Home Blog Page 1399

ਆਜ਼ਾਦੀ ਦਿਹਾੜੇ ”ਤੇ ਲੁਧਿਆਣਾ ਦੇ 2 ਪੁਲਿਸ ਅਫਸਰਾਂ ਨੂੰ ਮਿਲੇਗਾ CM Medal ॥ Latest News

0

ਆਜ਼ਾਦੀ ਦਿਹਾੜੇ ”ਤੇ ਲੁਧਿਆਣਾ ਦੇ 2 ਪੁਲਿਸ ਅਫਸਰਾਂ ਨੂੰ ਮਿਲੇਗਾ CM Medal

ਲੁਧਿਆਣਾ ਦੇ ਕਮਿਸ਼ਨਰੇਟ ’ਚ ਰਹਿ ਕੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਵਾਲੇ 2 ਪੁਲਸ ਅਧਿਕਾਰੀਆਂ ਨੂੰ ਆਜ਼ਾਦੀ ਦਿਵਸ ’ਤੇ ਸੀ. ਐੱਮ. ਮੈਡਲ ਨਾਲ ਨਿਵਾਜ਼ਿਆ ਜਾ ਰਿਹਾ ਹੈ, ਜਿਨ੍ਹਾਂ ’ਚ ਲੁਧਿਆਣਾ ਦੇ ਜੁਆਇੰਟ ਪੁਲਸ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ ਅਤੇ ਥਾਣਾ ਸਾਈਬਰ ਸੈੱਲ ਦੇ ਐੱਸ. ਐੱਚ. ਓ. ਇੰਸਪੈਕਟਰ ਜਤਿੰਦਰ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ:ਪੰਜਾਬ ਦੇ 7 ਅਫਸਰਾਂ ਨੂੰ ਮਿਲੇਗਾ ਬਹਾਦਰੀ ਪੁਰਸਕਾਰ, ਪੜ੍ਹੋ ਵੇਰਵਾ||Latest News

ਆਜ਼ਾਦੀ ਦਿਹਾੜੇ ਵਾਲੇ ਦਿਨ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਸਰਕਾਰ ਦੇ ਡਿਪਾਰਟਮੈਂਟ ਆਫ ਹੋਮ ਅਫੇਅਰ ਐਂਡ ਜਸਟਿਸ ਤੋਂ ਜਾਰੀ ਹੋਏ ਨੋਟੀਫਿਕੇਸ਼ਨ ’ਚ ਜਿਥੇ ਪੰਜਾਬ ਦੇ ਕਈ ਜ਼ਿਲਿਆਂ ਦੇ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਨੂੰ 15 ਅਗਸਤ ਦੇ ਆਜ਼ਾਦੀ ਦਿਹਾੜੇ ਵਾਲੇ ਦਿਨ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ’ਚੋਂ ਲੁਧਿਆਣਾ ਅੱਵਲ ਨੰਬਰ ’ਤੇ ਹੈ। ਗੱਲ ਚਾਹੇ ਕੰਟਰੋਲ ਦੀ ਹੋਵੇ ਜਾਂ ਨਸ਼ੇ ਦੀ ਰੋਕਥਾਮ ਦੀ, ਜਨਤਾ ਦੇ ਹਿੱਤ ’ਚ ਕੰਮ ਕਰਨ ਵਾਲੇ ਲੁਧਿਆਣਾ ਦੇ ਜੁਆਇੰਟ ਸੀ. ਪੀ./ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਨੂੰ ਸੀ. ਐੱਮ. ਮੈਡਲ ਨਾਲ ਨਿਵਾਜ਼ਿਆ ਜਾਵੇਗਾ।

ਇਹ ਵੀ ਪੜ੍ਹੋ:ਪ੍ਰਿੰਸੀਪਲ ਸਰਵਣ ਸਿੰਘ ਦਾ ਵਿਨੇਸ਼ ਫੋਗਾਟ ਲਈ ਵੱਡਾ ਐਲਾਨ || Sports News

ਉਨ੍ਹਾਂ ਨਾਲ ਸਾਈਬਰ ਥਾਣੇ ਦੇ ਐੱਸ. ਐੱਚ. ਓ. ਜਤਿੰਦਰ ਸਿੰਘ ਨੂੰ ਵੀ ਸੀ. ਐੱਮ. ਮੈਡਲ ਨਾਲ ਨਿਵਾਜ਼ਿਆ ਜਾ ਰਿਹਾ ਹੈ, ਜਿਨ੍ਹਾਂ ਨੇ ਕਈ ਸਾਈਬਰ ਠੱਗਾਂ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਪਹੁੰਚਾਇਆ ਹੈ ਅਤੇ 3 ਫਰਜ਼ੀ ਕਾਲ ਸੈਂਟਰਾਂ ਦਾ ਵੀ ਪਰਦਾਫਾਸ਼ ਕੀਤਾ ਹੈ।

ਆਪ ਪਾਰਟੀ ਜਲਦ ਸ਼ੁਰੂ ਕਰੇਗੀ ‘ਤੁਹਾਡਾ MLA ਤੁਹਾਡੇ ਦੁਆਰ’ ਪ੍ਰੋਗਰਾਮ: MP ਮੀਤ ਹੇਅਰ || Punjab Update

0
AAP will soon start 'Tuhada MLA Awhe Duar' programme: MP Meet Hare

ਆਪ ਪਾਰਟੀ ਜਲਦ ਸ਼ੁਰੂ ਕਰੇਗੀ ‘ਤੁਹਾਡਾ MLA ਤੁਹਾਡੇ ਦੁਆਰ’ ਪ੍ਰੋਗਰਾਮ: MP ਮੀਤ ਹੇਅਰ

ਆਪ ਪਾਰਟੀ ਜਲਦ ਹੀ ‘ਤੁਹਾਡਾ MLA ਤੁਹਾਡੇ ਦੁਆਰ’ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ | ਮੰਗਲਵਾਰ ਨੂੰ CM ਭਗਵੰਤ ਮਾਨ ਨੇ ਪਾਰਟੀ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੀਟਿੰਗ ਕਰਕੇ ਇਸ ਪ੍ਰੋਗਰਾਮ ਬਾਰੇ ਚਰਚਾ ਕੀਤੀ ਅਤੇ ਇਸ ਨਾਲ ਜੁੜੇ ਸਾਰੇ ਪਹਿਲੂਆਂ ‘ਤੇ ਵਿਚਾਰ ਕੀਤਾ। ਮੁੱਖ ਮੰਤਰੀ ਨੇ ਸਾਰੇ ਹਲਕਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਇਲਾਕੇ ਦੇ ਵਿਧਾਇਕਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ।

ਪੰਜਾਬ ਦੇ ਲੋਕਾਂ ਨੇ ਸਾਨੂੰ ਚੁਣਿਆ

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਚੁਣਿਆ ਹੈ। ਉਨ੍ਹਾਂ ਨੂੰ ਸਾਡੇ ਤੋਂ ਬਹੁਤ ਉਮੀਦਾਂ ਹਨ ਅਤੇ ਅਸੀਂ ਉਨ੍ਹਾਂ ਨੂੰ ਪੂਰਾ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਾਂ । ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਲੋਕਾਂ ਵਿੱਚ ਜਾ ਕੇ ਹੀ ਜਾਣੀਆਂ ਅਤੇ ਸਮਝੀਆਂ ਜਾ ਸਕਦੀਆਂ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਸਾਡੇ ਵਿਧਾਇਕਾਂ ਨੇ ਸਿੱਧੇ ਤੌਰ ’ਤੇ ਲੋਕਾਂ ਦੇ ਵਿਚਕਾਰ ਜਾਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਪ੍ਰਿੰਸੀਪਲ ਸਰਵਣ ਸਿੰਘ ਦਾ ਵਿਨੇਸ਼ ਫੋਗਾਟ ਲਈ ਵੱਡਾ ਐਲਾਨ

ਸਮੱਸਿਆਵਾਂ ਦਾ ਕਰਨਗੇ ਹੱਲ

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਡੀ ਸਰਕਾਰ ਪੰਜਾਬ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਚਲਾ ਰਹੀ ਹੈ, ਜਿਸ ਵਿੱਚ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਖੁਦ ਪਿੰਡਾਂ ਵਿੱਚ ਜਾ ਕੇ ਉਥੇ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੇ ਹਨ, ਉਸੇ ਤਰ੍ਹਾਂ ਹੁਣ ਵਿਧਾਇਕ ਵੀ ਲੋਕਾਂ ਦੇ ਦਰਵਾਜ਼ੇ ‘ਤੇ ਜਾਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।

 

 

 

 

 

 

 

ਛੁੱਟੀ ‘ਤੇ ਆਏ ਫੌਜੀ ਦੀ ਸੜਕ ਹਾਦਸੇ ‘ਚ ਹੋਈ ਮੌਤ ॥ Today News

0

 ਛੁੱਟੀ ‘ਤੇ ਆਏ ਫੌਜੀ ਦੀ ਸੜਕ ਹਾਦਸੇ ‘ਚ ਹੋਈ ਮੌਤ

ਅੰਮ੍ਰਿਤਸਰ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਛੁੱਟੀ ’ਤੇ ਆਏ ਫੌਜੀ ਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਅਵਤਾਰ ਸਿੰਘ 21 ਸਿੱਖ ਰੈਜੀਮੈਂਟ ਰਾਜਸਥਾਨ ਦੇ ਬਾਰਡਰ ਉੱਤੇ ਤਾਇਨਾਤ ਸੀ। ਜਿਸ ਦਾ ਉਸ ਦੇ ਜੱਦੀ ਸਰਹੱਦੀ ਪਿੰਡ ਅਟਾਰੀ ਦੇ ਬਾਗੜੀਆਂ ਵਿਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।

ਇਹ ਵੀ ਪੜ੍ਹੋ:ਪੰਜਾਬ ਦੇ 7 ਅਫਸਰਾਂ ਨੂੰ ਮਿਲੇਗਾ ਬਹਾਦਰੀ ਪੁਰਸਕਾਰ, ਪੜ੍ਹੋ ਵੇਰਵਾ||Latest News

ਮ੍ਰਿਤਕ ਅਵਤਾਰ ਸਿੰਘ ਵਾਸੀ ਪਿੰਡ ਅਟਾਰੀ ਜ਼ਿਲ੍ਹਾ ਅੰਮ੍ਰਿਤਸਰ ਦਾ ਅਵਾਰਾ ਪਸ਼ੂਆਂ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਤੋਂ ਬਾਅਦ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਸਿਪਾਹੀ ਅਵਤਾਰ ਸਿੰਘ ਆਪਣੇ ਪਿੰਡ ਛੁੱਟੀ ’ਤੇ ਆਇਆ ਹੋਇਆ ਸੀ।

ਇਹ ਵੀ ਪੜ੍ਹੋ: AGTF ਨੇ ਸੁਨੀਲ ਭੰਡਾਰੀ ਸਮੇਤ 5 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ || Latest News || || Punjab News

ਅਟਾਰੀ ਦੇ ਪਿੰਡ ਬਾਗੜੀਆਂ ਦਾ ਰਹਿਣ ਵਾਲਾ ਸਿਪਾਹੀ ਅਵਤਾਰ ਸਿੰਘ ਕੁਝ ਦਿਨ ਪਹਿਲਾਂ ਛੁੱਟੀ ‘ਤੇ ਆਇਆ ਸੀ। ਦੇਰ ਸ਼ਾਮ ਜਦੋਂ ਸਿਪਾਹੀ ਸਕੂਟਰ ‘ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਪੁਲ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਇਕ ਅਵਾਰਾ ਪਸ਼ੂ ਆ ਗਿਆ। ਜਿਸ ਤੋਂ ਬਾਅਦ ਉਸਦਾ ਸਕੂਟਰ ਪਲਟ ਗਿਆ ਅਤੇ ਉਸਦੇ ਸਿਰ ‘ਤੇ ਸੱਟ ਲੱਗ ਗਈ। ਅਵਤਾਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਸਥਾਨਕ ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ। ਅਵਤਾਰ ਸਿੰਘ ਆਪਣੇ ਪਿੱਛੇ ਪਤਨੀ ਅਤੇ 2 ਸਾਲ ਦੀ ਬੇਟੀ ਛੱਡ ਗਿਆ ਹੈ। ਉਸਦੀ ਅਚਾਨਕ ਹੋਈ ਮੌਤ ਨਾਲ ਉਸਦੇ ਮਾਤਾ, ਪਿਤਾ, ਭਰਾ ਅਤੇ ਭੈਣ ਵੀ ਸਦਮੇ ਵਿੱਚ ਹਨ।

ਇਹ ਵੀ ਪੜ੍ਹੋ: ਫਤਿਹਾਬਾਦ ‘ਚ ਘੱਗਰ ਨਦੀ ਦਾ ਪਾਣੀ ਵਧਿਆ, ਲੋਕਾਂ ਦੀ ਵਧੀ ਚਿੰਤਾ||Latest News

ਅਵਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਉਸਦੇ ਪਿਤਾ ਅਤੇ ਭਰਾ ਨੇ ਉਸਦਾ ਅੰਤਿਮ ਸੰਸਕਾਰ ਕੀਤਾ। ਅੰਤਿਮ ਸੰਸਕਾਰ ਮੌਕੇ ਸਾਰਾ ਪਿੰਡ ਇਕੱਠਾ ਹੋ ਗਿਆ ਅਤੇ ਸਾਰਿਆਂ ਦੀਆਂ ਅੱਖਾਂ ਨਮ ਸਨ। ਇਸ ਮੌਕੇ ਫੌਜ ਦੇ ਜਵਾਨਾਂ ਨੇ ਮਰਹੂਮ ਸਿਪਾਹੀ ਅਵਤਾਰ ਸਿੰਘ ਨੂੰ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਨੂੰ ਸਲਾਮੀ ਵੀ ਦਿੱਤੀ।

ਪ੍ਰਿੰਸੀਪਲ ਸਰਵਣ ਸਿੰਘ ਦਾ ਵਿਨੇਸ਼ ਫੋਗਾਟ ਲਈ ਵੱਡਾ ਐਲਾਨ || Sports News

0
Principal Sarwan Singh's big announcement for Vinesh Phogat

ਪ੍ਰਿੰਸੀਪਲ ਸਰਵਣ ਸਿੰਘ ਦਾ ਵਿਨੇਸ਼ ਫੋਗਾਟ ਲਈ ਵੱਡਾ ਐਲਾਨ

ਪੈਰਿਸ ਓਲੰਪਿਕ ਵਿੱਚ ਵਿਨੇਸ਼ ਫੋਗਾਟ ਨੂੰ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਕਈ ਖੇਡ ਪ੍ਰੇਮੀ ਅੱਗੇ ਆਏ ਤੇ ਉਨ੍ਹਾਂ ਨੇ ਵਿਨੇਸ਼ ਦੀ ਹੌਸਲਾ ਅਫਜ਼ਾਈ ਕੀਤੀ | ਇਸੇ ਦੇ ਵਿਚਕਾਰ ਪੰਜਾਬ ਦੇ ਖੇਡ ਜਗਤ ਦੇ ਉੱਘੇ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਨੇ ਆਪਣਾ ‘ਖ਼ੇਡ ਰਤਨ ਪੁਰਸਕਾਰ’ ਵਿਨੇਸ਼ ਫ਼ੋਗਾਟ ਦੀ ਝੋਲੀ ਪਾਉਣ ਦਾ ਕੀਤਾ ਐਲਾਨ ਕੀਤਾ ਹੈ।

ਭਾਰਤ ਦੇ ਕਰੋੜਾਂ ਲੋਕਾਂ ਵੱਲੋਂ ਕੀਤਾ ਜਾਵੇਗਾ ਸਨਮਾਨ

ਪ੍ਰਿੰਸੀਪਲ ਸਰਵਣ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ- ਭਾਰਤੀ ਕੁਸ਼ਤੀ ਦਾ ਮਾਣ, ਖ਼ਾਸ ਕਰਕੇ ਔਰਤਾਂ ਦੀ ਆਣ ਅਣਖ ਦੀ ਸ਼ਾਨ ਬੀਬੀ ਵਿਨੇਸ਼ ਫੋਗਟ ਦਾ ਸਨਮਾਨ ਭਾਰਤ ਦੇ ਕਰੋੜਾਂ ਲੋਕਾਂ ਵੱਲੋਂ ਹਰ ਹਾਲਤ ਵਿੱਚ ਕੀਤਾ ਜਾਵੇਗਾ। ਸਾਧਾਰਨ ਘਰ ਦੀ ਜਾਈ ਸਾਡੀ ਧੀ ਨੇ ਕੁਸ਼ਤੀਆਂ ਤੇ ਔਰਤਾਂ ਦੀ ਪੱਤ ਦੀ ਰਾਖੀ ਲਈ ਜੋ ਸੰਘਰਸ਼ ਲੜਿਆ ਹੈ, ਉਹ ਕਰੋੜਾਂ ਲੋਕਾਂ ਲਈ ਪ੍ਰੇਰਨਾ ਸ੍ਰੋਤ ਬਣਿਆ ਹੈ। ਅਸੀਂ ਲੇਖਕ ਲੋਕ ਕਲਮਾਂ ਨਾਲ ਉਸ ਸੰਘਰਸ਼ ਦਾ ਭਾਗ ਬਣਨ ਵਾਲੇ ਹਾਂ।

ਨਹੀਂ ਮਿਲਿਆ ਕੋਈ ਓਲੰਪਿਕ ਮੈਡਲ

ਸਾਡੇ ਦੇਸ਼ ਦੀ ਇਸ ਧੀ ਨੇ ਬੜਾ ਜਫ਼ਰ ਜਾਲ ਕੇ ਰਾਸ਼ਟਰੀ, ਅੰਤਰਰਾਸ਼ਟਰੀ, ਏਸ਼ਿਆਈ ਖੇਡਾਂ ਤੇ ਕਾਮਨਵੈਲਥ ਖੇਡਾਂ ਵਿੱਚੋਂ ਤਾਂ ਬੜੇ ਮੈਡਲ ਜਿੱਤੇ ਸਨ। ਅੰਤਾਂ ਦੀ ਮਿਹਨਤ ਕਰ ਕੇ, ਸਿਦਕ ਪਾਲ ਕੇ, ਜਰਵਾਣੇ ਖੇਡ ਸਿਆਸਤਦਾਨਾਂ ਵਿਰੁੱਧ ਲੜ ਕੇ, ਦੁੱਖੜੇ ਝੱਲ ਕੇ, ਉਹ ਪੈਰਿਸ ਦੀਆਂ ਓਲੰਪਿਕ ਖੇਡਾਂ ਵਿੱਚ ਵੀ ਪਹੁੰਚ ਗਈ ਸੀ। ਪ੍ਰੀ ਕੁਆਟਰ, ਕੁਆਟਰ ਫਾਈਨਲ ਤੇ ਸੈਮੀ ਫਾਈਨਲ ਮੁਕਾਬਲੇ ਜਿੱਤ ਕੇ ਸੋਨੇ/ਚਾਂਦੀ ਦਾ ਮੈਡਲ ਗਲ ਪੁਆਉਣ ਲਈ ਵੀ ਕੁਆਲੀਫਾਈ ਕਰ ਗਈ ਸੀ ਪਰ ਅਜੇ ਤਕ ਉਸ ਨੂੰ ਕੋਈ ਓਲੰਪਿਕ ਮੈਡਲ ਨਹੀਂ ਮਿਲਿਆ।

13 ਅਗਸਤ ਨੂੰ ਸੁਣਾਇਆ ਜਾਣਾ ਫੈਸਲਾ

50 ਕਿਲੋ ਤੋਂ ਘੱਟ ਸਰੀਰਕ ਵਜ਼ਨ ਨਾਲ ਸੈਮੀ ਫਾਈਨਲ ਕੁਸ਼ਤੀ ਜਿੱਤ ਕੇ ਉਹ ਘੱਟੋ-ਘੱਟ ਚਾਂਦੀ ਦਾ ਓਲੰਪਿਕ ਮੈਡਲ ਤਾਂ ਜਿੱਤ ਹੀ ਗਈ ਸੀ। ਪਰ ਕੇਸ ਅਜੇ ਕੋਰਟ ਵਿੱਚ ਹੈ ਜਿਸ ਦਾ ਫੈਸਲਾ 13 ਅਗਸਤ ਨੂੰ ਸੁਣਾਇਆ ਜਾਣਾ ਹੈ। ਓਲੰਪਿਕ ਖੇਡਾਂ ਦਾ ਮੇਲਾ ਮੁੱਕ ਚੁੱਕੈ। ਮੈਡਲ ਵੰਡੇ ਜਾ ਚੁੱਕੇ ਨੇ। ਹੁਣ ‘ਮਹਾਨ’ ਦੇਸ਼ ਦੀ ਮਹਾਨ ਧੀ ਵਿਨੇਸ਼ ਫੋਗਟ ਨੂੰ, ਜੋ ਦੇਸ਼ ਦੀ ਇੱਜ਼ਤ, ਅਣਖ ਅਤੇ ਸ਼ਾਨ ਲਈ ਜੂਝੀ ਹੈ, ਉਸ ਨੂੰ ਦੇਸ਼ ਦੇ ਕਰੋੜਾਂ ਲੋਕ ‘ਮਹਾਨ ਲੋਕ ਸਨਮਾਨ’ ਨਾਲ ਸਨਮਾਨਿਤ ਕਰਨਗੇ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਨਹੀਂ ਦਿੱਤੀ ਰਾਹਤ ,ਅੰਤਰਿਮ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਅਸੀਂ ਤੈਨੂੰ ਹਾਰੀ ਨਹੀਂ, ਜਿੱਤੀ ਮੰਨਦੇ ਹਾਂ

ਖੇਡ ਲੇਖਣ ਤੇ ਖੇਡ ਪ੍ਰਮੋਸ਼ਨ ਨਮਿੱਤ ਮੇਰੀਆਂ ਉਮਰ ਭਰ ਦੀਆਂ ਤੁੱਛ ਸੇਵਾਵਾਂ ਲਈ ਖੇਡ ਪ੍ਰੇਮੀਆਂ ਨੇ ਮੈਨੂੰ 2023 ਦੇ ‘ਪੁਰੇਵਾਲ ਖੇਡ ਮੇਲੇ’ ਵਿੱਚ ‘ਖੇਡ ਰਤਨ’ ਪੁਰਸਕਾਰ ਨਾਲ ਸਨਮਾਨਿਆ ਸੀ। ਉਸ ਪੁਰਸਕਾਰ ਵਿੱਚ ਸ਼ੁਧ ਸੋਨੇ ਦਾ ਇੱਕ ਮੈਡਲ ਵੀ ਸੀ। ਦੇਸ਼ ਦੀ ਜੁਝਾਰੂ ਧੀ ਵਿਨੇਸ਼ ਦੇ ਸਿਰ `ਤੇ ਹੱਥ ਰੱਖਦਾ, ਉਸ ਨੂੰ ਧਰਵਾਸ ਦਿੰਦਾ ਮੈਂ ਆਪਣਾ ‘ਖੇਡ ਰਤਨ’ ਦਾ ਮੈਡਲ ਉਸ ਦੀ ਝੋਲੀ ਪਾ ਰਿਹਾਂ। ਮੈਨੂੰ ਆਸ ਹੈ ‘ਲੋਕ ਸਨਮਾਨ’ ਦੇਣ ਵਾਲੇ ਸੱਜਣ ਅਤੇ ਸਾਡੀ ਬਹਾਦਰ ਬੀਬੀ ਵਿਨੇਸ਼ ਮੇਰੀ ਤਿੱਲ਼-ਫੁੱਲ ਜਹੀ ਭੇਟਾ ਪਰਵਾਨ ਕਰ ਲੈਣਗੇ। ਕਰੋੜਾਂ ਲੋਕਾਂ ਦੀ ਮਨੋਕਾਮਨਾ ਹੈ ਕਿ ‘ਚੈਂਪੀਅਨਾਂ ਦੀ ਚੈਂਪੀਅਨ’ ਵਿਨੇਸ਼ ਹਾਲੇ ਕੁਸ਼ਤੀਆਂ ਲੜਨੀਆਂ ਨਾ ਛੱਡੇ ਅਤੇ ਅਗਲੀਆਂ ਓਲੰਪਿਕ ਖੇਡਾਂ ਤੱਕ ਮੈਡਲ ਜਿੱਤਣ ਲਈ ਜੂਝਦੀ ਰਹੇ। ਧੀਏ! ਅਸੀਂ ਤੈਨੂੰ ਹਾਰੀ ਨਹੀਂ, ਅਸੀਂ ਤੈਨੂੰ ਜਿੱਤੀ ਮੰਨਦੇ ਹਾਂ।

 

 

 

 

 

ਫਤਿਹਾਬਾਦ ‘ਚ ਘੱਗਰ ਨਦੀ ਦਾ ਪਾਣੀ ਵਧਿਆ, ਲੋਕਾਂ ਦੀ ਵਧੀ ਚਿੰਤਾ||Latest News

0

ਫਤਿਹਾਬਾਦ ‘ਚ ਘੱਗਰ ਨਦੀ ਦਾ ਪਾਣੀ ਵਧਿਆ, ਲੋਕਾਂ ਦੀ ਵਧੀ ਚਿੰਤਾ

ਪਹਾੜਾਂ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਫਤਿਹਾਬਾਦ ਇਲਾਕੇ ‘ਚ ਘੱਗਰ ਨਦੀ ਦਾ ਪਾਣੀ ਇਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਅੱਜ ਸਵੇਰੇ 6 ਵਜੇ ਜਾਖਲ ਦੇ ਚਾਂਦਪੁਰਾ ਹੈੱਡ ‘ਤੇ ਪਾਣੀ ਦਾ ਵਹਾਅ 5450 ਕਿਊਸਿਕ ਰਿਕਾਰਡ ਕੀਤਾ ਗਿਆ, ਜੋ ਕਿ ਲਗਾਤਾਰ ਵਧ ਰਿਹਾ ਹੈ।

ਘੱਗਰ ਦਰਿਆ ਵਿੱਚ ਪਿਛਲੇ ਇੱਕ ਦਿਨ ਤੋਂ ਪਾਣੀ ਦਾ ਵਹਾਅ ਅਤੇ ਵਾਧਾ ਕਾਫੀ ਵੱਧ ਗਿਆ ਹੈ। ਜਿਸ ਕਾਰਨ ਜਾਖਲ ਖੇਤਰ ਦੇ ਕਿਸਾਨਾਂ ਅਤੇ ਲੋਕਾਂ ਨੂੰ ਇੱਕ ਵਾਰ ਫਿਰ ਹੜ੍ਹਾਂ ਦਾ ਡਰ ਸਤਾ ਰਿਹਾ ਹੈ।

ਲੋਕਾਂ ਦੀ ਚਿੰਤਾ ਵਧੀ ਹੈ

ਹਾਲਾਂਕਿ ਇਹ ਅੰਕੜਾ ਖਤਰੇ ਦੇ ਨਿਸ਼ਾਨ ਤੋਂ ਕਾਫੀ ਘੱਟ ਹੈ ਪਰ ਜਿਸ ਤਰ੍ਹਾਂ ਇਹ ਅੰਕੜਾ ਵਧ ਰਿਹਾ ਹੈ, ਉਸ ਨੂੰ ਲੈ ਕੇ ਚਿੰਤਾ ਵਧ ਗਈ ਹੈ। ਚਾਂਦਪੁਰਾ ਦੇ ਪਿੱਛੇ ਖਨੌਰੀ, ਗੂਹਲਾ ਅਤੇ ਚੀਕਾ ਹੈੱਡਾਂ ‘ਤੇ ਪਾਣੀ ਦਾ ਪੱਧਰ ਵਧਣ ਦਾ ਅਸਰ ਅੱਜ ਸ਼ਾਮ ਤੱਕ ਚਾਂਦਪੁਰਾ ‘ਚ ਦੇਖਣ ਨੂੰ ਮਿਲੇਗਾ। ਲੋਕ ਉਮੀਦ ਕਰ ਰਹੇ ਹਨ ਕਿ ਜੇਕਰ ਪਹਾੜੀ ਅਤੇ ਪਿਛਵਾੜੇ ਖੇਤਰਾਂ ਵਿੱਚ ਘੱਟ ਬਾਰਿਸ਼ ਹੁੰਦੀ ਹੈ ਤਾਂ ਇਹ ਪਾਣੀ ਦਾ ਵਹਾਅ ਘੱਟ ਜਾਵੇਗਾ। ਜਿਸ ਨਾਲ ਹੜ੍ਹ ਵਰਗੀ ਤਬਾਹੀ ਦਾ ਖਤਰਾ ਟਲ ਜਾਵੇਗਾ।

ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ

ਅੰਕੜਿਆਂ ਦੀ ਗੱਲ ਕਰੀਏ ਤਾਂ ਚਾਂਦਪੁਰਾ ਵਿੱਚ ਪਿਛਲੇ 24 ਘੰਟਿਆਂ ਵਿੱਚ ਵਹਾਅ 3300 ਕਿਊਸਿਕ ਵਧਿਆ ਹੈ। ਮੰਗਲਵਾਰ ਸਵੇਰੇ 6 ਵਜੇ ਤੱਕ ਇੱਥੇ ਵਹਾਅ 2150 ਕਿਊਸਿਕ ਰਿਕਾਰਡ ਕੀਤਾ ਗਿਆ। ਜਦੋਂ ਕਿ ਅੱਜ ਸਵੇਰੇ 6 ਵਜੇ ਇਹ ਵਧ ਕੇ 5450 ਕਿਊਸਿਕ ਹੋ ਗਿਆ ਹੈ। ਗੂਹਲਾ ਅਤੇ ਚੀਕਾ ਵਿੱਚ ਵੀ ਕੱਲ੍ਹ ਦੇ ਮੁਕਾਬਲੇ ਪਾਣੀ ਵਧ ਗਿਆ ਹੈ। ਕੱਲ੍ਹ ਇੱਥੇ 31 ਹਜ਼ਾਰ 668 ਕਿਊਸਿਕ ਪਾਣੀ ਵਗ ਰਿਹਾ ਸੀ, ਅੱਜ ਇਹ ਵਧ ਕੇ 34170 ਕਿਊਸਿਕ ਹੋ ਗਿਆ ਹੈ। ਇਹ ਵਧਿਆ ਹੋਇਆ ਪਾਣੀ ਜਾਖਲ ਖੇਤਰ ਵੱਲ ਹੀ ਆਉਣਾ ਹੈ, ਜਿਸ ਕਾਰਨ ਡਰ ਬਣਿਆ ਹੋਇਆ ਹੈ।

 

ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਨਹੀਂ ਦਿੱਤੀ ਰਾਹਤ ,ਅੰਤਰਿਮ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ || National news

0
Supreme Court did not give relief to Arvind Kejriwal, refused to grant interim bail

ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਨਹੀਂ ਦਿੱਤੀ ਰਾਹਤ ,ਅੰਤਰਿਮ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ | ਬੁੱਧਵਾਰ ਨੂੰ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਕੇਜਰੀਵਾਲ ਵੱਲੋਂ ਕੋਰਟ ਵਿੱਚ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੁ ਸਿੰਘਵੀ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅੰਤਰਿਮ ਜ਼ਮਾਨਤ ਦੀ ਅਪੀਲ ਕੀਤੀ। ਇਸ ‘ਤੇ ਕੋਰਟ ਨੇ ਕਿਹਾ ਕਿ ਅਸੀਂ ਕੋਈ ਅੰਤਰਿਮ ਜ਼ਮਾਨਤ ਨਹੀਂ ਦੇ ਸਕਦੇ।

CBI ਨੂੰ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ

ਦੱਸ ਦਈਏ ਕਿ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ CBI ਰਾਹੀਂ ਆਪਣੇ ‘ਤੇ ਦਰਜ ਕੀਤੇ ਗਏ ਕੇਸ ਵਿੱਚ ਜ਼ਮਾਨਤ ਦੇ ਲਈ ਸੁਪਰੀਮ ਕੋਰਟ ਪਹੁੰਚੇ ਹਨ। ਜਸਟਿਸ ਸੂਰਿਆਕਾਂਤ ਤੇ ਜਸਟਿਸ ਉਜਵੱਲ ਭੁਯਾਂਨ ਦੀ ਬੈਂਚ ਨੇ CBI ਨੂੰ ਨੋਟਿਸ ਜਾਰੀ ਕਰ ਕੇ ਉਸਦਾ ਜਵਾਬ ਮੰਗਿਆ ਹੈ। ਕੋਰਟ ਨੇ ਕਿਹਾ ਕਿ ਇਸ ਮਾਮਲੇ ‘ਤੇ ਹੁਣ ਅਗਲੀ ਸੁਣਵਾਈ 23 ਅਗਸਤ ਨੂੰ ਹੋਵੇਗੀ।

ਧਿਆਨਯੋਗ ਹੈ ਕਿ ਸੁਪਰੀਮ ਕੋਰਟ 12 ਜੁਲਾਈ ਨੂੰ ਸ਼ਰਾਬ ਘੁਟਾਲੇ ਮਾਮਲੇ ਵਿੱਚ ਮਨੀ ਲਾਂਡਰਿੰਗ ਕੇਸ ਵਿੱਚ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਚੁੱਕਿਆ ਹੈ। ਅੱਜ ਦਾ ਮਾਮਲਾ CBI ਦੀ ਗ੍ਰਿਫ਼ਤਾਰੀ ਨਾਲ ਜੁੜਿਆ ਹੈ। CBI ਨੇ 26 ਜੂਨ ਨੂੰ ਸ਼ਰਾਬ ਘੁਟਾਲੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ‘ਤੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ : ਰੀਲਾਂ ਬਣਾਉਣ ਪਿੱਛੇ ਲੜ ਪਏ ਮੈਡਮ-ਮਾਸਟਰ, ਚਪੇੜਾਂ ਮਾਰ ਮਾਰ ਕਰ ‘ਤੇ ਮੂੰਹ ਲਾਲ

ਕੇਜਰੀਵਾਲ 90 ਦਿਨ ਤੋਂ ਜੇਲ੍ਹ ਵਿੱਚ

ਇਸ ਤੋਂ ਇਲਾਵਾ ED ਕੇਸ ਵਿੱਚ ਜ਼ਮਾਨਤ ਦਿੰਦੇ ਹੋਏ ਜਸਟਿਸ ਸੰਜੀਵ ਖੰਨਾ ਨੇ ਕਿਹਾ ਸੀ ਕਿ ਕੇਜਰੀਵਾਲ 90 ਦਿਨ ਤੋਂ ਜੇਲ੍ਹ ਵਿੱਚ ਹਨ। ਇਸ ਲਈ ਉਨ੍ਹਾਂ ਨੂੰ ਰਿਹਾਅ ਕੀਤੇ ਜਾਣ ਦਾ ਨਿਰਦੇਸ਼ ਦਿੰਦੇ ਹਨ। ਅਸੀਂ ਜਾਣਦੇ ਹਾਂ ਕਿ ਉਹ ਚੁਣੇ ਹੋਏ ਨੇਤਾ ਹਨ ਤੇ ਉਨ੍ਹਾਂ ਨੂੰ ਤੈਅ ਕਰਨਾ ਹੈ ਕਿ ਉਹ ਮੁੱਖ ਮੰਤਰੀ ਬਣੇ ਰਹਿਣਾ ਚਾਹੁੰਦੇ ਹਨ ਜਾਂ ਨਹੀਂ। ਜਸਟਿਸ ਖੰਨਾ ਨੇ ਕਿਹਾ ਸੀ ਕਿ ਸੀ ਇਹ ਮਾਮਲਾ ਵੱਡੀ ਬੈਂਚ ਨੂੰ ਟਰਾਂਸਫਰ ਕਰ ਰਹੇ ਹਾਂ।

 

 

 

 

 

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ|| Punjab News

0

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ

ਕਰੀਬ ਪੰਜ ਮਹੀਨਿਆਂ ਬਾਅਦ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ, ਜੋ ਕਿ 4 ਸਤੰਬਰ ਤੱਕ ਚੱਲੇਗਾ। ਸੈਸ਼ਨ ਵਿੱਚ ਹੁਣ ਤੱਕ ਪਾਸ ਕੀਤੇ ਸਾਰੇ ਕਾਨੂੰਨਾਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਇਸੇ ਮੀਟਿੰਗ ਵਿੱਚ ਪੰਜਾਬ ਫਾਇਰ ਸੇਫਟੀ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ 7 ਅਫਸਰਾਂ ਨੂੰ ਮਿਲੇਗਾ ਬਹਾਦਰੀ ਪੁਰਸਕਾਰ, ਪੜ੍ਹੋ ਵੇਰਵਾ

ਹੁਣ ਲੋਕਾਂ ਨੂੰ ਹਰ ਸਾਲ ਨਹੀਂ ਸਗੋਂ ਤਿੰਨ ਸਾਲ ਬਾਅਦ ਫਾਇਰ ਸੇਫਟੀ ਨਾਲ ਸਬੰਧਤ ਐਨਓਸੀ ਲੈਣੀ ਪਵੇਗੀ। ਇਸ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ। ਫਾਇਰ ਵਿਭਾਗ ਦੇ ਭਰਤੀ ਨਿਯਮਾਂ ਵਿੱਚ ਸੋਧ ਕੀਤੀ ਜਾਵੇਗੀ। ਖਾਸ ਤੌਰ ‘ਤੇ ਔਰਤਾਂ ਲਈ ਭਰਤੀ ਨਿਯਮਾਂ ਨੂੰ ਆਸਾਨ ਬਣਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਢਿੱਲ ਦਿੱਤੀ ਜਾਵੇਗੀ। ਤਾਂ ਜੋ ਉਹ ਵੀ ਆਸਾਨੀ ਨਾਲ ਫਾਇਰ ਵਿਭਾਗ ਵਿੱਚ ਭਰਤੀ ਹੋ ਸਕਣ। ਕਿਉਂਕਿ ਪੁਰਾਣੇ ਨਿਯਮ ਲੰਬੇ ਸਮੇਂ ਤੋਂ ਲਾਗੂ ਸਨ। ਇਹ ਗੱਲ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਹੀ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਕਈ ਫੈਸਲੇ ਲਏ ਗਏ ਹਨ।

 

AGTF ਨੇ ਸੁਨੀਲ ਭੰਡਾਰੀ ਸਮੇਤ 5 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ || Latest News || || Punjab News

0

AGTF ਨੇ ਸੁਨੀਲ ਭੰਡਾਰੀ ਸਮੇਤ 5 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਐਂਟੀ ਗੈਂਗਸਟਰ ਟਾਸਕ ਫੋਰਸ (#AGTF) ​​ਪੰਜਾਬ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਹੈ। ਜਦੋਂ ਟੀਮ ਗੈਂਗਸਟਰ ਸੁਨੀਲ ਭੰਡਾਰੀ ਉਰਫ ਨਟਾ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਫਿਰੋਜ਼ਪੁਰ ਵਿੱਚ ਹਾਲ ਹੀ ਵਿੱਚ ਹੋਈਆਂ ਤਿੰਨ ਹੱਤਿਆਵਾਂ ਸਮੇਤ ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ।

ਇਹ ਵੀ ਪੜ੍ਹੋ ਦੋ ਸਕੇ ਭਰਾਵਾਂ ਦੀ ਸੜਕ ਹਾਦਸੇ ‘ਚ ਹੋਈ ਮੌਤ || Punjab News

ਗੁਪਤ ਸੂਚਨਾ ਦੇ ਅਧਾਰ ‘ਤੇ ਕੀਤਾ ਗ੍ਰਿਫਤਾਰ

ਦੋਸ਼ੀ ਨਟਾ 31 ਜੁਲਾਈ, 2024 ਨੂੰ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਦਾ ਮਾਸਟਰਮਾਈਂਡ ਸੀ। ਇਹ ਗੈਂਗ ਦੋ SUV ਵਿੱਚ ਘੁੰਮ ਰਿਹਾ ਸੀ ਜਦੋਂ ਸਵੇਰੇ ਰਾਸ਼ਟਰੀ ਰਾਜਮਾਰਗ ਰਾਜਪੁਰਾ ਨੇੜੇ ਇੱਕ ਗੁਪਤ ਸੂਚਨਾ ਦੇ ਅਧਾਰ ‘ਤੇ ਗ੍ਰਿਫਤਾਰ ਕਰ ਲਿਆ। ਇਨ੍ਹਾਂ ਪਾਸੋਂ ਪੁਲਿਸ ਨੇ 40 ਜਿੰਦਾ ਕਾਰਤੂਸ ਅਤੇ ਦੋ ਵਾਹਨਾਂ ਦੇ ਨਾਲ 5 ਪਿਸਤੌਲ ਬਰਾਮਦ ਕੀਤੇ ਹਨ।

 

ਪੰਜਾਬ ਦੇ 7 ਅਫਸਰਾਂ ਨੂੰ ਮਿਲੇਗਾ ਬਹਾਦਰੀ ਪੁਰਸਕਾਰ, ਪੜ੍ਹੋ ਵੇਰਵਾ||Latest News

0

ਪੰਜਾਬ ਦੇ 7 ਅਫਸਰਾਂ ਨੂੰ ਮਿਲੇਗਾ ਬਹਾਦਰੀ ਪੁਰਸਕਾਰ, ਪੜ੍ਹੋ ਵੇਰਵਾ

ਕੇਂਦਰ ਸਰਕਾਰ ਪੰਜਾਬ ਦੇ 22 ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ 15 ਅਗਸਤ ਨੂੰ ਸਨਮਾਨਿਤ ਕਰੇਗੀ। ਇਨ੍ਹਾਂ ਵਿੱਚੋਂ 7 ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਮੈਡਲ, ਦੋ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਅਤੇ 13 ਨੂੰ ਸ਼ਾਨਦਾਰ ਸੇਵਾਵਾਂ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

 

ਹਰਿਆਣਾ ‘ਚ ਰਾਜ ਸਭਾ ਸੀਟ ‘ਤੇ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀਆਂ ||National News

0

ਹਰਿਆਣਾ ‘ਚ ਰਾਜ ਸਭਾ ਸੀਟ ‘ਤੇ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

ਹਰਿਆਣਾ ‘ਚ ਰਾਜ ਸਭਾ ਸੀਟ ‘ਤੇ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ। ਇਸ ਲਈ ਵੋਟਿੰਗ 3 ਸਤੰਬਰ ਨੂੰ ਹੋਵੇਗੀ। ਭਾਜਪਾ ਅਤੇ ਕਾਂਗਰਸ ਨੇ ਅਜੇ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।

ਕਰਾਸ ਵੋਟਿੰਗ ਦਾ ਡਰ

ਵਿਧਾਨ ਸਭਾ ਵਿੱਚ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਦੀ ਗਿਣਤੀ ਵੋਟਿੰਗ ਲਈ ਬਰਾਬਰ ਹੈ। ਹਾਲਾਂਕਿ ਵਿਰੋਧੀ ਧਿਰ ਨੂੰ ਇਸ ਚੋਣ ਵਿੱਚ ਕਰਾਸ ਵੋਟਿੰਗ ਦਾ ਡਰ ਹੈ। ਇਸ ਦਾ ਕਾਰਨ ਹੈ ਤੋਸ਼ਾਮ ਦੀ ਵਿਧਾਇਕ ਕਿਰਨ ਜੋ ਭਾਜਪਾ ‘ਚ ਸ਼ਾਮਲ ਹੋ ਗਈ ਹੈ। ਵਿਧਾਨ ਸਭਾ ਦੇ ਰਿਕਾਰਡ ਅਨੁਸਾਰ ਉਹ ਅਜੇ ਵੀ ਕਾਂਗਰਸ ਦੇ ਵਿਧਾਇਕ ਹਨ।

ਇਹ ਵੀ ਪੜ੍ਹੋ – ਸਪੀਕਰ ਸੰਧਵਾ ਨੇ 9 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਫਾਗਿੰਗ ਮਸ਼ੀਨ ਨੂੰ ਦਿੱਤੀ ਹਰੀ ਝੰਡੀ

ਕਾਂਗਰਸ ਵੱਲੋਂ ਕਿਰਨ ਚੌਧਰੀ ਦੀ ਮੈਂਬਰਸ਼ਿਪ ਰੱਦ ਕਰਨ ਲਈ ਦਲ-ਬਦਲ ਵਿਰੋਧੀ ਕਾਨੂੰਨ ਤਹਿਤ ਸਪੀਕਰ ਗਿਆਨ ਚੰਦ ਗੁਪਤਾ ਅੱਗੇ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਤੇ ਅਜੇ ਤੱਕ ਫੈਸਲਾ ਨਹੀਂ ਲਿਆ ਗਿਆ ਹੈ।

ਹਰਿਆਣਾ ਵਿੱਚ ਰਾਜ ਸਭਾ ਦੀਆਂ 5 ਸੀਟਾਂ ਹਨ। ਰਾਜ ਸਭਾ ਸੀਟ ਕਾਂਗਰਸ ਦੇ ਦੀਪੇਂਦਰ ਹੁੱਡਾ ਦੇ ਲੋਕ ਸਭਾ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ ਸੀ। ਦੀਪੇਂਦਰ ਹੁੱਡਾ ਦਾ ਰਾਜ ਸਭਾ ਕਾਰਜਕਾਲ ਅਪ੍ਰੈਲ 2026 ਤੱਕ ਸੀ। ਕਿਉਂਕਿ ਉਨ੍ਹਾਂ ਦਾ ਬਾਕੀ ਬਚਿਆ ਕਾਰਜਕਾਲ ਇੱਕ ਸਾਲ ਤੋਂ ਵੱਧ ਦਾ ਹੈ, ਇਸ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਸੀਟ ‘ਤੇ ਉਪ ਚੋਣ ਕਰਵਾਈ ਜਾ ਰਹੀ ਹੈ।

ECI ਨੇ ਉਪ ਚੋਣਾਂ ਲਈ ਇਹ ਸ਼ਡਿਊਲ ਕੀਤਾ ਜਾਰੀ

ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਆਈਏਐਸ ਅਧਿਕਾਰੀ ਸਾਕੇਤ ਕੁਮਾਰ ਨੂੰ ਉਪ ਚੋਣ ਕਰਵਾਉਣ ਲਈ ਰਿਟਰਨਿੰਗ ਅਫ਼ਸਰ (ਆਰ.ਓ.) ਨਿਯੁਕਤ ਕੀਤਾ ਗਿਆ ਹੈ। ਨਾਮਜ਼ਦਗੀ ਦੀ ਆਖਰੀ ਮਿਤੀ 21 ਅਗਸਤ ਰੱਖੀ ਗਈ ਹੈ, ਉਮੀਦਵਾਰ 27 ਅਗਸਤ ਨੂੰ ਆਪਣੇ ਨਾਮ ਵਾਪਸ ਲੈ ਸਕਣਗੇ। ਵੋਟਿੰਗ 3 ਸਤੰਬਰ ਨੂੰ ਹੋਵੇਗੀ। ਵੋਟਿੰਗ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗੀ। ਵੋਟਿੰਗ ਤੋਂ 8 ਘੰਟੇ ਬਾਅਦ ਉਸੇ ਦਿਨ ਨਤੀਜਾ ਐਲਾਨਿਆ ਜਾਵੇਗਾ।