Home Blog Page 1363

ਕਿਸਾਨੀ ਅੰਦੋਲਨ ‘ਚ ਇੱਕ ਹੋਰ ਕਿਸਾਨ ਦੀ ਹੋਈ ਮੌਤ || Punjab News

0
Another farmer died in the peasant movement

ਕਿਸਾਨੀ ਅੰਦੋਲਨ ‘ਚ ਇੱਕ ਹੋਰ ਕਿਸਾਨ ਦੀ ਹੋਈ ਮੌਤ

ਕਾਫੀ ਸਮੇਂ ਤੋਂ ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਜਿਸਦੇ ਚੱਲਦਿਆਂ ਹੁਣ ਤੱਕ ਇਸ ਜਾਰੀ ਅੰਦੋਲਨ ਕਾਰਨ ਕਈ ਕਿਸਾਨ ਆਪਣੀ ਜਾਨ ਗਵਾ ਚੁੱਕੇ ਹਨ | ਅਜਿਹੀ ਹੀ ਇੱਕ ਮੰਦਭਾਗੀ ਘਟਨਾ ਸ਼ੰਭੂ ਬਾਰਡਰ ਤੋਂ ਸਾਹਮਣੇ ਆ ਰਹੀ ਹੈ | ਜਿੱਥੇ ਕਿ ਕਿਸਾਨੀ ਹੱਕਾਂ ਅਤੇ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਇੱਕ ਹੋਰ ਕਿਸਾਨ ਨੇ ਦਮ ਤੋੜ ਦਿੱਤਾ ਹੈ । ਕਿਹਾ ਜਾ ਰਿਹਾ ਹੈ ਕਿ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ। ਲੰਬੇ ਸਮੇਂ ਤੋਂ ਸੰਘਰਸ਼ ’ਚ ਆਪਣਾ ਵਡਮੁੱਲਾ ਯੋਗਦਾਨ ਪਾ ਰਿਹਾ ਹਰਜਿੰਦਰ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਖੁਆਸਪੁਰ ਨਾਲ ਸਬੰਧਤ ਸੀ। ਉਹ ਆਪਣੇ ਪਿੱਛੇ ਹਸਦਾ-ਵਸਦਾ ਪਰਿਵਾਰ ਛੱਡ ਗਿਆ ਹੈ।

ਰਾਹ ਖੁੱਲ੍ਹਣ ‘ਤੇ ਦਿੱਲੀ ਕੂਚ ਦਾ ਐਲਾਨ

ਧਿਆਨਯੋਗ ਹੈ ਕਿ ਕਿਸਾਨਾਂ ਵੱਲੋਂ MSP ਗਾਰੰਟੀ ਕਾਨੂੰਨ ਤੇ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਤਹਿਤ ਰਿਆਣਾ ਵੱਲੋਂ ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਬੈਰੀਕੇਡਿੰਗ ਕਰ ਕੇ ਕਿਸਾਨਾਂ ਨੂੰ ਰੋਕ ਲਿਆ ਗਿਆ, ਜਿਸ ਕਾਰਨ ਕਿਸਾਨ ਲੰਬੇ ਸਮੇਂ ਤੋਂ ਇਨ੍ਹਾਂ ਬਾਰਡਰਾਂ ‘ਤੇ ਹੀ ਬੈਠੇ ਹੋਏ ਹਨ। ਕਿਸਾਨਾਂ ਵੱਲੋਂ ਰਾਹ ਖੁੱਲ੍ਹਣ ‘ਤੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ।

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 22-7-2024

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 22-7-2024

 

ਧਨਾਸਰੀ ਮਹਲਾ ੧ ॥

ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਸੋਮਵਾਰ, ੭ ਸਾਵਣ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੮੮)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੧ ॥

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ । ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ । ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ । ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ । ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ । ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ—ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ । ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ । ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ । ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ । ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ । (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ—) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ । ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ । (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ । ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ । (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ । ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ । ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ । ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ । ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ । ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ । ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ । ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ।੪। ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ । (ਮਾਇਆ ਦੀ ਤਿ੍ਰਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤਿ੍ਰਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ । ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ । ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤਿ੍ਰਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ । ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤਿ੍ਰਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ।੫।੨।

 

24 ਘੰਟੇ ਲਈ ਹਰਿਆਣਾ ‘ਚ ਰਹੇਗਾ ਇੰਟਰਨੈੱਟ ਬੰਦ , ਨਹੀਂ ਚੱਲਣਗੇ ਫੇਸਬੁੱਕ-ਵਟਸਐਪ || Haryana News

0
Internet will remain closed in Haryana for 24 hours, Facebook-WhatsApp will not work

24 ਘੰਟੇ ਲਈ ਹਰਿਆਣਾ ‘ਚ ਰਹੇਗਾ ਇੰਟਰਨੈੱਟ ਬੰਦ , ਨਹੀਂ ਚੱਲਣਗੇ ਫੇਸਬੁੱਕ-ਵਟਸਐਪ

ਹਰਿਆਣਾ ਦੇ ਹਿੰਸਾ ਪ੍ਰਭਾਵਿਤ ਨੂਹ ਵਿੱਚ ਅੱਜ ਸ਼ਾਮ 6 ਵਜੇ ਤੋਂ ਸੋਮਵਾਰ ਸ਼ਾਮ 6 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।  ਯਾਨੀ 21 ਜੁਲਾਈ ਤੋਂ 22 ਜੁਲਾਈ ਤੱਕ ਇੰਟਰਨੈੱਟ ਸੇਵਾਵਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਦਰਅਸਲ , ਇਹ ਸਭ ਬ੍ਰਜਮੰਡਲ ਜਲਾਭਿਸ਼ੇਕ ਯਾਤਰਾ ਕਾਰਨ ਕੀਤਾ ਗਿਆ ਹੈ | ਕਿਉਂਕਿ ਪਿਛਲੇ ਸਾਲ 31 ਤਰੀਕ ਨੂੰ ਨੂਹ ਦੰਗਿਆਂ ਵਿੱਚ 7 ਲੋਕਾਂ ਦੀ ਮੌਤ ਹੋ ਗਈ ਸੀ। ਅਜਿਹੇ ‘ਚ ਇਸ ਵਾਰ ਪ੍ਰਸ਼ਾਸਨ ਅਲਰਟ ਮੋਡ ‘ਤੇ ਹੈ। ਵਿਜੇ ਪ੍ਰਤਾਪ ਸਿੰਘ, ਪੁਲਿਸ ਸੁਪਰਡੈਂਟ, ਨੂਹ ਨੇ 22 ਜੁਲਾਈ 2024 ਨੂੰ ਨੂਹ ਜ਼ਿਲ੍ਹੇ ਵਿੱਚ ਹੋਣ ਵਾਲੀ ਬ੍ਰਜਮੰਡਲ ਜਲਾਭਿਸ਼ੇਕ ਯਾਤਰਾ ਦੌਰਾਨ ਭਾਰੀ ਵਾਹਨ ਚਾਲਕਾਂ ਲਈ ਇੱਕ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਦੌਰਾਨ ਭਾਰੀ ਵਾਹਨ ਚਾਲਕ ਨੂਹ ਪੁਲਿਸ ਦੀ ਸਲਾਹ ਦੀ ਪਾਲਣਾ ਕਰਕੇ ਆਪਣਾ ਸਫ਼ਰ ਆਸਾਨ ਬਣਾ ਸਕਦੇ ਹਨ।

 

  1. ਅਲਵਰ ਤੋਂ ਸੋਹਨਾ/ਗੁਰੂਗ੍ਰਾਮ ਜਾਣ ਵਾਲੇ ਭਾਰੀ ਵਾਹਨ ਮੁੰਬਈ ਐਕਸਪ੍ਰੈਸ ਵੇ ਰਾਹੀਂ ਫ਼ਿਰੋਜ਼ਪੁਰ ਝਿਰਕਾ ਦੇ ਅੰਬੇਡਕਰ ਚੌਕ ਤੋਂ ਖੱਬੇ ਪਾਸੇ ਦੇ ਕੇ.ਐਮ.ਪੀ. ਰੇਵਾਸਨ ਰਾਹੀਂ ਸੋਹਨਾ/ਗੁਰੂਗ੍ਰਾਮ ਜਾਣ।
  2. ਜਿਨ੍ਹਾਂ ਭਾਰੀ ਵਾਹਨ ਚਾਲਕਾਂ ਨੇ ਤਵਾਡੂ ਤੋਂ ਨੂਹ ਆਉਣਾ ਹੈ, ਉਹ ਬ੍ਰਜਮੰਡਲ ਜਲਾਭਿਸ਼ੇਕ ਯਾਤਰਾ ਦੀ ਸਮਾਪਤੀ ਤੋਂ ਬਾਅਦ ਹੀ ਨੂਹ ਆਉਣ।
  3. ਜਿਹੜੇ ਭਾਰੀ ਵਾਹਨ ਚਾਲਕਾਂ ਨੇ ਪਲਵਲ, ਹੋਡਲ ਅਤੇ ਅਲੀਗੜ੍ਹ (ਉੱਤਰ ਪ੍ਰਦੇਸ਼) ਤੋਂ ਨੂਹ ਜਾਣਾ ਹੈ, ਉਹ ਬ੍ਰਜਮੰਡਲ ਜਲਾਭਿਸ਼ੇਕ ਯਾਤਰਾ ਦੀ ਸਮਾਪਤੀ ਤੋਂ ਬਾਅਦ ਹੀ ਨੂਹ ਆਉਣ।
  4. ਜਿਨ੍ਹਾਂ ਭਾਰੀ ਵਾਹਨਾਂ ਨੇ ਪਲਵਲ, ਹੋਡਲ ਅਤੇ ਅਲੀਗੜ੍ਹ (ਉੱਤਰ ਪ੍ਰਦੇਸ਼) ਤੋਂ ਅਲਵਰ ਜਾਣਾ ਹੈ, ਉਹ ਭਾਰੀ ਵਾਹਨ ਚਾਲਕ ਕੇ.ਐਮ.ਪੀ. ਮੁੰਬਈ ਐਕਸਪ੍ਰੈਸਵੇਅ ਰਾਹੀਂ, ਅੰਬੇਡਕਰ ਚੌਕ, ਫ਼ਿਰੋਜ਼ਪੁਰ ਝਿਰਕਾ ਤੋਂ ਅਲਵਰ ਵੱਲ ਜਾਣ।
  5. ਭਾਰੀ ਵਾਹਨ ਜਿਨ੍ਹਾਂ ਨੇ ਤਵਾਡੂ ਤੋਂ ਅਲਵਰ ਵੱਲ ਜਾਣਾ ਹੈ, ਉਨ੍ਹਾਂ ਨੂੰ ਕੇ.ਐਮ.ਪੀ. ਰੇਵਾਸਨ ਤੋਂ ਅੰਬੇਡਕਰ ਚੌਕ, ਫ਼ਿਰੋਜ਼ਪੁਰ ਝਿਰਕਾ ਰਾਹੀਂ ਮੁੰਬਈ ਐਕਸਪ੍ਰੈਸਵੇਅ ਰਾਹੀਂ ਅਲਵਰ ਵੱਲ ਜਾਣ।
  6. ਭਾਰੀ ਵਾਹਨ ਜਿਨ੍ਹਾਂ ਨੇ ਜੈਪੁਰ ਤੋਂ ਨੂਹ ਆਉਣਾ ਹੈ, ਨੂੰ ਮੁੰਬਈ ਐਕਸਪ੍ਰੈਸਵੇਅ ਰਾਹੀਂ ਕੇ.ਐਮ.ਪੀ. ਰੇਵਾਸਨ ਦੇ ਰਸਤੇ ਬ੍ਰਜਮੰਡਲ ਜਲਾਭਿਸ਼ੇਕ ਯਾਤਰਾ ਪੂਰੀ ਕਰਕੇ ਹੀ ਨੂਹ ਪਹੁੰਚਣ ।
  7. ਜਿਨ੍ਹਾਂ ਭਾਰੀ ਵਾਹਨ ਚਾਲਕਾਂ ਨੇ ਪੁਨਹਾਣਾ ਤੋਂ ਨੂਹ ਆਉਣਾ ਹੈ, ਉਹ ਬ੍ਰਜਮੰਡਲ ਜਲਾਭਿਸ਼ੇਕ ਯਾਤਰਾ ਦੀ ਸਮਾਪਤੀ ਤੋਂ ਬਾਅਦ ਹੀ ਨੂਹ ਆਉਣ।
  8. ਜਿਨ੍ਹਾਂ ਭਾਰੀ ਵਾਹਨ ਚਾਲਕਾਂ ਨੇ ਗੁਰੂਗ੍ਰਾਮ ਤੋਂ ਨੂਹ ਆਉਣਾ ਹੈ, ਉਹ ਬ੍ਰਜਮੰਡਲ ਜਲਾਭਿਸ਼ੇਕ ਯਾਤਰਾ ਦੀ ਸਮਾਪਤੀ ਤੋਂ ਬਾਅਦ ਹੀ ਨੂਹ ਆਉਣ।
  9. ਜਿਹੜੇ ਭਾਰੀ ਵਾਹਨਾਂ ਨੇ ਸੋਹਨਾ/ਗੁਰੂਗ੍ਰਾਮ ਤੋਂ ਅਲਵਰ ਵੱਲ ਜਾਣਾ ਹੈ, ਡਰਾਈਵਰਾਂ ਨੂੰ ਕੇ.ਐਮ.ਪੀ. ਰੇਵਾਸਨ ਤੋਂ, ਅੰਬੇਡਕਰ ਚੌਕ, ਫ਼ਿਰੋਜ਼ਪੁਰ ਝਿਰਕਾ ਰਾਹੀਂ ਮੁੰਬਈ ਐਕਸਪ੍ਰੈਸਵੇਅ ਰਾਹੀਂ ਅਲਵਰ ਵੱਲ ਜਾਣ।

ਇਹ ਵੀ ਪੜ੍ਹੋ : ਮਸ਼ਹੂਰ ਸੋਸ਼ਲ ਮੀਡੀਆ Influencer ਨੂੰ ਕੋਬਰਾ ਨੇ ਡੰਗਿਆ, ਹੋਈ ਮੌਤ

ਐਸ.ਪੀ.ਨੂਹ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਵੱਖ-ਵੱਖ ਥਾਵਾਂ ਤੋਂ ਨੂਹ ਆਉਣ ਵਾਲੇ ਭਾਰੀ ਵਾਹਨ ਚਾਲਕ ਬ੍ਰਜਮੰਡਲ ਜਲਾਭਿਸ਼ੇਕ ਯਾਤਰਾ ਦੀ ਸਮਾਪਤੀ ਤੋਂ ਬਾਅਦ ਹੀ ਆਪਣੇ ਵਾਹਨ ਨੂਹ ਵਿਖੇ ਲੈ ਕੇ ਆਉਣ। ਬ੍ਰਜਮੰਡਲ ਜਲਾਭਿਸ਼ੇਕ ਯਾਤਰਾ ਦੌਰਾਨ ਨੂਹ ਜ਼ਿਲ੍ਹੇ ਵਿੱਚ ਭਾਰੀ ਵਾਹਨਾਂ ਦੇ ਦਾਖਲੇ ਦੀ ਮਨਾਹੀ ਹੈ।

 

 

 

 

ਮਸ਼ਹੂਰ ਸੋਸ਼ਲ ਮੀਡੀਆ Influencer ਨੂੰ ਕੋਬਰਾ ਨੇ ਡੰਗਿਆ, ਹੋਈ ਮੌਤ || Latest News

0
A famous social media influencer was bitten by a cobra, died

ਮਸ਼ਹੂਰ ਸੋਸ਼ਲ ਮੀਡੀਆ Influencer ਨੂੰ ਕੋਬਰਾ ਨੇ ਡੰਗਿਆ, ਹੋਈ ਮੌਤ

ਰਾਜਸਥਾਨ ਦੇ ਟੋਂਕ ਜ਼ਿਲ੍ਹੇ ਤੋਂ ਇਕ ਬਹੁਤ ਹੀ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਇੰਸਟਾਗ੍ਰਾਮ ਉਤੇ ਰੀਲਾਂ ਪਾਉਣ ਵਾਲੀ ਲੜਕੀ ਦੀ ਮੌਤ ਹੋ ਗਈ ਹੈ | ਇਹ ਕੁੜੀ ਮਸਤੀ-ਮਜ਼ਾਕ ਵਾਲੀਆਂ ਰੀਲਾਂ ਪਾਉਂਦੀ ਸੀ | ਦੱਸਿਆ ਜਾ ਰਿਹਾ ਹੈ ਕਿ ਲੜਕੀ ਨੂੰ ਕੋਬਰਾ ਸੱਪ ਨੇ ਡੰਗ ਲਿਆ ਸੀ। ਇਲਾਜ ‘ਚ ਦੇਰੀ ਹੋਣ ਕਾਰਨ ਉਸ ਦੀ ਮੌਤ ਹੋ ਗਈ।

ਦੀਪਾ ਨਾਂ ਦੀ ਇਹ ਲੜਕੀ ਘਾੜ ਸ਼ਹਿਰ ਦੀ ਰਹਿਣ ਵਾਲੀ ਸੀ। ਦੀਪਾ ਚਾਰ ਭੈਣ-ਭਰਾਵਾਂ ਵਿੱਚੋਂ ਦੂਜੇ ਨੰਬਰ ਉਤੇ ਸੀ। ਉਹ ਰੀਲਾਂ ਬਣਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੀ ਸੀ। ਜਾਣਕਾਰੀ ਮੁਤਾਬਕ ਦੀਪਾ ਨਾਲ ਸਵੇਰੇ ਤੜਕੇ ਜਾਨਲੇਵਾ ਘਟਨਾ ਵਾਪਰੀ। ਸਵੇਰੇ 6 ਵਜੇ ਉਹ ਗਾਵਾਂ ਲਈ ਚਾਰਾ ਕੱਟਣ ਗਈ ਸੀ। ਇਸ ਦੌਰਾਨ ਉਸ ਨੂੰ ਕੋਬਰਾ ਸੱਪ ਨੇ ਡੰਗ ਲਿਆ।

ਰਸਤੇ ‘ਚ ਹੀ ਹੋਈ ਮੌਤ

ਸੱਪ ਦੇ ਡੰਗਣ ਤੋਂ ਬਾਅਦ ਦੀਪਾ ਨੇ ਰੌਲਾ ਪਾਇਆ, ਤਂ ਉੱਥੇ ਮੌਜੂਦ ਲੋਕਾਂ ਨੇ ਸੱਪ ਨੂੰ ਮਾਰ ਦਿੱਤਾ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਦੀਪਾ ਨੂੰ ਸੱਪ ਨੇ ਡੰਗਿਆ ਹੈ ਤਾਂ ਉਹ ਉਸ ਨੂੰ ਹਸਪਤਾਲ ਲੈ ਗਏ ਪਰ ਉਸ ਦੀ ਹਾਲਤ ਵਿਗੜ ਚੁੱਕੀ ਸੀ। ਪਰਿਵਾਰਕ ਮੈਂਬਰ ਉਸ ਨੂੰ ਕੋਟਾ ਲੈ ਕੇ ਜਾਣਾ ਚਾਹੁੰਦੇ ਸਨ ਪਰ ਕੋਟਾ ਪਹੁੰਚਣ ਤੋਂ ਪਹਿਲਾਂ ਹੀ ਦੀਪਾ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਫਾਜ਼ਿਲਕਾ ਤੇ ਰਾਜਸਥਾਨ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 50,000 ਲੀਟਰ ਲਾਹਣ ਕੀਤਾ ਬਰਾਮਦ

ਇਲਾਜ ਵਿੱਚ ਹੋਈ ਦੇਰੀ

ਡਾਕਟਰਾਂ ਦਾ ਮੰਨਣਾ ਹੈ ਕਿ ਕਾਲੇ ਕੋਬਰਾ ਦੇ ਕੱਟਣ ਤੋਂ ਬਾਅਦ ਦੀਪਾ ਦੇ ਬਚਣ ਲਈ ਪਹਿਲਾ ਘੰਟਾ ਮਹੱਤਵਪੂਰਨ ਸੀ। ਜੇਕਰ ਉਸ ਨੂੰ ਇਕ ਘੰਟੇ ਦੇ ਅੰਦਰ-ਅੰਦਰ ਕਿਸੇ ਸਰਕਾਰੀ ਹਸਪਤਾਲ ਲਿਜਾਇਆ ਜਾਂਦਾ ਅਤੇ ਐਂਟੀ ਵੇਨਮ ਸੀਰਮ ਦਿੱਤਾ ਜਾਂਦਾ ਤਾਂ ਉਸ ਦੀ ਜਾਨ ਬਚ ਸਕਦੀ ਸੀ। ਐਂਟੀ ਵੇਨਮ ਸੀਰਮ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਉਪਲਬਧ ਹੈ।

 

 

 

 

ਫਾਜ਼ਿਲਕਾ ਤੇ ਰਾਜਸਥਾਨ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 50,000 ਲੀਟਰ ਲਾਹਣ ਕੀਤਾ ਬਰਾਮਦ || Punjab Update

0
Fazilka and Rajasthan police recovered 50,000 liters during a joint operation

ਫਾਜ਼ਿਲਕਾ ਤੇ ਰਾਜਸਥਾਨ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 50,000 ਲੀਟਰ ਲਾਹਣ ਕੀਤਾ ਬਰਾਮਦ

ਫਾਜ਼ਿਲਕਾ ਤੇ ਰਾਜਸਥਾਨ ਪੁਲਿਸ ਨੂੰ ਇੱਕ ਸਾਂਝੇ ਆਪ੍ਰੇਸ਼ਨ ‘ਚ  ਨਸ਼ਾ ਤਸਕਰਾਂ ਖਿਲਾਫ਼ ਵੱਡੀ ਸਫ਼ਲਤਾ ਮਿਲੀ ਹੈ ਜਿਸ ਦੇ ਤਹਿਤ ਉਹਨਾਂ ਵੱਲੋਂ ਰਾਜਸਥਾਨ ਹੱਦ ਦੇ ਨਾਲ ਲੱਗਦੀ ਗੰਗ ਕੈਨਾਲ ਅਤੇ ਆਸਪਾਸ ਦੇ ਏਰੀਆ ਵਿੱਚੋਂ 50 ਹਜ਼ਾਰ ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤੀ ਗਈ ਹੈ।

ਨਜਾਇਜ ਸ਼ਰਾਬ ਕਸ਼ੀਦ ਕਰਨ ਦੀ ਮਿਲੀ ਸੀ ਸੂਚਨਾ

ਦਰਅਸਲ , ਰਾਜਸਥਾਨ ਅਤੇ ਪੰਜਾਬ ਦੀ ਹੱਦ ਨਾਲ ਲੱਗਦੀ ਗੰਗ ਕੈਨਾਲ ਅਤੇ ਇਸਦੇ ਆਸ ਪਾਸ ਦੇ ਏਰੀਆ ਵਿੱਚ ਨਜਾਇਜ ਸ਼ਰਾਬ ਕਸ਼ੀਦ ਕਰਨ ਦੀ ਸੂਚਨਾ ਮਿਲੀ ਸੀ। ਜਿਸ ‘ਤੇ ਕਾਰਵਾਈ ਕਰਦੇ ਹੋਏ ਇੰਸਪੈਕਟਰ ਰਮਨ ਕੁਮਾਰ ਮੁੱਖ ਅਫਸਰ ਥਾਣਾ ਖੂਈਆਂ ਸਰਵਰ ਸਮੇਤ ਪੁਲਿਸ ਪਾਰਟੀ ਅਤੇ ਰਾਜਸਥਾਨ ਪੁਲਿਸ ਵੱਲੋਂ ਐਕਸਾਈਜ਼ ਇੰਸਪੈਕਟਰ ਖੂਈਆਂ ਸਰਵਰ ਦੀ ਹਾਜਰੀ ਵਿੱਚ ਗੰਗ ਕੈਨਾਲ ਅਤੇ ਇਸ ਦੇ ਆਸ ਪਾਸ ਦੇ ਏਰੀਆ ਵਿੱਚ ਸਰਚ ਅਭਿਆਨ ਚਲਾਇਆ ਗਿਆ।

ਇਹ ਵੀ ਪੜ੍ਹੋ : MP ਅੰਮ੍ਰਿ/ਤਪਾ.ਲ ਸਿੰਘ ਦੇ ਭਰਾ ਦੀ ਅਦਾਲਤ ‘ਚ ਹੋਈ ਪੇਸ਼ੀ , 14 ਦਿਨਾਂ ਦੀ ਕਸਟੱਡੀ ‘ਚ ਭੇਜਿਆ

ਕੰਡਿਆਂ ਅਤੇ ਸੜਕ ਦੇ ਨਾਲ ਖੱਡੇ ਬਣਾ ਕੇ ਲੋਹੇ ਦੇ ਡਰੰਮਾਂ ਵਿੱਚ ਛੁਪਾਈ ਹੋਈ ਸੀ ਲਾਹਣ

ਇਸ ਅਭਿਆਨ ਦੌਰਾਨ ਗੰਗ ਕੈਨਾਲ ਦੇ ਕੰਡਿਆਂ ਅਤੇ ਸੜਕ ਦੇ ਨਾਲ ਖੱਡੇ ਬਣਾ ਕੇ ਲੋਹੇ ਦੇ ਡਰੰਮਾਂ ਵਿੱਚ ਕੱਚੀ ਲਾਹਨ ਭਰ ਕੇ ਛੁਪਾਏ ਹੋਏ ਸਨ ਤੇ ਕਰੀਬ 50 ਹਜਾਰ ਲੀਟਰ ਲਾਹਣ ਨੂੰ ਐਕਸਾਈਜ਼ ਇੰਸਪੈਕਟਰ ਦੀ ਹਾਜਰੀ ਵਿੱਚ ਨਸ਼ਟ ਕੀਤਾ ਗਿਆ ਹੈ। ਫਾਜਿਲਕਾ ਪੁਲਿਸ ਵੱਲੋਂ ਅਪੀਲ ਕੀਤੀ ਗਈ ਹੈ ਕਿ ਸ਼ਰਾਬ ਦੀ ਨਜਾਇਜ ਤਸਕਰੀ ਕਰਨ ਅਤੇ ਕਸ਼ੀਦ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਰਾਜਸਥਾਨ ਪੁਲਿਸ ਅਤੇ ਫਾਜਿਲਕਾ ਪੁਲਿਸ ਵੱਲੋ ਸਾਂਝੇ ਸਰਚ ਅਪ੍ਰੇਸ਼ਨ ਚਲਾਏ ਜਾਣਗੇ।

 

 

 

 

 

MP ਅੰਮ੍ਰਿ/ਤਪਾ.ਲ ਸਿੰਘ ਦੇ ਭਰਾ ਦੀ ਅਦਾਲਤ ‘ਚ ਹੋਈ ਪੇਸ਼ੀ , 14 ਦਿਨਾਂ ਦੀ ਕਸਟੱਡੀ ‘ਚ ਭੇਜਿਆ || News of Punjab

0
MP Amri/Tapal Singh's brother appeared in court, sent to 14-day custody

MP ਅੰਮ੍ਰਿ/ਤਪਾ.ਲ ਸਿੰਘ ਦੇ ਭਰਾ ਦੀ ਅਦਾਲਤ ‘ਚ ਹੋਈ ਪੇਸ਼ੀ , 14 ਦਿਨਾਂ ਦੀ ਕਸਟੱਡੀ ‘ਚ ਭੇਜਿਆ

MP ਅੰਮ੍ਰਿ/ਤਪਾ.ਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਸਾਥੀ ਲਵਪ੍ਰੀਤ ਸਿੰਘ ਦਾ ਦੋ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਕੋਰਟ ਵਿਚ ਪੇਸ਼ ਕੀਤਾ ਗਿਆ ਸੀ । ਜਿੱਥੇ ਕਿ ਅਦਾਲਤ ਨੇ ਹਰਪ੍ਰੀਤ ਅਤੇ ਉਸ ਦੇ ਦੋਸਤ ਲਵਪ੍ਰੀਤ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਹ ਸਾਰੀ ਜਾਣਕਾਰੀ SHO ਫਿਲੌਰ ਸੁਖਦੇਵ ਸਿੰਘ ਨੇ ਦਿੱਤੀ ਹੈ।

ਨਸ਼ਾ ਵੇਚਣ ਵਾਲੇ ਨੂੰ ਵੀ ਭੇਜਿਆ ਜੇਲ੍ਹ

ਧਿਆਨਯੋਗ ਹੈ ਕਿ ਫਿਲੌਰ ਪੁਲਿਸ ਨੇ 11 ਜੁਲਾਈ ਦੀ ਸ਼ਾਮ ਨੂੰ ਹਰਪ੍ਰੀਤ ਸਿੰਘ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਸੀ। ਜਿੱਥੇ ਕਿ ਉਹਨਾਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ ਸੀ | ਹੇਠਲੀ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਨਾ ਮਿਲਣ ਕਾਰਨ ਪੁਲਿਸ ਨੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਫੌਜਦਾਰੀ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਸੀ। ਇਸ ਦੇ ਨਾਲ ਹੀ ਪੁਲਿਸ ਨੇ ਉਸ ਵਿਅਕਤੀ ਨੂੰ ਵੀ ਜੇਲ੍ਹ ਭੇਜ ਦਿੱਤਾ ਹੈ, ਜਿਸ ਤੋਂ ਹਰਪ੍ਰੀਤ ਅਤੇ ਲਵਪ੍ਰੀਤ ਨੇ ਨਸ਼ਾ ਖਰੀਦਿਆ ਸੀ।

4 ਗ੍ਰਾਮ ਆਈਸ ਡਰੱਗ ਹੋਈ ਸੀ ਬਰਾਮਦ

ਇਸ ਸਬੰਧੀ SSP ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਪਾਰਟੀ ਨੇ ਫਿਲੌਰ ਨੇੜੇ ਨੈਸ਼ਨਲ ਹਾਈਵੇਅ ਦੇ ਸਾਈਡ ‘ਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇੱਕ ਕਾਲੇ ਸ਼ੀਸ਼ਿਆਂ ਵਾਲੀ ਕਰੇਟਾ ਗੱਡੀ ਅੰਮ੍ਰਿਤਸਰ ਦਾ ਨੰਬਰ ਸੀ, ਜਦੋਂ ਪੁਲਿਸ ਪਾਰਟੀ ਨੇ ਸ਼ੱਕ ਪੈਣ ‘ਤੇ ਚੈਕਿੰਗ ਕੀਤੀ ਤਾਂ 4 ਗ੍ਰਾਮ ਆਈਸ ਬਰਾਮਦ ਹੋਈ । ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਪਾਣੀ, 20 ਰੁਪਏ ਦਾ ਨੋਟ, ਇੱਕ ਲਾਈਟਰ ਤੇ 1 ਮੋਬਾਈਲ ਫੋਨ ਬਰਾਮਦ ਹੋਇਆ।

ਇਹ ਵੀ ਪੜ੍ਹੋ : ਬਠਿੰਡਾ ‘ਚ ਵੱਡੀ ਵਾਰਦਾਤ, ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ

ਨਵੇਂ ਕਾਨੂੰਨ ਅਨੁਸਾਰ ਵੀਡੀਓਗ੍ਰਾਫੀ ਵੀ ਕੀਤੀ ਗਈ

ਉਨ੍ਹਾਂ ਨੇ ਦੱਸਿਆ ਕਿ ਸੰਜੀਵ ਅਰੋੜਾ ਵਾਸੀ ਈਟਾਨਗਰ, ਥਾਣਾ ਹੈਬੋਵਾਲ (ਲੁਧਿਆਣਾ) ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ 22, 27 ਐਨਡੀਪੀਐਸ ਐਕਟ ਤਹਿਤ ਦਰਜ ਕੇਸ, ਜਿਸ ਤੋਂ ਬਾਅਦ ਮਾਮਲੇ ‘ਚ 29 ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਨਵੇਂ ਕਾਨੂੰਨ ਅਨੁਸਾਰ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਕਰੀਬ 3 ਸਾਲਾਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਹੈ।

 

 

 

 

 

ਬਠਿੰਡਾ ‘ਚ ਵੱਡੀ ਵਾਰਦਾਤ, ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ || Crime News

0
A major incident in Bathinda, a lover who went to meet his married girlfriend was brutally murdered.

ਬਠਿੰਡਾ ‘ਚ ਵੱਡੀ ਵਾਰਦਾਤ, ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ

ਬੀਤੀ ਰਾਤ ਪੰਜਾਬ ਦੇ ਬਠਿੰਡਾ ਤੋਂ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ ਜਿੱਥੇ ਕਿ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ |  ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਲੂਲਬਾਈ ਦੇ ਰਹਿਣ ਵਾਲੇ ਵਿੱਕੀ ਕੁਮਾਰ ਵਜੋਂ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ | ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਥਾਣਾ ਨੰਦਗੜ੍ਹ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਨਾਬਾਲਗਾਂ ਦੇ ਵਾਹਨ ਚਲਾਉਣ ‘ਤੇ ਮਾਪਿਆ ‘ਤੇ ਹੋਵੇਗੀ ਕਾਰਵਾਈ , ਪੰਜਾਬ ‘ਚ ਜਾਰੀ ਹੋਏ ਨਵੇਂ ਨਿਯਮ !

ਪਿੰਡ ਦੀ ਰਹਿਣ ਵਾਲੀ ਵਿਆਹੁਤਾ ਮਹਿਲਾ ਨਾਲ ਪ੍ਰੇਮ ਸਬੰਧ

ਮਿਲੀ ਜਾਣਕਾਰੀ ਮੁਤਾਬਕ ਵਿੱਕੀ ਕੁਮਾਰ ਦੇ ਆਪਣੇ ਪਿੰਡ ਦੀ ਰਹਿਣ ਵਾਲੀ ਵਿਆਹੁਤਾ ਮਹਿਲਾ ਨਾਲ ਪ੍ਰੇਮ ਸਬੰਧ ਸਨ। ਸ਼ਨੀਵਾਰ ਦੇਰ ਰਾਤ ਉਹ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਲਈ ਉਸ ਦੇ ਘਰ ਗਿਆ ਸੀ। ਇਸ ਦੌਰਾਨ ਮਹਿਲਾ ਦੇ ਪਤੀ ਅਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫੜ੍ਹ ਲਿਆ ਅਤੇ ਕੁੱਟ-ਕੁੱਟ ਕੇ ਉਸ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮਹਿਲਾ ਦੇ ਪਤੀ ਸਮੇਤ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

 

 

 

ਨਾਬਾਲਗਾਂ ਦੇ ਵਾਹਨ ਚਲਾਉਣ ‘ਤੇ ਮਾਪਿਆ ‘ਤੇ ਹੋਵੇਗੀ ਕਾਰਵਾਈ , ਪੰਜਾਬ ‘ਚ ਜਾਰੀ ਹੋਏ ਨਵੇਂ ਨਿਯਮ ! || Punjab News

0
Action will be taken against parents for driving vehicles of minors, new rules issued in Punjab!

ਨਾਬਾਲਗਾਂ ਦੇ ਵਾਹਨ ਚਲਾਉਣ ‘ਤੇ ਮਾਪਿਆ ‘ਤੇ ਹੋਵੇਗੀ ਕਾਰਵਾਈ , ਪੰਜਾਬ ‘ਚ ਜਾਰੀ ਹੋਏ ਨਵੇਂ ਨਿਯਮ !

ਪੰਜਾਬ ਵਿੱਚ ਟ੍ਰੈਫਿਕ ਨਿਯਮ ਨੂੰ ਲੈ ਕੇ ਨਵੇਂ ਨਿਯਮ ਲਾਗੂ ਹੋ ਗਏ ਹਨ | ਜਿਸਦੇ ਤਹਿਤ ਹੁਣ 18 ਸਾਲਾਂ ਦੇ ਨਬਾਲਿਗ ਬੱਚੇ ਮੋਟਰਸਾਈਕਲ ਜਾਂ ਕਾਰ ਚਲਾਉਂਦੇ ਫੜੇ ਗਏ ਤਾਂ, ਮਾਪਿਆਂ ਨੂੰ ਕੈਦ ਹੋਵੇਗੀ ਤੇ ਮੋਟਾ ਜੁਰਮਾਨਾ ਵੀ ਭਰਨਾ ਪਵੇਗਾ | ਇਹ ਹੁਕਮ ਟ੍ਰੈਫਿਕ ਅਤੇ ਸੜਕ ਸੁਰੱਖਿਆ ਪੰਜਾਬ ਚੰਡੀਗੜ੍ਹ ਵੱਲੋਂ ਸਮੂਹ ਕਮਿਸ਼ਨਰ ਪੁਲਿਸ, ਸਮੂਹ ਸੀਨੀਅਰ ਕਪਤਾਲ ਪੁਲਿਸ ਨੂੰ ਜਾਰੀ ਕੀਤੇ ਗਏ ਹਨ।

ਬੱਚਿਆ ਨੂੰ ਇੱਕ ਮਹੀਨੇ ਲਈ ਕੀਤਾ ਜਾਵੇ ਜਾਗਰੂਕ

ਜਾਰੀ ਕੀਤੇ ਗਏ ਟ੍ਰੈਫਿਕ ਅਤੇ ਸੜਕ ਸੁਰੱਖਿਆ ਪੰਜਾਬ ਚੰਡੀਗੜ੍ਹ ਵੱਲੋਂ ਹੁਕਮਾਂ ਵਿਚ ਸਮੂਹ ਕਮਿਸ਼ਨਰ ਪੁਲਿਸ, ਸਮੂਹ SSPs ਲਿਖਿਆ ਗਿਆ ਹੈ ਕਿ, ਆਪ ਦੇ ਅਧੀਨ ਤਾਇਨਾਤ ਟਰੈਫਿਕ ਐਜੂਕੇਸ਼ਨ ਸੈਲ/ਟਰੈਫਿਕ ਸਟਾਫ ਰਾਹੀਂ ਆਮ ਪਬਲਿਕ ਨੂੰ ਜਿਲ੍ਹਾ ਪੱਧਰ ਤੇ ਪਬਲਿਕ ਰਿਲੇਸ਼ਨ ਅਫਸਰ ਰਾਹੀ ਸਕੂਲਾਂ ਵਿੱਚ ਜਾ ਕੇ ਬੱਚਿਆ ਨੂੰ ਇੱਕ ਮਹੀਨੇ ਲਈ ਭਾਵ 31.07.2024 ਤੱਕ ਮੋਟਰ ਵਹੀਕਲ ਐਕਟ (ਸੋਧ 2019) ਦੀ ਧਾਰਾ 199-ਏ ਅਤੇ 199-ਬੀ ਬਾਰੇ ਜਾਗਰੂਕ ਕੀਤਾ ਜਾਵੇ।

3 ਸਾਲ ਦੀ ਕੈਦ ਅਤੇ 25000 ਜੁਰਮਾਨਾ

ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਕੋਈ ਨਾਬਾਲਗ ਬੱਚਾ 31.07.2024 ਤੋਂ ਬਾਅਦ 2 ਪਹੀਆਂ ਅਤੇ 4 ਪਹੀਆਂ ਵਹੀਕਲ ਚਲਾਉਂਦੇ ਸਮੇਂ ਚੈਕਿੰਗ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਤਾ ਪਿਤਾ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿਸ ਵਿੱਚ ਉਨ੍ਹਾਂ ਨੂੰ 3 ਸਾਲ ਦੀ ਕੈਦ ਅਤੇ 25000 ਜੁਰਮਾਨਾ ਵੀ ਹੋ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਦਿੱਤੇ ਜਾਣਗੇ ਇੰਨੇ ਰੁਪਏ

ਵੱਧ ਤੋ ਵੱਧ ਲਗਾਏ ਜਾਣ ਜਾਗਰੂਰਕਤਾ ਕੈਂਪ

ਇਸੇ ਤਰ੍ਹਾਂ ਜੇਕਰ ਕੋਈ ਨਾ-ਬਾਲਗ ਬੱਚਾ ਕਿਸੇ ਪਾਸੋ 2 ਪਹੀਆਂ ਵਾਹਨ ਜਾਂ 4 ਪਹੀਆਂ ਵਾਹਨ ਮੰਗ ਕੇ ਚਲਾਉਂਦਾ ਹੈ ਤਾਂ ਉਸ ਵਹੀਕਲ ਮਾਲਕ ਦੇ ਖਿਲਾਫ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਸਬੰਧੀ ਵੱਧ ਤੋ ਵੱਧ ਜਾਗਰੂਰਕਤਾ ਕੈਂਪ ਲਗਾਏ ਜਾਣ। ਇਸ ਸਬੰਧੀ ਕੀਤੀ ਗਈ ਕਾਰਵਾਈ ਤੇ ਮਿਤੀ 01.08.2024 ਨੂੰ ਦਿਨ ਪ੍ਰਤੀ ਦਿਨ ਲਗਾਏ ਗਏ ਕੈਂਪਾਂ ਦੀਆਂ ਫੋਟੋਆਂ, ਲੋਕੇਸ਼ਨਾਂ, ਅਖਬਾਰਾਂ ਦੀਆਂ ਕਟਿੰਗਾਂ ਇਸ ਦਫਤਰ ਨੂੰ ਭੇਜੀਆਂ ਜਾਣ।

 

 

 

 

 

ਬਾਰਵੀਂ ਪਾਸ ਲਈ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ, ਪੜ੍ਹੋ ਵੇਰਵਾ ||Education News ||Jobs

0

ਬਾਰਵੀਂ ਪਾਸ ਲਈ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ, ਪੜ੍ਹੋ ਵੇਰਵਾ

 

ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ITBP) ਨੇ ਹੈੱਡ ਕਾਂਸਟੇਬਲ GD, SI, ਅਤੇ ਇੰਸਪੈਕਟਰ ਦੀਆਂ ਅਸਾਮੀਆਂ ਦੀ ਭਰਤੀ ਲਈ ਬਿਨੈ ਪੱਤਰ ਮੰਗੇ ਹਨ। ਭਰਤੀ ਮੁਹਿੰਮ 9451 ਖਾਲੀ ਅਸਾਮੀਆਂ ਨੂੰ ਭਰਨ ਲਈ ਤਿਆਰ ਹੈ।

ਇਹ ਵੀ ਪੜ੍ਹੋ: ਅਭਿਸ਼ੇਕ ਨਾਇਰ ਸ਼੍ਰੀਲੰਕਾ ਦੌਰੇ ਲਈ ਕੋਚਿੰਗ ਸਟਾਫ ‘ਚ ਸ਼ਾਮਲ, ਪੜ੍ਹੋ ਹੋਰ ਵੇਰਵਾ

 

ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਭਰਤੀ ਲਈ ਅਪਲਾਈ ਕਰਨ ਲਈ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ITBP) ਦੀ ਅਧਿਕਾਰਤ ਵੈੱਬਸਾਈਟ itbpolice.nic.in ‘ਤੇ ਜਾ ਸਕਦੇ ਹਨ।

ਅਸਾਮੀਆਂ:

ਕੁੱਲ: 9451
ਇੰਸਪੈਕਟਰ: 321
ਸਬ ਇੰਸਪੈਕਟਰ: 1544
ਕਾਂਸਟੇਬਲ ਜੀ.ਡੀ.: 4640
ਹੈੱਡ ਕਾਂਸਟੇਬਲ: 3150

ਵਿੱਦਿਅਕ ਯੋਗਤਾ:

ਉਮੀਦਵਾਰ ਭਾਰਤ ਵਿੱਚ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ 10 ਵੀਂ ਗ੍ਰੇਡ ਅਤੇ ਪਲੱਸ ਟੂ ਪਾਸ ਹੋਣਾ ਚਾਹੀਦਾ ਹੈ।

ਉਮਰ ਸੀਮਾ:

ਘੱਟੋ-ਘੱਟ ਉਮਰ- 18 ਸਾਲ
ਵੱਧ ਤੋਂ ਵੱਧ ਉਮਰ- 27 ਸਾਲ

ਅਰਜ਼ੀ ਦੀ ਫੀਸ:

ਜਨਰਲ / OBC / EWS: 100 ਰੁਪਏ
SC/ST: ਕਿਸੇ ਵੀ ਅਰਜ਼ੀ ਫੀਸ ਦਾ ਭੁਗਤਾਨ ਕਰਨ ਤੋਂ ਛੋਟ

ਤਨਖਾਹ:

21,700-69,100 ਹੈ
7ਵੇਂ ਤਨਖਾਹ ਕਮਿਸ਼ਨ ਦੇ ਅਨੁਸਾਰ ਪੱਧਰ 3

ਚੋਣ ਪ੍ਰਕਿਰਿਆ:

ਸਰੀਰਕ ਮਾਪ ਟੈਸਟ ਅਤੇ ਸਰੀਰਕ ਮਿਆਰੀ ਟੈਸਟ
ਲਿਖਤੀ ਪ੍ਰੀਖਿਆ
ਦਸਤਾਵੇਜ਼ ਤਸਦੀਕ

ਅਰਜ਼ੀ ਕਿਵੇਂ ਦੇਣੀ ਹੈ:

ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ITBP) ਦੀ ਅਧਿਕਾਰਤ ਵੈੱਬਸਾਈਟ itbpolice.nic.in ‘ਤੇ ਜਾਓ ਜਾਂ ਇੱਥੇ ਕਲਿੱਕ ਕਰੋ।

ਅਪਲਾਈ ਔਨਲਾਈਨ ਲਿੰਕ ‘ਤੇ ਕਲਿੱਕ ਕਰੋ

ਲੋੜੀਂਦੀ ਸਾਰੀ ਜਾਣਕਾਰੀ ਭਰੋ ਅਤੇ ਅਗਲੇ ਬਟਨ ‘ਤੇ ਕਲਿੱਕ ਕਰੋ

ਆਪਣੀ ਫੋਟੋ ਅੱਪਲੋਡ ਕਰੋ ਅਤੇ ਸਾਈਨ ਕਰੋ

ਅਰਜ਼ੀ ਫੀਸ ਦਾ ਭੁਗਤਾਨ ਕਰੋ ਅਤੇ ਅਰਜ਼ੀ ਫੀਸ ਜਮ੍ਹਾਂ ਕਰੋ

ਭਵਿੱਖ ਦੇ ਸੰਦਰਭ ਲਈ ਅਰਜ਼ੀ ਫਾਰਮ ਦਾ ਪ੍ਰਿੰਟ ਆਊਟ ਲਓ

ਵਧੇਰੇ ਵੇਰਵਿਆਂ ਲਈ, ਦਿਲਚਸਪੀ ਰੱਖਣ ਵਾਲੇ ਉਮੀਦਵਾਰ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ITBP) ਦੀ ਅਧਿਕਾਰਤ ਵੈੱਬਸਾਈਟ itbpolice.nic.in ‘ਤੇ ਜਾ ਸਕਦੇ ਹਨ।

 

ਪੰਜਾਬ ‘ਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਦਿੱਤੇ ਜਾਣਗੇ ਇੰਨੇ ਰੁਪਏ || News of Punjab

0
Farmers who cultivate alternative crops instead of paddy in Punjab will be given Rs

ਪੰਜਾਬ ‘ਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਦਿੱਤੇ ਜਾਣਗੇ ਇੰਨੇ ਰੁਪਏ

CM ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ ਮੋੜਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਜਗ੍ਹਾਂ ਹੋਰ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਸ ਮਕਸਦ ਵਾਸਤੇ ਵਿੱਤੀ ਸਾਲ 2024-25 ਲਈ 289.87 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।

ਵੱਧ ਤੋਂ ਵੱਧ ਪੰਜ ਹੈਕਟੇਅਰ ਤੱਕ ਰਕਬੇ ‘ਤੇ ਇਸ ਪ੍ਰੋਗਰਾਮ ਦਾ ਲਾਭ

ਝੋਨੇ ਦੇ ਬਦਲ ਲਈ ਸੋਧੇ ਹੋਏ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਬਾਰੇ ਵੇਰਵੇ ਨਸ਼ਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਕੋਈ ਵੀ ਕਿਸਾਨ ਵੱਧ ਤੋਂ ਵੱਧ ਪੰਜ ਹੈਕਟੇਅਰ ਤੱਕ ਰਕਬੇ ‘ਤੇ ਇਸ ਪ੍ਰੋਗਰਾਮ ਦਾ ਲਾਭ ਲੈ ਸਕੇਗਾ ਅਤੇ ਪ੍ਰੋਤਸਾਹਨ ਰਾਸ਼ੀ ਸਿੱਧਾ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਦੋ ਬਰਾਬਰ ਕਿਸ਼ਤਾਂ ਵਿੱਚ ਪਾਈ ਜਾਵੇਗੀ। ਪਹਿਲੀ ਕਿਸ਼ਤ ਡਿਜ਼ੀਟਲ ਕਰੌਪ ਸਰਵੇ ਅਤੇ ਕ੍ਰਿਸ਼ੀ ਮੈਪਰ ਐਪ ਰਾਹੀਂ ਤਸਦੀਕ ਹੋਣ ਉਪਰੰਤ ਅਤੇ ਦੂਜੀ ਕਿਸ਼ਤ ਫ਼ਸਲ ਵੱਢਣ ਤੋਂ ਤੁਰੰਤ ਬਾਅਦ ਟਰਾਂਸਫਰ ਕਰ ਦਿੱਤੀ ਜਾਵੇਗੀ।

ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਚਲਾ ਗਿਆ

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਹਰੀ ਕ੍ਰਾਂਤੀ ਵਿਚ ਅਹਿਮ ਭੂਮਿਕਾ ਨਿਭਾਉਂਦਿਆਂ ਦੇਸ਼ ਨੂੰ ਖੁਰਾਕ ਸੁਰੱਖਿਆ ਵਿਚ ਆਤਮਨਿਰਭਰ ਬਣਾਉਣ ਵਿਚ ਮੋਹਰੀ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਕਾਸ਼ਤ ਕਾਰਨ ਸਿੰਚਾਈ ਲਈ ਟਿਊਬਵੈੱਲਾਂ ‘ਤੇ ਨਿਰਭਰਤਾ ਵਧੀ, ਜਿਸ ਦੇ ਸਿੱਟੇ ਵਜੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਚਲਾ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੇਂ ਸਿਰਿਓਂ ਉਲੀਕੇ ਗਏ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਪਛਾਣ ਕੀਤੇ ਗਏ ਜ਼ਿਲ੍ਹਿਆਂ ਦੇ ਪਾਣੀ ਦੀ ਕਮੀ ਵਾਲੇ ਬਲਾਕਾਂ ਨੂੰ ਤਰਜੀਹ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ , ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਣੇ ਕੀਤਾ ਕਾਬੂ

ਸਕੀਮ ਦਾ ਲਾਭ ਪ੍ਰਾਪਤ ਕਰਨ ਲਈ ਆਨਲਾਈਨ ਕਰ ਸਕਦੇ ਅਪਲਾਈ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਸਾਉਣੀ ਸੀਜ਼ਨ 2024 ਦੌਰਾਨ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਤਹਿਤ ਝੋਨੇ ਦੀ ਥਾਂ ਹੋਰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਵਾਸਤੇ ਇੱਕ ਨਵਾਂ ਸੋਧਿਆ ਹੋਇਆ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਪ੍ਰਾਪਤ ਕਰਨ ਲਈ ਕਿਸਾਨ ਸੂਬਾ ਸਰਕਾਰ ਦੇ ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੂਬਾ ਅਤੇ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ ਵੀ ਕੀਤਾ ਜਾਵੇਗਾ।