Home Blog Page 1391

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ ॥ Punjab News

0

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਗੁਰੂਹਰਸਹਾਏ, ਜ਼ਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਗੁਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ।
ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਖੁੰਦੜ ਉਤਾੜ, ਜਿਲਾ ਫਿਰੋਜਪੁਰ ਵੱਲੋਂ ਦਰਜ ਕਰਵਾਏ ਬਿਆਨਾਂ ਅਤੇ ਪੇਸ਼ ਰਿਕਾਰਡਿੰਗ ਦੇ ਅਧਾਰ ਉਪਰ ਗ੍ਰਿਫਤਾਰ ਕੀਤਾ ਗਿਆ ਹੈ।

1,50,000 ਰੁਪਏ ਦੀ ਕੀਤੀ ਮੰਗ

ਉਹਨਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੱਸਿਆ ਕਿ ਉਸਦੇ ਛੋਟੇ ਭਰਾ ਉਪਰ ਇੱਕ ਮੁਕੱਦਮਾ ਥਾਣਾ ਗੁਰੂਹਰਸਹਾਏ ਵਿੱਚ ਦਰਜ ਸੀ ਜਿਸ ਵਿੱਚ ਰਾਜੀਨਾਮਾ ਹੋ ਗਿਆ ਸੀ ਪ੍ਰੰਤੂ ਉਸ ਕੇਸ ਵਿੱਚ ਸ਼ਿਕਾਇਤਕਰਤਾ ਨੇ ਉਸੇ ਮੁਕੱਦਮੇ ਦੇ ਸਬੰਧ ਵਿੱਚ ਥਾਣੇ ਵਿਖੇ ਦੁਬਾਰਾ ਇੱਕ ਦਰਖਾਸਤ ਦੇ ਦਿੱਤੀ ਜਿਸ ਦੀ ਪੜਤਾਲ ਦੌਰਾਨ ਉਕਤ ਏ.ਐਸ.ਆਈ ਗੁਰਦੀਪ ਸਿੰਘ ਨੇ ਉਸਦੇ ਭਰਾ ਨੂੰ ਥਾਣੇ ਬੁਲਾ ਕੇ ਬਿਠਾ ਲਿਆ ਅਤੇ ਉਸਨੂੰ ਛੱਡਣ ਦੇ ਇਵਜ਼ ਵਿੱਚ 1,50,000 ਰੁਪਏ ਦੀ ਮੰਗ ਕੀਤੀ।

ਸਿਹਤ ਮੰਤਰੀ ਬਲਬੀਰ ਸਿੰਘ ਨੇ IMA, PCMS ਮੈਡੀਕਲ ਅਧਿਆਪਕਾਂ ਦੀ ਬੁਲਾਈ ਮੀਟਿੰਗ ॥ Latest News

ਪਰੰਤੂ ਸ਼ਿਕਾਇਤਕਰਤਾ ਧਿਰ ਵੱਲੋੰ ਏਨੀ ਰਿਸ਼ਵਤ ਨਾ ਦੇਣ ਕਾਰਨ ਉਸਦੇ ਭਰਾ ਦੀ ਗ੍ਰਿਫਤਾਰੀ ਪਾ ਦਿੱਤੀ ਗਈ। ਉਪਰੰਤ 7 ਦਿਨ ਦਾ ਰਿਮਾਂਡ ਹਾਸਲ ਕਰਨ ਅਤੇ ਜਮਾਨਤ ਨਾ ਹੋਣ ਦੇਣ ਦਾ ਡਰਾਵਾ ਦੇ ਕੇ ਸ਼ਿਕਾਇਤਕਰਤਾ ਪਾਸੋਂ 10000 ਰੁਪਏ ਰਿਸ਼ਵਤ ਵਜੋਂ ਲੈ ਲਏ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਗੁਰਮੀਤ ਸਿੰਘ ਉਸਦੇ ਭਰਾ ਦੇ ਫੋਨ ਅਤੇ ਪਰਸ ਨੂੰ ਮੁਕੱਦਮੇ ਵਿੱਚ ਨਾ ਪਾਉਣ ਬਦਲੇ 10,000 ਰੁਪਏ ਦੀ ਹੋਰ ਮੰਗ ਕਰਨ ਲੱਗ ਪਿਆ। ਜਿਸ ਦੀ ਸ਼ਿਕਾਇਤਕਰਤਾ ਵੱਲੋਂ ਰਿਕਾਰਡਿੰਗ ਕਰ ਲਈ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਰੇਂਜ ਫਿਰੋਜਪੁਰ ਦੇ ਥਾਣੇ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਦੋਸ਼ੀ ਏ.ਐਸ.ਆਈ. ਗੁਰਮੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਕੋਲੋਂ 10,000 ਰਿਸ਼ਵਤ ਹਾਸਿਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਅਤੇ ਇਸ ਕੇਸ ਦੀ ਅਲਗੇਰੀ ਤਫਤੀਸ਼ ਜਾਰੀ ਹੈ।

ਇੰਟਰਨੈੱਟ-ਸਕੂਲ ਬੰਦ, ਸਕੂਲਾਂ ‘ਚ ਛੁੱਟੀ ਦਾ ਹੋਇਆ ਐਲਾਨ ॥ Today News

0

ਇੰਟਰਨੈੱਟ-ਸਕੂਲ ਬੰਦ, ਸਕੂਲਾਂ ‘ਚ ਛੁੱਟੀ ਦਾ ਹੋਇਆ ਐਲਾਨ

ਰਾਜਸਥਾਨ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਾਜਸਥਾਨ ਦੇ ਸ਼ਹਿਰ ਉਦੈਪੁਰ ਦੇ ਸਕੂਲ ‘ਚ ਇੱਕ ਵਿਦਿਆਰਥੀ ਨੇ ਦੂਜੇ ਵਿਦਿਆਰਥੀ ‘ਤੇ ਹਮਲਾ ਕਰ ਦਿੱਤਾ ਹੈ। ਉਦੈਪੁਰ ‘ਚ ਸ਼ੁੱਕਰਵਾਰ ਨੂੰ ਇਕ ਸਰਕਾਰੀ ਸਕੂਲ ‘ਚ 10ਵੀਂ ਜਮਾਤ ਦੇ ਵਿਦਿਆਰਥੀ ‘ਤੇ ਸਾਥੀ ਵਿਦਿਆਰਥੀ ਨੇ ਚਾਕੂ ਨਾਲ ਹਮਲਾ ਕਰ ਦਿੱਤਾ।

ਚਾਕੂ ਮਾਰਨ ਤੋਂ ਬਾਅਦ ਫੈਲੀ ਅਫਵਾਹ ਕਾਰਨ ਫਿਰਕੂ ਹਿੰਸਾ ਭੜਕ ਗਈ। ਸ਼ਹਿਰ ‘ਚ ਅਚਾਨਕ ਮਹੌਲ ਵਿਗੜ ਗਿਆ। ਭੀੜ ਨੇ ਕਾਰਾਂ ਨੂੰ ਅੱਗ ਲਗਾ ਦਿੱਤੀ ਅਤੇ ਬਾਜ਼ਾਰ ਬੰਦ ਕਰਵਾ ਦਿੱਤੇ। ਹਾਲਾਤ ਨੂੰ ਦੇਖਦੇ ਹੋਏ ਸ਼ਹਿਰ ‘ਚ ਧਾਰਾ 144 ਲਗਾ ਦਿੱਤੀ ਗਈ। ਹੁਣ ਉਦੈਪੁਰ ‘ਚ ਡਿਵੀਜ਼ਨਲ ਕਮਿਸ਼ਨਰ ਨੇ ਇੰਟਰਨੈੱਟ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ। ਸ਼ੁੱਕਰਵਾਰ ਰਾਤ 10 ਵਜੇ ਤੋਂ ਅਗਲੇ 24 ਘੰਟਿਆਂ ਲਈ ਇੰਟਰਨੈੱਟ ਬੰਦ ਰਹੇਗਾ। ਇੰਟਰਨੈੱਟ ਬੰਦ ਨੂੰ ਅੱਗ ਹੋਰ ਵੀ ਵਧਾਇਆ ਜਾਵੇਗਾ ਜਾਂ ਨਹੀਂ ਪ੍ਰਸ਼ਾਸਨ ਇਸ ‘ਤੇ ਵੀ ਵਿਚਾਰ ਕਰ ਰਿਹਾ ਹੈ।

ਕੇਂਦਰੀ ਜੇਲ੍ਹ ਨੇੜੇ ਮਿਲੀ ਵਿਅਕਤੀ ਦੀ ਲਾ.ਸ਼ || Punjab News

ਜ਼ਿਲ੍ਹਾ ਕੁਲੈਕਟਰ ਅਤੇ ਪ੍ਰਸ਼ਾਸਨ ਦੀ ਮੁਸਤੈਦੀ ਕਾਰਨ ਸਥਿਤੀ ਕਾਬੂ ਹੇਠ ਹੈ। ਸ਼ਹਿਰ ਦੇ ਹਰ ਕੋਨੇ ‘ਤੇ ਪੁਲਸ ਤਾਇਨਾਤ ਹੈ। ਪੁਲਸ ਅਤੇ ਪ੍ਰਸ਼ਾਸਨ ਨੂੰ ਸ਼ਾਂਤੀ ਬਣਾਈ ਰੱਖਣ ਵਿੱਚ ਸਫਲਤਾ ਮਿਲ ਰਹੀ ਹੈ। ਸ਼ਹਿਰ ਵਿੱਚ ਹੁਣ ਹਿੰਸਕ ਘਟਨਾਵਾਂ ਦੀ ਰਿਪੋਰਟ ਨਹੀਂ ਮਿਲ ਰਹੀ ਹੈ। ਦੇਰ ਰਾਤ ਅਯਾਦ ਇਲਾਕੇ ਵਿੱਚ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਸਨ ਪਰ ਹੁਣ ਪੁਲਸ ਨੇ ਉਥੇ ਵੀ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ ਹੈ। ਇਲਾਕੇ ‘ਚ ਪੁਲਸ ਮੁਲਾਜ਼ਮ ਤਾਇਨਾਤ ਹਨ। ਪ੍ਰਸ਼ਾਸਨ ਸ਼ਾਂਤੀ ਬਹਾਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।

ਸ਼ਹਿਰ ਦੇ ਸਾਰੇ ਸਕੂਲ ਕੱਲ੍ਹ ਬੰਦ ਰਹਿਣਗੇ

ਉਦੈਪੁਰ ‘ਚ ਸਕੂਲੀ ਵਿਦਿਆਰਥੀਆਂ ਵਿਚਾਲੇ ਚਾਕੂਬਾਜ਼ੀ ਤੋਂ ਬਾਅਦ ਪੈਦਾ ਹੋਏ ਤਣਾਅ ਦਰਮਿਆਨ ਸਕੂਲਾਂ ਨੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਬਹੁਤੇ ਪ੍ਰਾਈਵੇਟ ਸਕੂਲਾਂ ਨੇ ਵੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਭਲਕੇ ਸ਼ਹਿਰ ਦੇ ਸਾਰੇ ਸਕੂਲ ਬੰਦ ਰਹਿਣਗੇ।

ਇਸ ਦੌਰਾਨ ਉਦੈਪੁਰ ਦੇ ਐੱਸ.ਪੀ. ਯੋਗੇਸ਼ ਗੋਇਲ ਦਾ ਕਹਿਣਾ ਹੈ ਕਿ ਦਿਨ ਦੇ ਸਮੇਂ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਜਨਤਾ ਸੜਕਾਂ ‘ਤੇ ਗੁੱਸੇ ‘ਚ ਸੀ ਅਤੇ ਕੁਝ ਭੰਨਤੋੜ ਦੀਆਂ ਘਟਨਾਵਾਂ ਹੋਈਆਂ। ਅਸੀਂ ਤੁਰੰਤ ਫੈਸਲਾ ਲਿਆ ਅਤੇ ਸ਼ਹਿਰ ਵਿੱਚ ਧਾਰਾ 144 ਲਗਾ ਦਿੱਤੀ। ਜ਼ਖਮੀ ਬੱਚੇ ਨੂੰ ਮੈਡੀਕਲ ਸਹਾਇਤਾ ਦਿੱਤੀ ਗਈ, ਬੱਚੇ ਦੀ ਹਾਲਤ ਸਥਿਰ ਹੈ।

ਸਿਹਤ ਮੰਤਰੀ ਬਲਬੀਰ ਸਿੰਘ ਨੇ IMA, PCMS ਮੈਡੀਕਲ ਅਧਿਆਪਕਾਂ ਦੀ ਬੁਲਾਈ ਮੀਟਿੰਗ ॥ Latest News

0

ਸਿਹਤ ਮੰਤਰੀ ਬਲਬੀਰ ਸਿੰਘ ਨੇ IMA, PCMS ਮੈਡੀਕਲ ਅਧਿਆਪਕਾਂ ਦੀ ਬੁਲਾਈ ਮੀਟਿੰਗ

ਕੋਲਕਾਤਾ ‘ਚ ਮਹਿਲਾ ਡਾਕਟਰ ਦੇ ਬਲਾਤਕਾਰ-ਕਤਲ ਖਿਲਾਫ ਸ਼ਨੀਵਾਰ ਨੂੰ ਵੀ ਪੰਜਾਬ ਦੇ ਸਰਕਾਰੀ ਅਤੇ ਗੈਰ-ਸਰਕਾਰੀ ਮੈਡੀਕਲ ਕਾਲਜਾਂ ‘ਚ ਪ੍ਰਦਰਸ਼ਨ ਹੋਏ। ਸੁਰੱਖਿਆ ਦੀ ਮੰਗ ਨੂੰ ਲੈ ਕੇ ਅੱਜ ਡਾਕਟਰ ਸੜਕਾਂ ‘ਤੇ ਉਤਰ ਆਏ। ਕੋਲਕਾਤਾ ਘਟਨਾ ਤੋਂ ਬਾਅਦ ਪੰਜਾਬ ਦੇ ਹਾਲਾਤ ਦੇ ਮੱਦੇਨਜ਼ਰ ਸਿਹਤ ਮੰਤਰੀ ਬਲਬੀਰ ਸਿੰਘ ਨੇ ਸੋਮਵਾਰ ਨੂੰ ਮੀਟਿੰਗ ਬੁਲਾਈ ਹੈ।

ਇਹ ਵੀ ਪੜ੍ਹੋ: ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਚੀਮਾ || Punjab News

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਸੋਮਵਾਰ ਨੂੰ ਬੁਲਾਈ ਗਈ ਮੀਟਿੰਗ ਵਿੱਚ ਆਈਐਮਏ, ਪੀਸੀਐਮਐਸ, ਮੈਡੀਕਲ ਅਧਿਆਪਕਾਂ ਨੂੰ ਸੱਦਿਆ ਹੈ। ਇਸ ਮੀਟਿੰਗ ਦਾ ਏਜੰਡਾ ਡਾਕਟਰਾਂ ਦੀ ਸੁਰੱਖਿਆ ਹੈ। ਇਹ ਮੀਟਿੰਗ ਸੋਮਵਾਰ ਬਾਅਦ ਦੁਪਹਿਰ ਪੰਜਾਬ ਭਵਨ ਵਿਖੇ ਹੋਵੇਗੀ। ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਸਰਕਾਰੀ ਡਾਕਟਰ, ਪ੍ਰਾਈਵੇਟ ਡਾਕਟਰ ਅਤੇ ਨਰਸਾਂ ਦੀਆਂ ਐਸੋਸੀਏਸ਼ਨਾਂ ਵੀ ਭਾਗ ਲੈਣਗੀਆਂ।

ਪੰਜਾਬ ਸਰਕਾਰ ਨੇ ਮੀਟਿੰਗ ਬੁਲਾ ਕੇ ਇਹ ਸੁਨੇਹਾ ਦਿੱਤਾ ਹੈ ਕਿ ਸਰਕਾਰ ਡਾਕਟਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹਰ ਮਾਮਲੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

ਡਾਕਟਰਾਂ ਤੇ ਵਿਦਿਆਰਥੀਆਂ ਨੇ ਅੱਜ ਸੜਕਾਂ ‘ਤੇ ਕੱਢਿਆ ਰੋਸ ਮਾਰਚ

ਓਪੀਡੀ ਨੂੰ 24 ਘੰਟੇ ਬੰਦ ਰੱਖਣ ਤੋਂ ਬਾਅਦ ਅੱਜ ਸ਼ਨੀਵਾਰ ਨੂੰ ਡਾਕਟਰ ਸੜਕਾਂ ‘ਤੇ ਹਨ। ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਦੇ ਡਾਕਟਰਾਂ ਅਤੇ ਵਿਦਿਆਰਥੀਆਂ ਨੇ ਅੱਜ ਸੜਕਾਂ ‘ਤੇ ਰੋਸ ਮਾਰਚ ਕੱਢਿਆ। ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਡਾਕਟਰ ਕਹਿੰਦੇ ਹਨ ਕਿ ਡਾਕਟਰ ਨੂੰ ਰੱਬ ਦਾ ਦੂਜਾ ਰੂਪ ਕਿਹਾ ਜਾਂਦਾ ਹੈ।

ਪਰ ਭਾਰਤ ਦੇ ਹਾਲਾਤ ਅਜਿਹੇ ਬਣ ਗਏ ਹਨ ਕਿ ਪਹਿਲਾਂ ਪੜ੍ਹਦੇ ਹੋਏ ਉਹ ਸੁਰੱਖਿਅਤ ਨਹੀਂ ਹਨ। ਫਿਰ ਜੇ ਡਾਕਟਰ ਬਣ ਕੇ ਆਪਣਾ ਹਸਪਤਾਲ ਖੋਲ ਲਿਆ ਤਾਂ ਇਹ ਗੁੰਡਾਗਰਦੀ ਹੈ। ਜੇਕਰ ਤੁਸੀਂ ਸਰਕਾਰੀ ਨੌਕਰੀ ਕਰਦੇ ਹੋ ਤਾਂ ਤੁਸੀਂ ਇਸ ਦਾ ਸ਼ਿਕਾਰ ਹੋ ਜਾਂਦੇ ਹੋ। ਸਰਕਾਰਾਂ ਨੂੰ ਦੱਸਣਾ ਚਾਹੀਦਾ ਹੈ ਕਿ ਅਸੀਂ ਕਿੱਥੇ ਸੁਰੱਖਿਅਤ ਹਾਂ।

ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ: SKM

0

ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ: SKM

ਅੱਜ ਜਲੰਧਰ ਵਿੱਚ ਐੱਸਕੇਐੱਮ ਪੰਜਾਬ ਦੀਆ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਕੈਬਿਨੇਟ ਮੰਤਰੀ ਸ਼੍ਰੀ ਬਲਕਾਰ ਸਿੰਘ ਦੀ ਰਿਹਾਇਸ਼ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕਰਕੇ ਮੰਗ ਪੱਤਰ ਘਰ ਸਾਹਮਣੇ ਬੋਰਡ ਤੇ ਲਾਇਆ ਗਿਆ , ਕਿਓਕਿ ਮੰਤਰੀ ਜਾ ਉਸ ਦਾ ਪਰਵਾਰਿਕ ਮੈਂਬਰ ਤੇ ਐਮਐੱਲਏ ਕੋਈ ਵੀ ਮੰਗ ਪੱਤਰ ਲੈਣ ਨਹੀਂ ਆਇਆ ਇਸ ਵਿਚ ਮੁੱਖ ਮੰਗਾਂ ,ਪਾਣੀ ਅਤੇ ਵਾਤਾਵਰਣ ਦੇ ਸੰਕਟ ਸਬੰਧੀ ਮੰਗਾਂ ਜਮੀਨ ਹੇਠਲੇ ਪਾਣੀ ਨੂੰ ਰਿਚਾਰਜ਼ ਕਰਨ ਲਈ ਬਹੁ-ਪੱਖੀ ਨੀਤੀ ਬਣਾ ਕੇ ਉਸਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ। ਇਸ ਸਬੰਧੀ ਕੇਂਦਰ ਸਰਕਾਰ ਉੱਪਰ ਦਬਾਓ ਪਾਉਣ ਦੇ ਨਾਲ ਨਾਲ ਪੰਜਾਬ ਸਰਕਾਰ ਆਪਣੇ ਵੱਲੋਂ ਪਹਿਲ ਕਰਕੇ ਕਰਜ਼ਾ ਮੁਕਤੀ ਦਾ ਪ੍ਰਬੰਧ ਕਰੇ।

ਇਹ ਵੀ ਪੜ੍ਹੋ: ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਚੀਮਾ || Punjab News

ਸਾਰੇ ਪੰਜਾਬ ਵਿੱਚ ਭਾਰਤ ਮਾਲਾ ਪ੍ਰੋਜੈਕਟ ਅਧੀਨ ਐਕਸਪ੍ਰੈਸ ਹਾਈਵੇ ਬਣਾਉਣ ਲਈ ਜੋ ਜਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ ਉਹਨਾਂ ਦਾ ਬੁਨਿਆਦੀ ਭਾਅ ਮਾਰਕੀਟ ਅਧਾਰ ਤੇ ਤੈਅ ਕਰਕੇ ਉਸ ਵਿੱਚ ਉਜਾੜਾ ਭੱਤਾ ਤੇ ਹੋਰ ਕਾਰਕ ਜੋੜੇ ਜਾਣ। ਮੱਧ ਪੂਰਬ ਤੱਕ ਵਪਾਰ ਲਈ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ-ਸੁਲੇਮਾਨ ਬਾਰਡਰ ਦੇ ਸੜਕੀ ਰਸਤੇ ਖੋਲ੍ਹੇ ਜਾਣ। ਪੰਜਾਬ ਸਰਕਾਰ ਇਸ ਸਬੰਧੀ ਪੰਜਾਬ ਐਸੰਬਲੀ ਵਿੱਚ ਮਤਾ ਪਾਸ ਕਰੇ ਅਤੇ ਕੇਂਦਰ ਸਰਕਾਰ ਕੋਲ ਇਨ੍ਹਾਂ ਲਾਂਘਿਆਂ ਨੂੰ ਖੁਲਵਾਉਣ ਲਈ ਜੋਰਦਾਰ ਢੰਗ ਨਾਲ ਆਵਾਜ਼ ਚੁੱਕ ਕੇ ਪੰਜਾਬ ਦੇ ਹੱਕਾਂ ਦੀ ਪੈਰਵੀ ਕਰੇ।

ਹਰ ਤਰ੍ਹਾਂ ਦੇ ਅਵਾਰਾ ਡੰਗਰਾਂ, ਸੂਰਾਂ ਅਤੇ ਕੁੱਤਿਆਂ ਦਾ ਸਥਾਈ ਹੱਲ ਕੀਤਾ ਜਾਵੇ।

ਨਕਲੀ ਬੀਜਾਂ, ਖਾਦਾਂ ਅਤੇ ਦਵਾਈਆਂ ਦੀ ਰੋਕਥਾਮ ਲਈ ਮੋਬਾਈਲ ਸੈਂਪਲ ਟੈਸਟਿੰਗ ਵੈਨਾਂ ਨੂੰ ਸ਼ੁਰੂ ਕੀਤਾ ਜਾਵੇ। ਬਿਜਲੀ ਦੇ ਵੰਡ ਖੇਤਰ ਦਾ ਨਿਜੀਕਰਨ ਕਰਨਾ ਬੰਦ ਕੀਤਾ ਜਾਵੇ ਇਸੇ ਕੜੀ ਤਹਿਤ ਸਮਾਰਟ ਚਿਪ ਮੀਟਰ ਲਗਾਉਣ ਦੀ ਨੀਤੀ ਵਾਪਸ ਲਈ ਜਾਵੇ। 58 ਸਾਲ ਤੋਂ ਵੱਧ ਉਮਰ ਵਾਲੇ ਔਰਤ ਮਰਦ ਕਿਸਾਨਾਂ ਮਜ਼ਦੂਰਾਂ ਨੂੰ 10 ਹਜਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ

ਕਿਸਾਨ ਪੱਖੀ ਪ੍ਰਭਾਵਸ਼ਾਲੀ ਅਤੇ ਸਰਲ ਸਰਕਾਰੀ ਫਸਲ ਬੀਮਾ ਯੋਜਨਾ ਲਾਗੂ ਕੀਤੀ ਜਾਵੇ। ਇਸ ਵਿੱਚ ਇੱਕ ਏਕੜ ਨੂੰ ਇਕ ਇਕਾਈ ਮੰਨਿਆ ਜਾਵੇ ਅਤੇ ਬੀਮਾ ਪ੍ਰੀਮੀਅਮ ਸਰਕਾਰ ਅਦਾ ਕਰੇ। ਨਾਲ ਹੀ ਕਿਸਾਨ ਆਗੂਆਂ ਤੇ ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ ਪੁਲਿਸ ਕੇਸ ਸਮੇਤ ਰੇਲਵੇ ਦੇ ਕੇਸਾਂ ਨੂੰ ਰੱਦ ਕੀਤਾ ਜਾਵੇ। ਕੇਸਾਂ ਨੂੰ ਲੈਕੇ ਭੇਜੇ ਜਾ ਰਹੇ ਸੰਮਨ ਤੇ ਤੁਰੰਤ ਰੋਕ ਲਾਈ ਜਾਵੇ।

ਪੰਜਾਬ ਸਰਕਾਰ ਵੱਲੋਂ ਪਹਿਲਾ ਮੰਨੀਆਂ ਮੰਗਾਂ ਨੂੰ ਲਾਗੂ ਕੀਤਾ ਜਾਵੇ ਸਮੇਤ ਆਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਅਤੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਮਜ਼ਦੂਰ ਪਰਿਵਾਰਾਂ ਲਈ ਮੁਆਵਜੇ ਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦੇਣ ਦੀ ਨੀਤੀ ਨੂੰ ਬਾਕੀ ਰਹਿੰਦੇ ਪਰਿਵਾਰਾਂ ਤੇ ਤੁਰੰਤ ਲਾਗੂ ਕੀਤਾ ਜਾਵੇ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਨੋਡਲ ਅਫਸਰ ਦੀ ਜਵਾਬਦੇਹੀ ਤੈਅ ਕੀਤੀ ਜਾਵੇ।

‘ਬਿੱਲ ਲਿਆਓ ਇਨਾਮ ਪਾਓ’ ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਚੀਮਾ || Punjab News

0

‘ਬਿੱਲ ਲਿਆਓ ਇਨਾਮ ਪਾਓ’ ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਚੀਮਾ

ਆਮ ਲੋਕਾਂ ਵਿੱਚ ਪ੍ਰਚਲਿਤ ਹੋ ਚੁੱਕੀ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਦੀ ਸ਼ਾਨਦਾਰ ਸਫ਼ਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਮੇਰਾ ਬਿੱਲ ਐਪ ‘ਤੇ ਅਪਲੋਡ ਕੀਤੇ ਗਏ ਕੁੱਲ 97443 ਬਿੱਲਾਂ ਦੇ ਨਤੀਜੇ ਵਜੋਂ 2601 ਜੇਤੂਆਂ ਨੇ 1,51,62,335 ਰੁਪਏ ਦੇ ਇਨਾਮ ਜਿੱਤੇ ਹਨ।

ਕੇਂਦਰੀ ਜੇਲ੍ਹ ਨੇੜੇ ਮਿਲੀ ਵਿਅਕਤੀ ਦੀ ਲਾ.ਸ਼ || Punjab News

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਯੋਜਨਾ ਨਾਲ ਕਰ ਪਾਲਣਾ ਵਿੱਚ ਵੀ ਮਹੱਤਵਪੂਰਨ ਵਾਧਾ ਹੋਇਆ ਹੈ। ਉਨ੍ਹਾ ਕਿਹਾ ਕਿ ਇਸ ਯੋਜਨਾ ਤਹਿਤ ਬਿੱਲ ਜਾਰੀ ਕਰਨ ਵਿੱਚ ਬੇਨਿਯਮੀਆਂ ਲਈ ਦੋਸ਼ੀ ਪਾਏ ਜਾਣ ਵਾਲਿਆਂ ਨੂੰ 7,92,72,741 ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਉਨ੍ਹਾ ਕਿਹਾ ਕਿ ਇਸ ਵਿੱਚੋਂ ਹੁਣ ਤੱਕ 6,16,98,869 ਰੁਪਏ ਦੇ ਜੁਰਮਾਨੇ ਦੀ ਵਸੂਲੀ ਕੀਤੀ ਜਾ ਚੁੱਕੀ ਹੈ।

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਕੁੱਲ 2601 ਜੇਤੂਆਂ ਵਿੱਚੋਂ 1892 ਜੇਤੂਆਂ ਨੂੰ 1,10,22,885 ਰੁਪਏ ਦੇ ਇਨਾਮ ਪਹਿਲਾਂ ਹੀ ਵੰਡੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ 709 ਜੇਤੂਆਂ ਨੂੰ 41,39,450 ਰੁਪਏ ਦੇ ਇਨਾਮ ਦੇਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਜਲਦੀ ਹੀ ਮੁਕੰਮਲ ਕਰ ਲਈ ਜਾਵੇਗੀ।

ਕਰ ਪ੍ਰਣਾਲੀ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਲਿਆਉਣ ਦੇ ਯਤਨਾਂ ਦਾ ਪ੍ਰਮਾਣ

ਵਿੱਤ ਮੰਤਰੀ ਨੇ ਕਿਹਾ ਕਿ “ਬਿੱਲ ਲਿਆਓ ਇਨਾਮ ਪਾਓ” ਯੋਜਨਾ ਟੈਕਸ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਖਰੀਦਦਾਰੀ ਲਈ ਬਿੱਲ ਦੀ ਮੰਗ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦੀ ਸਫਲਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਦੇ ਯਤਨਾਂ ਦਾ ਪ੍ਰਮਾਣ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਨੂੰ ਮਿਲਿਆ ਹੁੰਗਾਰਾ ਕਾਫੀ ਉਤਸ਼ਾਹਜਨਕ ਹੈ ਅਤੇ ਪੰਜਾਬ ਸਰਕਾਰ ਲੋਕਾਂ ਨੂੰ ਲਾਭ ਪਹੁੰਚਾਉਣ ਅਤੇ ਕਰ ਪਾਲਣਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀਆਂ ਅਜਿਹੀਆਂ ਪਹਿਲਕਦਮੀਆਂ ਨੂੰ ਲਾਗੂ ਕਰਨਾ ਜਾਰੀ ਰੱਖੇਗੀ।

ਬਰਨਾਲਾ ‘ਚ CM ਮਾਨ ਨੇ ਮਹਿਲਾਵਾਂ ਨੂੰ ਵੰਡੇ ਨਿਯੁਕਤੀ ਪੱਤਰ || Today News

0

ਬਰਨਾਲਾ ‘ਚ CM ਮਾਨ ਨੇ ਮਹਿਲਾਵਾਂ ਨੂੰ ਵੰਡੇ ਨਿਯੁਕਤੀ ਪੱਤਰ

ਮਾਨ ਨੇ ਅੱਜ ਪੰਜਾਬ ਦੀਆਂ ਮਹਿਲਾਵਾਂ ਨੂੰ ਰੱਖੜੀ ਦੇ ਤੋਹਫੇ ਵਜੋਂ ਨਿਯੁਕਤੀ ਪੱਤਰ ਦਿੱਤੇ। ਤੋਹਫ਼ਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਬਰਨਾਲਾ ਸ਼ਹਿਰ ਪਹੁੰਚੇ। ਇਹ ਪ੍ਰੋਗਰਾਮ ਬਰਨਾਲਾ ਵਿਖੇ ਵਿਸ਼ੇਸ਼ ਤੌਰ ‘ਤੇ ਆਯੋਜਿਤ ਕੀਤਾ ਗਿਆ ਹੈ। ਇਸ ਦੌਰਾਨ ਨਿਯੁਕਤੀ ਪੱਤਰ ਲੈਣ ਆਈ ਕੁੜੀ ਨੇ CM ਮਾਨ ਦੇ ਗੁੱਟ ‘ਤੇ ਰੱਖੜੀ ਬੰਨ੍ਹੀ ਅਤੇ ਕਿਹਾ ਕਿ “ਤੁਸੀਂ ਵੱਡੇ ਭਰਾ ਦਾ ਫਰਜ਼ ਨਿਭਾਇਆ, ਮੈਨੂੰ ਤੇ ਮੇਰੇ ਭਰਾ ਨੂੰ ਤੁਹਾਡੀ ਸਰਕਾਰ ‘ਚ ਸਰਕਾਰੀ ਨੌਕਰੀ ਮਿਲੀ ਹੈ।

CM ਮਾਨ ਨੇ ਨਿਯੁਕਤੀ ਪੱਤਰ ਦਿੰਦੇ ਹੋਏ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੰਜਾਬ ਫਾਇਰ ਬ੍ਰਿਗੇਡ ਵਿੱਚ ਲੜਕੀਆਂ ਦੀ ਭਰਤੀ ਕੀਤੀ ਜਾਵੇਗੀ। ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ। ਇਸ ਸਬੰਧੀ ਆਉਣ ਵਾਲੀਆਂ ਵਿਧਾਨ ਸਭਾ ਸੈਸ਼ਨ ‘ਚ ਬਿੱਲ ਪਾਸ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮਾਨਸੂਨ ਸੈਸ਼ਨ ‘ਚ ਆਂਗਣਵਾੜੀ ਦੀਆਂ 3000 ਅਸਾਮੀਆਂ ਭਰਨ ਦੀ ਵੀ ਮਨਜ਼ੂਰੀ ਦਿੱਤੀ ਜਾਵੇਗੀ। ਇਹ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਮਹਿਲਾਵਾਂ ਲਈ ਰੱਖੜੀ ਦਾ ਵੱਡਾ ਤੋਹਫ਼ਾ ਹੈ।

ਜਾਣਕਾਰੀ ਅਨੁਸਾਰ ਇਹ ਪ੍ਰੋਗਰਾਮ ਬਰਨਾਲਾ ਦੇ ਮੈਰੀਲੈਂਡ ਰਿਜ਼ੋਰਟ ਵਿਖੇ ਕਰਵਾਇਆ ਗਿਆ ਹੈ। ਜਿੱਥੇ ਉਹ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਮਹਿਲਾ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਪਹੁੰਚੇ ਸਨ। ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਸਵੇਰੇ ਹੀ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਪਹਿਲਾਂ ਨਾਲੋਂ ਵੱਧ ਸੀਟਾਂ ਭਰਨੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਵਿੱਚ ਹੁਣ ਉਲਟਾ ਪਰਵਾਸ ਸ਼ੁਰੂ ਹੋ ਗਿਆ ਹੈ। ਇਹ ਤਬਦੀਲੀ ਦੀ ਨਿਸ਼ਾਨੀ ਹੈ।

ਇਹ ਵੀ ਪੜ੍ਹੋ :ਨਸ਼ਾ ਤਸਕਰਾਂ ਨੇ 3 ਨੌਜਵਾਨਾਂ ਨੂੰ ਮਾਰੀ ਕਾਰ ਨਾਲ ਟੱਕਰ, ਇੱਕ ਨੌਜਵਾਨ ਦੀ ਹੋਈ ਮੌ.ਤ

ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਮਿਉਂਸਪਲ ਭਵਨ ਵਿਖੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤੀ ਪੱਤਰ ਵੰਡੇ ਸਨ। ਸੀਐਮ ਮਾਨ ਨੇ ਦੱਸਿਆ ਸੀ ਕਿ ਮਾਨ ਸਰਕਾਰ ਨੇ ਹੁਣ ਤੱਕ ਪੰਜਾਬ ਵਿੱਚ 44,666 ਨਿਯੁਕਤੀ ਪੱਤਰ ਦਿੱਤੇ ਹਨ ਅਤੇ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।

ਕੇਂਦਰੀ ਜੇਲ੍ਹ ਨੇੜੇ ਮਿਲੀ ਵਿਅਕਤੀ ਦੀ ਲਾ.ਸ਼ || Punjab News

0

ਕੇਂਦਰੀ ਜੇਲ੍ਹ ਨੇੜੇ ਮਿਲੀ ਵਿਅਕਤੀ ਦੀ ਲਾ.ਸ਼

ਪੰਜਾਬ ਦੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਦੇ ਨੇੜੇ ਇੱਕ ਖਾਲੀ ਪਲਾਟ ਵਿੱਚ ਸ਼ਨੀਵਾਰ ਸਵੇਰੇ ਇੱਕ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ ਹੈ। ਲਾਸ਼ ਮਿਲਣ ਤੋਂ ਬਾਅਦ ਆਸਪਾਸ ਦੇ ਰਹਿਣ ਵਾਲੇ ਲੋਕ ਦਹਿਸ਼ਤ ਵਿਚ ਹਨ। ਅਜੇ ਤੱਕ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਚੌਕੀਦਾਰ ਨੇ ਲਾਸ਼ ਦੇਖ ਕੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ।

ਨਸ਼ਾ ਤਸਕਰਾਂ ਨੇ 3 ਨੌਜਵਾਨਾਂ ਨੂੰ ਮਾਰੀ ਕਾਰ ਨਾਲ ਟੱਕਰ, ਇੱਕ ਨੌਜਵਾਨ ਦੀ ਹੋਈ ਮੌ.ਤ

ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਹਾਲਤ ਵੀ ਖਰਾਬ ਹੈ। ਲੱਗਦਾ ਹੈ ਕਿ ਮ੍ਰਿਤਕ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਹਿਚਾਣ ਅਤੇ ਪੋਸਟਮਾਰਟਮ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ।

  ਖਾਲੀ ਪਲਾਟ ‘ਚੋਂ ਬਰਾਮਦ ਹੋਈ ਲਾਸ਼

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸਬ-ਇੰਸਪੈਕਟਰ ਜਨਕ ਰਾਜ ਨੇ ਦੱਸਿਆ ਕਿ ਲਾਸ਼ ਖਾਲੀ ਪਲਾਟ ‘ਚੋਂ ਬਰਾਮਦ ਹੋਈ ਹੈ। ਕਿਉਂਕਿ ਇਹ ਸੜਕ ਦੇ ਬਿਲਕੁਲ ਨੇੜੇ ਹੈ, ਇਸ ਲਈ ਸੀਸੀਟੀਵੀ ਰਾਹੀਂ ਇਸ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਫਿਲਹਾਲ ਲਾਸ਼ ਨੂੰ ਦੇਖ ਕੇ ਲੱਗਦਾ ਹੈ ਕਿ ਮੌਤ ਜ਼ਿਆਦਾ ਸ਼ਰਾਬ ਪੀਣ ਕਾਰਨ ਹੋਈ ਹੈ।

10000 ਰੁਪਏ ਰਿਸ਼ਵਤ ਲੈਣ ਵਾਲੇ ਆਬਕਾਰੀ ਵਿਭਾਗ ਦੇ ਦੋ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ||Punjab News

0

10000 ਰੁਪਏ ਰਿਸ਼ਵਤ ਲੈਣ ਵਾਲੇ ਆਬਕਾਰੀ ਵਿਭਾਗ ਦੇ ਦੋ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਆਬਕਾਰੀ ਤੇ ਕਰ ਵਿਭਾਗ, ਪੰਜਾਬ ਦੇ ਕਪੂਰਥਲਾ ਵਿਖੇ ਤਾਇਨਾਤ ਦੋ ਕਰਮਚਾਰੀਆਂ ਜਤਿੰਦਰਪਾਲ ਸਿੰਘ, ਇੰਸਪੈਕਟਰ ਅਤੇ ਸੰਜੀਵ ਮਲਹੋਤਰਾ, ਕਲਰਕ ਵਿਰੁੱਧ 10,000 ਰੁਪਏ ਰਿਸ਼ਵਤ ਲੈਣ ਅਤੇ 20,000 ਰੁਪਏ ਦੀ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਇੰਸਪੈਕਟਰ ਜਤਿੰਦਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਖਿਲਾਫ ਮੁਹੱਲਾ ਕਿਆਮਪੁਰਾ, ਕਪੂਰਥਲਾ ਸ਼ਹਿਰ ਦੇ ਵਸਨੀਕ ਨੀਰਜ ਸ਼ਰਮਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਰਿਸ਼ਵਤ ਦੀ ਮੰਗ ਕੀਤੀ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਹ ਕਪੂਰਥਲਾ ਸ਼ਹਿਰ ਦੇ ਕਿਆਮਪੁਰਾ ਵਿਖੇ ਬਿਜਲੀ ਦੇ ਸਮਾਨ ਦੀ ਇੱਕ ਦੁਕਾਨ ਚਲਾ ਰਿਹਾ ਹੈ ਅਤੇ ਉਸਨੇ ਮਾਰਚ ਮਹੀਨੇ ਵਿੱਚ ਇੱਕ ਕੂਲਰ ਵੇਚਿਆ ਸੀ ਤੇ ਕਿਸੇ ਕਾਰਨ ਕੂਲਰ ਖ਼ਰੀਦਣ ਵਾਲੇ ਗਾਹਕ ਨਾਲ ਕੋਈ ਵਿਵਾਦ ਹੋ ਗਿਆ ਸੀ ਜਿਸ ਦੇ ਨਿਪਟਾਰੇ ਲਈ ਉਕਤ ਦੋਵੇਂ ਮੁਲਜ਼ਮਾਂ ਨੇ ਦਖਲ ਦਿੱਤਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਉਸ ਨੂੰ ਮੋਬਾਈਲ ਫ਼ੋਨ ’ਤੇ ਆਪਣੇ ਲੇਖਾਕਾਰ ਨਾਲ ਦਫ਼ਤਰ ਆਉਣ ਲਈ ਕਿਹਾ, ਜਿੱਥੇ ਉਕਤ ਬਿੱਲ ਵਿੱਚ ਬੇਨਿਯਮੀਆਂ ਦੇ ਨਿਪਟਾਰੇ ਲਈ ਉਸ ਤੋਂ 45,000 ਰੁਪਏ  ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਕਲਰਕ ਸੰਜੀਵ ਮਲਹੋਤਰਾ ਨੇ ਵਟਸਐਪ ਕਾਲ ’ਤੇ ਉਸ ਕੋਲ਼ੋਂ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 30000 ਰੁਪਏ ’ਚ ਤੈਅ ਹੋ ਗਿਆ ਅਤੇ ਉਸ ਨੇ ਅਗਲੇ ਦਿਨ ਪਹਿਲੀ ਕਿਸ਼ਤ ਵਜੋਂ 10000 ਰੁਪਏ ਲੈ ਲਏ ਅਤੇ ਹੁਣ ਉਹ ਬਕਾਇਆ 20000 ਰੁਪਏ ਦੀ ਮੰਗ ਕਰ ਰਹੇ ਸਨ। ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਫੋਨ ’ਤੇ ਹੋਈ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ  ਪੜਤਾਲ ਤੋਂ ਬਾਅਦ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ-ਵ-ਦਰੁਸਤ ਪਾਏ ਗਏ ਹਨ ਕਿਉਂਕਿ ਇਹ ਜ਼ੁਬਾਨੀ ਸਬੂਤ ਵਜੋਂ ਪੇਸ਼ ਕੀਤੀ  ਰਿਕਾਰਡਿਡ ਗੱਲਬਾਤ ਨਾਲ ਮੇਲ ਖਾਂਦੇ ਹਨ। ਇਸ ਤਫਤੀਸ਼ੀ ਰਿਪੋਰਟ ਦੇ ਆਧਾਰ ’ਤੇ ਦੋਵਾਂ ਮੁਲਜ਼ਮਾਂ ਵਿਰੁੱਧ ਐਫਆਈਆਰ ਨੰਬਰ 17 ਮਿਤੀ 14.8.24 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈਪੀਸੀ ਦੀ ਧਾਰਾ 384, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਇੰਸਪੈਕਟਰ ਜਤਿੰਦਰਪਾਲ ਸਿੰਘ ਨੂੰ ਅੱਜ ਉਸ ਦੇ ਦਫ਼ਤਰ ਕਪੂਰਥਲਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਮੁਲਜ਼ਮ ਸੰਜੀਵ ਮਲਹੋਤਰਾ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਨਸ਼ਾ ਤਸਕਰਾਂ ਨੇ 3 ਨੌਜਵਾਨਾਂ ਨੂੰ ਮਾਰੀ ਕਾਰ ਨਾਲ ਟੱਕਰ, ਇੱਕ ਨੌਜਵਾਨ ਦੀ ਹੋਈ ਮੌ.ਤ

0

ਨਸ਼ਾ ਤਸਕਰਾਂ ਨੇ 3 ਨੌਜਵਾਨਾਂ ਨੂੰ ਮਾਰੀ ਕਾਰ ਨਾਲ ਟੱਕਰ, ਇੱਕ ਨੌਜਵਾਨ ਦੀ ਹੋਈ ਮੌ.ਤ

ਮਾਛੀਵਾੜਾ ਨਜ਼ਦੀਕ ਪਿੰਡ ਖੇਡ਼ਾ-ਚਕਲੀ ਮੰਗਾ ਰੋਡ ’ਤੇ ਨਸ਼ਾ ਤਸਕਰਾਂ ਨੇ ਮੋਟਰਸਾਈਕਲ ’ਤੇ ਜਾਂਦੇ 3 ਨੌਜਵਾਨਾਂ ‘ਤੇ ਗੱਡੀ ਚੜ੍ਹਾ ਕੇ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਨ੍ਹਾਂ ’ਚੋਂ ਇੱਕ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਬਾਕੀ 2 ਨੌਜਵਾਨ ਸੋਹਣ ਸਿੰਘ ਤੇ ਮਨਮੋਹਣ ਸਿੰਘ ਜਖ਼ਮੀ ਹੋ ਗਏ। ਪੁਲਿਸ ਵਲੋਂ ਕੁਲਵਿੰਦਰ ਸਿੰਘ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਜ਼ਖਮੀ ਹੋਏ ਦੋਨਾਂ ਨੌਜਵਾਨਾਂ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਨੂੰ ਫੋਨ ਆਇਆ ਕਿ ਉਸਦੇ ਇੱਕ ਰਿਸ਼ਤੇਦਾਰ ਦੀ ਕਾਰ ਖ਼ਰਾਬ ਹੋ ਗਈ ਹੈ ਜਿਸ ’ਤੇ ਉਹ ਆਪਣੇ ਮੋਟਰਸਾਈਕਲ ’ਤੇ ਸੋਹਣ ਸਿੰਘ ਤੇ ਮਨਮੋਹਣ ਸਿੰਘ ਨੂੰ ਨਾਲ ਲੈ ਕੇ ਪਿੰਡ ਚਕਲੀ ਮੰਗਾਂ ਵੱਲ ਨੂੰ ਚਲਾ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਚਕਲੀ ਮੰਗਾ ਦਾ ਇੱਕ ਵਿਅਕਤੀ ਮਲਕੀਤ ਸਿੰਘ ਉਰਫ਼ ਮੰਤਰੀ ਅਤੇ ਸੋਨੂੰ ਜੋ ਕਿ ਦੋਵੇਂ ਭਰਾ ਨਸ਼ਾ ਵੇਚਣ ਦਾ ਕੰਮ ਕਰਦੇ ਹਨ, ਉਨ੍ਹਾਂ ਨਾਲ ਕੁਲਵਿੰਦਰ ਸਿੰਘ ਦੀ ਕੋਈ ਤਕਰਾਰਬਾਜ਼ੀ ਹੋ ਗਈ ਅਤੇ ਪਹਿਲਾਂ ਵੀ ਪਿੰਡ ਵਾਲੇ ਉਨ੍ਹਾਂ ਨੂੰ ਨਸ਼ਾ ਵੇਚਣ ਤੋਂ ਰੋਕਦੇ ਸਨ।

ਕੁਲਵਿੰਦਰ ਸਿੰਘ ਆਪਣੇ 2 ਸਾਥੀਆਂ ਸਮੇਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਚਕਲੀ ਮੰਗਾਂ ਤੋਂ ਵਾਪਸ ਖੇਡ਼ਾ ਜਾ ਰਿਹਾ ਸੀ ਤਾਂ ਮਲਕੀਤ ਸਿੰਘ ਉਰਫ਼ ਮੰਤਰੀ ਤੇ ਉਸਦਾ ਭਰਾ ਸੋਨੂੰ ਅਤੇ ਕੁਝ ਹੋਰ ਅਣਪਛਾਤੇ ਵਿਅਕਤੀ ਜੋ ਕਾਰ ਵਿਚ ਸਵਾਰ ਸਨ, ਉਨ੍ਹਾਂ ਨੇ ਮਾਰ ਦੇਣ ਦੀ ਨੀਅਤ ਨਾਲ ਕੁਲਵਿੰਦਰ ਸਿੰਘ ਤੇ ਉਸਦੇ ਸਾਥੀਆਂ ’ਤੇ ਕਾਰ ਚੜ੍ਹਾ ਦਿੱਤੀ ਜਿਸ ਕਾਰਨ ਉਹ ਜਖ਼ਮੀ ਹੋ ਕੇ ਸੜਕ ’ਤੇ ਗਿਰ ਗਏ। ਇਨ੍ਹਾਂ ਕਾਰ ਸਵਾਰਾਂ ਨੇ ਵਾਰ-ਵਾਰ ਕਾਰ ਚੜ੍ਹਾ ਕੇ ਕੁਚਲਣ ਦੀ ਕੋਸ਼ਿਸ਼ ਕੀਤੀ ਅਤੇ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ।

ਜਖ਼ਮੀਆਂ ਨੂੰ ਜਦੋਂ ਹਸਪਤਾਲ ਲਿਆਂਦਾ ਗਿਆ ਤਾਂ ਉੱਥੇ ਕੁਲਵਿੰਦਰ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦੇ ਦਿੱਤਾ। ਹਸਪਤਾਲ ਵਿਚ ਇਲਾਜ ਅਧੀਨ ਸੋਹਣ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੇ ਉਨ੍ਹਾਂ ’ਤੇ ਗੱਡੀ ਚੜ੍ਹਾਈ ਹੈ ਉਹ ਨਸ਼ਾ ਵੇਚਣ ਤੇ ਕਰਨ ਦੇ ਆਦੀ ਹਨ। ਮਾਛੀਵਾੜਾ ਪੁਲਿਸ ਥਾਣਾ ਵਿਚ ਮਲਕੀਤ ਸਿੰਘ ਉਰਫ਼ ਮੰਤਰੀ ਨਾਮ ਦਾ ਵਿਅਕਤੀ ਜੋ ਕਿ ਪਿੰਡ ਚਕਲੀ ਮੰਗਾਂ ਦਾ ਵਾਸੀ ਹੈ, ਉਸ ਉੱਪਰ ਨਸ਼ੇ ਦੇ ਮਾਮਲੇ ਵੀ ਦਰਜ ਹਨ। ਮ੍ਰਿਤਕ ਕੁਲਵਿੰਦਰ ਸਿੰਘ ਜੋ ਕਿ 2 ਬੱਚਿਆਂ ਦਾ ਪਿਤਾ ਹੈ ਅਤੇ ਸਮਰਾਲਾ ਵਿਖੇ ਇੱਕ ਪ੍ਰਾਈਵੇਟ ਬੈਂਕ ਦਾ ਮੈਨੇਜਰ ਸੀ।

ਮ੍ਰਿਤਕ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਮਾਛੀਵਾਡ਼ਾ ਥਾਣੇ ਦੇ ਬਾਹਰ ਧਰਨਾ ਲਗਾ ਦਿੱਤਾ ਅਤੇ ਅੱਤ ਦੀ ਗਰਮੀ ਵਿਚ ਉਹ ਕਰੀਬ 2 ਘੰਟੇ ਸਡ਼ਕ ਜਾਮ ਕਰਕੇ ਬੈਠੇ ਰਹੇ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਲਡ਼ਕੇ ਕੁਲਵਿੰਦਰ ਸਿੰਘ ਦਾ ਕਤਲ ਕੀਤਾ ਗਿਆ ਹੈ ਅਤੇ ਇਹ ਨਸ਼ਾ ਤਸਕਰ ਬੇਖੌਫ਼ ਹੋ ਕੇ ਘੁੰਮਦੇ ਹਨ ਅਤੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਰਹੇ ਹਨ।

ਮੌਕੇ ਤੇ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੀ ਪੁੱਜੇ ਅਤੇ ਪੁਲਿਸ ਨੂੰ ਸਖਤ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਮੌਕੇ ਤੇ ਪਹੁੰਚੇ ਪਰਮਜੀਤ ਸਿੰਘ ਢਿੱਲੋ ਹਲਕਾ ਇੰਚਾਰਜ ਅਕਾਲੀ ਦਲ ਨੇ ਕਿਹਾ ਕਿ ਪੰਜਾਬ ਵਿਚ ਵਧਦਾ ਨਸ਼ਾ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ ਅਤੇ ਅੱਜ ਇਨ੍ਹਾਂ ਨਸ਼ਾ ਤਸਕਰਾਂ ਕਾਰਨ ਹੀ ਪਿੰਡ ਖੇਡ਼ਾ ਦਾ ਨੌਜਵਾਨ ਕੁਲਵਿੰਦਰ ਸਿੰਘ ਮੌਤ ਦੇ ਮੂੰਹ ਵਿਚ ਜਾ ਪਿਆ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਨਸ਼ਾ ਤਸਕਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

ਇਹ ਵੀ ਪੜ੍ਹੋ : ਹੋਟਲ ‘ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦ.ਕੁਸ਼ੀ || Punjab News

ਡੀਐਸਪੀ ਸਮਰਾਲਾ ਨੇ ਧਰਨੇ ’ਤੇ ਬੈਠੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨਗੇ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰ ਆਪਣੇ ਬਿਆਨ ਦਰਜ ਕਰਵਾਉਣ ਅਤੇ ਸਖ਼ਤ ਧਾਰਾਵਾਂ ਤਹਿਤ ਮਾਮਲੇ ਵਿਚ ਜੋ ਵੀ ਦੋਸ਼ੀ ਹਨ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਕੱਲ੍ਹ ਹਾਦਸੇ ਤੋਂ ਬਾਅਦ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਉਨ੍ਹਾਂ ਨਾਲ ਗੱਲਬਾਤ ਕਰਨ ਆਇਆ ਤਾਂ ਉਸਦਾ ਵਿਵਹਾਰ ਠੀਕ ਨਹੀਂ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਉਕਤ ਸਹਾਇਕ ਥਾਣੇਦਾਰ ਨੇ ਬਦਸਲੂਕੀ ਕੀਤੀ ਇਸ ਲਈ ਉਸ ਨੂੰ ਤੁਰੰਤ ਸਸਪੈਂਡ ਕੀਤਾ ਜਾਵੇ। ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਬਦਸਲੂਕੀ ਕਰਨ ਵਾਲੇ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

ਕਪੂਰਥਲਾ ‘ਚ ਦੋ ਨਸ਼ਾ ਤਸਕਰ ਹੈਰੋਇਨ ਸਮੇਤ ਕਾਬੂ ||Punjab News

0

ਕਪੂਰਥਲਾ ‘ਚ ਦੋ ਨਸ਼ਾ ਤਸਕਰ ਹੈਰੋਇਨ ਸਮੇਤ ਕਾਬੂ

ਕਪੂਰਥਲਾ ਪੁਲਿਸ ਨੇ ਗਸ਼ਤ ਦੌਰਾਨ ਬਾਈਕ ਸਵਾਰ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ‘ਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵਾਂ ਨਸ਼ਾ ਤਸਕਰਾਂ ਖਿਲਾਫ ਥਾਣਾ ਸੁਭਾਨਪੁਰ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਬੀ.ਐੱਡ ਕਾਲਜ ‘ਤੇ 10 ਲੱਖ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

 

ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐੱਸਐੱਚਓ ਕੰਵਰਜੀਤ ਸਿੰਘ ਨੇ ਦੱਸਿਆ ਕਿ ਬਾਦਸ਼ਾਹਪੁਰ ਚੌਕੀ ਦੇ ਇੰਚਾਰਜ ਲਖਵੀਰ ਸਿੰਘ ਪੁਲਸ ਪਾਰਟੀ ਨਾਲ ਗਸ਼ਤ ‘ਤੇ ਸਨ। ਇਸ ਦੌਰਾਨ ਪੁਲਸ ਟੀਮ ਨੇ ਦੋ ਨੌਜਵਾਨਾਂ ਨੂੰ ਪਲੈਟੀਨਾ ਬਾਈਕ ‘ਤੇ ਆਉਂਦੇ ਦੇਖਿਆ। ਪੁਲੀਸ ਟੀਮ ਨੇ ਦੋਵਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਲਿਆ। ਪੁੱਛਗਿੱਛ ਦੌਰਾਨ ਇਨ੍ਹਾਂ ਨੇ ਆਪਣਾ ਨਾਂ ਗੁਰਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਲੱਖੋਵਾਲ ਜ਼ਿਲ੍ਹਾ ਲੁਧਿਆਣਾ ਅਤੇ ਚਰਨਜੀਤ ਸਿੰਘ ਉਰਫ਼ ਚੰਨਾ ਪੁੱਤਰ ਭੁਪਿੰਦਰ ਲਾਲ ਵਾਸੀ ਪਿੰਡ ਜੈਨਪੁਰ ਹਾਲ ਵਾਸੀ ਪਿੰਡ ਲੱਖੋਵਾਲ ਦੱਸਿਆ।

30 ਗ੍ਰਾਮ ਹੈਰੋਇਨ ਬਰਾਮਦ

ਪੁਲੀਸ ਟੀਮ ਨੇ ਮੁਲਜ਼ਮਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੋਨਾਂ ਨਸ਼ਾ ਤਸਕਰਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਐਸਐਚਓ ਕੰਵਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਉਨ੍ਹਾਂ ਦੇ ਨੈੱਟਵਰਕ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।