Home Blog Page 1409

ਇਨ੍ਹਾਂ ਮੁਲਾਜ਼ਮਾਂ ਖਿਲਾਫ ਹੋਣ ਜਾ ਰਹੀ ਹੈ ਵੱਡੀ ਕਾਰਵਾਈ! || Punjab News

0

ਇਨ੍ਹਾਂ ਮੁਲਾਜ਼ਮਾਂ ਖਿਲਾਫ ਹੋਣ ਜਾ ਰਹੀ ਹੈ ਵੱਡੀ ਕਾਰਵਾਈ

ਪੰਜਾਬ ਸਰਕਾਰ ਨੇ ਸੂਬੇ ਦੀ ਅਫਸਰਸ਼ਾਹੀ ਅੰਦਰੋਂ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗ੍ਰਹਿ ਵਿਭਾਗ ਨੂੰ ਪੱਤਰ ਲਿਖ ਕੇ ਪੰਜਾਬ ਪੁਲਿਸ ਅਤੇ ਹੋਰ ਵਿਭਾਗਾਂ ਵਿੱਚ ਅਜਿਹੇ ਅਧਿਕਾਰੀਆਂ ਦੀਆਂ ਪਛਾਣ ਕਰਨ ਲਈ ਕਿਹਾ ਸੀ।

ਇਹ ਵੀ ਪੜ੍ਹੋ ਲੁਧਿਆਣਾ ‘ਚ ਮਨੀ ਟਰਾਂਸਫਰ ਦੀ ਦੁਕਾਨ ਲੁੱਟਣ ਦੀ ਹੋਈ ਕੋਸ਼ਿਸ਼, ਵੀਡਿਓ ਵਾਇਰਲ || Punjab News

ਇਸ ਦੇ ਮੱਦੇਨਜ਼ਰ ਗ੍ਰਹਿ ਵਿਭਾਗ ਨੇ ਉਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਖ਼ਿਲਾਫ਼ ਪੁਲਿਸ ਜਾਂ ਵਿਜੀਲੈਂਸ ਬਿਊਰੋ ਨੇ ਕੇਸ ਦਰਜ ਕੀਤੇ ਹਨ। ਵਿਭਾਗ ਨੇ ਪ੍ਰਕਿਰਿਆ ਪੂਰੀ ਕਰਨ ਲਈ 10 ਦਿਨਾਂ ਦਾ ਸਮਾਂ ਮੰਗਿਆ ਹੈ ਅਤੇ ਅਗਲੇ ਹਫ਼ਤੇ ਇਹ ਸੂਚੀ ਸਪੀਕਰ ਨੂੰ ਭੇਜੀ ਜਾਣੀ ਹੈ।

 ਅਮਰੀਕਾ: ਪੰਜਾਬੀ ਵਿਆਕਤੀ ਦਾ ਗੋਲੀਆ ਮਾਰ ਕੇ ਕਤਲ, ਜਾਣੋ ਪੂਰਾ ਮਾਮਲਾ || International News

0

 ਅਮਰੀਕਾ: ਪੰਜਾਬੀ ਵਿਆਕਤੀ ਦਾ ਗੋਲੀਆ ਮਾਰ ਕੇ ਕਤਲ, ਜਾਣੋ ਪੂਰਾ ਮਾਮਲਾ

ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਖੇ ਇੱਕ ਅਮਰੀਕਾ ਮੂਲ ਦੇ  ਇਕ ਕਾਲੇ ਵਿਆਕਤੀ ਨੇ ਲੀਕਰ ਸਟੋਰ ਦੇ ਮਾਲਕ ਨੂੰ ਗੋਲੀਆਂ ਮਾਰ ਕੇ ਉਸਦੀ  ਹੱਤਿਆ ਕਰ ਦਿੱਤੀ ਹੈ । ਮ੍ਰਿਤਕ ਦੀ ਪਛਾਣ ਨਵੀਨ ਸਿੰਘ (50) ਪੁੱਤਰ ਸ਼ਿੰਗਾਰਾ ਸਿੰਘ ਵਾਸੀ  ਕੂਕਾ ਤਲਵੰਡੀ ਹਾਲ ਵਾਸੀ ਨਡਾਲਾ (ਕਪੂਰਥਲਾ) ਤੇ  ਸਾਬਕਾ ਪ੍ਰਧਾਨ ਲੋਕਲ ਗੁ: ਪ੍ਰਬੰਧਕ ਕਮੇਟੀ ਨਡਾਲਾ ਜਥੇਦਾਰ ਸੂਰਤ ਸਿੰਘ ਦੇ ਜਵਾਈ ਵਜੋ ਹੋਈ ਹੈ।

ਇਹ ਵੀ ਪੜ੍ਹੋ- ਸੁਲਤਾਨਪੁਰ ਲੋਧੀ ਵਿਖੇ ਬਣ ਰਹੇ ਮੂਲ ਮੰਤਰ ਅਸਥਾਨਚ ਵਾਪਰਿਆ ਮੰਦਭਾਗਾ ਹਾਦਸਾ

 ਇਸ ਸਬੰਧੀ ਜਾਣਕਾਰੀ ਦਿੰਦਿਆ ਸੂਰਤ ਸਿੰਘ ਦੇ ਛੋਟੇ ਭਰਾ ਅਵਤਾਰ ਸਿੰਘ ਮੁਲਤਾਨੀ ਨੇ ਦੱਸਿਆ ਕਿ   ਨਵੀਨ ਸਿੰਘ ਆਪਣੇ ਪਰਿਵਾਰ ਨਾਲ ਪਿਛਲੇ 35 ਸਾਲ ਤੋ ਅਮਰੀਕਾ ਦੇ ਸ਼ਿਕਾਗੋ ਵਿੱਚ ਰਹਿ ਰਿਹਾ ਹੈ ਤੇ ਉਸਦੇ ਉਥੇ ਆਪਣੇ ਸਟੋਰ ਹਨ  ਬੀਤੀ ਰਾਤ ਅਮਰੀਕਾ ਦੇ 10:30 ਕੁ ਵਜੇ ਉਹ ਘਰ ਜਾਣ ਲਈ ਸਟੋਰ ਬੰਦ ਕਰਨ ਦੀ ਤਿਆਰੀ ਕਰ ਰਿਹਾ ਸੀ ਕਿ ਅਮਰੀਕਾ ਮੂਲ ਦਾ ਇੱਕ ਕਾਲਾ ਵਿਆਕਤੀ ਸਮਾਨ ਲੈਣ ਆਇਆ ਤੇ ਕਿਸੇ ਗੱਲ ਨੂੰ ਲੈ ਕੇ ਦੋਹਾ ਦਰਮਿਆਨ  ਬਹਿਸ ਬਾਜ਼ੀ ਹੋਈ ਤੇ ਕਾਲੇ ਵਿਆਕਤੀ ਨੇ ਪੰਜਾਬੀ ਵਿਆਕਤੀ ਦੇ ਗੋਲੀਆਂ ਮਾਰ ਦਿੱਤੀਆ ਜਿੱਥੇ ਕਿ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਪੁਲਿਸ ਨੇ ਉਕਤ ਦੋਸ਼ੀ ਕਾਲੇ ਵਿਆਕਤੀ ਨੂੰ ਗਿਰਫਤਾਰ ਕਰ ਲਿਆ ਤੇ ਸਟੋਰ ਨੂੰ ਸੀਲੵ ਕਰ ਦਿੱਤਾ ਹੈ।

 ਸੁਲਤਾਨਪੁਰ ਲੋਧੀ ਵਿਖੇ ਬਣ ਰਹੇ ਮੂਲ ਮੰਤਰ ਅਸਥਾਨ ‘ਚ ਵਾਪਰਿਆ ਮੰਦਭਾਗਾ ਹਾਦਸਾ ||Punjab News

0

 

 ਸੁਲਤਾਨਪੁਰ ਲੋਧੀ ਵਿਖੇ ਬਣ ਰਹੇ ਮੂਲ ਮੰਤਰ ਅਸਥਾਨ ਚ ਵਾਪਰਿਆ ਮੰਦਭਾਗਾ ਹਾਦਸਾ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ਼੍ਰੀ ਸੰਤ ਘਾਟ ਸਾਹਿਬ ਨੇੜੇ ਵੇਈਂ ਨਦੀ ਦੇ ਕੰਢੇ ਤੇ ਉਸਾਰੇ ਜਾ ਰਹੇ “ਮੂਲ ਮੰਤਰ ਅਸਥਾਨ” ਦੀ ਇਮਾਰਤ ਉਸ ਵੇਲੇ ਭਗਦੜ ਮਚ ਗਈ, ਜਦੋਂ ਉਕਤ ਇਮਾਰਤ ਨੂੰ ਰੰਗ ਕਰ ਰਹੇ ਇੱਕ ਪੇਂਟਰ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਦਰਦਨਾਕ ਮੌਤ ਹੋ ਗਈ ਹੈ। ਇਸ ਤੋਂ ਬਾਅਦ ਉੱਥੇ ਕੰਮ ਕਰ ਰਹੇ ਮਜ਼ਦੂਰਾਂ ਅਤੇ ਲੋਕਾਂ ਦੀ ਭਾਰੀ ਭੀੜ ਜਮ੍ਹਾਂ ਹੋ ਗਈ।

ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਕਿ ਮ੍ਰਿਤਕ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾਂਦਾ, ਜਿੱਥੇ ਡਾਕਟਰਾਂ ਨੇ ਪੇਂਟਰ ਨੂੰ ਮ੍ਰਿਤਕ ਐਲਾਨ ਦਿੱਤਾ । ਮ੍ਰਿਤਕ ਮਜ਼ਦੂਰ ਦੀ ਸ਼ਨਾਖਤ ਸੁਖਵਿੰਦਰ ਸਿੰਘ (45)  ਪੁੱਤਰ ਅਜੀਤ ਸਿੰਘ ਹਾਲ ਵਾਸੀ ਮਹੁੱਲਾ ਕਾਜ਼ੀ ਬਾਗ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ।

ਇਸ ਮੌਕੇ ਸਾਬਕਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੰਨਣ ਸਿੰਘ ਨੇ ਦੱਸਿਆ ਕਿ ਮੂਲ ਮੰਤਰ ਅਸਥਾਨ ਦੀ ਕਾਰ ਸੇਵਾ ਚੱਲ ਰਹੀ ਹੈ। ਜਿਸ ਦੇ ਸੰਦਰਭ ਵਿੱਚ ਇਮਾਰਤ ਨੂੰ ਰੰਗ ਰੋਗਨ ਕਰਨ ਦਾ ਕੰਮ ਚੱਲ ਰਿਹਾ ਹੈ। ਇਹ ਵਿਅਕਤੀ ਉੱਪਰ ਚੌਥੀ ਮੰਜ਼ਿਲ ਤੇ ਰੰਗ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦਾ ਪੈਰ ਤਿਲਕਣ ਨਾਲ ਹੇਠਾਂ ਡਿੱਗ ਪਿਆ ਅਤੇ ਇਸ ਨੂੰ ਆਸਪਾਸ ਦੇ ਮਜ਼ਦੂਰਾਂ ਅਤੇ ਵਿਅਕਤੀਆਂ ਵਲੋਂ ਉਸ ਨੂੰ ਜਖਮੀ ਹਾਲਤ ਵਿੱਚ ਸਥਾਨਕ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਸ਼੍ਰੋਮਣੀ ਕਮੇਟੀ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਤੇ ਨੌਕਰੀ ਦੇਣ ਬਾਬਤ ਵਿਚਾਰ ਕੀਤਾ

ਜ਼ਿਕਰਯੋਗ ਹੈ ਕਿ ਮ੍ਰਿਤਕ ਸੁਖਵਿੰਦਰ ਸਿੰਘ ਬੇਹਦ ਮਿਹਨਤ ਕਸ਼ ਵਿਅਕਤੀ ਸੀ ਅਤੇ ਪੇਂਟਰ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜਰ ਬਸਰ ਚਲਾਉਂਦਾ ਸੀ। ਉਹ ਆਪਣੇ ਪਿੱਛੇ ਇਕ ਚਾਰ ਸਾਲ ਦਾ ਬੇਟਾ ਅਤੇ ਪਤਨੀ ਛੱਡ ਗਿਆ। ਪਰਿਵਾਰ ਦਾ ਹੋਰ ਕੋਈ ਸਹਾਰਾ ਨਹੀਂ ਹੈ।

ਮਾਮਲਾ ਐਸਜੀਪੀਸੀ ਪ੍ਰਧਾਨ ਦੇ ਧਿਆਨ ਵਿੱਚ ਆ ਚੁੱਕਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਤੇ ਨੌਕਰੀ ਦੇਣ ਬਾਬਤ ਵਿਚਾਰ ਕੀਤਾ ਜਾ ਰਿਹਾ ਹੈ।

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਆਦੇਸ਼ ਪ੍ਰਤਾਪ ਸਿੰਘ ਕੈਰੋਂ || Today News

0

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਆਦੇਸ਼ ਪ੍ਰਤਾਪ ਸਿੰਘ ਕੈਰੋਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ਮੁਤਾਬਕ ਤਤਕਾਲੀ ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਕੈਬਨਿਟ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਦੇਣ ਪੁੱਜੇ। ਜ਼ਿਕਰਯੋਗ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤਤਕਾਲੀ ਕੈਬਨਿਟ ਮੰਤਰੀ ਹੋਣ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਵੀ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਰਹੇ ਬੀਬੀ ਜਗੀਰ, ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਕਈ ਸਾਬਕਾ ਮੰਤਰੀ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ।

ਲੁਧਿਆਣਾ ‘ਚ ਮਨੀ ਟਰਾਂਸਫਰ ਦੀ ਦੁਕਾਨ ਲੁੱਟਣ ਦੀ ਹੋਈ ਕੋਸ਼ਿਸ਼, ਵੀਡਿਓ ਵਾਇਰਲ || Punjab News

ਜ਼ਿਕਰਯੋਗ ਹੈ ਕਿ ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ | ਇਸੇ ਆਦੇਸ਼ ਨੂੰ ਮੰਨਦਿਆ ਜਿੱਥੇ ਅਕਾਲੀਆਂ ਦੀ ਸਰਕਾਰ ਵੇਲੇ ਰਹੇ ਮੰਤਰੀ ਆਪਣਾ ਸਪੱਸ਼ਟੀਕਰਨ ਦੇਣ ਪਹੁੰਚ ਰਹੇ ਹਨ।

ਵੱਡੀ ਖਬਰ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਸਤੰਬਰ ਤੱਕ ਵਧੀ || Latest News

0

ਵੱਡੀ ਖਬਰ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਸਤੰਬਰ ਤੱਕ ਵਧੀ

ਭ੍ਰਿਸ਼ਟਾਚਾਰ ਨਾਲ ਸਬੰਧਤ ਸ਼ਰਾਬ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ- ਲੁਧਿਆਣਾ ‘ਚ ਮਨੀ ਟਰਾਂਸਫਰ ਦੀ ਦੁਕਾਨ ਲੁੱਟਣ ਦੀ ਹੋਈ ਕੋਸ਼ਿਸ਼, ਵੀਡਿਓ ਵਾਇਰਲ

ਇਸੇ ਮਾਮਲੇ ‘ਚ ਅਦਾਲਤ ਨੇ ਦੋਸ਼ੀ ਅਤੇ ‘ਆਪ’ ਵਿਧਾਇਕ ਦੁਰਗੇਸ਼ ਪਾਠਕ ਨੂੰ 1 ਲੱਖ ਰੁਪਏ ਦੇ ਜ਼ਮਾਨਤੀ ਬਾਂਡ ‘ਤੇ ਜ਼ਮਾਨਤ ਦੇ ਦਿੱਤੀ ਹੈ। ਸਪਲੀਮੈਂਟਰੀ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਸੀਬੀਆਈ ਦੇ ਸੰਮਨ ‘ਤੇ ਉਹ ਅਦਾਲਤ ‘ਚ ਪੇਸ਼ ਹੋਇਆ।

ਚਾਰਜਸ਼ੀਟ ਦਾ ਨੋਟਿਸ

ਦਰਅਸਲ, ਸੀਬੀਆਈ ਨੇ ਰਾਊਸ ਐਵੇਨਿਊ ਕੋਰਟ ਵਿੱਚ ਅਰਵਿੰਦ ਕੇਜਰੀਵਾਲ, ਦੁਰਗੇਸ਼ ਪਾਠਕ, ਵਿਨੋਦ ਚੌਹਾਨ, ਆਸ਼ੀਸ਼ ਮਾਥੁਰ, ਸਰਥ ਰੈਡੀ ਦੇ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕੀਤੀ ਸੀ। ਅਦਾਲਤ ਨੇ 3 ਸਤੰਬਰ ਨੂੰ ਚਾਰਜਸ਼ੀਟ ਦਾ ਨੋਟਿਸ ਲਿਆ ਸੀ।

ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਅੱਜ ਯਾਨੀ 11 ਸਤੰਬਰ ਤੱਕ ਅਦਾਲਤ ਵਿੱਚ ਪੇਸ਼ ਹੋ ਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਮੁਲਜ਼ਮਾਂ ਦਾ ਜਵਾਬ ਦਾਖ਼ਲ ਕਰਨ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ ਛੱਡ ਕੇ ਬਾਕੀ ਸਾਰਿਆਂ ਨੂੰ ਜ਼ਮਾਨਤ ਦੇ ਦਿੱਤੀ।

ਸੁਪਰੀਮ ਕੋਰਟ ਵਿੱਚ ਪਟੀਸ਼ਨ ਵੀ ਦਾਇਰ

ਕੇਜਰੀਵਾਲ ਨੇ ਸੀਬੀਆਈ ਮਾਮਲੇ ਵਿੱਚ ਗ੍ਰਿਫ਼ਤਾਰੀ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਹੈ। ਇਸ ਮਾਮਲੇ ‘ਚ 5 ਸਤੰਬਰ ਨੂੰ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਦੇ ਨਾਲ ਹੀ ਕੇਜਰੀਵਾਲ ਨੂੰ ਈਡੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।

 

ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦ.ਕੁਸ਼ੀ || Latest News

0

ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦ.ਕੁਸ਼ੀ

ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਬੁੱਧਵਾਰ ਸਵੇਰੇ ਖੁਦਕੁਸ਼ੀ ਕਰ ਲਈ। ਘਟਨਾ ਸਵੇਰੇ 9 ਵਜੇ ਦੀ ਹੈ। ਅਨਿਲ ਨੇ ਬਾਂਦਰਾ ਸਥਿਤ ਆਇਸ਼ਾ ਮਨੋਰ ਇਮਾਰਤ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਨਿਲ ਅਰੋੜਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ।

ਈ-ਰਿਕਸ਼ਾ ਚਾਲਕ ਤੋਂ ਲੁੱਟ ਦੇ ਮਾਮਲੇ ‘ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ || Punjab News
ਪੁਲਿਸ ਨੂੰ ਮੁੱਢਲੀ ਜਾਂਚ ਵਿੱਚ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਲਾਸ਼ ਨੂੰ ਬਾਬਾ ਹਸਪਤਾਲ ‘ਚ ਰਖਵਾਇਆ ਗਿਆ ਹੈ। ਜਦੋਂ ਮਲਾਇਕਾ ਨੂੰ ਆਪਣੇ ਪਿਤਾ ਦੇ ਦਿਹਾਂਤ ਦੀ ਖਬਰ ਮਿਲੀ ਤਾਂ ਉਹ ਪੁਣੇ ‘ਚ ਸੀ। ਸੂਚਨਾ ਮਿਲਦੇ ਹੀ ਉਹ ਤੁਰੰਤ ਮੁੰਬਈ ਪਹੁੰਚ ਗਈ। ਮਲਾਇਕਾ ਦੇ ਸਾਬਕਾ ਪਤੀ ਅਰਬਾਜ਼ ਖਾਨ ਪਰਿਵਾਰ ਨਾਲ ਮੌਕੇ ‘ਤੇ ਪਹੁੰਚ ਗਏ ਹਨ।

ਵਿਆਹ ਦੇ ਕੁਝ ਸਾਲਾਂ ਬਾਅਦ ਅਨਿਲ-ਜੌਇਸ ਦਾ ਤਲਾਕ

ਅਨਿਲ ਇੱਕ ਪੰਜਾਬੀ ਹਿੰਦੂ ਪਰਿਵਾਰ ਨਾਲ ਸਬੰਧ ਰੱਖਦੇ ਸਨ। ਉਹ ਮਰਚੈਂਟ ਨੇਵੀ ਵਿੱਚ ਨੌਕਰੀ ਕਰਦੇ ਸੀ। ਉਸਦਾ ਵਿਆਹ ਜੋਇਸ ਪੋਲੀਕਾਰਪ ਨਾਲ ਹੋਇਆ ਸੀ। ਵਿਆਹ ਤੋਂ ਬਾਅਦ, ਅਨਿਲ-ਜੌਇਸ ਦੋ ਬੇਟੀਆਂ ਦੇ ਮਾਤਾ-ਪਿਤਾ ਬਣ ਗਏ ਜਿਨ੍ਹਾਂ ਦੇ ਨਾਂ ਮਲਾਇਕਾ ਅਤੇ ਅੰਮ੍ਰਿਤਾ ਅਰੋੜਾ ਹਨ। ਵਿਆਹ ਦੇ ਕੁਝ ਸਾਲਾਂ ਬਾਅਦ ਅਨਿਲ-ਜੌਇਸ ਦਾ ਤਲਾਕ ਹੋ ਗਿਆ। ਤਲਾਕ ਤੋਂ ਬਾਅਦ ਬੇਟੀਆਂ ਦੀ ਕਸਟਡੀ ਜੌਇਸ ਨੂੰ ਦਿੱਤੀ ਗਈ ਸੀ।

 

ਲੁਧਿਆਣਾ ‘ਚ ਮਨੀ ਟਰਾਂਸਫਰ ਦੀ ਦੁਕਾਨ ਲੁੱਟਣ ਦੀ ਹੋਈ ਕੋਸ਼ਿਸ਼, ਵੀਡਿਓ ਵਾਇਰਲ || Punjab News

0

ਲੁਧਿਆਣਾ ‘ਚ ਮਨੀ ਟਰਾਂਸਫਰ ਦੀ ਦੁਕਾਨ ਲੁੱਟਣ ਦੀ ਹੋਈ ਕੋਸ਼ਿਸ਼, ਵੀਡਿਓ ਵਾਇਰਲ

ਲੁਧਿਆਣਾ ਦੇ ਸਮਰਾਲਾ ਚੌਂਕ-ਚੀਮਾ ਚੌਂਕ ਰੋਡ ‘ਤੇ ਦਿਨ ਦਿਹਾੜੇ ਇੱਕ ਐਕਟਿਵਾ ਸਵਾਰ ਤਿੰਨ ਬਦਮਾਸ਼ ਪੈਸੇ ਟ੍ਰਾਂਸਫਰ ਕਰਨ ਵਾਲੇ ਵਪਾਰੀ ਦੀ ਦੁਕਾਨ ਵਿੱਚ ਦਾਖਲ ਹੋਏ ਅਤੇ ਉਸਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਪਰ ਦੁਕਾਨਦਾਰ ਨੇ ਆਪਣੇ ਆਪ ਨੂੰ ਅਤੇ ਆਪਣੀ ਮਾਂ ਨੂੰ ਦੁਕਾਨ ਵਿੱਚ ਬਣੇ ਕੈਬਿਨ ਵਿੱਚ ਬੰਦ ਕਰ ਲਿਆ। ਨੌਕਰਾਣੀ ਨੇ ਰੌਲਾ ਪਾਇਆ ਅਤੇ ਬਾਕੀ ਸਟਾਫ ਨੂੰ ਆਉਂਦਾ ਦੇਖ ਕੇ ਬਦਮਾਸ਼ ਮੌਕੇ ਤੋਂ ਭੱਜ ਗਏ। ਇਹ ਘਟਨਾ ਘਟਨਾ ਵਾਲੀ ਥਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਈ।

ਆਪਣੀ ਅਤੇ ਮਾਂ ਨੂੰ ਕੈਬਿਨ ਵਿੱਚ ਬੰਦ ਕਰਕੇ ਆਪਣੀ ਜਾਨ ਬਚਾਈ

ਦੁਕਾਨਦਾਰ ਤਰੁਣ ਸਰਦਾਨਾ ਨੇ ਦੱਸਿਆ ਕਿ ਉਹ ਬੀਤੇ ਦਿਨ ਆਪਣੀ ਮਾਂ ਨਾਲ ਦੁਕਾਨ ’ਤੇ ਬੈਠਾ ਸੀ। ਉਸਦੀ ਵੈਸਟਰਨ ਯੂਨੀਅਨ ਦੀ ਦੁਕਾਨ ਹੈ। ਐਕਟਿਵਾ ‘ਤੇ ਸਵਾਰ ਤਿੰਨ ਅਣਪਛਾਤੇ ਵਿਅਕਤੀ ਦੁਕਾਨ ‘ਚ ਦਾਖਲ ਹੋਏ। ਬਦਮਾਸ਼ਾਂ ਨੂੰ ਦੇਖਦੇ ਹੀ ਉਸ ਨੇ ਆਪਣੀ ਮਾਂ ਨੂੰ ਸੁਚੇਤ ਕੀਤਾ। ਦੁਕਾਨ ਦਾ ਬਾਕੀ ਸਟਾਫ ਵੀ ਨਾਲ ਵਾਲੀ ਦੁਕਾਨ ਵਿੱਚ ਬੈਠਾ ਸੀ।

ਇਹ ਵੀ ਪੜ੍ਹੋ- ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਤਾਇਆ ਇਤਰਾਜ਼, ਕਾਰਵਾਈ ਦੀ ਕੀਤੀ ਮੰਗ

ਦੋਵਾਂ ਨੇ ਆਪਣੇ ਕੈਬਿਨ ਨੂੰ ਅੰਦਰੋਂ ਬੰਦ ਕਰ ਲਿਆ। ਉਸ ਨੇ ਦੁਕਾਨ ਅੰਦਰ ਦਾਖਲ ਹੋਏ ਬਦਮਾਸ਼ਾਂ ਨੂੰ ਮੂੰਹ ਤੋਂ ਰੁਮਾਲ ਉਤਾਰਨ ਲਈ ਕਿਹਾ। ਇਸ ਦੌਰਾਨ ਗੁੱਸੇ ‘ਚ ਆਏ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰ ਲੈ ਕੇ ਸਾਰਿਆਂ ਨੂੰ ਚੁੱਪ ਰਹਿਣ ਦੀ ਧਮਕੀ ਦਿੱਤੀ। ਤਰੁਣ ਨੇ ਕਿਹਾ ਕਿ ਉਨ੍ਹਾਂ ਲੋਕਾਂ ਨੇ ਕਾਫੀ ਹੰਗਾਮਾ ਕੀਤਾ।

ਮਹਿਲਾ ਮੁਲਾਜ਼ਮ ਨੇ ਰੌਲਾ ਪਾਇਆ ਤਾਂ ਲੁਟੇਰੇ ਭੱਜ ਗਏ

ਜਿਵੇਂ ਹੀ ਉਸ ਦੀ ਮਹਿਲਾ ਮੁਲਾਜ਼ਮ ਦੁਕਾਨ ਅੰਦਰ ਦਾਖਲ ਹੋਣ ਲੱਗੀ ਤਾਂ ਉਸ ਨੇ ਅਲਾਰਮ ਵਜਾ ਕੇ ਉਸ ਦਾ ਪਿੱਛਾ ਕੀਤਾ। ਨੌਕਰਾਣੀ ਵੱਲੋਂ ਰੌਲਾ ਪਾਉਣ ’ਤੇ ਜਦੋਂ ਬਾਕੀ ਸਟਾਫ਼ ਇਕੱਠਾ ਹੋਣ ਲੱਗਾ ਤਾਂ ਲੁਟੇਰੇ ਮੌਕੇ ਤੋਂ ਫ਼ਰਾਰ ਹੋ ਗਏ। ਤਰੁਣ ਨੇ ਦੱਸਿਆ ਕਿ ਉਸ ਦਾ ਭਰਾ ਕੈਨੇਡਾ ਰਹਿੰਦਾ ਹੈ। ਉਸ ਦਾ ਪਰਿਵਾਰ ਇੰਨਾ ਡਰਿਆ ਹੋਇਆ ਹੈ ਕਿ ਹੁਣ ਉਹ ਇੱਥੋਂ ਕਾਰੋਬਾਰ ਬੰਦ ਕਰਕੇ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੇ ਹਨ। ਘਟਨਾ ਦੀ ਸੂਚਨਾ ਥਾਣਾ ਮੋਤੀ ਨੂੰ ਦੇ ਦਿੱਤੀ ਗਈ ਹੈ।

 

ਬਜ਼ੁਰਗ ਵਿਅਕਤੀ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦ.ਕੁਸ਼ੀ || Today News

0

ਬਜ਼ੁਰਗ ਵਿਅਕਤੀ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦ.ਕੁਸ਼ੀ

ਪੰਜਾਬ ਦੇ ਜਲੰਧਰ ਵਿੱਚ ਮੰਗਲਵਾਰ ਨੂੰ ਇੱਕ ਬਜ਼ੁਰਗ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਮੁੱਢਲੀ ਜਾਂਚ ਵਿੱਚ ਇਹ ਖੁਦਕੁਸ਼ੀ ਦਾ ਮਾਮਲਾ ਜਾਪ ਰਿਹਾ ਹੈ। ਜਲੰਧਰ ਜੀਆਰਪੀ ਥਾਣਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।

 ਪੁਲਿਸ ਨੇ ਫਰੈਂਡਜ਼ ਕਲੋਨੀ ਨੇੜਿਓਂ ਬਰਾਮਦ ਕੀਤੀ ਲਾਸ਼

ਘਟਨਾ ਵਾਲੀ ਥਾਂ ਤੋਂ ਨਾ ਤਾਂ ਕੋਈ ਦਸਤਾਵੇਜ਼ ਅਤੇ ਨਾ ਹੀ ਕੋਈ ਪਛਾਣ ਪੱਤਰ ਮਿਲਿਆ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਇਹ ਲਾਸ਼ ਪੁਲਿਸ ਨੇ ਫਰੈਂਡਜ਼ ਕਲੋਨੀ ਨੇੜਿਓਂ ਬਰਾਮਦ ਕੀਤੀ ਹੈ। ਪੁਲਿਸ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ।

ਸ਼ੰਭੂ ਸਰਹੱਦ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਪਹਿਲੀ ਮੀਟਿੰਗ ਅੱਜ || Punjab News

ਏਐਸਆਈ ਹੀਰਾ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮਾਮਲਾ ਖ਼ੁਦਕੁਸ਼ੀ ਦਾ ਮੰਨਿਆ ਜਾ ਰਿਹਾ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪਰ ਰੇਲਵੇ ਲਾਈਨ ਨੇੜੇ ਖੜ੍ਹਾ ਸਕੂਟਰ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ। ਉਸ ਦੀ ਪਛਾਣ ਸਕੂਟਰ ਦੇ ਨੰਬਰ ਤੋਂ ਕੀਤੀ ਜਾ ਸਕਦੀ ਹੈ। ਅੱਜ ਉਕਤ ਸਕੂਟਰ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ, ਤਾਂ ਜੋ ਮ੍ਰਿਤਕ ਦੀ ਪਛਾਣ ਹੋ ਸਕੇ।

ਈ-ਰਿਕਸ਼ਾ ਚਾਲਕ ਤੋਂ ਲੁੱਟ ਦੇ ਮਾਮਲੇ ‘ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ || Punjab News

0

  ਈ-ਰਿਕਸ਼ਾ ਚਾਲਕ ਤੋਂ ਲੁੱਟ ਦੇ ਮਾਮਲੇ ‘ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਜਲੰਧਰ ਪੁਲਿਸ ਨੇ ਈ-ਰਿਕਸ਼ਾ ਚਾਲਕ ਨੂੰ ਲੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਮੁਲਜ਼ਮ ਰਾਸਤੇ ਮੁਹੱਲੇ ਦਾ ਰਹਿਣ ਵਾਲਾ ਹੈ ਅਤੇ ਦੂਜਾ ਬੰਗੀਆ ਮੁਹੱਲਾ ਦਾ ਰਹਿਣ ਵਾਲਾ ਹੈ। ਫਿਲਹਾਲ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਘਟਨਾ ਕੈਮਰੇ ‘ਚ ਹੋਈ ਕੈਦ

ਦੱਸ ਦਈਏ ਕਿ ਬੀਤੇ ਦਿਨ ਸੈਂਟਰਲ ਟਾਊਨ ਇਲਾਕੇ ‘ਚ ਨਕਾਬਪੋਸ਼ ਵਿਅਕਤੀਆਂ ਨੇ ਈ-ਰਿਸ਼ਕਾ ਦੇ ਡਰਾਈਵਰ ‘ਤੇ ਹਮਲਾ ਕਰਕੇ ਉਸ ਤੋਂ ਨਕਦੀ ਖੋਹ ਲਈ ਸੀ। ਇਹ ਸਾਰੀ ਘਟਨਾ ਉਥੇ ਲੱਗੇ ਕੈਮਰੇ ‘ਚ ਕੈਦ ਹੋ ਗਈ, ਜਿਸ ਦੇ ਆਧਾਰ ‘ਤੇ ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਨਗਰ ਨਿਗਮ ਤੇ ਕੌਂਸਲ ਚੋਣਾਂ ਵਿੱਚ ਦੇਰੀ ਦੇ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ||Today News

ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਤਾਇਆ ਇਤਰਾਜ਼, ਕਾਰਵਾਈ ਦੀ ਕੀਤੀ ਮੰਗ|| Punjab News

0

ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਤਾਇਆ ਇਤਰਾਜ਼, ਕਾਰਵਾਈ ਦੀ ਕੀਤੀ ਮੰਗ

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਤਰਾਜ਼ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਇਸ ਬਿਆਨ ਦਾ ਨੋਟਿਸ ਲੈਂਦਿਆਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜਦੋਂ ਕਿ ਲਾਲਪੁਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਨਗਰ ਨਿਗਮ ਤੇ ਕੌਂਸਲ ਚੋਣਾਂ ਵਿੱਚ ਦੇਰੀ ਦੇ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ

ਦਿੱਲੀ ਦੇ ਪ੍ਰੋਗਰਾਮ ਵਿੱਚ ਮਨਘੜਤ ਬਿਆਨ ਦਿੱਤੇ

ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਹਾਲ ਹੀ ਵਿੱਚ ਹੋਏ ਇੱਕ ਪ੍ਰੋਗਰਾਮ ਦੌਰਾਨ ਲਾਲਪੁਰਾ ਨੇ ਸਿੱਖ ਧਰਮ ਦੇ ਸਿਧਾਂਤਾਂ ਅਤੇ ਪਵਿੱਤਰ ਗੁਰਬਾਣੀ ਦੀ ਵਿਚਾਰਧਾਰਾ ਦੇ ਖ਼ਿਲਾਫ਼ ਮਨਘੜਤ ਬਿਆਨਬਾਜ਼ੀ ਕੀਤੀ ਹੈ। ਜਿਸ ਕਾਰਨ ਸਿੱਖ ਕੌਮ ਦੀ ਵਿਲੱਖਣਤਾ ਅਤੇ ਮੌਲਿਕਤਾ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ ਹੈ, ਜੋ ਕਿ ਆਰਐਸਐਸ ਅਤੇ ਭਾਜਪਾ ਦੇ ਚੋਟੀ ਦੇ ਆਗੂਆਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੀ ਸ਼ਰਾਰਤੀ ਹਰਕਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਲਾਲਪੁਰਾ ਵੱਲੋਂ ਅਜਿਹੇ ਬਿਆਨ ਗੁਰੂ ਸਾਹਿਬਾਨ ਅਤੇ ਸਿੱਖ ਕੌਮ ਦੀ ਵਿਚਾਰਧਾਰਾ ਦਾ ਘੋਰ ਅਪਮਾਨ ਹਨ। ਜਿਸ ਲਈ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਸਿੱਖ ਧਰਮ ਵਿੱਚ ਅਵਤਾਰਵਾਦ ਦੀ ਕੋਈ ਥਾਂ ਨਹੀਂ 

ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਗੁਰਬਾਣੀ ਕੇਵਲ ਇੱਕ ਅਕਾਲ ਪੁਰਖ ਨਾਲ ਜੁੜਦੀ ਹੈ ਅਤੇ ਅਵਤਾਰਵਾਦ ਦੀ ਸਿੱਖ ਧਰਮ ਵਿੱਚ ਕੋਈ ਥਾਂ ਨਹੀਂ ਹੈ। ਲਾਲਪੁਰਾ ਦਾ ਸਿੱਖ ਗੁਰੂਆਂ ਨੂੰ ਹਿੰਦੂ ਦੇਵੀ ਦੇਵਤਿਆਂ ਨਾਲ ਜੋੜਨਾ ਆਰਐਸਐਸ ਦੇ ਏਜੰਡੇ ਨੂੰ ਅੱਗੇ ਵਧਾਉਣ ਦਾ ਹਿੱਸਾ ਹੈ। ਧਾਮੀ ਨੇ ਕਿਹਾ ਕਿ ਇਹ ਸਿੱਖ ਕੌਮ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ। ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਖਲ ਦੇਣਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਵੀ ਸਿੱਖ ਵਿਰੋਧੀ ਕਾਰਵਾਈ ਨਾ ਵਾਪਰੇ।