Home Blog Page 1396

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 16-8-2024

0
Breaking

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 16-8-2024

 

ਸੁਤੰਤਰਤਾ ਦਿਵਸ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 11ਵੀਂ ਵਾਰ ਲਾਲ ਕਿਲੇ ਤੋਂ ਲਹਿਰਾਇਆ ਤਿਰੰਗਾ

ਦੇਸ਼ ਅੱਜ 15 ਅਗਸਤ ਨੂੰ ਆਪਣਾ 78ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 11ਵੀਂ ਵਾਰ ਲਾਲ ਕਿਲੇ ਤੋਂ ਤਿਰੰਗਾ ਲਹਿਰਾਇਆ। ਮੋਦੀ ਨੇ ਕਿਹਾ- ਆਜ਼ਾਦੀ ਦੇ ਪ੍ਰੇਮੀਆਂ ਨੇ ਅੱਜ ਆਜ਼ਾਦੀ ਦੇ ਇਸ ਤਿਉਹਾਰ ‘ਚ ਸਾਨੂੰ ਆਜ਼ਾਦੀ ਦਾ ਸਾਹ….ਹੋਰ ਪੜ੍ਹੋ

ਸੁਤੰਤਰਤਾ ਦਿਹਾੜੇ ਮੌਕੇ 50 ਤੋਂ ਵੱਧ ਜੱਜਾਂ ਦੇ ਤਬਾਦਲੇ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਜੱਜਾਂ ਨੇ ਤੁਰੰਤ ਪ੍ਰਭਾਵ ਨਾਲ ਪੰਜਾਬ ਦੇ 52 ਜੱਜਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।….ਹੋਰ ਪੜ੍ਹੋ

CAS ਦਾ ਵੱਡਾ ਫੈਸਲਾ: ਵਿਨੇਸ਼ ਨੂੰ ਨਹੀਂ ਮਿਲੇਗਾ ਚਾਂਦੀ ਦਾ ਤਗਮਾ

ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ ‘ਚ ਚਾਂਦੀ ਦਾ ਤਗਮਾ ਨਹੀਂ ਮਿਲੇਗਾ। ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (ਸੀਏਐਸ) ਨੇ ਬੁੱਧਵਾਰ, 14 ਅਗਸਤ ਨੂੰ ਉਸਦੀ ਅਪੀਲ ਨੂੰ ਰੱਦ…..ਹੋਰ ਪੜ੍ਹੋ

CM ਮਾਨ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ …ਹੋਰ ਪੜ੍ਹੋ

 

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 16-08-2024

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 16-08-2024

 

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡਿਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ॥੯॥੧॥

ਸ਼ੁੱਕਰਵਾਰ, ੧ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੩੯)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ । ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ । ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ।੧।ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ । ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ । ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ।ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ । ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ । (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ । (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ । ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ । ਸਾਰੇ ਫਲ ਗੁਰੂ ਦੇ ਕੋਲ ਹਨ ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ । ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ । ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ । ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ । ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ ।੪। ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ । ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ । ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ । ਹੇ ਭਾਈ! (ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ ।੫। ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ । (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ । ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ । ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ।੬। ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ । ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ । ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ । ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ ।੭। ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ । ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ । ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ । ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ।੮। ਹੇ ਭਾਈ! (ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ । ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ । ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ), ਨਾਮ ਦਾ ਸਹਾਰਾ ਲੈਂਦਾ ਹੈ । ਹੇ ਨਾਨਕ! (ਆਖ—) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ ।੯।੧।

 

CM ਮਾਨ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ॥ Latest News

0

CM ਮਾਨ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਅੱਜ ਇਥੇ 14 ਅਤਿ ਆਧੁਨਿਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ।

ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਵਿਕਸਤ ਕਰਨਾ

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ, ਜੋ ਇੱਥੋਂ ਪੜ੍ਹ ਕੇ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ ਅਤੇ ਤਕਨੀਕੀ ਮਾਹਰ ਆਦਿ ਬਣਨਗੇ।

CM ਮਾਨ ਨੇ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ || Punjab News

ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਵਾਈ-ਫਾਈ, ਸੋਲਰ ਪਾਵਰ ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਬਾਰੇ ਵਿਸ਼ਵ ਪੱਧਰੀ ਪੁਸਤਕਾਂ ਉਪਲਬਧ ਹੋਣਗੀਆਂ, ਜੋ ਸਿੱਖਣ ਲਈ ਅਨੁਕੂਲ ਤਜਰਬਾ ਪ੍ਰਦਾਨ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਸੱਚਾ ਭੰਡਾਰ ਹਨ ਅਤੇ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ‘ਤੇ ਅਧਾਰਤ ਮਿਆਰੀ ਪੁਸਤਕਾਂ ਮੌਜੂਦ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਨਗੀਆਂ।

ਸੂਬੇ ਦੇ ਹੁਨਰ ਤੇ ਕਾਬਲੀਅਤ ਨੂੰ ਸਾਬਤ ਕਰਨ ਲਈ

ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਦੇ ਸੰਗ੍ਰਹਿ ਵਿੱਚ ਕੁਝ ਦੁਰਲੱਭ ਅਤੇ ਕੀਮਤੀ ਪੁਸਤਕਾਂ ਸ਼ਾਮਲ ਹਨ, ਜੋ ਪੁਸਤਕ ਪ੍ਰੇਮੀਆਂ ਲਈ ਵੱਡੀ ਜਾਇਦਾਦ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੀ ਕਿਸਮਤ ਬਦਲਣ ਲਈ ਵਰਦਾਨ ਸਿੱਧ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਹਰ ਖੇਤਰ ਵਿੱਚ ਮੱਲਾਂ ਮਾਰਨ ਅਤੇ ਇਹ ਵੱਖ-ਵੱਖ ਖੇਤਰਾਂ ਵਿੱਚ ਸੂਬੇ ਦੇ ਹੁਨਰ ਤੇ ਕਾਬਲੀਅਤ ਨੂੰ ਸਾਬਤ ਕਰਨ ਲਈ ਹੀਰੇ ਪੈਦਾ ਕਰਨਗੀਆਂ।

ਉਦਘਾਟਨੀ ਸਮਾਰੋਹ ਦੌਰਾਨ ਇੱਕ ਲੜਕੀ ਨੇ ਮੁੱਖ ਮੰਤਰੀ ਨੂੰ ਰੱਖੜੀ ਬੰਨ੍ਹੀ, ਜੋ ਸਰਕਾਰ ਅਤੇ ਲੋਕਾਂ ਦਰਮਿਆਨ ਮਜ਼ਬੂਤ ਰਿਸ਼ਤੇ ਦਾ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਲ ਉਨ੍ਹਾਂ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਲਈ ਜੋਸ਼ ਨਾਲ ਕੰਮ ਕਰਨ ਦੀ ਯਾਦ ਦਿਵਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਦੇ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਖਾਲਸਾ ਏਡ ਨੇ ਸਪੀਕਰ ਸੰਧਵਾਂ ਦੇ ਪਿੰਡ ਫਿਜ਼ਿਓਥੈਰੇਪੀ ਸੈਂਟਰ ਤੇ ਜਿੰਮ ਲਈ ਦਿੱਤਾ ਸਮਾਨ ॥ Latest News

0

ਖਾਲਸਾ ਏਡ ਨੇ ਸਪੀਕਰ ਸੰਧਵਾਂ ਦੇ ਪਿੰਡ ਫਿਜ਼ਿਓਥੈਰੇਪੀ ਸੈਂਟਰ ਤੇ ਜਿੰਮ ਲਈ ਦਿੱਤਾ ਸਮਾਨ

ਖਾਲਸਾ ਏਡ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਸੰਧਵਾਂ ਦੇ ਲੋਕਾਂ ਲਈ ਇੱਕ ਫਿਜ਼ੀਓਥਰੈਪੀ ਸੈਂਟਰ ਅਤੇ ਦੋ ਜਿੰਮਾਂ ਦਾ ਸਮਾਨ ਦਿੱਤਾ ਗਿਆ। ਇਸ ਮੌਕੇ ਵਿਧਾਨ ਸਭ ਸਪੀਕਰ ਕੁਲਤਾਰ ਸਿੰਘ ਸੰਧਵਾਂ ਉਚੇਚੇ ਤੌਰ ‘ਤੇ ਮੌਜੂਦ ਰਹੇ ਤੇ ਉਨ੍ਹਾਂ ਖਾਲਸਾ ਏਡ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਫਿਜ਼ਿਓਥੈਰੇਪੀ ਸੈਂਟਰ ਅਤੇ ਜਿੰਮ ਦਾ ਉਦਘਾਟਨ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਵਲੋਂ ਅਰਦਾਸ ਕਰਕੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ‘ਮੈਂ ਇਲਾਕਾ ਨਿਵਾਸੀਆਂ ਅਤੇ ਪਿੰਡ ਵਾਲ਼ਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਜਿੰਮ ਦੀ ਸਹੀ ਵਰਤੋਂ ਕਰਨ, ਤਾਂ ਕਿ ਅਸੀਂ ਤੰਦਰੁਸਤ ਸਰੀਰ ਨਾਲ ਇਸ ਸਮਾਜ ਦੀ ਸੇਵਾ ਕਰ ਸਕੀਏ।’

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ‘ਪ੍ਰਥਮ ਸੁਖ ਨਿਰੋਗੀ ਕਾਇਆ’, ਜਿਸ ਇਨਸਾਨ ਦਾ ਸਰੀਰ ਤੰਦਰੁਸਤ ਹੈ, ਪਰਮਾਤਮਾਂ ਉਸ ਇਨਸਾਨ ‘ਤੇ ਖ਼ੁਸ਼ ਹੁੰਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਖਾਲਸਾ ਏਡ ਵਲੋਂ ਦਿੱਤੀਆਂ ਗਈਆਂ ਸਹੂਲਤਾਂ ਨੂੰ ਮਾਨਣਾ ਵੀ ਹੈ ਤੇ ਸੰਭਾਲ ਵੀ ਕਰਨੀ ਹੈ। ਉਨ੍ਹਾਂ ਖਾਲਸਾ ਏਡ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।

ਸੁਤੰਤਰਤਾ ਦਿਹਾੜੇ ਮੌਕੇ 50 ਤੋਂ ਵੱਧ ਜੱਜਾਂ ਦੇ ਤਬਾਦਲੇ || Latest News

20 ਰੁਪਏ ਤੋ ਵੱਧ ਨਹੀਂ ਲਈ ਜਾਵੇਗੀ ਫੀਸ

ਖਾਲਸਾ ਏਡ ਯੂ.ਕੇ ਤੋਂ ਆਏ ਭਾਈ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਖਾਲਸਾ ਏਡ ਦੇ ਮੁਖੀ ਭਾਈ ਰਵੀ ਸਿੰਘ ਵੱਲੋਂ ਪੰਜਾਬ ਅੰਦਰ ਚਲਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਮੱਦੇਨਜਰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸਹਿਯੋਗ ਨਾਲ ਪਿੰਡ ਸੰਧਵਾਂ ਵਿੱਚ ਚਲਾਏ ਗਏ ਜਿਮ ਅਤੇ ਫਿਜ਼ੀਓਥਰੈਪੀ ਸੈਂਟਰ ਦਾ ਪਿੰਡ ਵਾਸੀ ਅਤੇ ਇਲਾਕੇ ਦੇ ਲੋਕ ਪੂਰਾ ਲਾਭ ਲੈਣਗੇ। ਉਨ੍ਹਾਂ ਕਿਹਾ ਕਿ ਜਿਮ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ ਜਦਕਿ ਫਿਜ਼ੀਓਥਰੈਪੀ ਸੈਂਟਰ ਵਿੱਚ 20 ਰੁਪਏ ਤੋ ਵੱਧ ਫੀਸ ਨਹੀਂ ਲਈ ਜਾਵੇਗੀ।

ਇਸ ਮੌਕੇ ਖਾਲਸਾ ਏਡ ਭਾਰਤ ਦੇ ਮੁੱਖ ਸੇਵਾਦਾਰ ਭਾਈ ਦਵਿੰਦਰਜੀਤ ਸਿੰਘ, ਆਕਾਲ ਪੁਰਖ ਕੀ ਫੌਜ ਵੱਲੋਂ ਐਡਵੋਕੇਟ ਭਾਈ ਜਸਵਿੰਦਰ ਸਿੰਘ, ਡਾਕਟਰ ਅਮਰਬੀਰ ਸਿੰਘ, ਖਾਲਸਾ ਏਡ ਦੀ ਸਮੁੱਚੀ ਟੀਮ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

ਆਜ਼ਾਦੀ ਦਿਵਸ ਮੌਕੇ ਕਿਸਾਨਾਂ ਨੇ ਕੀਤਾ ਟਰੈਕਟਰ ਮਾਰਚ || Punjab News

0

ਆਜ਼ਾਦੀ ਦਿਵਸ ਮੌਕੇ ਕਿਸਾਨਾਂ ਨੇ ਕੀਤਾ ਟਰੈਕਟਰ ਮਾਰਚ

ਅੱਜ ਦੇਸ ਵਿਆਪੀ ਟਰੈਕਟਰ ਮਾਰਚ ਕੀਤਾ ਗਿਆ ਅਤੇ ਫੋਜਦਾਰੀ ਕਨੂੰਨਾ ਦੀਆ ਕਾਪੀਆ ਸਾੜੀਆ ਗਈਆ ਸ੍ਰ ਸਰਵਣ ਸਿੰਘ ਪੰਧੇਰ ਨੇ ਦਸਿਆ ਕੀ 15 ਅਗਸਤ 78 ਵੇ ਅਜਾਦੀ ਦਿਹਾੜੇ ਤੇ 1947 ਵਿੱਚ ਦੇਸ ਨੂੰ ਅਜਾਦ ਕਰਵਾਉਣ ਲਈ ਦੇਸ ਵਾਸੀਆ ਤੇ ਪੰਜਾਬੀਆ ਵਲੋ ਦਿੱਤੀਆ ਕੁਰਬਾਨੀਆ ਨਾ ਭੁੱਲਣ ਵਾਲੀਆ ਹਨ ਸਾਡੇ ਕੌਮੀ ਸਹੀਦਾ ਦੇ ਸੁਪਨੇ ਸਨ ਕੀ ਸਾਡਾ ਦੇਸ ਇਕ ਵਿਕਸਿਤ ਦੇਸ ਹੋਵੇ। ਜਿਸ ਵਿੱਚ ਬੇਰੁਜਗਾਰੀ ਅਨਪੜ੍ਹਤਾ ਗਰੀਬੀ ਨਾ ਹੋਵੇ ਅੱਜ ਲਾਲ ਕਿਲੇ ਤੋ ਪ੍ਰਧਾਨ ਮੰਤਰੀ ਨੇ ਦੇਸ ਨੂੰ ਅਜਾਦੀ ਦੀ ਵਧਾਈ ਦਿੱਤੀ ਹੈ ਇਹ ਵਿਧਾਈ ਸਾਰਥਕ ਤਾ ਹੁੰਦੀ ਜੇ ਕਰ ਅੱਜ ਪੈਦਾ ਕੀਤੀ ਖੇਤੀ ਉਪਜ ਦਾ ਸਹੀ ਮੁੱਲ ਮਿਲਿਆ ਹੁੰਦਾ ਅਤੇ ਦੇਸ ਦਾ ਨੋਜਵਾਨ ਬੇਰੁਜਗਾਰ ਨਾ ਹੁੰਦਾ ਮਹਿਗਾਈ ਦੀ ਮਾਰ ਨਾ ਹੁੰਦੀ ਮਜਦੂਰ ਨੂੰ ਕੰਮ ਮਿਲਦਾ ਅਤੇ ਅੱਜ ਕਿਸਾਨ ਮਜਦੂਰ ਪੂਰੀ ਤਰਾ ਆਪਣੇ ਆਪ ਨੂੰ ਆਰਥਿਕ ਗੁਲਾਮ ਮਹਿਸੂਸ ਕਰਦਾ ਹੈ।

CM ਮਾਨ ਨੇ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ || Punjab News

ਅੱਜ ਦਾ ਟਰੈਕਟਰ ਮਾਰਚ ਲੀਗਲ ਗਰੰਟੀ ਕਨੂੰਨ ਬਣਾਉਣ ਤੇ ਕਿਸਾਨਾ ਮਜਦੂਰਾ ਨੂੰ ਕਰਜਾ ਮੁਖਤ ਕਰਨ ਨਰੈਗਾ ਮਜਦੂਰ ਲਈ 200 ਦਿਨ ਚੰਗੀ ਦਿਹਾੜੀ ਅਤੇ ਆਦਿਵਾਸੀਆ ਲਈ ਸੰਵਿਧਾਨ ਦੀ ਪੰਜਵੀ ਸੂਚੀ ਲਾਗੂ ਕੀਤੀ ਜਾਵੇ ਫੌਜਦਾਰੀ ਕਨੂੰਨਾ ਦੀਆ ਕਾਪੀਆ ਇਸ ਕਰਕੇ ਸਾੜੀਆ ਗਈਆ ਕਿਉਕੀ ਪਹਿਲਾ ਪੁਲਿਸ ਵਲੋ ਕਿਸੇ ਨਾਗਰਿਕ ਨੂੰ 24 ਘੰਟੇ ਠਾਣੇ ਵਿੱਚ ਰੱਖਣ ਲਈ ਐਫ ਆਈ ਆਰ ਦਰਜ ਕਰਨੀ ਪੈਂਦੀ ਸੀ ਹੁਣ ਐਫ ਆਈ ਆਰ ਦਰਜ ਕਰਨ ਦੀ ਲੋੜ ਨਹੀ ਰਿਮਾਂਡ ਲੈਣ ਵਾਸਤੇ ਸਿਵਲ ਜੱਜ ਦੀ ਲੋੜ ਹੁੰਦੀ ਸੀ ਹੁਣ ਅਗਜੈਟਿਵ ਹੀ ਰਿਮਾਂਡ ਦੇਵੇਗਾ ਜਿਵੇ ਕੀ ਤਹਿਸਲੀਦਾਰ ਐਸ ਡੀ ਅਮ ਜੋ ਕੀ ਸਰਕਾਰੀ ਮਸਿਦਰੀ ਹੁੰਦੇ ਹਨ ਪਹਿਲਾ ਰਿਮਾਂਡ 15 ਦਿਨ ਦਾ ਸੀ ਹੁਣ 7 ਸਾਲ ਤੱਕ ਦੇ ਕੈਦ ਕੇਸਾ ਵਿੱਚ ਆਈਉ ਇਨਵੈਸਟੀਗੇਸ਼ਨ ਅਫਸਰ 15 ਦਿਨ ਤੋ ਅਗੇ 40 ਦਿਨ ਵਾਸਤੇ ਵੀ ਰਿਮਾਂਡ ਲੈ ਸਕਦਾ ਹੈ ਅਤੇ 7 ਸਾਲ ਦੇ ਉਪਰ ਕੈਦ ਵਾਲੇ ਕੇਸਾ ਜਾ ਧਰਾਵਾ ਵਿੱਚ 60 ਤੋ 90 ਦਿਨ ਦਾ ਰਿਮਾਂਡ ਲੈ ਸਕਦਾ ਹੈ UAPA ਨੂੰ ਹੋਰ ਖਤਰਨਾਕ ਬਣਾਇਆ ਗਿਆ ਹੈ।

ਕੋਈ ਪਾਬੰਦੀ ਸੁਧਾ ਜਥੇਬੰਦੀ ਤੁਹਾਡੇ ਤੋ ਹਜਾਰਾ ਕਿਲੋਮੀਟਰ ਦੂਰ ਕਿਉ ਨਾ ਹੋਵੇ ਉਸ ਜਥੇਬੰਦੀ ਦਾ ਸਾਹਿਤ ਤੁਹਾਡੇ ਘਰ ਵਿੱਚ ਪਾਏ ਜਾਣ ਤੇ ਤੁਹਾਡੇ ਤੇ ਯੂਏ ਪਿਏ ਲੱਗ ਸਕਦਾ ਹੈ ਐਂਟੀ ਨੈਸ਼ਨਲ ਕਨੂੰਨ ਦੀ ਪਰਿਭਾਸ਼ਾ ਹੋਰ ਖਤਰਨਾਕ ਬਣਾ ਦਿੱਤੀ ਗਈ ਹੈ ਸਤਾ ਨੂੰ ਚੈਲੰਜ ਕਰਨਾ ਐਂਟੀ ਨੈਸ਼ਨਲ ਸਮਝਿਆ ਜਾਉਗਾ ਜੋ ਖਤਰਨਾਕ ਹੈ ਇਸ ਲਈ ਕਨੂੰਨ ਦੀਆ ਕਾਪੀਆ ਸਾੜੀਆ ਗਈਆ ਅੱਜ ਵਾਗਾ ਬਾਰਡਰ ਤੋ ਲੈਕੇ ਗੋਲਡ ਗੇਟ ਤੱਕ ਟਰੈਕਟਰ ਮਾਰਚ ਕੀਤਾ ਗਿਆ ਅਤੇ ਗੋਲਡ ਤੇ ਪਹੁੰਚ ਕੇ ਫੌਜਦਾਰੀ ਕਨੂੰਨਾ ਦੀਆ ਕਾਪੀਆ ਸਾੜੀਆ ਗਈਆ

ਅੱਜ ਪੰਜਾਬ ਅਤੇ ਦੇਸ 12 ਸੁਬਿਆ ਵਿੱਚ ਹਜਾਰਾ ਥਾਵਾ ਤੇ ਟਰੈਕਟਰ ਮਾਰਚ ਕਢੇ ਗਏ ਅੱਜ ਅੰਮ੍ਰਿਤਸਰ ਵਿੱਚ ਹਾਜਰ ਆਗੂਆ ਦੇ ਨਾਮ ਗੁਰਬਚਨ ਸਿੰਘ ਚੱਬਾ, ਜਰਮਨਜੀਤ ਸਿੰਘ ਬਡਾਲਾ, ਸਕੱਤਰ ਸਿੰਘ ਕੋਟਲਾ , ਬਾਜ ਸਿੰਘ ਸਾਰੰਗੜਾ, ਲਖਵਿੰਦਰ ਸਿੰਘ ਡਾਲਾ , ਕੁਲਜੀਤ ਸਿੰਘ ਕਨੂਪੁਰ ਕਾਲੇ ਕੰਵਲਜੀਤ ਸਿੰਘ ਵੰਨਚੜੀ, ਚਰਨਜੀਤ ਸਿੰਘ ਸਫੀਪੁਰ, ਕੁਲਬੀਰ ਸਿੰਘ ਲੋਪੋਕੇ ,ਬਲਜਿੰਦਰ ਸਿੰਘ ਸਭਰਾ , ਗੁਰਲਾਲ ਸਿੰਘ ਕੱਕੜ , ਗੁਰਤੇਜ ਸਿੰਘ ਜਠੋਲ , ਨਰਿੰਦਰ ਸਿੰਘ ਭਿੱਟੇਵੱਢ ਸਮੇਤ ਜੋਨਾ ਅਤੇ ਪਿੰਡਾ ਦੇ ਆਦਿ ਆਗੂ ਹਾਜਰ ਸਨ

ਸੁਤੰਤਰਤਾ ਦਿਹਾੜੇ ਮੌਕੇ 50 ਤੋਂ ਵੱਧ ਜੱਜਾਂ ਦੇ ਤਬਾਦਲੇ || Latest News

0

ਸੁਤੰਤਰਤਾ ਦਿਹਾੜੇ ਮੌਕੇ 50 ਤੋਂ ਵੱਧ ਜੱਜਾਂ ਦੇ ਤਬਾਦਲੇ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਜੱਜਾਂ ਨੇ ਤੁਰੰਤ ਪ੍ਰਭਾਵ ਨਾਲ ਪੰਜਾਬ ਦੇ 52 ਜੱਜਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

 

 

ਪੰਜਾਬ ਦੇ ਸੱਭਿਆਚਾਰਕ ਵਿਰਸੇ ਦਾ ਅਨਿੱਖੜਵਾਂ ਅੰਗ ਹੈ ਤੀਆਂ ਦਾ ਤਿਉਹਾਰ : ਡਾ. ਗੁਰਪ੍ਰੀਤ ਕੌਰ||Punjab News

0

ਪੰਜਾਬ ਦੇ ਸੱਭਿਆਚਾਰਕ ਵਿਰਸੇ ਦਾ ਅਨਿੱਖੜਵਾਂ ਅੰਗ ਹੈ ਤੀਆਂ ਦਾ ਤਿਉਹਾਰ : ਡਾ. ਗੁਰਪ੍ਰੀਤ ਕੌਰ

 ਹੁਸ਼ਿਆਰਪੁਰ ਦੇ ਉਪ ਮੰਡਲ ਟਾਂਡਾ ਵਿਚ ਅੱਜ ਤੀਆਂ ਸਾਡੇ ਵਿਹੜੇ-2024ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਆਯੋਜਨ ਵੜੈਚ ਫਾਰਮ ਵਿਚ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਵਿਚ ਸੰਪਨ ਹੋਇਆ। ਇਸ ਵਿਸ਼ੇਸ਼ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨ ਕੋਮਲ ਮਿੱਤਲ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਅਤੇ ਵਿਧਾਇਕ ਜਸਵੀਰ ਸਿੰਘ ਦੀ ਪਤਨੀ ਰਮਨਦੀਪ ਕੌਰ ਗਿੱਲ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਡਬਲਯੂਐਚਓ ਨੇ Monkeypox ਨੂੰ ਵਿਸ਼ਵਵਿਆਪੀ ਸਿਹਤ ਐਮਰਜੈਂਸੀ ਵਜੋਂ ਘੋਸ਼ਿਤ ਕੀਤਾ

ਪ੍ਰੋਗਰਾਮ ਦੀ ਸ਼ੁਰੂਆਤ  ਰਵਾਇਤੀ ਗੀਤਾਂ ਅਤੇ ਡਾਂਸ ਨਾਲ ਹੋਈ, ਜਿਸ ਵਿਚ ਇਲਾਕੇ ਦੀਆਂ ਮਹਿਲਾਵਾਂ ਤੋਂ ਇਲਾਵਾ ਸਕੂਲਾਂ ਅਤੇ ਕਾਲਜਾਂ ਦੀਆਂ ਵਿਦਿਆਰਥਣਾਂ ਨੇ ਵੱਧ- ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਮਹਿਲਾਵਾਂ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਜੀਆਂ ਹੋਈਆਂ ਸਨ ਅਤੇ ਉਨ੍ਹਾਂ ਦੀ ਮੌਜੂਦਗੀ ਨਾਲ ਪ੍ਰੋਗਰਾਮ ਦੀ ਰੌਣਕ ਹੋਰ ਵੀ ਵੱਧ ਗਈ ਸੀ।

ਸ਼ਮ੍ਹਾ ਰੋਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ

ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਨੇ ਇਸ ਦੌਰਾਨ ਸ਼ਮ੍ਹਾ ਰੋਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਤੀਆਂ ਦੇ ਮਹੱਤਵ ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਇਹ ਤਿਉਹਾਰ ਨਾਰੀ ਸ਼ਕਤੀ ਦਾ ਪ੍ਰਤੀਕ ਹੈ ਅਤੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਦਾ ਅਨਿੱਖਣਵਾਂ ਅੰਗ ਹੈ। ਉਨ੍ਹਾਂ ਦੱਸਿਆ ਕਿ ਤੀਆਂ ਦਾ ਤਿਉਹਾਰ ਮਹਿਲਾਵਾਂ ਦੀ ਖੁਸ਼ਹਾਲੀ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਪਰੰਪਰਾਵਾਂ ਨੂੰ ਜਿਉਂਦਾ ਰੱਖਣ ਦਾ ਇਕ ਮਹੱਤਵਪੂਰਨ ਜ਼ਰੀਆ ਹੈ। ਇਸ ਤਿਉਹਾਰ ਰਾਹੀਂ ਮਹਿਲਾਵਾਂ ਆਪਣੇ ਸਭਿਆਚਾਰ ਦੇ ਨਜ਼ਦੀਕ ਆਉਂਦੀਆਂ ਹਨ ਅਤੇ ਪਰਿਵਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਂਦੀਆਂ ਹਨ।

 ਡਾ. ਗੁਰਪ੍ਰੀਤ ਕੌਰ ਨੇ ਇਸ ਮੌਕੇ ਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਮਹਿਲਾਵਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਵਿਚ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ, ਮਹਿਲਾਵਾਂ ਨੂੰ ਸਮਾਜ ਵਿਚ ਬਰਾਬਰ ਅਧਿਕਾਰ ਦਿਵਾਉਂਣ ਦੇ ਯਤਨ ਸ਼ਾਮਿਲ ਹਨ। ਉਨ੍ਹਾਂ ਇਸ ਗੱਲ ਤੇ ਜੋਰ ਦਿੱਤਾ ਕਿ ਪੰਜਾਬ ਸਰਕਾਰ ਹਮੇਸ਼ਾ ਤੋਂ ਮਹਿਲਾਵਾਂ ਦੇ ਵਿਕਾਸ ਲਈ ਵਚਨਬੱਧ ਰਹੀ ਹੈ ਅਤੇ ਅੱਗੇ ਵੀ ਇਸੇ ਦਿਸ਼ਾ ਵਿਚ ਕੰਮ ਕਰਦੀ ਰਹੇਗੀ।

ਮਹਿਮਾਨਾਂ ਅਤੇ ਖੇਤਰ ਦੀਆਂ ਮਹਿਲਾਵਾਂ ਅਤੇ ਸੱਭਿਆਚਾਰਕ ਪ੍ਰੋਗਰਾਮਾ ਪੇਸ਼ ਕਰਨ ਵਾਲੀਆਂ ਵਿਦਿਆਰਥਣਾਂ ਦਾ ਧੰਨਵਾਦ ਕੀਤਾ

ਸਮਾਰੋਹ ਦੇ ਅੰਤ ਵਿਚ ਵਿਧਾਇਕ ਜਸਵੀਰ ਸਿੰਘ ਗਿੱਲ ਨੇ ਸਾਰੇ ਮਹਿਮਾਨਾਂ ਅਤੇ ਖੇਤਰ ਦੀਆਂ ਮਹਿਲਾਵਾਂ ਅਤੇ ਸੱਭਿਆਚਾਰਕ ਪ੍ਰੋਗਰਾਮਾ ਪੇਸ਼ ਕਰਨ ਵਾਲੀਆਂ ਵਿਦਿਆਰਥਣਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਨਾ ਕੇਵਲ ਸਾਡੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਵਿਚ ਮਦਦ ਕਰਦੇ ਹਨ, ਬਲਕਿ ਸਮਾਜ ਵਿਚ ਆਪਸੀ ਭਾਈਚਾਰੇ ਅਤੇ ਸਦਭਾਵਨਾ ਨੂੰ ਵੀ ਬੜਾਵਾ ਦਿੰਦੇ ਹਨ। ਉਨ੍ਹਾਂ ਡਾ. ਗੁਰਪ੍ਰੀਤ ਕੌਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਇਸ ਪ੍ਰੋਗਰਾਮ ਵਿਚ ਸ਼ਿਰਕਤ ਕਰਕੇ ਇਸ ਨੂੰ ਹੋਰ ਵੀ ਖਾਸ ਬਣਾ ਦਿੱਤਾ। ਵਿਧਾਇਕ ਨੇ ਕਿਹਾ ਕਿ ਉਹ ਖੇਤਰ ਦੇ ਵਿਕਾਸ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਹਰ ਸੰਭਵ ਯਤਨ ਕਰਦੇ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਆਯੋਜਨ ਕਰਦੇ ਰਹਿਣਗੇ, ਤਾਂ ਜੋ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਜਿਉਂਦੀ ਰਹੇ ਅਤੇ ਨਵੀਂ ਪੀੜ੍ਹੀ ਇਸ ਨੂੰ ਗ੍ਰਹਿਣ ਕਰ ਸਕੇ। ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਲੋਕਾਂ ਨੇ ਤੀਆਂ ਦੇ ਉਤਸਵ ਦਾ ਭਰਪੂਰ ਆਨੰਦ ਲਿਆ ਅਤੇ ਅਮੀਰ ਪੰਜਾਬੀ ਸੱਭਿਆਚਾਰ ਦੀ ਝਲਕ ਨੂੰ ਨੇੜਿਓਂ ਮਹਿਸੂਸ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਪਤਨੀ ਵਿਭਾ ਸ਼ਰਮਾ, ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਪਤਨੀ ਪ੍ਰਭਜੋਤ ਕੌਰ ਘੁੰਮਣ, ਐਸ.ਪੀ ਨਵਨੀਤ ਕੌਰ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਕੇਸ਼ਵ ਸੈਣੀ, ਸਰਕਾਰੀ ਕਾਲਜ ਦੀ ਪ੍ਰਿੰਸੀਪਲ ਸ਼ਸ਼ੀ ਬਾਲਾ ਵੀ ਮੌਜੂਦ ਸਨ। ਮੰਚ ਸੰਚਾਲਨ ਨਰਿੰਦਰ ਅਰੋੜਾ ਅਤੇ ਨਵਪ੍ਰੀਤ ਕੌਰ ਨੇ ਬਾਖੂਬੀ ਕੀਤਾ।

ਕੋਲਕਾਤਾ ਡਾਕਟਰ ਨਾਲ ਰੇ.ਪ-ਕਤ.ਲ ਮਾਮਲੇ ‘ਤੇ PM ਮੋਦੀ ਨੇ ਕਿਹਾ- “ਡਰ ਪੈਦਾ ਕਰਨ ਦੀ ਲੋੜ ਹੈ” || Today News

0

ਕੋਲਕਾਤਾ ਡਾਕਟਰ ਨਾਲ ਰੇ.ਪ-ਕਤ.ਲ ਮਾਮਲੇ ‘ਤੇ PM ਮੋਦੀ ਨੇ ਕਿਹਾ- “ਡਰ ਪੈਦਾ ਕਰਨ ਦੀ ਲੋੜ ਹੈ”

15 ਅਗਸਤ ਨੂੰ ਪੂਰੇ ਦੇਸ਼ ‘ਚ 78ਵਾਂ ਸੁਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ। ਅੱਜ ਪੂਰੇ ਦੇਸ਼ ਵਿੱਚ ਆਜ਼ਾਦੀ ਦਾ ਜਸ਼ਨ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ ਦੀ ਪ੍ਰਾਚੀਰ ਤੋਂ ਰਾਸ਼ਟਰੀ ਝੰਡਾ ਲਹਿਰਾਇਆ।

ਇਹ ਵੀ ਪੜ੍ਹੋ ਅਮਨ ਅਰੋੜਾ ਨੇ ਫਾਜ਼ਿਲਕਾ ਜ਼ਿਲ੍ਹੇ ਚ ਆਜ਼ਾਦੀ ਦਿਹਾੜੇ ਤੇ ਲਹਿਰਾਇਆ ਤਿਰੰਗਾ

ਇਹ ਉਨ੍ਹਾਂ ਦਾ ਦੇਸ਼ ਨੂੰ ਲਗਾਤਾਰ 11ਵਾਂ ਅਤੇ ਲਗਾਤਾਰ ਤੀਜੀ ਵਾਰ ਸੱਤਾ ‘ਚ ਵਾਪਸੀ ਤੋਂ ਬਾਅਦ ਪਹਿਲਾ ਸੰਬੋਧਨ ਹੈ। 15 ਅਗਸਤ ਨੂੰ ਸੁਤੰਤਰਤਾ ਦਿਵਸ ਸਮਾਰੋਹ ਦੇ ਮੱਦੇਨਜ਼ਰ ਦਿੱਲੀ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।

ਔਰਤਾਂ ਵਿਰੁੱਧ ਅੱਤਿਆਚਾਰਾਂ ਬਾਰੇ ਗੰਭੀਰਤਾ ਨਾਲ ਸੋਚਣਾ ਪਵੇਗਾ

ਆਪਣੇ ਸੰਬੋਧਨ ‘ਚ ਪੀਐਮ ਮੋਦੀ ਨੇ ਕਿਹਾ, “ਮੈਂ ਅੱਜ ਲਾਲ ਕਿਲ੍ਹੇ ਤੋਂ ਇੱਕ ਵਾਰ ਫਿਰ ਆਪਣਾ ਦਰਦ ਜ਼ਾਹਰ ਕਰਨਾ ਚਾਹੁੰਦਾ ਹਾਂ। ਇੱਕ ਸਮਾਜ ਹੋਣ ਦੇ ਨਾਤੇ, ਸਾਨੂੰ ਔਰਤਾਂ ਵਿਰੁੱਧ ਅੱਤਿਆਚਾਰਾਂ ਬਾਰੇ ਗੰਭੀਰਤਾ ਨਾਲ ਸੋਚਣਾ ਪਵੇਗਾ – ਦੇਸ਼ ਵਿੱਚ ਇਸ ਦੇ ਵਿਰੁੱਧ ਗੁੱਸਾ ਹੈ। ਮੈਂ ਇਸ ਗੁੱਸੇ ਨੂੰ ਮਹਿਸੂਸ ਕਰ ਸਕਦਾ ਹਾਂ। ਦੇਸ਼, ਸਮਾਜ, ਰਾਜ ਸਰਕਾਰਾਂ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਪਵੇਗਾ। ਔਰਤਾਂ ਵਿਰੁੱਧ ਅਪਰਾਧਾਂ ਦੀ ਤੇਜ਼ੀ ਨਾਲ ਜਾਂਚ ਹੋਣੀ ਚਾਹੀਦੀ ਹੈ, ਜਿਨ੍ਹਾਂ ਨੇ ਇਹ ਭਿਆਨਕ ਕੰਮ ਕੀਤੇ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ – ਸਮਾਜ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਇਹ ਜ਼ਰੂਰੀ ਹੈ।

ਇਹ ਵੀ ਪੜ੍ਹੋ 1971 ਦੀ ਭਾਰਤ-ਪਾਕਿਸਤਾਨ ਜੰਗ ਦਾ ਜੇਤੂ ਟੈਂਕ ਬੱਬਰੀ ਚੌਂਕ ਗੁਰਦਾਸਪੁਰ ਵਿਖੇ ਕੀਤਾ ਸਥਾਪਤ ||Punjab News

ਮੈਂ ਇਹ ਵੀ ਕਹਿਣਾ ਚਾਹਾਂਗਾ ਕਿ ਜਦੋਂ ਔਰਤਾਂ ‘ਤੇ ਬਲਾਤਕਾਰ ਅਤੇ ਅੱਤਿਆਚਾਰ ਦੀਆਂ ਘਟਨਾਵਾਂ ਹੁੰਦੀਆਂ ਹਨ ਤਾਂ ਵਿਆਪਕ ਚਰਚਾ ਹੁੰਦੀ ਹੈ। ਪਰ ਜਦੋਂ ਅਜਿਹੀ ਸ਼ੈਤਾਨੀ ਪ੍ਰਵਿਰਤੀ ਵਾਲੇ ਵਿਅਕਤੀ ਨੂੰ ਸਜ਼ਾ ਦਿੱਤੀ ਜਾਂਦੀ ਹੈ, ਤਾਂ ਇਹ ਖ਼ਬਰਾਂ ਵਿੱਚ ਨਹੀਂ ਆਉਂਦੀ, ਬਲਕਿ ਇੱਕ ਕੋਨੇ ਤੱਕ ਸੀਮਤ ਰਹਿੰਦੀ ਹੈ। ਸਮੇਂ ਦੀ ਮੰਗ ਹੈ ਕਿ ਜਿਨ੍ਹਾਂ ਨੂੰ ਸਜ਼ਾ ਦਿੱਤੀ ਜਾਂਦੀ ਹੈ, ਉਨ੍ਹਾਂ ‘ਤੇ ਵਿਆਪਕ ਚਰਚਾ ਹੋਣੀ ਚਾਹੀਦੀ ਹੈ ਤਾਂ ਜੋ ਅਜਿਹਾ ਕਰਨ ਵਾਲੇ ਸਮਝ ਸਕਣ ਕਿ ਇਸ ਲਈ ਮੌਤ ਦੀ ਸਜ਼ਾ ਦਿੱਤੀ ਜਾਂਦੀ ਹੈ। ਮੈਨੂੰ ਲੱਗਦਾ ਹੈ ਕਿ ਇਹ ਡਰ ਪੈਦਾ ਕਰਨਾ ਬਹੁਤ ਮਹੱਤਵਪੂਰਨ ਹੈ। ”

CM ਮਾਨ ਨੇ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ || Punjab News

0

CM ਮਾਨ ਨੇ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’, 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਅਤੇ ਦੋ ਮੁਲਾਜ਼ਮਾਂ ਨੂੰ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ’ ਨਾਲ ਸਨਮਾਨਿਤ ਕੀਤਾ।

ਇਨ੍ਹਾਂ ਪੁਰਸਕਾਰ ਜੇਤੂਆਂ ਵਿੱਚ ਸਮਾਜਿਕ ਕਾਰਕੁਨ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ ਅਤੇ ਸਰਕਾਰੀ ਅਧਿਕਾਰੀ/ਕਰਮਚਾਰੀ ਅਤੇ ਇੱਕ ਵਿਦਿਆਰਥੀ ਸ਼ਾਮਲ ਹੈ, ਜਿਨ੍ਹਾਂ ਨੇ ਵਡੇਰੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖੇਤਰਾਂ ‘ਚ ਸ਼ਾਨਦਾਰ ਯੋਗਦਾਨ ਪਾਇਆ ਹੈ।

ਮੁੱਖ ਮੰਤਰੀ ਨੇ ਡਾ. ਜਸਵੀਰ ਸਿੰਘ ਗਿੱਲ (ਲੁਧਿਆਣਾ), ਯੁੱਧਵਿੰਦਰ ਸਿੰਘ (ਲੁਧਿਆਣਾ), ਅਵਤਾਰ ਸਿੰਘ (ਖੁਸਰੋਪੁਰ, ਜਲੰਧਰ), ਗੁਰਵਿੰਦਰਵੀਰ ਸਿੰਘ (ਪੱਤੇਵਾਲ, ਜਲੰਧਰ), ਮਾਸਟਰ ਅਜ਼ਨ ਕਪੂਰ (ਅੰਮ੍ਰਿਤਸਰ), ਵਿਨਾਇਕ ਮਿੱਤਲ (ਲੁਧਿਆਣਾ), ਸੁਨੀਤਾ ਸੱਭਰਵਾਲ (ਪਟਿਆਲਾ), ਰਛਪਾਲ ਕੌਰ ਸਿੱਧੂ (ਪਟਿਆਲਾ), ਮਨੀਤ ਦੀਵਾਨ (ਲੁਧਿਆਣਾ), ਬਰਿੰਦਰ ਸਿੰਘ (ਪਿੰਡ ਮਸਤੀ ਪਾਲ ਕੋਟ, ਹੁਸ਼ਿਆਰਪੁਰ), ਵਿਨੋਦ ਕੁਮਾਰ ਸ਼ਰਮਾ (ਪਟਿਆਲਾ), ਸ਼ਾਮ ਕੁਮਾਰ (ਪਠਾਨਕੋਟ) ਅਤੇ ਲਾਂਬੜਾ ਕਾਂਗੜੀ ਬਹੁਮੰਤਵੀ ਸਹਿਕਾਰੀ ਸੇਵਾ ਸੁਸਾਇਟੀ ਲਾਂਬੜਾ ਨੂੰ ਸਰਟੀਫਿਕੇਟ ਅਤੇ ਪੁਰਸਕਾਰ ਪ੍ਰਦਾਨ ਕੀਤੇ।

ਚੰਡੀਗੜ੍ਹ ਦੇ ਸਕੂਲਾਂ ‘ਚ ਕੱਲ੍ਹ ਛੁੱਟੀ ਦਾ ਐਲਾਨ! || Today News

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅਮਨਦੀਪ ਕੁਮਾਰ ਐਸ.ਆਈ., ਜਸਬੀਰ ਸਿੰਘ ਏ.ਐਸ.ਆਈ ਅਤੇ ਰਣਜੀਤ ਸਿੰਘ ਕਾਂਸਟੇਬਲ ਸਮੇਤ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਵੱਕਾਰੀ ‘ਮੁੱਖ ਮੰਤਰੀ ਰਕਸ਼ਕ ਪਦਕ’ ਨਾਲ ਸਨਮਾਨਿਤ ਕੀਤਾ। ਭਗਵੰਤ ਸਿੰਘ ਮਾਨ ਨੇ ਜਗਵਿੰਦਰ ਸਿੰਘ ਕਮਾਂਡੈਂਟ, ਜਸਕਿਰਨਜੀਤ ਸਿੰਘ ਤੇਜਾ ਡੀ.ਸੀ.ਪੀ ਲੁਧਿਆਣਾ, ਸਵਰਨਦੀਪ ਸਿੰਘ ਏ.ਆਈ.ਜੀ., ਵਿਕਾਸ ਸੱਭਰਵਾਲ ਏ.ਆਈ.ਜੀ., ਮਨੀਸ਼ ਕੁਮਾਰ ਡੀ.ਐਸ.ਪੀ. ਵਿਜੀਲੈਂਸ ਬਿਊਰੋ, ਸੁਖਵਿੰਦਰ ਸਿੰਘ ਇੰਸਪੈਕਟਰ, ਪਰਮਜੀਤ ਸਿੰਘ ਇੰਸਪੈਕਟਰ, ਅਮਰਜੀਤ ਸਿੰਘ ਇੰਸਪੈਕਟਰ, ਨਵਜੋਤ ਸਿੰਘ ਸਿੱਧੂ ਇੰਸਪੈਕਟਰ, ਕੁਲਵਿੰਦਰ ਸਿੰਘ ਇੰਸਪੈਕਟਰ, ਜਤਿੰਦਰ ਸਿੰਘ ਇੰਸਪੈਕਟਰ, ਜਗਨਦੀਪ ਸਿੰਘ ਸਬ-ਇੰਸਪੈਕਟਰ, ਭੋਲਾ ਨਾਥ ਸਬ-ਇੰਸਪੈਕਟਰ, ਜਗਦੀਸ਼ ਸਿੰਘ ਏ.ਐੱਸ.ਆਈ., ਹਰਪ੍ਰੀਤ ਕੌਰ ਏ.ਐੱਸ.ਆਈ., ਹਰਜੀਤ ਸਿੰਘ ਏ.ਐੱਸ.ਆਈ., ਰਤਨ ਲਾਲ ਏ.ਐੱਸ.ਆਈ ਅਤੇ ਸੁਖਜੀਤ ਸਿੰਘ ਹੈੱਡ ਕਾਂਸਟੇਬਲ ਸਮੇਤ 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਬੇਮਿਸਾਲ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ।

ਇਸ ਦੌਰਾਨ ਮੁੱਖ ਮੰਤਰੀ ਨੇ ਗ੍ਰਾਮ ਪੰਚਾਇਤ ਰੁੜਕਾਂ ਕਲਾਂ ਅਤੇ ਸੁਮਿਤਰੀ ਦੇਵੀ ਆਸ਼ਾ ਵਰਕਰ ਪਿੰਡ ਬੁਲੰਦਪੁਰ (ਜਲੰਧਰ) ਨੂੰ ਵੀ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ’ ਨਾਲ ਸਨਮਾਨਿਤ ਕੀਤਾ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਡੀ.ਆਈ.ਜੀ ਇੰਦਰਬੀਰ ਸਿੰਘ, ਪਰੇਡ ਕਮਾਂਡਰ ਵੈਭਵ ਚੌਧਰੀ ਆਈ.ਪੀ.ਐਸ ਅਤੇ ਦੀਪਕਰਨ ਸਿੰਘ ਪੀ.ਪੀ.ਐਸ ਦੀ ਅਗਵਾਈ ਵਾਲੀ ਟੈਂਟ ਪੈੱਗਿੰਗ ਟੀਮ ਨੂੰ ਵੀ ਸਨਮਾਨਿਤ ਕੀਤਾ।

1971 ਦੀ ਭਾਰਤ-ਪਾਕਿਸਤਾਨ ਜੰਗ ਦਾ ਜੇਤੂ ਟੈਂਕ ਬੱਬਰੀ ਚੌਂਕ ਗੁਰਦਾਸਪੁਰ ਵਿਖੇ ਕੀਤਾ ਸਥਾਪਤ ||Punjab News

0

1971 ਦੀ ਭਾਰਤ-ਪਾਕਿਸਤਾਨ ਜੰਗ ਦਾ ਜੇਤੂ ਟੈਂਕ ਬੱਬਰੀ ਚੌਂਕ ਗੁਰਦਾਸਪੁਰ ਵਿਖੇ ਕੀਤਾ ਸਥਾਪਤ

ਗੁਰਦਾਸਪੁਰ, 14 ਅਗਸਤ  – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜ਼ਾਦੀ ਦਿਵਸ ਦੀ ਪੂਰਵ ਸੰਧਿਆ ਮੌਕੇ ਅੱਜ ਬੱਬਰੀ ਬਾਈਪਾਸ, ਗੁਰਦਾਸਪੁਰ ਵਿਖੇ ‘ਜਿੱਤ ਦੀ ਨਿਸ਼ਾਨੀ’ ਵਜੋਂ ਭਾਰਤੀ ਫ਼ੌਜ ਦੇ 1971 ਦੀ ਜੰਗ ਦੇ ਜੇਤੂ ਟੈਂਕ ਨੂੰ ਸਥਾਪਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਰੀਬਨ ਕੱਟ ਕੇ ਇਸ ਜੇਤੂ ਟੈਂਕ ਦੀ ਸਮਾਰਕ ਦਾ ਉਦਘਾਟਨ ਕੀਤਾ ਗਿਆ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਅਸ਼ਵਨੀ ਅਰੋੜਾ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਸ. ਹਰਜੋਤ ਸਿੰਘ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਪ੍ਰੋ. ਰਾਜ ਕੁਮਾਰ ਸ਼ਰਮਾ, ਸੁੱਚਾ ਸਿੰਘ ਮੁਲਤਾਨੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਜੇਤੂ ਟੈਂਕ ਦੀ ਸਥਾਪਤੀ ਕਰਨ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ

ਜੇਤੂ ਟੈਂਕ ਦੀ ਸਥਾਪਤੀ ਕਰਨ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਸ ਇਤਿਹਾਸਕ ਟੀ-55 ਟੈਂਕ ਦਾ ਨਿਰਮਾਣ ਦੂਸਰੇ ਵਿਸ਼ਵ ਯੁੱਧ ਤੋਂ ਬਾਅਦ ਰੂਸ ਦੁਆਰਾ ਕੀਤਾ ਗਿਆ ਸੀ। ਇਸ ਲੜਾਕੂ ਟੈਂਕ ਨੂੰ 1966 ਵਿੱਚ ਭਾਰਤ ਦੀਆਂ ਆਰਮਡ ਯੂਨਿਟਾਂ ਵਿੱਚ ਸ਼ਾਮਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦਿਨ-ਰਾਤ ਲੜਨ ਦੀ ਤਾਕਤ ਰੱਖਣ ਵਾਲੇ ਇਸ ਟੈਂਕ ਨੇ 1971 ਦੇ ਭਾਰਤ-ਪਾਕਿਸਤਾਨ ਯੁੱਧ ਦੇ ਦੌਰਾਨ ਨੈਨੋਕੋਟ, ਬਸੰਤਰ ਅਤੇ ਗ਼ਰੀਬਪੁਰ ਦੀਆਂ ਲੜਾਈਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਪਾਕਿਸਤਾਨੀ ਸੈਨਾ ਨੂੰ ਹਾਰ ਦਿੱਤੀ। ਆਪਣੀਆਂ ਖ਼ੂਬੀਆਂ ਕਾਰਨ ਟੀ-55 ਟੈਂਕ ਭਾਰਤੀ ਸੈਨਾ ਵਿੱਚ ਸਾਲ 2011 ਤੱਕ ਸੇਵਾ ਵਿੱਚ ਰਿਹਾ। ਉਨ੍ਹਾਂ ਦੱਸਿਆ ਕਿ ਸੈਂਟਰਲ ਆਰਮਡ ਫੋਰਸਿਜ਼ ਵਹੀਕਲ ਡੀਪੂ, ਪੂਨੇ ਵੱਲੋਂ ਇਸ ਟੈਂਕ ਨੂੰ ‘ਵਾਰ ਟਰਾਫ਼ੀ’ ਦੇ ਰੂਪ ਵਿੱਚ ਜਿੱਤ ਦੀ ਨਿਸ਼ਾਨੀ ਵਜੋਂ ਸਨਮਾਨ ਸਹਿਤ ਗੁਰਦਾਸਪੁਰ ਨੂੰ ਭੇਂਟ ਕੀਤਾ ਗਿਆ ਹੈ।

ਸਮਾਰਕ ਦੀ ਦੇਖ-ਰੇਖ ਕੀਤੀ ਜਾਵੇਗੀ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਗੁਰਦਾਸਪੁਰ ਵੱਲੋਂ ਇਸ ਸਮਾਰਕ ਦੀ ਦੇਖ-ਰੇਖ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਤ ਦੀ ਨਿਸ਼ਾਨੀ ਦਾ ਪ੍ਰਤੀਕ ਇਹ ਟੈਂਕ ਨੌਜਵਾਨਾਂ ਨੂੰ ਜਿੱਥੇ ਆਪਣੇ ਦੇਸ਼ ਦੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਾਵੇਗਾ ਓਥੇ ਨੌਜਵਾਨ ਇਸ ਜਿੱਤ ਦੀ ਨਿਸ਼ਾਨੀ ਤੋਂ ਪ੍ਰੇਰਨਾ ਵੀ ਲੈਣਗੇ। ਉਨ੍ਹਾਂ ਕਿਹਾ ਕਿ ਅਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਦੇਸ਼ ਦੇ ਸ਼ਹੀਦਾਂ ਨੂੰ ਕੋਟੀ-ਕੋਟੀ ਪ੍ਰਨਾਮ ਕਰਦਾ ਹੈ।

 

ਇਸ ਮੌਕੇ ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤੀ ਫ਼ੌਜ ਦਾ ਇਹ ਜੇਤੂ ਟੈਂਕ ਗੁਰਦਾਸਪੁਰ ਦੇ ਅਹਿਮ ਚੌਂਕ ਵਿੱਚ ਸਥਾਪਤ ਹੋਣ ਨਾਲ ਜਿੱਥੇ ਸ਼ਹਿਰ ਦੀ ਸ਼ਾਨ ਵਧੀ ਹੈ ਓਥੇ ਇਹ ਸਾਡੀ ਨੌਜਵਾਨੀ ਲਈ ਪ੍ਰੇਰਨਾ ਸਰੋਤ ਵੀ ਬਣੇਗਾ। ਉਨ੍ਹਾਂ ਕਿਹਾ ਕਿ ਸਾਡੇ ਬਹਾਦਰ ਸੈਨਿਕਾਂ ਨੇ ਕਿਵੇਂ ਦੁਸ਼ਮਣਾਂ ਉੱਪਰ ਫ਼ਤਿਹ ਹਾਸਲ ਕੀਤੀ ਹੈ ਇਹ ਟੈਂਕ ਇਸ ਦੀ ਗਵਾਹੀ ਭਰਦਾ ਰਹੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਨੂੰ ਇਸ ਕਾਰਜ ਲਈ ਮੁਬਾਰਕਬਾਦ ਦਿੱਤੀ।