50% ਫਾਰਮੂਲੇ ਅਨੁਸਾਰ ਐਮਐਸਪੀ ਦੇਣ ਨਾਲ ਸਬੰਧਤ ਮੁੱਦਿਆਂ ‘ਤੇ ਕੋਈ ਕਦਮ ਨਹੀਂ ਚੁੱਕੇ ਗਏ। ਇਸ ਸਾਲ ਖੇਤੀਬਾੜੀ ਦਾ ਬਜਟ ਕੁੱਲ ਬਜਟ ਦਾ 3.15 ਫੀਸਦੀ ਸੀ, ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਦੇਸ਼ ਦੀ ਆਬਾਦੀ ਦਾ 50 ਫੀਸਦੀ ਹਿੱਸਾ ਹਾਂ ਅਤੇ ਸਾਡੇ ਲਈ ਬਜਟ ਸਿਰਫ 3.15 ਫੀਸਦੀ ਹੈ, ਇਹ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਰਾਸਰ ਬੇਇਨਸਾਫੀ ਹੈ।

ਇਹ ਵੀ ਪੜ੍ਹੋ: ਅਯੁੱਧਿਆ ਰਾਮ ਮੰਦਰ ‘ਚ ਪੁਜਾਰੀਆਂ ਲਈ ਜਾਰੀ ਰੋਸਟਰ ‘ਤੇ ਲੱਗੀ ਰੋਕ || Latest News

ਕਿਸਾਨ ਆਗੂਆਂ ਨੇ ਕਿਹਾ ਕਿ ਬਜਟ ਵਿੱਚ ਸਰਕਾਰ ਨੇ ਖਾਣ ਵਾਲੇ ਅਨਾਜ, ਤੇਲ ਅਤੇ ਦਾਲਾਂ ਦੇ ਮਾਮਲੇ ਵਿੱਚ ਆਤਮ ਨਿਰਭਰ ਬਣਨ ਦੀ ਮੁਹਿੰਮ ਚਲਾਉਣ ਦੀ ਗੱਲ ਕੀਤੀ ਸੀ ਪਰ ਜਦੋਂ ਤੱਕ ਘੱਟੋ-ਘੱਟ ਸਮਰਥਨ ਮੁੱਲ ਦਾ ਗਾਰੰਟੀ ਕਾਨੂੰਨ ਨਹੀਂ ਬਣਾਇਆ ਜਾਂਦਾ, ਉਦੋਂ ਤੱਕ ਖਾਣ ਵਾਲੇ ਅਨਾਜ,ਤੇਲ ਅਤੇ ਦਾਲਾਂ ਅਤੇ ਫਸਲਾਂ ਦੇ ਮਾਮਲੇ ਵਿੱਚ ਸਵੈ-ਨਿਰਭਰ ਹੋਣ ਵਿਭਿੰਨਤਾ ਸੰਭਵ ਨਹੀਂ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਖੇਤੀ ਵਿੱਚ 108 ਨਵੀਆਂ ਕਿਸਮਾਂ ਦੇ ਬੀਜ ਲਿਆਉਣ ਦੀ ਗੱਲ ਕੀਤੀ ਹੈ, ਪਰ ਸਰਕਾਰ ਪਹਿਲਾਂ ਜਵਾਬ ਦੇਵੇ ਕਿ ਸਾਡੇ ਦੇਸੀ ਬੀਜਾਂ ਨੂੰ ਸੰਭਾਲਣ ਲਈ ਸਰਕਾਰ ਕੀ ਕਰ ਰਹੀ ਹੈ? ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨਾਂ ਨੂੰ ਆਤਮ-ਨਿਰਭਰਤਾ ਤੋਂ ਮੰਡੀ ‘ਤੇ ਨਿਰਭਰਤਾ ਵੱਲ ਲਿਜਾਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਕਿਸਾਨਾਂ ਨੇ ਇਹ ਵੀ ਕਿਹਾ ਕਿ ਵਿੱਤ ਮੰਤਰਾਲੇ ਵੱਲੋਂ ਪਿਛਲੇ 5 ਸਾਲਾਂ ਵਿੱਚ ਖੇਤੀਬਾੜੀ ਮੰਤਰਾਲੇ ਨੂੰ ਦਿੱਤੇ ਗਏ ਬਜਟ ਵਿੱਚੋਂ ਖੇਤੀਬਾੜੀ ਮੰਤਰਾਲੇ ਨੇ 1 ਲੱਖ ਕਰੋੜ ਰੁਪਏ ਵਾਪਸ ਕਰ ਦਿੱਤੇ, ਜਿਸ ਤੋਂ ਸਾਬਤ ਹੁੰਦਾ ਹੈ ਕਿ ਮੌਜੂਦਾ ਸਰਕਾਰ ਕਿਸਾਨੀ ਦੇ ਮੁੱਦਿਆਂ ਪ੍ਰਤੀ ਗੰਭੀਰ ਨਹੀਂ ਹੈ।