Home Blog Page 1357

ਨਦੀ ‘ਚ ਡੁੱਬਣ ਨਾਲ 4 ਸਾਲਾ ਬੱਚੀ ਦੀ ਹੋਈ ਮੌ.ਤ || Punjab News

0

ਨਦੀ ‘ਚ ਡੁੱਬਣ ਨਾਲ 4 ਸਾਲਾ ਬੱਚੀ ਦੀ ਹੋਈ ਮੌ.ਤ

ਪਟਿਆਲਾ ਦੇ ਨਾਲ ਲੱਗਦੇ ਪਿੰਡ ਫਲੋਲੀ ਦੀ ਰਹਿਣ ਵਾਲੀ ਚਾਰ ਸਾਲਾਂ ਬੱਚੀ ਦੀ ਪਾਣੀ ਦੇ ਵਿੱਚ ਡੁੱਬਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੇ ਪਹੁੰਚੇ ਗੋਤਾਖੋਰਾਂ ਨੇ ਚਾਰ ਸਾਲਾਂ ਬੱਚੀ ਦੀ ਮ੍ਰਿਤਕ ਦੇਹ ਨੂੰ ਪਾਣੀ ਚੋਂ ਕੱਢ ਕੇ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਪਹੁੰਚਾਇਆ। ਇਹ ਘਟਨਾ ਬੁੱਧਵਾਰ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਬੱਚੀ ਦੇ ਮਾਪਿਆ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

CM MANN ਜੱਦੀ ਪਿੰਡ ਸਤੌਜ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

ਪੁਲਿਸ ਅਧਿਕਾਰੀ ਨੇ ਦਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ਾਂਤੀ ਨਗਰ ਦੇ ਕੋਲੋਂ ਲੰਘ ਰਹੀ ਨਦੀ ਵਿੱਚ ਇਕ ਛੋਟੀ ਜਿਹੀ ਬੱਚੀ ਦੀ ਡੁੱਬਣ ਕਰਨ ਮੌਤ ਹੋ ਗਈ ਹੈ। ਪੁਲਿਸ ਟੀਮ ਮੌਕੇ ਤੇ ਪਹੁੰਚੀ ਅਤੇ ਗੋਤਾਖੋਰਾਂ ਦੀ ਮਦਦ ਦੇ ਨਾਲ ਬੱਚੀ ਦੀ ਮ੍ਰਿਤਕ ਦੇਹ ਨੂੰ ਬੜੀ ਨਦੀ ’ਚੋਂ ਬਾਹਰ ਕੱਢ ਕੇ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਮੋਰਚਰੀ ਵਿਖੇ ਭੇਜ ਦਿੱਤੀ ਗਈ।

 

CM MANN ਜੱਦੀ ਪਿੰਡ ਸਤੌਜ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

0

CM MANN ਜੱਦੀ ਪਿੰਡ ਸਤੌਜ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

CM MANN ਜੱਦੀ ਪਿੰਡ ਸਤੌਜ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਅੱਜ ਪਿੰਡ ਸਤੋਜ ਦੇ ਸਿੱਧੂ ਪੱਤੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ…ਗੁਰੂ ਚਰਨਾਂ ਵਿੱਚ ਅਰਦਾਸ ਕੀਤੀ…ਪੰਜਾਬ ਵਿੱਚ ਸਰਬ ਸਾਂਝੀਵਾਲਤਾ ਤੇ ਭਾਈਚਾਰਾ ਕਾਇਮ ਰਹੇ…

ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਹੋਏ ਸ਼ਾਮਲ || Latest

ਸਕੂਲਾਂ ‘ਚ ਹੋਈ ਦੋ ਦਿਨ ਦੀ ਛੁੱਟੀ, ਪ੍ਰੀਖਿਆਵਾਂ ਵੀ ਮੁਲਤਵੀ || News Update

0
Two days holiday in schools, exams also postponed

ਸਕੂਲਾਂ ‘ਚ ਹੋਈ ਦੋ ਦਿਨ ਦੀ ਛੁੱਟੀ, ਪ੍ਰੀਖਿਆਵਾਂ ਵੀ ਮੁਲਤਵੀ

ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਡਾ ਫੈਸਲਾ ਲਿਆ ਗਿਆ ਹੈ ਜਿੱਥੇ ਕਿ 4 ਅਤੇ 5 ਅਕਤੂਬਰ ਨੂੰ ਦੋ ਦਿਨ ਸਕੂਲ ਬੰਦ ਰਹਿਣਗੇ। ਚੋਣਾਂ ਕਾਰਨ ਸੂਬੇ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਛੁੱਟੀ ਰਹੇਗੀ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਕੂਲਾਂ ਵਿੱਚ ਪੋਲਿੰਗ ਕੇਂਦਰ ਬਣਾਏ ਗਏ ਹਨ। ਇਸ ਲਈ ਸਕੂਲਾਂ ਵਿੱਚ ਪੜ੍ਹਾਈ ਨਹੀਂ ਹੋਵੇਗੀ।

5 ਅਕਤੂਬਰ ਨੂੰ ਪੈਣਗੀਆਂ ਵੋਟਾਂ

ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ। ਪਰ ਸਕੂਲ ਦੋ ਦਿਨ ਬੰਦ ਰਹਿਣਗੇ। ਕਿਉਂਕਿ ਜਿਨ੍ਹਾਂ ਸਕੂਲਾਂ ਨੂੰ ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਉਹ ਵੋਟਾਂ ਤੋਂ ਇਕ ਦਿਨ ਪਹਿਲਾਂ ਪੂਰੀ ਤਰ੍ਹਾਂ ਤਿਆਰ ਹੋ ਜਾਣਗੇ।

ਪ੍ਰੀਖਿਆਵਾਂ ਦੀ ਤਰੀਕ ਬਦਲੀ ਗਈ

ਹਰਿਆਣਾ ਦੇ ਸਕੂਲਾਂ ਵਿੱਚ 4 ਅਕਤੂਬਰ ਨੂੰ ਪ੍ਰੀਖਿਆਵਾਂ ਹੋਣੀਆਂ ਸਨ। ਪਰ ਚੋਣਾਂ ਕਾਰਨ ਪ੍ਰੀਖਿਆਵਾਂ ਦੀ ਤਰੀਕ ਵਧਾ ਦਿੱਤੀ ਗਈ ਹੈ। ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ਨੋਟਿਸ ਅਨੁਸਾਰ ਹੁਣ ਪ੍ਰੀਖਿਆਵਾਂ 9 ਅਕਤੂਬਰ ਨੂੰ ਹੋਣਗੀਆਂ।

ਇਹ ਵੀ ਪੜ੍ਹੋ : ਹਰਿਆਣਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਲੱਗਿਆ ਵੱਡਾ ਝਟਕਾ

90 ਵਿਧਾਨ ਸਭਾ ਸੀਟਾਂ ‘ਤੇ ਪੈਣਗੀਆਂ ਵੋਟਾਂ

ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ‘ਤੇ 5 ਅਕਤੂਬਰ ਨੂੰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਸੂਬੇ ਵਿੱਚ ਕੁੱਲ 2.1 ਕਰੋੜ ਵੋਟਰ ਹਨ। ਇਨ੍ਹਾਂ ਵਿੱਚੋਂ 1.6 ਕਰੋੜ ਪੁਰਸ਼, 95 ਲੱਖ ਔਰਤਾਂ ਅਤੇ 4.52 ਲੱਖ ਨੌਜਵਾਨ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਹਨ। ਹਰਿਆਣਾ ਅਤੇ ਜੰਮੂ-ਕਸ਼ਮੀਰ ਦੋਵਾਂ ਰਾਜਾਂ ਦੇ ਚੋਣ ਨਤੀਜੇ 8 ਅਕਤੂਬਰ 2024 ਨੂੰ ਇੱਕੋ ਸਮੇਂ ਆਉਣਗੇ।

 

 

 

 

 

 

 

 

 

 

 

 

 

 

 

 

 

 

Haryana Election : ਹਰਿਆਣਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਲੱਗਿਆ ਵੱਡਾ ਝਟਕਾ || Breaking News

0
Big blow to BJP before Haryana elections

ਹਰਿਆਣਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਲੱਗਿਆ ਵੱਡਾ ਝਟਕਾ

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ | ਜਿੱਥੇ ਕਿ ਅਸ਼ੋਕ ਤੰਵਰ ਪਾਰਟੀ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

ਇਹ ਵੀ ਪੜ੍ਹੋ : ਕੇਜਰੀਵਾਲ ਕੱਲ੍ਹ ਖਾਲੀ ਕਰਨਗੇ CM ਨਿਵਾਸ, AAP ਸੰਸਦ ਮੈਂਬਰ ਦੇ ਘਰ ਹੋਣਗੇ ਸ਼ਿਫ਼ਟ

ਵੋਟਿੰਗ ਤੋਂ ਦੋ ਦਿਨ ਪਹਿਲਾਂ ਕਾਂਗਰਸ ‘ਚ ਸ਼ਾਮਲ

ਵੀਰਵਾਰ ਨੂੰ ਰਾਹੁਲ ਗਾਂਧੀ ਦੀ ਮੌਜੂਦਗੀ ‘ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਨੇ ਉਨ੍ਹਾਂ ਨੂੰ ਪਾਰਟੀ ਦਾ ਝੰਡਾ ਪਹਿਨਾ ਕੇ ਵਾਪਸੀ ਕਰਵਾਈ ਹੈ। 5 ਅਕਤੂਬਰ ਨੂੰ ਹਰਿਆਣਾ ਦੀਆਂ ਸਾਰੀਆਂ 90 ਸੀਟਾਂ ‘ਤੇ ਇੱਕੋ ਸਮੇਂ ਵੋਟਿੰਗ ਹੋਵੇਗੀ। ਵੋਟਿੰਗ ਤੋਂ ਦੋ ਦਿਨ ਪਹਿਲਾਂ ਅਸ਼ੋਕ ਤੰਵਰ ਦੇ ਕਾਂਗਰਸ ‘ਚ ਸ਼ਾਮਲ ਹੋਣ ਨਾਲ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ।

 

 

 

 

 

 

 

 

ਕੇਜਰੀਵਾਲ ਕੱਲ੍ਹ ਖਾਲੀ ਕਰਨਗੇ CM ਨਿਵਾਸ, AAP ਸੰਸਦ ਮੈਂਬਰ ਦੇ ਘਰ ਹੋਣਗੇ ਸ਼ਿਫ਼ਟ || National News

0
Kejriwal will vacate CM's residence tomorrow, AAP MP's house will shift

ਕੇਜਰੀਵਾਲ ਕੱਲ੍ਹ ਖਾਲੀ ਕਰਨਗੇ CM ਨਿਵਾਸ, AAP ਸੰਸਦ ਮੈਂਬਰ ਦੇ ਘਰ ਹੋਣਗੇ ਸ਼ਿਫ਼ਟ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਵਾਂ ਟਿਕਾਣਾ ਫਾਈਨਲ ਹੋ ਗਿਆ ਹੈ। ਅਰਵਿੰਦ ਕੇਜਰੀਵਾਲ 4 ਅਕਤੂਬਰ ਨੂੰ ਫਲੈਗ ਸਟਾਫ ਰੋਡ ‘ਤੇ ਸਥਿਤ ਮੁੱਖ ਮੰਤਰੀ ਨਿਵਾਸ ਖਾਲੀ ਕਰਨਗੇ।

ਵਿਧਾਨ ਸਭਾ ਤੇ ਦਿੱਲੀ ਚੋਣਾਂ ‘ਚ ਚੋਣ ਪ੍ਰਚਾਰ ਦਾ ਦੇਖਣਗੇ ਕੰਮ

ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹੁਣ ਨਵੀਂ ਦਿੱਲੀ ਵਿਧਾਨ ਸਭਾ ਖੇਤਰ ‘ਚ ਰਹਿਣਗੇ। ਉਹ ਆਪ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਘਰ ਸ਼ਿਫਟ ਹੋਣਗੇ। ਉਹ ਨਵੀਂ ਦਿੱਲੀ ਤੋਂ ਆਪਣੀ ਵਿਧਾਨ ਸਭਾ ਤੇ ਦਿੱਲੀ ਚੋਣਾਂ ‘ਚ ਚੋਣ ਪ੍ਰਚਾਰ ਦਾ ਕੰਮ ਦੇਖਣਗੇ।

ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਖੇਤਰ ਤੋਂ ਹੀ ਵਿਧਾਇਕ ਹਨ। ਕੇਜਰੀਵਾਲ ਨੇ ਨਵਾਂ ਟਿਕਾਣਾ ਰਵੀ ਸ਼ੰਕਰ ਸ਼ੁਕਲਾ ਲੇਨ ਸਥਿਤ ਆਪ ਹੈੱਡਕੁਆਰਟਰ ਤੋਂ ਕੁਝ ਹੀ ਮੀਟਰ ਦੀ ਦੂਰੀ ‘ਤੇ ਹੈ। ਦਿੱਲੀ ‘ਚ ਵਿਧਾਨ ਸਭਾ ਚੋਣਾਂ ਫਰਵਰੀ 2025 ‘ਚ ਹੋਣ ਦੀ ਤਜਵੀਜ਼ ਹੈ।

ਅਸਤੀਫਾ ਦੇਣ ਤੋਂ ਬਾਅਦ CM ਨਿਵਾਸ ਖਾਲੀ ਕਰਨ ਦਾ ਕੀਤਾ ਸੀ ਐਲਾਨ

ਜ਼ਿਕਰਯੋਗ ਹੈ ਕਿ ਹਾਲ ‘ਚ ਦਿੱਲੀ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ CM ਨਿਵਾਸ ਖਾਲੀ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਆਪ ਪਾਰਟੀ ਦੇ ਆਗੂਆਂ, ਕੌਸਲਰਾਂ, ਵਿਧਾਇਕਾਂ ਤੇ ਸੰਸਦ ਮੈਂਬਰ ਨੇ ਕੇਜਰੀਵਾਲ ਨੂੰ ਆਪਣਾ ਘਰ ਦੇਣ ਦੀ ਪੇਸ਼ਕਸ਼ ਕੀਤੀ ਸੀ। ਦੱਸ ਦਈਏ ਕਿ ਕੇਜਰੀਵਾਲ 2015 ਤੋਂ ਸਿਵਲ ਲਾਈਨ ਦੇ ਫਲੈਗ ਸਟਾਫ ਰੋਡ ‘ਤੇ ਅਧਿਕਾਰੀ ਬੰਗਲੇ ‘ਚ ਰਹਿ ਰਹੇ ਹਨ।

ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ : ਹਾਈਕੋਰਟ ਨੇ ਰਿਜ਼ਰਵੇਸ਼ਨ ਖਿਲਾਫ਼ ਸਾਰੀਆਂ ਪਟੀਸ਼ਨਾਂ ਕੀਤੀਆਂ ਰੱਦ

17 ਸਤੰਬਰ ਨੂੰ ਦਿੱਤਾ ਸੀ CM ਦੇ ਅਹੁਦੇ ਤੋਂ ਅਸਤੀਫਾ

ਆਪ ਸੁਪਰੀਮੋ ਕੇਜਰੀਵਾਲ ਨੇ 17 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਉਨ੍ਹਾਂ ਦੀ ਥਾਂ ਆਤਿਸ਼ੀ ਨੂੰ ਦਿੱਲੀ ਦੀ ਮੁੱਖਮੰਤਰੀ ਨਿਯੁਕਤ ਕੀਤਾ ਗਿਆ ਸੀ। ਨਿਯਮਾਂ ਮੁਤਾਬਕ ਸੀਐੱਮ ਨੂੰ ਅਸਤੀਫਾ ਦੇਣ ਦੇ ਤਿੰਨ ਹਫ਼ਤਿਆਂ ਦੇ ਅੰਦਰ ਸਰਕਾਰੀ ਬੰਗਲਾ ਖਾਲੀ ਕਰਨਾ ਹੁੰਦਾ ਹੈ।

 

 

 

 

 

 

 

 

 

 

 

 

 

 

 

 

 

 

ਲੇਹ-ਲਦਾਖ ‘ਚ ਪੰਜਾਬੀ ਜਵਾਨ ਹੋਇਆ ਸ਼ਹੀਦ

0

ਲੇਹ-ਲਦਾਖ ‘ਚ ਪੰਜਾਬੀ ਜਵਾਨ ਹੋਇਆ ਸ਼ਹੀਦ

ਜੰਮੂ-ਕਸ਼ਮੀਰ ਦੇ ਲੇਹ-ਲਦਾਖ ‘ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਬਠਿੰਡਾ ਦੇ ਪਿੰਡ ਜੰਗੀਰਾਣਾ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਦੇ ਸਾਬਕਾ ਸਰਪੰਚ ਨਿਰਮਲ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ (22) ਪੁੱਤਰ ਜਗਜੀਤ ਸਿੰਘ ਕੁਝ ਸਮਾਂ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ।

ਨਵੰਬਰ ‘ਚ ਜਵਾਨ ਦਾ ਹੋਣਾ ਸੀ ਵਿਆਹ

ਦੱਸਿਆ ਜਾ ਰਿਹਾ ਹੈ ਕਿ ਗੁਰਦੀਪ ਸਿੰਘ ਦਾ ਨਵੰਬਰ ‘ਚ ਵਿਆਹ ਹੋਣਾ ਸੀ। ਘਰ ਵਿਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਪਰ ਉਨ੍ਹਾਂ ਦੀ ਸ਼ਹਾਦਤ ਦੀ ਖ਼ਬਰ ਨੇ ਖਲਬਲੀ ਮਚਾ ਦਿੱਤੀ। ਗੁਰਦੀਪ ਦੇ ਪਿਤਾ ਜਗਜੀਤ ਸਿੰਘ ਦੀ ਵੀ ਇੱਕ ਸਾਲ ਪਹਿਲਾਂ ਮੌਤ ਹੋ ਗਈ ਸੀ।

ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੁੱਤ ਦਾ ਬੇਰਹਿਮੀ ਨਾਲ ਕ.ਤਲ

ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਦੀਪ ਸਿੰਘ ਲੇਹ-ਲਦਾਖ ਦੇ ਉੱਚੇ ਪਹਾੜੀ ਇਲਾਕੇ ਵਿੱਚ ਤੈਨਾਤ ਸੀ, ਜਿੱਥੇ ਉਹ ਬਿਮਾਰ ਹੋ ਗਿਆ ਅਤੇ ਇਲਾਜ ਦੌਰਾਨ ਮੌਤ ਹੋ ਗਈ । ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਪਿੰਡ ਪਹੁੰਚੇਗੀ, ਜਿੱਥੇ ਸਰਕਾਰੀ ਸਨਮਾਨਾਂ ਨਾਲ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਪਿੰਡ ਪਹੁੰਚੇਗੀ, ਜਿੱਥੇ ਸਰਕਾਰੀ ਸਨਮਾਨਾਂ ਨਾਲ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਐਮਆਰ ਕਾਲਜ ਵਿੱਚ ਤਾਇਨਾਤ ਗੈਸਟ ਫੈਕਲਟੀ ਲੈਕਚਰਾਰ ਨੇ ਕੱਢਿਆ ਕੈਂਡਲ ਮਾਰਚ || Educational News

0

ਐਮਆਰ ਕਾਲਜ ਵਿੱਚ ਤਾਇਨਾਤ ਗੈਸਟ ਫੈਕਲਟੀ ਲੈਕਚਰਾਰ ਨੇ ਕੱਢਿਆ ਕੈਂਡਲ ਮਾਰਚ

ਫਾਜ਼ਿਲਕਾ ਦੇ ਐਮਆਰ ਕਾਲਜ ਵਿੱਚ ਤਾਇਨਾਤ ਗੈਸਟ ਫੈਕਲਟੀ ਲੈਕਚਰਾਰ ਨੇ ਵਿਦਿਆਰਥੀਆਂ ਨਾਲ ਮਿਲ ਕੇ ਬੁੱਧਵਾਰ ਰਾਤ ਨੂੰ ਸ਼ਹਿਰ ਭਰ ਵਿੱਚ ਕੈਂਡਲ ਮਾਰਚ ਕੱਢਿਆ ਜਿਸ ਤੋਂ ਬਾਅਦ ਉਨ੍ਹਾਂ ਨੇ ਫਾਜ਼ਿਲਕਾ ਦੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇੱਥੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਹ ਵੀ ਪੜ੍ਹੋ-ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਹੋਏ ਸ਼ਾਮਲ

ਡੀਸੀ ਦਫ਼ਤਰ ਅੱਗੇ ਹੜਤਾਲ ’ਤੇ ਬੈਠੇ ਗੈਸਟ ਫੈਕਲਟੀ ਪ੍ਰੋਫੈਸਰਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਕਾਲਜ ਵਿੱਚ ਸੇਵਾਵਾਂ ਨਿਭਾਅ ਰਹੇ ਹਨ ਪਰ ਸਰਕਾਰ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।

ਐਮਆਰ ਕਾਲਜ ਦੇ ਲੈਕਚਰਾਰ ਤਨਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਵਿੱਚ 2033 ਮਨਜ਼ੂਰਸ਼ੁਦਾ ਅਸਾਮੀਆਂ ਹਨ ਅਤੇ ਸਰਕਾਰੀ ਐਮਆਰ ਕਾਲਜ, ਫਾਜ਼ਿਲਕਾ ਵਿੱਚ 36 ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ 20 ਦੇ ਕਰੀਬ ਗੈਸਟ ਫੈਕਲਟੀ ਲੈਕਚਰਾਰ ਕੰਮ ਕਰ ਰਹੇ ਹਨ ਜਿਸ ਵਿੱਚ 16 ਅਸਾਮੀਆਂ ਖਾਲੀ ਪਈਆਂ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ 25 ਸਾਲਾਂ ਤੋਂ ਕੋਈ ਪੱਕੀ ਭਰਤੀ ਨਹੀਂ ਹੋਈ ਹੈ, ਇਹੀ ਕਾਰਨ ਹੈ ਕਿ ਇੰਨੇ ਸਾਲਾਂ ਤੋਂ ਸਰਕਾਰੀ ਕਾਲਜਾਂ ਨੂੰ ਸਿਰਫ਼ ਗੈਸਟ ਫੈਕਲਟੀ ਲੈਕਚਰਾਰਾਂ ਨੇ ਹੀ ਆਪਣੇ ਪੱਧਰ ‘ਤੇ ਚਲਾਇਆ ਹੈ।

ਬਰਾਬਰ ਤਨਖਾਹ ਸਕੇਲ ਦੀ ਮੰਗ

ਪਰ ਹੁਣ ਸਰਕਾਰ ਨੇ 1158 ਲੈਕਚਰਾਰਾਂ ਦੀ ਨਵੀਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ, ਜੋ ਕਿ ਅਦਾਲਤ ਦੇ ਹੁਕਮਾਂ ਤਹਿਤ ਹੋਇਆ ਹੈ, ਜਿਸ ਵਿੱਚ ਗੈਸਟ ਫੈਕਲਟੀ ਲੈਕਚਰਾਰਾਂ ਦੇ 850 ਪੀੜਤ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦਾ ਰਸਤਾ ਵਿਖਾਇਆ ਜਾ ਰਿਹਾ ਹੈ ਇਸ ਲਈ ਉਹ ਮੰਗ ਕਰ ਰਹੇ ਹਨ ਕਿ ਪਿਛਲੇ ਕਈ ਸਾਲਾਂ ਤੋਂ ਸੇਵਾ ਨਿਭਾਅ ਰਹੇ ਗੈਸਟ ਫੈਕਲਟੀ ਲੈਕਚਰਾਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇ ਭਾਵੇਂ ਉਸ ਨੂੰ ਡੈਮੋਕਰੇਟਿਕ ਟੀਚਰ ਫਰੰਟ ਅਤੇ ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਸਮਰਥਨ ਦਿੱਤਾ ਗਿਆ ਹੈ।

 

ਪੰਚਾਇਤੀ ਚੋਣਾਂ : ਹਾਈਕੋਰਟ ਨੇ ਰਿਜ਼ਰਵੇਸ਼ਨ ਖਿਲਾਫ਼ ਸਾਰੀਆਂ ਪਟੀਸ਼ਨਾਂ ਕੀਤੀਆਂ ਰੱਦ || Punjab Update

0
Panchayat Elections: High Court rejected all petitions against reservation

ਪੰਚਾਇਤੀ ਚੋਣਾਂ : ਹਾਈਕੋਰਟ ਨੇ ਰਿਜ਼ਰਵੇਸ਼ਨ ਖਿਲਾਫ਼ ਸਾਰੀਆਂ ਪਟੀਸ਼ਨਾਂ ਕੀਤੀਆਂ ਰੱਦ

ਪੰਜਾਬ ਵਿੱਚ ਜਲਦ ਹੀ ਪੰਚਾਇਤੀ ਚੋਣਾਂ ਹੋਣ ਵਾਲੀਆਂ ਹਨ ਜਿਸ ਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ‘ਚ ਰਿਜ਼ਰਵੇਸ਼ਨ ਖਿਲਾਫ਼ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਕੋਰਟ ਵੱਲੋਂ ਇੱਕੋ ਪਰਿਵਾਰ ਦੀਆਂ ਵੱਖ-ਵੱਖ ਵਾਰਡਾਂ ‘ਚ ਵੰਡੀਆਂ ਵੋਟਾਂ ਵੀ ਠੀਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਹਾਈਕੋਰਟ ਵਿੱਚ ਕਰੀਬ 170 ਪਟੀਸ਼ਨਾਂ ਕੀਤੀਆਂ ਗਈਆਂ ਸੀ ਦਾਇਰ

ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਵਿੱਚ ਇੱਕੋ ਪਰਿਵਾਰ ਦੀਆਂ ਵੋਟਾਂ ਬਣਾਉਣ ਅਤੇ ਪਰਾਲੀ ਦੇ ਟੈਕਸ ਸਬੰਧੀ ਮੁੱਦੇ ਵੀ ਸਾਹਮਣੇ ਆਏ। ਅਦਾਲਤ ਨੇ ਪੰਜਾਬ ਸਰਕਾਰ ਨੂੰ ਚੁੱਲ੍ਹਾ ਟੈਕਸ ਦੇ ਮਾਮਲੇ ਵੀ ਨਿਪਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਹਾਈਕੋਰਟ ਵਿੱਚ ਕਰੀਬ 170 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਸ ਵਿੱਚ ਜ਼ਿਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ ਸਬੰਧਤ ਸਨ। ਇਨ੍ਹਾਂ ਸਾਰੀਆਂ ਪਟੀਸ਼ਨਾਂ ਦਾ ਨਿਪਟਾਰਾ ਹਾਈਕੋਰਟ ਨੇ ਕਰ ਦਿੱਤਾ ਹੈ।

ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ

ਦੱਸ ਦੇਈਏ ਕਿ ਪੰਜਾਬ ਵਿੱਚ ਇਸ ਸਮੇਂ 13937 ਪਿੰਡਾਂ ਦੀਆਂ ਪੰਚਾਇਤਾਂ ਹਨ। ਜਿਸ ਵਿੱਚ ਚੋਣਾਂ ਕਰਵਾਈਆਂ ਜਾਣੀਆਂ ਹਨ। ਇਸ ਦੇ ਨਾਲ ਹੀ ਇਸ ਵਾਰ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣਾਂ ਨਾ ਕਰਵਾਉਣ ਦਾ ਪ੍ਰਸਤਾਵ ਵਿਧਾਨ ਸਭਾ ‘ਚ ਪਾਸ ਕਰਕੇ ਲਾਗੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੋਸ਼ਿਸ਼ ਹੈ ਕਿ ਚੋਣਾਂ ਸਰਬਸੰਮਤੀ ਨਾਲ ਕਰਵਾਈਆਂ ਜਾਣ।

ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ

ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫ਼ਤਰ ਐਸ.ਸੀ.ਓ. ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤਾ ਗਿਆ ਹੈ। ਜਿੱਥੇ ਹਰ ਰੋਜ਼ ਸਵੇਰੇ 8.30 ਤੋਂ ਰਾਤ 9 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 ‘ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ ‘ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ।

 

 

ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੁੱਤ ਦਾ ਬੇਰਹਿਮੀ ਨਾਲ ਕ.ਤਲ

0

ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੁੱਤ ਦਾ ਬੇਰਹਿਮੀ ਨਾਲ ਕ.ਤਲ

ਮੰਡੀ ਗੋਬਿੰਦਗੜ੍ਹ ਤੋਂ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਇਥੇ ਦਿਨ ਦਿਹਾੜੇ ਕਾਂਗਰਸੀ ਆਗੂ ਮਨਜੀਤ ਸਿੰਘ ਵਾਸੀ ਵਿਕਾਸ ਨਗਰ ਦੇ ਨੌਜਵਾਨ ਪੁੱਤਰ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਤਰਨਜੀਤ ਤਰਨੀ ਵਜੋਂ ਹੋਈ ਹੈ। ਪੁਲਿਸ ਵੱਲੋਂ 4 ਵਿਅਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

CP ਐਕਸ਼ਨ ਮੋਡ ‘ਚ, ਥਾਣਿਆਂ ‘ਚ ਕੀਤੀ ਅਚਨਚੇਤ ਚੈਕਿੰਗ || Punjab News

ਦੱਸਿਆ ਜਾ ਰਿਹਾ ਹੈ 4 ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਵੱਲੋਂ ਕੱਲ੍ਹ ਰਾਤ ਹੀ ਚਾਰ ਵਿਅਕਤੀਆਂ ਤੇ 302 ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਟੀਮਾਂ ਬਣਾਕੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ। ਕਤਲ ਦੇ ਪਿੱਛੇ ਅਸਲ ਕਾਰਨ ਕੀ ਹਨ ਇਸ ਸਬੰਧੀ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਹੋਏ ਸ਼ਾਮਲ || Latest

0

ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਹੋਏ ਸ਼ਾਮਲ

ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਵੀ ਸ਼ਾਮਲ ਹਨ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਜਾਰੀ ਕਰਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ੇ ਦੇ ਜਾਲ ‘ਚ ਨਾ ਫਸਣ ਦੀ ਅਪੀਲ ਕੀਤੀ ਹੈ, ਉਥੇ ਹੀ ਕਪਿਲ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਨਸ਼ਾ ਛੱਡਣ ਲਈ ਨਸ਼ੇ ਦੇ ਆਦੀ ਲੋਕਾਂ ਦੀ ਮਦਦ ਕਰਨ।

ਪੰਜਾਬ ਪੁਲਿਸ ਦੇ ਪੱਖ ਵਿੱਚ ਦਿੱਤਾ ਸੁਨੇਹਾ

ਕਾਮੇਡੀਅਨ ਕਪਿਲ ਸ਼ਰਮਾ ਨੇ ਪੰਜਾਬ ਪੁਲਸ ਦੀ ਵੈੱਬਸਾਈਟ ‘ਤੇ ਇਕ ਸੰਦੇਸ਼ ਸਾਂਝਾ ਕੀਤਾ ਹੈ, ਜਿਸ ‘ਚ ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਿਆਂ ਦਾ ਦਰਿਆ ਵਹਿ ਰਿਹਾ ਹੈ। ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ ਅਤੇ ਇਹ ਭਵਿੱਖ ਵਿੱਚ ਕੀ ਖੁਸ਼ੀ ਲਿਆਵੇਗਾ। ਇਸ ਲਈ ਹਰ ਕਿਸੇ ਦਾ ਫਰਜ਼ ਬਣਦਾ ਹੈ ਕਿ ਇਸ ਨਸ਼ੇ ਦੇ ਕਾਰੋਬਾਰ ਨੂੰ ਖਤਮ ਕਰਕੇ ਉਨ੍ਹਾਂ ਨੌਜਵਾਨਾਂ ਦੀ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ- ਹਰਿਆਣਾ ‘ਚ ਚੋਣ ਪ੍ਰਚਾਰ ਦੇ ਆਖਰੀ ਦਿਨ ਰਾਹੁਲ ਗਾਂਧੀ ਦੀ ਰੈਲੀ

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਵੀ ਇਸ ਸਬੰਧੀ ਮੁਹਿੰਮ ਵਿੱਢੀ ਹੋਈ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਅੱਗੇ ਇਹੀ ਅਰਦਾਸ ਹੈ ਕਿ ਨਸ਼ਿਆਂ ਦੀ ਦਲਦਲ ਵਿੱਚ ਧਸ ਚੁੱਕੇ ਸਾਰੇ ਨੌਜਵਾਨ ਜਲਦੀ ਤੋਂ ਜਲਦੀ ਵਾਪਸ ਆਉਣ ਅਤੇ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣ ਸਕੇ। ਉਹ ਇਸ ਮੁਹਿੰਮ ਲਈ ਮੁੱਖ ਮੰਤਰੀ ਭਗਵੰਤ ਮਾਨ, ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਵਧਾਈ ਦਿੰਦੇ ਹਨ ਅਤੇ ਉਮੀਦ ਕਰਦੇ ਹਨ ਕਿ ਪੰਜਾਬ ਜਲਦੀ ਤੋਂ ਜਲਦੀ ਨਸ਼ਾ ਮੁਕਤ ਹੋ ਜਾਵੇਗਾ।