Home Blog Page 1359

ਡੇਢ ਕਰੋੜ ਤੋਂ ਜ਼ਿਆਦਾ ਦੇ ਸੋਨੇ ਸਮੇਤ ਮੁਲਜ਼ਮ ਗ੍ਰਿਫਤਾਰ || Punjab News

0

ਡੇਢ ਕਰੋੜ ਤੋਂ ਜ਼ਿਆਦਾ ਦੇ ਸੋਨੇ ਸਮੇਤ ਮੁਲਜ਼ਮ ਗ੍ਰਿਫਤਾਰ

ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਦੁਬਈ ਤੋਂ ਅੰਮ੍ਰਿਤਸਰ ਆਏ ਇਕ ਯਾਤਰੀ ਕੋਲੋਂ 1.50 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ।

ਪਟਿਆਲਾ ‘ਚ ਪੁਲਿਸ ਨੇ ਲੁਟੇਰਿਆ ਦਾ ਕੀਤਾ ਐਂਨਕਾਊਂਟਰ || Punjab News

ਜਾਣਕਾਰੀ ਅਨੁਸਾਰ ਯਾਤਰੀ ਨੇ ਇਹ ਸੋਨਾ ਪੇਸਟ ਫਾਰਮ ’ਚ ਤਿਆਰ ਕਰ ਕੇ ਆਪਣੇ ਅੰਡਰਵੀਅਰ ਅਤੇ ਹੋਰ ਥਾਵਾਂ ’ਚ ਲੁਕਾਇਆ ਹੋਇਆ ਸੀ ਪਰ ਵਿਭਾਗ ਦੇ ਏਅਰ ਇੰਟੈਲੀਜੈਂਸ ਯੂਨਿਟ ਨੂੰ ਜਦੋਂ ਯਾਤਰੀ ’ਤੇ ਸ਼ੱਕ ਹੋਇਆ ਤਾਂ ਉਸ ਦੀ ਤਲਾਸ਼ੀ ਲਈ ਗਈ ਅਤੇ ਪੰਚਨਾਮਾ ਕਰਵਾਇਆ ਗਿਆ ਤੇ ਸੋਨਾ ਜ਼ਬਤ ਕੀਤਾ ਗਿਆ। ਯਾਤਰੀ ਨੂੰ ਵਿਭਾਗ ਨੇ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ।

ਪਟਿਆਲਾ ‘ਚ ਪੁਲਿਸ ਨੇ ਲੁਟੇਰਿਆ ਦਾ ਕੀਤਾ ਐਂਨਕਾਊਂਟਰ || Punjab News

0

ਪਟਿਆਲਾ ‘ਚ ਪੁਲਿਸ ਨੇ ਲੁਟੇਰਿਆ ਦਾ ਕੀਤਾ ਐਂਨਕਾਊਂਟਰ

ਪਟਿਆਲਾ ‘ਚ ਪੁਲਿਸ ਅਤੇ ਲੁਟੇਰਿਆ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਇਸ ਦੌਰਾਨ ਸੀ. ਆਈ. ਏ. ਪਟਿਆਲਾ ਦੀ ਟੀਮ ਨਾਲ ਸੰਗਰੂਰ ਪਟਿਆਲਾ ਬਾਈਪਾਸ ‘ਤੇ ਮੁਕਾਬਲਾ ਹੋਇਆ। ਥਾਰ ਜੀਪ ਲੁੱਟਣ ਵਾਲਾ ਮੁੱਖ ਮੁਲਜ਼ਮ ਐਨਕਾਊਂਟਰ ਦੌਰਾਨ ਜ਼ਖ਼ਮੀ ਹੋ ਗਿਆ। ਦਰਅਸਲ ਪਟਿਆਲਾ ਪੁਲਿਸ ਵੱਲੋਂ ਨਾਭਾ ‘ਚੋਂ ਲੁੱਟੀ ਥਾਰ ਜੀਪ ਦੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ।

WhatsApp ਵੈੱਬ ਦਾ ਅਚਾਨਕ ਠੱਪ ਹੋਇਆ ਸਰਵਰ! || Latest News

ਜਾਣਕਾਰੀ ਮੁਤਾਬਕ ਪਟਿਆਲਾ ਪੁਲਿਸ ਵੱਲੋਂ ਅੱਜ ਸੀ. ਆਈ. ਏ. ਸਟਾਫ ਪਟਿਆਲਾ ਦੇ ਇੰਚਾਰਜ ਸ਼ਵਿੰਦਰ ਸਿੰਘ ਜੀ ਪੁਲਿਸ ਟੀਮ ਨੇ ਚੰਡੀਗੜ੍ਹ ਬਠਿੰਡਾ ਹਾਈਵੇ ‘ਤੇ ਨਾਕਾ ਲਗਾਇਆ ਹੋਇਆ ਸੀ। ਜਦੋਂ ਉਨ੍ਹਾਂ ਨੇ ਇੱਕ ਗੱਡੀ ਥਾਰ ਜੀਪ ਨੌਜਵਾਨ ਨੂੰ ਇਸ਼ਾਰਾ ਕੀਤਾ ਤਾਂ ਉਸ ਨੇ ਪੁਲਸ ਪਾਰਟੀ ਦੇ ਉਲਟਾ ਗੋਲੀਆਂ ਚਲਾਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ‘ਚ ਪੁਲਿਸ ਨੇ ਵੀ ਫਾਇਰ ਕੀਤੇ, ਜਿਸ ‘ਚ ਨੌਜਵਾਨ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਨਵਜੋਤ ਸਿੱਧੂ ਨੇ ਜਾਰੀ ਕੀਤਾ ਡਾਈਟ ਪਲਾਨ, ਕੈਂਸਰ ਦਾ ਆਯੁਰਵੈਦਿਕ ਤਰੀਕੇ ਨਾਲ ਇਲਾਜ || Punjab News

ਲੁੱਟੀ ਹੋਈ ਥਾਰ ਜੀਪ ਤੇ 32 ਬੌਰ ਪਿਸਟਲ ਬਰਾਮਦ

ਪੁਲਿਸ ਨੇ ਮੁਲਜ਼ਮਾਂ ਕੋਲੋਂ ਨਾਭਾ ਤੋਂ ਲੁੱਟੀ ਹੋਈ ਥਾਰ ਜੀਪ ਤੇ 32 ਬੌਰ ਪਿਸਟਲ ਬਰਾਮਦ ਕੀਤਾ ਹੈ। ਜ਼ਖ਼ਮੀ ਲੁਟੇਰੇ ਖ਼ਿਲਾਫ਼ ਅੱਧੀ ਦਰਜ ਦੇ ਕਰੀਬ ਲੁੱਟਖੋਹ ਦੇ ਪਟਿਆਲਾ, ਸੰਗਰੂਰ, ਖੰਨਾ ਵਿੱਚ ਮੁਕੱਦਮੇ ਦਰਜ ਹਨ। ਐੱਸ. ਐੱਸ. ਪੀ. ਪਟਿਆਲਾ ਡਾਕਟਰ ਨਾਨਕ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰੋਵਰ ਸਿੰਘ ਨਾਮ ਦਾ ਨੌਜਵਾਨ ਜੋ ਕਿ ਨਾਭੇ ਦਾ ਬਦਮਾਸ਼ ਸੀ ਅਤੇ ਉਹ ਆਪਣੇ ਆਪ ਨੂੰ ਨਾਭਾ ਜੇਲ੍ਹ ‘ਚੋਂ ਬਾਹਰ ਆ ਕੇ ਬਦਮਾਸ਼ੀ ਕਰਦਾ ਸੀ ਅਤੇ ਜਿਸ ਦੇ ਖ਼ਿਲਾਫ਼ ਕਈ ਮਾਮਲੇ ਦਰਜ ਹਨ। ਜ਼ਖ਼ਮੀ ਲੁਟੇਰੇ ਖ਼ਿਲਾਫ਼ ਅੱਧੀ ਦਰਜ ਦੇ ਕਰੀਬ ਲੁੱਟਖੋਹ ਦੇ ਪਟਿਆਲਾ, ਸੰਗਰੂਰ, ਖੰਨਾ ਵਿੱਚ ਮੁਕੱਦਮੇ ਦਰਜ ਹਨ।

ਨਵਜੋਤ ਸਿੱਧੂ ਨੇ ਜਾਰੀ ਕੀਤਾ ਡਾਈਟ ਪਲਾਨ, ਕੈਂਸਰ ਦਾ ਆਯੁਰਵੈਦਿਕ ਤਰੀਕੇ ਨਾਲ ਇਲਾਜ || Punjab News

0

ਨਵਜੋਤ ਸਿੱਧੂ ਨੇ ਜਾਰੀ ਕੀਤਾ ਡਾਈਟ ਪਲਾਨ, ਕੈਂਸਰ ਦਾ ਆਯੁਰਵੈਦਿਕ ਤਰੀਕੇ ਨਾਲ ਇਲਾਜ

ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਡਾਕਟਰ ਨਵਜੋਤ ਕੌਰ ਦੇ ਕੈਂਸਰ ਦਾ ਆਯੁਰਵੈਦਿਕ ਤਰੀਕੇ ਨਾਲ ਇਲਾਜ ਕਰਨ ਲਈ ਡਾਈਟ ਪਲਾਨ ਜਾਰੀ ਕੀਤਾ ਹੈ। ਸਿੱਧੂ ਨੇ ਕਿਹਾ ਕਿ ਇਸ ਡਾਈਟ ਪਲਾਨ ਦੀ ਵਰਤੋਂ ਕਰਨ ਨਾਲ ਕੈਂਸਰ ਨਾਲ ਲੜਦੇ ਹੋਏ ਸਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਵਧਦੀ ਹੈ। ਇਹ ਜੀਵਨ ਸ਼ੈਲੀ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਮਦਦਗਾਰ ਹੋ ਸਕਦਾ ਹੈ। ਇਹ ਸਿਰਫ ਡਾਕਟਰਾਂ ਦੀ ਨਿਗਰਾਨੀ ਹੈ। ਮਾਹਿਰਾਂ ਦੀ ਸਲਾਹ ਜ਼ਰੂਰ ਲਓ।

WhatsApp ਵੈੱਬ ਦਾ ਅਚਾਨਕ ਠੱਪ ਹੋਇਆ ਸਰਵਰ! || Latest News

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਵਾਦ

ਸਿੱਧੂ ਨੇ 21 ਨਵੰਬਰ ਨੂੰ ਇੱਕ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਸੀ ਕਿ ਉਸਨੇ ਆਪਣੀ ਪਤਨੀ ਦਾ ਕੈਂਸਰ ਆਯੁਰਵੈਦਿਕ ਤਰੀਕਿਆਂ ਨਾਲ ਇਲਾਜ ਕੀਤਾ ਹੈ। ਉਸ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਵਾਦ ਹੋਇਆ ਸੀ ਅਤੇ ਟਾਟਾ ਮੈਮੋਰੀਅਲ ਹਸਪਤਾਲ ਦੇ ਡਾਕਟਰਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ। ਡਾਕਟਰਾਂ ਨੇ ਕਿਹਾ ਸੀ ਕਿ ਸਿੱਧੂ ਵੱਲੋਂ ਦੱਸੀਆਂ ਗਈਆਂ ਕੁਝ ਗੱਲਾਂ ‘ਤੇ ਖੋਜ ਚੱਲ ਰਹੀ ਹੈ ਪਰ ਇਨ੍ਹਾਂ ਤੋਂ ਠੀਕ ਹੋਣ ਦਾ ਦਾਅਵਾ ਸੱਚ ਨਹੀਂ ਹੈ। ਜੇਕਰ ਲੋਕਾਂ ਵਿੱਚ ਕੈਂਸਰ ਵਰਗੇ ਲੱਛਣ ਹੋਣ ਤਾਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ।

WhatsApp ਵੈੱਬ ਦਾ ਅਚਾਨਕ ਠੱਪ ਹੋਇਆ ਸਰਵਰ! || Latest News

0

WhatsApp ਵੈੱਬ ਦਾ ਅਚਾਨਕ ਠੱਪ ਹੋਇਆ ਸਰਵਰ!

ਦੁਨੀਆ ਭਰ ਦੇ WhatsApp ਉਪਭੋਗਤਾਵਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤ ਸਾਰੇ ਲੋਕਾਂ ਨੂੰ WhatsApp ਵੈੱਬ ਵਿੱਚ ਲਾਗਇਨ ਕਰਨ ਵਿੱਚ ਮੁਸ਼ਕਲ ਆ ਰਹੀ ਹੈ। ਇਸ ਸਮੱਸਿਆ ਕਾਰਨ ਲੋਕ ਨਾ ਤਾਂ ਵਟਸਐਪ ਵੈੱਬ ‘ਤੇ ਜੁੜ ਸਕਦੇ ਹਨ ਅਤੇ ਨਾ ਹੀ ਮੈਸੇਜ ਭੇਜ ਸਕਦੇ ਹਨ। ਇਸ ਕਾਰਨ ਬਹੁਤ ਸਾਰੇ ਲੋਕ ਸੋਸ਼ਲ ਮੀਡੀਆ ‘ਤੇ ਆਪਣੀਆਂ ਸਮੱਸਿਆਵਾਂ ਦੱਸ ਰਹੇ ਹਨ।

ਸਿਹਤ ਮੰਤਰੀ ਨੇ ਮੁਹਾਲੀ ਦੇ ਸਰਕਾਰੀ ਹਸਪਤਾਲ ‘ਚ ਬਲੱਡ ਕਲੈਕਸ਼ਨ ਤੇ ਟਰਾਂਸਪੋਰਟੇਸ਼ਨ ਵੈਨ ਦੀ ਕੀਤੀ ਸ਼ੁਰੂਆਤ || Today News

Downdetector ਨਾਮ ਦੀ ਇੱਕ ਵੈੱਬਸਾਈਟ ਹੈ ਜੋ ਦੱਸਦੀ ਹੈ ਕਿ ਕਿਹੜੀ ਵੈੱਬਸਾਈਟ ਜਾਂ ਐਪ ਕੰਮ ਨਹੀਂ ਕਰ ਰਹੀ ਹੈ। ਇਸ ਵੈੱਬਸਾਈਟ ਦੇ ਅਨੁਸਾਰ, ਲਗਭਗ 57% WhatsApp ਉਪਭੋਗਤਾਵਾਂ ਨੂੰ ਵੈੱਬ ਸੰਸਕਰਣ ‘ਤੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦੋਂ ਕਿ 35% ਲੋਕਾਂ ਨੂੰ ਐਪ ‘ਤੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਲੋਕਾਂ ਨੇ ਇਸ ਸਮੱਸਿਆ ਬਾਰੇ ਐਕਸ (ਪਹਿਲਾਂ ਟਵਿੱਟਰ) ‘ਤੇ ਵੀ ਪੋਸਟ ਕੀਤਾ ਹੈ।

ਵਾਲਾਂ ਨੂੰ ਲੰਬੇ ਅਤੇ ਸੰਘਣੇ ਬਣਾਉਂਦਾ ਹੈ ਇਹ ਡਰਾਈ ਫਰੂਟ, ਜਾਣੋ ਖਾਣ ਦਾ ਸਹੀ ਸਮਾਂ ਅਤੇ ਤਰੀਕਾ || Health Tips

0

ਵਾਲਾਂ ਨੂੰ ਲੰਬੇ ਅਤੇ ਸੰਘਣੇ ਬਣਾਉਂਦਾ ਹੈ ਇਹ ਡਰਾਈ ਫਰੂਟ, ਜਾਣੋ ਖਾਣ ਦਾ ਸਹੀ ਸਮਾਂ ਅਤੇ ਤਰੀਕਾ

ਨਵੀ ਦਿੱਲੀ, 25 ਨਵੰਬਰ: ਹਰ ਇਕ ਔਰਤ ਨੂੰ ਲੰਬੇ ਅਤੇ ਸੰਘਣੇ ਵਾਲ ਪਸੰਦ ਹੁੰਦੇ ਹਨ। ਕਿਉਂਕਿ ਇਹ ਸੁੰਦਰਤਾ ਵਧਾਉਣ ਦਾ ਕੰਮ ਵੀ ਕਰਦੇ ਹਨ। ਹਾਲਾਂਕਿ ਅੱਜ ਦੇ ਸਮੇਂ ‘ਚ ਖਰਾਬ ਜੀਵਨ ਸ਼ੈਲੀ, ਵਧਦੇ ਪ੍ਰਦੂਸ਼ਣ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਖੁਰਾਕ ਨਾ ਲੈਣ ਕਾਰਨ ਜ਼ਿਆਦਾਤਰ ਲੋਕ ਵਾਲ ਝੜਨ ਜਾਂ ਵਾਲਾਂ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਪ੍ਰੇਸ਼ਾਨ ਹਨ।

ਇਹ ਵੀ ਪੜੋ: ਪੰਜਾਬੀ ਅਦਾਕਾਰ ਹਿਮਾਂਸ਼ੀ ਖੁਰਾਣਾ ਦੇ ਪਿਤਾ ਨੂੰ ਅਦਾਲਤ ਨੇ ਭੇਜਿਆ ਜੇਲ੍ਹ, ਜਾਣੋ ਕੀ ਹੈ ਪੂਰਾ ਮਾਮਲਾ

ਸਹੀ ਪੋਸ਼ਣ ਦੀ ਘਾਟ ਕਾਰਨ ਕਈ ਵਾਰ ਵਾਲਾਂ ਦਾ ਵਿਕਾਸ ਇੱਕ ਜਗ੍ਹਾ ‘ਤੇ ਰੁਕ ਜਾਂਦਾ ਹੈ।ਕੀ ਤੁਹਾਨੂੰ ਪਤਾ ਹੈ ਇਕ ਅਜਿਹੇ ਡ੍ਰਾਈ ਫਰੂਟ ਬਾਰੇ ਜਿਸ ਦੇ ਨਿਯਮਤ ਸੇਵਨ ਕਰਨ ਨਾਲ ਤੁਸੀਂ ਵਾਲਾਂ ਨਾਲ ਜੁੜੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਦਰਅਸਲ ਇਹ ਡ੍ਰਾਈ ਫਰੂਟ ਅਖਰੋਟ ਹੈ।

ਅਖਰੋਟ ਖਾਣ ਦਾ ਸਹੀ ਸਮਾਂ ਅਤੇ ਤਰੀਕਾ ਕੀ ਹੈ?

ਇਸ ਦੇ ਲਈ ਤੁਸੀਂ ਇੱਕ ਮੁੱਠੀ ਅਖਰੋਟ ਨੂੰ ਰਾਤ ਭਰ ਪਾਣੀ ਵਿੱਚ ਭਿਓ ਕੇ ਸਵੇਰੇ ਇਨ੍ਹਾਂ ਦਾ ਸੇਵਨ ਕਰ ਸਕਦੇ ਹੋ। ਅਜਿਹਾ ਕਰਨ ਨਾਲ ਨਾ ਸਿਰਫ ਵਾਲਾਂ ਦੇ ਵਾਧੇ ‘ਚ ਮਦਦ ਮਿਲੇਗੀ ਸਗੋਂ ਤੁਹਾਡੀ ਸਿਹਤ ਲਈ ਵੀ ਕਈ ਫਾਇਦੇ ਹੋਣਗੇ।ਅਖਰੋਟ ‘ਚ ਵਿਟਾਮਿਨ ਈ ਵੀ ਚੰਗੀ ਮਾਤਰਾ ‘ਚ ਮੌਜੂਦ ਹੁੰਦਾ ਹੈ। ਇਹ ਵਾਲਾਂ ਨੂੰ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਵਿੱਚ ਮਦਦ ਕਰਦਾ ਹੈ, ਅਤੇ ਖੋਪੜੀ ਵਿੱਚ ਖੂਨ ਸੰਚਾਰ ਨੂੰ ਵੀ ਵਧਾਉਂਦਾ ਹੈ, ਜੋ ਵਾਲਾਂ ਦੇ ਸਿਹਤਮੰਦ ਵਿਕਾਸ ਨੂੰ ਵਧਾਉਂਦਾ ਹੈ ਅਤੇ ਵਾਲਾਂ ਦੀ ਮਜ਼ਬੂਤੀ ਵਿੱਚ ਸੁਧਾਰ ਕਰਦਾ ਹੈ।

ਪੰਜਾਬੀ ਅਦਾਕਾਰ ਹਿਮਾਂਸ਼ੀ ਖੁਰਾਣਾ ਦੇ ਪਿਤਾ ਨੂੰ ਅਦਾਲਤ ਨੇ ਭੇਜਿਆ ਜੇਲ੍ਹ, ਜਾਣੋ ਕੀ ਹੈ ਪੂਰਾ ਮਾਮਲਾ || Latest News

0

ਪੰਜਾਬੀ ਅਦਾਕਾਰ ਹਿਮਾਂਸ਼ੀ ਖੁਰਾਣਾ ਦੇ ਪਿਤਾ ਨੂੰ ਅਦਾਲਤ ਨੇ ਭੇਜਿਆ ਜੇਲ੍ਹ, ਜਾਣੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ: ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਦੇ ਪਿਤਾ ਨੂੰ ਫਿਲੌਰ ਦੀ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਖਿਲਾਫ ਇਹ ਕਾਰਵਾਈ ਕਰੀਬ 5 ਮਹੀਨੇ ਪਹਿਲਾਂ ਗੁਰਾਇਆ ਵਿਖੇ ਲੋਕ ਸਭਾ ਚੋਣਾਂ ਦੌਰਾਨ ਡਿਊਟੀ ‘ਤੇ ਮੌਜੂਦ ਨਾਇਬ ਤਹਿਸੀਲਦਾਰ ਨਾਲ ਕੁੱਟਮਾਰ ਅਤੇ ਦੁਰਵਿਵਹਾਰ ਕਰਨ ਦੇ ਦੋਸ਼ ‘ਚ ਕੀਤੀ ਗਈ ਹੈ।

ਇਹ ਵੀ ਪੜੋ:ਤਿਹਾੜ ਜੇਲ ‘ਚ ਬੰਦ ਗੈਂ.ਗਸਟਰ ਮਾਹਲ ਦੇ 3 ਸਾਥੀ ਨਾਜਾਇਜ਼ ਹ*ਥਿਆਰਾਂ ਸਮੇਤ ਗ੍ਰਿ/ਫਤਾਰ

ਗੁਰਾਇਆ ਥਾਣੇ ਦੇ ਐਸਐਚਓ ਪਲਵਿੰਦਰ ਸਿੰਘ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ।ਉਨ੍ਹਾਂ ਦੱਸਿਆ ਕਿ ਉਸ ਨੂੰ ਡਿਊਟੀ ਦੌਰਾਨ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਕੁਲਦੀਪ ਖੁਰਾਣਾ ਨੇ ਨਾਇਬ ਤਹਿਸੀਲਦਾਰ ਨਾਲ ਕੀਤਾ ਦੁਰਵਿਵਹਾਰ

ਦੱਸਿਆ ਜਾ ਰਿਹਾ ਹੈ ਕਿ ਇਸ ਸਬੰਧੀ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨੇ 5 ਮਹੀਨੇ ਪਹਿਲਾਂ ਸ਼ਿਕਾਇਤ ਦਰਜ ਕਰਵਾਈ ਸੀ।ਉਸ ਨੇ ਦੋਸ਼ ਲਾਇਆ ਸੀ ਕਿ ਜਦੋਂ ਉਹ ਆਪਣੀ ਡਿਊਟੀ ਲਈ ਜਾ ਰਿਹਾ ਸੀ ਤਾਂ ਕੁਲਦੀਪ ਖੁਰਾਣਾ ਨੇ ਉਸ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਸ ਦੇ ਨਾਲ ਮੌਜੂਦ ਇੱਕ ਮੁਲਾਜ਼ਮ ਨੇ ਇਸ ਦੀ ਵੀਡੀਓ ਬਣਾ ਲਈ। ਇਸ ਮਗਰੋਂ ਪੁਲੀਸ ਨੇ ਕੁਲਦੀਪ ਖੁਰਾਣਾ ਖ਼ਿਲਾਫ਼ ਕੇਸ ਦਰਜ ਕਰ ਲਿਆ। ਜਿਸ ਤਹਿਤ ਹੁਣ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ।

ਸਿਹਤ ਮੰਤਰੀ ਨੇ ਮੁਹਾਲੀ ਦੇ ਸਰਕਾਰੀ ਹਸਪਤਾਲ ‘ਚ ਬਲੱਡ ਕਲੈਕਸ਼ਨ ਤੇ ਟਰਾਂਸਪੋਰਟੇਸ਼ਨ ਵੈਨ ਦੀ ਕੀਤੀ ਸ਼ੁਰੂਆਤ || Today News

0

ਸਿਹਤ ਮੰਤਰੀ ਨੇ ਮੁਹਾਲੀ ਦੇ ਸਰਕਾਰੀ ਹਸਪਤਾਲ ‘ਚ ਬਲੱਡ ਕਲੈਕਸ਼ਨ ਤੇ ਟਰਾਂਸਪੋਰਟੇਸ਼ਨ ਵੈਨ ਦੀ ਕੀਤੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਬਲੱਡ ਡੋਨੇਸ਼ਨ ਲਈ ਇੱਕ ਅਪਗਰੇਟਿਡ ਵੈਨ ਨੂੰ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ। ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਹੁਣ ਇੱਕ ਬਲੱਡ ਡੋਨਰ ਵੱਲੋਂ ਚਾਰ ਜਾਨਾ ਬਚਾਈਆਂ ਜਾ ਸਕਦੀਆਂ ਹਨ ਕਿਉਂਕਿ ਇਸ ਅਪਗਰੇਡ ਵੈਨ ਵਿੱਚ ਅਜਿਹੀ ਮਸ਼ੀਨ ਸਥਾਪਿਤ ਕੀਤੀ ਗਈ ਹੈ ਜਿਸ ਰਾਹੀਂ ਇੱਕ ਯੂਨਿਟ ਖੂਨ ਦਾਨ ਕਰਨ ਵਾਲੇ ਵਿਅਕਤੀ ਦੇ ਖੂਨ ਵਿੱਚੋਂ ਪਲੇਟਲਾਟਸ ਡੇਂਗੂ ਦੇ ਪੇਸ਼ਂਟ ਲਈ, ਪਲਾਜ਼ਮਾ ਦੁਰਘਟਨਾਗ੍ਰਸਤ ਮਰੀਜ਼ਾਂ ਲਈ, ਆਰਐਚਸੀ ਹੁਣ ਆ ਬੱਚਿਆਂ ਲਈ ਜਿਹਨਾਂ ਦੇ ਖੂਨ ਵਿੱਚ ਇਸ ਚੀਜ਼ ਦੀ ਕਮੀ ਹੈ।

ਵੱਡੀ ਵਾਰਦਾਤ! ਪਤੀ ਨੇ ਆਪਣੀ ਹੀ ਪਤਨੀ ਦਾ ਕੀਤਾ ਕਤ.ਲ

ਮੈਡੀਕਲ ਸਟਾਫ ਦੀ ਭਰਤੀ

ਇਸ ਦੇ ਨਾਲ ਹੀ ਅੱਗੇ ਉਹਨਾਂ ਵੱਲੋਂ ਕਿਹਾ ਗਿਆ ਕਿ ਪੰਜਾਬ ਪੂਰੇ ਹਿੰਦੁਸਤਾਨ ਵਿੱਚ ਖੂਨ ਦਾਨ ਕਰਨ ਦੇ ਮਾਮਲੇ ਚ ਤੀਸਰੇ ਨੰਬਰ ਤੇ ਆਇਆ ਹੈ। ਜਲਦ ਹੀ ਪੰਜਾਬ ਸਰਕਾਰ 400 ਦੇ ਕਰੀਬ ਡਾਕਟਰ ਫਾਰਮਸਿਸਟ ਅਤੇ ਮੈਡੀਕਲ ਸਟਾਫ ਦੀ ਭਰਤੀ ਕਰਨ ਜਾ ਰਹੀ ਹੈ। ਆਉਣ ਵਾਲੇ ਛੇ ਮਹੀਨਿਆਂ ਵਿੱਚ ਪੰਜਾਬ ਸਰਕਾਰ ਵੱਲੋਂ ਹਸਪਤਾਲਾਂ ਦੀ ਰੂਪ ਰੇਖਾ ਬਦਲ ਦਿੱਤੀ ਜਾਵੇਗੀ।

ਵੱਡੀ ਵਾਰਦਾਤ! ਪਤੀ ਨੇ ਆਪਣੀ ਹੀ ਪਤਨੀ ਦਾ ਕੀਤਾ ਕਤ.ਲ

0

ਵੱਡੀ ਵਾਰਦਾਤ! ਪਤੀ ਨੇ ਆਪਣੀ ਹੀ ਪਤਨੀ ਦਾ ਕੀਤਾ ਕਤ.ਲ

ਫਿਰੋਜ਼ਪੁਰ ਦੇ ਪਿੰਡ ਹਜ਼ਾਰਾ ਸਿੰਘਵਾਲਾ ‘ਚ ਪਤੀ ਵੱਲੋਂ ਪਤਨੀ ਨੂੰ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਰੇਲੂ ਝਗੜੇ ‘ਚ ਪਤੀ ਨੇ ਪਤਨੀ ਨੂੰ ਮਾਰੀ ਗੋਲੀ ਤੇ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਪਿੰਡ ਹਜ਼ਾਰਾ ਸਿੰਘਵਾਲਾ ਦੀ ਰਹਿਣ ਵਾਲੀ ਮਨਜੀਤ ਕੌਰ ਜਿਸ ਦਾ ਵਿਆਹ ਸੁਖਵਿੰਦਰ ਸਿੰਘ ਨਾਲ ਹੋਇਆ ਸੀ, ਉਸਦੇ ਦੋ ਬੱਚੇ ਸਨ ਪਰ ਸਹੁਰੇ ਘਰ ਵਿੱਚ ਕੰਮ ਨੂੰ ਲੈ ਕੇ ਅਕਸਰ ਝਗੜਾ ਕਰਦੇ ਸਨ। ਕਈ ਵਾਰ ਪਤੀ ਸਮੇਤ ਸਹੁਰਿਆਂ ਨਾਲ ਝਗੜਾ ਹੋਇਆ ਪਰ ਪੰਚਾਇਤ ਰਾਹੀਂ ਮਾਮਲਾ ਸੁਲਝਾ ਲਿਆ ਗਿਆ ਪਰ ਇਸ ਵਾਰ ਅਜਿਹਾ ਨਹੀਂ ਹੋਇਆ।

ਤਿਹਾੜ ਜੇਲ ‘ਚ ਬੰਦ ਗੈਂ.ਗਸਟਰ ਮਾਹਲ ਦੇ 3 ਸਾਥੀ ਨਾਜਾਇਜ਼ ਹ*ਥਿਆਰਾਂ ਸਮੇਤ ਗ੍ਰਿ/ਫਤਾਰ || Breaking News

ਇਸ ਨੂੰ ਨਫ਼ਰਤ ਭਰਿਆ ਰੂਪ ਦੇਣ ਲਈ ਪਤੀ ਸੁਖਵਿੰਦਰ ਸਿੰਘ ਨੇ ਆਪਣੇ ਸਹੁਰਿਆਂ ਨੂੰ ਬੁਲਾ ਕੇ ਕਿਹਾ ਕਿ ਉਸ ਦੀ ਪਤਨੀ ਮਨਜੀਤ ਕੌਰ ਦੇ ਸਿਰ ‘ਤੇ ਵਾਰ ਕੀਤਾ ਗਿਆ ਹੈ। ਜਦੋਂ ਪਰਿਵਾਰਕ ਮੈਂਬਰਾਂ ਨੇ ਆ ਕੇ ਦੇਖਿਆ ਕਿ ਉਸ ਦੀ ਪੱਟੀ ਕੀਤੀ ਹੋਈ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ ਤਾਂ ਪਰਿਵਾਰ ਵਾਲਿਆਂ ਨੇ ਪੱਟੀ ਉਤਾਰ ਕੇ ਦੇਖਿਆ ਕਿ ਜ਼ਖਮੀ ਥਾਂ ‘ਤੇ ਗੋਲੀ ਦਾ ਨਿਸ਼ਾਨ ਸੀ |

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ

ਪੁਲਿਸ ਨੇ ਆ ਕੇ ਦੇਖਿਆ ਕਿ ਮਨਜੀਤ ਕੌਰ ਦੀ ਮੌਤ ਹੋ ਚੁੱਕੀ ਸੀ ਅਤੇ ਜਦੋਂ ਉਸ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਅਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਸੁਖਵਿੰਦਰ ਸਿੰਘ ਅਤੇ ਸੱਸ ਖਿਲਾਫ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਹੁਣ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਤਿਹਾੜ ਜੇਲ ‘ਚ ਬੰਦ ਗੈਂ.ਗਸਟਰ ਮਾਹਲ ਦੇ 3 ਸਾਥੀ ਨਾਜਾਇਜ਼ ਹ*ਥਿਆਰਾਂ ਸਮੇਤ ਗ੍ਰਿ/ਫਤਾਰ || Breaking News

0

ਤਿਹਾੜ ਜੇਲ ‘ਚ ਬੰਦ ਗੈਂ.ਗਸਟਰ ਮਾਹਲ ਦੇ 3 ਸਾਥੀ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਮਿਲ ਕੇ ਸਾਂਝੇ ਆਪ੍ਰੇਸ਼ਨ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਦੋ ਨਾਜਾਇਜ਼ ਪਿਸਤੌਲ ਅਤੇ 18 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਏਜੀਟੀਐਫ ਨੇ ਇੱਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕੀਤਾ। ਪੰਜਾਬ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ “ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ (ਏਜੀਟੀਐਫ) ਨੇ ਐਸ.ਏ.ਐਸ. ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਮਨਜੀਤ ਮਾਹਲ, ਜੋ ਮੌਜੂਦਾ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ, ਦੁਆਰਾ ਚਲਾਏ ਜਾ ਰਹੇ ਇੱਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕਰਕੇ ਉਸਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਖ਼ਿਲਾਫ਼ ਹਰਿਆਣਾ ਅਤੇ ਦਿੱਲੀ ਵਿੱਚ ਕਈ ਕੇਸ ਦਰਜ ਹਨ। ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ, ਹੈਂਡਲਰ ਮਨਜੀਤ ਮਾਹਲ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।ਬਰਾਮਦਗੀ : ਦੋ .30 ਕੈਲੀਬਰ ਪਿਸਤੌਲ ਅਤੇ 18 ਜਿੰਦਾ ਕਾਰਤੂਸ”

ਇਹ ਵੀ ਪੜੋ : ਰਾਜ ਸਭਾ ‘ਚ ਭਾਰੀ ਹੰਗਾਮਾ; ਕਾਰਵਾਈ ਪੂਰੇ ਦਿਨ ਲਈ ਮੁਲਤਵੀ

ਰਾਜ ਸਭਾ ‘ਚ ਭਾਰੀ ਹੰਗਾਮਾ; ਕਾਰਵਾਈ ਪੂਰੇ ਦਿਨ ਲਈ ਮੁਲਤਵੀ || National News

0

ਰਾਜ ਸਭਾ ‘ਚ ਭਾਰੀ ਹੰਗਾਮਾ; ਕਾਰਵਾਈ ਪੂਰੇ ਦਿਨ ਲਈ ਮੁਲਤਵੀ

ਨਵੀ ਦਿੱਲੀ : ਸੋਮਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਪਹਿਲਾ ਦਿਨ ਹੈ। ਲੋਕ ਸਭਾ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਈ। ਪੰਜ ਮਿੰਟ ਬਾਅਦ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਅਡਾਨੀ ਦੇ ਮੁੱਦੇ ‘ਤੇ ਹੰਗਾਮਾ

ਦੱਸ ਦਈਏ ਕਿ ਗੌਤਮ ਅਡਾਨੀ ਦੇ ਮੁੱਦੇ ‘ਤੇ ਰਾਜ ਸਭਾ ‘ਚ ਹੰਗਾਮਾ ਹੋਇਆ। ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਓਰਜੁਨ ਖੜਗੇ ਨੇ ਰਾਜ ਸਭਾ ਵਿੱਚ ਅਡਾਨੀ ਦਾ ਮੁੱਦਾ ਉਠਾਇਆ। ਇਸ ‘ਤੇ ਰਾਜ ਸਭਾ ਦੇ ਸਪੀਕਰ ਜਗਦੀਪ ਧਨਖੜ ਨੇ ਉਨ੍ਹਾਂ ਨੂੰ ਰੋਕਿਆ। ਧਨਖੜ ਨੇ ਕਿਹਾ- ਇਸ ਮੁੱਦੇ ‘ਤੇ ਤੁਸੀਂ ਜੋ ਵੀ ਕਹੋਗੇ ਉਹ ਰਿਕਾਰਡ ਨਹੀਂ ਕੀਤਾ ਜਾਵੇਗਾ। ਹੰਗਾਮੇ ਕਾਰਨ ਰਾਜ ਸਭਾ ਚੇਅਰਮੈਨ ਨੇ ਸਦਨ ਦੀ ਕਾਰਵਾਈ 11.45 ਵਜੇ ਤੱਕ ਮੁਲਤਵੀ ਕਰ ਦਿੱਤੀ।
ਜਿਸ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 11.45 ਵਜੇ ਮੁੜ ਸ਼ੁਰੂ ਹੋਈ ਪਰ ਵਿਰੋਧੀ ਧਿਰ ਨੇ ਫਿਰ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸਦਨ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ।