Home Blog Page 1373

ਸ਼ਰਧਾਲੂਆਂ ਨਾਲ ਭਰੀ ਗੱਡੀ ਪਲਟੀ, 8 ਸ਼ਰਧਾਲੂ ਹੋਏ ਜ਼ਖਮੀ || Today News

0

ਸ਼ਰਧਾਲੂਆਂ ਨਾਲ ਭਰੀ ਗੱਡੀ ਪਲਟੀ, 8 ਸ਼ਰਧਾਲੂ ਹੋਏ ਜ਼ਖਮੀ

ਹਿਸਾਰ ‘ਚ ਇਕ ਪਿਕਅਪ ਵਾਹਨ ਦੇ ਪਲਟਣ ਨਾਲ 8 ਤੋਂ 10 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਹ ਹਾਦਸਾ ਉਦੋਂ ਵਾਪਰਿਆ ਜਦੋ ਅਚਾਨਕ ਪਿਕਅਪ ਗੱਡੀ ਦਾ ਟਾਇਰ ਫਟ ਗਿਆ। ਜਿਸ ਕਾਰਨ ਪਿਕਅਪ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਗੱਡੀ ‘ਚ ਕਰੀਬ 20 ਤੋਂ 25 ਲੋਕ ਸਵਾਰ ਸਨ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਹੈ।

ਗੁਰਦਾਸਪੁਰ ‘ਚ ਨਾਬਾਲਗ ਲੜਕੀ ਨੇ ਬੱਚੇ ਨੂੰ ਦਿੱਤਾ ਜਨਮ, ਜਾਂਚ ਸ਼ੁਰੂ ||Punjab News

ਗੱਡੀ ‘ਚ ਸਵਾਰ ਸ਼ਰਧਾਲੂਆਂ ਨੇ ਦੱਸਿਆ ਕਿ ਉਹ ਸਾਰੇ ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ਤੋਂ ਰਾਜਸਥਾਨ ਦੇ ਗੋਗਾਮੇੜੀ ਮੱਥਾ ਟੇਕਣ ਜਾ ਰਹੇ ਸਨ। ਜਿਵੇਂ ਹੀ ਵਾਹਨ ਸੋਰਖੀ-ਮੁੰਡਲ ਰੋਡ ‘ਤੇ ਸੁੰਦਰ ਨਹਿਰ ਨੇੜੇ ਪਹੁੰਚਿਆ ਤਾਂ ਗੱਡੀ ਦਾ ਟਾਇਰ ਫਟ ਗਿਆ। ਟਾਇਰ ਫਟਦੇ ਹੀ ਤੇਜ਼ ਰਫਤਾਰ ਕਾਰਨ ਗੱਡੀ ਪਲਟ ਗਈ। ਗੱਡੀ ਵਿਚ ਔਰਤਾਂ, ਬੱਚੇ ਅਤੇ ਮਰਦ ਸਵਾਰ ਸਨ। ਇਸ ਹਾਦਸੇ ‘ਚ 8 ਤੋਂ 10 ਲੋਕ ਜ਼ਖਮੀ ਹੋਏ ਹਨ।

ਰਾਹਗੀਰਾਂ ਨੇ ਜ਼ਖਮੀਆਂ ਦੀ ਕੀਤੀ ਮਦਦ

ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਜ਼ਖਮੀਆਂ ਦੀ ਮੌਕੇ ‘ਤੇ ਹੀ ਮਦਦ ਕੀਤੀ। ਰਾਹਗੀਰਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਨਿੱਜੀ ਵਾਹਨਾਂ ਦੀ ਵਰਤੋਂ ਕੀਤੀ, ਜਿਨ੍ਹਾਂ ਵਿਚ ਬੱਚੇ, ਔਰਤਾਂ ਅਤੇ ਮਰਦ ਸ਼ਾਮਲ ਸਨ।

ਉੱਤਰ ਪ੍ਰਦੇਸ਼ ‘ਚ ਸਕੂਲੀ ਬੱਚਿਆਂ ਨਾਲ ਵਾਪਰਿਆ ਹਾਦਸਾ, ਚੱਲੀਆਂ ਗੋਲੀਆਂ ||Education News

0

ਉੱਤਰ ਪ੍ਰਦੇਸ਼ ‘ਚ ਸਕੂਲੀ ਬੱਚਿਆਂ ਨਾਲ ਵਾਪਰਿਆ ਹਾਦਸਾ, ਚੱਲੀਆਂ ਗੋਲੀਆਂ

 

ਦਰਅਸਲ, ਦੇਵਬੰਦ ਦੇ ਸਰਵੋਦਿਆ ਪਬਲਿਕ ਸਕੂਲ ਦੀ ਬੱਸ ਸ਼ਨੀਵਾਰ ਦੁਪਹਿਰ 1:10 ਵਜੇ ਸਕੂਲ ਦੇ 20 ਬੱਚਿਆਂ ਨੂੰ ਲੈ ਕੇ ਰਵਾਨਾ ਹੋਈ ਸੀ। ਇਹ ਬੱਸ ਦਿਵਾਲਹੇੜੀ ਪਿੰਡ ਦੇ ਬੱਚਿਆਂ ਨੂੰ ਛੱਡਣ ਜਾ ਰਹੀ ਸੀ। ਪਰ ਇਸ ਦੌਰਾਨ ਜਦੋਂ ਬੱਸ ਮਕਬਰਾ ਪਿੰਡ ਤੋਂ ਅੱਗੇ ਰਜਬਾਹਾ ਪਹੁੰਚੀ ਤਾਂ ਕੁਝ ਸ਼ਰਾਰਤੀ ਅਨਸਰਾਂ ਨੇ ਬੱਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਬੱਸ ਡਰਾਈਵਰ ਨੇ ਸਮਝਦਾਰੀ ਕਾਰਨ ਹੋਇਆ ਬਚਾਅ

ਕੁੱਲ 5 ਬਦਮਾਸ਼ਾਂ ਨੂੰ ਦੇਖ ਕੇ ਡਰਾਈਵਰ ਨੇ ਬੱਸ ਨਹੀਂ ਰੋਕੀ। ਡਰਾਈਵਰ ਨੂੰ ਪਹਿਲਾਂ ਹੀ ਸ਼ੱਕ ਹੋਇਆ ਅਤੇ ਉਸ ਨੇ ਬੱਸ ਰੋਕਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਗੁੱਸੇ ‘ਚ ਆ ਕੇ ਬਦਮਾਸ਼ਾਂ ਨੇ ਹਵਾ ‘ਚ ਗੋਲੀਆਂ ਚਲਾ ਕੇ ਧਮਕਾਇਆ, ਪਰ ਬੱਸ ਡਰਾਈਵਰ ਨੇ ਸਮਝਦਾਰੀ ਤੋਂ ਕੰਮ ਲਿਆ ਅਤੇ ਬੱਸ ਦੀ ਰਫ਼ਤਾਰ ਤੇਜ਼ ਰੱਖੀ।

ਇਸ ਦੌਰਾਨ ਮੁਲਜ਼ਮਾਂ ਨੇ ਬੱਸ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪਰ ਡਰਾਈਵਰ ਨੇ ਬੱਸ ਨਹੀਂ ਰੋਕੀ। ਗੋਲੀਆਂ ਦੀ ਆਵਾਜ਼ ਸੁਣ ਕੇ ਦਹਿਸ਼ਤ ਫੈਲ ਗਈ। ਆਸ-ਪਾਸ ਮੌਜੂਦ ਲੋਕ ਵੀ ਮੌਕੇ ‘ਤੇ ਪਹੁੰਚ ਗਏ। ਹਾਲਾਂਕਿ ਬੱਸ ਤੇਜ਼ ਰਫਤਾਰ ‘ਚ ਜਾਂਦੀ ਦੇਖ ਕੇ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਹੁਣ ਇਸ ਹਾਦਸੇ ਤੋਂ ਬਾਅਦ ਹਲਚਲ ਮਚ ਗਈ ਹੈ। ਅਧਿਕਾਰੀਆਂ ਨੇ ਵੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ

ਮਾਪਿਆਂ ਵੱਲੋਂ ਕਾਰਵਾਈ ਦੀ ਮੰਗ

ਇਸ ਹਮਲੇ ਤੋਂ ਬਾਅਦ ਵਿਦਿਆਰਥੀਆਂ ਦੇ ਮਾਪੇ ਇਕੱਠੇ ਹੋ ਕੇ ਥਾਣੇ ਪੁੱਜੇ ਅਤੇ ਪੁਲਿਸ ਤੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਦੇਵਬੰਦ ਦੇ ਸੀਓ ਅਸ਼ੋਕ ਸਿਸੋਦੀਆ ਨੇ ਦੱਸਿਆ ਕਿ ਸਕੂਲ ਬੱਸ ‘ਤੇ ਗੋਲੀਬਾਰੀ ਦੀ ਖ਼ਬਰ ਮਿਲੀ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਮਾਮਲਾ ਲੜਕੀ ਉਤੇ ਟਿੱਪਣੀ ਕਰਨ ਨਾਲ ਜੁੜਿਆ ਹੋਇਆ ਹੈ। ਪਰ ਫਿਲਹਾਲ ਕੁਝ ਕਹਿਣਾ ਠੀਕ ਨਹੀਂ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।

ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਰਹੀ ਬੇਸਿੱਟਾ || Punjab News

0

ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਰਹੀ ਬੇਸਿੱਟਾ

 ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਅੱਜ (ਐਤਵਾਰ) ਪਟਿਆਲਾ ਪੁਲਿਸ ਲਾਈਨ ਵਿਖੇ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

CM ਮਾਨ ਤੇ ਮਨੀਸ਼ ਸਿਸੋਦੀਆ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ || Punjab News

ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਕੋਈ ਸੜਕ ਬੰਦ ਨਹੀਂ ਕੀਤੀ ਹੋਈ, ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਅਜਿਹੇ ਵਿੱਚ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣਾ ਚਾਹੀਦਾ ਹੈ। ਅਸੀਂ ਪ੍ਰਸ਼ਾਸਨ ਅੱਗੇ ਆਪਣੇ ਵਿਚਾਰ ਪੇਸ਼ ਕੀਤੇ ਹਨ।

ਮੀਟਿੰਗ ਸਬੰਧੀ ਕੋਈ ਏਜੰਡਾ ਨਹੀਂ ਸੀ

ਉਨ੍ਹਾਂ ਕਿਹਾ ਕਿ ਅਸੀਂ ਇਹ ਕੇਸ ਅਦਾਲਤ ਵਿੱਚ ਨਹੀਂ ਲੈ ਕੇ ਗਏ, ਸਰਕਾਰ ਵੱਲੋਂ ਲਿਆ ਗਿਆ ਹੈ। ਅਸੀਂ ਪ੍ਰਸ਼ਾਸਨ ਅੱਗੇ ਮੰਗ ਰੱਖੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰਿਆਣਾ ਚਾਹੁੰਦਾ ਹੈ ਕਿ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਦਿੱਲੀ ਨਾ ਜਾਣ। ਪਰ ਅਸੀਂ ਬਿਨਾਂ ਟਰੈਕਟਰ-ਟਰਾਲੀ ਤੋਂ ਦਿੱਲੀ ਨਹੀਂ ਜਾਵੇਗੇ। ਇਸ ਤੋਂ ਇਲਾਵਾ ਮੀਟਿੰਗ ਸਬੰਧੀ ਕੋਈ ਏਜੰਡਾ ਨਹੀਂ ਸੀ। ਇਸ ਦੇ ਨਾਲ ਹੀ ਜਗਜੀਤ ਸਿੰਘ ਡੱਲੇਵਾਲ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਇਸ ਤੋਂ ਪਹਿਲਾਂ 21 ਤਰੀਕ ਨੂੰ ਵੀ ਇਸ ਮਾਮਲੇ ਸਬੰਧੀ ਮੀਟਿੰਗ ਹੋਈ ਸੀ ਅਤੇ ਉਹ ਮੀਟਿੰਗ ਵੀ ਬੇਸਿੱਟਾ ਰਹੀ ਸੀ।

ਗੁਰਦਾਸਪੁਰ ‘ਚ ਨਾਬਾਲਗ ਲੜਕੀ ਨੇ ਬੱਚੇ ਨੂੰ ਦਿੱਤਾ ਜਨਮ, ਜਾਂਚ ਸ਼ੁਰੂ ||Punjab News

0

ਗੁਰਦਾਸਪੁਰ ‘ਚ ਨਾਬਾਲਗ ਲੜਕੀ ਨੇ ਬੱਚੇ ਨੂੰ ਦਿੱਤਾ ਜਨਮ, ਜਾਂਚ ਸ਼ੁਰੂ

ਗੁਰਦਾਸਪੁਰ ਦੇ ਸਿਵਲ ਹਸਪਤਾਲ ‘ਚ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਫਿਲਹਾਲ ਮਾਂ ਅਤੇ ਬੱਚਾ ਬਿਲਕੁਲ ਠੀਕ ਹਨ। ਲੜਕੀ ਨਾਬਾਲਗ ਹੋਣ ਕਾਰਨ ਇਹ ਮਾਮਲਾ ਪੁਲਿਸ ਅਤੇ ਚਾਈਲਡ ਵੈਲਫੇਅਰ ਸੁਸਾਇਟੀ ਕੋਲ ਪਹੁੰਚ ਗਿਆ ਹੈ। ਦੋਵੇਂ ਧਿਰਾਂ ਨੂੰ ਸੋਮਵਾਰ ਨੂੰ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਜੋ ਵੀ ਫੈਸਲਾ ਹੋਵੇਗਾ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ – ਸਰਕਾਰੀ ਮੁਲਾਜ਼ਮ ਦੀ ਨਿੱਕਲੀ ਲੱਖਾਂ ਦੀ ਲਾਟਰੀ, ਹੋਇਆ ਨਾ ਯਕੀਨ

 

ਜਾਣਕਾਰੀ ਅਨੁਸਾਰ ਕਰੀਬ ਇਕ ਸਾਲ ਪਹਿਲਾਂ ਗੁਰਦਾਸਪੁਰ ਦੀ ਰਹਿਣ ਵਾਲੀ 16 ਸਾਲਾ ਲੜਕੀ ਅਤੇ ਅੰਮ੍ਰਿਤਸਰ ਦੇ 19 ਸਾਲਾ ਲੜਕੇ ਦੀ ਮੰਗਣੀ ਹੋਈ ਸੀ। ਲੜਕੀ ਇਸ ਸਮੇਂ 11ਵੀਂ ਜਮਾਤ ਵਿੱਚ ਪੜ੍ਹਦੀ ਹੈ। ਲੜਕੀ ਨੇ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਇੱਕ ਬੱਚੇ (ਪੁੱਤਰ) ਨੂੰ ਜਨਮ ਦਿੱਤਾ ਹੈ। ਡਿਲਿਵਰੀ ਸ਼ਨੀਵਾਰ ਸਵੇਰੇ ਹੋਈ।

ਬੱਚੇ ਦਾ ਡੀਐਨਏ ਟੈਸਟ ਕਰਵਾਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ

ਹਸਪਤਾਲ ਪ੍ਰਬੰਧਕਾਂ ਨੇ ਇਸ ਸਬੰਧੀ ਸਾਖੀ ਵਨ ਸਟਾਪ ਅਤੇ ਦੀਨਾਨਗਰ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ। ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਅਨੂ ਗਿੱਲ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਦੋਵਾਂ ਧਿਰਾਂ ਨੂੰ ਸੋਮਵਾਰ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ, ਜੋ ਵੀ ਫੈਸਲਾ ਹੋਵੇਗਾ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਲਈ ਬੱਚੇ ਦਾ ਡੀਐਨਏ ਟੈਸਟ ਕਰਵਾਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਜੇਕਰ ਦੋਵੇਂ ਧਿਰਾਂ ਦੀ ਸਹਿਮਤੀ ਮੰਨ ਲਈ ਜਾਂਦੀ ਹੈ ਤਾਂ ਫਿਰ ਵੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਲੜਕੀ ਨਾਬਾਲਗ ਹੈ।

ਦੂਜੇ ਪਾਸੇ ਦੀਨਾਨਗਰ ਥਾਣੇ ਦੀ ਇੰਚਾਰਜ ਹਰਪ੍ਰੀਤ ਕੌਰ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਲੜਕਾ ਪੱਖ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਦੋਵਾਂ ਧਿਰਾਂ ਨੂੰ ਸੋਮਵਾਰ ਦਾ ਸਮਾਂ ਦਿੱਤਾ ਗਿਆ ਹੈ। ਦੋਵਾਂ ਧਿਰਾਂ ਨਾਲ ਗੱਲਬਾਤ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਲੜਕੀ-ਲੜਕੇ ਨਾਲ ਰਿਸ਼ਤੇ ‘ਚ ਸੀ

ਦੂਜੇ ਪਾਸੇ ਹਸਪਤਾਲ ‘ਚ ਮੌਜੂਦ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ-ਲੜਕੇ ਨਾਲ ਰਿਸ਼ਤੇ ‘ਚ ਸੀ। ਉਹ ਇਕ-ਦੋ ਵਾਰ ਮਿਲਣ ਲਈ ਅੰਮ੍ਰਿਤਸਰ ਵੀ ਗਈ ਸੀ।

ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਨਾਬਾਲਗ ਲੜਕੀ ਵੱਲੋਂ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਪੁਲਿਸ ਵਿਭਾਗ ਵੱਲੋਂ ਕਾਰਵਾਈ ਹੋਣੀ ਤੈਅ ਹੈ। ਜਦੋਂ ਕਿ ਜੇਕਰ ਲੜਕੇ ਦਾ ਪੱਖ ਸਵੀਕਾਰ ਕਰਦਾ ਹੈ ਕਿ ਬੱਚਾ ਉਨ੍ਹਾਂ ਦਾ ਹੈ ਤਾਂ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਲੜਕੇ ਵਾਲਾ ਪੱਖ ਨਹੀਂ ਮੰਨਦਾ ਹੈ ਤਾਂ ਬੱਚੇ ਅਤੇ ਲੜਕੇ ਦਾ ਡੀਐਨਏ ਟੈਸਟ ਕਰਵਾਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

 

CM ਮਾਨ ਤੇ ਮਨੀਸ਼ ਸਿਸੋਦੀਆ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ || Punjab News

0

CM ਮਾਨ ਤੇ ਮਨੀਸ਼ ਸਿਸੋਦੀਆ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ।

ਪਰਿਵਾਰ ਦੇ ਨਾਲ ਪਹੁੰਚੇ ਦਰਬਾਰ ਸਾਹਿਬ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਆਪਣੇ ਪਰਿਵਾਰ ਦੇ ਨਾਲ ਦਰਬਾਰ ਸਾਹਿਬ ਪਹੁੰਚੇ ਹਨ। ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅੱਜ ਪੰਜਾਬ ਦੌਰੇ ‘ਤੇ ਹਨ। ਇਹ ਪਹਿਲੀ ਵਾਰ ਹੈ ਜਦੋਂ ਉਹ ਸ਼ਰਾਬ ਘੁਟਾਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਆਏ।

ਸਾਈਬਰ ਕ੍ਰਾਈਮ ਦੇ ਵੱਡੇ ਗਿਰੋਹ ਦਾ ਪਰਦਾਫ਼ਾਸ਼, ਪੁਲਿਸ ਨੇ 5 ਵਿਅਕਤੀ ਕੀਤੇ ਗ੍ਰਿਫਤਾਰ || Punjab News

ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੰਵਿਧਾਨ ਦੀ ਜਿੱਤ ਹੋਈ ਹੈ। ਉਹ ਬਾਹਰ ਆ ਗਏ ਹਨ ਅਤੇ ਜਲਦੀ ਹੀ ਅਰਵਿੰਦ ਕੇਜਰੀਵਾਲ ਵੀ ਜੇਲ੍ਹ ਤੋਂ ਬਾਹਰ ਆ ਜਾਣਗੇ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੈਠੇ ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ। ਉਨ੍ਹਾਂ ਨੇ ਜੇਲ੍ਹ ਵਿੱਚ ਬੈਠ ਕੇ ਅਰਦਾਸ ਕੀਤੀ ਸੀ ਕਿ ਜਦੋਂ ਉਹ ਬਾਹਰ ਆਵੇਗਾ ਤਾਂ ਹਰਿਮੰਦਰ ਸਾਹਿਬ ਮੱਥਾ ਟੇਕੇਗਾ। ਅੱਜ ਉਹ ਪਰਿਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਹਨ।

ਸਰਕਾਰੀ ਮੁਲਾਜ਼ਮ ਦੀ ਨਿੱਕਲੀ ਲੱਖਾਂ ਦੀ ਲਾਟਰੀ, ਹੋਇਆ ਨਾ ਯਕੀਨ ||Punjab News

0

ਸਰਕਾਰੀ ਮੁਲਾਜ਼ਮ ਦੀ ਨਿੱਕਲੀ ਲੱਖਾਂ ਦੀ ਲਾਟਰੀ, ਹੋਇਆ ਨਾ ਯਕੀਨ

ਫਾਜ਼ਿਲਕਾ ‘ਚ ਫੂਡ ਸਪਲਾਈ ਵਿਭਾਗ ਦੇ ਇਕ ਮੁਲਾਜ਼ਮ ਦੀ 10 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ, ਜਦੋਂ ਇਸ ਗੱਲ ਦਾ ਪਤਾ ਲਾਟਰੀ ਏਜੰਟ ਨੂੰ ਲੱਗਾ ਤਾਂ ਉਸ ਨੇ ਟਿਕਟ ਖਰੀਦਣ ਵਾਲੇ ਨੂੰ ਫੋਨ ਕੀਤਾ, ਪਰ ਉਸ ਨੇ ਲਾਟਰੀ ਏਜੰਟ ‘ਤੇ ਯਕੀਨ ਨਹੀਂ ਕੀਤਾ ਅਤੇ ਆਖਿਰਕਾਰ ਲਾਟਰੀ ਏਜੰਟ ਮਠਿਆਈ ਦਾ ਡੱਬਾ ਲੈ ਕੇ ਘਰ ਪਹੁੰਚ ਗਿਆ, ਜਿਸ ਤੋਂ ਬਾਅਦ ਸਰਕਾਰੀ ਮੁਲਾਜ਼ਮ ਨੂੰ ਯਕੀਨ ਹੋਇਆ ਕਿ ਉਹ 10 ਲੱਖ ਰੁਪਏ ਦਾ ਮਾਲਕ ਬਣ ਗਿਆ ਹੈ।

2007 ਤੋਂ ਲਾਟਰੀ ਦੀਆਂ ਟਿਕਟਾਂ ਖਰੀਦ

ਫੂਡ ਸਪਲਾਈ ਵਿਭਾਗ ਵਿੱਚ ਤਾਇਨਾਤ ਮੁਲਾਜ਼ਮ ਰਾਕੇਸ਼ ਕੁਮਾਰ ਵਾਸੀ ਕੈਂਟ ਰੋਡ ਫਾਜ਼ਿਲਕਾ ਨੇ ਦੱਸਿਆ ਕਿ ਉਹ ਫੂਡ ਸਪਲਾਈ ਵਿਭਾਗ ਵਿੱਚ ਤਾਇਨਾਤ ਹੈ। ਉਸ ਦੀ ਪਤਨੀ ਤੇਜਸ਼ਵੀ ਪਿੰਡ ਬਨਵਾਲਾ ਦੇ ਸਰਕਾਰੀ ਸਕੂਲ ਵਿੱਚ ਅਧਿਆਪਕ ਹੈ, ਉਹ 2007 ਤੋਂ ਲਾਟਰੀ ਦੀਆਂ ਟਿਕਟਾਂ ਖਰੀਦ ਰਿਹਾ ਹੈ, ਉਹ ਕਈ ਵਾਰ ਦੋ-ਤਿੰਨ ਹਜ਼ਾਰ ਰੁਪਏ ਤੱਕ ਦੇ ਇਨਾਮ ਜਿੱਤ ਚੁੱਕਿਆ ਹੈ, ਪਰ ਉਸ ਨੂੰ ਆਸ ਸੀ ਕਿ ਇੱਕ ਦਿਨ ਉਹ ਜ਼ਰੂਰ ਜਿੱਤੇਗਾ। ਹੁਣ ਇਸ ਵਾਰ ਉਸ ਨੂੰ ਰਾਖੀ ਬੰਪਰ ਪੰਜਾਬ ਰਾਜ ਤੋਂ 10 ਲੱਖ ਰੁਪਏ ਦਾ ਇਨਾਮ ਮਿਲਿਆ ਹੈ।

ਉਸ ਨੇ ਦੱਸਿਆ ਕਿ ਪਹਿਲਾਂ ਉਸ ਨੂੰ ਲਾਟਰੀ ਏਜੰਟ ਨੇ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਨੇ 10 ਲੱਖ ਰੁਪਏ ਦੀ ਲਾਟਰੀ ਜਿੱਤੀ ਹੈ, ਪਰ ਉਸ ਨੂੰ ਯਕੀਨ ਨਹੀਂ ਆਇਆ, ਆਖਰਕਾਰ ਲਾਟਰੀ ਏਜੰਟ ਉਸ ਨੂੰ ਵਧਾਈ ਦੇਣ ਲਈ ਬਾਜ਼ਾਰ ਤੋਂ ਮਠਿਆਈ ਦਾ ਡੱਬਾ ਲੈ ਕੇ ਉਸ ਦੇ ਘਰ ਪਹੁੰਚ ਗਿਆ। ਜਿਸ ਤੋਂ ਬਾਅਦ ਉਸ ਨੂੰ ਯਕੀਨ ਹੋ ਗਿਆ ਕਿ ਉਸ ਨੇ 10 ਲੱਖ ਰੁਪਏ ਦੀ ਲਾਟਰੀ ਜਿੱਤੀ ਹੈ।

10 ਲੱਖ ਰੁਪਏ ਦਾ ਇਨਾਮ ਜਿੱਤਿਆ ਹੈ

ਲਾਟਰੀ ਏਜੰਟ ਖਜਾਨ ਚੰਦ ਵਰਮਾ ਦਾ ਕਹਿਣਾ ਹੈ ਕਿ ਉਹ ਕਈ ਸਾਲਾਂ ਤੋਂ ਸੜਕਾਂ ‘ਤੇ ਲੋਕਾਂ ਨੂੰ ਟਿਕਟਾਂ ਵੇਚ ਰਿਹਾ ਹੈ। ਰਾਕੇਸ਼ ਕੁਮਾਰ ਪਿਛਲੇ ਕਾਫੀ ਸਮੇਂ ਤੋਂ ਲਾਟਰੀ ਦੀ ਟਿਕਟ ਖਰੀਦਦਾ ਆ ਰਿਹਾ ਸੀ, ਉਸ ਨੇ ਦੱਸਿਆ ਕਿ ਉਸ ਨੇ ਜਦੋਂ ਵੀ ਲਾਟਰੀ ਦੀ ਟਿਕਟ ਖਰੀਦੀ ਤਾਂ ਉਸ ਨੇ ਅੱਜ ਟਿਕਟ ਨਾਬਰ 872978 ‘ਤੇ ਕਰੀਬ 10 ਲੱਖ ਰੁਪਏ ਦਾ ਇਨਾਮ ਜਿੱਤਿਆ ਹੈ।

 

ਸਾਈਬਰ ਕ੍ਰਾਈਮ ਦੇ ਵੱਡੇ ਗਿਰੋਹ ਦਾ ਪਰਦਾਫ਼ਾਸ਼, ਪੁਲਿਸ ਨੇ 5 ਵਿਅਕਤੀ ਕੀਤੇ ਗ੍ਰਿਫਤਾਰ || Punjab News

0

ਸਾਈਬਰ ਕ੍ਰਾਈਮ ਦੇ ਵੱਡੇ ਗਿਰੋਹ ਦਾ ਪਰਦਾਫ਼ਾਸ਼, ਪੁਲਿਸ ਨੇ 5 ਵਿਅਕਤੀ ਕੀਤੇ ਗ੍ਰਿਫਤਾਰ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਾਈਬਰ ਕਰਾਈਮ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਕਮਿਸ਼ਨਰੇਟ ਪੁਲਿਸ ਨੇ ਤਿੰਨ ਰਾਜਾਂ ਦੇ ਕਰੀਬ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜੋ ਭੋਲੇ ਭਾਲੇ ਲੋਕਾਂ ਨੂੰ ਫੋਨ ਕਰਕੇ ਸਾਈਬਰ ਕਰਾਈਮ ਵਿੱਚ ਫਸਾਉਂਦੇ ਸਨ ਅਤੇ ਉਨ੍ਹਾਂ ਨਾਲ ਧੋਖਾਧੜੀ ਕਰਦੇ ਹਨ।

ਅੰਮਿਰਤਸਰ: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਪਹੁੰਚੇ ਹਸਪਤਾਲ, ਕੀਤੀ NRI ਨਾਲ ਮੁਲਾਕਾਤ ||Punjab News

ਇਸ ਬਹੁ-ਰਾਜੀ ਗਿਰੋਹ ਵੱਲੋਂ 61 ਸਾਈਬਰ ਧੋਖਾਧੜੀ ਕੀਤੀ ਗਈ ਸੀ। ਮੁਲਜ਼ਮਾਂ ਦਾ ਇਹ ਨੈੱਟਵਰਕ 6 ਰਾਜਾਂ ਵਿੱਚ ਫੈਲਿਆ ਹੋਇਆ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਦਰਜਨਾਂ ਏਟੀਐਮ ਗੱਡੀਆਂ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ।

 19 ਬੈਂਕ ਖਾਤੇ ਕੀਤੇ ਜ਼ਬਤ

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਮੁਲਜ਼ਮਾਂ ਕੋਲੋਂ 19 ਬੈਂਕ ਖਾਤੇ ਜ਼ਬਤ ਕੀਤੇ ਹਨ। ਜਿਸ ਦੀ ਡਿਟੇਲਿੰਗ ਕੀਤੀ ਜਾ ਰਹੀ ਹੈ। ਕਿਉਂਕਿ ਧੋਖਾਧੜੀ ਤੋਂ ਬਾਅਦ ਉਕਤ ਮੁਲਜ਼ਮਾਂ ਵੱਲੋਂ ਉਕਤ ਪੈਸੇ ਇਨ੍ਹਾਂ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਜਾ ਰਹੇ ਸਨ। ਇਨ੍ਹਾਂ ਖਾਤਿਆਂ ‘ਚ ਪਿਛਲੇ 61 ਫਰਾਡਾਂ ਦਾ ਪੈਸਾ ਵੀ ਜਮ੍ਹਾ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਜਲੰਧਰ ਸਿਟੀ ਪੁਲਿਸ ਮੁਲਜ਼ਮਾਂ ਤੋਂ ਉਨ੍ਹਾਂ ਦੇ ਹੋਰ ਸਾਥੀਆਂ ਬਾਰੇ ਪੁੱਛਗਿੱਛ ਕਰ ਰਹੀ ਹੈ।

ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ||Punjab News

0

ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ- ਅੰਮਿਰਤਸਰ: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਪਹੁੰਚੇ ਹਸਪਤਾਲ, ਕੀਤੀ NRI ਨਾਲ ਮੁਲਾਕਾਤ

ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ ਤਾਇਨਾਤ ਫੌਜ ਦੇ ਨਾਇਬ ਸੂਬੇਦਾਰ ਸਤਿਆ ਪ੍ਰਕਾਸ਼ (ਨੰਬਰ JC4829875Y) ਦੀ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਗਈ ਹੈ।

ਰਿਸ਼ਵਤ ਦੀ ਮੰਗ

ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਆਡੀਟਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਸਾਲ 2023-2024 ਲਈ ਉਸਦੀ ਯੂਨਿਟ ਦੇ ਰਿਕਾਰਡ ਦਾ ਆਡਿਟ ਕਰਨ ਦੀ ਡਿਊਟੀ ਸੌਂਪੀ ਗਈ ਹੈ ਪਰ ਇੰਨਾਂ ਆਡੀਟਰਾਂ ਨੇ ਪਿਛਲੇ ਸਾਲ ਦੇ ਆਡਿਟ ਇਤਰਾਜ਼ਾਂ ਨੂੰ ਠੀਕ ਕਰਨ ਅਤੇ ਇਸ ਸਾਲ ਦੇ ਆਡਿਟ ਦੀ ਮਨਜ਼ੂਰੀ ਦੇਣ ਲਈ 1,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।

ਰਿਸ਼ਵਤ ਦੀ ਰਕਮ ਅਦਾ ਕਰਨ ਦੀ ਮੰਗ

ਸ਼ਿਕਾਇਤਕਰਤਾ ਨੇ ਹੋਰ ਦੱਸਿਆ ਕਿ ਆਡੀਟਰ ਜਗਜੀਤ ਸਿੰਘ ਨੇ ਆਪਣੇ ਦਫਤਰ ਬੁਲਾ ਕੇ ਉਸਦੇ ਸਾਥੀ ਧਰਮਰਾਜ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਰਕਮ ਅਦਾ ਕਰਨ ਦੀ ਮੰਗ ਦੁਹਰਾਈ ਅਤੇ ਉਸਨੇ ਇਸ ਗੱਲਬਾਤ ਨੂੰ ਆਪਣੇ ਮੋਬਾਇਲ ਫੋਨ ‘ਤੇ ਰਿਕਾਰਡ ਕਰ ਲਿਆ ਹੈ।

ਬੁਲਾਰੇ ਨੇ ਹੋਰ ਦੱਸਿਆ ਕਿ ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਫਿਰੋਜ਼ਪੁਰ ਰੇਂਜ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਦੋਵੇਂ ਆਡੀਟਰਾਂ ਨੂੰ ਸ਼ਿਕਾਇਤਕਰਤਾ ਕੋਲ਼ੋਂ 1,30,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹ ਮੌਜੂਦਗੀ ਵਿੱਚ ਗ੍ਰਿਫਤਾਰ ਕਰ ਲਿਆ।

ਇਸ ਸੰਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਵੀ ਵਿਚਾਰੀ ਜਾਵੇਗੀ।

ਅੰਮਿਰਤਸਰ: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਪਹੁੰਚੇ ਹਸਪਤਾਲ, ਕੀਤੀ NRI ਨਾਲ ਮੁਲਾਕਾਤ ||Punjab News

0

ਅੰਮਿਰਤਸਰ: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਪਹੁੰਚੇ ਹਸਪਤਾਲ, ਕੀਤੀ NRI ਨਾਲ ਮੁਲਾਕਾਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦਬੁਰਜੀ ਪਿੰਡ ਵਿੱਚ ਪ੍ਰਵਾਸੀ ਭਾਰਤੀ ਉੱਤੇ ਹੋਏ ਹਮਲੇ ਵਿੱਚ ਗੋਲੀਆਂ ਦਾ ਸ਼ਿਕਾਰ ਹੋਏ ਵਿਅਕਤੀ ਸੁਖਚੈਨ ਸਿੰਘ ਜੋ ਕਿ ਹਸਪਤਾਲ ਵਿੱਚ ਦਾਖਲ ਹੈ, ਦਾ ਸਥਾਨਕ ਹਸਪਤਾਲ ਵਿੱਚ ਪਹੁੰਚ ਕੇ ਹਾਲ ਪੁੱਛਿਆ। ਉਨ੍ਹਾਂ ਭਰੋਸਾ ਦਿੱਤਾ ਕਿ ਉਹਨਾਂ ਉੱਤੇ ਹਮਲਾ ਕਰਨ ਵਾਲੇ ਦੋਸ਼ੀ ਛੇਤੀ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ ।

ਇਹ ਵੀ ਪੜ੍ਹੋ- 3,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਉਹਨਾਂ ਕਿਹਾ ਕਿ ਪੰਜਾਬ ਵਿੱਚ ਰਹਿਣ ਵਾਲੇ ਹਰ ਵਿਅਕਤੀ ਨੂੰ ਅਮਨ ਸ਼ਾਂਤੀ ਨਾਲ ਰਹਿਣ ਦਾ ਹੱਕ ਹੈ ਅਤੇ ਉਸ ਨਾਲ ਧੱਕਾ ਕਰਨ ਵਾਲੇ ਵਿਅਕਤੀ ਚਾਹੇ ਕੋਈ ਵੀ ਹੋਵੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਨਹੀਂ ਰਹਿਣਗੇ ।

ਉਹਨਾਂ ਦੱਸਿਆ ਕਿ ਮੇਰੀ ਇਸ ਬਾਬਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨਾਲ ਗੱਲ ਹੋਈ ਹੈ ਅਤੇ ਪੁਲਿਸ ਇਸ ਕੇਸ ਵਿੱਚ ਦੋਸ਼ੀ ਵਿਅਕਤੀਆਂ ਨੂੰ ਫੜਨ ਦੇ ਬਹੁਤ ਨੇੜੇ ਹੈ ਅਤੇ ਛੇਤੀ ਹੀ ਇਹ ਵਿਅਕਤੀ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ। ਉਹਨਾਂ ਕਿਹਾ ਕਿ ਕਾਨੂੰਨ ਹੱਥ ਵਿੱਚ ਲੈਣ ਵਾਲਾ ਵਿਅਕਤੀ ਚਾਹੇ ਕਿਸੇ ਨਿੱਜੀ ਰੰਜਿਸ਼ ਕਾਰਨ ਲੈਂਦਾ ਹੋਵੇ ਉਹ ਜੇਲ ਦੀਆਂ ਸਲਾਖਾਂ ਪਿੱਛੇ ਹੋਵੇਗਾ ।

 

3,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ||

0

3,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

 

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਥਾਣਾ ਦਿਆਲਪੁਰਾ ਕੈਂਪ ਭਗਤਾ ਭਾਈਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਤਾਰਾ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ- ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਦਿੱਤੀ ਮਨਜ਼ੂਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਸਿੰਘ ਵਾਸੀ ਪਿੰਡ ਅਕਲੀਆ ਜਲਾਲ, ਤਹਿਸੀਲ ਰਾਮਪੁਰਾ ਫੂਲ, ਬਠਿੰਡਾ ਵੱਲੋਂ ਦਿੱਤੇ ਬਿਆਨ ਅਤੇ ਮੁਹੱਈਆ ਕਰਵਾਏ ਸਬੂਤਾਂ ਦੇ ਆਧਾਰ ‘ਤੇ ਇਸ ਛੋਟੇ ਥਾਣੇਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੇ ਟਰੈਕਟਰ ਦੇ ਡਰਾਈਵਰ ਦਾ ਇੱਕ ਤ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ ਗਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਮਾਮੂਲੀ ਸੜਕ ਹਾਦਸਾ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ ਟੀਮ ਨੇ ਜਾਲ ਵਿਛਾ ਮੋਟਰਸਾਈਕਲ ਸਵਾਰ ਨਾਲ ਮਾਮੂਲੀ ਸੜਕ ਹਾਦਸਾ ਹੋ ਗਿਆ ਸੀ ਜਿਸ ਸਬੰਧੀ ਸ਼ਿਕਾਇਤ ਉਕਤ ਥਾਣੇ ਵਿਚ ਦਰਜ ਹੋਈ ਸੀ ਜਿਸ ਨੂੰ ਬਾਅਦ ਵਿਚ ਪੰਚਾਇਤੀ ਫ਼ੈਸਲੇ ਰਾਹੀਂ ਸੁਲਝਾ ਲਿਆ ਗਿਆ ਪਰ ਉਸ ਦੇ ਟਰੈਕਟਰ ਨੂੰ ਥਾਣੇ ਵਿਖੇ ਕਬਜ਼ੇ ਵਿਚ ਲੈ ਲਿਆ ਗਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਹ ਆਪਣਾ ਟਰੈਕਟਰ ਛੁਡਾਉਣ ਲਈ ਥਾਣੇ ਪਹੁੰਚਿਆ ਤਾਂ ਉਕਤ ਛੋਟੇ ਥਾਣੇਦਾਰ ਤਾਰਾ ਸਿੰਘ ਨੇ ਰਿਸ਼ਵਤ ਵਜੋਂ 10,000 ਰੁਪਏ ਦੀ ਮੰਗ ਕੀਤੀ ਪਰ ਉਸ ਵੱਲੋਂ ਜ਼ੋਰ ਪਾਉਣ ਉੱਤੇ ਸੌਦਾ 8,000 ਰੁਪਏ ਵਿੱਚ ਤੈਅ ਹੋ ਗਿਆ। ਇਹ ਸਾਰੀ ਗੱਲਬਾਕੇ ਛੋਟੇ ਥਾਣੇਦਾਰ ਤਾਰਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।