Home Blog Page 1418

ਨੀਰਜ ਚੋਪੜਾ ਦੀ ਮਾਂ ਦੇ ਬੋਲ – ‘ਅਸੀਂ ਸਿਲਵਰ ਨਾਲ ਹੀ ਖੁਸ਼ ਹਾਂ..ਜਿਸ ਨੇ ਗੋਲਡ ਜਿੱਤਿਆ ਹੈ, ਉਹ ਵੀ ਮੇਰੇ ਪੁੱਤ ਵਰਗਾ’ || Sports News

0
Neeraj Chopra's mother's words - 'We are happy with silver only..He who has won gold is like my son'

ਨੀਰਜ ਚੋਪੜਾ ਦੀ ਮਾਂ ਦੇ ਬੋਲ – ‘ਅਸੀਂ ਸਿਲਵਰ ਨਾਲ ਹੀ ਖੁਸ਼ ਹਾਂ..ਜਿਸ ਨੇ ਗੋਲਡ ਜਿੱਤਿਆ ਹੈ, ਉਹ ਵੀ ਮੇਰੇ ਪੁੱਤ ਵਰਗਾ’

ਪੈਰਿਸ ਓਲੰਪਿਕਸ ਵਿੱਚ ਭਾਰਤ ਕਾਫੀ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ ਕਿਤੇ ਜਿੱਤ ਦੀ ਖੁਸ਼ੀ ਮਿਲ ਰਹੀ ਹੈ ਅਤੇ ਕਿਤੇ ਹਾਰ ਦਾ ਦੁੱਖ | ਇਸੇ ਦੇ ਤਹਿਤ ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਈਵੈਂਟ ਵਿੱਚ ਸਿਲਵਰ ਮੈਡਲ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕਰ ਦਿੱਤਾ ਹੈ | ਇਸ ਜਿੱਤ ਨਾਲ ਉਹ ਦੋ ਓਲੰਪਿਕ ਤਮਗੇ ਜਿੱਤਣ ਵਾਲੇ ਪਹਿਲੇ ਭਾਰਤੀ ਟ੍ਰੈਕ ਤੇ ਫੀਲਡ ਖਿਡਾਰੀ ਬਣ ਗਏ। ਉੱਥੇ ਹੀ ਦੂਜੇ ਪਾਸੇ ਇਸ ਮੁਕਾਬਲੇ ਵਿੱਚ ਗੋਲਡ ਮੈਡਲ ‘ਤੇ ਪਾਕਿਸਤਾਨ ਦੇ ਅਰਸ਼ਦ ਨਦੀਮ ਨੇ ਆਪਣਾ ਕਬਜ਼ਾ ਕਰ ਕੇ ਓਲੰਪਿਕ ਵਿੱਚ ਨਵਾਂ ਰਿਕਾਰਡ ਕਾਇਮ ਕਰ ਲਿਆ। ਇਸ ਸਭ ਤੋਂ ਬਾਅਦ ਨੀਰਜ ਚੋਪੜਾ ਦੀ ਮਾਤਾ ਦੀ ਵੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਜੋ ਗੋਲਡ ਮੈਡਲ ਜਿੱਤ ਕੇ ਗਿਆ ਹੈ ਉਹ ਵੀ ਸਾਡਾ ਮੁੰਡਾ ਹੈ।

ਸਿਲਵਰ ਵੀ ਸੋਨੇ ਦੇ ਬਰਾਬਰ

ਨੀਰਜ ਚੋਪੜਾ ਦੀ ਮਾਂ ਸਰੋਜ ਦੇਵੀ ਨੇ ਕਿਹਾ ਕਿ ਅਸੀਂ ਬਹੁਤ ਖੁਸ਼ ਹਾਂ, ਸਾਡੇ ਲਈ ਸਿਲਵਰ ਵੀ ਸੋਨੇ ਦੇ ਬਰਾਬਰ ਹੈ। ਜੋ ਗੋਲਡ ਲੈ ਗਿਆ ਉਹ ਵੀ ਸਾਡਾ ਮੁੰਡਾ ਹੈ। ਮਿਹਨਤ ਕਰ ਕੇ ਮੈਡਲ ਜਿੱਤ ਕੇ ਗਿਆ ਹੈ। ਹਰ ਖਿਡਾਰੀ ਦਾ ਦਿਨ ਹੁੰਦਾ ਹੈ। ਉਸਦੇ ਸੱਟ ਲੱਗ ਗਈ ਸੀ, ਇਸ ਲਈ ਅਸੀਂ ਉਸਦੇ ਪ੍ਰਦਰਸ਼ਨ ਤੋਂ ਖੁਸ਼ ਹਾਂ। ਜਦੋਂ ਨੀਰਜ ਘਰ ਆਵੇਗਾ ਤਾਂ ਉਸਦਾ ਮਨਪਸੰਦ ਖਾਣਾ ਬਣਾਵਾਂਗੀ।

ਅਸੀਂ ਨਹੀਂ ਪਾ ਸਕਦੇ ਪ੍ਰੈਸ਼ਰ

ਇਸ ਦੇ ਇਲਾਵਾ ਸਿਲਵਰ ਮੈਡਲ ਮਿਲਣ ‘ਤੇ ਨੀਰਜ ਚੋਪੜਾ ਦੇ ਪਿਤਾ ਸਤੀਸ਼ ਕੁਮਾਰ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਪ੍ਰੈਸ਼ਰ ਨਹੀਂ ਪਾ ਸਕਦੇ। ਹਰ ਕਿਸੇ ਖਿਡਾਰੀ ਦਾ ਦਿਨ ਹੁੰਦਾ ਹੈ, ਅੱਜ ਪਾਕਿਸਤਾਨੀ ਐਥਲੀਟ ਅਰਸ਼ਦ ਨਦੀਮ ਦਾ ਦਿਨ ਸੀ। ਜਿਸ ਕਾਰਨ ਅਰਸ਼ਦ ਗੋਲਡ ਜਿੱਤ ਸਕੇ। ਉਨ੍ਹਾਂ ਨੇ ਕਿਹਾ ਕਿ ਅਸੀਂ ਦੂਜੇ ਓਲੰਪਿਕ ਵਿੱਚ ਜੈਵਲਿਨ ਵਿੱਚ ਮੈਡਲ ਸਕੇ ਇਹ ਬਹੁਤ ਖੁਸ਼ੀ ਦੀ ਗੱਲ ਹੈ। ਅਸੀਂ ਦੂਜੇ ਦੇਸ਼ਾਂ ਨੂੰ ਫਾਈਟ ਦੇ ਰਹੇ ਹਾਂ।

ਇਹ ਵੀ ਪੜ੍ਹੋ : PM ਮੋਦੀ ਨੇ ਸ਼ੁਰੂ ਕੀਤੀ ‘ਹਰ ਘਰ ਤਿਰੰਗਾ ਮੁਹਿੰਮ’, ‘X’ ’ਤੇ DP ਬਦਲ ਕੇ ਲੋਕਾਂ ਨੂੰ ਕੀਤੀ ਇਹ ਅਪੀਲ

ਦੂਜਾ ਥ੍ਰੋਅ ਹੀ ਇਕਲੌਤਾ ਸਹੀ ਥ੍ਰੋਅ ਰਿਹਾ

ਧਿਆਨਯੋਗ ਹੈ ਕਿ ਨੀਰਜ ਚੋਪੜਾ ਦਾ ਦੂਜਾ ਥ੍ਰੋਅ ਹੀ ਉਨ੍ਹਾਂ ਦਾ ਇਕਲੌਤਾ ਸਹੀ ਥ੍ਰੋਅ ਰਿਹਾ ਜਿਸ ਵਿੱਚ ਉਨ੍ਹਾਂ ਨੇ 89.45 ਮੀਟਰ ਦੂਰ ਸੁੱਟਿਆ ਜੋ ਇਸ ਸੈਸ਼ਨ ਦਾ ਉਨ੍ਹਾਂ ਦਾ ਵਧੀਆ ਥ੍ਰੋਅ ਸੀ। ਇਸਦੇ ਇਲਾਵਾ ਉਨ੍ਹਾਂ ਦੀਆਂ ਪੰਜ ਕੋਸ਼ਿਸ਼ਾਂ ਅਸਫਲ ਰਹੀਆਂ। ਇਸ ਤੋਂ ਪਹਿਲਾਂ ਉਨ੍ਹਾਂ ਨੇ ਟੋਕੀਓ ਓਲੰਪਿਕ ਵਿੱਚ 87.58 ਮੀਟਰ ਦੇ ਥ੍ਰੋਅ ਦੇ ਨਾਲ ਗੋਲਡ ਮੈਡਲ ਜਿੱਤਿਆ ਸੀ। ਉੱਥੇ ਹੀ ਇਸ ਮੁਕਾਬਲੇ ਵਿੱਚ ਪਾਕਿਸਤਾਨ ਦੇ ਐਥਲੀਟ ਅਰਸ਼ਦ ਨਦੀਮ ਨੇ ਨਵਾਂ ਓਲੰਪਿਕ ਰਿਕਾਰਡ ਬਣਾਉਂਦੇ ਹੋਏ ਦੂਜਾ ਥ੍ਰੋਅ ਹੀ 92.97 ਮੀਟਰ ਦਾ ਲਗਾਇਆ। ਉਨ੍ਹਾਂ ਨੇ ਛੇਵਾਂ ਤੇ ਆਖਰੀ ਥ੍ਰੋਅ 91.79 ਮੀਟਰ ਦਾ ਲਗਾਇਆ। ਪਾਕਿਸਤਾਨ ਦਾ 1992 ਬਾਰਸੀਲੋਨਾ ਓਲੰਪਿਕ ਦੇ ਬਾਅਦ ਇਹ ਪਹਿਲਾ ਓਲੰਪਿਕ ਮੈਡਲ ਹੈ। ਇਸ ਤੋਂ ਪਹਿਲਾਂ 10 ਮੁਕਾਬਲਿਆਂ ਵਿੱਚ ਨੀਰਜ ਚੋਪੜਾ ਨੇ ਹਮੇਸ਼ਾ ਅਰਸ਼ਦ ਨਦੀਮ ਨੂੰ ਹਰਾਇਆ ਸੀ।

 

 

 

 

PM ਮੋਦੀ ਨੇ ਸ਼ੁਰੂ ਕੀਤੀ ‘ਹਰ ਘਰ ਤਿਰੰਗਾ ਮੁਹਿੰਮ’, ‘X’ ’ਤੇ DP ਬਦਲ ਕੇ ਲੋਕਾਂ ਨੂੰ ਕੀਤੀ ਇਹ ਅਪੀਲ || Latest Update

0
PM Modi started 'Har Ghar Tricolor Campaign', appealed to the people by changing DP to 'X'

PM ਮੋਦੀ ਨੇ ਸ਼ੁਰੂ ਕੀਤੀ ‘ਹਰ ਘਰ ਤਿਰੰਗਾ ਮੁਹਿੰਮ’, ‘X’ ’ਤੇ DP ਬਦਲ ਕੇ ਲੋਕਾਂ ਨੂੰ ਕੀਤੀ ਇਹ ਅਪੀਲ

PM ਮੋਦੀ ਨੇ ਸੁਤੰਤਰਤਾ ਦਿਵਸ 2024 ਤੋਂ ਪਹਿਲਾਂ ‘ਹਰ ਘਰ ਤਿਰੰਗਾ’ ਮੁਹਿੰਮ ਸ਼ੁਰੂ ਕਰ ਦਿੱਤੀ ਹੈ । ਜਿਸਦੇ ਚੱਲਦਿਆਂ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ‘ਤੇ ਤਿਰੰਗੇ ਦੀ ਤਸਵੀਰ ਨਾਲ ਆਪਣੀ ਪ੍ਰੋਫਾਈਲ ਤਸਵੀਰ ਨੂੰ ਬਦਲ ਦਿੱਤਾ ਹੈ । 28 ਜੁਲਾਈ ਨੂੰ ਪ੍ਰਸਾਰਿਤ ਆਪਣੇ ਮਾਸਿਕ ‘ਮਨ ਕੀ ਬਾਤ’ ਰੇਡੀਓ ਵਿੱਚ, ਪੀਐੱਮ ਮੋਦੀ ਨੇ ਹਰ ਘਰ ਤਿਰੰਗਾ ਮੁਹਿੰਮ ਬਾਰੇ ਗੱਲ ਕੀਤੀ ਸੀ ਅਤੇ ਲੋਕਾਂ ਨੂੰ harghartiranga.com ਵੈੱਬਸਾਈਟ ‘ਤੇ ਰਾਸ਼ਟਰੀ ਝੰਡੇ ਦੇ ਨਾਲ ਸੈਲਫੀ ਅਪਲੋਡ ਕਰਨ ਦੀ ਅਪੀਲ ਕੀਤੀ ਸੀ।

ਪ੍ਰੋਫਾਈਲ ਡੀਪੀ ਬਦਲੀ

ਸ਼ੁੱਕਰਵਾਰ ਨੂੰ ਉਨ੍ਹਾਂ ਨੇ ਆਪਣੀ ਪ੍ਰੋਫਾਈਲ ਡੀਪੀ ਬਦਲ ਦਿੱਤੀ। ਉਨ੍ਹਾਂ ਨੇ ਇਸ ਬਾਰੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇਸ ਆਲ ਅੰਦਾਜ਼ੀ ਦਿਹਾੜਾ ਬਹੁਤ ਕਰੀਬ ਹੈ। ਆਓ ਫਿਰ ਤੋਂ ਹਰ ਘਰ ਤਿਰੰਗਾ ਨੂੰ ਇੱਕ ਯਾਦਗਾਰ ਜਨ ਅੰਦੋਲਨ ਬਣਾਈਏ। ਮੈਂ ਆਪਣੀ ਪ੍ਰੋਫਾਈਲ ਤਸਵੀਰ ਬਦਲ ਰਿਹਾ ਹਾਂ ਅਤੇ ਮੈਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਅਜਿਹਾ ਕਰਕੇ ਸਾਡੇ ਤਿਰੰਗੇ ਦਾ ਜਸ਼ਨ ਮਨਾਉਣ ਵਿੱਚ ਮੇਰਾ ਸਾਥ ਦੇਣ ਦੀ ਅਪੀਲ ਕਰਦਾ ਹਾਂ। ਆਪਣੀ ਸੈਲਫੀ https://harghartiranga.com ‘ਤੇ ਜ਼ਰੂਰ ਸਾਂਝੀ ਕਰੋ।

ਇਹ ਵੀ ਪੜ੍ਹੋ : CM ਮਾਨ ਨੇ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ , ਮਿਲਣਗੇ ਇੱਕ-ਇੱਕ ਕਰੋੜ ਰੁਪਏ

ਮੁਹਿੰਮ ਲਈ ਕਰ ਲਈਆਂ ‘ਵਿਆਪਕ ਤਿਆਰੀਆਂ

ਜ਼ਿਕਰਯੋਗ ਹੈ ਕਿ ਭਾਜਪਾ ਨੇ ਮੁਹਿੰਮ ਲਈ ‘ਵਿਆਪਕ ਤਿਆਰੀਆਂ’ ਕਰ ਲਈਆਂ ਹਨ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਸਾਰੇ ਅਹੁਦੇਦਾਰਾਂ ਨੂੰ ਇਸ ਦੀ ਸਫਲਤਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਇਕ ਬਿਆਨ ਵਿੱਚ ਕਿਹਾ ਸੀ ਕਿ ਭਾਜਪਾ 11 ਅਗਸਤ ਤੋਂ 13 ਅਗਸਤ ਤੱਕ ਹਰ ਵਿਧਾਨ ਸਭਾ ਹਲਕੇ ਵਿੱਚ ਤਿਰੰਗਾ ਯਾਤਰਾ ਕੱਢੇਗੀ।

 

 

 

 

 

 

 

ਪੰਜਾਬ ਪੁਲਿਸ ਨੇ ਬੈਂਕਾਂ, ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਹਿੱਤ ਰਾਜ ਵਿਆਪੀ ਮੁਹਿੰਮ ਚਲਾਈ|Punjab News

0
CM Bhagwant Mann arrives at Sidhu Moosewala House

ਪੰਜਾਬ ਪੁਲਿਸ ਨੇ ਬੈਂਕਾਂ, ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਹਿੱਤ ਰਾਜ ਵਿਆਪੀ ਮੁਹਿੰਮ ਚਲਾਈ

ਚੰਡੀਗੜ੍ਹ, 8 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ  ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਵੀਰਵਾਰ ਨੂੰ  ਸ਼ਹਿਰੀ ਤੇ ਪੇਂਡੂ ਖੇਤਰਾਂ ਦੀਆਂ ਸਾਰੀਆਂ ਵਿੱਤੀ ਸੰੰਸਥਾਵਾਂ- ਜਿਨ੍ਹਾਂ ਵਿਚ ਬੈਂਕਾਂ , ਨਾਨ-ਬੈਂਕ ਵਿੱਤੀ ਕੰਪਨੀਆਂ, ਗੋਲਡ ਲੋਨ ਅਤੇ ਮਨੀ ਐਕਸਚੇਂਜਰ ਸ਼ਾਮਲ ਹਨ, ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਆਪ੍ਰੇਸ਼ਨ ਚਲਾਇਆ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ।

ਜਗਰਾਉਂ ‘ਚ ਕੰਧ ਨਾਲ ਟਕਰਾਈ ਸਕੂਲ ਬੱਸ,ਡਰਾਈਵਰ ਦੀ ਪੀਤੀ ਸੀ ਸ਼ਰਾਬ

ਇਸ ਸਬੰਧੀ  ਵੇਰਵੇ ਸਾਂਝੇ ਕਰਦਿਆਂ  ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਸ ਅਪਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਅਪਰੇਸ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲੋੜੀਂਦੀਆਂ ਪੁਲਿਸ ਟੀਮਾਂ ਦੀ ਨਫ਼ਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀਆਂ ਨੂੰ ਸੁਰੱਖਿਆ ਗਾਰਡਾਂ ਦੀ ਤੈਨਾਤੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਅਜਿਹੇ ਸੰਵੇਦਨਸ਼ੀਲ ਅਦਾਰਿਆਂ ਵਿਖੇ ਅਲਾਰਮ ਅਤੇ ਸੀਸੀਟੀਵੀ ਕੈਮਰੇ ਲਗਾਉਣ/ ਕਾਰਜਸ਼ੀਲ ਬਣਾਉਣ ਨੂੰ ਯਕੀਨੀ ਬਣਾਏ ਜਾਣ ਸਬੰਧੀ ਵੀ ਨਿਰਦੇਸ਼ ਦਿੱਤੇ ਗਏ ਸਨ ।

 

ਉਨ੍ਹਾਂ ਦੱਸਿਆ ਕਿ ਇਹ ਅਪਰੇਸ਼ਨ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਚਲਾਇਆ ਗਿਆ,  ਜਿਸ ਵਿੱਚ 2500 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀਆਂ 500 ਤੋਂ ਵੱਧ ਪੁਲਿਸ ਪਾਰਟੀਆਂ , ਨੇ ਐਸ.ਪੀ./ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ  3826 ਵਿੱਤੀ ਸੰਸਥਾਂਵਾਂ- ਜਿਨ੍ਹਾਂ ਵਿੱਚ 2516 ਬੈਂਕਾਂ, 389 ਐਨ.ਬੀ.ਐਫ.ਸੀ. ,360 ਗੋਲਡ ਲੋਨ ਅਤੇ 561 ਮਨੀ ਐਕਸਚੇਂਜਰ ਸ਼ਾਮਲ ਹਨ, ਦੀ ਚੈਕਿੰਗ ਕੀਤੀ।

ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਦਾ ਮੁੱਖ ਉਦੇਸ਼ ਵਿੱਤੀ ਸੰਸਥਾਵਾਂ , ਜੋ ਕਿ ਆਮ ਤੌਰ ’ਤੇ ਸਮਾਜ ਵਿਰੋਧੀ ਅਨਸਰਾਂ ਦੇ ਨਿਸ਼ਾਨੇ ਹੁੰਦੀਆ ਹਨ, ਵਿਖੇ ਢੁਕਵੀਂ ਮੁਸਤੈਦੀ ਤੇ ਪੂਰਨ ਸੁਰੱਖਿਆ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ।

ਲੋਕਾਂ ਦੀ ਘੱਟ ਤੋਂ ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾਵੇ

ਉਨ੍ਹਾਂ ਦੱਸਿਆ ਕਿ ਪੁਲਿਸ ਦੀਆਂ ਸਾਰੀਆਂ ਟੀਮਾਂ ਨੂੰ ਕਿਹਾ ਗਿਆ ਸੀ ਕਿ ਉਹ ਇਸ ਆਪ੍ਰੇਸ਼ਨ ਦੌਰਾਨ ਆਮ ਲੋਕਾਂ ਨਾਲ ਬਾ-ਹਲੀਮੀ ਪੇਸ਼ ਆਉਣ ਅਤੇ ਲੋਕਾਂ ਦੀ ਘੱਟ ਤੋਂ ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ।

ਇਸ ਦੌਰਾਨ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੇ ਇਰਦ-ਗਿਰਦ ਘੁੰਮਦੇ  ਸ਼ੱਕੀ ਵਿਅਕਤੀਆਂ ਦੀ  ਤਲਾਸ਼ੀ ਵੀ ਕੀਤੀ ਗਈ।

CM ਮਾਨ ਨੇ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ , ਮਿਲਣਗੇ ਇੱਕ-ਇੱਕ ਕਰੋੜ ਰੁਪਏ || News of Punjab

0
CM Mann made a big announcement for the Punjabi players of the Indian hockey team, they will get one crore rupees each

CM ਮਾਨ ਨੇ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ , ਮਿਲਣਗੇ ਇੱਕ-ਇੱਕ ਕਰੋੜ ਰੁਪਏ

ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ ਇਤਿਹਾਸਿਕ ਜਿੱਤ ਪ੍ਰਾਪਤ ਕੀਤੀ ਹੈ | ਭਾਰਤ ਨੇ ਹਾਕੀ ਵਿੱਚ ਸਪੇਨ ਨੂੰ 2-1 ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ |  ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਲਈ ਵੱਡਾ ਐਲਾਨ ਕੀਤਾ ਗਿਆ । ਦਰਅਸਲ, ਮਾਨ ਸਰਕਾਰ ਵੱਲੋਂ ਭਾਰਤੀ ਹਾਕੀ ਟੀਮ ਦੇ ਹਰ ਇੱਕ ਖਿਡਾਰੀ ਨੂੰ 1-1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਖੁਦ CM ਭਗਵੰਤ ਮਾਨ ਨੇ ਟਵੀਟ ਕਰ ਕੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਖੇਡ ਨੀਤੀ ਮੁਤਾਬਕ ਪੰਜਾਬ ਦੇ ਕਾਂਸੀ ਤਗਮਾ ਜੇਤੂ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਹਾਕੀ ਟੀਮ ਨੂੰ ਦਿੱਤੀ ਵਧਾਈ

CM ਭਗਵੰਤ ਮਾਨ ਨੇ ਟਵੀਟ ਕਰ ਕੇ ਹਾਕੀ ਟੀਮ ਨੂੰ ਵਧਾਈ ਵੀ ਦਿੱਤੀ ਹੈ। ਉਨ੍ਹਾਂ ਕਿਹਾ, “ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕਸ ਵਿੱਚ ਇਤਿਹਾਸ ਰਚਦਿਆਂ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਮੈਡਲ ਜਿੱਤਿਆ। ਪੈਰਿਸ ਵਿਖੇ ਭਾਰਤ ਨੇ ਚੌਥਾ ਓਲੰਪਿਕਸ ਮੈਡਲ ਜਿੱਤਿਆ ਹੈ। ਸਾਰੀ ਹਾਕੀ ਟੀਮ ਨੂੰ ਮੁਬਾਰਕਾਂ। ਸਾਡੇ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਹਾਰਦਿਕ ਸਿੰਘ ਸਮੇਤ 10 ਪੰਜਾਬੀ ਖਿਡਾਰੀ ਸਨ। ਟੀਮ ਦਾ ਹਰ ਖਿਡਾਰੀ ਜੀਅ ਜਾਨ ਨਾਲ ਖੇਡਿਆ।”

ਇਹ ਵੀ ਪੜ੍ਹੋ : ਸੁਪਰੀਮ ਕੋਰਟ ਤੋਂ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਸੁਣਾਇਆ ਹੱਕ ਵਿਚ ਫੈਸਲਾ…

ਧਿਆਨਯੋਗ ਹੈ ਕਿ 52 ਸਾਲ ਬਾਅਦ ਪਹਿਲੀ ਵਾਰ ਭਾਰਤ ਨੇ ਓਲੰਪਿਕਸ ਵਿੱਚ ਹਾਕੀ ਵਿੱਚ ਲਗਾਤਾਰ ਦੋ ਵਾਰ ਤਗਮਾ ਜਿੱਤਿਆ। ਭਾਰਤ ਨੇ ਟੋਕੀਓ ਤੇ ਪੈਰਿਸ ਵਿਖੇ ਹੋਈਆਂ ਉਲੰਪਿਕ ਖੇਡਾਂ ਵਿੱਚ ਹੁਣ ਲਗਾਤਾਰ ਦੋ ਤਮਗ਼ੇ ਜਿੱਤੇ ਹਨ। ਇਸ ਤੋਂ ਪਹਿਲਾਂ ਲਗਾਤਾਰ ਦੋ ਤਮਗ਼ੇ 1968 ਮੈਕਸੀਕੋ ਤੇ 1972 ਮਿਊਨਿਖ ਜਿੱਤੇ ਸਨ।

 

 

 

 

 

ਜਗਰਾਉਂ ‘ਚ ਕੰਧ ਨਾਲ ਟਕਰਾਈ ਸਕੂਲ ਬੱਸ,ਡਰਾਈਵਰ ਦੀ ਪੀਤੀ ਸੀ ਸ਼ਰਾਬ||Education News

0

ਜਗਰਾਉਂ ‘ਚ ਕੰਧ ਨਾਲ ਟਕਰਾਈ ਸਕੂਲ ਬੱਸ,ਡਰਾਈਵਰ ਦੀ ਪੀਤੀ ਸੀ ਸ਼ਰਾਬ

 

ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਵਿੱਚ ਕੁਝ ਦਿਨ ਪਹਿਲਾਂ ਸ਼ਹਿਰ ਦੀ ਸਨਮਤੀ ਵਿਮਲ ਜੈਨ ਸਕੂਲ ਦੀ ਬੱਸ ਦੇ ਹਾਦਸੇ ਤੋਂ ਬਾਅਦ ਵੀ ਸਕੂਲ ਪ੍ਰਸ਼ਾਸਨ ਦੀਆਂ ਅੱਖਾਂ ਨਹੀਂ ਖੁੱਲ੍ਹੀਆਂ ਹਨ। ਜਿਸ ਕਾਰਨ ਇੱਕ ਹੋਰ ਨਿੱਜੀ ਸਕੂਲ ਦੇ ਬੱਸ ਡਰਾਈਵਰ ਦੇ ਕਾਰਨਾਮੇ ਸਾਹਮਣੇ ਆਏ।

ਚੰਡੀਗੜ੍ਹ ਹਵਾਈ ਅੱਡੇ ਦਾ ਮੁੱਦਾ ਉਠਿਆ ਸੰਸਦ ‘ਚ, ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦੀ ਕਹੀ ਗੱਲ

ਜਦੋਂ ਡਰਾਈਵਰ ਨੇ ਸ਼ਰਾਬੀ ਹੋ ਕੇ ਸਕੂਲ ਬੱਸ ਨੂੰ ਕੰਧ ਨਾਲ ਟਕਰਾ ਦਿੱਤਾ। ਹਾਲਾਂਕਿ ਇਸ ਹਾਦਸੇ ‘ਚ ਬੱਚੇ ਵਾਲ-ਵਾਲ ਬਚ ਗਏ। ਪਰ ਪਿੰਡ ਦੇ ਲੋਕਾਂ ਨੇ ਬੱਸ ਡਰਾਈਵਰ ਨੂੰ ਫੜ ਕੇ ਬੁਰੀ ਤਰ੍ਹਾਂ ਕੁੱਟਿਆ।

ਲੋਕਾਂ ਨੇ ਬੱਚਿਆਂ ਨੂੰ ਬਾਹਰ ਕੱਢਿਆ

ਇਸ ਦੌਰਾਨ ਡਰਾਈਵਰ ਪੂਰੀ ਤਰ੍ਹਾਂ ਸ਼ਰਾਬ ਦੇ ਨਸ਼ੇ ‘ਚ ਸੀ। ਡਰਾਈਵਰ ਨੇ ਦੱਸਿਆ ਕਿ ਉਸ ਨੇ ਰਾਤ ਨੂੰ ਸ਼ਰਾਬ ਪੀਤੀ ਹੋਈ ਸੀ। ਜੇ ਰਾਤ ਨੂੰ ਕੁਝ ਸ਼ਰਾਬ ਬਚੀ ਸੀ, ਤਾਂ ਉਹ ਸਵੇਰੇ ਉੱਠਦੇ ਹੀ ਪੀ ਲੈਂਦਾ ਸੀ। ਜਿਸ ਤੋਂ ਬਾਅਦ ਉਹ ਪਿੰਡ ਬੜ-ਸਾਲ ਤੋਂ ਲੰਘਦੇ ਹੋਏ 4 ਵੱਖ-ਵੱਖ ਪਿੰਡਾਂ ਦੇ 15-16 ਬੱਚਿਆਂ ਨਾਲ ਪਿੰਡ ਬੁੱਕਰ ਪਹੁੰਚੇ। ਜਿੱਥੇ ਸ਼ਰਾਬ ਦੇ ਜ਼ਿਆਦਾ ਨਸ਼ੇ ਕਾਰਨ ਬੱਸ ਬੇਕਾਬੂ ਹੋ ਕੇ ਸਿੱਧੀ ਘਰ ਦੀ ਕੰਧ ਨਾਲ ਜਾ ਟਕਰਾਈ। ਟੱਕਰ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਘਰਾਂ ‘ਚੋਂ ਬਾਹਰ ਆ ਗਏ। ਲੋਕਾਂ ਨੇ ਪਹਿਲਾਂ ਬੱਚਿਆਂ ਨੂੰ ਬੱਸ ਤੋਂ ਬਾਹਰ ਕੱਢਿਆ ਅਤੇ ਫਿਰ ਡਰਾਈਵਰ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।

ਪੁਲਿਸ ਨੇ ਡਰਾਈਵਰ ਨੂੰ ਕਾਬੂ ਕਰ ਲਿਆ

ਪਿੰਡ ਵਾਸੀਆਂ ਤੋਂ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸ਼ਰਾਬੀ ਬੱਸ ਚਾਲਕ ਨੂੰ ਕਾਬੂ ਕਰ ਲਿਆ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਵੀ ਜਗਰਾਉਂ ਦੇ ਨਿੱਜੀ ਸਕੂਲ ਦੇ ਬੱਸ ਡਰਾਈਵਰ ਨੇ ਸ਼ਰਾਬ ਪੀ ਕੇ ਬੱਸ ਨੂੰ ਦਰੱਖਤ ਨਾਲ ਟਕਰਾ ਦਿੱਤਾ ਸੀ। ਇਸ ਹਾਦਸੇ ‘ਚ 7 ਸਾਲ ਦੇ ਬੱਚੇ ਦੀ ਮੌਤ ਹੋ ਗਈ ਸੀ। ਇਸ ਹਾਦਸੇ ਵਿੱਚ ਕਈ ਬੱਚੇ ਜ਼ਖਮੀ ਵੀ ਹੋਏ ਹਨ।

 

ਸੁਪਰੀਮ ਕੋਰਟ ਤੋਂ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਸੁਣਾਇਆ ਹੱਕ ਵਿਚ ਫੈਸਲਾ… || News of Punjab

0
Amritpal Singh got a big relief from the Supreme Court, the decision was pronounced in favor of...

ਸੁਪਰੀਮ ਕੋਰਟ ਤੋਂ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਸੁਣਾਇਆ ਹੱਕ ਵਿਚ ਫੈਸਲਾ…

ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਐਨਐਸਏ ਤਹਿਤ ਜੇਲ੍ਹ ਵਿਚ ਬੰਦ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਚੁਣੇ ਜਾਣ ਵਿਰੁੱਧ ਦਾਖਲ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਖਡੂਰ ਸਾਹਿਬ ਹਲਕੇ ਦਾ ਨਹੀਂ ਹੈ ਵੋਟਰ

ਪਟੀਸ਼ਨਕਰਤਾ ਨੇ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਦਾਅਵਾ ਕੀਤਾ ਕਿ ਸੰਵਿਧਾਨ ਦਾ ਆਰਟੀਕਲ 84 ਸੰਸਦ ਦੀ ਮੈਂਬਰਸ਼ਿਪ ਲਈ ਯੋਗਤਾ ਨਾਲ ਸਬੰਧਤ ਹੈ ਅਤੇ ਕਹਿੰਦਾ ਹੈ ਕਿ ਕੋਈ ਵਿਅਕਤੀ ਉਦੋਂ ਤੱਕ ਕਾਗਜ਼ ਦਾਖਲ ਅਤੇ ਚੁਣੇ ਜਾਣ ਦੇ ਯੋਗ ਨਹੀਂ ਹੋਵੇਗਾ ਜਦੋਂ ਤੱਕ ਉਹ ਦੇਸ਼ ਦਾ ਨਾਗਰਿਕ ਨਹੀਂ ਹੁੰਦਾ।

ਪਟੀਸ਼ਨਰ ਨੇ ਦਾਅਵਾ ਕੀਤਾ ਸੀ ਕਿ ਉਹ ਖਡੂਰ ਸਾਹਿਬ ਹਲਕੇ ਦਾ ਵੋਟਰ ਨਹੀਂ ਹੈ। ਪਟੀਸ਼ਨ ਉਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਦੇ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕਿਹਾ ਕਿ ਤੁਸੀਂ ਚੋਣ ਪਟੀਸ਼ਨ ਦਾਇਰ ਕੀਤੀ ਹੈ ਅਤੇ ਲੋਕ ਪ੍ਰਤੀਨਿਧਤਾ ਕਾਨੂੰਨ ਦੇ ਤਹਿਤ ਸੰਵਿਧਾਨ ‘ਚ ਇਸ ਸਬੰਧੀ ਵਿਵਸਥਾਵਾਂ ਹਨ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਦਲ ਕੇ ਚੜ੍ਹਾਏ ਗਏ ਬਸੰਤੀ ਰੰਗ ਦੇ ਪੁਸ਼ਾਕੇ

ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ

ਅਜਿਹੇ ‘ਚ ਇਹ ਪਟੀਸ਼ਨ ਰੱਦ ਕੀਤੀ ਜਾਂਦੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਸਿੰਘ ‘ਤੇ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੀ ਸੀ।

 

 

 

 

 

 

ਚੰਡੀਗੜ੍ਹ ਹਵਾਈ ਅੱਡੇ ਦਾ ਮੁੱਦਾ ਉਠਿਆ ਸੰਸਦ ‘ਚ, ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦੀ ਕਹੀ ਗੱਲ||Punjab News

0

ਚੰਡੀਗੜ੍ਹ ਹਵਾਈ ਅੱਡੇ ਦਾ ਮੁੱਦਾ ਉਠਿਆ ਸੰਸਦ ‘ਚ, ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦੀ ਕਹੀ ਗੱਲ

 

ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਮੁਹਾਲੀ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਦਾ ਮੁੱਦਾ ਉਠਾਇਆ। ਉਨ੍ਹਾਂ ਦਲੀਲ ਦਿੱਤੀ ਕਿ ਹਵਾਈ ਅੱਡੇ ਦਾ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਹੈ, ਪਰ ਫਿਰ ਵੀ ਇੱਥੋਂ ਸਿਰਫ਼ ਦੋ ਅੰਤਰਰਾਸ਼ਟਰੀ ਉਡਾਣਾਂ ਚੱਲਦੀਆਂ ਹਨ।

ਇਹ ਵੀ ਪੜ੍ਹੋ:  ਬੰਗਲਾਦੇਸ਼ ਨੇ ਪਾਕਿਸਤਾਨ ਨੂੰ ਲੈ ਕੇ ਲਿਆ ਵੱਡਾ ਫੈਸਲਾ, ਨਵਾਂ ਹਾਈ ਕਮਿਸ਼ਨਰ ਕੀਤਾ ਨਿਯੁਕਤ

ਜੇਕਰ ਉੱਥੇ ਉਡਾਣਾਂ ਵਧਦੀਆਂ ਹਨ ਤਾਂ ਦਿੱਲੀ ਐਨਸੀਆਰ ਵਿੱਚ ਪ੍ਰਦੂਸ਼ਣ ਅਤੇ ਜਾਮ ਦੀ ਸਮੱਸਿਆ ਵੀ ਘੱਟ ਜਾਵੇਗੀ। ਉਨ੍ਹਾਂ ਦੱਸਿਆ ਕਿ ਇੱਕ ਅਧਿਐਨ ਤੋਂ ਪਤਾ ਚੱਲਦਾ ਹੈ ਕਿ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਵਾਲੇ 25 ਫ਼ੀਸਦੀ ਲੋਕ ਪੰਜਾਬ ਦੇ ਹਨ। ਜਦੋਂ ਕਿ ਹਰ ਰੋਜ਼ ਦਸ ਹਜ਼ਾਰ ਟੈਕਸੀਆਂ ਪੰਜਾਬ ਤੋਂ ਦਿੱਲੀ ਆਉਂਦੀਆਂ ਹਨ। ਅਜਿਹੇ ‘ਚ ਪਹਿਲ ਦੇ ਆਧਾਰ ‘ਤੇ ਉਡਾਣਾਂ ਦੀ ਗਿਣਤੀ ਵਧਾਈ ਜਾਣੀ ਚਾਹੀਦੀ ਹੈ।

ਵਿਦੇਸ਼ ਵਿੱਚ ਹਰ ਘਰ ਵਿੱਚੋਂ ਇੱਕ ਵਿਅਕਤੀ

ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅੱਜ ਹਵਾਈ ਸਫਰ ਕਰਕੇ ਦੁਨੀਆਂ ਬਹੁਤ ਛੋਟੀ ਹੋ ​​ਗਈ ਹੈ। ਨਵੇਂ ਹਵਾਈ ਅੱਡੇ ਬਣਾਏ ਜਾ ਰਹੇ ਹਨ। ਕਈ ਬੰਦ ਹਵਾਈ ਅੱਡੇ ਸ਼ੁਰੂ ਕੀਤੇ ਜਾ ਰਹੇ ਹਨ। ਅੱਜ ਪੰਜਾਬ ਦੁਨੀਆਂ ਦੇ ਹਰ ਕੋਨੇ ਵਿੱਚ ਮੌਜੂਦ ਹੈ। ਹਜ਼ਾਰਾਂ ਲੋਕ ਹਵਾਈ ਸਫ਼ਰ ਕਰਦੇ ਹਨ। ਪੰਜਾਬ ਦੇ ਹਰ ਘਰ ਦਾ ਇੱਕ ਵਿਅਕਤੀ ਵਿਦੇਸ਼ ਵਿੱਚ ਹੈ।

ਧਾਰਮਿਕ ਅਤੇ ਮੈਡੀਕਲ ਸੈਰ-ਸਪਾਟੇ ਦਾ ਕੇਂਦਰ

ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ, ਪੰਜਾਬ ਵਿੱਚ ਹੈ। ਸਹੂਲਤਾਂ ਵਿਸ਼ਵ ਪੱਧਰੀ ਹਨ, ਪਰ ਬਦਕਿਸਮਤੀ ਨਾਲ ਉਥੋਂ ਸਿਰਫ਼ ਦੋ ਅੰਤਰਰਾਸ਼ਟਰੀ ਉਡਾਣਾਂ ਹੀ ਉੱਡਦੀਆਂ ਹਨ। ਜਦੋਂ ਕਿ ਹਰ ਰੋਜ਼ ਲੋਕ ਸ੍ਰੀ ਆਨੰਦਪੁਰ ਸਾਹਿਬ, ਨਯਨਾਦੇਵੀ, ਜਵਾਲਾਜੀ, ਚਮਕੌਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੇ ਹਨ। ਪਰਵਾਸੀ ਭਾਰਤੀ ਮੈਡੀਕਲ ਟੂਰਿਜ਼ਮ ਲਈ ਪੰਜਾਬ ਆਉਂਦੇ ਹਨ।

ਮੋਹਾਲੀ ਵਿੱਚ ਆਈ.ਟੀ. ਇੰਡਸਟਰੀ ਹੈ। ਪਰ ਫਲਾਈਟਾਂ ਦੀ ਘਾਟ ਕਾਰਨ ਉਨ੍ਹਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਸਫਰ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਹਵਾਈ ਅੱਡੇ ਤੋਂ ਅਮਰੀਕਾ, ਆਸਟ੍ਰੇਲੀਆ, ਇੰਗਲੈਂਡ ਅਤੇ ਯੂਰਪ ਲਈ ਉਡਾਣਾਂ ਸ਼ੁਰੂ ਕੀਤੀਆਂ ਜਾਣ।

 

ਸ੍ਰੀ ਦਰਬਾਰ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਦਲ ਕੇ ਚੜ੍ਹਾਏ ਗਏ ਬਸੰਤੀ ਰੰਗ ਦੇ ਪੁਸ਼ਾਕੇ || Punjab news

0
At Sri Darbar Sahib, Nishan Sahib's costumes were replaced with spring colored costumes

ਸ੍ਰੀ ਦਰਬਾਰ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਦਲ ਕੇ ਚੜ੍ਹਾਏ ਗਏ ਬਸੰਤੀ ਰੰਗ ਦੇ ਪੁਸ਼ਾਕੇ

ਜਥੇਦਾਰ ਦੇ ਆਦੇਸ਼ਾਂ ਦੇ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਦਲ ਦਿੱਤੇ ਗਏ ਹਨ। ਹੁਣ ਨਿਸ਼ਾਨ ਸਾਹਿਬ ‘ਤੇ ਕੇਸਰੀ ਰੰਗ ਦੀ ਜਗ੍ਹਾ ਬਸੰਤੀ ਰੰਗ ਦੇ ਪੁਸ਼ਾਕੇ ਚੜ੍ਹਾਏ ਗਏ ਹਨ। ਪੁਸ਼ਾਕੇ ਬਦਲਣ ਤੋਂ ਪਹਿਲਾਂ ਅਰਦਾਸ ਕੀਤੀ ਗਈ ਤੇ ਫਿਰ ਬਸੰਤੀ ਰੰਗ ਦੇ ਪੁਸ਼ਾਕੇ ਨਿਸ਼ਾਨ ਸਾਹਿਬ ‘ਤੇ ਚੜ੍ਹਾਏ ਗਏ।

ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਹੈ ਬਸੰਤੀ ਤੇ ਸੁਰਮਈ

ਦਰਅਸਲ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਸਿੱਖ ਰਹਿਤ ਮਰਿਆਦਾ ਦੇ ਅਨੁਸਾਰ ਨਿਰਧਾਰਿਤ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ। SGPC ਨੇ ਇੱਕ ਸਰਕੂਲਰ ਜਾਰੀ ਕਰਦੇ ਹੋਏ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਬਦਲਣ ਦੇ ਆਦੇਸ਼ ਜਾਰੀ ਕੀਤੇ ਹਨ। ਜਿਸ ਵਿੱਚ ਕੇਸਰੀ ਰੰਗ ਬਦਲ ਕੇ ਬਸੰਤੀ ਰੰਗ ਦੀ ਪੁਸ਼ਾਕ ਦਾ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਜਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਣਾ ਚਾਹੀਦਾ ਹੈ, ਕਿਉਂਕਿ ਕੇਸਰੀ ਰੰਗ ਭਗਵਾਂ ਰੰਗ ਦਾ ਭੁਲੇਖਾ ਪਾਉਂਦਾ ਹੈ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਦਿੱਤੀ ਵੱਡੀ ਰਾਹਤ, ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਜ਼ਮਾਨਤ

15 ਜੁਲਾਈ ਨੂੰ ਹੋਈ ਮੀਟਿੰਗ ਵਿੱਚ ਕੀਤੇ ਸਨ ਆਦੇਸ਼ ਜਾਰੀ

ਧਿਆਨਯੋਗ ਹੈ ਕਿ ਇਸ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਤੱਕ ਸ਼ਿਕਾਇਤ ਪਹੁੰਚਣ ਦੇ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ਵਿੱਚ ਨਿਸ਼ਾਨ ਸਾਹਿਬ ਦੀ ਪੁਸ਼ਾਕ ਬਦਲਣ ਦੇ ਆਦੇਸ਼ ਜਾਰੀ ਕੀਤੇ ਸਨ। ਜਿਸ ਤੋਂ ਬਾਅਦ SGPC ਨੇ ਇੱਕ ਸਰਕੂਲਰ ਜਾਰੀ ਕਰ ਕੇ ਸੰਗਤਾਂ ਤੇ ਪ੍ਰਬੰਧਕਾਂ ਨੂੰ ਇਸ ਬਾਰੇ ਸੂਚਿਤ ਕਰਨ ਦੇ ਆਦੇਸ਼ ਜਾਰੀ ਕੀਤੇ ਸਨ।

 

 

 

 

 

 

 

ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਦਿੱਤੀ ਵੱਡੀ ਰਾਹਤ, ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਜ਼ਮਾਨਤ || Latest Update

0
The Supreme Court gave a big relief to Manish Sisodia, got bail in the money laundering case

ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਦਿੱਤੀ ਵੱਡੀ ਰਾਹਤ, ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਜ਼ਮਾਨਤ

ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ ਦੇ ਦਿੱਤੀ ਹੈ | ਰਅਸਲ, ਸੁਪਰੀਮ ਕੋਰਟ ਨੇ ਸਿਸੋਦੀਆ ਨੂੰ 10 ਲੱਖ ਰੁਪਏ ਦੇ ਬਾਂਡ ‘ਤੇ ਜ਼ਮਾਨਤ ਦੇ ਦਿੱਤੀ ਹੈ। ਸਿਸੋਦੀਆ ਨੂੰ ਈਡੀ ਅਤੇ ਸੀਬੀਆਈ ਕੇਸ ਵਿੱਚ 10-10 ਲੱਖ ਰੁਪਏ ਦਾ ਮੁਚੱਲਕਾ ਭਰਨਾ ਹੋਵੇਗਾ ਅਤੇ ਉਹ ਹੁਣ 17 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ। ਇਸ ਦੇ ਨਾਲ ਹੀ ਸਿਸੋਦੀਆ ਨੂੰ ਆਪਣਾ ਪਾਸਪੋਰਟ ਸੌਂਪਣਾ ਹੋਵੇਗਾ। ਹਰ ਸੋਮਵਾਰ ਨੂੰ ਆਈਓ ਨੂੰ ਰਿਪੋਰਟ ਕਰਨੀ ਪਵੇਗੀ।

400 ਤੋਂ ਜ਼ਿਆਦਾ ਗਵਾਹ ਤੇ ਹਜ਼ਾਰਾਂ ਦਸਤਾਵੇਜ ਕੀਤੇ ਜਾ ਚੁੱਕੇ ਪੇਸ਼

ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੁਣ ਤੱਕ 400 ਤੋਂ ਜ਼ਿਆਦਾ ਗਵਾਹ ਤੇ ਹਜ਼ਾਰਾਂ ਦਸਤਾਵੇਜ ਪੇਸ਼ ਕੀਤੇ ਜਾ ਚੁੱਕੇ ਹਨ। ਆਉਣ ਵਾਲੇ ਦਿਨਾਂ ਵਿੱਚ ਕੇਸ ਖਤਮ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਅਜਿਹੇ ਵਿੱਚ ਸਿਸੋਦੀਆ ਨੂੰ ਹਿਰਾਸਤ ਵਿੱਚ ਰੱਖਣਾ ਆਜ਼ਾਦੀ ਦੇ ਮੂਲ ਅਧਿਕਾਰਾਂ ਦਾ ਉਲੰਘਣ ਹੋਵੇਗਾ। ਕੋਰਟ ਨੇ ਕਿਹਾ ਕਿ ਜ਼ਮਾਨਤ ਦੇ ਮਾਮਲੇ ਵਿੱਚ ਹਾਈਕੋਰਟ ਤੇ ਟ੍ਰਾਇਲ ਕੋਰਟ ਸੁਰੱਖਿਅਤ ਖੇਡ ਰਹੇ ਹਨ। ਸਜ਼ਾ ਦੇ ਤੌਰ ‘ਤੇ ਜ਼ਮਾਨਤ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਹੁਣ ਸਮਾਂ ਆ ਗਿਆ ਹੈ ਕਿ ਅਦਾਲਤਾਂ ਸਮਝਣ ਕਿ ਜ਼ਮਾਨਤ ਇੱਕ ਨਿਯਮ ਹੈ ਤੇ ਜੇਲ੍ਹ ਇੱਕ ਅਪਵਾਦ ਹੈ।

6 ਅਗਸਤ ਨੂੰ ਆਪਣਾ ਫੈਸਲਾ ਰੱਖ ਲਿਆ ਸੀ ਸੁਰੱਖਿਅਤ

ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥ ਦੀ ਬੈਂਚ ਨੇ ਸਿਸੋਦੀਆ ਦੀ ਜ਼ਮਾਨਤ ‘ਤੇ ਫੈਸਲਾ ਸੁਣਾਇਆ ਹੈ। ਬੈਂਚ ਨੇ ਤਿੰਨ ਦਿਨ ਪਹਿਲਾਂ 6 ਅਗਸਤ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਧਿਆਨਯੋਗ ਹੈ ਕਿ CBI ਨੇ ਸਿਸੋਦੀਆ ਨੂੰ ਪਿਛਲੇ ਸਾਲ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ED ਨੇ 9 ਮਾਰਚ ਨੂੰ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਫਿਰ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਸਿਸੋਦੀਆ ਨੂੰ ਹੁਣ CBI ਤੇ ED ਦੋਹਾਂ ਮਾਮਲਿਆਂ ਵਿੱਚ ਜ਼ਮਾਨਤ ਮਿਲੀ ਹੈ।

ਬੰਗਲਾਦੇਸ਼ ਨੇ ਪਾਕਿਸਤਾਨ ਨੂੰ ਲੈ ਕੇ ਲਿਆ ਵੱਡਾ ਫੈਸਲਾ, ਨਵਾਂ ਹਾਈ ਕਮਿਸ਼ਨਰ ਕੀਤਾ ਨਿਯੁਕਤ 

0

ਬੰਗਲਾਦੇਸ਼ ਨੇ ਪਾਕਿਸਤਾਨ ਨੂੰ ਲੈ ਕੇ ਲਿਆ ਵੱਡਾ ਫੈਸਲਾ, ਨਵਾਂ ਹਾਈ ਕਮਿਸ਼ਨਰ ਕੀਤਾ ਨਿਯੁਕਤ

ਭਾਰਤ ਪੱਖੀ ਸ਼ੇਖ ਹਸੀਨਾ ਦੇ ਅਸਤੀਫਾ ਦੇਣ ਅਤੇ ਦੇਸ਼ ਛੱਡਣ ਤੋਂ ਤੁਰੰਤ ਬਾਅਦ ਬੰਗਲਾਦੇਸ਼ ਨੇ ਪਾਕਿਸਤਾਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਢਾਕਾ ਨੇ ਪਾਕਿਸਤਾਨ ਵਿਚ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਹੈ। ਪਾਕਿਸਤਾਨੀ ਮੀਡੀਆ ਆਉਟਲੇਟ Aaj TV ਦੀ ਵੈੱਬਸਾਈਟ ਨੇ ਦੱਸਿਆ ਕਿ ਪਾਕਿਸਤਾਨ ਨੇ ਦੇਸ਼ ਵਿੱਚ ਬੰਗਲਾਦੇਸ਼ ਦੇ ਨਵੇਂ ਹਾਈ ਕਮਿਸ਼ਨਰ ਵਜੋਂ ਮੁਹੰਮਦ ਇਕਬਾਲ ਹੁਸੈਨ ਦੀ ਨਾਮਜ਼ਦਗੀ ਨੂੰ ਸਵੀਕਾਰ ਕਰ ਲਿਆ ਹੈ।

ਪੰਜਾਬ ‘ਚ ਪਰਵਾਸੀਆਂ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਪੂਰਾ ਮਾਮਲਾ

ਮੰਗਲਵਾਰ ਨੂੰ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਇੱਕ ਪ੍ਰੈਸ ਰਿਲੀਜ਼ ਦਾ ਹਵਾਲਾ ਦਿੰਦੇ ਹੋਏ, ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅਨੁਭਵੀ ਡਿਪਲੋਮੈਟ ਇਕਬਾਲ ਹੁਸੈਨ ਪਾਕਿਸਤਾਨ ਵਿੱਚ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਮੁਹੰਮਦ ਰੁਹੁਲ ਆਲਮ ਸਿੱਦੀਕੀ ਦੀ ਥਾਂ ਲੈਣਗੇ।

ਮੁਹੰਮਦ ਯੂਨਸ ਨੂੰ ਅੰਤਰਿਮ ਸਰਕਾਰ ਦਾ ਮੁਖੀ ਨਿਯੁਕਤ ਕੀਤਾ

ਦਿਲਚਸਪ ਗੱਲ ਇਹ ਹੈ ਕਿ ਇਹ ਨਿਯੁਕਤੀ ਅਜਿਹੇ ਸਮੇਂ ਵਿੱਚ ਹੋਈ ਹੈ ਜਦੋਂ ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਬੰਗਲਾਦੇਸ਼ ਵਿੱਚ ਕੋਈ ਸਰਕਾਰ ਨਹੀਂ ਹੈ। ਮੰਗਲਵਾਰ ਸ਼ਾਮ ਨੂੰ ਹੀ ਬੰਗਲਾਦੇਸ਼ ਦੇ ਰਾਸ਼ਟਰਪਤੀ ਨੇ ਨੋਬਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਨੂੰ ਅੰਤਰਿਮ ਸਰਕਾਰ ਦਾ ਮੁਖੀ ਨਿਯੁਕਤ ਕੀਤਾ ਸੀ। ਉਨ੍ਹਾਂ ਨੇ ਅਜੇ ਤੱਕ ਸਹੁੰ ਨਹੀਂ ਚੁੱਕੀ ਹੈ। ਬੰਗਲਾਦੇਸ਼ ਦੇ ਸੈਨਾ ਮੁਖੀ ਵਕਾਰ ਉਜ਼-ਜ਼ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਯੂਨਸ ਦੇ ਵੀਰਵਾਰ ਦੁਪਹਿਰ ਨੂੰ ਦੇਸ਼ ਪਰਤਣ ਤੋਂ ਬਾਅਦ ਅੰਤਰਿਮ ਸਰਕਾਰ ਦੀ ਸਹੁੰ ਚੁੱਕ ਸਮਾਗਮ ਰਾਤ ਨੂੰ ਹੋਵੇਗਾ।

ਰਾਜਦੂਤ ਦੀ ਨਿਯੁਕਤੀ ਕਿਸ ਨੇ ਕੀਤੀ

ਅਜਿਹੇ ‘ਚ ਸਵਾਲ ਇਹ ਉੱਠਦਾ ਹੈ ਕਿ ਜਦੋਂ ਬੰਗਲਾਦੇਸ਼ ‘ਚ ਸਰਕਾਰ ਨਹੀਂ ਹੈ ਤਾਂ ਨਵੇਂ ਰਾਜਦੂਤ ਦੀ ਨਿਯੁਕਤੀ ਕਿਸ ਨੇ ਕੀਤੀ? ਇੱਕ ਸੰਭਾਵਨਾ ਇਹ ਵੀ ਪੈਦਾ ਹੁੰਦੀ ਹੈ ਕਿ ਕੀ ਬੰਗਲਾਦੇਸ਼ ਫੌਜ ਨੇ ਗੁਪਤ ਰੂਪ ਵਿੱਚ ਦੇਸ਼ ਨੂੰ ਚਲਾਉਣਾ ਸ਼ੁਰੂ ਕਰ ਦਿੱਤਾ ਹੈ। ਬੰਗਲਾਦੇਸ਼ ‘ਚ ਸ਼ੇਖ ਹਸੀਨਾ ਦੇ ਅਸਤੀਫੇ ਤੋਂ ਲੈ ਕੇ ਉਨ੍ਹਾਂ ਦੇ ਦੇਸ਼ ਛੱਡਣ ਅਤੇ ਹੁਣ ਅੰਤਰਿਮ ਸਰਕਾਰ ਦੇ ਗਠਨ ਤੱਕ ਹਰ ਜਗ੍ਹਾ ਫੌਜ ਨੇ ਅਹਿਮ ਭੂਮਿਕਾ ਨਿਭਾਈ ਹੈ। ਅੰਤਰਿਮ ਸਰਕਾਰ ਦੇ ਗਠਨ ਲਈ ਰਾਸ਼ਟਰਪਤੀ ਨਾਲ ਭੇਦਭਾਵ ਵਿਰੋਧੀ ਵਿਦਿਆਰਥੀ ਸਮੂਹ ਦੇ ਨੇਤਾਵਾਂ ਵਿਚਾਲੇ ਹੋਈ ਗੱਲਬਾਤ ਦੌਰਾਨ ਫੌਜ ਮੁਖੀ ਵਕਾਰ ਉਜ਼-ਜ਼ਮਾਨ ਵੀ ਮੌਜੂਦ ਸਨ।ਪਾਕਿਸਤਾਨੀ ਮੀਡੀਆ ਪੋਰਟਲ Aaj TV ਨੇ ਲਿਖਿਆ ਕਿ ਹੁਸੈਨ ਦੇ ਹਾਈ ਕਮਿਸ਼ਨਰ ਵਜੋਂ ਆਪਣੀ ਨਵੀਂ ਭੂਮਿਕਾ ਨਿਭਾਉਣ ਲਈ ਛੇਤੀ ਹੀ ਪਾਕਿਸਤਾਨ ਆਉਣ ਦੀ ਉਮੀਦ ਹੈ। ਸ਼ੇਖ ਹਸੀਨਾ ਦੇ 15 ਸਾਲਾਂ ਦੇ ਸ਼ਾਸਨ ਦੌਰਾਨ ਪਾਕਿਸਤਾਨ ਨਾਲ ਬੰਗਲਾਦੇਸ਼ ਦੇ ਸਬੰਧ ਮਹਿਜ਼ ਰਸਮੀ ਹੀ ਰਹੇ। ਸ਼ੇਖ ਹਸੀਨਾ ਦੇ ਵਿਆਪਕ ਵਿਰੋਧ ਦੇ ਬਾਅਦ ਅਸਤੀਫਾ ਦੇਣ ਦੇ ਦੋ ਦਿਨ ਬਾਅਦ ਬੁੱਧਵਾਰ ਨੂੰ, ਪਾਕਿਸਤਾਨ ਨੇ ਬੰਗਲਾਦੇਸ਼ ‘ਤੇ ਇੱਕ ਬਿਆਨ ਜਾਰੀ ਕਰਕੇ ਉਥੋਂ ਦੇ ਲੋਕਾਂ ਨਾਲ ਇਕਜੁੱਟਤਾ ਪ੍ਰਗਟਾਈ।