Home Blog Page 1365

ਪੰਜਾਬ ‘ਚ 2 ਦਿਨ ਬੰਦ ਰਹਿਣਗੇ ਸਕੂਲ ਤੇ ਸਰਕਾਰੀ ਦਫ਼ਤਰ || Punjab News

0

ਪੰਜਾਬ ‘ਚ 2 ਦਿਨ ਬੰਦ ਰਹਿਣਗੇ ਸਕੂਲ ਤੇ ਸਰਕਾਰੀ ਦਫ਼ਤਰ

ਪੰਜਾਬ ਭਰ ਵਿੱਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ, ਮਹਾਤਮਾ ਗਾਂਧੀ ਜਯੰਤੀ ‘ਤੇ 2 ਅਕਤੂਬਰ ਨੂੰ ਪੂਰੇ ਦੇਸ਼ ‘ਚ ਜਨਤਕ ਛੁੱਟੀ ਹੋਵੇਗੀ।

ਪੰਜਾਬੀ ਗਾਇਕ ਕਰਨ ਔਜਲਾ ਨੂੰ ਮਿਲਿਆ IIFA ਅਵਾਰਡ

ਹੁਣ 3 ਅਕਤੂਬਰ ਨੂੰ ਵੀ ਸਰਕਾਰੀ ਛੁੱਟੀ ਹੋਵੇਗੀ। ਕਿਉਂਕਿ 3 ਅਕਤੂਬਰ ਨੂੰ ਮਹਾਰਾਜ ਅਗਰਸੇਨ ਜੈਅੰਤੀ ਹੈ, ਜਿਸ ਕਾਰਨ ਸਰਕਾਰੀ, ਨਿੱਜੀ ਦਫਤਰ, ਬੈਂਕ, ਸਕੂਲ, ਕਾਲਜ ਸਭ ਬੰਦ ਰਹਿਣਗੇ। ਇਸ ਦੇ ਨਾਲ ਹੀ ਇਹ ਦਿਨ ਡਰਾਈ ਡੇਅ ਹੈ, ਜਿਸ ਕਾਰਨ ਸ਼ਰਾਬ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ।

ਦੱਸ ਦਈਏ ਕਿ ਅਕਤੂਬਰ ‘ਚ ਦੁਸਹਿਰਾ, ਦੀਵਾਲੀ ਅਤੇ ਦੁਰਗਾ ਪੂਜਾ ਵਰਗੇ ਵੱਡੇ ਤਿਉਹਾਰਾਂ ਕਾਰਨ ਸਰਕਾਰੀ ਛੁੱਟੀਆਂ ਹੋਣਗੀਆਂ। ਇਹ ਮਹੀਨਾ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਲਈ ਰਾਹਤ ਵਾਲਾ ਸਾਬਤ ਹੋਵੇਗਾ ਕਿਉਂਕਿ ਇਨ੍ਹਾਂ ਤਿਉਹਾਰਾਂ ਕਾਰਨ ਉਨ੍ਹਾਂ ਨੂੰ ਲੰਬੀਆਂ ਛੁੱਟੀਆਂ ਮਿਲਣਗੀਆਂ।

ਪੰਜਾਬੀ ਗਾਇਕ ਕਰਨ ਔਜਲਾ ਨੂੰ ਮਿਲਿਆ IIFA ਅਵਾਰਡ

0

ਪੰਜਾਬੀ ਗਾਇਕ ਕਰਨ ਔਜਲਾ ਨੂੰ ਮਿਲਿਆ IIFA ਅਵਾਰਡ

ਪੰਜਾਬੀ ਗਾਇਕ ਕਰਨ ਔਜਲਾ ਨੂੰ 2024 ਆਈਫਾ ‘ਚ ਇੰਟਰਨੈਸ਼ਨਲ ਟ੍ਰੈਂਡਸੈਟਰ ਆਫ ਦਿ ਈਅਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਐਤਵਾਰ ਨੂੰ ਆਯੋਜਿਤ ਆਈਫਾ 2024 ‘ਚ ਉਨ੍ਹਾਂ ਨੂੰ ਇਹ ਐਵਾਰਡ ਮਸ਼ਹੂਰ ਬਾਲੀਵੁੱਡ ਗਾਇਕ ਸ਼ੰਕਰ ਮਹਾਦੇਵਨ ਨੇ ਦਿੱਤਾ। ਅਵਾਰਡ ਲੈਣ ਤੋਂ ਬਾਅਦ ਕਰਨ ਔਜਲਾ ਨੇ ਗੀਤ ਤੌਬਾ ਤੌਬਾ ਗਾ ਕੇ ਸਟੇਜ ‘ਤੇ ਸਾਰਿਆਂ ਨੂੰ ਸੁਣਾਇਆ। ਜਿਸ ਕਾਰਨ ਸਮੁੱਚੇ ਪ੍ਰੋਗਰਾਮ ਦੀ ਰੌਣਕ ਵਧ ਗਈ।

ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ Punjab News

ਅਵਾਰਡ ਦੇਣ ਤੋਂ ਬਾਅਦ ਕਰਨ ਔਜਲਾ ਨੇ ਮੀਡੀਆ ਨੂੰ ਕਿਹਾ – ਮੈਂ ਬਹੁਤ ਹੈਰਾਨ ਸੀ ਕਿ ਮੈਨੂੰ ਇਹ ਸਨਮਾਨ ਮਿਲਿਆ ਹੈ। ਇਹ ਮੇਰੀ ਟੀਮ ਦਾ ਵਿਚਾਰ ਸੀ ਅਤੇ ਅਸੀਂ ਇਸਨੂੰ ਕੀਤਾ ਅਤੇ ਅਸੀਂ ਸਫਲ ਹੋਏ। ਮੈਂ ਇਸ ਸਮੇਂ ਜੋ ਮਹਿਸੂਸ ਕਰ ਰਿਹਾ ਹਾਂ, ਮੈਂ ਸ਼ਬਦਾਂ ਵਿੱਚ ਬਿਆਨ ਕਰਨ ਦੇ ਯੋਗ ਨਹੀਂ ਹਾਂ। ਮੈਂ ਧੰਨ ਮਹਿਸੂਸ ਕਰਦਾ ਹਾਂ। ਅੰਤ ‘ਚ ਕਰਨ ਨੇ ਕਿਹਾ- ਜੇਕਰ ਮੇਰੇ ਨਾਲ ਪੰਜਾਬੀ ਅਤੇ ਕੈਨੇਡੀਅਨ ਪ੍ਰਸ਼ੰਸਕ ਨਾ ਹੁੰਦੇ ਤਾਂ ਮੈਂ ਅੱਜ ਇੱਥੇ ਨਾ ਹੁੰਦਾ। ਐਵਾਰਡ ਸ਼ੋਅ ਦੌਰਾਨ ਹਨੀ ਸਿੰਘ ਨਾਲ ਕਰਨ ਔਜਲਾ ਵੀ ਨਜ਼ਰ ਆਏ।

BSNL ਦਾ 60 ਦਿਨਾਂ ਵਾਲਾ ਸਸਤਾ ਪਲਾਨ, ਜਲਦ ਲਓ ਫਾਇਦਾ || Today News

0

BSNL ਦਾ 60 ਦਿਨਾਂ ਵਾਲਾ ਸਸਤਾ ਪਲਾਨ, ਜਲਦ ਲਓ ਫਾਇਦਾ

ਜੇਕਰ ਤੁਸੀਂ BSNL ਸਿਮ ਦੀ ਵਰਤੋਂ ਕਰ ਰਹੇ ਹੋ ਤਾਂ ਕੰਪਨੀ ਤੁਹਾਡੇ ਲਈ ਕਈ ਖਾਸ ਪਲਾਨ ਪੇਸ਼ ਕਰਦੀ ਹੈ। ਹਾਲ ਹੀ ‘ਚ ਕੰਪਨੀ ਨੇ ਉਨ੍ਹਾਂ ਯੂਜ਼ਰਜ਼ ਲਈ ਕਿਫਾਇਤੀ ਰੀਚਾਰਜ ਪਲਾਨ ਲਾਂਚ ਕੀਤਾ ਹੈ ਜਿਨ੍ਹਾਂ ਨੂੰ ਘੱਟ ਕੀਮਤ ‘ਚ ਲੰਬੀ ਵੈਲੀਡਿਟੀ ਵਾਲਾ ਪਲਾਨ ਚਾਹੀਦਾ ਹੁੰਦਾ ਹੈ। ਇਸ ਪਲਾਨ ‘ਚ ਪੂਰੇ ਦੋ ਮਹੀਨੇ ਦੀ ਵੈਲੀਡਿਟੀ ਮਿਲਦੀ ਹੈ, ਨਾਲ ਹੀ ਦੂਸਰੇ ਬੈਨੀਫਿਟ ਵੀ ਮਿਲਦੇ ਹਨ।
60 ਦਿਨਾਂ ਦੀ ਵੈਲੀਡਿਟੀ ਵਾਲਾ ਪਲਾਨ

BSNL ਦੇ ਇਸ ਪਲਾਨ ਦੀ ਵੈਲੀਡਿਟੀ 60 ਦਿਨਾਂ ਦੀ ਹੈ। ਗਾਹਕਾਂ ਲਈ ਰੋਜ਼ਾਨਾ 1 ਜੀਬੀ ਡਾਟਾ ਰੋਲਆਊਟ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ 100 ਐਸਐਮਐਸ ਮੁਫ਼ਤ ਕਰਨ ਦੀ ਸਹੂਲਤ ਹੈ। ਜੇਕਰ 1 GB ਡਾਟਾ ਖਤਮ ਹੋ ਜਾਂਦਾ ਹੈ ਤਾਂ ਇੰਟਰਨੈੱਟ ਦੀ ਸਪੀਡ 40Kbps ਰਹਿੰਦੀ ਹੈ। ਇਸ ਪਲਾਨ ਦੀ ਕੀਮਤ ਸਿਰਫ 345 ਰੁਪਏ ਹੈ। ਕਿਫਾਇਤੀ ਪਲਾਨ ‘ਚ ਅਨਲਿਮਟਿਡ ਕਾਲਿੰਗ ਦੀ ਸਹੂਲਤ ਮਿਲਦੀ ਹੈ।

ਕਿਹੜੇ ਲੋਕਾਂ ਲਈ ਬੈਸਟ

ਇਹ ਪਲਾਨ ਉਨ੍ਹਾਂ ਲੋਕਾਂ ਲਈ ਕਿਫਾਇਤੀ ਵਿਕਲਪ ਸਾਬਤ ਹੋ ਸਕਦਾ ਹੈ ਜੋ ਅਜਿਹਾ ਪਲਾਨ ਚਾਹੁੰਦੇ ਹਨ ਜੋ ਘੱਟ ਕੀਮਤ ‘ਤੇ ਕਾਲਿੰਗ, SMS ਤੇ ਡਾਟਾ ਬੈਨੀਫਿਟਸ ਦੀ ਪੇਸ਼ਕਸ਼ ਕਰਦਾ ਹੈ। ਜੇਕਰ ਤੁਸੀਂ ਜਿਆਦਾਤਰ ਵਾਈ-ਫਾਈ ਦੀ ਵਰਤੋਂ ਕਰਦੇ ਹੋ ਤਾਂ ਇਹ ਤੁਹਾਡੇ ਲਈ ਸਭ ਤੋਂ ਵਧੀਆ ਹੈ। ਇਸ ‘ਚ ਛੋਟੇ-ਮੋਟੇ ਕੰਮ ਕਰਨ ਲਈ 1 ਜੀਬੀ ਡਾਟਾ ਵੀ ਦਿੱਤਾ ਜਾਂਦਾ ਹੈ।

ਜੀਓ-ਏਅਰਟੈੱਲ ਨਾਲੋਂ ਬਿਹਤਰ

BSNL ਦਾ ਇਹ ਪਲਾਨ ਕਈ ਤਰ੍ਹਾਂ ਨਾਲ ਖਾਸ ਹੈ। ਇਸਦੀ ਕੀਮਤ Jio-Airtel ਦੇ ਮੁਕਾਬਲੇ ਘੱਟ ਹੈ ਤੇ ਫਾਇਦੇ ਵੀ ਠੀਕ-ਠੀਕ ਮਿਲ ਰਹੇ ਹਨ।

CM ਮਾਨ ਵੱਲੋਂ ਸੂਬੇ ਪ੍ਰਤੀ ਸਮਰਪਣ ਤੇ ਪ੍ਰਤੀਬੱਧਤਾ ਦਾ ਲਾਮਿਸਾਲ ਪ੍ਰਗਟਾਵਾ, ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਅਹਿਮ ਮੀਟਿੰਗ ਦੀ ਕੀਤੀ ਪ੍ਰਧਾਨਗੀ

0

CM ਮਾਨ ਵੱਲੋਂ ਸੂਬੇ ਪ੍ਰਤੀ ਸਮਰਪਣ ਤੇ ਪ੍ਰਤੀਬੱਧਤਾ ਦਾ ਲਾਮਿਸਾਲ ਪ੍ਰਗਟਾਵਾ, ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਅਹਿਮ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਝੋਨੇ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ 185 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਲਿਆਂਦੇ ਜਾਣ ਦੀ ਉਮੀਦ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਵਿੱਚ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ ਲਈ ‘ਏ’ ਗਰੇਡ ਦੇ ਝੋਨੇ ਲਈ 2320 ਰੁਪਏ ਪ੍ਰਤੀ ਕੁਇੰਟਲ
ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੈਅ ਕੀਤਾ ਹੈ।

ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਖਰੀਦ

ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ, ਪੀ.ਐੱਸ.ਡਬਲਯੂ.ਸੀ, ਅਤੇ ਐੱਫ.ਸੀ.ਆਈ. ਵੱਲੋਂ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਖਰੀਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦੇ ਸਾਰ ਹੀ ਖ਼ਰੀਦਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ।  ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ ‘ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਢੁਕਵੀਂ ਵਿਧੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ, ਸੁਚਾਰੂ ਅਤੇ ਤੇਜ਼ੀ ਨਾਲ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਦੀ ਵਿਕਰੀ ਲਈ ਕਿਸੇ ਕਿਸਮ ਦੀ ਦਿੱਕਤ ਨਹੀਂ ਹੋਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਤੁਰੰਤ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ Punjab News

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਫ਼ਸਲ ਦੀ ਤੁਰੰਤ ਚੁਕਾਈ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਕਿਸੇ ਵੀ ਕਿਸਮ ਦੀ ਢਿੱਲ-ਮੱਠ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਇਹ ਅਧਿਕਾਰੀਆਂ ਦੀ ਡਿਊਟੀ ਬਣਦੀ ਹੈ ਕਿ ਉਹ ਸਰਕਾਰ ਦੇ ਫੈਸਲੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ।

ਅਧਿਕਾਰੀ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਨ

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ ‘ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਨ ਅਤੇ ਨਿਰੰਤਰ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਪੇਸ਼ ਕਰਨ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਖਰੀਦ ਕਾਰਜਾਂ ‘ਤੇ ਬਾਰੀਕੀ ਨਾਲ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਮੰਡੀਆਂ ਵਿੱਚ ਫ਼ਸਲ ਦੇ ਢੇਰ ਨਾ ਲੱਗਣ ਅਤੇ ਇਸ ਦੀ ਜਲਦੀ ਤੋਂ ਜਲਦੀ ਚੁਕਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਦੌਰਾਨ ਮੁੱਖ ਮੰਤਰੀ ਨੇ ਅਹਿਮ ਫੈਸਲੇ ਵਿੱਚ ਚੌਲ ਮਿੱਲ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਕਿ ਖਰੀਦ ਸੀਜ਼ਨ 2024-25 ਲਈ ਕਸਟਮ ਮਿਲਿੰਗ ਦੀ ਅਲਾਟਮੈਂਟ ਵਾਸਤੇ ਸਭ ਤੋਂ ਪਹਿਲਾਂ ਅਪਲਾਈ ਕਰਨ ਵਾਲੇ 750 ਮਿੱਲ ਮਾਲਕਾਂ ਨੂੰ ਨੀਤੀ ਅਨੁਸਾਰ ਅਲਾਟ ਕੀਤੇ ਝੋਨੇ ਤੋਂ 25 ਫੀਸਦੀ ਵੱਧ ਝੋਨਾ ਅਲਾਟ ਕੀਤਾ ਜਾਵੇਗਾ।

ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ Punjab News

0

ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼

ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ, .30 ਬੋਰ ਦੇ 67 ਜਿੰਦਾ ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕਰਕੇ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਹਲਾਂਕਿ ਇਸ ਬਰਾਮਦਗੀ ਵਿੱਚ ਸ਼ਾਮਲ ਦੋਸ਼ੀ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਸੁੱਟੇ ਗਏ ਬੈਗ ਵਿੱਚੋਂ ਐਪਲ ਆਈਫੋਨ 11 ਪ੍ਰੋ ਸਮੇਤ ਛੇ ਮੋਬਾਈਲ ਫੋਨ ਤੇ ਜੀਓ ਡੋਂਗਲ ਬਰਾਮਦ

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਅਸਲਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀ ਵੱਲੋਂ ਸੁੱਟੇ ਗਏ ਬੈਗ ਵਿੱਚੋਂ ਐਪਲ ਆਈਫੋਨ 11 ਪ੍ਰੋ ਸਮੇਤ ਛੇ ਮੋਬਾਈਲ ਫੋਨ ਅਤੇ ਜੀਓ ਡੋਂਗਲ ਵੀ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਦੇ ਪਿੰਡ ਜਾਫ਼ਰਪੁਰ ਦਾ ਇੱਕ ਵਿਅਕਤੀ ਨਸ਼ਿਆਂ/ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸ ਨੇ ਹਾਲ ਹੀ ਵਿੱਚ ਜ਼ਿਲ੍ਹਾ ਬਟਾਲਾ-ਗੁਰਦਾਸਪੁਰ ਵਿੱਚ ਭਾਰਤ-ਪਾਕਿ ਸਰਹੱਦੀ ਇਲਾਕੇ ਤੋਂ ਡਰੋਨ ਦੀ ਮਦਦ ਨਾਲ ਹੈਰੋਇਨ ਅਤੇ ਅਸਲੇ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਕਿਸੇ ਹੋਰ ਪਾਰਟੀ ਨੂੰ ਸੌਂਪਣ ਜਾ ਰਿਹਾ ਹੈ।

ਇਸ਼ਨਾਨ ਕਰਦਿਆਂ ਸਰੋਵਰ ‘ਚ ਡੁੱਬੇ ਪਤੀ-ਪਤਨੀ || Punjab News

ਉਨ੍ਹਾਂ ਦੱਸਿਆ ਕਿ ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਡੀਐਸਪੀ ਸੀਆਈ ਅੰਮ੍ਰਿਤਸਰ ਬਲਬੀਰ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਜਾਫਰਪੁਰ ਵਿਖੇ ਛਾਪੇਮਾਰੀ ਕੀਤੀ, ਜਿਸ ਦੌਰਾਨ ਮੁਲਜ਼ਮ ਆਪਣਾ ਬੈਗ ਸੁੱਟ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋਸ਼ੀ ਦੇ ਬੈਗ ਵਿੱਚੋਂ ਨਸ਼ੀਲੇ ਪਦਾਰਥ ਅਤੇ ਗੋਲੀ ਸਿੱਕਾ ਬਰਾਮਦ ਕੀਤਾ।
ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਫਰਾਰ ਮੁਲਜ਼ਮ ਦੀ ਪਛਾਣ ਕਰ ਲਈ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ/ਹਥਿਆਰਾਂ/ਗੋਲੀ ਸਿੱਕਾ ਦੀ ਤਸਕਰੀ ਵਿੱਚ ਸ਼ਾਮਲ ਉਸਦੇ ਹੋਰ ਸਾਥੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਸਬੰਧੀ ਐਫਆਈਆਰ ਨੰਬਰ 59 ਮਿਤੀ 28.09.2024 ਨੂੰ ਐਨਡੀਪੀਐਸ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

 

ਇਸ਼ਨਾਨ ਕਰਦਿਆਂ ਸਰੋਵਰ ‘ਚ ਡੁੱਬੇ ਪਤੀ-ਪਤਨੀ || Punjab News

0

ਇਸ਼ਨਾਨ ਕਰਦਿਆਂ ਸਰੋਵਰ ‘ਚ ਡੁੱਬੇ ਪਤੀ-ਪਤਨੀ

ਬਟਾਲਾ ਦੇ ਪਿੰਡ ਲੀਲ ਕਲਾਂ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗੁਰਦੁਆਰਾ ਮੱਕਾ ਸਾਹਿਬ ਵਿਖੇ ਮੱਥਾ ਟੇਕਣ ਗਏ ਪਤੀ-ਪਤਨੀ ਇਸ਼ਨਾਨ ਕਰਦਿਆਂ ਸਰੋਵਰ ਵਿਚ ਡੁੱਬ ਗਏ। ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਬਲਵੰਤ ਸਿੰਘ ਤੇ ਰਜਵੰਤ ਕੌਰ ਵਜੋਂ ਹੋਈ ਹੈ।

ਗੁਰੂਦੁਆਰਾ ਮੱਕਾ ਸਾਹਿਬ ਮੱਥਾ ਟੇਕਣ ਆਏ ਸਨ ਪਤੀ-ਪਤਨੀ

ਮਿਲੀ ਜਾਣਕਾਰੀ ਅਨੂਸਾਰ ਪਿੰਡ ਕੰਡੀਲਾ ਦੇ ਰਹਿਣ ਵਾਲੇ ਬਲਵੰਤ ਸਿੰਘ ਅਤੇ ੳਸ ਦੀ ਪਤਨੀ ਰਜਵੰਤ ਕੌਰ ਹਮੇਸ਼ਾ ਦੀ ਤਰਾਂ ਪਿੰਡ ਲੀਲਕਲਾਂ ਗੁਰੂਦੁਆਰਾ ਮੱਕਾ ਸਾਹਿਬ ਮੱਥਾ ਟੇਕਣ ਆਏ ਸਨ। ਬਲਵੰਤ ਸਿੰਘ ਇਸ਼ਨਾਨ ਲਈ ਸਰੋਵਰ ‘ਚ ਗਿਆ ਤੇ ਉਹ ਸੰਭਲ ਨਹੀਂ ਸਕਿਆ, ਇਹ ਦੇਖਦਿਆਂ ਹੀ ੳਸ ਦੀ ਪਤਨੀ ਰਜਵੰਤ ਕੌਰ ਨੇ ਉਸ ਨੂੰ ਬਚਾੳਣ ਦੀ ਕੋਸ਼ਿਸ਼ ਕੀਤੀ। ਜਿਸ ਨਾਲ ਦੋਵਾਂ ਦੀ ਡੁੱਬਣ ਕਾਰਣ ਮੌ.ਤ ਹੋ ਗਈ।

ਇਹ ਵੀ ਪੜ੍ਹੋ : ਫਰਜ਼ੀ ਡਿਗਰੀਆਂ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫਤਾਰ || Punjab News

ਡੁੱਬਣ ਦੀ ਘਟਨਾ ਬਾਰੇ ਗੁਰੂਦੁਆਰਾ ਸਾਹਿਬ ਦੇ ਸੇਵਾਦਾਰ ਨੇ ਪਿੰਡ ਵਾਸੀਆਂ ਨੂੰ ਸੂਚਿਤ ਕੀਤਾ।ਜਿਸ ਤੋਂ ਬਾਅਦ ਪਿੰਡ ਵਾਸੀਆ ਦੀ ਮਦਦ ਨਾਲ ਦੋਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਬਲਵੰਤ ਸਿੰਘ ਪਿੰਡ ਵਿਚ ਸਾਈਕਲ ਰਿਪੇਅਰ ਦਾ ਕੰਮ ਕਰਦਾ ਸੀ ਤੇ ਉਸ ਦੀ ਇਕ ਬੇਟੀ ਅਤੇ ਦੋ ਬੇਟੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਤੋਂ ਬਾਅਦ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਫਰਜ਼ੀ ਡਿਗਰੀਆਂ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫਤਾਰ || Punjab News

0

ਫਰਜ਼ੀ ਡਿਗਰੀਆਂ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫਤਾਰ

ਪੰਜਾਬ ਦੀ ਜਲੰਧਰ ਸਿਟੀ ਪੁਲਿਸ ਨੇ ਜਾਅਲੀ ਡਿਗਰੀਆਂ ਬਣਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਦੇ ਮਾਸਟਰਮਾਈਂਡ ਅਤੇ ਉਸ ਦੇ ਇਕ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 196 ਜਾਅਲੀ ਡਿਗਰੀਆਂ, 53 ਜਾਅਲੀ ਸਟੈਂਪ, 6 ਲੈਪਟਾਪ, 3 ਪ੍ਰਿੰਟਰ, 1 ਸਟੈਂਪ ਮਸ਼ੀਨ ਅਤੇ 8 ਮੋਬਾਈਲ ਫੋਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਪੁਲਿਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ। ਮੁਲਜ਼ਮਾਂ ਨੂੰ ਜਲੰਧਰ ਹਾਈਟਸ ਥਾਣਾ ਸਦਰ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

CM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਜਾਣਕਾਰੀ ਮੁਤਾਬਕ ਸ਼ਨੀਵਾਰ ਦੇਰ ਰਾਤ ਚੌਕੀ ਜਲੰਧਰ ਹਾਈਟਸ ਦੇ ਇੰਚਾਰਜ ਗੁਰਵਿੰਦਰ ਸਿੰਘ ਵਿਰਕ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਦੋਸ਼ੀ ਉਨ੍ਹਾਂ ਦੇ ਇਲਾਕੇ ‘ਚ ਹਨ ਅਤੇ ਜਾਅਲੀ ਡਿਗਰੀਆਂ ਬਣਾਉਣ ਦਾ ਧੰਦਾ ਕਰ ਰਹੇ ਹਨ। ਵਿਰਕ ਨੇ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਤੁਰੰਤ ਆਪਣੀ ਟੀਮ ਨਾਲ ਛਾਪੇਮਾਰੀ ਕਰਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

196 ਜਾਅਲੀ ਡਿਗਰੀਆਂ ਬਰਾਮਦ

ਜਦੋਂ ਮੁਲਜ਼ਮਾਂ ਨੂੰ ਥਾਣੇ ਲਿਆ ਕੇ ਪੁੱਛਗਿੱਛ ਸ਼ੁਰੂ ਕੀਤੀ ਗਈ ਤਾਂ ਮੁਲਜ਼ਮਾਂ ਕੋਲੋਂ 196 ਜਾਅਲੀ ਡਿਗਰੀਆਂ ਬਰਾਮਦ ਹੋਈਆਂ।ਮੁਲਜ਼ਮ ਨੇ ਮੰਨਿਆ ਕਿ ਉਹ ਇੰਜਨੀਅਰਿੰਗ, ਮੈਡੀਕਲ ਅਤੇ ਮੈਨੇਜਮੈਂਟ ਸਮੇਤ ਕਈ ਕੋਰਸਾਂ ਲਈ ਫਰਜ਼ੀ ਡਿਗਰੀਆਂ ਤਿਆਰ ਕਰਦਾ ਸੀ। ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ ਸਮੇਤ ਕਈ ਰਾਜਾਂ ਤੋਂ ਲੋਕ ਡਿਗਰੀਆਂ ਲੈਣ ਲਈ ਉਨ੍ਹਾਂ ਕੋਲ ਆਉਂਦੇ ਸਨ। ਪੁਲਿਸ ਮਾਮਲੇ ‘ਚ ਉਕਤ ਰਾਜਾਂ ਦੇ ਲੋਕਾਂ ਦੀ ਵੀ ਭਾਲ ਕਰ ਰਹੀ ਹੈ, ਤਾਂ ਜੋ ਪੂਰੀ ਗੈੰਗ ਨੂੰ ਤੋੜਿਆ ਜਾ ਸਕੇ।

ਹਸਪਤਾਲ ਤੋਂ ਛੁੱਟੀ ਮਿਲਦੇ ਹੀ CM ਮਾਨ ਨੇ ਸੱਦੀ ਅਹਿਮ ਮੀਟਿੰਗ || Punjab News

0

ਹਸਪਤਾਲ ਤੋਂ ਛੁੱਟੀ ਮਿਲਦੇ ਹੀ CM ਮਾਨ ਨੇ ਸੱਦੀ ਅਹਿਮ ਮੀਟਿੰਗ

ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਪਿਛਲੇ ਚਾਰ ਦਿਨਾਂ ਤੋਂ ਬਾਅਦ ਅੱਜ ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ ਮੋਡ ‘ਚ ਨਜ਼ਰ ਆਏ ਹਨ। ਜਾਣਕਾਰੀ ਅਨੁਸਾਰ ਸੀਐਮ ਭਗਵੰਤ ਮਾਨ ਨੇ ਸ਼ਾਮ 5 ਵਜੇ ਮੁੱਖ ਮੰਤਰੀ ਨਿਵਾਸ ‘ਤੇ ਅਹਿਮ ਮੀਟਿੰਗ ਸੱਦੀ ਹੈ।

CM ਮਾਨ ਦਾ ਹਾਲ ਜਾਣਨ ਲਈ ਹਸਪਤਾਲ ਪੁੱਜੇ MLA ਪ੍ਰਗਟ ਸਿੰਘ || Punjab News

ਮੁੱਖ ਮੰਤਰੀ ਮਾਨ ਨੇ ਮੰਡੀਆਂ ‘ਚ ਝੋਨੇ ਦੀ ਖਰੀਦ ਦੇ ਮੁੱਦੇ ‘ਤੇ ਲਈ ਮੀਟਿੰਗ ਬੁਲਾਈ ਅਤੇ ਮੰਡੀਆਂ ‘ਚ ਖਰੀਦ ਦੇ ਮੁੱਦੇ ‘ਤੇ ਸਮੀਖਿਆ ਮੀਟਿੰਗ ਕਰਨਗੇ। ਮੀਟਿੰਗ ‘ਚ ਸੀਐਮ ਮਾਨ ਦੀ ਕਿਸਾਨਾਂ ਦੇ ਮਸਲੇ ਹੱਲ ਕਰਨਾ ਪਹਿਲੀ ਤਰਜੀਹ ਹੋਵੇਗੀ, ਨਾਲ ਹੀ ਮੰਡੀਆਂ ‘ਚ ਵਿਵਸਥਾ ਸੁਧਾਰਨ ਲਈ ਸਖ਼ਤ ਹੁਕਮ ਦੇ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ ਵਿਧਾਨ ਸਭਾ ਸਪੀਕਰ, ਸਿਹਤ ਸੰਬੰਧੀ ਪੁਛਿਆ ਹਾਲ ||Punjab News

0
The case will go on against four former ministers of the Congress government, the Speaker of the Vidhan Sabha gave his approval

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ ਵਿਧਾਨ ਸਭਾ ਸਪੀਕਰ, ਸਿਹਤ ਸੰਬੰਧੀ ਪੁਛਿਆ ਹਾਲ

ਮੁੱਖ ਮੰਤਰੀ ਮਾਨ ਪਿਛਲੇ 3 ਦਿਨਾਂ ਤੋਂ ਹਸਪਤਾਲ ਵਿੱਚ ਭਰਤੀ ਹਨ, ਜਿਸਦੇ ਚੱਲਦਿਆਂ ਸਵੇਰੇ ਕਈ ਵਿਧਾਇਕ ਅਤੇ ਮੰਤਰੀ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ। ਇਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਸਨ।

ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸੀਐਮ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਵੀ ਪਾਰਟੀ ਦੇ ਰਾਸ਼ਟਰੀ ਸੰਗਠਨ ਸਕੱਤਰ ਡਾਕਟਰ ਸੰਦੀਪ ਪਾਠਕ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ।

 

CM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

0

CM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਵਿਚ ਸੁਧਾਰ ਹੋਣ ਮਗਰੋਂ ਅੱਜ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਵਿਚ ਪਿਛਲੇ ਚਾਰ ਦਿਨਾਂ ਤੋਂ ਦਾਖ਼ਲ ਸਨ। ਅੱਜ ਭਗਵੰਤ ਮਾਨ ਦੀ ਸਿਹਤ ਵਿਚ ਸੁਧਾਰ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਡਿਸਚਾਰਜ ਕੀਤਾ ਗਿਆ। ਅਤੇ ਉਨ੍ਹਾਂ ਦੇ ਸ਼ੁਭਚਿੰਤਕ ਅਤੇ ਕਈ ਸਿਆਸੀ ਨੇਤਾ ਵੀ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ।

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌ.ਤ || Today News

ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਕੁਝ ਦਿਨਾਂ ਲਈ ਆਰਾਮ ਕਰਨ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਉਨ੍ਹਾਂ ਨੂੰ ਮਿਲਣ ਲਈ ਮੋਹਾਲੀ ਹਸਪਤਾਲ ਪਹੁੰਚੇ। ਉਨ੍ਹਾਂ ਤੋਂ ਬਾਅਦ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ, ਪਰਗਟ ਸਿੰਘ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਲ ਚਾਲ ਪੁੱਛਣ ਪਹੁੰਚੇ।

ਫੋਰਟਿਸ ਹਸਪਤਾਲ ‘ਚ ਕਰਵਾਇਆ ਗਿਆ ਸੀ ਭਰਤੀ

ਜਾਣਕਾਰੀ ਮੁਤਾਬਕ ਸੀਐੱਮ ਭਗਵੰਤ ਮਾਨ ਨੂੰ ਬੁੱਧਵਾਰ ਅਤੇ ਵੀਰਵਾਰ ਦੀ ਰਾਤ ਨੂੰ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਸ਼ਨੀਵਾਰ ਨੂੰ ਜਾਰੀ ਮੀਡੀਆ ਬੁਲੇਟਿਨ ‘ਚ ਦੱਸਿਆ ਗਿਆ ਕਿ ਪਲਮਨਰੀ ਆਰਟਰੀ ‘ਚ ਬਲੱਡ ਪ੍ਰੈਸ਼ਰ ਵਧਣ ਦੀ ਸਮੱਸਿਆ ਹੁਣ ਹੱਲ ਹੋ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਖੂਨ ਦੀ ਜਾਂਚ ਦੀ ਰਿਪੋਰਟ ਵਿੱਚ ਲੈਪਟੋਸਪਾਇਰੋਸਿਸ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਐਂਟਰੀ ਬਾਇਓਟਿਕਸ ‘ਤੇ ਰੱਖਿਆ ਗਿਆ ਹੈ।