Home Blog Page 1400

ਦੋ ਸਕੇ ਭਰਾਵਾਂ ਦੀ ਸੜਕ ਹਾਦਸੇ ‘ਚ ਹੋਈ ਮੌਤ || Punjab News

0

ਦੋ ਸਕੇ ਭਰਾਵਾਂ ਦੀ ਸੜਕ ਹਾਦਸੇ ‘ਚ ਹੋਈ

ਹੁਸ਼ਿਆਰਪੁਰ ‘ਚ ਦੇਰ ਰਾਤ ਤੇਜ਼ ਰਫਤਾਰ ਵਾਹਨ ਦੀ ਲਪੇਟ ‘ਚ ਆਉਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਡਾ. ਸੁਖਵਿੰਦਰ ਸੁੱਖੀ ਆਪ ‘ਚ ਹੋਏ ਸ਼ਾਮਿਲ , ਭਗਵੰਤ ਮਾਨ ਦੀ ਮੌਜੂਦਗੀ ‘ਚ ਪਾਰਟੀ ਕੀਤੀ ਜੁਆਇਨ || Punjab Update

ਹਾਦਸੇ ਦਾ ਪਤਾ ਲੱਗਦਿਆਂ ਹੀ ਐਸਐਸਐਫ ਦੀ ਟੀਮ ਇੰਚਾਰਜ ਏਐਸਆਈ ਪਵਨ ਕੁਮਾਰ ਦੀ ਅਗਵਾਈ ਵਿੱਚ ਮੌਕੇ ’ਤੇ ਪਹੁੰਚ ਗਈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਅਣਪਛਾਤਾ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਰੀਲਾਂ ਬਣਾਉਣ ਪਿੱਛੇ ਲੜ ਪਏ ਮੈਡਮ-ਮਾਸਟਰ, ਚਪੇੜਾਂ ਮਾਰ ਮਾਰ ਕਰ ‘ਤੇ ਮੂੰਹ ਲਾਲ || News Update

0
The madam-master fought behind making the reels, slapped and red-faced

ਰੀਲਾਂ ਬਣਾਉਣ ਪਿੱਛੇ ਲੜ ਪਏ ਮੈਡਮ-ਮਾਸਟਰ, ਚਪੇੜਾਂ ਮਾਰ ਮਾਰ ਕਰ ‘ਤੇ ਮੂੰਹ ਲਾਲ

ਇਕ ਬਹੁਤ ਹੀ ਅਨੋਖਾ ਮਾਮਲਾ ਚਿਤਰਕੂਟ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਵਿੱਦਿਆ ਮੰਦਰ ਵਿੱਚ ਇੱਕ ਮੋਬਾਈਲ ਵੀਡੀਓ ਨੂੰ ਲੈ ਕੇ ਇੱਕ ਮਹਿਲਾ ਅਧਿਆਪਕ ਅਤੇ ਇੱਕ ਪੁਰਸ਼ ਅਧਿਆਪਕ ਵਿੱਚ ਝਗੜਾ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਨੇ ਇੱਕ -ਦੂਜੇ ਦੇ ਥੱਪੜ ਮਾਰ ਕੇ ਮੂੰਹ ਲਾਲ ਕਰ ਦਿੱਤੇ | ਹੁਣ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਜ਼ਿਲ੍ਹੇ ‘ਚ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਟੀਚਰ ਸਪਨਾ ਸ਼ੁਕਲਾ ਸਕੂਲ ‘ਚ ਬਣਾਉਂਦੀ ਰਹਿੰਦੀ ਰੀਲਾਂ

ਪੂਰਾ ਮਾਮਲਾ ਰਾਜਾਪੁਰ ਥਾਣਾ ਖੇਤਰ ਦੇ ਕੁਮਹਾਰਨ ਪੁਰਵਾ ਇੰਗਲਿਸ਼ ਮੀਡੀਅਮ ਪ੍ਰਾਇਮਰੀ ਸਕੂਲ ਦਾ ਹੈ। ਜਿੱਥੇ ਤਾਇਨਾਤ ਸਹਾਇਕ ਅਧਿਆਪਕ ਸਪਨਾ ਸ਼ੁਕਲਾ ਅਤੇ ਔਧੇਸ਼ ਤਿਵਾੜੀ ਨੇ ਬੱਚਿਆਂ ਨੂੰ ਪੜ੍ਹਾਉਣ ਦੀ ਬਜਾਏ ਸਕੂਲ ਨੂੰ ਲੜਾਈ ਦੇ ਅਖਾੜੇ ਵਿੱਚ ਬਦਲ ਦਿੱਤਾ ਹੈ। ਦੋਵੇਂ ਅਧਿਆਪਕ ਇੱਕ ਦੂਜੇ ਦੀ ਵੀਡੀਓ ਬਣਾ ਰਹੇ ਹਨ ਅਤੇ ਇਸ ਵੀਡੀਓ ਵਿੱਚ ਇੱਕ ਦੂਜੇ ਨੂੰ ਥੱਪੜ ਮਾਰਦੇ ਵੀ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਟੀਚਰ ਸਪਨਾ ਸ਼ੁਕਲਾ ਸਕੂਲ ‘ਚ ਰੀਲਾਂ ਬਣਾਉਂਦੀ ਰਹਿੰਦੀ ਹੈ ਅਤੇ ਬੱਚਿਆਂ ਨੂੰ ਨਹੀਂ ਪੜ੍ਹਾਉਂਦੀ, ਜਿਸ ਕਾਰਨ ਹੋਰ ਅਧਿਆਪਕ ਵੀ ਮਹਿਲਾ ਦੇ ਇਸ ਗੱਲ ਤੋਂ ਗੁੱਸੇ ‘ਚ ਨਜ਼ਰ ਆਏ।

ਲੜਾਈ ਦਾ ਬਣਾ ਦਿੱਤਾ ਅਖਾੜਾ

ਫਿਰ ਇੱਕ ਹੋਰ ਅਧਿਆਪਕ ਔਧੇਸ਼ ਤਿਵਾਰੀ ਨੇ ਸਕੂਲ ਦੇ ਅੰਦਰ ਆਪਣੇ ਮੋਬਾਈਲ ਦੀ ਵਰਤੋਂ ਕਰਕੇ ਔਰਤ ਦੀ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ ਅਤੇ ਔਰਤ ਇਹ ਗੱਲ ਸਮਝ ਗਈ। ਜਿਸ ਤੋਂ ਬਾਅਦ ਦੋਹਾਂ ਵਿਚਕਾਰ ਤਕਰਾਰ ਸ਼ੁਰੂ ਹੋ ਗਈ ਅਤੇ ਕੁਝ ਹੀ ਸਮੇਂ ‘ਚ ਦੋਹਾਂ ਅਧਿਆਪਕਾਂ ਨੇ ਵਿੱਦਿਆ ਦੇ ਮੰਦਰ ਨੂੰ ਲੜਾਈ ਦਾ ਅਖਾੜਾ ਬਣਾ ਦਿੱਤਾ। ਜਿਸ ਦੀ ਵੀਡੀਓ ਹੁਣ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ : ਡਾ. ਸੁਖਵਿੰਦਰ ਸੁੱਖੀ ਆਪ ‘ਚ ਹੋਏ ਸ਼ਾਮਿਲ , ਭਗਵੰਤ ਮਾਨ ਦੀ ਮੌਜੂਦਗੀ ‘ਚ ਪਾਰਟੀ ਕੀਤੀ ਜੁਆਇਨ

ਮਾਮਲਾ ਕਰੀਬ 15 ਦਿਨ ਪੁਰਾਣਾ

ਵਾਇਰਲ ਹੋਈ ਵੀਡੀਓ ਬਾਰੇ ਬਲਾਕ ਸਿੱਖਿਆ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਮਾਮਲਾ ਕਰੀਬ 15 ਦਿਨ ਪੁਰਾਣਾ ਹੈ, ਜਿਸ ਦੀ ਉਹ ਜਾਂਚ ਕਰ ਰਹੇ ਹਨ। ਮਹਿਲਾ ਅਧਿਆਪਕ ਨੇ ਛੁੱਟੀ ਲੈ ਲਈ ਹੈ। ਦੋਵਾਂ ਅਧਿਆਪਕਾਂ ਨੇ ਇੱਕ ਦੂਜੇ ਖ਼ਿਲਾਫ਼ ਕੇਸ ਵੀ ਦਰਜ ਕਰਵਾਇਆ ਹੈ। ਉਹ ਆਪਣੀ ਵੱਖਰੀ ਜਾਂਚ ਕਰ ਰਿਹਾ ਹੈ। ਜਲਦੀ ਹੀ ਜਾਂਚ ਰਿਪੋਰਟ ਬੀ.ਐਸ.ਏ. ਨੂੰ ਸੌਂਪ ਦੇਣਗੇ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਹਿਲਾ ਅਧਿਆਪਕ ਸਕੂਲ ਵਿੱਚ ਵੀਡੀਓ ਬਣਾਉਂਦੀ ਸੀ, ਜਿਸ ਕਾਰਨ ਹੋਰ ਅਧਿਆਪਕ ਨਾਰਾਜ਼ ਸਨ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋ ਗਈ।

 

 

 

 

 

 

 

 

 

ਸਪੀਕਰ ਸੰਧਵਾ ਨੇ 9 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਫਾਗਿੰਗ ਮਸ਼ੀਨ ਨੂੰ ਦਿੱਤੀ ਹਰੀ ਝੰਡੀ ||Punjab News

0

ਸਪੀਕਰ ਸੰਧਵਾ ਨੇ 9 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਫਾਗਿੰਗ ਮਸ਼ੀਨ ਨੂੰ ਦਿੱਤੀ ਹਰੀ ਝੰਡੀ

ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਸਰਕਾਰ ਜਿੱਥੇ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ, ਓਥੇ ਹੀ ਸੂਬੇ ਨੂੰ ਸੋਹਣਾ ਤੇ ਹਰਿਆ ਭਰਿਆ ਬਣਾਉਣ ਲਈ ਵੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।

ਇਹਨਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾ ਨੇ ਕੋਟਕਪੂਰਾ ਹਲਕੇ ਦੇ ਨਿਵਾਸੀਆ ਦੇ ਲਈ ਆਟੋਮੈਟਿਕ ਫਾਗਿੰਗ ਮਸ਼ੀਨ ਵਹੀਕਲ ਨੂੰ ਹਰੀ ਝੰਡੀ ਦੇਣ ਮੌਕੇ ਕੀਤਾ।

ਸਵੱਛ ਭਾਰਤ ਮਿਸ਼ਨ ਤਹਿਤ ਮਿਲੀ ਗਰਾਂਟ

ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਪ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਕੋਟਕਪੂਰਾ ਨਗਰ ਕੌਂਸਲ ਨੂੰ 9.60 ਲੱਖ ਦੀ ਗਰਾਂਟ ਪ੍ਰਾਪਤ ਹੋਈ ਸੀ । ਜਿਸ ਤਹਿਤ ਸ਼ਹਿਰ ਵਿਚ ਫੋਗਿੰਗ ਕਰਨ ਵਾਲੀ ਮਸ਼ੀਨ ਦੀ ਖਰੀਦ ਕੀਤੀ ਗਈ ਹੈ।

 

ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਡੇਂਗੂ ਦੇ ਮੱਛਰ ਦੇ ਫੈਲਣ ਦਾ ਡਰ ਹੁੰਦਾ ਹੈ।ਜਿਸ ਦੇ ਮੱਦੇਨਜ਼ਰ ਉਹਨਾਂ ਸ਼ਹਿਰ ਵਾਸੀਆਂ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਇਹ ਉਪਰਾਲਾ ਕੀਤਾ ਹੈ।

ਸਪੀਕਰ ਸੰਧਵਾਂ ਨੇ ਖੁਦ ਵੀ ਆਟੋਮੈਟਿਕ ਫਾਗਿੰਗ ਮਸ਼ੀਨ ਨੂੰ ਚਲਾਇਆ

ਇਸ ਮੌਕੇ ਵਹੀਕਲ ਰਾਹੀਂ ਸ਼ਹਿਰ ਵਿਚ ਫੋਗਿੰਗ ਵੀ ਕੀਤੀ ਗਈ।  ਇਸ ਮੌਕੇ ਸਪੀਕਰ ਸੰਧਵਾਂ ਨੇ ਖੁਦ ਵੀ ਆਟੋਮੈਟਿਕ ਫਾਗਿੰਗ ਮਸ਼ੀਨ ਨੂੰ ਚਲਾਇਆ  ਇਸ ਮੌਕੇ ਚੈਅਰਮੈਨ ਗੁਰਮੀਤ ਸਿੰਘ,  ਅਮਰ ਇੰਦਰ ਸਿੰਘ ਕਾਰਜ ਸਾਧਕ ਅਫ਼ਸਰ, ਸੁਖਦੀਪ ਸਿੰਘ ਜੂਨੀਅਰ  ਇੰਜੀਨੀਅਰ, ਲੇਖਾਕਾਰ ਸੁਰਿੰਦਰ ਕੁਮਾਰ, ਸੁਪਰਡੈਂਟ ਸੈਂਨਟਰੀ ਇੰਸਪੈਕਟਰ ਵੀਰਪਾਲ ਸਿੰਘ, ਸੈਂਨਟਰੀ ਇੰਸਪੈਕਟਰ ਨੰਦ ਲਾਲ ਪ੍ਰੇਮ ਕੁਮਾਰ ਹਾਜ਼ਰ ਸਨ।

ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਤੇ ਦੋ ਆਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ||Punjab News

0
vigilance

ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਤੇ ਦੋ ਆਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਮਾਲ ਹਲਕਾ ਕਿਸ਼ਨਪੁਰਾ ਕਲਾਂ ਵਿਖੇ ਤਾਇਨਾਤ ਪਟਵਾਰੀ ਨਵਦੀਪ ਸਿੰਘ ਅਤੇ ਦੋ ਆਮ ਵਿਅਕਤੀਆਂ ਦਿਲਖੁਸ਼ ਕੁਮਾਰੀ ਵਾਸੀ ਪਿੰਡ ਅਦਰਾਮਨ, ਮੋਗਾ ਅਤੇ ਹਰਮਿੰਦਰ ਸਿੰਘ ਉਰਫ਼ ਗਗਨ ਵਾਸੀ ਪਿੰਡ ਰਸੂਲਪੁਰ ਜ਼ਿਲ੍ਹਾ ਮੋਗਾ ਖਿਲਾਫ ਆਪਸੀ ਮਿਲੀਭੁਗਤ ਰਾਹੀਂ ਸਰਕਾਰੀ ਜ਼ਮੀਨ ਦੀ ਮਲਕੀਅਤ ਸਬੰਧੀ ਫਰਜ਼ੀ ਰਿਪੋਰਟਾਂ ਤਿਆਰ ਕਰਕੇ 10,065,724 ਰੁਪਏ ਦਾ ਮੁਆਵਜ਼ਾ ਪ੍ਰਾਪਤ ਕਰਨ ਬਦਲੇ ਅਪਰਾਧਕ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ – ਜ਼ਿਲ਼੍ਹਾ ਪੱਧਰੀ ਸਮਾਗਮ ਦੌਰਾਨ 15 ਅਗਸਤ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਕੌਮੀ ਝੰਡਾ

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਜਾਂਚ ਦੇ ਆਧਾਰ ’ਤੇ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਅਤੇ 13(2) ਅਤੇ ਆਈ.ਪੀ.ਸੀ. ਦੀ ਧਾਰਾ 409, 465, 466, 467, 468, 471, 120-ਬੀ ਤਹਿਤ ਉਕਤ ਤਿੰਨੇ ਮੁਲਜ਼ਮਾਂ ਖ਼ਿਲਾਫ਼ ਐਫ.ਆਈ.ਆਰ. ਨੰਬਰ 19 ਮਿਤੀ 12.08.2024 ਦਰਜ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਪਿੰਡ ਅਦਰਾਮਨ, ਤਹਿਸੀਲ ਧਰਮਕੋਟ, ਜ਼ਿਲ੍ਹਾ ਮੋਗਾ ਵਿਖੇ ਸਥਿਤ ਪੰਜਾਬ ਸਰਕਾਰ ਦੇ ਮੁੜ ਵਸੇਬਾ ਵਿਭਾਗ ਦੀ ਜ਼ਮੀਨ ਫਰਜ਼ੀ ਢੰਗ ਨਾਲ ਉਪਰੋਕਤ ਦਿਲਖੁਸ਼ ਕੁਮਾਰੀ ਦੇ ਨਾਂ ’ਤੇ ਤਬਦੀਲ ਕਰਕੇ ਉਸ ਦੇ ਨਾਂ ’ਤੇ ਇੰਤਕਾਲ ਦਰਜ ਕਰਵਾ ਦਿੱਤਾ ਗਿਆ। ਇਹ ਵੀ ਸਾਹਮਣੇ ਆਇਆ ਕਿ ਇਸ ਜ਼ਮੀਨ ਦੇ ਇੰਤਕਾਲ ’ਤੇ ਛਿੰਦਾ ਪਟਵਾਰੀ ਵੱਲੋਂ ਦਸਤਖਤ ਕੀਤੇ ਗਏ ਸਨ, ਜਦੋਂ ਕਿ ਉਹ ਤਹਿਸੀਲ ਧਰਮਕੋਟ ਦੇ ਪਿੰਡ ਰੇਡਵਾਂ ਦੇ ਸਬੰਧਤ ਮਾਲ ਹਲਕਾ ਵਿਖੇ ਤਾਇਨਾਤ ਨਹੀਂ ਸੀ ਅਤੇ ਸਾਲ 2021 ਦੌਰਾਨ ਉਸ ਦੀ ਮੌਤ ਹੋ ਗਈ ਸੀ।

ਕਾਨੂੰਗੋ ਅਤੇ ਨਾਇਬ ਤਹਿਸੀਲਦਾਰ ਨੇ ਬਿਆਨ ਰਿਕਾਰਡ ਕਰਵਾਏ

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਤਹਿਸੀਲ ਧਰਮਕੋਟ ਵਿਖੇ ਤਾਇਨਾਤ ਤਤਕਾਲੀ ਕਾਨੂੰਗੋ ਅਤੇ ਨਾਇਬ ਤਹਿਸੀਲਦਾਰ ਨੇ ਬਿਆਨ ਰਿਕਾਰਡ ਕਰਵਾਏ ਹਨ ਕਿ ਉਨ੍ਹਾਂ ਵੱਲੋਂ ਉਕਤ ਜ਼ਮੀਨ ਦੇ ਇਸ ਤਬਾਦਲੇ ’ਤੇ ਦਸਤਖਤ ਨਹੀਂ ਕੀਤੇ ਗਏ ਸਨ ਜਿਸ ਉਪਰੰਤ ਇਹ ਤਬਾਦਲਾ ਸ਼ੱਕੀ ਪਾਇਆ ਗਿਆ। ਇਸ ਜ਼ਮੀਨ ਵਿੱਚੋਂ ਕੁਝ ਰਕਬਾ ਕੌਮੀ ਮਾਰਗ ਬਣਾਉਣ ਲਈ ਗ੍ਰਹਿਣ (ਐਕੁਆਇਰ) ਕੀਤਾ ਗਿਆ ਸੀ ਅਤੇ ਉਕਤ ਮੁਲਜ਼ਮ ਦਿਲਖੁਸ਼ ਕੁਮਾਰੀ ਨੇ 18,53,661 ਰੁਪਏ ਅਤੇ 82,12,063 ਰੁਪਏ ਦਾ ਮੁਆਵਜ਼ਾ ਹਾਸਲ ਕਰ ਲਿਆ ਸੀ।

ਨਾਜਾਇਜ਼ ਮੁਆਵਜ਼ਾ ਦਿਵਾਉਣ ਲਈ ਸਾਜਿਸੀ ਮਿਲੀਭੁਗਤ ਕੀਤੀ

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਹਿਣ ਕੀਤੀ ਗਈ ਜ਼ਮੀਨ ਦੀ ਮੁਲਾਂਕਣ ਰਿਪੋਰਟ ਅਤੇ ਇਸਦਾ ਏ-ਰੋਲ ਉਕਤ ਪਟਵਾਰੀ ਨਵਦੀਪ ਸਿੰਘ ਵੱਲੋਂ ਤਿਆਰ ਕੀਤਾ ਗਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਨਵਦੀਪ ਸਿੰਘ ਪਟਵਾਰੀ ਨੇ ਮੁਲਜ਼ਮ ਦਿਲਖੁਸ਼ ਕੁਮਾਰੀ ਨੂੰ ਇਹ ਨਾਜਾਇਜ਼ ਮੁਆਵਜ਼ਾ ਦਿਵਾਉਣ ਲਈ ਉਪਰੋਕਤ ਮੁਲਜ਼ਮ ਹਰਮਿੰਦਰ ਸਿੰਘ ਉਰਫ਼ ਗਗਨ ਨਾਲ ਸਾਜਿਸੀ ਮਿਲੀਭੁਗਤ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਵਿਜੀਲੈਂਸ ਪੜਤਾਲ ਦੇ ਆਧਾਰ ‘ਤੇ ਉਪਰੋਕਤ ਤਿੰਨੋਂ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਪੁੱਛਗਿੱਛ ਦੌਰਾਨ ਮਾਲ ਵਿਭਾਗ ਦੇ ਹੋਰ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਡਾ. ਸੁਖਵਿੰਦਰ ਸੁੱਖੀ ਆਪ ‘ਚ ਹੋਏ ਸ਼ਾਮਿਲ , ਭਗਵੰਤ ਮਾਨ ਦੀ ਮੌਜੂਦਗੀ ‘ਚ ਪਾਰਟੀ ਕੀਤੀ ਜੁਆਇਨ || Punjab Update

0
Dr. Sukhwinder Sukhi joined AAP, joined the party in the presence of Bhagwant Mann

ਡਾ. ਸੁਖਵਿੰਦਰ ਸੁੱਖੀ ਆਪ ‘ਚ ਹੋਏ ਸ਼ਾਮਿਲ , ਭਗਵੰਤ ਮਾਨ ਦੀ ਮੌਜੂਦਗੀ ‘ਚ ਪਾਰਟੀ ਕੀਤੀ ਜੁਆਇਨ

ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਨਾਲ ਪਾਰਟੀ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ | ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਸਵੇਰੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਖ਼ੁਦ ਡਾ. ਸੁਖਵਿੰਦਰ ਸਿੰਘ ਸੁੱਖੀ ਦਾ ਪਾਰਟੀ ‘ਚ ਸਵਾਗਤ ਕੀਤਾ। ਮਾਨ ਨੇ ਕਿਹਾ ਕਿ ਸੁੱਖੀ ਦੇ ਆਪ ‘ਚ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤ ਹੋਵਗੀ। ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਸਕੱਤਰ ਜਨਰਲ ਡਾ. ਸੰਦੀਪ ਪਾਠਕ ਵੀ ਹਾਜ਼ਰ ਸਨ।

 ਇਹ ਵੀ ਪੜ੍ਹੋ : CM ਭਗਵੰਤ ਮਾਨ ਅੱਜ ਆਉਣਗੇ ਜਲੰਧਰ , ਜਨਤਾ ਦਰਬਾਰ ‘ਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਪਾਰਟੀ ਕੋਲ ਪਹਿਲਾਂ ਹੀ 90 ਵਿਧਾਇਕ

ਇਸ ਮੌਕੇ ਡਾ. ਸੁੱਖੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਨੂੰ ਉਸ ਵਕਤ ਜੁਆਇਨ ਕਰਵਾਇਆ ਹੈ ਜਦੋਂ ਪਾਰਟੀ ਕੋਲ ਪਹਿਲਾਂ ਹੀ 90 ਵਿਧਾਇਕ ਹਨ। ਉਨ੍ਹਾਂ ਨਵਾਂਸ਼ਹਿਰ ‘ਚ ਮੈਡੀਕਲ ਕਾਲਜ ਖੋਲ੍ਹਣ ਦਾ ਵਾਅਦਾ ਕੀਤਾ। ਪਾਰਟੀ ‘ਚ ਰਹਿੰਦਿਆਂ ਜਨਤਾ ਪ੍ਰਤੀ ਵਫਾਦਾਰੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।ਉਨ੍ਹਾਂ ਕਿਹਾ ਕਿ ਉਹ ਆਪ ‘ਚ ਹਲਕੇ ਦੇ ਵਿਕਾਸ ਲਈ ਸ਼ਾਮਲ ਹੋਏ ਹਨ।

 

 

 

 

 

 

 

 

 

ਸਪਨਾ ਚੌਧਰੀ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ, ਪੜ੍ਹੋ ਵੇਰਵਾ ||Entertainment News

0

ਸਪਨਾ ਚੌਧਰੀ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ, ਪੜ੍ਹੋ ਵੇਰਵਾ

ਹਰਿਆਣਾ ਦੀ ਡਾਂਸਿੰਗ ਕੁਈਨ ਸਪਨਾ ਚੌਧਰੀ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਮੰਗਲਵਾਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਧੋਖਾਧੜੀ ਦੇ ਮਾਮਲੇ ‘ਚ ਸਪਨਾ ਦੀ ਗੈਰ-ਹਾਜ਼ਰੀ ਕਾਰਨ ਇਹ ਵਾਰੰਟ ਜਾਰੀ ਕੀਤਾ।

ਇਹ ਵੀ ਪੜ੍ਹੋ- ਜ਼ਿਲ਼੍ਹਾ ਪੱਧਰੀ ਸਮਾਗਮ ਦੌਰਾਨ 15 ਅਗਸਤ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਕੌਮੀ ਝੰਡਾ

ਦਿੱਲੀ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਨੇ ਸਪਨਾ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਇਹ ਮਾਮਲਾ ਸਾਲ 2021 ਦਾ ਹੈ ਜਦੋਂ ਪਵਨ ਚਾਵਲਾ ਨਾਂ ਦੇ ਵਿਅਕਤੀ ਨੇ ਸਪਨਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ।

ਕੇਸ ਦੀ ਸੁਣਵਾਈ ਲਈ ਡਾਂਸਰ ਅਦਾਲਤ ਵਿੱਚ ਨਹੀਂ ਪਹੁੰਚੀ

ਰਿਪੋਰਟ ਦੇ ਅਨੁਸਾਰ, ਮੁੱਖ ਨਿਆਇਕ ਮੈਜਿਸਟਰੇਟ (ਸੀਜੇਐਮ) ਰਸ਼ਮੀ ਗੁਪਤਾ ਨੇ ਸਪਨਾ ਚੌਧਰੀ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ ਕਿਉਂਕਿ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਈ ਸੀ।

ਮਾਮਲੇ ਦੀ ਸੁਣਵਾਈ ਦੌਰਾਨ ਸੀਜੇਐਮ ਨੇ ਕਿਹਾ- ਸੁਣਵਾਈ ਦੇ ਆਖਰੀ ਦਿਨ ਮੁਲਜ਼ਮ ਵੱਲੋਂ ਛੋਟ ਮੰਗੀ ਗਈ ਸੀ ਅਤੇ ਅੱਜ ਵੀ ਮੁਲਜ਼ਮ ਨੂੰ ਬੁਲਾਉਣ ਦੇ ਬਾਵਜੂਦ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਅਦਾਲਤ ਨੇ ਮਾਮਲੇ ਦੀ ਅਗਲੀ ਕਾਰਵਾਈ ਲਈ 25 ਅਕਤੂਬਰ 2024 ਦੀ ਤਰੀਕ ਤੈਅ ਕੀਤੀ ਹੈ।

ਕੀ ਹੈ ਪੂਰਾ ਮਾਮਲਾ

ਮੀਡੀਆ ਰਿਪੋਰਟਾਂ ਮੁਤਾਬਕ ਸ਼ਿਕਾਇਤਕਰਤਾ ਪਵਨ ਚਾਵਲਾ ਨੇ ਸਪਨਾ ‘ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਕੰਮ ਦੇ ਸਿਲਸਿਲੇ ‘ਚ ਸਪਨਾ ਨੂੰ ਪੈਸੇ ਦਿੱਤੇ ਸਨ। ਪਰ ਸਪਨਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਉਸ ਪੈਸੇ ਦੀ ਦੁਰਵਰਤੋਂ ਕੀਤੀ। ਉਸ ਵਿਰੁੱਧ 28 ਮਈ 2024 ਨੂੰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ।

CM ਭਗਵੰਤ ਮਾਨ ਅੱਜ ਆਉਣਗੇ ਜਲੰਧਰ , ਜਨਤਾ ਦਰਬਾਰ ‘ਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ || Punjab Update

0
CM Bhagwant Mann will come to Jalandhar today, he will listen to people's problems in Janata Darbar

CM ਭਗਵੰਤ ਮਾਨ ਅੱਜ ਆਉਣਗੇ ਜਲੰਧਰ , ਜਨਤਾ ਦਰਬਾਰ ‘ਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ CM ਭਗਵੰਤ ਮਾਨ ਅੱਜ ਜਲੰਧਰ ਆਉਣਗੇ | ਜਿੱਥੇ ਕਿ ਉਹ 14 ਅਤੇ 15 ਅਗਸਤ ਨੂੰ ਜਲੰਧਰ ‘ਚ ਹੀ ਰਹਿਣਗੇ। ਸਰਕਾਰੀ ਰਿਹਾਇਸ਼ ‘ਤੇ ‘ਸਰਕਾਰ ਤੁਹਾਡੇ ਦੁਆਰ’ ਕੈਂਪ ਦਾ ਆਯੋਜਨ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਜਨਤਾ ਦਰਬਾਰ ‘ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਉਹ ਖਾਸ ਕਰਕੇ ਸੁਤੰਤਰਤਾ ਦਿਵਸ ਦੇ ਮੌਕੇ ਇੱਥੇ ਪਹੁੰਚ ਰਹੇ ਹਨ ਜਿੱਥੇ ਕਿ ਉਹ ਜਲੰਧਰ ‘ਚ ਤਿਰੰਗਾ ਵੀ ਲਹਿਰਾਉਣਗੇ। ਇਸ ਸਭ ਦੇ ਚੱਲਦਿਆਂ ਸ਼ਹਿਰ ਵਿੱਚ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।

2 ਦਿਨ ਜਲੰਧਰ ‘ਚ ਰਹਿ ਕੇ ਸਮੱਸਿਆਵਾਂ ਸੁਣਨ ਦਾ ਕੀਤਾ ਸੀ ਵਾਅਦਾ

ਧਿਆਨਯੋਗ ਹੈ ਕਿ ਵੈਸਟ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨਾਲ 2 ਦਿਨ ਜਲੰਧਰ ‘ਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦਾ ਵਾਅਦਾ ਕੀਤਾ ਸੀ। ਇਸੇ ਵਾਅਦੇ ਅਨੁਸਾਰ ਪਿਛਲੇ ਦੋ-ਤਿੰਨ ਵਾਰ ਉਹ ਜਲੰਧਰ ਦੇ ਸਰਕਾਰੀ ਤੁਹਾਡੇ ਦੁਆਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੈਂਪ ਲਗਾ ਚੁੱਕੇ ਹਨ।

ਇਹ ਵੀ ਪੜ੍ਹੋ : ਇੱਕ ਝਟਕੇ ‘ਚ ਪਰਿਵਾਰ ਦੀਆਂ 3 ਪੀੜ੍ਹੀਆਂ ਹੋਈਆਂ ਖਤਮ , ਨਹਿਰ ‘ਚ ਡਿੱਗੀ ਕਾਰ

ਦੱਸ ਦਈਏ ਕਿ ਹਾਲ ਹੀ ‘ਚ 24 ਜੁਲਾਈ ਨੂੰ ਮੁੱਖ ਮੰਤਰੀ ਮਾਨ ਵੱਲੋਂ ਜਲੰਧਰ ‘ਚ ਆਯੋਜਿਤ 2 ਦਿਨਾਂ ਪ੍ਰੋਗਰਾਮ ‘ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਗਿਆ। ਹੁਣ ਫਿਰ ਤੋਂ ਸੀਐੱਮ ਮਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਦਾ ਦੌਰਾ ਕਰ ਰਹੇ ਹਨ।

 

 

 

 

 

 

 

 

 

 

 

ਇੱਕ ਝਟਕੇ ‘ਚ ਪਰਿਵਾਰ ਦੀਆਂ 3 ਪੀੜ੍ਹੀਆਂ ਹੋਈਆਂ ਖਤਮ , ਨਹਿਰ ‘ਚ ਡਿੱਗੀ ਕਾਰ || Latest Update

0
In one blow, 3 generations of the family were destroyed, the car fell into the canal

ਇੱਕ ਝਟਕੇ ‘ਚ ਪਰਿਵਾਰ ਦੀਆਂ 3 ਪੀੜ੍ਹੀਆਂ ਹੋਈਆਂ ਖਤਮ , ਨਹਿਰ ‘ਚ ਡਿੱਗੀ ਕਾਰ

ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਝਟਕੇ ‘ਚ ਪਰਿਵਾਰ ਦੀਆਂ 3 ਪੀੜ੍ਹੀਆਂ ਖਤਮ ਹੋ ਗਈਆਂ |  ਦਰਅਸਲ, ਇੱਕ ਕਾਰਨ ਬੇਕਾਬੂ ਹੋ ਕੇ ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਕਾਰ ‘ਚ ਸਵਾਰ ਪਿਤਾ, ਪੁੱਤਰ ਅਤੇ ਪੋਤੇ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਡਿਜਾਸਟਰ ਮੈਨੇਜਮੈਂਟ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ |

ਆਪਣੇ ਬੇਟੇ ਨੂੰ ਸਿਖਾ ਰਿਹਾ ਸੀ ਕਾਰ ਚਲਾਉਣਾ

ਮਿਲੀ ਜਾਣਕਾਰੀ ਮੁਤਾਬਕ ਰਾਠੀ ਖੇੜਾ ਦਾ ਰਹਿਣ ਵਾਲਾ ਇਮਾਮ ਮਰਗੂਬ ਆਲਮ ਆਪਣੇ ਬੇਟੇ ਨੂੰ ਕਾਰ ਚਲਾਉਣਾ ਸਿਖਾ ਰਿਹਾ ਸੀ। ਉਸ ਦੇ ਨਾਲ 5 ਸਾਲ ਦਾ ਪੋਤਾ ਵੀ ਸੀ। ਇਸ ਦੌਰਾਨ ਅਚਾਨਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਖਿੜਕੀ ਦੇ ਸ਼ੀਸ਼ੇ ਨਹੀਂ ਖੁੱਲ੍ਹ ਸਕੇ ਅਤੇ ਦਮ ਘੁਟਣ ਕਾਰਨ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

3 ਘੰਟੇ ਦੀ ਮਿਹਨਤ ਤੋਂ ਬਾਅਦ ਲਾਸ਼ਾਂ ਨੂੰ ਬਾਹਰ ਕੱਢਿਆ

ਮ੍ਰਿਤਕਾਂ ਦੀ ਪਛਾਣ 60 ਸਾਲਾ ਮਰਗੂਬ ਆਲਮ, ਸਾਨੀਬ ਹੁਸੈਨ ਅਤੇ 5 ਸਾਲਾ ਹਸਨੈਨ ਵਾਸੀ ਰਾਠੀਖੇੜਾ ਵਜੋਂ ਹੋਈ ਹੈ। SDRF ਦੀ ਟੀਮ ਅਤੇ ਸਥਾਨਕ ਗੋਤਾਖੋਰਾਂ ਨੇ ਮਿਲ ਕੇ ਕਰੀਬ ਸਾਢੇ 3 ਘੰਟੇ ਦੀ ਮਿਹਨਤ ਤੋਂ ਬਾਅਦ ਤਿੰਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਸਥਾਨਕ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਡਰਾਈਵਰ ਸੀਟ ‘ਤੇ ਬੈਠਾ ਇਮਾਮ ਮਰਗੂਬ ਆਲਮ ਆਪਣੇ ਮੋਬਾਈਲ ‘ਤੇ ਵੀਡੀਓ ਬਣਾ ਰਿਹਾ ਸੀ। ਫਿਰ ਕਾਰ ਨਹਿਰ ਵਿੱਚ ਡਿੱਗ ਗਈ।

ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਯੈਲੋ ਅਲਰਟ ਕੀਤਾ ਜਾਰੀ , ਭਾਰੀ ਮੀਂਹ ਦੀ ਸੰਭਾਵਨਾ

ASI ਹੰਸਰਾਜ ਨੇ ਦੱਸਿਆ ਕਿ ਇਮਾਮ ਮਰਗੂਬ ਆਪਣੇ ਬੇਟੇ ਨੂੰ ਕਾਰ ਚਲਾਉਣਾ ਸਿਖਾ ਰਿਹਾ ਸੀ। ਸਵੇਰੇ ਕਰੀਬ 8 ਵਜੇ ਉਹ ਇੰਦਰਾ ਗਾਂਧੀ ਨਹਿਰ ਦੇ ਪੁਲ ਦੇ ਹੇਠਾਂ ਪਿੰਡ ਤਲਵਾੜਾ ਝੀਲ ਕੋਲ ਪਹੁੰਚਿਆ ਅਤੇ ਵੀਡੀਓ ਬਣਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ।

 

 

 

 

 

 

 

 

 

 

 

ਜ਼ਿਲ਼੍ਹਾ ਪੱਧਰੀ ਸਮਾਗਮ ਦੌਰਾਨ 15 ਅਗਸਤ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਕੌਮੀ ਝੰਡਾ||Punjab News

0

ਜ਼ਿਲ਼੍ਹਾ ਪੱਧਰੀ ਸਮਾਗਮ ਦੌਰਾਨ 15 ਅਗਸਤ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਕੌਮੀ ਝੰਡਾ

ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਇਥੇ ਸਥਾਨਕ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ।ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਗੁਰਪ੍ਰੀਤ ਸਿੰਘ ਥਿੰਦ ਅਤੇ ਐੱਸ. ਡੀ. ਐੱਮ. ਤਰਨ ਤਾਰਨ ਸਿਮਰਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।

ਇਹ ਵੀ ਪੜ੍ਹੋ- ਵਿਨੇਸ਼ ਫੋਗਾਟ ਦੇ ਹਰਿਆਣਾ ‘ਚ ਸ਼ਾਨਦਾਰ ਸਵਾਗਤ ਦੀ ਯੋਜਨਾ

ਰਿਹਰਸਲ ਦੌਰਾਨ ਐੱਸ. ਐੱਸ. ਪੀ. ਤਰਨ ਤਾਰਨ ਗੌਰਵ ਤੂਰਾ ਨੇ ਪਰੇਡ ਕਮਾਂਡਰ ਡੀ. ਐੱਸ. ਪੀ. ਗਗਨਦੀਪ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਵਿੱਚ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਟੁੱਕੜੀਆਂ ਅਤੇ ਪੰਜਾਬ ਪੁਲਿਸ ਬੈਂਡ ਸ਼ਾਮਲ ਸੀ।

ਇਸ ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਪੀ. ਟੀ. ਸ਼ੋਅ ਦੀ ਪੇਸ਼ਕਾਰੀ ਕੀਤੀ ਗਈ ਅਤੇ ਜ਼ਿਲ੍ਹੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ।

ਜ਼ਰੂਰੀ ਹਦਾਇਤਾਂ ਦਿੱਤੀਆਂ

ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਐੱਸ. ਐੱਸ. ਪੀ. ਤਰਨ ਤਾਰਨ ਗੌਰਵ ਤੂਰਾ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ।ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।ਉਨ੍ਹਾਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ  ਜਾਵੇਗਾ।

ਮੌਸਮ ਵਿਭਾਗ ਨੇ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਯੈਲੋ ਅਲਰਟ ਕੀਤਾ ਜਾਰੀ , ਭਾਰੀ ਮੀਂਹ ਦੀ ਸੰਭਾਵਨਾ || News of Punjab

0
Meteorological department has issued yellow alert in 3 districts of Punjab, heavy rain is likely

ਮੌਸਮ ਵਿਭਾਗ ਨੇ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਯੈਲੋ ਅਲਰਟ ਕੀਤਾ ਜਾਰੀ , ਭਾਰੀ ਮੀਂਹ ਦੀ ਸੰਭਾਵਨਾ

ਪੰਜਾਬ ਵਿੱਚ ਅੱਜ ਤੋਂ ਮੌਸਮ ਮੁੜ ਤੋਂ ਕਰਵਟ ਲੈਣ ਜਾ ਰਿਹਾ ਹੈ | ਮੌਸਮ ਵਿਭਾਗ ਨੇ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ | ਇਹ ਤਿੰਨੇ ਜ਼ਿਲ੍ਹੇ ਹਿਮਾਚਲ ਦੇ ਪਹਾੜੀ ਇਲਾਕਿਆਂ ਦੇ ਨਾਲ ਲੱਗਦੇ ਹਨ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹੇ ਸ਼ਾਮਲ ਹਨ। ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 4.4 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ ਹੈ।

ਬਾਰਿਸ਼ ਰਾਜ ਦੇ ਔਸਤ ਤੋਂ ਘੱਟ

ਮੰਗਲਵਾਰ ਨੂੰ ਅੰਮ੍ਰਿਤਸਰ ‘ਚ 5.0 ਮਿਲੀਮੀਟਰ, ਫਤਿਹਗੜ੍ਹ ਸਾਹਿਬ ‘ਚ 0.5 ਮਿਲੀਮੀਟਰ, ਗੁਰਦਾਸਪੁਰ ‘ਚ 2.0 ਮਿਲੀਮੀਟਰ ਅਤੇ ਰੂਪਨਗਰ ‘ਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਹਾਲਾਂਕਿ, ਹੁਣ ਤੱਕ ਦਰਜ ਕੀਤੀ ਗਈ ਬਾਰਿਸ਼ ਰਾਜ ਦੇ ਔਸਤ ਤੋਂ ਘੱਟ ਹੈ। ਸੂਬੇ ਵਿੱਚ 1 ਜੂਨ ਤੋਂ ਹੁਣ ਤੱਕ 191.9 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 34 ਡਿਗਰੀ ਘੱਟ ਹੈ।

ਵੱਧ ਤੋਂ ਵੱਧ ਤਾਪਮਾਨ 28.3 ਡਿਗਰੀ ਕੀਤਾ ਗਿਆ ਦਰਜ

ਅੰਮ੍ਰਿਤਸਰ ‘ਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 28.3 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਹਲਕੀ ਬੱਦਲਵਾਈ ਰਹੇਗੀ , ਮੀਂਹ ਦੀ ਸੰਭਾਵਨਾ ਹੈ। ਤਾਪਮਾਨ 29 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ। ਜਲੰਧਰ ਵਿੱਚ ਬੀਤੇ ਕੱਲ੍ਹ ਸ਼ਾਮ ਨੂੰ ਤਾਪਮਾਨ 27.1 ਡਿਗਰੀ ਦਰਜ ਕੀਤਾ ਗਿਆ। ਅੱਜ ਬੁਧਵਾਰ ਨੂੰ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 33 ਡਿਗਰੀ ਦੇ ਵਿਚਕਾਰ ਰਹੇਗਾ।

ਇਹ ਵੀ ਪੜ੍ਹੋ : CM ਮਾਨ ਨੇ ਨਿਤਿਨ ਗਡਕਰੀ ਦੀ ਚਿਤਾਵਨੀ ‘ਤੇ ਦਿੱਤਾ ਜਵਾਬ

ਪਟਿਆਲਾ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 26.2 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ। ਅੱਜ ਬੁਧਵਾਰ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ।