Home Blog Page 1364

ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਬਲਵਿੰਦਰ ਸਿੰਘ ਭੂੰਦੜ ਹੋਣਗੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ || Breaking News

0
Sukhbir Singh Badal's big announcement, Balwinder Singh Bhundar will be the working president of Akali Dal

ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਬਲਵਿੰਦਰ ਸਿੰਘ ਭੂੰਦੜ ਹੋਣਗੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕੀਤਾ ਹੈ | ਉਹਨਾਂ ਵੱਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ |

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਨਿਹੰਗ ਬਾਣੇ ‘ਚ ਆਏ ਵਿਅਕਤੀ ਨੇ ਨੌਜਵਾਨ ਦਾ ਕਰ ਦਿੱਤਾ ਕ*ਤ*ਲ

ਅੰਮ੍ਰਿਤਸਰ ‘ਚ ਨਿਹੰਗ ਬਾਣੇ ‘ਚ ਆਏ ਵਿਅਕਤੀ ਨੇ ਨੌਜਵਾਨ ਦਾ ਕਰ ਦਿੱਤਾ ਕ*ਤ*ਲ || Crime News

0
A person who came to Nihang Bane in Amritsar killed a young man

ਅੰਮ੍ਰਿਤਸਰ ‘ਚ ਨਿਹੰਗ ਬਾਣੇ ‘ਚ ਆਏ ਵਿਅਕਤੀ ਨੇ ਨੌਜਵਾਨ ਦਾ ਕਰ ਦਿੱਤਾ ਕ*ਤ*ਲ

ਅੰਮ੍ਰਿਤਸਰ ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਜਹਾਂਗੀਰ ‘ਚ ਦੇਰ ਰਾਤ ਵੱਡੀ ਵਾਰਦਾਤ ਵਾਪਰੀ ਹੈ | ਜਿੱਥੇ ਕਿ ਨਿਹੰਗ ਬਾਣੇ ‘ਚ ਆਏ ਇਕ ਵਿਅਕਤੀ ਨੇ ਨੌਜਵਾਨ ਦਾ ਕ*ਤ*ਲ ਕਰ ਦਿੱਤਾ ਹੈ | ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਪੁਰਾਣੀ ਰੰਜਿਸ਼ ਕਰਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਤਲਵਾਰ ਦੇ ਨਾਲ ਵਾਰ ਕਰਕੇ ਕੀਤਾ ਕਤਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਪਿੰਡ ਦੇ ਵਿੱਚ ਹੀ ਮਲਕੀਤ ਸਿੰਘ ਨਾਮਕ ਨੌਜਵਾਨ ਦੇ ਘਰ ਵੜ ਕੇ ਉਸਨੂੰ ਬੁਰੀ ਤਰੀਕੇ ਕੁੱਟਮਾਰ ਕਰਕੇ ਅਤੇ ਤਲਵਾਰ ਦੇ ਨਾਲ ਵਾਰ ਕਰਕੇ ਉਸਦਾ ਕਤਲ ਕਰ ਦਿੱਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਇਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ ਜਿਸ ਦੇ ਚੱਲਦੇ ਬੀਤੀ ਰਾਤ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਮਲਕੀਤ ਸਿੰਘ ਦਾ ਕਤਲ ਕੀਤਾ ਹੈ। ਫਿਲਹਾਲ ਪਰਿਵਾਰ ਵੱਲੋਂ ਤੇ ਪਿੰਡ ਵਾਸੀਆਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

ਇਹ ਵੀ ਪੜ੍ਹੋ : BSF ਦੀ 144 ਬਟਾਲੀਅਨ ਵੱਲੋਂ ਸਰਹੱਦੀ ਪਿੰਡ ਮਹਾਬਾ ਵਿਖੇ ਲਗਾਇਆ ਗਿਆ ਮੈਡੀਕਲ ਕੈਂਪ

ਪੁਰਾਣੀ ਰੰਜਿਸ਼ ਕਰਕੇ ਕੀਤਾ ਗਿਆ ਕਤਲ

ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਕੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਿੰਡ ਦੇ ਵਿੱਚ ਪੁਰਾਣੀ ਰੰਜਿਸ਼ ਕਰਕੇ ਨਿਹੰਗ ਸਿੰਘ ਸੁਖਦੇਵ ਸਿੰਘ ਵੱਲੋਂ ਪਿੰਡ ਦੇ ਹੀ ਇੱਕ ਨੌਜਵਾਨ ਮਲਕੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਹਨ ਅਤੇ ਜਾਂਚ ਕਰ ਰਹੀਆਂ ਹਨ। ਪਰਿਵਾਰ ਦੇ ਬਿਆਨ ਦੇ ਅਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

 

 

 

 

 

 

 

 

 

 

 

BSF ਦੀ 144 ਬਟਾਲੀਅਨ ਵੱਲੋਂ ਸਰਹੱਦੀ ਪਿੰਡ ਮਹਾਬਾ ਵਿਖੇ ਲਗਾਇਆ ਗਿਆ ਮੈਡੀਕਲ ਕੈਂਪ || News Update

0
Medical camp organized by 144 battalion of BSF at border village Mahaba

BSF ਦੀ 144 ਬਟਾਲੀਅਨ ਵੱਲੋਂ ਸਰਹੱਦੀ ਪਿੰਡ ਮਹਾਬਾ ਵਿਖੇ ਲਗਾਇਆ ਗਿਆ ਮੈਡੀਕਲ ਕੈਂਪ

BSF ਦੀ 144 ਬਟਾਲੀਅਨ ਵੱਲੋਂ ਸਰਹੱਦੀ ਪਿੰਡ ਮਹਾਬਾ ਵਿਖੇ ਇੱਕ ਮੈਡੀਕਲ ਕੈਂਪ ਲਗਾਇਆ ਗਿਆ। ਇਸ ਵਿੱਚ BSF ਦੇ ਡੀਆਈਜੀ ਐਸ ਐਸ ਚੰਦੇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ | ਇਹ ਮੈਡੀਕਲ ਕੈਂਪ ਜੀ ਐਨਡੀਯੂ ਮੈਡੀਕਲ ਕਾਲਜ ਅਤੇ ਸਰਕਾਰੀ ਡਾਕਟਰਾਂ ਦੇ ਸਹਿਯੋਗ ਦੇ ਨਾਲ ਲਗਾਇਆ ਗਿਆ।

ਲੋਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ

ਸ੍ਰੀ ਅਜੈ ਕੁਮਾਰ ਮਿਸ਼ਰਾ ਕਮਾਂਡੈਂਟ, 144 ਬਟਾਲੀਅਨ ਨੇ ਵੀ ਪਿੰਡ ਮਾਹਾਵਾ ਅਤੇ ਨਾਲ ਲੱਗਦੇ ਸਾਰੇ ਪਿੰਡਾਂ ਦੇ ਲੋਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ BSF ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਨੂੰ BSF ਵੱਲੋਂ ਟਰਾਂਸਪੋਰਟ ਦੀ ਲੜਾਈ ਵਿੱਚ BSF ਦੀ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ। ਸਰਹੱਦੀ ਅਪਰਾਧ ਅਤੇ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦਾ ਖਤਰਾ। ਇਹ ਪ੍ਰੋਗਰਾਮ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ ਦੇ ਤਹਿਤ ਆਯੋਜਿਤ ਕੀਤਾ ਗਿਆ ਹੈ, ਜਿੱਥੇ BSF ਸਰਹੱਦੀ ਆਬਾਦੀ ਦੇ ਵਿਕਾਸ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।

ਨਾਲ ਲੱਗਦੇ ਸਾਰੇ ਪਿੰਡਾਂ ਦੇ ਮਰੀਜ਼ਾਂ ਨੇ ਲਿਆ ਭਾਗ

ਸ੍ਰੀ ਐਸ ਐਸ ਚੰਦੇਲ, ਡੀਆਈਜੀ, ਐਸਐਚਕਿਊ ਅੰਮ੍ਰਿਤਸਰ ਨੇ ਕਿਹਾ ਕਿ BSF ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹੋਰ ਸਰਹੱਦੀ ਅਪਰਾਧਾਂ ਦੇ ਖਤਰੇ ਨੂੰ ਰੋਕਣ ਲਈ ਅਤੇ ਜ਼ਿੰਮੇਵਾਰੀ ਦੇ ਖੇਤਰ ਵਿੱਚ ਨੌਜਵਾਨਾਂ ਅਤੇ ਸਰਹੱਦੀ ਆਬਾਦੀ ਦੇ ਲਾਭ ਲਈ ਵਚਨਬੱਧ ਹੈ।

ਇਸ ਪ੍ਰੋਗਰਾਮ ਵਿੱਚ ਪਿੰਡ ਮਹਾਵਾ ਅਤੇ ਨਾਲ ਲੱਗਦੇ ਸਾਰੇ ਪਿੰਡਾਂ ਦੇ ਮਰੀਜ਼ਾਂ ਨੇ ਭਾਗ ਲਿਆ। ਇਸ ਮੌਕੇ ‘ਤੇ ਸ਼੍ਰੀ ਅਜੇ ਕੁਮਾਰ ਮਿਸ਼ਰਾ, 144 ਬਿਲੀਅਨ ਦੇ ਕਮਾਂਡਰ, ਡਾ: ਸੁਰੇਸ਼ ਵਰਮਾ, ਸੀਐਮਓ (ਐਸਜੀ), ਸ਼੍ਰੀ ਰਾਜੇਂਦਰ ਟੋਪੋ, 2ਆਈਸੀ, 144 ਬਿਲੀਅਨ, ਸ਼੍ਰੀ ਵਿਜੇ ਪਾਲ, ਏਸੀ, 144 ਬਿਲੀਅਨ ਅਤੇ ਸ਼੍ਰੀ ਨੀਰਜ, ਏਸੀ, 144 ਬਿਲੀਅਨ ਵੀ ਮੌਜੂਦ ਸਨ। ਅਤੇ ਨੇੜਲੇ ਸਾਰੇ ਪਿੰਡਾਂ ਦੇ ਮਰੀਜ਼ਾਂ ਦੀ ਸਹੂਲਤ ਦਿੱਤੀ।

ਨਕਲੀ ਹੱਥ ਫਿਕਸ ਕਰਨ ਲਈ ਲਗਾਇਆ ਇੱਕ ਮੁਫਤ ਕੈਂਪ

ਅਤੀਤ ਵਿੱਚ, 10 ਅਪ੍ਰੈਲ, 2024 ਨੂੰ, 144 ਬਿਲੀਅਨ, ਬੀਐਸਐਫ ਨੇ ਮੱਧ ਪ੍ਰਦੇਸ਼ ਦੀ ਇੱਕ ਚੈਰਿਟੀ ਐਨਜੀਓ ਦੇ ਸਹਿਯੋਗ ਨਾਲ, ਸਰਹੱਦੀ ਖੇਤਰ ਵਿੱਚ ਅਪਾਹਜ ਪਿੰਡ ਵਾਸੀਆਂ ਅਤੇ BSF ਦੀ ਆਬਾਦੀ ਲਈ ਨਕਲੀ ਹੱਥ ਫਿਕਸ ਕਰਨ ਲਈ ਇੱਕ ਮੁਫਤ ਕੈਂਪ ਵੀ ਲਗਾਇਆ ਸੀ, ਜਿਸ ਵਿੱਚ ਆਈ.ਐਮ. ਖੇਤਰ ਵਿੱਚ 22 ਅਪਾਹਜ ਕਰਮਚਾਰੀਆਂ ਨੂੰ ਨਕਲੀ ਹੱਥ ਫਿਕਸ ਕੀਤੇ ਗਏ ਸਨ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡਾ ਫ਼ੈਸਲਾ, ਨਹੀਂ ਮਿਲੇਗਾ ਸਿਆਸੀ ਪਾਰਟੀਆਂ ਦਾ ਚੋਣ ਨਿਸ਼ਾਨ

ਅਜਿਹੇ ਹੋਰ ਪ੍ਰੋਗਰਾਮ ਕੀਤੇ ਜਾਣਗੇ ਆਯੋਜਿਤ

144 ਬਟਾਲੀਅਨ ਨੇ ਵਚਨਬੱਧ ਕੀਤਾ ਕਿ ਨੇੜਲੇ ਭਵਿੱਖ ਵਿੱਚ ਸਰਹੱਦੀ ਪਿੰਡਾਂ ਦੇ ਨੌਜਵਾਨਾਂ, ਮਰੀਜ਼ਾਂ ਅਤੇ ਲੋੜਵੰਦ ਆਬਾਦੀ ਲਈ ਅਜਿਹੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਸ ਤੋਂ ਪਹਿਲਾਂ ਵੀ 144 ਬੀ.ਐਸ.ਐਫ ਵੱਲੋਂ ਏ.ਓ.ਆਰ. ਦੇ ਸਾਰੇ ਸਰਹੱਦੀ ਪਿੰਡਾਂ ਵਿੱਚ ਅਜਿਹੇ ਕੈਂਪ ਲਗਾਏ ਗਏ ਸਨ। ਇਸ ਪ੍ਰੋਗਰਾਮ ਵਿੱਚ ਸਰਕਾਰੀ ਹਸਪਤਾਲ ਦੇ ਮੈਡੀਸਨ, ਓਪਥਾਲਮੋਲੋਜਿਸਟ, ਈਐਨਟੀ ਓਬੀਐਸ ਅਤੇ ਗਾਇਨੀ ਦੇ ਮਾਹਿਰ ਅਤੇ ਬੀਐਸਐਫ ਦੇ ਡਾਕਟਰ ਅਤੇ ਸਟਾਫ਼ ਨੇ ਭਾਗ ਲਿਆ।

 

 

 

 

 

ਪੰਜਾਬ ਕੈਬਨਿਟ ਦਾ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡਾ ਫ਼ੈਸਲਾ, ਨਹੀਂ ਮਿਲੇਗਾ ਸਿਆਸੀ ਪਾਰਟੀਆਂ ਦਾ ਚੋਣ ਨਿਸ਼ਾਨ || Punjab Politics

0
Punjab Cabinet's big decision regarding the Panchayat elections, political parties will not get election marks

ਪੰਜਾਬ ਕੈਬਨਿਟ ਦਾ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡਾ ਫ਼ੈਸਲਾ, ਨਹੀਂ ਮਿਲੇਗਾ ਸਿਆਸੀ ਪਾਰਟੀਆਂ ਦਾ ਚੋਣ ਨਿਸ਼ਾਨ

ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ ਹਨ | ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਸਿਵਲ ਸੇਵਾਵਾਂ ਵਿੱਚ ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। ਮੀਟਿੰਗ ਵਿੱਚ PCS ਅਧਿਕਾਰੀਆਂ ਦੇ 59 ਨਵੇਂ ਅਹੁਦਿਆਂ ਨੂੰ ਹਰੀ ਝੰਡੀ ਦਿੱਤੀ ਗਈ ਹੈ। ਹੁਣ ਇਨ੍ਹਾਂ ਅਸਾਮੀਆਂ ਨੂੰ 310 ਤੋਂ ਵਧਾ ਕੇ 369 ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਨਵੇਂ ਜ਼ਿਲ੍ਹਾ ਮਾਲੇਕੋਟਲਾ ਵਿੱਚ ਸੈਸ਼ਨ ਡਵੀਜ਼ਨ ਵਿੱਚ 36 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਪੰਜਾਬ ਪੰਚਾਇਤੀ ਰੂਲਜ਼ ਵਿੱਚ ਕੀਤੀ ਗਈ ਸੋਧ

ਇਸ ਦੇ ਨਾਲ ਹੀ ਪੰਜਾਬ ਪੰਚਾਇਤੀ ਰੂਲਜ਼ ਵਿੱਚ ਸੋਧ ਕੀਤੀ ਗਈ ਹੈ। ਪੰਜਾਬ ਵਿੱਚ ਪਹਿਲਾਂ ਰਾਜਨੀਤਿਕ ਪਾਰਟੀਆਂ ਦੇ ਚਿੰਨ੍ਹ ‘ਤੇ ਪੰਚ ਤੇ ਸਰਪੰਚ ਦੀ ਚੋਣ ਲੜੀ ਜਾ ਸਕਦੀ ਸੀ ਪਰ ਕੈਬਨਿਟ ਨੇ ਹੁਣ ਪਾਰਟੀ ਚਿੰਨ੍ਹ ‘ਤੇ ਚੋਣਾਂ ਲੜਨ ਦੇ ਨਿਯਮ ਨੂੰ ਖਤਮ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਤਰਨ ਤਾਰਨ ਪੁਲਿਸ ਨੂੰ ਮਿਲੀ ਕਾਮਯਾਬੀ , 4 ਲੱਖ ਰੁਪਏ ਤੋਂ ਵੱਧ ਹਵਾਲਾ ਪੈਸੇ ਕੀਤੇ ਜ਼ਬਤ

20 ਏਕੜ ਪੰਚਾਇਤੀ ਜ਼ਮੀਨ ਸਰਕਾਰ ਨੇ ਲੈ ਲਈ

ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਘੱਗਰ ਦਰਿਆ ਤੋਂ ਹੁੰਦੇ ਨੁਕਸਾਨ ਲਈ ਵੱਡਾ ਕਦਮ ਚੁੱਕਿਆ ਹੈ। ਦਰਅਸਲ,ਘੱਗਰ ਦਰਿਆ ਦੇ ਨੇੜਲੇ ਪਿੰਡਾਂ ਵਿੱਚ ਬਰਸਾਤੀ ਦਿਨਾਂ ਵਿੱਚ ਬਹੁਤ ਮੁਸ਼ਕਿਲ ਹੁੰਦੀ ਹੈ। ਘੱਗਰ ਦੇ ਨੇੜੇ ਦੀ 20 ਏਕੜ ਪੰਚਾਇਤੀ ਜ਼ਮੀਨ ਸਰਕਾਰ ਨੇ ਲੈ ਲਈ ਹੈ। ਇੱਥੇ 40 ਫੁੱਟ ਡੂੰਘਾ ਛੱਪੜ ਬਣੇਗਾ। ਇਸਦੇ ਇਲਾਵਾ ਹਾਊਸ ਸਰਜਨ ਦੀਆਂ 450 ਅਸਾਮੀਆਂ ‘ਤੇ ਭਰਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

 

 

 

 

 

 

 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੋਹਾ ਕਤਰ ਤੋਂ ਪਹੁੰਚੇ ਭਾਰਤ || Enternational News

0

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੋਹਾ ਕਤਰ ਤੋਂ ਪਹੁੰਚੇ ਭਾਰਤ

 

ਦੋਹਾ ਕਤਰ ਅੰਦਰ ਸਥਾਨਕ ਪੁਲਿਸ ਵੱਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਪਾਸ ਲੈ ਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ।

ਇਹ ਵੀ ਪੜ੍ਹੋ – ਹਿਸਾਰ ‘ਚ ਇਕ ਘਰ ‘ਤੇ ਡਿੱਗੀ ਬਿਜਲੀ, ਬਾਲ-ਬਾਲ ਬਚਿਆ ਪਰਿਵਾਰ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੀ ਰਾਤ ਇਹ ਸੂਚਨਾ ਮਿਲੀ ਸੀ ਕਿ ਦੋਹਾ ਪੁਲਿਸ ਵੱਲੋਂ ਵਾਪਸ ਕੀਤੇ ਗਏ ਪਾਵਨ ਸਰੂਪ ਲੈ ਕੇ ਇਸ ਮਾਮਲੇ ਨਾਲ ਸਬੰਧਤ ਵਿਅਕਤੀ ਹਵਾਈ ਉਡਾਨ ਰਾਹੀਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਸ੍ਰੀ ਅੰਮ੍ਰਿਤਸਰ ਵਿਖੇ ਪੁੱਜ ਰਹੇ ਹਨ। ਜਿਸ ਉੱਤੇ ਤੁਰੰਤ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਹਵਾਈ ਅੱਡੇ ਤੋਂ ਇਹ ਪਾਵਨ ਸਰੂਪ ਸਬੰਧਤ ਵਿਅਕਤੀਆਂ ਪਾਸੋਂ ਪ੍ਰਾਪਤ ਕਰਕੇ ਪਾਲਕੀ ਸਾਹਿਬ ਵਾਲੀ ਗੱਡੀ ਰਾਹੀਂ ਮਰਯਾਦਾ ਅਤੇ ਸਤਿਕਾਰ ਸਹਿਤ ਲਿਆ ਕੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਮਾਮਲੇ ਦੀ ਰਿਪੋਰਟ ਪਾਵਨ ਸਰੂਪ ਪ੍ਰਾਪਤ ਕਰਨ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਪਾਸੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜ ਦਿੱਤੀ ਜਾਵੇਗੀ।

ਤਰਨ ਤਾਰਨ ਪੁਲਿਸ ਨੂੰ ਮਿਲੀ ਕਾਮਯਾਬੀ , 4 ਲੱਖ ਰੁਪਏ ਤੋਂ ਵੱਧ ਹਵਾਲਾ ਪੈਸੇ ਕੀਤੇ ਜ਼ਬਤ || Punjab Update

0
Taran Taran police got success, seized more than 4 lakh rupees hawala money

ਤਰਨ ਤਾਰਨ ਪੁਲਿਸ ਨੂੰ ਮਿਲੀ ਕਾਮਯਾਬੀ , 4 ਲੱਖ ਰੁਪਏ ਤੋਂ ਵੱਧ ਹਵਾਲਾ ਪੈਸੇ ਕੀਤੇ ਜ਼ਬਤ

ਪੰਜਾਬ ਪੁਲਿਸ ਨਸ਼ਿਆਂ ‘ਤੇ ਕਾਬੂ ਪਾਉਣ ਲਈ ਪੂਰੇ ਯਤਨ ਕਰ ਰਹੀ ਹੈ | ਜਿਸ ਦੇ ਚੱਲਦਿਆਂ ਤਰਨ ਤਾਰਨ ਪੁਲਿਸ ਨੂੰ ਕਾਮਯਾਬੀ ਮਿਲੀ ਹੈ | ਜਿੱਥੇ ਕਿ ਪੁਲਿਸ ਨੇ ਕਾਰਵਾਈ ਦੌਰਾਨ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ 4 ਲੱਖ ਰੁਪਏ ਤੋਂ ਵੱਧ ਹਵਾਲਾ ਪੈਸੇ ਵੀ ਜ਼ਬਤ ਕੀਤੇ ਗਏ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

7 ਕਾਰਤੂਸ ਅਤੇ 4.8 ਲੱਖ ਰੁਪਏ ਕੀਤੇ ਗਏ ਬਰਾਮਦ

DGP ਨੇ ਆਪਣੇ ਐਕਸ (ਪਹਿਲਾਂ ਟਵੀਟਰ) ‘ਤੇ ਪੋਸਟ ‘ਚ ਲਿਖਿਆ ਕਿ ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ 4 Glock-19 ਪਿਸਤੌਲ ਬਰਾਮਦ ਕੀਤਾ ਹੈ, ਜਿਸ ‘ਚੋਂ ਇੱਕ ਪਿਸਤੌਲ ‘ਤੇ “ਨਾਟੋ ਆਰਮੀ ਲਈ ਬਣੀ” ਛਪਿਆ ਹੋਇਆ ਹੈ। ਇਨ੍ਹਾਂ ਤੋਂ ਇਲਾਵਾ ਪੁਲਿਸ ਨੇ 4 ਮੈਗਜ਼ੀਨ, 7 ਕਾਰਤੂਸ ਅਤੇ 4.8 ਲੱਖ ਰੁਪਏ ਹਵਾਲਾ ਪੈਸਾ ਵੀ ਜ਼ਬਤ ਕੀਤਾ ਹੈ।

ਇਹ ਵੀ ਪੜ੍ਹੋ : ਏਸ਼ੀਅਨ ਹਾਕੀ ਚੈਂਪੀਅਨਜ਼ ਟ੍ਰਾਫ਼ੀ ਲਈ ਭਾਰਤੀ ਹਾਕੀ ਟੀਮ ਦਾ ਐਲਾਨ, ਜਾਣੋ ਕਿਸਨੂੰ ਬਣਾਇਆ ਕਪਤਾਨ

ਜਾਂਚ ਜਾਰੀ

ਉਨ੍ਹਾਂ ਅੱਗੇ ਲਿਖਿਆ- ਦੋਸ਼ੀ ਹਰਪ੍ਰੀਤ ਸਿੰਘ ਦੇ ਪਾਕਿਸਤਾਨ ਅਧਾਰਿਤ ਸਮੱਗਲਰ ਨਾਲ ਸਬੰਧ ਹਨ। ਪੁਲਿਸ ਵੱਲੋਂ ਦੋਸ਼ੀ ਸਬੰਧੀ ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਹੈ। DGP ਨੇ ਕਿਹਾ ਕਿ ਪੰਜਾਬ ਪੁਲਿਸ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।

 

 

ਹਿਸਾਰ ‘ਚ ਇਕ ਘਰ ‘ਤੇ ਡਿੱਗੀ ਬਿਜਲੀ, ਬਾਲ-ਬਾਲ ਬਚਿਆ ਪਰਿਵਾਰ || Punjab News

0

ਹਿਸਾਰ ਚ ਇਕ ਘਰ ਤੇ ਡਿੱਗੀ ਬਿਜਲੀ, ਬਾਲ-ਬਾਲ ਬਚਿਆ ਪਰਿਵਾਰ

ਹਰਿਆਣਾ ਦੇ ਹਿਸਾਰ ਦੇ ਪਿੰਡ ਬਾਲਸਮੰਦ ‘ਚ ਵੀਰਵਾਰ ਸਵੇਰੇ ਇਕ ਖੇਤ ਦੇ ਸ਼ੈੱਡ ਦੀ ਛੱਤ ‘ਤੇ ਰੱਖੀ ਪਾਣੀ ਦੀ ਟੈਂਕੀ ‘ਤੇ ਅਸਮਾਨੀ ਬਿਜਲੀ ਡਿੱਗ ਗਈ। ਬਿਜਲੀ ਡਿੱਗਣ ਸਮੇਂ ਪਤੀ-ਪਤਨੀ ਘਰ ਦੀ ਛੱਤ ‘ਤੇ ਬਣੇ ਕਮਰੇ ‘ਚ ਸੁੱਤੇ ਪਏ ਸਨ। ਪਰਿਵਾਰ ਦੇ ਹੋਰ ਮੈਂਬਰ ਹੇਠਲੇ ਕਮਰਿਆਂ ਵਿੱਚ ਸਨ। ਬਿਜਲੀ ਡਿੱਗਣ ਨਾਲ ਹੋਏ ਧਮਾਕੇ ਕਾਰਨ ਪੂਰਾ ਪਰਿਵਾਰ ਡਰ ਗਿਆ। ਬਿਜਲੀ ਡਿੱਗਣ ਕਾਰਨ ਪਾਣੀ ਦੀ ਟੈਂਕੀ, ਫਰਸ਼ ਫਟ ਗਿਆ, ਬਾਲਕੋਨੀ ਨੁਕਸਾਨੀ ਗਈ। ਇਸ ਦੇ ਨਾਲ ਹੀ ਪੂਰੇ ਘਰ ਦੀ ਬਿਜਲੀ ਦੀਆਂ ਤਾਰਾਂ ਸੜ ਜਾਣ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ ਹੈ।

ਸਵੇਰੇ ਕਰੀਬ 6 ਵਜੇ ਬਿਜਲੀ ਡਿੱਗੀ

ਬਲਜੀਤ ਸ਼ਰਮਾ ਵਾਸੀ ਬਲਸਮੰਦ ਨੇ ਦੱਸਿਆ ਕਿ ਉਸ ਦਾ ਪਰਿਵਾਰ ਖੇਤ ਵਿੱਚ ਬਣੇ ਸ਼ੈੱਡ ਵਿੱਚ ਰਹਿੰਦਾ ਹੈ। ਬੀਤੀ ਰਾਤ ਉਹ, ਉਸਦੀ ਮਾਂ ਅਤੇ ਪਤਨੀ ਹੇਠਾਂ ਕਮਰੇ ਵਿੱਚ ਸੌਂ ਗਏ ਸਨ। ਜਦੋਂ ਕਿ ਉਸ ਦਾ ਲੜਕਾ ਵਿਕਾਸ ਅਤੇ ਨੂੰਹ ਉਪਰਲੇ ਕਮਰਿਆਂ ਵਿੱਚ ਸਨ। ਸਵੇਰੇ ਕਰੀਬ 6 ਵਜੇ ਬਿਜਲੀ ਡਿੱਗੀ। ਫਿਰ ਇੱਕ ਜ਼ੋਰਦਾਰ ਧਮਾਕੇ ਨਾਲ ਉਸ ਦੇ ਘਰ ਬਿਜਲੀ ਡਿੱਗ ਪਈ। ਇਸ ਤੋਂ ਸਾਰਾ ਪਰਿਵਾਰ ਡਰ ਗਿਆ।

ਪਾਣੀ ਦੀ ਟੈਂਕੀ ਟੁੱਟ ਗਈ

ਬਿਜਲੀ ਡਿੱਗਣ ਤੋਂ ਥੋੜ੍ਹੀ ਦੇਰ ਬਾਅਦ ਉਸ ਦੇ ਪੁੱਤਰ ਨੇ ਆਵਾਜ਼ ਮਾਰੀ। ਉਸਨੇ ਛੱਤ ‘ਤੇ ਜਾ ਕੇ ਦੇਖਿਆ ਕਿ ਫਰਸ਼ ਦੀ ਟਾਇਲ ਫੱਟੀ ਹੋਈ ਸੀ। ਪਾਣੀ ਦੀ ਟੈਂਕੀ ਟੁੱਟ ਗਈ। ਬਿਜਲੀ ਡਿੱਗਣ ਕਾਰਨ ਛੱਤ ਦੀ ਬਾਲਕੋਨੀ ਦੀ ਇੱਟ ਵੀ ਟੁੱਟ ਗਈ। ਤਾਰਾਂ ਸੜ ਜਾਣ ਕਾਰਨ ਉਨ੍ਹਾਂ ਦਾ ਨੁਕਸਾਨ ਹੋਇਆ ਹੈ। ਖੁਸ਼ਕਿਸਮਤੀ ਹੈ ਕਿ ਪਰਿਵਾਰ ਦੇ ਮੈਂਬਰ ਸੁਰੱਖਿਅਤ ਹਨ।

 

ਏਸ਼ੀਅਨ ਹਾਕੀ ਚੈਂਪੀਅਨਜ਼ ਟ੍ਰਾਫ਼ੀ ਲਈ ਭਾਰਤੀ ਹਾਕੀ ਟੀਮ ਦਾ ਐਲਾਨ, ਜਾਣੋ ਕਿਸਨੂੰ ਬਣਾਇਆ ਕਪਤਾਨ || Sports News

0
Indian hockey team announced for the Asian Hockey Champions Trophy, know who made the captain

ਏਸ਼ੀਅਨ ਹਾਕੀ ਚੈਂਪੀਅਨਜ਼ ਟ੍ਰਾਫ਼ੀ ਲਈ ਭਾਰਤੀ ਹਾਕੀ ਟੀਮ ਦਾ ਐਲਾਨ, ਜਾਣੋ ਕਿਸਨੂੰ ਬਣਾਇਆ ਕਪਤਾਨ

ਏਸ਼ੀਅਨ ਚੈਂਪੀਅਨਸ ਟ੍ਰਾਫ਼ੀ ਦੇ ਲਈ ਹਾਕੀ ਇੰਡੀਆ ਨੇ 18 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ | ਇਹ ਟੂਰਨਾਮੈਂਟ ਚੀਨ ਵਿੱਚ ਹੋਵੇਗਾ ਅਤੇ ਹਰਮਨਪ੍ਰੀਤ ਸਿੰਘ ਹੀ ਭਾਰਤੀ ਟੀਮ ਦੀ ਕਪਤਾਨੀ ਕਰਨਗੇ। ਇਸ ਟੀਮ ਵਿੱਚ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ 10 ਖਿਡਾਰੀਆਂ ਨੂੰ ਜਗ੍ਹਾ ਦਿੱਤੀ ਗਈ ਹੈ, ਜਦਕਿ 5 ਖਿਡਾਰੀਆਂ ਹਾਰਦਿਕ ਸਿੰਘ, ਮਨਦੀਪ ਸਿੰਘ, ਲਲਿਤ ਉਪਾਧਿਆਏ, ਸ਼ਮਸ਼ੇਰ ਸਿੰਘ ਅਤੇ ਗੁਰਜੰਟ ਸਿੰਘ ਸਮੇਤ ਪੰਜ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ।

ਇਹ ਟੂਰਨਾਮੈਂਟ 8 ਤੋਂ 17 ਸਤੰਬਰ ਤੱਕ ਮੰਗੋਲੀਆ ਦੇ ਹੁਲੁਨਬੁਇਰ ਵਿੱਚ ਖੇਡਿਆ ਜਾਵੇਗਾ। ਭਾਰਤ ਆਪਣਾ ਪਹਿਲਾ ਮੁਕਾਬਲਾ 8 ਸਤੰਬਰ ਨੂੰ ਮੇਜ਼ਬਾਨ ਚੀਨ ਨਾਲ ਖੇਡੇਗਾ। ਭਾਰਤੀ ਟੀਮ ਇਸ ਟੂਰਨਾਮੈਂਟ ਦੀ ਡਿਫੈਂਨਡਿੰਗ ਚੈਂਪੀਅਨ ਹਨ। ਟੀਮ ਨੇ ਪਿਛਲੇ ਸਾਲ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿੱਚ ਮਲੇਸ਼ੀਆ ਨੂੰ ਹਰਾ ਕੇ ਖਿਤਾਬ ਜਿੱਤਿਆ ਸੀ।

ਗੋਲਕੀਪਰ ਪੀਆਰ ਸ਼੍ਰੀਜੇਸ਼ ਲਿਆ ਸੰਨਿਆਸ

ਇਸ ਤੋਂ ਇਲਾਵਾ ਭਾਰਤੀ ਹਾਕੀ ਟੀਮ ਦੀ ਦਿਗੱਜ ਗੋਲਕੀਪਰ ਪੀਆਰ ਸ਼੍ਰੀਜੇਸ਼ ਨੇ ਪੈਰਿਸ ਓਲੰਪਿਕ ਦੇ ਬਾਅਦ ਸੰਨਿਆਸ ਲੈ ਲਿਆ। ਇਸ ਲਈ ਟੀਮ ਵਿੱਚ ਗੋਲਕੀਪਰ ਦੀ ਭੂਮਿਕਾ ਦੇ ਲਈ ਸ਼੍ਰੀਜੇਸ਼ ਦੀ ਜਗ੍ਹਾ ਕ੍ਰਿਸ਼ਨ ਬਹਾਦੁਰ ਪਾਠਕ ਤੇ ਸੂਰਜ ਕਰਕੇਰਾ ਨੂੰ ਚੁਣਿਆ ਗਿਆ ਹੈ। ਭਾਰਤੀ ਟੀਮ ਆਪਣੀ ਮੁਹਿੰਮ ਦੀ ਸ਼ੁਰੂਆਤ 8 ਸਤੰਬਰ ਨੂੰ ਚੀਨ ਖ਼ਿਲਾਫ਼ ਆਪਣੇ ਪਹਿਲੇ ਮੈਚ ਨਾਲ ਕਰੇਗੀ। ਉਸ ਤੋਂ ਬਾਅਦ ਉਸ ਦਾ ਮੈਚ 9 ਸਤੰਬਰ ਨੂੰ ਜਾਪਾਨ ਨਾਲ ਤੇ ਇਕ ਦਿਨ ਦੇ ਆਰਾਮ ਤੋਂ ਬਾਅਦ ਉਹ 11 ਸਤੰਬਰ ਨੂੰ ਮਲੇਸ਼ੀਆ ਨਾਲ ਭਿੜੇਗਾ ਅਤੇ 12 ਸਤੰਬਰ ਨੂੰ ਕੋਰੀਆ ਨਾਲ ਭਿੜੇਗਾ। ਇਕ ਦਿਨ ਦੇ ਆਰਾਮ ਬਾਅਦ ਭਾਰਤ 14 ਸਤੰਬਰ ਨੂੰ ਪਾਕਿਸਤਾਨ ਨਾਲ ਭਿੜੇਗਾ, ਜਦਕਿ ਸੈਮੀਫਾਈਨਲ 16 ਤੇ ਫਾਈਨਲ 17 ਸਤੰਬਰ ਨੂੰ ਹੋਵੇਗਾ।

ਇਹ ਵੀ ਪੜ੍ਹੋ : ਰੁਜ਼ਗਾਰ ਵਿੱਚ ਹੋਵੇਗਾ ਵਾਧਾ, ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਬਣਨਗੀਆਂ 12 ਉਦਯੋਗਿਕ ਸਮਾਰਟ ਸਿਟੀ

ਏਸ਼ਿਆਈ ਚੈਂਪੀਅਨਸ ਟ੍ਰਾਫ਼ੀ 2024 ਦੇ ਲਈ ਭਾਰਤੀ ਹਾਕੀ ਟੀਮ

ਗੋਲਕੀਪਰ– ਕ੍ਰਿਸ਼ਨ ਬਹਾਦੁਰ ਪਾਠਕ ਅਤੇ ਸੂਰਜ ਕਰਕੇਰਾ

ਡਿਫੈਂਡਰ– ਜਰਮਨਪ੍ਰੀਤ ਸਿੰਘ, ਅਮਿਤ ਰੋਹੀਦਾਸ, ਹਰਮਨਪ੍ਰੀਤ ਸਿੰਘ (ਕਪਤਾਨ), ਜੁਗਰਾਜ ਸਿੰਘ, ਸੰਜੇ, ਸੁਮਿਤ

ਮਿਡਫੀਲਡਰ – ਰਾਜ ਕੁਮਾਰ ਪਾਲ, ਨੀਲਕੰਠ ਸ਼ਰਮਾ, ਵਿਵੇਕ ਸਾਗਰ ਪ੍ਰਸਾਦ (ਉਪ ਕਪਤਾਨ), ਮਨਪ੍ਰੀਤ ਸਿੰਘ, ਮੁਹੰਮਦ, ਰਾਹੀਲ ਮੌਸਿਨ

ਫਾਰਵਰਡ– ਅਭਿਸ਼ੇਕ, ਸੁਖਜੀਤ ਸਿੰਘ, ਅਰਿਜੀਤ ਸਿੰਘ ਹੁੰਦਲ, ਉੱਤਮ ਸਿੰਘ, ਗੁਰਜੋਤ ਸਿੰਘ

 

 

 

 

 

ਰੁਜ਼ਗਾਰ ਵਿੱਚ ਹੋਵੇਗਾ ਵਾਧਾ, ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਬਣਨਗੀਆਂ 12 ਉਦਯੋਗਿਕ ਸਮਾਰਟ ਸਿਟੀ || Latest News

0
There will be an increase in employment, 12 industrial smart cities will be built in these states including Punjab

ਰੁਜ਼ਗਾਰ ਵਿੱਚ ਹੋਵੇਗਾ ਵਾਧਾ, ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਬਣਨਗੀਆਂ 12 ਉਦਯੋਗਿਕ ਸਮਾਰਟ ਸਿਟੀ

ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੀ ਪਹਿਲੀ ਮੰਤਰੀ ਮੰਡਲ ਬੈਠਕ ਦਿੱਲੀ ਦੇ ਸੁਸ਼ਮਾ ਸਵਰਾਜ ਭਵਨ ਵਿੱਚ ਹੋਈ। ਇਹ ਬੈਠਕ ਕਰੀਬ ਪੰਜ ਘੰਟੇ ਤੋਂ ਵੱਧ ਚੱਲੀ। ਜਿਸ ਵਿੱਚ ਆਰਥਿਕ ਮਾਮਲਿਆਂ ਦੀ ਕੇਂਦਰੀ ਕੈਬਨਿਟ ਨੇ 9 ਰਾਜਾਂ ਵਿੱਚ 12 ਨਵੀਆਂ ਇੰਡਸਟ੍ਰੀਅਲ ਸਮਾਰਟ ਸਿਟੀ ਨੂੰ ਮਨਜ਼ੂਰੀ ਦਿੱਤੀ ਹੈ। 10 ਰਾਜਾਂ ਵਿੱਚ ਫੈਲੀ ਤੇ 6 ਪ੍ਰਮੁੱਖ ਕਾਰੀਡੋਰ ਵਿੱਚ ਲੱਗੀਆਂ ਇਹ 12 ਇੰਡਸਟ੍ਰੀਅਲ ਸਮਾਰਟ ਸਿਟੀ ਮੈਨੂਫੈਕਚਰਿੰਗ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਸਾਬਿਤ ਹੋਣਗੀਆਂ। ਸਰਕਾਰ ਵੱਲੋਂ ਨੈਸ਼ਨਲ ਇੰਡਸਟ੍ਰੀਅਲ ਕਾਰੀਡੋਰ ਡਿਵਲੈਪਮੇਂਟ ਪ੍ਰੋਗਰਾਮ ਦੇ ਤਹਿਤ ਇਨ੍ਹਾਂ ‘ਤੇ 28,602 ਕਰੋੜ ਰੁਪਏ ਨਿਵੇਸ਼ ਕੀਤਾ ਜਾਵੇਗਾ।

12 ਨਵੇਂ ਪ੍ਰਾਜੈਕਟਾਂ ਸਬੰਧੀ ਤਜਵੀਜ਼ ਨੂੰ ਮਨਜ਼ੂਰੀ

ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਕੇਂਦਰੀ ਕੈਬਨਿਟ ਨੇ ਕੌਮੀ ਸਨਅਤੀ ਕੌਰੀਡੋਰ ਵਿਕਾਸ ਪ੍ਰੋਗਰਾਮ (ਐੱਨਆਈਸੀਡੀਪੀ) ਤਹਿਤ 28,602 ਕਰੋੋੜ ਰੁਪਏ ਦੀ ਅਨੁਮਾਨਿਤ ਲਾਗਤ ਵਾਲੇ 12 ਨਵੇਂ ਪ੍ਰਾਜੈਕਟਾਂ ਸਬੰਧੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ।’’ ਉਨ੍ਹਾਂ ਕਿਹਾ ਕਿ ਐੱਨਆਈਸੀਡੀਪੀ ਨੂੰ ਇਨ੍ਹਾਂ ਪ੍ਰਾਜੈਕਟਾਂ ਜ਼ਰੀਏ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣ ਦੀ ਆਸ ਹੈ। ਇਨ੍ਹਾਂ ਤਜਵੀਜ਼ਤ ਸਨਅਤੀ ਇਲਾਕਿਆਂ ਨਾਲ ਦਸ ਲੱਖ ਲੋਕਾਂ ਨੂੰ ਸਿੱਧੇ ਤੇ 30 ਲੱਖ ਨੂੰ ਅਸਿੱਧੇ ਤੌਰ ’ਤੇ ਰੁਜ਼ਗਾਰ ਮਿਲਣ ਦਾ ਅਨੁਮਾਨ ਹੈ। ਇਹ ਪ੍ਰਾਜੈਕਟ 1.52 ਲੱਖ ਕਰੋੜ ਰੁਪਏ ਦਾ ਨਿਵੇਸ਼ ਪੈਦਾ ਕਰਨ ਦੇ ਸਮਰੱਥ ਹਨ। ਇਨ੍ਹਾਂ ਪ੍ਰੋਜੈਕਟਾਂ ਤੋਂ 1.52 ਲੱਖ ਕਰੋੜ ਦੀ ਨਿਵੇਸ਼ ਸਮਰੱਥਾ ਪੈਦਾ ਹੋਵੇਗੀ। ਇੰਡਸਟ੍ਰੀਅਲ ਸਮਾਰਟ ਸਿਟੀ ਪ੍ਰੈਜੇਕਟ ਨਾਲ 2030 ਤੱਕ 2 ਲੱਖ ਕਰੋੜ ਦਾ ਨਿਰਯਾਤ ਹਾਸਿਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਨ੍ਹਾਂ ਪ੍ਰੋਜੈਕਟਾਂ ਦੇ 2027 ਤੱਕ ਪੂਰਾ ਹੋਣ ਦੀ ਸੰਭਾਵਨਾ ਹੈ।

ਸਨਅਤੀ ਖੇਤਰਾਂ ਵਿਚ ਸੌਖਿਆਂ ਹੀ ਜ਼ਮੀਨਾਂ ਮਿਲਣਗੀਆਂ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਇਨ੍ਹਾਂ ਸਨਅਤੀ ਇਲਾਕਿਆਂ ਲਈ ਆਲਮੀ ਪੱਧਰ ਦਾ ਬੁਨਿਆਦੀ ਢਾਂਚਾ ਉਸਾਰਨ ਲਈ ਜ਼ਮੀਨ ਐਕੁਆਇਰ ਕੀਤੀ ਗਈ ਹੈ। ਇਨ੍ਹਾਂ ਨੂੰ ਆਲਮੀ ਪੱਧਰ ਦੇ ਗ੍ਰੀਨਫੀਲਡ ਸਮਾਰਟ ਸ਼ਹਿਰਾਂ ਵਜੋਂ ਵਿਕਸਤ ਕੀਤਾ ਜਾਵੇਗਾ।’ ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਨੂੰ ਇਨ੍ਹਾਂ ਸਨਅਤੀ ਖੇਤਰਾਂ ਵਿਚ ਸੌਖਿਆਂ ਹੀ ਜ਼ਮੀਨਾਂ ਮਿਲਣਗੀਆਂ। ਅਸੀਂ ਵਾਤਾਵਰਨ ਨਾਲ ਸਬੰਧਤ ਬੁਨਿਆਦੀ ਪ੍ਰਵਾਨਗੀਆਂ ਪਹਿਲਾਂ ਹੀ ਲੈ ਲਈਆਂ ਹਨ। ਮੇਜ਼ਬਾਨ ਨਿਵੇਸ਼ਕਾਂ ਨੂੰ ਰਿਆਇਤਾਂ ਵੀ ਮਿਲਣਗੀਆਂ।

ਇਹ ਵੀ ਪੜ੍ਹੋ : ਕੈਨੇਡਾ ਸਰਕਾਰ ਦਾ ਇਕ ਹੋਰ ਵੱਡਾ ਝਟਕਾ , ਵਿਜ਼ਟਰ ਵੀਜ਼ਾ ‘ਤੇ ਆਉਣ ਵਾਲੇ ਲੋਕਾਂ ਲਈ ਜਾਰੀ ਕੀਤੇ ਇਹ ਨਿਯਮ

ਭਾਰਤ ਦੀ ਥੀਮ ‘ਤੇ ਬਣਾਈ ਜਾਵੇਗੀ ਉਦਯੋਗਿਕ ਸਮਾਰਟ ਸਿਟੀ ਵਿਕਸਿਤ

ਇਸ ਤੋਂ ਇਲਾਵਾ ਹੋਰ ਜਿਨ੍ਹਾਂ ਖੇਤਰਾਂ ਵਿੱਚ ਉਦਯੋਗਿਕ ਸਮਾਰਟ ਸਿਟੀ ਵਿਕਸਤ ਕੀਤੇ ਜਾਣਗੇ ਉਨ੍ਹਾਂ ਵਿੱਚ ਉੱਤਰਾਖੰਡ ਵਿੱਚ ਖੁਰਪੀਆ, ਪੰਜਾਬ ਵਿੱਚ ਰਾਜਪੁਰਾ, ਮਹਾਰਾਸ਼ਟਰ ਵਿੱਚ ਦੀਘੀ, ਕੇਰਲਾ ਵਿੱਚ ਪਲੱਕੜ, ਯੂਪੀ ਵਿੱਚ ਆਗਰਾ ਅਤੇ ਪ੍ਰਯਾਗਰਾਜ, ਬਿਹਾਰ ਵਿੱਚ ਗਯਾ, ਤੇਲੰਗਾਨਾ ਵਿੱਚ ਜ਼ਹੀਰਾਬਾਦ, ਰਾਜਸਥਾਨ ਵਿੱਚ ਪਾਲੀ ਅਤੇ ਆਂਧਰਾ ਪ੍ਰਦੇਸ਼ ਵਿੱਚ ਓਵਰਕਲ ਤੇ ਕੋਪਾਥੀ ਸ਼ਾਮਿਲ ਹਨ । ਉਦਯੋਗਿਕ ਸਮਾਰਟ ਸਿਟੀ ਵਿਕਸਿਤ ਭਾਰਤ ਦੀ ਥੀਮ ‘ਤੇ ਬਣਾਈ ਜਾਵੇਗੀ।

 

 

 

 

 

 

 

 

 

 

ਕੈਨੇਡਾ ਸਰਕਾਰ ਦਾ ਇਕ ਹੋਰ ਵੱਡਾ ਝਟਕਾ , ਵਿਜ਼ਟਰ ਵੀਜ਼ਾ ‘ਤੇ ਆਉਣ ਵਾਲੇ ਲੋਕਾਂ ਲਈ ਜਾਰੀ ਕੀਤੇ ਇਹ ਨਿਯਮ || International News

0
Another big blow from the Canadian government, these rules issued for people coming on visitor visa

ਕੈਨੇਡਾ ਸਰਕਾਰ ਦਾ ਇਕ ਹੋਰ ਵੱਡਾ ਝਟਕਾ , ਵਿਜ਼ਟਰ ਵੀਜ਼ਾ ‘ਤੇ ਆਉਣ ਵਾਲੇ ਲੋਕਾਂ ਲਈ ਜਾਰੀ ਕੀਤੇ ਇਹ ਨਿਯਮ

ਕੈਨੇਡਾ ਸਰਕਾਰ ਨੇ ਇਕ ਹੋਰ ਵੱਡਾ ਝਟਕਾ ਦੇ ਦਿੱਤਾ ਹੈ | ਦਰਅਸਲ ਹੁਣ ਵਿਜ਼ਟਰ ਵੀਜ਼ਾ ‘ਤੇ ਆਉਣ ਵਾਲੇ ਲੋਕਾਂ ਨੂੰ ਵਰਕ ਪਰਮਿਟ ਨਹੀਂ ਮਿਲੇਗਾ। ਇਹ ਨਵਾਂ ਫੈਸਲਾ 28 ਅਗਸਤ ਤੋਂ ਲਾਗੂ ਹੋ ਗਿਆ ਹੈ। ਪਹਿਲਾਂ ਵਿਜ਼ਟਰ ਜਾਂ ਟੂਰਿਸਟ ਵੀਜ਼ੇ ‘ਤੇ ਆਉਣ ਵਾਲੇ ਲੋਕ ਕੈਨੇਡਾ ‘ਚ ਰਹਿੰਦਿਆਂ ਹੀ ਵਰਕ ਪਰਮਿਟ ਲੈ ਸਕਦੇ ਸਨ ਪਰ ਹੁਣ ਇਹ ਸਹੂਲਤ ਬੰਦ ਕਰ ਦਿੱਤੀ ਗਈ ਹੈ।

ਦੇਸ਼ ਛੱਡਣ ਤੋਂ ਬਿਨਾਂ ਵਰਕ ਪਰਮਿਟ ਲਈ ਦੇ ਸਕਦੇ ਅਰਜ਼ੀ

ਇਹ ਵਿਸ਼ੇਸ਼ ਸਹੂਲਤ IRCC ਨੇ ਅਗਸਤ 2020 ਵਿੱਚ ਉਨ੍ਹਾਂ ਸੈਲਾਨੀਆਂ ਦੀ ਮਦਦ ਕਰਨ ਲਈ ਕੀਤੀ ਸੀ ਜੋ COVID-19 ਮਹਾਂਮਾਰੀ-ਸਬੰਧਤ ਯਾਤਰਾ ਪਾਬੰਦੀਆਂ ਕਾਰਨ ਦੇਸ਼ ਛੱਡਣ ਵਿੱਚ ਅਸਮਰੱਥ ਸਨ। ਪਾਲਿਸੀ ਦੇ ਤਹਿਤ, ਕੈਨੇਡਾ ਵਿੱਚ ਸੈਲਾਨੀ ਦੇਸ਼ ਛੱਡਣ ਤੋਂ ਬਿਨਾਂ ਵਰਕ ਪਰਮਿਟ ਲਈ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ, ਵਿਦੇਸ਼ੀ ਨਾਗਰਿਕ ਜਿਨ੍ਹਾਂ ਕੋਲ ਪਿਛਲੇ 12 ਮਹੀਨਿਆਂ ਵਿੱਚ ਵਰਕ ਪਰਮਿਟ ਸੀ ਪਰ ਜਿਨ੍ਹਾਂ ਨੇ ਕੈਨੇਡਾ ਵਿੱਚ ਆਪਣੀ ਸਥਿਤੀ ਨੂੰ “ਵਿਜ਼ਿਟਰ” ਵਿੱਚ ਬਦਲ ਦਿੱਤਾ ਹੈ, ਉਹ ਆਪਣੀ ਨਵੀਂ ਵਰਕ ਪਰਮਿਟ ਅਰਜ਼ੀ ‘ਤੇ ਫੈਸਲੇ ਦੀ ਉਡੀਕ ਕਰਦੇ ਹੋਏ ਕੈਨੇਡਾ ਵਿੱਚ ਕਾਨੂੰਨੀ ਤੌਰ ‘ਤੇ ਕੰਮ ਕਰਨ ਲਈ ਅਰਜ਼ੀ ਦੇ ਸਕਦੇ ਹਨ।

28 ਫਰਵਰੀ, 2025 ਨੂੰ ਖਤਮ ਹੋਣ ਵਾਲੀ ਸੀ ਮਿਆਦ

ਸ਼ੁਰੂ ਵਿੱਚ, ਪਾਲਿਸੀ ਦੀ ਮਿਆਦ 28 ਫਰਵਰੀ, 2025 ਨੂੰ ਖਤਮ ਹੋਣ ਵਾਲੀ ਸੀ। ਹਾਲਾਂਕਿ, ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ IRCC ਦਾ ਕਹਿਣਾ ਹੈ ਕਿ- “ਉਹ ਕੈਨੇਡਾ ਵਿੱਚ ਅਸਥਾਈ ਨਿਵਾਸੀਆਂ ਦੀ ਸੰਖਿਆ ਨੂੰ ਮੁੜ-ਸਮਾਪਤ ਕਰਨ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਦੀ ਅਖੰਡਤਾ ਨੂੰ ਸੁਰੱਖਿਅਤ ਰੱਖਣ ਦੇ ਯਤਨਾਂ ਦੇ ਹਿੱਸੇ ਵਜੋਂ ਨੀਤੀ ਨੂੰ ਖਤਮ ਕਰ ਰਿਹਾ ਹੈ”। ਵਿਭਾਗ ਦਾ ਕਹਿਣਾ ਹੈ ਕਿ ਨੀਤੀ ਤਹਿਤ 28 ਅਗਸਤ ਤੋਂ ਪਹਿਲਾਂ ਜਮ੍ਹਾਂ ਕਰਵਾਈਆਂ ਅਰਜ਼ੀਆਂ ‘ਤੇ ਕਾਰਵਾਈ ਹੁੰਦੀ ਰਹੇਗੀ।

ਇਹ ਵੀ ਪੜ੍ਹੋ : ਦੇਸ਼ ਭਰ ਵਿੱਚ ਅੱਜ ਤੋਂ ਨਹੀਂ ਬਣਨਗੇ ਪਾਸਪੋਰਟ, ਜਾਣੋ ਕਿੰਨੇ ਦਿਨ ਰਹਿਣਗੀਆਂ ਸੇਵਾਵਾਂ ਠੱਪ

ਦੇਸ਼ ਤੋਂ ਵਰਕ ਪਰਮਿਟ ਲਈ ਦੇਣੀ ਪਵੇਗੀ ਅਰਜ਼ੀ

IRCC ਦਾ ਕਹਿਣਾ ਹੈ ਕਿ ਕੁਝ ਮਾੜੇ ਸਲਾਹਕਾਰ ਵਿਦੇਸ਼ੀ ਨਾਗਰਿਕਾਂ ਨੂੰ ਬਿਨਾਂ ਅਧਿਕਾਰ ਦੇ ਕੈਨੇਡਾ ਵਿੱਚ ਕੰਮ ਕਰਨ ਲਈ ਗੁੰਮਰਾਹ ਕਰਨ ਲਈ ਨੀਤੀ ਦੀ ਵਰਤੋਂ ਕਰ ਰਹੇ ਸਨ। ਹੁਣ ਲਾਗੂ ਹੋਏ ਇਸ ਫੈਸਲੇ ਕਾਰਨ ਉਹਨਾਂ ਲੋਕਾਂ ਨੂੰ ਪ੍ਰਭਾਵਤ ਕਰੇਗਾ ਜੋ ਵਿਜ਼ਟਰ ਵੀਜ਼ਾ ਦੇ ਤਹਿਤ ਕੈਨੇਡਾ ਵਿੱਚ ਆਉਣ ਅਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਸਨ। ਹੁਣ ਉਨ੍ਹਾਂ ਨੂੰ ਆਪਣੇ ਦੇਸ਼ ਤੋਂ ਵਰਕ ਪਰਮਿਟ ਲਈ ਅਰਜ਼ੀ ਦੇਣੀ ਪਵੇਗੀ। ਕੈਨੇਡੀਅਨ ਰੁਜ਼ਗਾਰਦਾਤਾਵਾਂ ਨੂੰ ਵੀ ਸੰਭਾਵੀ ਪ੍ਰਭਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਉਨ੍ਹਾਂ ਨੂੰ ਕਰਮਚਾਰੀਆਂ ਨੂੰ ਨਵੇਂ ਵਰਕ ਪਰਮਿਟ ਨਿਯਮਾਂ ਅਧੀਨ ਲਿਆਉਣਾ ਚਾਹੀਦਾ ਹੈ।