Home Blog Page 1384

ਪੰਜਾਬ  ਸਰਕਾਰ ਦੀ ਜਾਂਚ ‘ਚ ਹੋਇਆ ਵੱਡਾ ਖੁਲਾਸਾ,  ਵਿਕ ਰਿਹਾ ਦੁੱਧ ਤੇ ਘਿਓ ‘ਚ ਮਿਲੀ ਮਿਲਾਵਟ || Latest News

0

ਪੰਜਾਬ  ਸਰਕਾਰ ਦੀ ਜਾਂਚ ‘ਚ ਹੋਇਆ ਵੱਡਾ ਖੁਲਾਸਾ,  ਵਿਕ ਰਿਹਾ ਦੁੱਧ ਤੇ ਘਿਓ ‘ਚ ਮਿਲੀ ਮਿਲਾਵਟ

ਪੰਜਾਬ ‘ਚ ਦੁਕਾਨਾਂ ‘ਤੇ ਖੁੱਲ੍ਹੇਆਮ ਵਿਕ ਰਿਹਾ ਦੇਸੀ ਘਿਓ ਸ਼ੁੱਧ ਨਹੀਂ ਹੈ। ਦੁੱਧ ਦਾ ਵੀ ਇਹੀ ਹਾਲ ਹੈ। ਅਜਿਹੇ ਵਿੱਚ ਥੋੜਾ ਸਾਵਧਾਨ ਰਹਿਣ ਦੀ ਲੋੜ ਹੈ। ਪੰਜਾਬ ਸਰਕਾਰ ਵੱਲੋਂ ਲਏ ਗਏ ਦੁੱਧ ਦੇ ਸੈਂਪਲਾਂ ਤੋਂ ਇਹ ਖੁਲਾਸਾ ਹੋਇਆ ਹੈ। ਜਾਂਚ ‘ਚ 2023-24 ‘ਚ ਦੇਸੀ ਘਿਓ ਦੇ 21 ਫੀਸਦੀ ਅਤੇ ਦੁੱਧ ਦੇ 13.6 ਫੀਸਦੀ ਸੈਂਪਲ ਮਾਪਦੰਡਾਂ ‘ਤੇ ਪੂਰੇ ਨਹੀਂ ਉਤਰੇ।

ਇਹ ਵੀ ਪੜ੍ਹੋ- ਰਾਣੀ ਮੁਖਰਜੀ ਤੇ ਕਾਜੋਲ ਦੇ ਚਚੇਰੇ ਭਰਾ ਸਮਰਾਟ ਮੁਖਰਜੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਦੁੱਧ ਦੇ 929 ਸੈਂਪਲਾਂ ਵਿੱਚ ਮਿਲਾਵਟ ਪਾਈ ਗਈ

ਪੰਜਾਬ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਅਨੁਸਾਰ ਸਾਲ 2023 ਅਤੇ 24 ਵਿੱਚ ਦੁੱਧ ਦੇ 646 ਸੈਂਪਲ ਲਏ ਗਏ ਸਨ। ਇਨ੍ਹਾਂ ਵਿੱਚੋਂ 88 ਮਾਪਦੰਡਾਂ ‘ਤੇ ਖਰੇ ਨਹੀਂ ਉਤਰੇ। ਖੋਏ ਦੇ 26 ਫੀਸਦੀ ਨਮੂਨੇ ਫੇਲ੍ਹ ਹੋਏ ਹਨ। ਪਿਛਲੇ ਤਿੰਨ ਸਾਲਾਂ ਵਿੱਚ ਦੁੱਧ ਦੇ 20988 ਸੈਂਪਲ ਲਏ ਗਏ ਹਨ। ਇਨ੍ਹਾਂ ਵਿੱਚੋਂ 3712 ਸੈਂਪਲ ਗਲਤ ਪਾਏ ਗਏ। ਸਾਲ 2023-24 ਵਿੱਚ ਕੁੱਲ 6041 ਦੁੱਧ ਦੇ ਨਮੂਨੇ ਲਏ ਗਏ ਸਨ। ਇਸ ਵਿੱਚ 929 ਨਮੂਨੇ ਫੇਲ੍ਹ ਹੋਏ।

ਪੂਜਾ ਲਈ ਵਰਤਿਆ ਜਾਣ ਵਾਲਾ ਘਿਓ ਵੀ ਸ਼ੁੱਧ ਨਹੀਂ

ਸਾਲ 2023-24 ਵਿੱਚ ਪੰਜਾਬ ਸਰਕਾਰ ਨੇ 1577 ਸਿਵਲ ਕੇਸ ਦਾਇਰ ਕੀਤੇ ਸਨ। ਇਨ੍ਹਾਂ ਵਿੱਚੋਂ 76 ਕੇਸਾਂ ਵਿੱਚ ਅਪਰਾਧਿਕ ਕਾਰਵਾਈ ਕੀਤੀ ਗਈ ਹੈ। ਪਿਛਲੇ ਤਿੰਨ ਸਾਲਾਂ ਵਿੱਚ 194 ਫੇਲ ਸੈਂਪਲਾਂ ਦੇ ਮਾਲਕਾਂ ਖ਼ਿਲਾਫ਼ ਅਪਰਾਧਿਕ ਕਾਰਵਾਈ ਕੀਤੀ ਗਈ ਹੈ। ਫੇਲ ਹੋਏ ਕੁਝ ਨਮੂਨਿਆਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ। ਜਾਂ ਮਿਲਕ ਪਾਊਡਰ ਜਾਂ ਯੂਰੀਆ ਆਦਿ ਦੀ ਮਿਲਾਵਟ ਪਾਈ ਗਈ ਹੈ। ਸੂਤਰਾਂ ਅਨੁਸਾਰ ਪੂਜਾ ਲਈ ਵਰਤੇ ਜਾਣ ਵਾਲੇ ਘਿਓ ਵਿੱਚ ਰਿਫਾਇੰਡ ਅਤੇ ਹੋਰ ਸਮੱਗਰੀ ਪਾਈ ਗਈ ਹੈ। ਇਨ੍ਹਾਂ ਵਿੱਚ ਦਸ ਫੀਸਦੀ ਘਿਓ ਪਾਇਆ ਗਿਆ ਹੈ।

ਸਿਹਤ ਵਿਭਾਗ ਰੋਜ਼ਾਨਾ ਸੈਂਪਲ ਲੈਂਦਾ ਹੈ

ਪੰਜਾਬ ਦੇ ਲੋਕਾਂ ਨੂੰ ਸ਼ੁੱਧ ਦੁੱਧ ਅਤੇ ਖਾਣ-ਪੀਣ ਦੀਆਂ ਵਸਤੂਆਂ ਮਿਲ ਸਕਣ। ਇਸ ਦੇ ਲਈ ਰੋਜ਼ਾਨਾ ਤਿੰਨ ਤੋਂ ਚਾਰ ਸੈਂਪਲ ਲਏ ਜਾਂਦੇ ਹਨ। ਸਿਹਤ ਵਿਭਾਗ ਵੱਲੋਂ ਇਸ ਦੀਆਂ ਦਾਲਾਂ ਅਤੇ ਹੋਰ ਚੀਜ਼ਾਂ ਦੇ ਸੈਂਪਲ ਵੀ ਲਏ ਜਾਂਦੇ ਹਨ। ਇਸ ਦੇ ਨਾਲ ਹੀ ਜਾਗਰੂਕਤਾ ਪੈਦਾ ਕਰਨ ਲਈ ਡੇਅਰੀ ਵਿਭਾਗ ਵੱਲੋਂ ਮੋਬਾਈਲ ਵੈਨਾਂ ਰਾਹੀਂ ਕੈਂਪ ਲਗਾਏ ਜਾਂਦੇ ਹਨ।

ਇਨ੍ਹਾਂ ਸੈਂਪਲਾਂ ਲਈ ਲੋਕਾਂ ਨੂੰ ਕੁਝ ਵੀ ਨਹੀਂ ਦੇਣਾ ਪੈਂਦਾ। ਇਸ ਦੇ ਪਿੱਛੇ ਕੋਸ਼ਿਸ਼ ਇਹ ਹੈ ਕਿ ਲੋਕ ਖੁਦ ਖਾਣ-ਪੀਣ ਦੀਆਂ ਚੀਜ਼ਾਂ ਬਾਰੇ ਜਾਗਰੂਕ ਹੋਣ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਰਿਹਾਇਸ਼ੀ ਇਲਾਕਿਆਂ ਦੇ ਲੋਕਾਂ ਤੋਂ ਸੈਂਪਲ ਇਕੱਠੇ ਕਰਦਾ ਹੈ। ਇਸ ਵਿੱਚ ਕਿਸੇ ਵੀ ਤਰ੍ਹਾਂ ਨਾਲ ਕੋਈ ਨੁਕਸਾਨਦੇਹ ਪਦਾਰਥ ਨਹੀਂ ਪਾਇਆ ਜਾਂਦਾ ਹੈ। ਜ਼ਿਆਦਾਤਰ ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ।

 

ਭਾਰਤੀ ਸਿੰਘ ਦੂਜੀ ਵਾਰ ਬਣਨ ਜਾ ਰਹੀ ਹੈ ਮਾਂ ! 6 ਮਹੀਨੇ ਦੀ ਹੈ ਪ੍ਰੈਗਨੇਂਟ || Entertainment news

0
Bharti Singh is going to become a mother for the second time! She is 6 months pregnant

ਭਾਰਤੀ ਸਿੰਘ ਦੂਜੀ ਵਾਰ ਬਣਨ ਜਾ ਰਹੀ ਹੈ ਮਾਂ ! 6 ਮਹੀਨੇ ਦੀ ਹੈ ਪ੍ਰੈਗਨੇਂਟ

ਭਾਰਤੀ ਸਿੰਘ ਟੀਵੀ ਜਗਤ ਦਾ ਇਕ ਜਾਣਿਆ ਪਹਿਚਾਣਿਆ ਚਿਹਰਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਉਹ ਆਪਣੀ ਕਾਮੇਡੀ ਨਾਲ ਲੋਕਾਂ ਦਾ ਮਨੋਰੰਜਨ ਕਰ ਰਹੀ ਹੈ। ਉਹਨਾਂ ਦੇ ਫੈਨਜ਼ ਵੱਲੋਂ ਵੀ ਉਹਨਾਂ ਦੀ ਕਾਮੇਡੀ ਨੂੰ ਕਾਫ਼ੀ ਪਸੰਦ ਕੀਤਾ ਜਾਂਦਾ ਹੈ | ਭਾਰਤੀ ਸਿੰਘ ਆਪਣੀ ਕਾਮੇਡੀ ਤੋਂ ਇਲਾਵਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਹਾਲ ਹੀ ਦੇ ਵਿੱਚ ਉਹ ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਈ ਹੈ।

ਸ਼ੋਅ’ ‘ਚ ਕੀਤਾ ਖੁਲਾਸਾ

ਦਰਅਸਲ ਹਾਲ ਹੀ ‘ਚ ‘ਦਿ ਦੇਬੀਨਾ ਬੈਨਰਜੀ ਸ਼ੋਅ’ ‘ਚ ਉਨ੍ਹਾਂ ਨੇ ਖੁਲਾਸਾ ਕੀਤਾ ਹੈ ਕਿ ਉਹ ਗਰਭਵਤੀ ਹੈ। ਹਾਲਾਂਕਿ, ਤੁਹਾਨੂੰ ਦੱਸ ਦੇਈਏ ਕਿ ਇਹ ਸਿਰਫ ਇੱਕ ਮਜ਼ਾਕ ਸੀ। ਸ਼ੋਅ ‘ਤੇ ਗੱਲਬਾਤ ਦੌਰਾਨ ਦੇਬੀਨਾ ਬੈਨਰਜੀ ਨੇ ਭਾਰਤੀ ਸਿੰਘ ਨੂੰ ਇੱਕ ਗਿਫਟ ਹੈਂਪਰ ਦਿੱਤਾ ਅਤੇ ਕਾਮੇਡੀਅਨ ਨੇ ਪੁੱਛਿਆ, “ਮੈਨੂੰ ਇਸ ਸ਼ੋਅ ਵਿੱਚ ਦੁਬਾਰਾ ਕਦੋਂ ਬੁਲਾਇਆ ਜਾਵੇਗਾ? ਮੈਂ ਇੱਕ ਵਾਰ ਫਿਰ ਇਹ ਹੈਂਪਰ ਲੈਣਾ ਚਾਹੁੰਦੀ ਹਾਂ।” ਇਸ ‘ਤੇ ਦੇਬੀਨਾ ਕਹਿੰਦੀ ਹੈ, “ਜਦੋਂ ਤੁਸੀਂ ਦੁਬਾਰਾ ਪ੍ਰੈਗਨੈਂਟ ਹੋਵੋਗੇ ਤਾਂ ਅਸੀਂ ਤੁਹਾਨੂੰ ਜ਼ਰੂਰ ਬੁਲਾਵਾਂਗੇ।”

6 ਮਹੀਨੇ ਦੀ ਪ੍ਰੈਗਨੇਂਟ

ਇਸ ‘ਤੇ ਭਾਰਤੀ ਸਿੰਘ ਨੇ ਮਜ਼ਾਕ ‘ਚ ਕਿਹਾ, ‘‘ਮੈਂ 6 ਮਹੀਨੇ ਦੀ ਪ੍ਰੈਗਨੇਂਟ ਹਾਂ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਸ਼ੋਅ ਦੌਰਾਨ ਕਾਮੇਡੀਅਨ ਨੇ ਕਿਹਾ ਸੀ ਕਿ ਉਹ ਬੇਟੀ ਚਾਹੁੰਦੀ ਸੀ ਅਤੇ ਉਸ ਨੇ ਸੋਚਿਆ ਸੀ ਕਿ ਉਸ ਦੀ ਬੇਟੀ ਹੋਵੇਗੀ ਪਰ ਉਸ ਦਾ ਇਕ ਬੇਟਾ ਹੈ। ਉਹ ਦੂਜੀ ਵਾਰ ਪ੍ਰੈਗਨੇਂਸੀ ਦੀ ਯੋਜਨਾ ਬਣਾ ਰਹੀ ਹੈ ਅਤੇ ਉਹ ਫਿਰ ਤੋਂ ਮਾਂ ਬਣਨਾ ਚਾਹੁੰਦੀ ਹੈ।

2022 ‘ਚ ਬੇਟੇ ਨੂੰ ਦਿੱਤਾ ਜਨਮ

ਭਾਰਤੀ ਸਿੰਘ ਨੇ ਸਾਲ 2017 ‘ਚ ਹਰਸ਼ ਲਿੰਬਾਚੀਆ ਨਾਲ ਵਿਆਹ ਕੀਤਾ ਸੀ। ਇਸ ਤੋਂ ਪਹਿਲਾਂ ਦੋਵੇਂ ਕਈ ਸਾਲਾਂ ਤੱਕ ਇੱਕ ਦੂਜੇ ਨੂੰ ਡੇਟ ਕਰ ਚੁੱਕੇ ਹਨ। ਭਾਰਤੀ ਸਿੰਘ ਨੇ ਸਾਲ 2022 ‘ਚ ਬੇਟੇ ਨੂੰ ਜਨਮ ਦਿੱਤਾ ਹੈ। ਜਿਸ ਨੂੰ ਤੁਸੀ ਅਕਸਰ ਉਹਨਾਂ ਨਾਲ ਦੇਖਦੇ ਹੋ |

 

ਰਾਣੀ ਮੁਖਰਜੀ ਤੇ ਕਾਜੋਲ ਦੇ ਚਚੇਰੇ ਭਰਾ ਸਮਰਾਟ ਮੁਖਰਜੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ||Entertainment News

0

ਰਾਣੀ ਮੁਖਰਜੀ ਤੇ ਕਾਜੋਲ ਦੇ ਚਚੇਰੇ ਭਰਾ ਸਮਰਾਟ ਮੁਖਰਜੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਬਾਲੀਵੁੱਡ ਅਭਿਨੇਤਰੀ ਰਾਣੀ ਮੁਖਰਜੀ ਅਤੇ ਕਾਜੋਲ ਦੇ ਚਚੇਰੇ ਭਰਾ ਸਮਰਾਟ ਮੁਖਰਜੀ ਨੂੰ ਕੋਲਕਾਤਾ ਪੁਲਸ ਨੇ ਦੁਰਘਟਨਾ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ।

ਦਰਅਸਲ ਮੰਗਲਵਾਰ ਨੂੰ ਦੱਖਣ-ਪੱਛਮੀ ਕੋਲਕਾਤਾ ਦੇ ਬੇਹਾਲਾ ਇਲਾਕੇ ‘ਚ ਸਮਰਾਟ ਦੀ ਕਾਰ ਮੋਟਰਸਾਈਕਲ ਨਾਲ ਟਕਰਾ ਗਈ ਸੀ।

ਇਹ ਵੀ ਪੜ੍ਹੋ – ਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ, ਸੂਬੇ ਦੀ ਤਰੱਕੀ ਲਈ ਕੀਤੀ ਅਰਦਾਸ

ਹਾਦਸੇ ਤੋਂ ਬਾਅਦ 29 ਸਾਲਾ ਬਾਈਕ ਸਵਾਰ ਨੂੰ ਹਸਪਤਾਲ ਲਿਜਾਇਆ ਗਿਆ। ਕਾਰ ਚਲਾ ਰਹੇ ਸਮਰਾਟ ਮੁਖਰਜੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਚਸ਼ਮਦੀਦ ਨੇ ਦੱਸਿਆ

ਇਕ ਮੀਡੀਆ ਹਾਊਸ ਨਾਲ ਗੱਲ ਕਰਦੇ ਹੋਏ ਕਿਹਾ, ‘ਮੈਂ ਰਾਤ ਕਰੀਬ 12:30 ਵਜੇ ਘਰ ਪਰਤ ਰਿਹਾ ਸੀ, ਜਦੋਂ ਸਾਹਮਣਿਓਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਮੈਨੂੰ ਟੱਕਰ ਮਾਰ ਦਿੱਤੀ . ਇਸ ਤੋਂ ਬਾਅਦ ਮੈਂ ਬੇਹੋਸ਼ ਹੋ ਗਿਆ।

ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਸਮਰਾਟ ਮੁਖਰਜੀ ਨੇ ਆਪਣੀ ਕਾਰ ‘ਤੇ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਟੱਕਰ ਹੋ ਗਈ। ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਉਸ ਦੀ ਕਾਰ ਨੇੜਲੇ ਘਰ ਨਾਲ ਵੀ ਟਕਰਾ ਗਈ।

ਸਮਰਾਟ ਮੁਖਰਜੀ ਨੇ ਹਿੰਦੀ ਫਿਲਮਾਂ ਵਿੱਚ ਵੀ ਕੰਮ ਕੀਤਾ ਹੈ

54 ਸਾਲ ਦੀ ਸਮਰਾਟ ਇੱਕ ਮਸ਼ਹੂਰ ਅਦਾਕਾਰ ਹੈ। ਉਹ ਵਿਸ਼ਾਲ ਭਾਰਦਵਾਜ ਦੀ ‘ਦਿ ਬਲੂ ਅੰਬਰੇਲਾ’ ਅਤੇ ਆਸ਼ੂਤੋਸ਼ ਗੋਵਾਰੀਕਰ ਦੀ ‘ਖੇਲੇ ਹਮ ਜੀ ਜਾਨ ਸੇ’ ਵਰਗੀਆਂ ਹਿੰਦੀ ਫ਼ਿਲਮਾਂ ਵਿੱਚ ਵੀ ਨਜ਼ਰ ਆ ਚੁੱਕੀ ਹੈ।ਕਾਜੋਲ, ਰਾਣੀ ਮੁਖਰਜੀ ਅਤੇ ਤਨੀਸ਼ਾ ਮੁਖਰਜੀ ਤੋਂ ਇਲਾਵਾ ਸਮਰਾਟ ਫਿਲਮ ‘ਬ੍ਰਹਮਾਸਤਰ’ ਫੇਮ ਨਿਰਦੇਸ਼ਕ ਅਯਾਨ ਮੁਖਰਜੀ ਦੇ ਚਚੇਰੇ ਭਰਾ ਵੀ ਹਨ ।
ਸਮਰਾਟ ਨੇ ‘ਰਾਮ ਔਰ ਸ਼ਿਆਮ’, ‘ਭਾਈ ਭਾਈ’, ‘ਜ਼ੰਜੀਰ’, ‘ਸਿਕੰਦਰ ਸੜਕ ਕਾ’ ਅਤੇ ‘ਹਮ ਹੈਂ ਰਾਹੀ ਕਰ ਕੇ’ ਵਰਗੀਆਂ ਹਿੰਦੀ ਫਿਲਮਾਂ ‘ਚ ਵੀ ਕੰਮ ਕੀਤਾ ਹੈ।
ਇਸ ਤੋਂ ਇਲਾਵਾ ਉਹ ‘ਤਪੇਸ਼ਿਆ’, ‘ਕਾਕਾ ਨੰਬਰ 1’ ਅਤੇ ‘ਆਕਾਸ਼ ਕੁਸੁਮ’ ਵਰਗੇ ਬੰਗਾਲੀ ਟੀਵੀ ਸ਼ੋਅ ਦਾ ਵੀ ਹਿੱਸਾ ਸੀ

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ, ਸੂਬੇ ਦੀ ਤਰੱਕੀ ਲਈ ਕੀਤੀ ਅਰਦਾਸ||Punjab News

0

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ, ਸੂਬੇ ਦੀ ਤਰੱਕੀ ਲਈ ਕੀਤੀ ਅਰਦਾਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਇਹ ਵੀ ਪੜ੍ਹੋ- ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ

 

ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਤਖ਼ਤ ਸ੍ਰੀ ਹਜ਼ੂਰ ਸਾਹਿਬ, ਸਿੱਖ ਧਰਮ ਦੇ ਪੰਜ ਸਰਵਉੱਚ ਧਾਰਮਿਕ ਅਸਥਾਨਾਂ: ਸ੍ਰੀ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ) ਵਿੱਚੋਂ ਇੱਕ ਪਵਿੱਤਰ ਸਥਾਨ ਹੈ, ਜਿੱਥੋਂ ਕੌਮ ਨੂੰ ਅਧਿਆਤਮਕ, ਅਲੌਕਿਕ ਅਤੇ ਨੈਤਿਕ ਤਾਕਤ ਤੇ ਰਹਿਨੁਮਾਈ ਮਿਲਦੀ ਹੈ।  ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਜਿਨ੍ਹਾਂ ਨੇ ਧਰਮ ਨਿਰਪੱਖਤਾ ਦੀਆਂ ਸਦੀਆਂ ਪੁਰਾਣੀਆਂ ਰਵਾਇਤਾਂ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ, ਨੇ ਆਪਣੇ ਜੀਵਨ ਦਾ ਲੰਮਾ ਸਮਾਂ ਇਸ ਪਵਿੱਤਰ ਸਥਾਨ ਤੇ ਹੀ ਗੁਜ਼ਾਰਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਤੇ ਨਤਮਸਤਕ ਹੋਣ ਦਾ ਮੌਕਾ ਪਾ ਕੇ ਉਹ ਖ਼ੁਦ ਨੂੰ ਵਡਭਾਗਾ ਸਮਝਦੇ ਹਨ।

ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਵੀ ਪਰਮਾਤਮਾ ਦਾ ਧੰਨਵਾਦ ਕੀਤਾ

ਮੁੱਖ ਮੰਤਰੀ ਨੇ ਪੂਰੀ ਨਿਮਰਤਾ ਅਤੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਮਨ ਪਸੰਦ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੀ ਪਰਵਾਹ ਕੀਤੇ ਬਿਨਾਂ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਵੀ ਪਰਮਾਤਮਾ ਦਾ ਧੰਨਵਾਦ ਕੀਤਾ।

ਮੁੰਬਈ ਫੇਰੀ ਦੌਰਾਨ ਉੱਘੇ ਉਦਯੋਗਪਤੀਆਂ ਅਤੇ ਬਾਲੀਵੁੱਡ ਸਿਤਾਰਿਆਂ ਨਾਲ ਮੁਲਾਕਾਤ ਕਰਨਗੇ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਬੁੱਧਵਾਰ ਨੂੰ ਹੋਣ ਵਾਲੀ ਮੁੰਬਈ ਫੇਰੀ ਦੌਰਾਨ ਉੱਘੇ ਉਦਯੋਗਪਤੀਆਂ ਅਤੇ ਬਾਲੀਵੁੱਡ ਸਿਤਾਰਿਆਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮਕਸਦ ਉਦਯੋਗ ਅਤੇ ਫਿਲਮ ਜਗਤ ਦੀਆਂ ਵੱਡੀਆਂ ਹਸਤੀਆਂ ਵਿੱਚ ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉਭਾਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਫਿਲਮ ਸਿਟੀ ਸਥਾਪਤ ਕਰਨ ਲਈ ਇੱਕ ਪ੍ਰੋਜੈਕਟ ਲੈ ਕੇ ਆ ਰਹੀ ਹੈ, ਜਿਸ ਲਈ ਇਹ ਵਿਚਾਰ-ਵਟਾਂਦਰਾ ਇੱਕ ਪ੍ਰੇਰਕ ਵਜੋਂ ਕੰਮ ਕਰੇਗਾ।

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ||Punjab News

0

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ

ਭਾਰਤ ਦੇ ਸੰਵਿਧਾਨ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਸੋਮਵਾਰ, ਮਿਤੀ: 2 ਸਤੰਬਰ, 2024 ਨੂੰ ਬਾਅਦ ਦੁਪਹਿਰ 2.00 ਵਜੇ ਚੰਡੀਗੜ੍ਹ ਵਿਖੇ, ਇਸਦੇ ਸੱਤਵੇਂ ਇਜਲਾਸ ਲਈ ਸੱਦਿਆ ਹੈ।

ਇਹ ਵੀ ਪੜ੍ਹੋ- ਕੋਟਕਪੂਰਾ,ਦੇ ਜਥੇਬੰਦੀਆਂ ਨੇ ਕੋਲਕੱਤਾ ਕਾਂਡ ਨੂੰ ਲੈ ਕੇ ਕੱਢਿਆ ਕੈਂਡਲ ਮਾਰਚ ਮੁਲਜਮਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਕੀਤੀ ਮੰਗ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੇ ਕਲਾਜ਼ (1) ਰਾਹੀਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਨੂੰ ਇਸ ਇਜਲਾਸ ਲਈ ਬੁਲਾਇਆ ਗਿਆ ਹੈ।

ਕੋਟਕਪੂਰਾ,ਦੇ ਜਥੇਬੰਦੀਆਂ ਨੇ ਕੋਲਕੱਤਾ ਕਾਂਡ ਨੂੰ ਲੈ ਕੇ ਕੱਢਿਆ ਕੈਂਡਲ ਮਾਰਚ ਮੁਲਜਮਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਕੀਤੀ ਮੰਗ||Punjab News

0

ਕੋਟਕਪੂਰਾ,ਦੇ ਜਥੇਬੰਦੀਆਂ ਨੇ ਕੋਲਕੱਤਾ ਕਾਂਡ ਨੂੰ ਲੈ ਕੇ ਕੱਢਿਆ ਕੈਂਡਲ ਮਾਰਚ ਮੁਲਜਮਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਕੀਤੀ ਮੰਗ

 ਕੋਟਕਪੁਰਾ ਦੀ ਪੁਰਾਣੀ ਅਨਾਜ ਮੰਡੀ ਵਿੱਚੋਂ ਜਥੇਬੰਦੀਆਂ ਵੱਲੋਂ ਕੌਲਕੱਤਾ ਕਾਂਡ ਨੂੰ ਲੈ ਕੇ ਕੈਂਡਲ ਮਾਰਚ ਕੱਢਿਆ ਗਿਆ ਅਤੇ ਮੁਲਜਮਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ- Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 21-8-2024

  ਇਹ ਕੈਂਡਲ ਮਾਰਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦੇ ਹੋਏ ਮੁੱਖ ਚੌਕ ਵਿਖੇ ਪੁੱਜਿਆ ਜਿੱਥੇ ਕਿ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਸ ਘਟਨਾ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਨੀ ਘੱਟ ਹੋਵੇਗੀ ਅਤੇ ਸਰਕਾਰ ਨੂੰ ਇਹੋ ਜਿਹੇ ਕਾਂਡ ਨੂੰ ਅੰਜਾਮ ਦੇਣ ਵਾਲੇ ਮੁਲਜਮਾਂ ਨੂੰ ਫਾਂਸੀ ਦੀ ਸਜ਼ਾ ਦੇਣੀ ਚਾਹੀਦੀ ਹੈ।

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 21-8-2024

0

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 21-8-2024

ਕਬੱਡੀ ਜਗਤ ਨੂੰ ਵੱਡਾ ਘਾਟਾ, ਸੱਪ ਦੇ ਡੱਸਣ ਕਾਰਨ ਕਬੱਡੀ ਖਿਡਾਰੀ ਦੀ ਹੋਈ ਮੌਤ

ਕਬੱਡੀ ਜਗਤ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਬਨੂੜ ਦੇ ਜੰਮ ਪਲ ਕਬੱਡੀ ਖਿਡਾਰੀ ਜਗਦੀਪ ਮੀਨੂੰ ਦੀ ਸੱਪ ਦੇ ਡੱਸਣ ਕਾਰਨ ਮੌਤ ਗਈ…..ਹੋਰ ਪੜ੍ਹੋ

ਮਹਾਰਾਸ਼ਟਰ ‘ਚ ਲੜਕੀਆਂ ਨਾਲ ਜਿਨਸੀ ਸ਼ੋਸ਼ਣ , ਗੁੱਸੇ ‘ਚ ਆਈ ਭੀੜ ਨੇ ਰੇਲਵੇ ਸਟੇਸ਼ਨ ‘ਤੇ ਰੋਕ ਦਿੱਤੀਆਂ ਰੇਲ ਗੱਡੀਆਂ

ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਦੇ ਮਾਮਲੇ ‘ਚ ਹਲੇ ਇਨਸਾਫ਼ ਨਹੀਂ ਮਿਲਿਆ ਕਿ ਇਸ ਦੇ ਵਿਚਕਾਰ ਕਈ ਹੋਰ ਨਵੇਂ ਤੋਂ ਨਵੇਂ ਮਾਮਲੇ ਦੇਖਣ ਨੂੰ ਮਿਲ ਰਹੇ ….ਹੋਰ ਪੜ੍ਹੋ

ਕੋਲਕਾਤਾ ਡਾਕਟਰ ਮਾਮਲਾ : SC ਨੇ ਡਾਕਟਰਾਂ ਦੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ

ਕੋਲਕਾਤਾ ‘ਚ ਡਾਕਟਰ ਨਾਲ ਹੋਈ ਦਰਿੰਦਗੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋਈ ਹੈ। ਸੁਪਰੀਮ ਕੋਰਟ ਨੇ ਜੂਨੀਅਰ ਡਾਕਟਰ ਦੇ ਮਾਮਲੇ ਅਤੇ ਹਸਪਤਾਲ ਵਿੱਚ ਭੰਨਤੋੜ ਦੇ ਮਾਮਲੇ ਦਾ ਖੁਦ ਨੋਟਿਸ ਲਿਆ….ਹੋਰ ਪੜ੍ਹੋ

ਕੰਗਣਾ ਦੀ ਫਿਲਮ ‘ਐਮਰਜੰਸੀ’ ‘ਤੇ ਹੋਇਆ ਵਿਵਾਦ , MP ਸਰਬਜੀਤ ਸਿੰਘ ਖਾਲਸਾ ਨੇ ਪ੍ਰਗਟਾਇਆ ਸਖ਼ਤ ਇਤਰਾਜ਼

ਮਸ਼ਹੂਰ ਅਦਾਕਾਰਾ ਅਤੇ MP ਕੰਗਣਾ ਰਣੌਤ ਦੀ ਨਵੀਂ ਫਿਲਮ ‘ਐਮਰਜੈਂਸੀ’ ਵਿਵਾਦਾਂ ਵਿਚ ਘਿਰ ਗਈ ਹੈ। ਫਰੀਦਕੋਟ ਤੋਂ MP ਸਰਬਜੀਤ ਸਿੰਘ ਖਾਲਸਾ ਨੇ ਇਸ ‘ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ…..ਹੋਰ ਪੜ੍ਹੋ

ਧੋਨੀ ਤੋਂ ਬਾਅਦ ਹੁਣ ਯੁਵਰਾਜ ਸਿੰਘ ਦੇ ਜੀਵਨ ‘ਤੇ ਬਣੇਗੀ ਫਿਲਮ , ਜਾਣੋ ਕਿਹੜਾ ਅਦਾਕਾਰ ਨਿਭਾਵੇਗਾ ਇਹ ਮੁੱਖ ਕਿਰਦਾਰ ?

MS ਧੋਨੀ ਤੋਂ ਬਾਅਦ ਹੁਣ ਭਾਰਤੀ ਕ੍ਰਿਕਟ ਦੇ ਮਹਾਨ ਆਲਰਾਊਂਡਰ ਯੁਵਰਾਜ ਸਿੰਘ ਦੇ ਜੀਵਨ ‘ਤੇ ਫਿਲਮ ਬਣਨ ਜਾ ਰਹੀ ਹੈ। ਯੁਵਰਾਜ ਸਿੰਘ ਨੇ ਖੁਦ ਆਪਣੀ ਬਾਇਓਪਿਕ ਨੂੰ ਲੈ ਕੇ ਪ੍ਰਤੀਕਿਰਿਆ ਦਿੱਤੀ ….ਹੋਰ ਪੜ੍ਹੋ

 

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 21-8-2024

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 21-8-2024

 

ਧਨਾਸਰੀ ਮਹਲਾ ੩ ॥

ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

ਬੁੱਧਵਾਰ, ੬ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੬੪)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੩ ॥

ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।੧। ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ।ਰਹਾਉ। ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ । ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ । ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ।੨। ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ । (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ । ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪੇ੍ਰਮ-ਰੰਗ) ਵਿਚ ਰੰਗੇ ਰਹਿੰਦੇ ਹਨ ।੪।੩।

 

ਕੇਂਦਰੀ ਮੰਤਰੀ ਰਵਨੀਤ ਬਿੱਟੂ ਜਾਣਗੇ ਰਾਜ ਸਭਾ || Punjab Update || Latest News

0
Union Minister Ravneet Bittu will go to Rajya Sabha

ਕੇਂਦਰੀ ਮੰਤਰੀ ਰਵਨੀਤ ਬਿੱਟੂ ਜਾਣਗੇ ਰਾਜ ਸਭਾ

ਪੰਜਾਬ ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਹੁਣ ਰਾਜ ਸਭਾ ਜਾਣਗੇ । ਇਹ ਫ਼ੈਸਲਾ ਪਾਰਟੀ ਵਲੋਂ ਲਿਆ ਗਿਆ ਹੈ | ਭਾਜਪਾ ਉਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜ ਰਹੀ ਹੈ। ਮੰਗਲਵਾਰ ਨੂੰ ਭਾਜਪਾ ਹਾਈਕਮਾਂਡ ਦੀ ਮੀਟਿੰਗ ਵਿੱਚ ਬਿੱਟੂ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ। ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਹੈ।

ਇਸ ਲਈ ਬਿੱਟੂ ਕੱਲ੍ਹ ਹੀ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਹਰਿਆਣਾ ਤੋਂ ਚੋਣ ਲੜਨ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ ਪਰ ਉਥੋਂ ਭਾਜਪਾ ਨੇ ਕਾਂਗਰਸ ਛੱਡ ਕੇ ਆਈ ਕਿਰਨ ਚੌਧਰੀ ਨੂੰ ਆਪਣਾ ਰਾਜ ਸਭਾ ਉਮੀਦਵਾਰ ਬਣਾਇਆ ਹੈ।

ਦੇਸ਼ ਨੂੰ ਮਾਣ ਦਿਵਾਉਣ ਲਈ ਅਣਥੱਕ ਮਿਹਨਤ ਕਰਨ ਦਾ ਵਾਅਦਾ

ਭਾਜਪਾ ਵੱਲੋਂ ਰਾਜਸਥਾਨ ਤੋਂ ਰਾਜ ਸਭਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਬਿੱਟੂ ਨੇ ਕਿਹਾ, ‘ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਅਤੇ ਆਈ. ਮੈਂ ਭਾਜਪਾ ਦੀ ਸਤਿਕਾਰਯੋਗ ਲੀਡਰਸ਼ਿਪ ਦਾ ਬਹੁਤ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਮੈਨੂੰ ਰਾਜਸਥਾਨ ਤੋਂ ਰਾਜ ਸਭਾ ਲਈ ਨਾਮਜ਼ਦ ਕਰਕੇ ਮੇਰੇ ‘ਤੇ ਭਰੋਸਾ ਪ੍ਰਗਟਾਇਆ।

ਮੈਂ ਆਪਣੇ ਮਹਾਨ ਦੇਸ਼ ਅਤੇ ਪਾਰਟੀ ਨੂੰ ਮਾਣ ਦਿਵਾਉਣ ਲਈ ਅਣਥੱਕ ਮਿਹਨਤ ਕਰਨ ਦਾ ਵਾਅਦਾ ਕਰਦਾ ਹਾਂ। ਤੁਹਾਡੇ ਸਮਰਥਨ ਨਾਲ ਮੈਂ ਸਾਡੇ ਸੰਵਿਧਾਨ ਦੇ ਮੁੱਲਾਂ ਅਤੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਅਤੇ ਸਾਡੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰਾਂਗਾ।

ਲੋਕ ਸਭਾ ਵਿੱਚ ਹਾਰ ਦਾ ਕਰਨਾ ਪਿਆ ਸਾਹਮਣਾ

ਧਿਆਨਯੋਗ ਹੈ ਕਿ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਰਵਨੀਤ ਬਿੱਟੂ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦਾ ਪੋਤਾ ਅਤੇ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਦਾ ਪੁੱਤਰ ਹੈ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਟਿਕਟ ਦਿੱਤੀ ਪਰ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ 20 ਹਜ਼ਾਰ 942 ਵੋਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।

ਲੋਕ ਸਭਾ ਚੋਣਾਂ ਵਿੱਚ ਹਾਰ ਦੇ ਬਾਵਜੂਦ ਭਾਜਪਾ ਨੇ ਪੰਜਾਬ ਵਿੱਚੋਂ ਕਿਸੇ ਹੋਰ ਨੂੰ ਨਹੀਂ ਚੁਣਿਆ ਅਤੇ ਮੋਦੀ 3.0 ਸਰਕਾਰ ਵਿੱਚ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਬਣਾਇਆ। ਇਸ ਤੋਂ ਬਾਅਦ ਉਨ੍ਹਾਂ ਲਈ ਰਾਜ ਸਭਾ ਜਾਣਾ ਅਤੇ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਾ ਬਹੁਤ ਜ਼ਰੂਰੀ ਹੈ।

ਪੰਜਾਬ ਵਿੱਚ 2028 ਤੋਂ ਪਹਿਲਾਂ ਕੋਈ ਸੀਟ ਖਾਲੀ ਨਹੀਂ

ਪੰਜਾਬ ਨੂੰ ਛੱਡ ਕੇ 9 ਰਾਜਾਂ ਦੀਆਂ 12 ਸੀਟਾਂ ਲਈ ਰਾਜ ਸਭਾ ਚੋਣਾਂ ਹੋ ਰਹੀਆਂ ਹਨ। ਪੰਜਾਬ ਦੀ ਗੱਲ ਕਰੀਏ ਤਾਂ 2028 ਤੋਂ ਪਹਿਲਾਂ ਇੱਥੇ 7 ਸੀਟਾਂ ਵਿੱਚੋਂ ਕੋਈ ਵੀ ਖਾਲੀ ਨਹੀਂ ਹੋਵੇਗੀ। ਅਜਿਹੇ ਵਿੱਚ ਰਵਨੀਤ ਸਿੰਘ ਬਿੱਟੂ ਨੂੰ ਹਰਿਆਣਾ ਜਾਂ ਰਾਜਸਥਾਨ ਦੀ ਸੀਟ ਲਈ ਮਜ਼ਬੂਤ ​​ਦਾਅਵੇਦਾਰ ਮੰਨਿਆ ਜਾ ਰਿਹਾ ਸੀ।

ਇਹ ਵੀ ਪੜ੍ਹੋ : ਕਾਂਗਰਸ ਸਰਕਾਰ ਦੇ ਚਾਰ ਸਾਬਕਾ ਮੰਤਰੀਆਂ ਖ਼ਿਲਾਫ਼ ਚੱਲੇਗਾ ਕੇਸ ,ਵਿਧਾਨ ਸਭਾ ਸਪੀਕਰ ਨੇ ਦਿੱਤੀ ਮਨਜ਼ੂਰੀ

ਜਦਕਿ ਰਾਜਸਥਾਨ ਤੋਂ ਭਾਜਪਾ ਦੇ ਸਾਬਕਾ ਪ੍ਰਧਾਨ ਸਤੀਸ਼ ਪੂਨੀਆ ਅਤੇ ਅਰੁਣ ਚਤੁਰਵੇਦੀ, ਸਾਬਕਾ ਵਿਰੋਧੀ ਧਿਰ ਦੇ ਨੇਤਾ ਰਾਜੇਂਦਰ ਰਾਠੌਰ, ਭਾਜਪਾ ਦੀ ਰਾਸ਼ਟਰੀ ਜਨਰਲ ਸਕੱਤਰ ਅਲਕਾ ਗੁਰਜਰ ਅਤੇ ਸਾਬਕਾ ਸੰਸਦ ਮੈਂਬਰ ਸੀਆਰ ਚੌਧਰੀ ਦੇ ਨਾਂ ਵੀ ਸ਼ਾਮਲ ਹਨ।

 

 

 

 

 

 

 

 

 

 

 

 

 

ਕਾਂਗਰਸ ਸਰਕਾਰ ਦੇ ਚਾਰ ਸਾਬਕਾ ਮੰਤਰੀਆਂ ਖ਼ਿਲਾਫ਼ ਚੱਲੇਗਾ ਕੇਸ ,ਵਿਧਾਨ ਸਭਾ ਸਪੀਕਰ ਨੇ ਦਿੱਤੀ ਮਨਜ਼ੂਰੀ || Punjab Update

0
The case will go on against four former ministers of the Congress government, the Speaker of the Vidhan Sabha gave his approval

ਕਾਂਗਰਸ ਸਰਕਾਰ ਦੇ ਚਾਰ ਸਾਬਕਾ ਮੰਤਰੀਆਂ ਖ਼ਿਲਾਫ਼ ਚੱਲੇਗਾ ਕੇਸ ,ਵਿਧਾਨ ਸਭਾ ਸਪੀਕਰ ਨੇ ਦਿੱਤੀ ਮਨਜ਼ੂਰੀ

ਹੁਣ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੇ ਚਾਰ ਸਾਬਕਾ ਮੰਤਰੀਆਂ ਖ਼ਿਲਾਫ਼ ਅਦਾਲਤ ਵਿੱਚ ਕੇਸ ਦਾਇਰ ਕੀਤੇ ਜਾਣਗੇ। ਇਸ ਸਬੰਧੀ ਵਿਧਾਨ ਸਭਾ ਦੇ ਸਪੀਕਰ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਆਗੂਆਂ ਵਿੱਚ ਸਾਬਕਾ ਮੁੱਖ ਮੰਤਰੀ ਓਪੀ ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੁੰਦਰ ਸ਼ਾਮ ਅਰੋੜਾ ਦੇ ਨਾਂ ਸ਼ਾਮਲ ਹਨ। ਦੱਸ ਦਈਏ ਕਿ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਵੀ ਚਲਾਨ ਪੇਸ਼ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਮਹਾਰਾਸ਼ਟਰ ‘ਚ ਲੜਕੀਆਂ ਨਾਲ ਜਿਨਸੀ ਸ਼ੋਸ਼ਣ , ਗੁੱਸੇ ‘ਚ ਆਈ ਭੀੜ ਨੇ ਰੇਲਵੇ ਸਟੇਸ਼ਨ ‘ਤੇ ਰੋਕ ਦਿੱਤੀਆਂ ਰੇਲ ਗੱਡੀਆਂ

ਜੰਗਲਾਤ ਵਿਭਾਗ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਦੋਸ਼

ਧਿਆਨਯੋਗ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ‘ਤੇ ਜੰਗਲਾਤ ਵਿਭਾਗ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਦੋਸ਼ ਹੈ। ਈਡੀ ਨੇ ਇਸ ਮਾਮਲੇ ਵਿੱਚ ਵੱਖਰਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 1 ਮਾਰਚ 2016 ਤੋਂ 21 ਮਾਰਚ 2022 ਤੱਕ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 23712 594 ਰੁਪਏ ਸੀ, ਜਦੋਂ ਕਿ ਖਰਚਾ 87630 888 ਰੁਪਏ ਸੀ। ਜੋ ਕਿ 63918 292 ਰੁਪਏ ਵੱਧ ਸੀ। ਇਹ ਆਮਦਨ ਦੇ ਸਰੋਤਾਂ ਨਾਲੋਂ 269 ਵੱਧ ਸੀ।