Home Blog Page 1401

CM ਮਾਨ ਨੇ ਨਿਤਿਨ ਗਡਕਰੀ ਦੀ ਚਿਤਾਵਨੀ ‘ਤੇ ਦਿੱਤਾ ਜਵਾਬ || Punjab News

0
CM Mann responded to Nitin Gadkari's warning

CM ਮਾਨ ਨੇ ਨਿਤਿਨ ਗਡਕਰੀ ਦੀ ਚਿਤਾਵਨੀ ‘ਤੇ ਦਿੱਤਾ ਜਵਾਬ

ਬੀਤੇ ਦਿਨ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ CM ਮਾਨ ਨੂੰ ਚਿੱਠੀ ਲਿਖ ਕੇ ਕਈ NHAI ਪ੍ਰਾਜੈਕਟਾਂ ਨੂੰ ਜਲਦੀ ਪੂਰਾ ਕਰਵਾਉਣ ਲਈ ਕਿਹਾ ਸੀ। ਉਨ੍ਹਾਂ ਕਿਹਾ ਸੀ ਕਿ ਪ੍ਰਾਜੈਕਟ ਸਮੇਂ ਸਿਰ ਪੂਰੇ ਨਾ ਹੋਏ ਤਾਂ NHAI ਕੋਲ ਇਨ੍ਹਾਂ ਪ੍ਰਾਜੈਕਟਾਂ ਨੂੰ ਬੰਦ ਕਰਨ ਤੋਂ ਇਲਾਵਾ ਕੋਈ ਹੋਰ ਰਾਹ ਨਹੀਂ ਬਚੇਗਾ।

ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਵਚਨਬੱਧ

ਇਸੇ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਅਤੇ ਸੂਬੇ ਦੀ ਤਰੱਕੀ ਲਈ NHAI ਨੂੰ ਸਹਿਯੋਗ ਦੇਣ ਅਤੇ ਆਪਸੀ ਤਾਲਮੇਲ ਰਾਹੀਂ ਕੰਮ ਕਰਨ ਲਈ ਵਚਨਬੱਧ ਹੈ। ਕੇਂਦਰੀ ਸੜਕ ਆਵਾਜਾਈ ਅਤੇ ਕੌਮੀ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਇਕ ਪੱਤਰ ਲਿਖ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਅਤੇ ਸੂਬਾ ਦੋਵਾਂ ਲਈ NHAI ਪ੍ਰਾਜੈਕਟਾਂ ਦੀ ਮਹੱਤਤਾ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਪੰਜਾਬ ਸਰਕਾਰ ਇਨ੍ਹਾਂ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜ਼ਮੀਨ ਪ੍ਰਾਪਤੀ ਅਤੇ ਹੋਰ ਸਬੰਧਤ ਮਾਮਲਿਆਂ ਵਿੱਚ NHAI ਦੀ ਸਰਗਰਮੀ ਨਾਲ ਸਹਾਇਤਾ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਕੁਝ ਕੁ ਨੂੰ ਛੱਡ ਕੇ ਸੂਬੇ ਵਿੱਚ NHAI ਦੇ ਜ਼ਿਆਦਾਤਰ ਪ੍ਰਾਜੈਕਟ ਲੀਹ ‘ਤੇ ਹਨ।

ਉਪ-ਠੇਕੇਦਾਰ ਨੂੰ ਵਿੱਤੀ ਬਕਾਇਆ ਨਾ ਦੇਣ ਦਾ ਨਤੀਜਾ

ਮੁੱਖ ਮੰਤਰੀ ਨੇ ਕਿਹਾ ਕਿ ਗਡਕਰੀ ਵੱਲੋਂ ਜ਼ਿਕਰ ਕੀਤੇ ਦੋਵਾਂ ਮਾਮਲਿਆਂ ਵਿੱਚ ਸਥਾਨਕ ਪੁਲਿਸ ਨੇ ਤੁਰੰਤ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਅਤੇ ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਇੱਕ ਘਟਨਾ NHAI ਦੇ ਠੇਕੇਦਾਰ ਵੱਲੋਂ ਜ਼ਮੀਨ ਦੀ ਵੱਧ ਖੁਦਾਈ ਦਾ ਨਤੀਜਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਜੀ ਘਟਨਾ ਠੇਕੇਦਾਰ ਵੱਲੋਂ ਆਪਣੇ ਉਪ-ਠੇਕੇਦਾਰ ਨੂੰ ਵਿੱਤੀ ਬਕਾਇਆ ਨਾ ਦੇਣ ਦਾ ਨਤੀਜਾ ਹੈ ਅਤੇ ਕਿਹਾ ਕਿ ਦੋਵੇਂ ਮਾਮਲੇ ਠੇਕੇਦਾਰ ਕਰਕੇ ਪੈਦਾ ਹੋਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਭ ਦੇ ਬਾਵਜੂਦ ਪੰਜਾਬ ਪੁਲਸ ਇੱਕ ਬਿਹਤਰੀਨ ਫੋਰਸ ਹੋਣ ਦੇ ਨਾਤੇ, NHAI ਦੀਆਂ ਸੁਰੱਖਿਆ ਸਬੰਧੀ ਚਿੰਤਾਵਾਂ ਦਾ ਖਿਆਲ ਰੱਖਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੇ ਪਹਿਲਾਂ ਹੀ ਸਥਾਨਕ ਪੁਲਸ ਨੂੰ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਇਲਾਕੇ ਵਿੱਚ ਗਸ਼ਤ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ ਵਿੱਚ ਜ਼ਮੀਨਾਂ ਦੇ ਭਾਅ ਜ਼ਿਆਦਾ

ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਜ਼ਮੀਨ ਗ੍ਰਹਿਣ ਨਾਲ ਸਬੰਧਤ ਮੁੱਦਿਆਂ ਦੀ ਗੱਲ ਹੈ, ਕੇਂਦਰੀ ਮੰਤਰੀ ਨੂੰ ਇਸ ਗੱਲ ਦੀ ਕਦਰ ਕਰਨੀ ਚਾਹੀਦੀ ਹੈ ਕਿ ਸੂਬੇ ਦੇ ਕਿਸਾਨ ਆਪਣੀ ਜ਼ਮੀਨ ਨਾਲ ਭਾਵਨਾਤਮਕ ਤੌਰ ‘ਤੇ ਜੁੜੇ ਹੋਏ ਹਨ, ਕਿਉਂਕਿ ਇਹ ਉਨ੍ਹਾਂ ਦੀ ਬੇਸ਼ਕੀਮਤੀ ਜਾਇਦਾਦ ਹੈ ਅਤੇ ਇਹ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਮੁੱਖ ਵਸੀਲਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਵਿੱਚ ਜ਼ਮੀਨਾਂ ਦੇ ਭਾਅ ਜ਼ਿਆਦਾ ਹਨ, ਇਸ ਲਈ ਜੇਕਰ ਕਿਸਾਨਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਜ਼ਮੀਨਾਂ ਦੇ ਬਣਦੇ ਭਾਅ ਨਹੀਂ ਮਿਲ ਰਹੇ ਤਾਂ ਉਹ ਆਪਣੀਆਂ ਜ਼ਮੀਨਾਂ ਦੇਣ ਲਈ ਰਾਜ਼ੀ ਨਹੀਂ ਹੁੰਦੇ।

CM ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਅਜਿਹੇ ਕਈ ਮਾਮਲੇ ਹਨ, ਜਿਨ੍ਹਾਂ ਵਿਚ ਜ਼ਮੀਨ ਦਾ ਕਬਜ਼ਾ NHAI ਨੂੰ ਦਿੱਤਾ ਗਿਆ ਸੀ, ਪਰ ਇਸ ਦੇ ਠੇਕੇਦਾਰਾਂ ਨੇ ਸਬੰਧਤ ਥਾਵਾਂ ‘ਤੇ ਆਪਣੀ ਮਸ਼ੀਨਰੀ ਲਗਾਉਣ ਅਤੇ ਕੰਮ ਸ਼ੁਰੂ ਕਰਨ ਵਿਚ ਲੰਮਾ ਸਮਾਂ ਲਗਾ ਦਿੱਤਾ, ਜਿਸ ਕਾਰਨ ਕਿਸਾਨਾਂ ਨੇ ਦੁਬਾਰਾ ਜ਼ਮੀਨ ‘ਤੇ ਵਾਹੀ ਕਰਨੀ ਸ਼ੁਰੂ ਕਰ ਦਿੱਤੀ।

ਜ਼ਮੀਨ ਦਾ ਕਬਜ਼ਾ NHAI ਨੂੰ ਦੇ ਦਿੱਤਾ ਜਾਂਦਾ

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਇੱਕ ਵਾਰ ਸੂਬੇ ਦੇ ਅਧਿਕਾਰੀਆਂ ਵੱਲੋਂ ਜ਼ਮੀਨ ਦਾ ਕਬਜ਼ਾ NHAI ਨੂੰ ਦੇ ਦਿੱਤਾ ਜਾਂਦਾ ਹੈ ਤਾਂ ਇਹ ਕਬਜ਼ਾ ਕਾਇਮ ਰੱਖਣਾ NHAI ਜਾਂ ਇਸ ਦੇ ਠੇਕੇਦਾਰਾਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਮੁੱਖ ਸਕੱਤਰ ਪਹਿਲਾਂ ਹੀ NHAI ਨੂੰ ਦਰਪੇਸ਼ ਰੁਕਾਵਟਾਂ ਨੂੰ ਦੂਰ ਕਰਨ ਲਈ ਡਿਪਟੀ ਕਮਿਸ਼ਨਰਾਂ ਅਤੇ NHAI ਨਾਲ ਬਾਕਾਇਦਾ ਸਮੀਖਿਆ ਮੀਟਿੰਗਾਂ ਕਰ ਰਹੇ ਹਨ।

 

 

 

 

ਵਿਨੇਸ਼ ਫੋਗਾਟ ਦੇ ਹਰਿਆਣਾ ‘ਚ ਸ਼ਾਨਦਾਰ ਸਵਾਗਤ ਦੀ ਯੋਜਨਾ ||Sports News

0

 

ਵਿਨੇਸ਼ ਫੋਗਾਟ ਦੇ ਹਰਿਆਣਾ ‘ਚ ਸ਼ਾਨਦਾਰ ਸਵਾਗਤ ਦੀ ਯੋਜਨਾ

ਪੈਰਿਸ ਓਲੰਪਿਕ ‘ਚ 100 ਗ੍ਰਾਮ ਜ਼ਿਆਦਾ ਵਜ਼ਨ ਕਾਰਨ ਅਯੋਗ ਕਰਾਰ ਦਿੱਤੀ ਗਈ ਵਿਨੇਸ਼ ਫੋਗਾਟ ਦੇ ਹਰਿਆਣਾ ‘ਚ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਵਿਨੇਸ਼ 16 ਅਗਸਤ ਨੂੰ ਭਾਰਤ ਆ ਸਕਦੀ ਹੈ। ਨੌਜਵਾਨਾਂ ਨੇ ਦਿੱਲੀ ਏਅਰਪੋਰਟ ਤੋਂ ਸੋਨੀਪਤ ਤੱਕ ਵਿਨੇਸ਼ ਫੋਗਾਟ ਦਾ ਰੂਟ ਤਿਆਰ ਕਰ ਲਿਆ ਹੈ। ਵਿਚਕਾਰ ਵੱਖ-ਵੱਖ ਥਾਵਾਂ ‘ਤੇ ਵਿਨੇਸ਼ ਦਾ ਸਵਾਗਤ ਕੀਤਾ ਜਾਵੇਗਾ।

ਵਿਨੇਸ਼ ਫੋਗਾਟ ਨੂੰ 11 ਲੱਖ ਰੁਪਏ ਨਕਦ ਅਤੇ 2 ਏਕੜ ਜ਼ਮੀਨ ਦੇਣ ਦਾ ਐਲਾਨ

ਦੂਜੇ ਪਾਸੇ ਪਾਣੀਪਤ ਦੇ ਨੌਜਵਾਨਾਂ ਨੇ ਵਿਨੇਸ਼ ਫੋਗਾਟ ਨੂੰ 11 ਲੱਖ ਰੁਪਏ ਨਕਦ ਅਤੇ 2 ਏਕੜ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਵਿਨੇਸ਼ ਨੂੰ ਇਸ ਧਰਤੀ ‘ਤੇ ਆਪਣੀ ਕੁਸ਼ਤੀ ਅਕੈਡਮੀ ਖੋਲ੍ਹਣੀ ਚਾਹੀਦੀ ਹੈ ਅਤੇ ਸ਼ੋਸ਼ਣ ਤੋਂ ਮੁਕਤ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ- ਪੰਜਾਬ ਕੈਬਨਿਟ ਦੀ ਅੱਜ ਮੀਟਿੰਗ, ਲਿਆਏ ਜਾਣਗੇ 27 ਏਜੰਡੇ

ਇਸ ਦੌਰਾਨ ਮਹਾਮ ਚੌਬੀਸੀ ਸਰਵਖਾਪ ਪੰਚਾਇਤ ਨੇ ਫੈਸਲਾ ਕੀਤਾ ਹੈ ਕਿ ਵਿਨੇਸ਼ ਨੂੰ ਚੌਬੀਸੀ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਪ੍ਰਧਾਨ ਸੁਭਾਸ਼ ਨੰਬਰਦਾਰ ਨੇ ਕਿਹਾ ਕਿ ਵਿਨੇਸ਼ ਨਾਲ ਸਾਜ਼ਿਸ਼ ਰਚੀ ਗਈ ਹੈ।

ਸਰਵਜਾਤੀ ਸਰਵਖਾਪ ਮਹਾਪੰਚਾਇਤ ‘ਚ ਫੈਸਲਾ ਕੀਤਾ ਗਿਆ ਕਿ ਵਿਨੇਸ਼ ਨੂੰ ਭਾਰਤ ਰਤਨ ਦਿੱਤਾ ਜਾਵੇ। ਨਾਲ ਹੀ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਨੂੰ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ।

ਚਾਂਦੀ ਦੇ ਤਗਮੇ ਬਾਰੇ ਫੈਸਲਾ 16 ਤਰੀਕ ਤੱਕ ਮੁਲਤਵੀ

ਇਸ ਦੇ ਨਾਲ ਹੀ ਸਪੋਰਟਸ ਕੋਰਟ ਯਾਨੀ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (ਸੀਏਐਸ) ਨੇ ਵਿਨੇਸ਼ ਫੋਗਾਟ ਦੇ ਚਾਂਦੀ ਦੇ ਤਗਮੇ ‘ਤੇ ਫੈਸਲਾ 16 ਅਗਸਤ ਤੱਕ ਟਾਲ ਦਿੱਤਾ ਹੈ। ਇਸ ਤੋਂ ਪਹਿਲਾਂ ਸੀਏਐਸ ਨੇ ਅਦਾਲਤ ਦਾ ਫੈਸਲਾ 10 ਅਗਸਤ ਨੂੰ ਸੁਰੱਖਿਅਤ ਰੱਖ ਲਿਆ ਸੀ ਅਤੇ ਫੈਸਲੇ ਦੀ ਤਰੀਕ 13 ਅਗਸਤ ਤੈਅ ਕੀਤੀ ਸੀ। ਇਸ ਮਾਮਲੇ ਵਿੱਚ ਡਾਕਟਰ ਐਨਾਬੇਲ ਬੇਨੇਟ ਨੇ ਫੈਸਲਾ ਦੇਣਾ ਹੈ।

ਵਿਨੇਸ਼ ਦਾ ਸੋਨ ਤਮਗਾ ਜੇਤੂ ਵਾਂਗ ਸਵਾਗਤ

ਵਿਨੇਸ਼ ਦੇ ਚਾਚਾ ਮਹਾਵੀਰ ਫੋਗਾਟ ਨੇ ਕਿਹਾ ਹੈ ਕਿ ਅਸੀਂ ਵਿਨੇਸ਼ ਦਾ ਸੋਨ ਤਮਗਾ ਜੇਤੂ ਵਾਂਗ ਸਵਾਗਤ ਕਰਾਂਗੇ। ਇੱਕ ਖਿਡਾਰੀ ਜਿਸ ਨਾਲ ਇੰਨੇ ਵੱਡੇ ਪੱਧਰ ‘ਤੇ ਅਜਿਹਾ ਵਿਵਹਾਰ ਕੀਤਾ ਜਾਂਦਾ ਹੈ, ਉਹ ਸੰਨਿਆਸ ਵਰਗਾ ਫੈਸਲਾ ਲੈਂਦਾ ਹੈ। ਪੈਰਿਸ ਤੋਂ ਵਾਪਸੀ ‘ਤੇ ਪੂਰਾ ਪਰਿਵਾਰ ਵਿਨੇਸ਼ ਦਾ ਜਸ਼ਨ ਮਨਾਏਗਾ ਅਤੇ 2028 ਓਲੰਪਿਕ ਦੀਆਂ ਤਿਆਰੀਆਂ ਸ਼ੁਰੂ ਕਰੇਗਾ।

 

ਪੰਜਾਬ ਕੈਬਨਿਟ ਦੀ ਅੱਜ ਮੀਟਿੰਗ, ਲਿਆਏ ਜਾਣਗੇ 27 ਏਜੰਡੇ ||Punjab News

0

ਪੰਜਾਬ ਕੈਬਨਿਟ ਦੀ ਅੱਜ ਮੀਟਿੰਗ, ਲਿਆਏ ਜਾਣਗੇ 27 ਏਜੰਡੇ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਇਸ ਪ੍ਰਸਤਾਵ ਨੂੰ ਅੱਜ ਬੁੱਧਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਕਿਉਂਕਿ ਮਾਨਸੂਨ ਸੈਸ਼ਨ 11 ਸਤੰਬਰ ਤੋਂ ਪਹਿਲਾਂ ਹੋਣਾ ਲਾਜ਼ਮੀ ਹੈ। ਮੀਟਿੰਗ ਵਿੱਚ ਕਰੀਬ 27 ਏਜੰਡੇ ਲਿਆਂਦੇ ਜਾਣੇ ਹਨ।

ਇਹ ਵੀ ਪੜ੍ਹੋ- ਖੱਤਰੀ ਸਾਥੀਆਂ ਦੀ ਮਦਦ ਲਈ ਸਾਬਕਾ DSP ਰਾਜਿੰਦਰ ਪਾਲ ਆਨੰਦ ਨੇ ਸਵੈ ਇੱਛਾ ਨਾਲ ਦਿੱਤੀ ਗ੍ਰਿਫਤਾਰੀ

ਮੀਟਿੰਗ 10 ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀਆਂ ਦੀ ਛੇਤੀ ਰਿਹਾਈ ਨੂੰ ਮਨਜ਼ੂਰੀ ਦੇ ਸਕਦੀ ਹੈ। ਮੀਟਿੰਗ ਸਵੇਰੇ 10 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਵੇਗੀ। ਇਹ ਮੀਟਿੰਗ ਕਰੀਬ ਪੰਜ ਮਹੀਨਿਆਂ ਬਾਅਦ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ 9 ਮਾਰਚ ਨੂੰ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਮੀਟਿੰਗ ਹੋਈ ਸੀ।

ਪੰਚਾਇਤੀ ਨਿਯਮ 1994 ਵਿੱਚ ਸੋਧ

ਮੀਟਿੰਗ ਵਿੱਚ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਜਵੀਜ਼ ਰੱਖੀ ਜਾਵੇਗੀ, ਤਾਂ ਜੋ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ’ਤੇ ਪੰਚਾਇਤੀ ਚੋਣਾਂ ਨਾ ਲੜ ਸਕੇ। ਸਰਕਾਰ ਪੰਚ-ਸਰਪੰਚ ਦੀ ਤਰਜ਼ ‘ਤੇ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਕਰਵਾਉਣ ਲਈ ਯਤਨਸ਼ੀਲ ਹੈ।

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਦੀ ਤਿਆਰੀ ਤਹਿਤ ਪਿੰਡਾਂ ਦੇ ਰਾਖਵੇਂਕਰਨ ਲਈ ਰੋਸਟਰ ਤਿਆਰ ਕੀਤੇ ਜਾ ਰਹੇ ਹਨ। ਇਸ ਨੂੰ ਕੈਬਨਿਟ ਮੀਟਿੰਗ ਤੋਂ ਮਨਜ਼ੂਰੀ ਮਿਲਣ ਦੀ ਵੀ ਸੰਭਾਵਨਾ ਹੈ। ਇਸ ਤੋਂ ਇਲਾਵਾ ਰਾਜ ਯੁਵਕ ਸੇਵਾਵਾਂ ਨੀਤੀ 2024 ਦਾ ਪ੍ਰਸਤਾਵ ਵੀ ਮੀਟਿੰਗ ਵਿੱਚ ਪ੍ਰਵਾਨਗੀ ਲਈ ਆਵੇਗਾ।

ਖੇਡ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ

ਖੇਡ ਵਿਭਾਗ ਵਿੱਚ ਰੈਗੂਲਰ ਕੇਡਰ ਦੇ ਸੇਵਾ ਨਿਯਮਾਂ ਵਿੱਚ ਸੋਧ ਕੀਤੀ ਜਾਣੀ ਹੈ। ਇਸ ਦੇ ਨਾਲ ਹੀ ਗੈਰ-ਜੰਗਲਾਤ ਸਰਕਾਰੀ ਜਨਤਕ ਜ਼ਮੀਨਾਂ ਲਈ ਪਲਾਂਟ ਪ੍ਰਬੰਧਨ ਨੀਤੀ 2024 ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ ਹੈ। ਪੰਜਾਬ ਐਜੂਕੇਸ਼ਨਲ ਟੀਚਿੰਗ ਕਾਡਰ ਗਰੁੱਪ ਸਰਵਿਸ ਰੂਲਜ਼ 2018 ਅਤੇ ਪੰਜਾਬ ਐਜੂਕੇਸ਼ਨਲ ਟੀਚਿੰਗ (ਕਾਡਰ) ਏਰੀਆ ਸਰਵਿਸ ਰੂਲਜ਼ 2018 ਸਬੰਧੀ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ ਜਾਵੇਗੀ।

ਇਨ੍ਹਾਂ ਤਜਵੀਜ਼ਾਂ ਨੂੰ ਵੀ ਪ੍ਰਵਾਨਗੀ ਦਿੱਤੀ ਜਾਵੇਗੀ

ਸੂਬੇ ਵਿੱਚ ਅਪੰਗ ਬੱਚਿਆਂ ਦੀ ਦੇਖਭਾਲ ਲਈ ਨੀਤੀਆਂ ਜਾਰੀ ਕਰਨ ਅਤੇ ਮਾਰਕੀਟ ਕਮੇਟੀਆਂ ਦੇ ਪੁਨਰਗਠਨ ਲਈ ਸਮਾਂ ਸੀਮਾ ਵਧਾਉਣ ਲਈ ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਐਕਟ ਵਿੱਚ ਸੋਧ ਕੀਤੇ ਜਾਣ ਦੀ ਸੰਭਾਵਨਾ ਹੈ। ਮੀਟਿੰਗ ਵਿੱਚ ਜਲ ਸਰੋਤ ਵਿਭਾਗ ਵਿੱਚ ਤਹਿਸੀਲਦਾਰਾਂ ਦੀਆਂ ਤਿੰਨ ਅਸਾਮੀਆਂ ਸਿਰਜਣ ਅਤੇ ਫ਼ਸਲਾਂ ਦੇ ਖ਼ਰਾਬ ਹੋਣ ਦੀ ਸੂਰਤ ਵਿੱਚ ਰਾਜ ਦੇ ਬਜਟ ਵਿੱਚੋਂ ਰਾਹਤ ਜਾਰੀ ਕਰਨ ਲਈ ਸੂਬਾ ਕਾਰਜਕਾਰਨੀ ਕਮੇਟੀ ਨੂੰ ਸਮਰੱਥ ਅਥਾਰਟੀ ਬਣਾਉਣ ਦਾ ਏਜੰਡਾ ਵੀ ਵਿਚਾਰਿਆ ਜਾਵੇਗਾ।

 

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 14-8-2024

0
Breaking

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 14-8-2024

 

ਵੱਡੀ ਖਬਰ , ਪੁਲਿਸ ਨੇ ਡਰੱਗ ਤਸਕਰ ਬਿੱਲਾ ਹਵੇਲੀਆਂ ਨੂੰ ਕੀਤਾ ਗ੍ਰਿਫ਼ਤਾਰ , ਭੇਜਿਆ ਡਿਬਰੂਗੜ੍ਹ ਜੇਲ੍ਹ

ਪੰਜਾਬ ਪੁਲਿਸ ਨਸ਼ਾ ਤਸਕਰਾਂ ਉਤੇ ਕਾਬੂ ਪਾਉਣ ਲਈ ਲਗਾਤਾਰ ਚੌਕਸੀ ਵਰਤ ਰਹੀ ਹੈ ਤਾਂ ਜੋ ਪੰਜਾਬ ਵਿੱਚੋ ਨਸ਼ੇ ਨੂੰ ਜੜੋਂ ਖ਼ਤਮ ਕੀਤਾ ਜਾ ਸਕੇ | ਇਸੇ ਦੇ ਚੱਲਦਿਆਂ ਪੰਜਾਬ ਪੁਲਿਸ ਨੇ ਕਾਰਵਾਈ ਕਰਦੇ ਹੋਏ….ਹੋਰ ਪੜ੍ਹੋ

 

ਰਾਮ ਰਹੀਮ ਦੇ ਸ਼ੋਸਲ ਮੀਡੀਆ ‘ਤੇ 5 ਕਰੋੜ ਫਾਲੋਅਰਸ, SGPC ਨੂੰ ਨਹੀਂ ਕਰਨਾ ਚਾਹੀਦਾ ਇਤਰਾਜ਼ : ਗਰੇਵਾਲ

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਛੁੱਟੀ ਮਨਜ਼ੂਰ ਹੋ ਗਈ ਹੈ…..ਹੋਰ ਪੜ੍ਹੋ

ਰਾਮ ਰਹੀਮ ਤੋਂ ਬਾਅਦ ਆਸਾਰਾਮ ਨੂੰ ਮਿਲੀ 7 ਦਿਨਾਂ ਦੀ ਪੈਰੋਲ

ਡੇਰਾ ਸਿਰਸਾ ਮੁੱਖੀ ਰਾਮ ਰਹੀਮ ਤੋਂ ਬਾਅਦ ਹੁਣ ਬਲਾਤਕਾਰ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਜੋਧਪੁਰ ਹਾਈ ਕੋਰਟ ਤੋਂ 7 ਦਿਨਾਂ ਦੀ ਪੈਰੋਲ ਮਿਲੀ ਹੈ। ਆਸਾਰਾਮ ਨੂੰ ਪੁਣੇ ਦੇ ਮਾਧੋਬਾਗ ਆਯੁਰਵੈਦਿਕ ਹਸਪਤਾਲ ‘ਚ ਇਲਾਜ ਲਈ ਪੈਰੋਲ…..ਹੋਰ ਪੜ੍ਹੋ

ਸੁਪਰੀਮ ਕੋਰਟ ਨੇ ਰਾਮਦੇਵ-ਬਾਲਕ੍ਰਿਸ਼ਨ ਨੂੰ ਦਿੱਤੀ ਵੱਡੀ ਰਾਹਤ, ਮਾਣਹਾਨੀ ਦਾ ਕੇਸ ਹੋਇਆ ਬੰਦ

SC ਨੇ ਮੰਗਲਵਾਰ ਨੂੰ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੁਖੀ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ ਦੇ ਦਿੱਤੀ ਹੈ। ਦਰਅਸਲ, ਸੁਪਰੀਮ ਕੋਰਟ ਨੇ ਗੁੰਮਰਾਹਕੁੰਨ ਵਿਗਿਆਪਨ ਮਾਮਲੇ ‘ਚ….ਹੋਰ ਪੜ੍ਹੋ

 

ਮਨੂ ਭਾਕਰ ਤੇ ਨੀਰਜ ਚੋਪੜਾ ਦਾ ਕੀ ਹੋਵੇਗਾ ਵਿਆਹ? ਮਨੂ ਦੇ ਪਿਤਾ ਦਾ ਬਿਆਨ ਆਇਆ ਸਾਹਮਣੇ

ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਨੀਰਜ ਚੋਪੜਾ ਦੇ ਵਿਆਹ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਾਫ਼ੀ ਚਰਚਾ ਹੋ ਰਹੀ ਹੈ। ਇਸ ਦੌਰਾਨ ਮਨੂ ਦੇ ਪਿਤਾ ਦਾ ਬਿਆਨ ਵੀ ਸਾਹਮਣੇ ਆਇਆ….ਹੋਰ ਪੜ੍ਹੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 14-8-2024

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 14-8-2024

 

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਬੁੱਧਵਾਰ, ੩੦ ਸਾਵਣ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੬੦)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ ਮੇਰੀ ਜਿੰਦ ਕੰਬਦੀ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ । ਸੋ, ਹੋਰ ਆਸਰੇ ਛੱਡ ਕੇ ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧। ਫਿਰ ਉਹ ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ ਦੁੱਖਾਂ ਵਿਚੋਂ ਆਖ਼ਰ ਉਹੀ ਬਚਾਂਦਾ ਹੈ । ਹੇ ਜਿੰਦੇ! ਧਿਆਨ ਨਾਲ ਸੁਣ ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ ਤੇਰੇ ਨਾਮ ਦੀ ਰਾਹੀਂ ਮੈਂ ਦੁੱਖਾਂ ਦੇ ਇਸ ਸਮੁੰਦਰ ਵਿਚੋਂ ਪਾਰ ਲੰਘ ਸਕਾਂ ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ । ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।੩। ਹੇ ਪਿਆਰੇ ਪ੍ਰਭੂ! ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ । ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।੧।ਰਹਾਉ। ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ । ਨਾਨਕ ਆਪਣੇ ਉਸ ਮਾਲਿਕ ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ।੧।ਰਹਾਉ ॥੪॥੧॥

 

ਖੱਤਰੀ ਸਾਥੀਆਂ ਦੀ ਮਦਦ ਲਈ ਸਾਬਕਾ DSP ਰਾਜਿੰਦਰ ਪਾਲ ਆਨੰਦ ਨੇ ਸਵੈ ਇੱਛਾ ਨਾਲ ਦਿੱਤੀ ਗ੍ਰਿਫਤਾਰੀ

0

ਖੱਤਰੀ ਸਾਥੀਆਂ ਦੀ ਮਦਦ ਲਈ ਸਾਬਕਾ DSP ਰਾਜਿੰਦਰ ਪਾਲ ਆਨੰਦ ਨੇ ਸਵੈ ਇੱਛਾ ਨਾਲ ਦਿੱਤੀ ਗ੍ਰਿਫਤਾਰੀ

ਅਮਰ ਸ਼ਹੀਦ ਸ੍ਰੀ ਸੁਖਦੇਵ ਥਾਪਰ (ਖੱਤਰੀ ) ਜੀ ਦੇ ਲੁਧਿਆਣਾ ਵਿਖੇ ਨੌ ਘਰਾ ਮਹੱਲਾ ਸਥਿਤ ਜਨਮ ਸਥਾਨ ਦੇ ਕੋਰੀਡੋਰ ਨੂੰ ਸਿੱਧਾ ਕਰਨ ਲਈ ਅਤੇ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਉਨਾਂ ਦੇ ਨਾਮ ਤੇ ਰੱਖਣ ਲਈ, ਸ਼ਹੀਦ ਸੁਖਦੇਵ ਥਾਪਰ ਮਮੋਰੀਅਲ ਟਰੱਸਟ ਅਤੇ ਖੱਤਰੀ ਮਹਾਸਭਾ ਪੰਜਾਬ ਦੇ ਅਹੁਦੇਦਾਰ ਅਤੇ ਮੈਂਬਰ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਰਿਹਾਇਸ਼ ਦੇ ਨੇੜੇ ਸ਼ਾਂਤਮਈ ਢੰਗ ਨਾਲ ਰੋਸ ਧਰਨੇ ਅਤੇ ਭੁੱਖ ਹੜਤਾਲ ਤੇ ਬੈਠੇ ਸਨ।

ਇਸ ਦੌਰਾਨ ਚੰਡੀਗੜ੍ਹ ਸੈਕਟਰ ਥਾਣਾ ਤਿੰਨ ਦੀ ਪੁਲਿਸ ਨੇ ਸ਼ਹੀਦ ਸੁਖਦੇਵ ਥਾਪਰ ਦੇ ਭਤੀਜੇ ਸ਼੍ਰੀ ਅਸ਼ੋਕ ਥਾਪਰ ਜੋ ਕਿ ਥਾਪਰ ਮੌਮੋਰੀਅਲ ਟਰਸਟ ਦੇ ਕੌਮੀ ਪ੍ਰਧਾਨ ਵੀ ਹਨ ਅਤੇ ਖੱਤਰੀ ਮਹਾਸਭਾ ਪੰਜਾਬ ਦੇ ਪ੍ਰਧਾਨ ਸੂਬਾ ਪ੍ਰਧਾਨ ਸ੍ਰੀ ਵਿਜੇ ਧੀਰ ਐਡਵੋਕੇਟ ਮੋਗਾ ਨੂੰ ਤੇ ਉਹਨਾਂ ਦੇ ਨਾਲ ਬੈਠੇ ਹੋਰ 40 /50 ਸਾਥੀਆਂ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਗ੍ਰਿਫਤਾਰ ਕਰ ਲਿਆ ਅਤੇ ਚੰਡੀਗੜ੍ਹ ਦੇ ਥਾਣਾ ਨੰਬਰ ਤਿੰਨ ਵਿੱਚ ਲੈ ਗ ।ਜਦੋਂ ਇਸ ਗੱਲ ਦਾ ਸ੍ਰੀ ਰਾਜਿੰਦਰ ਪਾਲ ਆਨੰਦ ਸਾਬਕਾ ਡੀਐਸਪੀ ,ਐਡਵੋਕੇਟ, ਸੀਨੀਅਰ ਮੀਤ ਪ੍ਰਧਾਨ ਖੱਤਰੀ ਮਹਾਂ ਸਭਾ ਪੰਜਾਬ ਨੂੰ ਪਤਾ ਲੱਗਾ ਤਾਂ ਉਹ ਆਪਣੇ ਸਾਥੀਆਂ ਦੀ ਮਦਦ ਅਤੇ ਰਿਹਾਈ ਲਈ ਚੰਡੀਗੜ੍ਹ ਦੇ ਥਾਣਾ ਤਿੰਨ ਵਿੱਚ ਪਹੁੰਚ ਗਏ। ਪੁਲਿਸ ਅਧਿਕਾਰੀਆਂ ਨਾਲ ਆਪਣੇ ਸਾਥੀਆਂ ਦੀ ਰਿਹਾਈ ਬਾਰੇ ਗੱਲਬਾਤ ਕੀਤੀ।

ਰਾਮ ਰਹੀਮ ਤੋਂ ਬਾਅਦ ਆਸਾਰਾਮ ਨੂੰ ਮਿਲੀ 7 ਦਿਨਾਂ ਦੀ ਪੈਰੋਲ || Latest News

ਜਦੋਂ ਪੁਲਿਸ ਅਧਿਕਾਰੀਆਂ ਨੇ ਉਹਨਾਂ ਦੀ ਗੱਲ ਨਾਂ ਮੰਨੀ ਤਾਂ ਉਹਨਾਂ ਨੇ ਵੀ ਸਵੈ ਇੱਛਾ ਨਾਲ ਆਪਣੀ ਗਿਰਫਤਾਰੀ ਦੇ ਦਿੱਤੀ ਅਤੇ ਥਾਣੇ ਵਿੱਚ ਹੀ ਚੱਲ ਰਹੀ ਭੁੱਖ ਹੜਤਾਲ ਤੇ ਰੋਸ ਧਰਨੇ ਵਿੱਚ ਸ਼ਾਮਲ ਹੋ ਗਏ। ਮੀਡੀਆ ਨੂੰ ਸੰਬੋਧਨ ਕਰਦਿਆਂ ਹੋਇਆਂ ਸ਼੍ਰੀ ਰਾਜਿੰਦਰ ਪਾਲ ਆਨੰਦ ਨੇ ਕਿਹਾ ਕਿ ਉਹਨਾਂ ਦੀ ਸੰਸਥਾ ਖੱਤਰੀ ਮਹਾਸਭਾ ਪੰਜਾਬ ,ਪੰਜਾਬ ਵਿੱਚ ਵਸਦੇ 34 ਲੱਖ ਖੱਤਰੀਆਂ ਦੀ ਨੁਮਾਇੰਦਗੀ ਕਰਦੀ ਹੈ ਅਤੇ ਅਮਰ ਸ਼ਹੀਦ ਸ੍ਰੀ ਸੁਖਦੇਵ ਥਾਪਰ ਜੀ ਉਹਨਾਂ ਦੀ ਖੱਤਰੀ ਕੁਲ ਵਿੱਚ ਹੀ ਪੈਦਾ ਹੋਏ ਸਨ, ਜਿਨਾਂ ਨੂੰ ਪੰਜਾਬ ਸਰਕਾਰ ਵੱਲੋਂ ਬਣਦਾ ਮਾਨ ਸਨਮਾਨ ਨਹੀਂ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਖੱਤਰੀ ਸਮਾਜ ਵੱਲੋਂ ਬਹੁਤ ਹੀ ਛੋਟੀਆਂ ਦੋ ਮੰਗਾਂ ਸਰਕਾਰ ਪਾਸ ਕਾਫੀ ਸਮੇਂ ਤੋਂ ਰੱਖੀਆਂ ਹੋਈਆਂ ਹਨ ।

ਇੱਕ ਤਾਂ ਸ਼ਹੀਦ ਦੇ ਜਨਮ ਸਥਾਨ ਦੇ ਕੋਰੀਡੋਰ ਨੂੰ ਸਿੱਧਾ ਕਰਨ ਦੀ ਹੈ, ਜਿਸ ਵਿੱਚ ਸਰਕਾਰ ਨੇ ਸਿਰਫ 40 ਗਜ ਜਗ੍ਹਾ ਹੀ ਇਕੋਆਇਰ ਕਰਨੀ ਹੈ ਤੇ ਕੋਰੀਡੋਰ ਨੂੰ ਸਿੱਧਾ ਕਰਨਾ ਹੈ। ਦੂਸਰੀ ਮੰਗ ਖੱਤਰੀ ਸਮਾਜ ਦੀ ਇਹ ਹੈ ਕਿ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਖੱਤਰੀ ਸਮਾਜ ਵਿੱਚ ਪੈਦਾ ਹੋਏ ਸ਼ਹੀਦ ਸੁਖਦੇਵ ਥਾਪਰ ਜੀ ਦੇ ਨਾਮ ਤੇ ਰੱਖਿਆ ਜਾਵੇ ਜਿਸ ਤਰ੍ਹਾਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਂਮ ਤੇ ਰੱਖਿਆ ਗਿਆ ਹੈ। ਦੋਨੋਂ ਮੰਗਾਂ ਹੀ ਜੇਕਰ ਸਰਕਾਰ ਦੀ ਇੱਛਾ ਹੋਵੇ ਤਾਂ ਕੁਝ ਦਿਨਾਂ ਵਿੱਚ ਹੀ ਪੂਰੀਆਂ ਕੀਤੀਆਂ ਜਾ ਸਕਦੀਆਂ ਹਨ ।ਪਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਟਾਲ ਮਟੋਲ ਕੀਤਾ ਜਾ ਰਿਹਾ ਹੈ ।

ਨਿਤਿਨ ਗਡਕਰੀ ਦੀ ਚਿੱਠੀ ਦਾ CM ਮਾਨ ਨੇ ਦਿੱਤਾ ਜਵਾਬ || Today News

ਰਾਜਿੰਦਰ ਪਾਲ ਆਨੰਦ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚਾਰ ਜਿਮਨੀ ਚੋਣਾਂ, ਕਾਰਪੋਰੇਸ਼ਨ ਦੀਆਂ ਚੋਣਾਂ, ਪੰਚਾਇਤਾਂ ਦੀਆਂ ਚੋਣਾਂ, ਜਿਲਾ ਪਰਿਸ਼ਦ ਦੀਆਂ ਚੋਣਾਂ ਜਲਦੀ ਹੀ ਹੋਣ ਵਾਲੀਆਂ ਹਨ ।ਜੇਕਰ ਮਾਨ ਸਰਕਾਰ ਨੇ ਪੰਜਾਬ ਵਿੱਚ ਵੱਸਦੇ 34 ਲੱਖ ਖੱਤਰੀਆਂ ਦੀਆਂ ਇਹ ਦੋ ਛੋਟੀਆਂ ਮੰਗਾਂ ਵੀ ਨਾ ਮੰਨੀਆਂ ਅਤੇ ਟਾਲ ਮਟੋਲ ਦੀ ਨੀਤੀ ਜਾਰੀ ਰੱਖੀ ਤਾਂ ਪੰਜਾਬ ਦਾ ਖੱਤਰੀ ਸਮਾਜ ਇਹ ਸੋਚਣ ਲਈ ਮਜਬੂਰ ਹੋ ਜਾਏਗਾ ਕਿ ਆਉਂਣ ਵਾਲੇ ਸਮੇਂ ਵਿੱਚ ਉਹਨਾਂ ਨੇ ਆਪਣੀਆਂ ਅਤੇ ਆਪਣੇ ਸਮਾਜ ਦੀਆਂ ਵੋਟਾਂ ਕਿੱਥੇ ਅਤੇ ਕਿਸ ਨੂੰ ਪਾਉਣੀਆਂ ਹਨ।

ਰਾਜਿੰਦਰ ਪਾਲ ਆਨੰਦ ਸਾਬਕਾ ਡੀਐਸਪੀ, ਐਡਵੋਕੇਟ, ਸੀਨੀਅਰ ਮੀਤ ਪ੍ਰਧਾਨ ਖੱਤਰੀ ਮਹਾਂ ਸਭਾ ਪੰਜਾਬ ਨੇ ਸਰਦਾਰ ਭਗਵੰਤ ਸਿੰਘ ਮਾਨ ਜੀ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਕਿ ਸਮੇਂ ਦੀ ਨਜਾਕਤ ਨੂੰ ਦੇਖਦੇ ਹੋਏ ਖੱਤਰੀ ਸਮਾਜ ਦੇ ਅਮਰ ਸ਼ਹੀਦ ਸ੍ਰੀ ਸੁਖਦੇਵ ਥਾਪਰ ਜੀ ਨਾਲ ਸੁਤੇਲਾ ਵਿਵਹਾਰ ਨਾ ਕਰਦੇ ਹੋਏ ਉਨਾਂ ਨਾਲ ਸੰਬੰਧਿਤ ਇਹ ਦੋਵੇਂ ਛੋਟੀਆਂ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣ ਅਤੇ ਇਸ ਸਬੰਧੀ ਲੁਧਿਆਣਾ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਖੱਤਰੀ ਸਮਾਜ ਵੱਲੋਂ ਇਸ ਸਬੰਧੀ ਕੋਈ ਸਖਤ ਫੈਸਲਾ ਲੈਣ ਲਈ ਮਜਬੂਰ ਵੀ ਹੋਣਾ ਪੈ ਸਕਦਾ ਹੈ।

ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾ ਕੇ ਮੁਆਵਜ਼ਾ ਲੈਣ ਦੇ ਦੋਸ਼ ‘ਚ ਪਟਵਾਰੀ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

0

ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾ ਕੇ ਮੁਆਵਜ਼ਾ ਲੈਣ ਦੇ ਦੋਸ਼ ‘ਚ ਪਟਵਾਰੀ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਮਾਲ ਹਲਕਾ ਕਿਸ਼ਨਪੁਰਾ ਕਲਾਂ ਵਿਖੇ ਤਾਇਨਾਤ ਪਟਵਾਰੀ ਨਵਦੀਪ ਸਿੰਘ ਅਤੇ ਦੋ ਆਮ ਵਿਅਕਤੀਆਂ ਦਿਲਖੁਸ਼ ਕੁਮਾਰੀ ਵਾਸੀ ਪਿੰਡ ਅਦਰਾਮਨ, ਮੋਗਾ ਅਤੇ ਹਰਮਿੰਦਰ ਸਿੰਘ ਉਰਫ਼ ਗਗਨ ਵਾਸੀ ਪਿੰਡ ਰਸੂਲਪੁਰ ਜ਼ਿਲ੍ਹਾ ਮੋਗਾ ਖਿਲਾਫ ਆਪਸੀ ਮਿਲੀਭੁਗਤ ਰਾਹੀਂ ਸਰਕਾਰੀ ਜ਼ਮੀਨ ਦੀ ਮਲਕੀਅਤ ਸਬੰਧੀ ਫਰਜ਼ੀ ਰਿਪੋਰਟਾਂ ਤਿਆਰ ਕਰਕੇ 10,065,724 ਰੁਪਏ ਦਾ ਮੁਆਵਜ਼ਾ ਪ੍ਰਾਪਤ ਕਰਨ ਬਦਲੇ ਅਪਰਾਧਕ ਮਾਮਲਾ ਦਰਜ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਜਾਂਚ ਦੇ ਆਧਾਰ ‘ਤੇ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਅਤੇ 13(2) ਅਤੇ ਆਈ.ਪੀ.ਸੀ. ਦੀ ਧਾਰਾ 409, 465, 466, 467, 468, 471, 120-ਬੀ ਤਹਿਤ ਉਕਤ ਤਿੰਨੇ ਮੁਲਜ਼ਮਾਂ ਖ਼ਿਲਾਫ਼ ਐਫ.ਆਈ.ਆਰ. ਨੰਬਰ 19 ਮਿਤੀ 12.08.2024 ਦਰਜ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਪਿੰਡ ਅਦਰਾਮਨ, ਤਹਿਸੀਲ ਧਰਮਕੋਟ, ਜ਼ਿਲ੍ਹਾ ਮੋਗਾ ਵਿਖੇ ਸਥਿਤ ਪੰਜਾਬ ਸਰਕਾਰ ਦੇ ਮੁੜ ਵਸੇਬਾ ਵਿਭਾਗ ਦੀ ਜ਼ਮੀਨ ਫਰਜ਼ੀ ਢੰਗ ਨਾਲ ਉਪਰੋਕਤ ਦਿਲਖੁਸ਼ ਕੁਮਾਰੀ ਦੇ ਨਾਂ ‘ਤੇ ਤਬਦੀਲ ਕਰਕੇ ਉਸ ਦੇ ਨਾਂ ‘ਤੇ ਇੰਤਕਾਲ ਦਰਜ ਕਰਵਾ ਦਿੱਤਾ ਗਿਆ। ਇਹ ਵੀ ਸਾਹਮਣੇ ਆਇਆ ਕਿ ਇਸ ਜ਼ਮੀਨ ਦੇ ਇੰਤਕਾਲ ‘ਤੇ ਛਿੰਦਾ ਪਟਵਾਰੀ ਵੱਲੋਂ ਦਸਤਖਤ ਕੀਤੇ ਗਏ ਸਨ, ਜਦੋਂ ਕਿ ਉਹ ਤਹਿਸੀਲ ਧਰਮਕੋਟ ਦੇ ਪਿੰਡ ਰੇਡਵਾਂ ਦੇ ਸਬੰਧਤ ਮਾਲ ਹਲਕਾ ਵਿਖੇ ਤਾਇਨਾਤ ਨਹੀਂ ਸੀ ਅਤੇ ਸਾਲ 2021 ਦੌਰਾਨ ਉਸ ਦੀ ਮੌਤ ਹੋ ਗਈ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਤਹਿਸੀਲ ਧਰਮਕੋਟ ਵਿਖੇ ਤਾਇਨਾਤ ਤਤਕਾਲੀ ਕਾਨੂੰਗੋ ਅਤੇ ਨਾਇਬ ਤਹਿਸੀਲਦਾਰ ਨੇ ਬਿਆਨ ਰਿਕਾਰਡ ਕਰਵਾਏ ਹਨ ਕਿ ਉਨ੍ਹਾਂ ਵੱਲੋਂ ਉਕਤ ਜ਼ਮੀਨ ਦੇ ਇਸ ਤਬਾਦਲੇ ‘ਤੇ ਦਸਤਖਤ ਨਹੀਂ ਕੀਤੇ ਗਏ ਸਨ ਜਿਸ ਉਪਰੰਤ ਇਹ ਤਬਾਦਲਾ ਸ਼ੱਕੀ ਪਾਇਆ ਗਿਆ। ਇਸ ਜ਼ਮੀਨ ਵਿੱਚੋਂ ਕੁਝ ਰਕਬਾ ਕੌਮੀ ਮਾਰਗ ਬਣਾਉਣ ਲਈ ਗ੍ਰਹਿਣ (ਐਕੁਆਇਰ) ਕੀਤਾ ਗਿਆ ਸੀ ਅਤੇ ਉਕਤ ਮੁਲਜ਼ਮ ਦਿਲਖੁਸ਼ ਕੁਮਾਰੀ ਨੇ 18,53,661 ਰੁਪਏ ਅਤੇ 82,12,063 ਰੁਪਏ ਦਾ ਮੁਆਵਜ਼ਾ ਹਾਸਲ ਕਰ ਲਿਆ ਸੀ।

ਇਹ ਵੀ ਪੜ੍ਹੋਨਿਤਿਨ ਗਡਕਰੀ ਦੀ ਚਿੱਠੀ ਦਾ CM ਮਾਨ ਨੇ ਦਿੱਤਾ ਜਵਾਬ || Today News

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਹਿਣ ਕੀਤੀ ਗਈ ਜ਼ਮੀਨ ਦੀ ਮੁਲਾਂਕਣ ਰਿਪੋਰਟ ਅਤੇ ਇਸਦਾ ਏ-ਰੋਲ ਉਕਤ ਪਟਵਾਰੀ ਨਵਦੀਪ ਸਿੰਘ ਵੱਲੋਂ ਤਿਆਰ ਕੀਤਾ ਗਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਨਵਦੀਪ ਸਿੰਘ ਪਟਵਾਰੀ ਨੇ ਮੁਲਜ਼ਮ ਦਿਲਖੁਸ਼ ਕੁਮਾਰੀ ਨੂੰ ਇਹ ਨਾਜਾਇਜ਼ ਮੁਆਵਜ਼ਾ ਦਿਵਾਉਣ ਲਈ ਉਪਰੋਕਤ ਮੁਲਜ਼ਮ ਹਰਮਿੰਦਰ ਸਿੰਘ ਉਰਫ਼ ਗਗਨ ਨਾਲ ਸਾਜਿਸੀ ਮਿਲੀਭੁਗਤ ਕੀਤੀ ਸੀ।

ਉਨ੍ਹਾਂ ਕਿਹਾ ਕਿ ਇਸ ਵਿਜੀਲੈਂਸ ਪੜਤਾਲ ਦੇ ਆਧਾਰ ‘ਤੇ ਉਪਰੋਕਤ ਤਿੰਨੋਂ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਪੁੱਛਗਿੱਛ ਦੌਰਾਨ ਮਾਲ ਵਿਭਾਗ ਦੇ ਹੋਰ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਨਿਤਿਨ ਗਡਕਰੀ ਦੀ ਚਿੱਠੀ ਦਾ CM ਮਾਨ ਨੇ ਦਿੱਤਾ ਜਵਾਬ || Today News

0

ਨਿਤਿਨ ਗਡਕਰੀ ਦੀ ਚਿੱਠੀ ਦਾ CM ਮਾਨ ਨੇ ਦਿੱਤਾ ਜਵਾਬ

ਕੇਂਦਰੀ ਮੰਤਰੀ ਨੀਤੀਨ ਗਡਕਰੀ ਨੇ ਬੀਤੀ ਦਿਨੀਂ ਪੰਜਾਬ ਦੇ ਨਵੇਂ ਹਾਈਵੇ ਪ੍ਰੋਜੈਕਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਸੀ, ਜਿਸ ਦਾ ਅੱਜ ਮੁੱਖ ਮੰਤਰੀ ਮਾਨ ਨੇ ਚਿੱਠੀ ਲਿਖ ਕੇ ਕੇਂਦਰੀ ਮੰਤਰੀ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਚਿੱਠੀ ‘ਚ ਲਿਖਿਆ ਕਿ ਪੰਜਾਬ ‘ਚ ਕਿਸਾਨਾਂ ਦੀ ਜ਼ਮੀਨ ਮਾਂ ਸਨਮਾਨ ਹੈ ਤੇ ਕਿਸਾਨਾਂ ਖੇਤੀ ਹੀ ਪੰਜਾਬੀਆਂ ਦਾ ਮੁੱਖ ਕੰਮ ਹੈ।

ਅੰਮ੍ਰਿਤਸਰ ਹਵਾਈ ਅੱਡੇ ‘ਤੇ ਫੜੀਆਂ ਵਿਦੇਸ਼ੀ ਸਿਗਰਟਾਂ, ਕਸਟਮ ਵਿਭਾਗ ਨੇ ਕਾਰਵਾਈ ਕੀਤੀ ਸ਼ੁਰੂ ||Punjab News

ਜੇਕਰ ਸਰਕਾਰ ਉਨ੍ਹਾਂ ਤੋਂ ਖਰੀਦਣੀ ਚਾਹੁੰਦੀ ਹੈ ਤਾਂ ਕਿਸਾਨਾਂ ਨੂੰ ਉਹਨਾਂ ਦੀ ਜ਼ਮੀਨ ਦੇ ਸਹੀ ਭਾਅ ਮਿਲਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਸਾਡੇ ਅਫ਼ਸਰ NHAI ਦੇ ਪ੍ਰੋਜੈਕਟ ਨੂੰ ਪੂਰਾ ਕਰਾਉਣ ਲਈ ਕਿਸਾਨਾਂ ਨਾਲ ਮੀਟਿੰਗ ਕਰ ਰਹੇ ਹਨ।

ਰਾਮ ਰਹੀਮ ਤੋਂ ਬਾਅਦ ਆਸਾਰਾਮ ਨੂੰ ਮਿਲੀ 7 ਦਿਨਾਂ ਦੀ ਪੈਰੋਲ || Latest News

0

ਰਾਮ ਰਹੀਮ ਤੋਂ ਬਾਅਦ ਆਸਾਰਾਮ ਨੂੰ ਮਿਲੀ 7 ਦਿਨਾਂ ਦੀ ਪੈਰੋਲ

ਡੇਰਾ ਸਿਰਸਾ ਮੁੱਖੀ ਰਾਮ ਰਹੀਮ ਤੋਂ ਬਾਅਦ ਹੁਣ ਬਲਾਤਕਾਰ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਜੋਧਪੁਰ ਹਾਈ ਕੋਰਟ ਤੋਂ 7 ਦਿਨਾਂ ਦੀ ਪੈਰੋਲ ਮਿਲੀ ਹੈ। ਆਸਾਰਾਮ ਨੂੰ ਪੁਣੇ ਦੇ ਮਾਧੋਬਾਗ ਆਯੁਰਵੈਦਿਕ ਹਸਪਤਾਲ ‘ਚ ਇਲਾਜ ਲਈ ਪੈਰੋਲ ਦਿੱਤੀ ਗਈ ਹੈ। ਜਸਟਿਸ ਪੁਸ਼ਪੇਂਦਰ ਸਿੰਘ ਭਾਟੀ ਦੀ ਅਦਾਲਤ ਵਿੱਚ ਆਸਾਰਾਮ ਦੀ ਪੈਰੋਲ ਮਨਜ਼ੂਰ ਕੀਤੀ ਗਈ। ਆਸਾਰਾਮ ਪਿਛਲੇ ਚਾਰ ਦਿਨਾਂ ਤੋਂ ਜੋਧਪੁਰ ਏਮਜ਼ ਵਿੱਚ ਦਾਖ਼ਲ ਹਨ। ਆਸਾਰਾਮ ਨੂੰ 11 ਸਾਲ ਬਾਅਦ ਪੈਰੋਲ ਮਿਲੀ ਹੈ।

ਅੰਮ੍ਰਿਤਸਰ ਹਵਾਈ ਅੱਡੇ ‘ਤੇ ਫੜੀਆਂ ਵਿਦੇਸ਼ੀ ਸਿਗਰਟਾਂ, ਕਸਟਮ ਵਿਭਾਗ ਨੇ ਕਾਰਵਾਈ ਕੀਤੀ ਸ਼ੁਰੂ ||Punjab News

ਆਸਾਰਾਮ ਨੇ ਇਲਾਜ ਲਈ ਪੈਰੋਲ ਲਈ ਅਰਜ਼ੀ ਦਿੱਤੀ ਸੀ, ਪਰ ਹਰ ਵਾਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਆਸਾਰਾਮ ਨੂੰ ਜੋਧਪੁਰ ਦੇ ਇੱਕ ਨਿੱਜੀ ਆਯੁਰਵੈਦਿਕ ਹਸਪਤਾਲ ਵਿੱਚ ਇਲਾਜ ਲਈ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਸੀ। ਉੱਥੇ ਆਸਾਰਾਮ ਨੇ ਪੁਣੇ ਤੋਂ ਡਾਕਟਰਾਂ ਦੀ ਨਿਗਰਾਨੀ ‘ਚ ਇਲਾਜ ਕਰਵਾਇਆ।

ਆਸਾਰਾਮ 2 ਸਤੰਬਰ 2013 ਤੋਂ ਜੇਲ੍ਹ ‘ਚ

ਇਸ ਤੋਂ ਬਾਅਦ ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਉਨ੍ਹਾਂ ਨੂੰ ਜੋਧਪੁਰ ਏਮਜ਼ ‘ਚ ਭਰਤੀ ਕਰਵਾਇਆ ਗਿਆ। ਦੱਸਣਯੋਗ ਹੈ ਕਿ ਆਸਾਰਾਮ ਨੂੰ 25 ਅਪ੍ਰੈਲ 2018 ਨੂੰ ਜੋਧਪੁਰ ਦੀ ਵਿਸ਼ੇਸ਼ ਪੋਕਸੋ ਅਦਾਲਤ ਨੇ ਨਾਬਾਲਗ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਠਹਿਰਾਇਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਆਸਾਰਾਮ 2 ਸਤੰਬਰ 2013 ਤੋਂ ਜੇਲ੍ਹ ਵਿੱਚ ਹੈ। ਦੋ ਸਾਲ ਪਹਿਲਾਂ, ਗੁਜਰਾਤ ਦੀ ਇੱਕ ਅਦਾਲਤ ਨੇ ਆਸਾਰਾਮ ਨੂੰ 2013 ਵਿੱਚ ਸੂਰਤ ਦੇ ਆਸ਼ਰਮ ਵਿੱਚ ਇੱਕ ਮਹਿਲਾ ਅਨੁਯਾਈ ਨਾਲ ਕਈ ਵਾਰ ਬਲਾਤਕਾਰ ਕਰਨ ਦਾ ਦੋਸ਼ੀ ਠਹਿਰਾਇਆ ਸੀ।

ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਭਾਈ ਰਾਜੋਆਣਾ ਨਾਲ ਕੀਤੀ ਗਈ ਮੁਲਾਕਾਤ || Today News

0

ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਭਾਈ ਰਾਜੋਆਣਾ ਨਾਲ ਕੀਤੀ ਗਈ ਮੁਲਾਕਾਤ

ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾਜ਼ਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦੀ ਗਈ ਕੜ੍ਹਾਹ ਪ੍ਰਸ਼ਾਦ ਦੀ ਦੇਗ ਅਤੇ ਪਵਿੱਤਰ ਸਰੋਵਰ ਦਾ ਜਲ ਭੇਂਟ ਕੀਤਾ ਗਿਆ।

ਇਸ ਦੌਰਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕੀਤੀ ਗਈ ਮੁਲਾਕਾਤ ਉਨ੍ਹਾਂ ਦੀ ਸਿਹਤਯਾਬੀ ਅਤੇ ਪਰਿਵਾਰਕ ਮਿਲਣੀ ਸੀ ਇਸ ਨੂੰ ਹੋਰ ਪੱਖ ਤੋਂ ਨਹੀਂ ਲਿਆ ਜਾਣਾ ਚਾਹੀਦਾ। ਮੁਲਾਕਾਤ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੀ ਮੌਜੂਦ ਸਨ।

ਅੰਮ੍ਰਿਤਸਰ ਹਵਾਈ ਅੱਡੇ ‘ਤੇ ਫੜੀਆਂ ਵਿਦੇਸ਼ੀ ਸਿਗਰਟਾਂ, ਕਸਟਮ ਵਿਭਾਗ ਨੇ ਕਾਰਵਾਈ ਕੀਤੀ ਸ਼ੁਰੂ ||Punjab News

ਮੁਲਾਕਾਤ ਉਪਰੰਤ ਜੇਲ੍ਹ ਤੋਂ ਬਾਹਰ ਗੱਲਬਾਤ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰੋਹਤਕ ਜੇਲ੍ਹ ’ਚ ਸੰਗੀਨ ਦੋਸ਼ਾਂ ਤਹਿਤ ਸਜ਼ਾ ਭੁਗਤ ਰਹੇ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦੇਣ ਪਿੱਛੇ ਹਰਿਆਣਾ ਸਰਕਾਰ ਦਾ ਸਿਆਸੀ ਏਜੰਡਾ ਵਿਖਾਈ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਪੈਰੋਲ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਿੱਖ ਸੰਗਤਾਂ ਆਪਣਾ ਸਖਤ ਇਤਰਾਜ਼ ਦਰਜ ਕਰ ਰਹੀਆਂ ਹਨ, ਪਰ ਹਰਿਆਣਾ ਸਰਕਾਰ ਕਾਨੂੰਨ ’ਚ ਤਰਮੀਮ ਲਿਆਕੇ ਪੈਰੋਲ ਵਰਗੀ ਰਾਹਤ ਰਾਮ ਰਹੀਮ ਨੂੰ ਦਿਵਾ ਰਹੀ ਹੈ ਅਜਿਹਾ ਕਦਮ ਮੰਦਭਾਗਾ ਵਰਤਾਰਾ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸ਼ਾਸਤ ਸਰਕਾਰ ਰਾਮ ਰਹੀਮ ਨੂੰ ਰਾਹਤ ਦੇ ਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਤੋਂ ਇਲਾਵਾ ਸਰਵ ਉਚ ਅਦਾਲਤ ਤੱਕ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਹੀ ਹੈ ਤਾਂ ਕਿ ਹਰਿਆਣਾ ਦੀਆਂ ਭਵਿੱਖੀ ਚੋਣਾਂ ਦੌਰਾਨ ਸਰਕਾਰ ਆਪਣਾ ਸਿਆਸੀ ਲਾਹਾ ਪੂਰਾ ਕਰ ਸਕੇ।

ਐਡਵੋਕੇਟ ਧਾਮੀ ਨੇ ਇਕ ਸਵਾਲ ਦੇ ਜਵਾਬ ’ਚ ਕਿਹਾ ਕਿ ਜੇਲ੍ਹਾਂ ’ਚ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਲੈ ਕੇ ਸਰਕਾਰਾਂ ਦੋਹਰੇ ਮਾਪਦੰਡ ਅਪਨਾ ਰਹੀਆਂ, ਇਥੋਂ ਤੱਕ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਸਲੇ ਸਮੇਤ ਪੰਥਕ ਮਸਲਿਆਂ ਨੂੰ ਲੈ ਕੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਕਮੇਟੀ ਦਾ ਇਕ ਵਫ਼ਦ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਾ ਚਾਹੁੰਦਾ, ਪਰ ਵਾਰ ਵਾਰ ਭੇਜੇ ਜਾ ਰਹੇ ਚਿੱਠੀ ਪੱਤਰਾਂ ’ਤੇ ਕੋਈ ਜਵਾਬ ਨਾ ਆਉਣਾ ਮੰਦਭਾਗਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਭਰ ’ਚ ਘੱਟ ਗਿਣਤੀਆਂ ਪ੍ਰਤੀ, ਸਿੱਖ ਕੌਮ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਪ੍ਰਤੀ ਕੇਂਦਰ ’ਚ ਬੈਠੀ ਸਰਕਾਰ ਦਾ ਚਿਹਰਾ ਵੀ ਬੇਨਕਾਬ ਹੋ ਗਿਆ ਹੈ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਆਤਮ ਪ੍ਰਕਾਸ਼ ਸਿੰਘ ਬੇਦੀ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸਾਬਕਾ ਚੇਅਰਮੈਨ ਇੰਦਰਮੋਹਨ ਬਜਾਜ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।