Home Blog Page 1372

ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ: BJP ਨੇ ਪਹਿਲੇ ਪੜਾਅ ਲਈ ਜਾਰੀ ਕੀਤੀ 15 ਉਮੀਦਵਾਰਾਂ ਦੀ ਸੂਚੀ || Elections 2024

0

ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ BJP ਨੇ ਪਹਿਲੀ ਲਿਸਟ ਕੀਤੀ ਜਾਰੀ

ਭਾਜਪਾ ਨੇ ਅੱਜ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਤੇ ਫਿਰ ਵਾਪਸ ਲੈ ਲਈ। ਹੁਣ ਉਸਨੇ ਪਹਿਲੇ ਪੜਾਅ ਲਈ 15 ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ। ਭਾਰਤੀ ਜਨਤਾ ਪਾਰਟੀ ਨੇ ਜੰਮੂ ਅਤੇ ਕਸ਼ਮੀਰ ਦੀਆਂ ਆਗਾਮੀ ਚੋਣਾਂ ਲਈ ਪਹਿਲੀ ਉਮੀਦਵਾਰਾਂ ਦੀ ਸੂਚੀ ਵਿੱਚ ਸੋਧ ਕਰਕੇ 3 ਗੇੜ ਦੀਆਂ ਵਿਧਾਨ ਸਭਾ ਚੋਣਾਂ ਦੇ ਫੇਜ਼-1 ਲਈ 15 ਉਮੀਦਵਾਰਾਂ ਨੂੰ ਸੀਮਿਤ ਕਰ ਦਿੱਤਾ ਹੈ।
ਭਾਜਪਾ ਨੇ ਸੋਮਵਾਰ ਸਵੇਰੇ ਤਿੰਨ ਪੜਾਵਾਂ ਲਈ 44 ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕੀਤਾ ਸੀ, ਜਿਸ ਨੂੰ ਕੁਝ ਘੰਟਿਆਂ ਬਾਅਦ ਵਾਪਸ ਲੈ ਲਿਆ ਗਿਆ। ਭਾਜਪਾ ਨੇ ਹੁਣ ਸੂਚੀ ਦੁਬਾਰਾ ਜਾਰੀ ਕੀਤੀ ਹੈ ਪਰ ਇਸ ਨੂੰ ਸਿਰਫ ਪੜਾਅ-1 ਉਮੀਦਵਾਰਾਂ ਤੱਕ ਸੀਮਤ ਕਰ ਦਿੱਤਾ ਹੈ।

ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ BJP ਨੇ ਪਹਿਲੀ ਲਿਸਟ ਕੀਤੀ ਜਾਰੀ ਕਰ ਦਿੱਤੀ ਹੈ | ਜਿਸ ਦੇ ਚੱਲਦਿਆਂ ਉਹਨਾਂ ਨੇ 44 ਉਮੀਦਵਾਰ ਮੈਦਾਨ ‘ਚ ਉਤਾਰੇ ਹਨ |

ਇਹ ਵੀ ਪੜ੍ਹੋ :PSPCL ਨੇ ਬਿਜਲੀ ਚੋਰੀ ਦੇ ਫੜੇ ਇੰਨੇ ਮਾਮਲੇ , ਲਗਾ ਦਿੱਤਾ 4.64 ਕਰੋੜ ਰੁਪਏ ਦਾ ਜੁਰਮਾਨਾ

 

 

 

 

 

ਪਰਲ ਗਰੁੱਪ ਦੇ ਚੇਅਰਮੈਨ ਨਾਲ ਜੁੜੀ ਵੱਡੀ ਖ਼ਬਰ ,ਪੰਜਾਬੀਆਂ ਨੂੰ ਪੈ ਗਿਆ ਕਰੋੜਾਂ ਰੁਪਏ ਦਾ ਘਾਟਾ || Latest Update

0
The big news related to the chairman of Pearl Group, Punjabis suffered a loss of crores of rupees

ਪਰਲ ਗਰੁੱਪ ਦੇ ਚੇਅਰਮੈਨ ਨਾਲ ਜੁੜੀ ਵੱਡੀ ਖ਼ਬਰ ,ਪੰਜਾਬੀਆਂ ਨੂੰ ਪੈ ਗਿਆ ਕਰੋੜਾਂ ਰੁਪਏ ਦਾ ਘਾਟਾ

ਪਰਲ ਗਰੁੱਪ ਦੇ ਮਾਲਕ ਅਤੇ ਪੰਜਾਬ ਦੇ 45,000 ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਨਿਰਮਲ ਸਿੰਘ ਭੰਗੂ ਦੀ ਐਤਵਾਰ ਰਾਤ ਦਿੱਲੀ ਵਿੱਚ ਮੌਤ ਹੋ ਗਈ। ਉਸ ਨੂੰ ਜਨਵਰੀ 2016 ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸੀ। ਐਤਵਾਰ ਰਾਤ ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਉਨ੍ਹਾਂ ਨੂੰ ਦਿੱਲੀ ਦੇ ਡੀਡੀਯੂ ਹਸਪਤਾਲ ਲਿਆਂਦਾ ਗਿਆ। ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਕਰੋੜਾਂ ਰੁਪਏ ਦਾ ਸਾਮਰਾਜ ਇਕੱਠਾ ਕਰਨ ਦਾ ਦੋਸ਼

ਦੱਸ ਦਈਏ ਕਿ ਭੰਗੂ ‘ਤੇ ਪੋਂਜ਼ੀ ਸਕੀਮਾਂ ਰਾਹੀਂ ਕਰੋੜਾਂ ਰੁਪਏ ਦਾ ਸਾਮਰਾਜ ਇਕੱਠਾ ਕਰਨ ਦਾ ਦੋਸ਼ ਸੀ। ਭੰਗੂ ਨੇ ਅਜਿਹੀਆਂ ਸਕੀਮਾਂ ਵਿੱਚ 5 ਕਰੋੜ ਤੋਂ ਵੱਧ ਲੋਕਾਂ ਨੂੰ ਫਸਾਇਆ ਅਤੇ ਹਜ਼ਾਰਾਂ ਕਰੋੜ ਰੁਪਏ ਇਕੱਠੇ ਕਰਕੇ ਵਿਦੇਸ਼ਾਂ ਵਿੱਚ ਨਿਵੇਸ਼ ਕੀਤਾ। ਜਦੋਂ ਜਾਂਚ ਸ਼ੁਰੂ ਹੋਈ ਤਾਂ ਜਨਵਰੀ 2016 ਵਿੱਚ CBI ਨੇ ਨਿਰਮਲ ਸਿੰਘ ਨੂੰ ਫੜ ਲਿਆ। ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀ ਜਾਂਚ ਕੀਤੀ।

ਭਰਾ ਨਾਲ ਸਾਈਕਲ ‘ਤੇ ਵੇਚਦਾ ਸੀ ਦੁੱਧ

ਪਰਲਜ਼ ਗਰੁੱਪ ਦਾ ਮਾਲਕ ਨਿਰਮਲ ਸਿੰਘ ਭੰਗੂ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਦੱਸਿਆ ਜਾਂਦਾ ਹੈ ਕਿ ਜਵਾਨੀ ਦੌਰਾਨ ਉਹ ਆਪਣੇ ਭਰਾ ਨਾਲ ਸਾਈਕਲ ‘ਤੇ ਦੁੱਧ ਵੇਚਦਾ ਸੀ। ਇਸ ਦੌਰਾਨ ਉਨ੍ਹਾਂ ਨੇ ਰਾਜਨੀਤੀ ਸ਼ਾਸਤਰ ਵਿੱਚ ਪੋਸਟ ਗ੍ਰੈਜੂਏਸ਼ਨ ਵੀ ਕੀਤੀ।

70 ਦੇ ਦਹਾਕੇ ਵਿੱਚ ਭੰਗੂ ਨੌਕਰੀ ਦੀ ਭਾਲ ਵਿੱਚ ਕੋਲਕਾਤਾ ਗਿਆ ਸੀ। ਜਿੱਥੇ ਉਸਨੇ ਇੱਕ ਮਸ਼ਹੂਰ ਨਿਵੇਸ਼ ਕੰਪਨੀ ਪੀਅਰਲੈਸ ਵਿੱਚ ਕੁਝ ਸਾਲ ਕੰਮ ਕੀਤਾ। ਇਸ ਤੋਂ ਬਾਅਦ ਉਹ ਹਰਿਆਣਾ ਦੀ ਇੱਕ ਕੰਪਨੀ ਗੋਲਡਨ ਫੋਰੈਸਟ ਇੰਡੀਆ ਲਿਮਟਿਡ ਵਿੱਚ ਕੰਮ ਕਰਨ ਲੱਗਾ ਜਿਸ ਨੇ ਨਿਵੇਸ਼ਕਾਂ ਨਾਲ ਕਰੋੜਾਂ ਰੁਪਏ ਦਾ ਧੋਖਾ ਕੀਤਾ। ਇਸ ਕੰਪਨੀ ਦੇ ਬੰਦ ਹੋਣ ਤੋਂ ਬਾਅਦ ਉਹ ਬੇਰੁਜ਼ਗਾਰ ਹੋ ਗਿਆ।

1996 ਤੱਕ ਕੰਪਨੀ ਨੇ ਕਰੋੜਾਂ ਰੁਪਏ ਕੀਤੇ ਇਕੱਠੇ

ਇਸ ਕੰਪਨੀ ਲਈ ਕੰਮ ਕਰਨ ਦੇ ਵਿਚਾਰ ਤਹਿਤ ਉਸ ਨੇ 1980 ਵਿੱਚ ਪਰਲਜ਼ ਗੋਲਡਨ ਫੋਰੈਸਟ (ਪੀ.ਜੀ.ਐੱਫ.) ਨਾਂ ਦੀ ਕੰਪਨੀ ਬਣਾਈ। ਗੋਲਡਨ ਫੋਰੈਸਟ ਇੰਡੀਆ ਲਿਮਟਿਡ ਦੀ ਤਰਜ਼ ‘ਤੇ, ਇਸ ਕੰਪਨੀ ਨੇ ਵੀ ਲੋਕਾਂ ਨੂੰ ਸਾਗ ਵਰਗੇ ਰੁੱਖ ਲਗਾਉਣ ਲਈ ਨਿਵੇਸ਼ ਕਰਨ ਅਤੇ ਕੁਝ ਸਮੇਂ ਬਾਅਦ ਚੰਗਾ ਮੁਨਾਫਾ ਵਾਪਸ ਕਰਨ ਦਾ ਵਾਅਦਾ ਕੀਤਾ ਸੀ। 1996 ਤੱਕ ਕੰਪਨੀ ਨੇ ਕਰੋੜਾਂ ਰੁਪਏ ਇਕੱਠੇ ਕੀਤੇ ਸਨ। ਇਨਕਮ ਟੈਕਸ ਅਤੇ ਹੋਰ ਜਾਂਚਾਂ ਕਾਰਨ ਕੰਪਨੀ ਨੂੰ ਬੰਦ ਕਰ ਦਿੱਤਾ ਗਿਆ ਸੀ।

ਇੱਕ ਚੇਨ ਸਿਸਟਮ ਸਕੀਮਾਂ

ਇਸ ਤੋਂ ਬਾਅਦ ਉਸਨੇ ਬਰਨਾਲਾ, ਪੰਜਾਬ ਤੋਂ ਇੱਕ ਨਵੀਂ ਕੰਪਨੀ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (PACL) ਸ਼ੁਰੂ ਕੀਤੀ। ਇਹ ਇੱਕ ਚੇਨ ਸਿਸਟਮ ਸਕੀਮਾਂ ਸੀ। ਕੰਪਨੀ ਦੁਆਰਾ ਦਿੱਤੇ ਗਏ ਵੱਡੇ ਮੁਨਾਫੇ ਦੇ ਦਾਅਵਿਆਂ ਅਤੇ ਵਾਅਦਿਆਂ ਦੇ ਲਾਲਚ ਵਿੱਚ, ਪੰਜ ਕਰੋੜ ਤੋਂ ਵੱਧ ਲੋਕਾਂ ਨੇ ਇਸ ਵਿੱਚ ਪੈਸਾ ਲਗਾਇਆ।

ਇਸ ਤਹਿਤ ਲੋਕਾਂ ਨੂੰ ਹਰ ਮਹੀਨੇ ਥੋੜ੍ਹੀ ਜਿਹੀ ਰਕਮ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਸੀ। ਲੋਕਾਂ ਤੋਂ ਇਕੱਠੀ ਕੀਤੀ ਥੋੜ੍ਹੀ ਜਿਹੀ ਰਕਮ ਨਾਲ ਉਸ ਨੇ ਨਾ ਸਿਰਫ਼ ਦੇਸ਼ ਵਿਚ ਸਗੋਂ ਵਿਦੇਸ਼ਾਂ ਵਿਚ ਵੀ ਪਰਲਜ਼ ਗਰੁੱਪ ਦਾ ਸਾਮਰਾਜ ਸਥਾਪਿਤ ਕੀਤਾ। ਭੰਗੂ ਨੇ ਕਈ ਤਰ੍ਹਾਂ ਦੇ ਕਾਰੋਬਾਰਾਂ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ।

ਇਹ ਵੀ ਪੜ੍ਹੋ : ਸੁਨੀਤਾ ਵਿਲੀਅਮਜ਼ ਦੀ ਧਰਤੀ ‘ਤੇ ਵਾਪਸੀ ਦੀ ਤਰੀਕ ਤੈਅ , ਨਾਸਾ ਨੇ ਦਿੱਤੀ ਜਾਣਕਾਰੀ

ਲੋਕਾਂ ਨੇ ਕੰਪਨੀ ਖਿਲਾਫ ਸ਼ਿਕਾਇਤਾਂ ਦਰਜ ਕਰਵਾਈਆਂ

ਜਦੋਂ ਨਿਵੇਸ਼ਕਾਂ ਨੂੰ ਵਾਅਦੇ ਮੁਤਾਬਕ ਉਨ੍ਹਾਂ ਦੇ ਨਿਵੇਸ਼ ਕੀਤੇ ਪੈਸੇ ਵਾਪਸ ਨਹੀਂ ਕੀਤੇ ਗਏ ਤਾਂ ਲੋਕਾਂ ਨੇ ਕੰਪਨੀ ਖਿਲਾਫ ਸ਼ਿਕਾਇਤਾਂ ਦਰਜ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ।ਮਈ 2023 ਵਿੱਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਲ ਗਰੁੱਪ ਦੀ ਜਾਇਦਾਦ ਜ਼ਬਤ ਕਰਨ ਅਤੇ ਨਿਵੇਸ਼ਕਾਂ ਨੂੰ ਪੈਸੇ ਵਾਪਸ ਕਰਨ ਦਾ ਵਾਅਦਾ ਕੀਤਾ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਜਾਇਦਾਦ ਜ਼ਬਤ ਕਰਨ ਲਈ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

 

 

 

 

 

 

 

 

 

 

 

 

 

 

 

ਸੁਨੀਤਾ ਵਿਲੀਅਮਜ਼ ਦੀ ਧਰਤੀ ‘ਤੇ ਵਾਪਸੀ ਦੀ ਤਰੀਕ ਤੈਅ , ਨਾਸਾ ਨੇ ਦਿੱਤੀ ਜਾਣਕਾਰੀ || Latest Update

0
The date of Sunita Williams' return to earth is fixed, NASA informed

ਸੁਨੀਤਾ ਵਿਲੀਅਮਜ਼ ਦੀ ਧਰਤੀ ‘ਤੇ ਵਾਪਸੀ ਦੀ ਤਰੀਕ ਤੈਅ , ਨਾਸਾ ਨੇ ਦਿੱਤੀ ਜਾਣਕਾਰੀ

ਭਾਰਤੀ-ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਦੋ ਮਹੀਨਿਆਂ ਤੋਂ ਪੁਲਾੜ ਵਿੱਚ ਫਸੀ ਹੋਈ ਹੈ ਇਸੇ ਦੇ ਵਿਚਾਲੇ ਇਕ ਰਾਹਤ ਦੀ ਖ਼ਬਰ ਆਈ ਹੈ | ਦਰਅਸਲ , ਨਾਸਾ ਵੱਲੋਂ ਸੁਨੀਤਾ ਵਿਲੀਅਮਜ਼ ਦੀ ਵਾਪਸੀ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਪੁਸ਼ਟੀ ਕੀਤੀ ਹੈ ਕਿ ਸੁਨੀਤਾ ਵਿਲੀਅਮਜ਼ ਅਤੇ ਬੈਰੀ ਵਿਲਮੋਰ ਫਰਵਰੀ 2025 ਵਿੱਚ ਪੁਲਾੜ ਤੋਂ ਧਰਤੀ ‘ਤੇ ਵਾਪਸ ਆਉਣਗੇ। ਫਿਲਹਾਲ ਦੋਵੇਂ ਪੁਲਾੜ ਯਾਤਰੀ ਸਪੇਸ ਸਟੇਸ਼ਨ (ISS) ਵਿੱਚ ਮੌਜੂਦ ਹਨ।

ਸੁਨੀਤਾ ਵਿਲੀਅਮਸ ਨੂੰ ਧਰਤੀ ‘ਤੇ ਵਾਪਸ ਲਿਆਉਣਾ ਬਹੁਤ ਜੋਖਮ ਭਰਿਆ

ਨੈਸ਼ਨਲ ਏਰੋਨਾਟਿਕਸ ਐਂਡ ਸਪੇਸ ਐਡਮਨਿਸਟ੍ਰੇਸ਼ਨ (ਨਾਸਾ) ਨੇ ਕਿਹਾ ਕਿ ਪੁਲਾੜ ਯਾਤਰੀ ਵਿਲਮੋਰ ਅਤੇ ਸੁਨੀਤਾ ਵਿਲੀਅਮਸ ਨੂੰ ਇਸ ਸਮੇਂ ਧਰਤੀ ‘ਤੇ ਵਾਪਸ ਲਿਆਉਣਾ ਬਹੁਤ ਜੋਖਮ ਭਰਿਆ ਹੈ, ਜਿਸ ਕਾਰਨ ਬੋਇੰਗ ਦਾ ਸਟਾਰਲਾਈਨਰ ਕੈਪਸੂਲ ਦੋਵਾਂ ਪੁਲਾੜ ਯਾਤਰੀਆਂ ਤੋਂ ਬਿਨਾਂ ਵਾਪਸ ਪਰਤ ਜਾਵੇਗਾ।ਵਿਲਮੋਰ ਅਤੇ ਵਿਲੀਅਮਜ਼ ਰਸਮੀ ਤੌਰ ‘ਤੇ ਮੁਹਿੰਮ ਦੇ ਹਿੱਸੇ ਵਜੋਂ ਆਪਣਾ ਕੰਮ ਜਾਰੀ ਰੱਖਣਗੇ ਅਤੇ 25 ਫਰਵਰੀ, 2025 ਨੂੰ ਵਾਪਸ ਆਉਣਗੇ। ਇਸ ਦਾ ਮਤਲਬ ਹੈ ਕਿ ਜੋ ਟੈਸਟਿੰਗ ਫਲਾਈਟ ਇਕ ਹਫਤੇ ‘ਚ ਹੋਣੀ ਸੀ, ਹੁਣ ਉਸ ਨੂੰ ਲਗਭਗ 8 ਮਹੀਨੇ ਤੱਕ ਵਧਾ ਦਿੱਤਾ ਗਿਆ ਹੈ।

ਡਰੈਗਨ ਪੁਲਾੜ ਯਾਨ ‘ਤੇ ਸਵਾਰ ਹੋ ਕੇ ਪਰਤਣਗੇ ਘਰ

ਨਾਸਾ ਨੇ ਕਿਹਾ ਕਿ ਸੁਨੀਤਾ ਅਤੇ ਵਿਲਮੋਰ ਏਜੰਸੀ ਦੇ ਸਪੇਸਐਕਸ ਕਰੂ-9 ਮਿਸ਼ਨ ਨੂੰ ਸੌਂਪੇ ਗਏ ਦੋ ਹੋਰ ਅਮਲੇ ਦੇ ਮੈਂਬਰਾਂ ਦੇ ਨਾਲ ਡਰੈਗਨ ਪੁਲਾੜ ਯਾਨ ‘ਤੇ ਸਵਾਰ ਹੋ ਕੇ ਘਰ ਪਰਤਣਗੇ। ਸਟਾਰਲਾਈਨਰ ਦੇ ਪੁਲਾੜ ਸਟੇਸ਼ਨ ਤੋਂ ਰਵਾਨਾ ਹੋਣ ਅਤੇ ਸਤੰਬਰ ਦੇ ਸ਼ੁਰੂ ਵਿੱਚ ਧਰਤੀ ‘ਤੇ ਦਾਖਲ ਹੋਣ ਅਤੇ ਉਤਰਨ ਦੀ ਉਮੀਦ ਹੈ। ਇਹ ਕੈਪਸੂਲ ਦੀ ਬਿਨਾ ਚਾਲਕ ਦਲ ਦੀ ਵਾਪਸੀ ਨਾਸਾ ਅਤੇ ਬੋਇੰਗ ਨੂੰ ਸਟਾਰਲਾਈਨਰ ਦੀ ਆਉਣ ਵਾਲੀ ਫਲਾਈਟ ਦੌਰਾਨ ਟੈਸਟ ਡੇਟਾ ਇਕੱਠਾ ਕਰਨ ਦੀ ਇਜਾਜ਼ਤ ਦੇਵੇਗੀ, ਜਦੋਂ ਕਿ ਇਸਦੇ ਚਾਲਕ ਦਲ ਲਈ ਕੋਈ ਜੋਖਮ ਵੀ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਡਿੰਪੀ ਢਿੱਲੋਂ ਨੇ ਦੱਸਿਆ ਅਕਾਲੀ ਦਲ ਤੋਂ ਅਸਤੀਫਾ ਦੇਣ ਦਾ ਕਾਰਨ

ਧਿਆਨਯੋਗ ਹੈ ਕਿ ਜੂਨ ਵਿੱਚ ਨਾਸਾ ਦੇ ਬੋਇੰਗ ਕਰੂ ਫਲਾਈਟ ਟੈਸਟ ਵਿੱਚ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਉਡਾਣ ਭਰਨ ਵਾਲੇ ਵਿਲਮੋਰ ਅਤੇ ਸੁਨੀਤਾ ਵਿਲੀਅਮਜ਼ ਗਤੀਵਿਧੀਆਂ ਤੋਂ ਇਲਾਵਾ ਸਟੇਸ਼ਨ ਖੋਜ, ਰੱਖ-ਰਖਾਅ ਅਤੇ ਸਟਾਰਲਾਈਨਰ ਸਿਸਟਮ ਟੈਸਟਿੰਗ ਅਤੇ ਡੇਟਾ ਵਿਸ਼ਲੇਸ਼ਣ ਵਿੱਚ ਸਹਾਇਤਾ ਕਰ ਰਹੇ ਹਨ।

ਡਿੰਪੀ ਢਿੱਲੋਂ ਨੇ ਦੱਸਿਆ ਅਕਾਲੀ ਦਲ ਤੋਂ ਅਸਤੀਫਾ ਦੇਣ ਦਾ ਕਾਰਨ || Political News

0
Dimpy Dhillon told the reason for resigning from Akali Dal

ਡਿੰਪੀ ਢਿੱਲੋਂ ਨੇ ਦੱਸਿਆ ਅਕਾਲੀ ਦਲ ਤੋਂ ਅਸਤੀਫਾ ਦੇਣ ਦਾ ਕਾਰਨ

ਗਿੱਦੜਬਾਹਾ ਵਿਧਾਨ ਸਭਾ ਹਲਕਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ।

ਉਨ੍ਹਾਂ ਆਪਣੇ ਅਸਤੀਫੇ ‘ਚ ਕਿਹਾ ਕਿ ਉਨ੍ਹਾਂ ਪਿਛਲੇ 4 ਦਹਾਕਿਆਂ ਤੋਂ ਪਾਰਟੀ ਦੀ ਦਿਨ-ਰਾਤ ਸੇਵਾ ਕੀਤੀ। ਇਸ ਤੋਂ ਇਲਾਵਾ ਡਿੰਪੀ ਢਿੱਲੋਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਆਪਣੇ ਦਰਦ ਦਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਜਦੋਂ ਕੋਈ ਆਪਣਾ ਸੱਟ ਮਾਰਦਾ ਹੈ ਤਾਂ ਦਰਦ ਜਿਆਦਾ ਹੁੰਦਾ ਹੈ।

ਮੈਂ ਆਪਣੇ ਵੱਲੋਂ ਕੋਈ ਕਸਰ ਨਹੀਂ ਛੱਡੀ….

ਡਿੰਪੀ ਢਿੱਲੋਂ ਨੇ ਪਾਰਟੀ ਤੋਂ ਨਰਾਜ਼ਗੀ ਪ੍ਰਗਟ ਕਰਦੇ ਕਿਹਾ ਕਿ “ਉਨ੍ਹਾਂ ਦਾ ਪਰਿਵਾਰ ਮਜ਼ਬੂਤ ਹੋ ਗਿਆ, ਸਾਡੇ ਵਰਗੇ ਤਾਂ ਬਣੇ ਹੀ ਵਰਤਣ ਲਈ ਹੁੰਦੇ ਨੇ”। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ‘ਤੇ ਸਿੱਧੇ ਨਿਸ਼ਾਨੇ ਸਾਧਦੇ ਆਖਿਆ ਕਿ “ਮੈਂ ਆਪਣੇ ਵੱਲੋਂ ਕੋਈ ਕਸਰ ਨਹੀਂ ਛੱਡੀ ਪਰ ਚੱਲੋ ਉਨ੍ਹਾਂ ਦੀ ਮਰਜ਼ੀ”

ਦਰਅਸਲ ਉਹ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਖੁਸ਼ ਨਹੀਂ ਸਨ। ਡਿੰਪੀ ਲਗਾਤਾਰ ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਨਜ਼ਰ ਆ ਰਹੇ ਸਨ ਪਰ ਅਜੇ ਤੱਕ ਉਨ੍ਹਾਂ ਨੂੰ ਉਮੀਦਵਾਰ ਨਹੀਂ ਐਲਾਨਿਆ ਜਾ ਰਿਹਾ। ਇਹੀ ਕਾਰਨ ਉਹਨ੍ਹਾਂ ਦੀ ਨਾਰਾਜ਼ਗੀ ਦਾ ਦੱਸਿਆ ਜਾ ਰਿਹਾ ਹੈ।

ਗਿੱਦੜਬਾਹਾ ਸੀਟ ‘ਤੇ ਡਿੰਪੀ ਢਿੱਲੋਂ ਦੀ ਚੰਗੀ ਪਕੜ

ਗਿੱਦੜਬਾਹਾ ਸੀਟ ‘ਤੇ ਡਿੰਪੀ ਢਿੱਲੋਂ ਦੀ ਚੰਗੀ ਪਕੜ ਹੈ, ਜਦੋਂ ਕਿ 2022 ਵਿੱਚ ਪੂਰੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੀ। ਪਰ ਇਸ ਸੀਟ ‘ਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵਿਚਾਲੇ ਮੁਕਾਬਲਾ ਸੀ। ਇਸ ਦੌਰਾਨ ਰਾਜਾ ਵੜਿੰਗ ਨੂੰ 50998 ਵੋਟਾਂ ਪਈਆਂ ਤੇ ਜਦੋਂ ਕਿ ਡਿੰਪੀ ਨੂੰ 49649 ਵੋਟਾਂ ਮਿਲੀਆਂ। ਦੋਵਾਂ ਵਿਚਾਲੇ ਜਿੱਤ ਦਾ ਫਰਕ 1349 ਵੋਟਾਂ ਦਾ ਰਿਹਾ। ਅਜਿਹੇ ‘ਚ ਡਿੰਪੀ ਢਿੱਲੋਂ ਆਪਣੇ ਆਪ ਨੂੰ ਇਸ ਸੀਟ ਲਈ ਕਾਫੀ ਮਜ਼ਬੂਤ ​​ਦਾਅਵੇਦਾਰ ਮੰਨਦੇ ਹਨ।

ਸੀਰੀਅਲ ਕੁਮਕੁਮ ਭਾਗਿਆ ਫੇਮ ਆਸ਼ਾ ਸ਼ਰਮਾ ਦਾ ਹੋਇਆ ਦੇਹਾਂਤ

0

ਸੀਰੀਅਲ ਕੁਮਕੁਮ ਭਾਗਿਆ ਫੇਮ ਆਸ਼ਾ ਸ਼ਰਮਾ ਦਾ ਹੋਇਆ ਦੇਹਾਂਤ

ਟੈਲੀਵਿਜ਼ਨ ਇੰਡਸਟਰੀ ਤੋਂ ਇੱਕ ਦੁਖਦਾਇਕ ਖਬਰ ਸਾਹਮਣੇ ਆਈ ਹੈ। ਸੀਨੀਅਰ ਅਦਾਕਾਰਾ ਆਸ਼ਾ ਸ਼ਰਮਾ ਦਾ 88 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਸਿਨੇਮਾ ਜਗਤ ਦੀ ਇੱਕ ਮਸ਼ਹੂਰ ਸ਼ਖਸੀਅਤ ਸੀ। ਉਸਨੇ ਫਿਲਮਾਂ ਅਤੇ ਸ਼ੋਅ ਵਿੱਚ ਮਾਂ ਅਤੇ ਦਾਦੀ ਦੀਆਂ ਭੂਮਿਕਾਵਾਂ ਨਾਲ ਦਰਸ਼ਕਾਂ ਦਾ ਬਹੁਤ ਧਿਆਨ ਖਿੱਚਿਆ। ਉਨ੍ਹਾਂ ਨੇ ਆਪਣੇ ਕੰਮ ਨਾਲ ਦਰਸ਼ਕਾਂ ਅਤੇ ਆਲੋਚਕਾਂ ‘ਤੇ ਇੱਕੋ ਜਿਹਾ ਪ੍ਰਭਾਵ ਛੱਡਿਆ।ਆਸ਼ਾ ਸ਼ਰਮਾ ਨੇ ਮਸ਼ਹੂਰ ਟੈਲੀਵਿਜ਼ਨ ਸੀਰੀਅਲ ਕੁਮਕੁਮ ਭਾਗਿਆ ‘ਚ ਅਹਿਮ ਭੂਮਿਕਾ ਅਦਾ ਕੀਤੀ ਹੈ।

ਕੈਬਨਿਟ ਮੰਤਰੀ ਡਾ. ਬਲਬੀਰ ਨੇ ਪਟਿਆਲਾ ਦਿਹਾਤੀ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ || Today News

ਆਸ਼ਾ ਸ਼ਰਮਾ ਦੇ ਦਿਹਾਂਤ ‘ਤੇ CINTAA ਨੇ ਆਪਣੇ ਅਧਿਕਾਰਤ ਐਕਸ ਹੈਂਡਲ ‘ਤੇ ਪੋਸਟ ਕੀਤਾ, “ਸੀਆਈਐਨਟੀਏਏ ਆਸ਼ਾ ਸ਼ਰਮਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕਰਦਾ ਹੈ। ਆਸ਼ਾ ਸ਼ਰਮਾ ਨੂੰ 1970 ਦੇ ਦਹਾਕੇ ਦੀ ਫਿਲਮ ‘ਦੋ ਦਿਸ਼ਾ’ ਵਿੱਚ ਆਪਣੀ ਵਿਸ਼ੇਸ਼ ਭੂਮਿਕਾ ਲਈ ਯਾਦ ਕੀਤਾ ਜਾਂਦਾ ਹੈ, ਜਿਸ ਵਿੱਚ ਧਰਮਿੰਦਰ, ਹੇਮਾ ਮਾਲਿਨੀ, ਪ੍ਰੇਮ ਚੋਪੜਾ, ਅਰੁਣਾ ਇਰਾਨੀ ਅਤੇ ਨਿਰੂਪਾ ਰਾਏ ਵਰਗੇ ਵੱਡੇ ਅਦਾਕਾਰ ਸਨ।

ਕੈਬਨਿਟ ਮੰਤਰੀ ਡਾ. ਬਲਬੀਰ ਨੇ ਪਟਿਆਲਾ ਦਿਹਾਤੀ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ || Today News

0

ਕੈਬਨਿਟ ਮੰਤਰੀ ਡਾ. ਬਲਬੀਰ ਨੇ ਪਟਿਆਲਾ ਦਿਹਾਤੀ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮਾਨ ਦੇ ਆਦੇਸ਼ਾਂ ‘ਤੇ ਸ਼ੁਰੂ ਕੀਤੇ ‘ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ’ ਪ੍ਰੋਗਰਾਮ ਤਹਿਤ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ‘ਚ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਮੁਲਾਕਾਤਾਂ ਵਿੱਚ ਵੱਡੀ ਗਿਣਤੀ ਪਿੰਡ ਵਾਸੀਆਂ ਵੱਲੋਂ ਸ਼ਮੂਲੀਅਤ ਕਰਕੇ ਪਿੰਡਾਂ ਦੇ ਸਾਂਝੇ ਮਸਲੇ ਆਪਣੇ ਐਮ.ਐਲ.ਏ ਸਾਹਮਣੇ ਰੱਖੇ ਜਾ ਰਹੇ ਹਨ। ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨਾਲ ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਰਿਚਾ ਗੋਇਲ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਕੰਮ ਕਰ ਰਹੀ ਹੈ ਇਸੇ ਲਈ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਵਿਕਾਸ ਕਾਰਜ ਅਰੰਭੇ ਗਏ ਹਨ ਜੋ ਲਗਾਤਾਰ ਜਾਰੀ ਹਨ। ਉਨ੍ਹਾਂ ਅੱਜ ਪਿੰਡ ਰੋਹਟਾ, ਰੋਹਟੀ ਮੋੜਾਂ, ਰੋਹਟੀ ਬਸਤਾ, ਇੱਛੇਵਾਲ, ਲਲੋਡਾ, ਰੋਹਟੀ ਛੰਨਾ, ਰੋਹਟੀ ਖਾਸ, ਹਿਆਣਾ ਖੁਰਦ ਅਤੇ ਹਿਆਣਾ ਕਲਾਂ ਪਿੰਡਾਂ ਦਾ ਦੌਰਾ ਕੀਤਾ।

ਅਕਾਲੀ ਦਲ ਨੂੰ ਵੱਡਾ ਝਟਕਾ, ਡਿੰਪੀ ਢਿੱਲੋਂ ਨੇ ਦਿੱਤਾ ਅਸਤੀਫਾ || Punjab News

ਲੋਕਾਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਨੇੜੇ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਪਿੰਡਾਂ ਵਿੱਚ ਡਿਸਪੈਂਸਰੀਆਂ ਨਹੀਂ ਹਨ, ਉਥੇ ਹਰੇਕ ਹਫ਼ਤੇ ਅਤਿਆਧੁਨਿਕ ਐਂਬੂਲੈਂਸ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ ਜਿਥੇ ਪਿੰਡ ਵਾਸੀ ਆਪਣੇ ਟੈਸਟ ਅਤੇ ਦਵਾਈ ਵੀ ਲੈ ਸਕਦੇ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਪਿੰਡਾਂ ਦੇ ਲੋਕਾਂ ਵੱਲੋਂ ਕੀਤੀ ਗਈ ਮੰਗ ਦੇ ਮੁਤਾਬਕ ਉਹ ਆਪਣੇ ਹਲਕੇ ਦੇ ਇਨ੍ਹਾਂ ਪਿੰਡਾਂ ਵਿੱਚ ਹਰੇਕ ਵਿਕਾਸ ਕੰਮ ਕਰਵਾਉਣ ਲਈ ਵਚਨਬੱਧ ਹਨ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਇਸ ਮੌਕੇ ਉਨ੍ਹਾਂ ਪਿੰਡ ਰੋਹਟੀ ਬਸਤਾ ਵਿਖੇ ਪੰਚਾਇਤੀ ਰਾਜ ਵਿਭਾਗ ਵੱਲੋਂ ਰਾਊਂਡਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਣਾਏ ਗਏ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ।
ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਵਿੱਚ ਵੱਧ ਤੋਂ ਵੱਧ ਬੂਟੇ ਲਾਉਣ, ਸਮਸ਼ਾਨਘਾਟ ਇੱਕ ਬਣਾਉਣ ਅਤੇ ਪਿੰਡਾਂ ਵਿੱਚ ਸਾਫ਼-ਸਫ਼ਾਈ ਰੱਖਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਠੋਸ ਤੇ ਤਰਲ ਕੂੜੇ ਦੇ ਪ੍ਰਬੰਧਨ ਤੇ ਸਕੂਲਾਂ ਦੀ ਬਿਹਤਰੀ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ।

ਇਸ ਮੌਕੇ ਕਰਨਲ ਜੇ.ਵੀ. ਸਿੰਘ, ਐਡਵੋਕੇਟ ਰਾਹੁਣ ਸੈਣੀ, ਸੁਰੇਸ਼ ਰਾਏ, ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ, ਜੈ ਸ਼ੰਕਰ ਸ਼ਰਮਾ, ਡੀ.ਡੀ.ਪੀ.ਓ ਵਨੀਤ ਜੋਸ਼ੀ, ਤਹਿਸੀਲਦਾਰ ਸ਼ੀਸ਼ਪਾਲ ਸਿੰਗਲਾ, ਡਾ. ਅਰਸ਼ਦੀਪ ਸਿੰਘ, ਭਰਪੂਰ ਸਿੰਘ, ਤਹਿਸੀਲ ਭਲਾਈ ਅਫ਼ਸਰ ਜਸਵੀਰ ਕੌਰ, ਸੀਮਾ ਸੋਹਲ, ਜਗਦੀਪ ਸਿੰਘ ਧੰਗੇੜਾ, ਹਰਜੀਤ ਸਿੰਘ ਕੈਦੂਪੁਰ, ਮਨਦੀਪ ਹਿਆਣਾ, ਲਖਵਿੰਦਰ ਰੋਹਟਾ, ਹੇਮਰਾਜ ਅਜਨੌਦਾ, ਗੁਰਪ੍ਰੀਤ ਰੋਹਟੀ ਮੋੜਾ, ਮਨਜਿੰਦਰ ਸਿੰਘ, ਅਮਨ ਭੁੱਲਰ, ਸਤਨਾਮ ਸਿੰਘ ਅਤੇ ਪਤਵੰਤੇ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਸਮੇਤ ਪਿੰਡਾਂ ਦੇ ਵਸਨੀਕ ਮੌਜੂਦ ਸਨ।

AAP ਨੇ ਜੰਮੂ-ਕਸ਼ਮੀਰ ਤੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ || Today News

0

AAP ਨੇ ਜੰਮੂ-ਕਸ਼ਮੀਰ ਤੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਆਮ ਆਦਮੀ ਪਾਰਟੀ ਦੇ ਵੱਲੋਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ 7 ​​ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਅਕਾਲੀ ਦਲ ਨੂੰ ਵੱਡਾ ਝਟਕਾ, ਡਿੰਪੀ ਢਿੱਲੋਂ ਨੇ ਦਿੱਤਾ ਅਸਤੀਫਾ || Punjab News

0

ਅਕਾਲੀ ਦਲ ਨੂੰ ਵੱਡਾ ਝਟਕਾ, ਡਿੰਪੀ ਢਿੱਲੋਂ ਨੇ ਦਿੱਤਾ ਅਸਤੀਫਾ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਡਿੰਪੀ ਢਿੱਲੋਂ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਇੰਚਾਰਜ ਹਨ ਅਤੇ ਦੋ ਵਾਰ ਅਕਾਲੀ ਦਲ ਵੱਲੋਂ ਰਾਜਾ ਵੜਿੰਗ ਦੇ ਖਿਲਾਫ ਚੋਣ ਲੜ ਚੁੱਕੇ ਹਨ।

ਉੱਤਰ ਪ੍ਰਦੇਸ਼ ‘ਚ ਸਕੂਲੀ ਬੱਚਿਆਂ ਨਾਲ ਵਾਪਰਿਆ ਹਾਦਸਾ, ਚੱਲੀਆਂ ਗੋਲੀਆਂ ||Education News

ਅਕਾਲੀ ਦਲ ਛੱਡਣ ਤੋਂ ਬਾਅਦ ਉਹ ਕਿਸ ਪਾਰਟੀ ਵਿਚ ਜਾਣਗੇ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

PSPCL ਨੇ ਬਿਜਲੀ ਚੋਰੀ ਦੇ ਫੜੇ 2,075 ਮਾਮਲੇ , 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ || Punjab News

0

PSPCL ਨੇ ਬਿਜਲੀ ਚੋਰੀ ਦੇ ਫੜੇ 2,075 ਮਾਮਲੇ , 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

28,487 ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਪੀਐਸਪੀਸੀਐਲ ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਵੱਲੋਂ ਸਾਂਝੇ ਤੌਰ ’ਤੇ ਚਲਾਈ ਗਈ। ਇਸ ਚੈਕਿੰਗ ਦੌਰਾਨ ਪੰਜਾਂ ਜ਼ੋਨਾਂ ਵਿੱਚ ਕੁੱਲ 28,487 ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਗਈ। ਇਨ੍ਹਾਂ ਚੈੱਕ ਕੀਤੇ ਗਏ ਕੁਨੈਕਸ਼ਨਾਂ ਵਿੱਚੋਂ ਬਿਜਲੀ ਚੋਰੀ ਦੇ ਕੁੱਲ 2,075 ਕੇਸ ਫੜੇ ਗਏ ਅਤੇ ਸੰਬੰਧਿਤ ਖਪਤਕਾਰਾਂ ‘ਤੇ 4.64 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਸ਼ਰਧਾਲੂਆਂ ਨਾਲ ਭਰੀ ਗੱਡੀ ਪਲਟੀ, 8 ਸ਼ਰਧਾਲੂ ਹੋਏ ਜ਼ਖਮੀ || Today News

ਜ਼ੋਨ-ਵਾਰ ਵੇਰਵੇ ਦਿੰਦਿਆਂ ਕੈਬਿਨਟ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਜ਼ੋਨ ਵਿੱਚ ਬਿਜਲੀ ਚੋਰੀ ਦੇ 438 ਮਾਮਲੇ ਸਾਹਮਣੇ ਆਏ ਹਨ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ 1.10 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ। ਬਠਿੰਡਾ ਜ਼ੋਨ ਵਿੱਚ 527 ਕੇਸ ਫੜੇ ਗਏ ਅਤੇ 1.41 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ। ਲੁਧਿਆਣਾ ਜ਼ੋਨ ਵਿੱਚ 323 ਕੇਸ ਫੜੇ ਗਏ ਅਤੇ 90 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ। ਜਲੰਧਰ ਜ਼ੋਨ ਵਿੱਚ 340 ਕੇਸ ਫੜੇ ਗਏ ਅਤੇ 50 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ। ਇਸੇ ਤਰ੍ਹਾਂ ਪਟਿਆਲਾ ਜ਼ੋਨ ਵਿੱਚ 447 ਕੇਸ ਫੜੇ ਗਏ ਅਤੇ ਸਬੰਧਿਤ ਖਪਤਕਾਰਾਂ ਨੂੰ 74 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਜੁਰਮਾਨਾ ਲਗਾਉਣ ਤੋਂ ਇਲਾਵਾ, ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਸਬੰਧਿਤ ਖਪਤਕਾਰਾਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਬਿਜਲੀ ਚੋਰੀ ਦੇ ਮਾਮਲਿਆਂ ਨੂੰ ਵੱਧ ਤੋਂ ਵੱਧ ਪੱਧਰ ਤੱਕ ਘਟਾ ਦੇਵੇਗੀ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨੂੰ ਰੋਕਣ ਲਈ ਇਹ ਮੁਹਿੰਮ ਸਮੇਂ ਦੀ ਲੋੜ ਹੈ। ਉਨ੍ਹਾਂ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਗਲਤੀਆਂ ਨਾ ਕਰਨ।

ਉੱਤਰ ਪ੍ਰਦੇਸ਼ ‘ਚ ਸਕੂਲੀ ਬੱਚਿਆਂ ਨਾਲ ਵਾਪਰਿਆ ਹਾਦਸਾ, ਚੱਲੀਆਂ ਗੋਲੀਆਂ ||Education News

ਬਿਜਲੀ ਮੰਤਰੀ ਨੇ ਕਿਹਾ ਕਿ ਸਮੂਹਿਕ ਚੈਕਿੰਗ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਸਮੂਹ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਅਜਿਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਕਾਬੂ ਕਰਨ ਵਿੱਚ ਬਿਜਲੀ ਵਿਭਾਗ ਦੀ ਮਦਦ ਕਰਨ। ਉਨ੍ਹਾਂ ਹਰੇਕ ਵਿਅਕਤੀ ਨੂੰ ਆਪਣੇ ਬਿਜਲੀ ਕੁਨੈਕਸ਼ਨ ਨਿਯਮਤ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਸਟਮ ਅਧੀਨ ਲਿਆਂਦਾ ਜਾ ਸਕੇ। ਉਨ੍ਹਾਂ ਪਾਵਰਕੌਮ ਦੇ ਅਧਿਕਾਰੀਆਂ ਦੀ ਬਿਜਲੀ ਚੋਰੀ ਵਿਰੁੱਧ ਮੁਹਿੰਮ ਨੂੰ ਸਫਲਤਾਪੂਰਵਕ ਚਲਾਉਣ ਲਈ ਸ਼ਲਾਘਾ ਕੀਤੀ।

ਇਸ ਦੌਰਾਨ, ਰਾਜ ਦੇ ਆਰਥਿਕ ਵਿਕਾਸ ਅਤੇ ਸਥਿਰਤਾ ਲਈ ਊਰਜਾ ਦੀ ਬਚਤ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ, ਬਿਜਲੀ ਮੰਤਰੀ ਨੇ ਹਰੇਕ ਯੂਨਿਟ ਦੀ ਬੱਚਤ ‘ਤੇ ਜ਼ੋਰ ਦਿੱਤਾ ਅਤੇ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਬਿਜਲੀ ਬਚਾਉਣ ਦੀਆਂ ਆਦਤਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਥਿਰ ਊਰਜਾ ਸਪਲਾਈ ਨੂੰ ਯਕੀਨੀ ਬਣਾਉਣ, ਜੈਵਿਕ ਈਂਧਨ ‘ਤੇ ਸਾਡੀ ਨਿਰਭਰਤਾ ਨੂੰ ਘਟਾਉਣ, ਅਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵ ਨੂੰ ਘਟਾਉਣ ਲਈ ਬਿਜਲੀ ਦੀ ਸੰਭਾਲ ਮਹੱਤਵਪੂਰਨ ਹੈ।